ਤਾਜਾ ਖ਼ਬਰਾਂ


ਕੈਬਨਿਟ ਨੇ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  0 minutes ago
ਚੰਡੀਗੜ੍ਹ, 16 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਐਕਟ, 2004 ਲਈ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ...
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  8 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  19 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  32 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  41 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  56 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਤਰਨਤਾਰਨ

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਖਾਲੜਾ ਦਾ ਘਿਰਾਓ

ਖਾਲੜਾ, 25 ਅਗਸਤ (ਜੱਜਪਾਲ ਸਿੰਘ)- ਬੀਤੇ ਕੱਲ੍ਹ ਪਿੰਡ ਰਾਜੋਕੇ ਵਿਖੇ ਬਿਜਲੀ ਚੋਰੀ ਫੜ੍ਹਨ ਗਈ ਬਿਜਲੀ ਮੁਲਾਜ਼ਮਾਂ ਦੀ ਟੀਮ ਸਮੇਤ ਗਏ ਐੱਸ.ਡੀ.ਓ. ਅਮਰਕੋਟ ਦਾ ਜਾਂਚ ਰਜਿਸਟਰ ਤੇ ਡਾਇਰੀ ਖੋਣ੍ਹ ਅਤੇ ਗਾਲੀ ਗਲੋਚ ਕਰਨ 'ਤੇ ਥਾਣਾ ਖਾਲੜਾ ਵਲੋਂ ਪਿੰਡ ਰਾਜੋਕੇ ਦੇ ਪੰਜ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਖਾਲੜਾ ਦਾ ਘਿਰਾਓ ਕੀਤਾ ਗਿਆ, ਜੋ ਸਵੇਰੇ 9 ਵਜੇ ਸ਼ੁਰੂ ਹੋ ਕੇ ਕਰੀਬ ਡੇਢ ਵਜੇ ਤੱਕ ਚੱਲਿਆ | ਧਰਨੇ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਗੁਰਬਾਜ ਸਿੰਘ ਸਿਧਵਾਂ ਅਤੇ ਦਲੇਰ ਸਿੰਘ ਰਾਜੋਕੇ ਨੇ ਕਿਹਾ ਕਿ ਬੀਤੇ ਕੱਲ੍ਹ ਬਿਜਲੀ ਜਾਂਚ 'ਤੇ ਗਏ ਐੱਸ.ਡੀ.ਓ. ਅਮਰਕੋਟ ਵਲੋਂ ਕਿਸਾਨਾਂ ਦੇ ਘਰਾਂ ਵਿਚ ਵੜ੍ਹ ਕੇ ਉਨ੍ਹਾਂ ਨੂੰ ਗ਼ਲਤ ਸ਼ਬਦਾਵਲੀ ਵਰਤੀ ਗਈ, ਜਿਸ ਦੇ ਵਿਰੋਧ ਵਿਚ ਪਿੰਡ ਰਾਜੋਕੇ ਵਿਖੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ ਸੀ ਅਤੇ ਉੱਥੇ ਸਮਝੌਤਾ ਹੋਣ ਦੇ ਬਾਵਜੂਦ ਐੱਸ.ਡੀ.ਓ. ਵਲੋਂ ਥਾਣਾ ਖਾਲੜਾ ਵਿਖੇ ਦਰਖ਼ਾਸਤ ਦਿੱਤੀ ਗਈ ਅਤੇ ਪੁਲਿਸ ਵਲੋਂ ਕੋਈ ਛਾਣਬੀਣ ਕੀਤਿਆਂ ਬਿਨਾਂ ਗੁਰਭੇਜ ਸਿੰਘ ਉਰਫ਼ ਦਲੇਰ ਪੁੱਤਰ ਅਰਸਾਲ ਸਿੰਘ, ਨਿਸ਼ਾਨ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ ਪੁਤਰਾਨ ਨਿੰਦਰ ਸਿੰਘ ਤੇ ਬੇਅੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਆਨ ਪਿੰਡ ਰਾਜੋਕੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਅਤੇ ਅੱਜ ਤੜ੍ਹਕੇ ਛਾਪਾਮਾਰੀ ਕਰਦਿਆਂ ਤਿੰਨ ਆਦਮੀ, ਤਿੰਨ ਔਰਤਾਂ ਤੇ ਤਿੰਨ ਛੋਟੇ ਬੱਚਿਆਂ ਨੂੰ ਥਾਣਾ ਖਾਲੜਾ 'ਚ ਆਣ ਡੱਕਿਆ | ਮੌਕੇ ਦੀ ਨਜ਼ਾਕਤ ਨੂੰ ਪਛਾਣਦਿਆਂ ਪੁਲਿਸ ਕਰਮਚਾਰੀ ਵੱਡੀ ਗਿਣਤੀ 'ਚ ਥਾਣਾ ਖਾਲੜਾ ਪਹੁੰਚ ਗਏ | ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਭਿੱਖੀਵਿੰਡ ਸੁਲੱਖਣ ਸਿੰਘ ਮਾਨ ਨੇ ਕਿਹਾ ਕਿ ਐੱਸ.ਡੀ.ਓ. ਬਿਜਲੀ ਬੋਰਡ ਪੂਰਨ ਸਿੰਘ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰਕੇ ਛਾਪਾਮਾਰੀ ਕੀਤੀ ਗਈ ਸੀ ਪਰ ਜਿਹੜੇ ਵਿਅਕਤੀਆਂ ਨੂੰ ਪੁਲਿਸ ਫੜ ਲਿਆ ਸੀ, ਉਹ ਮੁਕੱਦਮੇ ਵਿਚ ਨਹੀਂ ਲੋੜੀਂਦੇ, ਸੋ ਉਨ੍ਹਾਂ ਨੂੰ ਛੱਡਿਆ ਜਾ ਰਿਹਾ ਹੈ | ਔਰਤਾਂ ਤੇ ਬੱਚੇ ਲਿਆਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚੇ ਜਬਰੀ ਪੁਲਿਸ ਦੀ ਗੱਡੀ ਵਿਚ ਚੜ੍ਹ ਗਏ ਸਨ | ਉਨ੍ਹਾਂ ਕਿਹਾ ਕਿ ਮੁਕੱਦਮੇ 'ਚ ਨਾਮਜ਼ਦ ਵਿਅਕਤੀਆਂ ਵਲੋਂ ਉੱਚ ਅਧਿਕਾਰੀਆਂ ਨੂੰ ਮੁਕੱਦਮੇ ਦੀ ਪੜ੍ਹਤਾਲ ਲਈ ਦਰਖ਼ਾਸਤ ਦਿੱਤੀ ਗਈ ਹੈ ਅਤੇ ਦਰਜ ਮੁਕੱਦਮੇ ਦੀ ਪੜ੍ਹਤਾਲ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਧਰਨੇ ਵਿਚ ਬਲਵਿੰਦਰ ਸਿੰਘ, ਦਰਬਾਰਾ ਸਿੰਘ, ਇੰਦਰਜੀਤ ਸਿੰਘ, ਸਾਰਜ ਸਿੰਘ, ਦੇਸਾ ਸਿੰਘ, ਕਰਮ ਸਿੰਘ, ਤਰਸੇਮ ਸਿੰਘ, ਧਰਮ ਸਿੰਘ, ਪ੍ਰਗਟ ਸਿੰਘ, ਭਜਨ ਸਿੰਘ, ਲਾਹੌਰਾ ਸਿੰਘ, ਕੁਲਜਿੰਦਰ ਕੌਰ ਆਦਿ ਵੱਖ-ਵੱਖ ਪਿੰਡਾਂ ਦੇ ਕਿਸਾਨ ਅਤੇ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ |

ਔਰਤ ਨਾਲ ਜਬਰ ਜਨਾਹ, ਕੇਸ ਦਰਜ

ਤਰਨ ਤਾਰਨ, 25 ਅਗਸਤ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਕਸਬਾ ...

ਪੂਰੀ ਖ਼ਬਰ »

ਝਬਾਲ 'ਚ ਅਵਾਰਾ ਪਸ਼ੂ ਸੜਕੀ ਹਾਦਸਿਆਂ ਦਾ ਬਣ ਰਹੇ ਨੇ ਕਾਰਨ

ਝਬਾਲ, 25 ਅਗਸਤ (ਸੁਖਦੇਵ ਸਿੰਘ)- ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂ ਜਿਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ, ਉੱਥੇ ਸੜਕਾਂ 'ਤੇ ਹੋਣ ਵਾਲੇ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ | ਭਾਵੇਂ ਸਰਕਾਰਾਂ ਵਲੋਂ ਵੱਖ-ਵੱਖ ਰੂਪਾਂ ਵਿਚ ਗਊ ਸੈੱਸ ਲਗਾਇਆ ਗਿਆ ਪਰ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਕਾਬੂ

ਝਬਾਲ, 25 ਅਗਸਤ (ਸਰਬਜੀਤ ਸਿੰਘ)- ਥਾਣਾ ਝਬਾਲ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਐੱਸ.ਐੱਚ.ਓ. ਅਜੈ ਕੁਮਾਰ ਨੇ ਦੱਸਿਆ ਕਿ ਸਬ-ਇੰਸਪੈਕਟਰ ਦੇਸਾ ਮਸੀਹ ਨੇ ਪੁਲਿਸ ਪਾਰਟੀ ਸਮੇਤ ਖੈਰਦੀ ਨੇੜੇ ਨਾਕਾ ਲਗਾਇਆ ਸੀ ਕਿ ਇਕ ਨੌਜਵਾਨ ਜੋ ਪਿੰਡ ...

ਪੂਰੀ ਖ਼ਬਰ »

ਥਾਣਾ ਵੈਰੋਵਾਲ ਦੇ ਐੱਸ.ਐੱਚ.ਓ. ਇੰਸ. ਸਮਿੰਦਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੀ ਚੁਫੇਰਿਓਾ ਸ਼ਲਾਘਾ

ਖਡੂਰ ਸਾਹਿਬ, 25 ਅਗਸਤ (ਰਸ਼ਪਾਲ ਸਿੰਘ ਕੁਲਾਰ)- ਪੁਲਿਸ ਥਾਣਾ ਵੈਰੋਵਾਲ ਦੇ ਐੱਸ.ਐੱਚ.ਓ. ਇੰਸਪੈਕਟਰ ਸਮਿੰਦਰਜੀਤ ਸਿੰਘ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਪਿਛਲੇ ਇੱਕ ਦੋ ਮਹੀਨਿਆਂ ਵਿਚ ਹੀ ਨਸ਼ਾ ਕਰਨ ਵਾਲੇ ਇੱਕ ਸੋ ਤੋਂ ਉਪਰ ਨੌਜਵਾਨਾਂ ਨੂੰ ਨਸ਼ਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਐੱਮ. ਪੱਟੀ ਦੇ ਦਫ਼ਤਰ ਮੂਹਰੇ ਧਰਨਾ 27 ਨੂੰ

ਪੱਟੀ, 25 ਅਗਸਤ (ਕਾਲੇਕੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਦੁਆਰੇ ਬਾਬਾ ਸ਼ਹੀਦ ਕੋਟਬੁੱਢਾ ਵਿਖੇ ਸੁੱਚਾ ਸਿੰਘ ਲੁੱਧੂ, ਕਾਬਲ ਸਿੰਘ ਵਰਿ੍ਹਆਂ ਅਤੇ ਕਸ਼ਮੀਰ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਾਜ ਸਰਕਾਰ ਨੇ ਕਵਰ ਕੀਤੀ ਸੂਬੇ ਦੀ 76 ਫ਼ੀਸਦੀ ਵਸੋਂ-ਡਾ: ਧਰਮਬੀਰ ਅਗਨੀਹੋਤਰੀ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮਹੱਤਵਪੂਰਨ ਸਿਹਤ ਬੀਮਾ ਸਕੀਮ 'ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸੂਬੇ ਭਰ ਦੇ ਲਗਪਗ 46 ਲੱਖ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 5 ਵਿਅਕਤੀ ਕਾਬੂ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ...

ਪੂਰੀ ਖ਼ਬਰ »

45 ਲੀਟਰ ਲਾਹਣ ਸਮੇਤ ਦੋ ਕਾਬੂ

ਸਰਾਏ ਅਮਾਨਤ ਖਾਂ, 25 ਅਗਸਤ (ਨਰਿੰਦਰ ਸਿੰਘ ਦੋਦੇ)- ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਸਮੇਤ ਕਾਬੂ ਕੀਤਾ | ਥਾਣਾ ਮੁਖੀ ਇੰਸ: ਪ੍ਰਭਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕਾਬਲ ਸਿੰਘ ਸਮੇਤ ਪੁਲਿਸ ਪਾਰਟੀ ਪੁੱਲ ਡਰੇੇਨ ...

ਪੂਰੀ ਖ਼ਬਰ »

ਟੀਮ ਗ਼ਲੋਬਲ ਵਲੋਂ ਯੂ.ਕੇ. ਦੇ ਸਟੱਡੀ ਵੀਜ਼ਿਆਂ ਦਾ ਸ਼ਾਨਦਾਰ ਆਗ਼ਾਜ਼

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਟੀਮ ਗ਼ਲੋਬਲ ਉਸ ਸੰਸਥਾ ਦਾ ਨਾਂਅ ਹੈ ਜਿਸ ਨੇ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਸਹੀ ਅਤੇ ਉਚਿਤ ਜਾਣਕਾਰੀ ਦੇ ਕੇ ਹੀ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਿਆ ਹੈ | ਆਪਣੇ 4 ਸਾਲ ਦੇ ਇਤਿਹਾਸਕ ਸਫ਼ਰ ਵਿਚ ਟੀਮ ਗਲੋਬਲ ਨੇ ਸੈਂਕੜੇ ਹੀ ...

ਪੂਰੀ ਖ਼ਬਰ »

ਘਰ ਦੇ ਜਿੰਦਰੇ ਤੋੜ ਕੇ 1.20 ਲੱਖ ਦੀ ਨਗਦੀ ਚੋਰੀ

ਸੁਰ ਸਿੰਘ, 25 ਅਗਸਤ (ਧਰਮਜੀਤ ਸਿੰਘ)- ਸਥਾਨਕ ਮੁੱਖ ਬਾਜ਼ਾਰ ਸਥਿਤ ਹਰੀ ਮੋਹਨ ਮੁਨਿਆਰੀ ਵਾਲਿਆਂ ਦੇ ਘਰੋਂ ਬੀਤੀ ਦੇਰ ਰਾਤ ਚੋਰਾਂ ਨੇ 1.20 ਲੱਖ ਰੁਪਏ ਦੀ ਨਗਦੀ ਚੋਰੀ ਕਰ ਲਈ | ਪੀੜਤ ਹਰੀ ਮੋਹਨ ਨੇ ਦੱਸਿਆ ਕਿ ਉਹ ਦੇਰ ਸ਼ਾਮ ਘਰ ਨੂੰ ਜਿੰਦਰੇ ਲਗਾ ਕੇ ਪਰਿਵਾਰ ਸਮੇਤ ਦੇਵੀ ...

ਪੂਰੀ ਖ਼ਬਰ »

ਨਸ਼ਿਆਂ ਦੀ ਤਸਕਰੀ ਤੇ ਗੁੰਡਾਗਰਦੀ ਦਾ ਗੜ੍ਹ ਬਣ ਚੁੱਕਿਆ ਸ਼ਹਿਰ ਪੱਟੀ

ਪੱਟੀ, 25 ਅਗਸਤ (ਅਵਤਾਰ ਸਿੰਘ ਖਹਿਰਾ)- ਸ਼ਹਿਰ ਪੱਟੀ ਜੋ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ, ਗੁੰਡਾਗਰਦੀ ਤੇ ਕਤਲਾਂ ਵਰਗੇ ਸੰਗੀਨ ਜੁਰਮਾਂ ਦੀ ਚੱਕੀ 'ਚ ਪਿਸ ਰਿਹਾ ਹੈ ਤੇ ਇੱਥੋਂ ਦੇ ਵਸਨੀਕ ਡਰ ਰਹਿਤ ਜ਼ਿੰਦਗੀ ਜਿਊਣ ਨੂੰ ਤਰਸ ਰਹੇ ਹਨ ਪਰ ਸ਼ਹਿਰ ਨਿਵਾਸੀਆਂ ਦੀ ਇਹ ...

ਪੂਰੀ ਖ਼ਬਰ »

ਵਰਕਰਾਂ ਦੇ ਪਿਆਰ ਨਾਲ ਹੀ ਹਲਕਾ ਕਾਂਗਰਸ ਦਾ ਗੜ੍ਹ ਬਣਿਆ-ਭਲਾਈਪੁਰ

ਮੀਆਂਵਿੰਡ, 25 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਰ ਦਿਨ ਆਪਣੇ ਦਫਤਰ ਭਲਾਈਪੁਰ ਵਿਖੇ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦੇ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਵਧੇਰੇ ਗ੍ਰਾਂਟਾਂ ਦਿਆਂਗੇ-ਡਾ: ਧਰਮਬੀਰ ਅਗਨੀਹੋਤਰੀ

ਝਬਾਲ, 25 ਅਗਸਤ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ ਦੇ ਪਿੰਡ ਠੱਠੀ (ਸੋਹਲ) ਵਿਖੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਉਂਦਿਆਂ ਸਰਪੰਚ ਜਗਜੀਤ ਸਿੰਘ ਤੇ ਹੋਰ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਪਿੰਡ ਦੀ ਬਣਨ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਝੂਠੇ ਪਰਚੇ ਦਰਜ ਕਰਵਾਉਣ ਦੀ ਨਿਖੇਧੀ

ਮੀਆਂਵਿੰਡ, 25 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਫਾਜਲਪੁਰ ਵਿਖੇ ਹੋਏ ਕਿਸਾਨ ਆਗੂਆਂ, ਜਿੰਨਾਂ ਵਿਚ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ 'ਤੇ ਕਾਨਫ਼ਰੰਸ ਕਰੇਗੀ ਸੀ.ਪੀ.ਆਈ. -ਮਾੜੀ ਮੇਘਾ

ਗੋਇੰਦਵਾਲ ਸਾਹਿਬ, 25 ਅਗਸਤ (ਵਰਿੰਦਰ ਸਿੰਘ ਰੰਧਾਵਾ)¸ ਭਾਰਤੀ ਕਮਿਊਨਿਸਟ ਪਾਰਟੀ ਬਲਾਕ ਕਮੇਟੀ ਖਡੂਰ ਸਾਹਿਬ ਦੀ ਮੀਟਿੰਗ ਪਿੰਡ ਪਿੰਡੀਆਂ ਵਿਖੇ ਸੁਰਜੀਤ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ...

ਪੂਰੀ ਖ਼ਬਰ »

ਮਲੇਸ਼ੀਆ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 25 ਅਗਸਤ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮਲੇਸ਼ੀਆ ਭੇਜਣ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਕੇਸ਼ ਕੁਮਾਰ ਪੁੱਤਰ ਤੇਜ ਰਾਮ ਵਾਸੀ ਕੋਟ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਨੋਹਰ ਲਾਲ ਬਿੱਟਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਹਰੀਕੇ ਪੱਤਣ, 25 ਅਗਸਤ (ਸੰਜੀਵ ਕੁੰਦਰਾ)- ਸਾਬਕਾ ਚੇਅਰਮੈਨ ਸਾਬਕਾ ਸਰਪੰਚ ਹਰੀਕੇ ਪੱਤਣ ਅਤੇ ਸੀਨੀਅਰ ਅਕਾਲੀ ਆਗੂ ਮਨੋਹਰ ਲਾਲ ਬਿੱਟਾ (53) ਜਿੰਨਾਂ ਦਾ ਬੀਤੇ ਕੱਲ੍ਹ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ, ਦਾ ਅੱਜ ਸਥਾਨਕ ਕਸਬੇ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਸਿਟੀਜ਼ਨ ਕੌ ਾਸਲ ਤੇ ਹਰਿਆਵਲ ਲਹਿਰ ਦੀਆਂ ਟੀਮਾਂ ਨੇ ਲਗਾਏ ਬੂਟੇ

ਤਰਨ ਤਾਰਨ, 25 ਅਗਸਤ (ਗੁਰਪ੍ਰੀਤ ਸਿੰਘ ਕੱਦਗਿੱਲ)¸ ਸਮਾਜ ਸੇਵੀ ਸੰਸਥਾ ਸਿਟੀਜ਼ਨ ਕਾਸਲ ਤਰਨ ਤਾਰਨ ਅਤੇ ਹਰਿਆਵਲ ਲਹਿਰ ਦੀਆਂ ਟੀਮਾਂ ਵਲੋਂ ਤਰਨ ਤਾਰਨ-ਅੰਮਿ੍ਤਸਰ ਰੋਡ 'ਤੇ ਬੂਟੇ ਲਗਾਏ | ਇਹ ਦੋਵਾਂ ਸਮਾਜਿਕ ਸੰਸਥਾਵਾਂ ਪਿਛਲੇ ਕਾਫ਼ੀ ਦਿਨਾਂ ਤੋਂ ਲਗਾਤਾਰ ਸ਼ਹਿਰ ...

ਪੂਰੀ ਖ਼ਬਰ »

ਝੂਠੇ ਵਾਅਦਿਆਂ ਨਾਲ ਸੱਤਾ 'ਚ ਆਈ ਕਾਂਗਰਸ ਕੋਲੋਂ ਪੰਜਾਬ ਦੀ ਜਨਤਾ ਦੁਖੀ-ਚੇਅਰਮੈਨ, ਔਲਖ

ਮੀਆਂਵਿੰਡ, 25 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਝੂਠੇ ਵਾਅਦਿਆਂ ਨਾਲ ਸੱਤਾ ਵਿਚ ਆਈ ਕਾਂਗਰਸ ਸਰਕਾਰ ਕੋਲੋਂ ਪੰਜਾਬ ਦੀ ਜਨਤਾ ਪੂਰੀ ਤਰ੍ਹਾਂ ਦੁਖੀ ਦਿਖਾਈ ਦੇ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਅਤੇ ...

ਪੂਰੀ ਖ਼ਬਰ »

8 ਸਤੰਬਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗ

ਤਰਨ ਤਾਰਨ, 25 ਅਗਸਤ (ਗੁਰਪ੍ਰੀਤ ਸਿੰਘ ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਠ ਸਤੰਬਰ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ੋਨ ਬਾਬਾ ਦੀਪ ਸਿੰਘ ਦੇ ਅਧੀਨ ਪੈਂਦੇ ਪਿੰਡ ਬਾਲਾਚੱਕ, ਕੋਟਲੀ, ...

ਪੂਰੀ ਖ਼ਬਰ »

ਪਿੰਡ ਸਰਾਲੀ ਮੰਡ ਦੇ ਅਧੂਰੇ ਕੰਮਾਂ ਨੂੰ ਪੂਰਾਂ ਕਰਾਂਗੇ-ਕੈਪਟਨ ਪਿਆਰਾ ਸਿੰਘ

ਪੱਟੀ, 25 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ) - ਭਾਈ ਘਨੱਈਆ ਸੇਵਾ ਸੁਸਾਇਟੀ (ਮੰਡ ਗਰੁੱਪ) ਵਲੋਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋ ਕੇ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਪਿੰਡ ਦੇ ਸਰਕਾਰੀ ਸਕੂਲ ਲਈ ਲੱਖਾਂ ਰੁਪਏ ਖ਼ਰਚ ਕਰਕੇ ਮਿਸਾਲ ਪੈਦਾ ਕੀਤੀ ਹੈ, ਜਿਸ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਕਵੀਸ਼ਰੀ ਤੇ ਢਾਡੀ ਕਵੀਸ਼ਰ ਦਰਬਾਰ 21 ਸਤੰਬਰ ਤੋਂ

ਹਰੀਕੇ ਪੱਤਣ, 25 ਅਗਸਤ (ਸੰਜੀਵ ਕੁੰਦਰਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਅਤੇ ਕਵੀਸ਼ਰੀ ਦਰਬਾਰ 21-22 ਸਤੰਬਰ ਨੂੰ ਪਿੰਡ ਘਰਿਆਲਾ ਵਿਖੇ ਬਾਬਾ ਘੋਲਾ ਸਿੰਘ ਅਤੇ ਬਾਬਾ ਅਵਤਾਰ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਪੰਜ ਵਿਅਕਤੀ ਭਗੌੜੇ ਕਾਬੂ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਪੰਜ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ, ਜਿਸ ਤੋਂ ਬਾਅਦ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਉਕਤ ਭਗੌੜਿਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਹੜ੍ਹ ਪੀੜ੍ਹਤਾਂ ਲਈ ਲਗਾਏ ਮੈਡੀਕਲ ਕੈਂਪ

ਤਰਨ ਤਾਰਨ, 25 ਅਗਸਤ (ਅਵਤਾਰ ਸਿੰਘ ਖਹਿਰਾ)- ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਰਾਹਤ ਕੈਂਪ ਲਗਾਇਆ ਗਿਆ, ਜਿਸ ਵਿਚ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆ ਗਈਆਂ¢ ਇਸ ਸਮੇਂ ਮੁੱਖ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖਿਆਂ ਨੇ ਹੜ੍ਹ ਪੀੜ੍ਹਤਾਂ ਨੂੰ ਵੰਡਿਆ ਪਸ਼ੂਆਂ ਲਈ ਚਾਰਾ

ਤਰਨ ਤਾਰਨ, 25 ਅਗਸਤ (ਅਵਤਾਰ ਸਿੰਘ ਖਹਿਰਾ)- ਅੱਜ ਜੀ.ਓ.ਜੀ. ਜਿਲ੍ਹਾ ਤਰਨਤਾਰਨ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਦਾ ਚਾਰਾ ਵੰਡਿਆ ਗਿਆ | ਇਸ ਮੌਕੇ ਕੈਪਟਨ ਮੇਵਾ ਸਿੰਘ (ਤਹਿਸੀਲ ਹੈਡ ਤਰਨਤਾਰਨ) ਅਤੇ ਜੀ.ਓ.ਜੀ. ਤਰਨ ਤਾਰਨ ਦੀ ਟੀਮ ਵਲੋਂ ਪੂਰੀ ਮਦਦ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਹੋਈ

ਤਰਨ ਤਾਰਨ, 25 ਅਗਸਤ (ਪਰਮਜੀਤ ਜੋਸ਼ੀ)- ਕੰਪਿਊਟਰ ਆਪ੍ਰੇਟਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਜਸਪਾਲ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਕਰਨਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਨੌਸ਼ਹਿਰਾ ਪੰਨੂੰਆਂ ਅਤੇ ਬਲਾਕ ਪੱਟੀ ਦੀਆਂ ਕਮੇਟੀਆਂ ਦਾ ਪੁਨਰਗਠਨ ਕੀਤਾ ਗਿਆ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਨੇ ਕੀਤੀ ਅਚਨਚੇਤ ਜਾਂਚ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ 'ਤੇ ਸਕੂਲਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਅਧੀਨ ਵੱਖ-ਵੱਖ ਟੀਮਾਂ ਵਲੋਂ ਰਾਜ ਦੇ ਸਮੂਹ ਸਕੂਲਾਂ ਵਿਚ ਜਾਂਚ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਦਾ ਸੈਨੇਟ ਮੈਂਬਰ ਬਣਨ 'ਤੇ ਇਲਾਕੇ ਦਾ ਕੱਦ ਹੋਰ ਉੱਚਾ ਹੋਇਆ-ਐਡ: ਆਦੇਸ਼

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦਾ ਸੈਨੇਟ ਮੈਂਬਰ ਬਣਨ 'ਤੇ ਇਲਾਕੇ 'ਚ ਕੱਦ ਉੱਚਾ ਹੋਇਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਅਗਨੀਹੋਤਰੀ ਦੀ ਇਮਾਨਦਾਰੀ ਅਤੇ ਚੰਗੇ ਅਕਸ ਵੇਖ ਕੇ ਹੀ ਮੈਂਬਰ ਬਣਾਇਆ ਹੈ | ਡਾ: ...

ਪੂਰੀ ਖ਼ਬਰ »

ਸੰਮਾ ਪਹਿਲਵਾਨ ਖ਼ਾਲਸਾ ਕਾਲਜ ਤੇ ਏੇਕਮ ਸੰਧੂ ਸੇਵਾ ਦੇਵੀ ਕਾਲਜ ਦੇ ਪ੍ਰਧਾਨ ਬਣੇ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਪੰਜਾਬ ਭਰ ਵਿਚ ਜਿੱਥੇ ਕਾਲਜਾਂ ਦੇ ਵਿੱਦਿਅਕ ਸੈਸ਼ਨ ਸ਼ੁਰੂ ਹੋ ਗਏ ਹਨ ਉੱਥੇ ਨਵੇਂ ਪ੍ਰਧਾਨਾਂ ਦੀਆਂ ਨਿਯੁਕਤੀਆਂ ਵੀ ਹੋ ਰਹੀਆ ਹਨ ਜਿਸ ਤਹਿਤ ਖਾਲਸਾ ਕਾਲਜ ਤਰਨਤਾਰਨ ਦੀ ਚੋਣ ਵਿਚ ਸਵਰਣ ਸਿੰਘ ਸੰਮਾ ਪਹਿਲਵਾਨ ਨੂੰ ਪ੍ਰਧਾਨ ...

ਪੂਰੀ ਖ਼ਬਰ »

ਜਥੇ: ਗੁਰਚਰਨ ਸਿੰਘ ਵੈਰੋਵਾਲ ਨੇ ਅਕਾਲੀ ਦਲ ਦੇ ਸਰਕਲ ਨਾਗੋਕੇ ਤੋਂ ਦਾਅਵੇਦਾਰੀ ਪੇਸ਼ ਕੀਤੀ

ਖਡੂਰ ਸਾਹਿਬ, 25 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨੀਂ ਅਕਾਲੀ ਦਲ ਵਲੋਂ ਸਰਕਲ ਵੈਰੋਵਾਲ ਨੂੰ ਖਤਮ ਕਰਕੇ ਦੋ ਨਵੇਂ ਸਰਕਲ ਨਾਗੋਕੇ ਤੇ ਏਕਲਗੱਡਾ ਬਣਾਇਆ ਗਿਆ ਹੈ, ਜਿਸ ਵਿਚੋਂ ਨਾਗੋਕੇ ਸਰਕਲ ਤੋਂ ਸੀਨੀਅਰ ਆਗੂ ਜਥੇਦਾਰ ਗੁਰਚਰਨ ਸਿੰਘ ਵੈਰੋਵਾਲ ਨੇ ਪ੍ਰਧਾਨਗੀ ...

ਪੂਰੀ ਖ਼ਬਰ »

ਸ਼ਾਹ ਖੇਤੀ ਸਟੋਰ ਵਲੋਂ ਕਿਸਾਨ ਮੇਲਾ ਕਰਵਾਇਆ

ਮੀਆਂਵਿੰਡ, 25 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ਼ਾਹ ਖੇਤੀ ਸਟੋਰ ਨਾਗੋਕੇ ਮੋੜ ਦੀ ਅਗਵਾਈ 'ਚ ਮੀਆਂਵਿੰਡ ਵਿਖੇ ਪ੍ਰਕਾਸ਼ ਹਵੇਲੀ ਵਿਖੇ ਕਿਸਾਨ ਮੇਲਾ ਕਰਵਾਇਆ ਗਿਆ ਜਿਸ ਵਿਚ ਅਦਾਮਾ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਸਤਨਾਮ ਸਿੰਘ ਰਿਜ਼ਨਲ ਸੇਲਜ਼ ਮੈਂਨਜਰ, ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਕਰੇ ਵਿਸ਼ੇਸ਼ ਉਪਰਾਲਾ-ਢੋਟੀਆਂ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਪੰਜਾਬ ਵਿਚ ਨਿੱਤ ਦਿਨ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਪੰਜਾਬ ਦਾ ਗ਼ਰੀਬ ਕਿਸਾਨ ਨਿੱਤ ਦਿਨ ਖ਼ੁਦਕੁਸ਼ੀਆਂ ਕਰਕੇ ਮੌਤ ਦੇ ਮੂੰਹ ਵਿਚ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿਚ ...

ਪੂਰੀ ਖ਼ਬਰ »

ਖੇਮਕਰਨ 'ਚ ਸਰਹੱਦੀ ਪਿੰਡ ਵਾਸੀਆਂ ਨਾਲ ਪੁਲਿਸ ਵਲੋਂ ਨਸ਼ੇ ਵਿਰੁੱਧ ਮੀਟਿੰਗ

ਖੇਮਕਰਨ, 25 ਅਗਸਤ (ਬਿੱਲਾ)- ਨਸ਼ਿਆਂ ਦੇ ਮੁੱਦੇ 'ਤੇ ਪਿੰਡ ਵਾਸੀਆਂ ਦਾ ਸਹਿੋਗ ਲੈਣ ਲਈ ਪੁਲਿਸ ਪਬਲਿਕ ਸਬੰਧ ਮਜ਼ਬੂਤ ਕਰਨ ਵਾਸਤੇ ਸਥਾਨਕ ਕਸਬੇ ਦੇ ਇਕ ਪੈਲੇਸ ਵਿਚ ਪਿੰਡ ਵਾਸੀਆਂ ਦੀ ਮੀਟਿੰਗ ਹੋਈ, ਜਿਸ ਵਿਚ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡਾਂ ਦੇ ਮੁਹਤਬਰਾਂ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਰੁਜ਼ਗਾਰ ਤੇ ਨਸ਼ਿਆਂ ਦੇ ਮੁੱਦੇ 'ਤੇ ਵਿਧਾਇਕ ਡਾ: ਅਗਨੀਹੋਤਰੀ ਨੂੰ ਮੰਗ ਪੱਤਰ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)¸ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਕਮੇਟੀ ਤਰਨ ਤਾਰਨ ਵਲੋਂ ਜਥੇਬੰਦੀ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਰੁਜ਼ਗਾਰ ਤੇ ਨਸ਼ਿਆਂ ਦੇ ਭੱਖਦੇ ਮੁੱਦੇ 'ਤੇ ਸਥਾਨਕ ਗਾਂਧੀ ਪਾਰਕ ਵਿਚ ਇਕੱਠ ਕਰਕੇ ਸ਼ਹਿਰ ਵਿਚ ਮੁਜ਼ਾਹਰਾ ...

ਪੂਰੀ ਖ਼ਬਰ »

ਹਾਈਕੋਰਟ ਦੇ ਦੂਹਰੇ ਬੈਂਚ ਵਲੋਂ ਮੁੱਖ ਸਕੱਤਰ, ਤਰਨ ਤਾਰਨ ਦੇ ਡੀ. ਸੀ. ਤੇ ਡਾਇਰੈਕਟਰ ਖੇਡ ਵਿਭਾਗ ਨੂੰ ਨੋਟਿਸ ਜਾਰੀ

ਫ਼ਿਰੋਜ਼ਪੁਰ, 25 ਅਗਸਤ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦੂਹਰੇ ਬੈਂਚ ਨੇ ਮੱੁਖ ਸਕੱਤਰ ਪੰਜਾਬ ਰਾਹੀਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਚੰਡੀਗੜ੍ਹ, ਡਿਪਟੀ ਕਮਿਸ਼ਨਰ ਤਰਨਤਾਰਨ, ਗ੍ਰਾਮ ਪੰਚਾਇਤ ਘੱਗੇ ਤੇ ਡਾਇਰੈਕਟਰ ਖੇਡ ਵਿਭਾਗ ਨੂੰ ਪੇਸ਼ ...

ਪੂਰੀ ਖ਼ਬਰ »

ਸੋਹੀਆਂ ਕਲਾਂ ਮੇਲੇ ਵਿਚ ਪੰਜ ਅਹਿਮ ਸ਼ਖ਼ਸੀਅਤਾ ਨੂੰ ਸਨਮਾਨਿਤ ਕੀਤਾ ਜਾਵੇਗਾ

ਚੇਤਨਪੁਰਾ, 25 ਅਗਸਤ (ਮਹਾਂਬੀਰ ਸਿੰਘ ਗਿੱਲ)-ਪੀਰ ਬਾਬਾ ਸ਼ਾਹ ਸ਼ਰਾਫ ਦੀ ਯਾਦ ਵਿਚ 26 ਅਗਸਤ ਨੂੰ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਵਿਚ ਪੰਜ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਜਿਨ੍ਹਾਂ ਵਿਚ ਸਟੇਟ ਐਵਾਰਡੀ ਅਧਿਆਪਕ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ ਇਕ ਨੌਜਵਾਨ ਕਾਬੂ

ਰਾਜਾਸਾਂਸੀ, 25 ਅਗਸਤ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਹਵਾਈ ਅੱਡਾ ਰਾਜਾਸਾਂਸੀ ਦੇ ਮੁੱਖੀ ਸਬ ਇੰਸ: ਰਜਿੰਦਰ ਸਿੰਘ ਵਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਅੰਮਿ੍ਤਸਰ ਹਵਾਈ ਅੱਡਾ ਮਾਰਗ 'ਤੇ ਲਗਾਏ ਗਏ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਪਿੱਛੋਂ ਮਾਰੀ ਟੱਕਰ

ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਰਕੇ ਮੋਟਰਸਾਈਕਲ ਸਵਾਰ ਪਤਨੀ ਦੀ ਮੌਕੇ 'ਤੇ ਹੀ ਮੌਤ ਗਈ, ਜਦੋਂ ਕਿ ਪਤੀ ਨੂੰ ਗੰਭੀਰ ਸੱਟਾਂ ਲੱਗ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਕੌਾਸਲ ਦੀ ਮੀਟਿੰਗ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਜੀਤ ਸਿੰਘ ਫਤਹਿਚੱਕ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਕਾਇਦਾ ਤੌਰ 'ਤੇ ਸ਼ੁਰੂ ਹੋਣ ...

ਪੂਰੀ ਖ਼ਬਰ »

ਸੁਬਰਾਮਨੀਅਮ ਵਲੋਂ ਦਿੱਤਾ ਵਿਵਾਦਤ ਬਿਆਨ ਨਿੰਦਣਯੋਗ- ਭਰੋਵਾਲ

ਫਤਿਆਬਾਦ, 25 ਅਗਸਤ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਨਾਲ ਸਿੱਖਾਂ ਦਾ ਧਾਰਮਿਕ ਤੇ ਭਾਵਨਾਤਮਕ ਰਿਸ਼ਤਾ ਹੈ ਜਿਸ ਦੇ ਖੁੱਲੇ੍ਹ ਦਰਸ਼ਨ ਦੀਦਾਰੇ ਕਰਨ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਰ ਰਹੀ ਹੈ ਸੂਬਾ ਵਾਸੀਆਂ ਦੀ ਭਲਾਈ ਲਈ ਵਿਸ਼ੇਸ਼ ਯਤਨ-ਕਾਂਗਰਸੀ ਆਗੂ

ਖਡੂਰ ਸਾਹਿਬ, 25 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਵਲੋਂ ਪੰਜਾਬ ਵਾਸੀਆਂ ਦੀ ਭਲਾਈ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਵੇਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਦਾ ਮੁਫ਼ਤ ਇਲਾਜ, ਰਾਸ਼ਨ ਸਮਾਰਟ ਕਾਰਡ, ਕਿਸਾਨਾਂ ਦਾ ਕਰਜ਼ਾ ਮੁਆਫ਼ ਆਦਿ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਤੇ ਬੀਬੀਆਂ ਵੱਡੇ ਪੱਧਰ 'ਤੇ 8 ਦੀ ਰੈਲੀ 'ਚ ਰਾਸ਼ਨ ਸਮੇਤ ਭਾਗ ਲੈਣਗੀਆਂ-ਚੁਤਾਲਾ

ਖਡੂਰ ਸਾਹਿਬ, 25 ਅਗਸਤ (ਰਸ਼ਪਾਲ ਸਿੰਘ ਕੁਲਾਰ)- ਪਿੰਡਾਂ ਦੇ ਲੋਕਾਂ ਵਿਚ ਪਾਏ ਜਾ ਰਹੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਭਾਰੀ ਰੋਸ ਦੇ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਥੱਲੇ ਪਿੰਡਾਂ ਵਿਚ ਮੀਟਿੰਗਾਂ ਕਰਵਾਉਣ ਸਮੇਂ ਵੱਡੇ ਇੱਕਠ ਹੋ ਰਹੇ ਹਨ | ਅੱਠ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਪਾਈ ਪੋਸਟ ਨੂੰ ਘੋਖਣ ਤੋਂ ਬਾਅਦ ਹੀ ਸ਼ੇਅਰ ਕੀਤੀ ਜਾਵੇ-ਢਿੱਲੋਂ

ਸ਼ਰਾਏ ਅਮਾਨਤ ਖਾਂ, 25 ਅਗਸਤ (ਨਰਿੰਦਰ ਸਿੰਘ ਦੋਦੇ)- ਆਮ ਹੀ ਵੇਖਣ ਵਿਚ ਆ ਰਿਹਾ ਹੈ ਕਿ ਹਰ ਇਕ ਦੇ ਹੱਥ ਵਿਚ ਸਮਾਰਟ ਫੋਨ ਹੋਣ ਕਰਕੇ ਇਸ ਦੀ ਵਰਤੋਂ ਲੋਕ ਜ਼ਿਆਦਾਤਰ ਆਪਣੇ ਕੰਮਾਂ ਲਈ ਘੱਟ ਹੀ ਕਰਦੇ ਨੇ ਅਤੇ ਬਿਨਾਂ ਕਿਸੇ ਮੈਸਿਜ ਨੂੰ ਘੋਖਣ ਦੀ ਬਜਾਇ ਲੋਕ ਅਗਾਂਹ ਭੇਜਣ ...

ਪੂਰੀ ਖ਼ਬਰ »

ਪੰਜਾਬ ਪੁਲਿਸ ਅਗਰ ਚਾਹੇ ਤਾਂ ਕੁਝ ਹੀ ਦਿਨਾਂ 'ਚ ਪੰਜਾਬ 'ਚੋਂ ਨਸ਼ਾ ਖ਼ਤਮ ਹੋ ਸਕਦੈ-ਸੰਘਾ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)- ਅਗਰ ਇਰਾਦੇ ਮਜ਼ਬੂਤ ਹੋਣ ਤਾਂ ਪੰਜਾਬ ਪੁਲਿਸ ਅੱਗੇ ਕੋਈ ਵੀ ਕੰਮ ਅਜਿਹਾ ਨਹੀਂ ਹੈ, ਜਿਸ 'ਤੇ ਕਾਬੂ ਨਾ ਪਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਹਧਾਨ ਕਸ਼ਮੀਰ ਸਿੰਘ ਸੰਘਾ ਨੇ ...

ਪੂਰੀ ਖ਼ਬਰ »

ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਕੇਂਦਰ ਕੋਲ ਭੇਜੀ ਜਾਵੇਗੀ-ਬੀਬੀ ਬਾਠ

ਹਰੀਕੇ ਪੱਤਣ, 25 ਅਗਸਤ (ਸੰਜੀਵ ਕੁੰਦਰਾ)- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਅਤੇ ਜਨਰਲ ਸਕੱਤਰ ਸ਼ਿਵ ਕੁਮਾਰ ਸੰਨੀ ਨੇ ਹੜ੍ਹਾਂ ਦੀ ਮਾਰ ਹੇਠ ਆਏ ਹਥਾੜ ਇਲਾਕੇ ਦਾ ਦੌਰਾ ਕੀਤਾ | ਇਸ ਮੌਕੇ ਬੀਬੀ ਬਾਠ ਤੇ ਸ਼ਿਵ ਕੁਮਾਰ ਸੋਨੀ ਨੇ ਗੱਟੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਮ ਜਨਤਾ ਲੋਕ ਭਲਾਈ ਸਕੀਮਾਂ ਦੇਣ ਲਈ ਯਤਨਸ਼ੀਲ-ਬਿੱਟੂ

ਖਡੂਰ ਸਾਹਿਬ, 25 ਅਗਸਤ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਗੁਰਦੇਵ ਸਿੰਘ ਬਿੱਟੂ ਖਡੂਰ ਸਾਹਿਬ ਨੇ ਕਾਂਗਰਸ ਦੀਆਂ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦਾ ਮੰਤਰੀ ਮੰਡਲ ਆਮ ...

ਪੂਰੀ ਖ਼ਬਰ »

ਸੰਸਦ ਮੈਂਬਰ ਬਣਨ ਤੋਂ ਬਾਅਦ ਡਿੰਪਾ ਦਾ ਪਿੰਡ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਮੀਆਂਵਿੰਡ, 25 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਸੰਸਦ ਮੈਂਬਰ ਬਣਨ ਤੋਂ ਬਾਅਦ ਜਸਬੀਰ ਸਿੰਘ ਡਿੰਪਾ ਪਹਿਲੀ ਵਾਰ ਆਪਣੇ ਜੱਦੀ ਪਿੰਡ ਲਿੱਧੜ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦਾ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਡਿੰਪਾ ਨੇ ਕਿਹਾ ਕਿ ਮੈਨੂੰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਰਮਤਿ ਸਮਾਗਮ

ਝਬਾਲ, 25 ਅਗਸਤ (ਸਰਬਜੀਤ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਨੂੰ ਟਰੈਕਟਰ-ਟਰਾਲੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ...

ਪੂਰੀ ਖ਼ਬਰ »

550 ਸਾਲਾ ਖੇਡਾਂ 'ਚ ਸੱਤਿਆ ਭਾਰਤੀ ਸਕੂਲ ਨੇ ਮੱਲਾਂ ਮਾਰੀਆਂ

ਟਾਹਲੀ ਸਾਹਿਬ, 25 ਅਗਸਤ (ਪਲਵਿੰਦਰ ਸਿੰਘ ਸਰਹਾਲਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸਪੋਰਟਸ ਵਿਭਾਗ ਅੰਮਿ੍ਤਸਰ ਵੱਲੋਂ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਫ਼ੱਤੂਭੀਲਾ ਦੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ 'ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ-ਵਿਧਾਇਕ ਅਜਨਾਲਾ

ਰਮਦਾਸ, 25 ਅਗਸਤ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਦੇ ਜਰਨਲ ਸਕੱਤਰ, ਵਿਧਾਨ ਸਭਾ ਹਲਕਾ ਅਜਨਾਲਾ ਤੇ ਪੇਂਡੂ ਵਿਕਾਸ ਰਾਜ ਪੰਚਾਇਤੀ ਰਾਜ ਵਿਭਾਗ ਪੰਜਾਬ ਸੰਸਦੀ ਕਮੇਟੀ ਦੇ ਚੇਅਰਮੈਨ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਸ: ਕੰਵਰਪ੍ਰਤਾਪ ਸਿਘ ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨ ਕੱਟਣੋਂ ਪਹਿਲਾਂ ਖਪਤਕਾਰ ਕਰਵਾਉਣ ਬਿੱਲ ਜਮ੍ਹਾਂ-ਇੰਜੀ: ਦਿਨੇਸ਼ ਗੁਪਤਾ

ਨਵਾਂ ਪਿੰਡ, 25 ਅਗਸਤ (ਜਸਪਾਲ ਸਿੰਘ)-ਇੰਜੀਨੀਅਰ ਦਿਨੇਸ਼ ਗੁਪਤਾ ਸਹਾਇਕ ਕਾਰਜਕਾਰੀ ਇੰਜੀ: ਉਪ-ਦਫ਼ਤਰ ਪਾਵਰਕਕਾਮ ਫ਼ਤਿਹਪੁਰ ਰਾਜਪੂਤਾਂ ਵਲੋਂ ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਹੋਇਆਂ ਉਨ੍ਹਾਂ ਖਪਤਾਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬਕਾਇਆ ...

ਪੂਰੀ ਖ਼ਬਰ »

ਖਾਦ ਦਵਾਈ ਵਿਕਰੇਤਾਵਾਂ ਦਾ ਜ਼ਿਲ੍ਹੇ ਪੱਧਰੀ ਇਜਲਾਸ ਚੋਗਾਵਾਂ 'ਚ ਹੋਇਆ

ਚੋਗਾਵਾਂ, 25 ਅਗਸਤ (ਗੁਰਬਿੰਦਰ ਸਿੰਘ ਬਾਗੀ)-ਖਾਦ ਦਵਾਈ ਵਿਕਰੇਤਾ ਐਸੋਸੀਏਸ਼ਨ ਪੰਜਾਬ ਦਾ ਜ਼ਿਲ੍ਹੇ ਪੱਧਰ ਦਾ ਇਕ ਵਿਸ਼ਾਲ ਸੈਮੀਨਾਰ ਕਸਬਾ ਚੋਗਾਵਾਂ ਦੇ ਨਿੱਜੀ ਪੈਲਸ ਵਿਚ ਹੋਇਆ | ਬਲਾਕ ਚੋਗਾਵਾਂ ਦੇ ਸਰਪ੍ਰਸਤ ਹਰਦੇਵ ਸਿੰਘ ਔਲਖ, ਪ੍ਰਧਾਨ ਕੁਲਦੀਪ ਸਿੰਘ ਔਲਖ, ...

ਪੂਰੀ ਖ਼ਬਰ »

ਪੰਜਾਬੀ ਸ਼ਾਇਰ ਬਾਵਾ ਬਲਵੰਤ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

ਰਾਮ ਤੀਰਥ, 25 ਅਗਸਤ (ਧਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵਲੋਂ ਅੱਜ ਹਰਮਨ ਐਜੂਕੇਸ਼ਨਲ ਐਾਡ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਿੱਜੀ ਹਸਪਤਾਲ ਮਾਹਲ ਵਿਖੇ ਪੰਜਾਬੀ ਦੇ ਨਾਮਵਰ ਸ਼ਾਇਰ ਬਾਵਾ ਬਲਵੰਤ ਦੀ ਯਾਦ ਵਿਚ ਸਾਲਾਨਾ ...

ਪੂਰੀ ਖ਼ਬਰ »

ਠਾਕੁਰ ਦੁਆਰਾ ਮੰਦਰ ਦੇ ਲੰਗਰ ਹਾਲ ਦੀ ਇਮਾਰਤ 'ਤੇ ਲੈਂਟਰ ਪਾਇਆ

ਰਮਦਾਸ, 25 ਅਗਸਤ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਦੇ ਠਾਕੁਰ ਦੁਆਰ ਮੰਦਰ ਰਮਦਾਸ ਦੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਹਾਲ ਦੀ ਇਮਾਰਤ 'ਤੇ ਲੈਂਟਰ ਪਾਇਆ, ਜਿਸ ਦੀ ਸੁਰੂਆਤ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ...

ਪੂਰੀ ਖ਼ਬਰ »

ਪੁਰਾਣੀ ਦਾਣਾ ਮੰਡੀ ਲਿੰਕ ਰੋਡ 'ਤੇ 88.64 ਲੱਖ ਤੇ ਪਖਾਨਿਆਂ ਲਈ 16.90 ਲੱਖ ਮੰਜੂਰ-ਵਿਧਾਇਕ ਅਜਨਾਲਾ

ਅਜਨਾਲਾ, 25 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ 'ਚ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਦੇ ਵਾਰਡ ਇੰਚਾਰਜਾਂ, ਸਾਬਕਾ ਕੌਾਸਲਰਾਂ, ਕੌਾਸਲਰ ਤੇ ਆਗੂਆਂ ਦੀ ਸ਼ਮੂਲੀਅਤ ਨਾਲ ਨਗਰ ਪੰਚਾਇਤ ਕਾਰਜ ਸਾਧਕ ਅਫ਼ਸਰ ਸ: ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਦਮਦਮੀ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਦੀਪਕ ਚਤਰਿਥ ਦੀ ਅਗਵਾਈ 'ਚ ਮਨਾਇਆ ਜਨਮ ਅਸ਼ਟਮੀ ਦਿਹਾੜਾ

ਸੁਲਤਾਨਵਿੰਡ, 25 ਅਗਸਤ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਮੰਦਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਦੀਪਕ ਚਤਰਿਥ ਦੀ ਅਗਵਾਈ ਅਤੇ ਨਿਊ ਅੰਮਿ੍ਤਸਰ ਕਲੋਨੀ ਦੇ ਸਹਿਯੋਗ ਨਾਲ ਨਿਊ ਅੰਮਿ੍ਤਸਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX