ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 2 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 6 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 minute ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 7 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 7 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 minute ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਨਾਰੀ ਸੰਸਾਰ

ਜੇ ਤੁਸੀਂ ਚਲਾਉਂਦੇ ਹੋ ਦੋਪਹੀਆ ਵਾਹਨ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਿਆਲ

ਬਦਲਦੇ ਯੁੱਗ ਨੇ ਵਿੱਦਿਆ ਦਾ ਪਸਾਰ ਵੀ ਕੀਤਾ ਹੈ ਤੇ ਸੁੱਖ ਸਹੂਲਤਾਂ ਵਿਚ ਵਾਧਾ ਵੀ। ਅਜੋਕੇ ਸਮੇਂ ਵਿਚ ਲੜਕੀਆਂ ਨੂੰ ਉੱਚ ਵਿੱਦਿਆ ਦੁਆਉਣਾ ਜਾਂ ਮਹਿਲਾਵਾਂ ਦਾ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਹਿਤ ਨੌਕਰੀ ਕਰਨਾ ਕੋਈ ਅਚੰਭੇ ਵਾਲੀ ਗੱਲ ਨਹੀਂ ਰਹਿ ਗਿਆ ਹੈ। ਅੱਜ ਲੜਕੀਆਂ ਨੂੰ ਉੱਚ ਵਿੱਦਿਆ ਲਈ ਕਾਲਜਾਂ, ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰਾਂ ਵਿਚ ਜਾਣ ਲਈ ਅਤੇ ਨੌਕਰੀਪੇਸ਼ਾ ਲੜਕੀਆਂ ਤੇ ਮਹਿਲਾਵਾਂ ਨੂੰ ਆਪੋ-ਆਪਣੇ ਅਦਾਰਿਆਂ ਤੱਕ ਪੁੱਜਣ ਲਈ ਦੋਪਹੀਆ ਵਾਹਨਾਂ ਦੀ ਵਰਤੋਂ ਕਰਨੀ ਪੈਂਦੀ ਹੈ। ਸੜਕ 'ਤੇ ਦੋਪਹੀਆ ਵਾਹਨ ਚਲਾਉਂਦੇ ਸਮੇਂ ਕੁਝ ਗੱਲਾਂ ਦਾ ਧਿਆਨ ਰੱਖਣ ਦੀ ਬੇਹੱਦ ਜ਼ਰੂਰਤ ਹੁੰਦੀ ਹੈ ਤੇ ਜੇਕਰ ਤੁਸੀਂ ਮਹਿਲਾ ਹੋ ਤਾਂ ਹੇਠਾਂ ਦਿੱਤੇ ਸੁਝਾਅ ਤੁਹਾਡੇ ਲਈ ਹੀ ਹਨ :
* ਪੰਜਾਬ ਸਮੇਤ ਕਈ ਰਾਜਾਂ ਵਿਚ ਇਹ ਵੇਖਣ ਵਿਚ ਆਇਆ ਹੈ ਕਿ ਦੋਪਹੀਆ ਵਾਹਨ ਚਲਾਉਂਦੇ ਸਮੇਂ 80 ਫ਼ੀਸਦੀ ਔਰਤਾਂ ਹੈਲਮੇਟ ਦੀ ਵਰਤੋਂ ਨਹੀਂ ਕਰਦੀਆਂ, ਜੋ ਕਿ ਇਕ ਵੱਡੀ ਅਣਗਹਿਲੀ ਹੈ ਤੇ ਹਾਦਸਾ ਵਾਪਰ ਜਾਣ 'ਤੇ ਜਾਨ ਵੀ ਲੈ ਸਕਦੀ ਹੈ। ਇਸ ਲਈ ਤੁਸੀਂ ਚਾਹੇ ਖ਼ੁਦ ਦੋਪਹੀਆ ਵਾਹਨ ਚਲਾ ਰਹੇ ਹੋ ਜਾਂ ਅਜਿਹਾ ਵਾਹਨ ਚਲਾ ਰਹੇ ਕਿਸੇ ਸ਼ਖ਼ਸ ਦੇ ਪਿੱਛੇ ਬੈਠੇ ਹੋ, ਹੈਲਮੇਟ ਦੀ ਵਰਤੋਂ ਜ਼ਰੂਰ ਕਰੋ।
* ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਨੁਸਾਰ ਜ਼ਿਆਦਾਤਰ ਔਰਤਾਂ ਦੋਪਹੀਆ ਵਾਹਨ ਚਲਾਉਂਦੇ ਸਮੇਂ ਬੈਕਵਿਊ ਮਿਰਰ ਭਾਵ ਪਿੱਛੇ ਵੇਖਣ ਵਾਲੇ ਸ਼ੀਸ਼ੇ ਦਾ ਜਾਂ ਮੋੜ ਕੱਟਣ ਸਮੇਂ ਇਸ਼ਾਰਿਆਂ ਦਾ ਇਸਤੇਮਾਲ ਬਿਲਕੁਲ ਨਹੀਂ ਕਰਦੀਆਂ, ਜਿਸ ਕਰਕੇ ਓਵਰਟੇਕ ਕਰਨ ਸਮੇਂ ਜਾਂ ਮੋੜ ਕੱਟਣ ਸਮੇਂ ਜਿੱਥੇ ਵਾਹਨ ਚਾਲਕ ਨਾਲ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ, ਉੱਥੇ ਹੀ ਪਿੱਛੇ ਤੋਂ ਆ ਰਹੇ ਵਾਹਨ ਦਾ ਵੀ ਜਾਨੀ ਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਤੁਸੀਂ ਜੇਕਰ ਬੈਕਵਿਊ ਮਿਰਰ ਤੇ ਇਸ਼ਾਰਿਆਂ ਦਾ ਇਸਤੇਮਾਲ ਨਹੀਂ ਕਰਦੇ ਹੋ ਤਾਂ ਇਸ ਜਾਨਲੇਵਾ ਤੇ ਬੁਰੀ ਆਦਤ ਨੂੰ ਅੱਜ ਹੀ ਤਿਆਗ ਦਿਓ ਤੇ ਆਪਣੇ ਅਤੇ ਦੂਜਿਆਂ ਦੇ ਭਲੇ ਲਈ ਉਕਤ ਸੁਝਾਅ 'ਤੇ ਅਮਲ ਕਰੋ।
* ਘਰੋਂ ਵਾਹਨ ਲਿਜਾਣ ਸਮੇਂ ਹਮੇਸ਼ਾ ਖ਼ਿਆਲ ਰੱਖੋ ਕਿ ਤੁਹਾਡਾ ਕਾਨੂੰਨੀ ਤੌਰ 'ਤੇ ਜਾਇਜ਼ ਡਰਾਈਵਿੰਗ ਲਾਈਸੈਂਸ, ਵਾਹਨ ਦਾ ਰਜਿਸਟ੍ਰੇਸ਼ਨ ਕਾਰਡ ਅਤੇ ਵਾਹਨ ਦਾ ਸਹੀ ਮਿਆਦ ਤੱਕ ਪ੍ਰਦੂਸ਼ਣ ਮੁਕਤ ਹੋਣ ਦਾ ਸਰਟੀਫ਼ਿਕੇਟ ਆਦਿ ਦਸਤਾਵੇਜ਼ ਤੁਹਾਡੇ ਕੋਲ ਮੌਜੂਦ ਹੋਣ, ਤਾਂ ਜੋ ਟ੍ਰੈਫ਼ਿਕ ਪੁਲਿਸ ਵਲੋਂ ਕੀਤੀ ਜਾਂਦੀ ਚੈਕਿੰਗ ਸਮੇਂ ਭਰੇ ਬਾਜ਼ਾਰ ਵਿਚ ਤੁਹਾਨੂੰ ਕਿਸੇ ਤਰ੍ਹਾਂ ਦੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਚਲਾਨ ਕਟਵਾਉਣ ਆਦਿ ਦੀ ਨੌਬਤ ਹੀ ਨਾ ਆਵੇ।
* ਵਾਹਨ ਚਲਾ ਕੇ ਆਪਣੀ ਮੰਜ਼ਿਲ ਵੱਲ ਵਧਣ ਤੋਂ ਪਹਿਲਾਂ ਚੰਗੀ ਤਰ੍ਹਾਂ ਤਸੱਲੀ ਕਰੋ ਕਿ ਵਾਹਨ ਦੇ ਪਹੀਆਂ ਵਿਚ ਹਵਾ ਦਾ ਦਬਾਅ ਅਤੇ ਟੈਂਕੀ ਵਿਚ ਪੈਟਰੋਲ ਸਹੀ ਮਾਤਰਾ ਵਿਚ ਹੈ ਜਾਂ ਨਹੀਂ। ਦੋਵਾਂ ਵਿਚੋਂ ਕਿਸੇ ਵੀ ਇਕ ਚੀਜ਼ ਦੇ ਘੱਟ ਹੋਣ ਕਰਕੇ ਤੁਹਾਨੂੰ ਵਾਹਨ ਚਲਾਉਣ ਵਿਚ ਅਤੇ ਆਪਣੀ ਮੰਜ਼ਿਲ 'ਤੇ ਪੁੱਜਣ ਵਿਚ ਭਾਰੀ ਦਿੱਕਤ ਆ ਸਕਦੀ ਹੈ।
* ਅਕਸਰ ਵੇਖਿਆ ਗਿਆ ਹੈ ਕਿ ਤੇਜ਼ ਧੁੱਪ ਤੋਂ ਬਚਣ ਲਈ ਔਰਤਾਂ ਚਿਹਰੇ 'ਤੇ ਦੁਪੱਟਾ ਤੇ ਬਾਹਵਾਂ 'ਤੇ ਕਵਰ ਪਹਿਨਦੀਆਂ ਹਨ ਪਰ ਇਸ ਕਿਰਿਆ ਨੂੰ ਰੋਜ਼ ਦੀ ਆਦਤ ਬਣਾ ਲੈਣ ਨਾਲ ਸਥਿਤੀ ਕਈ ਵਾਰ ਉਸ ਵੇਲੇ ਹਾਸੋਹੀਣੀ ਬਣ ਜਾਂਦੀ ਹੈ ਜਦੋਂ ਔਰਤਾਂ ਸੁਹਾਵਣੇ ਤੇ ਬੱਦਲਵਾਈ ਵਾਲੇ ਮੌਸਮ ਵਿਚ ਵੀ ਆਦਤਨ ਇਹ ਸਾਰਾ ਕੁਝ ਪਹਿਨ ਕੇ ਚੱਲ ਪੈਂਦੀਆਂ ਹਨ ਤੇ ਵੇਖਣ ਵਾਲਿਆਂ ਲਈ ਮਜ਼ਾਕ ਦੀਆਂ ਪਾਤਰ ਬਣਦੀਆਂ ਹਨ। ਕਿਧਰੇ ਤੁਸੀਂ ਅਜਿਹਾ ਨਾ ਕਰ ਬੈਠੋ, ਇਸ ਗੱਲ ਦਾ ਜ਼ਰੂਰ ਖ਼ਿਆਲ ਰੱਖੋ।
* ਜੇਕਰ ਤੁਹਾਡੇ ਵਾਹਨ ਦਾ ਕੋਈ ਪੇਚ ਜਾਂ ਪੁਰਜ਼ਾ ਢਿੱਲਾ ਹੈ ਤੇ ਆਵਾਜ਼ ਕਰਦਾ ਹੈ ਤਾਂ ਉਸ ਨੂੰ ਠੀਕ ਕਰਵਾਉਣ ਪ੍ਰਤੀ ਅਣਗਹਿਲੀ ਨਾ ਵਰਤੋ। ਮਸ਼ੀਨਰੀ ਦੀ ਛੋਟੀ ਜਿਹੀ ਸਮੱਸਿਆ ਵੀ ਕਈ ਵਾਰੀ ਵੱਡੀ ਪ੍ਰੇਸ਼ਾਨੀ ਦਾ ਸਬੱਬ ਹੋ ਨਿਬੜਦੀ ਹੈ। ਆਪਣੇ ਵਾਹਨ ਨੂੰ ਧੋ ਕੇ ਜਾਂ ਧੁਆ ਕੇ ਤੇ ਸਦਾ ਸਾਫ਼-ਸੁਥਰਾ ਰੱਖੋ। ਬਰਸਾਤ ਦੇ ਮੌਸਮ ਵਿਚ ਰੇਨ ਕੋਟ ਅਤੇ ਨਿੱਕੀ ਛਤਰੀ ਆਪਣੇ ਵਾਹਨ ਦੀ ਡਿੱਕੀ ਵਿਚ ਜ਼ਰੂਰ ਰੱਖੋ।
* ਵਾਹਨ ਚਲਾਉਣ ਸਮੇਂ ਆਪਣਾ ਪਰਸ ਜਾਂ ਕੋਈ ਹੋਰ ਕੀਮਤੀ ਚੀਜ਼ ਮੋਢੇ 'ਤੇ ਜਾਂ ਪੈਰਾਂ ਵਿਚ ਨਾ ਰੱਖੋ। ਲੁਟੇਰਿਆਂ ਵਲੋਂ ਅਜਿਹੀਆਂ ਮਹਿਲਾਵਾਂ ਆਸਾਨੀ ਨਾਲ ਸ਼ਿਕਾਰ ਬਣਾ ਲਈਆਂ ਜਾਂਦੀਆਂ ਹਨ, ਜੋ ਅਜਿਹਾ ਕਰਦੀਆਂ ਹਨ। ਲੁੱਟ-ਖੋਹ ਦੀ ਘਟਨਾ ਵਾਪਰਨ ਸਮੇਂ ਵਾਹਨ ਨੂੰ ਰੋਕਣ ਦਾ ਯਤਨ ਕਰੋ ਤੇ ਚਲਦੇ ਵਾਹਨ 'ਤੇ ਲੁਟੇਰਿਆਂ ਨਾਲ ਸੰਘਰਸ਼ ਦੀ ਕੋਸ਼ਿਸ਼ ਨਾ ਕਰੋ, ਅਜਿਹਾ ਕਰਨ ਵਿਚ ਤੁਹਾਡੀ ਜਾਨ ਨੂੰ ਖ਼ਤਰਾ ਵੀ ਹੋ ਸਕਦਾ ਹੈ।
* ਵਾਹਨ 'ਤੇ ਆਪਣੇ ਪਿੱਛੇ ਜਾਂ ਅੱਗੇ ਛੋਟੇ ਬੱਚੇ ਨੂੰ ਬਿਠਾ ਕੇ ਚਲਾਉਣ ਸਮੇਂ ਪੂਰੀ ਸਾਵਧਾਨੀ ਵਰਤੋ, ਕਿਉਂਕਿ ਬੱਚੇ ਅਕਸਰ ਨਿਚੱਲੇ ਨਹੀਂ ਬੈਠਦੇ ਹਨ ਤੇ ਲਗਾਤਾਰ ਹਰਕਤ ਕਰਦੇ ਰਹਿੰਦੇ ਹਨ, ਜਿਸ ਨਾਲ ਤੁਹਾਡੇ ਵਾਹਨ ਦਾ ਸੰਤੁਲਨ ਵਿਗੜ ਸਕਦਾ ਹੈ। ਖ਼ਰੀਦਦਾਰੀ ਕਰਨ ਸਮੇਂ ਜੇਕਰ ਤੁਸੀਂ ਆਪ ਦੋਪਹੀਆ ਵਾਹਨ ਤੋਂ ਹੇਠਾਂ ਉਤਰ ਆਏ ਹੋ ਤਾਂ ਵਾਹਨ ਦਾ ਸਾਈਡ ਸਟੈਂਡ ਲਗਾ ਕੇ ਬੱਚੇ ਨੂੰ ਵਾਹਨ 'ਤੇ ਹੀ ਬੈਠਾ ਨਾ ਰਹਿਣ ਦਿਓ, ਕਿਉਂਕਿ ਸਟੈਂਡ ਖਿਸਕ ਜਾਣ ਦੀ ਸੂਰਤ ਵਿਚ ਬੱਚੇ ਨੂੰ ਵੱਡਾ ਨੁਕਸਾਨ ਪੁੱਜ ਸਕਦਾ ਹੈ।
* ਵਾਹਨ ਚਲਾਉਣ ਸਮੇਂ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਅਤੇ ਟ੍ਰੈਫ਼ਿਕ ਨੇਮਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰੋ, ਕਿਉਂਕਿ ਜਾਨ ਹੈ ਤਾਂ ਜਹਾਨ ਹੈ।


-410, ਚੰਦਰ ਨਗਰ, ਬਟਾਲਾ। ਮੋਬਾ: 97816-46008

ਗੋਰੇ ਗੋਰੇ ਮੁਖੜੇ 'ਤੇ ਕਾਲਾ-ਕਾਲਾ ਚਸ਼ਮਾ

ਧੁੱਪ ਚਸ਼ਮਾ ਖ਼ਰੀਦਣ ਸਮੇਂ ਕੁਝ ਜ਼ਰੂਰੀ ਨੁਕਤੇ

ਜੇਕਰ ਤੁਸੀਂ ਬਾਹਰ ਨਿਕਲਦੇ ਸਮੇਂ ਆਪਣੀਆਂ ਬੇਸ਼ਕੀਮਤੀ ਅੱਖਾਂ ਲਈ ਧੁੱਪ ਵਿਰੋਧੀ ਚਸ਼ਮੇ 'ਡਾਰਕ ਗਲਾਸਿਜ਼' ਦੀ ਵਰਤੋਂ ਕਰਦੇ ਹੋ ਤਾਂ ਜਿਥੇ ਤੇਜ਼-ਚੁੱਭਵੀਂ ਧੁੱਪ ਤੋਂ ਰਾਹਤ ਦਿਵਾ ਸਕੋਗੇ, ਉਥੇ ਹੀ ਤੁਹਾਡੀਆਂ ਅੱਖਾਂ ਨੂੰ ਇਕ ਤਰ੍ਹਾਂ ਦਾ ਸੁਰੱਖਿਆ ਕਵਚ ਵੀ ਮਿਲ ਜਾਂਦਾ ...

ਪੂਰੀ ਖ਼ਬਰ »

ਕਿਵੇਂ ਕਰੀਏ ਫੇਸ਼ੀਅਲ

ਜਵਾਨੀ ਵਿਚ ਪੈਰ ਰੱਖਦੇ ਹੀ ਮੁਟਿਆਰਾਂ ਆਪਣੀ ਸੁੰਦਰਤਾ 'ਤੇ ਬਹੁਤ ਜ਼ਿਆਦਾ ਧਿਆਨ ਦੇਣ ਲਗਦੀਆਂ ਹਨ। ਆਪਣੇ ਚਿਹਰੇ ਨੂੰ ਆਕਰਸ਼ਕ ਅਤੇ ਸੁੰਦਰ ਬਣਾਉਣ ਲਈ ਉਹ ਜ਼ਿਆਦਾ ਮੇਕਅੱਪ ਅਤੇ ਤਰ੍ਹਾਂ-ਤਰ੍ਹਾਂ ਦੇ ਪ੍ਰਸਾਧਨਾਂ ਦੀ ਵਰਤੋਂ ਕਰਨ ਲਗਦੀਆਂ ਹਨ। ਨਤੀਜੇ ਵਜੋਂ ਚਿਹਰੇ ...

ਪੂਰੀ ਖ਼ਬਰ »

ਲੋਹੇ ਦੇ ਭਾਂਡਿਆਂ 'ਤੇ ਜੰਗਾਲ ਤੋਂ ਬਚਾਅ ਕਰੋ

* ਲੋਹੇ ਦੀ ਛੁਰੀ ਜਾਂ ਕਾਂਟੇ ਨੂੰ ਵਰਤਣ ਤੋਂ ਬਾਅਦ ਧੋ ਕੇ, ਸੁਕਾ ਕੇ ਰੱਖੋ, ਕਿਉਂਕਿ ਉਨ੍ਹਾਂ 'ਤੇ ਲੱਗਿਆ ਥੋੜ੍ਹਾ ਵੀ ਜੰਗਾਲ ਸਿਹਤ ਲਈ ਖ਼ਤਰਨਾਕ ਹੋ ਸਕਦਾ ਹੈ। * ਬਰਸਾਤ ਦੇ ਦਿਨਾਂ ਵਿਚ ਲੋਹੇ ਦੀ ਛੁਰੀ ਅਤੇ ਕਾਂਟੇ 'ਤੇ ਸਰ੍ਹੋਂ ਦਾ ਤੇਲ ਲਗਾ ਕੇ ਰੱਖੋ। ਜੰਗਾਲ ਨਜ਼ਰ ...

ਪੂਰੀ ਖ਼ਬਰ »

ਚਲੋ ਚਲੀਏ ਰਾਜਸਥਾਨ

ਗੱਟੇ ਦੀ ਸਬਜ਼ੀ

ਸਮੱਗਰੀ : 1 ਕਟੋਰੀ ਬੇਸਣ, ਮੋਇਨ ਦੇ ਲਈ 1 ਵੱਡਾ ਚਮਚ ਤੇਲ, ਪੀਸੀ ਹੋਈ ਲਾਲ ਮਿਰਚ-ਧਨੀਆ, ਹਲਦੀ, ਨਮਕ, ਜੀਰਾ, ਹਿੰਗ ਅਤੇ ਥੋੜ੍ਹਾ ਜਿਹਾ ਸਾਬਤ ਧਨੀਆ, ਇਕ ਕਟੋਰੀ ਖੱਟਾ ਦਹੀਂ, ਦੋ ਵੱਡੇ ਚਮਚ ਘਿਓ, ਕੱਟਿਆ ਹੋਇਆ ਬਰੀਕ ਧਨੀਆ ਅਤੇ ਹਰੀ ਮਿਰਚ। ਵਿਧੀ : ਬੇਸਣ ਵਿਚ ਤੇਲ, ਥੋੜ੍ਹੀ ...

ਪੂਰੀ ਖ਼ਬਰ »

ਬੱਚਿਆਂ ਨੂੰ ਸਿਖਾਓ ਨੈਤਿਕ ਕਦਰਾਂ-ਕੀਮਤਾਂ ਦਾ ਮਹੱਤਵ

ਬਹੁਤ ਸਾਰੇ ਬੱਚਿਆਂ ਵਿਚ ਸਬਰ, ਸੰਤੋਖ ਅਤੇ ਸਹਿਣਸ਼ੀਲਤਾ ਵਰਗੇ ਨੈਤਿਕ ਗੁਣ ਖ਼ਤਮ ਹੁੰਦੇ ਜਾ ਰਹੇ ਹਨ। ਇਸ ਤਰ੍ਹਾਂ ਦੇ ਬੱਚੇ ਪਰਿਵਾਰ, ਸਮਾਜ ਅਤੇ ਦੇਸ਼ ਲਈ ਬਹੁਤ ਵੱਡੀ ਸਮੱਸਿਆ ਬਣ ਰਹੇ ਹਨ। ਜੇ ਉਨ੍ਹਾਂ ਦੀ ਛੋਟੀ ਜਿਹੀ ਗੱਲ ਨਾ ਮੰਨੀ ਜਾਵੇ ਜਾਂ ਕੋਈ ਗ਼ਲਤ ਕੰਮ ਕਰਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX