ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਲੁਧਿਆਣਾ

ਬੁੱਢੇ ਨਾਲੇ ਦਾ ਜਾਇਜ਼ਾ ਲੈਣ ਆਏ ਵਿਧਾਇਕ ਰਾਕੇਸ਼ ਪਾਂਡੇ ਦਾ ਲੋਕਾਂ ਵਲੋਂ ਵਿਰੋਧ

ਲੁਧਿਆਣਾ, 22 ਅਗਸਤ (ਪੁਨੀਤ ਬਾਵਾ)- ਬੀਤੇ ਦਿਨ ਲੁਧਿਆਣਾ ਸ਼ਹਿਰ ਵਿਚੋਂ ਲੰਘਦੇ ਬੁੱਢੇ ਨਾਲੇ ਦਾ ਪਾਣੀ ਓਵਰਫਲੋਅ ਹੋ ਕੇ ਲੋਕਾਂ ਦੇ ਘਰਾਂ ਵਿਚ ਵੜ ਗਿਆ ਸੀ, ਜਿਸ ਕਰਕੇ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਹਨ | ਲੋਕਾਂ ਦਾ ਦਾ ਹਾਲ ਪੁੱਛਣ ਅਤੇ ਬੁੱਢੇ ਨਾਲੇ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਰਾਕੇਸ਼ ਪਾਂਡੇ ਦਾ ਲੋਕਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਕਈਆਂ ਨੇ ਸ੍ਰੀ ਪਾਂਡੇ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਮੁਰਦਾਬਾਦ ਵੀ ਆਖਿਆ | ਜਾਣਕਾਰੀ ਅਨੁਸਾਰ ਅੱਜ ਸਵੇਰੇ ਵਿਧਾਇਕ ਰਾਕੇਸ਼ ਪਾਂਡੇ ਆਪਣੇ ਸਾਥੀ ਕੌਾਸਲਰਾਂ ਦੇ ਨਾਲ ਸ਼ਿਵਪੁਰੀ ਵਿਖੇ ਬੁੱਢੇ ਦਰਿਆ ਦੇ ਨਾਲ ਸਥਿਤ ਘਰਾਂ ਵਿਚ ਰਹਿੰਦੇ ਲੋਕਾਂ ਦੇ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੁੱਜੇ ਅਤੇ ਉਨ੍ਹਾਂ ਨੇ ਇਸ ਨੂੰ ਕੁਦਰਤੀ ਕਰੋਪੀ ਦੱਸਿਆ | ਸ੍ਰੀ ਪਾਂਡੇ ਨੇ ਕਿਹਾ ਕਿ ਨਗਰ ਨਿਗਮ ਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ |
ਲੋਕਾਂ ਨੇ ਕਿਹਾ ਕਿ ਜਦ ਪੰਜਾਬ ਸਰਕਾਰ ਦੇ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਸਬੰਧੀ ਅਗਾਊਾ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਵਿਧਾਇਕ ਨੇ ਸਿਰਫ਼ ਲੋਕਾਂ ਦੇ ਨਾਲ ਵਾਅਦੇ ਹੀ ਕੀਤੇ ਹਨ | ਲੋਕਾਂ ਨੇ ਕਿਹਾ ਕਿ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਵਿਚ ਵੜ ਗਿਆ ਹੈ, ਜਿਸ ਕਰਕੇ ਉਨ੍ਹਾਂ ਨੂੰ ਘਰਾਂ ਵਿਚ ਰਹਿਣਾ ਔਖਾ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ 5 ਦਿਨਾਂ ਤੋਂ ਬੁੱਢੇ ਨਾਲੇ ਦੇ ਆਸ-ਪਾਸ ਦੇ ਇਲਾਕੇ ਵਿਚ ਪਾਣੀ ਆਇਆ ਹੋਇਆ ਹੈ, ਜਿਸ ਕਰਕੇ ਦੁਕਾਨਾਂ ਬੰਦ ਪਈਆਂ ਹਨ ਅਤੇ ਹੋਰ ਕਾਰੋਬਾਰ ਵੀ ਠੱਪ ਹੈ |

ਬੰਬ ਧਮਾਕੇ ਮਾਮਲੇ 'ਚ ਭਾਈ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਵਿਖੇ 23 ਦਸੰਬਰ 1995 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਪੇਸ਼ੀ ਉਪਰੰਤ ਮਾਣਯੋਗ ਜੱਜ ਸ੍ਰੀ ਅਤੁਲ ਕਿਸਾਨਾ ਨੇ ਮਾਮਲੇ ਦੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕਾ ਸ਼ਤਾਬਦੀ ਸਬੰਧੀ ਪ੍ਰਦਰਸ਼ਨੀ ਕੱਲ੍ਹ ਤੋਂ

ਲੁਧਿਆਣਾ, 22 ਅਗਸਤ (ਕਵਿਤਾ ਖੁੱਲਰ, ਪੁਨੀਤ ਬਾਵਾ)- ਸਥਾਨਕ ਗੁਰੂ ਨਾਨਕ ਭਵਨ ਵਿਖੇ ਜਲਿ੍ਹਆਂਵਾਲਾ ਬਾਗ਼ ਸ਼ਹੀਦੀ ਸਾਕਾ ਸ਼ਤਾਬਦੀ ਸਬੰਧੀ ਪ੍ਰਦਰਸ਼ਨੀ 24 ਤੋਂ 3 ਸਤੰਬਰ ਤੱਕ ਲਗਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਕੀਤਾ ...

ਪੂਰੀ ਖ਼ਬਰ »

ਪੁਲਿਸ ਦੇ ਡਰ ਤੋਂ ਭੱਜੇ ਵਪਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊਾ ਕਿਦਵਾਈ ਨਗਰ ਵਿਚ ਚੋਰਾਂ ਵਲੋਂ ਇਕ ਘਰ ਦੇ ਜਿੰਦੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਕਦੀ ਅਤੇ ਹੋਰ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਨਿਊਾ ...

ਪੂਰੀ ਖ਼ਬਰ »

ਸੀ.ਐਮ.ਸੀ./ਹਸਪਤਾਲ 'ਚ ਆਧੁਨਿਕ ਨੱਕ, ਕੰਨ, ਗਲਾ ਵਿਭਾਗ ਦਾ ਉਦਘਾਟਨ

ਲੁਧਿਆਣਾ, 22 ਅਗਸਤ (ਸਲੇਮਪੁਰੀ)-ਸੀ.ਐਮ.ਸੀ/ਹਸਪਤਾਲ ਵਿਚ ਇਕ ਨਿੱਜੀ ਕੰਪਨੀ ਦੇ ਸਹਿਯੋਗ ਨਾਲ ਅਤਿ-ਆਧੁਨਿਕ ਡਾਕਟਰੀ ਤਕਨੀਕ ਆਧੁਨਿਕ ਨੱਕ, ਕੰਨ, ਗਲਾ ਰੋਗਾਂ ਨਾਲ ਸਬੰਧਿਤ ਵਿਸ਼ੇਸ਼ ਵਿਭਾਗ ਦੀ ਸਥਾਪਨਾ ਕੀਤੀ ਗਈ ਹੈ ਦਾ ਅੱਜ ਉਦਘਾਟਨ ਕੀਤਾ ਗਿਆ | ਹਸਪਤਾਲ ਦੇ ...

ਪੂਰੀ ਖ਼ਬਰ »

ਲਿਪ ਵਲੋਂ ਛੇੜੇ ਜਨ ਅੰਦੋਲਨ ਲਈ ਪੰਜਾਬ ਵਾਸੀਆਂ 'ਚ ਉਤਸ਼ਾਹ-ਗੱਜਣਮਾਜਰਾ

ਲੁਧਿਆਣਾ, 22 ਅਗਸਤ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪਾਰਟੀ ਵਲੋਂ ਛੇੜੇ ਗਏ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਲਈ ਜਿੱਥੇ ਪੰਜਾਬ ਦੇ ਹਰ ਸ਼ਹਿਰ, ਕਸਬੇ ਤੋਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ...

ਪੂਰੀ ਖ਼ਬਰ »

ਹੜ੍ਹਾਂ ਦੀ ਸਿੱਧੀ ਜ਼ਿੰਮੇਵਾਰ ਭਾਖੜਾ ਬਿਆਸ ਮੈਨੇਜਮੈਂਟ-ਕਾਮਾਗਾਟਾਮਾਰੂ ਕਮੇਟੀ

ਇਯਾਲੀ/ਥਰੀਕੇ, 22 ਅਗਸਤ (ਰਾਜ ਜੋਸ਼ੀ)- ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਐਡਵੋਕੇਟ ਕੁਲਦੀਪ ਸਿੰਘ, ਰਘਵੀਰ ਸਿੰਘ ਬੈਨੀਪਾਲ, ਤਰਸੇਮ ਜੋਧਾਂ, ਜਸਦੇਵ ਸਿੰਘ ਲਲਤੋਂ, ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਾ ਭਰਾ ਅਤੇ ਸਾਫ-ਸੁਥਰਾ ਰੱਖਿਆ ਜਾਵੇ-ਮੱਕੜ

ਲੁਧਿਆਣਾ, 22 ਅਗਸਤ (ਜੁਗਿੰਦਰ ਸਿੰਘ ਅਰੋੜਾ)-ਵਪਾਰੀ ਆਗੂ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਜਿਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ ਉਥੇ ਇਸ ਗੱਲ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡਾ ...

ਪੂਰੀ ਖ਼ਬਰ »

21ਵੀਂ ਸਦੀਂ ਵਿੱਚ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸੇ ਸੰਗੋਵਾਲ ਨਿਵਾਸੀ

ਆਲਮਗੀਰ, 22 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਘੇਰੇ ਵਿੱਚ ਆਉਂਦੇ ਪਿੰਡ ਸੰਗੋਵਾਲ ਦੇ ਵਿਹੜੇ ਦੇ ਵਸਨੀਕ 21ਵੀਂ ਸਦੀ ਵਿੱਚ ਵੀ ਗਲੀਆਂ ਨਾਲੀਆਂ ਸਮੇਤ ਹੋਰ ਮੁੱਢਲੀਆਂ ਸਹੂਲਤਾਂ ਨੂੰ ਤਰਸੇ ਪਏ ਹਨ | ਪਿੰਡ ਵਿਚਲੀਆ ਸੜਕਾਂ ਆਪਣੀ ਖਸਤਾ ਹਾਲਤ ਨੂੰ ...

ਪੂਰੀ ਖ਼ਬਰ »

ਧਰਮਪੁਰਾ ਦੇ ਘਰਾਂ/ ਦੁਕਾਨਾਂ 'ਚੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਲੋਕਾਂ ਵਲੋਂ ਧਰਨਾ

ਲੁਧਿਆਣਾ, 22 ਅਗਸਤ (ਅਮਰੀਕ ਸਿੰਘ ਬੱਤਰਾ)- ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ਜਾਂਦੇ ਬਰਸਾਤੀ ਨਾਲੇ ਦਾ ਪਾਣੀ ਉਵਰਫਲੋਅ ਹੋ ਕੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿਚ ਵੜ ਜਾਣ ਕਾਰਨ ਹੋਏ ਭਾਰੀ ਮਾਲੀ ਨੁਕਸਾਨ ਕਾਰਨ ਰੋਹ ਵਿਚ ਆਏ ਲੋਕਾਂ ਨੇ ਸ਼ਿੰਗਾਰ ਸਿਨੇਮਾ ਰੋਡ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਦੇ ਆਹੁਦੇਦਾਰਾਂ ਦੀ ਚੋਣ ਲੜਨ ਵਾਲਿਆਂ ਨੇ 15 ਨਾਮਜ਼ਦਗੀ ਕਾਗਜ਼ ਲਏ

ਲੁਧਿਆਣਾ, 22 ਅਗਸਤ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ ਆਹੁਦੇਦਾਰਾਂ ਦੀ 5 ਸਤੰਬਰ ਨੂੰ ਹੋਣ ਵਾਲੀ ਚੋਣ ਲੜਨ ਦੇ ਚਾਹਵਾਨਾਂ ਵੱਲੋਂ ਵੱਖ-ਵੱਖ ਆਹੁਦਿਆਂ ਲਈ ਨਾਮਜ਼ਦਗੀ ਕਾਗਜ਼ ਲਏ ਗਏ ਹਨ | ਜਦਕਿ ...

ਪੂਰੀ ਖ਼ਬਰ »

ਦੂਸਰੀ ਕੌਮਾਂਤਰੀ ਯਾਰਨ, ਫੈਬਰਿਕ ਤੇ ਅਸੈਸਰੀਜ਼ ਪ੍ਰਦਰਸ਼ਨੀ ਦਾ ਦੂਜਾ ਦਿਨ

ਲੁਧਿਆਣਾ, 22 ਅਗਸਤ (ਪੁਨੀਤ ਬਾਵਾ)-ਸਥਾਨਕ ਦਾਣਾ ਮੰਡੀ ਬਹਾਦਰਕੇ ਰੋਡ ਵਿਖੇ ਵਿਜ਼ਨ ਕਮਿਊਨੀਕੇਸ਼ਨ ਵਲੋਂ ਲਗਾਈ ਗਈ ਦੂਸਰੀ ਕੌਮਾਂਤਰੀ ਯਾਰਨ, ਫੈਬਰਿਕ ਤੇ ਅਸੈਸਰੀਜ਼ (ਵਾਈ.ਐਫ.ਏ.) ਪ੍ਰਦਰਸ਼ਨੀ ਦੇ ਦੂਸਰੇ ਦਿਨ ਸਮੇਂ ਦੇ ਹਾਣੀ ਬਣਨ ਲਈ ਯਤਨ ਕਰਨ ਲਈ ਆਖਿਆ ਗਿਆ ...

ਪੂਰੀ ਖ਼ਬਰ »

ਜਾਇਦਾਦ ਮਾਮਲੇ 'ਚ 1 ਕਰੋੜ 25 ਲੱਖ ਦੀ ਠੱਗੀ ਕਰਨ 'ਤੇ ਦੋ ਭਰਾਵਾਂ ਸਮੇਤ ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ 1 ਕਰੋੜ 25 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਆਤਮ ਨਗਰ ਦੇ ...

ਪੂਰੀ ਖ਼ਬਰ »

ਗਾਇਕ ਸਤਪਾਲ ਕਿੰਗਰਾ ਅੱਜ ਦੂਰਦਰਸ਼ਨ 'ਤੇ

ਇਯਾਲੀ/ਥਰੀਕੇ, 22 ਅਗਸਤ (ਰਾਜ ਜੋਸ਼ੀ)- ਸਟੇਟ ਨੈਸ਼ਨਲ ਐਵਾਰਡੀ ਅਧਿਆਪਕ ਅਤੇ ਸ਼੍ਰੋਮਣੀ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ ਦਾ ਲਿਖਿਆ ਅਤੇ ਸਭਿਆਚਾਰ ਨੂੰ ਪੂਰੀ ਤਰ੍ਹਾਂ ਪਰਨਾਏ ਹੋਏ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਸਤਪਾਲ ਕਿੰਗਰਾ ਦੀ ਆਵਾਜ਼ ਵਿਚ ਗਾਇਆ ਗਿਆ ਗੀਤ ...

ਪੂਰੀ ਖ਼ਬਰ »

ਬੱਚੇ ਦੇ ਜਨਮ ਦਿਨ ਦੀ ਪਾਰਟੀ ਮੌਕੇ ਦੋਸਤਾਂ ਦੀ ਹੋਈ ਲੜਾਈ-ਇਕ ਦੀ ਮੌਤ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਦੀ ਰਾਮ ਨਗਰ ਕਾਲੋਨੀ ਵਿਚ ਬੀਤੀ ਦੇਰ ਰਾਤ ਬੱਚੇ ਦੇ ਜਨਮ ਦਿਨ ਦੀ ਪਾਰਟੀ ਸਮੇਂ ਦੋ ਦੋਸਤਾਂ ਵਿਚਾਲੇ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ...

ਪੂਰੀ ਖ਼ਬਰ »

ਸ਼ਰੇਆਮ ਹੋ ਰਹੀ ਨਿਯਮਾਂ ਦੀ ਉਲੰਘਣਾ

ਲੁਧਿਆਣਾ, 22 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਅਨੇਕਾਂ ਹੀ ਇਲਾਕਿਆਂ ਵਿਚ ਸ਼ਰੇਆਮ ਹੀ ਨਿਯਮਾਂ ਦੀ ਉਲੰਘਣਾ ਹੁੰਦੀ ਵੇਖੀ ਜਾ ਸਕਦੀ ਹੈ ਅਤੇ ਕਥਿਤ ਤੌਰ ਤੇ ਅਨੇਕਾਂ ਹੀ ਰੇਹੜਾ ਚਾਲਕ ਬਿਨ੍ਹਾਂ ਵਰਦੀ ਅਤੇ ਕੰਡੇ ਤੋਂ ਰਸੋਈ ਗੈਸ ਦੀ ਡਲਿਵਰੀ ਕਰਦੇ ਹੋਏ ਵੇਖੇ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਪਾਰਟੀ ਦੀ ਭਰਤੀ ਮੁਹਿੰਮ ਜੰਗੀ ਪੱਧਰ 'ਤੇ-ਜਥੇ: ਨੱਤ

ਆਲਮਗੀਰ, 22 ਅਗਸਤ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਪਾਰਟੀ ਮੈਂਬਰਸ਼ਿਪ ਭਰਤੀ ਮੁਹਿੰਮ ਸਬੰਧੀ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਦਿਹਾਤੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਪ੍ਰਮਜੀਤ ਸਿੰਘ ਨੱਤ ਨੇ ਕਿਹਾ ਕਿ ਹਲਕਾ ਇੰਚਾਰਜ ...

ਪੂਰੀ ਖ਼ਬਰ »

ਜੋਤ ਪ੍ਰਚੰਡ ਕਰਕੇ ਕੀਤਾ ਜਨਮ ਅਸ਼ਟਮੀ ਉਤਸਵ ਦਾ ਸ਼ੁੱਭ ਆਰੰਭ

ਇਯਾਲੀ/ਥਰੀਕੇ, 22 ਅਗਸਤ (ਰਾਜ ਜੋਸ਼ੀ)- ਸ੍ਰੀ ਰਘੂਨਾਥ ਮੰਦਰ ਅਗਰ ਨਗਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਉਤਸਵ ਦਾ ਸ਼ੁਭ ਆਰੰਭ ਏਸ਼ੀਆ ਸਾਈਕਲ ਇੰਡਸਟਰੀਜ਼ ਦੇ ਰਜਨੀਸ਼ ਜੈਨ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਮੀਨੂੰ ਜੈਨ ਵਲੋਂ ਜੋਤ ਪ੍ਰਚੰਡ ਕਰਕੇ ਕੀਤਾ ਗਿਆ | ਤਿੰਨ ...

ਪੂਰੀ ਖ਼ਬਰ »

ਨਾਰਦਨ ਹੁੰਡਈ 'ਚ ਨਵੀਂ ਗ੍ਰੈਂਡ ਆਈ-10 ਨਿਓਸ ਲਾਂਚ

ਲੁਧਿਆਣਾ, 22 ਅਗਸਤ (ਅ.ਬ.)- ਦੇਸ਼ ਦੀ ਪ੍ਰਸਿੱਧ ਆਟੋ ਮੋਬਾਈਲ ਕੰਪਨੀ ਹੁੰਡਈ ਮੋਟਰਜ਼ ਵਲੋਂ ਆਪਣੀ ਨਵੀਂ ਕਾਰ ਗ੍ਰੈਂਡ ਆਈ-10 ਨਿਓਸ ਦੀ ਲਾਂਚਿੰਗ ਲੁਧਿਆਣਾ ਸਥਿਤ ਡੀਲਰ ਨਾਰਦਨ ਮੋਟਰਜ਼ 'ਚ ਕੀਤੀ ਗਈ | ਇਸ ਮੌਕੇ ਹੁੰਡਈ ਮੋਟਰਜ਼ ਦੇ ਵਰੁਣ ਸੂਦ ਸਹਾਇਕ ਸੇਲਜ਼ ਮੈਨੇਜਰ, ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਾ ਵਲੋਂ ਕੀਤੇ ਹਮਲੇ 'ਚ ਸਰਪੰਚ ਤੇ ਪਰਿਵਾਰਕ ਮੈਂਬਰ ਜ਼ਖ਼ਮੀ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰਾਵਤ ਵਿਚ ਅੱਜ ਦੇਰ ਸ਼ਾਮ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸਰਪੰਚ ਅਤੇ ਉਸ ਦੇ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸਨਅਤਕਾਰ ਵਲੋਂ ਕਾਂਗਰਸੀ ਆਗੂ 'ਤੇ ਧਮਕੀਆਾ ਦੇਣ ਦੇ ਦੋਸ਼

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰਾਜਦੀਪ ਇੰਜੀਨੀਅਰਜ਼ ਦੇ ਮਾਲਕ ਬਚਿੱਤਰ ਸਿੰਘ ਭੁਰਜੀ ਨੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਮਾ 'ਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਗਾਏ ਲਗਾਏ ਹਨ, ਜਦਕਿ ਸੋਮਾ ਵਲੋਂ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਗਿਆ ਹੈ | ਸ. ...

ਪੂਰੀ ਖ਼ਬਰ »

ਮਹਿਲਾ ਸਵਾਰੀ ਦੀ ਕੁੱਟਮਾਰ ਕਰਨ 'ਤੇ ਟੈਂਪੂ ਚਾਲਕ ਤੇ ਸਾਥੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਪੂਨਮ ਮਿਸ਼ਰਾ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ਰਾਹੁਲ ਕੁਮਾਰ ਲੱਕੀ ਅਤੇ ਵੀ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਉਕਤ ਔਰਤ ਨੇ ਦੱਸਿਆ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਤੇ ਕੁੱਟਮਾਰ ਕਰਨ ਵਾਲੇ ਨੂੰ ਕੈਦ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੰਜਾਬੀ ਬਾਗ ਵਿਚ ਰਹਿਣ ਵਾਲੀ ਇਕ ਸਕੂਲੀ ਵਿਦਿਆਰਥਣ ਨਾਲ ਛੇੜਖਾਨੀ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਮਾਣਯੋਗ ਜੱਜ ਗੁਰਪ੍ਰੀਤ ਸਿੰਘ ਨੇ ਇਕ ਨੌਜਵਾਨ ਨੂੰ ਦੋ ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਨੇ ਸ਼ਿਵਪੁਰੀ ਇਲਾਕੇ ਦਾ ਕੀਤਾ ਦੌਰਾ

ਲੁਧਿਆਣਾ, 22 ਅਗਸਤ (ਕਵਿਤਾ ਖੁੱਲਰ)- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਵਾਰਡ ਨੰ. 85 ਅਤੇ 86 ਵਿਚ ਆਉਂਦੇ ਇਲਾਕੇ ਸ਼ਿਵਪੁਰੀ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਪਿਛਲੇ ਕਰੀਬ ਤਿੰਨ ਦਿਨਾਂ ਤੋਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪਤੀ-ਪਤਨੀ ਲਾਪਤਾ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਇਲਾਕੇ ਵਿਚ ਰਹਿਣ ਵਾਲੇ ਕਵਿਤਾ ਰਾਣੀ ਅਤੇ ਉਸ ਦੇ ਪਤੀ ਵਿਨੋਦ ਕੁਮਾਰ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਕਵਿਤਾ ਦੇ ਭਰਾ ਰਵੀ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਕੀਤਾ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਲੁਧਿਆਣਾ, 22 ਅਗਸਤ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜੋ ਪੰਜਾਬ ਹਿਤੈਸ਼ੀਆਂ ਨੂੰ ...

ਪੂਰੀ ਖ਼ਬਰ »

ਸ਼ਿਵਪੁਰੀ 'ਚ 5 ਦਿਨਾਂ ਤੋਂ ਖੜ੍ਹੇ ਬੁੱਢੇ ਨਾਲੇ ਦੇ ਪਾਣੀ ਕਾਰਨ ਲੋਕ ਘਰਾਂ 'ਚ ਕੈਦ

ਲੁਧਿਆਣਾ, 22 ਅਗਸਤ (ਅਮਰੀਕ ਸਿੰਘ ਬੱਤਰਾ)- ਬੁੱਢੇ ਦਰਿਆ 'ਚ ਪਾਣੀ ਦਾ ਪੱਧਰ ਨਾ ਘਟਣ ਕਾਰਨ ਨਿਊ ਸ਼ਿਵਪੁਰੀ ਅਤੇ ਦੂਸਰੇ ਇਲਾਕਿਆਂ ਵਿਚ ਪਿਛਲੇ 5 ਦਿਨ ਤੋਂ ਖੜ੍ਹੇ ਬਦਬੂਦਾਰ ਪਾਣੀ ਨਾਲ ਜਿੱਥੇ ਲੋਕਾਂ ਦਾ ਜੀਵਨ ਨਰਕ ਜਿਹਾ ਬਣਿਆ ਹੋਇਆ ਹੈ, ਉੱਥੇ ਦੁਕਾਨਾਂ ਬੰਦ ਕਰਨ ਲਈ ...

ਪੂਰੀ ਖ਼ਬਰ »

ਢੰਡਾਰੀ ਪੁਲ ਹੇਠ ਸੜਕ ਦੀ ਮਾੜੀ ਹਾਲਤ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਢੰਡਾਰੀ ਕਲਾਂ, 22 ਅਗਸਤ (ਪਰਮਜੀਤ ਸਿੰਘ ਮਠਾੜੂ)- ਪਿਛਲੇ ਕਾਫੀ ਸਮੇਂ ਤੋਂ ਜੀ. ਟੀ. ਰੋਡ ਢੰਡਾਰੀ ਕਲਾਂ ਦੇ ਅੱਗੇ ਮਿੱਤਲ ਧਰਮ ਕੰਡੇ ਦੇ ਸਾਹਮਣੇ ਬਣੇ ਪੁਲ ਹੇਠਾਂ ਸੜਕ ਦੀ ਹਾਲਤ ਬੇਹੱਦ ਮਾੜੀ ਹੈ¢ ਸੜਕ 'ਤੇ ਫੁੱਟਾਂ ਦੇ ਹਿਸਾਬ ਨਾਲ ਡੂੰਘੇ ਖੱਡੇ ਬਣੇ ਹੋਏ ਹਨ | ਪੁਲ ਦੀ ...

ਪੂਰੀ ਖ਼ਬਰ »

'ਮਿਸ ਤਿੰ੍ਰਝਣ ਮੇਲਾ ਧੀਆਂ ਦਾ-2019' ਦੀਆਂ ਤਿਆਰੀਆਂ ਸਿਖਰਾਂ 'ਤੇ

ਲੁਧਿਆਣਾ 22 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਸੋਹਣ ਸਿੰਘ ਗੋਗਾ ਦੀ ਸਰਪ੍ਰਸਤੀ ਹੇਠ 25 ਅਗਸਤ ਨੂੰ ਕੋਟ ਮੰਗਲ ਸਿੰਘ ਦੇ ਜੰਝ ਘਰ ਵਿਖੇ ਸ਼ਾਮ 3 ਵਜੇ ਤੋਂ ਕਰਵਾਏ ਜਾਣ ਵਾਲੇ ਸਭਿਆਚਾਰਕ ਸਮਾਗਮ 'ਮਿਸ ਤਿੰ੍ਰਝਣ ਮੇਲਾ ਧੀਆਂ ਦਾ-2019' ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਸੂਬਾ ਸਰਕਾਰ ਹਰ ਫਰੰਟ ਤੇ ਫੇਲ੍ਹ-ਸਤਨਾਮ ਕੈਲੇ

ਲੁਧਿਆਣਾ, 22 ਅਗਸਤ (ਕਵਿਤਾ ਖੁੱਲਰ)- ਯੂਥ ਅਕਾਲੀ ਦਲ ਦੀ ਕੌਮੀ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਕੈਲੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ | ਸੂਬੇ ਵਿਚ ਆਏ ਹੜ੍ਹਾਂ ਬਾਰੇ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲਿਆਂ 'ਚ ਕੇਸ ਦਰਜ

ਲੁਧਿਆਮਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀਆਂ ਉਲੰਘਣਾ ਕਰਨ ਦੇ ਤਿੰਨ ਵੱਖ ਵੱਖ ਮਾਮਲਿਆਂ ਵਿਚ ਕੇਸ ਦਰਜ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਅੱਜ ਥਾਣਾ ਡਵੀਜ਼ਨ ਨੰਬਰ ਪੰਜ ਦੀ ਐਸ. ਐੱਚ. ਓ. ਮੈਡਮ ਰਿਚਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਨਾਲ ਵਸਦੇ ਲੋਕਾਂ 'ਚ ਵਿਧਾਇਕ ਤਲਵਾੜ ਨੂੰ ਛੱਡ ਕੇ ਐਮ.ਪੀ. ਤੇ ਵਿਧਾਇਕਾਂ ਪ੍ਰਤੀ ਰੋਸ

ਲੁਧਿਆਣਾ, 22 ਅਗਸਤ (ਪੁਨੀਤ ਬਾਵਾ)- ਮਹਾਂਨਗਰ ਵਿਚੋਂ ਲੰਘਦੇ ਬੁੱਢੇ ਨਾਲੇ ਵਿਚ ਸਮਰੱਥਾ ਤੋਂ ਜਿਆਦਾ ਪਾਣੀ ਆਉਣ ਕਰਕੇ ਨਾਲੇ ਦੇ ਆਸ-ਪਾਸ ਰਹਿੰਦੇ ਲੋਕਾਂ ਦੇ ਘਰਾਂ ਵਿਚ ਗੰਦਾ ਤੇ ਦੂਸ਼ਿਤ ਪਾਣੀ ਵੜ ਗਿਆ, ਜਿਸ ਕਰਕੇ ਸਮੇਂ ਪ੍ਰਬੰਧ ਨਾ ਕਰਨ ਤੇ ਸਾਰ ਨਾ ਲੈਣ ਕਰਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜ ਰਾਣੀ ਪਤਨੀ ਸੁਲੱਖਣ ਸਿੰਘ ਵਾਸੀ ਈ. ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਿਖ਼ਲਾਫ਼ ਕੇਸ ਦਰਜ ਕੀਤੇ ਹਨ | ਨਾਮਜ਼ਦ ਦੋਸ਼ੀਆਂ ਵਿਚ ਪਤੀ-ਪਤਨੀ ਵੀ ਸ਼ਾਮਿਲ ਹਨ | ਪਹਿਲੇ ਮਾਮਲੇ ...

ਪੂਰੀ ਖ਼ਬਰ »

ਆਜ਼ਾਦ ਨਗਰ ਸ਼ਿਮਲਾਪੁਰੀ ਨਿਵਾਸੀਆਾ ਵਲੋਂ ਨਿਗਮ ਿਖ਼ਲਾਫ ਰੋਸ ਪ੍ਰਗਟਾਵਾ

ਡਾਬਾ/ਲੁਹਾਰਾ, 22 ਅਗਸਤ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਇਲਾਕਾ ਸ਼ਿਮਲਾਪੁਰੀ ਮੁਹੱਲਾ ਆਜ਼ਾਦ ਨਗਰ ਗਲੀ ਨੰਬਰ 13 ਨਿਵਾਸੀਆਾ ਵਲੋਂ ਨਗਰ ਨਿਗਮ ਅਧਿਕਾਰੀਆਂ, ਹਲਕਾ ਵਿਧਾਇਕ, ਹਲਕਾ ਕੌਾਸਲਰ ਖਿਲਾਫ ਨਾਅਰੇਬਾਜੀ ਕਰਕੇ ਰੋਸ ਪ੍ਰਗਟਾਵਾ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ

ਲੁਧਿਆਣਾ, 22 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ -ਵੱਖ ਵਿਭਾਗਾਂ ਵਿਚ ਸੇਵਾਵਾਂ ਨਿਭਾਅ ਰਹੇ ਚੌਥਾ ਦਰਜਾ ਮੁਲਾਜਮਾਂ ਨੇ ਮੰਗਾਂ ਦੀ ਪੂਰਤੀ ਲਈ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕੀਤਾ ਹੈ | ਅੱਜ ਚੌਥਾ ਦਰਜਾ ਮੁਲਾਜਮਾਂ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਫੁੁੱਲਾਂਵਾਲ, 22 ਅਗਸਤ (ਮਨਜੀਤ ਸਿੰਘ ਦੁੱਗਰੀ)-ਲਲਤੋਂ ਚੌਕ ਵਿਖੇ ਲਲਤੋਂ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਲਗਾਏ ਨਾਕੇ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਦਿਨੇਸ਼ ਕੁਮਾਰ ਸ਼ਰਮਾ ਉਰਫ਼ ਬੰਟੀ 45 ਸਾਲ ਪੁਤਰ ਜੀਵਨ ਸਿੰਘ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX