ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕਸ਼ਮੀਰੀ ਲੋਕਾਂ ਹੱਕ 'ਚ ਚੱਲ ਰਹੇ ਕੌਮੀ ਸੰਘਰਸ਼ਾਂ ਦੀ ਹਮਾਇਤ ਕਮੇਟੀ ਪੰਜਾਬ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਅੱਜ ਕਸ਼ਮੀਰੀ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦਿਆਂ ਬਠਿੰਡਾ ਦੀ ਦਾਣਾ ਮੰਡੀ ਵਿਚ ਕੇਂਦਰ ਸਰਕਾਰ ਵਲੋਂ ਰੋਸ ਮੁਜ਼ਾਹਰਾ ਕੀਤਾ ਅਤੇ ਸ਼ਹਿਰ ਵਿਚ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਨੂੰ ਧਾਰਾ 370 ਅਤੇ 35 ਏ ਨੂੰ ਤੋੜਨ ਅਤੇ ਜੰਮੂ ਕਸ਼ਮੀਰ ਨੂੰ ਵੰਡਕੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੇ ਕੀਤੇ ਫ਼ੈਸਲੇ ਨੂੰ ਵਾਪਸ ਲੈਣ, ਕਸ਼ਮੀਰ ਵਿਚੋਂ ਹਰ ਕਿਸਮ ਦੇ ਦਾਬੇ ਤੇ ਦਹਿਸ਼ਤ ਨੂੰ ਖ਼ਤਮ ਕਰ ਕੇ ਕਸ਼ਮੀਰੀ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ, ਕਾਰਪੋਰੇਟ ਘਰਾਣਿਆਂ ਨੂੰ ਲੁੱਟ-ਖਸੁੱਟ ਕਰਨ ਦੀਆਂ ਦਿੱਤੀਆਂ ਖੁੱਲ੍ਹਾਂ ਨੂੰ ਬੰਦ ਕਰਾਉਣ, ਕਸ਼ਮੀਰ ਵਿਚ ਲਾਈਆਂ ਪਾਬੰਦੀਆਂ ਖ਼ਤਮ ਕਰਵਾਉਣ, ਫ਼ੌਜਾਂ ਨੂੰ ਬਾਹਰ ਕੱਢਣ, ਗਿ੍ਫ਼ਤਾਰ ਲੋਕਾਂ ਨੂੰ ਰਿਹਾਅ ਕਰਵਾਉਣ ਅਤੇ ਲੋਕਾਂ 'ਤੇ ਮੜਿਆ ਅਫ਼ਸਰਾਂ ਕਾਨੂੰਨ ਖ਼ਤਮ ਕਰਵਾਉਣ ਤੇ ਕਸ਼ਮੀਰੀ ਲੋਕਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਉਣ ਦੀ ਮੰਗ ਕੀਤੀ | ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਬਿੰਦੂ, ਸ਼ਿਗਾਰਾ ਸਿੰਘ ਮਾਨ, ਮੋਠੂ ਸਿੰਘ ਕੋਟੜਾ, ਹਰਜਿੰਦਰ ਸਿੰਘ ਬੱਗੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜ਼ੋਰਾ ਸਿੰਘ ਨਸਰਾਲੀ, ਸੇਵਕ ਸਿੰਘ ਮਹਿਮਾ ਸਰਜਾ, ਤੀਰਥ ਸਿੰਘ ਕੋਠਾਗੁਰੂ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਕੁਮਾਰ ਘੁੱਦਾ ਆਦਿ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਹਾਕਮਾਂ ਨੇ 72 ਸਾਲ ਤੋਂ ਕਸ਼ਮੀਰ ਦੇ ਲੋਕਾਂ ਨੂੰ ਫ਼ੌਜਾਂ ਦੀ ਤਾਕਤ ਨਾਲ ਦਬਾਕੇ ਰੱਖਿਆ ਹੋਇਆ ਹੈ ਜਦੋਂ ਕਿ ਉੱਥੇ ਫ਼ੌਜਾਂ ਭੇਜਣ ਵੇਲੇ ਵਾਅਦਾ ਕੀਤਾ ਸੀ ਕਿ ਅਮਨ-ਅਮਾਨ ਹੋਣ 'ਤੇ ਰਾਏ-ਸ਼ੁਮਾਰੀ ਕਰਵਾਕੇ ਉੱਥੋਂ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦਿੱਤਾ ਜਾਵੇਗਾ ਤਾਂ ਕਿ ਉਹ ਇਹ ਫ਼ੈਸਲਾ ਕਰ ਸਕਣ ਕਿ ਕਿਹੜੇ ਦੇਸ਼ ਨਾਲ ਜਾਣਾ ਜਾਂ ਆਪਣੇ ਵੱਖਰੇ ਮੁਲਕ ਦੇ ਤੌਰ 'ਤੇ ਰਹਿਣਾ ਹੈ | ਬੁਲਾਰਿਆਂ ਨੇ ਮੋਦੀ ਸਰਕਾਰ ਵਲੋਂ ਕਸ਼ਮੀਰ ਦੇ ਵਿਕਾਸ ਕਰਨ ਦੇ ਦਿੱਤੇ ਬਿਆਨਾਂ ਨੂੰ ਧੋਖੇ ਭਰੀ ਬਿਆਨਬਾਜ਼ੀ ਕਰਾਰ ਦਿੰਦੇ ਹੋਏ ਕੇਂਦਰ ਸਰਕਾਰ ਤੇ ਕਾਰਪੋਰੇਟ ਜਗਤ ਨੂੰ ਉੱਥੇ ਦੇ ਮਾਲਖ਼ਜ਼ਾਨਿਆਂ ਤੇ ਲੋਕਾਂ ਦੀ ਲੁੱਟ-ਖਸੁੱਟ ਕਰਨ ਅਤੇ ਉਨ੍ਹਾਂ ਦੇ ਰੁਜ਼ਗਾਰ 'ਤੇ ਕਬਜ਼ਾ ਕਰਨ ਦੀਆਂ ਖੁੱਲ੍ਹਾਂ ਦੇਣ ਦੀ ਗੱਲ ਕਹੀ ਉਨ੍ਹਾਂ ਕਿਹਾ ਕਿ ਉੱਥੇ ਵਿਸ਼ੇਸ਼ ਕਰ ਕੇ ਮੁਸਲਮਾਨ ਧਾਰਮਿਕ ਫਿਰਕੇ ਨੂੰ ਫਿਰਕੂ ਜਥੇਬੰਦੀਆਂ ਨਿਸ਼ਾਨਾਂ ਬਣਾ ਰਹੀਆਂ ਹਨ | ਰੈਲੀ ਵਿਚ ਹਾਜ਼ਰ ਲੋਕਾਂ ਨੇ ਮਨਜੀਤ ਧਨੇਰ ਦੀ ਉਮਰ ਕੈਦ ਦੀ ਕੀਤੀ ਸਜ਼ਾ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ | ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਬੁਰਜ ਸੇਮਾ, ਮੋਹਣਾ ਸਿੰਘ ਚੱਠੇਵਾਲ, ਬਲਜੀਤ ਸਿੰਘ ਪੂਹਲਾ, ਮਾਸਟਰ ਸੁਖਦੇਵ ਸਿੰਘ ਜਵੰਦਾ, ਅਮਰੀਕ ਸਿੰਘ ਸਿਵੀਆਂ, ਬਲਵਿੰਦਰ ਸਿੰਘ ਮਾਲੀ, ਜਰਨੈਲ ਸਿੰਘ ਚਨਾਰਥਲ, ਮਨਦੀਪ ਸਿੰਘ ਸਿਵੀਆਂ, ਬਸੰਤ ਸਿੰਘ ਕੋਠਾਗੁਰੂ ਆਦਿ ਆਗੂਆਂ ਨੇ ਵਿਚਾਰ ਪੇਸ਼ ਕੀਤੀਆਂ | ਇਸ ਮੌਕੇ ਅਜਮੇਰ ਸਿੰਘ ਅਕਲੀਆ ਅਤੇ ਨਿਰਮਲ ਸਿੰਘ ਸਿਵੀਆ ਨੇ ਲੋਕ ਪੱਖੀ ਗੀਤ ਸੰਗੀਤ ਪੇਸ਼ ਕੀਤੇ | ਇਸ ਮੌਕੇ ਕਿਸਾਨਾਂ ਵਲੋਂ ਕਸ਼ਮੀਰੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ |
<br/>
ਰਾਮਾਂ ਮੰਡੀ, 10 ਸਤੰਬਰ (ਤਰਸੇਮ ਸਿੰਗਲਾ)- ਅੱਜ ਬਾਅਦ ਦੁਪਹਿਰ ਇਕ ਸੜਕ ਹਾਦਸੇ ਵਿਚ ਘੋੜਾ ਟਰਾਲਾ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਟਰਾਲਾ ਨੰ.ਪੀ ਬੀ 10 ਸੀ ਡੀ-9934 ਜੋ ਕਿ ਸਰੀਏ ਦਾ ਭਰ ਕੇ ਰਿਫਾਇਨਰੀ 'ਚ ਸਪਲਾਈ ਕਰਨ ਲਈ ਤਲਵੰਡੀ ਸਾਬੋ ਰੋਡ 'ਤੇ ਜਾ ਰਿਹਾ ...
ਬਠਿੰਡਾ, 10 ਸਤੰਬਰ (ਸਟਾਫ਼ ਰਿਪੋਰਟਰ)- ਬਠਿੰਡਾ ਰੇਲਵੇ ਸਟੇਸ਼ਨ 'ਤੇ ਇਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਕੇ 'ਤੇ ਮੌਤ ਹੋ ਗਈ | ਸਹਾਰਾ ਜਨ ਸੇਵਾ ਟੀਮ ਦੇ ਵਲੰਟੀਅਰ ਵਿੱਕੀ ਕੁਮਾਰ ਅਤੇ ਸੰਦੀਪ ਗਿੱਲ ਮੌਕੇ 'ਤੇ ਸਟੇਸ਼ਨ 'ਤੇ ਪਹੁੰਚੇ | ਇਸ ਸਬੰਧੀ ਸੂਚਨਾ ਜੀ.ਆਰ.ਪੀ. ...
ਬੱਲੂਆਣਾ, 10 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਝੁੰਬਾ ਦੇ ਖੇਤਾਂ 'ਚ ਕਿਸਾਨ ਵਲੋਂ ਟਿੱਬੇ ਨੂੰ ਪੱਧਰਾ ਕਰਨ ਕਰ ਕੇ ਜ਼ਮੀਨ ਵਾਹੀਯੋਗ ਬਣਾਉਣ ਨੂੰ ਲੈ ਕੇ ਪਿਛਲੇ ਦਿਨੀਂ ਮੀਡੀਏ ਦੇ ਕੁਝ ਹਿੱਸੇ ਵਲੋਂ ਸਰਕਾਰ ਦੀ ਬਿਨਾਂ ਮਨਜ਼ੂਰੀ ਤੋਂ ਮਾਈਨਿੰਗ ਦੀ ਖ਼ੁਦਾਈ ...
ਗੋਨਿਆਣਾ, 10 ਸਤੰਬਰ (ਲਛਮਣ ਦਾਸ ਗਰਗ)-ਅੱਜ ਮਾਲ ਰੋਡ ਦੇ ਦੁਕਾਨਦਾਰਾਂ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਡਵੀਜ਼ਨ ਨੰਬਰ-2 ਬਠਿੰਡਾ ਿਖ਼ਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ | ਜੀਤ ਸਿੰਘ ਚੜਦੀ ਕਲਾਂ ਫੈਸ਼ਨ ...
ਸੰਗਤ ਮੰਡੀ, 10 ਸਤੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਨਰਮੇ ਦੇ ਇਸ ਸੀਜਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਨਰਮੇ ਦੀ ਪਹਿਲੀ ਆਮਦ ਤੇ ਨਰਮੇ ਦਾ ਭਾਅ 5521 ਰੁਪਏ ਪ੍ਰਤੀ ਕੁਇੰਟਲ ਲੱਗਿਆ ਹੈ | ਸੰਗਤ ਮੰਡੀ ਦੇ ਆੜ੍ਹਤੀਆ ਐਸੋਸ਼ੀਏਸ਼ਨ ਦੇ ਪ੍ਰਧਾਨ ਰੋਹਿਤ ਕੁਮਾਰ ...
ਤਲਵੰਡੀ ਸਾਬੋ, 10 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਸ ਨੇ ਇਕ ਲੜਕੀ ਅਤੇ ਉਸ ਦੇ ਪਿਤਾ 'ਤੇ ਨੌਕਰੀ ਦਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਮਾਮਲਾ ਉਚ ਅਧਿਕਾਰੀਆਂ ਦੀ ਪੜਤਾਲ ਤੋਂ ਬਾਅਦ ਦਰਜ ਕੀਤਾ ਗਿਆ ਹੈ | ...
ਬਠਿੰਡਾ, 10 ਸਤੰਬਰ, (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਸਿਵਲ ਲਾਈਨ ਅਤੇ ਥਰਮਲ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਬਰਾਮਦ ਕਰਕੇ 1 ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਇਕ ਮੌਕੇ ਤੋਂ ਫ਼ਰਾਰ ਹੋਣ 'ਚ ਸਫਲ ਰਿਹਾ | ...
ਗੋਨਿਆਣਾ, 10 ਸਤੰਬਰ (ਬਰਾੜ ਆਰ.ਸਿੰਘ)- ਇਥੋਂ 2 ਕਿੱਲੋਮੀਟਰ ਦੂਰ ਪਿੰਡ ਗੋਨਿਆਣਾ ਖ਼ੁਰਦ ਕੋਲ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੁਦਾਗਰ ਸਿੰਘ ਵਾਸੀ ਗੋਨਿਆਣਾ ਖ਼ੁਰਦ ਨੂੰ ਇਕ ਐਾਟੀਗਾ ਕਾਰ ਨੰਬਰ ...
ਭਗਤਾ ਭਾਈਕਾ, 10 ਸਤੰਬਰ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨਾਂ 'ਚ ਇਕੋ ਰਾਤ ਸ਼ਹਿਰ ਦੀ ਖਾਨਾਪੱਤੀ ਦੇ ਇਕ ਘਰ ਅੰਦਰੋਂ ਸੋਨਾ, ਚਾਂਦੀ ਅਤੇ ਨਕਦੀ ਚੋਰੀ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਸਥਾਨਕ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ | ਕਥਿਤ ਦੋਸ਼ੀਆਂ ...
ਭਾਗੀਵਾਂਦਰ, 10 ਸਤੰਬਰ (ਮਹਿੰਦਰ ਸਿੰਘ ਰੂਪ)- ਬੀਤੇ ਦਿਨ ਕਰਵਾਏ ਜ਼ੋਨ ਪੱਧਰੀ ਸਕੂਲ ਖੇਡ ਮੁਕਾਬਲਿਆਂ 'ਚ ਬੀ.ਜੀ.ਐਨ. ਸਕੂਲ ਸ਼ੇਰਗੜ੍ਹ ਦੇ ਫੁੱਟਬਾਲ ਖਿਡਾਰੀਆਂ ਵਲੋਂ ਵਧੀਆ ਪ੍ਰਦਰਸ਼ਨ ਕਰਦਿਆਂ ਅੰਡਰ-14 (ਲੜਕੀਆਂ) ਦੀ ਟੀਮ ਨੇ ਆਪਣੀ ਵਿਰੋਧੀ ਟੀਮ ਨੂੰ 3-0 ਨਾਲ ਹਰਾਇਆ | ...
ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ਸੰਭਾਵਿਤ ਵੋਟਰਾਂ ...
ਰਾਮਾਂ ਮੰਡੀ, 10 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕਰ ਕੇ ਕੈਬਨਿਟ ਮੰਤਰੀ ਦਾ ਦਰਜਾ ਦੇਣ ਦੀ ਖ਼ੁਸ਼ੀ ...
ਤਲਵੰਡੀ ਸਾਬੋ, 10 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ) ਅੱਜ ਸਾਬਕਾ ਡਿਪਟੀ ਸਪੀਕਰ ਪੰਜਾਬ ਬੀਰ ਦਵਿੰਦਰ ਸਿੰਘ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦਾ ਦੌਰਾ ਕੀਤਾ | ਜਿਸ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਤੌਰ 'ਤੇ ਜੰਮੂ ਕਸ਼ਮੀਰ ਦੇ ...
ਚਾਉਕੇ, 10 ਸਤੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਸੰਸਥਾ ਸੰਤ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਿਤ ਡਰਾਇੰਗ ...
ਭਾਗੀਵਾਂਦਰ, 10 ਸਤੰਬਰ (ਮਹਿੰਦਰ ਸਿੰਘ ਰੂਪ)- ਓਰੀਐਾਟਲ ਬੈਂਕ ਆਫ ਕਾਮਰਸ ਬਰਾਂਚ ਭਾਗੀਵਾਂਦਰ ਵਲੋਂ ਬੈਂਕ ਦੇ ਬਰਾਂਚ ਮੈਨੇਜਰ ਸੂਰਜ ਲੂਨਾ ਦੀ ਅਗਵਾਈ ਹੇਠ ਨਾਵਾਰਡ ਦੇ ਸਹਿਯੋਗ ਨਾਲ ਇਕ ਗਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਕਰੀਬ ਇਕ ਸੌ ਤੋਂ ਵੱਧ ਬੈਂਕ ...
ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ) ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਨੇ ਬੀ.ਟੈੱਕ ਦੇ ਵੱਖ-ਵੱਖ ਕੋੋਰਸਾਂ ਵਿਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਲਈ 30 ਦਿਨਾਂ ਲਈ ਇਕ 'ਇੰਡਕਸ਼ਨ ਪ੍ਰੋਗਰਾਮ' ਕੀਤਾ ਗਿਆ¢ ਕੰਪਿਊਟਰ ...
ਭਗਤਾ ਭਾਈਕਾ, 10 ਸਤੰਬਰ (ਸੁਖਪਾਲ ਸਿੰਘ ਸੋਨੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਲੋਂ ਪਿ੍ੰਸੀਪਲ ਸੋਨੂੰ ਕੁਮਾਰ ਦੀ ਅਗਵਾਈ ਹੇਠ ਬੱਚਿਆਂ ਦੀ ਵਿੱਦਿਅਕ ਟੂਰ ਲਗਵਾਇਆ ਗਿਆ | ਸਕੂਲ ਦੇ ਚੇਅਰਮੈਨ ਭੂਮੀਪਾਲ ਵਲੋਂ ਟੂਰ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਕ ਰੋਜ਼ਾ ...
ਰਾਮਾਂ ਮੰਡੀ, 10 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਹੋਰਨਾਂ ਸਮੱਸਿਆਵਾਂ ਦੇ ਨਾਲ-ਨਾਲ ਰਾਮਾਂ ਮੰਡੀ ਨੂੰ ਬਾਕੀ ਸ਼ਹਿਰਾਂ ਵਾਂਗ ਟ੍ਰੈਫ਼ਿਕ ਜਾਮ ਤੇ ਪਾਰਕਿੰਗ ਦੀ ਸਮੱਸਿਆ ਨਾਲ ਵੀ ਜੂਝਣਾ ਪੈ ਰਿਹਾ ਹੈ | ਇਸ ਸਮੱਸਿਆ ਲਈ ਭਾਵੇਂ ਕਿਸੇ ਇਕ ਧਿਰ ਨੂੰ ਦੋਸ਼ ਨਹੀਂ ...
ਬਠਿੰਡਾ 10 ਸਤੰਬਰ (ਸਟਾਫ਼ ਰਿਪੋਰਟਰ)-ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਦੀ ਚੋਣ 17 ਸਤੰਬਰ ਦਿਨ ਮੰਗਲਵਾਰ ਨੂੰ ਰੱਖੀ ਗਈ ਹੈ | ਜਿਸ ਵਿਚ ਸਮੂਹ ਮੈਂਬਰ ਭਾਗ ਲੈਣਗੇ | ਇਸ ਸਬੰਧੀ ਜਾਣਕਾਰੀ ਸੰਸਥਾ ਦੇ ਨੁਮਾਇੰਦੇ ਤਰਲੋਚਨ ਸਿੰਘ ਧੀਮਾਨ ਨੇ ਦਿੰਦਿਆਂ ...
ਮਹਿਮਾ ਸਰਜਾ, 10 ਸਤੰਬਰ (ਰਾਮਜੀਤ ਸ਼ਰਮਾ)-ਲੋਕਾਂ ਨੂੰ ਵਾਟਰ ਵਰਕਸ ਦਾ ਗੰਧਲਾ ਪਾਣੀ ਸਪਲਾਈ ਕਰਨ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮਹਿਕਮੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਇਸ ਦੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ, ...
ਸੀਂਗੋ ਮੰਡੀ, 10 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਮਾਲਵਾ ਸਕੂਲ ਦਾ ਜ਼ੋਨ ਪੱਧਰ ਤੇ ਖ਼ਾਲਸਾ ਸਕੂਲ 'ਚ ਹੋਈਆਂ ਜ਼ੋਨ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਕੂਲ ਪਹੁੰਚਣ 'ਤੇ ਸਨਮਾਨ ਕੀਤਾ ਹੈ | ਸਕੂਲ ਪਿੰ੍ਰਸੀਪਲ ਸੰਤ ਸਿੰਘ ...
ਬਠਿੰਡਾ 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਕੈਕਿੰਗ ਕਨੋਇੰਗ ਅਤੇ ਡਰੇਗਨ (ਕਿਸ਼ਤੀ ਚਲਾਉਣਾ) ਜੋ ਕਿ ਭੂਪਾਲ (ਮੱਧ ਪ੍ਰਦੇਸ਼) ਵਿਖੇ ਪਿਛਲੇ ਦਿਨੀਂ ਸਮਾਪਤ ਹੋਈ | ਜਿਸ ਵਿਚ.ਫਤਹਿ ਗਰੁੱਪ ਰਾਮਪੁਰਾ ਦੀ ਐਮ.ਏ. ਪੰਜਾਬੀ ਵਿਭਾਗ ਦੀ ...
ਤਲਵੰਡੀ ਸਾਬੋ, 10 ਸਤੰਬਰ (ਰਵਜੋਤ ਸਿੰਘ ਰਾਹੀ)- ਨਜ਼ਦੀਕੀ ਪਿੰਡ ਮਲਕਾਣਾ ਦੇ ਪ੍ਰਸਿੱਧ ਉਦਾਸੀਨ ਡੇਰਾ ਮਲਕਾਣਾ ਵਿਖੇ ਮਹੰਤ ਬਾਬਾ ਲਾਭਦਾਸ ਜੀ ਬੋਰੀਵਾਲਿਆਂ ਦੀ 29ਵੀਂ ਬਰਸੀ ਸ਼ਰਧਾ-ਭਾਵਨਾ ਨਾਲ ਮਨਾਈ ਜਾ ਰਹੀ ਹੈ ਤੇ ਵੱਡੀ ਤਾਦਾਦ ਵਿਚ ਸੰਗਤ ਡੇਰੇ ਪਹੁੰਚ ਕੇ ਬਰਸੀ ...
ਬਾਲਿਆਂਵਾਲੀ, 10 ਸਤੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਕਬੱਡੀ ਨੈਸ਼ਨਲ ਅੰਡਰ-19 (ਲੜਕੇ) ਦੇ ਮੁਕਾਬਲੇ ਸ.ਸ.ਸ.ਸ ਤੁੰਗਵਾਲੀ ਵਿਖੇ ਕਰਵਾਏ ਗਏ | ਜਿਸ 'ਚ ਸ.ਸ.ਸ.ਸਕੂਲ (ਲੜਕੇ) ਬਾਲਿਆਂਵਾਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...
ਸੰਗਤ ਮੰਡੀ, 10 ਸਤੰਬਰ (ਅੰਮਿ੍ਤਪਾਲ ਸ਼ਰਮਾ)- ਸਿਹਤ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਜੱਸੀ ਬਾਗ਼ਵਾਲੀ ਦੇ ਸਕੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਆਂਗਣਵਾੜੀ ਸੈਂਟਰ 'ਚ ਪੋਸ਼ਣ ਅਭਿਆਨ ਤਹਿਤ ਜਾਣਕਾਰੀ ਦਿੱਤੀ ਗਈ | ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ...
ਬਠਿੰਡਾ, 10 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਖ਼ਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਰੀਬਨ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੋਸਟਰ ਬਣਾਉਣ ਮੁਕਾਬਲੇ ਕਰਵਾਏ ...
ਬਠਿੰਡਾ, 10 ਸਤੰਬਰ, (ਸੁਖਵਿੰਦਰ ਸਿੰਘ ਸੁੱਖਾ)-ਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਚਿਰਕੋਣੀ ਮੰਗਾਂ ਮੰਨਵਾਉਣ ਲਈ 16 ਤੋਂ 20 ਸਤੰਬਰ 2019 ਤੱਕ ਸੂਬੇ ਭਰ ਦੇ ਜ਼ਿਲ੍ਹਾ ਤੇ ਬਲਾਕ ਹੈੱਡ ਕੁਆਟਰਾਂ ਸਾਹਮਣੇ ਰੋਸ ਧਰਨੇ ਦਿੱਤੇ ਜਾ ਰਹੇ ਹਨ | ਨਰੇਗਾ ਕਰਮਚਾਰੀ ਯੂਨੀਅਨ ਦੇ ...
ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸਾਬਕਾ ਵਿਧਾਇਕ ਮਰਹੂਮ ਜਸਮੇਲ ਸਿੰਘ ਗਿੱਲ ਦੀ ਧਰਮ ਪਤਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਅਤੇ ਵਧੀਕ ਜ਼ਿਲ੍ਹਾ ਅਟਾਰਨੀ ਜਗਵਿੰਦਰ ਸਿੰਘ ਗਿੱਲ ਦੀ ਮਾਤਾ ...
ਰਾਮਪੁਰਾ ਫੂਲ, 10 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਅੰਦਰ ਚੋਰੀ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ | ਬੀਤੀ ਰਾਤ ਗੁਰਦਵਾਰਾ ਰੋਡ 'ਤੇ ਸਥਿਤ ਇਕ ਕੱਪੜੇ ਦੀ ਦੁਕਾਨ 'ਤੇ ਚੋਰਾਂ ਵਲੋਂ ਦੁਕਾਨ ਦੀ ਕੰਧ ਤੇ ਸੰਨ ਲਾ ਕੇ ਦੁਕਾਨ ਵਿਚ ਪਈ ਨਕਦੀ ਚੋਰੀ ਹੋਣ ਦੀ ...
ਬਠਿੰਡਾ, 10 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅਦਾਲਤ ਦੇ ਅਡੀਸ਼ਨਲ ਸ਼ੈਸ਼ਨ ਜੱਜ ਮੈਡਮ ਸੰਜੀਤਾ ਨੇ ਬਚਾਅ ਪੱਖ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਛੇ ਸਾਲ ਪੁਰਾਣੇ ਇਕ ਕਤਲ ਕੇਸ 'ਚੋਂ ਸਹੁਰਾ ਪਰਿਵਾਰ ਦੇ 6 ...
ਮਹਿਮਾ ਸਰਜਾ, 10 ਸਤੰਬਰ (ਰਾਮਜੀਤ ਸ਼ਰਮਾ)-ਗਰਮ ਰੁੱਤ ਦੀਆਂ ਖੇਡਾਂ ਜੋ ਕਿ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਸ੍ਰੀਮਤੀ ਭੁਪਿੰਦਰ ਕੌਰ ਦੀ ਅਗਵਾਈ ਹੇਠ ਹੋਈਆਂ¢ ਇੰਨ੍ਹਾਂ ਖੇਡਾਂ ਵਿਚ ...
ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਤੀ ਪਿੰਡ 550-550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਵਣ ਵਿਭਾਗ ...
ਸੀਂਗੋ ਮੰਡੀ, 10 ਸਤੰਬਰ (ਪਿ੍ੰਸ ਸੌਰਭ ਗਰਗ)- ਸੂਬਾ ਕਮੇਟੀ ਦੇ ਆਦੇਸ਼ਾਂ ਤੇ ਪਿਛਲੇ ਦਿਨੀਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੀ ਹੋਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਵਿਚ ਬਲਾਕ ਇਕਾਈ ਦੇ ਖ਼ਜ਼ਾਨਚੀ ਹਰਨਰੈਣ ਸਿੱਧੂ ਮਲਕਾਣਾ ਨੂੰ ਜ਼ਿਲ੍ਹਾ ਜਥੇਬੰਦਕ ...
ਜਲੰਧਰ, 10 ਸਤੰਬਰ (ਅ.ਬ.)-10 ਸਤੰਬਰ ਨੂੰ ਸਿਟੀ ਬਿਊਟੀਫੁੱਲ ਦੇ ਨੌਜਵਾਨਾਂ ਨੇ ਹੋਟਲ ਅਰੋਮਾ ਚੰਡੀਗੜ੍ਹ ਵਿਖੇ ਇਕ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਦਿਨ ਵੇਖਿਆ ਕਿਉਂਕਿ ਓਥੇ ਵਿਦੇਸ਼ਾਂ 'ਚ ਪੜ੍ਹਨ ਦੇ ਚਾਹਵਾਨ, ਸੈਂਕੜੇ ਵਿਦਿਆਰਥੀਆਾ ਦੇ ਸੁਪਨੇ ਸੁਪਰ ...
ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦੇ ਵਿਦਿਅਕ ਸੰਸਥਾਵਾਂ 'ਚ ਸਿੱਖਿਆ ਹਾਸਲ ਕਰ ਰਹੇ ਕਸ਼ਮੀਰੀ ਵਿਦਿਆਰਥੀ 5 ਅਗਸਤ ਤੋਂ ਕਸ਼ਮੀਰ ਵਿਚ ਧਾਰਾ 370 ਤੋੜਨ ਦੇ ਨਾਲ ਬਣੇ ਹਾਲਾਤਾਂ ਤਹਿਤ ਸਮੱਸਿਆ ਨਾਲ ਘਿਰੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਤਲਵੰਡੀ ਸਾਬੋ, 10 ਸਤੰਬਰ (ਰਣਜੀਤ ਸਿੰਘ ਰਾਜੂ)-ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਚੁੱਕੇ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣਾ ਰਾਜਨੀਤਕ ਸਲਾਹਕਾਰ ...
ਗੋਨਿਆਣਾ, 10 ਸਤੰਬਰ (ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਅਮਰਗ੍ਹੜ ਵਿਖੇ ਇਕ ਸਰਦੂਲ ਸਿੰਘ ਪੁੱਤਰ ਜੋਗਿੰਦਰ ਸਿੰਘ 'ਤੇ ਜ਼ਮੀਨ ਦੇ ਝਗੜੇ ਦੇ ਚੱਲਦਿਆਂ ਬੀਤੇ ਦਿਨੀਂ ਹਮਲਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਭਾਰਤੀ ਦੰਡਾਂਵਲੀ ਦੀ ਧਾਰਾ 325, 323, ...
ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...
ਚਾਉਕੇ, 10 ਸਤੰਬਰ (ਮਨਜੀਤ ਸਿੰਘ ਘੜੈਲੀ)-ਜ਼ੋਨ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਡੀ. ਪੀ. ਈ. ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ੋਨ ਪੱਧਰ 'ਤੇ ਅੰਡਰ 17 ...
ਤਲਵੰਡੀ ਸਾਬੋ, 10 ਸਤੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪੜ੍ਹਾਈ ਕਰਦੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ...
ਬਠਿੰਡਾ, 10 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਲੋਕ ਇਨਸਾਫ਼ ਪਾਰਟੀ ਇਕਾਈ ਬਠਿੰਡਾ ਵਲੋਂ ਸਥਾਨਕ ਡਾ. ਅੰਬੇਦਕਰ ਪਾਰਕ ਕੋਲ ਇਕੱਠ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ...
ਬਾਲਿਆਂਵਾਲੀ, 10 ਸਤੰਬਰ (ਕੁਲਦੀਪ ਮਤਵਾਲਾ)- ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਪਿ੍ੰ: ਜਗਮੇਲ ਸਿੰਘ ਜਠੌਲ ਨੂੰ ਦਰਸ਼ਕਾਂ ਦੇ ਰੂ-ਬ-ਰੂ ਸਮਾਗਮ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬ੍ਰੇਰੀ ਬਾਲਿਆਂਵਾਲੀ ਵਿਖੇ ਕਰਵਾਇਆ ਗਿਆ¢ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ...
ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਪ੍ਰਵਾਸੀ ਲੇਬਰ ਦੇ 0 ਤੋਂ 5 ਸਾਲ ਦੇ ਬੱਚਿਆਂ ਵਿਚ ਪੋਲਿਓ ਦੇ ਖ਼ਾਤਮੇ ਲਈ 18687 ਪ੍ਰਵਾਸੀ ਬੱਚਿਆਂ ਨੂੰ ਪੋਲਿਓ ਰੋਧੀ ਬੂੰਦਾਂ ਪਿਲਾਉਣ ਲਈ 2 ਟਰਾਂਜ਼ਿਟ 53 ਮੋਬਾਈਲ ਟੀਮਾਂ, 87 ਘਰ-ਘਰ ਜਾਣ ਵਾਲੀਆਂ ਟੀਮਾਂ ਦਾ ਗਠਨ ਕੀਤਾ ਗਿਆ ...
ਕੋਟਫੱਤਾ, 10 ਸਤੰਬਰ (ਰਣਜੀਤ ਸਿੰਘ ਬੁੱਟਰ)-ਭਾਰਤੀ ਸਾਹਿਤ ਅਕਾਦਮੀ ਵਲੋਂ ਬੀਤੇ ਦਿਨੀਂ ਡਿਬਰੂਗੜ੍ਹ ਯੂਨੀਵਰਸਿਟੀ ਆਸਾਮ ਵਿਚ ਪ੍ਰਾਮਣਿਤ 24 ਭਾਸ਼ਾਵਾਂ ਦੇ ਯੁਵਾ ਲੇਖਕਾਂ ਦਾ ਸਨਮਾਨ ਕੀਤਾ ਗਿਆ, ਜਿਸ ਵਿਚ ਪੰਜਾਬੀ ਭਾਸ਼ਾ ਦੇ ਯੁਵਾ ਲੇਖਕ ਯਾਦਵਿੰਦਰ ਸੰਧੂ ਨੂੰ ਉਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX