ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  9 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  30 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  55 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 5 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 5 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 5 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 5 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 5 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 6 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 7 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 7 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 minute ago
ਅੱਜ ਦਾ ਵਿਚਾਰ
. . .  about 8 hours ago
ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 1 hour ago
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 1 hour ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 1 hour ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  14 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਜਗਰਾਓਂ

ਸ਼੍ਰੋਮਣੀ ਕਮੇਟੀ ਵਲੋਂ ਮਾਣੂੰਕੇ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਹਠੂਰ, 25 ਅਗਸਤ ( ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਅਰੰਭੇ ਮਹਾਨ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਹਲਕਾ ਜਗਰਾਉਂਤੋਂ ਮੈਂਬਰ ਸ੍ਰੋਮਣੀ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੀਤੇ ਜਾ ਰਹੇ ਸਮਾਗਮਾਂ ਦੌਰਾਨ ਚੌਥਾ ਗੁਰਮਤਿ ਸਮਾਗਮ ਪਿੰਡ ਮਾਣੂੰਕੇ ਦੇ ਇਤਿਹਾਸਕ ਗੁਰਦੁਆਰਾ ਜੌੜੀਆਂ ਸਾਹਿਬ ਵਿਖੇ ਬੀਤੀ ਰਾਤ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਾਰਵਾਇਆ ਇਹ ਸਮਾਗਮ ਯਾਦਗਾਰੀ ਅਤੇ ਸੰਗਤਾਂ 'ਤੇ ਆਪਣਾ ਪੂਰਨ ਪ੍ਰਭਾਵ ਛੱਡ ਗਿਆ | ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਨੇ ਸ਼ਬਦ ਕੀਰਤਨ ਦਾ ਅਜਿਹਾ ਅਨੰਦ ਬੰਨਿ੍ਹਆ ਕੇ ਸਭ ਸੰਗਤਾਂ ਮੰਤਰ ਮੁਗਧ ਹੋ ਗਈਆਂ | ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਜੱਥੇ ਨੇ ਗੁਰਬਾਣੀ ਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਦੇਸ਼ ਤੇ ਉਪਦੇਸ਼ ਸਾਨੂੰ ਸਪੱਸ਼ਟ ਕਰਦਾ ਹੈ ਕੇ ਅਸੀਂ ਇਕੋ ਪਿਤਾ ਦੀ ਸੰਤਾਨ ਹਾਂ ਅਤੇ ਆਪਸ ਵਿਚ ਭਾਈ ਭਾਈ ਹਾਂ | ਜਾਤ-ਪਾਤ ਦਾ ਭੇਦ-ਭਾਵ ਖਤਮ ਕਰਕੇ ਸਾਨੂੰ ਸਰਬੱਤ ਦੇ ਭਲੇ ਲਈ ਕਾਰਜ਼ ਕਰਨੇ ਚਾਹੀਦੇ ਹਨ | ਮਨ ਵਿਚੋਂ ਈਰਖਾ, ਵੈਰ, ਵਿਰੋਧ, ਲਾਲਚ ਹੰਕਾਰ ਦਾ ਖਾਤਮਾ ਕਰਕੇ ਮਨੁੱਖਤਾ ਦੀ ਭਲਾਈ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼, 'ਕਿਰਤ ਕਰੋ-ਨਾਮ ਜਪੋ-ਵੰਡ ਛਕੋ' ਦੇ ਸਿਧਾਂਤ ਅਨੁਸਾਰ ਜ਼ਿੰਦਗੀ ਜਿਉਣੀ ਚਾਹੀਦੀ ਹੈ | ਭਾਈ ਗਰੇਵਾਲ ਨੇ ਕਿਹਾ ਕੇ ਜਿਨ੍ਹਾਂ ਨੇ ਇਹ ਸਿਧਾਂਤ ਅਪਣਾ ਲਿਆ ਉਹ ਦੁਨੀਆਂ ਦਾ ਮਹਾਨ ਇਨਸਾਨ ਬਣ ਸਕਦਾ ਹੈ | ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸਮਾਗਮ ਕਰਵਾਉਣ ਲਈ ਗ੍ਰਾਂਮ ਪੰਚਾਇਤ ਤੇ ਨਗਰ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਰਾਗੀ ਸਿੰਘਾਂ, ਢਾਡੀ ਜੱਥਿਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸਰਪੰਚ ਗੁਰਮੁੱਖ ਸਿੰਘ ਸੰਧੂ ਨੇ ਵੀ ਸਮੂਹ ਪ੍ਰਬੰਧਕਾਂ ਦਾ ਪਿੰਡ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਗੁਰਮੁਖ ਸਿੰਘ ਸੰਧੂ, ਚੇਅਰਮੈਨ ਨਿਰਮਲ ਸਿੰਘ ਸੰਧੂ, ਜਗਰਾਜ ਸਿੰਘ ਰਾਜਾ ਮਾਣੂੰਕੇ, ਹਰਦੀਪ ਸਿੰਘ ਸੰਧੂ, ਜਗਦੀਸ਼ ਸਿੰਘ ਦੀਸ਼ਾ, ਸਾਬਕਾ ਸਰਪੰਚ ਰੇਸ਼ਮ ਸਿੰਘ, ਮੈਨੇਜਰ ਕਰਮਜੀਤ ਸਿੰਘ ਨਾਭਾ, ਪ੍ਰਧਾਨ ਕਰਮ ਸਿੰਘ, ਮੈਂਬਰ ਸਾਧੂ ਸਿੰਘ, ਮੈਂਬਰ ਉਜਾਗਰ ਸਿੰਘ, ਜੱਥੇਦਾਰ ਘਣ ਸਿੰਘ ਸਾਬਕਾ ਪ੍ਰਧਾਨ, ਸੁਖਵਿੰਦਰ ਸਿੰਘ ਪੱਪੂ, ਜਗਰਾਜ ਸਿੰਘ ਰਾਜਾ, ਚਮਕੌਰ ਸਿੰਘ, ਸੁਖਦੇਵ ਸਿੰਘ, ਮੋਹਣ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਢੋਲਣ, ਭੁਪਿੰਦਰ ਸਿੰਘ, ਕਮਲਜੀਤ ਸਿੰਘ ਗਾਲਿਬ ਤੇ ਵਰਿੰਦਰ ਸਿੰਘ ਕੋਕਰੀ ਆਦਿ ਹਾਜ਼ਰ ਸਨ |

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ

ਰਾਏਕੋਟ, 25 ਅਗਸਤ (ਸੁਸ਼ੀਲ)-ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਹਿਰ ਦੇ ਮੰਦਿਰਾਂ ਵਿਚ ਬੜੀ ਸ਼ਰਧਾ ਅਤੇ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਸਰਧਾਲੂਆਂ ਦਾ ਵੱਡੀ ਗਿਣਤੀ 'ਚ ਮੰਦਰਾਂ ਵਿੱਚ ਪੁੱਜਣਾ ਸ਼ੁਰੂ ਹੋ ਗਿਆ ਸੀ, ਜਿਸ ਨੂੰ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ ਵਿਖੇ ਪਾਰਕ ਬਣਾਉਣ ਦਾ ਵਿਕਾਸ ਕਾਰਜ ਸਿਆਸਤ ਕਾਰਨ ਰੁਕਿਆ

ਰਾਏਕੋਟ, 25 ਅਗਸਤ(ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਵਿਖੇ ਗਰਾਮ ਪੰਚਾਇਤ ਵਲੋਂ ਨਾਜ਼ਾਇਜ ਕਬਜ਼ਾ ਖਤਮ ਕਰਕੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਘਣੀ ਵਸੋਂ 'ਚ ਸੁੰਦਰ ਗਰੀਨ ਪਾਰਕ ਦਾ ਨਿਰਮਾਣ ਕਰਵਾਉਣ ਲਈ ਬੀੜਾ ਚੁੱਕਿਆ ਸੀ | ਜਿਸ ਨੂੰ ਪਿੰਡ ਪੱਧਰ ਦੇ ...

ਪੂਰੀ ਖ਼ਬਰ »

ਸੰਤਾਂ-ਮਹਾਪੁਰਸ਼ਾਂ ਦੀ ਸੇਵਾ ਮਾਨਵਤਾ ਦੇ ਭਲੇ ਦਾ ਸੰਕੇਤ -ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ ਦਾਖਾ, 25 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਤਿਗੁਰੂ ਭੂਰੀ ਵਾਲੇ (ਗਰੀਬਦਾਸੀ) ਤਲਵੰਡੀ ਖੁਰਦ (ਲੁਧਿ:) ਵਿਖੇ ਸਵਾਮੀ ਸ਼ੰਕਰਾ ਨੰਦ ਜੀ ਦੀ ਸਰਪ੍ਰਸਤੀ ਹੇਠ ਦੇਸ-ਵਿਦੇਸ ਦੀ ਸੰਗਤ, ਐਸ.ਜੀ.ਬੀ ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ...

ਪੂਰੀ ਖ਼ਬਰ »

ਹੰਬੜਾਂ ਸਰਕਾਰੀ ਹਸਪਤਾਲ 'ਚ ਕੁਝ ਹਮਲਾਵਾਰਾਂ ਵਲੋਂ ਡਿਊਟੀ ਦੌਰਾਨ ਸਟਾਫ਼ ਨਰਸ ਨੂੰ ਬੰਦੀ ਬਣਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼

ਹੰਬੜਾਂ, 25 ਅਗਸਤ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਹੰਬੜਾਂ ਦੇ ਸਰਕਾਰੀ ਹਸਪਤਾਲ ਵਿਚ ਡਿਊਟੀ ਦੌਰਾਨ ਸਟਾਫ਼ ਨਰਸ ਨੂੰ ਕੁਝ ਲੋਕਾਂ ਵਲੋਂ ਬੰਦੀ ਬਣਾਏ ਜਾਣ ਉਪਰੰਤ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੇ ...

ਪੂਰੀ ਖ਼ਬਰ »

ਪ੍ਰਬੁੱਧ ਭਾਰਤ ਫਾਊਾਡੇਸ਼ਨ ਪੰਜਾਬ ਵੱਲੋਂ ਡਾ: ਭੀਮ ਰਾਉ ਅੰਬੇਡਕਰ ਫਾਊਾਡੇਸ਼ਨ ਗੁੜੇ ਦੇ ਸਹਿਯੋਗ ਨਾਲ ਪੇਪਰ ਲਿਆ

ਚੌਾਕੀਮਾਨ, 25 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਗੁੜੇ ਵਿਖੇ ਪ੍ਰਬੁੱਧ ਭਾਰਤ ਫਾਊਾਡੇਸ਼ਨ ਪੰਜਾਬ ਵਲੋਂ ਡਾ.ਭੀਮ ਰਾਉ ਅੰਬੇਡਕਰ ਫਾਊਾਡੇਸ਼ਨ ਗੁੜੇ ਦੇ ਸਹਿਯੋਗ ਨਾਲ 12ਵੀਂ ਪੁਸਤਕ ਪ੍ਰਤੀਯੋਗਤਾ ਦਾ ਪੇਪਰ ਲਿਆ ਗਿਆ | ਜਿਸ ਵਿਚ ਪਿੰਡ ਗੁੜੇ, ਸਵੱਦੀ ...

ਪੂਰੀ ਖ਼ਬਰ »

ਬੋਪਾਰਾਏ ਕਲਾਂ ਵਿਖੇ ਗ੍ਰਾਮ ਪੰਚਾਇਤ ਨੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸੀ.ਸੀ.ਟੀ.ਵੀ ਕੈਮਰੇ ਤੇ ਸ਼ੀਸ਼ੇ ਲਗਵਾਏ

ਚੌਾਕੀਮਾਨ, 25 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਬੋਪਾਰਾਏ ਕਲਾਂ ਵਿਖੇ ਗ੍ਰਾਮ ਪੰਚਾਇਤ ਨੇ ਐਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਹਰ ਚੌਕ ਵਿਚ ਸੀ.ਸੀ.ਟੀ. ਵੀ. ਕੈਮਰੇ ਤੇ ਸ਼ੀਸ਼ੇ ਲਗਾਉਣ ਦਾ ਕੰਮ ਸਰਪੰਚ ਲਖਵੀਰ ਸਿੰਘ ਬੋਪਾਰਾਏ ਦੀ ...

ਪੂਰੀ ਖ਼ਬਰ »

ਹੰਬੜਾਂ 'ਚ ਕਿ੍ਸ਼ਨ ਅਸ਼ਟਮੀ ਮੌਕੇ ਚੇਅਰਮੈਨ ਬਾਵਾ, ਵਿਧਾਇਕ ਵੈਦ, ਜੱਗਾ ਨੇ ਦਿੱਤੀ ਵਧਾਈ

ਹੰਬੜਾਂ, 25 ਅਗਸਤ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਭਗਵਤੀ ਸੇਵਾ ਦਲ (ਰਜਿ:) ਹੰਬੜਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹਾਂਉਤਸਵ ਮਾਂ ਭਗਵਤੀ ਮੰਦਿਰ ਦਾਣਾ ਮੰਡੀ ਵਿਚ ਧੂਮਧਾਮ ਨਾਲ ਮਨਾਇਆ ਗਿਆ | ਜਿਸ ਚੇਅਰਮੈਨ ...

ਪੂਰੀ ਖ਼ਬਰ »

ਦਾਖਾ ਨੇ ਚਕਰ ਤੋਂ ਮੱਲ੍ਹਾ ਨੂੰ ਜਾਂਦੀ ਸੜਕ 'ਤੇ ਪ੍ਰੀਮਿਕਸ ਪੁਆਇਆ

ਹਠੂਰ, 25 ਅਗਸਤ (ਜਸਵਿੰਦਰ ਸਿੰਘ ਛਿੰਦਾ)-ਪਿਛਲੇ ਲੰਮੇ ਸਮੇਂ ਤੋਂ ਚਕਰ ਤੋਂ ਮੱਲ੍ਹਾ ਸੜਕ ਜੋ ਬੁਰ੍ਹੀ ਤਰ੍ਹਾਂ ਟੁੱਟ ਚੁੱਕੀ ਸੀ ਅਤੇ ਲੋਕਾਂ ਦੀ ਇਸ ਨੂੰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਨੂੰ ਦੇਖਦਿਆਂ ਸਾਬਕਾ ਰਾਜ ਮੰਤਰੀ ਮਲਕੀਤ ਸਿੰਘ ਦਾਖਾ ਨੇ ਇਸ ਉੁਪਰ ...

ਪੂਰੀ ਖ਼ਬਰ »

ਗੁਰਦੁਆਰਾ ਕਰੀਰ ਸਾਹਿਬ ਲਿੱਤਰ ਵਿਖੇ ਧਾਰਮਿਕ ਸਮਾਗਮ 30 ਨੂੰ ਹੋਵੇਗਾ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਸਲਾਨਾ ਧਾਰਮਿਕ ਸਮਾਗਮ 30 ਅਗਸਤ ਦਿਨ ਸ਼ੁੱਕਰਵਾਰ ਨੂੰ ਹੋਵੇਗਾ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ ਤੇ ਖਜਾਨਚੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸਕੂਲ ਝੋਰੜਾਂ ਦੇ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲ ਪ੍ਰਦਰਸ਼ਨੀ ਲਗਾਈ

ਹਠੂਰ, 25 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗੁਰੂ ਅਮਰਦਾਸ ਪਬਲਿਕ ਸਕੂਲ ਝੋਰੜਾਂ ਵਿਖੇ ਪਿ੍ੰ: ਸਰਬਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਇੰਸ, ਪੰਜਾਬੀ, ਮੈਥ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਨਾਲ ਸਬੰਧਤ ਮਾਡਲ ਪ੍ਰਦਰਸ਼ਨੀ ਲਗਾਈ | ਜਿਸ ਵਿਚ ...

ਪੂਰੀ ਖ਼ਬਰ »

ਸੰਤ ਈਸ਼ਰ ਦਾਸ ਸਰਕਾਰੀ ਹਾਇਰ ਸੈਕੰਡਰੀ ਸਕੂਲ ਮੂੰਮ 'ਚ ਦੇਸ਼ ਦੀ ਵੰਡ ਦਾ ਸੰਤਾਪ ਬਾਰੇ ਸੈਮੀਨਾਰ ਕਰਵਾਇਆ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ ਜ਼ਿਲ੍ਹੇ ਦੀ ਬਰਨਾਲਾ ਨਾਲ ਲੱਗਦੀ ਹੱਦ ਦੇ ਆਖਰੀ ਪਿੰਡ ਮੂੰਮ ਦੇ ਸੰਤ ਈਸ਼ਰ ਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦੀ ਵੰਡ ਦਾ ਸੰਤਾਪ ਵਿਸ਼ੇ ਤੇ ਸੈਮੀਨਰ ਕਰਵਾਇਆ | ਇਸ ਮੌਕੇ ਪੰਜਾਬੀ ਸਾਹਿਤ ਅਕੈਡਮੀ ਦੇ ...

ਪੂਰੀ ਖ਼ਬਰ »

ਸਰਦਾਰ ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਮੁਕਾਬਲੇ ਕਰਵਾਏ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਰਦਾਰ ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਜਨਮ ਅਸ਼ਟਮੀ ਦੇ ਤਿਉਹਾਰ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਜਨਮ ਅਸ਼ਟਮੀ ਦੇ ਸਬੰਧ ਵਿਚ ਰੰਗਾਂਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਬੱਚਿਆਂ ਨੇ ...

ਪੂਰੀ ਖ਼ਬਰ »

ਪ੍ਰਬੁੱਧ ਭਾਰਤ ਫਾਊਾਡੇਸ਼ਨ ਵਲੋਂ ਡਾ: ਅੰਬੇਡਕਰ ਦੀ ਜੀਵਨੀ 'ਤੇ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਸਿੱਧਵਾਂ ਬੇਟ, 25 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਬੰਗਸੀਪੁਰਾ ਦੇ ਸਰਕਾਰੀ ਹਾਈ ਸਕੂਲ ਬੰਗਸੀਪੁਰਾ ਵਿਖੇ 'ਪ੍ਰਬੁੱਧ ਭਾਰਤ ਫਾਊਾਡੇਸ਼ਨ' ਵਲੋਂ ਭਾਰਤ ਰਤਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਘਰ-ਘਰ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 25 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਕਿ੍ਸ਼ਨ ਅਵਤਾਰ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਛੋਟੇ-ਛੋਟੇ ਬੱਚੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਐਕਟਿਵਾ ਚਾਲਕ ਬਜ਼ੁਰਗ ਦੀ ਮੌਤ

ਸਮਰਾਲਾ, 25 ਅਗਸਤ (ਸੁਰਜੀਤ ਸਿੰਘ)-ਸਮਰਾਲਾ-ਮਾਛੀਵਾੜਾ ਸੜਕ ਉੱਤੇ ਆਪਣੀ ਐਕਟਿਵਾ ਤੇ ਜਾ ਰਹੇ ਬਜ਼ੁਰਗ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ, ਨਤੀਜੇ ਵਜੋਂ ਉਸ ਦੀ ਮੌਤ ਹੋ ਗਈ¢ ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਸ਼ਾਦਵਿੰਦਰ ਸਿੰਘ (72) ਪੁੱਤਰ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਬਾਬਾ ਨਿਰਮਲ ਸਿੰਘ ਜੀ ਦੀ 30 ਵੀਂ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਆਖਰੀ ਲੜੀ ਦੇ ਭੋਗ ਪਾਏ

ਸਿੱਧਵਾਂ ਬੇਟ, 25 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਧੰਨ ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲ੍ਹੇਰਾਂ ਵਾਲਿਆਂ ਦੇ ਜਨਮ ਅਸਥਾਨ ਠਾਠ ਸੇਰਪੁਰ ਕਲਾਂ ਦੇ ਮੁੱਖ ਸਰਪ੍ਰਸਤ ਬਾਬਾ ਚਰਨ ਸਿੰਘ ਦੀ ਅਗਵਾਈ ਵਿਚ ਸੱਚਖੰਡ ਵਾਸੀ ਬਾਬਾ ਨਿਰਮਲ ਸਿੰਘ ਜੀ ਦੀ 29ਵੀਂ ਸਾਲਾਨਾ ...

ਪੂਰੀ ਖ਼ਬਰ »

ਪਹਿਲੇ ਯੂਰਪ ਕਬੱਡੀ ਲੀਗ ਟੂਰਨਾਮੈਂਟ 'ਚ ਲੀਲਾਂ ਦੀ ਟੀਮ ਰਹੀ ਜੇਤੂ

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)-ਸਵਾਮੀ ਪੁਸ਼ਪਾਨੰਦ ਗਿਰੀ ਜੀ ਸਪੋਰਟਸ ਕਲੱਬ ਬੈਂਸ ਵਲੋਂ ਸਿਮਰਨਜੀਤ ਸਿੰਘ ਇਯਾਲੀ ਦੇ ਸਹਿਯੋਗ ਨਾਲ ਕਰਵਾਏ ਪਹਿਲੇ ਯੂਰਪ ਕਬੱਡੀ ਲੀਗ ਟੂਰਨਾਮੈਂਟ ਵਿਚ ਲੀਲਾਂ ਪਿੰਡ ਦੀ ਟੀਮ ਨੇ ਬਾਜ਼ੀ ਮਾਰੀ ਜਦਕਿ ਬੈਂਸ ਪਿੰਡ ਦੀ ਟੀਮ ਦੂਜੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਆਏ ਹੜ੍ਹਾਂ ਪ੍ਰਤੀ ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਕਰ ਰਹੀ ਹੈ ਕੰਮ-ਵੈਦ

ਹੰਬੜਾਂ, 25 ਅਗਸਤ (ਹਰਵਿੰਦਰ ਸਿੰਘ ਮੱਕੜ)-ਪਿੰਡ ਖਹਿਰਾ ਬੇਟ ਦੇ ਕੋਲੋਂ ਲੰਘਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਾਸਲਰ ਹਰਕਰਨ ਵੈਦ ਨੇ ਆਪਣੇ ਸਾਥੀਆਂ ਨਾਲ ਪਹੁੰਚ ਕੇ ਦਰਿਆ ਦੀ ਸਥਿਤੀ ਬਾਰੇ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਬੀ. ਐਸ. ਸੀ. ਪਬਲਿਕ ਸਕੂਲ 'ਚ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ

ਰਾਏਕੋਟ, 25 ਅਗਸਤ (ਸੁਸ਼ੀਲ)-ਕਰੀਬੀ ਪਿੰਡ ਨੂਰਪੁਰਾ ਵਿਖੇ ਸਥਿੱਤ ਬਾਬਾ ਸ੍ਰੀ ਚੰਦ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਪਿ੍ੰਸੀਪਲ ਮੈਡਮ ਗੁਰਜਿੰਦਰ ਕੌਰ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਨਰਸਰੀ ਅਤੇ ਪ੍ਰਾਇਮਰੀ ਵਿੰਗ ਦੇ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਗੁਰੂਸਰ ਸੁਧਾਰ, 25 ਅਗਸਤ (ਨਿ.ਪ.ਪ)-ਸ਼ਹੀਦ ਕਰਤਾਰ ਸਿੰਘ ਸਰਾਭਾ ਡੈਂਟਲ ਕਾਲਜ ਵਲੋਂ ਪਿੰਡ ਸਰਾਭਾ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਵਿਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਹ ਕੈਂਪ ਆਸ਼ਰਮ ਵਿਚ ਰਹਿਣ ਵਾਲੇ ਗ਼ਰੀਬ ਅਤੇ ਬਿਮਾਰ ਲੋਕਾਂ ਲਈ ...

ਪੂਰੀ ਖ਼ਬਰ »

ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਨਹੀਂ ਦਿੱਤੀ ਜਾਵੇਗੀ-ਐੱਸ.ਐੱਚ.ਓ. ਸਿੱਧੂ

ਚੌਾਕੀਮਾਨ, 23 ਅਗਸਤ (ਪ.ਪ.)-ਜਨਮ ਅਸ਼ਟਮੀ ਦੇ ਦਿਹਾੜੇ ਨੂੰ ਮੁੱਖ ਰੱਖ ਕਿ ਲੁਧਿਆਣਾ-ਜਗਰਾਉਂ ਮੁੱਖ ਮਾਰਗ ਤੇ ਪੁਲਿਸ ਚੌਾਕੀ ਚੌਾਕੀਮਾਨ ਵਿਖੇ ਰਸਮਿੰਦਰ ਸਿੰਘ ਸਿੱਧੂ ਐੱਚ.ਐੱਚ.ਓ. ਥਾਣਾ ਸਦਰ ਜਗਰਾਉਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਵਾਹਨਾਂ ਦੀ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੀ ਬਾਸਕਟਬਾਲ ਜ਼ੋਨ ਜੇਤੂ ਟੀਮ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਜ਼ੋਨ ਪੱਧਰੀ ਟੂਰਨਾਮੈਂਟ ਦੌਰਾਨ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਨੇ ਬਾਸਕਟਬਾਲ ਮੁਕਾਬਲਿਆਂ ਦੌਰਾਨ ਜਿੱਤਾਂ ਦਰਜ ਕੀਤੀਆਂ | ਇਸ ਮੌਕੇ ਬਾਸਕਟਬਾਲ ਅੰਡਰ-14 ਲੜਕੀਆਂ ਦੇ ਵਰਗ ਵਿਚ ਬਡਿੰਗ ਬਰੇਨਜ਼ ...

ਪੂਰੀ ਖ਼ਬਰ »

ਕੁਲਦੀਪ ਸਿੰਘ ਲੀਹਾਂ ਹਲਕਾ ਦਾਖੇ ਦਾ ਸਕੱਤਰ ਨਿਯੁਕਤ

ਭੂੰਦੜੀ, 25 ਅਗਸਤ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਆਗੂ ਅਤੇ ਸਾਬਕਾ ਸਰਪੰਚ ਦਰਬਾਰਾ ਸਿੰਘ ਲੀਹਾਂ ਦੇ ਸਪੁੱਤਰ ਕੁਲਦੀਪ ਸਿੰਘ ਲੀਹਾਂ ਨੂੰ ਕਾਂਗਰਸ ਪਾਰਟੀ ਪ੍ਰਤੀ ਇਮਾਨਦਾਰੀ ਤੇ ਪਿਛੇ ਲੰਘੀਆਂ ਚੋਣਾਂ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਬਦਲੇ ਹਲਕਾ ਦਾਖਾ ...

ਪੂਰੀ ਖ਼ਬਰ »

ਕਬੱਡੀ ਨੈਸ਼ਨਲ ਸਟਾਇਲ ਲੜਕੇ ਅਤੇ ਬਾਸਕਟਬਾਲ ਲੜਕੀਆਂ ਦੇ ਮੁਕਾਬਲੇ ਕਰਵਾਏ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਰਮ ਰੁੱਤ ਸਕੂਲ ਟੂਰਨਾਮੈਂਟ ਰਾਏਕੋਟ ਜੋਨ ਦਾ ਵੱਖ-ਵੱਖ ਸਕੂਲਾਂ ਦੀਆਂ ਗਰਾਊਡਾਂ ਵਿਚ ਸ਼ਾਨੋ-ਸੌਕਤ ਨਾਲ ਜੋਨ-ਕਨਵੀਨਰ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਬੱਡੀ ਨੈਸ਼ਨਲ ਸਟਾਇਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜਗਰਾਉਂ ਨੇ ਨੈਸ਼ਨਲ ਪੱਧਰ ਦਾ ਸਰਟੀਫਿਕੇਟ ਪ੍ਰਾਪਤ ਕੀਤਾ

ਜਗਰਾਉਂ, 25 ਅਗਸਤ (ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਸਿਵਲ ਹਸਪਤਾਲ ਜਗਰਾਉਂ ਵਿਚ ਕੇਂਦਰ ਸਰਕਾਰ ਦੀ ਐਨ.ਕਿਊ.ਏ.ਐਸ. ਵਲੋਂ ਭੇਜੀ ਇਕ ਵਿਸ਼ੇਸ਼ ਟੀਮ ਨੇ ਦੌਰਾ ਕੀਤਾ ਅਤੇ ਇਸ ਟੀਮ ਵਿਚ ਡਾ. ਰਿਆਜ਼ ਅਹਿਮਦ (ਤਾਮਿਲਨਾਡੂ), ਡਾ. ਦਵਿਏਸ਼ ਪਟੇਲ (ਗੁਜਰਾਤ), ਡਾ. ਸੁਨੀਤਾ ...

ਪੂਰੀ ਖ਼ਬਰ »

ਪਿੰਡ ਲੀਲ੍ਹਾ ਦੇ ਇਕ ਦਲਿਤ ਪਰਿਵਾਰ ਵਲੋਂ ਕੱੁਟਮਾਰ ਕਰਨ ਦਾ ਦੋਸ਼

ਜਗਰਾਉਂ, 25 ਅਗਸਤ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਲੀਲ੍ਹਾਂ ਦੇ ਇਕ ਦਲਿਤ ਪਰਿਵਾਰ ਵੱਲੋਂ ਪਿੰਡ ਦੇ ਕੁਝ ਵਿਅਕਤੀਆਂ 'ਤੇ ਕੱੁਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਪੱੁਤਰ ਪਿਆਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਚਾਇਤ ...

ਪੂਰੀ ਖ਼ਬਰ »

ਰੂਪਰਾਏ ਦੀ ਅਗਵਾਈ ਵਿਚ ਲਾਇਨਜ਼ ਕਲੱਬ ਨੇ ਲਗਾਇਆ ਮੈਡੀਕਲ ਜਾਂਚ ਕੈਂਪ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਲਾਇਨਜ਼ ਕਲੱਬ ਖੰਨਾ ਗਰੇਟਰ ਨੇ ਉਦਯੋਗਿਕ ਫੋਕਲ ਪੁਆਇੰਟ ਵਿਖੇ ਕਾਨਫਰੇਡੇਸ਼ਨ ਆਫ਼ ਇੰਡੀਅਨ ਇੰਡਸਟਰੀ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਇੰਦਰਪਾਲ ਸਿੰਘ ਚੋਪੜਾ ਅਤੇ ਆਊਟਰੀਚ ਵਰਕਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਨਤੀਜੇ ਹੋਰ ਬੇਹਤਰ ਬਣਾਉਣ ਲਈ ਅਧਿਆਪਕਾਂ ਨਾਲ ਮੀਟਿੰਗ

ਰਾਏਕੋਟ, 25 ਅਗਸਤ (ਸੁਸ਼ੀਲ)-ਪ੍ਰਾਇਮਰੀ ਸਿੱਖਿਆ ਬਲਾਕ ਰਾਏਕੋਟ ਅਧੀਨ ਪੈਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ, ਮੁੱਖ ਅਧਿਆਪਕਾਂ ਅਤੇ ਸੈਂਟਰ ਮੁੱਖ ਅਧਿਆਪਕਾਂ ਦੀ ਇਕ ਮੀਟਿੰਗ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ 'ਚ ਪ੍ਰਾਇਮਰੀ ਬਲਾਕ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਗੁਰੂਸਰ ਸੁਧਾਰ, 25 ਅਗਸਤ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸ਼ਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ ਦਿਹਾੜੇ ਨੂੰ ਮੁੱਖ ਰੱਖਦਿਆ ਮਹਾਨ ਗੁਰਮਿਤ ਸਮਾਗਮ ਕਰਵਾਇੳਾ ਗਿਆ ਜਿਸ ਦੌਰਾਨ ਪੰਥ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਫਾਰ ਵਿਮੈਨ ਜਲਾਲਦੀਵਾਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਫਾਰ ਵਿਮੈਨ ਜਲਾਲਦੀਵਾਲ ਵਿਖੇ ਬੀ.ਐੱਡ., ਐੱਮ.ਐੱਡ., ਈ.ਟੀ.ਟੀ. ਦੇ ਨਵੇਂ ਵਿੱਦਿਅਕ ਸੈਸ਼ਨ 2019-20 ਦੀ ਆਰੰਭਤਾ ਧਾਰਮਿਕ ਸਮਾਗਮ ਨਾਲ ਹੋਈ | ਇਸ ਮੌਕੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਡੀ ਹਰਿਆਵਲ ਲਹਿਰ ਦੀ ਲੋੜ-ਦਾਖਾ

ਜਗਰਾਉਂ, 25 ਅਗਸਤ (ਗੁਰਦੀਪ ਸਿੰਘ ਮਲਕ)-ਪਿੰਡ ਅਲੀਗੜ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ ਵੱਖ ਪਰਜਤੀਆਂ ਦੇ ਬੂਟੇ ਲਗਾਉਣ ਦੀ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੱਲੋਂ ਕੀਤੀ ਗਈ | ਇਸ ਸਬੰਧੀ ਪਿੰਡ ਦੇ ਸਾਹਜਦੀਪ ਸਿੰਘ ਲਾਲੀ ਨੇ ਦੱਸਿਆ ਕਿ ਸਾਡੇ ਸਿੱਖ ਗਰਲਜ ...

ਪੂਰੀ ਖ਼ਬਰ »

827 ਨੂੰ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ, 29 ਨੂੰ ਨਗਰ ਕੀਰਤਨ ਤੇ 29 ਨੂੰ ਸਮਾਪਤੀ ਸਮਾਗਮ
ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ, 25 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪ੍ਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 76ਵੀਂ ਬਰਸੀ ਨਮਿੱਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੰਜ ਰੋਜ਼ਾ ਸਮਾਗਮ ਸ਼ੁਰੂ ਹੋਏ | ਸਮਾਗਮ ਵਿਚ ਪਹਿਲੀ ਲੜੀ ਦੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸਾਡਾ ਪਾਣੀ ਸਾਡਾ ਹੱਕ ਮੁਹਿੰਮ ਤਹਿਤ ਸੁਨੇਤ ਵਿਖੇ ਲਾਇਆ ਦਸਖਤੀ ਕੈਂਪ

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)-ਲੋਕ ਇਨਸਾਫ ਪਾਰਟੀ ਵਲੋਂ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਅਰੰਭ ਕੀਤੀ ਦਸਤਖਤੀ ਮੁਹਿੰਮ ਦੇ ਤਹਿਤ ਅੱਜ ਵਾਰਡ ਨੰਬਰ 71 ਵਿਚ ਕੈਂਪ ਲਗਾਗਿਆ ਜਿਸ ਵਿਚ ਵਾਰਡ ਨੰ : 71 ਦੇ ਪ੍ਰਧਾਨ ਜਗਤਾਰ ਸਿੰਘ, ਹਲਕਾ ਪੱਛਮੀ ਦੇ ਇੰਨਚਾਰਜ ਸ੍ਰ ...

ਪੂਰੀ ਖ਼ਬਰ »

ਜੋਧਾਂ ਸੁਸਾਇਟੀ ਦੇ ਹਮੀਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਜੋਧਾਂ ਕੋਪਰੇਟਿਵ ਸੁਸਾਇਟੀ ਦੀ ਹੋਈ ਸਰਬਸੰਮਤੀ ਚੋਣ ਦੌਰਾਨ ਹਮੀਰ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਜਦਕਿ ਪਿੰਦਰ ਸਿੰਘ ਮੀਤ ਪ੍ਰਧਾਨ, ਬਿਕਰਮਜੀਤ ਸਿੰਘ ਮੈਂਬਰ, ਬਲਦੇਵ ਸਿੰਘ ਮੈਂਬਰ, ਗਿਆਨ ਸਿੰਘ ਮੈਂਬਰ, ...

ਪੂਰੀ ਖ਼ਬਰ »

ਰਕਬਾ 'ਚ ਹਰਿੰਦਰ ਕੌਰ ਸਿੱਧੂ ਦਾ ਸਸਕਾਰ ਅੱਜ

ਮੁੱਲਾਂਪੁਰ-ਦਾਖਾ, 25 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਸਰਪੰਚ ਰਕਬਾ ਗੁਰਚਰਨ ਸਿੰਘ ਸਿੱਧੂ ਦੀ ਨੂੰ ਹ ਅਤੇ ਜਸਵਿੰਦਰ ਸਿੰਘ ਸਿੱਧੂ ਦੀ ਧਰਮ ਪਤਨੀ ਬੀਬੀ ਹਰਿੰਦਰ ਕੌਰ ਸਿੱਧੂ ਦੇ ਅਕਾਲ ਚਲਾਣੇ 'ਤੇ ਰਕਬਾ ਪਰਿਵਾਰ ਨਾਲ ਰਿਸ਼ਤੇਦਾਰ, ਸੁਨੇਹੀਆ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਚੌ ਾਦੇ ਦਾ ਮੇਲਾ 16, 17 ਅਤੇ 18 ਸਤੰਬਰ ਨੂੰ ਭਰੇਗਾ-ਪ੍ਰਧਾਨ ਨਰਿੰਦਰ ਡਾਬਰ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁੱਗਾ ਮਾੜੀ ਰਾਏਕੋਟ ਵਿਖੇ ਨੌਵੀਂ ਦੇ ਦਿਹਾੜੇ ਤੇ ਗੁੱਗੇ ਪੀਰ ਦੀ ਸਰਧਾਲੂਆਂ ਨੇ ਮਿੱਟੀ ਕੱਢੀ ਅਤੇ ਚੌਾਕੀਆਂ ਭਰੀਆਂ | ਇਸ ਮੌਕੇ ਪ੍ਰਧਾਨ ਨਰਿੰਦਰ ਡਾਬਰ ਅਤੇ ਚੇਅਰਮੈਨ ਮਨੋਹਰ ਲਾਲ ਲਾਡੀ ਨੇ ਦੱਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੇ ਬੁੱਤ ਕੋਲ ਇੰਟਰਲਾਕ ਦੀ ਸੇਵਾ ਚੇਅਰਮੈਨ ਰੋੜੀਆਂ ਨੇ ਕਰਵਾਈ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਪਿੰਡ ਰੋੜੀਆ ਦੇ ਗੁਰਚਰਨ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਦਾ ਲਾਡਲੇ ਸਪੁੱਤਰ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੇ ਖੇਡ ਸਟੇਡੀਅਮ ਮਲੌਦ ਰੋੜੀਆਂ ਵਿਖੇ ਲੱਗੇ ਬੁੱਤ ਕੋਲ ਇੰਟਰਲਾਕ ਟਾਈਲਾਂ ਦੀ ਸੇਵਾ ਸਾਬਕਾ ਚੇਅਰਮੈਨ ਅਮਰੀਕ ਸਿੰਘ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਦਵਾਈਆਂ ਤੇ ਹੋਰ ਰਾਹਤ ਸਮੱਗਰੀ ਭੇਜੀ

ਰਾੜਾ ਸਾਹਿਬ, 25 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਐੱਸ. ਜੀ. ਬੀ. ਚੈਰੀਟੇਬਲ ਸੇਵਾ ਸੰਮਤੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਭੇਜੀ ਗਈ | ਸੰਸਥਾ ਦੇ ਚੇਅਰਮੈਨ ਚਰਨਜੀਤ ਸਿੰਘ ਮਾਛੀਵਾੜਾ ਵਲੋਂ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ...

ਪੂਰੀ ਖ਼ਬਰ »

ਕੁਹਾੜਾ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀ ਦੇ ਸਬੰਧ ਵਿਚ ਧਾਰਮਿਕ ਸਮਾਗਮ

ਕੁਹਾੜਾ, 25 ਅਗਸਤ (ਤੇਲੂ ਰਾਮ ਕੁਹਾੜਾ)-ਕੁਹਾੜਾ ਨਗਰ ਨਿਵਾਸੀਆਂ ਵਲੋਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀ ਦੇ ਸਬੰਧ ਵਿਚ ਕੁਹਾੜਾ ਦੇ ਗੁਰਦੁਆਰਾ ਈਸ਼ਰਸਰ ਸਾਹਿਬ ਵਿਚ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ¢ ਜਿਸ ਵਿਚ ਸੰਤ ਸੇਵਕ ਜਥਾ ...

ਪੂਰੀ ਖ਼ਬਰ »

ਬਾਬਾ ਬੰਦਾ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਤੇ ਬੈਰਾਗੀ ਮਹਾਂ ਮੰਡਲ ਵਲੋਂ ਕਿ੍ਸ਼ਨ ਕੁਮਾਰ ਬਾਵਾ ਦਾ ਦੋਰਾਹਾ ਵਿਖੇ ਸਨਮਾਨ

ਦੋਰਾਹਾ, 25 ਅਗਸਤ (ਜਸਵੀਰ ਝੱਜ)-ਬਾਬਾ ਬੰਦਾ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਅਤੇ ਬੈਰਾਗੀ ਮਹਾਂ ਮੰਡਲ ਦੇ ਅਹੁਦੇਦਾਰਾਂ ਦੀ ਮੀਟਿੰਗ ਤਰਲੋਚਨ ਬਾਵਾ ਪ੍ਰਧਾਨ ਬੈਰਾਗੀ ਮਹਾਂ ਮੰਡਲ ਦੇ ਗ੍ਰਹਿ ਵਿਖੇ ਹੋਈ¢ਇਸ ਸਮੇਂ ਮਤਾ ਪਾ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਹਰ ਸਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਤਬਾਹ ਹੁੰਦੀ ਫ਼ਸਲ ਸਬੰਧੀ ਕੋਈ ਵੀ ਸਰਕਾਰ ਕਿਸਾਨਾਂ ਲਈ ਰੱਬ ਬਣ ਕੇ ਨਾ ਆਈ

ਜੌੜੇਪੁਲ ਜਰਗ, 25 ਅਗਸਤ (ਪਾਲਾ ਰਾਜੇਵਾਲੀਆ)-ਇਸ ਇਲਾਕੇ ਦੇ ਪਿੰਡਾਂ ਮਲਕਪੁਰ, ਰੌਣੀ, ਪਾਇਲ ਹਲਕਾ ਅਤੇ ਅਮਲੋਹ ਵਿਚ ਪੈਂਦੇ ਤਿੰਨ ਪਿੰਡ ਭਰਪੂਰਗੜ੍ਹ,ਕਪੂਰ ਅਤੇ ਦੀਵਾ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਮੀਂਹ ਦਾ ਪਾਣੀ ਹਰ ਸਾਲ ਬੁਰੀ ਤਰ੍ਹਾਂ ਬਰਬਾਦ ਕਰ ਦਿੰਦਾ ਹੈ | ...

ਪੂਰੀ ਖ਼ਬਰ »

ਕਲੇਰ ਨੇ ਸਾਥੀਆਂ ਸਮੇਤ ਪਿੰਡ ਦਰਿਆ ਸਤਲੁਜ ਤੋਂ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ

ਸਿੱਧਵਾਂ ਬੇਟ, 25 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਨੇ ਅੱਜ ਫਿਰ ਦਰਿਆ ਸਤਲੁਜ ਤੋਂ ਪਾਰ ਜਲੰਧਰ ਵਾਲੇ ਪਾਸੇ ਹਲਕੇ ਦੇ ਪਿੰਡਾਂ ਦੀਆਂ ਦਰਿਆ ਦੇ ਅੰਦਰ ਬਰਬਾਦ ਹੋਈਆਂ ਫਸਲਾਂ ਦਾ ਆਪਣੇ ਸਾਥੀਆਂ ਸਮੇਤ ਜਾਇਜਾ ਲਿਆ | ਇਸ ...

ਪੂਰੀ ਖ਼ਬਰ »

ਬੋਪਾਰਾਏ ਕਲਾਂ 'ਚ ਸਾਬਕਾ ਸੰਸਦ ਖਾਲਸਾ ਨੇ ਸਕੂਲ ਦੀ ਚਾਰਦਿਵਾਰੀ ਦਾ ਜਾਇਜ਼ਾ ਲਿਆ

ਗੁਰੂਸਰ ਸੁਧਾਰ, 25 ਅਗਸਤ(ਜਸਵਿੰਦਰ ਸਿੰਘ ਗਰੇਵਾਲ)-ਲੁਧਿਆਣੇ ਜ਼ਿਲ੍ਹੇ ਦਾ ਪ੍ਰਸਿੱਧ ਪਿੰਡ ਬੋਪਾਰਾਏ ਕਲਾਂ ਜਿੱਥੇ ਧਾਰਮਿਕ ਪੱਖ ਤੋ ਸਿੱਖ ਵਿਰਸੇ ਨੂੰ ਸੰਭਾਲਣ ਲਈ ਮੋਹਰੀ ਰੋਲ ਨਿਭਾ ਰਿਹਾ ਹੈ ਉੱਥੇ ਇਲਾਕੇ 'ਚ ਸਭ ਤੋ ਵੱਧ ਪੜੇ ਲਿਖੇ ਪਿੰਡ ਹੋਣ ਦਾ ਸਬੂਤ ਦੇ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX