ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  24 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  41 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 7 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  6 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  51 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਲੁਧਿਆਣਾ

ਲੁਧਿਆਣਾ ਦੇ ਰੈਸਟੋਰੈਂਟ ਤੇ ਬੀਅਰ ਬਾਰ ਗੁੰਡਾਗਰਦੀ ਦੇ ਅੱਡੇ ਬਣੇ


ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਸ਼ਹਿਰ ਦੇ ਕਈ ਰੈਸਟੋਰੈਂਟ ਅਤੇ ਬੀਅਰ ਬਾਰ ਅੱਜ ਕੱਲ੍ਹ ਗੁੰਡਾਗਰਦੀ ਦੇ ਅੱਡੇ ਬਣੇ ਹੋਏ ਹਨ ਅਤੇ ਇਨ੍ਹਾਂ ਗੁੰਡਾਗਰਦੀ ਨੂੰ ਰੋਕਣ ਵਿਚ ਪੁਲਿਸ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪੈਵੀਲੀਅਨ ਮਾਲ 'ਚ ਕਾਂਗਰਸੀ ਆਗੂਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਕਾਂਗਰਸੀ ਆਗੂ ਦੀ ਹੋਈ ਹੱਤਿਆ ਨੇ ਇਕ ਵਾਰ ਫਿਰ ਮਾਲ ਦੀ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਬੀਤੀ ਰਾਤ ਵਾਪਰੀ ਕਾਂਗਰਸੀ ਆਗੂ ਦੀ ਕਤਲ ਦੀ ਘਟਨਾ ਕਾਰਨ ਪੁਲਿਸ ਦੀ ਕਾਰਗੁਜ਼ਾਰੀ ਅਤੇ ਮਾਲ ਦੀ ਸੁਰੱਖਿਆ ਵੀ ਸ਼ੱਕ ਦੇ ਘੇਰੇ ਅੰਦਰ ਆ ਗਈ ਹੈ। ਪੁਲਿਸ ਵਲੋਂ ਸ਼ਰ੍ਹੇਆਮ ਹਥਿਆਰ ਲਿਜਾਉਣ ਦੀ ਪਾਬੰਦੀ ਲਗਾਈ ਹੋਈ ਹੈ, ਪਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਦੋਸ਼ੀ ਸ਼ਰ੍ਹੇਆਮ ਮਾਲਜ਼ 'ਚ ਹਥਿਆਰ ਲੈ ਕੇ ਦਾਖ਼ਲ ਹੁੰਦੇ ਹਨ ਅਤੇ ਉਥੇ ਗੋਲੀਆਂ ਚਲਾ ਕੇ ਇਕ ਨੌਜਵਾਨ ਦਾ ਕਤਲ ਕਰ ਦਿੰਦੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਮਾਲ ਵਿਚ ਦਾਖਲ ਹੋਣ ਸਮੇਂ ਇਨ੍ਹਾਂ ਸੁਰੱਖਿਆ ਮੁਲਾਜ਼ਮਾਂ ਵਲੋਂ ਦੋਸ਼ੀ ਨੌਜਵਾਨਾਂ ਦੀ ਚੈਕਿੰਗ ਕਿਉਂ ਨਹੀਂ ਕੀਤੀ ਗਈ। ਸ਼ਹਿਰ ਵਿਚ ਦੇਰ ਰਾਤ ਤੱਕ ਰੈਸਟੋਰੈਂਟ ਅਤੇ ਬੀਅਰ ਬਾਰ ਦੇ ਖੁੱਲ੍ਹੇ ਹੋਣ ਕਾਰਨ ਹੁੰਦੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਆਮ ਗੱਲ ਹੈ, ਪਰ ਪੁਲਿਸ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ। ਜੇਕਰ ਪੁਲਿਸ ਵਲੋਂ ਦੇਰ ਰਾਤ 12 ਵਜੇ ਤੱਕ ਰੈਸਟੋਰੈਂਟ ਅਤੇ ਬੀਅਰ ਬਾਰ ਬੰਦ ਕਰਨ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਂਦਾ ਤਾਂ ਦੇਰ ਰਾਤ ਹੋਈ ਇਸ ਘਟਨਾ ਨੂੰ ਟਾਲਿਆ ਜਾ ਸਕਦਾ ਸੀ, ਪਰ ਹੁਣ ਪੁਲਿਸ ਅਧਿਕਾਰੀ ਵੀ ਇਨ੍ਹਾਂ ਮਾਮਲਿਆਂ ਦੀ ਜਾਂਚ ਦਾ ਕਹਿ ਰਹੇ ਹਨ।
ਪੈਵੇਲੀਅਨ ਮਾਲ 'ਚ ਹੋਈ ਘਟਨਾ ਤੋਂ ਸਬਕ ਲੈਣ ਹੋਰ ਮਾਲ ਪ੍ਰਬੰਧਕ-ਚੰਦਰਕਾਂਤ ਚੱਢਾ
ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)-ਪਿਛਲੇ ਦਿਨੀਂ ਪੈਵੇਲੀਅਨ ਮਾਲ ਦੇ ਇਕ ਰੇਸਤਰ੍ਹਾਂ 'ਚ ਜਨਮ ਦਿਨ ਪਾਰਟੀ 'ਚ ਹੋਈ ਆਪਸੀ ਤਕਰਾਰ 'ਚ ਇਕ ਵਿਅਕਤੀ ਪਾਸੋਂ ਦੂਜੇ ਵਿਅਕਤੀ 'ਤੇ ਗੋਲੀ ਚਲਾਉਣ ਨਾਲ ਉਕਤ ਵਿਅਕਤੀ ਦੀ ਮੌਤ ਦੀ ਘਟਨਾ ਨੂੰ ਸ਼ਿਵਸੈਨਾ ਹਿੰਦੁਸਤਾਨ ਨੇ ਨਿੰਦਣਯੋਗ ਦੱਸਿਆ ਹੈ। ਚੰਦਰਕਾਂਤ ਚੱਢਾ ਨੇ ਲੁਧਿਆਣਾ ਦੇ ਹੋਰ ਮਾਲ ਪ੍ਰਬੰਧਕਾਂ ਨੂੰ ਪੈਵੇਲੀਅਨ ਮਾਲ 'ਚ ਵਾਪਰੀ ਘਟਨਾ ਤੋਂ ਸਬਕ ਲੈਂਦੇ ਹੋਏ ਲੋਕਾਂ ਦੀ ਸੁਰੱਖਿਆ ਪੁਖਤਾ ਕਰਨ ਨੂੰ ਕਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੈਵੇਲੀਅਨ ਮਾਲ ਵਿਚ ਰੋਕ ਦੇ ਬਾਵਜੂਦ ਅਸਲ੍ਹਾ ਦਾਖ਼ਲ ਹੋਣ ਤੇ ਜ਼ਿੰਮੇਵਾਰ ਸੁਰੱਖਿਆ ਅਧਿਕਾਰੀਆਂ, ਮਾਲ ਪ੍ਰਬੰਧਕਾਂ ਅਤੇ ਰੇਸਤਰ੍ਹਾਂ ਸੰਚਾਲਕ ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਰੈਸਟੋਰੈਂਟ 11:30 ਵਜੇ ਬੰਦ ਕਰਨ ਦੇ ਜਾਰੀ ਕੀਤੇ ਨਵੇਂ ਹੁਕਮ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਸ਼ਨ ਚੌਕ ਸਥਿਤ ਪੈਵੇਲੀਅਨ ਮਾਲ 'ਚ ਸਥਿਤ ਰੈਸਟੋਰੈਂਟ 'ਚ ਹੋਈ ਕਾਂਗਰਸੀ ਆਗੂ ਦੇ ਕਤਲ ਤੋਂ ਬਾਅਦ ਹਰਕਤ 'ਚ ਆਈ ਪੁਲਿਸ ਨੇ ਅੱਜ ਰੈਸਟੋਰੈਂਟ ਅਤੇ ਹੋਰ ਅਜਿਹੀਆਂ ਥਾਵਾਂ ਨੂੰ ਬੰਦ ਕਰਨ ਦੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਹੁਣ ਸ਼ਹਿਰ ਵਿਚ ਰੈਸਟੋਰੈਂਟ 11:30 ਵਜੇ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11 ਵਜੇ ਤੱਕ ਹੀ ਖੁੱਲ੍ਹੀਆਂ ਰਹਿ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਮਾਲਕਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲੁਧਿਆਣਾ 'ਚ ਕਾਨੂੰਨ ਵਿਵਸਥਾ ਚਿੰਤਾਜਨਕ-ਗੁਰਦੀਪ ਗੋਸ਼ਾ
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਲੁਧਿਆਣਾ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਲਈ ਸਰਕਾਰ ਅਤੇ ਪੁਲਿਸ ਨੂੰ ਜ਼ਿੰਮੇਵਾਰ ਦੱਸਿਆ ਹੈ। ਸ: ਗੋਸ਼ਾ ਨੇ ਦੱਸਿਆ ਕਿ ਪੁਲਿਸ ਸਿਰਫ਼ ਮਾਲ ਵਿਚ ਹਥਿਆਰਾਂ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕਰਦੀ ਹੈ ਅਤੇ ਰੈਸਟੋਰੈਂਟਾਂ ਅਤੇ ਹੋਟਲਾਂ ਲਈ ਸਮਾਂ ਵੀ 11 ਵਜੇ ਤੱਕ ਨਿਰਧਾਰਤ ਕੀਤਾ ਗਿਆ ਸੀ । ਪੁਲਿਸ ਉਲੰਘਣਾ ਦੀ ਕੋਈ ਜਾਂਚ ਨਹੀਂ ਕਰਦੀ ਅਤੇ ਮਾਲ 'ਚ ਹੋਇਆ ਕਤਲ ਇਸ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਾਂਗਰਸੀ ਨੇਤਾਵਾਂ ਅਤੇ ਕੈਬਨਿਟ ਰੈਂਕ ਵਾਲੇ ਵਿਧਾਇਕਾਂ ਅਤੇ ਚੇਅਰਮੈਨ ਤੋਂ ਸੁਰੱਖਿਆ ਕਰਮਚਾਰੀ ਵਾਪਸ ਲੈਣ ਅਤੇ ਉਨ੍ਹਾਂ ਨੂੰ ਫੀਲਡ 'ਚ ਤਾਇਨਾਤ ਕਰਨ।
ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਨੌਬੀ
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਆਗੂ ਐਡਵੋਕੇਟ ਇੰਦਰਪਾਲ ਸਿੰਘ ਨੌਬੀ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵਲੋਂ ਰਾਤ ਰੈਸਟੋਰੈਂਟ ਅਤੇ ਹੋਰ ਅਜਿਹੀਆਂ ਥਾਵਾਂ ਨੂੰ ਬੰਦ ਕਰਨ ਲਈ ਮਿੱਥੇ ਸਮੇਂ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਬੀਤੀ ਰਾਤ ਰੈਸਟੋਰੈਂਟ 'ਚ ਹੋਈ ਘਟਨਾ ਮੁੜ ਤੋਂ ਨਾ ਵਾਪਰ ਸਕੇ।

 

ਦਿਨ-ਦਿਹਾੜੇ ਚੋਰਾਂ ਨੇ ਦੋ ਦੁਕਾਨਾਂ ਦੇ ਗੱਲੇ ਤੋੜ ਕੇ ਨਕਦੀ ਉਡਾਈ

ਫੁੱਲਾਂਵਾਲ, 14 ਸਤੰਬਰ (ਮਨਜੀਤ ਸਿੰਘ ਦੁੱਗਰੀ)- ਅੱਜ ਬਾਅਦ ਦੁਪਹਿਰ ਧਾਂਦਰਾ ਰੋਡ ਜੌਸਫ਼ ਸਕੂਲ ਦੇ ਸਾਹਮਣੇ ਇਕ ਸਜਾਵਟੀ ਫੁੱਲਾਂ ਦੀ ਦੁਕਾਨ ਅਤੇ ਨਾਲ ਲੱਗਦੀ ਕੱਪੜੇ ਦੀ ਦੁਕਾਨ ਤੋਂ ਦਿਨ ਦਿਹਾੜੇ ਦੁਕਾਨਾਂ ਦੇ ਬਾਹਰ ਲੱਗੇ ਸ਼ੀਸ਼ੇ ਵਾਲੇ ਗੇਟਾਂ ਨੂੰ ਪੇਚਕਸਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅਨਸ਼ਲ ਅੰਸਾਰੀ ਵਾਸੀ ਪਿੰਡ ...

ਪੂਰੀ ਖ਼ਬਰ »

ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਮਹਾਂਨਗਰ ਦੇ ਬਾਜ਼ਾਰਾਂ ਤੇ ਕਾਰਖ਼ਾਨਿਆਂ 'ਚ ਬੇਰੌਣਕੀ

ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)-ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਮਹਾਂਨਗਰ ਦੇ ਬਾਜ਼ਾਰਾਂ ਤੇ ਕਾਰਖ਼ਾਨਿਆਂ ਵਿਚ ਬੇਰੌਣਕੀ ਤੋਂ ਪ੍ਰੇਸ਼ਾਨ ਕਾਰੋਬਾਰੀਆਂ ਤੇ ਵਪਾਰੀਆਂ ਦੀ ਇਕ ਅਹਿਮ ਮੀਟਿੰਗ ਅਕਾਲ ਮਾਰਕੀਟ ਵਿਖੇ ਅਕਾਲ ਮਾਰਕੀਟ ਰੈਡੀਮੇਡ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਰੇਲ ਗੱਡੀ ਹੇਠਾਂ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਨਿਊ ਕੁੰਦਨਪੁਰੀ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਗੱਡੀ ...

ਪੂਰੀ ਖ਼ਬਰ »

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਤਿੰਨ ਨੌਜਵਾਨ ਗਿ੍ਫ਼ਤਾਰ, ਪੰਜ ਫ਼ਰਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ ਵਿਚ ਘਰ ਵਿਚ ਜਬਰੀ ਦਾਖ਼ਲ ਹੋ ਕੇ ਲੜਕੀ ਦੀ ਕੁੱਟਮਾਰ ਕਰਨ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਨੌਬੀ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਆਗੂ ਐਡਵੋਕੇਟ ਇੰਦਰਪਾਲ ਸਿੰਘ ਨੌਬੀ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵਲੋਂ ਰਾਤ ਰੈਸਟੋਰੈਂਟ ਅਤੇ ਹੋਰ ਅਜਿਹੀਆਂ ਥਾਵਾਂ ਨੂੰ ਬੰਦ ਕਰਨ ਲਈ ਮਿੱਥੇ ਸਮੇਂ ਸਬੰਧੀ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਵਾਹਨ ਵੀ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਐਸ.ਐਚ.ਓ. ਬਿਟਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਰਾਂ ਨੇ ਦੋ ਘਰਾਂ 'ਚ ਲਾਈ ਸੰਨ੍ਹ

ਫੁੱਲਾਂਵਾਲ, 14 ਸਤੰਬਰ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਚੋਰਾਂ ਨੇ ਭਾਈ ਹਿੰਮਤ ਸਿੰਘ ਨਗਰ ਬਲਾਕ ਸੀ ਦੁੱਗਰੀ ਵਿਖੇ ਸੰਨ੍ਹ ਲਾਉਂਦਿਆਂ ਦੋ ਘਰਾਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱੱਤਾ ¢ ਪਹਿਲੀ ਵਾਰਦਾਤ ਸੰਦੀਪ ਕੁਮਾਰ ਜੋ ਕੰਪਿਊਟਰ ਨਾਲ ਸਬੰਧਿਤ ਕੰਮ ...

ਪੂਰੀ ਖ਼ਬਰ »

ਛਪਾਰ ਮੇਲੇ 'ਚ ਝੂਲਾ ਟੁੱਟਣ ਕਾਰਨ 4 ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਅਹਿਮਦਗੜ੍ਹ,• 14 ਸਤੰਬਰ (ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਰ ਵਿਖੇ ਇਕ ਝੂਲਾ ਟੁੱਟਣ ਕਾਰਨ ਇਕੋ ਪਰਿਵਾਰ ਦੇ 4 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਅਹਿਮਦਗੜ੍ਹ• ਦੇ ਹਿੰਦ ਹਸਪਤਾਲ ਵਿਖੇ ਇਲਾਜ ਲਈ ਦਾਖਲ ...

ਪੂਰੀ ਖ਼ਬਰ »

ਬੁੱਢੇ ਨਾਲੇ 'ਚ ਗੋਹਾ ਸੁੱਟਣ ਵਾਲੀਆਂ ਡੇਅਰੀਆਂ ਹੋਣਗੀਆਂ ਸੀਲ-ਕਮਿਸ਼ਨਰ

ਲੁਧਿਆਣਾ, 14 ਸਤੰਬਰ (ਪੱਤਰ ਪ੍ਰੇਰਕ)-ਨਗਰ ਨਿਗਮ ਪ੍ਰਸ਼ਾਸਨ ਨੇ ਪਸ਼ੂਆਂ ਦੀਆਂ ਡੇਅਰੀਆਂ ਚਲਾ ਰਹੇ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਸੋਮਵਾਰ 16 ਸਤੰਬਰ ਤੋਂ ਡੇਅਰੀਆਂ ਵਿਚ ਨਿਕਲਦੇ ਗੋਹੇ ਦੀ ਸੰਭਾਲ ਆਪਣੇ ਪੱਧਰ 'ਤੇ ਕੀਤੀ ਜਾਵੇ, ਬੁੱਢੇ ਨਾਲੇ ਅਤੇ ...

ਪੂਰੀ ਖ਼ਬਰ »

ਸੀਸੂ ਵਲੋਂ ਮੁਢਲੀ ਸਨਅਤੀ ਸੁਰੱਖਿਆ, ਮੁਢਲੀ ਸਹਾਇਤਾ ਤੇ ਓ.ਐਚ.ਐਸ. ਬਾਰੇ ਸੈਮੀਨਾਰ

ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਲੋਂ ਮੁੱਢਲੀ ਸਨਅਤੀ ਸੁਰੱਖਿਆ, ਮੁੱਢਲੀ ਸਹਾਇਤਾ ਤੇ ਓ.ਐਚ.ਐਸ. ਬਾਰੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮਾਹਿਰ ਪਾਣੀ ਕੁਮਾਰ ਨਾਇਡੂ ਨੇ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਮਾਲ ਮੰਤਰੀ ਦੇ ਦਖ਼ਲ ਸਦਕਾ ਐਸ.ਐਸ.ਪੀ. ਰੋਪੜ ਅਤੇ ਤਹਿਸੀਲਦਾਰ ਮੋਰਿੰਡਾ ਵਿਚਾਲੇ ਡੀ. ਸੀ. ਨੇ ਕਰਵਾਈ ਸੁਲ੍ਹਾ

ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਪਿਛਲੇ ਦਿਨੀਂ ਇਕ ਸਰਕਾਰੀ ਮੀਟਿੰਗ ਦੌਰਾਨ ਐਸ.ਐਸ.ਪੀ.ਰੋਪੜ ਵਲੋਂ ਤਹਿਸੀਲਦਾਰ ਮੋਰਿੰਡਾ ਨਾਲ ਜੋ ਕਥਿਤ ਤੌਰ 'ਤੇ ਬਦਸਲੂਕੀ ਕੀਤੀ ਗਈ ਸੀ, ਨੂੰ ਲੈ ਕੇ ਅੱਜ ਸਰਕਾਰੀ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਦੋਵੇਂ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਗਿਆਨੀ ਰਣਜੀਤ ਸਿੰਘ ਗੌਹਰ ਦਾ ਸਨਮਾਨ

ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਅਤੇ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸ. ਸੁਰਿੰਦਰ ਸਿੰਘ ਚੌਹਾਨ ਨੇ ਪੰਥ ਦੇ ਪ੍ਰਮੁੱਖ ਵਿਦਵਾਨ ਤੇ ਕਥਾ ਵਾਚਕ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ...

ਪੂਰੀ ਖ਼ਬਰ »

ਸਰ ਮੈਕਸਾਗੁਨਦਮ ਦਾ ਭਾਰਤ ਦੀ ਤਰੱਕੀ 'ਚ ਸੀ ਅਹਿਮ ਯੋਗਦਾਨ-ਚੇਅਰਮੈਨ ਗੁਰਚਰਨ ਸਿੰਘ

ਲੁਧਿਆਣਾ, 14 ਸਤੰਬਰ (ਬੀ.ਐਸ.ਬਰਾੜ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਸਰ ਮੋਕਸ਼ਾਗੁਨਦਮ ਵਿਸ਼ਵ ਆਰੀਆ ਦਾ ਜਨਮ ਦਿਹਾੜਾ ਉਨ੍ਹਾਂ ਦੀ ਯਾਦ 'ਚ ਇੰਜੀਨੀਅਰ ਦੇ ਵਿਦਿਆਰਥੀਆਂ ਦਰਮਿਆਨ ਤਕਨੀਕੀ ਮੁਕਾਬਲਿਆਂ ਵਜੋਂ ਮਨਾਇਆ ਗਿਆ | ਇਸ ਮੌਕੇ ਕੈਂਪਸ ਦੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ 525 ਕਾਰਡ ਵਿਧਾਇਕ ਬੈਂਸ ਨੇ ਵੰਡੇ

ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਆਤਮ ਨਗਰ ਵਾਸੀਆਂ ਨੂੰ ਅੱਜ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਯੂਸ਼ਮਾਨ ਭਾਰਤ, ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਗਏ ਕਾਰਡਾਂ ਦੀ ਵੰਡ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਸ਼ਹਿਰ ਦੀਆਂ ਪੋਸ਼ ਕਾਲੋਨੀਆਂ ਦੇ ਪਾਰਕਾਂ ਬਾਹਰ ਲੱਗੇ ਗੰਦਗੀ ਦੇ ਢੇਰ

ਲੁਧਿਆਣਾ, 14 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ 1100 ਟਨ ਕੂੜੇ ਦੀ ਸੰਭਾਲ ਕਰ ਰਹੀ ਨਿੱਜੀ ਕੰਪਨੀ ਦੀ ਕਾਰਗੁਜ਼ਾਰੀ ਠੀਕ ਨਾ ਹੋਣ ਕਾਰਨ ਕੂੜਾ ਘਰਾਂ ਵਿਚ ਦੇਰ ਸ਼ਾਮ ਤੱਕ ਗੰਦਗੀ ਭਰੀ ਰਹਿਣ ਤੋਂ ਬਾਅਦ ਸੜਕਾਂ ਅਤੇ ਪਾਰਕਾਂ ਦੇ ਆਸਪਾਸ ਵੀ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਮਿਲੇਗੀ ਇਕ ਨਾਲ ਇਕ ਮੁਫ਼ਤ ਕੰਨ ਦੀ ਮਸ਼ੀਨ

ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਨਿਊ ਸਵੈਨ ਇੰਟਰਪ੍ਰਾਈਜ਼ਜ਼ ਵਿਖੇ ਡਾਕਟਰੀ ਕੈਂਪ ਲਗਾਇਆ

ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)-ਨਿਊ ਸਵੈਨ ਇੰਟਰਪ੍ਰਾਈਜਿਜ਼ ਯੂਨਿਟ-2 ਵਿਖੇ ਡਾਕਟਰੀ ਕੈਂਪ ਲਗਾਇਆ ਗਿਆ, ਜਿਸ ਵਿਚ ਉੱਤਰ ਪ੍ਰਦੇਸ਼, ਨਿਪਾਲ, ਬਿਹਾਰ ਤੇ ਹੋਰ ਰਾਜਾਂ ਦੇ ਪ੍ਰਵਾਸੀਆਂ ਦੀ ਭਲਾਈ ਲਈ ਹਰ ਯਤਨ ਕਰਨ ਦਾ ਫ਼ੈਸਲਾ ਕੀਤਾ | ਮਜ਼ਦੂਰਾਂ ਦੀ ਸਿਹਤ ਦੀ ਜਾਂਚ ...

ਪੂਰੀ ਖ਼ਬਰ »

ਅੰਬੇ ਆਈ ਕੇਅਰ ਸੈਂਟਰ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਰਿਆਇਤੀ ਦਰਾਂ 'ਤੇ ਅੱਖਾਂ ਦਾ ਇਲਾਜ ਸ਼ੁਰੂ

ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਇਸ ਵੇਲੇ ਮੋਬਾਈਲ ਫ਼ੋਨ ਅਤੇ ਕੰਪਿਊਟਰ ਦੀ ਲੋੜ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਅੱਖਾਂ ਦੀ ਰੌਸ਼ਨੀ ਉੱਪਰ ਮਾੜਾ ਪ੍ਰਭਾਵ ਪੈਣ ਦੇ ਮਾਮਲੇ ਸਾਹਮਣੇ ਆਉਣਾ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ | ਇਹ ਵਿਚਾਰ ਅੱਖ ਰੋਗਾਂ ਦੀ ਮਾਹਿਰ ਡਾ: ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਆਟੋ ਰਿਕਸ਼ਾ ਚਾਲਕ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਰੇਵਾਲ ਕਾਲੋਨੀ 'ਚ ਆਟੋ ਰਿਕਸ਼ਾ ਚਾਲਕ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪ੍ਰਭਜੋਤ ...

ਪੂਰੀ ਖ਼ਬਰ »

ਲੁਟੇਰੇ ਦੋ ਔਰਤਾਂ ਦੇ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਦੋ ਵੱਖ-ਵੱਖ ਥਾਵਾਂ 'ਤੇ ਮੋਟਰਸਾਈਕਲ ਸਵਾਰ ਲੁਟੇਰੇ ਔਰਤਾਂ ਦੇ ਪਰਸ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਵਿਸ਼ਵਕਰਮਾ ਕਾਲੋਨੀ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ...

ਪੂਰੀ ਖ਼ਬਰ »

ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ 5 ਜਾਂ ਇਸ ਤੋਂ ਵਧੇਰੇ ਵਿਅਕਤੀਆਂ ਦੇ ਇਕੱਤਰ ਹੋਣ, ਪ੍ਰਦਰਸ਼ਨ ਕਰਨ ਅਤੇ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ ਦੌਰਾਨ 3614 ਮਾਮਲਿਆਂ ਦਾ ਨਿਪਟਾਰਾ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ: ਗੁਰਬੀਰ ਸਿੰਘ ਨੇ ਕਿਹਾ ਹੈ ਕਿ ਨਿਆਂਪਾਲਿਕਾ ਲੋਕਾਂ ਨੂੰ ਸਸਤਾ ਅਤੇ ਜਲਦ ਨਿਆਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਹੀ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ | ਇਸ ਮੌਕੇ ਸ. ਗੁਰਬੀਰ ...

ਪੂਰੀ ਖ਼ਬਰ »

ਲੁਧਿਆਣਾ ਪ੍ਰੈੱਸ ਕਲੱਬ ਯੂਨਾਈਟਿਡ (ਰਜਿ.) ਵਲੋਂ ਹਿੰਦੀ ਦਿਵਸ ਮੌਕੇ ਲੁਧਿਆਣਾ ਵਿਖੇ ਸਮਾਗਮ

ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)-ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਮਾਤ ਭਾਸ਼ਾ ਦੇ ਨਾਲ-ਨਾਲ ਰਾਸ਼ਟਰੀ ਭਾਸ਼ਾ 'ਹਿੰਦੀ' ਨੂੰ ਵੀ ਬਰਾਬਰ ਦਾ ਸਤਿਕਾਰ ਦੇਣ ਕਿਉਂਕਿ ਇਕ ਹਿੰਦੀ ਹੀ ਅਜਿਹੀ ਭਾਸ਼ਾ ਹੈ, ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਪਰਮਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਖੁੱਡ ...

ਪੂਰੀ ਖ਼ਬਰ »

ਨੌਜਵਾਨ ਵਲੋਂ ਪੰਜ ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਤਾ ਰਾਣੀ ਕਾਲੋਨੀ ਵਿਚ ਬੀਤੀ ਦੇਰ ਰਾਤ ਇਕ ਨੌਜਵਾਨ ਵਲੋਂ ਪੰਜ ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੀੜਤ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ

ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)-ਸਵਰਨ ਸਿੰਘ ਪ੍ਰਧਾਨ ਜ਼ਿਲ੍ਹਾ ਇੰਟਕ ਕੌਸ਼ਲ ਦੀ ਪ੍ਰਧਾਨਗੀ ਹੇਠ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ ਹੋਈ, ਜਿਸ ਵਿਚ ਮਿਡ-ਡੇ-ਮੀਲ ਵਰਕਰਜ਼ ਨੇ ਹਿੱਸਾ ਲਿਆ | ਇਸ ਮੌਕੇ ਪ੍ਰਧਾਨ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX