ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  23 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  33 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  49 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  59 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 3 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 4 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 1 hour ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  8 minutes ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਪੰਜਾਬ / ਜਨਰਲ

ਕਸ਼ਮੀਰੀਆਂ ਦੇ ਹੱਕ 'ਚ ਥਾਂ-ਥਾਂ 'ਤੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਧਾਰਾ 370 ਤੇ 35 ਏ ਮਨਸੂਖ ਕਰਨ ਦੇ ਕਦਮ ਵਾਪਸ ਲੈਣ ਆਦਿ ਮੁੱਦਿਆਂ ਨੂੰ ਲੈ ਕੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਵਲੋਂ ਮੁਹਾਲੀ 'ਚ ਰੈਲੀ ਕਰਨ ਉਪਰੰਤ ਚੰਡੀਗੜ•੍ਹ 'ਚ ਰੋਸ ਮਾਰਚ ਕਰਕੇ ਰਾਜਪਾਲ ਨੂੰ ਮੰਗ ਪੱਤਰ ਸੌਾਪਣ ਦੇ ਸੱਦੇ 'ਤੇ ਚੰਡੀਗੜ•੍ਹ ਵੱਲ ਵਧਦੇ ਕਾਫ਼ਲਿਆਂ ਨੂੰ ਭਾਰੀ ਪੁਲਿਸ ਬਲਾਂ ਵਲੋਂ ਰੋਕਣ ਕਾਰਨ ਰੋਹ 'ਚ ਆਏ ਕਿਸਾਨਾਂ, ਪੇਂਡੂ ਖੇਤ ਮਜ਼ਦੂਰਾਂ, ਨੌਜਵਾਨ ਵਿਦਿਆਰਥੀਆਂ ਤੇ ਔਰਤਾਂ ਵਲੋਂ ਪੰਜਾਬ ਦੇ 10 ਜ਼ਿਲਿ੍ਹ•ਆਂ 'ਚ 16 ਥਾਂਵਾਂ 'ਤੇ ਸੜਕਾਂ ਠੱਪ ਕਰਕੇ ਮੋਦੀ ਤੇ ਕੈਪਟਨ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਤੇ ਸ਼ਹਿਰਾਂ 'ਚ ਮੁਜ਼ਾਹਰੇ ਕੀਤੇ ਗਏ | 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ' ਵਿਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ ਰੈਲੀ ਕਰਨ ਲਈ ਬਜ਼ਿੱਦ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੇਲ ਗੱਡੀ ਰਾਹੀਂ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਰੀਬ 150 ਹਮਾਇਤੀਆਂ ਨੰੂ ਇਥੇ ਤਾਇਨਾਤ ਡੀ. ਐਸ. ਪੀ. ਸਿਟੀ-2 ਰਮਨਦੀਪ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਅਤੇ ਹੋਰਨਾਂ ਸੁਰੱਖਿਆ ਬਲਾਂ ਦੇ ਜਵਾਨਾਂ ਵਲੋਂ ਹਿਰਾਸਤ 'ਚ ਲੈ ਲਿਆ ਗਿਆ | ਦੱਸਣਯੋਗ ਹੈ ਕਿ ਇਹ ਰੈਲੀ ਅੱਜ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਦੁਸਹਿਰਾ ਗਰਾਊਾਡ ਮੁਹਾਲੀ ਤੋਂ ਯੂ. ਟੀ. ਚੰਡੀਗੜ੍ਹ ਤੱਕ ਕੱਢੀ ਜਾਣੀ ਸੀ, ਪਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਬੀਤੇ ਦਿਨੀਂ ਇਸ ਰੈਲੀ ਲਈ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਸੁਰੱਖਿਆ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਸੀ | ਕਸ਼ਮੀਰੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਵਲੋਂ ਮੁਹਾਲੀ ਵਿਚਲੇ ਦੁਸਹਿਰਾ ਗਰਾਊਾਡ ਵਿਖੇ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਸਰਕਾਰ ਵਲੋਂ ਇਸ ਰੈਲੀ 'ਤੇ ਲਗਾਈ ਪਾਬੰਦੀ ਕਾਰਨ ਪੰਜਾਬ ਦੀਆਂ ਵੱਖ-ਵੱਖ 15 ਥਾਵਾਂ ਤੋਂ ਰੇਲ ਗੱਡੀ ਰਾਹੀਂ ਮੁਹਾਲੀ ਪਹੁੰਚਣ ਵਾਲੇ ਰੈਲੀ ਸਮਰਥਕਾਂ ਨੂੰ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਰੇਲਵੇ ਸਟੇਸ਼ਨ 'ਤੇ ਹੀ ਰੋਕ ਲਿਆ ਗਿਆ, ਲਿਹਾਜ਼ਾ ਉਨ੍ਹਾਂ ਨੇ ਇਥੇ ਹੀ ਰੋਸ ਰੈਲੀਆਂ ਕਰਕੇ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਆਪਣੀ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ | ਲੁਧਿਆਣਾ ਤੋਂ ਰੇਲ ਗੱਡੀ ਰਾਹੀਂ ਮੁਹਾਲੀ ਰੇਲਵੇ ਸਟੇਸ਼ਨ 'ਤੇ ਪੁੱਜੇ ਮੋਲਡ ਐਾਡ ਸਟੀਲ ਵਰਕਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੰਘਰਸ਼ ਕਮੇਟੀ ਨੂੰ ਹਮਾਇਤ ਦੇਣ ਵਾਲਿਆਂ 'ਚ ਵੱਖ-ਵੱਖ ਕਿਸਾਨ, ਪੇਂਡੂ/ਖੇਤ ਮਜ਼ਦੂਰ ਯੂਨੀਅਨਾਂ, ਸਨਅਤੀ ਮਜ਼ਦੂਰ ਯੂਨੀਅਨਾਂ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਸਮੇਤ ਕੁੱਲ 11 ਜਥੇਬੰਦੀਆਂ ਸ਼ਾਮਿਲ ਸਨ, ਜਿਨ੍ਹਾਂ ਵਿਚੋਂ ਅੱਜ ਟੈਕਸਟਾਈਲ ਐਾਡ ਹੌਜਰੀ ਕਾਮਗਰ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਜਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੀ ਪ੍ਰਧਾਨ ਬਿੰਨੀ, ਸਟੂਡੈਂਟ ਯੂਨੀਅਨ ਲਲਕਾਰ ਦੇ ਪ੍ਰਧਾਨ ਗੁਰਵਿੰਦਰ ਸਿੰਘ, ਕਾਰਖਾਨਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤਵਿੰਦਰ ਸਿੰਘ ਅੱਜ ਮੁਹਾਲੀ ਪਹੁੰਚੇ ਹੋਏ ਸਨ ਜੋ ਕਿ ਰੈਲੀ ਦੇ ਰੂਪ ਵਿਚ ਜਿਵੇਂ ਹੀ ਦੁਸਹਿਰਾ ਗਰਾਊਾਡ ਲਈ ਪੈਦਲ ਰਵਾਨਾ ਹੋਣ ਲੱਗੇ ਤਾਂ ਰੇਲਵੇ ਸ਼ਟੇਸ਼ਨ ਦੇ ਬਾਹਰ ਤਾਇਨਾਤ ਭਾਰੀ ਪੁਲਿਸ ਫੋਰਸ ਵਲੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਤੋਂ ਇਲਾਵਾ ਦੁਸਹਿਰਾ ਗਰਾਊਾਡ ਫੇਜ਼-8 ਵਿਖੇ ਪਹੁੰਚੇ ਦਰਜਨ ਦੇ ਕਰੀਬ ਸਟੂਡੈਂਟ ਯੂਨੀਅਨ ਲਲਕਾਰ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਇਕ ਬੱਸ ਰਾਹੀਂ ਮੁਹਾਲੀ ਸ਼ਹਿਰ ਦੀ ਹੱਦ ਤੋਂ ਬਾਹਰ ਕੱਢ ਦਿੱਤਾ | ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਵਲੋਂ ਸ਼ਾਂਤੀਪੂਰਵਕ ਕੱਢੀ ਜਾਣ ਵਾਲੀ ਰੈਲੀ 'ਤੇ ਪਾਬੰਦੀ ਲਗਾ ਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਲੀ ਕਾਰਵਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਵਲੋਂ ਕਸ਼ਮੀਰੀ ਲੋਕਾਂ 'ਤੇ ਹੋ ਰਹੇ ਜਬਰ ਦਾ ਵਿਰੋਧ ਕਰਨ ਦੇ ਨਾਲ-ਨਾਲ ਕਾਰਪੋਰੇਟਾਂ ਨੂੰ ਉਥੇ ਲੁੱਟ ਮਚਾਉਣ ਦੀਆਂ ਦਿੱਤੀਆਂ ਖੁੱਲ੍ਹਾਂ ਰੱਦ ਕਰਨ, ਫ਼ੌਜ ਵਾਪਸ ਕੱਢਣ, ਸਾਰੇ ਕਾਲੇ ਕਾਨੂੰਨ ਖ਼ਤਮ ਕਰਨ ਅਤੇ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੈ ਦੇ ਅਧਿਕਾਰ ਜੋ ਕਿ 1947 'ਚ ਖੋਹਿਆ ਗਿਆ ਸੀ, ਨੂੰ ਬਹਾਲ ਕਰਨ ਅਤੇ ਧਾਰਾ 370 ਅਤੇ 35 ਏ ਖ਼ਤਮ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਕਸ਼ਮੀਰ ਵਿਚ ਜਮਹੂਰੀ ਮਾਹੌਲ ਸਿਰਜਣ ਤੇ ਉਨ੍ਹਾਂ 'ਤੇ ਥੋਪੀਆਂ ਹੋਈਆਂ ਪਾਬੰਦੀਆਂ ਖ਼ਤਮ ਕਰਨ ਅਤੇ ਗਿ੍ਫ਼ਤਾਰ ਕੀਤੇ ਹਜ਼ਾਰਾਂ ਕਾਰਕੰੁਨ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਇਸ ਮੌਕੇ ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਨੁਮਾਇੰਦੇ ਕੁਲਵੰਤ ਸਿੰਘ ਤਰਕ ਤੇ ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਆਗੂ ਕਸਤੂਰੀ ਲਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਸੰਘਰਸ਼ ਹਮਾਇਤ ਕਮੇਟੀ ਪੰਜਾਬ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ |
ਰੈਲੀ ਲਈ ਮਨਜੂਰੀ ਨਾ ਦੇਣ ਪਿੱਛੇ ਕੀ ਤਰਕ ਸੀ
ਇਸ ਰੈਲੀ ਲਈ ਝੰਡਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਜੇਠੂਕੇ, ਲਖਵਿੰਦਰ ਸਿੰਘ ਅਤੇ ਕਮਲਪ੍ਰੀਤ ਪੰਨੂ ਨੇ ਬੀਤੀ 13 ਸਤੰਬਰ ਨੂੰ ਸ਼ਾਮ ਦੇ 4 ਵਜੇ ਈ-ਮੇਲ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੰੂ ਅਰਜ਼ੀ ਭੇਜੀ ਸੀ, ਪਰ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿਚ ਇਸ ਅਰਜ਼ੀ 'ਤੇ ਵਿਚਾਰ ਕਰਦਿਆਂ ਸਪੱਸ਼ਟ ਕੀਤਾ ਸੀ ਕਿ ਅਜਿਹੀ ਪ੍ਰਵਾਨਗੀ ਲਈ ਘੱਟੋ-ਘੱਟ 7 ਦਿਨ ਪਹਿਲਾਂ ਬਿਨੈ ਕਰਨਾ ਜ਼ਰੂਰੀ ਹੈ | ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਕੁਝ ਵਿਭਾਗਾਂ ਤੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਤੌਰ 'ਤੇ ਲਿਖਿਆ ਹੈ ਕਿ ਅਜਿਹੀ ਰੈਲੀ ਵਿਚ ਇਕੱਤਰ ਹੋਏ ਲੋਕਾਂ ਕਾਰਨ ਆਮ ਲੋਕਾਂ ਦੇ ਜੀਵਨ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਇਸ ਨਾਲ ਸ਼ਾਂਤੀ ਭੰਗ ਹੋਣ ਦਾ ਡਰ ਹੈ |

ਸ੍ਰੀ ਚਮਕੌਰ ਸਾਹਿਬ ਨੇੜੇ ਭਿਆਨਕ ਹਾਦਸਾ ਚਾਰ ਵਰਿ੍ਹਆਂ ਦੀ ਬੱਚੀ ਸਮੇਤ 3 ਮੌਤਾਂ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਕਾਰ, ਖੱਚਰ ਰੇਹੜਾ ਅਤੇ ਮੋਟਰ ਸਾਈਕਲ ਵਿਚਕਾਰ ਵਾਪਰੇ ਹਾਦਸੇ 'ਚ ਮੋਟਰ ਸਾਈਕਲ ਸਵਾਰ ਪਤੀ-ਪਤਨੀ ਅਤੇ ਇਕ ਚਾਰ ਵਰਿ੍ਹਆਂ ਦੀ ਬੱਚੀ ਸਮੇਤ 3 ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪ੍ਰਕਾਸ਼ ਪੁਰਬ ਸਬੰਧੀ ਲਗਾਏ ਅੰਗਰੇਜ਼ੀ ਬੈਨਰਾਂ 'ਤੇ ਛਿੜੀ ਚਰਚਾ

ਮੇਜਰ ਸਿੰਘ ਜਲੰਧਰ, 15 ਸਤੰਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਪ੍ਰਣਾਮ ਕਰਨ ਲਈ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਮੁੱਖ ਮੰਤਰੀ ਦੀ ਤਸਵੀਰ ਵਾਲੇ ਵੱਡੀ ਗਿਣਤੀ 'ਚ ਵੱਡੇ-ਵੱਡੇ ਹੋਰਡਿੰਗ ਤੇ ਬੈਨਰ ਲਗਾਏ ਗਏ ਹਨ | ਇਹ ਹੋਰਡਿੰਗ ਤੇ ਬੈਨਰ ...

ਪੂਰੀ ਖ਼ਬਰ »

ਕੌਮ ਵਲੋਂ ਜਿੰਨਾ ਵੱਡਾ ਮੇਰੇ 'ਤੇ ਭਰੋਸਾ ਕੀਤਾ ਹੈ, ਉਸ 'ਤੇ ਖ਼ਰਾ ਉਤਰਣ ਦੀ ਕੋਸ਼ਿਸ਼ ਕਰਾਂਗਾ-ਜਥੇਦਾਰ ਗੌਹਰ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ਉਪਰੰਤ ਅੱਜ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਰਸ਼ਨ ਕਰਨ ਪੁੱਜੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ ਅਜੇ ਵੀ 1675.52 ਫੁੱਟ

ਨੰਗਲ, 15 ਸਤੰਬਰ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ ਅਜੇ ਵੀ 1675.52 ਫੁੱਟ ਹੈ, 26 ਅਗਸਤ ਤੋਂ ਲੈ ਕੇ ਅੱਜ ਤੱਕ ਤਕਰੀਬਨ ਰੋਜ਼ਾਨਾ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1675 ਫੁੱਟ ਤੋਂ ਉਪਰ ਹੀ ਰਹਿ ਰਿਹਾ ਹੈ, ਜਦੋਂ ਕਿ ਖ਼ਤਰੇ ਦੇ ਨਿਸ਼ਾਨ ਦਾ ਪੱਧਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਮਹਾਰਾਸ਼ਟਰ ਤੋਂ ਤੇਲੰਗਾਨਾ ਲਈ ਰਵਾਨਗੀ

ਅੰਮਿ੍ਤਸਰ, 15 ਸਤੰਬਰ-(ਸ.ਰ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ | ਨਾਗਪੁਰ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੁਲਿਸ ਤੇ ਬੇਰੁਜ਼ਗਾਰ ਬੀ.ਐੱਡ ਅਧਿਆਪਕ ਵਿਚਾਲੇ ਧੱਕਾਮੁੱਕੀ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-ਪਿਛਲੇ ਦੋ ਹਫ਼ਤਿਆਂ ਤੋਂ ਧਰਨਿਆਂ-ਮੁਜ਼ਾਹਰਿਆਂ ਦਾ ਗੜ੍ਹ ਬਣੇ ਸੰਗਰੂਰ ਵਿਖੇ ਭਾਰੀ ਪੁਲਿਸ ਫ਼ੋਰਸ ਦੀ ਤੈਨਾਤੀ ਦੇ ਬਾਵਜੂਦ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਰੋਪੜ ਜੇਲ੍ਹ ਭੇਜੇ 13 ਸਾਥੀਆਂ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਕਤਲ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦਾ ਦੋ ਦਿਨਾ ਪੁਲਿਸ ਰਿਮਾਂਡ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਸ਼ਨ ਚੌਕ ਸਥਿਤ ਪੈਵੇਲੀਅਨ ਮਾਲ 'ਚ ਸ਼ੁੱਕਰਵਾਰ ਦੀ ਅੱਧੀ ਰਾਤ ਨੂੰ ਕਾਂਗਰਸੀ ਆਗੂ ਮਨਜੀਤ ਸਿੰਘ ਨੂੰ ਕਤਲ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਆਰੰਭਤਾ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅੱਜ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੁੱਖ ਦਰਬਾਰ 'ਚ ਆਰੰਭਤਾ ਕਰਵਾਈ ਗਈ | ਇਸ ਸਮੇਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ 16 ਬੀ.ਡੀ.ਪੀ.ਓ. ਤੇ ਲੇਖਾਕਾਰਾਂ ਦੇ ਤਬਾਦਲੇ

ਭੋਗਪੁਰ, 15 ਸਤੰਬਰ (ਕੁਲਦੀਪ ਸਿੰਘ ਪਾਬਲਾ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੇ ਕਾਡਰ 'ਚ 16 ਬੀ.ਡੀ.ਪੀ.ਓ., ਲੇਖਾਕਾਰਾਂ ਤੇ ਐਸ.ਈ.ਪੀ.ਓ. ਦੇ ਤਬਾਦਲੇ ...

ਪੂਰੀ ਖ਼ਬਰ »

ਮਾਮਲਾ ਹੈਰੋਇਨ ਤੇ ਡਰੱਗ ਮਨੀ ਦਾ

ਭੈਣੀ ਰਾਜਪੂਤਾਂ ਦੇ ਸਰਪੰਚ ਦੇ ਪੁੱਤ ਕੋਲੋਂ ਇਕ ਕਿੱਲੋ ਹੈਰੋਇਨ ਹੋਰ ਬਰਾਮਦ

ਅਟਾਰੀ, 15 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਅੰਮਿ੍ਤਸਰ ਦਿਹਾਤੀ ਪੁਲਿਸ ਥਾਣਾ ਅਜਨਾਲਾ ਦੇ ਥਾਣੇਦਾਰ ਅਮਨਦੀਪ ਸਿੰਘ ਤੇ ਥਾਣੇਦਾਰ ਅਜੈਪਾਲ ਸਿੰਘ ਬਾਠ ਦੀ ਅਗਵਾਈ ਹੇਠ ਬੀਤੇ ਦਿਨੀਂ ਸਰਹੱਦੀ ਪਿੰਡ ਭੈਣੀ ਰਾਜਪੂਤਾਂ ਦੇ ਸਰਪੰਚ ਨਾਨਕ ਸਿੰਘ ਦੇ ਪੁੱਤਰ ਸ਼ਮਸ਼ੇਰ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਨੇ ਨੰਨ੍ਹੀ ਛਾਂ ਦੀ 11ਵੀਂ ਵਰ੍ਹੇਗੰਢ 550ਵੇਂ ਪ੍ਰਕਾਸ਼ ਪੁਰਬ ਨੂੰ ਕੀਤੀ ਸਮਰਪਿਤ

ਬਠਿੰਡਾ/ਲੰਬੀ 15 ਸਤੰਬਰ (ਕੰਵਲਜੀਤ ਸਿੰਘ ਸਿੱਧੂ/ਸ਼ਿਵਰਾਜ ਸਿੰਘ ਬਰਾੜ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ 'ਨੰਨੀ੍ਹ ਛਾਂ ਮੁਹਿੰਮ' ਦੀ 11ਵੀਂ ਵਰ੍ਹੇਗੰਢ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਾ ਨੂੰ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ 20 ਫ਼ੀਸਦੀ ਘਟ ਗਈ ਡੀਜ਼ਲ ਦੀ ਵਿਕਰੀ

ਸ਼ਿਵ ਸ਼ਰਮਾ ਜਲੰਧਰ, 15 ਸਤੰਬਰ-ਬਾਜ਼ਾਰ 'ਚ ਸੁਸਤੀ ਦਾ ਅਸਰ ਆਟੋ ਬਾਜ਼ਾਰ ਸਮੇਤ ਹੋਰ ਵੀ ਕਈ ਖੇਤਰਾਂ ਵਿਚ ਦੇਖਣ ਨੂੰ ਮਿਲ ਰਿਹਾ ਹੈ ਕਿ ਇਸ ਵਾਰ ਕਈ ਖੇਤਰਾਂ ਵਿਚ ਮੰਦੇ ਦੇ ਦੌਰ 'ਚ ਜ਼ਿਆਦਾ ਮੀਂਹ ਪੈਣ ਕਰਕੇ ਪੈਟਰੋਲ ਪੰਪਾਂ 'ਤੇ ਡੀਜ਼ਲ ਦੀ ਵਿਕਰੀ ਵਿਚ ਪਹਿਲੀ ਵਾਰ 15 ...

ਪੂਰੀ ਖ਼ਬਰ »

ਗਾਇਕ ਅੰਗਰੇਜ਼ ਅਲੀ ਦੀ ਸ਼ੂਟਿੰਗ ਦੌਰਾਨ ਹਮਲਾਵਰਾਂ ਵਲੋਂ ਹਮਲਾ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਜਗੜ੍ਹ ਅਸਟੇਟ ਨੇੜੇ ਸਥਿਤ ਇਕ ਫਾਰਮ ਹਾਊਸ 'ਚ ਉੱਘੇ ਪੰਜਾਬੀ ਗਾਇਕ ਅੰਗਰੇਜ਼ ਅਲੀ ਦੇ ਗਾਣੇ ਦੀ ਸ਼ੂਟਿੰਗ ਦੌਰਾਨ ਹਮਲਾਵਰਾਂ ਵਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਨੌਕਰੀ ਨਹੀਂ, ਉੱਤਰ ਭਾਰਤੀਆਂ 'ਚ ਯੋਗਤਾ ਦੀ ਕਮੀ-ਸੰਤੋਸ਼ ਗੰਗਵਾਰ

ਬਰੇਲੀ/ਲਖਨਊ, 15 ਸਤੰਬਰ (ਏਜੰਸੀ)-ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰੀ ਸੰਤੋਸ਼ ਗੰਗਵਾਰ ਨੇ ਸਨਿਚਰਵਾਰ ਨੂੰ ਉੱਤਰ ਭਾਰਤੀਆਂ ਨੂੰ ਲੈ ਕੇ ਵਿਵਾਦਗ੍ਰਸਤ ਬਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ 'ਚ ਨੌਕਰੀਆਂ ਦੀ ਕਮੀ ਨਹੀਂ ਸਗੋਂ ਉੱਤਰ ਭਾਰਤੀਆਂ 'ਚ ਯੋਗਤਾ ਦੀ ਕਮੀ ...

ਪੂਰੀ ਖ਼ਬਰ »

ਪ੍ਰੋਡਿਊਸਰਾਂ ਵਲੋਂ ਨਵੀਂ ਸੰਸਥਾ ਦਾ ਗਠਨ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)- ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਹੋਕਾ ਦੇਣ ਵਾਲੇ ਪੰਜਾਬੀ ਫ਼ਿਲਮਾਂ ਦੇ ਪ੍ਰੋਡਿਊਸਰਾਂ ਨੂੰ ਕੁਝ ਅਦਾਕਾਰਾਂ, ਡਿਸਟ੍ਰੀਬਿਊਟਰਾਂ ਤੇ ਡਾਇਰੈਕਟਰਾਂ ਦੇ ਸ਼ੋਸ਼ਣ ਤੋਂ ਬਚਾਉਣ ਲਈ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਇਕ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਇਕ ਹੀ ਮੰਚ 'ਤੇ ਸਾਂਝੇ ਤੌਰ 'ਤੇ ਮਨਾਉਣ ਸਬੰਧੀ 11 ਨਵੰਬਰ ਤੱਕ ਯਤਨ ਕਰਾਂਗੇ-ਸਿੰਘ ਸਾਹਿਬ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)¸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਇਕ ਹੀ ਮੰਚ 'ਤੇ ਮਿਲ ਕੇ ਮਨਾਉਣ ਸਬੰਧੀ 11 ...

ਪੂਰੀ ਖ਼ਬਰ »

ਮਾਲ ਪਟਵਾਰੀਆਂ ਵਲੋਂ ਕਾਂਗਰਸ ਿਖ਼ਲਾਫ਼ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ | ਮਾਲ ਪਟਵਾਰੀਆਂ ਦੀ ਜਥੇਬੰਦੀ 'ਦੀ ਰੈਵਨਿਊ ਪਟਵਾਰ ਯੂਨੀਅਨ' ਪੰਜਾਬ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ 'ਚ ਮੋਦੀ ਦੇ ਭਾਸ਼ਨ ਤੋਂ ਪਹਿਲਾਂ ਜਾਣ ਵਾਲੇ ਸਰਬ ਪਾਰਟੀ ਵਫ਼ਦ 'ਚ ਜੈਵੀਰ ਸ਼ੇਰਗਿੱਲ ਵੀ ਸ਼ਾਮਿਲ

ਜਲੰਧਰ, 15 ਸਤੰਬਰ (ਮੇਜਰ ਸਿੰਘ)-ਨਿਊਯਾਰਕ ਵਿਖੇ ਹੋਣ ਵਾਲੇ ਸੰਯੁਕਤ ਰਾਸ਼ਟਰ ਸੰਮੇਲਨ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਨ ਤੋਂ ਪਹਿਲਾਂ ਅਮਰੀਕਾ ਜਾਣ ਵਾਲੇ ਸਰਬ ਭਾਰਤੀ ਵਫਦ ਵਿਚ ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਵੀ ਸ਼ਾਮਿਲ ਹਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਇਕੋਤਰੀ ਸਮਾਗਮ-ਬਾਬਾ ਗੁਰਦਿਆਲ ਸਿੰਘ

ਟਾਂਡਾ ਉੜਮੁੜ, 15 ਸਤੰਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਅੱਜ ਪੂਰਨਮਾਸ਼ੀ ਦੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਗੌਹਰ ਨੂੰ ਜਥੇਦਾਰ ਨਿਯੁਕਤ ਕਰਨ 'ਤੇ ਬਾਬਾ ਨਿਹਾਲ ਸਿੰਘ ਵਲੋਂ ਖੁਸ਼ੀ ਦਾ ਪ੍ਰਗਟਾਵਾ

ਚੱਬੇਵਾਲ, 15 ਸਤੰਬਰ (ਰਾਜਾ ਸਿੰਘ ਪੱਟੀ)-ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਸਜੀਤ ਸਿੰਘ ਥਿਆੜਾ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਸ਼ਾਮਚੁਰਾਸੀ, 15 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਜਥੇਦਾਰ ਥਿਆੜਾ ਮੋਹਰਲੀ ਕਤਾਰ ਦੇ ਟਕਸਾਲੀ ਅਕਾਲੀ ਅਤੇ ਸਲਾਹਕਾਰ ਸਨ | ਉਨ੍ਹਾਂ ਆਪਣੇ ਆਪ ਨੂੰ ਵੱਡੇ ਜ਼ੋਖਮਾਂ 'ਚ ਪਾ ਕੇ ਅਕਾਲੀ ਦਲ ਦੀ ਸੇਵਾ ਕੀਤੀ ਅਤੇ ਕਈ ਦਿਨ ਜੇਲ੍ਹਾਂ 'ਚ ਹੱਸ ਕੇ ਗੁਜ਼ਾਰੇ | ਇਹ ਵਿਚਾਰ ...

ਪੂਰੀ ਖ਼ਬਰ »

ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ ਦੀ ਇਕ ਪੀੜਤਾ ਨਾਲ ਸਮੂਹਿਕ ਜਬਰ ਜਨਾਹ

ਬੇਤੀਆ (ਬਿਹਾਰ), 15 ਸਤੰਬਰ (ਏਜੰਸੀ)-ਬਿਹਾਰ ਦੇ ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ ਦੀ ਇਕ ਪੀੜਤਾ ਨੇ ਆਪਣੇ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਹੈ | ਪੱਛਮੀ ਚੰਪਾਰਨ ਦੇ ਬੇਤੀਆ ਨਗਰ ਥਾਣੇ ਦੇ ਮੁਖੀ ਸ਼ਸ਼ੀਭੂਸ਼ਨ ਠਾਕੁਰ ਨੇ ਦੱਸਿਆ ਕਿ ਪੀੜਤਾ ਨੂੰ ਇਲਾਜ ...

ਪੂਰੀ ਖ਼ਬਰ »

ਚਿਨਮਯਾਨੰਦ ਮਾਮਲਾ:

ਐਸ.ਆਈ.ਟੀ. ਵਲੋਂ ਜਬਰ ਜਨਾਹ ਪੀੜਤਾ ਦੇ ਪੁਰਸ਼ ਦੋਸਤਾਂ ਤੇ ਕਾਲਜ ਕਰਮਚਾਰੀਆਂ ਤੋਂ ਪੁੱਛਗਿੱਛ

ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼), 15 ਸਤੰਬਰ (ਏਜੰਸੀ)-ਭਾਜਪਾ ਨੇਤਾ ਸਵਾਮੀ ਚਿਨਮਯਾਨੰਦ 'ਤੇ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਪੀੜਤਾ ਦੇ ਤਿੰਨ ਪੁਰਸ਼ ਦੋਸਤਾਂ ਦੇ ਇਲਾਵਾ ਉਸ ਦੇ ਕਾਲਜ ਦੇ ਕੁਝ ਕਰਮਚਾਰੀਆਂ ਤੋਂ ਵੀ ਪੁੱਛਗਿਛ ਕੀਤੀ | ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਤਨਜਾਨੀਆ ਮੂਲ ਦੀ ਔਰਤ ਦੋ ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ

ਕਪੂਰਥਲਾ, 15 ਸਤੰਬਰ (ਅਮਰਜੀਤ ਸਿੰਘ ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਤਨਜਾਨੀਆ ਮੂਲ ਦੀ ਇਕ ਔਰਤ ਨੂੰ ਦੋ ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 10 ਕਰੋੜ ਰੁਪਏ ਹੈ ਤੇ ਇਸ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ ਦੀ ਇਕ ਪੀੜਤਾ ਨਾਲ ਸਮੂਹਿਕ ਜਬਰ ਜਨਾਹ

ਬੇਤੀਆ (ਬਿਹਾਰ), 15 ਸਤੰਬਰ (ਏਜੰਸੀ)-ਬਿਹਾਰ ਦੇ ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ ਦੀ ਇਕ ਪੀੜਤਾ ਨੇ ਆਪਣੇ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਹੈ | ਪੱਛਮੀ ਚੰਪਾਰਨ ਦੇ ਬੇਤੀਆ ਨਗਰ ਥਾਣੇ ਦੇ ਮੁਖੀ ਸ਼ਸ਼ੀਭੂਸ਼ਨ ਠਾਕੁਰ ਨੇ ਦੱਸਿਆ ਕਿ ਪੀੜਤਾ ਨੂੰ ਇਲਾਜ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਦੇ ਭਲੇ ਲਈ ਸਰਕਾਰ ਖ਼ਸ-ਖ਼ਸ ਖੇਤੀ ਦੀ ਇਜਾਜ਼ਤ ਦੇਵੇ-ਲੱਖੋਵਾਲ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਕਿਸਾਨੀ ਦੇ ਭਲੇ ਲਈ ਸੂਬੇ ਦੇ ਕਿਸਾਨਾਂ ਨੂੰ ਖ਼ਸ-ਖ਼ਸ ਦੀ ਖੇਤੀ ਕਰਨ ਦੀ ਮਨਜ਼ੂਰੀ ਮਿਲਣਾ ਜ਼ਰੂਰੀ ਹੋ ਗਿਆ ਹੈ ਕਿਉਂਕਿ ਪੰਜਾਬ ਦੀ ਕਿਸਾਨੀ ਹੁਣ ਆਰਥਿਕ ਪੱਖੋਂ ਕੱਖੋਂ ਹੌਲੀ ਹੋ ਚੁੱਕੀ ਹੈ | ਦੇਸ਼ ਦੇ 12 ...

ਪੂਰੀ ਖ਼ਬਰ »

ਪੰਜਾਬ ਦਾ ਵਿਅਕਤੀ ਚੰਬਾ 'ਚ ਡੁੱਬਾ

ਸ਼ਿਮਲਾ, 15 ਸਤੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਇਕ ਪੰਜਾਬ ਨਾਲ ਸਬੰਧਤ ਇਕ ਕਾਰ ਤਲਾਬ ਵਿਚ ਡਿੱਗਣ ਕਾਰਨ ਇਕ ਪੰਜਾਬੀ ਵਿਅਕਤੀ ਦੇ ਡੁੱਬਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਛਪਾਲ ਸਿੰਘ ਨਾਂਅ ਦਾ ਇਹ ਵਿਅਕਤੀ ਪਠਾਨਕੋਟ ਜ਼ਿਲ੍ਹੇ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX