ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 3 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 7 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 7 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 10 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 10 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 11 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 11 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 11 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 10 hours ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 12 hours ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 12 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 12 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 13 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 13 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 14 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 14 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 14 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 15 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 1 hour ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਹੁਸ਼ਿਆਰਪੁਰ / ਮੁਕੇਰੀਆਂ

ਟੋਹਲੂ ਪਿੰਡ ਦੀ ਸ਼ਾਮਲਾਤ ਜ਼ਮੀਨ 'ਤੇ ਗ਼ੈਰ-ਕਾਨੰੂਨੀ ਮਾਈਨਿੰਗ ਬਾਰੇ ਇੱਕ ਪੰਚਾਇਤ ਅਣਜਾਣ, ਦੂਸਰੀ ਨੇ ਕੀਤੀ ਸ਼ਿਕਾਇਤ

ਤਲਵਾੜਾ, 15 ਸਤੰਬਰ (ਸੁਰੇਸ਼ ਕੁਮਾਰ)-ਬਲਾਕ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਟੋਹਲੂ ਦੀ ਪੰਚਾਇਤੀ ਜ਼ਮੀਨ 'ਚ ਪਿਛਲੇ ਲੰਬੇ ਸਮੇਂ ਤੋਂ ਪਿੰਡ ਦੇ ਇਕ ਰਸੂਖਦਾਰ ਵਿਅਕਤੀ ਵਲੋਂ ਕਥਿਤ ਪੰਚਾਇਤ ਦੀ ਮਿਲੀਭੁਗਤ ਨਾਲ ਮਾਈਨਿੰਗ ਕਰਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ | ਮਾਈਨਿੰਗ ਕਰਨ ਵਾਲੇ ਵਿਅਕਤੀ ਨੇ ਪੰਚਾਇਤੀ ਜ਼ਮੀਨ ਵਿਚ ਹੀ ਸਵਾਂ ਦਰਿਆ ਦੇ ਕੰਢੇ ਰੇਤ ਬਜ਼ਰੀ ਤੇ ਪੱਥਰਾਂ ਦਾ ਡੰਪ ਬਣਾਇਆ ਹੋਇਆ ਹੈ, ਜਿਸ ਤੋਂ ਉਹ ਮਹਿੰਗੇ ਭਾਅ ਸਮਾਨ ਵੇਚ ਕੇ ਸਰਕਾਰੀ ਖ਼ਜ਼ਾਨੇ ਨੂੰ ਲੱਖਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ | ਪਿੰਡ ਦੇ ਲੋਕ ਦੱਬੀ ਜ਼ੁਬਾਨ ਵਿਚ ਇਹ ਮਾਈਨਿੰਗ ਦਾ ਧੰਦਾ ਪਿੰਡ ਦੀ ਹੀ ਇਕ ਪੰਚਾਇਤ ਦੀ ਕਥਿਤ ਮਿਲੀਭੁਗਤ ਨਾਲ ਚੱਲਦਾ ਹੋਣ ਦਾ ਦਾਅਵਾ ਕਰ ਰਹੇ ਹਨ ¢ ਪੰਚਾਇਤੀ ਜ਼ਮੀਨ 'ਤੇ ਮਾਈਨਿੰਗ ਕਰਨ ਵਾਲੇ ਰਸੂਖਦਾਰ ਦੇ ਿਖ਼ਲਾਫ਼ ਸ਼ਿਕਾਇਤ ਦੇ ਬਾਵਜੂਦ ਵੀ ਕਾਰਵਾਈ ਪੱਖੋਂ ਪੰਚਾਇਤ ਤੇ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਤਲਵਾੜਾ ਬਲਾਕ ਅਧੀਨ ਪੈਂਦੇ ਪਿੰਡ ਟੋਹਲੂ ਦੀ ਸ਼ਾਮਲਾਤ ਜ਼ਮੀਨ ਜੋ ਕਿ ਸਵਾਂ ਦਰਿਆ ਵਿਚ ਤੇ ਆਲੇ-ਦੁਆਲੇ ਪੈਂਦੀ ਹੈ, ਵਿਚ ਵੱਡੇ ਪੱਧਰ 'ਤੇ ਇੱਕ ਰਸੂਖਦਾਰ ਵਲੋਂ ਗੈਰ-ਕਾਨੰੂਨੀ ਮਾਈਨਿੰਗ ਕੀਤੀ ਜਾ ਰਹੀ ਹੈ ¢ ਇਸ ਪਿੰਡ ਦੀ ਆਬਾਦੀ ਜ਼ਿਆਦਾ ਹੋਣ ਕਾਰਨ ਇਸ ਪਿੰਡ ਦੀਆਂ ਦੋ ਪੰਚਾਇਤਾਂ ਲੋਅਰ ਟੋਹਲੂ ਤੇ ਅੱਪਰ ਟੋਹਲੂ ਬਣਾਈਆਂ ਹੋਈਆਂ ਹਨ ¢ ਪੰਚਾਇਤੀ ਜ਼ਮੀਨ ਦੀ ਖੜ ਕਾਨੇ ਦੀ ਬੋਲੀ ਅੱਪਰ ਪੰਚਾਇਤ ਵਲੋਂ ਕੁੱਝ ਮਹੀਨੇ ਪਹਿਲਾਂ ਹੀ ਕਰਵਾਈ ਗਈ ਹੈ ਪਰ ਖੜ ਕਾਨੇ ਦੀ ਆੜ ਵਿਚ ਨਿਯਮਾਂ ਨੂੰ ਛਿੱਕੇ ਟੰਗ ਕੇ ਇੱਕ ਠੇਕੇਦਾਰ ਵਲੋਂ ਵੱਡੇ ਪੱਧਰ 'ਤੇ ਜੇ.ਸੀ.ਬੀ. ਮਸ਼ੀਨ ਨਾਲ ਅਤੇ ਲੇਬਰ ਲਾ ਕੇ ਸਵਾਂ ਦਰਿਆ ਵਿਚੋਂ ਰੇਤ ਬਜ਼ਰੀ ਤੇ ਪੱਥਰਾਂ ਦੀ ਗੈਰ-ਕਾਨੰੂਨੀ ਮਾਈਨਿੰਗ ਕੀਤੀ ਜਾ ਰਹੀ ਹੈ | ਠੇਕੇਦਾਰ ਵਲੋਂ ਮਾਈਨਿੰਗ ਮਟੀਰੀਅਲ ਕੱਢ ਕੇ ਬਾਹਰ ਸ਼ਾਮਲਾਤ ਦੀ ਜ਼ਮੀਨ ਵਿਚ ਬਣਾਏ ਡੰਪ ਰਾਹੀਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਮਹਿੰਗੇ ਭਾਅ ਵੇਚ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ, ਜਦੋਂ ਇਸ ਸਬੰਧੀ ਲੋਅਰ ਟੋਹਲੂ ਦੇ ਸਰਪੰਚ ਸੁਰੇਸ਼ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਠੇਕੇਦਾਰ ਵਲੋਂ ਪੰਚਾਇਤੀ ਜ਼ਮੀਨ ਵਿਚੋਂ ਪਿਛਲੇ ਕੁੱਝ ਮਹੀਨਿਆਂ ਤੋਂ ਮਾਈਨਿੰਗ ਕੀਤੀ ਜਾ ਰਹੀ ਹੈ, ਪਰ ਵਾਰ-ਵਾਰ ਰੋਕਣ ਦੇ ਬਾਵਜੂਦ ਇਹ ਵਿਅਕਤੀ ਲਗਾਤਾਰ ਮਾਈਨਿੰਗ ਕਰਕੇ ਸਰਕਾਰ ਤੇ ਪੰਚਾਇਤ ਦੀ ਆਮਦਨ ਨੂੰ ਚੂਨਾ ਲਗਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਬੀ.ਡੀ.ਪੀ.ਓ. ਤਲਵਾੜਾ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਉੱਚ ਅਧਿਕਾਰੀਆਂ ਨੂੰ ਜਾਣੂੰ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ¢ ਇਸ ਸਬੰਧੀ ਜਦੋਂ ਅੱਪਰ ਟੋਹਲੂ ਦੀ ਸਰਪੰਚ ਰਾਧਾ ਰਾਣੀ ਨਾਲ ਸੰਪਰਕ ਕੀਤਾ ਤਾਾ ਫ਼ੋਨ ਉਨ੍ਹਾਂ ਦੇ ਪਤੀ ਰਮਨ ਨੇ ਚੁੱਕਣ ਉਪਰੰਤ ਕਿਹਾ ਕਿ ਪੰਚਾਇਤੀ ਜ਼ਮੀਨ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਪਰ ਬਾਅਦ ਵਿਚ ਨਾਜਾਇਜ਼ ਮਾਈਨਿੰਗ ਨੂੰ ਕਬੂਲਦਿਆਂ ਕਿਹਾ ਕਿ ਠੇਕੇਦਾਰ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਜਦੋਂ ਇਸ ਸਬੰਧੀ ਬੀ.ਡੀ.ਪੀ.ਓ. ਯੁੱਧਵੀਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਿੰਡ ਟੋਹਲੂ ਦੀ ਸ਼ਾਮਲਾਤ 'ਚੋਂ ਨਾਜਾਇਜ਼ ਮਾਈਨਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਇਸ ਬਾਬਤ ਮਾਈਨਿੰਗ ਵਿਭਾਗ ਅਤੇ ਐਸ.ਐਚ.ਓ. ਤਲਵਾੜਾ ਨੂੰ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਦੇ ਿਖ਼ਲਾਫ਼ ਕਾਰਵਾਈ ਕਰਨ ਲਈ ਲਿਖਤੀ ਦਿੱਤਾ ਗਿਆ ਹੈ¢

ਮਨਸੂਰਪੁਰ ਦਾ ਛਿੰਝ ਮੇਲਾ ਜੋਧਾ ਬਟਾਲਾ ਦੇ ਨਾਂਅ ਰਿਹਾ

ਐਮਾ ਮਾਂਗਟ, 15 ਸਤੰਬਰ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਬਾਬਾ ਲੱਖ ਦਾਤਾ ਜੀ ਦੀ ਯਾਦ ਵਿਚ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ 150 ਦੇ ਕਰੀਬ ਪਹਿਲਵਾਨਾਂ ਨੇ ਹਿੱਸਾ ਲੈ ਕੇ ਆਪਣੀ ਕੁਸ਼ਤੀ ਦੇ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਿਖੇ ਅੱਗ ਲੱਗਣ ਬੁਝਾਉਣ ਦੇ ਢੰਗ ਬਾਰੇ ਟ੍ਰੇਨਿੰਗ

ਦਸੂਹਾ, 15 ਸਤੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸੀਨੀਅਰ ਸਕੈਂਡਰੀ ਸਕੂਲ ਦਸੂਹਾ ਦੇ ਪਿ੍ੰਸੀਪਲ ਰਸਿਕ ਗੁਪਤਾ ਵਲੋਂ ਸ਼ੁਰੂ ਕੀਤੇ ਗਏ ''ਰੀਅਲ ਲਾਈਫ਼ ਐਜੂਕੇਸ਼ਨ'' ਅਭਿਆਨ ਦੇ ਤਹਿਤ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਗ ਲੱਗਣ ਦੀ ਔਖੀ ਘੜੀ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤੇ ਹੈਰੋਇਨ ਸਮੇਤ ਕਾਰ ਸਵਾਰ ਗਿ੍ਫ਼ਤਾਰ - ਮਾਮਲਾ ਦਰਜ

ਟਾਂਡਾ ਉੜਮੁੜ, 15 ਸਤੰਬਰ (ਭਗਵਾਨ ਸਿੰਘ ਸੈਣੀ)-ਐਸ.ਐਸ.ਪੀ. ਹੁਸ਼ਿਆਰਪੁਰ ਗੌਰਵ ਗਰਗ ਅਤੇ ਡੀ.ਐਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਤੇ ਨਸ਼ੇ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਤਹਿਤ ਟਾਂਡਾ ਪੁਲਿਸ ਦੀ ...

ਪੂਰੀ ਖ਼ਬਰ »

ਪਿੰਡ ਅਲੇਰਾਂ 'ਚ ਸੜਕ ਦੀ ਮੁਰੰਮਤ ਦਾ ਕੰਮ ਰੁਕਵਾਏ ਜਾਣ ਕਾਰਨ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਤਲਵਾੜਾ, 15 ਸਤੰਬਰ (ਸੁਰੇਸ਼ ਕੁਮਾਰ)-ਤਲਵਾੜਾ ਬਲਾਕ ਅਧੀਨ ਆਉਂਦੇ ਪਿੰਡ ਧਰਮਪੁਰ ਦੇ ਇੱਕ ਵਿਅਕਤੀ ਵਲੋਂ ਅਲੇਰਾ ਪਿੰਡ ਵਿਚੋਂ ਲੰਘ ਕੇ ਦਰਜਨ ਭਰ ਪਿੰਡਾਂ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕੰਮ ਰੋਕ ਦਿੱਤੇ ਜਾਣ ਿਖ਼ਲਾਫ਼ ਪਿੰਡ ਦੀ ਪੰਚਾਇਤ ਤੇ ਲੋਕਾਂ ਨੇ ਮੁੱਖ ...

ਪੂਰੀ ਖ਼ਬਰ »

ਪਿੰਡ ਤੱਖਣੀ ਵਾਸੀਆਂ ਵਲੋਂ ਪਾਣੀ ਦੀ ਕਿੱਲਤ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਕੰਡੀ ਇਲਾਕੇ ਦੇ ਪਿੰਡ ਅਪਰ ਤਖਣੀ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਪਿੰਡ ਵਾਸੀਆਂ ਸਮੇਤ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਾਣੀ ...

ਪੂਰੀ ਖ਼ਬਰ »

ਸਿਹਤ ਅਧਿਕਾਰੀ ਤੇ ਈ.ਓ. ਨੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਕੀਤੀ ਅਪੀਲ

ਤਲਵਾੜਾ, 15 ਸਤੰਬਰ (ਸੁਰੇਸ਼ ਕੁਮਾਰ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਦੇਸ਼ ਨੂੰ ਸਵੱਛ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਪਰ ਕੁੱਝ ਸਰਕਾਰੀ ਦਫ਼ਤਰਾਂ ਵਿਚ ਸਮੇਤ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਲੱਗੇ ਗੰਦਗੀ ਦੇ ਢੇਰ ਅਵੇਸਲਾਪਣ ਦੀ ਮਿਸਾਲ ਬਣਦੇ ਜਾ ਰਹੇ ਹਨ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਲੱਮ ਏਰੀਏ ਭਗਤ ਨਗਰ ਹੁਸ਼ਿਆਰਪੁਰ 'ਚ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡਾ: ਪਿ੍ਤਪਾਲ ਸਿੰਘ ਤੇ ਸਿਵਲ ਸਰਜਨ ਡਾ: ਜਸਬੀਰ ਸਿੰਘ ਵਲੋਂ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ...

ਪੂਰੀ ਖ਼ਬਰ »

ਡਾਇਰੀਆ ਤੋਂ ਪੀੜਤ ਪਿੰਡ ਬਿਛੋਹੀ ਦੇ ਮਰੀਜ਼ ਸਿਵਲ ਹਸਪਤਾਲ 'ਚ ਦਾਖਲ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬਿਛੋਹੀ 'ਚ ਡਾਇਰਿਆ ਦੇ ਸ਼ੱਕੀ ਮਰੀਜ਼ਾਂ ਦਾ ਅੰਕੜਾ 119 ਤੱਕ ਪਹੁੰਚ ਗਿਆ ਹੈ ਜਿਨ੍ਹਾਂ 'ਚੋਂ ਇਕ ਦੀ ਰਿਪੋਰਟ ਪੋਜ਼ੀਟਿਵ ਆਈ ਹੈ ਜਦਕਿ ਇਕ ਪੰਜ ਸਾਲਾ ਬੱਚੀ ਦੀ ਸ਼ੱਕੀ ਹਾਲਾਤ 'ਚ ਡਾਇਰੀਆ ਨਾਲ ਮੌਤ ਵੀ ਹੋ ਚੁੱਕੀ ਹੈ ...

ਪੂਰੀ ਖ਼ਬਰ »

ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ 'ਚ 5 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਨੌਜਵਾਨ ਨੂੰ ਅਗਵਾ ਕਰਨ ਦੇ ਦੋੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਦੋ ਨੂੰ ਨਾਮਜ਼ਦ ਕਰਕੇ ਪੰਜ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਕਾਂਟੀਆਂ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਪੈਰੋਲ 'ਤੇ ਗਿਆ ਕੈਦੀ ਵਾਪਸ ਨਹੀਂ ਆਇਆ-ਮਾਮਲਾ ਦਰਜ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਜਬਰ ਜਨਾਹ ਦੇ ਕੇਸ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਕਥਿਤ ਦੋਸ਼ੀ ਪੈਰੋਲ ਦੀ ਛੁੁੱਟੀ 'ਤੇ ਜਾਣ ਤੋਂ ਬਾਅਦ ਤੈਅ ਸਮੇਂ 'ਤੇ ਵਾਪਸ ਨਹੀਂ ਆਇਆ | ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ...

ਪੂਰੀ ਖ਼ਬਰ »

ਝੰਡੀ ਦੀ ਕੁਸ਼ਤੀ ਵਰਿੰਦਰ ਬਾਹੜੋਵਾਲ ਨੇ ਜਿੱਤੀ

ਸੈਲਾ ਖੁਰਦ, 15 ਸਤੰਬਰ (ਹਰਵਿੰਦਰ ਸਿੰਘ ਬੰਗਾ)-ਬੱਢੋਆਣ ਤੇ ਸਰਦੁੱਲਾਪੁਰ ਦੋਨਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਛਿੰਝ ਮੇਲਾ ਕਰਵਾਇਆ ਗਿਆ | ਇਸ ਛਿੰਝ ਮੇਲੇ ਦੌਰਾਨ ਵੱਖ-ਵੱਖ ਅਖਾੜਿਆਂ ਦੇ ਪਹਿਲਵਾਨਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਵਿਕਾਸ ਮੰਚ ਬੋੜਾ ਵਲੋਂ ਲਗਾਏ ਖੂਨਦਾਨ ਕੈਂਪ 'ਚ 132 ਯੂਨਿਟ ਖ਼ੂਨ ਇਕੱਤਰ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਪਿੰਡ ਬੋੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਿਕਾਸ ਮੰਚ ਬੋੜਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਸਵੈ-ਇਛੁੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸਦਾ ਉਦਘਾਟਨ ਭਾਜਪਾ ਆਗੂ ਸੁਨੀਲ ਕੁਮਾਰ ਲਵਲੀ ਖੰਨਾ ਵਲੋਂ ਰੀਬਨ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਾਅ ਲਈ ਵੱਖ-ਵੱਖ ਪਿੰਡਾਂ 'ਚ ਫੋਗਿੰਗ ਮਸ਼ੀਨ ਨਾਲ ਛਿੜਕਾਅ ਕੀਤਾ

ਗੜ੍ਹਦੀਵਾਲਾ, 15 ਸਤੰਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਡੇਂਗੂ ਅਤੇ ਹੋਰਨਾਂ ਬਿਮਾਰੀਆਂ ਤੋਂ ਬਚਣ ਵਾਸਤੇ ਦਵਾਈ ਦਾ ਛਿੜਕਾਅ ਕਰਨ ਲਈ ਇਕ ਫੋਗਿੰਗ ਮਸ਼ੀਨ ਖਰੀਦੀ ਗਈ ਹੈ, ਜਿਸ ਨਾਲ ਸੁਸਾਇਟੀ ਦੇ ਪ੍ਰਧਾਨ ਮਨਜੋਤ ...

ਪੂਰੀ ਖ਼ਬਰ »

ਖਾਲਸਾ ਕਾਲਜ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ

ਮਾਹਿਲਪੁਰ, 15 ਸਤੰਬਰ (ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਿਲ ਕੀਤੇ ਹਨ | ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਅਤੇ ਵਰਤਮਾਨ ਵਿਸ਼ੇ 'ਤੇ ਮਾਡਰਨ ਕਾਲਜ ਵਿਖੇ ਸੈਮੀਨਾਰ

ਭੰਗਾਲ, 15 ਸਤੰਬਰ (ਸਰਵਜੀਤ ਸਿੰਘ)-ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਵਿਖੇ ਚੇਅਰਮੈਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਤੇ ਵਰਤਮਾਨ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਸਿੱਖਿਆ ਮਾਹਿਰਾਂ ਨੇ ਚਿੰਤਾ ਜ਼ਾਹਿਰ ...

ਪੂਰੀ ਖ਼ਬਰ »

ਪਿੰਡ ਪੱਖੋਵਾਲ 'ਚ ਸੂਫੀਆਨਾ ਮੇਲਾ ਕਰਵਾਇਆ

ਗੜਦੀਵਾਲਾ, 15 ਸਤੰਬਰ (ਚੱਗਰ)-ਪਿੰਡ ਪੱਖੋਵਾਲ ਵਿਖੇ ਬਾਬਾ ਨੌਗੱਜਾ ਪੀਰ ਦੇ ਦਰਬਾਰ ਵਿਖੇ ਸਾਲਾਨਾ ਸੂਫੀਆਨਾ ਮੇਲਾ ਕਰਵਾਇਆ ਗਿਆ | ਜਿਸ ਵਿਚ ਸੀਨੀਅਰ ਅਕਾਲੀ ਨੇਤਾ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਆਪਣੇ ਸੰਬੋਧਨ ਵਿਚ ...

ਪੂਰੀ ਖ਼ਬਰ »

ਸੰਤਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਸੋਹਣ ਸਿੰਘ ਤੇ ਸੰਤ ਲਛਮਣ ਸਿੰਘ ਟਿੱਬਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਲੋਂ ਗੁਰਮਤਿ ...

ਪੂਰੀ ਖ਼ਬਰ »

ਢਾਡੇਕਟਵਾਲ ਦੇ ਛਿੰਝ ਮੇਲੇ 'ਚ ਐਡਵੋਕੇਟ ਸਾਂਚੀ ਦਾ ਸਨਮਾਨ

ਹਾਜੀਪੁਰ, 15 ਸਤੰਬਰ (ਰਣਜੀਤ ਸਿੰਘ)-ਬੀਤੇ ਦਿਨ ਬਲਾਕ ਹਾਜੀਪੁਰ ਦੇ ਪਿੰਡ ਢਾਡੇਕਟਵਾਲ 'ਚ ਕਰਵਾਇਆ ਗਿਆ ਦੋ ਦਿਨਾਂ ਛਿੰਝ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਛਿੰਝ ਮੇਲੇ 'ਚ ਵੱਖ-ਵੱਖ ਰਾਜਾਂ ਤੋਂ ਆਏ ਪਹਿਲਵਾਨਾਂ ਨੇ ਆਪੋ ਆਪਣੀਆਂ ਕੁਸ਼ਤੀਆਂ ਦੇ ...

ਪੂਰੀ ਖ਼ਬਰ »

ਅਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਆਰੰਭ

ਟੱਪਰੀਆਂ ਖ਼ੁਰਦ/ਨੂਰਪੁਰ ਬੇਦੀ, 15 ਸਤੰਬਰ (ਸ਼ਾਮ ਸੁੰਦਰ ਮੀਲੂ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸੰਗਤ ਵੱਲੋਂ ਮਨਾਏ ਜਾ ਰਹੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ...

ਪੂਰੀ ਖ਼ਬਰ »

ਰਾਮੂਥਿਆੜਾ 'ਚ ਹੋਣ ਵਾਲੇ ਬਰਸੀ ਸਮਾਗਮਾਂ ਸਬੰਧੀ ਮੀਟਿੰਗ

ਨਸਰਲਾ, 15 ਸਤੰਬਰ (ਸਤਵੰਤ ਸਿੰਘ ਥਿਆੜਾ)-ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਰਹਿਨੁਮਾਈ, ਜਥੇਦਾਰ ਬਾਬਾ ਜੋਗਾ ਸਿੰਘ ਰਾਮੂਥਿਆੜੇ ਵਾਲਿਆਂ ਦੇ ਯਤਨਾਂ ਸਦਕਾ ਸੰਤ ਬਾਬਾ ਈਸ਼ਰ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸੰਗਤਾਂ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਸਿੰਬਲੀ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਅਵਾਰਾ ਤੇ ਜੰਗਲੀ ਜਾਨਵਰਾਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਬਣੀ ਸਿਰਦਰਦੀ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਅਵਾਰਾ ਪਸ਼ੂਆਂ ਖਾਸ ਕਰਕੇ ਗੋਕਿਆਂ ਦੀ ਵੱਧ ਰਹੀ ਗਿਣਤੀ ਨਾ ਸਿਰਫ਼ ਚਿੰਤਾ ਦਾ ਵਿਸ਼ਾ ਹੈ ਬਲਕਿ ਇਸ ਨਾਲ ਕਿਸਾਨ ਹੀ ਨਹੀਂ ਸਗੋਂ ਸ਼ਹਿਰਾਂ ਦੇ ਬਸ਼ਿੰਦੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਰਹਿੰਦੀ-ਖੂੰਹਦੀ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸਬੰਧੀ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਹੇਠ ਵਫ਼ਦ ਮਲੂਕਾ ਨੂੰ ਮਿਲਿਆ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਅੱਜ ਬਹੁਤ ਹੀ ਗ਼ਰੀਬੀ ਵਿਚੋਂ ਗੁਜ਼ਰ ਰਿਹਾ ਹੈ | ਕੁਦਰਤੀ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁਆਵਜ਼ੇ ਦੀ ਕਿਸਾਨਾਂ ਨੂੰ ਸਖ਼ਤ ਲੋੜ ਹੈ, ਜਦਕਿ ਕਾਂਗਰਸ ...

ਪੂਰੀ ਖ਼ਬਰ »

ਜਥੇ.ਥਿਆੜਾ ਦੀ ਅੰਤਿਮ ਅਰਦਾਸ 'ਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧ ਹੋਏ ਸ਼ਾਮਿਲ

ਸ਼ਾਮਚੁਰਾਸੀ, 15 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਆਹਰਾਂ (ਹੁਸ਼ਿਆਰਪੁਰ) ਵਿਖੇ ਟਕਸਾਲੀ ਅਕਾਲੀ ਜਸਜੀਤ ਸਿੰਘ ਥਿਆੜਾ ਦੇ ਅੰਤਿਮ ਅਰਦਾਸ ਸਮਾਗਮ ਵਿਚ ਉਨ੍ਹਾਂ ਦੇ ਦੋਸਤਾਂ, ਰਿਸ਼ਤੇਦਾਰਾਂ ਅਤੇ ਸੁਨੇਹੀਆਂ ਨੇ ਬਹੁਤ ਵੱਡੀ ਗਿਣਤੀ ਵਿਚ ਹਾਜ਼ਰ ਹੋ ਕੇ ਆਪਣੇ ...

ਪੂਰੀ ਖ਼ਬਰ »

ਪਿਤਾ ਨੂੰ ਹਸਪਤਾਲ ਦਾਖਲ ਕਰਵਾ ਕੇ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਵੱਖ-ਵੱਖ ਪ੍ਰੇਸ਼ਾਨੀਆਂ 'ਚ ਫਸੇ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਪਿਤਾ ਨੂੰ ਹਸਪਤਾਲ ਦਾਖਲ ਕਰਵਾ ਕੇ ਵਾਪਸ ਜਾ ਰਹੇ ਇਕ ਨੌਜਵਾਨ ਦੀ ਰੇਤ ਨਾਲ ਭਰੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ...

ਪੂਰੀ ਖ਼ਬਰ »

ਐਮ.ਜੀ.ਆਈ. ਕਾਨਵੈਂਟ ਸਕੂਲ ਵਿਖੇ ਸਕੇਟਿੰਗ ਮੁਕਾਬਲੇ ਕਰਵਾਏ

ਦਸੂਹਾ, 15 ਸਤੰਬਰ (ਭੁੱਲਰ)-ਅੱਜ ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਡਾਇਰੈਕਟਰ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਸਕੇਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ 300 ਮੀਟਰ, 500 ਮੀਟਰ ਅਤੇ 1000 ਮੀਟਰ ਸਕੇਟਿੰਗ ਦੇ ਮੁਕਾਬਲਿਆਂ ਵਿਚ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ...

ਪੂਰੀ ਖ਼ਬਰ »

ਟਾਂਡਾ ਰਾਮ ਸਹਾਏ ਵਿਖੇ ਕੀਰਤਨ ਦਰਬਾਰ ਸਜਾਇਆ

ਐਮਾ ਮਾਂਗਟ, 15 ਸਤੰਬਰ (ਭੰਮਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ 25 ਸਾਲਾ ਪ੍ਰਚਾਰ ਪ੍ਰਸਾਰ ਦੀ ਲਹਿਰ ਨੂੰ ਸਮਰਪਿਤ ਪਿੰਡ ਟਾਂਡਾ ਰਾਮ ਸਹਾਏ ਦੀਆਂ ਸੰਗਤਾਂ ਵਲੋਂ ਕਰਵਾਇਆ ...

ਪੂਰੀ ਖ਼ਬਰ »

ਟੈਕਸੇਸ਼ਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਜੀ.ਐਸ.ਟੀ. ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਟੈਕਸੇਸ਼ਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਸੰਦੀਪ ਕੈਹੜ ਦੀ ਪ੍ਰਧਾਨਗੀ 'ਚ ਜੀ.ਐਸ.ਟੀ. 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਲੁਧਿਆਣਾ ਤੋਂ ਚਾਰਟਰਡ ਅਕਾਉਂਟੈਂਟ ਹਿਤੇਸ਼ ਗੋਇਲ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਹਾਜੀਪੁਰ-ਤਲਵਾੜਾ ਰੋਡ 'ਤੇ ਨਵੀਆਂ ਬਣੀਆਂ ਪੁਲੀਆਂ ਦੀ ਹਾਲਤ ਖਸਤਾ ਹੋਈ

ਹਾਜੀਪੁਰ, 15 ਸਤੰਬਰ (ਰਣਜੀਤ ਸਿੰਘ)-ਹਾਜੀਪੁਰ-ਤਲਵਾੜਾ ਰੋਡ 'ਤੇ ਕੁੱਝ ਹੀ ਸਮੇਂ ਪਹਿਲਾਂ ਨਵੀਆਂ ਉਸਾਰੀਆਂ ਪੁਲੀਆਂ ਦੀ ਹਾਲਤ ਏਨੀ ਕੁ ਖ਼ਰਾਬ ਹੋ ਚੁੱਕੀ ਹੈ ਕਿ ਆਉਂਦੇ ਜਾਂਦੇ ਲੋਕ ਰੋਜ਼ਾਨਾ ਆਪਣੇ ਵਾਹਨਾਂ ਤੋਂ ਡਿਗ ਕੇ ਆਪਣੀਆਂ ਲੱਤਾਂ ਬਾਂਹਾਂ ਤੁੜਵਾ ਰਹੇ ਹਨ ਪਰ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਕਲੱਬ ਬੁੱਲ੍ਹੋਵਾਲ ਦੇ ਅਹੁਦੇਦਾਰਾਂ ਦੀ ਮੀਟਿੰਗ

ਬੁੱਲ੍ਹੋਵਾਲ 15 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਦੁਸਹਿਰੇ ਮੌਕੇ ਕਸਬਾ ਬੁੱਲ੍ਹੋਵਾਲ ਵਿਖੇ ਕਰਵਾਈ ਜਾਂਦੀ ਰਾਮਲੀਲ੍ਹਾ ਸਬੰਧੀ ਮੀਟਿੰਗ ਸ਼੍ਰੀ ਰਾਮ ਲੀਲਾ ਕਲੱਬ ਬੁੱਲ੍ਹੋਵਾਲ ਦੇ ਪ੍ਰਧਾਨ ਨਿਰਮਲ ਕੁਮਾਰ ਵਿੱਗ ਦੀ ਅਗਵਾਈ ਹੇਠ ਹੋਈ | ਇਸ ਮੌਕੇ ਫੈਸਲਾ ਕੀਤਾ ...

ਪੂਰੀ ਖ਼ਬਰ »

ਮੈਡਮ ਇੰਦੂ ਕੌ ਾਡਲ ਦੀ ਅਗਵਾਈ ਵਿਚ ਚਾਂਘ ਬਰਾਦਰੀ ਦੀ ਬੈਠਕ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਚਾਂਘ ਬਾਹਤੀ ਬਰਾਦਰੀ ਦੀ ਬੈਠਕ ਸਵਰਗੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਧਰਮੀ ਪਤਨੀ ਮੈਡਮ ਇੰਦੂ ਕੌਾਡਲ ਅਤੇ ਐਡਵੋਕੇਟ ਸੱਭਿਆ ਸਾਂਚੀ ਦੀ ਅਗਵਾਈ ਹੇਠ ਮੁਕੇਰੀਆਂ ਵਿਖੇ ਹੋਈ | ਇਸ ਬੈਠਕ ਵਿਚ ਬੁਲਾਰਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ, 15 ਸਤੰਬਰ (ਗੁਰਾਇਆ)-ਅੱਜ ਪਿੰਡ ਮੂਨਕ ਖ਼ੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸੰਤਸਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸਰੂਪ ਸਿੰਘ ਦੀ ਪ੍ਰੇਰਨਾ ਸਦਕਾ ਸਜਾਏ ਗਏ ਨਗਰ ...

ਪੂਰੀ ਖ਼ਬਰ »

ਊਨਾ ਵਿਚ ਧਰਤੀ ਬਚਾਓ ਯਾਤਰਾ ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਊਨਾ , 15 ਸਤੰਬਰ (ਹਰਪਾਲ ਸਿੰਘ ਕੋਟਲਾ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤੇ ਧਰਤੀ ਬਚਾਓ ਯਾਤਰਾ ਦਾ ਦੇਵ ਭੂਮੀ ਹਿਮਾਚਲ ਊਨਾ ਪਹੁੰਚਣ 'ਤੇ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਜੀ ਬੇਦੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

'ਧਰਤਿ ਬਚਾਓ ਯਾਤਰਾ' ਦਾ ਗੁਰਦੁਆਰਾ ਸਿੰਘ ਸਭਾ ਬਜਵਾੜਾ 'ਚ ਭਰਵਾਂ ਸਵਾਗਤ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸੰਭਾਲ ਹਿੱਤ ਚਲਾਈ ਜਾ ਰਹੀ ਗ੍ਰੀਨ ਗੰਗਾ ਲਹਿਰ ਜ਼ੀਰਕਪੁਰ ਵਲੋਂ 'ਧਰਤਿ ਬਚਾਓ ਯਾਤਰਾ' ਬੁੰਗਾ ਮਾਤਾ ਗੰਗਾ ...

ਪੂਰੀ ਖ਼ਬਰ »

ਕੌਮਾਂਤਰੀ 'ਓਜ਼ੋਨ ਪਰਤ ਬਚਾਓ ਦਿਵਸ 'ਤੇ ਵਿਸ਼ੇਸ਼

ਧਰਤੀ ਦੁਆਲੇ ਓਜ਼ੋਨ ਪਰਤ ਨੂੰ ਬਚਾਉਣਾ ਬਹੁਤ ਜ਼ਰੂਰੀ

ਦਸੂਹਾ-ਅੱਜ 16 ਸਤੰਬਰ ਨੂੰ ਲੋਕਾਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਤੇ ਇਸਦੀ ਮੌਜੂਦਾ ਸਥਿਤੀ ਸਬੰਧੀ ਜਾਣਕਾਰੀ ਦੇਣ ਲਈ ਸੰਸਾਰ ਭਰ 'ਚ ਕੌਮਾਂਤਰੀ 'ਓਜ਼ੋਨ ਪਰਤ ਬਚਾਓ ਦਿਵਸ' ਮਨਾਇਆ ਜਾ ਰਿਹਾ ਹੈ | ਵਾਤਾਵਰਣ ਪ੍ਰਦੂਸ਼ਣ ਹੋਣ ਕਾਰਨ ਓਜ਼ੋਨ ਪਰਤ ਦਿਨੋ-ਦਿਨ ਪਤਲੀ ਹੋ ਰਹੀ, ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚਨ ਦਲਿਤ ਫਰੰਟ ਨੇ ਸੂਬਾ ਪੱਧਰੀ ਧਾਰਮਿਕ ਸਮਾਗਮ ਕਰਵਾਇਆ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਆਲ ਇੰਡੀਆ ਕ੍ਰਿਸਚੀਅਨ ਦਲਿਤ ਫਰੰਟ ਵਲੋਂ ਕਰਵਾਏ ਸੂਬਾ ਪੱਧਰੀ ਧਾਰਮਿਕ ਸਮਾਗਮ ਜੋ ਕਿ 9 ਸਤੰਬਰ ਤੋ 13 ਸਤੰਬਰ ਤੱਕ ਗੁਰਦਾਸਪੁਰ ਵਿਖੇ ਕਰਵਾਇਆ ਗਿਆ | ਜਿਸ ਵਿਚ ਸਾਰੇ ਧਾਰਮਿਕ ਆਗੂਆਂ ਤੇ ਸਮੂਹ ਭਾਈਚਾਰੇ ਨੇ ਸ਼ਾਮਲ ਹੋ ਕੇ ...

ਪੂਰੀ ਖ਼ਬਰ »

ਮੇਕ ਮਾਈ ਫਿਊਚਰ ਦੇ ਵਿਦਿਆਰਥੀਆਂ ਦਾ ਆਇਲਟਸ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 15 ਸਤੰਬਰ (ਅ.ਬ.)-ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਵਿਦੇਸ਼ਾਂ 'ਚ ਜਾ ਕੇ ਪੜ੍ਹਨ ਅਤੇ ਸਥਾਪਤ ਹੋਣ ਦੇ ਸੁਪਨੇ ਰੱਖਦੀ ਹੈ, ਉੱਥੇ ਹੀ ਆਇਲਟਸ ਪ੍ਰੀਖਿਆ ਵਿਚ ਚੰਗੇ ਬੈਂਡ ਲਿਆਉਣਾ ਉਨ੍ਹਾਂ ਦੇ ਲਈ ਇਕ ਬਹੁਤ ਵੱਡੀ ਚੁਣੌਤੀ ਬਣ ਚੁੱਕਿਆ ਹੈ | ਦੂਜੇ ਫਲੋਰ, ਸਿਟੀ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 15 ਸਤੰਬਰ (ਹਰਪ੍ਰੀਤ ਕੌਰ)-ਡੀ.ਏ.ਵੀ ਕਾਲਜ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਡੀ.ਐਲ ਆਨੰਦ ਦੀ ਅਗਵਾਈ ਹੇਠ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ਵਜੋਂ ਸਮਾਗਮ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਨਾਟਕ 'ਮਰਚੈਂਟ ਆਫ਼ ਵੀਨਸ' ਖੇਡਿਆ

ਗੜ੍ਹਦੀਵਾਲਾ, 15 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨਾਰਥ ਈਸਟਨ ਯੂਨੀਵਰਸਿਟੀ ਬੋਸਟਨ ਦੀ ਐੱਮ.ਏ. ਅੰਗਰੇਜ਼ੀ ਦੀ ਵਿਦਿਆਰਥਣ ਵਿਜੇਤਾ ਸੈਣੀ ਦੀ ਨਿਰਦੇਸ਼ਨਾਂ ਹੇਠ ਵਿਲੀਅਮ ਸ਼ੈਕਸਪੀਅਰ ਦੇ ਨਾਟਕ 'ਮਰਚੈਂਟ ਆਫ਼ ਵੀਨਸ' ਨੰੂ ਪੰਜਾਬੀ ਭਾਸ਼ਾ ਵਿਚ ...

ਪੂਰੀ ਖ਼ਬਰ »

ਕਰਾੜੀ ਦੇ ਛਿੰਝ ਮੇਲੇ 'ਚ ਸੁਨੀਲ ਜ਼ੀਰਕਪੁਰ ਤੇ ਬੱਬਾ ਜੰਮੂ ਦੀ ਝੰਡੀ

ਤਲਵਾੜਾ, 15 ਸਤੰਬਰ (ਸੁਰੇਸ਼ ਕੁਮਾਰ)- ਕੰਢੀ ਦੇ ਪਿੰਡ ਕਰਾੜੀ 'ਚ ਕਰਵਾਇਆ ਗਿਆ ਸਲਾਨਾ ਛਿੰਝ ਮੇਲਾ ਧੂਮ ਧਾਮ ਨਾਲ ਸਮਾਪਤ ਹੋ ਗਿਆ | ਇਸ ਛਿੰਝ ਮੇਲੇ ਦੀ ਵੱਡੀ ਰੁਮਾਲੀ ਦੀ ਕੁਸ਼ਤੀ ਸੁਨੀਲ ਜ਼ੀਰਕਪੁਰ ਤੇ ਸੋਮਵਾਰ ਕੈਥਲ ਵਿਚਾਲੇ ਹੋਈ, ਜਿਸ ਵਿਚ ਸੁਨੀਲ ਜ਼ੀਰਕਪੁਰ ਜੇਤੂ ...

ਪੂਰੀ ਖ਼ਬਰ »

ਜੀ.ਟੀ.ਬੀ. ਸੀ. ਸੈਕੰ. ਸਕੂਲ ਦਸੂਹਾ ਦੇ ਵਾਲੀਬਾਲ ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਦਸੂਹਾ, 15 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀ. ਸੈਕੰ. ਪਬਲਿਕ ਸਕੂਲ, ਦਸੂਹਾ ਦੇ ਪਿ੍ੰਸੀਪਲ ਡਾ.ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸਕੂਲ ਦੇ ਖੇਡ ਵਿਭਾਗ ਦੇ ਇੰਚਾਰਜ ਹਰਨਾਮ ਸਿੰਘ ਅਤੇ ਕੋਚ ਹਰਜੋਤ ਸਿੰਘ ਦੁਆਰਾ ਤਿਆਰ ਵਾਲੀਬਾਲ ਦੀ ਟੀਮ ਜਿਸ ਨੇ ...

ਪੂਰੀ ਖ਼ਬਰ »

ਕੌਮੀ ਪੋਸ਼ਣ ਦਿਨਾਂ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ

ਰਾਮਗੜ੍ਹ ਸੀਕਰੀ, 15 ਸਤੰਬਰ (ਕਟੋਚ)-ਕੌਮੀ ਪੋਸ਼ਣ ਦਿਵਸ ਨੂੰ ਸਮਰਪਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਰਾਮਗੜ੍ਹ ਸੀਕਰੀ ਵਿਖੇ ਡਾ. ਪ੍ਰਦੀਪ ਕੰਵਰ ਦੀ ਅਗਵਾਈ ਵਿਚ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਭਾਰਤੀ, ਡਾ. ਰੁਪਾਲੀ, ਪਵਨ ਕੁਮਾਰ, ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਮੁਹਿੰਮ ਨੂੰ ਸਮਰਪਿਤ ਤਹਿਸੀਲ ਪੱਧਰੀ ਸਮਾਗਮ

ਬੀਣੇਵਾਲ, 15 ਸਤੰਬਰ (ਬੈਜ ਚੌਧਰੀ)-ਰਾਸ਼ਟਰੀ ਪੌਸ਼ਣ ਮੁਹਿੰਮ ਅਧੀਨ ਦੇਸ਼ ਭਰ ਵਿਚ ਮਨਾਏ ਜਾ ਰਹੇ ਪੋਸ਼ਣ ਮਾਹ ਨੂੰ ਸਮਰਪਿਤ ਤਹਿਸੀਲ ਪੱਧਰ ਦਾ ਸਮਾਗਮ ਮਹਾਰਾਜ ਭੂਰੀਵਾਲੇ ਗਰਲਜ਼ ਕਾਲਜ ਮਾਨਸੋਵਾਲ 'ਚ ਸੀ.ਡੀ.ਪੀ.ਓ. ਗੜ੍ਹਸ਼ੰਕਰ ਪਰਮਜੀਤ ਕੌਰ ਦੀ ਅਗਵਾਈ ਵਿਚ ਕਰਵਾਇਆ ...

ਪੂਰੀ ਖ਼ਬਰ »

ਸਾਲਾਨਾ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਘੋਗਰਾ, 15 ਸਤੰਬਰ (ਆਰ.ਐਸ. ਸਲਾਰੀਆ)-ਗੁਰੂ ਹਰਿਗੋਬਿੰਦ ਸਾਹਿਬ ਛਿੰਝ ਮੇਲਾ ਕਮੇਟੀ, ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਘੋਗਰਾ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ ਦੌਰਾਨ ਪੰਜਾਬ, ਹਰਿਆਣਾ, ਜੰਮੂ ਅਤੇ ਹਿਮਾਚਲ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਮਰਵਾਹਾ ਦੀ ਪ੍ਰਧਾਨਗੀ ਹੇਠ ਬੈਂਕ ਕਾਲੋਨੀ ਦਫ਼ਤਰ 'ਚ ਹੋਈ | ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਮੁਰਾਦਪੁਰ ਨਰਿਆਲ 'ਚ ਪੋਸ਼ਣ ਮਾਹ ਮਨਾਇਆ

ਬੁੱਲ੍ਹੋਵਾਲ, 15 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਬਾਲ ਵਿਕਾਸ ਪ੍ਰਾਜੈਕਟ ਅਫਸਰ ਹੁਸ਼ਿਆਰਪੁਰ ਦੇ ਨਿਰਦੇਸ਼ ਅਨੁਸਾਰ ਆਂਗਣਵਾੜੀ ਸੈਂਟਰ ਮੁਰਾਦਪੁਰ ਵਿਖੇ ਸਰਕਲ ਸੁਪਰਵਾਈਜ਼ਰ ਕਸ਼ਮੀਰ ਕੌਰ ਦੀ ਅਗਵਾਈ ਹੇਠ ਪੋਸ਼ਣ ਮਾਹ ਮਨਾਇਆ ਗਿਆ | ਜਿਸ ਵਿਚ ਸਰਪੰਚ ...

ਪੂਰੀ ਖ਼ਬਰ »

ਰੌਸ਼ਨ ਲਾਲ ਦਾਨੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਬਘਿਆੜੀ ਨੂੰ ਸਾਊਾਡ ਸਿਸਟਮ ਭੇਟ

ਚੌਲਾਂਗ, 15 ਸਤੰਬਰ (ਸੁਖਦੇਵ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ-ਬਘਿਆੜੀ ਵਿਖੇ ਦਾਨੀ ਸ੍ਰੀ ਰੌਸ਼ਨ ਲਾਲ ਵਾਸੀ ਬਘਿਆੜੀ ਵਲੋਂ ਆਪਣੇ ਪਿਤਾ ਮਾਤਾ ਸ੍ਰੀ ਫ਼ਰਜ਼ੰਦ ਮਸੀਹ ਤੇ ਸ੍ਰੀਮਤੀ ਰੱਖੀ ਦੀ ਯਾਦ ਵਿਚ ਸਕੂਲ ਨੂੰ ਕਰੀਬ 30 ਹਜ਼ਾਰ ਰੁਪਏ ਦਾ ਵਧੀਆ ਸਾਊਾਡ ...

ਪੂਰੀ ਖ਼ਬਰ »

ਪਿੰਡ ਸਲੈਹਰੀਆ ਖ਼ੁਰਦ ਵਿਖੇ ਛਿੰਝ ਮੇਲਾ ਕਰਵਾਇਆ

ਐਮਾ ਮਾਂਗਟ, 15 ਸਤੰਬਰ (ਗੁਰਾਇਆ)-ਸਥਾਨ ਪਿੰਡ ਸਲੈਹਰੀਆ ਖ਼ੁਰਦ ਵਿਖੇ ਹਜਰਤ ਪੀਰ ਜਨਾਬ ਅਲੀ ਸਪੋਰਟਸ ਕਲੱਬ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਖ਼ਾਸ ਤੌਰ 'ਤੇ ਵਿਦੇਸ਼ ਵਿਚ ਬੈਠੇ ਪਿੰਡ ਦੇ ਯੁਵਾ ਵਰਗ ਦੇ ਭਰਪੂਰ ਸਹਿਯੋਗ ਨਾਲ ਵਿਸ਼ਾਲ ਛਿੰਝ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਕੈਡਿਟਸ ਨੇ ਸਵੱਛ ਭਾਰਤ ਸਬੰਧੀ ਜਾਗਰੂਕਤਾ ਰੈਲੀ ਕੱਢੀ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਯੂਨਿਟ ਵਲੋਂ 8 ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਦੇ ਸੀ.ਓ. ਕਰਨਲ ਯੋਗੇਸ਼ ਭਾਰਦਵਾਜ ਦੇ ਨਿਰਦੇਸ਼ ਤਹਿਤ ਸਵੱਛ ਭਾਰਤ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਭਾਈ ਸਿੱਖ ਬਿਰਾਦਰੀ ਵਲੋਂ ਧਰਮਸ਼ਾਲਾ ਦੇ ਨਿਰਮਾਣ ਸਬੰਧੀ ਸੂਦ ਨਾਲ ਮੁਲਾਕਾਤ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਭਾਟ ਸਿੱਖ ਬਿਰਾਦਰੀ ਦੇ ਵਫ਼ਦ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੁਹੱਲਾ ਸੁਭਾਸ਼ ਨਗਰ ਦੇ ਭਾਟ ਸਿੱਖ ਬਿਰਾਦਰੀ ਦੇ ਮੁਖੀਆ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਜਲ ਸ਼ਕਤੀ ਮੁਹਿੰਮ ਤਹਿਤ ਇਕ ਦਿਨਾਂ ਜਾਗਰੂਕਤਾ ਸੈਮੀਨਾਰ

ਅੱਡਾ ਸਰਾਂ, 15 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸਿੱਖਿਆ ਸੰਸਥਾ ਪਬਲਿਕ ਖਾਲਸਾ ਕਾਲਜ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਨਰਸਿੰਗ ਕਾਲਜ ਕੰਧਾਲਾ ਜੱਟਾਂ ਵਿਖੇ ਜਲ ਸ਼ਕਤੀ ਅਭਿਆਨ ਅਧੀਨ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਕਾਲਜ ਪ੍ਰਬੰਧਨ ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਅਰੋੜਾ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਲਈ ਸਰਕਾਰ ਵਲੋਂ ਪਿੰਡਾਂ 'ਚ ਮੁੱਢਲੀਆਂ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ | ਇਹ ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਅਰੋੜਾ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਲਈ ਸਰਕਾਰ ਵਲੋਂ ਪਿੰਡਾਂ 'ਚ ਮੁੱਢਲੀਆਂ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ | ਇਹ ...

ਪੂਰੀ ਖ਼ਬਰ »

ਮੀਆਂ ਦਾ ਪਿੰਡ ਵਿਖੇ ਸਾਲਾਨਾ ਪੇਂਡੂ ਖੇਡ ਮੇਲਾ ਕਰਵਾਇਆ

ਦਸੂਹਾ, 15 ਸਤੰਬਰ (ਭੁੱਲਰ)- ਮੀਆਂ ਦਾ ਪਿੰਡ ਵਿਖੇ ਬਾਬਾ ਜੀਨ ਸ਼ਾਹ ਸਪੋਰਟਸ ਕਲੱਬ ਵਲੋਂ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਫੁੱਟਬਾਲ, ਰੱਸਾਕਸ਼ੀ, ਘੋੜੀ ਡਾਂਸ, ਮੋਟਰਸਾਈਕਲ ਕਰਤਬ ਤੇ ਹੋਰ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਫੁੱਟਬਾਲ ਵਿਚ ਝਿੰਗੜ ...

ਪੂਰੀ ਖ਼ਬਰ »

ਸਿੱਕਮ ਯੂਨੀਵਰਸਿਟੀ ਤੋਂ ਡਾਕਟਰ ਦੀ ਡਿਗਰੀ ਮਿਲਣ 'ਤੇ ਯੂਥ ਸਿਟੀਜ਼ਨ ਕੌਾਸਲ ਵਲੋਂ ਖੰਨਾ ਦਾ ਸਨਮਾਨ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੂਥ ਸਿਟੀਜ਼ਨ ਕੌਾਸਲ ਪੰਜਾਬ ਨੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਸਿੱਕਮ ਦੀ ਆਈ. ਸੀ. ਐਫ. ਏ. ਆਈ. ਯੂਨੀਵਰਸਿਟੀ ਵਲੋਂ ਡਾਕਟਰ ਦੀ ਡਿਗਰੀ ਨਾਲ ਨਿਵਾਜਣ 'ਤੇ ਉਨ੍ਹਾਂ ਦੇ ਸਨਮਾਨ 'ਚ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ 2369 ਕੇਸਾਂ 'ਚੋਂ 656 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ, 15 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਾ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਅੱਜ ਜ਼ਿਲ੍ਹੇ ਵਿਚ ਸਾਲ 2019 ਦੀ ਤੀਸਰੀ ਕੌਮੀ ਲੋਕ ...

ਪੂਰੀ ਖ਼ਬਰ »

ਹਲਕੇ ਦੀ ਬਿਹਤਰੀ ਲਈ ਕਈ ਕਾਰਜ ਬਿੱਕਾ ਚੀਮਾ ਨੇ ਲਿਆਂਦੇ ਸੋਮ ਪ੍ਰਕਾਸ਼ ਦੇ ਧਿਆਨ ਵਿਚ

ਦਸੂਹਾ 15 ਸਤੰਬਰ (ਕੌਸ਼ਲ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮਾਜ ਸੇਵੀ ਤੇ ਚੇਅਰਮੈਨ ਰੋਟਰੀ ਕਲੱਬ ਐਚ.ਪੀ.ਐਸ. ਜੋਨੀ ਵਿਰਕ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਚੇਅਰਮੈਨ ਰੋਟਰੀ ਕਲੱਬ ਐਚ.ਪੀ.ਐਸ. ਜੋਨੀ ਵਿਰਕ ਅਤੇ ਮੀਤ ਪ੍ਰਧਾਨ ਅਕਾਲੀ ਦਲ ਪੰਜਾਬ ਗੁਰਪ੍ਰੀਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ 2369 ਕੇਸਾਂ 'ਚੋਂ 656 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ, 15 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਾ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਅੱਜ ਜ਼ਿਲ੍ਹੇ ਵਿਚ ਸਾਲ 2019 ਦੀ ਤੀਸਰੀ ਕੌਮੀ ਲੋਕ ...

ਪੂਰੀ ਖ਼ਬਰ »

ਐਕਸ ਸਰਵਿਸਮੈਨ, ਵੀਰ ਨਾਰੀਆਂ ਤੇ ਵਿਧਵਾ ਔਰਤਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗੜ੍ਹਸ਼ੰਕਰ, 15 ਸਤੰਬਰ (ਸੁਮੇਸ਼ ਬਾਲੀ)-ਇੱਥੇ ਰੈੱਡ ਕਰਾਸ ਭਵਨ ਨੇੜੇ ਐਸ.ਡੀ.ਐਮ. ਦਫ਼ਤਰ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਸਾਬਕਾ ਫ਼ੌਜੀਆਂ, ਵੀਰ ਨਾਰੀਆਂ ਤੇ ਵਿਧਵਾਵਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਤੇ ਹੱਲ ਕਰਨ ਲਈ ਇੱਕ ਮੀਟਿੰਗ ...

ਪੂਰੀ ਖ਼ਬਰ »

ਭਾਮ 'ਚ ਦਸਤਾਰ ਸਿਖਲਾਈ ਕੈਂਪ ਲਗਾਇਆ

ਕੋਟਫਤੂਹੀ, 15 ਸਤੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਭਾਮ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਬੱੱਚਿਆਂ ਤੇ ਨੌਜਵਾਨਾਂ ਨੂੰ ਦਸਤਾਰ ਤੇ ਸਿੱਖੀ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ 7 ਰੋਜ਼ਾ 'ਦਸਤਾਰ-ਏ-ਪਸਾਰ' ਦਸਤਾਰ ਤੇ ਦੁਮਾਲਾ ਸਿਖਲਾਈ ...

ਪੂਰੀ ਖ਼ਬਰ »

ਛਿੰਝ ਮੇਲੇ ਦਾ ਪੋਸਟਰ ਜਾਰੀ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਪਿੰਡ ਹਰਦੋਖੁੰਦਪੁਰ ਵਿਖੇ ਬਾਬਾ ਮਸਤਪੀਰ ਛਿੰਝ ਕਮੇਟੀ ਵਲੋਂ 11ਵਾਂ ਵਿਸ਼ਾਲ ਦੰਗਲ 22 ਸਤੰਬਰ ਦਿਨ ਵੀਰਵਾਰ ਨੂੰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਛਿੰਝ ਕਮੇਟੀ ਦੇ ...

ਪੂਰੀ ਖ਼ਬਰ »

ਅਨੀਸ਼ ਮੈਦਾਨ ਨੇ ਰਾਸ਼ਟਰੀ ਕਰਾਟੇ ਮੁਕਾਬਲਿਆਂ ਵਿਚ ਜਿੱਤਿਆ ਸੋਨ ਤਮਗ਼ਾ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਦੇ ਵਿਦਿਆਰਥੀ ਅਨੀਸ਼ ਮੈਦਾਨ ਨੇ ਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਸੋਨੇ ਅਤੇ ਚਾਂਦੀ ਦਾ ਮੈਡਲ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ 'ਚ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਜੇਤੂ

ਘੋਗਰਾ, 15 ਸਤੰਬਰ (ਆਰ.ਐੱਸ.ਸਲਾਰੀਆ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਏ ਗਏਜੋਨਲ ਖੇਡ ਮੁਕਾਬਲੇ ਜਿਸ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੋਹਣ ਸਿੰਘ ਲੇਹਲ ਨੇ ਕੀਤੀ | ਇਸ ਵਾਰ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ...

ਪੂਰੀ ਖ਼ਬਰ »

ਲੰਮੀ ਉਮਰ ਬਤੀਤ ਕਰਨ ਵਾਲੇ ਬਜ਼ੁਰਗਾਂ ਦਾ ਸਨਮਾਨ

ਘੋਗਰਾ, 15 ਸਤੰਬਰ (ਆਰ. ਐੱਸ. ਸਲਾਰੀਆ)- ਪਿੰਡ ਘੋਗਰਾ ਦੇ ਲੰਮੀ ਉਮਰ ਬਤੀਤ ਕਰਨ ਬਜ਼ੁਰਗਾਂ ਦਾ ਸਬ ਸਰਕਲ ਪ੍ਰਧਾਨ ਡਾ. ਸੱਜਣ ਸਿੰਘ ਵਲੋਂ ਪਿੰਡ ਘੋਗਰਾ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸੱਜਣ ਸਿੰਘ ਵਲੋਂ 115 ਸਾਲਾ ਮਾਤਾ ਮਾਈ ਮਾੜੋ ਦੇਵੀ ਨੂੰ ਦੁਸ਼ਾਲਾ ਅਤੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਖੇਡਾਂ ਵਿਚ ਝੰਡੀ

ਦਸੂਹਾ, 15 ਸਤੰਬਰ (ਕੌਸ਼ਲ)-ਜ਼ੋਨ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਦਸੂਹਾ ਜ਼ੋਨ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦਸੂਹਾ ਨੇ 19 ਕਬੱਡੀ ਵਿਚ ਮੁੰਡਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ 19 ਖੋ ਖੋ ਵਿਚੋਂ ਮੁੰਡਿਆਂ ਨੇ ਦੂਸਰਾ ਸਥਾਨ, 19 ...

ਪੂਰੀ ਖ਼ਬਰ »

ਜ਼ੋਨ ਟੂਰਨਾਮੈਂਟ ਵਿਚ ਜੇਤੂ ਟੀਮਾਂ ਨੂੰ ਇਨਾਮ ਵੰਡੇ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਨ ਸਿੰਘ ਅਤੇ ਖੇਡ ਸਹਾਇਕ ਖੇਡ ਅਫ਼ਸਰ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਏ.ਐਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਜ਼ੋਨ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਸਕੂਲਾਂ ਦੇ 300 ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX