ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਮੰਗਾਂ ਨੂੰ ਲੈ ਕੇ 60 ਮੁਲਾਜ਼ਮ ਜਥੇਬੰਦੀਆਂ ਦੀ ਇਕੱਤਰਤਾ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)-ਸਾਂਝਾਂ ਮੁਲਾਜ਼ਮ ਮੰਚ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਟਾਲ-ਮਟੋਲ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨੱਥ ਪਾਉਣ ਲਈ ਸੂਬਾ ਪੱਧਰੀ ਮੀਟਿੰਗ ਕੀਤੀ ਗਈ | ਪੰਜਾਬ ਭਰ ਵਿਚ ਮੰਚ ਦੇ ਝੰਡੇ ਹੇਠ ਲਗਪਗ 60 ਜਥੇਬੰਦੀਆਂ ਦੇ 150 ਦੇ ਕਰੀਬ ਡੈਲੀਗੇਟਸ/ਅਹੁਦੇਦਾਰਾਂ ਨੇ ਹਿੱਸਾ ਲਿਆ | ਜ਼ਿਕਰਯੋਗ ਹੈ ਕਿ 'ਸਾਂਝਾ ਮੁਲਾਜ਼ਮ ਮੰਚ' ਦੇ ਸੱਦੇ 'ਤੇ 7 ਤੇ 8 ਮਾਰਚ ਨੂੰ ਪੰਜਾਬ ਭਰ ਵਿਚ ਸਕੱਤਰੇਤ ਤੋਂ ਲੈ ਕੇ ਬਲਾਕ ਪੱਧਰ ਤੱਕ ਕੀਤੀਆਂ ਹੜਤਾਲਾਂ ਦੇ ਫਲਸਰੂਪ ਪੰਜਾਬ ਸਰਕਾਰ ਵਲੋਂ ਜਥੇਬੰਦੀ ਨਾਲ ਕੀਤੇ ਵਾਅਦਿਆਂ ਅਨੁਸਾਰ ਜੋ ਪੱਤਰ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਅਜੇ ਤੱਕ ਲਾਗੂ ਨਾ ਕਰਨ ਅਤੇ ਬਾਕੀ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਅਗਲੀ ਰਣਨੀਤੀ ਤੈਅ ਕਰਨ ਲਈ ਇਹ ਮੀਟਿੰਗ ਬੁਲਾਈ ਗਈ | ਸਾਂਝਾ ਮੁਲਾਜ਼ਮ ਮੰਗ ਪੰਜਾਬ ਅਤੇ ਯੂ. ਟੀ. ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੜਤਾਲ ਖ਼ਤਮ ਕਰਨ ਲਈ ਗਠਿਤ ਕਮੇਟੀ ਆਫ਼ ਮਨਿਸਟਰਸ ਵਲੋਂ 10 ਮਾਰਚ ਨੂੰ ਕੁੱਝ ਮੰਗਾਂ ਮੰਨਦੇ ਹੋਏ ਪੱਤਰ ਜਾਰੀ ਕੀਤੇ ਸਨ | ਇਨ੍ਹਾਂ ਪੱਤਰਾਂ ਅਨੁਸਾਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ/ਡੀ.ਸੀ.ਆਰ.ਜੀ. ਸਬੰਧੀ ਰੂਲਾਂ ਵਿਚ ਸੋਧ ਕਰਨੀ ਅਤੇ ਪ੍ਰੋਬੇਸ਼ਨ ਪੀਰੀਅਡ-3 ਸਾਲ ਤੋਂ ਘਟਾ ਕੇ 2 ਸਾਲ ਕਰਨ ਬਾਰੇ ਅਤੇ ਪ੍ਰੋਬੇਸ਼ਨ ਦੌਰਾਨ ਪੂਰੀ ਤਨਖ਼ਾਹ ਦੇਣ ਸਬੰਧੀ ਕਮੇਟੀ ਗਠਿਤ ਕੀਤੀ ਸੀ ਪਰ ਇਸ ਕਮੇਟੀ ਵਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਬਾਕੀ ਮੰਗਾਂ ਦੇ ਨਾਲ-ਨਾਲ ਕੱਚੇ, ਐਡਹਾਕ, ਵਰਕਚਾਰਜ, ਠੇਕੇ ਅਤੇ ਆਊਟ ਸੋਰਸ ਆਧਾਰਿਤ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੀਤੇ ਗਏ ਵਾਧੇ 'ਤੇ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਇਸ ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵਲੋਂ 28 ਅਗਸਤ ਨੂੰ ਕੈਬਨਿਟ ਸਬ ਕਮੇਟੀ ਨਾਲ ਐਲਾਨੀ ਮੀਟਿੰਗ ਵਿਚ ਕੋਈ ਨਿਰਨਾਇਕ ਫ਼ੈਸਲਾ ਨਾ ਹੋਇਆ ਤਾਂ ਸਤੰਬਰ ਮਹੀਨੇ ਦੌਰਾਨ ਸਾਂਝਾ ਮੁਲਾਜ਼ਮ ਮੰਚ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਭਰ ਵਿਚ 6 ਸਤੰਬਰ ਤੋਂ ਸਰਕਾਰ ਵਿਰੁੱਧ ਸੰਘਰਸ਼ ਦਾ ਅਗਲਾ ਬਿਗੁਲ ਵਜਾਇਆ ਜਾਵੇਗਾ | ਇਸ ਮੌਕੇ ਪੰਜਾਬ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ. ਟੀ. ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ, ਮੇਘ ਸਿੰਘ ਸਿੱਧੂ, ਨਛੱਤਰ ਸਿੰਘ ਭਾਈਰੂਪਾ, ਓਮ ਪ੍ਰਕਾਸ਼ (ਚੇਅਰਮੈਨ ਡੀ.ਸੀ. ਦਫ਼ਤਰ), ਗੁਰਮੀਤ ਵਾਲੀਆ, ਗੁਰਮੇਲ ਸਿੰਘ ਸਿੱਧੂ, ਰਜਿੰਦਰ ਕੁਮਾਰ (ਯੂ.ਟੀ. ਫੈਡਰੇਸ਼ਨ), ਸੁਖਜੀਤ ਸਿੰਘ, ਗੁਰਸ਼ਰਨਜੀਤ ਸਿੰਘ ਹੁੰਦਲ, ਸੁਖਵਿੰਦਰ ਸਿੰਘ, ਖੁਸ਼ਵਿੰਦਰ ਕਪਿਲਾ, ਬਚਿੱਤਰ ਸਿੰਘ ਆਦਿ ਤੋਂ ਇਲਾਵਾ ਜਗਜੀਤ ਸਿੰਘ, ਪੰਚਾਇਤੀ ਰਾਜ, ਮਨਜੀਤ ਸਿੰਘ ਰੰਧਾਵਾ, ਮਨਦੀਪ ਸਿੰਘ ਸਿੱਧੂ, ਸੰਦੀਪ ਸਿੰਘ ਬਰਾੜ, ਮੋਹਨ ਸਿੰਘ, ਮਨਮੋਹਨ ਸਿੰਘ, ਰਜਿੰਦਰ ਗੌੜ, ਭੁਪਿੰਦਰ ਸਿੰਘ, ਰਣਜੀਤ ਸਿੰਘ ਬੈਂਸ, ਜਸਵੀਰ ਸਿੰਘ ਖੇੜਾ, ਅਮਰਜੀਤ ਸਿੰਘ, ਰੰਜੀਵ ਸ਼ਰਮਾ, ਪਰਮਜੀਤ ਸਿੰਘ, ਸ਼ਿਵਚਰਨ ਸਿੰਘ, ਡਾ. ਜਸਵੰਤ ਸਿੰਘ ਆਦਿ ਨੇ ਸ਼ਿਰਕਤ ਕੀਤੀ |

ਲੋਅ ਪੈ੍ਰਸ਼ਰ ਕਾਰਨ ਪਾਣੀ ਦੀ ਕਿੱਲਤ ਰਹੀ, ਸਮੱਸਿਆ ਅੱਜ ਵੀ ਰਹਿਣ ਦੀ ਸੰਭਾਵਨਾ

ਚੰਡੀਗੜ੍ਹ, 25 ਅਗਸਤ (ਆਰ.ਐੱਸ.ਲਿਬਰੇਟ)-ਸ਼ਹਿਰ 'ਚ ਲੋਅ ਪੈ੍ਰਸ਼ਰ ਦੀ ਵਜ੍ਹਾ ਨਾਲ ਐਤਵਾਰ ਨੂੰ ਪਾਣੀ ਦੀ ਕਿੱਲਤ ਰਹੀ | ਇਸ ਸਮੱਸਿਆ ਨਾਲ ਸ਼ਹਿਰ ਵਾਸੀਆਂ ਨੂੰ 26 ਅਗਸਤ ਸੋਮਵਾਰ ਨੂੰ ਵੀ ਜੂਝਣਾ ਪਵੇਗਾ | ਸੰਭਾਵਨਾ ਇਹ ਸਮੱਸਿਆ ਅੱਗੇ ਵੀ ਵਧ ਸਕਦੀ ਹੈ ਕਿਉਂਕਿ ਕਜੌਲੀ ...

ਪੂਰੀ ਖ਼ਬਰ »

ਚੰਦੂਮਾਜਰਾ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 10 ਟਰੱਕ ਅੱਜ ਕਰਨਗੇ ਰਵਾਨਾ

ਐੱਸ. ਏ. ਐੱਸ. ਨਗਰ, 25 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ 26 ਅਗਸਤ ਨੂੰ ਸਵੇਰੇ 9.40 ਵਜੇ ਮੁਹਾਲੀ ਵਿਚਲੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਹੜ੍ਹ ਪੀੜਤਾਂ ਲਈ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀਆਂ ਵਲੋਂ ਡਾ. ਸੁਬਰਾਮਨੀਅਮ ਸੁਆਮੀ ਦੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਬਿਆਨ 'ਤੇ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)-ਸਿੱਖ ਬੁੱਧੀਜੀਵੀਆਂ ਨੇ ਅੱਜ ਇੱਥੇ ਇਕ ਮੀਟਿੰਗ ਦੌਰਾਨ ਭਾਜਪਾ ਦੇ ਮੈਂਬਰ ਪਾਰਲੀਮੈਂਟ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਸਾਹਿਬ ਦੇ ਚੱਲਦੇ ਲਾਂਘੇ ਦੇ ਕੰਮ ਨੂੰ ਰੋਕਣ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ...

ਪੂਰੀ ਖ਼ਬਰ »

ਮਨਪ੍ਰੀਤ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਲੋਕਾਂ ਨੂੰ ਗੰੁਮਰਾਹ ਕਰ ਰਿਹੈ-ਅਕਾਲੀ ਦਲ

ਚੰਡੀਗੜ੍ਹ, 25 ਅਗਸਤ (ਅ.ਬ.)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਮੁਆਵਜ਼ਾ ਮੰਗਣ ਤੋਂ ਪਹਿਲਾਂ ਕਾਂਗਰਸ ਸਰਕਾਰ ਨੂੰ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਕੇਂਦਰ ਸਰਕਾਰ ਕੋਲ ਭੇਜਣਾ ਚਾਹੀਦਾ ਹੈ ਨਾ ਕਿ ਆਪਣੀਆਂ ਨਾਕਾਮੀਆਂ ਲੁਕੋਣ ਲਈ ਸਿਆਸਤ ਕਰਨੀ ...

ਪੂਰੀ ਖ਼ਬਰ »

ਮਰਹੂਮ ਅਰੁਣ ਜੇਤਲੀ ਦੇ ਸਨਮਾਨ 'ਚ ਇਕ ਦਿਨਾ ਸੋਗ ਦਿਵਸ ਰਹੇਗਾ ਅੱਜ

ਚੰਡੀਗੜ੍ਹ, 25 ਅਗਸਤ (ਆਰ.ਐੱਸ.ਲਿਬਰੇਟ)-ਮਰਹੂਮ ਅਰੁਣ ਜੇਤਲੀ ਸਾਬਕਾ ਕੇਂਦਰੀ ਵਿੱਤ ਮੰਤਰੀ ਦੇ ਸਨਮਾਨ ਵਿਚ ਚੰਡੀਗੜ੍ਹ 'ਚ 26 ਅਗਸਤ ਨੂੰ ਇਕ ਦਿਨਾ ਸੋਗ ਦਿਵਸ ਮਨਾਇਆ ਜਾਵੇਗਾ ਅਤੇ ਰਾਸ਼ਟਰੀ ਝੰਡਾ ਅੱਧਾ ਨੀਵਾਂ ਲਹਿਰਾਇਆ ਜਾਵੇਗਾ | ...

ਪੂਰੀ ਖ਼ਬਰ »

ਮਰੇ ਹੋਏ ਜਾਨਵਰਾਂ ਦੇ ਸਸਕਾਰ ਦੇ ਪਲਾਂਟ ਿਖ਼ਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 25 ਅਗਸਤ (ਆਰ.ਐੱਸ.ਲਿਬਰੇਟ)-ਅੱਜ ਡੱਡੂ ਮਾਜਰਾ ਕਾਲੋਨੀ ਵਿਚ ਮਰੇ ਹੋਏ ਜਾਨਵਰਾਂ ਦੇ ਸਸਕਾਰ ਲਈ ਬਣਾਏ ਜਾਣ ਵਾਲੇ ਪਲਾਂਟ ਦੇ ਿਖ਼ਲਾਫ਼ ਅਤੇ ਉਸ ਦੇ ਅਮਲ ਨੂੰ ਯਕੀਨੀ ਬਣਾਉਣ ਵਾਲੀ ਗਠਿਤ ਕੀਤੀ ਕਮੇਟੀ ਦੀ ਚੇਅਰਪਰਸਨ ਿਖ਼ਲਾਫ਼ ਪ੍ਰਦਰਸ਼ਨ ਤੇ ...

ਪੂਰੀ ਖ਼ਬਰ »

'ਇੰਟਰਨੈਸ਼ਨਲ' ਨੇ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਅਗਸਤ (ਔਜਲਾ)-ਸਮਾਜ ਸੇਵੀ ਨਰਿੰਦਰ ਸਿੰਘ 'ਇੰਟਰਨੈਸ਼ਨਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਕਿ ਸਵ. ਕੈਬਨਿਟ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਜੋ ਕੁਸ਼ਲ ਪ੍ਰਬੰਧਕ, ਗਰੇਟ ਵਿਜਨਰੀ ਅਤੇ ਵਧੀਆ ਇਨਸਾਨ ਸਨ ਜੋ ਹਰ ਵਰਗ ਵਿਚ ਹਰਮਨ ...

ਪੂਰੀ ਖ਼ਬਰ »

...ਹੁਣ ਡੱਡੂ ਮਾਜਰਾ ਕਾਲੋਨੀ ਦੀ ਥੀਮ ਪਾਰਕ 'ਚ ਕੂੜਾ ਸੁੱਟਣਾ ਸ਼ੁਰੂ

ਚੰਡੀਗੜ੍ਹ, 25 ਅਗਸਤ (ਆਰ.ਐੱਸ.ਲਿਬਰੇਟ)-ਅੱਜ ਸਵੇਰੇ ਡੱਡੂ ਮਾਜਰਾ ਕਾਲੋਨੀ ਵਿਚ ਡੰਪਿੰਗ ਗਰਾਊਾਡ ਦੇ ਨਾਲ ਲੱਗਦੀ ਥੀਮ ਪਾਰਕ ਵਿਚ ਨਗਰ ਨਿਗਮ ਨੇ ਹੁਣ ਸ਼ਹਿਰ ਦਾ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ ਹੈ | ਉੱਥੇ ਬੱਚੇ ਖੇਡਿਆ ਕਰਦੇ ਸਨ ਪਰ ਸਵੇਰੇ ਨਗਰ ਨਿਗਮ ਨੇ ਉਸ ਖੇਡਣ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਬਾਰੇ ਸਵਾਮੀ ਦੇ ਬਿਆਨ ਨੇ ਨਾਨਕ ਲੇਵਾ ਸੰਗਤ ਦੇ ਹਿਰਦੇ ਵਲੂੰਧਰੇ- 'ਆਪ' ਵਿਧਾਇਕ

ਚੰਡੀਗੜ੍ਹ, 25 ਅਗਸਤ (ਅ.ਬ.)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਵਲੋਂ ਆਪਣੇ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਲਾਂਘੇ (ਕਾਰੀਡੋਰ) ਨੂੰ ਬੰਦ ਕੀਤੇ ਜਾਣ ਸਬੰਧੀ ਬਿਆਨ ਦਾ ਬੇਹੱਦ ਬੁਰਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਡੇਰਾਬੱਸੀ ਦੇ ਡਾਕਟਰ 'ਤੇ ਮੁੜ ਲੱਗਾ ਲਾਪ੍ਰਵਾਹੀ ਵਰਤਣ ਦਾ ਦੋਸ਼

ਡੇਰਾਬੱਸੀ, 25 ਅਗਸਤ (ਗੁਰਮੀਤ ਸਿੰਘ)-ਡੇੇਰਾਬੱਸੀ ਦਾ ਸਰਕਾਰੀ ਹਸਪਤਾਲ ਇਕ ਵਾਰ ਫਿਰ ਵਿਵਾਦਾਂ 'ਚ ਘਿਰ ਗਿਆ ਹੈ | ਹੁਣ ਇਸ ਹਸਪਤਾਲ ਦੀ ਇਕ ਮਹਿਲਾ ਡਾਕਟਰ 'ਤੇ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ਦੇ ਚੱਲਦਿਆਂ 5 ਸਾਲਾ ਬੱਚੇ ਦੀ ਮੌਤ ਹੋਣ ਦਾ ਦੋਸ਼ ਲੱਗਾ ਹੈ | ਬੱਚੇ ਦੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ 'ਤੇ ਆਟੋ ਚਾਲਕਾਂ ਦਾ ਕਬਜ਼ਾ-ਟ੍ਰੈਫ਼ਿਕ ਪੁਲਿਸ ਬਣੀ ਮੂਕ ਦਰਸ਼ਕ

ਜ਼ੀਰਕਪੁਰ, 25 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਸ਼ਹਿਰ ਅੰਦਰ ਚੱਲਦੇ ਅਧਿਕਾਰਤ ਅਤੇ ਅਣ-ਅਧਿਕਾਰਤ ਆਟੋ ਚਾਲਕਾਂ ਵਲੋਂ ਇਸ ਸਮੇਂ ਪੂਰੇ ਸ਼ਹਿਰ ਦੀਆਂ ਸੜਕਾਂ 'ਤੇ ਕਬਜ਼ਾ ਕੀਤਾ ਹੋਇਆ ਹੈ | ਬੇਪ੍ਰਵਾਹ ਚੱਲਦੇ ਇਨ੍ਹਾਂ ਆਟੋ ਚਾਲਕਾਂ ਕਾਰਨ ਰੋਜ਼ਾਨਾ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਹੀ ਖਪਾਉਣ ਲਈ 2.96 ਕਰੋੜ ਦੀ ਸਬਸਿਡੀ 'ਤੇ ਮੁਹੱਈਆ ਕਰਵਾਏ ਜਾਣਗੇ ਆਧੁਨਿਕ ਸੰਦ- ਡੀ.ਸੀ.

ਐੱਸ. ਏ. ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਜ਼ਿਲ੍ਹ•ੇ ਅੰਦਰ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਝੋਨੇ ਦੇ ਇਸ ਸੀਜ਼ਨ ਲਈ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਖਪਾਉਣ ਲਈ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਰੇਲਵੇ ਦੀਆਂ ਟਿਕਟਾਂ ਵੇਚਣ ਵਾਲੇ 2 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਰੇਲਵੇ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਰੇਲਵੇ ਦੀਆਂ ਟਿਕਟਾਂ ਵੇਚਣ ਵਾਲੇ ਇਕ ਸਾਈਬਰ ਕੈਫੇ ਨੂੰ ਚਲਾਉਣ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਉਕਤ ਨੌਜਵਾਨਾਂ ਕੋਲੋਂ ...

ਪੂਰੀ ਖ਼ਬਰ »

ਰਾਤ ਸਮੇਂ ਪਈ ਬਾਰਿਸ਼ ਕਾਰਨ ਖਰੜ-ਗੜਾਗਾਂ ਸੜਕ 'ਤੇ ਰੇਲਵੇ ਅੰਡਰ ਕਾਜ਼ਵੇਅ 'ਚ ਮੁੜ ਪਾਣੀ ਭਰਿਆ

ਖਰੜ, 25 ਅਗਸਤ (ਗੁਰਮੁੱਖ ਸਿੰਘ ਮਾਨ)-ਰਾਤ ਸਮੇਂ ਪਈ ਬਾਰਿਸ਼ ਕਾਰਨ ਖਰੜ-ਗੜਾਗਾਂ ਸੜਕ 'ਤੇ ਬਣੇ ਰੇਲਵੇ ਅੰਡਰ ਕਾਜ਼ਵੇਅ ਵਿਚ ਮੁੜ ਪਾਣੀ ਭਰ ਗਿਆ, ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਤੇ ਪੈਦਲ ਜਾਣ ਵਾਲੇ ਰਾਹੀਗਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰਾਸ਼ਟਰੀ ਬਿਜ਼ਨੈੱਸ ਪਲਾਨ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ

ਐੱਸ. ਏ. ਐੱਸ. ਨਗਰ, 25 ਅਗਸਤ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਟੀਮ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਲੋਂ ਕਰਵਾਏ ਗਏ ਰਾਸ਼ਟਰੀ ਬਿਜ਼ਨੈੱਸ ਪਲਾਨ ਮੁਕਾਬਲੇ 'ਚ ਤੀਜਾ ਸਥਾਨ ਹਾਸਿਲ ਕੀਤਾ ਹੈ | ਆਈ. ਆਈ. ਐੱਮ. ਬੰਗਲੌਰ ਵਿਖੇ ਕਰਵਾਏ ਗਏ ਇਸ ...

ਪੂਰੀ ਖ਼ਬਰ »

ਗੁ: ਗੜ੍ਹੀ ਭੌਰਖਾ ਸਾਹਿਬ ਵਿਖੇ 'ਸੰਵਾਦ' ਵਲੋਂ ਵਿਸ਼ੇਸ਼ ਸੈਮੀਨਾਰ

ਮੁੱਲਾਂਪੁਰ ਗਰੀਬਦਾਸ, 25 ਅਗਸਤ (ਖੈਰਪੁਰ)-ਗੁ: ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ 'ਸੰਵਾਦ' ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਕਿਰਤ ਤੇ ਪ੍ਰਵਾਸ' ਵਿਸ਼ੇ 'ਤੇ ਕੌਮ 'ਚ ਕਿਰਤ ਦਾ ਫ਼ਰਜ਼ ਤੇ ਜ਼ਿੰਮੇਵਾਰੀਆਂ ਬਾਰੇ ਪੁਰਾਤਨ ਇਤਿਹਾਸ ਤੇ ਮੌਜੂਦਾ ...

ਪੂਰੀ ਖ਼ਬਰ »

ਕੌਾਸਲਰ ਕੁਲਵੰਤ ਕੌਰ ਪਾਬਲਾ ਵਾਲੀ ਧਿਰ ਿਖ਼ਲਾਫ਼ ਦਰਜ ਪਰਚੇ ਨੂੰ ਰੱਦ ਕਰਨ ਦੀ ਕੀਤੀ ਮੰਗ

ਕੁਰਾਲੀ, 25 ਅਗਸਤ (ਹਰਪ੍ਰੀਤ ਸਿੰਘ)-ਬੀਤੇ ਦਿਨੀਂ ਨਗਰ ਕੌਾਸਲ ਦੀ ਹੱਦ 'ਚ ਪੈਂਦੇ ਪਿੰਡ ਚਨਾਲੋਂ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਕਰਵਾਉਣ ਮੌਕੇ ਹੋਏ ਝਗੜੇ ਤੋਂ ਬਾਅਦ ਸਥਾਨਕ ਪੁਲਿਸ ਨੇ ਕਰਾਸ ਪਰਚਾ ਦਰਜ ਕਰ ਲਿਆ ਸੀ | ਅੱਜ ਸ਼ਹਿਰ ਦੇ ਕੌਾਸਲਰਾਂ ਨੇ ਕੌਾਸਲ ਪ੍ਰਧਾਨ ...

ਪੂਰੀ ਖ਼ਬਰ »

ਸੈਕਟਰ-70 ਦੇ ਦੋਵੇਂ ਸਪੈਸ਼ਲ ਪਾਰਕਾਂ ਨੂੰ ਅੰਡਰਪਾਸ ਨਾਲ ਜੋੜਿਆ ਜਾਵੇਗਾ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਵਾਸੀਆਂ ਨੂੰ ਤੰਦਰੁਸਤ ਜੀਵਨ ਪ੍ਰਦਾਨ ਕਰਨ ਲਈ ਜਿੰਮ ਸਥਾਪਿਤ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬੀਤੀ ਸ਼ਾਮ ਕੌਾਸਲਰ ਸੁਖਦੇਵ ਸਿੰਘ ਪਟਵਾਰੀ ਦੇ ਵਾਰਡ ਵਿਖੇ ਜਿੰਮ ਲਗਾਏ ਗਏ ...

ਪੂਰੀ ਖ਼ਬਰ »

ਸ਼ਰਧਾਲੂਆਂ ਨੂੰ ਤੁਲਸੀ ਦੇ ਬੂਟੇ ਵੰਡੇ

ਖਰੜ, 25 ਅਗਸਤ (ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਭਗਤ ਘਾਟ ਮੰਦਰ ਦੇ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਮੁਫ਼ਤ ਤੁਲਸੀ ਦੇ ਬੂਟੇ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਯਸ਼ਪਾਲ ਬੰਸਲ ਨੇ ਦੱਸਿਆ ਕਿ ਅੱਜ ਦੇ ਦਿਨ ਖਰੜ ਸਥਿਤ ਭਗਤ ਘਾਟ ਮੰਦਰ ...

ਪੂਰੀ ਖ਼ਬਰ »

ਸਰਕਾਰ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਢਿੱਲੋਂ

ਜ਼ੀਰਕਪੁਰ, 25 ਅਗਸਤ (ਅਵਤਾਰ ਸਿੰਘ)-ਸੂਬਾ ਸਰਕਾਰ ਸਾਰੇ ਹੀ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸੇ ਮਕਸਦ ਨਾਲ ਪਿੰਡ ਛੱਤ ਵਿਖੇ ਇਕ ਕਮਿਊਨਿਟੀ ਸੈਂਟਰ ਅਤੇ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਇਆ ਗਿਆ ਹੈ | ਇਸ ਦੇ ਨਾਲ ਹੀ ਸ੍ਰੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਹਰ ਖੇਡ 'ਚ ਵਧ ਚੜ੍ਹ ਕੇ ਭਾਗ ਲੈਣਾ ਚਾਹੀਦੈ-ਚੰਨੀ

ਖਰੜ, 25 ਅਗਸਤ (ਗੁਰਮੁੱਖ ਸਿੰਘ ਮਾਨ)-ਨੌਜਵਾਨਾਂ ਨੂੰ ਕਿਸੇ ਨਾ ਕਿਸੇ ਖੇਡ ਵਿਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ ਕਿਉਂਕਿ ਖੇਡਾਂ ਨਾਲ ਸਾਡਾ ਸਰੀਰ ਹਮੇਸ਼ਾ ਤੰਦਰੁਸਤ ਰਹਿੰਦਾ ਹੈ | ਇਹ ਪ੍ਰਗਟਾਵਾ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ...

ਪੂਰੀ ਖ਼ਬਰ »

5 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਮੁੱਲਾਂਪੁਰ ਗਰੀਬਦਾਸ, 25 ਅਗਸਤ (ਖੈਰਪੁਰ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸਮੇਤ ਸਮੂਹ ਸਿੰਘਾਂ ਸ਼ਹੀਦਾਂ, ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਅਤੇ ਮਾਤਾ ਰਣਜੀਤ ਕੌਰ ਦੀ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਪੂਜਾ ਸਮੱਗਰੀ ਵਾਲੇ ਵਾਹਨ ਨੂੰ ਕੈਬਨਿਟ ਮੰਤਰੀ ਸਿੱਧੂ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ

ਐੱਸ. ਏ. ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਮੁਹਾਲੀ ਵਲੋਂ ਅਜਿਹਾ ਵਾਹਨ ਤਿਆਰ ਕੀਤਾ ਗਿਆ ਹੈ ਜੋ ਕਿ ਸ਼ਹਿਰ ਦੇ ਸਾਰੇ ਧਾਰਮਿਕ ਅਸਥਾਨਾਂ ਤੋਂ ਪੂਜਾ ਸਮੱਗਰੀ ਜਿਵੇਂ ਫੁੱਲ ਤੇ ਪੱਤੇ ਇਕੱਠਾ ਕਰੇਗਾ ਅਤੇ ਬਾਅਦ 'ਚ ਉਸ ਸਾਰੀ ਪੂਜਾ ...

ਪੂਰੀ ਖ਼ਬਰ »

ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਜਨਮ ਅਸ਼ਟਮੀ ਮਨਾਈ

ਖਰੜ, 25 ਅਗਸਤ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਮੰਦਰਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਖਰੜ ਸ਼ਹਿਰ ਦੇ ਸ੍ਰੀ ਰਮਤੇਸ਼ਵਰ ਮਹਾਦੇਵ ਮੰਦਰ ਨੇੜੇ ਪੁਲਿਸ ਥਾਣਾ, ਇਮਲੀ ਵਾਲਾ ਮੰਦਰ ਖਰੜ, ਸ਼ਿਵ ਮੰਦਰ ...

ਪੂਰੀ ਖ਼ਬਰ »

ਭਬਾਤ ਦੀਆਂ ਕੰਡਮ ਹੋ ਚੁੱਕੀਆਂ ਪਾਣੀ ਦੀਆਂ ਪਾਈਪਾਂ ਤੁਰੰਤ ਬਦਲਵਾਈਆਂ ਜਾਣਗੀਆਂ-ਢਿੱਲੋਂ

ਜ਼ੀਰਕਪੁਰ, 25 ਅਗਸਤ (ਅਵਤਾਰ ਸਿੰਘ)-ਪਿੰਡ ਭਬਾਤ ਦੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕਰੀਬ 45 ਸਾਲ ਪੁਰਾਣੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਤੁਰੰਤ ਬਦਲਣ ਦੀ ਲੋੜ ਹੈ | ਜੇਕਰ ਪਿਛਲੇ 10 ਸਾਲ ਦੌਰਾਨ ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡ ਭਬਾਤ ਦੇ ਵਿਕਾਸ ਵੱਲ ਕੋਈ ...

ਪੂਰੀ ਖ਼ਬਰ »

ਹੜ੍ਹਾਂ ਦੇ ਮਸਲੇ 'ਤੇ ਕੇਂਦਰ ਸਰਕਾਰ ਉੱਪਰ ਪੰਜਾਬ ਨਾਲ ਮਤਰੇਆ ਸਲੂਕ ਕਰਨ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 25 ਅਗਸਤ (ਕੇ. ਐੱਸ. ਰਾਣਾ)-ਯੂਥ ਅਕਾਲੀ ਦਲ ਟਕਸਾਲੀ ਦੇ ਬੁਲਾਰੇ, ਦਫ਼ਤਰ ਇੰਚਾਰਜ ਅਤੇ ਰਾਜਨੀਤਕ ਸਕੱਤਰ ਜਗਤਾਰ ਸਿੰਘ ਘੜੂੰਆਂ ਨੇ ਦੋਸ਼ ਲਗਾਇਆ ਕਿ ਕੇਂਦਰ ਵਲੋਂ ਹੜ੍ਹਾਂ ਦੇ ਮਾਮਲੇ ਵਿਚ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੁਰਾਲੀ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਕੁਰਾਲੀ, 25 ਅਗਸਤ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਮੰਦਰਾਂ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਗਈ | ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦੀ ਪਿ੍ੰਸੀਪਲ ਪੀ. ਸੈਂਗਰ ਦੀ ਅਗਵਾਈ ਹੇਠ ਸ੍ਰੀ ...

ਪੂਰੀ ਖ਼ਬਰ »

ਢਿੱਲੋਂ ਵਲੋਂ ਜਨੇਤਪੁਰ ਵਿਖੇ 40 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡੇਰਾਬੱਸੀ, 25 ਅਗਸਤ (ਸ਼ਾਮ ਸਿੰਘ ਸੰਧੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਵਲੋਂ ਅੱਜ ਡੇਰਾਬੱਸੀ ਦੇ ਵਾਰਡ ਨੰ: 12 ਪਿੰਡ ਜਨੇਤਪੁਰ ਵਿਖੇ ਕਰੀਬ 40 ਲੱਖ ਦੀ ਲਾਗਤ ਨਾਲ ਮੁਕੰਮਲ ਹੋਣ ਵਾਲਾ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਬਜ਼ੁਰਗ ਨੂੰ ਕੀਤਾ ਗੰਭੀਰ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 25 ਅਗਸਤ (ਖੈਰਪੁਰ)-ਪਿੰਡ ਸਿਸਵਾਂ ਵਿਖੇ ਇਕ ਆਵਾਰਾ ਸਾਨ੍ਹ ਵਲੋਂ ਬਜ਼ੁਰਗ ਵਿਅਕਤੀ ਨੂੰ ਟੱਕਰਾਂ ਮਾਰ-ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਪਿੰਡ ਵਾਸੀਆਂ ਵਲੋਂ ਤੁਰੰਤ ਸਰਕਾਰੀ ਹਸਪਤਾਲ ਸੈਕਟਰ-16 ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਵੱਖ-ਵੱਖ ਨਸ਼ਿਆਂ ਸਮੇਤ 4 ਗਿ੍ਫ਼ਤਾਰ

ਚੰਡੀਗੜ੍ਹ, 25 ਅਗਸਤ (ਰਣਜੀਤ ਸਿੰਘ)-ਪੁਲਿਸ ਟੀਮ ਸ਼ਹਿਰ 'ਚ ਨਸ਼ਾ ਤਸਕਰਾਂ ਨੂੰ ਲੈ ਕੇ ਕਾਫ਼ੀ ਚੋਕਸ ਦਿਖਾਈ ਦੇ ਰਹੀ ਹੈ | ਪੁਲਿਸ ਟੀਮ ਨੇ ਬੀਤੇ ਦਿਨ ਵੀ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਸੀ | ਪੁਲਿਸ ਟੀਮ ਨੇ ਨਸ਼ਿਆਂ ਸਮੇਤ 4 ਲੋਕਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ...

ਪੂਰੀ ਖ਼ਬਰ »

ਮਾਇੰਡ ਟ੍ਰੀ ਸਕੂਲ 'ਚ ਸਾਲਾਨਾ ਇੰਟਰ ਹਾਊਸ ਡਰਾਮਾ ਮੁਕਾਬਲੇ ਕਰਵਾਏ

ਖਰੜ, 25 ਅਗਸਤ (ਜੰਡਪੁਰੀ)-ਮਾਇੰਡ ਟ੍ਰੀ ਸਕੂਲ 'ਚ ਸਾਲਾਨਾ ਇੰਟਰ ਹਾਊਸ ਡਰਾਮਾ ਮੁਕਾਬਲੇ ਕਰਵਾਏ ਗਏ, ਜਿਸ 'ਚ ਮਾਇੰਡ ਟ੍ਰੀ ਸਕੂਲ ਦੇ ਨਾਟਕਕਾਰਾਂ ਨੇ ਇਤਿਹਾਸਕ ਘਟਨਾਵਾਂ 'ਤੇ ਆਧਾਰਿਤ ਸ਼ਾਨਦਾਰ ਨਾਟਕ ਪੇਸ਼ ਕੀਤੇ | ਸਮਾਰੋਹ ਦੀ ਪ੍ਰਧਾਨਗੀ ਆਈ. ਆਈ. ਟੀ. ਮੰਡੀ ਤੋਂ ਆਏ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਨੇ ਮੁੱਖ ਮੰਤਰੀ ਦੇ ਨਾਂਅ ਸੌਾਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 25 ਅਗਸਤ (ਕੇ. ਐੱਸ. ਰਾਣਾ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਦੀ ਮੁਹਾਲੀ ਇਕਾਈ ਵਲੋਂ ਫੈਡਰੇਸ਼ਨ ਦੀ ਸੂਬਾਈ ਇਕਾਈ ਦੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਦੀ ਅਗਵਾਈ ਹੇਠ ਜਨਰਲ ਵਰਗ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਖਰੜ ਹਲਕੇ 'ਚ 20 ਕਰੋੜ ਦੀ ਲਾਗਤ ਨਾਲ ਖੇਡੋ ਇੰਡੀਆ ਸਕੀਮ ਅਧੀਨ ਬਣਾਏ ਜਾਣਗੇ ਸਟੇਡੀਅਮ-ਕੰਗ

ਖਰੜ, 25 ਅਗਸਤ (ਜੰਡਪੁਰੀ)-ਅੱਜ ਪਿੰਡ ਬਡਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਗੁੱਗਾ ਮਾੜੀ ਦੇ ਮੇਲੇ 'ਤੇ ਛਿੰਝ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਦੀ ਪ੍ਰਸਿੱਧ ਪਹਿਲਵਾਨਾਂ ਨੇ ਭਾਗ ਲੈਂਦਿਆਂ ਆਪਣੀ ਤਾਕਤ ਤੇ ਦਾਅ-ਪੇਚ ਦੇ ਜੌਹਰ ਦਿਖਾਏ | ਇਸ ਮੌਕੇ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਵਰਿੰਦਰ ਕੁਮਾਰ ਜੈਨ ਨੇ ਨਵੇਂ ਕਾਰਜਸਾਧਕ ਅਫ਼ਸਰ ਵਜੋਂ ਸੰਭਾਲਿਆ ਆਹੁਦਾ

ਕੁਰਾਲੀ, 25 ਅਗਸਤ (ਹਰਪ੍ਰੀਤ ਸਿੰਘ)-ਪਿਛਲੇ ਕੁਝ ਸਮੇਂ ਤੋਂ ਸਥਾਨਕ ਕੌਾਸਲਰਾਂ ਅਤੇ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ 'ਚ ਚੱਲ ਰਹੀ ਆਪਸੀ ਖਿੱਚੋਤਾਣ ਦੇ ਚੱਲਦਿਆਂ ਸਥਾਨਕ ਸਰਕਾਰਾਂ ਵਿਭਾਗ ਵਲੋਂ ਅੱਜ ਕੌਾਸਲ ਦੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਦੀ ਇੱਥੋਂ ਬਦਲੀ ...

ਪੂਰੀ ਖ਼ਬਰ »

ਟਾਈਮਜ਼ ਬੀ ਸਕੂਲ ਰੈਂਕਿੰਗ 'ਚ ਸੀ. ਜੀ. ਸੀ. ਲਾਂਡਰਾਂ ਪਹਿਲੇ ਸਥਾਨ 'ਤੇ

ਐੱਸ. ਏ. ਐੱਸ. ਨਗਰ, 25 ਅਗਸਤ (ਕੇ. ਐੱਸ. ਰਾਣਾ)-ਟਾਈਮਜ਼ ਬਿਜ਼ਨੈੱਸ ਸਕੂਲ ਵਲੋਂ ਪੂਰੇ ਭਾਰਤ ਵਿਚੋਂ ਪ੍ਰਮੁੱਖ 70 ਮੈਨੇਜਮੈਂਟ ਅਦਾਰਿਆਂ ਨੂੰ ਨਿਰਧਾਰਿਤ ਕਰਨ ਲਈ ਆਪਣੇ ਚੌਥੇ ਬੀ ਸਕੂਲ ਬੀ. ਬੀ. ਏ. ਐਡੀਸ਼ਨ-2019 ਲਈ ਸਰਵੇਖਣ ਕੀਤਾ ਗਿਆ | ਇਸ ਸਰਵੇਅ ਤਹਿਤ ਸੀ. ਜੀ. ਸੀ. ...

ਪੂਰੀ ਖ਼ਬਰ »

ਵੀਅਤਨਾਮ ਦੀ ਫੇਰੀ ਦੌਰਾਨ ਭਾਰਤੀ ਵਫ਼ਦ ਨੇ ਮਨਾਇਆ 15 ਅਗਸਤ

ਐੱਸ. ਏ. ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਵੀਅਤਨਾਮ ਯੂਨੀਅਨ ਆਫ਼ ਫਰੈਂਡਸ਼ਿਪ ਆਰਗੇਨਾਈਜ਼ੇਸ਼ਨ ਦੇ ਸੱਦੇ 'ਤੇ ਆਲ ਇੰਡੀਆ ਪੀਸ ਐਾਡ ਸੋਲਿਡੈਰਿਟੀ ਆਗਗੇਨਾਈਜ਼ੇਸ਼ਨ (ਐਪਸੋ) ਦਾ 27 ਮੈਂਬਰੀ ਵਫ਼ਦ 12 ਤੋਂ 19 ਅਗਸਤ ਤੱਕ ਵੀਅਤਨਾਮ ਦੇ ਪ੍ਰਮੱੁਖ ਸ਼ਹਿਰਾਂ ਦੇ ਦੌਰੇ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਨੇ ਇੰਟਰ ਸਕੂਲ ਗਾਇਨ ਮੁਕਾਬਲੇ ਕਰਵਾਏੇ

ਐੱਸ. ਏ. ਐੱਸ. ਨਗਰ, 25 ਅਗਸਤ (ਕੇ. ਐੱਸ. ਰਾਣਾ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਟ੍ਰਾਈਸਿਟੀ ਦੇ ਸਕੂਲਾਂ ਦੇ ਜੂਨੀਅਰ ਵਿਦਿਆਰਥੀਆਂ ਦਰਮਿਆਨ ਗਾਇਕੀ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਡੀ. ਸੀ. ਮੁਹਾਲੀ ਵਲੋਂ ਧਮਾਕੇ ਦੇ ਕਾਰਨਾਂ ਦੀ ਜਾਂਚ ਦੇ ਹੁਕਮ ਜਾਰੀ

ਡੇਰਾਬੱਸੀ, 25 ਅਗਸਤ (ਗੁਰਮੀਤ ਸਿੰਘ)-ਬੀਤੇ ਦਿਨੀਂ ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫੈਕਟਰੀ ਦੇ ਯੂਨਿਟ 2 'ਚ ਹੋਏ ਧਮਾਕੇ ਦੇ ਕਾਰਨਾਂ ਦੀ ਜਾਂਚ ਸਬੰਧੀ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਮਾਣਕ ਬਿਊਰੋ ਵਲੋਂ ਬੋਤਲ ਬੰਦ ਪੀਣ ਵਾਲੇ ਪਾਣੀ ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ, 25 ਅਗਸਤ (ਆਰ.ਐੱਸ.ਲਿਬਰੇਟ)-ਅੱਜ ਭਾਰਤੀ ਮਾਣਕ ਬਿਊਰੋ ਚੰਡੀਗੜ੍ਹ ਵਲੋਂ ਮਾਣਕ ਭਵਨ ਵਿਚ ਬੋਤਲ ਬੰਦ ਪੀਣ ਵਾਲੇ ਪਾਣੀ ਵਿਸ਼ੇ 'ਤੇ ਲਾਇਸੰਸਧਾਰੀਆਂ ਨਾਲ ਮਾਣਕ, ਜਾਂਚ ਅਤੇ ਪੜਤਾਲ ਸਬੰਧੀ ਹੋਏ ਪਰਿਵਰਤਨਾਂ ਦੇ ਬਾਰੇ ਜਾਣੰੂ ਕਰਵਾਉਣ ਅਤੇ ਆਈ. ਐੱਸ. ਆਈ. ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਮਜ਼ਦੂਰ ਜਮਾਤ ਦੇ ਮਸਲਿਆਂ ਲਈ ਅਜੀਤ ਸਿੰਘ ਪ੍ਰਧਾਨ ਚੁਣੇ

ਚੰਡੀਗੜ੍ਹ, 25 ਅਗਸਤ (ਆਰ.ਐੱਸ.ਲਿਬਰੇਟ)-ਅੱਜ ਭਾਰਤੀ ਮਜ਼ਦੂਰ ਸੰਘ (ਬੀ.ਐੱਮ.ਐੱਸ.) ਰਾਸ਼ਟਰੀ ਪੱਧਰੀ ਵਰਕਿੰਗ ਕਲਾਸ ਐਸੋਸੀਏਸ਼ਨ ਦੇ ਗੁਰਮੇਜ ਸਿੰਘ ਜਨਰਲ ਸਕੱਤਰ ਬੀ.ਐੱਮ.ਐੱਸ. (ਪੰਜਾਬ) ਅਤੇ ਬਦਰੀ ਪ੍ਰਸਾਦ ਕੌਸ਼ਿਕ ਸਕੱਤਰ ਬੀ. ਐੱਮ. ਐੱਸ.(ਪੰਜਾਬ) ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੁਲਿਸ. ਪੀ.ਸੀ.ਆਰ. ਗੱਡੀ ਨੂੰ ਟੱਕਰ ਮਾਰ ਕੇ ਕਾਰ ਚਾਲਕ ਫ਼ਰਾਰ, ਮਾਮਲਾ ਦਰਜ

ਚੰਡੀਗੜ੍ਹ, 25 ਅਗਸਤ (ਰਣਜੀਤ ਸਿੰਘ)-ਚੰਡੀਗੜ੍ਹ ਪੁਲਿਸ ਦੀ ਪੀ.ਸੀ.ਆਰ. ਗੱਡੀ ਨੂੰ ਟੱਕਰ ਮਾਰ ਕੇ ਇਕ ਸਕਾਰਪੀਓ ਗੱਡੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਟੀਮ ਨੂੰ ਸਬੰਧਿਤ ਮਾਮਲੇ ਦੀ ਸ਼ਿਕਾਇਤ ਏ.ਐੱਸ.ਆਈ. ਕਮਲ ਸਿੰਘ ਪੀ.ਸੀ.ਆਰ. ਈਕੋ-16 ਇੰਚਾਰਜ ਨੇ ਸ਼ਿਕਾਇਤ ...

ਪੂਰੀ ਖ਼ਬਰ »

-ਮਾਮਲਾ ਕਰੰਟ ਲੱਗਣ ਕਾਰਨ ਹੋਈ ਮਿਸਤਰੀ ਦੀ ਮੌਤ ਦਾ-

ਲੋਕਾਂ ਨੇ ਪੁਲਿਸ ਚੌਕੀ ਤੇ ਥਾਣੇ ਦਾ ਕੀਤਾ ਘਿਰਾਓ

ਚੰਡੀਗੜ੍ਹ, 25 ਅਗਸਤ (ਪਠਾਨੀਆ)-ਚੰਡੀਗੜ੍ਹ ਪੁਲਿਸ 'ਚ ਹੈੱਡਕਾਂਸਟੇਬਲ ਓਮਵੀਰ ਸਿੰਘ ਦੇ ਘਰ 'ਚ ਕੰਮ ਕਰਦੇ ਹੋਏ ਕਰੰਟ ਲੱਗਣ ਕਾਰਨ ਹੋਈ ਰਾਜ ਮਿਸਤਰੀ ਦੀ ਮੌਤ ਦੇ ਮਾਮਲੇ 'ਤੇ ਕੋਈ ਕਾਰਵਾਈ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ਪੂਰਵਾਂਚਲ ਵਿਕਾਸ ਮਹਾਂਸੰਘ ਟ੍ਰਾਈਸਿਟੀ ...

ਪੂਰੀ ਖ਼ਬਰ »

44ਵੀਂ ਚੰਡੀਗੜ੍ਹ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ 'ਚ ਉਤਸ਼ਾਹ ਨਾਲ ਨਿੱਤਰੇ ਖਿਡਾਰੀ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸ਼ੂਟਿੰਗ ਰੇਂਜ ਵਿਖੇ 44ਵੀਂ ਚੰਡੀਗੜ੍ਹ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਵੱਖ-ਵੱਖ ਕੈਟਾਗਰੀ ਦੇ 240 ਸ਼ੂਟਰਾਂ ਨੇ ਹਿੱਸਾ ਲਿਆ | ਇਸ ਮੌਕੇ ਚੰਡੀਗੜ੍ਹ ਦੇ ਡੀ. ਆਈ. ਜੀ. ਓਮਬੀਰ ਸਿੰਘ ਬਿਸ਼ਨੋਈ ...

ਪੂਰੀ ਖ਼ਬਰ »

ਲੋਕ ਹਿਤਾਂ ਵਿਰੁੱਧ ਕੰਮ ਕਰ ਰਹੀਆਂ ਹਨ ਕੇਂਦਰ ਤੇ ਸੂਬਾ ਸਰਕਾਰਾਂ- ਡਾ. ਸੋਹਲ ਤੇ ਡਾ. ਭੀਮ ਇੰਦਰ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸਕੱਤਰ ਡਾ. ਭੀਮ ਇੰਦਰ ਸਿੰਘ ਦੀ ਅਗਵਾਈ ਹੇਠ ਐਤਵਾਰ ਨੂੰ ਚੰਡੀਗੜ੍ਹ 'ਚ ਹੋਈ ਬੈਠਕ ਦੌਰਾਨ ਜਿੱਥੇ ਸੂਬੇ ਦੇ ਨਿੱਘਰ ਚੁੱਕੇ ...

ਪੂਰੀ ਖ਼ਬਰ »

ਸੁਬਰਾਮਨੀਅਮ ਸਵਾਮੀ ਵਲੋਂ ਕਰਤਾਰਪੁਰ ਲਾਂਘੇ ਸਬੰਧੀ ਦਿੱਤੇ ਵਿਵਾਦਤ ਬਿਆਨ ਕਾਰਨ ਸਿੱਖ ਭਾਈਚਾਰੇ 'ਚ ਭਾਰੀ ਰੋਸ

ਡੇਰਾਬੱਸੀ, 25 ਅਗਸਤ (ਸ਼ਾਮ ਸਿੰਘ ਸੰਧੂ)-ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵਲੋਂ ਚੰਡੀਗੜ੍ਹ ਵਿਖੇ ਇਕ ਸੈਮੀਨਾਰ ਦੌਰਾਨ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਫਿਲਹਾਲ ਬੰਦ ਕਰ ਦਿੱਤੇ ਜਾਣ ਸਬੰਧੀ ਦਿੱਤੇ ਵਿਵਾਦਤ ਬਿਆਨ ਕਾਰਨ ਸਿੱਖ ਭਾਈਚਾਰੇ ਅੰਦਰ ਭਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਦਾ ਸਾਲਾਨਾ 26ਵਾਂ ਡੈਲੀਗੇਟ ਇਜਲਾਸ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਦਾ ਸਾਲਾਨਾ 26ਵਾਂ ਡੈਲੀਗੇਟ ਇਜਲਾਸ ਇੱਥੇ ਅੱਜ ਨਾਮਦੇਵ ਭਵਨ ਸੈਕਟਰ-21 ਵਿਖੇ ਹਾਕਮ ਸਿੰਘ ਮਨਾਣਾ, ਮੇਵਾ ਸਿੰਘ ਦਿਆਲਪੁਰ, ਸਵਰਨ ਸਿੰਘ ਪੈਂਤਪੁਰ, ਜਸਵੀਰ ਸਿੰਘ ਨਰੈਣਾ ਅਤੇ ਸਤਵੀਰ ...

ਪੂਰੀ ਖ਼ਬਰ »

ਹਲਕੇ ਦੇ ਹੜ੍ਹ ਪ੍ਰਭਾਵਿਤ ਸਾਰੇ ਪਿੰਡਾਂ ਦੇ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇਗੀ ਪਸ਼ੂਆਂ ਲਈ ਤੂੜੀ-ਗਿੱਲ

ਖਰੜ, 25 ਅਗਸਤ (ਜੰਡਪੁਰੀ)-ਖਰੜ ਹਲਕੇ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਦੇ ਪਸ਼ੂਆਂ ਦੇ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਤੂੜੀ ਵੰਡੀ ਜਾਵੇਗੀ | ਇਹ ਜਾਣਕਾਰੀ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦੇ ਇੰਚਾਰਜ ਰਣਜੀਤ ਸਿੰਘ ਨੇ ਗਿੱਲ ਨੇ ਪਿੰਡ ਬਡਾਲਾ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਭੀਖ ਮੰਗ ਕੇ ਪ੍ਰਗਟਾਇਆ ਰੋਸ

ਐੱਸ. ਏ. ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਸਕੱਤਰ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਦੇ ਵਿਰੋਧ 'ਚ ਸਰਕਾਰ ਦਾ ਖਾਲੀ ਖ਼ਜ਼ਾਨਾ ਭਰਨ ਲਈ ਮੁਹਾਲੀ ਦੀਆਂ ਸੜਕਾਂ 'ਤੇ ਭੀਖ ਮੰਗ ਕੇ ...

ਪੂਰੀ ਖ਼ਬਰ »

ਪੈਰੀਫੈਰੀ ਮਿਲਕਮੈਨ ਯੂਨੀਅਨ ਹੋਈ ਦੋ ਫਾੜ-ਇਕ ਧੜੇ ਨੇ ਸੁਖਵਿੰਦਰ ਸਿੰਘ ਬਾਸੀਆਂ ਨੂੰ ਪ੍ਰਧਾਨ ਚੁਣਿਆ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)-ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਸਾਲਾਨਾ ਇਜਲਾਸ ਦੌਰਾਨ ਪਿਛਲੇ ਸਾਲ ਦਾ ਲੇਖਾ-ਜੋਖਾ ਕੀਤਾ ਗਿਆ | ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਪਿਛਲੇ ਸਾਲ ਦੀ ਰਿਪੋਰਟ ਪੜ੍ਹੀ | ਇਸ ਮੌਕੇ ਅਗਲੇ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ 'ਚ ਭਗੌੜਾ ਚੱਲ ਰਹੇ ਇਕ ਮੁਲਜ਼ਮ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਿਸ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ | ਮਨਿੰਦਰ ਸਿੰਘ ਨੂੰ ਕਾਫੀ ਸਮਾਂ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਸਦ ਦਾ ਭਰਿਆ ਟਰੱਕ ਰਵਾਨਾ

ਕੁਰਾਲੀ, 25 ਅਗਸਤ (ਹਰਪ੍ਰੀਤ ਸਿੰਘ)-ਪੰਜਾਬ ਦੇ ਕਈ ਹਿੱਸਿਆਂ 'ਚ ਆਏ ਹੜ੍ਹਾਂ ਦੌਰਾਨ ਬੇਘਰ ਹੋਏ ਲੋਕਾਂ ਦੀ ਮਦਦ ਲਈ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਰਸਦ ਅਤੇ ਹੋਰ ਜ਼ਰੂਰੀ ਸਾਮਾਨ ਦਾ ਟਰੱਕ ਭੇਜਿਆ ਗਿਆ | ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਨੇ ਸਮਾਗਮ ਕਰਵਾਇਆ

ਕੁਰਾਲੀ, 25 ਅਗਸਤ (ਹਰਪ੍ਰੀਤ ਸਿੰਘ)-ਪੰਜਾਬੀ ਲਿਖਾਰੀ ਸਭਾ ਵਲੋਂ ਇਕ ਸਮਾਗਮ ਸਥਾਨਕ ਖ਼ਾਲਸਾ ਸਕੂਲ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਰੋਮੀ ਘੜਾਮੇ ਵਾਲੇ ਨੂੰ ਸਾਹਿਤਕਾਰਾਂ ਤੇ ਦਰਸ਼ਕਾਂ ਦੇ ਰੂ-ਬਰੂ ਕਰਵਾਇਆ ਗਿਆ | ਸਭਾ ਦੇ ਪ੍ਰਧਾਨ ਕੁਲਵੰਤ ਮਾਵੀ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX