ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਹਰਿਆਣਾ ਹਿਮਾਚਲ

ਜਨ ਅਸ਼ੀਰਵਾਦ ਯਾਤਰਾ ਨੇ ਜ਼ਿਲ੍ਹਾ ਕੁਰੂਕਸ਼ੇਤਰ ਦੀਆਂ ਚਾਰੇ ਵਿਧਾਨ ਸਭਾ ਖੇਤਰਾਂ 'ਚ ਬਣਾਇਆ ਭਾਜਪਾ ਦਾ ਮਾਹੌਲ

ਸ਼ਾਹਬਾਦ ਮਾਰਕੰਡਾ, 24 ਅਗਸਤ (ਅਵਤਾਰ ਸਿੰਘ)-ਮੁੱਖ ਮੰਤਰੀ ਮਨੋਹਰ ਲਾਲ ਦੀ ਜਨ ਆਸ਼ੀਰਵਾਦ ਯਾਤਰਾ ਨੇ ਜ਼ਿਲ੍ਹਾ ਕੁਰੂਕਸ਼ੇਤਰ ਦੀਆਂ ਚਾਰੋਂ ਵਿਧਾਨ ਸਭਾ ਖੇਤਰਾਂ ਵਿਚ ਭਾਜਪਾ ਦਾ ਮਾਹੌਲ ਤਿਆਰ ਕੀਤਾ ਹੈ | ਇਸ ਯਾਤਰਾ ਨਾਲ ਜਿੱਥੇ ਭਾਜਪਾ ਵਰਕਰਾਂ ਵਿਚ ਉਤਸ਼ਾਹ ਵਧਿਆ ਹੈ, ਉੱਥੇ ਹੀ ਵਿਰੋਧੀ ਨੇਤਾਵਾਂ ਤੇ ਵਰਕਰਾਂ ਦੇ ਮਨ ਨੂੰ ਵੀ ਆਪਣੇ ਵੱਲ ਕਰਨ ਦਾ ਕਾਰਜ ਕੀਤਾ ਹੈ | ਮੁੱਖ ਮੰਤਰੀ ਨੇ ਇਸ ਯਾਤਰਾ ਦੌਰਾਨ ਜ਼ਿਲ੍ਹੇ ਵਿਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅਤੇ ਕਈਆਂ ਦਾ ਉਦਘਾਟਨ ਵੀ ਕੀਤਾ | ਇਸ ਤੋਂ ਇਲਾਵਾ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ | ਮੁੱਖ ਮੰਤਰੀ ਮਨੋਹਰ ਲਾਲ 19 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਾ ਕੁਰੂਕਸ਼ੇਤਰ ਦੇ ਲਾਡਵਾ ਹਲਕੇ ਦੇ ਪਿੰਡ ਬਡਸ਼ਾਮੀ ਵਿਚ ਜਨ ਅਸ਼ੀਰਵਾਦ ਯਾਤਰਾ ਨਾਲ ਕੁਰੂਕਸ਼ੇਤਰ ਦੀ ਸੀਮਾ ਵਿਚ ਪ੍ਰਵੇਸ਼ ਹੋਏ | ਇਸ ਵਿਧਾਨ ਸਭਾ ਖੇਤਰ ਵਿਚ ਹਰ ਜਗ੍ਹਾ ਜੋਰਦਾਰ ਸਵਾਗਤ ਹੋਇਆ ਅਤੇ ਯਾਤਰਾ ਨੇ ਸ਼ਾਹਬਾਦ ਵਿਧਾਨਸਭਾ ਖੇਤਰ ਨੂੰ ਵੀ ਕਵਰ ਕੀਤਾ | ਇਸ ਵਿਧਾਨ ਸਭਾ ਖੇਤਰ ਵਿਚ ਮੁੱਖ ਮੰਤਰੀ ਨੇ ਹਰਿਆਣਾ ਪ੍ਰਦੇਸ਼ ਵਿਚ ਮਨੁੱਖ ਸੰਪਦਾ ਮੰਤਰਾਲਾ ਬਣਾਉਣ ਦਾ ਐਲਾਨ ਕਰ ਕੇ ਸ਼ਾਹਬਾਦ ਨੂੰ ਇਤਿਹਾਸ ਦੇ ਪੰਨਿਆਂ ਦੇ ਨਾਲ ਜੋੜਨ ਦਾ ਕਾਰਜ ਕੀਤਾ | 20 ਅਗਸਤ ਨੂੰ ਅੰਬਾਲੇ ਦੇ ਰਸਤੇ ਪਿਹੋਵਾ ਵਿਧਾਨ ਸਭਾ ਖੇਤਰ ਦੇ ਪਿੰਡ ਸੈਣੀਮਾਜਰਾ ਪਹੁੰਚੀ, ਜਿੱਥੇ 17 ਤੋਂ ਜ਼ਿਆਦਾ ਥਾਵਾਂ ਉੱਤੇ ਸਵਾਗਤ ਕੀਤਾ | ਥਾਨੇਸਰ ਵਿਧਾਨ ਸਭਾ ਖੇਤਰ ਵਿਚ 70 ਤੋਂ ਜ਼ਿਆਦਾ ਸੰਸਥਾਵਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਦਾ ਸਵਾਗਤ ਕੀਤਾ | ਮੁੱਖ ਮੰਤਰੀ ਮਨੋਹਰ ਲਾਲ ਨੇ ਪਾਣੀ ਆਵਾਜ ਅਤੇ ਪ੍ਰਕਾਸ਼ ਪ੍ਰਾਜੈਕਟ ਦੇ ਉਦਘਾਟਨ ਸਮੇਤ 111 ਕਰੋੜ 12 ਲੱਖ ਰੁਪਏ ਦੀ 7 ਸਕੀਮਾਂ ਦਾ ਉਦਘਾਟਨ ਕੀਤਾ | ਇਸ ਤੋਂ ਉਪਰੰਤ 22 ਅਗਸਤ ਨੂੰ ਮੁੱਖ ਮੰਤਰੀ ਨੇ 225 ਕਰੋੜ ਰੁਪਏ ਦੀ ਐਲੀਵੇਟਿਡ ਰੇਲ ਟ੍ਰੈਕ ਪ੍ਰਯੋਜਨਾ ਦੀ ਸੁਗਾਤ ਦੇ ਕੇ ਕੁਰੂਕਸ਼ੇਤਰ ਦੇ ਇਤਿਹਾਸਕ ਪੰਨਿਆਂ ਵਿਚ ਇਕ ਨਵਾਂ ਅਧਿਆਏ ਜੋੜਨ ਦਾ ਕੰਮ ਕੀਤਾ | ਰਾਜ ਮੰਤਰੀ ਕਿ੍ਸ਼ਨ ਕੁਮਾਰ ਬੇਦੀ, ਸਾਂਸਦ ਨਾਇਬ ਸਿੰਘ ਸੈਣੀ, ਵਿਧਾਇਕ ਸੁਭਾਸ਼ ਸੁਧਾ, ਵਿਧਾਇਕ ਡਾ. ਪਵਨ ਸੈਣੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਵੀਰ ਮਿਰਜਾਪੁਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਜਨ ਆਸ਼ੀਰਵਾਦ ਯਾਤਰਾ ਕੱਢ ਕੇ ਕੁਰੂਕਸ਼ੇਤਰ ਦੇ ਨਾਲ-ਨਾਲ ਹਰਿਆਣਾ ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਇਕ ਅਜਿਹਾ ਮਾਹੌਲ ਤਿਆਰ ਕੀਤਾ ਹੈ, ਜਿਸ ਦੇ ਨਾਲ ਭਾਜਪਾ 75 ਪਲੱਸ ਦਾ ਟੀਚਾ ਆਰਾਮ ਨਾਲ ਪੂਰਾ ਕਰ ਲਵੇਗੀ |

ਭਾਜਪਾ ਦੇ ਮੈਂਬਰ ਵਧ ਕੇ ਹੋਏ 77 ਲੱਖ

ਕੋਲਕਾਤਾ, 24 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਮੈਂਬਰਾਂ ਦੀ ਗਿਣਤੀ ਮਿੱਥੇ ਟਿੱਚੇ ਨਾਲੋਂ ਵੱਧ ਹੋਈ ਹੈ | ਭਾਜਪਾ ਆਗੂ ਰਾਹੁਲ ਸਿਨਹਾ ਨੇ ਦੱਸਿਆ ਕਿ ਕੇਂਦਰੀ ਲੀਡਰਸ਼ਿਪ ਵਲੋਂ ਪਹਿਲਾਂ 50 ਲੱਖ ਮੈਂਬਰਾਂ ਦਾ ਨਿਸ਼ਾਨਾ ਮਿਥਿਆ ਗਿਆ ਸੀ, ਜਿਹੜਾ ਬਾਅਦ ...

ਪੂਰੀ ਖ਼ਬਰ »

ਹਲਕੇ ਦੇ ਹਰੇਕ ਗੁਰਦੁਆਰੇ ਨੂੰ ਪੱਖਾ ਦਿੱਤਾ ਜਾਵੇਗਾ-ਬਲਵੰਤ ਬਾਜ਼ੀਗਰ

ਗੁਹਲਾ ਚੀਕਾ, 24 ਅਗਸਤ (ਓ.ਪੀ. ਸੈਣੀ)- ਪਿੰਡ ਸੈਰ ਵਿਖੇ ਵਿਧਾਇਕ ਕੁਲਵੰਤ ਬਾਜ਼ੀਗਰ ਦੇ ਵੱਡੇ ਭਰਾ ਬਲਵੰਤ ਬਾਜ਼ੀਗਰ ਨੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦਾ ਪੱਖਾ ਦੇ ਕੇ ਸ਼ਲਾਘਾਯੋਗ ਕੰਮ ਕੀਤਾ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਵਿਧਾਇਕ ਦੀ ਦੇਖ-ਰੇਖ ਹੇਠ ਗੁਹਲਾ ...

ਪੂਰੀ ਖ਼ਬਰ »

ਛੁੱਟੀ ਮੰਗਣ 'ਤੇ ਗਰਭਵਤੀ ਕਰਮਚਾਰੀ ਨੂੰ ਕੀਤਾ ਬਰਖਾਸਤ

ਕੋਲਕਾਤਾ, 24 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਇੰਡੀਅਨ ਇੰਸਟੀਚੂਟ ਆਫ ਮੈਨੇਜਮੇਂਟ ਦੀ ਕੋਲਕਾਤਾ ਬ੍ਰਾਂਚ ਵਲੋਂ ਇਕ ਗਰਭਵਤੀ ਕਰਮਚਾਰੀ ਨੂੰ ਨੌਕਰੀ ਤੋਂ ਬਰਖਾਸ਼ਤ ਕਰ ਦਿੱਤਾ ਹੈ | ਦੱਸਿਆ ਗਿਆ ਹੈ ਕਿ ਗਰਭਵਤੀ ਕਰਮਚਾਰੀ ਨੇ ਛੁੁੱਟੀ ਦੀ ਮੰਗ ਕੀਤੀ ਸੀ ਪਰ ...

ਪੂਰੀ ਖ਼ਬਰ »

ਹੁਣ ਮੀਨੂ ਵੇਖ ਕੇ ਦੇਣਾ ਹੋਵੇਗਾ ਮਿਡ ਡੇ ਮਿਲ

ਕੋਲਕਾਤਾ, 24 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਇਥੋਂ ਦੇ ਹੁਗਲੀ ਜਿਲੇ ਦੇ ਇਕ ਸਕੂਲ 'ਚ ਮਿਡ ਡੇ ਮਿਲ 'ਚ ਨਮਕ-ਚਾਵਲ ਵਰਤਾਏ ਜਾਣ ਵਾਲਾ ਇਕ ਵੀਡੀਓ ਸਥਾਨਕ ਟੀ ਵੀ ਚੈਨਲ 'ਤੇ ਵਾਇਰਲ ਹੋਣ ਤੋਂ ਬਾਅਦ ਰਾਜ ਸਰਕਾਰ ਨੇ ਹੁਣ ਮੀਨੂ ਫਿਕਸ ਕਰ ਦਿੱਤਾ ਹੈ | ਚੁਨਚੁਰਾ ਬਾਨੀਮਦਰ ...

ਪੂਰੀ ਖ਼ਬਰ »

ਚੌਟਾਲਾ ਪਰਿਵਾਰ 'ਤੇ ਬਾਦਲ ਦੀਆਂ ਦਲੀਲਾਂ ਦਾ ਨਾ ਹੋਇਆ ਅਸਰ

ਕਾਲਾਂਵਾਲੀ, 24 ਅਗਸਤ (ਭੁਪਿੰਦਰ ਪੰਨੀਵਾਲੀਆ)-ਕਿਸੇ ਸਮੇਂ ਦੇਸ਼ ਦੀ ਰਾਜਨੀਤੀ 'ਚ ਰਹੇ ਕੱਦਾਵਰ ਰਾਜਨੀਤਕ ਆਗੂ ਰਹੇ ਚੌਧਰੀ ਦੇਵੀ ਲਾਲ ਦਾ ਪਰਿਵਾਰ ਅੱਜ ਦੇਸ਼ ਤਾਂ ਦੂਰ ਦੀ ਗੱਲ ਹਰਿਆਣਾ ਦੀ ਰਾਜਨੀਤੀ 'ਚ ਵੀ ਪਿਛੜਦਾ ਜਾ ਰਿਹਾ ਹੈ | ਪਿਛਲੇ ਦਿਨੀਂ ਚੌਧਰੀ ਓਮ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੌਰਾਨ ਕੀਰਤਨੀ ਜਥਿਆਂ ਨੇ ਸੰਗਤ ਨੂੰ ਇਲਾਹੀ ਬਾਣੀ ਨਾਲ ਕੀਤਾ ਨਿਹਾਲ

ਜਗਾਧਰੀ/ਯਮੁਨਾਨਗਰ, 24 ਅਗਸਤ (ਜਗਜੀਤ ਸਿੰਘ/ਗੁਰਦਿਆਲ ਸਿੰਘ ਨਿਮਰ)-ਸਥਾਨਕ ਡੇਰਾ ਸੰਤ ਨਿਸ਼ਚਲ ਸਿੰਘ ਥੜ੍ਹਾ ਸਾਹਿਬ ਜੋੜੀਆਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਸੰਤ ਪੰਡਿਤ ਨਿਸ਼ਚਲ ਸਿੰਘ ਅਤੇ ...

ਪੂਰੀ ਖ਼ਬਰ »

ਮਾਤਾ ਹਰਕੀ ਦੇਵੀ ਮਹਿਲਾ ਕਾਲਜ ਆਫ਼ ਐਜੂਕੇਸ਼ਨ 'ਚ ਹੋਇਆ ਵਿਦਾਈ ਸਮਾਰੋਹ

ਕਾਲਾਂਵਾਲੀ, 24 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਮਹਿਲਾ ਕਾਲਜ ਆਫ਼ ਐਜੂਕੇਸ਼ਨ ਵਿਚ ਬੀ.ਐਡ. ਦੀਆ ਵਿਦਿਆਰਥਣਾਂ ਵਲੋਂ ਵਿਦਾਈ ਸਮਾਰੋਹ ਕੀਤਾ ਗਿਆ | ਪ੍ਰੋਗਰਾਮ ਦਾ ਸ਼ੁਰੂਆਤ ਸੰਸਥਾ ਦੇ ਸਕੱਤਰ ਮੰਦਰ ਸਿੰਘ ਸਰਾਂ ਅਤੇ ਕਾਲਜ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਹਿਲਾ ਦੀ ਮੌਤ

ਸਿਰਸਾ, 24 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਪਿੰਡ ਬੀਰੂਵਾਲਾ ਗੁੜਾ ਵਿਚ ਇਕ ਮਹਿਲਾ ਨੂੰ ਆਟਾ ਚੱਕੀ ਤੋਂ ਕਰੰਟ ਲੱਗ ਗਿਆ | ਪਰਿਵਾਰ ਮਹਿਲਾ ਨੂੰ ਬੜਾਗੁੜਾ ਸਥਿਤ ਪ੍ਰਾਇਮਰੀ ਸਿਹਤ ਕੇਂਦਰ ਲੈ ਕੇ ਗਏ ਜਿਥੇ ਡਾਕਟਰਾਂ ਨੇ ਮਹਿਲਾ ਨੂੰ ਮਿ੍ਤਕ ਐਲਾਨ ਦਿੱਤਾ ਪਰ ...

ਪੂਰੀ ਖ਼ਬਰ »

ਨਾਬਾਲਗ ਦੀ ਸ਼ਿਕਾਇਤ 'ਤੇ ਪੋਸਕੋ ਐਕਟ ਤਹਿਤ ਕੇਸ ਦਰਜ

ਸਿਰਸਾ, 24 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਮਹਿਲਾ ਥਾਣਾ ਪੁਲਿਸ ਨੇ ਇਕ ਨਾਬਾਲਗ ਦੀ ਸ਼ਿਕਾਇਤ 'ਤੇ ਇਕ ਮਹਿਲਾ ਸਮੇਤ ਦੋ ਜਣਿਆਂ ਦੇ ਿਖ਼ਲਾਫ਼ ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ | ਇਸ ਮਾਮਲੇ ਵਿਚ ਹਾਲੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ | ਮਹਿਲਾ ਥਾਣਾ ...

ਪੂਰੀ ਖ਼ਬਰ »

ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਇਲਾਜ ਨਾ ਕਰਨ 'ਤੇ ਲੋਕਾਂ ਨੇ ਹਸਪਤਾਲ ਅੱਗੇ ਲਗਾਇਆ ਧਰਨਾ

ਕਾਲਾਂਵਾਲੀ, 24 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਵਿਚ ਨਸ਼ੇ ਦੇ ਿਖ਼ਲਾਫ਼ ਬਣਾਈ ਗਈ ਕਮੇਟੀ ਨੇ ਸਰਕਾਰੀ ਸਿਹਤ ਕੇਂਦਰ ਔਢਾਂ ਵਿਚ ਨਸ਼ਾ ਛੱਡਣ ਵਾਲਿਆਂ ਨੂੰ ਦਾਖਿਲ ਨਾ ਕੀਤੇ ਜਾਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਦਿੱਤਾ | ਧਰਨੇ 'ਤੇ ...

ਪੂਰੀ ਖ਼ਬਰ »

ਬੇਅੰਤ ਵਿੱਦਿਆ ਭਵਨ ਜੀਵਨ ਨਗਰ ਦੇ 28 ਖਿਡਾਰੀ ਸੂਬਾਈ ਮੁਕਾਬਲਿਆਂ ਲਈ ਚੁਣੇ

ਏਲਨਾਬਾਦ, 24 ਅਗਸਤ (ਜਗਤਾਰ ਸਮਾਲਸਰ)-ਸਿਰਸਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਆਯੋਜਿਤ ਹੋਏ ਦੋ ਰੋਜ਼ਾ ਖੇਡ ਮੁਕਾਬਲਿਆਂ 'ਚ ਜ਼ਿਲ੍ਹੇ ਦੇ ਸੱਤ ਬਲਾਕਾਂ ਦੇ ਖਿਡਾਰੀਆਂ ਨੇ ਸ਼ਿਰਕਤ ਕੀਤੀ | ਏਲਨਾਬਾਦ ਬਲਾਕ ਦੀ ਅਗਵਾਈ ਕਰਦਿਆਂ ਬੇਅੰਤ ਵਿੱਦਿਆ ਭਵਨ ਜੀਵਨ ...

ਪੂਰੀ ਖ਼ਬਰ »

ਚਾਇਨਾ ਟਾਊਨ 'ਚ ਸਹੁਰੇ ਤੇ ਨੂੰ ਹ ਦੀ ਭੇਦਭਰੇ ਹਾਲਾਤ 'ਚ ਮੌਤ

ਕੋਲਕਾਤਾ, 24 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਇਥੋਂ ਦੇ ਟੇਂਗਰਾ ਥਾਨਾ ਇਲਾਕੇ ਦੇ ਚਾਇਨਾ ਟਾਊਨ 'ਚ ਦੋ ਚੀਨੀ ਨਾਗਰਿਕਾਂ ਸਹੁਰੇ ਲੀ ਕਾ ਸਾਂਗ (80) ਤੇ ਉਸਦੀ ਨੂੰ ਹ ਲੀ ਹੋਉ ਮਿਹਾ (60) ਦੀ ਮੌਤ ਹੋ ਗਈ ਹੈ | ਦੱਸਿਆ ਜਾਂਦਾ ਹੈ ਕਿ ਲੋਹੇ ਦੀ ਬਾਲਟੀ ਨਾਲ ਉਨਾਂ 'ਤੇ ਹਮਲਾ ਕੀਤਾ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ’ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਨੂੰ ਨਵੀਆਂ ਕਿਤਾਬਾਂ ਕਾਪੀਆਂ ਦੇਣ ਦਾ ਕੀਤਾ ਐਲਾਨ

ਨੂਰਪੁਰ ਬੇਦੀ, 24 ਅਗਸਤ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਬੀਤੇ ਦਿਨੀਂ ਭਾਰੀ ਬਾਰਸ਼ ਨਾਲ ਆਏ ਹੜ੍ਹ ਨਾਲ ਵਿਧਾਨਸਭਾ ਹਲਕਾ ਰੂਪਨਗਰ ...

ਪੂਰੀ ਖ਼ਬਰ »

ਜਿੰਦਲ ਗੋਤ ਦੇ ਜਠੇਰਿਆਂ ਦਾ ਮੇਲ 29 ਤੇ 30 ਨੂੰ

ਜੀਂਦ, 24 ਅਗਸਤ (ਪ.ਪ.)- ਸਮੂਹ ਜਿੰਦਲ ਪਰਿਵਾਰ ਦੇ ਜਠੇਰਿਆਂ ਦਾ ਮੇਲਾ 29 ਤੇ 30 ਅਗਸਤ ਨੂੰ ਲਜਵਾਲਾਂ ਕਲਾਂ ਜੀਂਦ (ਹਰਿਆਣਾ) ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸ਼ਾਮ ਲਾਲ ਨੇ ਦੱਸਿਆ ਕਿ 29 ਅਗਸਤ ਨੂੰ ਚੌਾਕੀ ਲਗਾਈ ਜਾਵੇਗੀ ਤੇ 30 ਨੂੰ ...

ਪੂਰੀ ਖ਼ਬਰ »

ਪੱਤਰਕਾਰ ਧਰਮ ਪਾਲ ਨਾਲ ਸਪੀਕਰ ਨੇ ਕੀਤਾ ਦੁੱਖ ਸਾਂਝਾ

ਸੰਤੋਖਗੜ੍ਹ, 24 ਅਗਸਤ (ਮਲਕੀਅਤ ਸਿੰਘ)-'ਅਜੀਤ' ਦੇ ਸੁਖਸਾਲ ਤੋਂ ਪੱਤਰਕਾਰ ਧਰਮ ਪਾਲ ਦੇ ਪਿਤਾ ਚੌਧਰੀ ਬਚਨ ਸਿੰਘ ਦੇ ਅਕਾਲ ਚਲਾਣਾ ਕਰਨ 'ਤੇ ਅੱਜ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ ਸਿੰਘ ਨੇ ਉਨ੍ਹਾਂ ਦੇ ਗ੍ਰਹਿ ਪਿੰਡ ਮਹਿਲਵਾਂ ਵਿਖੇ ਪਹੁੰਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਗੋਤਾਖ਼ੋਰਾਂ ਦਾ ਕੀਤਾ ਸਨਮਾਨ

ਰੂਪਨਗਰ, 24 ਅਗਸਤ (ਮਨਜਿੰਦਰ ਸਿੰਘ ਚੱਕਲ)-ਜ਼ਿਲੇ੍ਹ ਰੂਪਨਗਰ ਵਿਚ 17 ਅਤੇ 18 ਅਗਸਤ ਨੂੰ ਭਾਰੀ ਮੀਂਹ ਪੈਣ ਅਤੇ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲੇ੍ਹ ਦੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿਚ ਹੜ੍ਹ ਆ ਗਿਆ ਸੀ | ਉਸ ਸਮੇਂ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਨੇ ਲਈ ਹੜ੍ਹ ਪੀੜਤਾਂ ਦੀ ਸਾਰ

ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਲਾਕੇ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਹਮਦਰਦੀ ਪ੍ਰਗਟ ਕੀਤੀ | ਬਲਾਕ ਨੂਰਪੁਰ ਬੇਦੀ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਬੰਨ੍ਹ ਤੋਂ ਬਾਹਰ ਦੇ ਖੇਤਾਂ ਵਿਚ ਖੜ੍ਹਾ ਪਾਣੀ ਕਢਾਉਣ ਦੀ ਮੰਗ

ਬੇਲਾ, 24 ਅਗਸਤ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਅਟਾਰੀ ਜੱਸੜਾ, ਦਾਊਦਪੁਰ, ਰਸੀਦਪੁਰ, ਲੱਖੇਵਾਲ ਆਦਿ ਦੇ ਅਨੇਕਾਂ ਹੀ ਪਿੰਡਾਂ ਦੇ ਕਿਸਾਨਾਂ ਦੇ ਸਤਲੁਜ ਦਰਿਆ ਦੇ ਬੰਨ੍ਹ ਤਾੋ ਬਾਹਰ ਦੇ ਖੇਤਾਂ ਵਿਚੋਂ ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਪਾਣੀ ਦੀ ਨਿਕਾਸੀ ਨਾ ਹੋਣ ...

ਪੂਰੀ ਖ਼ਬਰ »

ਅਗਲੀ ਵਿਧਾਨ ਸਭਾ ਚੋਣ ਟੋਹਾਣਾ ਹਲਕੇ ਤੋਂ ਹੀ ਲੜਾਂਗਾਂ-ਨਿਸ਼ਾਨ ਸਿੰਘ

ਟੋਹਾਣਾ, 24 ਅਗਸਤ (ਗੁਰਦੀਪ ਸਿੰਘ ਭੱਟੀ) - ਜਨਨਾਇਕ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਉਨ੍ਹਾਂ ਦੇ ਚੋਣ ਨਾ ਲੜਨ ਦੀਆਂ ਉਠ ਰਹੀਆਂ ਅਫ਼ਵਾਹਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਟੋਹਾਣਾ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਣਗੇ | ਉਨ੍ਹਾਂ ਅੱਜ ਰਤੀਆ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਪਤਵਾਰ' ਹੋਈ ਜਾਰੀ

ਸਿਰਸਾ, 24 ਅਗਸਤ (ਭੁਪਿੰਦਰ ਪੰਨੀਵਾਲੀਆ)-ਪੰਜਾਬੀ ਲਘੂ ਫ਼ਿਲਮ 'ਪਤਵਾਰ' ਰਿਲੀਜ਼ ਹੋ ਗਈ | ਫ਼ਿਲਮ 'ਚ ਬਤੌਰ ਹੀਰੋਇਨ ਦਾ ਕਿਰਦਾਰ ਨਿਭਾਅ ਰਹੀ ਕੌਰ ਜੈਸਿਕਾ ਨੇ ਆਪਣੇ ਪਰਿਵਾਰ ਨਾਲ ਉਦਘਾਟਨੀ ਸ਼ੋਅ ਵੇਖਿਆ | ਫ਼ਿਲਮ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕੌਰ ਜੈਸਿਕਾ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ

ਯਮੁਨਾਨਗਰ, 24 ਅਗਸਤ (ਗੁਰਦਿਆਲ ਸਿੰਘ ਨਿਮਰ)-ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਤ ਦੀ ਖ਼ਬਰ ਸੁਣ ਕੇ ਖਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ, ਸਟਾਫ ਮੈਂਬਰ ਤੇ ਵਿਦਿਆਰਥੀਆਂ ਅਫਸੋਸ ਪ੍ਰਗਟ ਕੀਤਾ | ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਦੀ ਜਨ ਆਸ਼ੀਰਵਾਦ ਯਾਤਰਾ 'ਚ ਪਹੰੁਚਣ ਲਈ ਲੋਕਾਂ ਨੂੰ ਦਿੱਤਾ ਸੱਦਾ

ਫਤਿਹਾਬਾਦ, 24 (ਹਰਬੰਸ ਸਿੰਘ ਮੰਡੇਰ)- ਭਾਜਪਾ ਦੀ ਇਮਾਨਦਾਰ ਸਰਕਾਰ ਨੇ ਰਾਜ ਅਤੇ ਦੇਸ਼ ਦੀ ਸਥਿਤੀ ਬਦਲ ਦਿੱਤੀ ਹੈ | ਸਰਕਾਰੀ ਨੌਕਰੀਆਂ 'ਚ ਪਾਰਦਰਸ਼ਤਾ ਆਈ ਹੈ | ਨੌਜਵਾਨ ਹੁਣ ਆਪਣੀ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਪ੍ਰਾਪਤ ਕਰ ਹਰੇ ਹਨ | ਇਹ ਸ਼ਬਦ ਸੀਨੀਅਰ ਭਾਜਪਾ ਆਗੂ ...

ਪੂਰੀ ਖ਼ਬਰ »

ਐਗਰੀਮੈਂਟ ਦੇ ਬਾਵਜੂਦ ਮਿੱਲ ਮਾਲਕਾਂ ਨੇ ਮਿੱਲ ਚਾਲੂ ਕਰਨ ਤੋਂ ਕੀਤਾ ਇਨਕਾਰ

• ਭੂਨਾ ਦੇ ਕਿਸਾਨਾਂ 'ਚ ਰੋਸ ਟੋਹਾਣਾ, 24 ਅਗਸਤ (ਗੁਰਦੀਪ ਸਿੰਘ ਭੱਟੀ) - ਹਰਿਆਣਾ ਸਹਿਕਾਰੀ ਵਿਭਾਗ ਦੀ ਭੂਨਾ ਚੀਨੀ ਮਿਲ ਨਿੱਜੀ ਹੱਥਾਂ ਵਿਚ ਵੇਚ ਦੇਣ 'ਤੇ ਇਕ ਸਾਲ 'ਚ ਚਾਲੂ ਕਰਨ ਦੇ ਵਾਅਦੇ ਤੋਂ ਖ੍ਰੀਦਦਾਰ ਵਾਹਿਦ ਸੰਧਰ ਕੰਪਨੀ ਨੇ ਹੱਥ ਖੜੇ ਕਰ ਦੇਣ 'ਤੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਮੁੱਖ ਮੰਤਰੀ ਵਲੋਂ ਕੀਤੀ ਜਾ ਰਹੀ ਅਣਦੇਖੀ ਦੇ ਚਲਦੇ ਕਿਸਾਨਾਂ ਵਿਚ ਗੁੱਸਾ

ਸ਼ਾਹਬਾਦ ਮਾਰਕੰਡਾ, 24 ਅਗਸਤ (ਅਵਤਾਰ ਸਿੰਘ)-ਹਰਿਆਣਾ ਵਿਚ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਰਾਸ਼ਟਰੀ ਕਿਸਾਨ ਮਜਦੂਰ ਸੰਗਠਨ ਦੇ ਸੂਬਾ ਪ੍ਰਧਾਨ ਰਾਜਿੰਦਰ ਆਰੀਆ ਦਾਦੂਪੁਰ ਨੇ ਕਿਹਾ ਕਿ ਹਰਿਆਣਾ ਪ੍ਰਦੇਸ਼ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਮੁੱਖ ਮੰਤਰੀ ਵਲੋਂ ...

ਪੂਰੀ ਖ਼ਬਰ »

ਹੜ੍ਹ ਕਾਰਨ ਰਾਏਪੁਰ ਸਾਹਨੀ ਨੂੰ ਜਾਂਦੀ ਸੜਕ 'ਚ ਪਏ ਵੱਡੇ ਪਾੜ ਨੂੰ ਮਿੱਟੀ ਪਾ ਕੇ ਪੂਰਿਆ

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਦਿਨੀਂ ਆਏ ਭਿਆਨਕ ਹੜ੍ਹਾਂ ਕਾਰਨ ਨੇੜਲੇ ਪਿੰਡ ਰਾਏਪੁਰ ਸਾਹਨੀ ਨੂੰ ਜਾਂਦੀ ਮੁੱਖ ਸੜਕ 'ਚ ਪਏ ਵੱਡੇ ਪਾੜ ਨੂੰ ਅੱਜ ਸਥਾਨਕ ਬੀ. ਡੀ. ਪੀ. ਓ. ਦਰਸ਼ਨ ਸਿੰਘ ਦੀ ਅਗਵਾਈ ਹੇਠ ਆਈ ਟੀਮ ਵਲੋਂ ਮਿੱਟੀ ...

ਪੂਰੀ ਖ਼ਬਰ »

ਦੀਵਾਨ ਕੁਲਦੀਪ ਸਿੰਘ ਚੋਪੜਾ ਸਰਬਸੰਮਤੀ ਨਾਲ ਚੇਅਰਮੈਨ ਚੁਣੇ

ਕਰਨਾਲ, 24 ਅਗਸਤ (ਗੁਰਮੀਤ ਸਿੰਘ ਸੱਗੂ)-ਸ: ਬਲਵੰਤ ਸਿੰਘ ਟੈਕਨੀਕਲ ਅਤੇ ਸਾਇੰਟਿਫਿਕ ਐਜੂਕੇਸ਼ਨ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਸੁਸਾਇਟੀ ਵਲੋਂ ਚਲਾਏ ਜਾ ਰਹੇ ਐਸ.ਬੀ.ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਚੋਣ ਵਿਚ ਦੀਵਾਨ ਕੁਲਦੀਪ ਸਿੰਘ ਚੋਪੜਾ ਨੂੰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਅਭਿਮਨਿਊ ਸ਼ਾਖਾ ਨੇ ਸੈਮੀਨਾਰ ਕਰਵਾਇਆ

ਕਰਨਾਲ, 24 ਅਗਸਤ (ਗੁਰਮੀਤ ਸਿੰਘ ਸੱਗੂ)-ਭਾਰਤ ਵਿਕਾਸ ਪ੍ਰੀਸ਼ਦ ਅਭਿਮਨਿਊ ਸ਼ਾਖਾ ਵਲੋਂ ਆਪਣਾ ਪਾਰਕ ਪ੍ਰੇਮ ਨਗਰ ਵਿਖੇ ਵਾਤਾਵਰਨ ਬਚਾਓ, ਜਲ ਬਚਾਓ, ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਪਲਾਸਟਿਕ ਦੇ ਬੁਰੇ ਅਸਰ ਵਿਸ਼ੇ 'ਤੇ ਸੈਮੀਨਾਰ ਕੀਤਾ ਗਿਆ | ਇਸ ਮੌਕੇ ਬੱਚਿਆਂ ਨੇ ...

ਪੂਰੀ ਖ਼ਬਰ »

ਖੂਨਦਾਨ ਕੈਂਪ ਵਿਚ 44 ਲੋਕਾਂ ਨੇ ਕੀਤਾ ਖੂਨਦਾਨ

ਕਰਨਾਲ, 24 ਅਗਸਤ (ਗੁਰਮੀਤ ਸਿੰਘ ਸੱਗੂ)-ਸੁਤੰਤਰਤਾ ਸੈਨਾਨੀ ਅਤੇ ਸ਼ਹੀਦ ਰਾਜਗੁਰੂ ਦੇ ਜਨਮ ਦਿਨ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਡਾਇਮੰਡ ਖੂਨਦਾਨੀ ਅਤੇ ਵਾਤਾਵਰਨ ਪ੍ਰੇਮੀ ਡਾ. ਅਸ਼ੋਕ ਕੁਮਾਰ ਵਰਮਾ ਦੀ ਅਗਵਾਈ ਹੇਠ ਕਲਪਨਾ ਚਾਵਲਾ ਮੈਡੀਕਲ ...

ਪੂਰੀ ਖ਼ਬਰ »

ਹਲਕਾ ਵਾਸੀਆਂ ਨੂੰ ਜਲਦ ਮਿਲੇਗਾ ਵੱਡਾ ਹਸਪਤਾਲ

ਨੀਲੋਖੇੜੀ, 24 ਅਗਸਤ (ਆਹੂਜਾ)-ਹਲਕਾ ਵਾਸੀਆਂ ਨੂੰ ਜਲਦ ਹੀ ਹਸਪਤਾਲ ਦੇ ਰੂਪ ਵਿਚ ਵੱਡੀ ਸੌਗਾਤ ਮਿਲਣ ਵਾਲੀ ਹੈ | ਐਮ. ਐਲ. ਏ. ਭਗਵਾਨ ਦਾਸ ਕਬੀਰਪੰਥੀ ਦੀ ਕੋਸ਼ਿਸ਼ਾਂ ਤੋਂ ਬਾਅਦ ਮੁੱਖ ਮੰਤਰੀ ਵਲੋਂ ਜਨਵਰੀ 2018 ਵਿਚ ਐਲਾਨ ਕੀਤਾ ਸੀ ਕਿ ਹਸਪਤਾਲ ਦਾ ਦਰਜਾ ਵਧਾਇਆ ਜਾਵੇ | ...

ਪੂਰੀ ਖ਼ਬਰ »

ਪਾਈ-ਪਾਈ ਕਰ ਕੇ ਕੁੜੀ ਦੇ ਵਿਆਹ ਲਈ ਜੋੜਿਆ ਸਾਮਾਨ ਵੀ ਚੜਿ੍ਹਆ ਹੜ੍ਹ ਦੀ ਭੇਟ-ਗਰੀਬ ਪਰਿਵਾਰ

ਪੁਰਖਾਲੀ, 24 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਮਾਜਰੀ ਘਾੜ ਵਿਖੇ ਇਕ ਗ਼ਰੀਬ ਪਰਿਵਾਰ ਵਲੋਂ ਆਪਣੀ ਲੜਕੀ ਦੇ ਵਿਆਹ ਦੀ ਤਿਆਰੀ ਲਈ ਪਾਈ-ਪਾਈ ਕਰਕੇ ਜੋੜਿਆ ਸਮਾਨ ਵੀ ਹੜ੍ਹ ਦੀ ਭੇਟ ਚੜ੍ਹ ਗਿਆ¢ ਉਕਤ ਪਰਿਵਾਰ ਦਾ ਪਾਣੀ ਨਾਲ ਭਾਰੀ ਨੁਕਸਾਨ ਹੋ ਗਿਆ ਹੈ ¢ ਉਕਤ ਪਰਿਵਾਰ ਹੁਣ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦਾ ਖੇਤੀ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ

ਨੰਗਲ, 24 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਗੌਤਮ, ਸੀਨੀਅਰ ਕਾਂਗਰਸੀ ਆਗੂ ਹਕੀਮ ਹਰਮਿੰਦਰ ਪਾਲ, ਡਾ. ਅਸ਼ੋਕ ਸ਼ਰਮਾ, ਡਾ. ਗੁਲਜੀਤ ਸਿੰਘ ਚੱਠਾ, ਮੈਡਮ ਕਮਲੇਸ਼, ਹਰਪਾਲ ਸਿੰਘ ਭਸੀਨ, ਕਾਮਰੇਡ ਵਿਜੈ, ਭਾਜਪਾ ਕੌਾਸਲਰ ਵਿਕਰਾਂਤ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦੀ ਮੀਟਿੰਗ

ਨੂਰਪੁਰ ਬੇਦੀ, 24 ਅਗਸਤ (ਪ. ਪ)- ਦੁੱਧ ਉਤਪਾਦਕਾਂ ਦੀ ਇਕ ਮੀਟਿੰਗ ਸਾਬਕਾ ਡਾਇਰੈਕਟਰ ਬਲਵੀਰ ਸਿੰਘ ਭੱਟੋਂ ਦੀ ਪ੍ਰਧਾਨਗੀ ਹੇਠ ਭੱਟੋਂ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦੁੱਧ ਦਾ ਰੇਟ ਖ਼ਰਚਿਆਂ ਮੁਤਾਬਿਕ ਬਹੁਤ ਘੱਟ ਹੈ | ਗਰਮੀਆਂ ਦੇ ਦਿਨਾਂ 'ਚ ਗਊਆਂ ਦੇ ...

ਪੂਰੀ ਖ਼ਬਰ »

ਆਮ ਜਨਜੀਵਨ ਨੂੰ ਲੀਹ 'ਤੇ ਲਿਆਉਣ ਲਈ ਪ੍ਰਸ਼ਾਸਨ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਵੇ-ਸਪੀਕਰ

ਕੀਰਤਪੁਰ ਸਾਹਿਬ, 24 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਮ ਜਨਜੀਵਨ ਨੂੰ ਲੀਹ 'ਤੇ ਲਿਆਉਣ ਲਈ ਚਲਾਏ ਜਾ ਰਹੇ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ | ਉਨ੍ਹਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਮੇਟੀ ਪੰਜਾਬ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਮੇਟੀ ਪੰਜਾਬ ਦੇ ਸੱਦੇ 'ਤੇ ਰੂਪਨਗਰ ਇਕਾਈ ਵਲੋਂ ਦਰਸ਼ਨ ਸਿੰਘ ਜਲ ਸਪਲਾਈ ਤੇ ਸੇਨੀਟੇਸ਼ਨ, ਇੰਦਰਜੀਤ ਸਿੰਘ ਪਾਵਰਕਾਮ ਤੇ ਟਰਾਂਸਕੋ ਦੀ ਪ੍ਰਧਾਨਗੀ ਹੇਠ ਵਾਅਦਿਆਂ ਤੋਂ ਭੱਜੇ ਪੰਜਾਬ ਦੇ ...

ਪੂਰੀ ਖ਼ਬਰ »

ਹੜ੍ਹਾਂ ਤੋਂ ਪੀੜਤ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਵਲੋਂ 27 ਮੈਂਬਰੀ ਕਮੇਟੀ ਦਾ ਗਠਨ

ਰੂਪਨਗਰ, 24 ਅਗਸਤ (ਸਤਨਾਮ ਸਿੰਘ ਸੱਤੀ)- ਰੋਪੜ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਨਿਰੀਖਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਬਰਿੰਦਰ ਸਿੰਘ ਢਿੱਲੋਂ (ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ) ਵਲੋਂ ਇਕ 27 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਤਖਤਗੜ ਵਿਖੇ ਸਜਾਈ ਸੁੰਦਰ ਝਾਂਕੀ | ਸ੍ਰੀ ਚਮਕੌਰ ਸਾਹਿਬ, 24 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ 'ਚ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੋ ਤਖ਼ਤਾਂ ਨੂੰ ਜੋੜਨ ਵਾਲੀ ਸੜਕ ਜਲਦ ਬਣਾਏ ਜਾਂ ਸਾਨੂੰ ਕਾਰ ਸੇਵਾ ਸੌਾਪੇ-ਬਾਬਾ ਹਰਭਜਨ ਸਿੰਘ

ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ)-ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਭਜਨ ਸਿੰਘ ਪਹਿਲਵਾਨ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਦੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ...

ਪੂਰੀ ਖ਼ਬਰ »

ਚਰਨ ਗੰਗਾ ਸਟੇਡੀਅਮ ਵਿਖੇ ਲਕਸ਼ਮੀ ਨਰਾਇਣ ਧਾਮ ਦੀ ਮੀਟਿੰਗ ਭਲਕੇ

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਲਕਸ਼ਮੀ ਨਰਾਇਣ ਧਾਮ ਦੀ ਵਿਸ਼ੇਸ਼ ਮੀਟਿੰਗ 25 ਅਗਸਤ ਨੂੰ 11 ਵਜੇ ਹੋਵੇਗੀ | ਜਿਸ ਵਿਚ ਮਹਾਂ ਮੰਡਲੇਸ਼ਵਰ ਸ੍ਰੀ ਕੁਮਾਰ ਸੁਆਮੀ ਜੀ ਮਹਾਰਾਜ ਦੇ 31 ਅਗਸਤ ਅਤੇ 1 ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX