ਤਾਜਾ ਖ਼ਬਰਾਂ


ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 1 hour ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 1 hour ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 1 hour ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  1 day ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  1 day ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  1 day ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  1 day ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  1 day ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  1 day ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  1 day ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  1 day ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 1 hour ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  0 minutes ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  46 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  2 days ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  2 days ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  2 days ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  2 days ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਮੋਗਾ

26 ਤੋਂ ਸ਼ੁਰੂ ਹੋਵੇਗੀ 7ਵੀਂ ਆਰਥਿਕ ਗਣਨਾ-ਡੀ. ਸੀ.

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਸੋਮਵਾਰ ਤੋਂ ਮੋਗਾ ਜ਼ਿਲ੍ਹੇ 'ਚ ਸ਼ੁਰੂ ਹੋਣ ਵਾਲੀ 7ਵੀਂ ਆਰਥਿਕ ਗਣਨਾ ਸਬੰਧੀ ਸਮੂਹ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ | ਉਨ੍ਹਾਂ ਦੱਸਿਆ ਕਿ ਇਸ ਗਣਨਾ ਦੀ ਸ਼ੁਰੂਆਤ ਉਨ੍ਹਾਂ ਦੀ ਆਪਣੀ ਰਿਹਾਇਸ਼ ਤੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਆਰਥਿਕ ਗਣਨਾ ਮਨਿਸਟਰੀ ਆਫ ਸਟੈਟੀਸਟਿਕਸ ਐਾਡ ਪ੍ਰੋਗਰਾਮ ਇੰਮਪਲੀਮੈਟੇਸ਼ਨ ਵਲੋਂ ਦੇਸ਼ 'ਚ ਸਾਰੇ ਆਰਥਿਕ ਅਦਾਰਿਆਂ ਦੇ ਵੱਖ-ਵੱਖ ਸੰਚਾਲਨ ਅਤੇ ਢਾਂਚਾ ਗਤ ਦੀ ਵਿਸਥਾਰਪੂਰਵਕ ਸੂਚਨਾ ਇਕੱਤਰ ਕਰਨ ਲਈ ਕਰਵਾਈ ਜਾ ਰਹੀ ਹੈ | ਉਨ੍ਹਾਂ ਮੀਟਿੰਗ 'ਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਆਰਥਿਕ ਗਣਨਾ ਦੇ ਕੰਮ ਨੂੰ ਤਨਦੇਹੀ ਨਾਲ ਨੇਪਰੇ ਚਾੜਿ੍ਹਆ ਜਾਵੇ | ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ 7ਵੀਂ ਆਰਥਿਕ ਗਣਨਾ ਸਬੰਧੀ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਪੂਰਨ ਸਹਿਯੋਗ ਦੇਣ | ਉਨ੍ਹਾਂ ਦੱਸਿਆ ਕਿ ਸੀ. ਐਸ. ਸੀ. ਵਲੋਂ ਲਗਾਏ ਗਏ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਡਾਟਾ ਲੈਣ, ਪੁਸ਼ਟੀ ਕਰਨ, ਰਿਪੋਰਟ ਤਿਆਰ ਕਰਨ ਤੇ ਪ੍ਰਸਾਰ ਲਈ ਬਣਾਏ ਮੋਬਾਈਲ ਐਪਲੀਕੇਸ਼ਨ 'ਤੇ ਡਾਟਾ ਇਕੱਤਰ ਕਰਨ ਦੀ ਸਿਖਲਾਈ ਦੇ ਦਿੱਤੀ ਗਈ ਹੈ | ਇਸ ਗਣਨਾ ਵਿਚ ਕਲੈਕਸ਼ਨ ਆਫ ਸਟੇਟੀਸਟਿਕਸ ਐਕਟ 2008 ਦੀਆਂ ਧਾਰਾਵਾਂ ਤਹਿਤ ਹਰੇਕ ਘਰੇਲੂ ਤੇ ਵਪਾਰਕ ਅਦਾਰਿਆਂ ਦਾ ਡੋਰ ਟੂ ਡੋਰ ਸਰਵੇ ਕਰਕੇ ਡਾਟਾ ਇਕੱਠਾ ਕੀਤਾ ਜਾਵੇਗਾ ਅਤੇ ਇਸ ਦਾ ਇਸਤੇਮਾਲ ਰਾਜ ਵਲੋਂ ਸਿਰਫ਼ ਵਿਕਾਸ ਯੋਜਨਾਵਾਂ ਤੇ ਅੰਕੜਿਆਂ ਦੇ ਉਦੇਸ਼ ਲਈ ਹੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਗਿਣਤੀਕਾਰਾਂ ਦੁਆਰਾ ਇਕੱਤਰ ਕੀਤੀ ਜਾਣਕਾਰੀ ਦੀ ਪੁਸ਼ਟੀ ਸੁਪਰਵਾਈਜ਼ਰਾਂ ਦੁਆਰਾ ਕੀਤੀ ਜਾਵੇਗੀ ਤੇ ਇਸ ਤੋਂ ਬਾਅਦ 7ਵੀਂ ਆਰਥਿਕ ਗਣਨਾ ਦੇ ਅੰਕੜਾਤਮਕ ਨਤੀਜੇ ਜਾਰੀ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਫ਼ੀਲਡ ਵਰਕਰਾਂ ਤੇ ਆਮ ਲੋਕਾਂ ਦੀ ਪੁੱਛਗਿੱਛ ਲਈ ਟੋਲ ਫ਼ਰੀ ਨੰਬਰ ਦੇ ਨਾਲ ਖੇਤਰੀ ਭਾਸ਼ਾ 'ਚ ਸਹਾਇਤਾ ਲਈ ਸਮਰਪਿਤ ਹੈਲਪ ਡਿਸਕ ਵੀ ਸਥਾਪਿਤ ਕੀਤਾ ਗਿਆ ਹੈ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਬਤਰਾ, ਉਪ ਮੰਡਲ ਮੈਜਿਸਟ੍ਰੇਟ ਮੋਗਾ ਗੁਰਵਿੰਦਰ ਸਿੰਘ ਜੌਹਲ, ਉਪ ਮੰਡਲ ਮੈਜਿਸਟ੍ਰੇਟ ਬਾਘਾ ਪੁਰਾਣਾ ਸਵਰਨਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਲਾਲ ਵਿਸ਼ਵਾਸ ਬੈਂਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ, ਰਿਸਰਚ ਅਫ਼ਸਰ ਕਮ ਡਿਪਟੀ ਈ.ਐਸ.ਏ. ਸੁਰਿੰਦਰ ਕੁਮਾਰ, ਸਾਰੇ ਕਾਰਜਕਾਰੀ ਅਫ਼ਸਰ, ਐਨ. ਐਸ. ਐਸ. ਅਧਿਕਾਰੀ ਤੇ ਜ਼ਿਲ੍ਹਾ ਕੋਆਰਡੀਨੇਟਰ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ |

ਐਸ.ਡੀ.ਐਮ. ਵਲੋਂ ਅਚਨਚੇਤੀ ਆਈਲਟਸ ਸੈਂਟਰਾਂ ਦੀ ਚੈਕਿੰਗ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਆਈਲਟਸ ਸੈਂਟਰਾਂ 'ਤੇ ਇਮੀਗਰੇਸ਼ਨ ਦਾ ਕੰਮ ਕਰਨ ਵਾਲਿਆਂ ਦੇ ਇੰਸਟੀਚਿਊਟਾਂ ਤੇ ਦਫ਼ਤਰਾਂ ਵਿਚ ਪੁੱਜ ਕੇ ਐਸ.ਡੀ.ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਵਲੋਂ ਅਚਨਚੇਤੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਵਿਨੋਦ ਬਾਂਸਲ ਬਣੇ ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲਿ੍ਹਆਂ 'ਚ ਨਗਰ ਸੁਧਾਰ ਟਰੱਸਟ ਦੇ ਨਿਯੁਕਤ ਕੀਤੇ ਚੇਅਰਮੈਨਾਂ 'ਚ ਜ਼ਿਲ੍ਹਾ ਮੋਗਾ ਤੋਂ ਵਿਨੋਦ ਬਾਂਸਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅੰਦਰ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਔਰਤ ਤੇ ਮਰਦ 'ਤੇ ਮਾਮਲਾ ਦਰਜ

ਮੋਗਾ, 23 ਅਗਸਤ (ਗੁਰਤੇਜ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਇਕ 17 ਸਾਲਾ ਨਾਬਾਲਗਾ ਨੂੰ ਇਕ ਔਰਤ ਤੇ ਮਰਦ ਵਲੋਂ ਵਰਗ਼ਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸਦਰ ਮੋਗਾ ਨੂੰ ਪਿੰਡ ਖੁਖਰਾਣਾ ਨਿਵਾਸੀ ਪੀੜਤ ਨੇ ਮਾਮਲਾ ਦਰਜ ਕਰਵਾਇਆ ਕਿ ਉਨ੍ਹਾਂ ਦੀ 17 ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਮੱਦੇਨਜ਼ਰ ਸ਼ਹਿਰ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ-ਡੀ.ਐਸ.ਪੀ.

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮੁੱਚੇ ਦੇਸ਼ ਵਿਚ ਹੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਮੋਗਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਵੀ ਇਹ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਜਾਣਾ ਹੈ | ਮੋਗਾ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 23 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ ਇੰਸਪੈਕਟਰ ਬੇਅੰਤ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਰਾਤਾਂ ਨੂੰ ਅਵਾਰਾਗਰਦਾਂ ਨੂੰ ਪਾਈਆਂ ਭਾਜੜਾਂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਗਸ਼ਤ ਤੇ ਨਾਕਾਬੰਦੀ ਤੇਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਦੀ ਮੈਂਬਰ ਅਵਿਨਾਸ਼ ਕੌਰ ਵਲੋਂ ਥਾਣਾ ਸਿਟੀ-1 ਦਾ ਦੌਰਾ

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮਨੁੱਖੀ ਹੱਕਾਂ ਦੀ ਲੜਾਈ ਲੜਨ ਵਾਲੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੀ ਮੈਂਬਰ ਅਵਿਨਾਸ਼ ਕੌਰ ਨੇ ਅੱਜ ਥਾਣਾ ਸਿਟੀ-1 ਦਾ ਦੌਰਾ ਕੀਤਾ ਜਿਸ ਦੌਰਾਨ ਡੀ.ਐਸ.ਪੀ. ਸਿਟੀ ਪਰਮਜੀਤ ਸਿੰਘ ਤੇ ਥਾਣਾ ਸਿਟੀ-1 ਦੇ ਇੰਸਪੈਕਟਰ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਰਾਤਾਂ ਨੂੰ ਅਵਾਰਾਗਰਦਾਂ ਨੂੰ ਪਾਈਆਂ ਭਾਜੜਾਂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਗਸ਼ਤ ਤੇ ਨਾਕਾਬੰਦੀ ਤੇਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਹਰਿਆਣੇ ਦੀ ਸ਼ਰਾਬ ਦੀਆਂ 32 ਪੇਟੀਆਂ ਬਰਾਮਦ, ਤਸਕਰ ਫ਼ਰਾਰ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਸੀ. ਆਈ. ਏ. ਸਟਾਫ਼ ਮੋਗਾ ਦੇ ਥਾਣੇਦਾਰ ਬਲਜਿੰਦਰ ਸਿੰਘ ਵਲੋਂ ਹਰਿਆਣੇ ਦੇ ਠੇਕੇ ਦੀ ਸ਼ਰਾਬ ਦੀਆਂ 32 ਪੇਟੀਆਂ ਕਾਬੂ ਕਰਨ ਤੇ ਤਸਕਰ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਮਾਮਲੇ ਸਬੰਧੀ ਤਰਸੇਮ ਸਿੰਘ ਵਾਸੀ ਮਾਹਲਾ ਖ਼ੁਰਦ ...

ਪੂਰੀ ਖ਼ਬਰ »

ਵਿਨੋਦ ਬਾਂਸਲ ਬਣੇ ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲਿ੍ਹਆਂ 'ਚ ਨਗਰ ਸੁਧਾਰ ਟਰੱਸਟ ਦੇ ਨਿਯੁਕਤ ਕੀਤੇ ਚੇਅਰਮੈਨਾਂ 'ਚ ਜ਼ਿਲ੍ਹਾ ਮੋਗਾ ਤੋਂ ਵਿਨੋਦ ਬਾਂਸਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਦੋਸ਼ੀ ਕਾਬੂ

ਮੋਗਾ, 23 ਅਗਸਤ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਪੁਲਿਸ ਪਾਰਟੀ ਨੇ ਥਾਣੇਦਾਰ ਬਲਵੀਰ ਸਿੰਘ ਦੀ ਅਗਵਾਈ 'ਚ ਉਸ ਸਮੇਂ 2 ਨੌਜਵਾਨਾਂ ਨੂੰ 200 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਸ਼ਿਵ ਬਾਊਲੀ ਮੰਦਰ ਕੋਟ ਈਸੇ ਖਾਂ ਵਿਖੇ ਅੱਜ ਮਨਾਈ ਜਾਵੇਗੀ ਜਨਮ ਅਸ਼ਟਮੀ-ਵਿਜੇ ਧੀਰ

ਕੋਟ ਈਸੇ ਖਾਂ, 23 ਅਗਸਤ (ਯਸ਼ਪਾਲ ਗੁਲਾਟੀ)-ਸ੍ਰੀ ਸ਼ਿਵ ਬਾਊਲੀ ਮੰਦਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਵਸ ਜਨਮ ਅਸ਼ਟਮੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਅਗਸਤ ਨੂੰ ਮਨਾਈ ਜਾ ਰਹੀ ਹੈ | ਇਹ ਵਿਚਾਰ ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ, ਮੁੱਖ ਪੁਜਾਰੀ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਦੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

ਸਮਾਲਸਰ, 23 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਅਤੇ ਅਮਨ ਅਮਾਨ ਨਾਲ ਹੋਈ¢ ਜਿਸ ਵਿਚ ਕੁੱਲ ਗਿਆਰਾਂ ਮੈਂਬਰਾਂ ਵਿਚੋਂ ਛੇ ਮੈਂਬਰ ਸੱਤਾਧਾਰੀ ਕਾਂਗਰਸ ਪਾਰਟੀ ਦੇ ਚੁਣੇ ਗਏ ਜਦੋਂ ਕਿ ਪੰਜ ਮੈਂਬਰ ਵਿਰੋਧੀ ਧਿਰ ...

ਪੂਰੀ ਖ਼ਬਰ »

ਅਮਰੂਤ ਸਕੀਮ ਤਹਿਤ ਲੰਢੇਕੇ ਵਾਰਡ ਨੰਬਰ 49-50 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਮੋਗਾ, 23 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਨਗਰ ਨਿਗਮ ਵਿਚ ਸ਼ਾਮਿਲ ਕੀਤੇ ਗਏ ਪਿੰਡਾਂ ਵਿਚ ਸੀਵਰੇਜ ਤੇ ਪਾਣੀ ਦੀ ਸਹੂਲਤ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਮਰੂਤ ਸਕੀਮ ਤਹਿਤ ਜਿੱਥੇ ਸੀਵਰੇਜ ਦਾ ਕੰਮ ਸ਼ੁਰੂ ਹੋ ਗਿਆ ਹੈ, ਉੱਥੇ ਸਵੱਛ ਪਾਣੀ ਲਈ ਵੀ ...

ਪੂਰੀ ਖ਼ਬਰ »

ਜੇ. ਐਮ. ਐਸ. ਇਮੀਗਰੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਜੇ. ਐਮ. ਐਸ. ਇਮੀਗਰੇਸ਼ਨ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਬੇਅੰਤ ਕੌਰ ਪੁੱਤਰੀ ਹਰਨੇਕ ਸਿੰਘ ਵਾਸੀ ਮਾਣੰੂਕੇ ਗਿੱਲ ਦਾ ਆਸਟੇ੍ਰਲੀਆ ਦਾ ਵਿਜ਼ਟਰ ...

ਪੂਰੀ ਖ਼ਬਰ »

ਕਬੱਡੀ ਅੰਡਰ-17 'ਚ ਗੁਰੂ ਅਮਰਦਾਸ ਸਕੂਲ ਦੀ ਟੀਮ ਜੇਤੂ

ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ)-ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਦੀ ਗਰਾਊਾਡ 'ਚ ਕਨਵੀਨਰ ਗੁਰਤੇਜ ਸਿੰਘ ਦੀ ਅਗਵਾਈ ਹੇਠ ਚੜਿੱਕ ਜ਼ੋਨ ਕਬੱਡੀ ਸਰਕਲ ਤੇ ਕਬੱਡੀ ਨੈਸ਼ਨਲ ਸਟਾਈਲ ਖੇਡਾਂ ਦਾ ਆਰੰਭ ਕੀਤਾ, ਜਿਸ ਦੀ ਅੰਡਰ-14-17 ਤੇ 19 ਨੈਸ਼ਨਲ ਤੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਓਪਨ ਵਰਕ ਪਰਮਿਟ ਵਿਚ ਮੋਹਰੀ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ 'ਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਕਿਸ਼ਨਪੁਰਾ ਕਲਾਂ, 23 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਇਸ ਤਿਉਹਾਰ ਨੂੰ ਸਕੂਲ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਸਦਭਾਵਨਾ ਦਿਵਸ ਮਨਾਇਆ

ਬੱਧਨੀ ਕਲਾਂ, 23 ਅਗਸਤ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ | ਇਸ ਸਮੇਂ ਬੀ. ਐੱਡ, ਐਮ. ਐਡ. ਤੇ ਡੀ. ਐਲ. ਐਡ. ਦੇ ਵਿਦਿਆਰਥੀਆਂ ਵਲੋਂ ਗੀਤ, ...

ਪੂਰੀ ਖ਼ਬਰ »

ਕੈਨੇਡੀਅਨ ਵੈੱਲਫੇਅਰ ਸੰਸਥਾ ਵਲੋਂ ਹੜ੍ਹ ਪੀੜਤਾਂ ਦੀ ਮਦਦ

ਕੋਟ ਈਸੇ ਖਾਂ, 23 ਅਗਸਤ (ਗੁਰਮੀਤ ਸਿੰਘ ਖਾਲਸਾ, ਨਿਰਮਲ ਸਿੰਘ ਕਾਲੜਾ)-ਸਤਲੁਜ ਦਰਿਆ ਦੀ ਮਾਰ ਹੇਠ ਆਏ ਧਰਮਕੋਟ ਤੇ ਫਤਹਿਗੜ੍ਹ ਪੰਜਤੂਰ ਇਲਾਕੇ ਨੇੜਲੇ ਪਿੰਡਾਂ ਦੇ ਲੋਕਾਾ ਲਈ ਕੈਨੇਡੀਅਨ ਵੈੱਲਫੇਅਰ ਸੰਸਥਾ, ਜਸਵਿੰਦਰ ਸਿੰਘ ਸਿੱਧੂ ਕੈਨੇਡਾ ਤੇ ਹੋਰਨਾਂ ਵਲੋਂ ਹੜ੍ਹ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ ਰੱਤੀਆਂ ਦਾ ਵਫ਼ਦ ਜ਼ਿਲ੍ਹਾ ਇੰਟਕ ਪ੍ਰਧਾਨ ਨੂੰ ਮਿਲਿਆ

ਮੋਗਾ, 23 ਅਗਸਤ (ਜਸਪਾਲ ਸਿੰਘ ਬੱਬੀ)-ਇੰਟਕ ਨਾਲ ਸਬੰਧਿਤ ਮਨਰੇਗਾ ਮਜ਼ਦੂਰ ਭਲਾਈ ਮੋਰਚਾ ਰੱਤੀਆਂ ਦੇ ਮਨਰੇਗਾ ਵਰਕਰਾਂ ਨੇ ਪ੍ਰਧਾਨ ਰਣਜੀਤ ਕੌਰ ਤੇ ਜਨਰਲ ਸਕੱਤਰ ਬੀਬੀ ਸੰਦੀਪ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੂੰ ਮਨਰੇਗਾ ਦਾ ...

ਪੂਰੀ ਖ਼ਬਰ »

ਘੋਲੀਆ ਖ਼ੁਰਦ ਦੇ ਲੋਕਾਂ ਵਲੋਂ ਸਰਕਾਰ ਤੋਂ ਆਸ ਛੱਡ ਕੇ ਆਪਣੇ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਲੜਾਈ ਲੜਨ ਦਾ ਫ਼ੈਸਲਾ

ਨਿਹਾਲ ਸਿੰਘ ਵਾਲਾ, 23 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਬੇਸ਼ੱਕ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਵਿਚ ਵੱਡੀ ਪੱਧਰ ਤੇ ਮੁਹਿੰਮ ਚਲਾਈ ਹੋਈ ਹੈ ਪ੍ਰੰਤੂ ਫਿਰ ਵੀ ਪੰਜਾਬ ਵਿਚ ਅੱਜ ਕੱਲ੍ਹ ਚਿੱਟੇ ਆਦਿ ਦੇ ...

ਪੂਰੀ ਖ਼ਬਰ »

ਧਰਮਕੋਟ ਹਲਕੇ 'ਚ ਸਤਲੁਜ ਦੇ ਪਾਣੀ ਨੇ ਮਚਾਈ ਭਾਰੀ ਤਬਾਹੀ-ਜਥੇ: ਤੋਤਾ ਸਿੰਘ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਤਲੁਜ ਦਰਿਆ 'ਚ ਆਏ ਭਾਰੀ ਹੜ੍ਹ ਨਾਲ ਹੋਈ ਤਬਾਹੀ ਦੇ ਸਬੰਧ ਵਿਚ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ਦੀ ਹੱਦ ਨਾਲ ਜ਼ਿਲ੍ਹਾ ਮੋਗਾ ਦੀ ਲਗਪਗ 17 ...

ਪੂਰੀ ਖ਼ਬਰ »

ਕਲਰਕ ਕਰਮ ਸਿੰਘ ਦੌਲਤਪੁਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 23 ਅਗਸਤ (ਨਿਰਮਲ ਸਿੰਘ ਕਾਲੜਾ)-ਕਰਮ ਸਿੰਘ ਪੁੱਤਰ ਮੁਸ਼ਨਾ ਸਿੰਘ ਜੋ ਨਗਰ ਪੰਚਾਇਤ ਦਫ਼ਤਰ ਵਿਖੇ ਕਰੀਬ ਪੰਜ ਸਾਲ ਤੋਂ ਕਲਰਕ ਦੀ ਸੇਵਾ ਨਿਭਾਅ ਰਹੇ ਸਨ ਜੋ ਬੀਤੀ ਰਾਤ ਆਪਣੇ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਬਿਲਾਸਪੁਰ 'ਚ ਜਨਮ ਅਸ਼ਟਮੀ ਅੱਜ ਮਨਾਈ ਜਾਵੇਗੀ

ਬਿਲਾਸਪੁਰ, 23 ਅਗਸਤ (ਗਾਹਲਾ)-ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਬਿਲਾਸਪੁਰ ਵਲੋਂ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ 24 ਅਗਸਤ ਨੂੰ ਉਕਤ ਮੰਦਰ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਪੂਰਵਕ ਨਾਲ ਮਨਾਈ ਜਾਵੇਗੀ | ਇਸ ਮੌਕੇ ਸਬੰਧਤ ਝਾਕੀਆਂ ਵੀ ਪੇਸ਼ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਵਾਇਆ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਵਿਖੇ ਬੱਸ ਸਟੈਂਡ ਦੇ ਨੇੜੇ ਚੱਕੀ ਵਾਲੀ ਗਲੀ ਦੇ ਸਾਹਮਣੇ ਸਥਿਤ ਹੈ, ਲਗਾਤਾਰ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਦੇ ਵਿਦਿਆਰਥੀ ਆਈਲਟਸ ਵਿਚੋਂ ਵਧੀਆ ਬੈਂਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX