ਤਾਜਾ ਖ਼ਬਰਾਂ


ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 minute ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  24 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  56 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  1 minute ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 4 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 3 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਜਗਰਾਓਂ

ਸੰਤ ਸੀਚੇਵਾਲ ਵਲੋਂ ਹੰਬੜਾਂ ਗੌਾਸਪੁਰ ਦਾ ਦੌਰਾ

ਹੰਬੜਾਂ, 11 ਸਤੰਬਰ (ਜਗਦੀਸ਼ ਸਿੰਘ ਗਿੱਲ)-ਬੇਟ ਇਲਾਕੇ 'ਚੋਂ ਲੰਘਦਾ ਬੁੱਢਾ ਨਾਲਾ ਤਾਂ ਬੇਟ ਦੇ ਲੋਕਾਂ ਲਈ ਵੱਡਾ ਸਰਾਪ ਹੀ ਹੈ, ਪਰ ਇਸ ਇਲਾਕੇ ਦੀਆਂ ਲੱਗੀਆਂ ਕਈ ਫ਼ੈਕਟਰੀਆਂ ਵੀ ਹਵਾ ਤੇ ਪਾਣੀ ਨੂੰ ਦੂਸ਼ਿਤ ਕਰ ਰਹੀਆਂ ਹਨ ਜਿਨ੍ਹਾਂ ਸਬੰਧੀ ਇਲਾਕੇ ਦੇ ਲੋਕਾਂ ਨੇ ਬਹੁਤ ਵਾਰੀ ਪ੍ਰਦੂਸ਼ਣ ਬੋਰਡ ਤੋਂ ਇਨ੍ਹਾਂ ਉਪਰ ਕਾਰਵਾਈ ਕਰਨ ਦੀ ਮੰਗ ਕੀਤੀ ਪਰ ਬੇਅਸਰ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਹੈ | ਹੰਬੜਾਂ ਕਸਬੇ ਤੇ ਨਾਲ ਲੱਗਦੇ ਪਿੰਡਾਂ ਵਿਚ ਫੈਕਟਰੀਆਂ ਦੇ ਪ੍ਰਦੂਸ਼ਣ ਦੀ ਮਾਰ ਦੇਖੀ ਜਾ ਸਕਦੀ ਹੈ ਤੇ ਫੈਕਟਰੀਆਂ ਦੇ ਪ੍ਰਦੂਸ਼ਣ ਨਾਲ ਜਿੱਥੇ ਮਨੁੱਖੀ ਜ਼ਿੰਦਗੀਆਂ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ, ਉੱਥੇ ਇਸ ਦੇ ਪ੍ਰਦੂਸ਼ਣ ਕਾਰਨ ਫ਼ਸਲਾਂ ਵੀ ਤਬਾਹ ਹੋ ਰਹੀਆਂ ਹਨ | ਇਸੇ ਤਰ੍ਹਾਂ ਕਸਬਾ ਹੰਬੜਾਂ ਤੇ ਗੌਾਸਪੁਰ ਦੇ ਕਿਸਾਨਾਂ ਜਿਨ੍ਹਾਂ ਦੀਆਂ ਫ਼ੈਕਟਰੀਆਂ ਦੇ ਪ੍ਰਦੂਸ਼ਣ ਕਾਰਨ ਫ਼ਸਲਾਂ ਖ਼ਰਾਬ ਹੋ ਚੁੱਕੀਆਂ ਹਨ, ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਈ ਵਾਰ ਪ੍ਰਦੂਸ਼ਣ ਫੈਲਾਅ ਰਹੀਆਂ ਫੈਕਟਰੀਆਂ ਅਤੇ ਪੇਪਰ ਮਿੱਲਾਂ ਸਬੰਧੀ ਸ਼ਿਕਾਇਤ ਕੀਤੀ ਜਾ ਚੁੱਕੀ ਸੀ, ਪਰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਤੇ ਐਸ.ਡੀ.ਓ ਵਲੋਂ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਜਿਸ 'ਤੇ ਦੁਖੀ ਹੋਏ ਕਿਸਾਨ ਮਨਜੀਤ ਸਿੰਘ ਭੈਰੋਮੁੰਨਾਂ, ਪੰਚ ਸੁਖਵਿੰਦਰ ਸਿੰਘ ਗੌਾਸਪੁਰ ਸਮੇਤ ਦਰਜਨ ਦੇ ਕਰੀਬ ਕਿਸਾਨਾਂ ਵਲੋਂ ਇਸ ਦੀ ਇਤਲਾਹ ਵਾਤਾਵਰਨ ਪ੍ਰੇਮੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸੰਤ ਬਲਵਬੀਰ ਸਿੰਘ ਸੀਚੇਵਾਲ ਨੂੰ ਕੀਤੀ ਗਈ ਜਿਸ 'ਤੇ ਅੱਜ ਸੰਤ ਬਲਵੀਰ ਸਿੰਘ ਸੀਚੇਵਾਲ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਆਲ੍ਹਾ ਅਧਿਕਾਰੀਆਂ ਨਾਲ ਪਿੰਡ ਗੌਾਸਪੁਰ ਹੰਬੜਾਂ ਵਿਖੇ ਪੁੱਜੇ ਜਿਨ੍ਹਾਂ ਨੇ ਖੁਦ ਫੈਕਟਰੀਆਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦੀ ਮਾਰ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਇਨਾਂ ਕੀਤਾ ਤੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਪ੍ਰਦੂਸ਼ਣ ਫੈਲਾਉਣ ਵਾਲੀਆਂ ਫੈਕਟਰੀਆਂ ਿਖ਼ਲਾਫ਼ ਸਖ਼ਤ ਕਾਰਵਈ ਅਮਲ ਵਿਚ ਲਿਉਣ ਲਈ ਅਧਿਕਾਰੀਆਂ ਨੂੰ ਕਹਿਣਗੇ | ਉਨ੍ਹਾਂ ਆਖਿਆ ਕਿ ਹਰ ਇਨਸਾਨ ਵਾਤਾਵਰਨ ਨੂੰ ਸੰਭਾਲਣ ਅਤੇ ਸਾਫ਼-ਸੁਥਰਾ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਏ ਇਹੀ ਮਨੁੱਖਤਾ ਦੀ ਅਸਲ ਸੇਵਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਵਾਧੂ ਥਾਵਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਇਸ ਮੌਕੇ 'ਤੇ ਗੁਰਦੁਆਰਾ ਕਮੇਟੀ ਹੰਬੜਾਂ ਦੇ ਪ੍ਰਧਾਨ ਤੇਜਾ ਸਿੰਘ ਗਿੱਲ, ਪੰਚ ਰਣਜੀਤ ਸਿੰਘ ਚੀਮਾਂ, ਪ੍ਰੀਤਮ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ, ਪ੍ਰਧਾਨ ਜਸਵੀਰ ਸਿੰਘ ਰਾਣਾ, ਭੁਪਿੰਦਰ ਸਿੰਘ ਮਠਾੜੂ ਆਦਿ ਮੌਜੂਦ ਸਨ |

ਪੌੜੀ ਤੋਂ ਪੈਰ ਫਿਸਲਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਰੇਲਵੇ ਵਿਭਾਗ ਵਿਚ ਬਿਜਲੀ ਮੁਲਾਜ਼ਮ ਵਜੋਂ ਕੰਮ ਕਰਦੇ ਇੱਕ ਵਿਅਕਤੀ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰੇਲਵੇ ਵਿਭਾਗ ਦੇ ਏ. ਐੱਸ. ਆਈ. ਜਗਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਜੀਵ ...

ਪੂਰੀ ਖ਼ਬਰ »

ਨਗਰ ਕੌਾਸਲ ਮਾਣਯੋਗ ਅਦਾਲਤ ਦੇ ਆਖਰੀ ਫ਼ੈਸਲੇ ਤੱਕ ਝਾਂਸੀ ਰਾਣੀ ਨੇੜੇ ਬਣਾਏ ਆਰਜ਼ੀ ਡੰਪ ਵਿਖੇ ਨਹੀਂ ਸੁੱਟ ਸਕੇਗੀ ਕੂੜਾ

ਜਗਰਾਉਂ, 11 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ) -ਝਾਂਸੀ ਰਾਣੀ ਚੌਾਕ ਨੇੜੇ ਬਣੇ ਕੂੜੇ ਦੇ ਆਰਜੀ ਡੰਪ ਪ੍ਰਤੀ ਮਾਣਯੋਗ ਅਦਾਲਤ ਨਗਰ ਕੌਾਸਲ ਨੰੂ ਝਟਕਾ ਦਿੰਦਿਆਂ ਆਖਰੀ ਫ਼ੈਸਲੇ ਤੱਕ ਕੂੜਾ ਨਾ ਸੁੱਟਣ ਦੀ ਹਦਾਇਤ ਕੀਤੀ | ਅਦਾਲਤ ਦੇ ਇਸ ਫ਼ੈਸਲੇ ਨਾਲ ਦੁਕਾਨਦਾਰ ਨੇ ਸੁੱਖ ...

ਪੂਰੀ ਖ਼ਬਰ »

ਮੇਲਾ ਛਪਾਰ ਵਿਖੇ ਸਿਹਤ ਵਿਭਾਗ ਦੇ 4 ਸਥਾਈ ਬੂਥ 'ਤੇ ਮੋਬਾਈਲ ਟੀਮ ਕੰਮ ਕਰੇਗੀ-ਐਸ.ਐਮ.ਓ.

ਲੋਹਟਬੱਦੀ, 11 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਮਾਲਵੇ ਦੀ ਧਰਤੀ 'ਤੇ ਲੱਗਣ ਵਾਲੇ ਪੇਂਡੂ ਮੇਲਿਆਂ ਦੇ ਸਿਰਤਾਜ ਮੇਲਾ ਛਪਾਰ ਵਿਖੇ ਜੁੜਨ ਵਾਲੇ ਲੱਖਾਂ ਗਿਣਤੀ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਸਿਹਤ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦਾ ਵਫ਼ਦ ਬਲਾਕ ਅਧਿਕਾਰੀਆਂ ਨੂੰ ਮਿਲਿਆ

ਸਿੱਧਵਾਂ ਬੇਟ, 11 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੇਂਡੂ ਮਜ਼ਦੂਰ ਯੂਨੀਅਨ (ਮਸਾਲ) ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਨੇ ਆਖਿਆ ਕਿ ਲੰਬੇ ਚਿਰਾਂ ਤੋਂ ਪਿੰਡ ਦੇ ਮਨਰੇਗਾ ਮਜ਼ਦੂਰਾਂ ਦੇ ਕੀਤੇ ਕੰਮ ਦੇ ਪੈਸੇ ਨਹੀਂ ਆ ਰਹੇ ਤੇ ਮਜ਼ਦੂਰ ਨਵੇਂ ਕੰਮ ਤੋਂ ਵੀ ਵਿਹਲੇ ਬੈਠੇ ...

ਪੂਰੀ ਖ਼ਬਰ »

ਐਫ.ਸੀ.ਆਈ. ਡੀਪੂ ਦੀ ਸਪੇਸ ਘਾਟ ਰਾਏਕੋਟ ਦੇ ਸ਼ੈੱਲਰ ਉਦਯੋਗ ਲਈ ਬਣੀ ਸਿਰਦਰਦੀ ਦਾ ਵਿਸ਼ਾ-ਮਾਲਕ ਚਿੰਤਤ

ਰਾਏਕੋਟ, 11 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰਾਂ ਤੇ ਐਫ.ਸੀ.ਆਈ. ਦੀਆਂ ਮਾੜੀਆਂ ਨੀਤੀਆਂ ਕਾਰਨ ਰਾਏਕੋਟ ਦਾ ਸ਼ੈਲਰ ਉਦਯੋਗ ਤਬਾਹ ਹੋਣ ਕਿਨਾਰੇ ਖੜ੍ਹਾ ਹੈ | ਇਸ ਮੌਕੇ ਸ਼ੈਲਰ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਪ੍ਰੇਮ ਗੋਇਲ ਤੇ ਸਕੱਤਰ ਹਰਸ਼ ਜੈਨ ਪਿ੍ੰਸ ਨੇ ...

ਪੂਰੀ ਖ਼ਬਰ »

ਕਾਂਗਰਸ ਨੇ ਵਿਕਾਸ ਲਈ ਹਲਕਾ ਦਾਖਾ ਦੇ ਲੋਕਾਂ ਨਾਲ ਕੀਤਾ ਧੋਖਾ- ਇਯਾਲੀ

ਮੁੱਲਾਂਪੁਰ-ਦਾਖਾ, 11 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਜ਼ਿਮਨੀ ਚੋਣ ਤੋਂ ਪਹਿਲਾਂ ਸੱਤ੍ਹਾਧਾਰੀ ਕਾਂਗਰਸ ਸਰਕਾਰ ਵਲੋਂ ਵੋਟਰਾਂ 'ਤੇ ਪ੍ਰਭਾਵ ਬਣਾਉਣ ਲਈ ਪਿਛਲੇ ਢਾਈ ਸਾਲ ਦੀ ਚੁੱਪ ਤੋਂ ਬਾਅਦ ਵਿਕਾਸ ਕੰਮਾਂ ਲਈ ਬਹੁਕਰੋੜੀ ਗ੍ਰਾਂਟ ਦੇ ਚੈੱਕ ਵੰਡਣ ...

ਪੂਰੀ ਖ਼ਬਰ »

ਮੇਲਾ ਛਪਾਰ ਦੀ ਕਾਨਫ਼ਰੰਸ ਲਈ ਕਾਫ਼ਲਾ ਰਵਾਨਾ ਹੋਵੇਗਾ

ਰਾਏਕੋਟ, 11 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 13 ਸਤੰਬਰ ਨੂੰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ | ਜਿਸ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ 50 ...

ਪੂਰੀ ਖ਼ਬਰ »

ਸਾਬਕਾ ਅਕਾਲੀ ਸਰਪੰਚਾਂ ਨੂੰ ਪੰਚਾਇਤ ਵਿਭਾਗ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਅਕਾਲੀ ਦਲ ਨੇ ਲਿਆ ਨੋਟਿਸ

ਰਾਏਕੋਟ, 11 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਬੀ.ਡੀ.ਪੀ.ਓ. ਦਫ਼ਤਰ ਰਾਏਕੋਟ ਵਲੋਂ ਅਕਾਲੀ ਦਲ ਦੇ ਸਾਬਕਾ ਸਰਪੰਚਾਂ ਿਖ਼ਲਾਫ਼ ਗ੍ਰਾਂਟਾਂ ਵਿਚ ਹੇਰ-ਫੇਰ ਕਰਨ ਦੇ ਕਥਿਤ ਦੋਸ਼ ਤਹਿਤ ਕੀਤੀ ਜਾ ਰਹੀ ਕਾਰਵਾਈ ਦਾ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਦਾ ਮੁੱਖ ਸਰਗਨਾ ਕਾਬੂ

ਹੰਬੜਾਂ, 11 ਸਤੰਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ 'ਚ ਪਿਛਲੇ ਦਿਨੀਂ ਹੋਈਆਂ ਚੋਰੀ ਦੀਆਂ ਵਾਰਦਾਤਾਂ ਜਿਸ 'ਚ 22 ਤੋਲੇ ਸੋਨਾ ਤੇ ਨਗਦੀ ਆਦਿ ਚੋਰੀ ਹੋਈ ਸੀ, ਦਾ ਮੁੱਖ ਸਰਗਨੇ ਨੂੰ ਹੰਬੜਾਂ ਪੁਲਿਸ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ | ਥਾਣਾ ਲਾਡੋਵਾਲ ਦੇ ਐਸ.ਐਚ.ਓ ...

ਪੂਰੀ ਖ਼ਬਰ »

ਸੈਂਟਰ ਜ਼ੋਨ ਦੀਆਂ ਖੇਡਾਂ 'ਚ ਬਗ਼ਲੀ ਕਲਾਂ ਸਕੂਲ ਨੇ ਜਿੱਤੀ ਓਵਰ ਆਲ ਟਰਾਫ਼ੀ

ਬੀਜਾ, 11 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਕੂਲ ਅਜਲੌਦ ਦੇ ਖੇਡ ਮੈਦਾਨ ਵਿਚ ਸੈਂਟਰ ਬਗ਼ਲੀ ਕਲਾਂ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਬਗ਼ਲੀ ਖ਼ੁਰਦ, ਭੌਰਲਾ, ਚਾਵਾ, ਹਰਬੰਸਪੁਰ, ਅਜਲੌਦ, ਦੀਵਾਲਾ ਦੀਆਂ ਸੈਂਟਰ ਪੱਧਰੀ ਖੇਡਾਂ ਹੋਈਆਂ | ਇਸ 'ਚ ...

ਪੂਰੀ ਖ਼ਬਰ »

ਬਿਜਲੀ ਪੈਨਸ਼ਨਰਾਂ ਨੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਦਿੱਤੀ ਚੇਤਾਵਨੀ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਬਿਜਲੀ ਬੋਰਡ ਦੇ ਪੈਨਸ਼ਨਰਾਂ ਦੀ ਜਥੇਬੰਦੀ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਹਰ ਰੋਜ਼ ਨਸ਼ੀਲੇ ਪਦਾਰਥਾਂ ਰਾਹੀਂ ਮਰ ਰਹੇ ਲੋਕਾਂ ਤੇ ਕਰਜ਼ੇ ਦੇ ਬੋਝ ਹੇਠਾਂ ਦੱਬ ਚੁੱਕੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਛਪਾਰ ਕਾਨਫ਼ਰੰਸ ਸਬੰਧੀ ਅਕਾਲੀ ਦਲ ਦੇ ਵਰਕਰਾਂ 'ਚ ਉਤਸ਼ਾਹ-ਮਿਹਰਬਾਨ

ਮਲੌਦ, 11 ਸਤੰਬਰ (ਨਿਜ਼ਾਮਪੁਰ)-13 ਸਤੰਬਰ ਨੂੰ ਪੰਜਾਬ ਦੇ ਮਸ਼ਹੂਰ ਮੇਲੇ ਛਪਾਰ 'ਤੇ ਅਕਾਲੀ ਦਲ ਦੀ ਹੋ ਰਹੀ ਕਾਨਫ਼ਰੰਸ ਸਬੰਧੀ ਹਲਕਾ ਪਾਇਲ ਦੇ ਪਿੰਡਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਵਿਧਾਇਕ ਲਖਵੀਰ ਸਿੰਘ ਨੇ ਸਿਆੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਲੌਦ, 11 ਸਤੰਬਰ (ਚਾਪੜਾ/ਨਿਜ਼ਾਮਪੁਰ)-ਪਿੰਡ ਸਿਆੜ ਦੇ ਮੌਜੂਦਾ ਮੈਂਬਰ ਪੰਚਾਇਤ ਮਾ: ਮਲਕੀਤ ਸਿੰਘ ਦੀ ਬੇਵਕਤੀ ਮੌਤ 'ਤੇ ਸਿਆੜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਕਿਹਾ ਕਿ ਮਾ: ਮਲਕੀਤ ਸਿੰਘ ਦੀ ਮੌਤ ਨਾਲ ਜਿੱਥੇ ...

ਪੂਰੀ ਖ਼ਬਰ »

ਬਲਰਾਮ ਸ਼ਰਮਾ ਦਾ ਰਾਸ਼ਟਰੀ ਪੁਰਸਕਾਰ ਮਿਲਣ 'ਤੇ ਸਨਮਾਨ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਸੰਤ ਬਾਬਾ ਕਰਨੈਲ ਸਿੰਘ ਦੀ ਅਗਵਾਈ 'ਚ ਸਰਕਾਰੀ ਮਿਡਲ ਸਕੂਲ ਰਾਮਗੜ੍ਹ ਵਿਖੇ ਸਮਾਗਮ ਕੀਤਾ ਗਿਆ | ਜਿਸ ਵਿਚ ਸਕੂਲ ਦੇ ਪੰਜਾਬੀ ਅਧਿਆਪਕ ਬਲਰਾਮ ਸ਼ਰਮਾ ਨੂੰ ਦੂਜੀ ਵਾਰ ਰਾਸ਼ਟਰਪਤੀ ਪੁਰਸਕਾਰ ...

ਪੂਰੀ ਖ਼ਬਰ »

ਜਥੇ: ਜੱਲ੍ਹਾ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਗਰੇਵਾਲ ਘਰ ਪੁੱਜੇ

ਪਾਇਲ, 11 ਸਤੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਕੋਰ ਕਮੇਟੀ ਮਹੇਸ਼ਇੰਦਰ ਸਿੰਘ ਗਰੇਵਾਲ ਪਿੰਡ ਜੱਲ੍ਹਾ ਵਿਖੇ ਜਥੇ: ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮੇਲਾ ਛਪਾਰ 'ਚ ਅਕਾਲੀ ਦਲ ਦੀ ਕਾਨਫ਼ਰੰਸ ਇਤਿਹਾਸ ਰਚੇਗੀ-ਇਯਾਲੀ

ਅਹਿਮਦਗੜ੍ਹ, 11 ਸਤੰਬਰ (ਪੁਰੀ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਪ੍ਰਤੀ ਲੋਕਾਂ ਤੇ ਵਰਕਰਾਂ ਵਿਚਕਾਰ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਕਰਦਿਆਂ ਕਾਨਫ਼ਰੰਸ ਦੇ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਇਸ ਵਾਰ ਗੁੱਗਾ ਮਾੜੀ ਮੰਦਿਰ ...

ਪੂਰੀ ਖ਼ਬਰ »

ਕਾਂਗਰਸ ਦੀ ਕਾਨਫ਼ਰੰਸ ਰਿਕਾਰਡ ਕਾਇਮ ਕਰੇਗੀ-ਭੈਣੀ

ਅਹਿਮਦਗੜ੍ਹ 11 ਸਤੰਬਰ (ਪੁਰੀ)-ਮੇਲਾ ਛਪਾਰ ਕਾਂਗਰਸ ਕਾਨਫ਼ਰੰਸ ਦੇ ਇੰਚਰਾਜ ਸਮੇਤ ਹਲਕੇ ਦਾਖਾ 'ਚ ਪਾਰਟੀ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਦੱਸਿਆ ਕਿ ਹਲਕਾ ਦਾਖਾ ਅੰਦਰ ਇਸ ਵਾਰ ਵੱਡੇ ਪੱਧਰ 'ਤੇ ਹੋਏ ਵਿਕਾਸ ਕਾਰਜਾਂ ਤੇ ਸਾਰੀਆਂ ਹੀ ਚੋਣਾਂ 'ਚ ਪਾਰਟੀ ਦੀ ਵੱਡੀ ...

ਪੂਰੀ ਖ਼ਬਰ »

ਮੇਲਾ ਛਪਾਰ ਵਿਖੇ ਅਕਾਲੀ ਦਲ (ਅ) ਵਿਸ਼ਾਲ ਕਾਨਫ਼ਰੰਸ ਕਰੇਗਾ-ਪੱਪੂ ਕਲਿਆਣ

ਅਹਿਮਦਗੜ੍ਹ, 11 ਸਤੰਬਰ (ਪੁਰੀ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ 13 ਸਤੰਬਰ ਨੂੰ ਵਿਸ਼ਾਲ ਕਾਨਫ਼ਰੰਸ ਕਰੇਗਾ | ਕਾਨਫ਼ਰੰਸ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਪੱਪੂ ਕਲਿਆਣ ਨੇ ਦੱਸਿਆ ਕਿ ਗੁੱਗਾ ਮਾੜੀ ਮੰਦਿਰ ਨੇੜੇ ਕਾਨਫ਼ਰੰਸ ਹੋਵੇਗੀ | ਜਿਸ ਵਿਚ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਦੋਬੁਰਜੀ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਨਗਰ ਕੌਾਸਲ ਦੋਰਾਹਾ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਨੇ ਕੌਾਸਲਰਾਂ ਸਮੇਤ ਮੌਕੇ 'ਤੇ ਜਾ ਕੇ ਕੰਮਾਂ ਦਾ ਨਿਰੀਖਣ ਕੀਤਾ | ਇਸ ਸਮੇਂ ਪ੍ਰਧਾਨ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਸੇਵਾ ਮੁਕਤੀ 'ਤੇ ਸਮਾਗਮ

ਮਲੌਦ, 11 ਸਤੰਬਰ (ਦਿਲਬਾਗ ਸਿੰਘ ਚਾਪੜਾ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਚੋਂਮੋ 'ਚ 38 ਸਾਲ ਬੇਦਾਗ਼ ਸੇਵਾ ਨਿਭਾਉਣ ਵਾਲੇ ਸਕੱਤਰ ਸਭਾ ਮੁਹੰਮਦ ਸਦੀਕ ਦੀ ਸੇਵਾ ਮੁਕਤੀ 'ਤੇ ਇਕ ਸਮਾਗਮ ਕੀਤਾ ਗਿਆ | ਇਸ ਸਮੇਂ ਸਭਾ ਦੇ ਪ੍ਰਧਾਨ ਮਾ: ਗੁਰਬਚਨ ਸਿੰਘ, ਸਰਪੰਚ ਜਤਿੰਦਰਪਾਲ ...

ਪੂਰੀ ਖ਼ਬਰ »

ਸ੍ਰੀ ਦੁਰਗਾ ਸ਼ਕਤੀ ਮੰਦਿਰ 'ਚ ਗਣੇਸ਼ ਮਹਾਂਉਤਸਵ ਮਨਾਇਆ

ਰਾਏਕੋਟ, 11 ਸਤੰਬਰ (ਸੁਸ਼ੀਲ)-ਸਥਾਨਕ ਸ਼੍ਰੀ ਦੁਰਗਾ ਸ਼ਕਤੀ ਮੰਦਰ ਦੀ ਪ੍ਰਬੰਧਕੀ ਕਮੇਟੀ ਵਲੋਂ 9 ਰੋਜ਼ਾ ਗਣੇਸ਼ ਮਹਾਂਉਤਸਵ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੰਦਰ ਕਮੇਟੀ ਦੇ ਪ੍ਰਧਾਨ ਮਨੋਹਰ ਲਾਲ ਲਾਡੀ ਦੀ ਦੇਖ-ਰੇਖ ਹੇਠ ਕਰਵਾਏ ਗਏ ਧਾਰਮਿਕ ...

ਪੂਰੀ ਖ਼ਬਰ »

ਸਮਾਜ ਸੇਵੀ ਨੇ ਵਿਦਿਆਰਥੀਆਂ ਨੂੰ ਬੂਟ ਵੰਡੇ

ਚੌਾਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਰਾਮਦਾਸੀਆ ਪਿੰਡ ਸਵੱਦੀ ਕਲਾਂ (ਪੱਛਮੀ) ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਜ ਸੇਵੀ ਹਰਦੇਵ ਸਿੰਘ ਤੇ ਬੀਬੀ ਨਰਿੰਦਰ ਕੌਰ ਗਰੇਵਾਲ ਇੰਗਲੈਂਡ ਵਿਸ਼ੇਸ਼ ਤੌਰ 'ਤੇ ਸਮਾਗਮ 'ਚ ...

ਪੂਰੀ ਖ਼ਬਰ »

ਇਯਾਲੀ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਚੌਾਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਪੰਚ ਗੁਰਦੀਪ ਸਿੰਘ ਕਾਕਾ ਸਵੱਦੀ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਐਤੀਆਣਾ 'ਚ ਬੂਟੇ ਲਗਾਏ

ਗੁਰੂਸਰ ਸੁਧਾਰ, 11 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਰੁੱਖਾਂ ਦਾ ਸਾਡੇ ਜੀਵਨ ਨਾਲ ਗੂੜਾ ਸਬੰਧ ਹੈ ਮਨੁੱਖ ਦੇ ਜੰਮਣ ਤੋਂ ਲੈ ਕੇ ਮਰਨ ਤੱਕ ਰੁੱਖ ਸਾਡੇ ਜੀਵਨ 'ਚ ਅਹਿਮ ਭੂਮਿਕਾ ਨਿਭਾਅ ਰਹੇ ਰੁੱਖ ਜਿੱਥੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ 'ਚ ਸਹਾਈ ਹੋ ਰਹੇ ਹਨ, ਉੱਥੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਜਗਰਾਉਂ ਦੀ ਮੀਟਿੰਗ

ਜਗਰਾਉਂ, 11 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਨੰਬਰਦਾਰਾ ਯੂਨੀਅਨ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਇਥੋਂ ਦੇ ਤਹਿਸੀਲ ਕੰਪਲੈਕਸ 'ਚ ਹੋਈ | ਮੀਟਿੰਗ 'ਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਅਮਰ ਸਿੰਘ ਢੱਟ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਰਾਏਕੋਟ, 11 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਜਥੇਬੰਦੀ ਦੇ ਸੀਨੀਅਰ ਆਗੂ ਸਵ: ਅਮਰ ਸਿੰਘ ਢੱਟ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ | ਇਸ ਮੌਕੇ ਹਰਮਿੰਦਰ ਸਿੰਘ ਤਾਜਪੁਰ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਨੇ ਦੱਸਿਆ ਕਿ ਸਵ: ਅਮਰ ਸਿੰਘ ਢੱਟ ...

ਪੂਰੀ ਖ਼ਬਰ »

ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਚੌਾਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਹਾਂਸ ਕਲਾਂ ਵਿਖੇ ਐੱਲ.ਆਈ.ਸੀ ਆਫ ਇੰਡੀਆ ਵਲੋਂ 'ਬੀਮਾ ਸਪਤਾਹ' ਦਿਵਸ ਮਨਾਇਆ ਗਿਆ | ਇਸ ਮੌਕੇ ਸੰਤਰਾਮ ਸਿੰਘ ਸੀਨੀਅਰ ਬਰਾਂਚ ਮੈਨੇਜਰ ਐੱਲ.ਆਈ.ਸੀ ਜਗਰਾਉਂ, ਸਰਪੰਚ ਮਨਜੀਤ ਸਿੰਘ ਹਾਂਸ ਕਲਾਂ, ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਵਲੋਂ ਸੋਲਰ ਪੈਨਲ ਲਗਾਉਣ ਲਈ ਕੈਂਪ

ਰਾਏਕੋਟ, 11 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਬ੍ਰਾਂਚ ਰਾਏਕੋਟ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਡਿਜੀਟਲ ਲਿਟਰੇਸੀ ਕੈਂਪ ਪਿੰਡ ਭੈਣੀ ਦਰੇੜਾ ਵਿਖੇ ਲਗਾਇਆ ਗਿਆ | ਇਹ ਸਕੀਮ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਮੇਲਾ ਛਪਾਰ ਕਾਨਫ਼ਰੰਸ 'ਚ ਵਰਕਰ ਉਤਸ਼ਾਹ ਨਾਲ ਪੁੱਜਣਗੇ-ਰਛੀਨ

ਪੱਖੋਵਾਲ/ਸਰਾਭਾ, 11 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਇਸ ਵਰੇ੍ਹ ਨੂੰ ਵਿਕਾਸ ਦੇ ਵਰੇ੍ਹ ਵਜੋਂ ਮਨਾ ਕੇ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਇਸ ਲਈ ਹਲਕੇ ਦੇ ਲੋਕਾਂ ਨੇ ਸੰਮਤੀ ਚੋਣਾਂ ਤੇ ਪੰਚਾਇਤੀ ਚੋਣਾਂ 'ਚ ਕਾਂਗਰਸੀ ...

ਪੂਰੀ ਖ਼ਬਰ »

ਨੌਜਵਾਨ ਸਭਾ ਤੇ ਗ੍ਰਾਮ ਪੰਚਾਇਤ ਨੇ ਕਬੂਤਰਬਾਜ਼ੀ ਮੁਕਾਬਲੇ ਕਰਵਾਏ

ਚੌਾਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਖੰਜਰਵਾਲ ਵਿਖੇ ਨੌਜਵਾਨ ਸਭਾ ਤੇ ਗ੍ਰਾਮ ਪੰਚਾਇਤ ਵਲੋਂ ਕਬੂਤਰਬਾਜ਼ੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, ਸਰਪੰਚ ਪਰਮਿੰਦਰ ਸਿੰਘ ਮਾਜਰੀ ਤੇ ਜਗਵਿੰਦਰ ਸਿੰਘ ਖੰਜਰਵਾਲ ...

ਪੂਰੀ ਖ਼ਬਰ »

ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦਾ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਨਮਾਨ

ਜਗਰਾਉਂ, 11 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਮਹਾਂਪੁਰਖ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੂੰ ਸਿੱਖੀ ਦੇ ਪ੍ਰਚਾਰ ਤੇ ਪਾਸਾਰ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਤਖ਼ਤ ...

ਪੂਰੀ ਖ਼ਬਰ »

ਦੁਸ਼ਮਣਾਂ 'ਤੇ ਕਹਿਰ ਬਣ ਕੇ ਟੁੱਟਣ ਵਾਲੇ ਸਾਰਾਗੜ੍ਹੀ ਦੇ ਮਹਾਨਾਇਕ ਹੌਲਦਾਰ ਈਸ਼ਰ ਸਿੰਘ ਦੇ ਜੱਦੀ ਪਿੰਡ ਝੋਰੜਾਂ ਨੂੰ ਸਰਕਾਰਾਂ ਨੇ ਵਿਸਾਰਿਆ

ਰਾਏਕੋਟ, 11 ਸਤੰਬਰ (ਸੁਸ਼ੀਲ)-ਦੁਨੀਆਂ ਦੀਆਂ ਮਹਾਨਤਮ ਲੜਾਈਆਂ 'ਚ ਸ਼ੁਮਾਰ ਸਾਰਾਗੜ੍ਹੀ ਦੀ ਲੜਾਈ ਦੇ ਮਹਾਂਨਾਇਕ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੇ ਰਾਏਕੋਟ ਨੇੜੇ ਸਥਿਤ ਜੱਦੀ ਪਿੰਡ ਝੋਰੜਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਸਦਾ ਅਣਗੌਲਿਆ ਹੀ ਰੱਖਿਆ ਹੈ | ਬੇਸ਼ੱਕ ...

ਪੂਰੀ ਖ਼ਬਰ »

ਡਾ : ਨਾਰੰਗਵਾਲ ਵਲੋਂ ਮੇਲਾ ਛਪਾਰ ਕਾਨਫ਼ਰੰਸ ਸਬੰਧੀ ਮੀਟਿੰਗ

ਪੱਖੋਵਾਲ/ਸਰਾਭਾ, 11 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਇਸ ਵਾਰ ਮੇਲਾ ਛਪਾਰ ਕਾਨਫ਼ਰੰਸ ਦਾ ਇਕੱਠ ਇਹ ਸਿੱਧ ਕਰ ਦੇਵੇਗਾ ਕਿ ਜਿੱਥੇ ਅਕਾਲੀ ਦਲ (ਬ) ਸੂਬੇ ਅੰਦਰ ਜ਼ਿਮਨੀ ਚੋਣਾਂ 'ਚ ਭਾਰੀ ਜਿੱਤ ਦਰਜ ਕਰਨਗੇ, ਉੱਥੇ ਹੀ 2022 'ਚ ਹੋਣ ਵਾਲੀਆਂ ਵਿਧਾਨ ਸਭਾਈ ਚੋਣਾਂ ਦੌਰਾਨ ਵੀ ...

ਪੂਰੀ ਖ਼ਬਰ »

ਗੁਰਦੁਆਰਾ ਮੋਰੀ ਗੇਟ ਵਿਖੇ ਗੁਰਮਤਿ ਸਮਾਗਮ

ਜਗਰਾਉਂ, 11 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ 'ਚ ਇਲਾਕੇ ਦੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਜਗਰਾਉਂ ਇਲਾਕੇ 'ਚ ਉਲੀਕੇ 13 ਸਮਾਗਮਾਂ 'ਚੋਂ 5ਵਾਂ ਗੁਰਮਤਿ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲੋਕਾਂ ਨੂੰ ਸੰਤੁਲਿਤ ਖੁਰਾਕ ਤੋਂ ਜਾਣੂ ਕਰਵਾਇਆ

ਸਿੱਧਵਾਂ ਬੇਟ, 11 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਿਹਤ ਵਿਭਾਗ ਵਲੋਂ ਪੂਰਾ ਸੰਤਬਰ ਮਹੀਨਾ ਪੋਸ਼ਣ ਅਭਿਆਨ ਵਜੋਂ ਮਨਾਇਆ ਜਾ ਰਿਹਾ ਹੈ | ਇਸ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਦੇ ਹੁਕਮਾਂ ਤਹਿਤ ਸਿਵਲ ਹਸਪਤਾਲ ਸਿੱਧਵਾਂ ਬੇਟ ਵਲੋਂ ਆਪਣੇ ਅਧੀਨ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਸ਼ਨ ਮੁਕਾਬਲੇ ਕਰਵਾਏ

ਚੌਾਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸਮੇਂ-ਸਮੇਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਨੂੰ ਵਾਟਰ ਕੂਲਰ ਤੇ ਫਿਲਟਰ ਭੇਟ

ਚੌਾਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਮਾਸਟਰ ਸੁਦਾਗਰ ਸਿੰਘ ਢਿੱਲੋਂ ਕੈਨੇਡਾ, ਪ੍ਰਧਾਨ ਸੁਰਜੀਤ ਸਿੰਘ ਢਿੱਲੋਂ, ਸਰਪੰਚ ਕੁਲਵਿੰਦਰ ਸਿੰਘ, ਸੈਂਟਰ ਹੈੱਡ ਟੀਚਰ ਬਲਵੀਰ ਸਿੰਘ ਤੇ ...

ਪੂਰੀ ਖ਼ਬਰ »

ਨੰਬਰਦਾਰ ਹਰਪਾਲ ਸਿੰਘ ਢੇਸੀ ਨੂੰ ਸ਼ਰਧਾਂਜਲੀਆਂ ਭੇਟ

ਹੰਬੜਾਂ, 11 ਸਤੰਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਕਲਾਂ ਵਿਖੇ ਨੰਬਰਦਾਰ ਹਰਪਾਲ ਸਿੰਘ ਢੇਸੀ (ਪੰਡੋਰੀ ਵਾਲੇ) ਦੀ ਅੰਤਿਮ ਅਰਦਾਸ ਮੌਕੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਪਮਾਲ ਗੁੱਗਾ ਮਾੜੀ ਮੇਲਾ ਸ਼ੁਰੂ

ਮੁੱਲਾਂਪੁਰ-ਦਾਖਾ, 11 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸਦੀਆ ਤੋਂ ਲੱਗਦੇ ਆ ਰਹੇ ਪਿੰਡ ਪਮਾਲ (ਲੁਧਿ:) ਵਿਖੇ ਗੁੱਗਾ ਮਾੜੀ ਅਸਥਾਨ ਉੱਪਰ ਮੇਲੇ ਤੋਂ ਪਹਿਲਾਂ ਅੱਜ ਚੌਾਕੀਆਂ ਵਾਲੇ ਦਿਨ ਸ਼ਰਧਾਲੂਆਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ, ਦੂਰੋਂ-ਨੇੜਿਉਂ ਪਹੁੰਚੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX