ਤਾਜਾ ਖ਼ਬਰਾਂ


ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  14 minutes ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  18 minutes ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  32 minutes ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  40 minutes ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  44 minutes ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  48 minutes ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  51 minutes ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  56 minutes ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 1 hour ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 1 hour ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 1 hour ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 1 hour ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 2 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 2 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 2 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 2 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 3 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਤੋਂ ਬਾਅਦ ਨਾਇਬ ਤਹਿਸੀਲਦਾਰ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 3 hours ago
ਬਲਾਚੌਰ, 11 ਜੁਲਾਈ (ਸ਼ਾਮ ਸੁੰਦਰ ਮੀਲੂ) - ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਦੀ 7 ਜੁਲਾਈ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਤਹਿਸੀਲ ਕੰਪਲੈਕਸ ਦਾ ਕੰਮ ਕਾਜ ਬੰਦ ਕਰ ਪੂਰੀ ਬਿਲਡਿੰਗ ਨੂੰ ਸੈਨੀਟਾਈਜ਼ ਕੀਤਾ ਗਿਆ ਅਤੇ ਅਗਲੇ ਦਿਨ ਐਸ...
ਗੁਰਪ੍ਰਤਾਪ ਸਿੰਘ ਵਡਾਲਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸਕੱਤਰ ਜਨਰਲ ਨਿਯੁਕਤ
. . .  about 3 hours ago
ਜਲੰਧਰ, 11 ਜੁਲਾਈ - ਨਕੋਦਰ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਿਸਾਨ ਵਿੰਗ ਦਾ ਸਕੱਤਰ ਜਨਰਲ ਨਿਯੁਕਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਪਿੰਡ ਭਰੋਆਣਾ ਨੇੜੇ ਮੁੱਖ ਧੁੱਸੀ ਬੰਨ੍ਹ 'ਚ ਪਾੜ ਪੈਣ ਨਾਲ ਹੜ੍ਹ ਦੀ ਸਥਿਤੀ ਹੋਰ ਗੰਭੀਰ

ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)-ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਮੁੱਖ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਪਾੜ ਪੈਣ ਨਾਲ ਭਰੋਆਣਾ, ਟਿੱਬੀ, ਤਕੀਆ, ਸ਼ੇਖਮਾਂਗਾ, ਚੰਨਣਵਿੰਡੀ, ਮੀਰਪੁਰ, ਵਾਟਾਂਵਾਲੀ ਆਦਿ ਪਿੰਡਾਂ 'ਚ ਹੜ੍ਹ ਦੀ ਸਥਿਤੀ ਹੋਰ ਗੰਭੀਰ ਬਣ ਗਈ ਹੈ | ਬੀਤੇ ਦਿਨ ਪਿੰਡ ਸਰੂਪਵਾਲ ਨੇੜੇ ਧੁੱਸੀ ਬੰਨ੍ਹ 'ਚ ਪਏ ਪਾੜ ਨਾਲ ਪਾਣੀ ਤੇਜ਼ੀ ਨਾਲ ਸ਼ੇਰਪੁਰ ਸੱਧੇ, ਮੀਰਪੁਰ, ਸ਼ੇਖਮਾਂਗੇ ਵੱਲ ਨੂੰ ਵੱਧ ਰਿਹਾ ਹੈ | 'ਅਜੀਤ' ਦੀ ਟੀਮ ਨੇ ਇਨ੍ਹਾਂ ਪਿੰਡਾਂ ਦਾ ਦੌਰਾ ਕਰਨ 'ਤੇ ਦੇਖਿਆ ਕਿ ਪਿੰਡ ਗਿੱਦੜਪਿੰਡੀ ਵਲੋਂ ਵੀ ਪਾਣੀ ਤੇਜੀ ਨਾਲ ਇਨ੍ਹਾਂ ਪਿੰਡਾਂ ਵੱਲ ਆ ਰਿਹਾ ਸੀ | ਪਿੰਡ ਸ਼ੇਖਮਾਂਗਾ ਦੇ ਸਰਪੰਚ ਗਿਆਨ ਸਿੰਘ ਨੇ ਦੱਸਿਆ ਕਿ ਸਰੂਪਵਾਲ ਤੋਂ ਬੰਨ੍ਹ ਟੁੱਟਣ ਨਾਲ ਉਨ੍ਹਾਂ ਦੇ ਪਿੰਡ ਦੇ ਕਿਸਾਨਾਂ ਦੀ ਕਰੀਬ 2 ਹਜ਼ਾਰ ਏਕੜ ਝੋਨੇ ਦੀ ਫ਼ਸਲ ਤਬਾਹ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਇਲਾਕੇ 'ਚੋਂ ਹੁਣ ਪਾਣੀ ਜਲਦੀ ਨਹੀਂ ਨਿਕਲੇਗਾ, ਕਿਉਂਕਿ ਇਹ ਇਲਾਕਾ ਨੀਵਾਂ ਹੈ ਤੇ ਪਾਣੀ ਦੀ ਨਿਕਾਸੀ ਨਹੀਂ ਹੈ | ਕਿਸਾਨਾਂ ਨੂੰ ਹੁਣ ਅਗਲੀ ਫ਼ਸਲ ਦਾ ਡਰ ਸਤਾ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਹੜ੍ਹ ਦੇ ਪਾਣੀ ਨਾਲ ਇਸ ਇਲਾਕੇ ਦੇ ਕਿਸਾਨਾਂ ਦੀ ਕੋਈ 35 ਹਜ਼ਾਰ ਏਕੜ ਝੋਨੇ ਦੀ ਫ਼ਸਲ ਨੂੰ ਬਰਬਾਦੀ ਦਾ ਡਰ ਪੈਦਾ ਹੋ ਗਿਆ ਹੈ | ਮੁੱਖ ਧੁੱਸੀ ਬੰਨ੍ਹ ਦੇ ਅੰਦਰਵਾਰ ਦਰਿਆ ਵਾਲੇ ਪਾਸੇ ਪੈਂਦੇ ਪਿੰਡਾਂ ਮੰਡ ਇੰਦਰਪੁਰ, ਮੰਡ ਟਿੱਬੀ, ਸ਼ਾਹਵਾਲਾ, ਰਾਮਗੜ੍ਹ ਆਦਿ ਦੀ ਵੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ | ਇੱਥੇ 6 ਤੋਂ 7 ਫੁੱਟ ਦੇ ਕਰੀਬ ਪਾਣੀ ਚੱਲ ਰਿਹਾ ਹੈ | ਪਿੰਡ ਮਹੀਵਾਲ ਦੇ ਸਰਪੰਚ ਜੋਗਿੰਦਰ ਸਿੰਘ ਨੇ ਦੱਸਿਆ ਕਿ ਲੋਕ ਘਰਾਂ ਦੀਆਂ ਛੱਤਾਂ 'ਤੇ ਬੈਠੇ ਹਨ | ਫ਼ੌਜ ਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਅਗਨਬੋਟਾਂ ਰਾਹੀਂ ਇਨ੍ਹਾਂ ਪਿੰਡਾਂ 'ਚ ਰਾਸ਼ਨ, ਦਵਾਈਆਂ ਤੇ ਹੋਰ ਲੋੜੀਂਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਭੇਜੀ ਗਈ ਟੀਮ ਖ਼ਾਲਸਾ ਕੇਅਰ ਵਲੋਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ | ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਵਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ | ਭਰੋਆਣਾ ਦੇ ਗੁਰਦੁਆਰਾ ਸ੍ਰੀ ਰਬਾਬਸਰ ਵਿਖੇ ਰਾਹਤ ਕੈਂਪ ਵਿਚ ਵੱਡੀ ਗਿਣਤੀ 'ਚ ਲੋਕ ਆਪਣਾ ਮਾਲ ਡੰਗਰ ਲੈ ਕੇ ਪਹੁੰਚੇ ਹੋਏ ਹਨ | ਇੱਥੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੰਗਰ, ਦਵਾਈਆਂ, ਪਸ਼ੂਆਂ ਦਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਵੈਟਰਨਰੀ ਅਫ਼ਸਰ ਡਾ: ਜਸਪਾਲ ਸਿੰਘ ਆਪਣੀ ਟੀਮ ਨਾਲ ਕਿਸ਼ਤੀ ਵਿਚ ਬੈਠ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਦਾ ਇਲਾਜ ਕਰ ਰਹੇ ਹਨ | ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਆਪਣੀ ਟੀਮ ਨਾਲ ਪ੍ਰਭਾਵਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ | ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਇਨ੍ਹਾਂ ਪਿੰਡਾਂ 'ਚ ਚੱਲ ਰਹੇ ਬਚਾਅ ਕਾਰਜਾਂ ਨੂੰ ਦੇਖ ਰਹੇ ਹਨ | ਕੱਲ੍ਹ ਉਨ੍ਹਾਂ ਕਿਸ਼ਤੀ ਵਿਚ ਸਵਾਰ ਹੋ ਕੇ ਪਾਣੀ ਨਾਲ ਘਿਰੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ | ਪਿੰਡ ਸ਼ੇਖਮਾਂਗਾ ਦੇ ਕਿਸਾਨ ਨੇ ਕਿਹਾ ਕਿ ਪਸ਼ੂਆਂ ਲਈ ਹਰਾ ਚਾਰਾ ਅਤੇ ਫੀਡ ਉਨ੍ਹਾਂ ਤੱਕ ਨਹੀਂ ਪਹੁੰਚ ਰਹੀ | ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਸ਼ੋ੍ਰਮਣੀ ਕਮੇਟੀ ਵਲੋਂ ਲੰਗਰਾਂ ਤੇ ਲੋੜੀਂਦੇ ਸਮਾਨ ਦੀ ਸੇਵਾ ਕਰਵਾਈ ਜਾ ਰਹੀ ਹੈ | ਓਧਰ ਸਰੂਪਵਾਲ ਪਿੰਡ ਨੇੜੇ ਧੁੱਸੀ ਬੰਨ੍ਹ ਵਿਚ ਪਏ ਪਾੜ ਨੂੰ ਪੂਰਨ ਲਈ ਫ਼ੌਜ ਵਲੋਂ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਪਿੰਡ ਭਰੋਆਣਾ ਨੇੜੇ ਪਏ ਪਾੜ ਨੂੰ ਬੰਦ ਕਰਨ ਲਈ ਪੰਜਾਬ ਪੁਲਿਸ ਦੇ ਜਵਾਨ ਸਿਰਤੋੜ ਯਤਨ ਕਰ ਰਹੇ ਹਨ | ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਦੇ ਸੇਵਕ ਬਾਬਾ ਅਵਤਾਰ ਸਿੰਘ ਵਲੋਂ ਵੀ ਰਾਹਤ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਰਜਿੰਦਰ ਸਿੰਘ ਤਕੀਆ, ਬਲਵਿੰਦਰ ਸਿੰਘ ਤਕੀਆ, ਸ਼ਮਸ਼ੇਰ ਸਿੰਘ ਭਰੋਆਣਾ, ਕਾਰਜ ਸਿੰਘ ਤਕੀਆ ਆਦਿ ਹਾਜ਼ਰ ਸਨ |

ਮੋਟਰਸਾਈਕਲ ਮੰਗ ਕੇ ਲਿਜਾਣ ਉਪਰੰਤ ਵਾਪਸ ਨਾ ਕਰਨ ਵਾਲੇ ਵਿਰੁੱਧ ਕੇਸ ਦਰਜ

ਕਪੂਰਥਲਾ, 21 ਅਗਸਤ (ਸਡਾਨਾ)-ਇਕ ਵਿਅਕਤੀ ਪਾਸੋਂ ਮੋਟਰਸਾਈਕਲ ਜ਼ਰੂਰਤ ਲਈ ਮੰਗ ਕੇ ਲਿਜਾਣ ਉਪਰੰਤ ਵਾਪਸ ਨਾ ਕਰਨ 'ਤੇ ਉਸ ਨੂੰ ਧਮਕੀਆਂ ਦੇਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਰਜੀਤ ਕੌਰ ਵਾਸੀ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਠੇਕੇ ਦੇ ਕਰਿੰਦੇ ਤੋਂ ਨਕਦੀ ਲੁੱਟੀ

ਫਗਵਾੜਾ, 21 ਅਗਸਤ (ਹਰੀਪਾਲ ਸਿੰਘ)-ਫਗਵਾੜਾ ਦੇ ਨੇੜਲੇ ਪਿੰਡ ਜਗਪਾਲਪੁਰ ਵਿਖੇ ਪਿਸਤੌਲ ਦਿਖਾ ਕੇ ਠੇਕੇ ਦੇ ਕਰਿੰਦੇ ਤੋਂ ਦੋ ਲੁਟੇਰੇ ਹਜ਼ਾਰਾਂ ਰੁਪਏ ਨਕਦੀ ਖੋਹ ਕੇ ਫ਼ਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਸੁਰੇਸ਼ ਕੁਮਾਰ ਪੁੱਤਰ ਬਿ੍ਜ਼ ਚੰਦ ਨੇ ਦੱਸਿਆ ਕੇ ਉਹ ਪਿੰਡ ...

ਪੂਰੀ ਖ਼ਬਰ »

ਸੁਖਬੀਰ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 21 ਅਗਸਤ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਗਸਤ ਨੂੰ ਦੁਪਹਿਰ ਬਾਅਦ 2 ਵਜੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ 30 ਨੂੰ

ਫਗਵਾੜਾ, 21 ਅਗਸਤ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਨੰਗਲ ਮੱਝਾ ਨੇੜੇ ਸਪਰੋੜ ਬੱਸ ਅੱਡਾ ਫਗਵਾੜਾ ਵਿਖੇ 42ਵਾਂ ਸਾਲਾਨਾ ਧਾਰਮਿਕ ਜੋੜ ਮੇਲਾ 30 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਡਾ: ਉਪਿੰਦਰਜੀਤ ਕੌਰ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 21 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)-ਸਾਬਕਾ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਡਾ: ਉਪਿੰਦਰਜੀਤ ਕੌਰ ਨੇ ਅੱਜ ਆਹਲੀ ਕਲਾਂ, ਆਹਲੀ ...

ਪੂਰੀ ਖ਼ਬਰ »

ਮਾਲ ਮੰਤਰੀ ਕਾਂਗੜ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ, ਥਿੰਦ)-ਦਰਿਆ ਸਤਲੁਜ ਵਿਚ ਵਧੇ ਪਾਣੀ ਕਾਰਨ ਪਿੰਡ ਮੰਡਾਲਾ, ਦਾਰੇਵਾਲ, ਸਰੂਪਵਾਲ ਤੇ ਭਰੋਆਣਾ ਆਦਿ ਵੱਖ-ਵੱਖ ਥਾਵਾਂ ਤੋਂ ਪਏ ਪਾੜ ਕਾਰਨ ਮੰਡ ਖੇਤਰ ਦੇ 5 ਦਰਜਨ ਪਿੰਡਾਂ 'ਚ ਫ਼ਸਲਾਂ ਤੇ ਘਰ ਬੁਰੀ ਤਰ੍ਹਾਂ ਪਾਣੀ 'ਚ ਘਿਰ ਗਏ ਅਤੇ ...

ਪੂਰੀ ਖ਼ਬਰ »

535 ਗਰਾਮ ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ

ਡਡਵਿੰਡੀ, 21 ਅਗਸਤ (ਬਲਬੀਰ ਸੰਧਾ)-ਸੁਲਤਾਨਪੁਰ ਲੋਧੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਪਤੀ ਤੇ ਉਸ ਦੀ ਪਤਨੀ ਨੂੰ 535 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਨਸੀਰੇਵਾਲ ਤੋਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਆਰਥਿਕ ਤੌਰ 'ਤੇ ਪਛੜੇ ਤੇ ਗ਼ਰੀਬ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ-ਮਾਨ

ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਵਿਚ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਰਾਹੁਲ ਚਾਬਾ, ਸਹਾਇਕ ਸਿਵਲ ...

ਪੂਰੀ ਖ਼ਬਰ »

ਮਾਨ ਨੇ ਪਿੰਡ ਜਗਤਪੁਰ ਜੱਟਾਂ ਦੀ ਅਨਾਜ ਮੰਡੀ 'ਚ ਸ਼ੁਰੂ ਕਰਵਾਇਆ ਫੜ੍ਹ ਦੀ ਉਸਾਰੀ ਦਾ ਕੰਮ

ਫਗਵਾੜਾ, 21 ਅਗਸਤ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਜਗਤਪੁਰ ਜੱਟਾਂ ਵਿਖੇ ਅਨਾਜ ਮੰਡੀ ਦੀ ਫੜ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਵਲੋਂ ਕਰਵਾਇਆ ...

ਪੂਰੀ ਖ਼ਬਰ »

ਐਫੀਲੀਏਸ਼ਨ ਦੀਆਂ ਨਰਮ ਸ਼ਰਤਾਂ ਦੀ ਮੰਗ ਨੂੰ ਲੈ ਕੇ ਰਾਣੀ ਸੋਢੀ ਨੂੰ ਮਿਲਿਆ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦਾ ਵਫ਼ਦ

ਫਗਵਾੜਾ, 21 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਛੋਟੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੂੰ ਮਿਲਿਆ ਅਤੇ ਸਕੂਲ ਪ੍ਰਬੰਧਕਾਂ ਨੇ ਇੱਕ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਅਮਰਕੋਟ 'ਚ ਅਕਾਲੀ ਆਗੂਆਂ ਦੀ ਮੀਟਿੰਗ

ਕਪੂਰਥਲਾ, 21 ਅਗਸਤ (ਵਿ.ਪ੍ਰ.)-ਸੁਲਤਾਨਪੁਰ ਲੋਧੀ ਹਲਕੇ ਦੇ ਪ੍ਰਮੁੱਖ ਅਕਾਲੀ ਆਗੂਆਂ ਦੀ ਇਕ ਮੀਟਿੰਗ ਸੂਰਤਾ ਸਿੰਘ ਸਾਬਕਾ ਸਰਪੰਚ ਅਮਰਕੋਟ ਦੇ ਗ੍ਰਹਿ ਵਿਖੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ 24 ਬੱਚਿਆਂ ਨੇ ਵੈਦਿਕ ਸ਼੍ਰਮ ਆਸ਼ਰਮ ਦੇ ਬੱਚਿਆਂ ਨੂੰ ਪੜ੍ਹਾਉਣ ਦਾ ਬੀੜਾ ਚੁੱਕਿਆ

ਕਪੂਰਥਲਾ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ 24 ਬੱਚਿਆਂ ਨੇ ੳੱੁਘੇ ਸਮਾਜ ਸੇਵਕ ਕਪੂਰ ਚੰਦ ਗਰਗ ਵਲੋਂ ਚਲਾਏ ਜਾ ਰਹੇ ਵੈਦਿਕ ਸ਼੍ਰਮ ਆਸ਼ਰਮ ਵਿਚ ਬੱਚਿਆਂ ਨੂੰ ਪੜ੍ਹਾਉਣ ਦਾ ਬੀੜਾ ਚੁੱਕਿਆ ਹੈ | ਇਹ ਬੱਚੇ ਸਕੂਲ ਦੀ 10ਵੀਂ, 11ਵੀਂ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਤੀਜ ਮਨਾਈ

ਸੁਲਤਾਨਪੁਰ ਲੋਧੀ, 21 ਅਗਸਤ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜ ਕਮ ਫਰੈਸ਼ਰ ਪਾਰਟੀ ਮਨਾਈ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸ.ਜੀ.ਪੀ.ਸੀ., ਡਾਇਰੈਕਟਰ ਇੰਜ. ਹਰਨਿਆਮਤ ਕੌਰ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਕਾਇਆ ਕਲਪ ਲਈ ਐਮ.ਪੀ. ਫ਼ੰਡ 'ਚੋਂ 5 ਲੱਖ ਰੁਪਏ ਦਿੱਤੇ ਜਾਣਗੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ)-ਨਗਰ ਕੌਾਸਲ ਦੀ ਲਾਇਬ੍ਰੇਰੀ ਨੂੰ ਨਵਾਂ ਰੂਪ ਦੇਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਲਾਇਬ੍ਰੇਰੀ ਵਿਚ ਸ਼ਹਿਰ ਦੇ ਬਜ਼ੁਰਗ ਤੇ ਹੋਰ ਲੋਕ ਅਖ਼ਬਾਰਾਂ, ਮੈਗਜ਼ੀਨ ਤੇ ਪੁਸਤਕਾਂ ਪੜ੍ਹਦੇ ਹਨ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ...

ਪੂਰੀ ਖ਼ਬਰ »

ਨੰਬਰਦਾਰ ਮਾਣ ਭੱਤੇ ਲਈ 25 ਅਗਸਤ ਤੱਕ ਬੈਂਕ ਖਾਤੇ ਖੁੱਲ੍ਹਵਾਉਣ-ਕੰਗ, ਖਾਨਪੁਰ

ਨਡਾਲਾ, 21 ਅਗਸਤ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਖ਼ਾਨਪੁਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਨੰਬਰਦਾਰ ਆਪਣਾ ਮਾਣ ਭੱਤਾ ਲੈਣ ਲਈ 25 ਅਗਸਤ ਤੱਕ ਸਟੇਟ ਬੈਂਚ ਆਫ਼ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਤੇ ਤੀਆਂ ਦਾ ਤਿਉਹਾਰ ਮਨਾਇਆ

ਨਡਾਲਾ, 21 ਅਗਸਤ (ਮਨਜਿੰਦਰ ਸਿੰਘ ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਅਤੇ ਕਾਲਜੀਏਟ ਸਕੂਲ ਵਲੋਂ ਸਾਂਝੇ ਤੌਰ 'ਤੇ ਪ੍ਰਤਿਭਾ ਖੋਜ ਮੁਕਾਬਲੇ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਸ਼ਬਦ ਗਾਇਣ, ਲੋਕ ਗੀਤ, ਭਾਸ਼ਣ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਵੱਡੀ ਗਿਣਤੀ ਲੋਕਾਂ ਨੂੰ ਮਿਲੇਗਾ ਲਾਭ-ਰਣਜੀਤ ਰਾਣਾ

ਸੁਭਾਨਪੁਰ, 21 ਅਗਸਤ (ਜੱਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋਣ 'ਤੇ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਡਾਲਾ ਬਿਜਲੀ ਅਧਿਕਾਰੀ ਨਾਲ ਮੀਟਿੰਗ

ਨਡਾਲਾ, 21 ਅਗਸਤ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਬਿਜਲੀ ਦਫ਼ਤਰ ਨਡਾਲਾ ਅਧਿਕਾਰੀਆਂ ਨਾਲ ਹੋਈ | ਇਸ ਮੌਕੇ ਸਤਨਾਮ ਸਿੰਘ ਸਠਿਆਲਾ ਮੀਤ ਪ੍ਰਧਾਨ ਨੇ ਕਿਹਾ ਕਿ ਇਸ ਮੀਟਿੰਗ ਵਿਚ ਲੰਮੇ ਸਮੇਂ ਤੋਂ ਲਟਕਿਆਂ ਅਰਬਨ ਲਾਈਟ ਡੇਰਿਆਂ ਦਾ ਕੰਮ ਜੋ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਿਖੇ ਸਮਾਗਮ

ਹੁਸੈਨਪੁਰ, 21 ਅਗਸਤ (ਸੋਢੀ)- ਪੂਰਨਮਾਸ਼ੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਗਿਆਨੀ ਫੌਜਾ ਸਿੰਘ ਸਾਗਰ ਦਾ ਢਾਡੀ ਜਥਾ ਵਿਦੇਸ਼ੀ ਦੌਰੇ ਤੋਂ ਵਾਪਸ ਪਰਤਿਆ

ਲੋਹੀਆਂ ਖਾਸ, 21 ਅਗਸਤ (ਦਿਲਬਾਗ ਸਿੰਘ)-ਪੰਥ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ ਭਾਈ ਫੌਜਾ ਸਿੰਘ ਸਾਗਰ ਦਾ ਢਾਡੀ ਜਥਾ ਅਮਰੀਕਾ ਅਤੇ ਕੈਨੇਡਾ ਦੇ ਗੁਰੂ ਘਰਾਂ 'ਚ ਕੀਰਤਨ ਸੇਵਾ ਕਰਨ ਉਪਰੰਤ ਪੰਜਾਬ ਪਰਤ ਆਇਆ ਹੈ | ਜਾਣਕਾਰੀ ਦਿੰਦੇ ਹੋਏ ਭਾਈ ਫੌਜਾ ਸਿੰਘ ਸਾਗਰ ਨੇ ਦੱਸਿਆ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 21 ਅਗਸਤ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਨਵਾਂ ਪਿੰਡ ਗੇਟ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕੈਂਪ

ਫਗਵਾੜਾ, 21 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਾਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸਥਾਨਕ ਖੇੜਾ ਰੋਡ ਸਥਿਤ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 21 ਅਗਸਤ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪਿੰਡ ਬਾਦਸ਼ਾਹਪੁਰ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਰਾਜਪਾਲ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਕਸਬੇ ਅੰਦਰ ਮੱਛਰਾਂ ਨੂੰ ਮਾਰਨ ਲਈ ਫੌਗਿੰਗ ਕਰਵਾਈ

ਭੁਲੱਥ, 21 ਅਗਸਤ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ ਦੀ ਅਗਵਾਈ ਹੇਠ ਕਸਬਾ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਮੱਛਰਾਂ ਨੂੰ ਮਾਰਨ ਵਾਸਤੇ ਫੌਗਿੰਗ ਕਰਵਾਈ ਗਈ | ਇਸ ਮੌਕੇ ਪ੍ਰਧਾਨ ਖੁਰਾਣਾ ਨੇ ਕਿਹਾ ਕਿ ਲੋਕ ਕੂੜਾ ਕਰਕਟ ...

ਪੂਰੀ ਖ਼ਬਰ »

ਰੋਟਰੀ ਕਲੱਬ ਗੋਲਡ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦਾ ਸਾਮਾਨ ਤੇ ਦਵਾਈਆਂ ਪਹੁੰਚਾਈਆਂ

ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਜ ਪ੍ਰਧਾਨ ਰੋਟੇ: ਹੇਮੰਤ ਧੀਰ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡ ਦਾਰੇਵਾਲ, ਗਿੱਦੜਪਿੰਡੀ, ਸਿੱਧੂਪੁਰ, ਮਹਿਰਾਜਵਾਲਾ, ਤਕੀਆ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਅਵਾਣ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬੇਗੋਵਾਲ, 21 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਅਵਾਣ 'ਚ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਵਿਰਸਾ ...

ਪੂਰੀ ਖ਼ਬਰ »

ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਕਪੂਰਥਲਾ, 21 ਅਗਸਤ (ਸਡਾਨਾ)- ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਦੇ ਫੈਂਸੀ ਡਰੈੱਸ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਛੋਟੇ-ਛੋਟੇ ਬੱਚਿਆਂ ਨੇ ਬਹੁਤ ਹੀ ਸੁੰਦਰ ਪੇਸ਼ਕਾਰੀ ਕੀਤੀ | ਬੱਚੇ ਝਾਂਸੀ ਦੀ ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ ਵਿਚ ਕਪੂਰਥਲਾ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 21 ਅਗਸਤ (ਸਡਾਨਾ)- ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ ਬੀਤੇ ਦਿਨ ਮਕੇਰੀਆ ਵਿਖੇ ਕਰਵਾਈ ਗਈ | ਕਪੂਰਥਲਾ ਤੋਂ ਸਪੋਰਟਸ ਕਰਾਟੇ ਅਕੈਡਮੀ ਦੇ ਖਿਡਾਰੀਆਂ ਨੇ ਕੋਚ ਸਤਿੰਦਰ ਕੁਮਾਰ ਦੀ ਅਗਵਾਈ ਹੇਠ ਇਸ ਚੈਂਪੀਅਨਸ਼ਿਪ ਵਿਚ ਸ਼ਿਰਕਤ ਕੀਤੀ | ਮੁਕਾਬਲੇ ਦੇ ...

ਪੂਰੀ ਖ਼ਬਰ »

ਬੀ.ਐਲ. ਸੇਠ ਪਬਲਿਕ ਸਕੂਲ 'ਚ ਮਨਾਈ ਰਾਜੀਵ ਗਾਂਧੀ ਦੀ 75ਵੀਂ ਵਰ੍ਹੇਗੰਢ

ਫਗਵਾੜਾ, 21 ਅਗਸਤ (ਅਸ਼ੋਕ ਕੁਮਾਰ ਵਾਲੀਆ)- ਬੀ.ਐਲ. ਸੇਠ ਪਬਲਿਕ ਸਕੂਲ ਫਗਵਾੜਾ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ 75ਵੀਂ ਜਯੰਤੀ ਬੜੇ ਉਤਸ਼ਾਹ ਨਾਲ ਮਨਾਈ ਗਈ | ਸਮਾਗਮ ਵਿਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਬਲਬੀਰ ...

ਪੂਰੀ ਖ਼ਬਰ »

'ਸਾਨੂੰ ਆਪਣੇ ਨਿੱਜੀ ਰੁਝੇਵਿਆਂ 'ਚੋਂ ਕੁਝ ਸਮਾਂ ਲੋੜਵੰਦਾਂ ਦੀ ਮਦਦ ਕਰਨ ਲਈ ਵੀ ਕੱਢਣਾ ਚਾਹੀਦਾ-ਟੌਹਰ

ਢਿਲਵਾਂ, 21 ਅਗਸਤ (ਪਲਵਿੰਦਰ, ਸੁਖੀਜਾ)- 'ਸਾਨੂੰ ਆਪਣੇ ਨਿੱਜੀ ਰੁਝੇਵਿਆਂ ਵਿਚੋਂ ਕੁਝ ਸਮਾਂ ਲੋੜਵੰਦਾਂ ਦੀ ਮਦਦ ਲਈ ਵੀ ਕੱਢਣਾ ਚਾਹੀਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਗਿਆਨ ਸਿੰਘ ਟੌਹਰ ਨੇ ਪਿੰਡ ਧਾਲੀਵਾਲ ਬੇਟ ਵਿਚ ਇਕ ਲੋੜਵੰਦ ਲੜਕੀ ਦੇ ਵਿਆਹ ਮੌਕੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ ਜਨਰਲ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਤੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਦੇ ਸੀਨੀਅਰ ਵਾਇਸ ਚੇਅਰਮੈਨ ਲੈਫ. ਜਨਰਲ (ਸੇਵਾਮੁਕਤ) ਟੀ. ਐਸ. ਸ਼ੇਰਗਿੱਲ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਹੋਟਲ ਸਮੂਹ ਐਕਾਰ ਤੇ ਐਲ. ਪੀ. ਯੂ. ਵਿਚਕਾਰ ਹੋਇਆ ਕਰਾਰ

ਜਲੰਧਰ, 21 ਅਗਸਤ (ਰਣਜੀਤ ਸਿੰਘ ਸੋਢੀ)-ਫਰਾਂਸ 'ਚ ਹੈੱਡਕੁਆਟਰ ਸਹਿਤ ਵਿਸ਼ਵ ਦੇ ਪ੍ਰਸਿੱਧ ਐਕਾਰ ਹੋਟਲ ਸਮੂਹ ਦੇ ਬਰਾਂਡਾ ਪੁਲਮੈਨ ਤੇ ਨੋਵੋਟੇਲ ਨੇ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨਾਲ ਐਮ. ਓ. ਯੂ. 'ਤੇ ਹਸਤਾਖ਼ਰ ਕੀਤੇ | ਐਲ. ਪੀ. ਯੂ. ਦੇ ਚਾਂਸਲਰ ਅਸ਼ੋਕ ਮਿੱਤਲ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 21 ਅਗਸਤ (ਸਡਾਨਾ)-ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਪਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਦੀਕਸ਼ਾ ਵਾਸੀ ਗੋਪਾਲ ਪਾਰਕ ਨੇ ਦੱਸਿਆ ਕਿ ਉਸ ਦਾ ਵਿਆਹ ਵਿਸ਼ੇਸ਼ ਗੁਪਤਾ ਵਾਸੀ ...

ਪੂਰੀ ਖ਼ਬਰ »

ਸਵੀਪ ਤਹਿਤ ਵੋਟਰ ਜਾਗਰੂਕਤਾ ਰੈਲੀ ਕੱਢੀ

ਕਪੂਰਥਲਾ, 21 ਅਗਸਤ (ਵਿ.ਪ੍ਰ.)-ਚੋਣ ਕਮਿਸ਼ਨ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਚਲਾਏ ਜਾ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਸਵੀਪ ਨੋਡਲ ਅਫ਼ਸਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਉਸਾਰੇ ਜਾ ਰਹੇ ਲੰਗਰ ਹਾਲ ਦੀ ਦੂਜੀ ਮੰਜ਼ਿਲ ਦੇ ਲੈਂਟਰ ਪਾਏ

ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ ਇਸੇ ਲੜੀ ਤਹਿਤ ਸ਼੍ਰੋਮਣੀ ...

ਪੂਰੀ ਖ਼ਬਰ »

ਸਤਲੁਜ ਧੁੱਸੀ ਬੰਨ 'ਤੇ ਪਏ ਵੱਡੇ-ਵੱਡੇ ਟੋਇਆਂ ਕਾਰਨ ਲੋਕਾਂ 'ਚ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ

ਸੁਲਤਾਨਪੁਰ ਲੋਧੀ, 21 ਅਗਸਤ (ਪ. ਪ. ਰਾਹੀਂ)-ਦਰਿਆ ਸਤਲੁਜ 'ਚ ਪਾਣੀ ਵਧਣ ਕਾਰਨ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਪਿੰਡ ਦਾਰੇਵਾਲ, ਮੰਡਾਲਾ, ਭਰੋਆਣਾ ਵਿਖੇ ਧੁੱਸੀ ਬੰਨ੍ਹ ਦੇ ਟੁੱਟ ਜਾਣ ਕਾਰਨ ਹਲਕੇ ਦੇ ਦਰਜਨਾਂ ਪਿੰਡ ਹੜ੍ਹ ਦੀ ਮਾਰ ਹੇਠ ਆ ਗਏ ਹਨ ਤੇ ਨੇੜੇ ਰਹਿੰਦੇ ...

ਪੂਰੀ ਖ਼ਬਰ »

ਭੇਟਾਂ ਦੇ ਕਬੱਡੀ ਟੂਰਨਾਮੈਂਟ 'ਚ ਕਾਲਾ ਸੰਘਿਆਂ ਦੀ ਟੀਮ ਨੇ ਮਾਰੀ ਬਾਜ਼ੀ

ਕਾਲਾ ਸੰਘਿਆਂ, 21 ਅਗਸਤ (ਬਲਜੀਤ ਸਿੰਘ ਸੰਘਾ)-ਬਾਬਾ ਪੁਰਾਣੀ ਬੇਰੀ ਯੰਗ ਸਪੋਰਟਸ ਕਲੱਬ ਭੇਟਾਂ ਵਲੋਂ ਐਨ. ਆਰ. ਆਈ. ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ 34ਵੇਂ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਫਾਈਨਲ ਦੇ ਜੇਤੂਆਂ ਨੂੰ ਸਨਮਾਨ ਵੰਡਦਿਆਂ ਉੱਘੀ ਧਾਰਮਿਕ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਰੋਡ 'ਤੇ ਸੜਕ ਦੇ ਕੰਢਿਆਂ 'ਤੇ ਸਫ਼ਾਈ ਦਾ ਕੰਮ ਸ਼ੁਰੂ

ਕਪੂਰਥਲਾ, 21 ਅਗਸਤ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਡਿਪਟੀ ...

ਪੂਰੀ ਖ਼ਬਰ »

ਸਿਧਵਾਂ ਦੋਨਾ 'ਚ ਦਰਜਨ ਤੋਂ ਵੱਧ ਮਰੀਜ਼ ਡੇਂਗੂ ਦੀ ਲਪੇਟ 'ਚ ਪਿੰਡ ਵਾਸੀਆਂ ਵਲੋਂ ਦਵਾਈ ਛਿੜਕਾਉਣ ਦੀ ਮੰਗ

ਸਿਧਵਾਂ ਦੋਨਾ, 21 ਅਗਸਤ (ਅਵਿਨਾਸ਼ ਸ਼ਰਮਾ)-ਸਿਧਵਾਂ ਦੋਨਾ ਵਿਖੇ ਬਰਸਾਤੀ ਖੜੇ ਪਾਣੀ ਵਿਚ ਡੇਂਗੂ ਮੱਛਰ ਦਾ ਲਾਰਵਾ ਪੈਦਾ ਹੋ ਜਾਣ ਨਾਲ ਲਗਭਗ ਅੱਧੀ ਦਰਜਨ ਤੋਂ ਵੱਧ ਲੋਕ ਡੇਂਗੂ ਦੇ ਡੰਗ ਨਾਲ ਡੰਗੇ ਹੋਣ ਕਾਰਨ ਬਿਮਾਰ ਹੋ ਗਏ ਹਨ | ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX