ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਰੂਪਨਗਰ

ਮੀਡੀਆ ਤੋਂ ਓਹਲੇ 2 ਕੈਬਨਿਟ ਮੰਤਰੀਆਂ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਵਲੋਂ ਹੜ੍ਹ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਬਣਾਈ ਕਮੇਟੀ ਦੇ 2 ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ਾਮ ਸੁੰਦਰ ਅਰੋੜਾ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਡੀਆ ਤੋਂ ਓਹਲਾ ਰੱਖ ਕੇ ਬੰਦ ਕਮਰਾ ਮੀਟਿੰਗ ਕੀਤੀ | ਮੀਟਿੰਗ 'ਚੋਂ ਪੱਤਰਕਾਰਾਂ ਨੂੰ ਬਾਹਰ ਕੱਢ ਦਿੱਤਾ ਪਰ ਬਾਅਦ ਵਿਚ ਡਿਪਟੀ ਕਮਿਸ਼ਨਰ ਨੇ ਮੁਆਫ਼ੀ ਮੰਗੀ ਅਤੇ ਪ੍ਰੈੱਸ ਕਾਨਫਰੰਸ ਲਈ ਸੱਦਿਆ | ਮੰਤਰੀਆਂ ਨੂੰ ਜਦੋਂ ਪ੍ਰੈੱਸ ਕਾਨਫ਼ਰੰਸ ਵਿਚ ਪੁੱਛਿਆ ਗਿਆ ਕਿ ਸਮਾਜ ਸੇਵੀਆਂ ਤੋਂ ਬਗੈਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪੀੜਤਾਂ ਦੀ ਮਦਦ ਦੀ ਇਕ ਵੀ ਉਦਾਹਰਨ ਦੇ ਦਿਓ ਤਾਂ ਦੋਵੇਂ ਮੰਤਰੀ ਅਤੇ ਉੱਚ ਅਧਿਕਾਰੀ ਇਸ ਦਾ ਕੋਈ ਵੀ ਹਵਾਲਾ ਨਾ ਦੇ ਸਕੇ | ਉਨ੍ਹਾਂ ਇਹੀ ਕਿਹਾ ਕਿ ਪ੍ਰਸ਼ਾਸਨ ਨੇ ਵਧੀਆ ਕਾਰਗੁਜ਼ਾਰੀ ਕੀਤੀ ਹੈ | ਮੰਤਰੀਆਂ ਨੂੰ ਦੱਸਿਆ ਗਿਆ ਸੀ ਕਿ ਹੜ੍ਹਾਂ ਤੋਂ ਲੈ ਕੇ ਅੱਜ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੀੜਤਾਂ ਨੂੰ ਸੰਤਾਂ ਮਹਾਂਪੁਰਸ਼ਾਂ, ਸਮਾਜ ਸੇਵੀ ਆਗੂਆਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਅਦਾਰੇ ਅਤੇ ਇਲਾਕਾ ਵਾਸੀ ਹਰ ਰੋਜ਼ ਖਾਣਾ, ਰਾਸ਼ਨ, ਕੱਪੜੇ, ਚਾਰਾ ਅਤੇ ਹੋਰ ਸਮਾਨ ਮੁਹੱਈਆ ਕਰਵਾ ਰਹੇ ਹਨ ਪਰ ਲੋਕਾਂ ਦਾ ਬੇਹੱਦ ਰੋਸ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਨੇ ਅੱਜ ਤੱਕ ਲੋਕਾਂ ਦੇ ਹੰਝੂ ਵੀ ਨਹੀਂ ਪੂੰਝੇ ਅਤੇ ਜਿਹੜੇ ਅਧਿਕਾਰੀ ਹੜ ਪੀੜਤਾਂ ਕੋਲ ਜਾ ਰਹੇ ਹਨ ਉਹ ਸਿਰਫ਼ ਭਰੋਸਾ ਹੀ ਦੇ ਰਹੇ ਹਨ, ਜਿਸ ਦੇ ਸਹਾਰੇ ਲੋਕਾਂ ਦਾ ਗੁਜ਼ਾਰਾ ਨਹੀਂ ਹੋ ਰਿਹਾ ਅਤੇ ਨਾ ਹੀ ਇਨ੍ਹਾਂ ਭਰੋਸਿਆਂ ਅਤੇ ਆਸ 'ਤੇ ਲੋਕਾਂ ਦੀ ਜ਼ਿੰਦਗੀ ਪਟੜੀ 'ਤੇ ਆਉਣੀ ਹੈ, ਪਰ ਇਸ ਦੇ ਜਵਾਬ ਵਿਚ ਮੰਤਰੀ ਚਰਨਜੀਤ ਸਿੰਘ ਚੰਨੀ ਵਾਰ-ਵਾਰ ਪ੍ਰਸ਼ਾਸਨ ਦੀ ਹੀ ਪਿੱਠ ਥਾਪੜਦੇ ਰਹੇ ਅਤੇ ਸ਼ਾਬਾਸ਼ ਦੇ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਾਣ ਦਿੱਤਾ, ਪਰ ਪੱਤਰਕਾਰਾਂ ਦੇ ਸਵਾਲਾਂ 'ਚ ਉਲਝਦੇ ਨਜ਼ਰ ਆਏ | ਬੁਧਕੀ ਨਦੀ ਦੇ ਬੰਨ੍ਹ ਟੱੁਟਣ ਦੇ ਕਾਰਨਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਾਂਚ ਕਰਨ ਦੇ ਮਾਮਲੇ ਨੂੰ ਵੀ ਦੋਵੇਂ ਮੰਤਰੀ ਬੇਬਸੀ ਭਰੇ ਅੰਦਾਜ਼ ਵਿਚ ਟਾਲ ਗਏ ਕਿ ਅਜੇ ਲੋਕਾਂ ਦੀ ਮਦਦ ਦਾ ਸਮਾਂ ਹੈ ਹਰ ਚੀਜ਼ ਦੀ ਜਾਂਚ ਬਾਅਦ ਵਿਚ ਹੋਵੇਗੀ | ਜਦੋਂ ਇਹ ਪੁੱਛਿਆ ਗਿਆ ਕਿ ਲੋਕਾਂ ਦੀ ਮਦਦ ਤਾਂ ਪੰਜਾਬ ਦੇ ਲੋਕ ਹੀ ਕਰ ਰਹੇ ਹਨ, ਫੇਰ ਸਰਕਾਰ ਕਿਹੜੀ ਮਦਦ ਕਰੇਗੀ ਉਨ੍ਹਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਂ ਪ੍ਰਤੀ ਪਰਿਵਾਰ ਕਿੰਨੀ ਸਹਾਇਤਾ ਦਿੱਤੀ ਜਾਵੇਗੀ ਉਨ੍ਹਾਂ ਨੇ ਇਸ ਦਾ ਵੀ ਠੋਸ ਉੱਤਰ ਨਾ ਦਿੱਤਾ | ਦੋਵਾਂ ਮੰਤਰੀਆਂ ਨੂੰ ਸਵਾਲ ਪੁੱਛਿਆ ਗਿਆ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਬੁਰੀ ਤਰ੍ਹਾਂ ਤਹਿਸ ਨਹਿਸ ਹੋਏ ਸਕੂਲਾਂ 'ਚੋਂ ਕਿਸੇ ਇਕ ਸਕੂਲ ਨੂੰ ਦਰੁਸਤ ਕਰਕੇ ਚਾਲੂ ਕਰਨ 'ਚ ਵਿਭਾਗ ਜਾਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੱਸੋ ਤਾਂ ਉਨ੍ਹਾਂ ਫੇਰ ਇਹੀ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਵੈਸੇਵੀ ਅਦਾਰਿਆਂ ਨੂੰ ਉਤਸ਼ਾਹਿਤ ਕਰਨ ਦੀ ਕੜੀ ਬਣੇ ਹੋਏ ਹਨ ਪਰ ਉਹ ਕਿਸੇ ਇਕ ਸਮਾਜ ਸੇਵੀ ਜਾਂ ਸੰਸਥਾ ਦਾ ਨਾਂਅ ਨਹੀਂ ਦੱਸ ਸਕੇ ਜਿਨ੍ਹਾਂ ਨੇ ਸਕੂਲਾਂ 'ਚੋਂ 1-1 ਫੁੱਟ ਗਾਰ ਸਾਫ਼ ਕਰਕੇ ਉਨ੍ਹਾਂ ਨੂੰ ਪੜ੍ਹਨਯੋਗ ਬਣਾਇਆ ਹੋਵੇ | ਦਰਅਸਲ ਸਰਕਾਰ ਅਤੇ ਪ੍ਰਸ਼ਾਸਨ ਸਿਰਫ਼ ਗੋਗਲੂਆਂ ਤੋਂ ਮਿੱਟੀ ਝਾੜ ਰਿਹਾ ਹੈ ਜਦੋਂ ਕਿ ਦੱਸਣ ਲਈ ਉਨ੍ਹਾਂ ਕੋਲ ਹੈ ਹੀ ਕੁਝ ਨਹੀਂ |
ਮੰਤਰੀਆਂ ਵਲੋਂ ਅਧਿਕਾਰੀਆਂ ਨੂੰ ਪੀੜਤਾਂ ਦੀ ਮਦਦ ਦੀਆਂ ਹਦਾਇਤਾਂ
ਮੀਟਿੰਗ ਵਿਚ ਮੰਤਰੀਆਂ ਨੇ ਕਿਹਾ ਕਿ ਸਾਰੇ ਅਧਿਕਾਰੀ ਪ੍ਰਭਾਵਿਤ ਹੋਏ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਤਾਲਮੇਲ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਗੇ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਵਲੋਂ ਲੋੜੀਂਦੀਆਂ ਵਸਤੂਆਂ ਅਤੇ ਤੂੜੀ ਦੇ ਹਰੇ ਚਾਰੇ ਆਦਿ ਦੀ ਮੰਗ ਕੀਤੀ ਹੈ ਉਸ ਦੇ ਤੁਰੰਤ ਪ੍ਰਬੰਧ ਕਰਵਾਏ ਜਾਣ | ਸਿਹਤ ਵਿਭਾਗ ਵਲੋਂ ਜਿਥੇ ਕਿਤੇ ਵੀ ਪੀੜਤਾਂ ਨੂੰ ਦਵਾਈਆਂ ਜਾਂ ਸਿਹਤ ਸਬੰਧੀ ਕਿਸੇ ਤਰ੍ਹ•ਾਂ ਦੀ ਕੋਈ ਜ਼ਰੂਰਤ ਹੈ ਤਾਂ ਉਸ ਜਗ•੍ਹਾ 'ਤੇ ਵਿਸ਼ੇਸ਼ ਕੈਂਪ ਲਗਾ ਕੇ ਜ਼ਰੂਰਤ ਅਨੁਸਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਦੌਰਾਨ ਉਨ੍ਹਾਂ ਨੇ ਸਾਰੇ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਵੀ ਹਾਸਲ ਕੀਤੀ | ਉਨ੍ਹਾਂ ਹਦਾਇਤ ਕੀਤੀ ਜਿਨ੍ਹਾਂ ਘਰਾਂ ਵਿਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ ਉਹ ਤੁਰੰਤ ਬਹਾਲ ਕੀਤੀ ਜਾਵੇ | ਇਸ ਮੌਕੇ ਉਹ ਹੜਾਂ ਤੋਂ ਪ੍ਰਭਾਵਿਤ ਘਰਾਂ ਵਿਚ ਵੀ ਗਏ ਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਸਕੂਲੀ ਕਾਪੀਆਂ, ਕਿਤਾਬਾਂ, ਪੈਨ ਤੇ ਹੋਰ ਸਮਗਰੀ ਵੀ ਵੰਡੀ |
ਗੁਰਦਾਸਪੁਰ ਰੇੜੂਆਣਾ ਪਿੰਡ 'ਚ ਵਿਰੋਧ ਨੂੰ ਦੇਖ ਬਿਨਾਂ ਮਿਲੇ ਖਿਸਕੇ
ਪਹਿਲਾਂ ਤਾਂ ਹੜ੍ਹ ਪੀੜਤ ਬੀਬੀਆਂ ਨੂੰ ਪਤਾ ਹੀ ਨਾ ਚੱਲਿਆ ਕਿ ਉਨ੍ਹਾਂ ਨੂੰ ਮਿਲਣ ਵਾਲੇ ਮੰਤਰੀ ਹਨ ਉਹ ਕੋਈ ਸਮਾਜ ਸੇਵੀ ਹੀ ਸਮਝਦੀਆਂ ਰਹੀਆਂ | ਜਦੋਂ ਫੂਲ ਕਲਾਂ ਦੇ ਦੌਰੇ ਦੌਰਾਨ ਗੁਰਦਾਸਪੁਰ-ਰੇੜੂਆਣਾ ਦੇ ਕਈ ਪਰਿਵਾਰਾਂ ਵਲੋਂ ਮੰਤਰੀਆਂ ਨੂੰ ਤਿੱਖੇ ਸਵਾਲ ਕਰਨ ਦੀ ਭਿਣਕ ਪਈ ਤਾਂ ਉਹ ਉਨ੍ਹਾਂ ਨੂੰ ਬਿਨਾਂ ਮਿਲਿਆ ਹੀ ਖਿਸਕ ਗਏ ਅਤੇ ਇਨ੍ਹਾਂ ਪਰਿਵਾਰਾਂ ਨੂੰ ਠੰਢੇ ਕਰਨ ਦੀ ਜ਼ਿੰਮੇਵਾਰੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸਾਂਭੀ | ਇਸ ਬਾਰੇ ਜਦੋਂ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਪੱੁਛਿਆ ਗਿਆ ਤਾਂ ਉਹ ਇਨ੍ਹਾਂ ਪਰਿਵਾਰਾਂ ਨੂੰ ਮਿਲਣ ਲਈ ਰਾਜ਼ੀ ਵੀ ਹੋ ਗਏ ਪਰ ਜ਼ਿਲ੍ਹਾ ਪੁਲਿਸ ਮੁਖੀ ਨੇ ਮਿਲਣ ਤੋਂ ਇਹ ਕਹਿ ਕੇ ਮਨਾਂ ਕਰ ਦਿੱਤਾ ਕਿ ਅਜੇ ਹੋਰ ਵੀ ਕਈ ਥਾਵਾਂ 'ਤੇ ਜਾਣਾ ਹੈ | ਇਸ ਮੌਕੇ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਚੁੱਪ ਵੱਟੀ ਰੱਖੀ ਹਾਲਾਂਕਿ ਉਹ ਪਹਿਲਾਂ ਲੋਕਾਂ ਨਾਲ ਹਿੱਕ ਡਾਹ ਕੇ ਖੜ੍ਹਨ ਦੇ ਲਲਕਾਰੇ ਮਾਰਦੇ ਰਹਿੰਦੇ ਸਨ ਪਰ ਅੱਜ ਕੱਲ੍ਹ ਉਹ ਕਾਂਗਰਸ ਪਾਰਟੀ 'ਚ ਸਥਿਰ ਹੋਣ ਲਈ ਜਦੋ ਜਹਿਦ ਕਰ ਰਹੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਟਿੰਕੂ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਮੇਤ ਹੋਰ ਕਾਂਗਰਸ ਆਗੂ ਤੇ ਵਰਕਰਾਂ ਸਮੇਤ ਏ. ਡੀ. ਸੀ., ਐਸ. ਡੀ. ਐਮ, ਸਿਵਲ ਸਰਜਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਹੜ੍ਹ ਪੀੜਤਾਂ ਨੂੰ ਲਾਂਡਰਾਂ ਦੇ ਨੌਜਵਾਨਾਂ ਨੇ ਰਾਸ਼ਨ ਵੰਡਿਆ

ਨੂਰਪੁਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਬੀਤੇ ਦਿਨੀਂ ਭਾਰੀ ਬਾਰਿਸ਼ ਨਾਲ ਆਏ ਹੜ੍ਹ ਨਾਲ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਵਲੋਂ ਵੱਡਾ ਸਹਾਰਾ ਬਣ ਕੇ ਹੜ੍ਹ ਪ੍ਰਭਾਵਿਤ ਲੋਕਾਂ ...

ਪੂਰੀ ਖ਼ਬਰ »

ਅਗੰਮਪੁਰ ਕਰੈਸ਼ਰ ਜ਼ੋਨ ਵਿਖੇ ਗੁੰਡਾ ਪਰਚੀ ਦੇ ਵਿਰੋਧ ਵਿਚ ਟਰੈਕਟਰ ਚਾਲਕਾਂ ਵਲੋਂ ਵਿਰੋਧ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਕਰੈਸ਼ਰ ਜ਼ੋਨ ਅਗੰਮਪੁਰ ਵਿਖੇ ਇਲਾਕੇ ਦੇ ਵੱਡੀ ਗਿਣਤੀ ਵਿਚ ਟਰੈਕਟਰ ਚਾਲਕਾਂ ਵਲੋਂ ਧੱਕੇ ਨਾਲ ਲਈ ਜਾਂਦੀ ਗੁੰਡਾ ਪਰਚੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਲ ਹੀ ...

ਪੂਰੀ ਖ਼ਬਰ »

ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੇ ਵਧੀਆ ਬੀਜ ਅਤੇ ਖਾਦ ਮੁਹੱਈਆ ਕਰਾਉਣ ਦਾ ਐਲਾਨ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਸਤਲੁਜ ਦਰਿਆ ਅਤੇ ਸਰਸਾ ਨਦੀ ਦੀ ਮਾਰ ਹੇਠ ਆਏ ਪਿੰਡ ਰਣਜੀਤਪੁਰ-ਫੰਦੀ ਦੇ ਘਰਾਂ 'ਚ 1-1 ਫੁੱਟ ਗਾਰ ਕੱਢਣ ਲਈ ਪਰਿਵਾਰ ਅਤੇ ਸਮਾਜ ਸੇਵੀ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ ਪਰ ਤਿੰਨ ਦਿਨ ਪਹਿਲਾਂ ਜੇ.ਸੀ.ਬੀ. ਭੇਜਣ ਦਾ ਵਾਅਦਾ ਕਰਕੇ ਗਏ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਸਾਰ ਲੈਣ ਹਰਸਾ ਬੇਲਾ ਨਹੀਂ ਪਹੁੰਚਿਆ ਕੋਈ ਪ੍ਰਸ਼ਾਸਨਿਕ ਅਧਿਕਾਰੀ

ਢੇਰ, 25 ਅਗਸਤ (ਸ਼ਿਵ ਕੁਮਾਰ ਕਾਲੀਆ)-ਸਤਲੁਜ ਦਰਿਆ ਦੇ ਕੰਢੇ ਵਸੇ ਬੇਲਿਆਂ ਦੇ ਪਿੰਡਾਂ ਦੇ ਲੋਕਾਂ ਲਈ ਸਤਲੁਜ ਦਰਿਆ ਦਾ ਪਾਣੀ ਵੱਡੀ ਮੁਸੀਬਤ ਲੈ ਕੇ ਆਇਆ ਹੈ ਭਾਵੇਂ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਸੰਭਵ ਮਦਦ ਕੀਤੀ ਜਾ ਰਹੀ ਹੈ, ਪਰ ਕੁਝ ਅਜਿਹੇ ਪਿੰਡ ਵੀ ਹਨ ਜਿੱਥੇ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਦੀ 47ਵੀਂ ਬਰਸੀ 30 ਨੂੰ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਡੇਰਾ ਮੋਇਆ ਦੀ ਮੰਡੀ ਦੇ ਸੰਸਥਾਪਕ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਦੀ 47ਵੀਂ ਬਰਸੀ ਡੇਰਾ ਮੋਇਆ ਦੀ ਮੰਡੀ ਮਟੋਰ ਵਿਖੇ 30 ਅਗਸਤ ਨੂੰ ਮਨਾਈ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਗੁੱਗਾ ਮੈੜੀ ਦਾ ਮੇਲਾ ਮਨਾਇਆ

ਮੋਰਿੰਡਾ, 25 ਅਗਸਤ (ਕੰਗ)-ਅੱਜ ਸ਼ਹਿਰ ਮੋਰਿੰਡਾ ਵਿਖੇ ਗੁੱਗਾ ਮੈੜ੍ਹੀ ਦਾ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਗਾ ਮੈੜ੍ਹੀ ਦੇ ਪ੍ਰਧਾਨ ਚੌਧਰੀ ਧੂਮ ਸਿੰਘ ਨੇ ਦੱਸਿਆ ਕਿ ਮੇਲੇ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ ਅਤੇ ਰਾਤ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਵੇ ਸਰਕਾਰ-ਜਮਹੂਰੀ ਕਿਸਾਨ ਸਭਾ

ਨੂਰੁਪਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕਾਮਰੇਡ ਮੋਹਣ ਸਿੰਘ ਧਮਾਣਾ ਤੇ ਜਨਰਲ ਸਕੱਤਰ ਮਲਕੀਤ ਸਿੰਘ ਪਲਾਸੀ ਨੇ ਕਿਹਾ ਕਿ ਬੀਤੇ ਦਿਨੀਂ ਭਾਰੀ ਬਾਰਸ਼ ਨਾਲ ਆਏ ਹੜ ਨਾਲ ਸੂਬੇ 'ਚ ਸਭ ਤੋਂ ਵੱਧ ਭਾਰੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਮੀਟਿੰਗ

ਸ੍ਰੀ ਚਮਕੌਰ ਸਾਹਿਬ, 25 ਅਗਸਤ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਬਣਾਈ ਕਮੇਟੀ ਦੇ ਦੋ ਕੈਬਨਿਟ ਮੰਤਰੀਆਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ...

ਪੂਰੀ ਖ਼ਬਰ »

ਆਤਮਾ ਦੇਵੀ ਪਬਲਿਕ ਹਾਈ ਸਕੂਲ ਵਿਖੇ ਕਿਤਾਬਾਂ ਦੀ ਘੁੰਡ ਚੁਕਾਈ ਹੋਈ

ਮੋਰਿੰਡਾ, 25 ਅਗਸਤ (ਕੰਗ)-ਆਤਮਾ ਦੇਵੀ ਪਬਲਿਕ ਹਾਈ ਸਕੂਲ ਮੋਰਿੰਡਾ ਵਿਖੇ ਲੇਖਕ ਅਜਮੇਰ ਸਿੰਘ ਫਿਰੋਜਪੁਰੀ ਦੀਆਂ ਦੋ ਕਿਤਾਬਾਂ ਦੀ ਘੁੰਡ ਚੁਕਾਈ ਕੀਤੀ ਗਈ | ਪ੍ਰਧਾਨਗੀ ਮੰਡਲ ਵਿਚ ਪਿ੍ੰਸੀਪਲ ਅਮਰਜੀਤ ਸਿੰਘ ਕੰਗ, ਗੁਰਿੰਦਰ ਸਿੰਘ ਕਲਸੀ, ਵਜੀਦ ਚੰਦ ਅਤੇ ਹਰਨਾਮ ਸਿੰਘ ...

ਪੂਰੀ ਖ਼ਬਰ »

ਨੋਧੇਮਾਜਰਾ ਵਿਖੇ ਹੜ੍ਹ ਪੀੜਤਾਂ ਨੂੰ ਲਾਲਪੁਰਾ ਨੇ ਘਰੇਲੂ ਰਾਸ਼ਨ ਵੰਡਿਆ

ਨੂਰਪੁਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ)-ਬੀਤੇ ਦਿਨੀਂ ਭਾਰੀ ਬਾਰਿਸ਼ ਨਾਲ ਹੜ੍ਹ ਦੀ ਮਾਰ ਹੇਠ ਆਏ ਹੜ੍ਹ ਪੀੜਤਾਂ ਨੂੰ ਪਿੰਡ ਨੋਧੇਮਾਜਰਾ ਵਿਖੇ ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਤੇ ਉੱਘੇ ਸਿੱਖ ਵਿਦਵਾਨ ਇਕਬਾਲ ਸਿੰਘ ਲਾਲਪੁਰਾ ਨੇ ਪੀੜਤਾਂ ਨੂੰ ਘਰੇਲੂ ...

ਪੂਰੀ ਖ਼ਬਰ »

ਪੁਲਿਸ ਚੌਕੀ ਹਰੀਪੁਰ ਵਿਖੇ ਵਾਤਾਵਰਨ ਦਿਵਸ ਮਨਾਇਆ

ਨੂਰਪੁਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ)-ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਿਸ ਚੌਕੀ ਹਰੀਪੁਰ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਚੌਕੀ ਇੰਚਾਰਜ ਚੌਧਰੀ ਬਲਵੀਰ ਕੁਮਾਰ ਦੀ ਅਗਵਾਈ 'ਚ ਮਨਾਏ ਵਾਤਾਵਰਨ ਦਿਵਸ 'ਚ ਵਿਸ਼ੇਸ਼ ਤੌਰ 'ਤੇ ਕਾਂਗਰਸ ਦੇ ਸੀਨੀਅਰ ...

ਪੂਰੀ ਖ਼ਬਰ »

ਅੱਜ ਤੋਂ ਹੋਵੇਗੀ ਛਿੰਝ ਮੇਲਿਆਂ ਦੀ ਸ਼ੁਰੂਆਤ

ਨੂਰਪੁਰ ਬੇਦੀ, 25 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ•, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)- ਇਲਾਕੇ ਦੇ ਲੋਕਾਂ ਨੇ ਅੱਜ ਪਿੰਡ ਔਲਖ ਵਿਖੇ ਸਥਿਤ ਗੁੱਗਾ ਜਾਹਰ ਪੀਰ ਦਾ ਮੱਥਾ ਟੇਕਿਆ | ਇਸ ਦੌਰਾਨ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ | ਮੱਥਾ ਟੇਕਣ ...

ਪੂਰੀ ਖ਼ਬਰ »

ਸੰਤਾਂ-ਮਹਾਪੁਰਖਾਂ ਦੀ ਸੇਵਾ ਮਾਨਵਤਾ ਦੇ ਭਲੇ ਦਾ ਸੰਕੇਤ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ ਦਾਖਾ, 25 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਤਿਗੁਰੂ ਭੂਰੀ ਵਾਲੇ (ਗਰੀਬਦਾਸੀ) ਤਲਵੰਡੀ ਖੁਰਦ (ਲੁਧਿ:) ਵਿਖੇ ਸਵਾਮੀ ਸ਼ੰਕਰਾ ਨੰਦ ਜੀ ਦੀ ਸਰਪ੍ਰਸਤੀ ਹੇਠ ਦੇਸ-ਵਿਦੇਸ ਦੀ ਸੰਗਤ, ਐਸ.ਜੀ.ਬੀ ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਲਾਂਡਰਾਂ ਦੇ ਨੌਜਵਾਨਾਂ ਨੇ ਰਾਸ਼ਨ ਵੰਡਿਆ

ਨੂਰਪੁਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਬੀਤੇ ਦਿਨੀਂ ਭਾਰੀ ਬਾਰਿਸ਼ ਨਾਲ ਆਏ ਹੜ੍ਹ ਨਾਲ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਵਲੋਂ ਵੱਡਾ ਸਹਾਰਾ ਬਣ ਕੇ ਹੜ੍ਹ ਪ੍ਰਭਾਵਿਤ ਲੋਕਾਂ ...

ਪੂਰੀ ਖ਼ਬਰ »

ਬਾਹਤੀ ਮਹਾਂ ਸਭਾ (ਰਜਿ:) ਜ਼ਿਲ੍ਹਾ ਇਕਾਈ ਰੂਪਨਗਰ ਦੀ ਮੀਟਿੰਗ ਹੋਈ

ਨੰਗਲ, 25 ਅਗਸਤ (ਪ੍ਰੋ. ਅਵਤਾਰ ਸਿੰਘ)- ਬਾਹਤੀ ਮਹਾਂ ਸਭਾ (ਰਜਿ:) ਜ਼ਿਲ੍ਹਾ ਇਕਾਈ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਦਾਸ ਸਲੂਰੀਆ ਦੀ ਪ੍ਰਧਾਨਗੀ ਹੇਠ ਪਿੰਡ ਦੜੋਲੀ ਲੋਅਰ ਵਿਖੇ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਬਾਹਤੀ ਬਰਾਦਰੀ ਦੇ ਅਹੁਦੇਦਾਰ ਅਤੇ ...

ਪੂਰੀ ਖ਼ਬਰ »

ਗੁੰਡਾ ਟੈਕਸ ਪਰਚੀ ਵਿਰੁੱਧ ਪਿੰਡਾਂ ਦੇ ਟਰੈਕਟਰ ਚਾਲਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕਾਹਨਪੁਰ ਖੂਹੀ, 25 ਅਗਸਤ (ਗੁਰਬੀਰ ਸਿੰਘ ਵਾਲੀਆ)- ਸੱਤਾ ਧਿਰ ਦੇ ਆਗੂਆਂ ਦੇ ਨਾਂਅ 'ਤੇ ਗੁੰਡਾ ਟੈਕਸ ਵਸੂਲੇ ਜਾਣ ਤੋਂ ਖ਼ਫ਼ਾ ਹੋਏ ਅੱਜ ਪਿੰਡ ਸਵਾੜਾ, ਸੈਂਸੋਵਾਲ ਅਤੇ ਐੱਲਗਰਾਂ ਦੇ ਪਿੰਡ ਵਾਸੀਆਂ ਨੇ ਜਮ ਕੇ ਪ੍ਰਦਰਸ਼ਨ ਕੀਤਾ ਅਤੇ ਗੁੰਡਾ ਪਰਚੀ ਬੰਦ ਕਰਨ ਦੇ ...

ਪੂਰੀ ਖ਼ਬਰ »

ਢਿੱਲੋਂ ਅਤੇ ਐਸ.ਡੀ.ਐਮ ਵਲੋਂ ਪੜ੍ਹੀ 'ਚ ਪਏ ਪਾੜ ਦਾ ਦÏਰਾ

ਪੁਰਖਾਲੀ, 25 ਅਗਸਤ (ਅਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਐਸ.ਡੀ.ਐਮ ਰੂਪਨਗਰ ਮੈਡਮ ਹਰਜੋਤ ਕੌਰ ਵਲੋਂ ਪੜ੍ਹੀ ਵਿਖੇ ਨਦੀ ਦੇ ਬੰਨ੍ਹ ਨੂੰ ਪਏ ਪਾੜ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਰਣਜੀਤ ਸਿੰਘ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਤੋਂ ਵਾਂਝੇ ਨੇ ਬੇਲੀ ਦੇ ਹੜ੍ਹ ਪ੍ਰਭਾਵਿਤ ਲੋਕ

ਭਰਤਗੜ੍ਹ, 25 ਅਗਸਤ (ਜਸਬੀਰ ਸਿੰਘ ਬਾਵਾ)- ਕੁੰਡਲੂ ਨਦੀ ਤੇ ਸਤਲੁਜ ਦਰਿਆ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਖ-ਵੱਖ ਮਹਿਕਮਿਆਂ ਰਾਹੀਂ ਕਈ ਸਹੂਲਤਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ ਤੇ ਕੁੰਡਲੂ ਨਦੀ ਦੇ ...

ਪੂਰੀ ਖ਼ਬਰ »

ਸੜਕ ਤੇ ਰਸਤਿਆਂ ਦੀ ਮੁਰੰਮਤ ਲਈ ਇਕਜੁੱਟ ਹੋਏ ਬੇਲੀ ਦੇ ਨੌਜਵਾਨ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਤੋਂ ਵਾਂਝੇ ਨੇ ਬੇਲੀ ਦੇ ਹੜ੍ਹ ਪ੍ਰਭਾਵਿਤ ਲੋਕ

ਭਰਤਗੜ੍ਹ, 25 ਅਗਸਤ (ਜਸਬੀਰ ਸਿੰਘ ਬਾਵਾ)- ਕੁੰਡਲੂ ਨਦੀ ਤੇ ਸਤਲੁਜ ਦਰਿਆ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਖ-ਵੱਖ ਮਹਿਕਮਿਆਂ ਰਾਹੀਂ ਕਈ ਸਹੂਲਤਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ ਤੇ ਕੁੰਡਲੂ ਨਦੀ ਦੇ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਮੁਹੱਲੇ ਨੇ ਸ਼ਮਸ਼ਾਨਘਾਟ ਨੂੰ ਬਣਾਇਆ ਆਪਣਾ ਰੈਣ ਬਸੇਰਾ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 25 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ,ਸੁਖਚੈਨ ਸਿੰਘ ਰਾਣਾ)- ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਆਏ ਹੜ੍ਹ ਤੋਂ ਬਾਅਦ ਹੁਣ ਸਤਲੁਜ ਦਰਿਆ ਕਿਨਾਰੇ ਵਸੇ ਪਿੰਡਾਂ ਵਿਚ ਲੋਕਾਂ ਦਾ ਜੀਵਨ ਮੁੜ ਲੀਹਾਂ ਉੱਤੇ ਪਰਤਣਾ ਸ਼ੁਰੂ ਹੋ ਗਿਆ ਹੈ ...

ਪੂਰੀ ਖ਼ਬਰ »

ਹਾਲੇ ਵੀ ਪਟੜੀ 'ਤੇ ਨਹੀਂ ਚੜ੍ਹੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਗੱਡੀ

ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ ਨੂੰ ਸਲਾਮ ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਜਦੋਂ ਵੀ ਪੰਜਾਬ ਦੇ ਲੋਕਾਂ ਤੇ ਕੋਈ ਕੁਦਰਤੀ ਕਰੋਪੀ ਆਈ ਹੈ ਤਾਂ ਪੰਜਾਬੀਆਂ ਨੇ ਬਾਬੇ ...

ਪੂਰੀ ਖ਼ਬਰ »

ਦੋਆਬੇ ਨੂੰ ਖ਼ਾਲਸੇ ਦੀ ਜਨਮ ਭੂਮੀ ਨਾਲ ਜੋੜਦੀ ਸੜਕ ਨੇ ਧਾਰਿਆ ਤਲਾਬ ਦਾ ਰੂਪ

ਕਾਹਨਪੁਰ ਖੂਹੀ, 25 ਅਗਸਤ (ਗੁਰਬੀਰ ਸਿੰਘ ਵਾਲੀਆ)- ਮਾੜੀ ਦੁਰਦਸ਼ਾ ਕਾਰਨ ਪਿਛਲੇ ਕਈ ਸਾਲਾਂ ਤੋਂ ਮੀਡੀਆ ਦੀਆਂ ਸੁਰਖ਼ੀਆਂ ਵਿਚ ਰਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਬਣ ਗਈ ਹੈ, ਜਿਥੇ ਇਹ ਸੜਕ ਇਲਾਕੇ ਵਿਚ ਚੱਲ ਰਹੀ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਬੰਨ੍ਹ• ਨੰੂ ਲਗਾਈ ਢਾਹ ਰੋਕਣ ਦੇ ਲੋਕਾਂ ਵਲੋਂ ਕੀਤੇ ਜਾ ਰਹੇ ਨੇ ਪ੍ਰਬੰਧ

ਬੇਲਾ, 25 ਅਗਸਤ (ਮਨਜੀਤ ਸਿੰਘ ਸੈਣੀ)- ਪਿੰਡ ਦਾਉਦਪੁਰ ਕਲਾਂ ਦੇ ਨੇੜੇ ਸਤਲੁਜ ਦਰਿਆ ਦੇ ਪਾਣੀ ਨੇ ਦਰਿਆ ਦੇ ਬੰਨ੍ਹ• ਨੰੂ ਲਗਾਈ ਢਾਹ ਕਾਰਨ ਕਿਸਾਨਾਂ ਦੀ ਕੀਮਤੀ ਉਪਜਾਊ ਜ਼ਮੀਨ, ਪਾਪੂਲਰ ਆਦਿ ਹੜ•੍ਹ ਦੀ ਭੇਟ ਚੜ੍ਹ ਗਏ ਹਨ, ਪ੍ਰੰਤੂ ਪ੍ਰਸ਼ਾਸਨ ਵਲੋਂ ਕੋਈ ਪ੍ਰਬੰਧ ਨਾ ...

ਪੂਰੀ ਖ਼ਬਰ »

'ਆਪ' ਦੇ ਆਗੂਆਂ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਬੇਲਾ, 25 ਅਗਸਤ (ਮਨਜੀਤ ਸਿੰਘ ਸੈਣੀ)-ਡਾ. ਚਰਨਜੀਤ ਸਿੰਘ ਹਲਕਾ ਇੰਚਾਰਜ ਚਮਕੌਰ ਸਾਹਿਬ ਤੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਪ੍ਰਸ਼ੋਤਮ ਸਿੰਘ ਮਾਹਲ ਆਮ ਆਦਮੀ ਪਾਰਟੀ ਆਪਣੇ ਸਾਥੀਆਂ ਸਮੇਤ ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਸਤਲੁਜ ਨਾਲ ਲੱਗਦੇ ਚੁੱਪਕੀ, ਰਤਨਪੁਰ, ...

ਪੂਰੀ ਖ਼ਬਰ »

ਸਾਈਕਿਲੰਗ ਐਸੋਸੀਏਸ਼ਨ ਨੇ ਪਿੰਡ ਬੁਰਜ ਦੇ ਸਕੂਲ ਦੀ ਕੀਤੀ ਸਫ਼ਾਈ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸਤਲੁਜ ਦਰਿਆ ਦੇ ਕੰਢੇ ਤੇ ਵਸੇ ਹੜ੍ਹ ਪ੍ਰਭਾਵਿਤ ਪਿੰਡ ਬੁਰਜ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸਫ਼ਾਈ ਕਰਨ ਲਈ ਸਾਈਕਿਲੰਗ ਐਸੋਸੀਏਸ਼ਨ ਵਲੋਂ ਵਿਸ਼ੇਸ਼ ਤੌਰ ਤੇ ਛੁੱਟੀ ਵਾਲੇ ਦਿਨ ਇਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਗੈਸਟ ਲੈਕਚਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਗੈਸਟ ਲੈਕਚਰ ਕਰਵਾਇਆ ਗਿਆ, ਜਿਸ ਵਿਚ ਆਈ.ਆਈ.ਟੀ. ਰੂਪਨਗਰ ਤੋਂ ਡਾ. ਨੀਰਜ ਗੋਇਲ ਵਲੋਂ ਆਰਟੀਫਿਸ਼ਲ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦਿੱਤੀ

ਸੁਖਸਾਲ, 25 ਅਗਸਤ (ਧਰਮ ਪਾਲ)-ਪਿਛਲੇ ਦਿਨੀਂ ਦਰਿਆ ਸਤਲੁਜ ਵਿਚ ਆਏ ਹੜ੍ਹ ਕਾਰਨ ਨੰਗਲ ਤਹਿਸੀਲ ਅਧੀਨ ਆਉਂਦੇ ਦਰਜਨਾਂ ਪਿੰਡਾਂ ਵਿਚ ਹੋਏ ਨੁਕਸਾਨ ਕਾਰਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੀੜਤਾਂ ਨੂੰ ਰਾਹਤ ਸਮਗਰੀ ਵੰਡੀ ਗਈ | ਇਸ ਮੌਕੇ ਆਏ ਤਹਿਸੀਲਦਾਰ ਨੰਗਲ ਰਾਮ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਨੇ ਪਿੰਡ ਨਿੱਕੂਵਾਲ ਵਿਖੇ ਵੰਡਿਆ ਚਾਰਾ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਪਿੰਡ ਨਿੱਕੁੂਵਾਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਗੱਗ ਵਲੋਂ ਹਰਾ ਪਸ਼ੂ ਚਾਰਾ ਵੰਡਿਆ ਗਿਆ | ਸਭਾ ਦੇ ਦਿਲਾਵਰ ਸਿੰਘ ਗੱਗ ਅਤੇ ਵਿਕਾਸ ...

ਪੂਰੀ ਖ਼ਬਰ »

ਹੁਣ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਨਹੀਂ ਲਈ ਸਾਰ ਪਿੰਡ ਦੋਲੋਵਾਲ ਹੇਠਲਾ ਦੇ ਹੜ੍ਹ ਪੀੜਤਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ

ਕੀਰਤਪੁਰ ਸਾਹਿਬ, 25 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ) -ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਕਈ ਜ਼ਿਲੇ੍ਹ ਪਾਣੀ ਵਿਚ ਡੁੱਬੇ ਹੋਏ ਹਨ | ਇਸ ਪਾਣੀ ਨੇ ਸਭ ਤੋਂ ਜ਼ਿਆਦਾ ਨੁਕਸਾਨ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ ਪਿੰਡਾਂ ਦਾ ਕੀਤਾ | ਪਿੰਡਾਂ ਵਿਚ ...

ਪੂਰੀ ਖ਼ਬਰ »

ਝਾਂਡੀਆਂ ਕਲਾਂ ਗਊਸ਼ਾਲਾ 'ਚ ਜਨਮ ਅਸ਼ਟਮੀ ਮਨਾਈ

ਨੂਰਪੁਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ)- ਪਿੰਡ ਝਾਂਡੀਆਂ ਕਲਾਂ ਵਿਖੇ ਸਥਿਤ ਸਰਬ-ਸਾਂਝੀ ਗਊਸ਼ਾਲਾ 'ਚ ਸਮੂਹ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਅੱਜ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਹਵਨ ਯੱਗ ਦੀ ...

ਪੂਰੀ ਖ਼ਬਰ »

ਕੀਮੇਵਾਸ, ਖੱਡਰਾਜ ਗਿਰੀ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਡਾ ਸਹਾਰਾ ਬਣ ਬਹੁੜੇ ਡਾ. ਚੀਮਾ

ਨੂਰਪੁਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਬੀਤੇ ਦਿਨੀਂ ਹੋਈ ਭਾਰੀ ਤਬਾਹੀ ਨਾਲ ਘਰੋਂ ਬੇਘਰ ਹੋ ਕੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜਿੱਥੇ ਸਿੱਖ ਸੰਸਥਾਵਾਂ ਤੇ ਹੋਰ ਸਮਾਜ ਸੇਵੀ ਸਹਾਇਤਾ ਕਰਨ ਲਈ ਅੱਗੇ ਆ ਰਹੇ ਹਨ | ਉਥੇ ਨੂਰਪੁਰ ਬੇਦੀ ...

ਪੂਰੀ ਖ਼ਬਰ »

9 ਸਾਲਾ ਯਸ਼ ਕੁਮਾਰ ਨੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨ ਤਮਗਾ

ਰੂਪਨਗਰ, 25 ਅਗਸਤ (ਸਟਾਫ਼ ਰਿਪੋਰਟਰ)-ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 2019 ਮੁੰਬਈ ਅੰਧੇਰੀ ਸਪੋਰਟ ਕੰਪਲੈਕਸ ਵਿਚ ਇੰਟਰਨੈਸ਼ਨਲ ਸਟੋਕਨ ਡੂ ਆਰਗੇਨਾਈਜ਼ੇਸ਼ਨ (ਆਈ.ਏ.ਐਸ. ਕੇ.ਓ.) ਵਲੋਂ 12 ਅਗਸਤ ਨੂੰ ਕਰਵਾਈ ਗਈ ਸੰਤ ਕਰਮ ਸਿੰਘ ਅਕੈਡਮੀ ਦੇ 9 ਸਾਲਾਂ ਯਸ਼ ਕੁਮਾਰ ਪੁੱਤਰ ...

ਪੂਰੀ ਖ਼ਬਰ »

31 ਨੂੰ ਭਾਜਪਾ ਵਲੋਂ ਸ੍ਰੀ ਅਨੰਦਪੁਰ ਸਾਹਿਬ 'ਚ ਰੈਲੀ ਕਰਨ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ ( ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 31 ਅਗਸਤ ਨੂੰ ਰੈਲੀ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗ਼ਰੀਬ ਵਿਧਵਾ ਦਾ ਲੜਕੀ ਦੇ ਵਿਆਹ ਲਈ ਜੋੜਿਆ ਸਾਮਾਨ ਮੀਂਹ ਦੀ ਭੇਟ ਚੜਿ੍ਹਆ

ਨੂਰਪੁਰ ਬੇਦੀ, 25 ਅਗਸਤ (ਵਿੰਦਰਪਾਲ ਝਾਂਡੀਆਂ)-ਬੀਤੇ ਦਿਨੀਂ ਭਾਰੀ ਬਾਰਸ਼ ਨੇ ਇਲਾਕੇ ਦੇ ਲੋਕਾਂ ਦਾ ਭਾਰੀ ਨੁਕਸਾਨ ਕਰਕੇ ਰੱਖ ਦਿੱਤਾ ਹੈ | ਪਿੰਡ ਭੋਗੀਪੁਰ ਵਿਖੇ ਭਾਰੀ ਬਾਰਸ਼ ਨਾਲ ਪੁਲੀ ਦੇ ਪਾਣੀ ਦਾ ਨਿਕਾਸ ਬੰਦ ਹੋਣ ਨਾਲ ਇਸ ਨਾਲ ਲਗਦੇ ਆਲੇ ਦੁਆਲੇ ਘਰਾਂ ਦਾ ...

ਪੂਰੀ ਖ਼ਬਰ »

ਹੜ੍ਹਾਂ ਲਈ ਜ਼ਿੰਮੇਵਾਰ ਵਿਭਾਗੀ ਅਧਿਕਾਰੀਆਂ ਦੀ ਜਾਂਚ ਹੋਵੇ-ਬਰਿੰਦਰ ਢਿੱਲੋਂ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੂੰ ਬਰਬਾਦੀ ਵੱਲ ਧੱਕਣ ਵਾਲੀ ਬੁਧਕੀ ਨਦੀ ਦੇ ਬੰਨ੍ਹ ਟੁੱਟਣ ਲਈ ਜ਼ਿੰਮੇਵਾਰ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਜਾਂਚ ਦੀ ਮੰਗ ਜੋਰ ਫੜ ਗਈ ਹੈ | ਮੁੱਖ ਮੰਤਰੀ ਪੰਜਾਬ ਨੇ ਪਹਿਲੇ ਦਿਨ ...

ਪੂਰੀ ਖ਼ਬਰ »

ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੌਰਾਨ 52 ਯੂਨਿਟ ਖ਼ੂਨ ਇਕੱਤਰ

175 ਵਿਅਕਤੀਆਂ ਦੀ ਸਿਹਤ ਦੀ ਜਾਂਚ ਭਰਤਗੜ੍ਹ, 25 ਅਗਸਤ (ਜਸਬੀਰ ਸਿੰਘ ਬਾਵਾ)-ਸਚਖੰਡਵਾਸੀ ਬ੍ਰਹਮ ਗਿ: ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਸਥਾਨਕ ਹੰਸਾਲੀ ਸਰ ਨਿਰਮਲ ਆਸ਼ਰਮ 'ਚ ਸਥਾਨਕ ਪ੍ਰਬੰਧਕਾਂ ਵਲੋਂ ਨੂਰ ਹਸਪਤਾਲ ਮੋਰਿੰਡਾ ਤੇ ...

ਪੂਰੀ ਖ਼ਬਰ »

ਜਲਿਆਂਵਾਲਾ ਬਾਗ਼ ਸ਼ਹੀਦਾਂ ਦੀ ਯਾਦਗਾਰ ਦੇ 100 ਸਾਲਾ ਪ੍ਰੋਗਰਾਮ ਤਹਿਤ ਲੇਖ ਮੁਕਾਬਲੇ ਕਰਵਾਏ

ਰੂਪਨਗਰ, 25 ਅਗਸਤ (ਮਨਜਿੰਦਰ ਸਿੰਘ ਚੱਕਲ)-ਕਾਲਜ ਪਿ੍ੰਸੀਪਲ ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਅਧੀਨ ਸਰਕਾਰੀ ਕਾਲਜ ਰੂਪਨਗਰ ਵਿਖੇ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਧੀਨ ਜੱਲਿਆਂਵਾਲਾ ਬਾਗ਼ ਹੱਤਿਆ ਕਾਂਡ ਦੇ ਸ਼ਹੀਦਾਂ ਦੀ ...

ਪੂਰੀ ਖ਼ਬਰ »

ਬੇਲੀ 'ਚ ਰਾਸ਼ਨ, ਦਵਾਈਆਂ, ਬਸਤਰ ਤੇ ਪਸ਼ੂਆਂ ਲਈ ਚਾਰਾ ਆਦਿ ਦੀ ਪੂਰੀ ਸਹੂਲਤ

ਭਰਤਗੜ੍ਹ, 25 ਅਗਸਤ (ਜਸਬੀਰ ਸਿੰਘ ਬਾਵਾ)-ਬੀਤੇ ਦਿਨੀਂ ਸਤਲੁਜ ਦਰਿਆ ਤੇ ਕੰਡਲੂ ਨਦੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ ਲੋਕਾਂ ਨਾਲ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮਿਲ ਕੇ ਇਨ੍ਹਾਂ ਨੂੰ ਸਾਰੀਆਂ ਸਹੂਲਤਾਂ ਤੁਰੰਤ ਦੇਣ ਲਈ ਸਬੰਧਿਤ ਮਹਿਕਮਿਆਂ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਕਾਮਿਆਂ ਵਲੋਂ ਗੇਟ ਰੈਲੀ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼/ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ, ਡੀਪੂ ਰੂਪਨਗਰ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਡੀਪੂ ਪ੍ਰਧਾਨ ਕੁਲਵੰਤ ਸਿੰਘ ਅਤੇ ਚੇਅਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਨਬੱਸ ਯੂਨੀਅਨ ਨੂੰ ਮੁੱਖ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX