ਤਾਜਾ ਖ਼ਬਰਾਂ


ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  11 minutes ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  25 minutes ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  43 minutes ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  49 minutes ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਅਹਿਮਦਾਬਾਦ, 17 ਸਤੰਬਰ- ਅੱਜ ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰਾਨ ਆਪਣੀ ਮਾਂ ਹੀਰਾਬੇਨ ਮੋਦੀ...
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 1 hour ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਨਰਮੀ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 1 hour ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 2 hours ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 3 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 3 hours ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 4 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 5 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 4 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 3 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 5 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 6 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 6 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 6 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 7 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 7 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  about 1 hour ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 1 hour ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 1 hour ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  10 minutes ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  21 minutes ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਲੋਕ ਮੰਚ

ਰੁੱਖ ਲਗਾਉਣ ਤੋਂ ਵੀ ਵੱਡੀ ਚੁਣੌਤੀ ਹੈ ਰੁੱਖਾਂ ਦੀ ਸੰਭਾਲ

ਪੰਜਾਬ ਦੇ ਲਗਪਗ ਹਰ ਪੜ੍ਹੇ-ਲਿਖੇ ਅਤੇ ਵਾਤਾਵਰਨ ਪ੍ਰਤੀ ਚੇਤੰਨ ਵਿਅਕਤੀ ਨੂੰ ਰੁੱਖਾਂ ਦੇ ਮਹੱਤਵ ਦਾ ਅਹਿਸਾਸ ਹੋ ਚੁੱਕਾ ਹੈ। ਇਹੋ ਕਾਰਨ ਹੈ ਕਿ ਹਰ ਵਿਅਕਤੀ ਆਪਣੀ ਪਹੁੰਚ ਅਨੁਸਾਰ ਰੁੱਖ ਲਗਾਉਣ ਦੀ ਮੁਹਿੰਮ ਵਿਚ ਯੋਗਦਾਨ ਦੇ ਰਿਹਾ ਹੈ। ਸਰਕਾਰ ਦੁਆਰਾ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਪਿੰਡ ਵਿਚ 550 ਰੁੱਖ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਦੇ ਸਮੇਂ ਵਿਚ ਰੁੱਖ ਲਗਾਉਣ ਤੋਂ ਵੀ ਵੱਡੀ ਚੁਣੌਤੀ ਉਨ੍ਹਾਂ ਦੀ ਸੰਭਾਲ ਕਰਨਾ ਬਣ ਚੁੱਕੀ ਹੈ। ਰੁੱਖ ਲਗਾਉਣਾ ਕੋਈ ਬਹੁਤਾ ਔਖਾ ਕੰਮ ਨਹੀਂ ਹੈ। ਪੰਜਾਬ ਦੀਆਂ ਸਾਰੀਆਂ ਹੀ ਸਰਕਾਰੀ ਨਰਸਰੀਆਂ ਵਿਚ ਮੁਫ਼ਤ ਵਿਚ ਬੂਟੇ ਮਿਲ ਰਹੇ ਹਨ। ਸਮਾਜਿਕ ਸੰਸਥਾਵਾਂ ਵਲੋਂ ਧੜਾਧੜ ਬੂਟੇ ਲਗਾਏ ਅਤੇ ਵੰਡੇ ਜਾ ਰਹੇ ਹਨ। ਸਰਕਾਰੀ ਏਜੰਸੀਆਂ ਵਲੋਂ ਬੂਟੇ ਲਾਉਣ ਵਿਚ ਹਰ ਕਿਸਮ ਦਾ ਸਹਿਯੋਗ ਕੀਤਾ ਜਾ ਰਿਹਾ ਹੈ, ਪਰ ਤ੍ਰਾਸਦੀ ਇਹ ਹੈ ਕਿ ਇਕ ਵਾਰ ਬੂਟੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸਾਰ ਨਹੀਂ ਲਈ ਜਾਂਦੀ। ਸਿਰਫ ਉਹੀ ਬੂਟੇ ਬਚਦੇ ਅਤੇ ਰੁੱਖ ਬਣਦੇ ਹਨ, ਜਿਹੜੇ ਸਕੂਲਾਂ ਜਾਂ ਹੋਰ ਸੰਸਥਾਵਾਂ ਦੇ ਵਿਹੜਿਆਂ ਅੰਦਰ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਪੂਰੀ ਸੰਭਾਲ ਕੀਤੀ ਜਾਂਦੀ ਹੈ। ਬੀਤੇ ਵਰ੍ਹਿਆਂ ਦੌਰਾਨ ਇਕੱਲੇ ਅਦਾਰਾ 'ਅਜੀਤ' ਦੁਆਰਾ ਕੀਤੇ ਗਏ ਸ਼ਾਨਦਾਰ ਉਪਰਾਲੇ 'ਹਰਿਆਵਲ ਲਹਿਰ' ਤਹਿਤ ਪੰਜਾਬ ਵਿਚ ਲੱਖਾਂ ਬੂਟੇ ਲਗਾਏ ਗਏ ਸਨ। ਜੇਕਰ ਇਨ੍ਹਾਂ ਦੀ ਠੀਕ ਤਰ੍ਹਾਂ ਸੰਭਾਲ ਕੀਤੀ ਗਈ ਹੁੰਦੀ ਅਤੇ ਇਨ੍ਹਾਂ ਵਿਚੋਂ ਅੱਧੇ ਕੁ ਬੂਟੇ ਹੀ ਰੁੱਖ ਬਣ ਜਾਂਦੇ ਤਾਂ ਸਾਨੂੰ ਇਨ੍ਹਾਂ ਗਰਮੀਆਂ ਵਿਚ ਪੰਜਾਹ ਡਿਗਰੀ ਤਾਪਮਾਨ ਨਾਲ ਨਾ ਜੂਝਣਾ ਪੈਂਦਾ। ਬੂਟੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਪਹਿਲੇ ਕੁਝ ਮਹੀਨਿਆਂ ਵਿਚ ਬੂਟਿਆਂ ਨੂੰ ਬੱਚਿਆਂ ਵਾਂਗ ਬਹੁਤ ਜ਼ਿਆਦਾ ਸੰਭਾਲ ਦੀ ਲੋੜ ਹੁੰਦੀ ਹੈ। ਜ਼ਿਆਦਾ ਗਰਮੀ, ਜ਼ਿਆਦਾ ਸਰਦੀ ਅਤੇ ਜੜ੍ਹਾਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਅਨੇਕਾਂ ਬੂਟੇ ਸੜ ਜਾਂਦੇ ਹਨ। ਭਾਰੀ ਗਰਮੀ ਅਤੇ ਵਰਖਾ ਦੀ ਕਮੀ ਕਾਰਨ ਅਨੇਕਾਂ ਬੂਟੇ ਲਗਾਉਣ ਤੋਂ ਕੁਝ ਦਿਨਾਂ ਦੇ ਅੰਦਰ ਹੀ ਸੁੱਕ ਜਾਂਦੇ ਹਨ। ਸੜਕਾਂ ਦੇ ਕਿਨਾਰਿਆਂ 'ਤੇ ਬਿਨਾਂ ਟ੍ਰੀ-ਗਾਰਡਾਂ ਦੇ ਲਗਾਏ ਬੂਟਿਆਂ ਨੂੰ ਭੇਡਾਂ, ਬੱਕਰੀਆਂ, ਅਵਾਰਾ ਗਊਆਂ ਅਤੇ ਹੋਰ ਪਸ਼ੂ ਖਾ ਜਾਂਦੇ ਜਾਂ ਨਸ਼ਟ ਕਰ ਜਾਂਦੇ ਹਨ। ਜਿੰਨੇ ਕੁ ਰੁੱਖ ਅਸੀਂ ਇਕ ਸਾਲ ਵਿਚ ਲਗਾਉਂਦੇ ਹਾਂ, ਉਸ ਤੋਂ ਕਈ ਗੁਣਾਂ ਰੁੱਖ ਕੁਦਰਤ ਆਪ ਹੀ ਬੀਜ ਦਿੰਦੀ ਹੈ। ਕਿਸੇ ਵੀ ਰੁੱਖ ਹੇਠਾਂ ਨਜ਼ਰ ਮਾਰੀਏ ਤਾਂ ਅਸੀਂ ਵੇਖਾਂਗੇ ਕਿ ਉੱਥੇ ਉਸੇ ਰੁੱਖ ਦੀ ਕਿਸਮ ਦੇ ਅਨੇਕਾਂ ਬੂਟੇ ਉੱਗੇ ਹੁੰਦੇ ਹਨ ਜਿਹੜੇ ਸੰਭਾਲ ਅਤੇ ਲਾਪ੍ਰਵਾਹੀ ਦੀ ਭੇਟ ਚੜ੍ਹ ਜਾਂਦੇ ਹਨ। ਪੰਛੀਆਂ, ਕੀਟਾਂ, ਪਸ਼ੂਆਂ ਅਤੇ ਹਵਾ ਦੁਆਰਾ ਬੀਜਾਂ ਦੇ ਪ੍ਰਸਾਰ ਕਾਰਨ ਹਰ ਖਾਲੀ ਪਲਾਟ, ਖੇਤ ਜਾਂ ਜ਼ਮੀਨ ਦੇ ਟੁਕੜੇ 'ਤੇ ਅਨੇਕਾਂ ਹੀ ਪ੍ਰਕਾਰ ਦੀ ਕੁਦਰਤੀ ਬਨਸਪਤੀ ਪੈਦਾ ਹੁੰਦੀ ਹੈ, ਜਿਹੜੀ ਮਨੁੱਖੀ ਲੋੜਾਂ, ਲਾਲਚ ਜਾਂ ਲਾਪ੍ਰਵਾਹੀ ਦੀ ਬਲੀ ਚੜ੍ਹ ਜਾਂਦੀ ਹੈ। ਜੇਕਰ ਅਸੀਂ ਇਸ ਕੁਦਰਤੀ ਬਨਸਪਤੀ ਦੀ ਹੀ ਸੰਭਾਲ ਕਰ ਲਈਏ ਤਾਂ ਸਾਨੂੰ ਕਿਸੇ ਪ੍ਰਕਾਰ ਦੇ ਨਵੇਂ ਬੂਟੇ ਲਗਾਉਣ ਦੀ ਲੋੜ ਨਹੀਂ ਰਹੇਗੀ ਅਤੇ ਕੁਝ ਸਾਲਾਂ ਵਿਚ ਹੀ ਪੰਜਾਬ ਹਰਿਆ-ਭਰਿਆ ਦਿਸੇਗਾ।

-ਮ: ਨੰ: 2440, ਅਗਰਵਾਲ ਕਾਲੋਨੀ, ਜਲਾਲਾਬਾਦ ਪੱ:, ਜ਼ਿਲ੍ਹਾ ਫਾਜ਼ਿਲਕਾ। ਮੋਬਾ: 89569-00001

ਹੁਣ ਟੀ.ਵੀ. ਚੈਨਲਾਂ ਤੋਂ ਫੈਲ ਰਿਹੈ ਵਿਗਿਆਪਨ ਪ੍ਰਦੂਸ਼ਣ

ਸੰਸਾਰ ਦੇ ਵਿਗਿਆਨੀ, ਬੁੱਧੀਜੀਵੀ ਅਤੇ ਸਮਾਜ ਸੇਵੀ ਲੋਕ ਪਹਿਲਾਂ ਹੀ ਬਹੁਤ ਤਰ੍ਹਾਂ ਦੇ ਪ੍ਰਦੂਸ਼ਣਾਂ ਤੋਂ ਦੁਖੀ ਹਨ ਅਤੇ ਇਸ ਨੂੰ ਰੋਕਣ ਲਈ ਸਦਾ ਆਪਣੀ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ। ਜਿਨ੍ਹਾਂ ਵਿਚ ਆਵਾਜ਼ ਪ੍ਰਦੂਸ਼ਣ ਕੀਟਨਾਸ਼ਕ ਦਵਾਈਆਂ ਦੁਆਰਾ ਖੁਰਾਕੀ ਤੱਤਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲਾਭਕਾਰੀ ਹਨ ਸਿੱਖਿਆ ਵਿਭਾਗ ਦੇ ਉਪਰਾਲੇ

ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਬੌਧਿਕ, ਵਿੱਦਿਅਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਤਜਰਬਿਆਂ ਦੇ ਮੁਦੱਈ ਜਿੱਥੇ ਸਕੂਲੀ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਦਿਸ਼ਾਹੀਣਤਾ ਤੋਂ ਬਚਾਉਣ ਦੀ ਲੋੜ

ਇਸ ਵਿਚ ਕੋਈ ਦੋ ਰਾਵਾਂ ਨਹੀਂ ਕਿ ਜਿਥੇ ਸਾਡਾ 'ਅਖੌਤੀ ਮਾਡਰਨ ਸਮਾਜ' ਆਪਣੇ ਪੁਰਾਤਨ ਰਸਮੋ-ਰਿਵਾਜ ਭੁੱਲ ਕੇ ਜੜ੍ਹਾਂ ਤੋਂ ਟੁੱਟ ਰਿਹਾ ਹੈ, ਉਥੇ ਨੌਜਵਾਨ ਵਰਗ ਦੀ ਹਾਲਤ ਤਾਂ ਹੋਰ ਵੀ ਚਿੰਤਾਜਨਕ ਹੈ। ਉਹ ਫੈਸ਼ਨਪ੍ਰਸਤੀ, ਹਿੰਸਾ, ਨਸ਼ਿਆਂ ਅਤੇ ਨਿਰਾਸ਼ਾ ਦੀ ਦਲਦਲ ਵਿਚ ...

ਪੂਰੀ ਖ਼ਬਰ »

ਆਓ! ਆਈਲਟਸ ਬਾਰੇ ਜਾਣੀਏ

ਅਜੋਕੇ ਸਮੇਂ ਵਿਚ ਵਿਦੇਸ਼ ਪੜ੍ਹਾਈ, ਨੌਕਰੀ ਜਾਂ ਵਪਾਰ ਰੁਜ਼ਗਾਰ ਲਈ ਪੰਜਾਬੀ ਖਾਸਕਰ ਨੌਜਵਾਨ ਲੜਕੇ-ਲੜਕੀਆਂ ਦਾ ਬਾਹਰਲੇ ਮੁਲਕਾਂ ਵਿਚ ਜਾਣ ਦਾ ਰੁਝਾਨ ਵਧ ਗਿਆ। ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਕਈ ਹੋਰ ਦੇਸ਼ਾਂ ਲਈ ਵਿਦਿਆਰਥੀਆਂ ਵਾਸਤੇ ਪੜ੍ਹਾਈ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਲਈ ਸਹੀ ਮਾਪਦੰਡ ਅਪਣਾਉਣਾ ਜ਼ਰੂਰੀ

ਪੰਜਾਬ ਵਿਚ ਕੁਝ ਦਿਨ ਪਹਿਲਾਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਆਟਾ-ਦਾਲ ਅਤੇ ਹੋਰ ਰਾਸ਼ਨ ਦੇਣ ਲਈ ਫਾਰਮ ਭਰੇ ਗਏ ਹਨ। ਇਹ ਲਾਭ ਲੈਣ ਲਈ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿਚ ਨਾ ਹੋਵੇ, ਪਰਿਵਾਰ ਦੀ ਜ਼ਮੀਨ ਢਾਈ ਏਕੜ ਤੋਂ ਵੱਧ ਨਾ ਹੋਵੇ, ਪਰਿਵਾਰ ਦੀ ...

ਪੂਰੀ ਖ਼ਬਰ »

ਕੁਝ ਗਿਣਵੇਂ ਪਰਿਵਾਰਾਂ ਤੱਕ ਸਿਮਟ ਕੇ ਰਹਿ ਗਿਆ ਹੈ ਭਾਰਤੀ ਲੋਕਤੰਤਰ

ਲੋਕਤੰਤਰ ਲੋਕਾਂ ਦੀ ਤਾਕਤ ਹੈ, ਸੰਵਿਧਾਨ ਦੇ ਦੁਆਲੇ ਘੁੰਮਦਾ ਕਾਨੂੰਨ ਹਰ ਭਾਰਤੀ ਨਾਗਰਿਕ ਨੂੰ ਬਰਾਬਰ ਮਾਣ-ਸਤਿਕਾਰ ਅਤੇ ਜਿਊਣ ਦਾ ਹੱਕ ਦਿੰਦਾ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਲੋਕਾਂ ਵਲੋਂ ਲੋਕਤੰਤਰ ਦੇ ਜ਼ਰੀਏ ਚੁਣਿਆ ਜਾਂਦਾ ਸਿਆਸੀ ਨੁਮਾਇੰਦਾ ਜ਼ਿਆਦਾਤਰ ਆਪਣੇ ...

ਪੂਰੀ ਖ਼ਬਰ »

ਹੜ੍ਹਾਂ ਤੋਂ ਬਚਣ ਲਈ ਉਪਰਾਲੇ ਜ਼ਰੂਰੀ

ਹਰ ਸਾਲ ਸਮੇਂ-ਸਮੇਂ 'ਤੇ ਕੁਦਰਤੀ ਆਫ਼ਤਾਂ ਸਮਾਜਿਕ ਅਤੇ ਆਰਥਿਕ ਸੰਤੁਲਨ ਵਿਗਾੜ ਦਿੰਦੀਆਂ ਹਨ। ਸਰਕਾਰ ਵਲੋਂ ਇੰਤਜ਼ਾਮ ਕੀਤੇ ਜਾਂਦੇ ਹਨ, ਪਰ ਫਿਰ ਵੀ ਕਈ ਵਾਰ ਕੁਦਰਤ ਦੀ ਕਰੋਪੀ ਨੁਕਸਾਨ ਕਰ ਹੀ ਦਿੰਦੀ ਹੈ। ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਤੋਂ ਬਚਣ ਲਈ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX