ਤਾਜਾ ਖ਼ਬਰਾਂ


ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 minute ago
ਚੰਡੀਗੜ੍ਹ, 16 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਐਕਟ, 2004 ਲਈ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ...
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  11 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  22 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  35 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  44 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  59 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 2 hours ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 1 hour ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਖੰਨਾ / ਸਮਰਾਲਾ

ਬਰਸਾਤੀ ਪਾਣੀ ਦਾ ਸੰਤਾਪ ਭੋਗ ਰਹੇ ਨੇ ਦਰਿਆ ਕਿਨਾਰੇ ਵਸੇ ਪਿੰਡਾਂ ਦੇ ਲੋਕ

ਮਾਛੀਵਾੜਾ ਸਾਹਿਬ, 25 ਅਗਸਤ (ਸੁਖਵੰਤ ਸਿੰਘ ਗਿੱਲ)-ਭਾਵੇਂ ਕਿ ਬਰਸਾਤ ਪਿਛਲੇ 10 ਦਿਨਾਂ ਤੋਂ ਰੁਕੀ ਹੋਈ ਹੈ ਪਰ ਅਜੇ ਵੀ ਸਤਲੁਜ ਦਰਿਆ ਕਿਨਾਰੇ ਵਸੇ ਪਿੰਡਾਂ ਦੇ ਲੋਕ ਫ਼ਸਲਾਂ ਵਿਚ ਖੜੇ ਬਰਸਾਤੀ ਪਾਣੀ ਦਾ ਸੰਤਾਪ ਭੋਗ ਰਹੇ ਹਨ ਕਿਉਂਕਿ ਉਨ੍ਹਾਂ ਦੀਆਂ ਸੈਂਕੜੇ ਏਕੜ ਫ਼ਸਲਾਂ ਇਸ ਪਾਣੀ ਦੀ ਭੇਟ ਚੜ ਰਹੀਆਂ ਹਨ | ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਨੇ ਸਰਕਾਰ ਤੋਂ ਇਸ ਆਫ਼ਤ ਵਿਚ ਸਹਾਇਤਾ ਕਰਨ ਦੀ ਗੁਹਾਰ ਲਗਾਈ ਪਰ ਅਜੇ ਤੱਕ ਪ੍ਰਸ਼ਾਸਨ ਤੇ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਪਹੁੰਚਾਉਣ ਦੇ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ | ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡ ਮੰਡ ਉਧੋਵਾਲ, ਸੈਂਸੋਵਾਲ ਕਲਾਂ, ਸੈਸੋਂਵਾਲ ਖ਼ੁਰਦ, ਮਿਲਕੋਵਾਲ, ਉਧੋਵਾਲ ਖ਼ੁਰਦ ਦੇ ਕਿਸਾਨਾਂ ਸਰਪੰਚ ਗੁਲਜ਼ਾਰ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਅਜੈਬ ਸਿੰਘ, ਧਰਮ ਸਿੰਘ, ਕਮਲਜੀਤ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਤਰਸੇਮ ਸਿੰਘ ਨੇ ਬਰਸਾਤੀ ਪਾਣੀ 'ਚ ਡੁੱਬੀਆਂ ਫ਼ਸਲਾਂ ਦਿਖਾਉਂਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਪਏ ਭਾਰੀ ਮੀਂਹ ਦੇ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਹਨ ਕਿਉਂਕਿ ਬਰਸਾਤੀ ਪਾਣੀ ਦਾ ਨਿਕਾਸ ਲਈ ਪਹਿਲਾਂ ਧੁੱਸੀ ਬੰਨ੍ਹ ਵਿਚ ਇੱਕ ਸਾਈਫ਼ਨ ਬਣਾਇਆ ਹੋਇਆ ਸੀ ਪਰ ਹੁਣ ਇਹ ਸਾਈਫ਼ਨ ਬੰਦ ਹੋਣ ਕਾਰਨ ਪਾਣੀ ਉਨ੍ਹਾਂ ਦੇ ਖੇਤਾਂ ਵਿਚ ਕਈ-ਕਈ ਫੁੱਟ ਖੜਾ ਹੈ | ਕਿਸਾਨਾਂ ਨੇ ਦੱਸਿਆ ਕਿ ਬਰਸਾਤੀ ਨਿਕਾਸੀ ਵਾਲਾ ਸਾਈਫ਼ਨ ਰਿੰਗ ਬੰਨ੍ਹ ਕਾਰਨ ਬੰਦ ਹੋਇਆ ਹੈ ਅਤੇ ਅਸੀਂ ਪ੍ਰਸ਼ਾਸਨ ਨੂੰ ਮੁੜ ਇਸ ਸਾਈਫ਼ਨ ਨੂੰ ਚਾਲੂ ਕਰਵਾਉਣ ਲਈ ਪਹੁੰਚ ਕੀਤੀ ਜਿਸ 'ਤੇ ਇਲਾਕੇ ਦੇ ਅਧਿਕਾਰੀਆਂ ਤੇ ਸਿਆਸੀ ਆਗੂਆਂ ਨੇ ਮੌਕਾ ਦੇਖਿਆ ਪਰ ਅਜੇ ਤੱਕ ਇਸ ਪਾਣੀ ਦੀ ਨਿਕਾਸੀ ਲਈ ਕੋਈ ਇੰਤਜ਼ਾਮ ਨਹੀਂ ਕੀਤੇ ਅਤੇ ਕਿਸਾਨ ਆਪਣੇ ਪੱਧਰ 'ਤੇ ਹੀ ਪੰਪ ਲਗਾ ਕੇ ਪਾਣੀ ਨੂੰ ਖੇਤਾਂ 'ਚੋਂ ਕੱਢ ਰਹੇ ਹਨ ਪਰ ਖੇਤਾਂ ਵਿਚ ਪਾਣੀ ਜ਼ਿਆਦਾ ਹੋਣ ਕਾਰਨ ਅਜੇ ਪੂਰਨ ਤੌਰ 'ਤੇ ਸਫਲਤਾ ਨਹੀਂ ਮਿਲ ਰਹੀ | ਜੇਕਰ ਸਮਾਂ ਰਹਿੰਦਿਆਂ ਇਹ ਪਾਣੀ ਖੇਤਾਂ 'ਚੋਂ ਨਾ ਕੱਢਿਆ ਗਿਆ ਤਾਂ ਕਿਸਾਨਾਂ ਦੀਆਂ ਫ਼ਸਲਾਂ ਪੂਰੇ ਤੌਰ 'ਤੇ ਬਰਬਾਦ ਹੋਣ ਦਾ ਡਰ ਬਣਿਆ ਹੋਇਆ ਹੈ | ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਦੀ ਸਾਰ ਲੈਣ ਪੁੱਜੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਮੌਕੇ 'ਤੇ ਡਰੇਨ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੇਤਾਂ ਵਿਚ ਖੜੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਤੁਰੰਤ ਕਰਵਾਇਆ ਜਾਵੇ ਤਾਂ ਜੋ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਬਚਾਅ ਹੋ ਸਕੇ |

ਨਨਕਾਣਾ ਸਾਹਿਬ ਸਕੂਲ ਕੋਟ ਗੰਗੂ ਰਾਏ ਦੇ ਵਿਦਿਆਰਥੀ ਨੇ ਨੈਸ਼ਨਲ ਸ਼ੂਟਿੰਗ ਵਾਲੀਬਾਲ ਵਿਚੋਂ ਸੋਨੇ ਦਾ ਤਗਮਾ ਜਿੱਤਿਆ

ਕੁਹਾੜਾ, 25 ਅਗਸਤ (ਤੇਲੂ ਰਾਮ ਕੁਹਾੜਾ)-ਸ਼ੂਟਿੰਗ ਵਾਲੀਬਾਲ ਐਸੋਸੀਏਸ਼ਨ ਆਫ਼ ਯੂ. ਪੀ. ਵਲੋਂ 38ਵੀਂ ਨੈਸ਼ਨਲ ਸ਼ੂਟਿੰਗ ਵਾਲੀਬਾਲ ਚੈਂਪੀਅਨਸ਼ਿਪ 2019-2020 ਗਾਜ਼ੀਆਬਾਦ (ਯੂ.ਪੀ) ਵਿਚ ਕਰਵਾਈ ਗਈ, ਜਿਸ ਵਿਚ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਨੂੰ ਲੈ ਕੇ ਨੌਜਵਾਨ ਦੀ ਕੁੱਟਮਾਰ

ਖੰਨਾ, 25 ਅਗਸਤ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਕੰਮਾ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਨੌਜਵਾਨ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਕਮਲਦੀਪ ਸਿੰਘ 18 ਵਾਸੀ ਕੰਮਾ ਨੇ ਦੱਸਿਆ ਕਿ ਬੀਤੀ ਸ਼ਾਮ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਕਾਂਗਰਸ ਸਰਕਾਰ 2950 ਵੈੱਲ ਹੈਲਥ ਸੈਂਟਰ ਖੋਲੇ੍ਹਗੀ-ਬਲਬੀਰ ਸਿੰਘ ਸਿੱਧੂ

ਬੀਜਾ, 25 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਭੌਰਲਾ ਵਿਖੇ ਕਬੱਡੀ ਦੇ ਉੱਘੇ ਖਿਡਾਰੀ ਸਵ. ਬਖਸ਼ੀਸ਼ ਸਿੰਘ ਭੌਰਲਾ ਦੀ ਯਾਦ ਨੂੰ ਸਮਰਪਿਤ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਨਾਲ 75ਵਾਂ ਬਾਬਾ ਲਾਲ ਸਿੰਘ ਯਾਦਗਾਰੀ ਡਾਇਮੰਡ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਐਕਟਿਵਾ ਚਾਲਕ ਬਜ਼ੁਰਗ ਦੀ ਮੌਤ

ਸਮਰਾਲਾ, 25 ਅਗਸਤ (ਸੁਰਜੀਤ ਸਿੰਘ)-ਸਮਰਾਲਾ-ਮਾਛੀਵਾੜਾ ਸੜਕ ਉੱਤੇ ਆਪਣੀ ਐਕਟਿਵਾ ਤੇ ਜਾ ਰਹੇ ਬਜ਼ੁਰਗ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ, ਨਤੀਜੇ ਵਜੋਂ ਉਸ ਦੀ ਮੌਤ ਹੋ ਗਈ¢ ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਸ਼ਾਦਵਿੰਦਰ ਸਿੰਘ (72) ਪੁੱਤਰ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਗਊਸ਼ਾਲਾ ਰੋਡ ਖੰਨਾ ਵਿਖੇ ਸ਼ਰਾਬੀ ਪਤੀ ਵਲੋਂ ਪਤਨੀ ਦੀ ਕੁੱਟਮਾਰ

ਖੰਨਾ, 25 ਅਗਸਤ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸ਼ਰਾਬੀ ਪਤੀ ਨੇ ਬਿਨ੍ਹਾ ਵਜ੍ਹਾ ਪਤਨੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸੁਰਿੰਦਰ ਪਾਲ ਕੌਰ ਪਤਨੀ ਸਤਵਿੰਦਰ ਸਿੰਘ ਵਾਸੀ ਗਊਸ਼ਾਲਾ ਰੋਡ ਖੰਨਾ ਨੇ ਆਪਣੇ ਪਤੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਔਰਤ ਦੀ ਮੌਤ

ਖੰਨਾ, 25 ਅਗਸਤ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਇਕ ਔਰਤ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਣਵੀਰ ਸਿੰਘ ਵਾਸੀ ਬਰਵਾਲਾ ਥਾਣਾ ਕੂੰਮ ...

ਪੂਰੀ ਖ਼ਬਰ »

ਫ਼ੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਸੋਨਾ ਤੇ ਪੈਸੇ ਲੈਣ ਦੇ ਮਾਮਲੇ ਵਿਚ 2 ਨਾਮਜ਼ਦ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਾਬਾਲਗ ਲੜਕੀ ਤੇ ਕੈਨੇਡਾ ਵਿਚ ਪੜ੍ਹਦੀ ਲੜਕੀ ਨੂੰ ਫ਼ੋਟੋਆਂ ਵਾਇਰਲ ਕਰਨ ਦੀ ਧਮਕੀ ਦੇ ਕੇ ਸੋਨਾ ਅਤੇ ਗਹਿਣੇ ਅਤੇ ਕਰੀਬ ਡੇਢ ਲੱਖ ਰੁਪਏ ਲੈ ਲੈਣ ਦੇ ਮਾਮਲੇ ਵਿਚ 2 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਬੀਜਾ ਵਿਖੇ ਕੇ. ਸੀ. ਇਲੈਕਟੋ੍ਰਨਿਕ ਦੀ ਦੁਕਾਨ ਨੂੰ ਲੱਗੀ ਅੱਗ ਨਾਲ 6 ਲੱਖ ਦੇ ਕਰੀਬ ਨੁਕਸਾਨ

ਬੀਜਾ 25 ਅਗਸਤ (ਕਸ਼ਮੀਰ ਸਿੰਘ ਬਗ਼ਲੀ)-ਕਸਬਾ ਬੀਜਾ ਸਮਰਾਲਾ ਰੋਡ ਤੇ ਇਕ ਇਲੈੱਕਟ੍ਰਾਨਿਕ ਦੀ ਦੁਕਾਨ ਨੂੰ ਬਿਜਲੀ ਦੇ ਸਰਕਟ ਨਾਲ ਅਚਾਨਕ ਅੱਗ ਲੱਗਣ ਨਾਲ ਸਾਰਾ ਸਮਾਨ ਜਲ ਕੇ ਰਾਖ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ¢ ਕਰਮਜੀਤ ਸਿੰਘ ਕਰਮ ਵਾਸੀ ਬੀਜਾ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਪੰਧੇਰ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਸਹਾਰਨ ਮਾਜਰਾ ਵਲੋਂ ਸਰਪੰਚ ਪਿੰਦਰੀ ਦੀ ਅਗਵਾਈ ਹੇਠ ਕਬੱਡੀ ਦਾ ਮਹਾਂ ਕੁੰਭ ਕੱਪ ਕਰਵਾਉਣ ਸਬੰਧੀ ਮੀਟਿੰਗ

ਮਲੌਦ, 25 (ਸਹਾਰਨ ਮਾਜਰਾ)-ਨਗਰ ਦੇ ਅਗਾਂਹਵਧੂ ਨੌਜਵਾਨ ਸਰਪੰਚ ਪਰਮਿੰਦਰ ਸਿੰਘ ਪਿੰਦਰੀ ਦੇ ਯਤਨਾਂ ਸਦਕਾ ਪੰਧੇਰ ਸਪੋਰਟਸ ਕਲੱਬ, ਸਮੁੱਚੀ ਨਗਰ ਪੰਚਾਇਤ ਅਤੇ ਨੌਜਵਾਨ ਵਰਗ ਵਲੋਂ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਦੂਸਰਾ ਕਬੱਡੀ ਦਾ ਮਹਾਂ ਕੁੰਭ ਖੇਡ ਮੈਦਾਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅਰਥੀ ਫੂਕ ਰੋਸ ਪ੍ਰਦਰਸ਼ਨ

ਸਮਰਾਲਾ, 25 ਅਗਸਤ (ਸੁਰਜੀਤ ਸਿੰਘ)-ਕੱਚੇ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਸਰਕਾਰ ਦੀ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ¢ ਮੋਰਚੇ ਦੇ ਸੂਬਾ ਆਗੂਆਂ ਕੁਲਦੀਪ ਸਿੰਘ ਬੁਢੇਵਾਲ, ...

ਪੂਰੀ ਖ਼ਬਰ »

ਬੁਟਾਹਰੀ ਵਿਖੇ 11ਵਾਂ ਮਹਾਨ ਖ਼ੂਨਦਾਨ ਕੈਂਪ 1 ਸਤੰਬਰ ਨੰੂ

ਡੇਹਲੋਂ, 25 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਬੁਟਾਹਰੀ ਵਿਖੇ ਵੱਡਾ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ 11ਵਾਂ ਮਹਾਨ ਖ਼ੂਨਦਾਨ ਕੈਂਪ 1 ਸਤੰਬਰ ਨੰੂ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨੇ ਇਲਾਕੇ ਦੀਆਂ ਲਿੰਕ ਅਤੇ ਮੁੱਖ ਸੜਕਾਂ ਨੂੰ ਪਹੁੰਚਾਇਆ ਭਾਰੀ ਨੁਕਸਾਨ

ਸਮਰਾਲਾ, 25 ਅਗਸਤ (ਸੁਰਜੀਤ ਸਿੰਘ) - ਬੀਤੇ ਦਿਨੀਂ ਇਲਾਕੇ ਵਿਚ ਹੋਈ ਜ਼ਬਰਦਸਤ ਬਾਰਿਸ਼ ਨੇ ਜਿੱਥੇ ਗਰੀਬ ਲੋਕਾਂ ਦੇ ਮਕਾਨਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਫ਼ਸਲਾਂ ਦੀ ਤਬਾਹੀ ਕੀਤੀ, ਉੱਥੇ ਲਿੰਕ ਅਤੇ ਮੁੱਖ ਸੜਕਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ¢ ਸੜਕਾਂ ਦੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ 'ਚ ਕੰਨਿਆ ਸਕੂਲ ਮਲੌਦ ਦੀ ਝੰਡੀ

ਮਲੌਦ, 25 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾੜਾ ਸਾਹਿਬ ਜੋਨ ਦੇ ਗਰਮ ਰੁੱਤ ਦੇ ਬੈਡਮਿੰਟਨ ਮੁਕਾਬਲੇ ਅੰਡਰ 14,17 ਤੇ 19 ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲੇ ਜੋਨ ਕਨਵੀਨਰ ਪਿ੍ੰਸੀਪਲ ਜਗਦੇਵ ਸਿੰਘ ਸ.ਸ.ਸ.ਸ.ਘਲੋਟੀ ...

ਪੂਰੀ ਖ਼ਬਰ »

ਆਯੁਰਵੈਦਿਕ ਕੈਂਪ 'ਚ 76 ਮਰੀਜ਼ਾਂ ਨੂੰ ਦਿੱਤੀ ਗਈ ਦਵਾਈ

ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ)- ਡਾ: ਮਨਜੀਤ ਸਿੰਘ ਜ਼ਿਲ੍ਹਾ ਆਯੁਰਵੈਦਿਕ ਯੂਨਾਨੀ ਅਫ਼ਸਰ ਲੁਧਿਆਣਾ ਦੀ ਅਗਵਾਈ ਹੇਠ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਗੁਰੂ ਨਾਨਕ ਨਗਰ ਸਮਰਾਲਾ ਰੋਡ ਖੰਨਾ ਵਿਖੇ ਲਗਾਇਆ ਗਿਆ¢ ਇਹ ਕੈਂਪ ਸੋਸਵਾ (ਨਾਰਥ) ਅਤੇ ਆਰ. ਸੀ ਐਚ. ਤਹਿਤ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 25 ਅਗਸਤ (ਸੁਖਵੰਤ ਸਿੰਘ ਗਿੱਲ) - ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਪੰਜਾਬੀ ਸਮੈਸਟਰ ਚੌਥੇ ਅਤੇ ਬੀ. ਏ. ਸਮੈਸਟਰ ਦੂਜੇ ਦੇ ਨਤੀਜੇ ਵਿਚ ਨੈਸ਼ਨਲ ਕਾਲਜ ਫ਼ਾਰ ਵਿਮੈਨ ਮਾਛੀਵਾੜਾ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਵਿਚ ਐਮ. ਏ. ...

ਪੂਰੀ ਖ਼ਬਰ »

ਰੂਪਰਾਏ ਦੀ ਅਗਵਾਈ ਵਿਚ ਲਾਇਨਜ਼ ਕਲੱਬ ਨੇ ਲਗਾਇਆ ਮੈਡੀਕਲ ਜਾਂਚ ਕੈਂਪ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਲਾਇਨਜ਼ ਕਲੱਬ ਖੰਨਾ ਗਰੇਟਰ ਨੇ ਉਦਯੋਗਿਕ ਫੋਕਲ ਪੁਆਇੰਟ ਵਿਖੇ ਕਾਨਫਰੇਡੇਸ਼ਨ ਆਫ਼ ਇੰਡੀਅਨ ਇੰਡਸਟਰੀ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਇੰਦਰਪਾਲ ਸਿੰਘ ਚੋਪੜਾ ਅਤੇ ਆਊਟਰੀਚ ਵਰਕਰ ...

ਪੂਰੀ ਖ਼ਬਰ »

ਐਡਵੋਕੇਟ ਮਾਂਗੀ ਨਾਰੰਗਵਾਲ ਕਾਲਜ ਕਮੇਟੀ ਦੇ ਮੀਤ ਪ੍ਰਧਾਨ ਬਣਾਏ

ਅਹਿਮਦਗੜ੍ਹ, 25 ਅਗਸਤ (ਪੁਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੀ ਪ੍ਰਬੰਧਕ ਕਮੇਟੀ ਵਿਚ ਵਾਧਾ ਕਰਦਿਆਂ ਐਡਵੋਕੇਟ ਹਰਵਿੰਦਰ ਸਿੰਘ ਮਾਂਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਅਹਿਮਦਗੜ੍ਹ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਪਿੰਡ ਧੌਲ ਖ਼ੁਰਦ ਵਿਖੇ ਬੂਟੇ ਲਗਾਏ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਪਿੰਡ ਧੌਲ ਖ਼ੁਰਦ ਦੀ ਪੰਚਾਇਤ ਵਲੋਂ ਪਿੰਡ ਦੇ ਸਕੂਲ ਅਤੇ ਸ਼ਾਮਲਾਟ ਜ਼ਮੀਨ ਤੇ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਬਲਵੀਰ ਸਿੰਘ ਬਣੇ ਸਹਾਇਕ ਥਾਣੇਦਾਰ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਵਿਚ ਵਧੀਆ, ਮਿਹਨਤ ਅਤੇ ਲਗਨ ਨਾਲ ਡਿਊਟੀ ਕਰਨ ਅਤੇ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ਸਿਰ ਮਹਿਕਮਾ ਪੁਲਿਸ ਵਿਚ ਉੱਚੇ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿਚ ਮੰਗਾਂ ਮਨਵਾਉਣ ਲਈ ਸੰਘਰਸ਼ ਦਾ ਫ਼ੈਸਲਾ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ/ਓਬਰਾਏ/ਧੀਮਾਨ)-ਅੱਜ ਖੰਨਾ ਵਿਖੇ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਖੰਨਾ ਦੀ ਕਨਵੈਨਸ਼ਨ ਪਾਲ ਸਿੰਘ ਮੂੰਡੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੇਂਦਰ ਸਰਕਾਰ, ਪੰਜਾਬ ਸਰਕਾਰ, ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ...

ਪੂਰੀ ਖ਼ਬਰ »

ਗੁਰਦੀਪ ਸਿੰਘ ਹੋਲ ਕਿਸਾਨ ਸਭਾ ਖੰਨਾ ਤੇ ਪਾਇਲ ਦੇ ਬਣੇ ਪ੍ਰਧਾਨ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਵਿਚ ਆਲ ਇੰਡੀਆ ਕਿਸਾਨ ਸਭਾ ਦਾ ਤਹਿਸੀਲ ਖੰਨਾ ਅਤੇ ਪਾਇਲ ਦਾ ਇਜਲਾਸ ਕਿਸਾਨ ਆਗੂ ਰਾਜਿੰਦਰ ਸਿੰਘ ਚੀਮਾ ਤੇ ਗੁਰਦੀਪ ਸਿੰਘ ਹੋਲ਼ ਦੀ ਅਗਵਾਈ ਵਿਚ ਕਰਵਾਇਆ | ਕਿਸਾਨ ਸਭਾ ਦੇ ਜਰਨਲ ...

ਪੂਰੀ ਖ਼ਬਰ »

ਕੈਂਬਰਿਜ ਮਾਡਰਨ ਸਕੂਲ ਦੇ ਗੁਰਸੇਵਕ ਸਿੰਘ ਨੇ ਅੰਡਰ-17 ਜ਼ੋਨ ਪੱਧਰੀ ਗਤਕਾ ਮੁਕਾਬਲਿਆਂ 'ਚ ਗੋਲਡ ਮੈਡਲ ਜਿੱਤਿਆ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਉੱਘੇ ਸਿੱਖਿਆ ਸ਼ਾਸਤਰੀ ਪਿੰ੍ਰ: ਸੰਜੀਵ ਮੋਦਗਿਲ ਦੀ ਅਗਵਾਈ ਹੇਠ ਨਾਮਵਰ ਸੰਸਥਾ ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਦੇ ਛੇਵੀਂ ਜਮਾਤ ਦੇ ਬੱਚੇ ਗੁਰਸੇਵਕ ਸਿੰਘ ਪੁੱਤਰ ਗੁਰਜੀਤ ਸਿੰਘ ਨੇ ਅੰਡਰ-17 ਜ਼ੋਨਲ ਪੱਧਰੀ ਮੁਕਾਬਲਿਆਂ ...

ਪੂਰੀ ਖ਼ਬਰ »

ਪਿੰਡ ਲੀਲ੍ਹਾ ਦੇ ਇਕ ਦਲਿਤ ਪਰਿਵਾਰ ਵਲੋਂ ਕੱੁਟਮਾਰ ਕਰਨ ਦਾ ਦੋਸ਼

ਜਗਰਾਉਂ, 25 ਅਗਸਤ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਲੀਲ੍ਹਾਂ ਦੇ ਇਕ ਦਲਿਤ ਪਰਿਵਾਰ ਵੱਲੋਂ ਪਿੰਡ ਦੇ ਕੁਝ ਵਿਅਕਤੀਆਂ 'ਤੇ ਕੱੁਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਪੱੁਤਰ ਪਿਆਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਚਾਇਤ ...

ਪੂਰੀ ਖ਼ਬਰ »

ਕੁਲਜਿੰਦਰ ਸਿੰਘ ਬਿਜਲੀਪੁਰ ਲੋਕ ਚੇਤਨਾ ਲਹਿਰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸਮਰਾਲਾ, 25 ਅਗਸਤ (ਸੁਰਜੀਤ ਸਿੰਘ)-ਲੋਕ ਹਿੱਤਾਂ ਦੀ ਲੜਾਈ ਲੜ ਰਹੀ ਸਮਾਜਿਕ ਜਥੇਬੰਦੀ 'ਲੋਕ ਚੇਤਨਾ ਲਹਿਰ ਪੰਜਾਬ' ਵਲੋਂ ਨੌਜਵਾਨ ਆਗੂ ਕੁਲਜਿੰਦਰ ਸਿੰਘ ਬਿਜਲੀਪੁਰ ਨੂੰ ਲੋਕ ਚੇਤਨਾ ਲਹਿਰ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਾ ਪ੍ਰਧਾਨ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੀ. ਕੇ. ਯੂ. (ਲੱਖੋਵਾਲ) ਵਲੋਂ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਕੁਹਾੜਾ, 25 ਅਗਸਤ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਲੁਧਿਆਣਾ-2 ਦੀ ਮੀਟਿੰਗ ਗਿਆਨ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਕੂੰਮ ਕਲਾਂ ਵਿਖੇ ਹੋਈ | ਮੀਟਿੰਗ ਵਿਚ ਕੂੰਮ ਕਲਾਂ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿਚ ਹੜ੍ਹ ਦੇ ਪਾਣੀ ਨਾਲ ਫ਼ਸਲਾਂ ਦੇ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਮਾਗਮਾਂ ਮੌਕੇ ਵਿਧਾਇਕ ਗੁਰਕੀਰਤ ਤੇ ਮਹਿਤਾ ਵੱਖ-ਵੱਖ ਥਾਵਾਂ 'ਤੇ ਸ਼ਾਮਿਲ ਹੋਏ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨ ਇਲਾਕੇ ਦੇ ਹਿੰਦੂ ਭਾਈਚਾਰੇ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਉਹ ਖ਼ੁਦ ਕਈ ਮੰਦਰਾਂ ਅਤੇ ਗਊਸ਼ਾਲਾਵਾਂ ਵਿਚ ਹੋ ...

ਪੂਰੀ ਖ਼ਬਰ »

ਖੰਨਾ 'ਚ ਬਸਪਾ ਆਗੂਆਂ ਦੀ ਮੀਟਿੰਗ ਹੋਈ

ਖੰਨਾ, 25 ਅਗਸਤ (ਜੋਗਿੰਦਰ ਸਿੰਘ ਓਬਰਾਏ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਵਿਚ ਡਾ. ਜਸਪੀ੍ਰਤ ਸਿੰਘ, ਕੁਲਵੰਤ ਸਿੰਘ ਮਹਿਤੋ, ਨਿਰਮਲ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ਡਾ. ਜਸਪ੍ਰੀਤ ਨੇ ਤਹਿਸੀਲ ਬਾਡੀ ਭੰਗ ਕਰਕੇ ਪ੍ਰਧਾਨ ਸੂਬੇਦਾਰ ਜਸਵੰਤ ਸਿੰਘ ਦੀ ਥਾਂ ਤੇ ...

ਪੂਰੀ ਖ਼ਬਰ »

ਲਿਟਲ ਏਾਜਲ ਪਲੇਅ ਸਟੇਸ਼ਨ ਵਿਚ ਬੱਚਿਆਂ ਨੇ ਜਨਮ ਅਸ਼ਟਮੀ ਮਨਾਈ

ਸਮਰਾਲਾ, 25 ਅਗਸਤ (ਬਲਜੀਤ ਸਿੰਘ ਬਘੌਰ)-ਲਿਟਲ ਏਾਜਲ ਪਲੇਅ ਸਟੇਸ਼ਨ ਸਮਰਾਲਾ ਵਿਚ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਇਸ ਅਵਸਰ ਤੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੇ ਰੂਪ ਵਿੱਚ ਸਜੇ ਛੋਟੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਤੁਲਸੀ ਦਾ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਧੂੁਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ

ਚੌਾਕੀਮਾਨ, 25 ਅਗਸਤ (ਤੇਜਿੰਦਰ ਸਿੰਘ ਚੱਢਾ)-ਸ਼ਿਵ ਜੀ ਮੰਦਰ ਪਿੰਡ ਚੌਾਕੀਮਾਨ ਵਿਖੇ ਗ੍ਰਾਮ ਪੰਚਾਇਤ ਤੇ ਮੰਦਿਰ ਦੀ ਪ੍ਰਬੰਧਕੀ ਕਮੇਟੀ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂੁਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ...

ਪੂਰੀ ਖ਼ਬਰ »

ਖੰਨਾ ਵਾਸੀਆ ਨੂੰ ਸੁਸਰੀ ਦੇ ਆਤੰਕ ਤੋਂ ਨਿਜਾਤ ਦਿਵਾਉਣ ਲਈ ਸ਼ਹਿਰ ਵਾਸੀਆਂ ਦੀ ਮੀਟਿੰਗ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਜ਼ਿਲ੍ਹਾ ਬਣਾਓ ਸੰਘਰਸ਼ ਕਮੇਟੀ ਦੇ ਕਨਵੀਨਰ ਕਰਨੈਲ ਸਿੰਘ ਇਕੋਲਾਹਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਨੇਤਰ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸ਼ਹਿਰ ਵਾਸੀਆਂ ਨੂੰ ਅਨਾਜ ਦੇ ਗੋਦਾਮਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੀ 65ਵੇਂ ਜ਼ੋਨਲ ਸਕੂਲ ਟੂਰਨਾਮੈਂਟ 'ਚ ਕਬੱਡੀ ਵਿਚ ਹੂੰਝਾ ਫੇਰ ਜਿੱਤ

ਸਮਰਾਲਾ, 25 ਅਗਸਤ (ਪੱਤਰ ਪ੍ਰੇਰਕ)-ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ 65ਵੀਆਂ ਜ਼ੋਨਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈਆਂ | ਸਕੂਲ ਦੇ ਪਿ੍ੰ: ਗੁਰਦੀਪ ਸਿੰਘ ਰਾਏ ਨੇ ਦਸਿਆ ਕਿ ਇਨ੍ਹਾਂ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਦੇਵੀ ਦਵਾਲਾ ਮੰਦਰ ਦੀ ਝਾਕੀ ਬ੍ਰਹਮਾ ਅਵਤਾਰ ਪਹਿਲੇ ਨੰਬਰ 'ਤੇ ਰਹੀ

ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਕਮੇਟੀ ਨੇ 24 ਅਗਸਤ ਨੂੰ ਰਾਤ ਨੂੰ ਸ਼ਹਿਰ ਦੇ ਵੱਖ ਵੱਖ ਮੰਦਿਰਾ ਵਿਚ ਦਿਖਾਈਆਂ ਗਈਆਂ ਝਾਕੀਆਂ ਦਾ ਨਤੀਜ਼ਾ ਅੱਜ ਘੋਸ਼ਿਤ ਕਰ ਦਿੱਤਾ ਗਿਆ ਹੈ | ਕਮੇਟੀ ਵਲੋਂ ਬਣਾਈ ਗਈ 3 ਜੱਜਾਂ ਦੀ ਕਮੇਟੀ ਜਿਸ ਵਿਚ ਵਿਜੇ ਗਰਗ, ਸੀ. ਏ. ...

ਪੂਰੀ ਖ਼ਬਰ »

ਹਲਕਾ ਸਮਰਾਲਾ ਬਸਪਾ ਦੇ ਨਵੇਂ ਅਹੁਦੇਦਾਰ ਦੀ ਚੋਣ

ਸਮਰਾਲਾ, 25 ਅਗਸਤ (ਪੱਤਰ ਪ੍ਰੇਰਕ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਕੁਲਵੰਤ ਸਿੰਘ ਮਹਿਤੋਂ, ਰਾਮ ਸਿੰਘ ਗੋਗੀ ਤੇ ਜਸਪ੍ਰੀਤ ਸਿੰਘ ਦੀ ਦੇਖ ਰੇਖ ਹੋਈ, ਜਿਸ ਵਿਚ ਹਲਕਾ ਸਮਰਾਲਾ ਦੇ ਪੁਰਾਣੇ ਅਹੁਦੇਦਾਰਾਂ ਦੀ ਕਮੇਟੀ ਭੰਗ ਕਰਕੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਮਾਮਲਾ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕਾਂ ਦੀ ਕੱਲ੍ਹ ਤੋਂ ਅਰਥੀ ਫੂਕੀ ਜਾਵੇਗੀ-ਪੱਪੂ

ਸੁਰਿੰਦਰ ਪੱਪੂ ਗੁਰਦਾਸਪੁਰ, 25 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੇਅਰਮੈਨ ਪਾਵਰਕਾਮ ਨੇ 11 ਜੁਲਾਈ 2019 ਨੰੂ ਜਾਇੰਟ ਫੋਰਮ ਪੰਜਾਬ ਨਾਲ ਮੀਟਿੰਗ ਕਰਕੇ ਲੋਕ ਸਭਾ ...

ਪੂਰੀ ਖ਼ਬਰ »

ਜਥੇਦਾਰ ਆਲਮਗੀਰ ਨੇ 550 ਸਾਲਾ ਸਮਾਗਮਾਂ ਦੀ ਲੜੀ ਸਬੰਧੀ ਚਣਕੋਈਆਂ, ਅੜੈਚਾਂ ਅਤੇ ਲਾਪਰਾਂ ਨੂੰ ਜ਼ੋਨ ਦੇ ਇੰਚਾਰਜ ਬਣਾਇਆ

ਦੋਰਾਹਾ, 25 ਅਗਸਤ (ਮਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸਮਾਗਮਾਂ ਦੀ ਲੜੀ ਹਲਕਾ ਦੋਰਾਹਾ ਦੇ ਪਿੰਡਾ ਵਿੱਚ ਚੱਲ ਰਹੀ ਹੈ ਅਤੇ ਇਸ ਨੰੂ ਪਿੰਡ ਪਿੰਡ ਪਹੁੰਚਾਇਆ ਜਾ ਰਿਹਾ ਹੈ | ਹਲਕਾ ਦੋਰਾਹਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੇਵਾ ਸੰਸਥਾ ਨੇ ਥਾਣਾ ਮੁਖੀ ਬੋਪਾਰਾਏ ਨੂੰ ਕੀਤਾ ਸਨਮਾਨਿਤ

ਸਾਹਨੇਵਾਲ, 25 ਅਗਸਤ (ਪੱਤਰ ਪ੍ਰੇਰਕ)-ਸਰਬੱਤ ਦਾ ਭਲਾ ਸੇਵਾ ਸੰਸਥਾ (ਰਜਿ.) ਦੇ ਪ੍ਰਧਾਨ ਲੱਕੀ ਸੰਧੂ ਵੱਲੋਂ ਥਾਣਾ ਸਾਹਨੇਵਾਲ ਦੇ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਨੂੰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਸਿਆੜ੍ਹ ਵਿਖੇ ਸੀ. ਪੀ. ਆਈ. ਵਲੋਂ ਹੜ੍ਹ ਪੀੜਤਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਮੀਟਿੰਗ

ਮਲੌਦ, 25 ਅਗਸਤ (ਦਿਲਬਾਗ ਸਿੰਘ ਚਾਪੜਾ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮਲੌਦ ਦੇ ਆਗੂਆਂ ਦੀ ਮੀਟਿੰਗ ਪਿੰਡ ਸਿਆੜ੍ਹ ਵਿਖੇ ਸੀਨੀਅਰ ਆਗੂ ਗੁਰਮੇਲ ਸਿੰਘ ਮੇਲ੍ਹੀ ਦੀ ਗ੍ਰਹਿ ਵਿਖੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੜ੍ਹ ਪੀੜ੍ਹਤਾਂ ਨੂੰ ਮੁਆਵਜ਼ਾ ਦੇਣ, ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਦੀਆਂ ਸੰਗਤਾਂ ਹੜ੍ਹ ਪ੍ਰਭਾਵਿਤ ਖੇਤਰ 'ਚ ਪੀੜਤਾਂ ਦੀ ਮਦਦ ਲਈ ਅੱਗੇ ਆਈਆਂ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਸਦ ਭੇਜਣ ਦੀ ਕੜੀ ਤਹਿਤ ਨਿਰਮਲ ਡੇਰਾ ਬੇਰ ਕਲਾਂ ਵੱਲੋਂ ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਉੱਦਮ ਸਦਕਾ ਵੱਡੀ ਗਿਣਤੀ ਵਿਚ ਸੰਗਤਾਂ ਅੱਗੇ ਆਈਆਂ ਅਤੇ ਰਸਦਾ, ਕੱਪੜੇ ...

ਪੂਰੀ ਖ਼ਬਰ »

ਚੌ ਾਤਾ ਦੰਗਲ ਮੇਲੇ 'ਚ ਸਾਬਾ ਕੁਹਾਲੀ ਤੇ ਅਜੈ ਬਾਰਨ ਵਿਚਕਾਰ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਕੁਹਾੜਾ, 25 ਅਗਸਤ (ਤੇਲੂ ਰਾਮ ਕੁਹਾੜਾ)-ਪਿੰਡ ਚੌਾਤਾ ਵਿਖੇ ਪੀਰ ਲੱਖ ਦਾਤਾ ਦੀ ਯਾਦ ਵਿਚ 64ਵਾਂ ਸਾਲਾਨਾ ਦੋ ਦਿਨਾਂ ਦੰਗਲ ਮੇਲਾ ਸਵ: ਮਿਸਤਰੀ ਬਾਬਾ ਹਰੀ ਰਾਮ ਜੀ ਦੇ ਪਰਿਵਾਰ ਵਾਲਿਆਂ, ਸਮੂਹ ਨਗਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ¢ ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੱਦੀ ਵਿਖੇ ਸੈਫ ਇੰਟਰਨੈਸ਼ਨਲ ਵਲੋਂ ਸਮਾਰਟ ਕਲਾਸ ਦੀ ਆਰੰਭਤਾ

ਡੇਹਲੋਂ, 25 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਪ੍ਰਾਇਮਰੀ ਸਕੂਲ ਪੱਦੀ ਦੇ ਬੱਚਿਆਂ ਨੰੂ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਵਿਚ ਸੈਫ ਇੰਟਰਨੈਸ਼ਨਲ ਦੇ ਸਹਿਯੋਗ ਨਾਲ ਸਮਾਰਟ ਕਲਾਸ ਦੀ ਆਰੰਭਤਾ ਕੀਤੀ ਗਈ | ਇਸ ਦੀ ਸ਼ੁਰੂਆਤ ਨਾਲ ਸਰਕਾਰੀ ਸਕੂਲ ਵਿਚ ਪੜ੍ਹ ਰਹੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 41ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 25 ਅਗਸਤ (ਰਣਧੀਰ ਸਿੰਘ ਮਹੋਲੀ)-ਸਮਾਜ ਸੇਵੀਂ ਸੰਸਥਾ ਸਟੇਟ ਐਵਾਰਡੀ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 41ਵਾਂ ਰਾਸ਼ਨ ਵੰਡ ਸਮਾਰੋਹ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਕੁੰਦਨ ਜੈਨ ਸਮਾਧ ਵਿਚ ਕੀਤਾ ਗਿਆ | ਰਾਸ਼ਨ ਵੰਡ ਸਮਾਰੋਹ ...

ਪੂਰੀ ਖ਼ਬਰ »

ਕੈਂਬਰਿਜ ਮਾਡਰਨ ਸਕੂਲ ਨੇ ਅੰਡਰ-14 ਬੈਡਮਿੰਟਨ ਤੇ ਅੰਡਰ-17 ਜ਼ੋਨ ਪੱਧਰੀ ਗਤਕਾ ਮੁਕਾਬਲਿਆਂ 'ਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਸੰਸਥਾ ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਨੇ ਜ਼ੋਨ ਵਿਚੋਂ ਜਿੱਤਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਲੜਕੀਆਂ ਗੁਰਲੀਨ ਕੌਰ ਬਾਬਰਪੁਰ, ਜਸਪਵਨ ਕੌਰ ਚੋਮੋਂ, ਹਰਮਨਪ੍ਰੀਤ ਕੌਰ ਧਮੋਟ ਤੇ ਹਰਜੋਤ ਕੌਰ ਰੱਬੋਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਟਿੱਬਾ ਵਿਖੇ ਰਿਲਾਇੰਸ ਵਲੋਂ ਖੇਤੀਬਾੜੀ ਸਬੰਧੀ ਆਡੀਓ ਕਾਨਫ਼ਰੰਸ ਪ੍ਰੋਗਰਾਮ

ਡੇਹਲੋਂ, 25 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਰਿਲਾਇੰਸ ਫਾਊਾਡੇਸ਼ਨ ਵਲੋਂ ਪਿੰਡ ਟਿੱਬਾ ਵਿਖੇ ਖੇਤੀਬਾੜੀ, ਖ਼ਾਸ ਕਰਕੇ ਝੋਨੇ ਦੀ ਫ਼ਸਲ ਵਿਚ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਆਡੀਓ ਕਾਨਫ਼ਰੰਸ ਪ੍ਰੋਗਰਾਮ ਕੀਤਾ ਗਿਆ¢ ਇਸ ਪ੍ਰੋਗਰਾਮ ਵਿਚ 25 ਦੇ ...

ਪੂਰੀ ਖ਼ਬਰ »

ਕਣਕਾਂ ਲੰਬੀਆਂ ਨੀ ਮਾਏਾ,ਧੀਆਂ ਕਿਉਂ ਜੰਮੀਆਂ ਨੀ ਮਾਏਾ' ਬੇਟੀ ਦੇ ਵਿਆਹ ਲਈ ਬਣਦੀ ਰਾਸ਼ੀ ਦੇਣ ਵਿਚ ਕੇਂਦਰ ਸਰਕਾਰ ਵਲੋਂ ਆਨਾਕਾਨੀ ਤੋਂ ਸਾਬਕਾ ਫ਼ੌਜੀ ਨਿਰਾਸ਼

ਡੇਹਲੋਂ, 25 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਦੇ ਅਦਾਰੇ ਕਾੇਦਰੀ ਸਰਕਾਰੀ ਕੋਡ ਨਵੀਂ ਦਿੱਲੀ ਦੁਆਰਾ ਸਿਪਾਹੀ ਰੈਂਕ ਤੋ ਲੈ ਕੇ ਹੌਲਦਾਰ ਰੈਂਕ ਤੱਕ ਦੇ ਸਾਬਕਾ ਫ਼ੌਜੀਆਂ ਨੂੰ ਉਨ੍ਹਾਂ ਦੀ ਬੇਟੀ ਦੇ ਵਿਆਹ ਲਈ ਬਣਾਈ ਫੈਨਾਸ਼ੀਅਲ ਅਸਿਸਟੈਂਟ ਫ਼ਾਰ ਡੌਟਰ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਨੇ ਜ਼ੋਨ ਪੱਧਰੀ ਕਿ੍ਕਟ ਮੁਕਾਬਲਿਆਂ ਵਿਚ ਦੂਸਰਾ ਸਥਾਨ ਮੱਲਿਆ - ਚੇਅਰਮੈਨ ਚਹਿਲ ਵਲੋਂ ਵਧਾਈ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਨਾਮਵਰ ਵਿੱਦਿਅਕ ਸੰਸਥਾ ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਵਿਖੇ ਕਿ੍ਕਟ ਖੇਡ ਦੇ ਜ਼ੋਨ ਪੱਧਰੀ ਮੁਕਾਬਲੇ ਸ਼ੁਰੂ ਕਰਵਾਏ ਗਏ | ਜ਼ੋਨ ਰਾੜਾ ਸਾਹਿਬ ਅਧੀਨ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਇਲਾਕੇ ਦੇ ਸਰਕਾਰੀ ਅਤੇ ਪ੍ਰਾਈਵੇਟ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਮਲੌਦ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਮਦਰ ਟੈਰੇਸਾ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਅਤੇ ਅਧਿਆਪਕਾਂ ਨੇ ਮਿਲ ਕੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ | ਪ੍ਰੋਗਰਾਮ ਦੌਰਾਨ ਰਾਧਾ ਅਤੇ ਭਗਵਾਨ ਸ੍ਰੀ ਕਿਸ਼ਨ ਦੇ ਰੂਪ ਵਿੱਚ ਤਿਆਰ ਹੋਏ ਬੱਚੇ ਰੰਗ ਬਰੰਗੀਆਂ ਪੁਸ਼ਾਕਾ ਵਿੱਚ ...

ਪੂਰੀ ਖ਼ਬਰ »

ਸਾਡਾ ਪਾਣੀ ਸਾਡਾ ਹੱਕ ਮੁਹਿੰਮ ਤਹਿਤ ਸੁਨੇਤ ਵਿਖੇ ਲਾਇਆ ਦਸਖਤੀ ਕੈਂਪ

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)-ਲੋਕ ਇਨਸਾਫ ਪਾਰਟੀ ਵਲੋਂ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਅਰੰਭ ਕੀਤੀ ਦਸਤਖਤੀ ਮੁਹਿੰਮ ਦੇ ਤਹਿਤ ਅੱਜ ਵਾਰਡ ਨੰਬਰ 71 ਵਿਚ ਕੈਂਪ ਲਗਾਗਿਆ ਜਿਸ ਵਿਚ ਵਾਰਡ ਨੰ : 71 ਦੇ ਪ੍ਰਧਾਨ ਜਗਤਾਰ ਸਿੰਘ, ਹਲਕਾ ਪੱਛਮੀ ਦੇ ਇੰਨਚਾਰਜ ਸ੍ਰ ...

ਪੂਰੀ ਖ਼ਬਰ »

ਜੋਧਾਂ ਸੁਸਾਇਟੀ ਦੇ ਹਮੀਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਜੋਧਾਂ ਕੋਪਰੇਟਿਵ ਸੁਸਾਇਟੀ ਦੀ ਹੋਈ ਸਰਬਸੰਮਤੀ ਚੋਣ ਦੌਰਾਨ ਹਮੀਰ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਜਦਕਿ ਪਿੰਦਰ ਸਿੰਘ ਮੀਤ ਪ੍ਰਧਾਨ, ਬਿਕਰਮਜੀਤ ਸਿੰਘ ਮੈਂਬਰ, ਬਲਦੇਵ ਸਿੰਘ ਮੈਂਬਰ, ਗਿਆਨ ਸਿੰਘ ਮੈਂਬਰ, ...

ਪੂਰੀ ਖ਼ਬਰ »

ਚੌ ਾਦੇ ਦਾ ਮੇਲਾ 16, 17 ਅਤੇ 18 ਸਤੰਬਰ ਨੂੰ ਭਰੇਗਾ-ਪ੍ਰਧਾਨ ਨਰਿੰਦਰ ਡਾਬਰ

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁੱਗਾ ਮਾੜੀ ਰਾਏਕੋਟ ਵਿਖੇ ਨੌਵੀਂ ਦੇ ਦਿਹਾੜੇ ਤੇ ਗੁੱਗੇ ਪੀਰ ਦੀ ਸਰਧਾਲੂਆਂ ਨੇ ਮਿੱਟੀ ਕੱਢੀ ਅਤੇ ਚੌਾਕੀਆਂ ਭਰੀਆਂ | ਇਸ ਮੌਕੇ ਪ੍ਰਧਾਨ ਨਰਿੰਦਰ ਡਾਬਰ ਅਤੇ ਚੇਅਰਮੈਨ ਮਨੋਹਰ ਲਾਲ ਲਾਡੀ ਨੇ ਦੱਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੇ ਬੁੱਤ ਕੋਲ ਇੰਟਰਲਾਕ ਦੀ ਸੇਵਾ ਚੇਅਰਮੈਨ ਰੋੜੀਆਂ ਨੇ ਕਰਵਾਈ

ਮਲੌਦ, 25 ਅਗਸਤ (ਸਹਾਰਨ ਮਾਜਰਾ)-ਪਿੰਡ ਰੋੜੀਆ ਦੇ ਗੁਰਚਰਨ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਦਾ ਲਾਡਲੇ ਸਪੁੱਤਰ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੇ ਖੇਡ ਸਟੇਡੀਅਮ ਮਲੌਦ ਰੋੜੀਆਂ ਵਿਖੇ ਲੱਗੇ ਬੁੱਤ ਕੋਲ ਇੰਟਰਲਾਕ ਟਾਈਲਾਂ ਦੀ ਸੇਵਾ ਸਾਬਕਾ ਚੇਅਰਮੈਨ ਅਮਰੀਕ ਸਿੰਘ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਦਵਾਈਆਂ ਤੇ ਹੋਰ ਰਾਹਤ ਸਮੱਗਰੀ ਭੇਜੀ

ਰਾੜਾ ਸਾਹਿਬ, 25 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਐੱਸ. ਜੀ. ਬੀ. ਚੈਰੀਟੇਬਲ ਸੇਵਾ ਸੰਮਤੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਭੇਜੀ ਗਈ | ਸੰਸਥਾ ਦੇ ਚੇਅਰਮੈਨ ਚਰਨਜੀਤ ਸਿੰਘ ਮਾਛੀਵਾੜਾ ਵਲੋਂ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ...

ਪੂਰੀ ਖ਼ਬਰ »

ਬਾਬਾ ਬੰਦਾ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਤੇ ਬੈਰਾਗੀ ਮਹਾਂ ਮੰਡਲ ਵਲੋਂ ਕਿ੍ਸ਼ਨ ਕੁਮਾਰ ਬਾਵਾ ਦਾ ਦੋਰਾਹਾ ਵਿਖੇ ਸਨਮਾਨ

ਦੋਰਾਹਾ, 25 ਅਗਸਤ (ਜਸਵੀਰ ਝੱਜ)-ਬਾਬਾ ਬੰਦਾ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਅਤੇ ਬੈਰਾਗੀ ਮਹਾਂ ਮੰਡਲ ਦੇ ਅਹੁਦੇਦਾਰਾਂ ਦੀ ਮੀਟਿੰਗ ਤਰਲੋਚਨ ਬਾਵਾ ਪ੍ਰਧਾਨ ਬੈਰਾਗੀ ਮਹਾਂ ਮੰਡਲ ਦੇ ਗ੍ਰਹਿ ਵਿਖੇ ਹੋਈ¢ਇਸ ਸਮੇਂ ਮਤਾ ਪਾ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਹਰ ਸਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਤਬਾਹ ਹੁੰਦੀ ਫ਼ਸਲ ਸਬੰਧੀ ਕੋਈ ਵੀ ਸਰਕਾਰ ਕਿਸਾਨਾਂ ਲਈ ਰੱਬ ਬਣ ਕੇ ਨਾ ਆਈ

ਜੌੜੇਪੁਲ ਜਰਗ, 25 ਅਗਸਤ (ਪਾਲਾ ਰਾਜੇਵਾਲੀਆ)-ਇਸ ਇਲਾਕੇ ਦੇ ਪਿੰਡਾਂ ਮਲਕਪੁਰ, ਰੌਣੀ, ਪਾਇਲ ਹਲਕਾ ਅਤੇ ਅਮਲੋਹ ਵਿਚ ਪੈਂਦੇ ਤਿੰਨ ਪਿੰਡ ਭਰਪੂਰਗੜ੍ਹ,ਕਪੂਰ ਅਤੇ ਦੀਵਾ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਮੀਂਹ ਦਾ ਪਾਣੀ ਹਰ ਸਾਲ ਬੁਰੀ ਤਰ੍ਹਾਂ ਬਰਬਾਦ ਕਰ ਦਿੰਦਾ ਹੈ | ...

ਪੂਰੀ ਖ਼ਬਰ »

ਕਲੇਰ ਨੇ ਸਾਥੀਆਂ ਸਮੇਤ ਪਿੰਡ ਦਰਿਆ ਸਤਲੁਜ ਤੋਂ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ

ਸਿੱਧਵਾਂ ਬੇਟ, 25 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਨੇ ਅੱਜ ਫਿਰ ਦਰਿਆ ਸਤਲੁਜ ਤੋਂ ਪਾਰ ਜਲੰਧਰ ਵਾਲੇ ਪਾਸੇ ਹਲਕੇ ਦੇ ਪਿੰਡਾਂ ਦੀਆਂ ਦਰਿਆ ਦੇ ਅੰਦਰ ਬਰਬਾਦ ਹੋਈਆਂ ਫਸਲਾਂ ਦਾ ਆਪਣੇ ਸਾਥੀਆਂ ਸਮੇਤ ਜਾਇਜਾ ਲਿਆ | ਇਸ ...

ਪੂਰੀ ਖ਼ਬਰ »

ਬੋਪਾਰਾਏ ਕਲਾਂ 'ਚ ਸਾਬਕਾ ਸੰਸਦ ਖਾਲਸਾ ਨੇ ਸਕੂਲ ਦੀ ਚਾਰਦਿਵਾਰੀ ਦਾ ਜਾਇਜ਼ਾ ਲਿਆ

ਗੁਰੂਸਰ ਸੁਧਾਰ, 25 ਅਗਸਤ(ਜਸਵਿੰਦਰ ਸਿੰਘ ਗਰੇਵਾਲ)-ਲੁਧਿਆਣੇ ਜ਼ਿਲ੍ਹੇ ਦਾ ਪ੍ਰਸਿੱਧ ਪਿੰਡ ਬੋਪਾਰਾਏ ਕਲਾਂ ਜਿੱਥੇ ਧਾਰਮਿਕ ਪੱਖ ਤੋ ਸਿੱਖ ਵਿਰਸੇ ਨੂੰ ਸੰਭਾਲਣ ਲਈ ਮੋਹਰੀ ਰੋਲ ਨਿਭਾ ਰਿਹਾ ਹੈ ਉੱਥੇ ਇਲਾਕੇ 'ਚ ਸਭ ਤੋ ਵੱਧ ਪੜੇ ਲਿਖੇ ਪਿੰਡ ਹੋਣ ਦਾ ਸਬੂਤ ਦੇ ਕੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX