ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਖੰਨਾ / ਸਮਰਾਲਾ

ਵੱਖ-ਵੱਖ ਥਾਈਂ ਸ਼ਰਧਾ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

 ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਖੰਨਾ ਪੁਲਿਸ ਜ਼ਿਲ੍ਹੇ ਦੇ ਕਸਬਿਆਂ ਸਮਰਾਲਾ, ਪਾਇਲ, ਖੰਨਾ, ਸਾਹਨੇਵਾਲ, ਮਾਛੀਵਾੜਾ ਸਾਹਿਬ, ਕੁਹਾੜਾ, ਦੋਰਾਹਾ, ਬੀਜਾ, ਰਾੜਾ ਸਾਹਿਬ, ਮਲੌਦ, ਰੌਣੀ, ਜਰਗ, ਈਸੜੂ ਆਦਿ ਤੋਂ ਇਲਾਵਾ ਕਈ ਪਿੰਡਾਂ ਦੇ ਮੰਦਰਾਂ ਵਿਚ ਵੀ ਬਹੁਤ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਭਜਨ ਮੰਡਲੀਆਂ ਨੇ ਭਜਨ ਸੰਧਿਆ ਕੀਤੀ। ਕਈ ਮੰਦਰਾਂ ਵਿਚ ਕ੍ਰਿਸ਼ਨ ਰਾਸ ਲੀਲ੍ਹਾ ਅਤੇ ਵੱਖ ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ। ਮੰਦਰਾਂ ਵਿਚ ਸੰਗਤਾਂ ਨੇ ਪ੍ਰਸ਼ਾਦ ਵੀ ਚੜ੍ਹਾਇਆ। ਇਸ ਮੌਕੇ ਖੰਨਾ ਸ਼ਹਿਰ ਦੇ ਲਗਭਗ ਸਾਰੇ ਪ੍ਰਮੁੱਖ ਮੰਦਰਾਂ ਵਿਚ ਜਨਮ ਅਸ਼ਟਮੀ ਮਨਾਈ ਗਈ। ਇਨ੍ਹਾਂ ਵਿਚ ਰਾਧਾ-ਕ੍ਰਿਸ਼ਨਾ ਮੰਦਰ, ਦੇਵੀ ਦਿਆਲਾ, ਕਰਮੀ ਸ਼ਿਵਾਲਾ ਮੰਦਰ, ਤ੍ਰਿਵੇਣੀ ਮੰਦਰ, ਮਾਤਾ ਰਾਣੀ ਮੰਦਰ, ਸਾਈਂ ਮੰਦਰ, ਸ਼ਿਵ ਮੰਦਰ, ਸੰਸਕ੍ਰਿਤ ਕਾਲਜ ਮੰਦਰ, ਗਣੇਸ਼ ਲਕਸ਼ਮੀ ਮੰਦਰ, ਸ੍ਰੀ ਗੀਤਾ ਸ਼ਿਵਾਨੀ ਮੰਦਰ, ਸ੍ਰੀ ਵਿਸ਼ਵ ਨਾਥ ਮੰਦਰ, ਸ਼ਿਵ ਸ਼ਿਵਾਲਾ, ਸ਼ਨੀ ਮੰਦਰ, ਮੋਹਲੇਸਰ ਸ਼ਿਵ ਮੰਦਰ, ਦੁਰਗਾ ਮੰਦਰ, ਆਦਿ ਸ਼ਾਮਿਲ ਹਨ। ਇਸ ਮੌਕੇ ਐੱਸ. ਐੱਸ. ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ 'ਤੇ ਐੱਸ. ਪੀ ਜਸਵੀਰ ਸਿੰਘ, ਐੱਸ. ਪੀ. ਬਲਵਿੰਦਰ ਸਿੰਘ ਭੀਖੀ, ਡੀ. ਐੱਸ. ਦੀਪਕ ਰਾਏ ਦੀ ਅਗਵਾਈ ਵਿਚ ਖੰਨਾ ਸਦਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ, ਸ਼ਹਿਰੀ 1 ਦੇ ਐੱਸ. ਐੱਚ. ਓ ਲਾਭ ਸਿੰਘ ਅਤੇ ਸ਼ਹਿਰੀ 2 ਦੇ ਐੱਸ. ਐੱਚ. ਓ. ਵਿਨੋਦ ਕੁਮਾਰ ਦੀ ਦੇਖ ਰੇਖ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।
ਹਿੰਦੀ ਪੁੱਤਰੀ ਪਾਠਸ਼ਾਲਾ ਵਿਚ ਮਨਾਈ ਜਨਮ ਅਸ਼ਟਮੀ
ਖੰਨਾ, (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਨੰਨੇ ਮੁੰਨੇ ਬੱਚਿਆ ਵਲੋਂ ਕ੍ਰਿਸ਼ਨ ਅਤੇ ਰਾਧਾ ਦੇ ਕਿਰਦਾਰਾਂ ਨੂੰ ਬਾਖ਼ੂਬੀ ਮਨਾਇਆ ਗਿਆ। ਰੰਗ ਬਿਰੰਗੀਆਂ ਪੁਸ਼ਾਕਾਂ ਵਿਚ ਸਜੇ ਬੱਚੇ ਬਹੁਤ ਖ਼ੁਸ਼ ਦਿਖਾਈ ਦੇ ਰਹੇ ਸਨ। ਫੁੱਲਾਂ ਨਾਲ ਤਿਆਰ ਕੀਤਾ ਝੂਲਾ ਖਿੱਚ ਦੇ ਕੇਂਦਰ ਰਿਹਾ। ਜਿਸ 'ਤੇ ਮਟਕੀ ਲੈ ਕੇ ਬੱਚਿਆਂ ਨੇ ਵੱਖ ਵੱਖ ਅਦਾਵਾਂ ਵਿਚ ਕ੍ਰਿਸ਼ਨ ਦੀ ਬਾਲ-ਲੀਲ੍ਹਾ ਦੀ ਝਲਕ ਦਿਖਾਈ। ਸੰਸਥਾ ਮੈਨੇਜਰ ਸਰੋਜ ਕੁੰਦਰਾ ਵਲੋਂ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ। ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਰਜਨੀ ਵਰਮਾ ਨੇ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ।
ਸਰਕਾਰੀ ਹਾਈ ਸਕੂਲ ਬੁਲ੍ਹੇਪੁਰ ਚ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਕਰਵਾਏ ਮੁਕਾਬਲੇ
ਖੰਨਾ, (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਬੁਲ੍ਹੇਪੁਰ ਵਿਚ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸਕੂਲ ਵਿਚ ਵਿਦਿਆਰਥੀਆਂ ਦੇ ਚਿੱਤਰਕਾਰੀ ਮੁਕਾਬਲੇ ਸਕੂਲ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਤੇ ਹਿੰਦੀ ਮਾਸਟਰ ਵਿਨੋਦ ਕੁਮਾਰ ਦੀ ਦੇਖਰੇਖ ਹੇਠ ਕਰਵਾਏ ਗਏ। ਸਕੂਲ ਮੁਖੀ ਨੇ ਕ੍ਰਿਸ਼ਨ ਭਗਵਾਨ ਦੇ ਜਨਮ ਸੰਬੰਧੀ ਘਟਨਾ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਸ਼ੁੱਭ ਕਰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ, ਮੱਖਣ ਸਿੰਘ, ਪਰਮਿੰਦਰ ਸਿੰਘ, ਹਰਵਿੰਦਰ ਸਿੰਘ, ਜਸਬੀਰ ਸਿੰਘ, ਇੰਦੂ ਕਲਸੀ, ਨਵਨੀਤ ਚੋਪੜਾ, ਸੁਨੀਤਾ ਬਾਲੀ, ਕਮਲਜੀਤ ਕੌਰ, ਸੰਚਿਤਾ ਸ਼ੋਨਿਕ, ਛਿੰਦਰਪਾਲ ਕੌਰ, ਬੇਅੰਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਡੀ. ਏ. ਵੀ. ਮਾਡਲ ਸਕੂਲ ਖੰਨਾ ਵਿਚ ਮਨਾਈ ਜਨਮ-ਅਸ਼ਟਮੀ
ਡੀ. ਏ. ਵੀ. ਮਾਡਲ ਸਕੂਲ ਖੰਨਾ ਦੇ ਪ੍ਰਾਇਮਰੀ ਵਿੰਗ ਵਿਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਛੋਟੇ ਛੋਟੇ ਬੱਚੇ ਸ੍ਰੀ ਰਾਧਾ ਅਤੇ ਸ੍ਰੀ ਕ੍ਰਿਸ਼ਨ ਦਾ ਰੂਪ ਧਾਰ ਕੇ ਅਤੇ ਭਜਨ ਸੁਣਾ ਰਹੇ ਸਨ। ਜਦੋਂ ਕਿ ਕੇ. ਜੀ. ਕਲਾਸ ਦੇ ਬੱਚਿਆਂ ਨੂੰ ਬਾਲ ਕ੍ਰਿਸ਼ਨ ਰੂਪ ਵਿਚ ਝੂਲਾ ਝੂਲਿਆ। ਇਸ ਮੌਕੇ ਸ੍ਰੀ ਕ੍ਰਿਸ਼ਨ ਜੀ ਨਾਲ ਸੰਬੰਧਿਤ ਕਥਾਵਾਂ ਸੁਣਾ ਕੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਾਰੇ ਬੱਚਿਆਂ ਲਈ ਖਾਣ ਪੀਣ ਦਾ ਇੰਤਜ਼ਾਮ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੁਰਾਈ ਤੋਂ ਦੂਰ ਰਹਿ ਕੇ ਸਚਾਈ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਆ ਗਿਆ।
ਗੁਰੂ ਨਾਨਕ ਸਕੂਲ 'ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਦੋਰਾਹਾ, (ਜੋਗਿੰਦਰ ਸਿੰਘ ਓਬਰਾਏ)-ਅੱਜ ਇੱਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮਾਰਸ ਹਾਊਸ ਦੀ ਵਿਦਿਆਰਥਣ ਹਰਵੀਰ ਕੌਰ ਨੇ ਸਵੇਰ ਦੀ ਪ੍ਰਾਰਥਨਾ ਸਭਾ ਆਰੰਭ ਕਰਵਾਈ। ਪ੍ਰਭਜੋਤ ਕੌਰ ਨੇ ਸਾਰਿਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਸਮੇਂ ਜੋ ਹਾਲਾਤ ਸਨ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ । ਵਿਦਿਆਰਥਣਾਂ ਨੇ 'ਭਗਵਤ ਗੀਤਾ ਸਾਰ' ਦੁਆਰਾ ਸਭ ਨੂੰ ਜ਼ਿੰਦਗੀ ਦੀ ਅਸਲੀਅਤ ਤੋਂ ਜਾਣੂ ਕਰਵਾਇਆ। ਦਮਨਪ੍ਰੀਤ ਕੌਰ ਨੇ 'ਔ ਕਾਹਨਾ ਅਭ ਤੋਂ' ਭਜਨ ਆਪਣੀ ਸੁਰੀਲੀ ਆਵਾਜ਼ ਨਾਲ ਗਾ ਕੇ ਸਭ ਨੂੰ ਮੰਤਰ ਮੁਗਧ ਕਰ ਦਿੱਤਾ। ਰੰਗ-ਬਰੰਗੀਆਂ ਪੁਸ਼ਾਕਾਂ ਪਹਿਨ ਕੇ ਛੋਟੇ ਬੱਚਿਆਂ ਨੇ ਸ਼ੀ੍ਰ ਕ੍ਰਿਸ਼ਨ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆ, ਜਿਸ ਵਿਚ ਬਾਲ ਲੀਲਾ ਦੀ ਝਾਕੀ, ਕਾਰਵਾਸ ਤੋਂ ਗੋਕਲ ਦੀ ਯਾਤਰਾ, ਦਹੀਂ ਹਾਂਡੀ, ਰਾਸ ਲੀਲ੍ਹਾ, ਰਾਧਾ ਕ੍ਰਿਸ਼ਨ ਝੂਲਾ, ਪਨਘਟ ਆਦਿ ਝਾਕੀਆਂ ਪ੍ਰਮੁੱਖ ਸਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਯੋਗੇਸ਼ਵਰ ਸਿੰਘ ਮਾਂਗਟ, ਹਰਪ੍ਰਤਾਪ ਸਿੰਘ ਬਰਾੜ, ਰੁਪਿੰਦਰ ਕੌਰ ਬਰਾੜ, ਅਦਰਸ਼ਪਾਲ ਬੈਕਟਰ , ਰਜਿੰਦਰ ਸਿੰਘ ਖ਼ਾਲਸਾ, ਪਵਿੱਤਰਪਾਲ ਸਿੰਘ ਪਾਂਗਲੀ, ਰਵਿੰਦਰ ਸਿੰਘ ਮਲਹਾਂਸ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਪ੍ਰਿੰਸੀਪਲ ਡੀ.ਪੀ. ਠਾਕੁਰ ਨੇ ਸਟੇਜ ਤੇ ਪੇਸ਼ਕਾਰੀ ਕਰਨ ਵਾਲੇ ਸਾਰੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ।
ਸੈਫਰਨ ਸਿਟੀ ਪਬਲਿਕ ਸਕੂਲ ਕਿਸ਼ਨਗੜ੍ਹ ਵਿਖੇ ਜਨਮ ਅਸ਼ਟਮੀ ਮਨਾਈ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੀ ਵਿੱਦਿਅਕ ਖੇਤਰ ਦੀ ਨਾਮਵਰ ਸੰਸਥਾ ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਲਈ ਭਜਨ, ਗੀਤ ਤੇ ਹੋਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੇ ਮੁੱਖ ਪ੍ਰਬੰਧਕ ਸਿਮਰਤ ਸਿੰਘ ਕਾਹਲੋਂ ਨੇ ਕ੍ਰਿਸ਼ਨ ਜੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਗਨਤਾਸ ਸਿੰਘ, ਤਪਿੰਦਰ ਕੌਰ ਕਹਾਲੋਂ ਤੇ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ।
ਦੋਰਾਹਾ ਸ਼ਹਿਰ ਦੇ ਵੱਖ ਵੱਖ ਸਕੂਲਾਂ 'ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਦੋਰਾਹਾ, (ਮਨਜੀਤ ਸਿੰਘ ਗਿੱਲ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਦੋਰਾਹਾ ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਬਹੁਤ ਹੀ ਧੂਮਧਾਮ ਤੇ ਸ਼ਰਧਾਪੂਰਵਕ ਮਨਾਇਆ ਗਿਆ। ਦੋਰਾਹਾ ਦੇ ਮਹਿਤਾ ਗੁਰੂਕੁਲ ਪਬਲਿਕ ਸਕੂਲ, ਕਿਡਜ਼ ਵਿਲੇ ਸਕੂਲ ਤੇ ਗਰੀਨ ਗਰੋਵ ਬੱਡੀਜ਼ 'ਚ ਜਨਮ ਅਸ਼ਟਮੀ ਦੇ ਮੌਕੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਮੁਖੀਆਂ ਤੇ ਅਧਿਆਪਕਾਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ।

ਮਰੀਜ਼ ਵਲੋਂ ਜਣੇਪਾ ਕਰਵਾਉਣ ਦੇ ਬਦਲੇ ਡਾਕਟਰ 'ਤੇ ਪੈਸੇ ਮੰਗਣ ਦੇ ਦੋਸ਼

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਵਿਚ ਇਕ ਮਰੀਜ਼ ਨੇ ਡਾਕਟਰ 'ਤੇ ਕਥਿਤ ਤੌਰ ਤੇ ਜਣੇਪਾ ਕਰਵਾਉਣ ਦੇ ਬਦਲੇ ਪੈਸੇ ਮੰਗਣ ਦਾ ਦੋਸ਼ ਲਗਾਇਆ ਹੈ | ਜਦੋਂ ਕਿ ਡਾਕਟਰ ਇਸ ਨੰੂ ਝੂਠ ਕਰਾਰ ਦਿੱਤਾ ਹੈ | ਸਤਵਿੰਦਰ ਕੌਰ ਵਾਸੀ ਗਲੱਵਡੀ ਨੇ ਦੋਸ਼ ਲਾਇਆ ...

ਪੂਰੀ ਖ਼ਬਰ »

ਸ਼ਟਰਿੰਗ ਕਰਦੇ ਸਮੇਂ ਬਿਜਲੀ ਦੀਆਂ ਤਾਰਾਂ ਨਾਲ ਲੱਗਣ 'ਤੇ ਵਿਅਕਤੀ ਦੀ ਮੌਤ

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਆਜ਼ਾਦ ਨਗਰ ਵਿਖੇ ਘਰ ਦੀ ਛੱਤ 'ਤੇ ਸ਼ਟਰਿੰਗ ਦੀਆਂ ਪਲੇਟਾਂ ਨੂੰ ਟੇਪ ਲਗਾਉਂਦੇ ਸਮੇਂ ਇਕ ਵਿਅਕਤੀ ਨੂੰ ਕਰੰਟ ਲੱਗ ਜਾਣ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਹਿਚਾਣ ਸੁਰਜੀਤ ਸਿੰਘ 40 ...

ਪੂਰੀ ਖ਼ਬਰ »

ਬਿਜਲੀ ਬਿੱਲ ਦੇ ਪੈਸੇ ਮੰਗਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਦੋ ਔਰਤਾਂ ਜ਼ਖ਼ਮੀ

ਖੰਨਾ, 24 ਅਗਸਤ (ਮਨਜੀਤ ਸਿੰਘ ਧੀਮਾਨ)-ਬਿਜਲੀ ਦਾ ਬਿੱਲ ਦੇਣ ਮੌਕੇ ਪੈਸੇ ਮੰਗਣ ਤੇ ਹੋਏ ਝਗੜੇ ਦੌਰਾਨ ਦੋ ਔਰਤਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਮੀਨਾ ਪਤਨੀ ਰਾਕੇਸ਼ ਕੁਮਾਰ ਵਾਸੀ ਛੋਟਾ ਖੰਨਾ ਨੇ ਦੱਸਿਆ ਕਿ ਮੈਂ ਆਪਣੇ ਪਰਿਵਾਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਐੱਸ. ਪੀ. ਜਾਂਚ ਜਸਵੀਰ ਸਿੰਘ, ਡੀ. ਐੱਸ. ਪੀ. ਦੀਪਕ ਰਾਏ, ਐੱਸ. ਐੱਚ. ਓ. ਸਦਰ ਇੰਸ. ਬਲਜਿੰਦਰ ਸਿੰਘ ਥਾਣਾ ਸਦਰ ਖੰਨਾ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਜ਼ਖ਼ਮੀ

ਖੰਨਾ, 24 ਅਗਸਤ (ਮਨਜੀਤ ਸਿੰਘ ਧੀਮਾਨ) - ਇੱਥੋਂ ਨੇੜਲੇ ਪਿੰਡ ਗੋਹ ਵਿਖੇ ਕਣਕ ਦੇ ਢੋਲ ਦੀ ਰਿਪੇਅਰ ਕਰਨ ਵਾਲੇ ਵਿਅਕਤੀ ਨੂੰ ਪਿੰਡ ਦੇ ਹੀ ਇਕ ਵਿਅਕਤੀ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਸਤਨਾਮ ਸਿੰਘ ਵਾਸੀ ...

ਪੂਰੀ ਖ਼ਬਰ »

ਗੋਦਾਮ ਨੇੜਲੀਆਂ ਕਾਲੋਨੀਆਂ ਦੇ ਵਸਨੀਕ ਸੁਸਰੀ ਤੋਂ ਡਾਢੇ ਪ੍ਰੇਸ਼ਾਨ

ਸਾਹਨੇਵਾਲ, 24 ਅਗਸਤ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਕਸਬੇ ਦੇ ਦਰਮਿਆਨ ਵਿਚ ਸਥਿਤ ਵੱਡੇ ਖੇਤਰ ਵਿਚ ਫੈਲੇ ਫੂਡ ਕਾਰਪੋਰੇਸ਼ਨ ਇੰਡੀਆ ਦੇ ਗੋਦਾਮ ਦੇ ਖੁੱਲੇ੍ਹ ਵਿਹੜੇ ਵਿਚ ਅਨਾਜ ਦੀਆਂ ਤਰਪਾਲਾਂ ਹੇਠ ਢੱਕੀਆਂ ਲੱਖਾਂ ਬੋਰੀਆ ਵਿਚ ਚੋਖੀ ਤਾਦਾਦ ਵਿਚ ਪਲ ਰਿਹਾ ...

ਪੂਰੀ ਖ਼ਬਰ »

ਪਿੰਡ ਰੁਪਾਲੋਂ ਵਿਖੇ ਝੰਡੀ ਦੀ ਕੁਸ਼ਤੀ ਗੌਰਵ ਮਾਛੀਵਾੜਾ ਅਤੇ ਬੱਗਾ ਕੁਹਾਲੀ ਦਰਮਿਆਨ ਬਰਾਬਰ ਰਹੀ

ਬੀਜਾ, 24 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਰੁਪਾਲੋਂ ਵਿਖੇ ਗੁੱਗਾ ਮੈੜੀ ਸਪੋਰਟਸ ਕਲੱਬ, ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਨਗਰ ਨਿਵਾਸੀ, ਪ੍ਰਵਾਸੀ ਵੀਰਾਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਯਾਦ ਵਿਚ 14ਵਾਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਕੁਹਾੜਾ ਇਕਾਈ ਨੇ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ

ਕੁਹਾੜਾ, 24 ਅਗਸਤ (ਤੇਲੂ ਰਾਮ ਕੁਹਾੜਾ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਜਲਿ੍ਹਆਂਵਾਲਾ ਬਾਗ਼ ਦੀ ਸ਼ਤਾਬਦੀ ਨੰੂ ਸਮਰਪਿਤ ਪੰਜਾਬ ਭਰ ਵਿਚ ਚੇਤਨਾ ਪਰਖ ਪ੍ਰੀਖਿਆ ਲਈ ਗਈ ਸੀ | ਇਸ ਪ੍ਰੀਖਿਆ ਵਿਚ ਮਿਡਲ ਅਤੇ ਸੈਕੰਡਰੀ ਵਿਭਾਗ ਦੇ ਉਨੀ ਹਜਾਰ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਭਰਾਵਾਂ ਦੀ ਲੜਾਈ, ਦੋਵੇਂ ਧਿਰਾਂ ਹਸਪਤਾਲ ਦਾਖ਼ਲ

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ ਦੀ ਇਕ ਦੁਕਾਨ 'ਤੇ ਭਰਾ ਵਲੋਂ ਆਪਣੇ ਹੀ ਭਰਾ ਅਤੇ ਮਾਂ ਉੱਪਰ ਹਮਲਾ ਕਰ ਦਿੱਤੇ ਜਾਣ ਦੀ ਖ਼ਬਰ ਹੈ¢ ਦੁਕਾਨਦਾਰ ਰਮਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਵੇਰੇ ਅੱਠ ਵਜੇ ਦੇ ਕਰੀਬ ਉਸ ਦਾ ਭਰਾ ਪ੍ਰਭਜੋਤ ਦੁਕਾਨ ਤੇ ਆਇਆ ਅਤੇ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ 'ਚ ਬੀ. ਐੱਸ. ਸੀ. ਤੇ ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ ਦੇ ਦਾਖ਼ਲੇ ਸ਼ੁਰੂ - ਡਾ: ਸਿੱਧੂ

ਦੋਰਾਹਾ, 24 ਅਗਸਤ (ਮਨਜੀਤ ਸਿੰਘ ਗਿੱਲ)-ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ਵਿਖੇ ਇਸ ਵਰ੍ਹੇਂ ਦੇ ਬੀ. ਐੱਸ. ਸੀ. ਅਤੇ ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ ਕੋਰਸਾਂ ਲਈ ਦਾਖ਼ਲੇ ਸ਼ੁਰੂ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤੇ ਜਾਣ ਦੀ ਮੰਗ

ਕੁਹਾੜਾ, 24 ਅਗਸਤ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨ: ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨੇ ਕੁਹਾੜਾ ਵਿਖੇ ਇਕ ਪੈੱ੍ਰਸ ਬਿਆਨ ਵਿਚ ਕਿਹਾ ਹੈ ਕਿ ਪੰਜਾਬ ...

ਪੂਰੀ ਖ਼ਬਰ »

ਸ਼ਰਾਬ ਪੀਣ ਲਈ ਪਤਨੀ ਵਲੋਂ ਪੈਸੇ ਨਾ ਦੇਣ 'ਤੇ ਕੁੱਟਮਾਰ

ਖੰਨਾ, 24 ਅਗਸਤ (ਮਨਜੀਤ ਸਿੰਘ ਧੀਮਾਨ)-ਪਤਨੀ ਵਲੋਂ ਪੈਸੇ ਦੇਣ ਤੋਂ ਇਨਕਾਰ ਕਰਨ ਤੇ ਪਤੀ ਨੇ ਕੁੱਟਮਾਰ ਕਰਕੇ ਪਤਨੀ ਨੰੂ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸੁਖਵਿੰਦਰ ਕੌਰ ਪਤਨੀ ਰਾਮ ਦਾਸ ਵਾਸੀ ਮਹਿਦੂਦਾਂ ਬੱਸੀ ਪਠਾਣਾ ਨੇ ਆਪਣੇ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਕਾਂਗਰਸ ਤੇ ਅਕਾਲੀ-ਭਾਜਪਾ ਨੂੰ ਹੜ੍ਹਾਂ ਲਈ ਜ਼ਿੰਮੇਵਾਰ ਠਹਿਰਾਇਆ

ਕੁਹਾੜਾ, 24 ਅਗਸਤ (ਤੇਲੂ ਰਾਮ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਕੁੱਝ ...

ਪੂਰੀ ਖ਼ਬਰ »

ਪਿੰਡ ਦਹਿੜੂ 'ਚ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ

ਬੀਜਾ, 24 ਅਗਸਤ (ਅਵਤਾਰ ਸਿੰਘ ਜੰਟੀ ਮਾਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਚਲਾਈ ਆਯੁਸ਼ਮਾਨ ਸਿਹਤ ਬੀਮਾ ਯੋਜ਼ਨਾ ਤਹਿਤ ਅੱਜ ਪਿੰਡ ਦੈਹਿੜੂ ਦੇ ਸ੍ਰੀ ਗੁਰਦੁਆਰਾ ਮਾਨਸਰ ਸਾਹਿਬ ਵਿਖੇ 70 ਦੇ ਕਰੀਬ ਲਾਭ ਪਾਤਰੀਆਂ ਦੇ ਸਮਾਰਟ ਕਾਰਡ ਬਣਾਏ ਗਏ, ਜਿਸ 'ਚ ਨੀਲੇ ਕਾਰਡ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸ਼ਰਧਾਪੂਰਵਕ ਮਨਾਈ

ਈਸੜੂ, 24 ਅਗਸਤ (ਬਲਵਿੰਦਰ ਸਿੰਘ)-ਸ਼ਿਵ ਮੰਦਰ ਈਸੜੂ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਮੰਦਰ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ ਅਤੇ ਜਨਮ ਅਸ਼ਟਮੀ ਸਮਾਗਮਾਂ ਵਿਚ ਹਿੱਸਾ ਲਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ...

ਪੂਰੀ ਖ਼ਬਰ »

ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਾ ਕਰਵਾਇਆ

ਬੀਜਾ, 24 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ, ਵਿਖੇ 'ਬਾਇਉ ਸਾਇੰਸ' ਵਿਸ਼ੇ ਤੇ ਕੁਇਜ਼ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਰਸਤਾ ਮੰਗਣ ਨੂੰ ਲੈ ਕੇ ਹੋਏ ਝਗੜੇ ਵਿਚ ਮਾਰੇ ਗਏ ਤਨਵੀਰ ਸਿੰਘ ਦਾ ਪੋਸਟ ਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ

ਸਮਰਾਲਾ, 24 ਅਗਸਤ (ਬਲਜੀਤ ਸਿੰਘ ਬਘੌਰ)-ਬੀਤੀ ਰਾਤ ਪਿੰਡ ਬਗ਼ਲੀ ਕਲਾਂ ਵਿਖੇ ਰਸਤਾ ਮੰਗਣ ਨੂੰ ਲੈ ਕੇ ਹੋਏ ਝਗੜੇ ਵਿਚ ਮਾਰੇ ਗਏ ਤਨਵੀਰ ਸਿੰਘ (35) ਦਾ ਪੁਲਿਸ ਵਲੋਂ ਸਿਵਲ ਹਸਪਤਾਲ ਸਮਰਾਲਾ ਵਿਖੇ ਪੋਸਟ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ, ਜਿਸ ਦਾ ...

ਪੂਰੀ ਖ਼ਬਰ »

ਲਿਟਿਲ ਏਾਜਲ ਪਲੇਅ ਸਟੇਸ਼ਨ ਵਿਚ ਬੱਚਿਆਂ ਨੇ ਜਨਮ ਅਸ਼ਟਮੀ ਮਨਾਈ

ਸਮਰਾਲਾ, 24 ਅਗਸਤ (ਬਲਜੀਤ ਸਿੰਘ ਬਘੌਰ)-ਲਿਟਲ ਏਾਜਲ ਪਲੇਅ ਸਟੇਸ਼ਨ ਸਮਰਾਲਾ ਵਿਚ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਇਸ ਅਵਸਰ ਤੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੇ ਰੂਪ ਵਿੱਚ ਸਜੇ ਛੋਟੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਤੁਲਸੀ ਦਾ ...

ਪੂਰੀ ਖ਼ਬਰ »

ਕੂਹਲੀ ਖ਼ੁਰਦ 'ਚ ਪੰਜਾਬੀ ਅਦਾਕਾਰ ਜੋਬਨਪ੍ਰੀਤ ਦਾ ਸਨਮਾਨ

ਮਲੌਦ, 24 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਂ ਬੋਲੀ ਪੰਜਾਬੀ ਰਾਹੀਂ ਆਪਣੀ ਅਦਾਕਾਰੀ ਸਦਕਾ ਪੰਜਾਬੀ ਫ਼ਿਲਮ 'ਸਾਕ' ਵਿਚ ਆਪਣੀ ਵਿਲੱਖਣ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਜੋਬਨਪ੍ਰੀਤ ਸਿੰਘ ਪਿੰਡ ਕੂਹਲੀ ਖ਼ੁਰਦ ਵਿਖੇ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਲਈ ਉਚੇਚੇ ...

ਪੂਰੀ ਖ਼ਬਰ »

ਮਾਈਾਡ ਮੇਕਰ ਦਿਵਾ ਰਿਹਾ ਆਈਲੈਟਸ 'ਚ ਸ਼ਾਨਦਾਰ ਬੈਂਡ ਸਕੋਰ

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)- ਪਿਛਲੇ ਵੀਹ ਸਾਲਾਂ ਤੋਂ ਆਈਲੈਟਸ ਦੀ ਕੋਚਿੰਗ ਪ੍ਰਦਾਨ ਕਰਕੇ ਵਿਦਿਆਰਥੀਆਂ ਦੇ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਸੁਪਨੇ ਸਾਕਾਰ ਕਰਵਾ ਰਹੀ ਸੰਸਥਾ ਮਾਈਾਡ ਮੇਕਰ ਹਮੇਸ਼ਾ ਦੀ ਤਰ੍ਹਾਂ ਵਧੀਆ ਬੈਂਡ ਸਕੋਰ ਦਿਵਾ ਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਜੋਧਵਾਲ ਦੰਗਲ ਮੇਲੇ 'ਚ ਝੰਡੀ ਦੀ ਕੁਸ਼ਤੀ ਧਰਮਿੰਦਰ ਕੂਹਲੀ ਨੇ ਜਿੱਤੀ

ਮਾਛੀਵਾੜਾ ਸਾਹਿਬ, 24 ਅਗਸਤ (ਸੁਖਵੰਤ ਸਿੰਘ ਗਿੱਲ)-ਪਿੰਡ ਜੋਧਵਾਲ ਵਿਖੇ ਗੁੱਗਾ ਮਾੜੀ 'ਤੇ ਜੋਧਵਾਲ, ਰੂੜੇਵਾਲ, ਮੁਗਲੇਵਾਲ, ਚੱਕ ਸ਼ੰਭੂ, ਲੁਬਾਣਗੜ੍ਹ ਦੀਆਂ ਗ੍ਰਾਮ ਪੰਚਾਇਤਾਂ ਨੇ ਸੰਯੁਕਤ ਰੂਪ ਵਿਚ ਦੰਗਲ ਮੇਲਾ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਨਾਮਵਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੇ ਯਤਨਾਂ ਕਾਰਨ 2 ਦੀ ਬਜਾਏ 3 ਟਰੇਡਾਂ ਨਾਲ ਮੁੜ ਚਾਲੂ ਹੋਈ ਆਈ. ਟੀ. ਆਈ. ਮਲੌਦ

ਮਲੌਦ, 24 ਅਗਸਤ (ਦਿਲਬਾਗ ਸਿੰਘ ਚਾਪੜਾ)-ਪਿਛਲੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਯਤਨਾਂ ਸਦਕਾ ਰਿਕਾਰਡ ਸਮੇਂ ਵਿਚ ਤਿਆਰ ਹੋਈ ਸ਼ਹੀਦ ਬਾਬਾ ਮਹਾਰਾਜ ਸਿੰਘ ਸਰਕਾਰੀ ਆਈ. ਟੀ. ਆਈ. ਮਲੌਦ ਵਿਚ ਪਹਿਲਾ 2 ਟਰੇਡ ਚਾਲੂ ਕੀਤੇ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਕੀਤੀ ਤੱਤ-ਭੜੱਤੀ ਕਾਰਵਾਈ, ਦੁਕਾਨਾਂ ਮੁਹਰਿਓਾ ਹਟਾਇਆ ਸਾਮਾਨ

ਦੋਰਾਹਾ, 24 ਅਗਸਤ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਇੱਕੋ ਇਕ ਮੇਨ ਬਾਜਾਰ ਰੇਲਵੇ ਰੋਡ ਵਿਖੇ ਨਗਰ ਕੌਾਸਲ ਦੋਰਾਹਾ ਵੱਲੋਂ ਸੈਨੇਟਰੀ ਇੰਸਪੈਕਟਰ ਅਜੈ ਕੁਮਾਰ ਦੀ ਅਗਵਾਈ ਹੇਠ ਦੁਕਾਨਾਂ ਤੋ 8 ਫੁੱਟ ਤੋਂ ਅਗੇ ਸਮਾਨ ਰੱਖਣ ਵਾਲਿਆਂ ਿਖ਼ਲਾਫ਼ ਸਮਾਨ ਜ਼ਬਤ ...

ਪੂਰੀ ਖ਼ਬਰ »

ਪਿੰਡ ਭੌਰਲਾ ਦੇ ਡਾਇਮੰਡ ਕਬੱਡੀ ਕੱਪ ਵਿਚ ਅੱਜ ਹੋਣਗੇ ਕਬੱਡੀ ਕਲੱਬਾਂ ਦੇ ਫਸਵੇਂ ਮੁਕਾਬਲੇ

ਬੀਜਾ, 24 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਭੌਰਲਾ ਵਿਖੇ ਕਬੱਡੀ ਦੇ ਉੱਘੇ ਖਿਡਾਰੀ ਸਵ ਬਖ਼ਸ਼ੀਸ਼ ਸਿੰਘ ਭੌਰਲਾ ਦੀ ਯਾਦ ਨੂੰ ਸਮਰਪਿਤ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਨਾਲ 75ਵਾਂ ਬਾਬਾ ਲਾਲ ਸਿੰਘ ਯਾਦਗਾਰੀ ਡਾਇਮੰਡ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਸ਼ੁਰੂ

ਰਾੜਾ ਸਾਹਿਬ, 24 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀਂ ਸਬੰਧੀ ਅੱਜ ਰੂਹਾਨੀਅਤ ਦੇ ਮਹਾਨ ਕੇਂਦਰ ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 24 ਅਗਸਤ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸ਼ਿਵਮ ਕੁਮਾਰ ਵਾਸੀ ਖੰਨਾ ਨੇ ਦੱਸਿਆ ਕਿ ਮੈਂ ਆਪਣੇ ਮੋਟਰਸਾਈਕਲ ਤੇ ਪਾਇਲ ਤੋਂ ਖੰਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX