ਤਾਜਾ ਖ਼ਬਰਾਂ


ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  9 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  48 minutes ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  51 minutes ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  55 minutes ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 minute ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 4 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 4 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 4 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 4 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 4 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 5 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 5 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 6 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 5 hours ago
ਅੱਜ ਦਾ ਵਿਚਾਰ
. . .  about 7 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਫਰੀਦਕੋਟ / ਮੁਕਤਸਰ

ਦਰਿਆਵਾਂ 'ਚ ਜ਼ਹਿਰ ਘੋਲ ਰਹੀਆਂ ਸਨਅਤੀ ਇਕਾਈਆਂ ਿਖ਼ਲਾਫ਼ ਵਫ਼ਦ ਗਵਰਨਰ ਦੇ ਦੁਆਰ ਪੁੱਜਾ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਲੰਮੇਂ ਸਮੇਂ ਤੋਂ ਦਰਿਆਵਾਂ 'ਚ ਪੈ ਰਹੇ ਗੰਧਲੇ ਤੇ ਜ਼ਹਿਰੀਲੇ ਪਾਣੀ ਨੂੰ ਰੋਕਣ ਲਈ ਸੰਘਰਸ਼ ਕਰ ਰਹੇ ਵੱਖ-ਵੱਖ ਸੰਗਠਨਾਂ ਦੇ ਸਮੂਹ ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਤੇ ਮਹੇਸ਼ ਪੇਡੀਵਾਲ ਦੀ ਅਗਵਾਈ ਹੇਠ ਇਕ 8 ਮੈਂਬਰੀ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਵੀ. ਪੀ. ਸਿੰਘ ਬਦਨੌਰ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਦੂਸ਼ਿਤ ਪਾਣੀ ਨਾਲ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਰਾਜਪਾਲ ਨੂੰ ਮੰਗ-ਪੱਤਰ ਦੇਣ ਉਪਰੰਤ 'ਨਰੋਆ ਪੰਜਾਬ ਮੰਚ' ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਤੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੂਰਾ ਨੇ ਦੱਸਿਆ ਕਿ ਲੁਧਿਆਣੇ ਸਮੇਤ ਹੋਰ ਕਈ ਸ਼ਹਿਰਾਂ 'ਚ ਲੱਗੇ ਵੱਡੇ ਛੋਟੇ ਕਾਰਖਾਨਿਆਂ ਤੇ ਫ਼ੈਕਟਰੀਆਂ ਦੇ ਸਤਲੁਜ ਦਰਿਆ 'ਚ ਸੁੱਟੇ ਜਾ ਰਹੇ ਜ਼ਹਿਰੀਲੇ ਪਾਣੀ ਨਾਲ ਪੰਜਾਬ ਦੇ ਮਾਲਵਾ ਖੇਤਰ ਤੇ ਰਾਜਸਥਾਨ ਦੇ 9 ਜ਼ਿਲਿ੍ਹਆਂ 'ਚ ਕੈਂਸਰ, ਕਾਲਾ ਪੀਲੀਆ, ਚਮੜੀ ਰੋਗ, ਪੇਟ ਦੇ ਰੋਗਾਂ ਦੀਆਂ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫ਼ੈਲ ਰਹੀਆਂ ਹਨ, ਪਰ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਸਮੇਂ ਦੀਆਂ ਸਰਕਾਰਾਂ ਕੋਈ ਠੋਸ ਉਪਰਾਲਾ ਕਰਨ ਦੀ ਬਜਾਏ ਸਿਰਫ਼ ਖਾਨਾਪੂਰਤੀ ਕਰਕੇ ਲੱਖਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੀਆਂ ਹਨ, ਪਿਛਲੇ ਸਮੇਂ ਦੌਰਾਨ 44 ਉਦਯੋਗਿਕ ਇਕਾਈਆਂ ਨੂੰ ਪ੍ਰਦੂਸ਼ਿਤ ਪਾਣੀ ਬੁੱਢੇ ਨਾਲੇ ਰਾਹੀਂ ਦਰਿਆ 'ਚ ਮਿਲਾਉਣ ਕਰਕੇ ਤਾਲਾ ਲਗਾਇਆ ਗਿਆ ਸੀ, ਪਰ ਹੁਣ ਉਨ੍ਹਾਂ ਨੂੰ ਫਿਰ ਤੋਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ, ਵਫ਼ਦ 'ਚ ਮੌਜੂਦ ਬਲਤੇਜ ਪੰਨੂੰ ਅਤੇ ਰਾਜਸਥਾਨ ਟਰੱਸਟ ਦੇ ਚੇਅਰਮੈਨ ਮਹੇਸ਼ ਪੇਡੀਵਾਲ ਨੇ ਦੱਸਿਆ ਕਿ ਮੰਚ ਵਲੋਂ ਪਿਛਲੇ ਸਮੇਂ ਦੌਰਾਨ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੇਂਦਰੀ ਜਲ ਸਰੋਤ ਮੰਤਰੀ, ਹਿਮਾਚਲ ਦੇ ਮੁੱਖ ਮੰਤਰੀ ਤੋਂ ਇਲਾਵਾ ਨੈਸ਼ਨਲ ਗਰੀਨ ਟਿ੍ਬਿਊਨਲ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨਾਂ ਨਾਲ ਮੁਲਾਕਾਤਾਂ ਕਰਕੇ ਲੱਖਾਂ-ਕਰੋੜਾਂ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਮਸਲੇ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ | ਰਾਜਪਾਲ ਪੰਜਾਬ ਨੇ ਵਫ਼ਦ ਦੀ ਗੱਲ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ 'ਚ ਜਲਦ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਉਪਰੋਕਤ ਤੋਂ ਇਲਾਵਾ ਵਫ਼ਦ 'ਚ ਰਮਜ਼ਾਨ ਅਲੀ, ਸੁਰਿੰਦਰ ਸਪੀਕਰ ਆਦਿ ਸ਼ਾਮਿਲ ਸਨ |

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਥਾਣ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਲੂਕਾ ਦੇ ਵਸਨੀਕ ਇਕ ਵਿਅਕਤੀ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਘਰ ਦਾ ਜਿੰਦਰਾ ਤੋੜ ਕੇ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਸਥਾਨਕ ਭਾਨ ਸਿੰਘ ਕਾਲੋਨੀ ਵਿਖੇ ਇਕ ਘਰ ਦੇ ਜਿੰਦਰੇ ਤੋੜ ਕੇ ਚੋਰਾਂ ਵਲੋਂ ਸੋਨੇ ਚਾਂਦੀ ਦੇ ਗਹਿਣੇ, ਮੋਬਾਈਲ ਤੇ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਘਰ ਵਾਲਿਆਂ ਦੀ ਸ਼ਿਕਾਇਤ 'ਤੇ ਅਣਪਛਾਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਵਨਿਯੁਕਤ ਸਿਆਸੀ ਸਲਾਹਕਾਰ ਨੇ ਸੀਰ ਸੁਸਾਇਟੀ ਨੂੰ ਚੈੱਕ ਸੌ ਾਪਿਆ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਮੁੱਖ ਮੰਤਰੀ ਦੇ ਨਵਨਿਯੁਕਤ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਫ਼ਰੀਦਕੋਟ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕਿ੍ਸ਼ਨ ਨੂੰ 5 ਹਜ਼ਾਰ ਰੁਪਏ ਦਾ ਆਪਣੀ ਤਨਖ਼ਾਹ ...

ਪੂਰੀ ਖ਼ਬਰ »

ਪੰਜਾਬ ਲਘੂ ਉਦਯੋਗ ਦੇ ਚੇਅਰਮੈਨ ਵਲੋਂ ਸਨਅਤਕਾਰਾਂ ਨਾਲ ਮੀਟਿੰਗ

ਕੋਟਕਪੁਰਾ, 11 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਟਿਡ ਚੰਡੀਗੜ੍ਹ ਦੇ ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਵਲੋਂ ਇੱਥੋਂ ਦੀ ਫ਼ਰੀਦਕੋਟ ਸੜਕ 'ਤੇ ਇਕ ਹੋਟਲ 'ਚ ਫੋਕਲ ਪੁਆਇੰਟ ਦੇ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਗ਼ੰਦੇ ਪਾਣੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਨੇ ਦਿੱਤਾ ਰੋਸ ਧਰਨਾ

ਕੋਟਕਪੂਰਾ, 11 ਸਤੰਬਰ (ਮੋਹਰ ਸਿੰਘ ਗਿੱਲ) -ਇੱਥੋਂ ਦੀ ਹਰੀਨੌਾ ਸੜਕ 'ਤੇ ਧਰਮ ਸਿੰਘ ਪਟਵਾਰੀ ਵਾਲੀ ਗਲੀ ਵਿਚ ਗ਼ੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਪ੍ਰੇਸ਼ਾਨ ਮੁਹੱਲਾ ਵਾਸੀਆਂ ਨੇ ਕੋਟਕਪੂਰਾ ਵਿਖੇ ਹਰੀਨੌਾ ਸੜਕ ਉਪਰ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ | ਇਸ ਸੜਕ ...

ਪੂਰੀ ਖ਼ਬਰ »

ਕੋਟਕਪੂਰਾ ਸ਼ਹਿਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ

ਕੋਟਕਪੂਰਾ, 11 ਸਤੰਬਰ (ਮੇਘਰਾਜ)-ਕੋਟਕਪੂਰਾ ਸ਼ਹਿਰ 'ਚ ਕਈ ਦਿਨਾਂ ਤੋਂ ਗੰਦਗੀ ਦੇ ਥਾਂ-ਥਾਂ 'ਤੇ ਢੇਰ ਲੱਗ ਗਏ ਹਨ, ਜਿਸ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਹੈ | ਸਥਾਨਕ ਸਿਵਲ ਹਸਪਤਾਲ ਤੇ ਐੱਸ.ਡੀ.ਐੱਮ. ਦਫ਼ਤਰ ਦੇ ਸਾਹਮਣੇ ਕੋਟਕਪੂਰਾ-ਫ਼ਰੀਦਕੋਟ ਸੜਕ 'ਤੇ ਗੰਦਗੀ ਦਾ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ 13 ਨੂੰ ਕੰਮੇਆਣਾ ਆਉਣਗੇ

ਸਾਦਿਕ, 11 ਸਤੰਬਰ (ਆਰ. ਐਸ ਧੰੁਨਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਰੁਪੱਈਆਂਵਾਲਾ ਨੇ ਆਪਣੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕੇਂਦਰ ਸਰਕਾਰ ਤੋਂ ਕਿਸਾਨੀ ਮੰਗਾਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ ਦੇ ਪੀ. ਸੀ. ਐੱਸ. ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਫ਼ਰੀਦਕੋਟ ਦੇ ਪੀ. ਸੀ. ਐੱਸ. ਐਸੋਸੀਏਸ਼ਨ, ਕਾਨੂੰਨਗੋ ਐਸੋਸੀਏਸ਼ਨ ਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਅੱਜ ਕਲਮ ਛੋੜ ਹੜਤਾਲ ਕੀਤੀ ਗਈ ਅਤੇ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਕਾਲਾ ਦਿਨ ਮਨਾਇਆ ਗਿਆ | ...

ਪੂਰੀ ਖ਼ਬਰ »

ਕੋਟਕਪੂਰਾ 'ਚ ਗਲੀਆਂ ਦਾ ਗ਼ੰਦਾ ਪਾਣੀ ਉਛਲ ਕੇ ਮੁੱਖ ਰਸਤਿਆਂ 'ਤੇ ਆਇਆ

ਕੋਟਕਪੂਰਾ, 11 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੁਰਾ ਸ਼ਹਿਰ 'ਚ ਅੱਜ ਸਵੇਰ ਤੋੋਂ ਹੀ ਗਲੀਆਂ 'ਚ ਉਛਲਿਆ ਹੋਇਆ ਗ਼ੰਦਾ ਪਾਣੀ ਵੇਖ ਕੇ ਸਥਾਨਕ ਬਸ਼ਿੰਦੇ ਪ੍ਰੇਸ਼ਾਨ ਨਜ਼ਰ ਆਏ | ਹੌਲੀ-ਹੌਲੀ ਇਸ ਗ਼ੰਦੇ ਪਾਣੀ ਦਾ ਪੱਧਰ ਵੱਧਦਾ ਗਿਆ, ਇਸ ਦੇ ਨਾਲ ਹੀ ਲੋਕਾਂ ਦੀ ਆਵਾਜਾਈ ਦੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ 'ਇਨਕਲਾਬ ਜ਼ਿੰਦਾਬਾਦ' ਨਾਟਕ ਖੇਡਿਆ

ਸਾਦਿਕ, 11 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਪੰਜਾਬੀ ਲੋਕ ਰੰਗ ਮੰਚ ਵੈੱਲਫੇਅਰ ਸੁਸਾਇਟੀ ਮੋਗਾ ਵਲੋਂ ਨਸ਼ਿਆਂ ਵਿਰੋਧੀ ਇਨਕਲਾਬ ਜ਼ਿੰਦਾਬਾਦ ਜਾਗਰੂਕਤਾ ਨਾਟਕ ਖੇਡਿਆ ਗਿਆ | ਸੁਸਾਇਟੀ ਦੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸ਼ੁਰੂ

ਫ਼ਰੀਦਕੋਟ, 11 ਸਤੰਬਰ (ਸਤੀਸ਼ ਬਾਗ਼ੀ)-ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਾਰ ਬਖਸ਼ਿਸ਼ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਭਾਈ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਘੁਮਿਆਰਾ ਇਕਾਈ ਦੀ ਚੋਣ ਹੋਈ

ਫ਼ਰੀਦਕੋਟ, 11 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤਹਿਸੀਲ ਫ਼ਰੀਦਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਬਰਾੜ ਚੰਬੇਲੀ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਦੌਰਾਨ ਪਿੰਡ ਘੁਮਿਆਰਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕਰ ਲਈ ਗਈ | ਚੁਣੇ ਗਏ ਅਹੁਦੇਦਾਰਾਂ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਦੀ ਨਿਯੁਕਤੀ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬਰਗਾੜੀ, 11 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਮੰਤਰੀ ਦਾ ਦਰਜਾ ਦਿੱਤੇ ਜਾਣ ਦੀ ਖੁਸ਼ੀ 'ਚ ਪਿੰਡ ਬੁਰਜ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਸਰੇ ਦੇ ਖ਼ਾਤਮੇ ਤੇ ਰੂਬੈਲਾ ਕੰਟਰੋਲ ਸਬੰਧੀ ਵਰਕਸ਼ਾਪ ਲਗਾਈ

ਫ਼ਰੀਦਕੋਟ, 11 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਇਕ ਰਾਜ ਵਿਆਪੀ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿਚ ਖਸਰੇ ਤੇ ਰੁਬੈਲਾ ਰੋਗ ਤੋਂ ਬਚਾਅ ਲਈ ਇਕ ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਵਰਕਸ਼ਾਪ ਲਗਾਈ ਗਈ | ਇਸ ਮੁਹਿੰਮ ਅਧੀਨ ਜ਼ਿਲ੍ਹੇ ...

ਪੂਰੀ ਖ਼ਬਰ »

ਆਈ. ਟੀ. ਆਈ. ਫ਼ਰੀਦਕੋਟ 'ਚ ਪੋਸ਼ਣ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 11 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਆਈ. ਟੀ. ਆਈ. ਫ਼ਰੀਦਕੋਟ 'ਚ ਪੋਸ਼ਣ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ 50 ਦੇ ਕਰੀਬ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਦਵਿੰਦਰ ...

ਪੂਰੀ ਖ਼ਬਰ »

ਯੂਥ ਫ਼ਾਰ ਸਵਰਾਜ ਨੇ ਪਾਸ਼ ਨੂੰ ਸਮਰਪਿਤ ਸਭਿਆਚਾਰਕ ਸਮਾਗਮ ਕਰਵਾਇਆ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਯੂਥ ਫ਼ਾਰ ਸਵਰਾਜ ਜਥੇਬੰਦੀ ਦੀ ਅਗਵਾਈ ਹੇਠ ਸਥਾਨਕ ਸਰਾਕਰੀ ਬਰਜਿੰਦਰਾ ਕਾਲਜ ਵਿਖੇ ਪੰਜਾਬੀ ਦੇ ਜੁਝਾਰੂ ਕਵੀ ਤੇ ਚਿੰਤਕ ਅਵਤਾਰ ਸਿੰਘ ਪਾਸ਼ ਦੇ ਜਨਮ ਦਿਨ ਨੂੰ ਸਮਰਪਿਤ“ 'ਲਿਖਤੁਮ ਪਾਸ਼ ਜ਼ਿੰਦਗੀ ਦੇ ਗੀਤ'” ਨਾਮਕ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦਾ ਗਠਨ

ਸਾਦਿਕ, 11 ਸਤੰਬਰ (ਆਰ. ਐਸ. ਧੰੁਨਾ)-ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਵਾਉਣ ਤੇ ਛੋਟੀ ਕਿਸਾਨੀ ਨੂੰ ਬਚਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ 25 ਤੋਂ 27 ਸਤੰਬਰ ਤੱਕ ਡੀ. ਸੀ. ਦਫ਼ਤਰਾਂ ਮੂਹਰੇ ਦਿਨ ਰਾਤ ਦੇ ਧਰਨੇ ਦਿੱਤੇ ਜਾਣਗੇ | ਇਹ ਜਾਣਕਾਰੀ ਕਿਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਚੌਾਕ 'ਚ ਟ੍ਰੈਫ਼ਿਕ ਪੁਲਿਸ

ਫ਼ਰੀਦਕੋਟ, 11 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਸਥਾਨਕ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ਦੇ ਪੁਲ ਨੇੜੇ ਬਣੇ ਹੋਏ ਬਾਬਾ ਫ਼ਰੀਦ ਚੌਾਕ 'ਚ ਕਈ ਵਾਰ ਵੱਖ-ਵੱਖ ਦਿਸ਼ਾ ਤੋਂ ਗੱਡੀਆਂ ਇਕੱਠੀਆਂ ਹੋਣ ਕਰਕੇ ਟਰੈਫ਼ਿਕ ਜਾਮ ਹੋਣ ਕਰਕੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਦੇ ਸਲਾਹਕਾਰ ਬਣਨ 'ਤੇ ਖੁਸ਼ੀ ਪ੍ਰਗਟਾਈ

ਬਰਗਾੜੀ, 11 ਸਤੰਬਰ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਕਾਂਗਰਸੀ ਆਗੂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਾਏ ਜਾਣ 'ਤੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਤਾਈਕਵਾਂਡੋ 'ਚ ਜੇਤੂ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਬੀਤੇਂ ਦਿਨੀਂ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਕੂਲ ਦੇ 8 ਵਿੱਦਿਆਰਥੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਜ਼ੀਗਰ ਬਸਤੀ ਨਜ਼ਦੀਕ ਖੜ੍ਹੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਫ਼ਰੀਦਕੋਟ, 11 ਸਤੰਬਰ (ਸਤੀਸ਼ ਬਾਗ਼ੀ)- ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਦੇ ਮੁੱਖ ਦਰਵਾਜ਼ੇ ਕੋਲ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਿੱਥੇ ਸਕੂਲੀ ਸਟਾਫ਼ ਤੇ ਬੱਚਿਆਂ ਨੂੰ ਭਾਰੀ ਮੁਸ਼ਕਲ ਪੇਸ਼ ਆ ਰਹੀ ਹੈ, ਉੱਥੇ ਇਸ ਬਸਤੀ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਕਾਬੂ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਸੀ.ਆਈ. ਏ. ਸਟਾਫ਼ ਜੈਤੋ ਪੁਲਿਸ ਵਲੋਂ ਸਥਾਨਕ ਫ਼ਿਰੋਜ਼ਪੁਰ ਰੋਡ ਤੋਂ 9 ਗ੍ਰਾਮ 25 ਮਿਲੀ ਹੈਰੋਇਨ ਸਮੇਤ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਤਿੰਨਾਂ ਨੂੰ ਕਾਬੂ ਕਰਕੇ ਥਾਣਾ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਨੇ ਸ਼ਹਿਰ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਚੁੱਕਿਆ ਉਸਾਰੂ ਕਦਮ

ਜੈਤੋ, 11 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਆਮ ਆਦਮੀ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਅਮੋਲਕ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਸਥਾਨਕ ਸ਼ਹਿਰ ਦੇ ਅੱਧ ਵਿਚਕਾਰ ਲਟਕ ਰਹੇ ਸੀਵਰੇਜ ਦੇ ਪ੍ਰਾਜੈਕਟ ਤਹਿਤ ਪਿਛਲੇ ਲੰਮੇ ਸਮੇਂ ਤੋਂ ਪੁੱਟੀਆਂ ਹੋਈਆਂ ਸ਼ਹਿਰ ਦੀਆਂ ਗਲੀਆਂ ...

ਪੂਰੀ ਖ਼ਬਰ »

ਪੋ੍ਰ. ਸਤਵਿੰਦਰ ਕੌਰ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਕੋਟਕਪੂਰਾ, 11 ਸਤੰਬਰ (ਮੇਘਰਾਜ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਪ੍ਰੋ. ਸਤਵਿੰਦਰ ਕੌਰ ਨੇ ਅੱਜ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ ਹੈ | ਉਹ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਤੋਂ ਪਦਉੱਨਤ ਹੋ ਕੇ ਇੱਥੇ ਪਿ੍ੰਸੀਪਲ ਵਜੋਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਨੇ ਅੱਜ ਦੇ ਬੰਦ ਸਬੰਧੀ ਪਰਚੇ ਵੰਡੇ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਐੱਸ.ਸੀ/ਓ.ਬੀ.ਸੀ/ਈ.ਬੀ.ਸੀ. ਤੇ ਘੱਟ ਗਿਣਤੀ ਵਿਦਿਆਰਥੀਆਂ ਦੀ ਪੂਰੀ ਫ਼ੀਸ ਮੁਆਫ਼ੀ, ਲੜਕੀਆਂ ਦੀ ਪੀ.ਐੱਚ.ਡੀ ਤੱਕ ਦੀ ਵਿੱਦਿਆ ਮੁਫ਼ਤ ਕਰਵਾਉਣ ਤੇ ...

ਪੂਰੀ ਖ਼ਬਰ »

ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਅਧਿਆਪਕਾਂ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਬਾਈਕਾਟ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)- ਈ.ਜੀ.ਐੱਸ./ ਏ.ਆਈ.ਈ./ ਐੱਸ.ਟੀ.ਆਰ. ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸਮੂਹ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਸਰਕਾਰ ...

ਪੂਰੀ ਖ਼ਬਰ »

ਮਨਜੀਤ ਸਿੰਘ ਢੇਸੀ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਮਨਜੀਤ ਸਿੰਘ ਢੇਸੀ ਪੀ. ਪੀ. ਐੱਸ. ਨੇ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ | ਵਰਨਣਯੋਗ ਹੈ ਕਿ ਸ: ਢੇਸੀ ਇਸ ਤੋਂ ਪਹਿਲਾਂ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਜੋਂ ਵੀ ਸੇਵਾਵਾਂ ਨਿਭਾਅ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਵਲੋਂ ਅਧਿਆਪਕਾਂ ਦਾ ਸਨਮਾਨ

ਫ਼ਰੀਦਕੋਟ, 11 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਵਿਖੇ ਅਧਿਆਪਕ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਅਮਨਦੀਪ ਦੂਆ ਇੰਗਲੈਂਡ ਸਨ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX