ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਵੱਖ-ਵੱਖ ਥਾਵਾਂ 'ਤੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜਲਾਲਾਬਾਦ, 23 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਕ੍ਰਿਸ਼ਨ ਅਸ਼ਟਮੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਲੀਲ੍ਹਾ 'ਤੇ ਆਧਾਰਿਤ ਸਕੂਲ ਦੇ ਬੱਚਿਆਂ ਨੇ ਝਾਕੀਆਂ ਪੇਸ਼ ਕੀਤੀਆਂ ਤੇ ਸ੍ਰੀ ਕ੍ਰਿਸ਼ਨ ਦੇ ਭਜਨਾਂ 'ਤੇ ਨੱਚਣ ਦੇ ਬਾਅਦ ਮਟਕੀ ਵੀ ਤੋੜੀ ਗਈ | ਅਧਿਆਪਕਾ ਦੀਪਤੀ ਐਕਟੀਵਿਟੀ ਇੰਚਾਰਜ, ਕਾਜਲ ਤੇ ਸੰਤੋਸ਼ ਨੇ ਪ੍ਰੋਗਰਾਮ ਤਿਆਰ ਕਰਵਾਏ | ਸਕੂਲ ਦੀ ਵਾਇਸ ਪਿੰ੍ਰਸੀਪਲ ਕੁਲਦੀਪ ਕੌਰ ਨੇ ਬੱਚਿਆਂ ਨੂੰ ਸ੍ਰੀ ਕਿ੍ਸ਼ਨ ਅਸ਼ਟਮੀ ਦੇ ਤਿਉਹਾਰ ਬਾਰੇ ਦੱਸਦੇ ਹੋਏ ਅਧਿਆਪਕਾਵਾਂ ਨੂੰ ਮਿਹਨਤ ਕਰ ਕੇ ਪ੍ਰੋਗਰਾਮ ਕਰਨ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸ੍ਰੀ ਅਸ਼ਵਨੀ ਸਿਡਾਨਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਨ ਦੀ ਵਧਾਈ ਦਿੱਤੀ |
ਗਿਗਲਸ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਜਲਾਲਾਬਾਦ, (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਗਿਗਲਸ ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਛੋਟੇ-ਛੋਟੇ ਬੱਚੇ ਰਾਧਾ ਤੇ ਕ੍ਰਿਸ਼ਨ ਦੇ ਰੂਪ ਵਿਚ ਬਹੁਤ ਹੀ ਸੁੰਦਰ ਲੱਗ ਰਹੇ ਸਨ | ਇਸ ਮੌਕੇ ਸਾਰੇ ਛੋਟੇ-ਛੋਟੇ ਬੱਚਿਆਂ ਨੂੰ ਸ਼ਹਿਰ ਦੇ ਸਭ ਤੋਂ ਪ੍ਰਾਚੀਨ ਮੰਦਰ ਸ੍ਰੀ ਕ੍ਰਿਸ਼ਨਾ ਮੰਦਰ 'ਚ ਲਿਜਾਇਆ ਗਿਆ, ਜਿਥੇ ਮੰਦਰ ਦੇ ਪ੍ਰਬੰਧਕਾਂ ਅਤੇ ਹੋਰ ਮੈਂਬਰਾਂ ਨੇ ਛੋਟੇ-ਛੋਟੇ ਬੱਚੇ, ਜੋ ਰਾਧਾ ਕ੍ਰਿਸ਼ਨ ਦਾ ਰੂਪ ਵਿਚ ਸਨ, ਉਨ੍ਹਾਂ ਦਾ ਭਰਵਾ ਸਵਾਗਤ ਕੀਤਾ | ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਬੱਚਿਆ ਨੇ ਭਜਨਾਂ ਦਾ ਅਨੰਦ ਲਿਆ | ਮੰਦਰ ਵਲੋਂ ਬੱਚਿਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਦਿੱਤਾ ਗਿਆ | ਇਸ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਇਹ ਤਿਉਹਾਰ ਸਾਰੇ ਬੱਚਿਆਂ ਤੇ ਅਧਿਆਪਕਾਂ ਦੇ ਮਨ 'ਤੇ ਆਪਣੀ ਅਮਿੱਟ ਛਾਪ ਛੱਡ ਗਿਆ |
ਪੰਜਾਬ ਪਬਲਿਕ ਸਕੂਲ ਲੱਖੇਵਾਲੀ 'ਚ ਜਨਮ ਅਸ਼ਟਮੀ ਮਨਾਈ
ਮੰਡੀ ਰੋੜਾਂਵਾਲੀ, (ਮਨਜੀਤ ਸਿੰਘ ਬਰਾੜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਦਿਆਂ ਰਾਧਾ ਕਿ੍ਸ਼ਨ ਦੇ ਰੂਪ 'ਚ ਝਾਕੀਆਂ ਦਿਖਾਈਆਂ ਗਈਆਂ ਤੇ ਦਹੀ ਹਾਂਡੀ ਨੂੰ ਤੋੜਿਆ ਗਿਆ | ਵਿਦਿਆਰਥੀਆਂ ਵਲੋਂ ਮੈਂ ਨੱਚਣਾ ਸ਼ਾਮ ਦੇ ਨਾਲ ਭਜਨ 'ਤੇ ਕੀਤਾ ਗਿਆ ਡਾਂਸ ਸਭ ਨੂੰ ਮੋਹ ਕੇ ਲੈ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਤੇ ਪਿੰ੍ਰਸੀਪਲ ਸੰਜੂ ਬੱਬਰ ਵਲੋਂ ਸਮੂਹ ਵਿਦਿਆਰਥੀਆਂ ਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਗਈ ਤੇ ਜੀ ਆਇਆ ਆਖਿਆ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਸਰਵਹਿੱਤਕਾਰੀ ਸਕੂਲ 'ਚ ਮਨਾਈ ਜਨਮ ਅਸ਼ਟਮੀ
ਜਲਾਲਾਬਾਦ, (ਕਰਨ ਚੁਚਰਾ)-ਸਵਾਮੀ ਨਰਾਇਣਾ ਨੰਦ ਸਰਸਵਤੀ ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ਵਿਖੇ ਜਨਮ ਅਸ਼ਟਮੀ ਦੇ ਮੌਕੇ ਨੰਨੇ੍ਹ ਮੁੰਨੇ ਬੱਚਿਆਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ 'ਚ ਬੱਚਿਆਂ ਸ੍ਰੀ ਕ੍ਰਿਸ਼ਨ ਦੇ ਬਾਲ ਅਵਤਾਰ ਵਰਗੀਆਂ ਪੋਸ਼ਾਕਾਂ ਪਹਿਨ ਕੇ ਪ੍ਰੋਗਰਾਮ 'ਚ ਭਾਗ ਲਿਆ | ਇਸ ਦੌਰਾਨ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਲੀਲ੍ਹਾ ਵੀ ਪੇਸ਼ ਕੀਤੀ ਗਈ | ਇਸ ਮੌਕੇ ਸਟਾਫ਼ ਵਲੋਂ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਦੇ ਜਨਮ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਸੰਮਤੀ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਗਈ ਤੇ ਸਾਰਿਆਂ ਵਿਦਿਆਰਥੀਆਂ ਨੂੰ ਮੱਖਣ-ਮਿਸ਼ਰੀ ਦਾ ਪ੍ਰਸਾਦ ਵੀ ਵੰਡਿਆ ਗਿਆ |

ਸਕੂਲ 'ਚ ਪਾਣੀ ਦੇ ਮਹੱਤਵ ਬਾਰੇ ਸੈਮੀਨਾਰ

ਮੰਡੀ ਲਾਧੂਕਾ, 23 ਅਗਸਤ (ਰਾਕੇਸ਼ ਛਾਬੜਾ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ ਲਗਾ ਕੇ ਪਾਣੀ ਦੇ ਮਹੱਤਵ ਤੋਂ ਜਾਣੂੰ ਕਰਵਾਇਆ ਗਿਆ | ਬਲਾਕ ਨੋਡਲ ਅਫ਼ਸਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ...

ਪੂਰੀ ਖ਼ਬਰ »

ਫਾਜ਼ਿਲਕਾ ਤੇ ਜਲਾਲਾਬਾਦ ਦੇ ਅਕਾਲੀ ਵਰਕਰਾਂ ਦੀ ਬੈਠਕ

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਭਰਵੀਂ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਹੋਈ | ਜਿਸ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਭਰਤੀ ਮੁਹਿੰਮ ਦੇ ...

ਪੂਰੀ ਖ਼ਬਰ »

ਮਨਰੇਗਾ ਸਕੀਮ ਨੂੰ ਖੇਤੀ ਤੇ ਪਸ਼ੂ ਪਾਲਣ ਧੰਦੇ ਨਾਲ ਜੋੜਨ ਦੀ ਮੰਗ

ਮੰਡੀ ਲਾਧੂਕਾ, 23 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੇ ਨੰਬਰਦਾਰ ਮਹਿੰਦਰ ਸਿੰਘ ਤੇ ਮਨਰੇਗਾ ਆਗੂ ਮਹਿੰਦਰ ਸਿੰਘ ਕਚੂਰਾ ਨੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮਿਲ ਕੇ ਮਨਰੇਗਾ ਸਕੀਮ ਨੂੰ ਪਿੰਡਾਂ ਵਿਚ ਸਹੀ ਢੰਗ ਨਾਲ ਲਾਗੂ ਕੀਤੇ ਜਾਣ ਦੀ ਮੰਗ ...

ਪੂਰੀ ਖ਼ਬਰ »

ਜਿਆਣੀ ਤੇ ਵਿਧਾਇਕ ਨਾਰੰਗ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਸਥਿਤ ਸਤਲੁਜ ਦਰਿਆ 'ਚ ਵਧੇ ਪਾਣੀ ਦੇ ਪੱਧਰ ਨਾਲ ਪੀੜਤ ਹੋਏ ਕਿਸਾਨਾਂ ਦੀ ਸਾਰ ਲੈਣ ਲਈ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਤੇ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦਾ ਕੰਮ 31 ਤੱਕ ਮੁਕੰਮਲ ਕਰ ਲਿਆ ਜਾਵੇਗਾ-ਸੇਖੋਂ

ਅਬੋਹਰ, 23 ਅਗਸਤ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਆਖਰੀ ਪੜਾਅ ਵਿਚ ਹੈ | ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਸਾਰੇ ਵਰਕਰਾਂ ਤੇ ਅਹੁਦੇਦਾਰਾਂ ਨੂੰ 31 ਅਗਸਤ ਤੱਕ ਭਰਤੀ ਮੁਹਿੰਮ ਮੁਕੰਮਲ ਕਰਨ ਦੀ ਹਦਾਇਤ ...

ਪੂਰੀ ਖ਼ਬਰ »

ਮਕਾਨ ਮਾਲਕਾਂ ਦੀ ਗੈਰ ਮੌਜੂਦਗੀ 'ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ

ਜਲਾਲਾਬਾਦ, 23 ਅਗਸਤ (ਕਰਨ ਚੁਚਰਾ)-ਸ਼ਹਿਰ ਦੇ ਚਾਂਦੀ ਰਾਮ ਧਰਮਸ਼ਾਲਾ ਦੇ ਸਾਹਮਣੇ ਚੋਰਾਂ ਨੇ ਖ਼ਾਲੀ ਮਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਦਰ ਲੱਗੀਆਂ ਟੂਟੀਆਂ, ਬਰਤਨ ਤੇ ਹੋਰ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦੇ ਹੋਏ ਮਕਾਨ ਮਾਲਕ ਸਾਜਨ ਚੌਹਾਨ ਨੇ ਦੱਸਿਆ ...

ਪੂਰੀ ਖ਼ਬਰ »

ਪੈਨਸ਼ਨ ਅਦਾਲਤ 'ਚ ਸੇਵਾ ਮੁਕਤ ਮੁਲਾਜ਼ਮਾਂ ਦੇ ਕੇਸਾਂ 'ਤੇ ਵਿਚਾਰ

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਆਰ. ਪੀ. ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਸੁਨੀਲ ਜਾਖੜ ਨੂੰ ਜਲਾਲਾਬਾਦ ਸੀਟ ਤੋਂ ਟਿਕਟ ਦੇਣ ਦੀ ਕੀਤੀ ਮੰਗ

ਜਲਾਲਾਬਾਦ, 23 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ ਸਬੰਧੀ ਕਾਂਗਰਸੀ ਵਰਕਰਾਂ ਨੇ ਬਲਾਕ ਪ੍ਰਧਾਨ ਕਿ੍ਸ਼ਨ ਕਾਠਗੜ੍ਹ ਦੀ ਅਗਵਾਈ ਹੇਠ ਮੀਟਿੰਗ ਕੀਤੀ | ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਜੇਕਰ ਜਲਾਲਾਬਾਦ ਸੀਟ ਨੂੰ ਜਿੱਤਣਾ ਹੈ ਤਾਂ ਇਥੋਂ ...

ਪੂਰੀ ਖ਼ਬਰ »

ਕਾਕਾ ਕੰਬੋਜ ਵਲੋਂ ਸ਼ਾਹਪੁਰਾ ਵਿਖੇ ਮੀਟਿੰਗ

ਮੰਡੀ ਅਰਨੀਵਾਲਾ, 23 ਅਗਸਤ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਵਲੋਂ ਟਿਕਟ ਦੇ ਦਾਅਵੇਦਾਰ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਸ਼ਾਹਪੁਰਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਵੀਰਪਾਲ ਕੌਰ ਤਰਮਾਲਾ ਨੇ ਮਿ੍ਤਕ ਲੜਕੀਆਂ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਬੋਹਰ, 23 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਚੰਡੀਗੜ੍ਹ ਵਿਖੇ ਇਕ ਨੌਜਵਾਨ ਵਲੋਂ ਬੇਰਹਿਮੀ ਨਾਲ ਕਤਲ ਕੀਤੀਆਂ ਬੱਲੂਆਣਾ ਦੀਆਂ ਦੋ ਸਕੀਆਂ ਭੈਣਾਂ ਮਨਪ੍ਰੀਤ ਕੌਰ ਤੇ ਰਾਜਵੰਤ ਕੌਰ ਦੇ ਮਾਪਿਆਂ ਨਾਲ ਪੰਜਾਬ ਮਹਿਲਾ ਕਮਿਸ਼ਨ ਦੇ ਸਾਬਕਾ ਮੈਂਬਰ, ਸਮਾਜ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖਿਡਾਰੀ ਮਨਦੀਪ ਸਿੰਘ ਸਰਾਂ ਦਾ ਸਨਮਾਨ

ਅਬੋਹਰ, 23 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਤੇ ਸਪੋਰਟਸ ਕਲੱਬ ਆਜਮਵਾਲਾ ਵਲੋਂ ਕਲੱਬ ਮੈਂਬਰ ਤੇ ਕਿ੍ਕਟ ਦੇ ਅੰਤਰਰਾਸ਼ਟਰੀ ਖਿਡਾਰੀ ਮਨਦੀਪ ਸਿੰਘ ਸਰਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਮਨਦੀਪ ਸਿੰਘ ਸਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਕਰਮਦੀਪ ਕੌਰ ਨੇ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਿਆ

ਅਬੋਹਰ, 23 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਜ਼ੋਰਾਂ ਸ਼ੋਰਾਂ ਨਾਲ ਅਕਾਲੀ ਆਗੂਆਂ ਵਲੋਂ ਅੱਗੇ ਲਿਜਾਇਆ ਜਾ ਰਿਹਾ ਹੈ | ਜਿਸ ਤਹਿਤ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕਰਮਦੀਪ ਕੌਰ ਢਿੱਲੋਂ ਨੇ ਇਥੇ ਵੱਖ-ਵੱਖ ...

ਪੂਰੀ ਖ਼ਬਰ »

ਝੋਕ ਡਿਪੂਲਾਣਾ ਵਿਖੇ ਰੁਜ਼ਗਾਰ ਦਿਵਸ ਮਨਾਇਆ

ਫ਼ਾਜ਼ਿਲਕਾ, 23 ਅਗਸਤ (ਅਮਰਜੀਤ ਸ਼ਰਮਾ)-ਪਿੰਡ ਝੋਕ ਡਿਪੂਲਾਣਾ ਵਿਖੇ ਮਾਣਯੋਗ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਆਦੇਸ਼ਾਂ ਮੁਤਾਬਿਕ ਮਗਨਰੇਗਾ ਸਕੀਮ ਅਧੀਨ ਗ੍ਰਾਮ ਪੰਚਾਇਤ ਪੱਧਰ 'ਤੇ ਰੁਜ਼ਗਾਰ ਦਿਵਸ ਮਨਾਇਆ ਗਿਆ | ਰੋਜ਼ਗਾਰ ਦਿਵਸ ਦੌਰਾਨ ਮਗਨਰੇਗਾ ਸਕੀਮਾਂ ਅਧੀਨ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈਲਫੇਅਰ ਫੈੱਡਰੇਸ਼ਨ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦਾ ਇਕ ਵਫ਼ਦ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੂੰ ਮਿਲਿਆ ਅਤੇ ਇਕ ਮੰਗ-ਪੱਤਰ ਸੌਾਪਿਆ | ਵਫ਼ਦ 'ਚ ਪਿ੍ੰਸੀਪਲ ...

ਪੂਰੀ ਖ਼ਬਰ »

ਵਰਕਰਾਂ ਵਲੋਂ ਸੇਖੋਂ ਤੇ ਮੰਟਾ ਦਾ ਸਨਮਾਨ

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਹੋਈ ਅਕਾਲੀ ਦਲ ਦੀ ਭਰਵੀਂ ਮੀਟਿੰਗ 'ਚ ਉਚੇਚੇ ਤੌਰ 'ਤੇ ਪੁੱਜੇ ਸਾਬਕਾ ਮੰਤਰੀ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਭਰਤੀ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਅਤੇ ਸਹਾਇਕ ਅਬਜ਼ਰਵਰ ਸਤਿੰਦਰਜੀਤ ਸਿੰਘ ਮੰਟਾ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੇ ਪੁਖ਼ਤਾ ਪ੍ਰਬੰਧ ਨੂੰ ਲੈ ਕੇ ਸ਼ਹਿਰ ਵਾਸੀਆਂ ਦੀ ਪ੍ਰਸ਼ਾਸਨ ਨੂੰ ਚਿਤਾਵਨੀ

ਜਲਾਲਾਬਾਦ, 23 ਅਗਸਤ (ਕਰਨ ਚੁਚਰਾ)-ਸਥਾਨਕ ਸ਼ਹਿਰ ਦੇ ਅੰਦਰ ਤੇ ਆਸ-ਪਾਸ ਬਸਤੀਆਂ 'ਚ ਲਗਾਤਾਰ ਵੱਧ ਰਹੀ ਬੇਸਹਾਰਾ ਪਸ਼ੂਆਂ ਦੀ ਸੰਖਿਆ ਤੇ ਇਨ•ਾਂ ਪਸ਼ੂਆਂ ਦੇ ਕਾਰਨ ਲਗਾਤਾਰ ਵਾਪਰ ਰਹੇ ਹਾਦਸਿਆਂ ਤੋਂ ਸੁਚੇਤ ਹੁੰਦੇ ਹੋਏ ਸ਼ਹਿਰ ਵਾਸੀ ਦੀ ਇਕ ਮੀਟਿੰਗ ਸਥਾਨਕ ਸ਼ਿਵ ...

ਪੂਰੀ ਖ਼ਬਰ »

ਵਿਦਿਆਰਥੀ ਹਰਮਨਦੀਪ ਸਿੰਘ ਵਲੋਂ ਰਾਜ ਪੱਧਰੀ ਮੁਕਾਬਲੇ 'ਚ ਦੂਜਾ ਸਥਾਨ ਹਾਸਲ

ਮੰਡੀ ਅਰਨੀਵਾਲਾ, 23 ਅਗਸਤ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਰਾਜ ਪੱਧਰੀ ਖੇਡਾਂ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX