ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਰੂਪਨਗਰ

10 ਅਕਤੂਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਧਰਮ ਨਾਲ ਜੁੜੀਆਂ ਵੱਖ-ਵੱਖ ਸੰਪ੍ਰਦਾਵਾਂ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਸ਼ਾਲ ਇਕੱਠ

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਧਰਮ ਨਾਲ ਸਬੰਧਿਤ ਵੱਖ-ਵੱਖ ਸੰਪਰਦਾਵਾਂ ਜਿਨ੍ਹਾਂ ਵਿਚ ਵਿਸ਼ੇਸ਼ ਕਰਕੇ ਸਿਕਲੀਗਰ ਵਣਜਾਰੇ, ਨਿਰਮਲ ਸੰਪਰਦਾਵਾਂ, ਉਦਾਸੀਨ ਸੰਪਰਦਾਵਾਂ, ਸਿੰਧੀ, ਸੇਵਾ ਪੰਥੀ, ਸਤਨਾਮੀ, ਅਸਾਮੀ, ਅਫ਼ਗਾਨੀ, ਖੋਸਤੀ, ਮਰਦਾਨੇਕੇ, ਲਾਮੇ, ਦੱਖਣੀ ਸਿੱਖ ਅਤੇ ਹੋਰ ਸੰਪਰਦਾਵਾਂ ਦਾ ਇਕ ਵਿਸ਼ਾਲ ਇਕੱਠ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ | ਇਹ ਵਿਚਾਰ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ 10 ਅਕਤੂਬਰ ਨੂੰ ਕਰਵਾਏ ਜਾ ਰਹੇ ਵੱਖ ਵੱਖ ਸੰਪਰਦਾਵਾਂ ਸਬੰਧੀ ਹੋਈ ਮੀਟਿੰਗ ਵਿਚ ਬੋਲਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ 550 ਸਾਲ ਸ਼ਤਾਬਦੀ ਮੌਕੇ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਨੂੰ ਇਕ ਝੰਡੇ ਥੱਲੇ ਇਕੱਤਰ ਕਰਨ ਦੇ ਵੱਡੇ ਉਪਰਾਲੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਹੋ ਰਹੇ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਵਿਚ ਪੰਥ ਨਾਲੋਂ ਵਿੱਛੜੇ ਵੱਖ-ਵੱਖ ਸੰਪਰਦਾਵਾਂ ਅਤੇ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਉਨ੍ਹਾਂ ਦਾ ਇਤਿਹਾਸ ਦੇ ਨਾਲ ਨਾਲ ਉਨ੍ਹਾਂ ਕੋਲ ਪਈਆਂ ਗੁਰੂ ਸਾਹਿਬ ਨਾਲ ਸਬੰਧਿਤ ਵਸਤਾਂ ਅਤੇ ਕੋਈ ਹੱਥ ਲਿਖਤ ਕਿਤਾਬਾਂ ਆਦਿ ਇਕੱਤਰ ਕਰਨ ਦਾ ਯਤਨ ਕੀਤਾ ਜਾਵੇ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਪੰਥ ਇੱਕ ਬੋਹੜ ਦੀ ਨਿਆਈਾ ਹੈ ਜਿਸ ਵਿਚ ਕਈ ਸੰਪਰਦਾਵਾਂ ਇਸ ਦੇ ਮਹੱਤਵਪੂਰਨ ਅੰਗ ਹਨ | ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਇਨ੍ਹਾਂ ਸੰਪਰਦਾਵਾਂ ਸਬੰਧੀ ਫ਼ਿਕਰਮੰਦ ਰਹੀ ਹੈ ਅਤੇ ਇਨ੍ਹਾਂ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ 'ਤੇ ਕਈ ਪ੍ਰੋਗਰਾਮ ਉਲੀਕੇ ਜਾਂਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਰੋਹ ਵਿਚ ਇਨ੍ਹਾਂ ਪੰਥ ਦੇ ਅਨਿੱਖੜਵੇਂ ਅੰਗ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਪਿ੍ੰਸੀਪਲ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਬਰਨਾਲਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਇੰਦਰਪਾਲ ਸਿੰਘ ਚੱਡਾ, ਪਰਮਜੀਤ ਸਿੰਘ ਸਰੋਆ, ਭਾਈ ਅਮਰੀਕ ਸਿੰਘ ਲਤੀਫਪੁਰ ਮੈਨੇਜਰ ਜਸਵੀਰ ਸਿੰਘ, ਜੋਗਾ ਸਿੰਘ ਸੁਪਰਵਾਈਜ਼ਰ, ਜਸਵਿੰਦਰ ਸਿੰਘ ਇੰਟਰਨਲ ਆਡੀਟਰ, ਸੰਦੀਪ ਸਿੰਘ ਕਲੌਤਾ, ਐਡਵੋਕੇਟ ਹਰਦੇਵ ਸਿੰਘ, ਸਤਨਾਮ ਸਿੰਘ ਝੱਜ ਅਤੇ ਲਵਪ੍ਰੀਤ ਸਿੰਘ ਪ੍ਰਚਾਰਕ ਹਾਜ਼ਰ ਸਨ |

ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਅਤੇ ਆਸ ਪਾਸ ਦੇ ਇਲਾਕਿਆਂ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਲਾਕੇ ਦੇ ਸਮੂਹ ਮੰਦਰਾਂ ਵਿਸ਼ੇਸ਼ ਕਰ ਸ੍ਰੀ ਕ੍ਰਿਸ਼ਨ ਮੰਦਰ ਗਾਂਧੀ ਚੌਕ, ਰਾਮਾ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜ੍ਹੀ ਪਿੰਡ ਬੀਕਾਪੁਰ ਵਿਖੇ ਬਣਾਈ ਜਾ ਰਹੀ ਸੜਕ

ਢੇਰ, 24 ਅਗਸਤ (ਸ਼ਿਵ ਕੁਮਾਰ ਕਾਲੀਆ)- ਇਕ ਪਾਸੇ ਤਾਂ ਇਲਾਕੇ ਦੀਆਂ ਸੜਕਾਂ ਆਪਣੀ ਮਾੜੀ ਹਾਲਤ ਕਾਰਨ ਮਹਿਕਮਾ ਪੀ.ਡਬਲਿਊ.ਡੀ. ਤੋਂ ਪੈਚ ਲਗਾਉਣ ਲਈ ਤਰਸ ਰਹੀਆਂ ਹਨ, ਪਰ ਦੂਜੇ ਪਾਸੇ ਮਹਿਕਮੇ ਵਲੋਂ ਮਹਿਜ਼ ਇਕ ਸਿਆਸੀ ਪਰਿਵਾਰ ਨੂੰ ਖ਼ੁਸ਼ ਕਰਨ ਦੇ ਲਈ ਪਹਿਲਾਂ ਸੜਕ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦਰਿਆ 'ਚ ਡਰੇਨ ਪੁੱਟਣ ਲਈ ਭੇਜੇ ਟਿੱਪਰ ਤੇ ਮਸ਼ੀਨਾਂ ਪਿੰਡ ਵਾਲਿਆਂ ਨੇ ਘੇਰੀਆਂ

ਬੇਲਾ, 24 ਅਗਸਤ (ਮਨਜੀਤ ਸਿੰਘ ਸੈਣੀ)-ਸਤਲੁਜ ਦਰਿਆ ਤੋਂ ਪਾਰ ਬਲਾਕ ਸ੍ਰੀ ਚਮਕੌਰ ਸਾਹਿਬ ਅਤੇ ਪੁਲਿਸ ਚੌਕੀ ਡੱਲਾ ਅਧੀਨ ਆਉਂਦੇ ਪਿੰਡ ਜਿੰਦਾਪੁਰ ਵਿਖੇ ਅੱਜ ਮਾਹੌਲ ਉਸ ਸਮੇਂ ਗੰਭੀਰ ਬਣ ਗਿਆ ਜਦੋਂ ਜਿੰਦਾਪੁਰ ਅਤੇ ਨੇੜਲੇ ਪਿੰਡਾ ਦੇ ਲੋਕਾਂ ਨੇ ਸਤਲੁਜ ਦਰਿਆ ਵਿਚੋਂ ...

ਪੂਰੀ ਖ਼ਬਰ »

ਜੇਤਲੀ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ-ਡਾ. ਚੀਮਾ

ਨੂਰਪੁਰ ਬੇਦੀ, 24 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ਼ੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਤਲੀ ਦੀ ਮੌਤ ਨਾਲ ...

ਪੂਰੀ ਖ਼ਬਰ »

ਸੈਰ ਸਪਾਟਾ ਮੰਤਰੀ ਚੰਨੀ ਨੇ ਦਹਾਕੇ ਤੋਂ ਬੰਦ ਪਏ ਕਦੰਬਾ ਟੂਰਿਸਟ ਕੰਪਲੈਕਸ ਦਾ ਲਿਆ ਜਾਇਜ਼ਾ

ਨੰਗਲ, 24 ਅਗਸਤ (ਪ੍ਰੀਤਮ ਸਿੰਘ ਬਰਾਰੀ)-ਨੰਗਲ 'ਚ ਪਿਛਲੇ ਇਕ ਦਹਾਕੇ ਤੋਂ ਬੰਦ ਪਏ ਅਤੇ ਖੰਡਰ ਦਾ ਰੂਪ ਧਾਰਨ ਕਰ ਚੁੱਕੇ ਪੰਜਾਬ ਸਰਕਾਰ ਦੇ 'ਕੰਦਬਾ ਟੂਰਿਸਟ ਕੰਪਲੈਕਸ' ਦੇ ਮੁੜ ਸ਼ੁਰੂ ਹੋਣ ਦੀ ਸ਼ਹਿਰ ਵਾਸੀਆਂ ਨੂੰ ਅੱਜ ਉਸ ਵੇਲੇ ਆਸ ਦੀ ਕਿਰਨ ਜਾਗੀ ਜਦੋਂ ਪਹਿਲੀ ਵਾਰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1676.77 ਫੁੱਟ 'ਤੇ ਪੁੱਜਾ

ਨੰਗਲ, 24 ਅਗਸਤ (ਪ੍ਰੋ. ਅਵਤਾਰ ਸਿੰਘ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1676.77 ਫੁੱਟ ਹੈ | ਹਾਈ ਫਲੱਡ ਗੇਟ ਖੋਲ੍ਹਣ ਤੋਂ ਬਾਅਦ ਭਾਖੜਾ ਡੈਮ 'ਚ ਇਕ ਫੁੱਟ ਦੇ ਕਰੀਬ ਰੋਜ਼ਾਨਾ ਪਾਣੀ ਘੱਟ ਰਿਹਾ ਹੈ | ਹਾਈ ਫਲੱਡ ਗੇਟ ਅੱਜ 9ਵੇਂ ਦਿਨ ਵੀ ਖੁੱਲੇ੍ਹ ਰਹੇ ਜੋ ਕਿ 1675 ਫੁੱਟ ਪਾਣੀ ਹੋਣ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਨਾਲ ਹੰੁਦੇ ਫ਼ਸਲਾਂ ਦੇ ਨੁਕਸਾਨ ਨੂੰ ਰੋਕਣ ਦਾ ਪੱਕਾ ਪ੍ਰਬੰਧ ਕੀਤਾ ਜਾਵੇ-ਪਿੰਡ ਵਾਸੀ

ਸੰਤੋਖਗੜ੍ਹ, 24 ਅਗਸਤ (ਮਲਕੀਅਤ ਸਿੰਘ)-ਇਥੋ ਨਜ਼ਦੀਕ ਪਿੰਡ ਮਜ਼ਾਰਾ (ਊਨਾ) ਦੇ ਨਿਵਾਸੀਆਂ ਜੋਗਿੰਦਰ ਸਿੰਘ ਚਾਹਲ, ਮਾਸਟਰ ਸਤਨਾਮ ਸਿੰਘ, ਸੁਰਿੰਦਰ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ਮਾਹਲ, ਜਗਤ ਸਿੰਘ ਮਾਹਲ, ਬਲਦੇਵ ਸਿੰਘ ਅਤੇ ਸਤਨਾਮ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਲਹਿੜੀਆਂ ਪਿੰਡ ਦਾ ਸਲਾਨਾ ਛਿੰਝ ਮੇਲਾ 1 ਤੇ 2 ਨੂੰ

ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਲਹਿੜੀਆਂ ਪਿੰਡ ਦਾ ਸਲਾਨਾ ਛਿੰਝ ਮੇਲਾ ਇਸ ਵਾਰ 1 ਤੇ 2 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ¢ ਇਸ ਛਿੰਝ ਮੇਲੇ ਵਿਚ ਝੰਡੀ ਦੀ ਕੁਸ਼ਤੀ ਲਈ ਸਤਿੰਦਰ ਮੋਖਰੀਆ ਦਿੱਲੀ ਤੇ ਜੱਸਾ ਪੱਟੀ ਨੂੰ ਸੱਦਿਆ ਗਿਆ ਹੈ ਤੇ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਝੱਜ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਕਾਹਨਪੁਰ ਖੂਹੀ, 24 ਅਗਸਤ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਵਿਖੇ ਇਕ ਰੋਜਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਇਹ ਕੈਂਪ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਦੁਰਗਾ ਦੱਤ ਅਤੇ ਮਹਿੰਦਰ ਸਿੰਘ ਵਲੋਂ ਲਗਾਇਆ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 24 ਅਗਸਤ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਅਤੇ ਕੁਦਰਤੀ ਆਫ਼ਤ ਹੜ੍ਹਾਂ ਨਾਲ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਲਈ ਮਸੀਹਾ ਬਣ ਕੇ ਬਹੁੜੇ ਸਪੋਰਟਸ ਕਲੱਬ ਦੇ ਨੌਜਵਾਨ

ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)- ਹੜ੍ਹ ਦੀ ਕਰੋਪੀ ਦੀ ਮਾਰ ਝੱਲ ਰਹੇ ਲੋਕਾਂ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਾਲੇ ਤੱਕ ਬਹੁਤੇ ਯਤਨ ਕੀਤੇ ਦਿਖਾਈ ਨਹੀਂ ਦਿੱਤੇ ਗਏ ਪਰ ਹੜ੍ਹਾਂ ਕਾਰਨ ਜ਼ਿੰਦਗੀ ਦੀ ਪਟੜੀ ਤੋਂ ਲੀਹੋਂ ਲੱਥੇ ...

ਪੂਰੀ ਖ਼ਬਰ »

ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਨੰਗਲ ਵਿਖੇ ਕੀਤੀ ਭਰਵੀਂ ਗੇਟ ਰੈਲੀ

ਨੰਗਲ, 24 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਇਕਾਈ ਨੰਗਲ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਕਮੇਟੀ ਦੇ ਸੱਦੇ ਤੇ ਅੱਜ ਬੱਸ ਸਟੈਂਡ ਨੰਗਲ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਨੰਗਲ ਦੀ ਹੋਈ ਮੀਟਿੰਗ, ਨਵੀਂ ਕਾਰਜਕਾਰਨੀ ਦਾ ਕੀਤਾ ਐਲਾਨ

ਨੰਗਲ, 24 ਅਗਸਤ (ਪ੍ਰੀਤਮ ਸਿੰਘ ਬਰਾਰੀ)-ਕੈਮਿਸਟ ਐਸੋਸੀਏਸ਼ਨ ਨੰਗਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਰਮਨ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਲਾਕੇ ਦੇ ਸਮੂਹ ਕੈਮਿਸਟਾਂ ਵਲੋਂ ਭਾਗ ਲਿਆ ਗਿਆ | ਇਸ ਮੀਟਿੰਗ ਵਿਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪਨਗਰ ਦੇ ...

ਪੂਰੀ ਖ਼ਬਰ »

ਖ਼ਾਲਸਾ ਨਿਸ਼ਕਾਮ ਸੇਵਾ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)- ਖ਼ਾਲਸਾ ਨਿਸ਼ਕਾਮ ਸੇਵਾ ਟਰੱਸਟ ਨੂਰਪੁਰ ਬੇਦੀ ਵਲੋਂ ਆਪਣੀ ਮਹੀਨਾਵਾਰ ਮੀਟਿੰਗ ਨੂਰਪੁਰ ਬੇਦੀ ਵਿਖੇ ਕੀਤੀ ਗਈ | ਮੀਟਿੰਗ ਵਿਚ ਟਰੱਸਟ ਦੇ ਪਿਛਲੇ ਲੇਖੇ ਜੋਖੇ ਦਾ ਰੀਵਿਊ ਕੀਤਾ ਗਿਆ ਅਤੇ ਅੱਗੇ ਤੋਂ ...

ਪੂਰੀ ਖ਼ਬਰ »

ਜਿੰਦਵੜੀ-ਭਲਾਣ ਮਾਰਗ ਬੰਦ

ਢੇਰ, 24 ਅਗਸਤ (ਸ਼ਿਵ ਕੁਮਾਰ ਕਾਲੀਆ)-ਬੀਤੇ ਦਿਨਾਂ ਤੋਂ ਸਤਲੁਜ ਦਰਿਆ ਵਿਚ ਆ ਰਹੇ ਭਾਰੀ ਪਾਣੀ ਦੇ ਨਾਲ ਜਿਥੇ ਬੇਲਿਆਂ ਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਉਥੇ ਹੀ ਸੜਕ ਹੜ੍ਹ ਜਾਣ ਦੇ ਕਾਰਨ ਜਿੰਦਵੜੀ-ਭਲਾਣ ਮਾਰਗ ਬੰਦ ਹੋ ਗਿਆ ਹੈ | ਪਿੰਡ ਬੇਲਾ ਰਾਮਗੜ੍ਹ ਦੇ ...

ਪੂਰੀ ਖ਼ਬਰ »

ਮੀਂਹ ਕਾਰਨ ਮੰਦਰ ਦੀ ਕੰਧ ਡਿਗੀ

ਪੁਰਖਾਲੀ, 24 ਅਗਸਤ (ਬੰਟੀ )-ਸ੍ਰੀ ਰਾਧਾ ਕਿ੍ਸ਼ਨ ਗੋਪਾਲ ਮੰਦਿਰ ਬੱਲਮਗੜ੍ਹ ਮੰਦਵਾੜਾ ਦੀ ਕੰਧ ਡਿਗ ਗਈ ਜਿਸ ਕਾਰਨ ਮੰਦਿਰ ਪ੍ਰਬੰਧਕਾਂ ਨੂੰ ਭਾਰੀ ਨੁਕਸਾਨ ਪੁੱਜਿਆ ¢ ਮੰਦਿਰ ਦੇ ਸੇਵਾਦਾਰ ਸਤ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਮੀਂਹ ਦੇ ਤੇਜ਼ ਪਾਣੀ ਨੇ ਮੰਦਿਰ ਦੀ ...

ਪੂਰੀ ਖ਼ਬਰ »

25 ਨੂੰ ਲੱਗਣ ਵਾਲਾ ਕੈਂਪ ਰੱਦ

ਨੰਗਲ, 22 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮਿਤੀ 25 ਅਗਸਤ ਨੂੰ ਲਗਾਇਆ ਜਾਣ ਵਾਲਾ ਮੁਫ਼ਤ ਸਿਹਤ ਜਾਂਚ ਕੈਂਪ ਰੱਦ ਹੋ ਗਿਆ ਹੈ | ਕੈਂਪ ਇੰਚਾਰਜ ਜਰਨੈਲ ਸਿੰਘ ਸੰਧੂ ਨੇ ਦੱਸਿਆ ਕਿ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਕਾਰਨ ਕੈਂਪ ਰੱਦ ...

ਪੂਰੀ ਖ਼ਬਰ »

ਸਕਾਊਟਸ ਗਾਈਡਜ਼ ਕੈਂਪ ਮੁਲਤਵੀ

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਵਲੋਂ ਅੱਜ 25 ਅਗਸਤ ਤੋਂ ਤਾਰਾ ਦੇਵੀ ਸ਼ਿਮਲਾ ਵਿਖੇ ਲਗਾਇਆ ਜਾ ਰਿਹਾ ਗਾਈਡ ਕੈਪਟਨ ਮਹਿਲਾ ਬੇਸਿਕ ਕੋਰਸ ਅਤੇ ਸਕਾਊਟਸ ਗਾਈਡਜ਼ ਰਾਜ ਪੁਰਸਕਾਰ ਕੈਂਪ ਅਗਲੇ ...

ਪੂਰੀ ਖ਼ਬਰ »

ਅਰਜੁਨ ਹਸਪਤਾਲ 'ਚ ਬਵਾਸੀਰ ਮੁਫ਼ਤ ਜਾਂਚ ਕੈਂਪ 26 ਤੋਂ 29 ਤੱਕ

ਰੂਪਨਗਰ, 24 ਅਗਸਤ (ਸ.ਰ.)-ਲਹਿਰੀ ਸ਼ਾਹ ਮੰਦਰ ਰੂਪਨਗਰ ਨੇੜੇ ਸਥਿਤ ਅਰਜੁਨ ਆਯੁਰਵੈਦਿਕ ਹਸਪਤਾਲ ਵਿਖੇ 26 ਅਗਸਤ ਤੋਂ 29 ਅਗਸਤ ਤੱਕ ਬਵਾਸੀਰ ਦਾ ਮੁਫ਼ਤ ਜਾਂਚ ਕੈਂਪ ਲੱਗ ਰਿਹਾ ਹੈ | ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ ਜਿਸ ਵਿਚ ਪਹਿਲੀ ਵਾਰ ਜਰਮਨ ...

ਪੂਰੀ ਖ਼ਬਰ »

ਅਰਜੁਨ ਹਸਪਤਾਲ 'ਚ ਬਵਾਸੀਰ ਮੁਫ਼ਤ ਜਾਂਚ ਕੈਂਪ 26 ਤੋਂ 29 ਤੱਕ

ਰੂਪਨਗਰ, 24 ਅਗਸਤ (ਸ.ਰ.)-ਲਹਿਰੀ ਸ਼ਾਹ ਮੰਦਰ ਰੂਪਨਗਰ ਨੇੜੇ ਸਥਿਤ ਅਰਜੁਨ ਆਯੁਰਵੈਦਿਕ ਹਸਪਤਾਲ ਵਿਖੇ 26 ਅਗਸਤ ਤੋਂ 29 ਅਗਸਤ ਤੱਕ ਬਵਾਸੀਰ ਦਾ ਮੁਫ਼ਤ ਜਾਂਚ ਕੈਂਪ ਲੱਗ ਰਿਹਾ ਹੈ | ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ ਜਿਸ ਵਿਚ ਪਹਿਲੀ ਵਾਰ ਜਰਮਨ ...

ਪੂਰੀ ਖ਼ਬਰ »

ਮਰਹੂਮ ਅਰਪਿਤਾ ਦਾ ਜਨਮ ਦਿਨ ਮਨਾਇਆ

ਰੂਪਨਗਰ, 24 ਅਗਸਤ (ਮਨਜਿੰਦਰ ਸਿੰਘ ਚੱਕਲ)-ਪੰਜਾਬ ਬੱਧਿਰ ਵਿਦਿਆਲਾ ਸ਼ਾਮਪੁਰਾ ਵਿਖੇ ਦਿਵਿਆਂਗ ਬੱਚਿਆਂ ਨਾਲ ਅਰਪਿਤਾ ਦਾ ਜਨਮ ਦਿਨ ਮਨਾਇਆ ਗਿਆ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਰਪਿਤਾ ਦੇ ਜਨਮ ਦਿਨ ਦੇ ਮੌਕੇ 'ਤੇ ਸਾਰਿਆਂ ਨੇ ਉਸ ਨੂੰ ਯਾਦ ਕੀਤਾ | ਜਿਸ ਤਰ੍ਹਾਂ ...

ਪੂਰੀ ਖ਼ਬਰ »

ਵੱਖ–ਵੱਖ ਥਾਈਾ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਘਨੌਲੀ, 24 ਅਗਸਤ (ਜਸਵੀਰ ਸਿੰਘ ਸੈਣੀ)-ਲਾਰਡ ਕਿ੍ਸ਼ਨਾ ਪਬਲਿਕ ਸਕੂਲ ਘਨੌਲੀ 'ਚ ਪਿ੍ੰਸੀਪਲ ਕਵਿਤਾ ਸ਼ਰਮਾ ਦੀ ਦੇਖ ਰੇਖ ਅਧੀਨ ਵਿਦਿਆਰਥੀਆਂ ਤੇ ਸਕੂਲ ਸਟਾਫ਼ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਬੜੀ-ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ ਦਲ 1920 ਵਲੋਂ ਜ਼ੋਨਲ ਕਾਰਜਕਾਰਨੀ ਦਾ ਗਠਨ

ਪ੍ਰਕਾਸ਼ ਪੁਰਬ ਸਬੰਧੀ ਬੂਟੇ ਵੰਡਣ ਦਾ ਫ਼ੈਸਲਾ ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਵਲੋਂ ਪਾਰਟੀ ਦੇ ਰੋਪੜ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੀ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਹੈ | ਕੀਤੇ ਗਏ ਐਲਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਰੰਭ

ਨੰਗਲ, 24 ਅਗਸਤ (ਪ੍ਰੀਤਮ ਸਿੰਘ ਬਰਾਰੀ)-ਅੱਜ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਅਤੇ ਨਵਾਂ ਨੰਗਲ ਦੀ ਇਕ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪਰਮਾਰ ਹਸਪਤਾਲ ਅਤੇ ਰੋਟਰੀ ਕਲੱਬ ਵਲੋਂ ਹੜ੍ਹ ਪੀੜਤਾਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ

ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)-ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਫੂਲ ਵਿਖੇ ਪਰਮਾਰ ਹਸਪਤਾਲ ਰੋਪੜ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਇਕ ਮੈਡੀਕਲ ਜਾਂਚ ਕੈਂਪ ਲਾਇਆ ਗਿਆ | ਡਾ. ਆਰ. ਐਸ. ਪਰਮਾਰ ਦੀ ਅਗਵਾਈ ਹੇਠ ਮੈਡੀਕਲ ਟੀਮ ਵਿਚ ਡਾ. ਸ਼ਲਾਖਾ ਧੀਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX