ਤਾਜਾ ਖ਼ਬਰਾਂ


ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  3 minutes ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  38 minutes ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  51 minutes ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  about 1 hour ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  about 2 hours ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  about 2 hours ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  about 3 hours ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 16 ਸਤੰਬਰ- ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਸੂਬੇ 'ਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ...
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  about 4 hours ago
ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ...
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 4 hours ago
ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਕਾਰਨ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ...
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 4 hours ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 5 hours ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 5 hours ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 5 hours ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 5 hours ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  about 6 hours ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 7 hours ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  about 7 hours ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  about 7 hours ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  about 7 hours ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  about 8 hours ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  about 8 hours ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 8 hours ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 9 hours ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 9 hours ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 9 hours ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 9 hours ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 10 hours ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 10 hours ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 10 hours ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 10 hours ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 11 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 11 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 11 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 11 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 12 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  about 1 hour ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਸੰਪਾਦਕੀ

ਮੁੜ ਆਰੰਭ ਹੋਈ ਪ੍ਰਮਾਣੂ ਹਥਿਆਰਾਂ ਦੀ ਦੌੜ

ਅੱਜ ਦੁਨੀਆ ਸਾਹਮਣੇ ਅਨੇਕਾਂ ਖ਼ਤਰੇ ਖੜ੍ਹੇ ਹਨ। ਇਸ ਧਰਤੀ ਨੇ ਆਪਣੇ ਪਿਛਲੇ ਸਫ਼ਰ ਵਿਚ ਵੱਡੀਆਂ ਲੜਾਈਆਂ ਵੀ ਦੇਖੀਆਂ ਹਨ, ਭੁੱਖਮਰੀ ਵੀ ਦੇਖੀ ਹੈ ਅਤੇ ਭਿਆਨਕ ਬਿਮਾਰੀਆਂ ਵੀ ਦੇਖੀਆਂ ਹਨ। ਹਮੇਸ਼ਾ ਤੋਂ ਹੀ ਚਲਦੇ ਰਹੇ ਤਾਨਾਸ਼ਾਹੀ ਅਤੇ ਸਮਾਜ ਦੇ ਵਿਗੜੇ ਅਸੰਤੁਲਿਤ ਢਾਂਚੇ ਨੇ ਇਸ ਨੂੰ ਗ੍ਰਹਿਣ ਲਾਈ ਰੱਖਿਆ। ਅੱਜ ਕੰਪਿਊਟਰ ਦੇ ਯੁੱਗ ਵਿਚ ਤਾਂ ਵਿਗਿਆਨ ਤੇ ਤਕਨੀਕ ਨੇ ਅਦਭੁਤ ਅਤੇ ਹੈਰਾਨੀਜਨਕ ਅਜਿਹੀਆਂ ਖੋਜਾਂ ਕੀਤੀਆਂ ਹਨ ਜੋ ਬੇਹੱਦ ਹੈਰਾਨ ਕਰਨ ਵਾਲੀਆਂ ਹਨ। ਚਾਹੇ ਇਹ ਖੋਜਾਂ ਮਨੁੱਖੀ ਦਿਮਾਗ ਦੀ ਕਾਢ ਹਨ ਪਰ ਹੁਣ ਅਜਿਹਾ ਲਗਦਾ ਹੈ ਕਿ ਇਨ੍ਹਾਂ ਸਾਹਮਣੇ ਮਨੁੱਖੀ ਦਿਮਾਗ ਕਿਤੇ ਪਿੱਛੇ ਰਹਿ ਗਿਆ ਹੈ।
ਭਾਰਤ ਵਰਗਾ ਮੁਲਕ ਚੰਨ 'ਤੇ ਪੁੱਜਣ ਦੀ ਤਿਆਰੀ ਵਿਚ ਹੈ। ਹੁਣ ਤੱਕ ਮਨੁੱਖ ਨੇ ਧਰਤੀ ਤਾਂ ਕੀ, ਅਸਮਾਨ ਗਾਹ ਲਏ ਹਨ। ਆਪਣੀ ਧਰਤੀ 'ਤੇ ਸੁੰਦਰ ਤੀਮਾਰਦਾਰੀ ਤੋਂ ਬਾਅਦ ਇਹ ਹੁਣ ਚੰਨ-ਤਾਰਿਆਂ 'ਤੇ ਘਰ ਬਣਾਉਣ ਬਾਰੇ ਸੋਚਣ ਲੱਗਾ ਹੈ, ਪਰ ਜਿੰਨੀ ਸ਼ਾਨਦਾਰ ਉਸਾਰੀ ਹੁਣ ਤੱਕ ਮਨੁੱਖ ਨੇ ਕਰ ਲਈ ਹੈ, ਉਸ ਤੋਂ ਵੀ ਵਧੇਰੇ ਆਪਣੀ ਤਬਾਹੀ ਦਾ ਸਾਮਾਨ ਵੀ ਨਾਲ ਹੀ ਤਿਆਰ ਕਰ ਲਿਆ ਹੈ। ਵਿਗਿਆਨ ਨੇ ਮਨੁੱਖੀ ਵਿਨਾਸ਼ ਵਾਲੇ ਬੰਬ ਤਿਆਰ ਕਰ ਲਏ ਸਨ ਪਰ ਜਿਨ੍ਹਾਂ ਸਾਇੰਸਦਾਨਾਂ ਨੇ ਅਜਿਹੇ ਅਵਿਸ਼ਕਾਰ ਕੀਤੇ ਸਨ, ਉਹ ਅਖੀਰ ਇਨ੍ਹਾਂ ਤੋਂ ਸੰਭਾਵੀ ਤਬਾਹੀ ਨੂੰ ਦੇਖਦਿਆਂ ਝੂਰਨ ਲੱਗੇ ਸਨ। 19ਵੀਂ ਸਦੀ ਵਿਚ ਦੋ ਵੱਡੀਆਂ ਮਹਾਂਸ਼ਕਤੀਆਂ ਉੱਭਰੀਆਂ ਸਨ। ਇਕ ਸੀ ਅਮਰੀਕਾ ਅਤੇ ਦੂਸਰੀ ਸੀ ਸੋਵੀਅਤ ਯੂਨੀਅਨ। ਉਸ ਸਮੇਂ ਇਨ੍ਹਾਂ ਦੋਵਾਂ ਦੇਸ਼ਾਂ ਨੇ ਬੇਹੱਦ ਤਬਾਹਕੁੰਨ ਹਥਿਆਰ ਤੇ ਮਿਜ਼ਾਈਲਾਂ ਤਿਆਰ ਕਰ ਲਈਆਂ ਸਨ ਜਿਨ੍ਹਾਂ ਤੋਂ ਆਪ ਹੀ ਇਨ੍ਹਾਂ ਨੂੰ ਡਰ ਲੱਗਣ ਲੱਗਾ ਸੀ। ਇਸੇ ਲਈ 1987 ਵਿਚ ਦੋਵਾਂ ਦੇਸ਼ਾਂ ਨੇ ਧਰਤੀ ਆਧਾਰਿਤ ਪ੍ਰਮਾਣੂ ਅਤੇ 500 ਕਿੱਲੋਮੀਟਰ ਤੋਂ ਲੈ ਕੇ 5500 ਕਿੱਲੋਮੀਟਰ ਤੱਕ ਦੀ ਰੇਂਜ ਵਾਲੀਆਂ ਰਵਾਇਤੀ ਮਿਜ਼ਾਈਲਾਂ 'ਤੇ ਪਾਬੰਦੀ ਲਾਉਣ ਬਾਰੇ ਇਕ ਸੰਧੀ ਕੀਤੀ ਸੀ, ਜਿਸ ਦੇ ਆਧਾਰ 'ਤੇ ਇਨ੍ਹਾਂ ਦੋਵਾਂ ਦੇਸ਼ਾਂ ਨੇ 1991 ਤੱਕ 2700 ਦੇ ਲਗਪਗ ਅਜਿਹੀਆਂ ਮਿਜ਼ਾਈਲਾਂ ਨਸ਼ਟ ਵੀ ਕਰ ਦਿੱਤੀਆਂ ਸਨ। ਅਮਰੀਕਾ ਚਾਹੁੰਦਾ ਸੀ ਕਿ ਭਵਿੱਖ ਦੇ ਹਥਿਆਰਾਂ ਨੂੰ ਕੰਟਰੋਲ ਕਰਨ ਸਬੰਧੀ ਨਵੇਂ ਸਮਝੌਤੇ ਵਿਚ ਚੀਨ ਨੂੰ ਵੀ ਸ਼ਾਮਿਲ ਕੀਤਾ ਜਾਵੇ। ਅਮਰੀਕਾ ਦੇ ਇਕ ਸੀਨੀਅਰ ਫ਼ੌਜੀ ਅਧਿਕਾਰੀ ਅਨੁਸਾਰ ਚੀਨ ਵੀ ਦੁਨੀਆ ਦੀ ਮਿਜ਼ਾਈਲਾਂ ਸਬੰਧੀ ਇਕ ਵੱਡੀ ਸ਼ਕਤੀ ਹੈ, ਜਿਸ ਕੋਲ 2000 ਦੇ ਲਗਪਗ ਬਲਾਸਟਿਕ ਅਤੇ ਕਰੂਜ਼ ਮਿਜ਼ਾਈਲਾਂ ਹਨ ਅਤੇ ਇਨ੍ਹਾਂ ਵਿਚੋਂ 95 ਫ਼ੀਸਦੀ ਮਿਜ਼ਾਈਲਾਂ ਸਮਾਂ ਵਿਹਾਅ ਚੁੱਕੀ ਆਈ.ਐਨ.ਐਫ. ਸੰਧੀ ਦੀ ਉਲੰਘਣਾ ਕਰਦੀਆਂ ਹਨ, ਜਿਸ ਅਨੁਸਾਰ ਦੋਵਾਂ ਵੱਡੀਆਂ ਤਾਕਤਾਂ ਨੇ ਪ੍ਰਮਾਣੂ ਅਤੇ ਮਾਰੂ ਰਵਾਇਤੀ ਹਥਿਆਰਾਂ ਦੇ ਉਤਪਾਦਨ ਨੂੰ ਘਟਾਉਣ ਦਾ ਫ਼ੈਸਲਾ ਕੀਤਾ ਸੀ। ਪਰ ਅਮਰੀਕਾ ਨੇ 2 ਅਗਸਤ ਨੂੰ ਇਸ ਆਈ.ਐਨ.ਐਫ. (ਇੰਟਰਮੀਡੀਏਟ ਰੇਂਜ ਨਿਊਕਲੀਅਰ ਫੋਰਸਿਜ਼) ਸੰਧੀ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇਸ ਨੂੰ ਅੱਗੇ ਵਧਾਉਣ ਤੋਂ ਨਾਂਹ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਵਲੋਂ ਮੁੜ ਮਾਰੂ ਮਿਜ਼ਾਈਲਾਂ ਦੇ ਪ੍ਰੀਖਣ ਨੂੰ ਸ਼ੁਰੂ ਕਰਨਾ ਬੇਹੱਦ ਮੰਦਭਾਗੀ ਗੱਲ ਹੈ। ਇਸ ਦੀ ਪਹਿਲ ਅਮਰੀਕਾ ਨੇ ਪਿਛਲੇ ਦਿਨੀਂ ਕਰੂਜ਼ ਮਿਜ਼ਾਈਲ ਦੇ ਪ੍ਰੀਖਣ ਨਾਲ ਕੀਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਉਹ ਹੋਰ ਵੀ ਮਿਜ਼ਾਈਲ ਪ੍ਰੀਖਣ ਕਰੇਗਾ ਅਤੇ ਉਨ੍ਹਾਂ ਨੂੰ ਬੀੜਨ ਦੀ ਯੋਜਨਾ ਵੀ ਬਣਾਏਗਾ। ਚਾਹੇ ਅੱਜ 1987 ਵਿਚ ਕੀਤੀ ਗਈ ਇਸ ਪ੍ਰਮਾਣੂ ਹਥਿਆਰਾਂ ਦੀ ਦੌੜ ਨੂੰ ਰੋਕਣ ਸਬੰਧੀ ਸੰਧੀ ਨੂੰ 32 ਸਾਲ ਦਾ ਸਮਾਂ ਹੋ ਚੁੱਕਾ ਹੈ ਪਰ ਹੁਣ ਇਸ ਪੱਖੋਂ ਦੁਨੀਆ ਦਾ ਦ੍ਰਿਸ਼ ਹੋਰ ਵੀ ਬਦਲ ਗਿਆ ਹੈ। ਅੱਜ ਭਾਰਤ, ਪਾਕਿਸਤਾਨ, ਉੱਤਰੀ ਕੋਰੀਆ ਅਤੇ ਹੋਰ ਦਰਜਨਾਂ ਹੀ ਮੁਲਕਾਂ ਕੋਲ ਪ੍ਰਮਾਣੂ ਹਥਿਆਰਾਂ ਦੇ ਜ਼ਖੀਰੇ ਜਮ੍ਹਾਂ ਹੋ ਚੁੱਕੇ ਹਨ। ਹੁਣ ਇਨ੍ਹਾਂ ਦੇਸ਼ਾਂ ਨੂੰ ਕਿਸੇ ਜ਼ਾਬਤੇ ਵਿਚ ਬੰਨ੍ਹ ਸਕਣਾ ਬੇਹੱਦ ਮੁਸ਼ਕਿਲ ਜਾਪਦਾ ਹੈ। ਦੁਨੀਆ ਭਰ ਵਿਚ ਫੈਲ ਰਹੇ ਇਨ੍ਹਾਂ ਮਾਰੂ ਹਥਿਆਰਾਂ ਨੇ ਵੱਡੀ ਚਿੰਤਾ ਪੈਦਾ ਕਰ ਦਿੱਤੀ ਹੈ ਕਿਉਂਕਿ ਇਨ੍ਹਾਂ 'ਚੋਂ ਥੋੜ੍ਹੇ ਜਿਹੇ ਹਥਿਆਰ ਹੀ ਧਰਤੀ ਦਾ ਸਰਵਨਾਸ਼ ਕਰਨ ਦੇ ਸਮਰੱਥ ਹਨ। ਅਜਿਹੇ ਸਮੇਂ ਵਿਚ ਅਮਰੀਕਾ ਵਲੋਂ ਦਿੱਤੀ ਗਈ ਚੁਣੌਤੀ ਨਾਲ ਅਤਿ ਖ਼ਤਰਨਾਕ ਨਤੀਜੇ ਨਿਕਲ ਸਕਦੇ ਹਨ। ਅਮਰੀਕਾ ਵਲੋਂ ਦੁਬਾਰਾ ਸ਼ੁਰੂ ਕੀਤੇ ਗਏ ਮਿਜ਼ਾਈਲ ਪ੍ਰੀਖਣ 'ਤੇ ਚੀਨ ਅਤੇ ਰੂਸ ਨੇ ਵੀ ਬੜਾ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ। ਚੀਨ ਨੇ ਇਸ ਨੂੰ ਮੁੜ ਹਥਿਆਰਾਂ ਦੀ ਦੌੜ ਸ਼ੁਰੂ ਕਰਨ ਵਾਲਾ ਕਰਾਰ ਦਿੱਤਾ ਹੈ, ਜਿਸ ਨਾਲ ਫ਼ੌਜੀ ਤਣਾਅ ਵਧ ਜਾਣਗੇ ਅਤੇ ਜਿਸ ਦੇ ਬੜੇ ਹੀ ਨਾਂਹ-ਪੱਖੀ ਗੰਭੀਰ ਨਤੀਜੇ ਨਿਕਲ ਸਕਦੇ ਹਨ। ਰੂਸ ਨੇ ਵੀ ਇਸ ਸਬੰਧੀ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਨੂੰ ਦੁਨੀਆ ਵਿਚ ਤਣਾਅ ਪੈਦਾ ਕਰਨ ਵਾਲੀ ਕਾਰਵਾਈ ਦੱਸਿਆ ਹੈ।
ਅੱਜ ਜਦੋਂ ਕਿ ਦੁਨੀਆ ਨੂੰ ਪ੍ਰਮਾਣੂ ਹਥਿਆਰ ਰਹਿਤ ਕਰਨ ਦਾ ਨਿਸ਼ਾਨਾ ਮਿਥਿਆ ਜਾਣਾ ਚਾਹੀਦਾ ਹੈ, ਉਸ ਸਮੇਂ ਇਸ ਮੁਹਾਜ਼ 'ਤੇ ਛਿੜਿਆ ਅਜਿਹਾ ਵਿਵਾਦ ਮੰਦਭਾਗਾ ਹੈ। ਇਸ ਲਈ ਤੁਰੰਤ ਅੰਤਰਰਾਸ਼ਟਰੀ ਸੰਗਠਨਾਂ ਨੂੰ ਸਰਗਰਮ ਹੋ ਕੇ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਕਿਸੇ ਅਜਿਹੀ ਸੰਧੀ ਦੇ ਨਿਸ਼ਾਨੇ ਵੱਲ ਵਧਣਾ ਚਾਹੀਦਾ ਹੈ ਜੋ ਇਸ ਧਰਤੀ ਨੂੰ ਮਾਰੂ ਪ੍ਰਮਾਣੂ ਹਥਿਆਰਾਂ ਤੋਂ ਰਹਿਤ ਕਰਨ ਵਾਲੀ ਹੋਵੇ। ਬਿਨਾਂ ਸ਼ੱਕ, ਤਬਾਹਕੁੰਨ ਬੰਬਾਂ ਅਤੇ ਮਿਜ਼ਾਈਲਾਂ ਨਾਲ ਲੜੀ ਜਾਣ ਵਾਲੀ ਕਿਸੇ ਵੀ ਲੜਾਈ ਦੇ ਨਤੀਜੇ ਵੀ ਤਬਾਹਕੁੰਨ ਹੀ ਹੋਣਗੇ। ਇਸ ਸਮੇਂ ਕੌਮਾਂਤਰੀ ਪੱਧਰ 'ਤੇ ਅਜਿਹੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਜ਼ਰੂਰਤ ਹੈ ਜੋ ਮਨੁੱਖ ਨੂੰ ਇਨ੍ਹਾਂ ਮਾਰੂ ਹਥਿਆਰਾਂ ਤੋਂ ਨਿਜਾਤ ਦਿਵਾਉਣ ਦੇ ਸਮਰੱਥ ਹੋ ਸਕਣ।

-ਬਰਜਿੰਦਰ ਸਿੰਘ ਹਮਦਰਦ

 

ਆਰਥਿਕ ਮੰਦੀ ਦਾ ਸਾਹਮਣਾ ਕਰਨ ਲਈ ਸੋਨਾ ਖਰੀਦ ਰਿਹਾ ਹੈ ਚੀਨ

ਇਹ ਕੋਈ ਜੁਮਲੇਬਾਜ਼ੀ ਨਹੀਂ ਹੈ। ਜਿਸ ਤਰੀਕੇ ਨਾਲ ਚੀਨ ਪੂਰੀ ਦੁਨੀਆ ਦੇ ਬਾਜ਼ਾਰਾਂ ਤੋਂ ਕਿਸੇ ਵੀ ਕੀਮਤ 'ਤੇ ਸੋਨਾ ਖ਼ਰੀਦ ਰਿਹਾ ਹੈ, ਉਸ ਦੇ ਅਰਥ ਬਹੁਤ ਡੂੰਘੇ ਹਨ। ਹਾਲ ਦੇ ਦਿਨਾਂ ਵਿਚ ਵਪਾਰ ਯੁੱਧ ਨੂੰ ਲੈ ਕੇ ਟਰੰਪ ਭਾਵੇਂ ਕਿੰਨਾ ਵੀ ਭੜਕ ਰਹੇ ਹੋਣ ਪਰ ਚੀਨ ਬਿਲਕੁਲ ...

ਪੂਰੀ ਖ਼ਬਰ »

ਅੱਜ ਲਈ ਵਿਸ਼ੇਸ਼

ਸਰਵਗੁਣ ਸੰਪੰਨ ਸਨ ਭਗਵਾਨ ਸ੍ਰੀ ਕ੍ਰਿਸ਼ਨ

ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਗੋਕੁਲ ਜ਼ਿਲ੍ਹਾ ਮਥੁਰਾ (ਉੱਤਰ ਪ੍ਰਦੇਸ਼) ਵਿਖੇ ਹੋਇਆ। ਸ੍ਰੀ ਕ੍ਰਿਸ਼ਨ ਦਵਾਪਰ ਯੁੱਗ ਵਿਚ ਦੇਵਕੀ ਮਾਤਾ ਦੀ ਕੁੱਖੋਂ ਪੈਦਾ ਹੋਏ। ਉਨ੍ਹਾਂ ਦੇ ਪਿਤਾ ਸ੍ਰੀ ਵਾਸੂਦੇਵ ਸਨ। ਗੋਕੁਲ ਪਿੰਡ ਵਿਚ ਅੱਜ ਵੀ ਕ੍ਰਿਸ਼ਨ ਭਗਵਾਨ ਦੇ ਸਮੇਂ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX