ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਕਪੂਰਥਲਾ / ਫਗਵਾੜਾ

ਹੜ੍ਹ ਕਾਰਨ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ 62 ਪਿੰਡ ਝੱਲ ਰਹੇ ਪਾਣੀ ਦੀ ਮਾਰ

ਕਪੂਰਥਲਾ/ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)- ਸਤਲੁਜ ਦਰਿਆ ਨੇੜੇ ਬਣਾਏ ਗਏ ਧੁੱਸੀ ਬੰਨ੍ਹ ਦੀ ਸਮਰੱਥਾ ਨਾਲੋਂ ਵੱਧ ਪਾਣੀ ਆਉਣ ਨਾਲ ਬੰਨ੍ਹ ਵਿਚ ਪਏ ਪਾੜ ਕਾਰਨ ਪਾਣੀ ਦਾ ਵਹਾਅ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡਾਂ ਵੱਲ ਹੋਣ ਕਾਰਨ ਸਬ ਡਵੀਜ਼ਨ ਦੇ 62 ਪਿੰਡਾਂ ਨੂੰ ਪਾਣੀ ਦੀ ਮਾਰ ਝੱਲਣੀ ਪੈ ਰਹੀ ਹੈ | ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿਚ ਡੁੱਬੀ ਹੋਈ ਹੈ ਤੇ ਪਾਣੀ ਦਾ ਪੱਧਰ ਅਜੇ ਵੀ ਬਰਕਰਾਰ ਹੈ | ਇੱਥੋਂ ਤੱਕ ਕਿ ਸ਼ਾਹਵਾਲਾ ਤੇ ਹੋਰ ਪਿੰਡਾਂ ਵੱਲ ਵੀ ਤੇਜ਼ੀ ਨਾਲ ਪਾਣੀ ਵੱਧ ਰਿਹਾ ਹੈ | ਬੀਤੇ ਦਿਨ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਵਿਚ ਪਿੰਡ ਸਰੂਪਵਾਲ ਨੇੜੇ ਪਏ ਵੱਡੇ ਪਾੜ ਰਾਹੀਂ ਸਤਲੁਜ ਦਰਿਆ ਵਲੋਂ ਆ ਰਿਹਾ ਪਾਣੀ ਹੁਣ ਵੱਖ-ਵੱਖ ਪਿੰਡਾਂ ਦੀਆਂ ਜ਼ਮੀਨਾਂ ਵਿਚ ਦੀ ਹੁੰਦਾ ਹੋਇਆ ਦਰਿਆ ਬਿਆਸ ਵੱਲ ਜਾ ਰਿਹਾ ਹੈ | ਦੱਸਿਆ ਜਾਂਦਾ ਹੈ ਕਿ ਫ਼ੌਜ ਵਲੋਂ ਸਰੂਪਵਾਲਾ ਨੇੜੇ ਬੰਨ੍ਹ ਵਿਚ ਪਏ ਪਾੜ ਨੂੰ ਪੂਰਨ ਲਈ ਕੱਲ੍ਹ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਇਲਾਕੇ ਦੇ ਲੋਕਾਂ ਵਲੋਂ ਪ੍ਰਸ਼ਾਸਨ ਨੂੰ ਬੇਨਤੀ ਕੀਤੇ ਜਾਣ ਕਿ ਜਿੰਨੀ ਦੇਰ ਤੱਕ ਪਾਣੀ ਦਾ ਵਹਾਅ ਜਾਰੀ ਹੈ, ਉਂਨੀ ਦੇਰ ਤੱਕ ਬੰਨ੍ਹ ਨਾ ਬੰਨਿ੍ਹਆ ਜਾਵੇ |
ਪੀੜਤ ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਜੇ ਇਸ ਸਮੇਂ ਧੁੱਸੀ ਬੰਨ੍ਹ ਵਿਚ ਪਏ ਪਾੜ ਨੂੰ ਪੂਰ ਦਿੱਤਾ ਗਿਆ ਤਾਂ ਪਿਛਲੇ ਪਾਸੇ ਤੋਂ ਆਉਣ ਵਾਲੇ ਪਾਣੀ ਦਾ ਵਹਾਅ ਰੁਕ ਜਾਵੇਗਾ, ਜਿਸ ਕਾਰਨ ਉਨ੍ਹਾਂ ਦਾ ਹੋਰ ਨੁਕਸਾਨ ਹੋਣ ਦਾ ਖ਼ਦਸ਼ਾ ਬਣ ਜਾਵੇਗਾ | ਹੜ੍ਹ ਕਾਰਨ ਧੁੱਸੀ ਬੰਨ੍ਹਾਂ ਦੇ ਵਿਚਲੇ ਖੇਤਰ ਵਿਚ ਕੁਝ ਪਸ਼ੂ ਮਰੇ ਵੀ ਦੇਖੇ ਗਏ, ਜੇ ਪਾਣੀ ਨਾ ਘਟਿਆ ਤਾਂ ਇਹ ਪਸ਼ੂ ਬਿਮਾਰੀ ਦਾ ਕਾਰਨ ਬਣ ਸਕਦੇ ਹਨ | ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰੂਪਵਾਲ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ | ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਪਿੰਡ ਦੇ ਲੋਕਾਂ ਨੂੰ ਬਣਦੀ ਰਾਹਤ ਮੁਹੱਈਆ ਕਰਵਾਏ | ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪ੍ਰਸ਼ਾਸਨ ਵਲੋਂ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਦੇ 350 ਲੋਕਾਂ ਨੂੰ ਫ਼ੌਜ ਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਦੀ ਮਦਦ ਨਾਲ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ | ਇਸੇ ਤਰ੍ਹਾਂ ਇਕ ਗਰਭਵਤੀ ਔਰਤ ਨੂੰ ਵੀ ਹੜ੍ਹ ਵਾਲੇ ਖੇਤਰ ਵਿਚੋਂ ਬੋਟ ਦੀ ਮਦਦ ਨਾਲ ਕੱਢ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਭਰੋਆਣਾ ਤੇ ਹੋਰ ਪਿੰਡਾਂ ਵਿਚ ਰਾਹਤ ਕੈਂਪ ਬਣਾਏ ਗਏ ਹਨ | ਸ਼ੋ੍ਰਮਣੀ ਕਮੇਟੀ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ | ਪਿੰਡ ਸਰੂਪਵਾਲ ਵਿਚ ਪਿੰਡ ਦੀ ਸਰਪੰਚ ਪਲਵਿੰਦਰ ਕੌਰ, ਨੰਬਰਦਾਰ ਸਤਨਾਮ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਕੌਰ, ਕੁਲਦੀਪ ਸਿੰਘ ਤੇ ਰੌਸ਼ਨ ਲਾਲ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਉਨ੍ਹਾਂ ਨੂੰ 25 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਜਿਹੜੇ ਕਿਸਾਨਾਂ ਦਾ ਅਜੇ ਕਰਜ਼ਾ ਮੁਆਫ਼ ਨਹੀਂ ਹੋਇਆ, ਉਨ੍ਹਾਂ ਦਾ ਦੋ ਲੱਖ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਘਰਾਂ ਤੇ ਫ਼ਸਲਾਂ ਦੇ ਹੋਏ ਨੁਕਸਾਨ ਦੀ ਤੁਰੰਤ ਪੂਰਤੀ ਕੀਤੀ ਜਾਵੇ, ਦੁਧਾਰੂ ਪਸ਼ੂਆਂ ਤੇ ਹੋਰ ਜਾਨਵਰਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਤੋਂ ਇਲਾਵਾ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕੀਤਾ ਜਾਵੇ, ਹਰ ਸਾਲ ਬਰਸਾਤਾਂ ਤੋਂ ਪਹਿਲਾਂ ਦਰਿਆ ਦੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਨਾਲ-ਨਾਲ ਧੁੱਸੀ ਬੰਨ੍ਹ ਨੂੰ ਪਹਿਲਾਂ ਦੀ ਤਰ੍ਹਾਂ 20 ਕਰਮਾਂ ਚੌੜ੍ਹਾ ਕਰਕੇ ਇਸ ਨੂੰ ਪੱਕਾ ਕੀਤਾ ਜਾਵੇ | ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਾਰਥਾ ਨੂੰ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦੀ ਨਜ਼ਰਸਾਨੀ ਕਰਨ ਦਾ ਆਦੇਸ਼ ਦਿੱਤਾ | ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨੂੰ ਸਰਕਾਰ ਵਲੋਂ ਪੂਰੀ ਮਦਦ ਦੇਣ ਦਾ ਭਰੋਸਾ ਦਿਵਾਇਆ |

ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਸਰਕਾਰ ਤੇ ਰੇਤ ਮਾਫ਼ੀਆ ਜ਼ਿੰਮੇਵਾਰ-ਬਾਦਲ

ਕਪੂਰਥਲਾ/ਸੁਲਤਾਨਪੁਰ ਲੋਧੀ, 22 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਵਿਚ ਹੜ੍ਹਾਂ ਨਾਲ ਹੋਏ ਲੋਕਾਂ ਦੇ ਨੁਕਸਾਨ ਲਈ ਰਾਜ ਸਰਕਾਰ ਤੇ ਰੇਤ ਮਾਫ਼ੀਆ ਜ਼ਿੰਮੇਵਾਰ ਹੈ | ਇਹ ਗੱਲ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੁਰੰਮਤ ਕਰਦੇ ਸਮੇਂ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

ਭੰਡਾਲ ਬੇਟ, 22 ਅਗਸਤ (ਜੋਗਿੰਦਰ ਸਿੰਘ ਜਾਤੀਕੇ)- ਬਿਜਲੀ ਸਪਲਾਈ ਦੀ ਮੁਰੰਮਤ ਕਰਦੇ ਸਮੇਂ ਮੁਲਾਜ਼ਮ ਦੀ ਬਿਜਲੀ ਦਾ ਕਰੰਟ ਲੱਗ ਜਾਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਸੋਹਣ ਸਿੰਘ ਉਮਰ ਕਰੀਬ 45 ਸਾਲ ਵਾਸੀ ਭੰਡਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 22 ਅਗਸਤ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਉਨ੍ਹਾਂ ਸਬ ਡਵੀਜ਼ਨ ਭੁਲੱਥ ਦੇ ਐਸ.ਡੀ.ਐਮ. ਤੋਂ ਮੰਗ ਕੀਤੀ ਆਪਣੇ ਖੇਤਰ 'ਚ ਜਿੰਨੇ ਵੀ ਪਿੰਡ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਕਪੂਰਥਲਾ, 22 ਅਗਸਤ (ਸਡਾਨਾ)- ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਸ੍ਰੀ ਮਨੀ ਮਹੇਸ਼ ਮੰਦਿਰ ਤੋਂ ਅੱਜ ਸ਼ਾਮ ਦੇ ਸਮੇਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜੋ ਕਿ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਵਾਪਸ ਮਨੀ ਮਹੇਸ਼ ਮੰਦਿਰ ਵਿਖੇ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮੱਗਰੀ ਦੇ ਟਰੱਕ ਅੱਜ ਹੋਣਗੇ ਰਵਾਨਾ- ਭਾਈ ਜਗੀਰ ਸਿੰਘ

ਹੁਸੈਨਪੁਰ, 22 ਅਗਸਤ (ਸੋਢੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵੱਡੇ ਸਹਿਯੋਗ ਸਦਕਾ ਵੱਖ-ਵੱਖ ਇਲਾਕਿਆਂ 'ਚ ਆਏ ਭਾਰੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਲਈ ਖਾਣ ਪੀਣ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਫ਼ਾਊਾਡੇਸ਼ਨ ਦੀ ਮੀਟਿੰਗ 25 ਨੂੰ

ਬੇਗੋਵਾਲ, 22 ਅਗਸਤ (ਸੁਖਜਿੰਦਰ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਫ਼ਾਉਡੇਸ਼ਨ ਚੰਡੀਗੜ੍ਹ ਦੀ ਕਾਰਜਕਾਰਨੀ ਦੀ ਇਕ ਜ਼ਰੂਰੀ ਮੀਟਿੰਗ 25 ਅਗਸਤ ਨੂੰ ਗੁਰਦੁਆਰਾ ਮੀਖੋਵਾਲ ਸਾਹਿਬ ਵਿਚ ਹੋਵੇਗੀ | ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਨਾਰੰਗਪੁਰ ਨੇ ਦੱਸਿਆ ਕਿ ਮੀਟਿੰਗ 'ਚ ...

ਪੂਰੀ ਖ਼ਬਰ »

ਵਰਲਡ ਸੀਨੀਅਰ ਸਿਟੀਜ਼ਨ ਡੇਅ ਮੌਕੇ ਇਨਰਵੀਲ ਕਲੱਬ ਲਵੋਂ ਬਜ਼ੁਰਗਾਂ ਦਾ ਸਨਮਾਨ

ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)- ਅੱਜ ਵਰਲਡ ਸੀਨੀਅਰ ਸਿਟੀਜ਼ਨ ਡੇਅ ਮੌਕੇ ਇਨਰਵੀਲ ਕਲੱਬ ਦੇ ਮੈਂਬਰਾਂ ਵਲੋਂ ਵਿਮੀ ਸ਼ਰਮਾ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਮੈਂਬਰ ਪੀ.ਡੀ.ਸੀ. ਕੇਸ਼ਲਤਾ ਬਮਰਾ, ਸੁਮਿਤਾ, ਨਵੀਤਾ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੇ ਸ਼ੁਰੂ ਕਰਵਾਇਆ ਨਵੀਂ ਆਬਾਦੀ-ਮੇਹਟਾਂ ਰੋਡ ਦੀ ਉਸਾਰੀ ਦਾ ਕੰਮ

ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪਿੰਡ ਨਵੀਂ ਆਬਾਦੀ ਤੋਂ ਮੇਹਟਾਂ ਤੱਕ ਬਣਾਈ ਜਾ ਰਹੀ 1.22 ਕਿੱਲੋਮੀਟਰ ਲੰਬੀ ਪੱਕੀ ਸੜਕ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਅਰੰਭ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਇੰਚਾਰਜ ਫਗਵਾੜਾ ਜੋਗਿੰਦਰ ਸਿੰਘ ਮਾਨ ਵਲੋਂ ...

ਪੂਰੀ ਖ਼ਬਰ »

ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਾ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਕਾਲਾ ਸੰਘਿਆਂ, 22 ਅਗਸਤ (ਸੰਘਾ)- ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਾ ਵਿਖੇ ਸੀ.ਏ. ਵਿਭਾਗ ਵਲੋਂ ਵਿਦਿਆਰਥਣਾਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਸਮਾਗਮ ਵਿਚ ਵਿਦਿਆਰਥਣਾਂ ਦੇ ਗੀਤ, ਲੋਕ ਗੀਤ, ਡਾਂਸ, ਗਤਕਾ, ਸ਼ਬਦ, ਰੰਗੋਲੀ, ਪੋਸਟਰ ਮੇਕਿੰਗ, ...

ਪੂਰੀ ਖ਼ਬਰ »

ਹੜ੍ਹ ਦੀ ਲਪੇਟ ਆਏ ਪੀੜਤਾਂ ਦੀ ਮਦਦ ਲਈ ਲੋਕ ਅੱਗੇ ਆਉਣ ਲੱਗੇ

ਕਾਲਾ ਸੰਘਿਆਂ, 22 ਅਗਸਤ (ਸੰਘਾ)- ਸਰਕਾਰ ਦੀ ਨਕਾਮੀ ਕਾਰਨ ਹੜ੍ਹ ਦੀ ਲਪੇਟ 'ਚ ਆਏ ਲੋਕਾਂ ਲਈ ਆਮ ਲੋਕ ਵੀ ਇਕੱਤਰ ਹੋ ਵਡੇਰੇ ਯਤਨ ਕਰ ਰਹੇ ਹਨ | ਗੁਰੂ ਕਾ ਲੰਗਰ ਟੀਮ ਵਲੋਂ ਅੱਜ ਛੋਟਾ ਹਾਥੀ ਲੋਹੀਆਂ ਅਤੇ ਬੀਤੀ ਕੱਲ੍ਹ ਫਿਲੌਰ ਲਈ ਸਾਮਾਨ ਭੇਜਿਆ ਗਿਆ ਹੈ | ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ ਐਮ.ਏ. ਪੋਲੀਟੀਕਲ ਸਾਇੰਸ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਨਡਾਲਾ, 22 ਅਗਸਤ (ਮਾਨ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਏ. (ਪੋਲ. ਸਾਇੰਸ) ਭਾਗ ਪਹਿਲਾ ਦਾ ਨਤੀਜੇ ਵਿਚੋਂ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਵਿਦਿਆਰਥਣ ਸੁਖਜੀਤ ਕੌਰ ਨੇ 80 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਕੱਲ੍ਹ

ਨਡਾਲਾ, 22 ਅਗਸਤ (ਮਾਨ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ 24 ਅਗਸਤ ਨੂੰ ਬਾਬਾ ਸ਼ੰਭੂ ਮੰਦਿਰ ਨਡਾਲਾ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਸੰਦੀਪ ਬਾਵਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੋਪਾਲ ਦੀ ਪਾਲਕੀ ਦੀ ਸ਼ੋਭਾ ਯਾਤਰਾ 23 ਅਗਸਤ ਨੂੰ ਸਵੇਰੇ ਅਰੰਭੀ ...

ਪੂਰੀ ਖ਼ਬਰ »

ਨੌਜਵਾਨ ਵੱਧ ਤੋਂ ਵੱਧ ਭਰਤੀ ਮੁਹਿੰਮ 'ਚ ਆਪਣਾ ਯੋਗਦਾਨ ਪਾਉਣ-ਜਥੇਦਾਰ ਕੁਲਾਰ

ਫਗਵਾੜਾ, 22 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ ਕਿਉਂਕਿ ਅਕਾਲੀ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ 5 ਨੂੰ

ਢਿਲਵਾਂ, 22 ਅਗਸਤ (ਪ੍ਰਵੀਨ ਕੁਮਾਰ)- ਨਜ਼ਦੀਕੀ ਪਿੰਡ ਨੂਰਪੁਰ ਜੱਟਾਂ ਵਿਖੇ ਬਾਬਾ ਮੁਹੱਬਤ ਸ਼ਾਹ ਅਲੀ ਦਾ ਸਾਲਾਨਾ ਸਭਿਆਚਾਰਕ ਮੇਲਾ 5 ਸਤੰਬਰ ਨੂੰ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ | ਮੇਲਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪ੍ਰਵਾਸੀ ਭਾਰਤੀ ਵੀਰਾਂ ਦੇ ਵਡਮੁੱਲੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ, ਹੈਰੋਇਨ ਤੇ ਟੀਕਿਆਂ ਸਮੇਤ ਤਿੰਨ ਗਿ੍ਫ਼ਤਾਰ

ਕਪੂਰਥਲਾ, 22 ਅਗਸਤ (ਸਡਾਨਾ)-ਥਾਣਾ ਸਦਰ ਤੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਛਾਪੇਮਾਰੀ ਦੌਰਾਨ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਤੇ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਦਰ ਮੁਖੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਦਲੀਪ ਸਿੰਘ ਦੀ ਬਰਸੀ ਮਨਾਈ

ਫਗਵਾੜਾ, 22 ਅਗਸਤ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਦਲੀਪ ਸਿੰਘ ਦੀ ਬਰਸੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ-ਰੇਖ 'ਚ ਸ਼ਰਧਾ ਪੂਰਵਕ ਮਨਾਈ ਗਈ | ਅਖੰਡ ਪਾਠ ਦੀ ਲੜੀ ਅਰੰਭ ਕਰਨ ਉਪਰੰਤ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਮੁਤਾਬਿਕ ਬਣਦਾ ਮੁਆਵਜ਼ਾ ਦੇਵੇ-ਪਰਮਜੀਤ ਸਿੰਘ ਬਾਊਪੁਰ

ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)- ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਦਰਿਆ ਬਿਆਸ ਅੰਦਰ ਤੇ ਦਰਿਆ ਦੇ ਬਾਹਰ ਵੱਸਦੇ 4 ਦਰਜਨ ਤੋਂ ਵੀ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਉੱਗੀ ਭੰਗ-ਬੂਟੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਢਿਲਵਾਂ, 22 ਅਗਸਤ (ਸੁਖੀਜਾ, ਪਲਵਿੰਦਰ)- ਕਸਬਾ ਢਿਲਵਾਂ ਤੋਂ ਨਡਾਲਾ ਨੂੰ ਜਾਂਦਿਆਂ ਸੜਕਾਂ ਦੇ ਆਲੇ-ਦੁਆਲੇ ਭੰਗ-ਬੂਟੀ ਬਹੁਤ ਹੀ ਜ਼ਿਆਦਾ ਮਾਤਰਾ ਵਿਚ ਉੱਗੀ ਹੋਣ ਕਰਕੇ ਰੋਜ਼ਾਨਾ ਆਉਣ-ਜਾਣ ਵਾਲੇ ਮੁਸਾਫਿਰ ਅਤੇ ਇਲਾਕਾ ਨਿਵਾਸੀ ਬਹੁਤ ਪ੍ਰੇਸ਼ਾਨ ਹਨ | ਉੱਘੇ ਸਮਾਜ ...

ਪੂਰੀ ਖ਼ਬਰ »

ਸੂਬਾ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ-ਡੀ.ਟੀ.ਐਫ.

ਕਪੂਰਥਲਾ, 22 ਅਗਸਤ (ਸਡਾਨਾ)-ਡੈਮੋਕਰੇਟਿਕ ਟੀਚਰ ਫ਼ਰੰਟ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਅਧਿਆਪਕਾਂ ਨੇ ਕੈਪਟਨ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੀ ਨਿੰਦਾ ਕਰਦਿਆਂ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਨਵੇਂ ਹੋਸਟਲ ਦੀ ਉਸਾਰੀ ਦਾ ਬੀਬੀ ਬਲਬੀਰ ਕੌਰ ਨੇ ਟੱਕ ਲਗਾਇਆ

ਕਪੂਰਥਲਾ, 22 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਕਾਲਜ ਦੀ ਗਵਰਨਿੰਗ ਕੌਾਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਤੇ ਸੰਯੁਕਤ ਸਕੱਤਰ ਜਸਪਾਲ ਸਿੰਘ ਵੜੈਚ ਨੇ ਕਾਲਜ ਵਿਚ ਬਣਨ ਵਾਲੇ ਨਵੇਂ ਹੋਸਟਲ ਦੀ ਉਸਾਰੀ ਦਾ ਟੱਕ ਲਗਾਇਆ | ਕਾਲਜ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਾਣਾ ਤੇ ਹੋਰਨਾਂ ਵਲੋਂ ਸਾਬਕਾ ਮੈਨੇਜਰ ਗੁਰਦਿਆਲ ਸਿੰਘ ਨੂੰ ਸ਼ਰਧਾਂਜਲੀਆਂ

ਬੇਗੋਵਾਲ, 22 ਅਗਸਤ (ਸੁਖਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਮਡੰਕੁਲਾ ਦੇ ਸਾਬਕਾ ਮੈਨੇਜਰ ਗੁਰਦਿਆਲ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਮਡੰਕੁਲਾ 'ਚ ਹੋਈ ਜਿੱਥੇ ਰਾਜਨੀਤਕ ...

ਪੂਰੀ ਖ਼ਬਰ »

ਵਿਅਕਤੀ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਪਾਸੋਂ 26 ਹਜ਼ਾਰ ਰੁਪਏ ਠੱਗਣ ਵਾਲਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 22 ਅਗਸਤ (ਸਡਾਨਾ)- ਇਕ ਵਿਅਕਤੀ ਦੀਆਂ ਮੋਬਾਈਲ 'ਤੇ ਧੋਖੇ ਨਾਲ ਅਸ਼ਲੀਲ ਤਸਵੀਰਾਂ ਲੈ ਕੇ ਉਸ ਨੂੰ ਬਲੈਕਮੇਲ ਕਰਦੇ ਹੋਏ ਉਸ ਪਾਸੋਂ ਨਗਦੀ ਤੇ ਮੋਟਰਸਾਈਕਲ ਲੈਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਕੇਸ ਦਰਜ ਕਰਕੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਨਵੇਂ ਹੋਸਟਲ ਦੀ ਉਸਾਰੀ ਦਾ ਬੀਬੀ ਬਲਬੀਰ ਕੌਰ ਨੇ ਟੱਕ ਲਗਾਇਆ

ਕਪੂਰਥਲਾ, 22 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਕਾਲਜ ਦੀ ਗਵਰਨਿੰਗ ਕੌਾਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਤੇ ਸੰਯੁਕਤ ਸਕੱਤਰ ਜਸਪਾਲ ਸਿੰਘ ਵੜੈਚ ਨੇ ਕਾਲਜ ਵਿਚ ਬਣਨ ਵਾਲੇ ਨਵੇਂ ਹੋਸਟਲ ਦੀ ਉਸਾਰੀ ਦਾ ਟੱਕ ਲਗਾਇਆ | ਕਾਲਜ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ, ਹੈਪੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਸੁਲਤਾਨਪੁਰ ਲੋਧੀ ਦੀ ਫੇਰੀ ਦੌਰਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੰਪ 'ਚ ਸਫ਼ਾਈ ਨਾ ਹੋਣ ਦੀ ਸਮੱਸਿਆ ਿਖ਼ਲਾਫ਼ ਇਲਾਕਾ ਵਾਸੀਆਂ ਨੇ ਦਿੱਤਾ ਰੋਸ ਧਰਨਾ

ਫਗਵਾੜਾ, 22 ਅਗਸਤ (ਹਰੀਪਾਲ ਸਿੰਘ)- ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਪਸ਼ੂ ਹਸਪਤਾਲ ਦੇ ਬਾਹਰ ਬਣੇ ਕੁੜੇ ਦੇ ਡੰਪ 'ਤੇ ਸਫ਼ਾਈ ਨਾ ਹੋਣ ਕਰਕੇ ਆਲੇ-ਦੁਆਲੇ ਦੇ ਲੋਕਾਂ ਨੇ ਅੱਜ ਧਰਨਾ ਦੇ ਕੇ ਨਗਰ ਨਿਗਮ ਦੇ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਇਲਾਕੇ ਦੇ ਲੋਕਾਂ ਨੇ ਦੱਸਿਆ ਕੇ ...

ਪੂਰੀ ਖ਼ਬਰ »

ਹੈਰੋਇਨ ਤੇ ਟੀਕਿਆਂ ਸਮੇਤ ਇੱਕ ਨੌਜਵਾਨ ਗਿ੍ਫ਼ਤਾਰ

ਫਗਵਾੜਾ, 22 ਅਗਸਤ (ਹਰੀਪਾਲ ਸਿੰਘ)- ਸੀ.ਆਈ.ਏ. ਸਟਾਫ ਫਗਵਾੜਾ ਦੀ ਟੀਮ ਨੇ ਖੇੜਾ ਕਾਲੋਨੀ ਇਲਾਕੇ ਵਿਚ ਇੱਕ ਨੌਜਵਾਨ ਨੂੰ ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਦੇ ਇੰਚਾਰਜ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ 'ਚ ਸੰਘਰਸ਼ ਕਮੇਟੀ ਵਲੋਂ ਰੋਸ ਵਿਖਾਵਾ

ਕਪੂਰਥਲਾ, 22 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ ਵਿਚ ਅੱਜ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਨੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਡਾ: ਭੀਮ ਰਾਓ ਅੰਬੇਡਕਰ ਚੌਕ ਵਿਚ ਰੋਸ ਵਿਖਾਵਾ ਕੀਤਾ | ਰੋਹ ਵਿਚ ਆਏ ਮੈਂਬਰਾਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX