ਤਾਜਾ ਖ਼ਬਰਾਂ


ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  3 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  16 minutes ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  57 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਪਹਿਲਾ ਸਫ਼ਾ

ਵਿੱਤ ਮੰਤਰੀ ਵਲੋਂ ਆਰਥਿਕ ਮੰਦੀ ਦੂਰ ਕਰਨ ਲਈ ਵੱਡੇ ਐਲਾਨ

• ਜੀ.ਐਸ.ਟੀ. ਦੀਆਂ ਖ਼ਾਮੀਆਂ ਦੂਰ ਕਰਨ ਲਈ ਬੈਂਕਾਂ ਨੂੰ 70 ਹਜ਼ਾਰ ਕਰੋੜ ਦੇਣ ਦਾ ਐਲਾਨ • ਬੀ.ਐਸ.-4 ਗੱਡੀਆਂ ਨਹੀਂ ਹੋਣਗੀਆਂ ਬੰਦ
ਨਵੀਂ ਦਿੱਲੀ, 23 ਅਗਸਤ (ਏਜੰਸੀ)-ਦੇਸ਼ 'ਚ ਆਰਥਿਕ ਮੰਦੀ ਦੇ ਹਾਲਾਤਾਂ ਨੂੰ ਸੁਧਾਰਨ ਲਈ ਕੇਂਦਰ ਦੀ ਮੋਦੀ ਸਰਕਾਰ ਨੇ ਟੈਕਸ ਸੁਧਾਰਾਂ ਦਾ ਐਲਾਨ ਕੀਤਾ ਹੈ | ਨਕਦੀ ਪ੍ਰਵਾਹ ਵਧਾਉਣ ਲਈ ਸਰਕਾਰ ਨੇ ਬੈਂਕਾਂ ਨੂੰ 70 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ | ਸਰਕਾਰ ਵਲੋਂ ਦਿੱਤੇ ਗਏ 70 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਨਾਲ ਵਿੱਤ ਵਿਵਸਥਾ 'ਚ 5 ਲੱਖ ਕਰੋੜ ਰੁਪਏ ਦੀ ਨਕਦੀ ਚਲਣ ਹੋਵੇਗਾ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਿਵੇਸ਼ ਨੂੰ ਵਧਾਉਣ ਲਈ 'ਲੌਾਗ ਟਰਮ ਤੇ ਸ਼ਾਰਟ ਟਰਮ' ਕੈਪੀਟਲ ਗੇਨ 'ਤੇ ਟੈਕਸ ਸਰਚਾਰਜ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ | ਵਿਦੇਸ਼ ਪੋਰਟਫੋਲੀਓ ਨਿਵੇਸ਼ਕਾਂ (ਐਫ਼.ਪੀ.ਆਈ.) 'ਤੇ ਵੀ ਵਾਧੂ ਸਰਚਾਰਜ ਨੂੰ ਵਾਪਸ ਲਿਆ ਜਾਵੇਗਾ | ਹੁਣ ਇਕ ਵਾਰ ਫਿਰ ਤੋਂ ਬਜਟ ਤੋਂ ਪਹਿਲਾਂ ਵਾਲੀ ਸਥਿਤੀ 'ਤੇ ਵਾਪਸ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਬਜਟ ਤੋਂ ਪਹਿਲਾਂ ਐਫ਼.ਪੀ.ਆਈ. 'ਤੇ 15 ਫ਼ੀਸਦੀ ਸਰਚਾਰਜ ਲਗਦਾ ਸੀ, ਜਿਸ ਨੂੰ ਬਜਟ 'ਚ 25 ਫ਼ੀਸਦੀ ਕਰ ਦਿੱਤਾ ਗਿਆ ਸੀ | ਉਨ੍ਹਾਂ ਨੇ ਕਿਹਾ ਕਿ 'ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਿਟੀ' (ਸੀ. ਐਸ. ਆਰ.) ਦੇ ਉਲੰਘਣ ਨੂੰ ਉਨ੍ਹਾਂ ਨੇ ਅਪਰਾਧਕ ਮਾਮਲਾ ਨਾ ਬਣਾਉਣ ਦੀ ਗੱਲ ਕਹੀ | ਉਨ੍ਹਾਂ ਕਿਹਾ ਕਿ ਇਸ 'ਤੇ ਸਿਰਫ਼ ਜੁਰਮਾਨਾ ਹੀ ਲੱਗੇਗਾ | ਸਟਾਰਟਅਪਸ 'ਤੇ ਲੱਗਣ ਵਾਲੇ ਐਾਜਲ ਟੈਕਸ ਦੀ ਵਾਪਸੀ ਦਾ ਵੀ ਫ਼ੈਸਲਾ ਲਿਆ ਗਿਆ ਹੈ |
ਬੈਂਕਾਂ ਨੂੰ 70 ਹਜ਼ਾਰ ਕਰੋੜ
ਇਸ ਦੇ ਨਾਲ ਹੀ ਬੈਂਕਾਂ ਲਈ 70 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ | ਸਰਕਾਰ ਵਲੋਂ ਆਰਥਿਕ ਸੁਧਾਰਾਂ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਜੀ.ਐਸ.ਟੀ. 'ਚ ਜੋ ਵੀ ਖ਼ਾਮੀਆਂ ਹਨ, ਉਸ ਨੂੰ ਦੂਰ ਕਰਾਂਗੇ | ਟੈਕਸ ਤੇ ਲੇਬਰ ਕਾਨੂੰਨ 'ਚ ਲਗਾਤਾਰ ਸੁਧਾਰ ਕਰ ਰਹੇ ਹਾਂ | ਇਹ ਕਹਿਣਾ ਗ਼ਲਤ ਹੈ ਕਿ ਸਰਕਾਰ ਕਿਸੇ ਨੂੰ ਪ੍ਰੇਸ਼ਾਨ ਕਰ ਰਹੀ ਹੈ | ਸੰਪਤੀ ਬਣਾਉਣ ਵਾਲੇ ਲੋਕਾਂ ਦਾ ਅਸੀਂ ਸਨਮਾਨ ਕਰਦੇ ਹਾਂ | ਉਨ੍ਹਾਂ ਕਿਹਾ ਕਿ ਕੰਪਨੀਆਂ ਦੇ ਵਿਲੀਨਤਾ ਤੇ ਗ੍ਰਹਿਣ ਦੀ ਮਨਜ਼ੂਰੀ ਤੇਜ਼ੀ ਨਾਲ ਦਿੱਤੀ ਜਾ ਰਹੀ ਹੈ | ਵਿੱਤ ਮੰਤਰੀ ਨੇ ਕਿਹਾ ਕਿ ਟੈਕਸ ਪ੍ਰੇਸ਼ਾਨੀਆਂ ਦੇ ਮਾਮਲਿਆਂ 'ਤੇ ਰੋਕ ਲੱਗੇਗੀ | ਵਿਸ਼ਵ ਅਰਥ ਵਿਵਸਥਾ ਬਾਰੇ ਗੱਲਬਾਤ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਵਿਸ਼ਵ ਜੀ.ਡੀ.ਪੀ. 3.2 ਫ਼ੀਸਦੀ ਰਹਿਣ ਦਾ ਅਨੁਮਾਨ ਹੈ | ਵਿਸ਼ਵ ਮੰਗ ਘੱਟ ਹੈ | ਉਨ੍ਹਾਂ ਕਿਹਾ ਕਿ ਚੀਨ ਤੇ ਅਮਰੀਕਾ ਸਮੇਤ ਹੋਰ ਦੇਸ਼ਾਂ ਦੇ ਮੁਕਾਬਲੇ ਸਾਡੀ ਵਿਕਾਸ ਦਰ ਜ਼ਿਆਦਾ ਹੈ | ਅਸੀਂ ਅਰਥ ਵਿਵਸਥਾ ਨਾਲ ਜੁੜੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕੰਮ ਕਰ ਰਹੇ ਹਾਂ |
ਆਰ.ਬੀ.ਆਈ. ਵਲੋਂ ਘਟਾਈਆਂ ਦਰਾਂ ਦਾ ਲਾਭ ਗਾਹਕਾਂ ਨੂੰ ਮਿਲੇਗਾ
ਵਿੱਤ ਮੰਤਰੀ ਨੇ ਕਿਹਾ ਕਿ ਬੈਂਕਾਂ ਨੇ ਰੈਪੋ ਰੇਟ 'ਚ ਕੀਤੀ ਕਮੀ ਦਾ ਲਾਭ ਹੁਣ ਗਾਹਕਾਂ ਤੱਕ ਪਹੁੰਚਾਉਣ ਦੀ ਸਹਿਮਤੀ ਜਤਾਈ ਹੈ | ਬੈਂਕਾਂ ਤੋਂ ਕਰਜ਼ ਦੇਣ ਵਾਲੇ ਗਾਹਕਾਂ ਨੂੰ ਰਾਹਤ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ 'ਲੋਨ ਕਲੋਜ਼ਰ' ਦੇ 15 ਦਿਨਾਂ ਦੇ ਅੰਦਰ ਸਕਿਉਰਟੀ ਲਈ ਜਮ੍ਹਾਂ ਕੀਤੇ ਦਸਤਾਵੇਜ਼ ਗਾਹਕਾਂ ਨੂੰ ਵਾਪਸ ਕਰਨੇ ਹੋਣਗੇ |
ਆਟੋ ਖੇਤਰ ਲਈ ਰਾਹਤਾਂ ਦਾ ਐਲਾਨ
ਆਟੋ ਖੇਤਰ ਲਈ ਵੀ ਵੱਡੇ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮਾਰਚ, 2020 ਤੱਕ ਖ਼ਰੀਦੇ ਜਾਣ ਵਾਲੇ ਬੀ.ਐਸ.-4 ਇੰਜਨ ਵਾਲੀਆਂ ਗੱਡੀਆਂ ਨੂੰ ਚਲਾਉਣ 'ਚ ਕੋਈ ਵੀ ਦਿੱਕਤ ਨਹੀਂ ਹੋਵੇਗੀ | ਰਜਿਸਟਰੇਸ਼ਨ ਫ਼ੀਸ 'ਚ ਕੀਤੇ ਵਾਧੇ ਨੂੰ ਵੀ ਜੂਨ 2020 ਤੱਕ ਲਈ ਟਾਲ ਦਿੱਤਾ ਗਿਆ ਹੈ |

ਰਾਜੌਰੀ 'ਚ ਪਾਕਿ ਵਲੋਂ ਗੋਲਾਬਾਰੀ ਜਵਾਨ ਸ਼ਹੀਦ

ਜੰਮੂ, 23 ਅਗਸਤ (ਏਜੰਸੀ)-ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਫੌਜ ਵਲੋਂ ਕੀਤੀ ਗੋਲਾਬਾਰੀ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ | ਹਾਲਾਂਕਿ ਗੋਲਾਬਾਰੀ ਦਾ ਭਾਰਤੀ ਫੌਜ ਨੇ ਵੀ ਪਾਕਿ ਫੌਜ ਨੂੰ ਕਰਾਰਾ ਜਵਾਬ ਦਿੱਤਾ ਹੈ | ਅੱਜ ਸ਼ਹੀਦ ਹੋਏ ਨਾਇਕ ਰਜੀਬ ਥਾਪਾ ਦੀ ਸ਼ਹਾਦਤ ਦੇ ਨਾਲ ਹੀ ਸਰਹੱਦ ਪਾਰੋਂ ਪਿਛਲੇ ਹਫਤੇ ਤੋਂ ਜਾਰੀ ਗੋਲਾਬਾਰੀ 'ਚ ਹੁਣ ਤੱਕ 3 ਜਵਾਨ ਸ਼ਹੀਦ ਹੋ ਚੁੱਕੇ ਹਨ ਜਦਕਿ 1 ਨਾਗਰਿਕ ਦੀ ਮੌਤ ਹੋ ਗਈ ਹੈ | ਇਸ ਸਬੰਧੀ ਰੱਖਿਆ ਬੁਲਾਰੇ ਲੈਫ. ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਪਾਕਿ ਫੌਜ ਬਿਨਾਂ ਕਿਸੇ ਕਾਰਨ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰ ਰਹੀ ਹੈ ਤੇ ਇਸੇ ਤਹਿਤ ਦੁਪਾਸੜ ਗੋਲਾਬਾਰੀ 'ਚ ਨਾਇਕ ਥਾਪਾ ਸ਼ਹੀਦ ਹੋ ਗਏ ਹਨ | ਉਨ੍ਹਾਂ ਦੱਸਿਆ ਨਾਇਕ ਥਾਪਾ ਬਹਾਦਰ, ਪ੍ਰੇਰਿਤ ਤੇ ਇਮਾਨਦਾਰ ਜਵਾਨ ਸੀ | ਪੂਰਾ ਦੇਸ਼ ਉਨ੍ਹਾਂ ਦੀ ਕੁਰਬਾਨੀ, ਤਿਆਗ ਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ | ਨਾਇਕ ਥਾਪਾ ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਮੇਚਪਾਰਾ ਪਿੰਡ ਦੇ ਵਸਨੀਕ ਸਨ ਤੇ ਉਹ ਆਪਣੇ ਪਿੱਛੇ ਪਤਨੀ ਖੁਸ਼ਬੂ ਮੰਗਰ ਥਾਪਾ ਨੂੰ ਛੱਡ ਗਏ ਹਨ | ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਵੀ ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ਦਾ ਕਰਾਰਾ ਜਵਾਬ ਦਿੱਤਾ ਹੈ | ਭਾਰਤੀ ਫੌਜ ਨੇ ਜਵਾਬੀ ਕਾਰਵਾਈ 'ਚ ਪਾਕਿ ਚੌਕੀਆਂ ਨੂੰ ਭਾਰੀ ਨੁਕਸਾਨ ਪਹੰੁਚਾਇਆ ਹੈ ਤੇ ਕੁਝ ਪਾਕਿ ਫੌਜੀਆਂ ਨੂੰ ਮਾਰ ਮੁਕਾਇਆ ਹੈ |

ਭਾਰਤ ਅਤੇ ਫ਼ਰਾਂਸ ਦਰਮਿਆਨ 4 ਸਮਝੌਤੇ ਸਹੀਬੱਧ

ਪੈਰਿਸ, 23 ਅਗਸਤ (ਏਜੰਸੀ)- ਫਰਾਂਸ ਦੌਰੇ 'ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਫਰਾਂਸੀਸੀ ਹਮਰੁਤਬਾ ਐਡਵਰਡ ਚਾਰਲਸ ਫਿਲਿਪ ਨਾਲ ਮੁਲਾਕਾਤ ਕੀਤੀ ਤੇ ਰਣਨੀਤੀ ਭਾਈਵਾਲੀ ਨੂੰ ਵਧਾਉਣ ਲਈ ਦੁਵੱਲੇ ਤੇ ਸਾਂਝੇ ਹਿੱਤਾਂ ਵਾਲੇ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਨਾਸ਼ਤੇ 'ਤੇ ਹੋਈ ਮੁਲਾਕਾਤ ਦੌਰਾਨ ਦੋਵਾਂ ਨੇਤਾਵਾਂ ਨੇ ਭਾਰਤ-ਫਰਾਂਸ ਦੇ ਸਬੰਧਾਂ 'ਤੇ ਡੰੂਘੀ ਵਿਚਾਰ ਚਰਚਾ ਕੀਤੀ | ਦੋਵਾਂ ਵਿਚਾਲੇ ਗੱਲਬਾਤ ਤੋਂ ਬਾਅਦ ਵਫਦ ਪੱਧਰੀ ਗੱਲਬਾਤ ਵੀ ਹੋਈ, ਜਿਸ 'ਚ ਦੋਵਾਂ ਦੇਸ਼ਾਂ ਵਿਚਾਲੇ 4 ਸਮਝੌਤੇ ਸਹੀਬੱਧ ਕੀਤੇ ਗਏ | ਮੁਲਾਕਾਤ ਤੋਂ ਬਾਅਦ ਜਾਰੀ ਸਾਂਝੇ ਬਿਆਨ 'ਚ ਕਿਹਾ ਗਿਆ ਕਿ ਦੋਵਾਂ ਨੇਤਾਵਾਂ ਨੇ ਅੱਤਵਾਦ ਦੇ ਸਾਰੇ ਰੂਪਾਂ ਦੀ ਕਰੜੀ ਨਿੰਦਾ ਕੀਤੀ ਤੇ ਇਸ ਿਖ਼ਲਾਫ਼ ਸਾਂਝੇ ਤੌਰ 'ਤੇ ਤੌਰ 'ਤੇ ਲੜਨ ਦਾ ਅਹਿਦ ਕੀਤਾ | ਪ੍ਰਧਾਨ ਮੰਤਰੀ ਨਰਿੰਦਰ ਨੇ ਕਿਹਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ 'ਚ ਮਿਲਿਆ ਸਪੱਸ਼ਟ ਬਹੁਮਤ ਨਾ ਸਿਰਫ ਸਰਕਾਰ ਲਈ ਬਲਕਿ ਨਵੇਂ ਭਾਰਤ ਦੇ ਨਿਰਮਾਣ ਲਈ ਜ਼ਰੂਰੀ ਸੀ, ਜਿਸ 'ਚ ਵਪਾਰ, ਕਾਰੋਬਾਰ ਤੇ ਰਹਿਣ ਦੀ ਆਜ਼ਾਦੀ ਦੇਣਾ ਵਚਨਬੱਧਤਾ ਹੈ | ਇਥੇ ਯੂਨੈਸਕੋ ਦੇ ਹੈੱਡਕੁਆਰਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿ ਨਵੇਂ ਭਾਰਤ 'ਚ ਭਿ੍ਸ਼ਟਾਚਾਰ, ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਤੇ ਭਾਈ-ਭਤੀਜਾਵਾਦ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਰੁਤਬਾ ਖਤਮ ਕਰਨ ਦਾ ਸਪੱਸ਼ਟ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ 'ਚ ਆਰਜ਼ੀ ਵਿਵਸਥਾ ਦੀ ਕੋਈ ਗੁੰਜਾਇਸ਼ ਨਹੀਂ ਰਹੀ | ਉਨ੍ਹਾਂ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਮਹਾਤਮਾ ਗਾਂਧੀ, ਗੌਤਮ ਬੁੱਧ, ਰਾਮ, ਕ੍ਰਿਸ਼ਨ ਤੇ 125 ਕਰੋੜ ਲੋਕਾਂ ਦੀ ਧਰਤੀ ਤੋਂ ਆਰਜ਼ੀ ਵਿਵਸਥਾ ਨੂੰ ਸਮਾਪਤ ਕਰਨ 'ਚ 70 ਸਾਲ ਲੱਗ ਗਏ | ਇਸ ਮੌਕੇ ਤਿੰਨ ਤਲਾਕ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਭਾਰਤ 'ਚ ਮੁਸਲਿਮ ਔਰਤਾਂ ਨਾਲ ਅਨਿਆਂ ਨਹੀਂ ਕੀਤਾ ਜਾ ਸਕਦਾ, ਇਸ ਲਈ ਅਸੀਂ ਤਿੰਨ ਤਲਾਕ ਦੀ ਪ੍ਰਥਾ ਨੂੰ ਖਤਮ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ 2030 ਲਈ ਵਾਤਾਵਰਨ ਤਬਦੀਲੀ ਬਾਰੇ ਮਿੱਥੇ ਜ਼ਿਆਦਾਤਰ ਉਦੇਸ਼ਾਂ ਨੂੰ ਭਾਰਤ ਅਗਲੇ ਡੇਢ ਸਾਲ ਤੱਕ ਪ੍ਰਾਪਤ ਕਰ ਲਵੇਗਾ | ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ 2025 ਤੱਕ ਭਾਰਤ ਟੀ.ਬੀ. ਮੁਕਤ ਹੋਵੇਗਾ |
ਫ਼ਰਾਂਸ 'ਚ ਯਾਦਗਾਰ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਰਾਂਸ 'ਚ ਮੋਂਟ ਬਲੈਕ ਪਹਾੜ ਦੀ ਗੋਦ 'ਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਦੋ ਜਹਾਜ਼ਾਂ ਦੇ ਪੀੜਤਾਂ, ਜਿਸ 'ਚ ਭਾਰਤੀ ਪ੍ਰਮਾਣੂ ਪ੍ਰੋਗਰਾਮ ਦੇ ਪਿਤਾ ਹੋਮੀ ਜੇ. ਭਾਬਾ ਸਮੇਤ ਕਈ ਭਾਰਤੀ ਮਾਰੇ ਗਏ ਸਨ, ਦੇ ਸਨਮਾਨ 'ਚ ਇਕ ਯਾਦਗਾਰ ਦਾ ਉਦਘਾਟਨ ਕੀਤਾ | ਮੋਂਟ ਬਲੈਂਕ ਦੀ ਗੋਦ 'ਚ ਬਣੀ ਯਾਦਗਾਰ 'ਨਿਡ ਡੀ ਏਗਲ' ਭਾਬਾ ਤੇ ਹੋਰ ਕਈ ਭਾਰਤੀਆਂ ਤੇ ਜਹਾਜ਼ ਅਮਲੇ ਨੂੰ ਸਮਰਪਿਤ ਹੈ, ਜੋ ਏਅਰ ਇੰਡੀਆ ਦੇ 1950 ਤੇ 1966 'ਚ ਹਾਦਸਾਗ੍ਰਸਤ ਹੋਏ ਦੋ ਜਹਾਜ਼ਾਂ 'ਚ ਮਾਰੇ ਗਏ ਸਨ |

ਪੰਜਾਬ 'ਚ ਹੜ੍ਹ ਦਾ ਪਾਣੀ ਘਟਣ ਤੋਂ ਬਾਅਦ ਹੁਣ ਮਹਾਂਮਾਰੀ ਫੈਲਣ ਦਾ ਡਰ

ਲੋਕ ਹੋਣ ਲੱਗੇ ਦਸਤ ਤੇ ਪੇਟ ਦੀਆਂ ਬਿਮਾਰੀਆਂ ਸਮੇਤ ਚਮੜੀ ਰੋਗਾਂ ਦੇ ਸ਼ਿਕਾਰ
ਜਲੰਧਰ, 23 ਅਗਸਤ (ਜਸਪਾਲ ਸਿੰਘ)-ਪਿਛਲੇ ਕਰੀਬ ਇਕ ਹਫ਼ਤੇ ਤੋਂ ਲੁਧਿਆਣਾ, ਜਲੰਧਰ, ਰੋਪੜ, ਫ਼ਿਰੋਜ਼ਪੁਰ, ਕਪੂਰਥਲਾ ਅਤੇ ਮੋਗਾ ਆਦਿ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆਏ ਹੋਏ ਹਨ ਤੇ ਲਗਾਤਾਰ ਕਈ ਦਿਨਾਂ ਤੋਂ ਪਾਣੀ 'ਚ ਡੁੱਬੇ ਉਕਤ ਜ਼ਿਲਿ੍ਹਆਂ ਦੇ ਸੈਂਕੜੇ ਪਿੰਡਾਂ 'ਚ ਹਾਲਾਤ ਅਜੇ ਵੀ ਬਦਤਰ ਬਣੇ ਹੋਏ ਹਨ | ਜਿਸ ਕਾਰਨ ਇਨ੍ਹਾਂ ਖੇਤਰਾਂ 'ਚ ਹੁਣ ਮਹਾਂਮਾਰੀ ਫੈਲਣ ਦਾ ਡਰ ਸਤਾਉਣ ਲੱਗਾ ਹੈ | ਕਈਆਂ ਦਿਨਾਂ ਤੋਂ ਪਿੰਡਾਂ ਦੇ ਪਿੰਡ ਪਾਣੀ 'ਚ ਡੁੱਬੇ ਹੋਣ ਕਾਰਨ ਚਾਰੇ ਪਾਸੇ ਗੰਦਗੀ ਅਤੇ ਬਦਬੂ ਫੈਲ ਰਹੀ ਹੈ, ਜਿਸ ਕਾਰਨ ਲੋਕ ਵੱਡੀ ਪੱਧਰ 'ਤੇ ਬਿਮਾਰ ਹੋ ਰਹੇ ਹਨ | ਹੜ੍ਹ ਪ੍ਰਭਾਵਿਤ ਬਹੁਤੇ ਪਿੰਡਾਂ ਦੇ ਲੋਕਾਂ ਵਲੋਂ ਦਸਤ ਤੇ ਪੇਟ ਦੀਆਂ ਹੋਰਨਾਂ ਬਿਮਾਰੀਆਂ ਦੇ ਨਾਲ-ਨਾਲ ਚਮੜੀ ਦੇ ਰੋਗਾਂ ਸਬੰਧੀ ਵੀ ਸ਼ਿਕਾਇਤਾਂ ਕੀਤੀਆਂ ਜਾਣ ਲੱਗੀਆਂ ਹਨ, ਜਿਸ ਤੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ | ਕਿਹਾ ਜਾ ਰਿਹਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਪਾਣੀ ਦਾ ਪੱਧਰ ਘਟਦਾ ਵੀ ਹੈ ਜਾਂ ਪਾਣੀ ਨਿਕਲ ਵੀ ਜਾਂਦਾ ਹੈ ਤਾਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ | ਅਜਿਹੇ 'ਚ ਕਿਸੇ ਵੀ ਤਰ੍ਹਾਂ ਦੀ ਮਹਾਂਮਾਰੀ ਫੈਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਜਿਸ ਦੇ ਚੱਲਦਿਆਂ ਸਿਹਤ ਮਹਿਕਮੇ ਵਲੋਂ ਵੀ ਕਮਰਕੱਸ ਲਈ ਗਈ ਹੈ ਤੇ ਮਹਿਕਮੇ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕੈਂਪ ਲਗਾ ਕੇ ਬਿਮਾਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਗੱਲ ਕਰਦਿਆਂ ਜ਼ਿਲ੍ਹੇ ਦੇ ਮੈਡੀਕਲ ਅਫ਼ਸਰ ਏ. ਐਸ. ਦੁੱਗਲ ਨੇ ਦੱਸਿਆ ਕਿ ਸਿਹਤ ਮਹਿਕਮੇ ਦਾ ਪੂਰਾ ਧਿਆਨ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਹੜ੍ਹ ਤੋਂ ਬਾਅਦ ਮਹਾਂਮਾਰੀ ਫੈਲਣ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਵੱਲ ਲੱਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਜਥੇਬੰਦੀਆਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਪਰ ਹੁੰਮਸ ਅਤੇ ਗੰਦਗੀ ਕਾਰਨ ਲੋਕ ਬਿਮਾਰ ਪੈ ਸਕਦੇ ਹਨ, ਜਿਸ ਦੇ ਮੱਦੇਨਜ਼ਰ ਸਿਹਤ ਮਹਿਕਮੇ ਵਲੋਂ ਮਹਾਂਮਾਰੀ ਫੈਲਣ ਦਾ ਡਰ ਪ੍ਰਗਟਾਇਆ ਜਾ ਰਿਹਾ ਹੈ | ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਭਾਖੜਾ ਡੈਮ ਤੋਂ ਲੱਖਾਂ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਸੂਬੇ ਦੇ ਅੱਧੀ ਦਰਜਨ ਤੋਂ ਵਧੇਰੇ ਜ਼ਿਲਿ੍ਹਆਂ 'ਚ ਹੜ੍ਹ ਆ ਗਏ ਸਨ ਤੇ ਸਤਲੁਜ ਦਰਿਆ ਦੇ ਨਾਲ ਲੱਗਦੇ ਇਨ੍ਹਾਂ ਜ਼ਿਲਿ੍ਹਆਂ ਦੇ ਸੈਂਕੜੇ ਪਿੰਡ ਪਾਣੀ 'ਚ ਡੁੱਬ ਗਏ ਸਨ | ਹੜ੍ਹ ਆਉਣ ਕਾਰਨ ਜਿਥੇ ਵੱਡੀ ਗਿਣਤੀ 'ਚ ਲੋਕ ਆਪਣੇ ਘਰ-ਬਾਰ ਛੱਡ ਕੇ ਰਾਹਤ ਕੈਂਪਾਂ 'ਚ ਸ਼ਰਨ ਲੈਣ ਜਾਂ ਫਿਰ ਆਪਣੇ ਰਿਸ਼ਤੇਦਾਰਾਂ ਦੇ ਜਾ ਕੇ ਰਹਿਣ ਲਈ ਮਜਬੂਰ ਹੋ ਗਏ ਹਨ, ਉਥੇ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਹੜ੍ਹ ਪ੍ਰਭਾਵਿਤ ਬਹੁਤੇ ਪਿੰਡਾਂ 'ਚ ਹਾਲਾਤ ਅਜੇ ਵੀ ਜਿਉਂ ਦੇ ਤਿਉਂ ਬਣੇ ਹੋਏ ਹਨ ਤੇ ਲੋਕਾਂ ਦੇ ਘਰਾਂ ਅੰਦਰ ਅਜੇ ਵੀ ਕਈ-ਕਈ ਫੁੱਟ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਵਧਦਾ ਜਾ ਰਿਹਾ ਹੈ | ਜੇਕਰ ਪਾਣੀ ਨਿਕਲਦਾ ਵੀ ਹੈ ਤਾਂ ਲੋਕਾਂ ਨੂੰ ਗੰਦਗੀ ਹਟਾਉਣ ਅਤੇ ਸਾਫ਼-ਸਫ਼ਾਈ ਕਰਨ 'ਚ ਲੰਬਾ ਸਮਾਂ ਲੱਗ ਸਕਦਾ ਹੈ ਤੇ ਇਸ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਗੰਦਗੀ ਤੇ ਬਦਬੂ ਕਾਰਨ ਮਹਾਂਮਾਰੀ ਫੈਲ ਸਕਦੀ ਹੈ | ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਤੋਂ ਰੋਕਣ ਲਈ ਕਦਮ ਚੁੱਕੇ ਜਾਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਨੇ ਖਾਸ ਕਰ ਨੀਵੇਂ ਇਲਾਕਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ |

ਐੱਫ਼.ਏ.ਟੀ.ਐੱਫ਼. ਦੇ ਏਸ਼ੀਆ ਪ੍ਰਸ਼ਾਂਤ ਸਮੂਹ ਨੇ ਪਾਕਿ ਨੂੰ ਕਾਲੀ ਸੂਚੀ 'ਚ ਪਾਇਆ

ਅੱਤਵਾਦ ਨੂੰ ਵਿੱਤੀ ਸਹਾਇਤਾ ਰੋਕਣ 'ਚ ਨਾਕਾਮ ਰਹਿਣ 'ਤੇ ਕੀਤੀ ਕਾਰਵਾਈ
ਨਵੀਂ ਦਿੱਲੀ, 23 ਅਗਸਤ (ਉਪਮਾ ਡਾਗਾ ਪਾਰਥ)-ਅੱਤਵਾਦ ਵਿੱਤੀ ਸਹਾਇਤਾ ਤੇ ਹਵਾਲਾ ਰਾਸ਼ੀ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਐੱਫ਼.ਏ.ਟੀ.ਐੱਫ਼. ਦੇ ਏਸ਼ੀਆ ਪ੍ਰਸ਼ਾਂਤ ਸਮੂਹ (ਏ.ਪੀ.ਜੀ.) ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੰਦਿਆਂ ਕਾਲੀ ਸੂਚੀ 'ਚ ਪਾ ਦਿੱਤਾ ਹੈ | ਐੱਫ਼.ਏ.ਟੀ.ਐੱਫ਼. ਅੱਤਵਾਦੀ ਕਾਰਵਾਈਆਂ ਲਈ ਰਕਮਾਂ ਮੁਹੱਈਆ ਕਰਾਉਣ ਅਤੇ ਗੈਰ-ਕਾਨੂੰਨੀ ਢੰਗ ਨਾਲ ਪੈਸੇ ਦੇ ਲੈਣ-ਦੇਣ ਸਬੰਧੀ ਸਥਾਪਿਤ 40 ਮਾਪਦੰਡਾਂ 'ਚੋਂ 32 'ਚੋਂ ਪਾਕਿਸਤਾਨ ਨੂੰ ਨਾਕਾਮ ਰਹਿਣ 'ਤੇ ਇਹ ਕਦਮ ਉਠਾਇਆ ਹੈ | ਹਲਾਂਕਿ ਇਸ ਸਬੰਧੀ ਕਾਰਵਾਈ ਅਕਤੂਬਰ 'ਚ ਕੀਤੀ ਜਾਵੇਗੀ ਜਦੋਂ ਐੱਫ਼.ਏ.ਟੀ.ਐੱਫ਼. ਦੇ 27 ਨੁਕਤਿਆਂ 'ਤੇ ਕਾਰਜ ਯੋਜਨਾ ਦੀ 15 ਮਹੀਨੇ ਦੀ ਮਿਆਦ ਖ਼ਤਮ ਹੋ ਜਾਵੇਗੀ | ਇੱਥੇ ਜ਼ਿਕਰਯੋਗ ਹੈ ਕਿ ਪਾਕਿਸਤਾਨ ਪਹਿਲਾਂ ਤੋਂ ਹੀ ਆਲਮੀ ਸੰਸਥਾ ਦੀ ਗ੍ਰੇ-ਸੂਚੀ 'ਚ ਹੈ | ਪਾਕਿਸਤਾਨ ਅੱਤਵਾਦੀ ਕਾਰਵਾਈਆਂ ਲਈ ਰਕਮਾਂ ਮੁਹੱਈਆ ਕਰਵਾਉਣ ਿਖ਼ਲਾਫ਼ ਸੁਰੱਖਿਆ ਇਤਜ਼ਾਮਾਂ ਲਈ ਨਿਰਧਾਰਿਤ 11 ਮਾਪਦੰਡਾਂ 'ਚੋਂ 10 ਨੂੰ ਪੂਰਾ ਕਰਨ 'ਚ ਨਾਕਾਮ ਰਿਹਾ ਹੈ ਜਦਕਿ ਆਪਣੇ ਕਾਨੂੰਨੀ ਅਤੇ ਵਿੱਤੀ ਅਮਲਾਂ ਲਈ 40 ਮਾਪਦੰਡਾਂ 'ਚੋਂ 32 ਨੂੰ ਪੂਰਾ ਨਹੀਂ ਕਰ ਪਾਇਆ ਹੈ | 9 ਦੇਸ਼ਾਂ ਦੀ ਇਸ ਖੇਤਰੀ ਸੰਸਥਾ ਦੀ ਇਹ ਬੈਠਕ ਆਸਟ੍ਰੇਲੀਆ ਦੇ ਕੈਨਬਰਾ 'ਚ ਹੋਈ ਜਿਸ 'ਚ ਦੋ ਦਿਨਾਂ ਅੰਦਰ 7 ਘੰਟੇ ਤੋਂ ਵੱਧ ਚਰਚਾ ਹੋਈ ਹੈ, ਜਿਸ 'ਚ ਪਾਕਿਸਤਾਨ ਦਾ 10 ਮੈਂਬਰੀ ਵਫ਼ਦ, ਜਿਸ ਦੀ ਅਗਵਾਈ ਕੇਂਦਰੀ ਬੈਂਕ ਦੇ ਮੁਖੀ ਕਰ ਰਹੇ ਸਨ, ਸੰਸਥਾ ਦੇ 41 ਮੈਂਬਰੀ ਪੈਨਲ ਨੂੰ ਇਸ ਗੱਲ ਦਾ ਭਰੋਸਾ ਨਹੀਂ ਦਿਵਾ ਪਾਇਆ ਕਿ ਉਸ ਵਲੋਂ ਚੁੱਕੇ ਕਦਮਾਂ ਕਾਰਨ ਉਸ ਦਾ ਪੱਧਰ ਸੁਧਾਰਿਆ ਜਾਏ | ਪਾਕਿਸਤਾਨ ਨੇ ਆਪਣੇ ਤੌਰ 'ਤੇ 50 ਮਾਪਦੰਡਾਂ 'ਤੇ ਸੁਧਾਰ ਦਾ ਦਾਅਵਾ ਕੀਤਾ ਸੀ | ਜ਼ਿਕਰਯੋਗ ਹੈ ਕਿ ਆਸਟ੍ਰੇਲੀਆ, ਫਰਾਂਸ, ਜਰਮਨੀ, ਇੰਗਲੈਂਡ ਦੇ ਦਬਾਅ ਤੋਂ ਬਾਅਦ ਐੱਫ਼.ਏ.ਟੀ.ਐੱਫ਼. ਨੇ ਪਾਕਿਸਤਾਨ ਨੂੰ ਗ੍ਰੇ-ਸੂਚੀ 'ਚ ਪਾਇਆ ਸੀ | ਏ.ਪੀ.ਜੀ. ਵਲੋਂ ਉਲਟ ਤੱਥ ਪਾਏ ਜਾਣ 'ਤੇ ਉਸ ਨੂੰ ਅਕਤੂਬਰ 2019 ਤੋਂ ਨਾਂ-ਪੱਖੀ ਰਡਾਰ 'ਤੇ ਰੱਖਿਆ ਜਾਵੇਗਾ, ਜਿਸ ਕਾਰਨ ਪਹਿਲਾਂ ਤੋਂ ਵਿੱਤੀ ਸੰਕਟ ਝੱਲ ਰਹੇ ਪਾਕਿਸਤਾਨ ਲਈ ਕਰਜ਼ਾ ਲੈਣ 'ਚ ਹੋਰ ਦਿੱਕਤਾਂ ਪੈਦਾ ਹੋਣਗੀਆਂ |

ਹੁਣ ਸਮੁੰਦਰੀ ਰਸਤੇ ਭਾਰਤ ਵਿਚ ਅੱਤਵਾਦੀ ਹਮਲੇ ਦੀ ਤਾਕ 'ਚ ਪਾਕਿ

ਕੋਇੰਬਟੂਰ/ਚੇਨਈ, 23 ਅਗਸਤ (ਏਜੰਸੀ)-ਤਾਮਿਲਨਾਡੂ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਅੱਤਵਾਦੀਆਂ ਵਲੋਂ ਘੁਸਪੈਠ ਕੀਤੇ ਜਾਣ ਦੀ ਸੂਚਨਾ ਦੇ ਮੱਦੇਨਜ਼ਰ ਸੂਬੇ 'ਚ ਚੌਕਸੀ ਵਧਾ ਦਿੱਤੀ ਗਈ ਹੈ | ਕੋਇੰਬਟੂਰ ਦੇ ਪੁਲਿਸ ਕਮਿਸ਼ਨਰ ਸੁਮੀਤ ਸ਼ਰਨ ਨੇ ਦੱਸਿਆ ਕਿ ਅੱਤਵਾਦੀਆਂ ਦੀ ਆਮਦ ਦੀ ਇਨਪੁੱਟ ਨੂੰ ਵੇਖਦਿਆਂ ਸ਼ਹਿਰ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਤੁਰੰਤ ਕਾਰਵਾਈ ਕਰਨ ਵਾਲੀਆਂ 10 ਟੀਮਾਂ ਨੂੰ ਮਹੱਤਵਪੂਰਨ ਸਥਾਨਾਂ 'ਤੇ ਤਾਇਨਾਤ ਕੀਤਾ ਗਿਆ ਹੈ | ਅਧਿਕਾਰੀ ਦਾ ਕਹਿਣਾ ਹੈ ਕਿ ਖੁਫ਼ੀਆ ਸੂਚਨਾ ਮੁਤਾਬਿਕ ਲਸ਼ਕਰ ਦੇ 6 ਅੱਤਵਾਦੀ ਸ੍ਰੀਲੰਕਾ ਤੋਂ ਸਮੁੰਦਰ ਜ਼ਰੀਏ ਤਾਮਿਲਨਾਡੂ ਦੇ ਵੱਖ-ਵੱਖ ਸ਼ਹਿਰਾਂ 'ਚ ਦਾਖ਼ਲ ਹੋ ਚੁੱਕੇ ਹਨ, ਜਿਸ ਨੂੰ ਵੇਖਦਿਆਂ ਸੂਬੇ ਦੇ ਸਭ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਤੇ ਪੂਜਾ ਦੇ ਸਥਾਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ 2,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਅਜੇ ਤੱਕ ਕਿਸੇ ਸ਼ੱਕੀ ਦੀ ਤਸਵੀਰ ਜਾਰੀ ਨਹੀਂ ਕੀਤੀ ਜਿਵੇਂ ਕੁਝ ਟੀ. ਵੀ. ਚੈਨਲਾਂ 'ਤੇ ਵਿਖਾਇਆ ਜਾ ਰਿਹਾ ਹੈ ਪਰ ਇਹ ਤਲਾਸ਼ੀ ਕੁਝ ਪੁਖਤਾ ਸੂਚਨਾ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ 1998 'ਚ ਤਾਮਿਲਨਾਡੂ ਦੇ ਉਦਯੋਗਿਕ ਸ਼ਹਿਰ ਕੋਇੰਬਟੂਰ 'ਚ ਭਾਜਪਾ ਨੇਤਾ ਐਲ.ਕੇ. ਅਡਵਾਨੀ ਦੇ ਦੌਰੇ ਸਮੇਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ 58 ਲੋਕ ਮਾਰੇ ਗਏ ਸਨ ਤੇ 200 ਤੋਂ ਵੱਧ ਜ਼ਖ਼ਮੀ ਹੋ ਗਏ ਸਨ | ਉਧਰ ਚੇਨਈ ਦੇ ਪੁਲਿਸ ਕਮਿਸ਼ਨਰ ਏ.ਕੇ. ਵਿਸਵਨਾਥਨ ਨੇ ਕਿਹਾ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਚੌਕਸੀ ਵਰਤਦਿਆਂ ਸੁਰੱਖਿਆ ਇੰਤਜ਼ਾਮ ਕੀਤੇ ਜਾ ਰਹੇ ਹਨ | ਮੰਦਰਾਂ ਦੇ ਸ਼ਹਿਰ ਵਜੋਂ ਜਾਣੇ ਜਾਂਦੇ ਰਾਮੇਸਵਰਮ ਅਤੇ ਤੱਟੀ ਨਾਗਾਪੱਟਨਮ ਜ਼ਿਲ੍ਹੇ 'ਚ ਵੀ ਕਰੜੀ ਚੌਕਸੀ ਰੱਖੀ ਜਾ ਰਹੀ ਹੈ |

ਰੋਪੜ, ਜਲੰਧਰ ਤੇ ਕਪੂਰਥਲਾ ਜ਼ਿਲਿ੍ਹਆਂ 'ਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ 4 ਮੰਤਰੀ ਤਾਇਨਾਤ

ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਰੋਪੜ, ਜਲੰਧਰ ਅਤੇ ਕਪੂਰਥਲਾ 'ਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ 4 ਮੰਤਰੀਆਂ ਨੂੰ ਤਾਇਨਾਤ ਕੀਤਾ ਹੈ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ 'ਚ ਬਿਜਲੀ ਦੀ ਸਪਲਾਈ ਛੇਤੀ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ | ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰੋਪੜ ਜ਼ਿਲ੍ਹੇ 'ਚ ਰਾਹਤ ਕਾਰਜਾਂ ਦੀ ਨਿਗਰਾਨੀ ਦਾ ਕੰਮ ਸੌਾਪਿਆ ਗਿਆ ਹੈ, ਜਦਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਤੇ ਕਪੂਰਥਲਾ ਜ਼ਿਲਿ੍ਹਆਂ 'ਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ | ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਪਾਵਰਕਾਮ ਦੇ ਚੇਅਰਮੈਨ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਬਿਜਲੀ ਸਪਲਾਈ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਲਈ ਆਖਿਆ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ 82 ਪਿੰਡਾਂ 'ਚੋਂ 20 ਪਿੰਡਾਂ 'ਚ ਪਾਣੀ ਭਰਿਆ ਹੋਇਆ ਹੈ | ਇਨ੍ਹਾਂ ਪਿੰਡਾਂ 'ਚੋਂ ਹਰੇਕ ਪਿੰਡ ਲਈ ਲੋੜੀਂਦੀਆਂ ਦਵਾਈਆਂ ਸਮੇਤ ਐਮ.ਬੀ.ਬੀ.ਐਸ. ਡਾਕਟਰ ਤੇ ਸਬੰਧਿਤ ਸਟਾਫ਼ 'ਤੇ ਆਧਾਰਿਤ ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਚੁੱਕਾ ਹੈ | ਇਸ ਤੋਂ ਇਲਾਵਾ ਪਸ਼ੂਆਂ ਦੀ ਸਿਹਤ ਸੰਭਾਲ ਲਈ ਸਟਾਫ਼ ਸਮੇਤ ਇਕ ਵੈਟਰਨਰੀ ਡਾਕਟਰ ਤੋਂ ਇਲਾਵਾ ਇਕ ਫੂਡ ਇੰਸਪੈਕਟਰ, ਤਿੰਨ ਦਿਨਾਂ ਲਈ ਸੁੱਕੇ ਰਾਸ਼ਨ ਤੋਂ ਇਲਾਵਾ ਇਕ ਪੁਲਿਸ ਕਾਂਸਟੇਬਲ ਨੂੰ ਹਰੇਕ ਪਿੰਡ ਲਈ ਤਾਇਨਾਤ ਕੀਤਾ ਗਿਆ ਹੈ | ਲੋਕਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਤਹਿਤ ਪ੍ਰਤੀ ਪਸ਼ੂ ਰੋਜ਼ਾਨਾ 2 ਕਿਲੋ ਫੀਡ ਵੰਡੀ ਗਈ | ਮੁੱਖ ਮੰਤਰੀ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਡਰੇਨੇਜ ਵਿੰਗ ਨੂੰ ਫਿਲੌਰ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਮਿਓਵਾਲ ਵਿਖੇ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਪੂਰਨ ਲਈ ਕਿਹਾ ਗਿਆ ਹੈ |

ਚਿਦੰਬਰਮ ਨੂੰ 26 ਤੱਕ ਈ.ਡੀ. ਦੀ ਗਿ੍ਫ਼ਤਾਰੀ ਤੋਂ ਮਿਲੀ ਰਾਹਤ

ਨਵੀਂ ਦਿੱਲੀ, 23 ਅਗਸਤ (ਏਜੰਸੀ)- ਸੀਨੀਅਰ ਕਾਂਗਰਸੀ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਅੰਤਰਿਮ ਰਾਹਤ ਮਿਲ ਗਈ ਹੈ¢ ਆਈ.ਐਨ.ਐਕਸ. ਮੀਡੀਆ ਮਾਮਲੇ 'ਚ ਸੁਪਰੀਮ ਕੋਰਟ ਨੇ ਚਿਦੰਬਰਮ ਨੂੰ ਈ.ਡੀ. ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਬੂ ਧਾਬੀ ਪੁੱਜੇ

ਦੁਬਈ, 23 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਰ ਰਾਤ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੀ ਰਾਜਧਾਨੀ ਆਬੂ ਧਾਬੀ ਪੁੱਜ ਗਏ | ਜਿੱਥੇ ਆਬੂ ਧਾਬੀ ਦੇ ਸ਼ਹਿਜਾਦੇ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਹਯਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਅਫ਼ਗਾਨ ਅੱਤਵਾਦੀਆਂ ਦੀ ਘੁਸਪੈਠ ਦੀ ਸੂਚਨਾ, ਯੂ.ਪੀ. 'ਚ ਹਾਈ ਅਲਰਟ

ਲਖਨਊ, 23 ਅਗਸਤ (ਏਜੰਸੀ)- ਉੱਤਰ ਪ੍ਰਦੇਸ਼ ਪੁਲਿਸ ਵਲੋਂ ਪੂਰੇ ਸੂਬੇ ਨੂੰ ਅਤੇ ਖਾਸ ਕਰਕੇ ਭਾਰਤ-ਨਿਪਾਲ ਸਰਹੱਦੀ ਖੇਤਰ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ, ਕਿਉਂਕਿ ਖੁਫੀਆ ਸੂਚਨਾ ਮੁਤਾਬਿਕ ਅਫਗਾਨ ਅੱਤਵਾਦੀ ਪਾਕਿਸਤਾਨ ਤੋਂ ਘੁਸਪੈਠ ਕਰਨ ਦੀ ਤਾਕ 'ਚ ਹਨ | ਯੂ.ਪੀ. ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 23 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ | ਡਾ: ਸਿੰਘ ਜਿਨ੍ਹਾਂ ਦਾ ਰਾਜ ਸਭਾ 'ਚ ਕਾਰਜਕਾਲ 14 ਜੂਨ ਨੂੰ ਖ਼ਤਮ ਹੋ ਗਿਆ ਸੀ, ਹੁਣ ਬਿਨਾਂ ਵਿਰੋਧ ਰਾਜਸਥਾਨ ਤੋਂ ਸੰਸਦ ਮੈਂਬਰ ਚੁਣੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX