ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਹਿਲਾ ਸਫ਼ਾ

ਭਾਰਤ ਤੇ ਬਹਿਰੀਨ ਅੱਤਵਾਦ ਦੇ ਖ਼ਾਤਮੇ ਲਈ ਇਕਜੁੱਟ

* ਮੋਦੀ 'ਦਾ ਕਿੰਗ ਹਮਾਦ ਆਰਡਰ ਆਫ਼ ਰੇਨੈਂਸਾ' ਨਾਲ ਸਨਮਾਨ * ਬਹਿਰੀਨ ਵਲੋਂ 250 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ਼

ਮਨਾਮਾ, 25 ਅਗਸਤ (ਏਜੰਸੀ)-ਪਾਕਿਸਤਾਨ 'ਤੇ ਅਸਿੱਧਾ ਹਮਲਾ ਕਰਦੇ ਹੋਏ ਭਾਰਤ ਤੇ ਬਹਿਰੀਨ ਨੇ ਕੌਮਾਂਤਰੀ ਭਾਈਚਾਰੇ ਨੂੰ ਦੂਜੇ ਦੇਸ਼ਾਂ ਖ਼ਿਲਾਫ਼ ਅੱਤਵਾਦ ਦੀ ਵਰਤੋਂ ਨੂੰ ਰੱਦ ਕਰਨ ਦਾ ਸੱਦਾ ਦਿੱਤਾ ਹੈ। ਦੋਵਾਂ ਦੇਸ਼ਾਂ ਨੇ ਸੁਰੱਖਿਆ ਦੇ ਖੇਤਰ ਤੇ ਅੱਤਵਾਦ ਖ਼ਿਲਾਫ਼ ਲੜਾਈ 'ਚ ਸਹਿਯੋਗ ਨੂੰ ਹੋਰ ਵਧਾਉਣ 'ਤੇ ਸਹਿਮਤੀ ਜਤਾਈ ਹੈ। ਬਹਿਰੀਨ ਦੇ ਦੋ ਦਿਨਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਾ ਹਮਾਦ ਬਿਨ ਇਸਾ ਅਲ ਖਲੀਫਾ ਤੇ ਸ਼ਹਿਜ਼ਾਦੇ ਤੇ ਪ੍ਰਧਾਨ ਮੰਤਰੀ ਖ਼ਲੀਫ਼ਾ ਬਿਨ ਸਲਮਾਨ ਅਲ ਖ਼ਲੀਫ਼ਾ ਨਾਲ ਦੁਵੱਲੇ ਸਬੰਧਾਂ ਬਾਰੇ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਨੇ ਮੁਲਾਕਾਤਾਂ ਦੌਰਾਨ ਸਾਂਝੇ ਹਿਤਾਂ ਵਾਲੇ ਦੁਵੱਲੇ, ਖੇਤਰੀ ਤੇ ਬਹੁਪੱਖੀ ਮੁੱਦਿਆਂ 'ਤੇ ਚਰਚਾ ਕੀਤੀ। ਬਿਨਾਂ ਕਿਸੇ ਦੇਸ਼ ਦਾ ਹਵਾਲਾ ਦਿੱਤੇ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਦੋਵੇਂ ਦੇਸ਼ਾਂ ਨੇ ਕੌਮਾਂਤਰੀ ਭਾਈਚਾਰੇ ਨੂੰ ਹੋਰ ਦੇਸ਼ਾਂ ਖ਼ਿਲਾਫ਼ ਅੱਤਵਾਦ ਦੀ ਵਰਤੋਂ ਨੂੰ ਰੱਦ ਕਰਨ, ਅੱਤਵਾਦੀ ਮੌਲਿਕ ਢਾਂਚੇ ਨੂੰ ਤਬਾਹ ਕਰਨ ਤੇ ਹੋਰ ਦੇਸ਼ਾਂ ਖ਼ਿਲਾਫ਼ ਅੱਤਵਾਦ ਦੀ ਫੰਡਿੰਗ ਤੇ ਇਸ ਨੂੰ ਮਿਲਦੇ ਹਰੇਕ ਤਰ੍ਹਾਂ ਦੇ ਸਮਰਥਨ ਨੂੰ ਰੋਕਣ ਤੇ ਅੱਤਵਾਦੀ ਕਾਰਵਾਈਆਂ ਦੇ ਦੋਸ਼ੀਆਂ ਨੂੰ ਨਿਆਂ ਹੇਠ ਲਿਆਉਣ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਵਲੋਂ ਸ਼ੁਰੂ ਤੋਂ ਹੀ ਪਾਕਿਸਤਾਨ ਨੂੰ ਆਪਣੀ ਧਰਤੀ ਤੋਂ ਸਰਹੱਦ ਪਾਰਲੇ ਅੱਤਵਾਦ ਤੇ ਇਸ ਦੇ ਸਾਰੇ ਰੂਪਾਂ ਦਾ ਸਮਰਥਨ ਕਰਨ ਵਾਲੀ ਸਰਕਾਰੀ ਨੀਤੀ ਨੂੰ ਖਤਮ ਕਰਨ ਦਾ ਦਬਾਅ ਬਣਾਇਆ ਜਾਂਦਾ ਰਿਹਾ ਹੈ। ਭਾਰਤ ਤੇ ਬਹਿਰੀਨ ਨੇ ਅੱਤਵਾਦੀਆਂ ਲਈ ਸਾਈਬਰ ਸਪੇਸ ਦੀ ਵਰਤੋਂ ਨੂੰ ਰੋਕਣ ਸਮੇਤ ਸਾਈਬਰ ਸੁਰੱਖਿਆ 'ਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਕੱਟੜਵਾਦ ਤੇ ਸਮਾਜਿਕ ਏਕਤਾ ਨੂੰ ਅਸ਼ਾਂਤ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਲੜਨ ਦਾ ਅਹਿਦ ਕੀਤਾ।
ਮੋਦੀ ਦਾ ਸਨਮਾਨ
ਬਹਿਰੀਨ ਦੇ ਰਾਜਾ ਹਮਾਦ ਬਿਨ ਇਸਾ ਬਿਨ ਸਲਮਾਨ ਅਲ ਖ਼ਲੀਫ਼ਾ ਨੇ ਖਾੜੀ ਦੇਸ਼ਾਂ ਨਾਲ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਦਾ ਕਿੰਗ ਹਮਾਦ ਆਰਡਰ ਆਫ ਰੇਨੈਂਸਾ' ਨਾਲ ਸਨਮਾਨਿਤ ਕੀਤਾ। ਬਹਿਰੀਨ ਦਾ ਦੌਰਾ ਕਰਨ ਵਾਲੇ ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੂੰ ਬਹਿਰੀਨ ਦੇ ਰਾਜੇ ਦੇ ਸੱਦੇ 'ਤੇ ਬੀਤੀ ਰਾਤ ਇਸ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।
250 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਹਿਰੀਨ ਫੇਰੀ ਦੇਸ਼ ਵਾਸੀਆਂ ਲਈ ਖੁਸ਼ਖ਼ਬਰੀ ਲੈ ਕੇ ਆਈ ਹੈ। ਬਹਿਰੀਨ ਸਰਕਾਰ ਨੇ ਸਦਭਾਵਨਾ ਤਹਿਤ ਐਤਵਾਰ ਨੂੰ 250 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀਆਂ ਦੀ ਸਜ਼ਾ ਮੁਆਫੀ ਲਈ ਬਹਿਰੀਨ ਸਰਕਾਰ ਦਾ ਧੰਨਵਾਦ ਕੀਤਾ ਹੈ। ਸਰਕਾਰੀ ਅੰਕੜਿਆਂ ਮੁਤਾਬਿਕ 8,189 ਭਾਰਤੀ ਵੱਖ-ਵੱਖ ਵਿਦੇਸ਼ੀ ਜੇਲ੍ਹਾਂ 'ਚ ਬੰਦ ਹਨ, ਜਿਨ੍ਹਾਂ 'ਚੋਂ ਸਾਊਦੀ ਅਰਬ 'ਚ ਸਭ ਤੋਂ ਜ਼ਿਆਦਾ 1,811 ਤੇ ਇਸ ਤੋਂ ਬਾਅਦ ਯੂ.ਏ.ਈ. 'ਚ 1,392 ਭਾਰਤੀ ਕੈਦ ਹਨ। ਹਾਲਾਂਕਿ ਬਹਿਰੀਨ ਦੀਆਂ ਜੇਲ੍ਹਾਂ 'ਚ ਕਿੰਨੇ ਭਾਰਤੀ ਹਨ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਭਾਰਤੀ ਕੈਦੀਆਂ ਦੀ ਸਜ਼ਾ ਮੁਆਫੀ 'ਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਕਿ ਮਨੁੱਖੀ ਸਦਭਾਵਨਾ ਤਹਿਤ ਬਹਿਰੀਨ ਸਰਕਾਰ ਨੇ ਬਹਿਰੀਨ 'ਚ ਸਜ਼ਾ ਕੱਟ ਰਹੇ 250 ਭਾਰਤੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ।
200 ਸਾਲ ਪੁਰਾਣੇ ਮੰਦਰ ਦੇ ਪੁਨਰ ਨਿਰਮਾਣ ਦੀ ਸ਼ੁਰੂਆਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹਿਰੀਨ ਦੇ ਮਨਾਮਾ 'ਚ ਭਗਵਾਨ ਕ੍ਰਿਸ਼ਨ ਦੇ 200 ਸਾਲ ਪੁਰਾਣੇ ਮੰਦਰ ਦੇ ਪੁਨਰ ਨਿਰਮਾਣ ਲਈ 4.2 ਮਿਲੀਅਨ ਅਮਰੀਕੀ ਡਾਲਰ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਨਾਲ ਪੂਰੇ ਵਿਸ਼ਵ 'ਚ ਬਹਿਰੀਨ ਤੇ ਭਾਰਤ 'ਚ ਮਜ਼ਬੂਤ ਸਬੰਧਾਂ ਦਾ ਸੁਨੇਹਾ ਜਾਵੇਗਾ। ਮਨਾਮਾ 'ਚ ਸ੍ਰੀਨਾਥਜੀ (ਸ੍ਰੀ ਕ੍ਰਿਸ਼ਨ) ਮੰਦਰ ਦਾ ਪੁਨਰਨਿਰਮਾਣ ਕਾਰਜ ਇਸ ਸਾਲ ਸ਼ੁਰੂ ਕੀਤਾ ਜਾਵੇਗਾ। ਮਨਾਮਾ ਸਥਿਤ ਇਸ 200 ਸਾਲ ਪੁਰਾਣੇ ਮੰਦਰ ਦਾ 42 ਲੱਖ ਡਾਲਰ ਦੀ ਲਾਗਤ ਨਾਲ 45 ਹਜ਼ਾਰ ਵਰਗ ਫੁੱਟ ਖੇਤਰ 'ਚ ਤਿੰਨ ਮੰਜ਼ਿਲਾ ਭਵਨ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਜੀ 7 ਸੰਮੇਲਨ-ਮੋਦੀ ਵਲੋਂ ਬਰਤਾਨੀਆ ਦੇ ਹਮਰੁਤਬਾ ਨਾਲ ਮੁਲਾਕਾਤ
* ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਚਰਚਾ

ਬਿਐਰਿਟਜ਼ (ਫਰਾਂਸ), 25 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੱਦੇ 'ਤੇ ਜੀ 7 ਸੰਮੇਲਨ 'ਚ ਹਿੱਸਾ ਲੈਣ ਲਈ ਫਰਾਂਸ ਦੇ ਸ਼ਹਿਰ ਬਿਐਰਿਟਜ਼ 'ਚ ਪਹੁੰਚ ਗਏ ਹਨ, ਜਿਥੇ ਉਨ੍ਹਾਂ ਵਲੋਂ ਸੰਮੇਲਨ ਤੋਂ ਅਲੱਗ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਮੁਲਾਕਾਤ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਬੋਰਿਸ ਜਾਨਸਨ ਨਾਲ ਮੁਲਾਕਾਤ ਦੌਰਾਨ ਵਪਾਰ, ਨਿਵੇਸ਼, ਰੱਖਿਆ ਤੇ ਸਿੱਖਿਆ ਵਰਗੇ ਖੇਤਰਾਂ 'ਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਗੱਲਬਾਤ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਉਕਤ ਜਾਣਕਾਰੀ ਟਵੀਟ ਕਰਦਿਆਂ ਦਿੱਤੀ ਤੇ ਕਿਹਾ ਕਿ ਦੋਹਾਂ ਆਗੂਆਂ ਵਿਚਾਲੇ ਮੁਲਾਕਾਤ ਚੰਗੀ ਰਹੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਮੋਦੀ ਵਲੋਂ ਜਾਨਸਨ ਨੂੰ ਐਸ਼ੇਜ਼ ਲੜੀ ਦੇ ਤੀਜੇ ਮੈਚ 'ਚ ਬਰਤਾਨੀਆ ਵਲੋਂ ਆਸਟ੍ਰੇਲੀਆ ਖ਼ਿਲਾਫ਼ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਵਧਾਈ ਦਿੱਤੀ ਗਈ। ਪਿਛਲੇ ਮਹੀਨੇ ਜਾਨਸਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਭਾਰਤ ਵਲੋਂ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਖ਼ਤਮ ਕਰਨ ਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡਣ ਤੋਂ ਬਾਅਦ ਪਾਕਿਸਤਾਨ ਵਲੋਂ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਦੋਹਾਂ ਆਗੂਆਂ ਦੀ ਪਹਿਲੀ ਮੀਟਿੰਗ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੇ ਸ਼ੁਰੂ 'ਚ ਜਾਨਸਨ ਵਲੋਂ ਮੋਦੀ ਨੂੰ ਫੋਨ ਕਰ ਕੇ ਕਸ਼ਮੀਰ ਮੁੱਦੇ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਦੁਵੱਲਾ ਮਸਲਾ ਦੱਸ ਕੇ ਬਰਤਾਨੀਆ ਦੇ ਨਜ਼ਰੀਏ ਨੂੰ ਸਪੱਸ਼ਟ ਕੀਤਾ ਸੀ।
ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ ਮੁਖੀ ਨਾਲ ਅਰਥਭਰਪੂਰ ਗੱਲਬਾਤ

ਬਿਐਰਿਟਜ਼, 25 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਨਾਲ ਫਰਾਂਸ ਦੇ ਸ਼ਹਿਰ ਬਿਐਰਿਟਜ਼ 'ਚ ਕਈ ਵਿਸ਼ਿਆਂ 'ਤੇ ਅਰਥਭਰਪੂਰ ਗੱਲਬਾਤ ਕੀਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਨੇ ਉਕਤ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਕਿ ਦੋਹਾਂ ਆਗੂਆਂ ਵਲੋਂ ਜੀ 7 ਸੰਮੇਲਨ ਤੋਂ ਵੱਖ ਇਹ ਮੁਲਾਕਾਤ ਕੀਤੀ। ਦੋਹਾਂ ਆਗੂਆਂ ਦੀ ਇਹ ਬੈਠਕ ਭਾਰਤ ਵਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਖ਼ਤਮ ਕਰਨ ਤੋਂ ਬਾਅਦ ਹੋ ਰਹੀ ਹੈ। ਇਸ ਮਹੀਨੇ ਦੇ ਸ਼ੁਰੂ 'ਚ ਗੁਟੇਰੇਸ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਤੇ ਜੰਮੂ-ਕਸ਼ਮੀਰ ਦੀ ਸਥਿਤੀ ਨੂੰ ਪ੍ਰਭਾਵਿਤ ਕਰਨ ਵਾਲੇ ਕਦਮ ਚੁੱਕਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਸੀ।

ਅਲਵਿਦਾ ਅਰੁਣ ਜੇਤਲੀ-ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਵੈਂਕਈਆ ਨਾਇਡੂ, ਅਮਿਤ ਸ਼ਾਹ, ਰਾਜਨਾਥ, ਅਡਵਾਨੀ ਤੇ ਹੋਰਾਂ ਵਲੋਂ ਅੰਤਿਮ ਵਿਦਾਇਗੀ

ਨਵੀਂ ਦਿੱਲੀ, 25 ਅਗਸਤ (ਜਗਤਾਰ ਸਿੰਘ)-ਦੇਸ਼ ਦੇ ਸਾਬਕਾ ਖਜ਼ਾਨਾ ਮੰਤਰੀ ਅਰੁਣ ਜੇਤਲੀ ਦਾ ਅੱਜ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜੇਤਲੀ ਦੇ ਮ੍ਰਿਤਕ ਸ਼ਰੀਰ ਨੂੰ ਤਿਰੰਗੇ 'ਚ ਲਪੇਟ ਕੇ ਭਾਜਪਾ ਦਫ਼ਤਰ ਤੋਂ ਨਿਗਮਬੋਧ ਘਾਟ ਲਿਆਂਦਾ ਗਿਆ, ਜਿਥੇ ਅਰੁਣ ਜੇਤਲੀ ਦੇ ਪੁੱਤਰ ਰੋਹਨ ਨੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਦੀ ਮੌਜੂਦਗੀ 'ਚ ਚਿਖਾ ਨੂੰ ਅਗਨੀ ਵਿਖਾਈ। ਇਸ ਮੌਕੇ ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਵੀ ਨਿਗਮਬੋਧ ਘਾਟ ਪੁੱਜੇ ਤੇ ਨਮ ਅੱਖਾਂ ਨਾਲ ਜੇਤਲੀ ਨੂੰ ਅੰਤਿਮ ਵਿਦਾਈ ਦਿੱਤੀ। ਸੀਨੀਅਰ ਆਗੂ ਐਲ.ਕੇ. ਅਡਵਾਨੀ, ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਸਮ੍ਰਿਤੀ ਈਰਾਨੀ, ਅਨੁਰਾਗ ਠਾਕੁਰ, ਵਿਜੇ ਗੋਇਲ, ਕਾਂਗਰਸੀ ਆਗੂ ਜਯੋਤੀਰਾਦਿੱਤਿਆ ਸਿੰਧੀਆ ਤੇ ਕਪਿਲ ਸਿੱਬਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਪਾਰਟੀਆਂ ਦੇ ਆਗੂ ਵੀ ਜੇਤਲੀ ਨੂੰ ਅੰਤਿਮ ਵਿਦਾਇਗੀ ਦੇਣ ਲਈ ਨਿਗਮਬੋਧ ਘਾਟ ਮੌਜੂਦ ਸਨ। ਇਸ ਤੋਂ ਇਲਾਵਾ ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਬਿਹਾਰ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਕ੍ਰਮਵਾਰ ਦੇਵੇਂਦਰ ਫਡਨਵੀਸ, ਵਿਜੇ ਰੁਪਾਨੀ, ਬੀ.ਐਸ. ਯੇਦੀਯੁਰੱਪਾ, ਨਿਤਿਸ਼ ਕੁਮਾਰ ਤੇ ਤ੍ਰਿਵੇਂਦਰ ਸਿੰਘ ਰਾਵਤ ਵੀ ਅੰਤਿਮ ਸੰਸਕਾਰ ਮੌਕੇ ਨਿਗਮਬੋਧ ਘਾਟ ਪੁੱਜੇ। ਜੇਤਲੀ ਦੇ ਪੁੱਤਰ ਰੋਹਨ ਵੱਲੋਂ ਜਦੋਂ ਚਿਖਾ ਨੂੰ ਅਗਨੀ ਦਿੱਤੀ ਗਈ ਤਦ ਉਥੇ ਮੌਜੂਦ ਸਾਰੇ ਹੀ ਲੋਕ ਕਾਫੀ ਭਾਵੁਕ ਹੋ ਗਏ। ਇਸ ਤੋਂ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ ਨੂੰ ਲੋਕਾਂ ਦੇ ਅੰਤਿਮ ਦਰਸ਼ਨ ਲਈ ਦਿੱਲੀ 'ਚ ਉਨ੍ਹਾਂ ਦੀ ਰਿਹਾਇਸ਼ ਕੈਲਾਸ਼ ਕਾਲੋਨੀ ਤੋਂ ਭਾਜਪਾ ਦੇ ਮੁੱਖ ਦਫ਼ਤਰ ਲਿਆਂਦਾ ਗਿਆ। ਜਦੋਂ ਜੇਤਲੀ ਦੇ ਮ੍ਰਿਤਕ ਸਰੀਰ ਨੂੰ ਫੁੱਲਾਂ ਨਾਲ ਸਜਾ ਕੇ ਫੌਜ ਦੇ ਵਾਹਨ (ਤੋਪ ਗੱਡੀ) ਨਾਲ ਭਾਜਪਾ ਦਫ਼ਤਰ ਵਿਖੇ ਲਿਆਂਦਾ ਗਿਆ ਤਾਂ ਉਸ ਸਮੇਂ ਭਾਜਪਾ ਦਫ਼ਤਰ 'ਚ ਭਾਜਪਾ ਪ੍ਰਧਾਨ ਅਮਿਤ ਸ਼ਾਹ, ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ, ਰੇਲ ਮੰਤਰੀ ਪਿਯੂਸ਼ ਗੋਇਲ, ਜੇਤਲੀ ਦੀ ਪਤਨੀ ਤੇ ਪੁੱਤਰੀ ਤੇ ਹੋਰ ਆਗੂ ਹਾਜ਼ਰ ਸਨ। ਭਾਜਪਾ ਵਰਕਰ ਤੇ ਲੋਕ ਸਵੇਰ ਤੋਂ ਹੀ ਭਾਜਪਾ ਮੁੱਖ ਦਫ਼ਤਰ ਦੇ ਬਾਹਰ ਜੇਤਲੀ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਕਤਾਰ 'ਚ ਖੜ੍ਹੇ ਸਨ। ਨਿਗਮਬੋਧ ਘਾਟ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਜੇਤਲੀ ਨੂੰ ਯਾਦ ਕਰਨ ਵਾਲੇ ਪੋਸਟਰਾਂ ਨਾਲ ਭਰੀਆਂ ਹੋਈਆਂ ਸਨ ਤੇ ਅੰਤਿਮ ਯਾਤਰਾ ਮੌਕੇ ਰਸਤੇ 'ਚ ਲੋਕਾਂ ਵਲੋਂ ਜੇਤਲੀ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ।
ਹਿਮਾਚਲ 'ਚ ਦੋ ਦਿਨਾ ਸੋਗ ਦਾ ਐਲਾਨ
ਸ਼ਿਮਲਾ, (ਏਜੰਸੀ)-ਮਰਹੂਮ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਸਨਮਾਨ 'ਚ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ 'ਚ 2 ਦਿਨਾ ਸੋਗ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਸਰਕਾਰੀ ਇਮਾਰਤਾਂ 'ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਤੇ ਕੋਈ ਵੀ ਅਧਿਕਾਰਕ ਕੰਮਕਾਰ ਨਹੀਂ ਹੋਵੇਗਾ।
ਪੰਜਾਬ 'ਚ ਇਕ ਦਿਨਾ ਰਾਜਸੀ ਸੋਗ
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਸਤਿਕਾਰ ਵਜੋਂ 26 ਅਗਸਤ ਸੋਮਵਾਰ ਨੂੰ ਇਕ ਦਿਨ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਹੈ। ਸ੍ਰੀ ਜੇਤਲੀ 24 ਅਗਸਤ ਨੂੰ ਨਵੀਂ ਦਿੱਲੀ ਵਿਖੇ ਵਿਛੋੜਾ ਦੇ ਗਏ ਸਨ। ਸੂਬਾ ਸਰਕਾਰ ਦੇ ਇਕ ਬੁਲਾਰੇ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰਾਂ 'ਚ ਮਨੋਰੰਜਨ ਦਾ ਕੋਈ ਵੀ ਪ੍ਰੋਗਰਾਮ ਨਹੀਂ ਹੋਵੇਗਾ।

ਸਿੰਧੂ ਨੇ ਰਚਿਆ ਇਤਿਹਾਸ

ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ

ਬਾਸੇਲ (ਸਵਿਟਜ਼ਰਲੈਂਡ), 25 ਅਗਸਤ (ਏਜੰਸੀ)-ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਐਤਵਾਰ ਨੂੰ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਔਰਤਾਂ ਦੇ ਸਿੰਗਲ ਦੇ ਫਾਈਨਲ 'ਚ ਜਾਪਾਨੀ ਖਿਡਾਰੀ ਨੋਜੋਮੀ ਓਕੁਹਾਰਾ ਨੂੰ ਇਕਤਰਫ਼ਾ ਮੈਚ ਵਿਚ ਕਰਾਰੀ ਹਾਰ ਦਿੰਦੇ ਹੋਏ ਸੋਨ ਤਗਮਾ ਆਪਣੇ ਨਾਂਅ ਕੀਤਾ। ਉਹ ਇਸ ਟੂਰਨਾਮੈਂਟ ਦਾ ਖ਼ਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਸਵਿਟਜ਼ਰਲੈਂਡ ਦੇ ਬਾਸੇਲ ਵਿਚ 37 ਮਿੰਟ ਤੱਕ ਚੱਲੇ ਇਸ ਖ਼ਿਤਾਬੀ ਮੁਕਾਬਲੇ ਵਿਚ ਵਿਸ਼ਵ ਦੀ ਨੰਬਰ 5 ਖਿਡਾਰਨ ਸਿੰਧੂ ਨੇ 21-7, 21-7 ਨਾਲ ਬਿਹਤਰੀਨ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਟੂਰਨਾਮੈਂਟ ਵਿਚ 2017 ਵਿਚ ਓਕੁਹਾਰਾ ਤੋਂ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ ਹੈ। ਇਹ ਉਨ੍ਹਾਂ ਦਾ ਵਿਸ਼ਵ ਚੈਂਪੀਅਨਸ਼ਿਪ ਵਿਚ ਪਹਿਲਾ ਸੋਨ ਤਗਮਾ ਹੈ ਜਦੋਂ ਕਿ ਕੁੱਲ 5ਵਾਂ ਤਗਮਾ ਹੈ। ਦੱਸਣਯੋਗ ਹੈ ਕਿ ਉਲੰਪਿਕ ਦੀ ਚਾਂਦੀ ਤਗਮਾ ਜੇਤੂ ਭਾਰਤੀ ਖਿਡਾਰਨ ਇਸ ਟੂਰਨਾਮੈਂਟ ਵਿਚ ਇਸ ਤੋਂ ਪਹਿਲਾਂ 2017 ਅਤੇ 2018 ਵਿਚ ਚਾਂਦੀ ਅਤੇ 2013 ਅਤੇ 2014 ਵਿਚ ਕਾਂਸੀ ਦੇ ਤਗਮੇ ਜਿੱਤ ਚੁੱਕੀ ਹੈ।
ਪਹਿਲਾ ਸੈੱਟ 16 ਮਿੰਟ 'ਚ ਜਿੱੱਤਿਆ
16 ਮਿੰਟ ਤੱਕ ਚੱਲੇ ਪਹਿਲੇ ਸੈੱਟ ਵਿਚ ਭਾਰਤੀ ਖਿਡਾਰਨ ਨੇ ਜ਼ਬਰਦਸਤ ਸ਼ੁਰੂਆਤ ਕੀਤੀ ਅਤੇ ਲਗਾਤਾਰ 7 ਅੰਕ ਲੈਂਦੇ ਹੋਏ ਜਾਪਾਨੀ ਖਿਡਾਰਨ 'ਤੇ 8-1 ਨਾਲ ਬੜ੍ਹਤ ਬਣਾਈ। ਇਸ ਦੌਰਾਨ ਵਿਸ਼ਵ ਨੰਬਰ-4 ਨੋਜੋਮੀ ਨੈੱਟ 'ਤੇ ਬੁਰੀ ਤਰ੍ਹਾਂ ਅਸਫ਼ਲ ਰਹੀ, ਜਿਸ ਦਾ ਫਾਇਦਾ ਸਿੰਧੂ ਨੂੰ ਮਿਲਿਆ। ਸਿੰਧੂ ਨੇ ਇੱਥੇ ਦਬਾਅ ਬਣਾ ਕੇ ਰੱਖਿਆ ਅਤੇ ਜ਼ੋਰਦਾਰ ਸ਼ਾਟ ਲਗਾਏ, ਜਿਸ ਦਾ ਵਿਰੋਧੀ ਖਿਡਾਰੀ ਕੋਲ ਕੋਈ ਜਵਾਬ ਨਹੀਂ ਸੀ। ਪਹਿਲੇ ਸੈੱਟ ਵਿਚ ਬ੍ਰੇਕ ਤੱਕ ਸਿੰਧੂ ਦੀ ਬੜ੍ਹਤ 11-2 ਹੋ ਗਈ ਸੀ। ਬ੍ਰੇਕ ਤੋਂ ਬਾਅਦ ਜਦੋਂ ਖੇਡ ਸ਼ੁਰੂ ਹੋਈ ਤਾਂ ਜਾਪਾਨੀ ਖਿਡਾਰਨ ਨੇ ਟੱਕਰ ਦੇਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੀ। ਇਸ ਦੌਰਾਨ ਭਾਰਤੀ ਖਿਡਾਰਨ ਨੇ ਜਾਪਾਨੀ ਖਿਡਾਰੀ ਨੂੰ ਅੰਕ ਪ੍ਰਾਪਤ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਅਤੇ ਪਹਿਲਾ ਸੈੱਟ 21-7 ਨਾਲ ਜਿੱਤ ਲਿਆ।
ਦੂਸਰਾ ਸੈੱਟ ਵੀ ਰਿਹਾ ਇਕਤਰਫ਼ਾ
ਸਿੰਧੂ ਦੀ ਖੇਡ ਦਾ ਦੂਸਰੇ ਸੈੱਟ ਵਿਚ ਓਕੁਹਾਰਾ ਕੋਲ ਕੋਈ ਜਵਾਬ ਨਹੀਂ ਸੀ। 21 ਮਿੰਟ ਤੱਕ ਚੱਲੇ ਇਸ ਸੈੱਟ ਦੀ ਸ਼ੁਰੂਆਤ ਕਾਫੀ ਰੌਚਿਕ ਰਹੀ ਪਰ ਬਾਅਦ ਵਿਚ ਜਲਦ ਹੀ ਸਿੰਧੂ ਨੇ ਬੜ੍ਹਤ ਬਣਾਉਣੀ ਸ਼ੁਰੂ ਕਰ ਦਿੱਤੀ। ਦੇਖਦੇ ਹੀ ਦੇਖਦੇ ਬੜ੍ਹਤ 11-4 ਦੀ ਹੋਈ ਗਈ। ਬ੍ਰੇਕ ਤੋਂ ਬਾਅਦ ਸਿੰਧੂ ਨੇ ਲਗਾਤਾਰ 5 ਅੰਕ ਪ੍ਰਾਪਤ ਕੀਤੇ ਅਤੇ ਸਕੋਰ 16-4 ਕਰ ਦਿੱਤਾ। ਇੱਥੇ ਓਕੁਹਾਰਾ ਨੇ ਤਿੰਨ ਅੰਕ ਪ੍ਰਾਪਤ ਕੀਤੇ ਪਰ ਸਿੰਧੂ ਨੇ ਇਹ ਗੇਮ 21-7 ਨਾਲ ਜਿੱਤਦੇ ਹੋਏ ਖ਼ਿਤਾਬ ਆਪਣੇ ਨਾਂਅ ਕਰ ਲਿਆ। ਇਸ ਜਿੱਤ ਦੇ ਨਾਲ ਹੀ ਉਨ੍ਹਾਂ ਨੇ ਓਕੁਹਾਰਾ ਖ਼ਿਲਾਫ਼ ਜਿੱਤ ਦਾ ਅੰਤਰ 8-8 ਨਾਲ ਬਰਾਬਰ ਕਰ ਲਿਆ ਹੈ।
ਟੂਰਨਾਮੈਂਟ 'ਚ ਸ਼ਾਨਦਾਰ ਰਿਹਾ ਸਿੰਧੂ ਦਾ ਪ੍ਰਦਰਸ਼ਨ
ਸਿੰਧੂ ਨੇ ਆਪਣੀ ਮੁਹਿੰਮ ਦੌਰਾਨ ਸੈਮੀਫਾਈਨਲ ਵਿਚ ਚੀਨ ਦੀ ਚੇ ਯੂ ਫੇਈ ਨੂੰ 21-7, 21-14 ਨਾਲ ਹਰਾਇਆ ਸੀ। ਉਹ ਲਗਾਤਾਰ ਤੀਸਰੇ ਸਾਲ ਇਸ ਟੂਰਨਾਮੈਂਟ ਦੇ ਫਾਈਨਲ ਵਿਚ ਪੁੱਜਣ ਵਿਚ ਕਾਮਯਾਬ ਰਹੀ। ਇਸ ਦੇ ਨਾਲ ਹੀ ਸਿੰਧੂ ਨੇ ਇਸ ਖਿਡਾਰਨ ਖ਼ਿਲਾਫ਼ ਆਪਣਾ ਰਿਕਾਰਡ 6-3 ਕਰ ਲਿਆ।
'ਅੱਜ ਮਾਂ ਦਾ ਜਨਮ ਦਿਨ ਹੈ, ਜਿੱਤ ਉਨ੍ਹਾਂ ਨੂੰ ਸਮਰਪਿਤ'
ਜਿੱਤ ਤੋਂ ਬਾਅਦ ਸਿੰਧੂ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਮਾਂ ਦਾ ਜਨਮ ਦਿਨ ਹੈ ਅਤੇ ਇਹ ਜਿੱਤ ਉਨ੍ਹਾਂ ਨੂੰ ਸਮਰਪਿਤ ਹੈ। ਇਸ ਤੋਂ ਬਾਅਦ ਦਰਸ਼ਕਾਂ ਨੇ ਜਨਮ ਦਿਨ ਵਾਲਾ ਗਾਣਾ ਗਾ ਕੇ ਸਿੰਧੂ ਨੂੰ ਵਧਾਈ ਦਿੱਤੀ। ਸਿੰਧੂ ਨੇ ਕਿਹਾ ਕਿ ਇਹ ਜਿੱਤ ਮੇਰੇ ਲਈ ਕਾਫੀ ਮਹੱਤਵਪੂਰਨ ਸੀ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਮੇਰੇ ਲਈ
ਅਤੇ ਮੇਰੇ ਦੇਸ਼ ਲਈ ਬਹੁਤ ਅਹਿਮੀਅਤ ਰੱਖਦੀ ਹੈ।
ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਵਧਾਈ
ਇਸ ਇਤਿਹਾਸਕ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕ੍ਰਿਸ਼ਮਈ ਹੁਨਰ ਦੀ ਸ਼ਖ਼ਸੀਅਤ ਪੀ.ਵੀ. ਸਿੰਧੂ ਨੇ ਭਾਰਤ ਦਾ ਇਕ ਵਾਰ ਫਿਰ ਮਾਣ ਵਧਾਇਆ ਹੈ। ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਣ 'ਤੇ ਉਨ੍ਹਾਂ ਨੂੰ ਵਧਾਈ।

ਮਨ ਕੀ ਬਾਤ

ਮੋਦੀ ਵਲੋਂ ਪਲਾਸਟਿਕ ਕਚਰੇ ਖ਼ਿਲਾਫ਼ ਅੰਦੋਲਨ ਦਾ ਸੱਦਾ

ਨਵੀਂ ਦਿੱਲੀ, 25 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਰੇਡੀਓ 'ਤੇ ਪ੍ਰਸਾਰਿਤ 'ਮਨ ਕੀ ਬਾਤ' ਪ੍ਰੋਗਰਾਮ 'ਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਨੂੰ ਭਾਰਤ ਨੂੰ ਪਲਾਸਟਿਕ ਮੁਕਤ ਬਣਾਉਣ ਦੇ ਦਿਵਸ ਵਜੋਂ ਮਨਾਉਣ। ਇਸ ਤੋਂ ਪਹਿਲਾਂ ਵੀ ਮੋਦੀ ਨੇ ਆਜ਼ਾਦੀ ਦਿਹਾੜੇ ਮੌਕੇ ਆਪਣੇ ਸੰਬੋਧਨ 'ਚ ਨਾਗਰਿਕਾਂ ਨੂੰ ਕਿਹਾ ਸੀ ਕਿ ਉਹ ਵਾਤਾਵਰਨ ਸੁਰੱਖਿਆ ਲਈ ਇਕ ਵਾਰ ਇਸਤੇਮਾਲ ਹੋਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਲੋਕ ਇਸ ਸਾਲ 11 ਸਤੰਬਰ ਤੋਂ ਸ਼ੁਰੂ ਹੋਣ ਵਾਲੇ 'ਸਵੱਛਤਾ ਹੀ ਸੇਵਾ' ਮੁਹਿੰਮ 'ਚ ਹਿੱਸਾ ਲੈਣ। ਮੋਦੀ ਨੇ ਕਿਹਾ ਕਿ ਇਸ ਸਾਲ 2 ਅਕਤੂਬਰ ਨੂੰ ਜਦੋਂ ਅਸੀਂ ਬਾਪੂ ਦੀ 150ਵੀਂ ਜੈਅੰਤੀ ਮਨਾਵਾਂਗੇ ਤਾਂ ਅਸੀਂ ਉਨ੍ਹਾਂ ਨੂੰ ਨਾ ਕੇਵਲ ਖੁੱਲੇ 'ਚ ਪਾਖਾਨੇ ਤੋਂ ਮੁਕਤ ਭਾਰਤ ਸਮਰਪਿਤ ਕਰਾਂਗੇ, ਬਲਕਿ ਕਿ ਉਸ ਦਿਨ ਪੂਰੇ ਦੇਸ਼ 'ਚ ਪਲਾਸਟਿਕ ਦੇ ਖ਼ਿਲਾਫ਼ ਇਕ ਨਵੇਂ ਲੋਕ ਅੰਦੋਲਨ ਦੀ ਨੀਂਹ ਰੱਖਾਂਗੇ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ ਗਾਂਧੀ ਜੈਅੰਤੀ ਨੂੰ 'ਭਾਰਤ ਮਾਤਾ ਨੂੰ ਪਲਾਸਟਿਕ ਕਚਰੇ ਤੋਂ ਮੁਕਤ ਕਰਨ' ਦੇ ਦਿਵਸ ਵਜੋਂ ਮਨਾਏ ਤੇ ਦੇਸ਼ ਦੀਆਂ ਸਾਰੀਆਂ ਨਗਰ ਪਾਲਿਕਾਵਾਂ, ਨਗਰ ਨਿਗਮਾਂ, ਜ਼ਿਲ੍ਹਾ ਪ੍ਰਸ਼ਾਸਨਾਂ, ਗ੍ਰਾਮ ਪੰਚਾਇਤਾਂ, ਸਰਕਾਰੀ ਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਕਚਰੇ ਨੂੰ ਇਕੱਠਾ ਤੇ ਇਸ ਦੇ ਭੰਡਾਰ ਲਈ ਉਚਿਤ ਪ੍ਰਬੰਧ ਯਕੀਨੀ ਬਣਾਉਣ ਦੀ ਦਿਸ਼ਾ 'ਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੈਂ ਕਾਰਪੋਰੇਟ ਜਗਤ ਨੂੰ ਅਪੀਲ ਕਰਦਾ ਹਾਂ ਕਿ ਜਦੋਂ ਇਹ ਸਾਰਾ ਪਲਾਸਟਿਕ ਕਚਰਾ ਇਕੱਠਾ ਹੋ ਜਾਏ ਤਾਂ ਇਸ ਦੇ ਉਚਿਤ ਨਿਪਟਾਰੇ ਲਈ ਅੱਗੇ ਆਉਣ। ਇਸ ਨੂੰ ਮੁੜ ਵਰਤੋਂ ਯੋਗ ਬਣਾਇਆ ਜਾ ਸਕਦਾ ਹੈ ਤੇ ਇਸ ਤੋਂ ਈਂਧਨ ਵੀ ਬਣਾਇਆ ਜਾ ਸਕਦਾ ਹੈ। ਇਸ ਤਰ੍ਹਾਂ ਇਸ ਦੀਵਾਲੀ ਜੋ 27 ਅਕਤੂਬਰ ਨੂੰ ਹੈ, ਤੱਕ ਅਸੀਂ ਪਲਾਸਟਿਕ ਕਚਰੇ ਦੇ ਸੁਰੱਖਿਅਤ ਨਿਪਟਾਰੇ ਦਾ ਕੰਮ ਪੂਰਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਸ ਮਕਸਦ ਨੂੰ ਹਾਸਿਲ ਕਰਨ ਲਈ ਕੇਵਲ ਸੰਕਲਪ ਲੈਣ ਦੀ ਲੋੜ ਹੈ ਤੇ ਇਸ 'ਚ ਮਹਾਤਮਾ ਗਾਂਧੀ ਤੋਂ ਵੱਡੀ ਪ੍ਰੇਰਣਾ ਕੀ ਹੋ ਸਕਦੀ ਹੈ। ਮੋਦੀ ਨੇ ਕਿਹਾ ਕਿ ਅੱਜ ਅਜਿਹਾ ਵਾਤਾਵਰਨ ਬਣਾਉਣ ਦੀ ਲੋੜ ਹੈ, ਜਿਥੇ ਕੁਦਰਤ ਤੇ ਜੰਗਲੀ ਜੀਵ ਵਧ-ਫੁੱਲ ਸਕਣ। ਬਾਘ ਸੰਭਾਲ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਜੰਗਲੀ ਜੀਵਨ ਤੇ ਕੁਦਰਤ ਬਾਰੇ ਗੱਲ ਕਰਦੇ ਹਾਂ, ਅਸੀਂ ਕੇਵਲ ਸੰਭਾਲ ਬਾਰੇ ਗੱਲ ਕਰਦੇ ਹਾਂ, ਪਰ ਹੁਣ ਸਾਨੂੰ ਸੰਭਾਲ ਤੋਂ ਪਰ੍ਹੇ ਜਾ ਕੇ ਦਇਆ ਬਾਰੇ ਸੋਚਣਾ ਹੋਵੇਗਾ। ਸਾਡੇ ਧਾਰਮਿਕ ਗ੍ਰੰਥਾਂ ਨੇ ਇਸ ਮੁੱਦੇ 'ਤੇ ਸਾਨੂੰ ਮਾਰਗਦਰਸ਼ਨ ਪ੍ਰਦਾਨ ਕੀਤਾ ਹੈ। ਸਾਨੂੰ ਨਾ ਕੇਵਲ ਆਪਣੇ ਜੰਗਲਾਂ, ਬਨਸਪਤੀ ਅਤੇ ਜੀਵਾਂ ਦੀ ਸੰਭਾਲ ਕਰਨ ਦੀ ਲੋੜ ਹੈ, ਬਲਕਿ ਅਜਿਹਾ ਵਾਤਾਵਰਨ ਵੀ ਬਣਾਉਣਾ ਚਾਹੀਦਾ ਹੈ, ਜਿਸ 'ਚ ਉਹ ਠੀਕ ਤਰੀਕੇ ਨਾਲ ਵਧ-ਫੁੱਲ ਸਕਣ। ਬਾਘਾਂ ਦੀ ਗਿਣਤੀ 'ਚ ਹਾਲ ਹੀ 'ਚ ਦਿੱਤੇ ਬਿਆਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ 'ਚ ਹੁਣ 2967 ਬਾਘ ਹਨ ਜਦੋਂ ਕਿ ਕੁਝ ਸਾਲ ਪਹਿਲਾਂ ਇਨ੍ਹਾਂ ਦੀ ਇਸ ਤੋਂ ਅੱਧੀ ਗਿਣਤੀ ਸੀ।

ਐੱਸ.ਵਾਈ.ਐੱਲ. 'ਤੇ ਸੁਪਰੀਮ ਕੋਰਟ ਵਲੋਂ 3 ਸਤੰਬਰ ਦੀ ਅੰਤਿਮ ਸਮਾਂ ਸੀਮਾ ਨੂੰ ਲੈ ਕੇ ਪੰਜਾਬ ਚਿੰਤਤ

ਮੁੱਖ ਮੰਤਰੀ ਵਲੋਂ ਦਿੱਲੀ ਵਿਖੇ ਕਾਨੂੰਨੀ ਮਾਹਿਰਾਂ ਤੇ ਵਕੀਲਾਂ ਨਾਲ ਵਿਚਾਰਾਂ

ਹਰਕਵਲਜੀਤ ਸਿੰਘ
ਚੰਡੀਗੜ੍ਹ, 25 ਅਗਸਤ-ਸੁਪਰੀਮ ਕੋਰਟ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਨੂੰ ਆਪਸ 'ਚ ਰਜ਼ਾਮੰਦੀ ਬਣਾਉਣ ਲਈ 3 ਸਤੰਬਰ 2019 ਤੱਕ ਦੀ ਅੰਤਿਮ ਸਮਾਂ ਸੀਮਾ (ਡੈੱਡਲਾਈਨ) ਨੂੰ ਲੈ ਕੇ ਪੰਜਾਬ ਸਰਕਾਰ ਕਾਫ਼ੀ ਚਿੰਤਤ ਨਜ਼ਰ ਆ ਰਹੀ ਹੈ। ਸੁਪਰੀਮ ਕੋਰਟ ਵਲੋਂ ਦੋਨਾਂ ਸੂਬਿਆਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਜੇਕਰ ਉਹ ਰਜ਼ਾਮੰਦੀ ਬਣਾਉਣ 'ਚ ਅਸਮਰਥ ਸਾਬਤ ਹੁੰਦੇ ਹਨ ਤਾਂ ਅਦਾਲਤ ਆਪਣਾ ਫ਼ੈਸਲਾ ਸੁਣਾ ਦੇਵੇਗੀ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਨਵੰਬਰ 2016 'ਚ ਕੇਂਦਰ ਨੂੰ ਆਦੇਸ਼ ਦਿੱਤੇ ਸਨ ਕਿ ਕਿਸੇ ਕੇਂਦਰੀ ਏਜੰਸੀ ਰਾਹੀਂ ਇਸ ਨਹਿਰ ਦਾ ਕੰਮ ਪੂਰਾ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਜਾਵੇ। ਪਰ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ 'ਚ ਇਸ ਤੋਂ ਬਾਅਦ ਦਾਇਰ ਕੀਤੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਇਹ ਕਹਿ ਕੇ ਰੱਖਿਆ ਹੋਇਆ ਹੈ ਕਿ ਪਹਿਲਾਂ ਰਾਜ ਸਰਕਾਰ ਸੁਪਰੀਮ ਕੋਰਟ ਵਲੋਂ ਨਹਿਰ ਬਣਾਉਣ ਸਬੰਧੀ ਲਏ ਫ਼ੈਸਲੇ 'ਤੇ ਅਮਲ ਕਰੇ। ਜਦਕਿ ਰਾਜ ਸਰਕਾਰ ਦਾ ਇਹ ਕਹਿਣਾ ਹੈ ਕਿ ਇਸ ਨਹਿਰ ਲਈ ਪ੍ਰਾਪਤ ਕੀਤੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਗਈ ਹੈ ਅਤੇ ਬਣੀ ਇਸ ਨਹਿਰ ਦਾ ਹਿੱਸਾ ਵੀ ਤਕਰੀਬਨ ਖ਼ਤਮ ਹੋ ਚੁੱਕਾ ਹੈ ਅਤੇ ਨਾ ਹੀ ਪੰਜਾਬ ਕੋਲ ਇਸ ਨਹਿਰ 'ਚ ਦੇਣ ਲਈ ਕੋਈ ਪਾਣੀ ਉਪਲਬਧ ਹੈ। ਪਰ ਸੁਪਰੀਮ ਕੋਰਟ ਵਲੋਂ 3 ਸਤੰਬਰ ਦੀ 'ਡੈਡ ਲਾਈਨ' ਨੂੰ ਆਖ਼ਰੀ ਮੌਕਾ ਦੱਸਦਿਆਂ ਇਸ ਸਬੰਧੀ ਆਪਣਾ ਫ਼ੈਸਲਾ ਦੇਣ ਸਬੰਧੀ ਜੋ ਸੰਕੇਤ ਦਿੱਤਾ ਗਿਆ ਸੀ, ਉਸ ਤੋਂ ਰਾਜ ਸਰਕਾਰ ਵਲੋਂ ਇਹ ਮਹਿਸੂਸ ਜ਼ਰੂਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਨੂੰ ਐੱਸ.ਵਾਈ.ਐੱਲ. ਮੁੱਦੇ 'ਤੇ ਦੁਬਾਰਾ ਸੰਕਟ ਵਾਲੀਆਂ ਘੜੀਆਂ ਵੇਖਣੀਆਂ ਪੈ ਸਕਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਜੋ ਮਗਰਲੇ 2 ਦਿਨਾਂ ਤੋਂ ਇਸ ਮੰਤਵ ਲਈ ਦਿੱਲੀ ਵਿਖੇ ਸਨ, ਵਲੋਂ ਇਸ ਕੇਸ 'ਚ ਰਾਜ ਦੇ ਵਕੀਲਾਂ ਤੇ ਕਾਨੂੰਨੀ ਮਾਹਿਰਾਂ ਨਾਲ ਇਸ ਮੁੱਦੇ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਮੌਕੇ 'ਤੇ ਰਾਜ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ, ਰਾਜ ਦੇ ਮੁੱਖ ਸਕੱਤਰ ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੋਂ ਇਲਾਵਾ ਕੁਝ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਮੁੱਖ ਮੰਤਰੀ ਕੱਲ੍ਹ ਚੰਡੀਗੜ੍ਹ ਵਾਪਸ ਪਰਤ ਰਹੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਐਸ.ਵਾਈ.ਐਲ. ਮੁੱਦੇ 'ਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਹੋਈ ਸੀ, ਜਿਸ 'ਚ ਕੋਈ ਨਤੀਜਾ ਨਹੀਂ ਨਿਕਲਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਕੇਂਦਰ ਵਲੋਂ ਦਰਿਆਈ ਪਾਣੀਆਂ ਸਬੰਧੀ ਵਿਭਾਗਾਂ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨ 'ਚ ਸੰਸਦ ਤੋਂ ਜੋ ਤਰਮੀਮ ਕਰਵਾਈ ਗਈ ਹੈ ਅਤੇ ਜਿਸ ਨੂੰ ਰਾਜ ਸਭਾ ਵਲੋਂ ਅਜੇ ਪ੍ਰਵਾਨ ਕੀਤਾ ਜਾਣਾ ਬਾਕੀ ਹੈ, ਨੂੰ ਲੈ ਕੇ ਵੀ ਰਾਜ ਸਰਕਾਰ ਕਾਫ਼ੀ ਚਿੰਤਤ ਹੈ ਅਤੇ ਇਸ ਮੁੱਦੇ 'ਤੇ ਵੀ ਕਾਨੂੰਨੀ ਮਾਹਿਰਾਂ ਤੋਂ ਰਾਏ ਲਈ ਗਈ ਹੈ।

ਮਾਮਲਾ ਪੰਚਕੂਲਾ ਦੰਗਿਆਂ ਦਾ

ਵਿਪਾਸਨਾ ਅਤਿ-ਲੋੜੀਂਦੇ ਅਪਰਾਧੀਆਂ ਦੀ ਸੂਚੀ 'ਚੋਂ ਬਾਹਰ

ਪੰਚਕੂਲਾ, 25 ਅਗਸਤ (ਕਪਿਲ)-25 ਅਗਸਤ 2017 ਨੂੰ ਪੰਚਕੂਲਾ ਸਥਿਤ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੇ ਦੰਗਿਆਂ ਦੇ ਮਾਮਲੇ 'ਚ ਰਾਮ ਰਹੀਮ ਦੀ ਖਾਸ ਤੇ ਡੇਰੇ ਦੀ ਪ੍ਰਬੰਧਕ ਵਿਪਾਸਨਾ ਇੰਸਾਂ ਤੇ ਆਦਿਤਿਆ ਇੰਸਾਂ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਹੁਣ ਪੁਲਿਸ ਨੇ ਵਿਪਾਸਨਾ ਨੂੰ ਅਤਿ-ਲੋੜੀਂਦੇ ਅਪਰਾਧੀਆਂ (ਮੋਸਟ ਵਾਂਟੇਡ) ਦੀ ਸੂਚੀ 'ਚੋਂ ਬਾਹਰ ਕੱਢ ਦਿੱਤਾ ਹੈ। ਦੂਜੇ ਪਾਸੇ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਆਦਿਤਿਆ ਇੰਸਾਂ ਲਗਪਗ ਦੋ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਹੈ, ਜਿਸ 'ਤੇ ਪੁਲਿਸ ਨੇ 5 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ। 25 ਅਗਸਤ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਹਨੀਪ੍ਰੀਤ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਵਿਪਾਸਨਾ ਨੂੰ ਪੰਚਕੂਲਾ ਵਿਖੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਤੇ ਹਨੀਪ੍ਰੀਤ ਦੇ ਸਾਹਮਣੇ ਬਿਠਾ ਕੇ ਉਸ ਤੋਂ ਪੁੱਛਗਿੱਛ ਕੀਤੀ ਗਈ ਸੀ, ਜਿਸ ਦੌਰਾਨ ਦੋਵਾਂ ਵਿਚਕਾਰ ਬਹਿਸ ਵੀ ਹੋਈ ਸੀ। ਪੁਲਿਸ ਨੇ ਜਿਸ ਵਿਪਾਸਨਾ ਨੂੰ ਗ੍ਰਿਫ਼ਤਾਰ ਕਰਨ ਲਈ 8 ਵਾਰ ਛਾਪੇਮਾਰੀ ਕੀਤੀ ਸੀ, ਉਸ ਨੂੰ ਹੁਣ ਮੋਸਟ ਵਾਂਟੇਡ ਦੀ ਸੂਚੀ 'ਚੋਂ ਬਾਹਰ ਕੱਢ ਦੇਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਦਸੰਬਰ-ਜਨਵਰੀ ਦੌਰਾਨ ਵਿਪਾਸਨਾ ਚੰਡੀਗੜ੍ਹ ਵਿਖੇ ਈ.ਡੀ. ਦੀ ਜਾਂਚ ਦੇ ਚੱਲਦਿਆਂ ਬਿਆਨ ਦਰਜ ਕਰਵਾਉਣ ਲਈ ਕਈ ਵਾਰ ਆਈ ਤੇ ਇਸ ਸਬੰਧੀ ਈ.ਡੀ. ਵਲੋਂ ਪੁਲਿਸ ਨੂੰ ਵੀ ਦੱਸਿਆ ਗਿਆ, ਪਰ ਪੁਖਤਾ ਜਾਣਕਾਰੀ ਹੋਣ ਦੇ ਬਾਵਜੁੂਦ ਵੀ ਪੁਲਿਸ ਵਲੋਂ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਦੇ ਨਾਲ-ਨਾਲ ਵਿਪਾਸਨਾ ਨੇ ਪੁਲਿਸ ਨੂੰ ਲਿਖੀ ਇਕ ਚਿੱਠੀ 'ਚ ਕਿਹਾ ਸੀ ਕਿ ਉਹ ਪੁਲਿਸ ਦੀ ਜਾਂਚ 'ਚ ਸ਼ਾਮਿਲ ਹੋਣ ਲਈ ਆ ਸਕਦੀ ਹੈ, ਪਰ ਪੁਲਿਸ ਨੇ ਉਸ ਨੂੰ ਕਦੇ ਨਹੀਂ ਬੁਲਾਇਆ ਤੇ ਨਾ ਹੀ ਪੁਲਿਸ ਨੂੰ ਵਿਪਾਸਨਾ ਡੇਰੇ 'ਚ ਹੀ ਮਿਲੀ।

ਪ੍ਰੇਮ ਸਬੰਧਾਂ ਦੇ ਚਲਦਿਆਂ ਨੌਜਵਾਨ ਦੀ ਹੱਤਿਆ

ਵਰਸੋਲਾ, 25 ਅਗਸਤ (ਵਰਿੰਦਰ ਸਹੋਤਾ)-ਬੀਤੀ ਦੇਰ ਰਾਤ ਪਿੰਡ ਤੁੰਗ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਦੀ ਕੁੱਟ-ਕੁੱਟ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੈ ਗਈ। ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਕਮਲਜੀਤ ਅਤੇ ਮਾਤਾ ਸਪਨਾ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਯੂਸੁਫ਼ ਦੇ ਆਪਣੇ ਹੀ ਪਿੰਡ ਦੀ ਇਕ ਲੜਕੀ ਨਾਲ ਪ੍ਰੇਮ ਸੰਬੰਧ ਸਨ। ਇਸ ਬਾਰੇ ਲੜਕੀ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਪਤਾ ਸੀ ਅਤੇ ਇਸ ਸਬੰਧੀ ਰਾਜ਼ੀਨਾਮਾ ਵੀ ਹੋ ਚੁੱਕਾ ਸੀ, ਪਰ ਬੀਤੀ ਦੇਰ ਰਾਤ ਜਦੋਂ ਯੂਸੁਫ਼ ਗੁਰਦਾਸਪੁਰ ਵਲੋਂ ਆਪਣੇ ਪਿੰਡ ਨੂੰ ਆ ਰਿਹਾ ਸੀ ਤਾਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਦੇਰ ਰਾਤ ਪਿੰਡ ਤੁੰਗ ਵਿਖੇ ਪਹੁੰਚੀ ਅਤੇ ਲੜਕੀ ਦੇ ਘਰ ਤੋਂ ਹੀ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੈ ਗਈ। ਇਸ ਦੌਰਾਨ ਡੀ. ਐਸ. ਪੀ. ਰਾਜੇਸ਼ ਕੱਕੜ ਨੇ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਇਸ ਸਬੰਧ 'ਚ ਲੜਕੀ, ਉਸ ਦੀ ਮਾਂ, ਭਰਾ ਕਾਕਾ, ਭਰਾ ਹਰਪ੍ਰੀਤ ਤੇ ਦੇਬਾ ਪੁੱਤਰ ਸਾਈਂ ਦਾਸ ਵਾਸੀ ਤੁੰਗ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਭਾਰਤ ਨਾਲ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘਾ ਪੂਰਾ ਕਰਨ ਲਈ ਵਚਨਬੱਧ-ਪਾਕਿ

ਇਸਲਾਮਾਬਾਦ, 25 ਅਗਸਤ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਇਕ ਸੀਨੀਅਰ ਸਹਿਯੋਗੀ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਤਣਾਅਪੂਰਨ ਸਬੰਧਾਂ ਦੇ ਬਾਵਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ...

ਪੂਰੀ ਖ਼ਬਰ »

ਅਨੰਤਨਾਗ 'ਚ ਪ੍ਰਦਰਸ਼ਨਕਾਰੀਆਂ ਵਲੋਂ ਪੱਥਰਬਾਜ਼ੀ ਟਰੱਕ ਚਾਲਕ ਦੀ ਮੌਤ

ਸ੍ਰੀਨਗਰ, 25 ਅਗਸਤ (ਏਜੰਸੀ)-ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਇਕ ਸਥਾਨਕ ਟਰੱਕ 'ਤੇ ਅੱਜ ਸ਼ਾਮ ਪ੍ਰਦਰਸ਼ਨਕਾਰੀਆਂ ਵਲੋਂ ਪਥਰਾਅ ਕੀਤਾ ਗਿਆ, ਜਿਸ 'ਚ ਟਰੱਕ ਚਾਲਕ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮੁਹੰਮਦ ਖ਼ਲੀਲ ਡਾਰ ਜੋ ਉਸੇ ਜ਼ਰੀਦੀਪੋਰਾ ਉਰਣਹਾਲ ਇਲਾਕੇ ਦਾ ...

ਪੂਰੀ ਖ਼ਬਰ »

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਕਰੇਗੀ ਪੰਜਾਬ ਦਾ ਦੌਰਾ

ਟੇਂਡੀ ਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫ਼ੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ-ਕੈਪਟਨ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀ ਵਾਲਾ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ਨੂੰ ਫ਼ੌਜ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਂਝੀ ਕਾਰਜ ਯੋਜਨਾ ਉਲੀਕਣ ਲਈ ...

ਪੂਰੀ ਖ਼ਬਰ »

ਖੁੰਢ-ਚਰਚਾ

ਨੌਕਰੀਪੇਸ਼ਾ ਔਰਤਾਂ ਦੀ ਦੋਹਰੀ ਜ਼ਿੰਦਗੀ ਭਾਰਤ ਸਰਕਾਰ ਨੇ ਔਰਤਾਂ ਨੂੰ ਮਰਦਾਂ ਦੇ ਬਰਾਬਰ ਦਾ ਦਰਜਾ ਦਿੱਤਾ ਹੈ ਪਰ ਦੇਖਣ ਵਾਲੀ ਗੱਲ ਇਹ ਹੈ ਕਿ ਔਰਤ ਜੋ ਨੌਕਰੀ ਵੀ ਕਰਦੀ ਹੈ ਅਤੇ ਘਰ ਗ੍ਰਹਿਸਥੀ ਨੂੰ ਵੀ ਸੰਭਾਲਦੀ ਹੈ, ਦੀ ਜ਼ਿੰਦਗੀ ਕਠਨਾਈਆਂ ਭਰੀ ਹੁੰਦੀ ਹੈ। ਸਾਰਾ ...

ਪੂਰੀ ਖ਼ਬਰ »

ਕਸ਼ਮੀਰ 'ਚ ਬਹੁਤੀਆਂ ਥਾਵਾਂ 'ਤੇ ਲੈਂਡਲਾਈਨ ਟੈਲੀਫ਼ੋਨ ਸੇਵਾ ਬਹਾਲ

ਸ੍ਰੀਨਗਰ, 25 ਅਗਸਤ (ਏਜੰਸੀ)- ਜੰਮੂ-ਕਸ਼ਮੀਰ ਦੀ ਸਥਿਤੀ 'ਚ ਸੁਧਾਰ ਨੂੰ ਵੇਖਦਿਆਂ ਸੰਚਾਰ ਮਾਧਿਅਮਾਂ 'ਤੇ ਲਗਾਈ ਪਾਬੰਦੀ ਨੂੰ ਨਰਮ ਕੀਤੇ ਜਾਣ ਬਾਅਦ ਵਾਦੀ ਦੀਆਂ ਬਹੁਤੀਆਂ ਥਾਵਾਂ 'ਤੇ ਲੈਂਡਲਾਈਨ ਟੈਲੀਫ਼ੋਨ ਸੇਵਾ ਬਹਾਲ ਕਰ ਦਿੱਤੀ ਗਈ ਹੈ। ਸਰਕਾਰੀ ਅਧਿਕਾਰਆਂ ਨੇ ਅੱਜ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX