ਤਾਜਾ ਖ਼ਬਰਾਂ


ਕੋਰੋਨਾ ਪ੍ਰਤੀ ਜਾਗਰੂਕਤਾ ਲਈ ਪੁਲਿਸ ਨੇ ਕੱਢੀ ਸਾਈਕਲ ਰੈਲੀ
. . .  2 minutes ago
ਪਟਿਆਲਾ, 3 ਜੂਨ (ਗੁਰਪ੍ਰੀਤ ਸਿੰਘ ਚੱਠਾ) - ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਬਾਰੇ ਜ਼ਿਲ੍ਹਾ ਪੁਲਿਸ ਪਟਿਆਲਾ ਵੱਲੋਂ ਐੱਸ.ਐੱਸ.ਪੀ.ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਪੁਲਿਸ ਲਾਈਨ ਤੋਂ ਅੱਜ ਸਵੇਰੇ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਵਿਚ 125 ਦੇ ਕਰੀਬ ਪੁਲਿਸ ਦੇ ਅਧਿਕਾਰੀਆਂ...
ਆਤਮਘਾਤੀ ਧਮਾਕੇ 'ਚ 2 ਮੌਤਾਂ
. . .  19 minutes ago
ਕਾਬੁਲ, 3 ਜੂਨ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਇੱਕ ਮਸਜਿਦ 'ਚ ਹੋਏ ਆਤਮਘਾਤੀ ਧਮਾਕੇ ਦੌਰਾਨ ਮਸਜਿਦ ਦੇ ਇਮਾਮ ਵਜ਼ੀਰ ਅਕਬਰ ਖਾਨ ਸਮੇਤ 2 ਲੋਕਾਂ ਦੀ...
ਦੁਬਈ ਤੋਂ 153 ਭਾਰਤੀਆਂ ਨੂੰ ਲੈ ਕੇ ਚੰਡੀਗੜ੍ਹ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  24 minutes ago
ਚੰਡੀਗੜ੍ਹ, 3 ਜੂਨ - ਕੋਰੋਨਾ ਵਾਇਰਸ ਕਾਰਨ ਦੁਬਈ 'ਚ ਫਸੇ 153 ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆ ਦੀ ਉਡਾਣ ਬੀਤੀ ਰਾਤ ਚੰਡੀਗੜ੍ਹ ਪਹੁੰਚੀ।ਇੱਥੋਂ ਇਹ ਯਾਤਰੀ ਸਬµਧਿਤ ਸੂਬਿਆਂ ਦੇ ਅਧਿਕਾਰੀਆਂ...
ਅੱਜ ਦਾ ਵਿਚਾਰ
. . .  36 minutes ago
ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਪਹਿਲਾ ਸਫ਼ਾ

31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ ਲਾਂਘੇ ਦਾ ਕੰਮ

ਡੇਰਾ ਬਾਬਾ ਨਾਨਕ, 16 ਸਤੰਬਰ (ਮਾਂਗਟ, ਸ਼ਰਮਾ)-ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪੰਜਾਬ ਦੇ ਗੁਰਦਾਸਪੁਰ 'ਚ ਡੇਰਾ ਬਾਬਾ ਨਾਨਕ 'ਚ ਕਰਤਾਰਪੁਰ ਲਾਂਘੇ ਦਾ ਕੰਮ 31 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਅੱਜ ਲਾਂਘੇ ਦੇ ਨਿਰਮਾਣ ਕਾਰਜਾਂ ਦੇ ਨਿਰੀਖਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਗੋਵਿੰਦ ਮੋਹਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿੰਨ ਕੰਮ ਹਨ ਜੋ ਭਾਰਤ ਦੇ ਕਰਤਾਰਪੁਰ ਲਾਂਘੇ ਦੀ ਯੋਜਨਾ ਦਾ ਹਿੱਸਾ ਹਨ। ਸਭ ਤੋਂ ਪਹਿਲਾ ਗੁਰਦਾਸਪੁਰ-ਬਟਾਲਾ ਮੁੱਖ ਮਾਰਗ ਤੋਂ ਸਰਹੱਦ ਤੱਕ 3.5 ਕਿੱਲੋਮੀਟਰ ਦਾ ਤੱਕ ਦਾ ਮੁੱਖ ਮਾਰਗ 31 ਅਕਤੂਬਰ ਤੱਕ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ 70 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੂਜਾ ਕੰਮ ਇਕ 'ਪੈਸੇਂਜਰ ਟਰਮੀਨਲ ਬਿਲਡਿੰਗ' (ਪੀ.ਟੀ.ਬੀ.) ਹੈ, ਜਿਸ ਦਾ ਕੰਮ ਅਜੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਮਾਰਤ 'ਚ ਕਰਤਾਰਪੁਰ ਵੱਲ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਤੇ ਹੋਰ ਸੁਵਿਧਾਵਾਂ ਹੋਣਗੀਆਂ। ਇਸ ਤੋਂ ਪਹਿਲਾਂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਕਾਰਜਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਐਸ.ਡੀ.ਐਮ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਹੋਈ। ਜਿਸ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜ਼ਮੀਨੀ ਬੰਦਰਗਾਹ ਭਾਰਤ ਦੇ ਚੇਅਰਮੈਨ ਗੋਵਿੰਦ ਮੋਹਨ, ਵਿਪੁਲ ਉੱਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ, ਅਖਿਲ ਸਕਸੈਨਾ, ਸੁਖਦੇਵ ਸਿੰਘ ਮੈਨੇਜਰ ਜ਼ਮੀਨੀ ਬੰਦਰਗਾਹ, ਜਤਿੰਦਰ ਸਿੰਘ ਮੁੱਖ ਅਧਿਕਾਰੀ ਰਾਸ਼ਟਰੀ ਮੁੱਖ ਮਾਰਗ, ਉਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ. ਬਟਾਲਾ ਤੇ ਐਸ.ਡੀ.ਐਮ. ਡੇਰਾ ਬਾਬਾ ਨਾਨਕ ਆਦਿ ਹਾਜ਼ਰ ਸਨ। ਇਸ ਮੌਕੇ ਨਿਰਮਾਣ ਕੰਪਨੀ ਦੇ ਮੁੱਖ ਅਧਿਕਾਰੀ ਅਖਿਲ ਸਕਸੈਨਾ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬਣ ਰਹੀ ਯਾਤਰੀ ਚੈੱਕ ਪੋਸਟ ਲਈ ਅਸੀਂ 50 ਏਕੜ ਜ਼ਮੀਨ ਐਕਵਾਇਰ ਕੀਤੀ ਸੀ, ਜਿਸ 'ਤੇ ਹੁਣ ਚੈੱਕ ਪੋਸਟ ਬਣਾਉਣ ਲਈ ਜੰਗੀ ਪੱਧਰ 'ਤੇ 3 ਸ਼ਿਫ਼ਟਾਂ 'ਚ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਚੈੱਕ ਪੋਸਟ ਦੇ ਨਿਰਮਾਣ ਕਾਰਜਾਂ ਨੂੰ 31 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ, ਜਦ ਕਿ ਰਾਸ਼ਟਰੀ ਮੁੱਖ ਮਾਰਗ ਵਲੋਂ ਲਾਂਘੇ ਲਈ ਬਣਾਈ ਜਾ ਰਹੀ ਸੜਕ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਕੰਮ ਮਿਥੇ ਸਮੇਂ ਅੰਦਰ ਹੀ ਮੁਕੰਮਲ ਕਰ ਲਏ ਜਾਣਗੇ। ਅਖਿਲ ਸਕਸੈਨਾ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਕਿਸੇ ਕਾਰਨਾਂ ਕਰਕੇ ਜਾਂ ਖ਼ੁਦ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ, ਉਨ੍ਹਾਂ ਸ਼ਰਧਾਲੂਆਂ ਲਈ ਅੰਤਰਰਾਸ਼ਟਰੀ ਸਰਹੱਦ 'ਤੇ ਲੈਂਡ ਪੋਰਟ ਅਥਾਰਟੀ ਵਲੋਂ ਨਵੇਂ ਦਰਸ਼ਨ ਅਸਥਾਨ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿੱਤੇ ਲੋਕ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ-ਦਿਦਾਰੇ ਕਰ ਸਕਣਗੇ।

ਪਾਕਿ 'ਚ 9 ਨਵੰਬਰ ਨੂੰ ਇਮਰਾਨ ਖ਼ਾਨ ਕਰਨਗੇ ਉਦਘਾਟਨ

ਮੀਡੀਆ ਨੂੰ ਕਰਵਾਇਆ ਲਾਂਘੇ ਦਾ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਾਲੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਸਵੇਰੇ ਪਾਕਿ ਮੀਡੀਆ ਨੂੰ ਦੌਰਾ ਕਰਵਾਇਆ ਗਿਆ। ਇਸ ਮੌਕੇ ਐਫ. ਡਬਲਿਊ. ਓ. ਦੇ ਅਧਿਕਾਰੀਆਂ ਵਲੋਂ ਪ੍ਰੋਜੈਕਟਰ 'ਤੇ ਪੱਤਰਕਾਰਾਂ ਨੂੰ ਲਾਂਘੇ ਦੀ ਚੱਲ ਰਹੀ ਉਸਾਰੀ, ਦਰਿਆ ਰਾਵੀ 'ਤੇ ਪੁਲ, ਜ਼ੀਰੋ ਪੁਆਇੰਟ ਤੋਂ ਗੁਰਦੁਆਰਾ ਸਾਹਿਬ ਤੱਕ ਸੜਕ ਦੀ ਉਸਾਰੀ, ਗੁਰਦੁਆਰਾ ਸਾਹਿਬ ਦੇ ਵਿਹੜੇ 'ਚ ਸੰਗਮਰਮਰ ਲਗਾਉਣ ਦੇ ਕੰਮ, ਮੁਸਾਫ਼ਰਖ਼ਾਨਾ, ਲੰਗਰ ਹਾਲ, ਟਰਮੀਨਲ ਆਦਿ ਬਾਰੇ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਨੂੰ ਮੌਕੇ 'ਤੇ ਵੀ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਲਾਂਘੇ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 9 ਨਵੰਬਰ ਨੂੰ ਕਰਨਗੇ ਅਤੇ ਲਾਂਘਾ ਖੁੱਲ੍ਹਣ ਉਪਰੰਤ ਰੋਜ਼ਾਨਾ 5000 ਦੇ ਕਰੀਬ ਭਾਰਤੀ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਪਾਕਿਸਤਾਨ ਆਉਣਗੇ। ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦੇ ਬਾਰੇ 'ਚ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ 'ਡਿਵੈਲਪਮੈਂਟ ਆਫ਼ ਕਰਤਾਰਪੁਰ ਕਾਰੀਡੋਰ' ਪ੍ਰੋਜੈਕਟ ਅਧੀਨ 28 ਦਸੰਬਰ ਨੂੰ ਸ਼ੁਰੂ ਕੀਤੀ ਗਈ ਲਾਂਘੇ ਦੀ ਉਸਾਰੀ ਨਿਰਵਿਘਨ ਜਾਰੀ ਹੈ ਤੇ ਇਸ ਕਾਰਜ ਲਈ ਵੱਖ-ਵੱਖ ਕੰਸਟਰੱਕਸ਼ਨ ਕੰਪਨੀਆਂ ਦੇ 70 ਤੋਂ ਵਧੇਰੇ ਠੇਕੇਦਾਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਸਾਰੀ ਦੇ ਚੱਲਦਿਆਂ ਇਮਾਰਤੀ ਉਸਾਰੀ, ਦਰਸ਼ਨੀ ਡਿਉੜੀ, ਲੰਗਰ ਭਵਨ, ਮੁਸਾਫ਼ਰਖ਼ਾਨਾ, ਅਜਾਇਬ-ਘਰ, ਲਾਇਬ੍ਰੇਰੀ, ਪ੍ਰਸ਼ਾਸਨਿਕ ਬਲਾਕ ਅਤੇ ਪਖਾਨਿਆਂ ਆਦਿ ਦਾ ਕੰਮ 90 ਫ਼ੀਸਦੀ ਤੱਕ ਮੁਕੰਮਲ ਕਰ ਲਿਆ ਗਿਆ ਹੈ ਅਤੇ ਸੀਵਰੇਜ, ਪਾਣੀ ਸਪਲਾਈ ਤੇ ਨਿਕਾਸੀ, ਗੈਸ ਲਾਈਨ ਅਤੇ ਬਿਜਲੀ ਦੀਆਂ ਤਾਰਾਂ ਦੀ ਫਿਟਿੰਗ ਦਾ ਕੰਮ ਵੀ ਆਪਣੇ ਅੰਤਿਮ ਪੜਾਅ 'ਚ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਨਿਰਧਾਰਿਤ ਕੀਤੇ ਸਮੇਂ 'ਚ ਪੂਰਾ ਕਰ ਲਿਆ ਜਾਵੇਗਾ। ਪੱਤਰਕਾਰਾਂ ਵਲੋਂ ਦਰਿਆ ਰਾਵੀ 'ਤੇ ਬਣੇ ਪੁਲ ਤੇ ਗੁਰਦੁਆਰਾ ਸਾਹਿਬ ਦੇ ਆਸ-ਪਾਸ ਕੀਤੀਆਂ ਜਾ ਰਹੀਆਂ ਉਸਾਰੀਆਂ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੇਖਦਿਆਂ ਗੁਰਦੁਆਰਾ ਸਾਹਿਬ ਤੋਂ ਥੋੜ੍ਹੀ ਦੂਰੀ 'ਤੇ ਯਾਤਰੂਆਂ ਦੇ ਪੈਦਲ ਗੁਰਦੁਆਰਾ ਸਾਹਿਬ ਤੱਕ ਜਾਣ ਲਈ ਇੱਕ ਵੱਖਰੀ ਸੜਕ ਵੀ ਉਸਾਰੀ ਜਾ ਰਹੀ ਹੈ। ਬਾਰਡਰ ਟਰਮੀਨਲ ਤੋਂ ਯਾਤਰੂ ਬੱਸਾਂ ਰਾਹੀਂ ਉਕਤ ਸਥਾਨ 'ਤੇ ਪਹੁੰਚਣ ਉਪਰੰਤ ਉੱਥੋਂ ਪੈਦਲ ਵੀ ਗੁਰਦੁਆਰਾ ਸਾਹਿਬ ਤੱਕ ਜਾ ਸਕਣਗੇ।

ਜੰਮੂ-ਕਸ਼ਮੀਰ ਦੇ ਹਾਲਾਤ ਦੇ ਵੇਰਵੇ ਦਾ ਹਲਫ਼ਨਾਮਾ ਪੇਸ਼ ਕਰੇ ਸਰਕਾਰ-ਸੁਪਰੀਮ ਕੋਰਟ

ਲੋੜ ਪਈ ਤਾਂ ਮੈਂ ਖੁਦ ਜੰਮੂ-ਕਸ਼ਮੀਰ ਜਾਵਾਂਗਾ-ਚੀਫ਼ ਜਸਟਿਸ

ਨਵੀਂ ਦਿੱਲੀ, 16 ਸਤੰਬਰ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਹਟਾਉਣ ਤੋਂ ਬਾਅਦ ਲੱਗੀਆਂ ਪਾਬੰਦੀਆਂ ਸਬੰਧੀ 8 ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਕਈ ਸਪੱਸ਼ਟੀਕਰਨ ਮੰਗਦਿਆਂ ਉਥੋਂ ਦੇ ਹਾਲਾਤ ਦੇ ਵੇਰਵੇ ਦਾ ਹਲਫ਼ਨਾਮਾ ਪੇਸ਼ ਕਰਨ ਨੂੰ ਕਿਹਾ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਹਾਈਕੋਰਟ ਤੱਕ ਪਹੁੰਚਣ 'ਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਗੰਭੀਰ ਕਰਾਰ ਦਿੰਦਿਆਂ ਇਥੋਂ ਤੱਕ ਕਿਹਾ ਕਿ ਲੋੜ ਪੈਣ 'ਤੇ ਉਹ ਆਪ ਜੰਮੂ-ਕਸ਼ਮੀਰ ਜਾਣਗੇ। ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਹਿਰਾਸਤ ਨੂੰ ਲੈ ਕੇ ਹੋਣ ਵਾਲੀ ਸੁਣਵਾਈ ਤੋਂ ਐਨ ਪਹਿਲਾਂ ਸਰਕਾਰ ਨੇ ਉਨ੍ਹਾਂ ਨੂੰ ਨਾਗਰਿਕ ਸੁਰੱਖਿਆ ਕਾਨੂੰਨ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਇਸ ਮਹੀਨੇ ਦੇ ਆਖ਼ਿਰ 'ਚ ਹੋਣ ਵਾਲੀ ਸੰਯੁਕਤ ਰਾਸ਼ਟਰ ਮਹਾਂਸਭਾ ਤੋਂ ਪਹਿਲਾਂ ਸਰਕਾਰ ਵਲੋਂ ਚੁੱਕਿਆ ਇਹਤਿਆਦੀ ਕਦਮ ਮੰਨਿਆ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਮਹਾਂਸਭਾ 'ਚ 27 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰਨਗੇ। ਉਸ ਤੋਂ ਪਹਿਲਾਂ ਸਥਾਨਕ ਨੇਤਾਵਾਂ ਵਲੋਂ ਦਿੱਤਾ ਕੋਈ ਬਿਆਨ ਸਰਕਾਰ ਲਈ ਮੁਸ਼ਕਿਲ ਖੜ੍ਹੀ ਕਰ ਸਕਦਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਦੇ ਹਾਲਾਤ 'ਤੇ ਆਧਾਰਿਤ ਦੋ ਹੋਰ ਵੱਖ-ਵੱਖ ਪਟੀਸ਼ਨਾਂ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ 4 ਜ਼ਿਲ੍ਹਿਆਂ 'ਚ ਜਾਣ ਦੀ ਇਜ਼ਾਜਤ ਦੇ ਦਿੱਤੀ ਅਤੇ ਸੀ. ਪੀ. ਆਈ. (ਐਮ) ਦੇ ਨੇਤਾ ਮੁਹੰਮਦ ਯੂਸਫ ਤਾਰੀਗਾਮੀ ਨੂੰ ਆਪਣੇ ਗ੍ਰਹਿ ਰਾਜ ਜੰਮੂ-ਕਸ਼ਮੀਰ 'ਚ ਵਾਪਸ ਜਾਣ ਦੀ ਵੀ ਪ੍ਰਵਾਨਗੀ ਦੇ ਦਿੱਤੀ।
ਜਾਣਕਾਰੀ ਦੇਵੇ ਸਰਕਾਰ
ਸਰਬਉੱਚ ਅਦਾਲਤ ਨੇ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਰਗੇ ਹੋਣਾ ਯਕੀਨੀ ਬਣਾਉਣ ਲਈ ਆਦੇਸ਼ ਦੇਣ ਦੇ ਨਾਲ ਰਾਸ਼ਟਰੀ ਸੁਰੱਖਿਆ 'ਤੇ ਵੀ ਧਿਆਨ ਦੇਣ ਨੂੰ ਕਿਹਾ। ਸੁਪਰੀਮ ਕੋਰਟ ਬੱਚਿਆਂ ਦੇ ਹੱਕਾਂ ਦੀ ਰਾਖੀ ਬਾਰੇ ਸਮਾਜਿਕ ਕਾਨੂੰਨ ਇਕਾਂਸ਼ਸ਼ੀ ਗਾਂਗੁਲੀ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਗਾਂਗੁਲੀ ਦੇ ਵਕੀਲ ਹੂਜ਼ੈਫੀ ਅਹਿਮਾਦੀ ਨੇ ਜੰਮੂ-ਕਸ਼ਮੀਰ ਦੇ ਅਣਸੁਖਾਵੇਂ ਹਾਲਾਤ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਥੇ ਹਾਈਕੋਰਟ ਤੱਕ ਪਹੁੰਚ ਕਰਨਾ ਮੁਸ਼ਕਿਲ ਹੈ। ਇਸ ਤੋਂ ਪਹਿਲਾਂ ਚੀਫ਼ ਜਸਟਿਸ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਇਹ ਮਾਮਲਾ ਜੰਮੂ-ਕਸ਼ਮੀਰ ਹਾਈਕੋਰਟ ਅਧੀਨ ਆਉਂਦਾ ਹੈ ਅਤੇ ਉਹ ਉਥੇ ਅਪੀਲ ਕਰ ਸਕਦੇ ਹਨ। ਗਾਂਗੁਲੀ ਦੇ ਵਕੀਲ ਵਲੋਂ ਦਿੱਤੇ ਜਵਾਬ 'ਤੇ ਚੀਫ ਜਸਟਿਸ ਨੇ ਸਵਾਲੀਆ ਅੰਦਾਜ਼ 'ਚ ਕਿਹਾ ਕਿ ਜੰਮੂ-ਕਸ਼ਮੀਰ ਹਾਈਕੋਰਟ 'ਚ ਪਹੁੰਚ ਕਰਨਾ ਮੁਸ਼ਕਿਲ ਕਿਉਂ ਹੈ? ਉਨ੍ਹਾਂ ਇਸ ਨੂੰ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਲੋਕਾਂ ਨੂੰ ਹਾਈਕੋਰਟ ਪਹੁੰਚਣ 'ਚ ਦਿੱਕਤ ਹੋ ਰਹੀ ਹੈ ਤਾਂ ਉਹ ਆਪ ਸ੍ਰੀਨਗਰ ਜਾਣਗੇ। ਚੀਫ ਜਸਟਿਸ ਨੇ ਇਸ ਸਬੰਧ 'ਚ ਜੰਮੂ-ਕਸ਼ਮੀਰ ਹਾਈਕੋਰਟ ਤੋਂ ਜਵਾਬ ਮੰਗਦਿਆਂ ਮਾਮਲੇ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ।
ਕੇਂਦਰ ਤੋਂ ਜਵਾਬ ਮੰਗਿਆ
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਹਿਰਾਸਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਕ ਹਫ਼ਤੇ 'ਚ ਜਵਾਬ ਦੇਣ ਨੂੰ ਕਿਹਾ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਐਸ. ਏ. ਬੋਬਡੇ ਅਤੇ ਐਸ. ਏ. ਨਜੀਰ ਦੇ ਬੈਂਚ ਨੇ ਐਮ. ਡੀ. ਐਨ. ਕੇ. ਆਗੂ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਉਕਤ ਜਵਾਬ ਦੀ ਮੰਗ ਕੀਤੀ। ਵਾਈਕੋ ਨੇ ਅਦਾਲਤ 'ਚ ਪਿਛਲੇ 4 ਦਹਾਕਿਆਂ ਤੋਂ ਆਪਣੇ ਦੋਸਤ ਅਬਦੁੱਲਾ ਦੀ ਹਿਰਾਸਤ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸੰਵਿਧਾਨਕ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਦੂਜੇ ਪਾਸੇ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਐਨ ਪਹਿਲਾਂ ਕੇਂਦਰ ਨੇ ਫਾਰੂਕ ਅਬਦੁੱਲਾ ਨੂੰ ਜਨਤਕ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ 'ਚ ਲੈ ਲਿਆ। ਕੇਂਦਰ ਵਲੋਂ ਐਤਵਾਰ ਰਾਤ ਨੂੰ ਕੀਤੀ ਇਸ ਕਾਰਵਾਈ ਬਾਰੇ ਸੁਪਰੀਮ ਕੋਰਟ 'ਚ ਜਾਣਕਾਰੀ ਦਿੰਦਿਆ ਕਿਹਾ ਕਿ ਐਨ. ਸੀ. ਪੀ. ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਪੀ. ਐਸ. ਏ. ਤਹਿਤ ਹਿਰਾਸਤ 'ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਕਾਨੂੰਨ ਤਹਿਤ ਬਿਨਾਂ ਸੁਣਵਾਈ ਦੇ ਦੋ ਸਾਲ ਤੱਕ ਕਿਸੇ ਨੂੰ ਵੀ ਹਿਰਾਸਤ 'ਚ ਰੱਖਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਫਾਰੂਕ ਅਬਦੁੱਲਾ 5 ਅਗਸਤ ਤੋਂ ਨਜ਼ਰਬੰਦ ਹਨ। ਫਾਰੂਕ ਅਬਦੁੱਲਾ ਤੋਂ ਇਲਾਵਾ ਉਨ੍ਹਾਂ ਦੇ ਬੇਟੇ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਵੀ ਨਜ਼ਰਬੰਦ ਹਨ। ਸੰਸਦ ਇਜਲਾਸ ਦੌਰਾਨ ਧਾਰਾ 370 ਰੱਦ ਕਰਨ ਬਾਰੇ ਹੋ ਰਹੀ ਚਰਚਾ ਦੌਰਾਨ ਐਨ. ਸੀ. ਪੀ. ਆਗੂ ਸੁਪਰਿਆ ਮੂਲੇ ਵਲੋਂ ਅਬਦੁੱਲਾ ਦੀ ਨਾਮੌਜੂਦਗੀ ਬਾਰੇ ਪੁੱਛਣ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੱਤਾ ਸੀ ਕਿ ਉਹ (ਅਬਦੁੱਲਾ) ਨਾ ਤਾਂ ਹਿਰਾਸਤ 'ਚ ਹਨ ਤੇ ਨਾ ਹੀ ਨਜ਼ਰਬੰਦ ਹਨ। ਸ਼ਾਹ ਨੇ ਇਹ ਵੀ ਕਿਹਾ ਸੀ ਕਿ ਉਹ ਆਪਣੀ ਮਰਜ਼ੀ ਨਾਲ ਆਪਣੇ ਘਰ ਹਨ। ਇਹ ਪਹਿਲੀ ਵਾਰ ਹੈ ਕਿ ਕਿਸੇ ਸਿਆਸੀ ਆਗੂ ਨੂੰ ਪੀ. ਐਸ. ਏ. ਤਹਿਤ ਹਿਰਾਸਤ 'ਚ ਲਿਆ ਗਿਆ ਹੋਵੇ। ਫਾਰੂਕ ਅਬਦੁੱਲਾ ਦੇ ਪਿਤਾ ਸ਼ੇਖ ਅਬਦੁੱਲਾ ਨੇ ਤਸਕਰੀ ਤੋਂ ਬਚਾਅ ਲਈ ਇਹ ਕਾਨੂੰਨ ਲਿਆਂਦਾ ਸੀ। ਵਾਈਕੋ ਦੀ ਪਟੀਸ਼ਨ 'ਤੇ ਕੇਂਦਰ ਨੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਵਾਈਕੋ, ਅਬਦੁੱਲਾ ਦੇ ਰਿਸ਼ਤੇਦਾਰ ਨਹੀਂ ਹਨ ਅਤੇ ਉਨ੍ਹਾਂ ਵਲੋਂ ਰਿਹਾਈ ਦੀ ਮੰਗ ਅਦਾਲਤੀ ਅਮਲ ਦੀ ਦੁਰਵਰਤੋਂ ਕਰਨਾ ਹੈ। ਸਰਬਉੱਚ ਅਦਾਲਤ ਦੀ 3 ਮੈਂਬਰੀ ਬੈਂਚ ਨੇ ਮਾਮਲੇ ਦੀ ਸੁਣਵਾਈ ਲਈ 30 ਸਤੰਬਰ ਦੀ ਤਰੀਕ ਤੈਅ ਕੀਤੀ ਹੈ।
ਤਾਰੀਗਾਮੀ ਨੂੰ ਵਾਪਸ ਜਾਣ ਦੀ ਇਜਾਜ਼ਤ
ਸਰਬਉੱਚ ਅਦਾਲਤ ਨੇ ਖੱਬੇ ਪੱਖੀ ਨੇਤਾ ਮੁਹੰਮਦ ਯੂਸਫ ਤਾਰੀਗਾਮੀ ਨੂੰ ਵੀ ਆਪਣੇ ਗ੍ਰਹਿ ਰਾਜ ਜੰਮੂ-ਕਸ਼ਮੀਰ ਵਾਪਸ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਬਿਮਾਰ ਨੇਤਾ ਤਾਰੀਗਾਮੀ ਨੂੰ ਅਦਾਲਤੀ ਆਦੇਸ਼ ਤੋਂ ਬਾਅਦ 9 ਸਤੰਬਰ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਏਕਜ਼ ਦੇ ਡਾਕਟਰ ਉਨ੍ਹਾਂ ਨੂੰ ਵਾਪਸ ਜਾਣ ਦੀ ਇਜਾਜ਼ਤ ਦੇ ਦੇਣ ਤਾਂ ਉਨ੍ਹਾਂ ਨੂੰ ਇਸ ਸਬੰਧ 'ਚ ਕਿਸੇ ਦੀ ਆਗਿਆ ਲੈਣ ਦੀ ਜ਼ਰੂਰਤ ਨਹੀਂ ਹੈ।
ਕਸ਼ਮੀਰ 'ਚ ਸਭ 'ਠੀਕ-ਠਾਕ'-ਕੇਂਦਰ
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਆਪਣਾ ਪੱਖ ਰੱਖਦਿਆਂ ਅਦਾਲਤ ਨੂੰ ਸਭ ਕੁਝ 'ਠੀਕ-ਠਾਕ' ਹੋਣ ਦਾ ਭਰੋਸਾ ਦੁਆਇਆ। ਕੇਂਦਰ ਸਰਕਾਰ ਵਲੋਂ ਪੱਖ ਰੱਖਦਿਆਂ ਅਟਾਰਨੀ ਜਨਰਲ ਕੇ. ਕੇ. ਵੇਨੂਗੋਪਾਲ ਨੇ ਕਿਹਾ ਕਿ ਕਸ਼ਮੀਰ ਆਧਾਰਿਤ ਸਾਰੀਆਂ ਅਖ਼ਬਾਰਾਂ ਚੱਲ ਰਹੀਆਂ ਹਨ ਅਤੇ ਪਾਬੰਦੀਸ਼ੁਦਾ ਇਲਾਕਿਆਂ 'ਚ ਪਹੁੰਚ ਲਈ ਮੀਡੀਆ ਨੂੰ ਪਾਸ ਦਿੱਤੇ ਗਏ ਹਨ ਅਤੇ ਪੱਤਰਕਾਰਾਂ ਨੂੰ ਫੋਨ ਅਤੇ ਇੰਟਰਨੈੱਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਦੂਰਦਰਸ਼ਨ ਜਿਹੇ ਟੀ. ਵੀ. ਚੈਨਲ ਅਤੇ ਐਫ. ਐਮ. ਨੈੱਟਵਰਕ ਕੰਮ ਕਰ ਰਹੇ ਹਨ। ਵੇਨੂਗੋਪਾਲ ਨੇ ਇਹ ਵੀ ਕਿਹਾ ਕਿ ਕੁਝ ਸਥਾਨਕ ਪਾਬੰਦੀਆਂ ਲੱਗੀਆਂ ਹਨ ਅਤੇ ਇਕ ਵੀ ਗੋਲੀ ਨਹੀਂ ਚਲਾਈ ਗਈ। ਸੁਪਰੀਮ ਕੋਰਟ ਨੇ ਇਹ ਸਾਰੇ ਵੇਰਵੇ ਇਕ ਹਲਫ਼ਨਾਮੇ 'ਚ ਦਰਜ ਕਰਨ ਦੇ ਆਦੇਸ਼ ਦਿੰਦਿਆਂ ਆਮ ਵਰਗੇ ਹਾਲਾਤ ਬਣਾਉਣ ਲਈ ਫੌਰੀ ਕਦਮ ਚੁੱਕਣ ਨੂੰ ਕਿਹਾ।
ਗੁਲਾਮ ਨਬੀ ਆਜ਼ਾਦ ਨੂੰ ਮਿਲੀ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ

ਸੁਪਰੀਮ ਕੋਰਟ ਨੇ ਸੀਨੀਅਰ ਕਾਂਗਰਸ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਸ੍ਰੀਨਗਰ, ਜੰਮੂ, ਬਾਰਾਮੂਲਾ ਅਤੇ ਅਨੰਤਨਾਗ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਉਹ ਉਥੇ ਕੋਈ ਸਿਆਸੀ ਭਾਸ਼ਨ ਨਹੀਂ ਦੇ ਸਕਣਗੇ ਅਤੇ ਨਾ ਹੀ ਕੋਈ ਰੈਲੀ ਕਰ ਸਕਣਗੇ।
ਫ਼ਾਰੂਕ ਅਬਦੁੱਲਾ ਜਨ ਸੁਰੱਖਿਆ ਕਾਨੂੰਨ ਤਹਿਤ ਗ੍ਰਿਫ਼ਤਾਰ

ਸ੍ਰੀਨਗਰ, 16 ਸਤੰਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਜੋ 5 ਅਗਸਤ ਤੋਂ ਨਜ਼ਰਬੰਦ ਸਨ, ਨੂੰ ਹੁਣ ਜਨ ਸੁਰੱਖਿਆ ਕਾਨੂੰਨ (ਪੀ.ਐਸ.ਏ.) ਤਹਿਤ ਹਿਰਾਸਤ 'ਚ ਲੈ ਲਿਆ ਗਿਆ ਹੈ। ਇਹ ਕਾਨੂੰਨ ਅਧਿਕਾਰੀਆਂ ਨੂੰ ਬਿਨਾਂ ਕਿਸੇ ਮੁਕੱਦਮੇ ਦੇ ਕਿਸੇ ਨੂੰ ਵੀ 6 ਮਹੀਨੇ ਤੱਕ ਹਿਰਾਸਤ 'ਚ ਰੱਖਣ ਦੀ ਮਨਜ਼ੂਰੀ ਦਿੰਦਾ ਹੈ। ਸਰਕਾਰੀ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਨੈਸ਼ਨਲ ਕਾਨਫ਼ਰੰਸ ਦੇ 81 ਸਾਲਾ ਸਰਪ੍ਰਸਤ ਜੋ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਤੋਂ ਬਾਅਦ ਆਪਣੇ ਘਰ 'ਚ ਹਨ, ਖ਼ਿਲਾਫ਼ ਸਖ਼ਤ ਕਾਨੂੰਨ ਐਤਵਾਰ ਨੂੰ ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਤਿੰਨ ਵਾਰ ਦੇ ਮੁੱਖ ਮੰਤਰੀ ਦੇ ਗੁਪਕਰ ਰੋਡ ਸਥਿਤ ਘਰ ਨੂੰ ਸਰਕਾਰੀ ਆਦੇਸ਼ ਦੁਆਰਾ ਜੇਲ੍ਹ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੀ.ਐਸ.ਏ. ਦੇ ਜਨਤਕ ਆਦੇਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਅਧਿਕਾਰੀਆਂ ਨੂੰ ਉਨ੍ਹਾਂ (ਅਬਦੁੱਲਾ) ਨੂੰ 6 ਮਹੀਨੇ ਤੱਕ ਬਿਨਾਂ ਕਿਸੇ ਮੁਕੱਦਮੇ ਦੇ ਹਿਰਾਸਤ 'ਚ ਰੱਖਣ ਦਾ ਅਧਿਕਾਰ ਦਿੰਦਾ ਹੈ। ਪੀ.ਐਸ.ਏ. ਦੇ ਦੋ ਭਾਗ ਹਨ, 'ਜਨਤਕ ਵਿਵਸਥਾ' ਤੇ 'ਰਾਜ ਦੀ ਸੁਰੱਖਿਆ ਲਈ ਖ਼ਤਰਾ'। ਇਨ੍ਹਾਂ ਤਹਿਤ ਪਹਿਲਾਂ 6 ਮਹੀਨੇ ਬਿਨਾਂ ਮੁਕੱਦਮਾ ਚਲਾਏ ਤੇ ਬਾਅਦ 'ਚ 2 ਸਾਲ ਤੱਕ ਹਿਰਾਸਤ 'ਚ ਰੱਖਣ ਦਾ ਅਧਿਕਾਰ ਹੈ। ਸ੍ਰੀਨਗਰ ਤੋਂ ਲੋਕ ਸਭਾ ਸੰਸਦ ਮੈਂਬਰ ਅਬਦੁੱਲਾ ਪੀ.ਐਸ.ਏ. ਤਹਿਤ ਹਿਰਾਸਤ 'ਚ ਲਏ ਜਾਣ ਵਾਲੇ ਜੰਮੂ-ਕਸ਼ਮੀਰ ਦੇ ਪਹਿਲੇ ਮੁੱਖ ਮੰਤਰੀ ਹਨ। ਪੀ.ਐਸ.ਏ. ਤਹਿਤ ਉਨ੍ਹਾਂ ਦੀ ਨਜ਼ਰਬੰਦੀ 'ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਜਵਾਬ ਦੇਣ ਲਈ ਕਿਹਾ ਹੈ। ਨਾਲ ਹੀ ਸਾਬਕਾ ਮੁੱਖ ਮੰਤਰੀ ਨੂੰ ਅਦਾਲਤ 'ਚ ਪੇਸ਼ ਕਰਨ ਦਾ ਆਦੇਸ਼ ਵੀ ਦਿੱਤਾ ਗਿਆ ਹੈ।
ਨੈਸ਼ਨਲ ਕਾਨਫ਼ਰੰਸ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਉਨ੍ਹਾਂ ਦੇ ਪ੍ਰਧਾਨ ਨੂੰ ਜਨ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ 'ਚ ਲੈਣ ਦੇ ਮਾਮਲੇ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਸਲਾਹ ਲਵੇਗੀ।
ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਮੁਹੰਮਦ ਅਕਬਰ ਲੋਨ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਸ਼ਾਸਨ ਕੋਲ ਇਸ ਤਰ੍ਹਾਂ ਕਰਨ ਦਾ ਕੋਈ ਕਾਰਨ ਨਹੀਂ, ਪਰ ਜੇਕਰ ਉਨ੍ਹਾਂ ਨੇ ਅਬਦੁੱਲਾ ਨੂੰ ਪੀ.ਐਸ.ਏ. ਤਹਿਤ ਹਿਰਾਸਤ 'ਚ ਲਿਆ ਹੈ ਤਾਂ ਅਸੀਂ ਕੀ ਕਰ ਸਕਦੇ ਹਾਂ, ਸਿਰਫ਼ ਅਦਾਲਤਾਂ ਦਾ ਰੁੱਖ ਕਰ ਸਕਦੇ ਹਾਂ। ਅਸੀਂ ਸੰਵਿਧਾਨਕ ਤੇ ਕਾਨੂੰਨੀ ਰਾਹ ਅਪਣਾਵਾਂਗੇ।

7 ਰੁਪਏ ਤੱਕ ਮਹਿੰਗਾ ਹੋ ਸਕਦੈ ਪੈਟਰੋਲ

ਹਾਂਗਕਾਂਗ, 16 ਸਤੰਬਰ (ਏਜੰਸੀ)-ਦੁਨੀਆ ਦੀ ਸਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਸਾਊਦੀ ਅਰਾਮਕੋ 'ਤੇ ਹੋਏ ਡਰੋਨ ਹਮਲੇ ਤੋਂ ਬਾਅਦ ਸੋਮਵਾਰ ਨੂੰ 'ਬ੍ਰੇਂਟ ਕਰੂਡ' ਦੀਆਂ ਕੀਮਤਾਂ 'ਚ 28 ਸਾਲ ਦਾ ਸਭ ਤੋਂ ਵੱਡਾ ਉਛਾਲ ਆਇਆ। ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ 'ਬ੍ਰੇਂਟ ਕਰੂਡ' ਦੀ ਕੀਮਤ 'ਚ 20 ਫ਼ੀਸਦੀ ਦੀ ਤੇਜ਼ੀ ਆਈ। 14 ਜਨਵਰੀ 1991 ਤੋਂ ਬਾਅਦ ਇੰਟਰਾ-ਡੇਅ (ਇਕ ਦਿਨ 'ਚ) ਇਹ ਸਭ ਤੋਂ ਵੱਡਾ ਉਛਾਲ ਹੈ। ਕੱਚਾ ਤੇਲ ਮਹਿੰਗਾ ਹੋਣ ਨਾਲ ਭਾਰਤ 'ਤੇ ਵੱਡਾ ਅਸਰ ਹੋਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੱਡਾ ਉਛਾਲ ਆ ਸਕਦਾ ਹੈ। ਅਗਲੇ 15 ਦਿਨਾਂ ਵਿਚ ਪੈਟਰੋਲ ਦੀ ਕੀਮਤ 5-7 ਰੁਪਏ ਪ੍ਰਤੀ ਲੀਟਰ ਤੱਕ ਵਧ ਸਕਦੀ ਹੈ। ਜਾਣਕਾਰੀ ਅਨੁਸਾਰ ਏਸ਼ੀਆਈ ਬਾਜ਼ਾਰ ਵਿਚ ਵੈਸਟ ਇੰਟਰਮਿਡੀਏਟ ਕੱਚੇ ਤੇਲ ਦੀਆਂ ਕੀਮਤਾਂ 10.68 ਫ਼ੀਸਦੀ ਉਛਲ ਕੇ 60.71 ਡਾਲਰ, ਜਦੋਂ ਕਿ ਬ੍ਰੇਂਟ ਕੱਚਾ ਤੇਲ ਕੀਮਤਾਂ 11.77 ਫ਼ੀਸਦੀ ਵਧ ਕੇ 67.31 ਡਾਲਰ ਤੱਕ ਪਹੁੰਚ ਗਈ।
ਸਾਊਦੀ ਅਰਬ ਨੇ ਭਾਰਤ ਨੂੰ ਦਿੱਤਾ ਪੂਰਨ ਤੇਲ ਸਪਲਾਈ ਦਾ ਭਰੋਸਾ
ਦੂਜੇ ਪਾਸੇ ਸਾਊਦੀ ਅਰਬ ਦਾ ਕੱਚਾ ਤੇਲ ਉਤਪਾਦਨ ਘਟਣ ਨਾਲ ਭਾਰਤ ਨੂੰ ਹੋਣ ਵਾਲੀ ਸਪਲਾਈ ਪ੍ਰਭਾਵਿਤ ਨਹੀਂ ਹੋਵੇਗੀ। ਭਾਰਤ ਦੁਨੀਆ ਦਾ ਤੀਸਰਾ ਸਭ ਤੋਂ ਵੱਡਾ ਤੇਲ ਉਪਭੋਗਤਾ ਹੈ। ਸਾਊਦੀ ਅਰਬ, ਭਾਰਤ ਨੂੰ ਸਭ ਤੋਂਂ ਵੱਧ ਤੇਲ ਸਪਲਾਈ ਕਰਨ ਵਾਲਾ ਦੂਸਰਾ ਦੇਸ਼ ਹੈ। ਪੈਟਰੋਲੀਅਮ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਸਾਊਦੀ ਅਰਾਮਕੋ ਦੇ ਅਧਿਕਾਰੀਆਂ ਨੇ 15 ਸਤੰਬਰ ਨੂੰ ਭਾਰਤੀ ਰਿਫਾਈਨਰੀ ਕੰਪਨੀਆਂ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਲਈ ਸਪਲਾਈ 'ਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ।
ਡਰੋਨ ਹਮਲੇ ਪਿੱਛੇ ਈਰਾਨ-ਅਮਰੀਕਾ
ਅਮਰੀਕਾ ਨੇ ਉਪਗ੍ਰਹਿ ਦੀਆਂ ਤਸਵੀਰਾਂ ਜਾਰੀ ਕਰਦੇ ਹੋਏ ਅਤੇ ਖੁਫ਼ੀਆ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਆਪਣੇ ਉਸ ਦਾਅਵੇ ਨੂੰ ਦੁਹਰਾਇਆ ਹੈ, ਜਿਸ 'ਚ ਉਸ ਨੇ ਕਿਹਾ ਸੀ ਕਿ ਸਾਊਦੀ ਅਰਬ ਦੀਆਂ ਤੇਲ ਰਿਫਾਈਨਰੀਆਂ 'ਤੇ ਹੋਏ ਹਮਲੇ ਪਿੱਛੇ ਈਰਾਨ ਦਾ ਹੱਥ ਸੀ।

ਬੈਂਸ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ

ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ, ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਤੋਂ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਡਿਊਟੀ ਦੌਰਾਨ ਬੋਲੇ ਗਏ ਅਪਸ਼ਬਦਾਂ ਦੇ ਸਬੰਧ ਵਿਚ ਵਿਧਾਇਕ ਬੈਂਸ ਖ਼ਿਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ ਐਡੀਸ਼ਨਲ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ਵਿਚ ਹੋਈ, ਜਿਸ ਦੌਰਾਨ ਅਦਾਲਤ ਵਲੋਂ ਵਿਧਾਇਕ ਬਂੈਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ। ਇਸ ਸਬੰਧੀ ਜ਼ਿਲ੍ਹਾ ਅਟਾਰਨੀ ਏ.ਐਸ.ਸੰਧੂ ਨੇ ਦੱਸਿਆ ਕਿ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਦੇ ਮਾਮਲੇ ਦੀ ਬੀਤੀ 12 ਸਤੰਬਰ ਨੂੰ ਹੋਈ ਬਹਿਸ ਦੌਰਾਨ ਮਾਣਯੋਗ ਅਦਾਲਤ ਵਲੋਂ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ, ਜਿਸ 'ਤੇ ਅੱਜ ਕਾਰਵਾਈ ਕਰਦੇ ਹੋਏ ਅਦਾਲਤ ਨੇ ਵਕੀਲਾਂ ਦੀਆਂ ਦਲੀਲਾਂ 'ਤੇ ਸਹਿਮਤੀ ਜਿਤਾਉਂਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ।

ਪਾਕਿ ਗੋਲਾਬਾਰੀ 'ਚ ਚਾਰ ਜਵਾਨ ਜ਼ਖ਼ਮੀ

ਜੰਮੂ, 16 ਸਤੰਬਰ (ਏਜੰਸੀ)-ਪਾਕਿਸਤਾਨ ਸੈਨਾ ਵਲੋਂ ਕੰਟਰੋਲ-ਰੇਖਾ ਨੇੜੇ ਪੁਣਛ ਜ਼ਿਲ੍ਹੇ 'ਚ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲਾਬਾਰੀ ਕੀਤੀ ਗਈ ਜਿਸ ਦੌਰਾਨ ਚਾਰ ਭਾਰਤੀ ਫ਼ੌਜੀ ਜਵਾਨ ਮਾਮੂਲੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ਸੈਨਾ ਵਲੋਂ ਮੇਂਢਰ ਸੈਕਟਰ ਦੇ ਬਾਲਾਕੋਟ ਖੇਤਰ 'ਚ ਰਾਤ ਨੂੰ ਲਗਪਗ 10.30 ਵਜੇ ਮੋਰਟਾਰ ਦਾਗੇ ਗਏ ਜਿਸ ਦਾ ਭਾਰਤੀ ਜਵਾਨਾਂ ਨੇ ਮੂੰਹ-ਤੋੜ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਰਾਤ ਲਗਪਗ 12.30 ਵਜੇ ਜਵਾਨਾਂ ਦਾ ਇਕ ਦਲ ਚੌਕਸ ਬੈਠਾ ਸੀ ਅਤੇ ਇਸੇ ਦੌਰਾਨ ਉੱਥੇ ਦੋ ਮੋਰਟਾਰ ਡਿਗੇ, ਜਿਨ੍ਹਾਂ ਦੇ ਧਮਾਕੇ 'ਚ ਚਾਰ ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਜਵਾਨਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਹੀ ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਸੀ ਕਿ ਇਸ ਸਾਲ ਹੁਣ ਤੱਕ ਪਾਕਿ ਸੈਨਾ ਵਲੋਂ 2050 ਤੋਂ ਵੱਧ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਚੁੱਕੀ ਹੈ ਅਤੇ ਜਿਸ 'ਚ 21 ਨਾਗਰਿਕਾਂ ਦੀ ਮੌਤ ਹੋਈ।

ਜੱਸੀ ਕਤਲ ਮਾਮਲਾ

ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ

ਅਗਲੀ ਪੇਸ਼ੀ 'ਤੇ ਹੋਣਗੀਆਂ ਗਵਾਹੀਆਂ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-19 ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਵਲੋਂ ਪੰਜਾਬ 'ਚ ਆ ਕੇ ਕਰਵਾਏ ਪ੍ਰੇਮ ਵਿਆਹ ਤੋਂ ਬਾਅਦ ਹੋਏ ਉਸ ਦੇ ਕਤਲ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਉਸ ਦੇ ਪਤੀ ਸੁਖਵਿੰਦਰ ਸਿੰਘ ਮਿੱਠੂ ਵਾਸੀ ਕਾਉਂਕੇ ਖੋਸਾ ਦੇ ਬਿਆਨਾਂ 'ਤੇ ਦਰਜ ਹੋਏ ਕਤਲ ਅਤੇ ਇਰਾਦਾ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ਮਲੇਰਕੋਟਲਾ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਅੱਜ ਸੰਗਰੂਰ ਵਿਖੇ ਵਧੀਕ ਸੈਸ਼ਨ ਜੱਜ ਸਮ੍ਰਿਤੀ ਧੀਰ ਦੀ ਅਦਾਲਤ ਨੇ ਜੱਸੀ ਦੀ ਮਾਂ ਮਲਕੀਤ ਕੌਰ ਵਾਸੀ ਲੰਡੇਕੇ (ਮੋਗਾ) ਹਾਲ ਆਬਾਦ ਮੈਪਲ ਰਿਡਜ਼ ਬੀ.ਸੀ. ਕੈਨੇਡਾ ਅਤੇ ਮਾਮੇ ਸੁਰਜੀਤ ਸਿੰਘ ਬਦੇਸਾ ਵਾਸੀ ਕਾਉਂਕੇ (ਲੁਧਿਆਣਾ) ਹਾਲ ਆਬਾਦ ਮੇਪਲ ਰਿਡਜ਼ ਬੀ.ਸੀ. ਕੈਨੇਡਾ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 302, 307, 364, 148, 149, 120 ਬੀ ਅਧੀਨ ਦੋਸ਼ ਆਇਦ ਕੀਤੇ ਹਨ ਅਤੇ ਅਗਲੀ ਸੁਣਵਾਈ 'ਤੇ ਗਵਾਹੀਆਂ ਲਈ ਸੰਮਨ ਜਾਰੀ ਕਰ ਦਿੱਤੇ ਹਨ। ਸੰਗਰੂਰ ਅਦਾਲਤ 'ਚ ਚੱਲੇ ਇਸ ਪ੍ਰਸਿੱਧ ਕੇਸ ਦੇ ਮੁਦਈ ਸੁਖਵਿੰਦਰ ਸਿੰਘ ਮਿੱਠੂ (ਮ੍ਰਿਤਕ ਜੱਸੀ ਦੇ ਪਤੀ) ਵਲੋਂ ਪੈਰਵੀ ਕਰ ਚੁੱਕੇ ਪ੍ਰਸਿੱਧ ਵਕੀਲ ਅਸ਼ਵਨੀ ਚੌਧਰੀ ਨੇ ਦੱਸਿਆ ਕਿ ਮਾਂ ਅਤੇ ਮਾਮਾ ਨਿਆਇਕ ਹਿਰਾਸਤ 'ਤੇ ਐਨ.ਆਰ.ਆਈ. ਜੇਲ੍ਹ ਕਪੂਰਥਲਾ ਵਿਚ ਹਨ। ਦੋਵਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਦੋਵਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਹਨ।

ਪਾਕਿ 'ਚ ਸਾਲ ਪਹਿਲਾਂ ਅਗਵਾ ਹੋਈ ਹਿੰਦੂ ਲੜਕੀ ਮਿਲਣ ਤੋਂ ਬਾਅਦ ਮੁੜ ਅਗਵਾ

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਸੂਬਾ ਸਿੰਧ ਦੇ ਜ਼ਿਲ੍ਹਾ ਹਾਲਾ ਦੀ ਮੋਨਿਕਾ ਲੁਹਾਨੋ (17) ਜਿਸ ਨੂੰ ਪਿਛਲੇ ਵਰ੍ਹੇ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਅਗਵਾ ਕਰ ਲਿਆ ਸੀ, ਉਸ ਨੂੰ ਬੀਤੇ ਦਿਨੀਂ ਉਕਤ ਇਲਾਕੇ ਦੀ ਪੁਲਿਸ ਨੇ ਇਕ ਡੇਰੇ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਅਮਰੀਕਾ 'ਚ 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਿਲ ਹੋਣਗੇ ਟਰੰਪ

ਪ੍ਰਧਾਨ ਮੰਤਰੀ ਨੇ ਕੀਤਾ ਸਵਾਗਤ

ਵਾਸ਼ਿੰਗਟਨ, 16 ਸਤੰਬਰ (ਏਜੰਸੀ)-22 ਸਤੰਬਰ, ਦਿਨ ਐਤਵਾਰ ਨੂੰ ਅਮਰੀਕਾ ਦੇ ਸ਼ਹਿਰ ਹਿਊਸਟਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੋਣ ਵਾਲੇ ਪ੍ਰੋਗਰਾਮ 'ਹਾਊਡੀ, ਮੋਦੀ' 'ਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਵਾਈਟ ਹਾਊਸ ਨੇ ਇਸ ਦੀ ਪੁਸ਼ਟੀ ਕਰ ...

ਪੂਰੀ ਖ਼ਬਰ »

ਮੰਤਰੀ ਮੰਡਲ ਵਲੋਂ 19 ਹਜ਼ਾਰ ਅਸਾਮੀਆਂ ਭਰਨ ਲਈ ਹਰੀ ਝੰਡੀ

* ਕਸਟਮ ਮਿਲਿੰਗ ਲਈ ਨਵੀਂ ਨੀਤੀ ਨੂੰ ਪ੍ਰਵਾਨਗੀ * ਡਿਫ਼ਾਲਟਰ ਚੌਲ ਯੂਨਿਟ ਨਿਪਟਾਰਾ ਸਕੀਮ ਦੇਣ ਦਾ ਫ਼ੈਸਲਾ

ਚੰਡੀਗੜ੍ਹ, 16 ਸਤੰਬਰ (ਹਰਕਵਲਜੀਤ ਸਿੰਘ)- ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਰਾਜ ਦੇ ਵੱਖ-ਵੱਖ ਵਿਭਾਗਾਂ ਵਿਚ 19 ਹਜ਼ਾਰ ਖ਼ਾਲੀ ਅਸਾਮੀਆਂ ਭਰਨ ਲਈ ਪ੍ਰਵਾਨਗੀ ਦੇ ਦਿੱਤੀ ਗਈ। ...

ਪੂਰੀ ਖ਼ਬਰ »

ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਖ਼ਿਲਾਫ਼ ਪਟੀਸ਼ਨ ਖ਼ਾਰਜ

ਨਵੀਂ ਦਿੱਲੀ,16 ਸਤੰਬਰ (ਜਗਤਾਰ ਸਿੰਘ)-ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਹਥਿਆਰਬੰਦ ਬਲਾਂ ਟ੍ਰਿਬਿਊਨਲ ਨੇ ਵਾਈਸ ਐਡਮਿਰਲ ਬਿਮਲ ਵਰਮਾ ਵਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ...

ਪੂਰੀ ਖ਼ਬਰ »

ਨਸ਼ਾ ਤਸਕਰ ਸ਼ੇਰਾ ਦੀ ਨਿਸ਼ਾਨਦੇਹੀ 'ਤੇ 65 ਕਰੋੜ ਦੀ ਹੋਰ ਹੈਰੋਇਨ ਬਰਾਮਦ

ਭਾਰਤ-ਪਾਕਿ ਸਰਹੱਦ ਨੇੜਿਓਂ ਹੋਈ ਬਰਾਮਦਗੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਅਜਨਾਲਾ ਪੁਲਿਸ ਨੇ ਅੱਜ ਵੱਡੀ ਮਾਤਰਾ 'ਚ ਹੈਰੋਇਨ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜੰਮੂ-ਕਸ਼ਮੀਰ ਦੇ ਹਾਲਾਤ ਦੀ ਸਮੀਖਿਆ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕਰੀਬ 230 ਅੱਤਵਾਦੀਆਂ ਦੇ ਭਾਰਤ 'ਚ ਘੁਸਪੈਠ ਦੀ ਉਡੀਕ ਦੀਆਂ ਖ਼ਬਰਾਂ ਵਿਚਾਲੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ...

ਪੂਰੀ ਖ਼ਬਰ »

ਮੁਜ਼ੱਫਰਪੁਰ ਆਸਰਾ ਘਰ ਮਾਮਲੇ ਦੀ ਪੀੜਤਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਐਨ.ਸੀ. ਡਬਲਯੂ. ਵਲੋਂ ਕਮੇਟੀ ਗਠਿਤ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨੇ ਚੱਲਦੀ ਕਾਰ ਵਿਚ ਆਸਰਾ ਘਰ ਦੀ ਪੀੜਤਾ ਨਾਲ ਹੋਏ ਸਮੂਹਿਕ ਜਬਰ ਜਨਾਹ ਦੀ ਪੈਰਵੀ ਕਰਨ ਲਈ ਇਕ ਕਮੇਟੀ ਤਿਆਰ ਕੀਤੀ ਹੈ। ਕਮੇਟੀ ਪ੍ਰਮੁੱਖ ਐਨ.ਸੀ. ਡਬਲਯੂ ਚੇਅਰਪਰਸਨ ਰੇਖਾ ਸ਼ਰਮਾ ਇਸ ਹਫ਼ਤੇ ਦੇ ਅਖ਼ੀਰ ਵਿਚ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਦੇ ਸਾਬਕਾ ਵਿਧਾਨ ਸਭਾ ਸਪੀਕਰ ਸ਼ਿਵਪ੍ਰਸਾਦ ਰਾਓ ਵਲੋਂ ਖ਼ੁਦਕੁਸ਼ੀ

ਹੈਦਰਾਬਾਦ, 16 ਸਤੰਬਰ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਸਾਬਕਾ ਵਿਧਾਨ ਸਭਾ ਸਪੀਕਰ ਕੋਡੇਲਾ ਸ਼ਿਵਪ੍ਰਸਾਦ ਰਾਓ ਨੇ ਸੋਮਵਾਰ ਨੂੰ ਹੈਦਰਾਬਾਦ ਸਥਿਤ ਆਪਣੇ ਘਰ 'ਚ ਖ਼ੁਦਕੁਸ਼ੀ ਕਰ ਲਈ। ਉਹ 72 ਸਾਲ ਦੇ ਸਨ। ਰਾਓ ਨੂੰ ਉਨ੍ਹਾਂ ਦੇ ਡਰਾਇਵਰ ਤੇ ਗਾਰਡ ਵਲੋਂ ਬਸਵਾਤਾਰਕਮ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਨਾਲ ਸਬੰਧਿਤ ਫਾਈਲਾਂ ਗੁੰਮ ਹੋਣ ਦੀ ਜਾਂਚ ਕਰਵਾਈ ਜਾਵੇ-ਭੋਗਲ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- 1984 ਸਿੱਖ ਨਸਲਕੁਸ਼ੀ ਦੌਰਾਨ ਕਾਨਪੁਰ 'ਚ ਮਾਰੇ ਗਏ 127 ਸਿੱਖਾਂ ਦੇ ਮਾਮਲਿਆਂ ਦੀ ਫਾਈਲਾਂ ਗੁੰਮ ਹੋਣ ਦੇ ਮੁੱਦੇ ਨੂੰ ਲੈ ਕੇ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਕੁਲਦੀਪ ਸਿੰਘ ਭੋਗਲ ਤੇ ਸੁਪਰੀਮ ਕੋਰਟ ਦੇ ਵਕੀਲ ਪ੍ਰਸੂਨ ...

ਪੂਰੀ ਖ਼ਬਰ »

ਫਾਈਲਾਂ ਗੁੰਮ ਹੋਣਾ ਮੰਦਭਾਗਾ-ਭਾਈ ਲੌਂਗੋਵਾਲ

ਅੰਮ੍ਰਿਤਸਰ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕਾਨਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਮੰਦਭਾਗਾ ਦੱਸਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਵੱਡੀ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਰਕਾਰੀ ...

ਪੂਰੀ ਖ਼ਬਰ »

ਫ਼ੌਜਦਾਰੀ ਕੇਸ ਦਰਜ ਹੋਵੇ-ਸਿਰਸਾ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਕੇਸਾਂ ਦਾ ਰਿਕਾਰਡ ਤੇ ਸਬੂਤ ਨਸ਼ਟ ਕਰਨ ਵਾਲਿਆਂ ਖ਼ਿਲਾਫ਼ ਫ਼ੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉੱਤਰ ...

ਪੂਰੀ ਖ਼ਬਰ »

ਹਿੰਦੀ ਭਾਸ਼ਾ ਵਿਵਾਦ ਮਾਮਲੇ 'ਤੇ ਕਮਲ ਹਸਨ ਦੀ ਤਿੱਖੀ ਟਿੱਪਣੀ

ਕਿਹਾ, ਕੋਈ ਸ਼ਾਹ, ਸੁਲਤਾਨ ਜਾਂ ਸਮਰਾਟ ਨਹੀਂ ਤੋੜ ਸਕਦਾ ਵਾਅਦਾ

ਚੇਨਈ, 16 ਸਤੰਬਰ (ਏਜੰਸੀ)-ਮੱਕਲ ਨਿਧੀ ਮਾਈਮ (ਐਮ.ਐਨ.ਐਮ.) ਦੇ ਸੰਸਥਾਪਕ ਕਮਲ ਹਸਨ ਨੇ ਸੋਮਵਾਰ ਨੂੰ ਹਿੰਦੀ ਨੂੰ ਜ਼ਬਰਦਸਤੀ ਥੋਪਣ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਦਹਾਕਿਆਂ ਪਹਿਲਾਂ ਦੇਸ਼ ਲਈ ਕੀਤਾ ਗਿਆ ਇਕ ਵਾਅਦਾ ਸੀ, ਜਿਸ 'ਤੇ ਸ਼ਾਹ, ਸੁਲਤਾਨ ਜਾਂ ਸਮਰਾਟ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਦੀ ਮੰਗ ਵਾਲੀ ਪਟੀਸ਼ਨ ਨੂੰ ਚੀਫ਼ ਜਸਟਿਸ ਕੋਲ ਭੇਜਿਆ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਤੁਗਲਕਾਬਾਦ ਵਿਚ ਢਾਹੇ ਗਏ ਗੁਰੂ ਰਵਿਦਾਸ ਮੰਦਿਰ ਦਾ ਦੁਬਾਰਾ ਨਿਰਮਾਣ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਢੁਕਵੇਂ ਨਿਰਦੇਸ਼ਾਂ ਲਈ ਚੀਫ਼ ਜਸਟਿਸ ਅੱਗੇ ਰੱਖਿਆ ਜਾਵੇ। ਜਸਟਿਸ ਆਰ ਬਾਨੂਮਤੀ ਅਤੇ ...

ਪੂਰੀ ਖ਼ਬਰ »

ਰਾਜਸਥਾਨ 'ਚ ਬਸਪਾ ਦੇ ਸਾਰੇ 6 ਵਿਧਾਇਕ ਕਾਂਗਰਸ 'ਚ ਸ਼ਾਮਿਲ

ਜੈਪੁਰ, 16 ਸਤੰਬਰ (ਏਜੰਸੀ)-ਰਾਜਸਥਾਨ 'ਚ ਵਾਪਰੇ ਮਹੱਤਵਪੂਰਨ ਸਿਆਸੀ ਘਟਨਾਕ੍ਰਮ 'ਚ ਬਸਪਾ ਦੇ ਸਾਰੇ 6 ਵਿਧਾਇਕਾਂ ਨੇ ਸੂਬੇ ਦੀ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਦੇ ਕੇ ਉਨ੍ਹਾਂ ਦੇ ਵਿਧਾਇਕ ਦਲ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ। ਸਪੀਕਰ ਸੀ. ਪੀ. ਜੋਸ਼ੀ ਨੇ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਅਣਖ ਖਾਤਰ ਹੱਤਿਆ, ਨੌਜਵਾਨ ਨੂੰ ਜ਼ਿੰਦਾ ਸਾੜਿਆ

ਹਰਦੋਈ, 16 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਭਾਦੇਸਾ ਇਲਾਕੇ 'ਚ ਇਕ 20 ਸਾਲਾ ਨੌਜਵਾਨ ਦੀ ਦੂਜੀ ਜਾਤੀ ਦੀ ਲੜਕੀ ਨਾਲ ਸਬੰਧ ਰੱਖਣ ਦੇ ਚੱਲਦਿਆਂ ਲੜਕੀ ਦੇ ਰਿਸ਼ਤੇਦਾਰਾਂ ਨੇ ਜਿਊਂਦਾ ਸਾੜ ਦਿੱਤਾ ਤੇ ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੀੜਤ ਲੜਕੇ ਦੀ ...

ਪੂਰੀ ਖ਼ਬਰ »

ਮਹਾਰਾਸ਼ਟਰ ਵਿਧਾਨ ਸਭਾ ਲਈ ਕਾਂਗਰਸ ਤੇ ਐਨ.ਸੀ.ਪੀ. 125-125 ਸੀਟਾਂ 'ਤੇ ਚੋਣ ਲੜੇਗੀ-ਪਵਾਰ

ਮੁੰਬਈ, 16 ਸਤੰਬਰ (ਏਜੰਸੀ)-ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਦੱਸਿਆ ਹੈ ਕਿ ਮਹਾਰਾਸ਼ਟਰ 'ਚ ਅਗਲੇ ਮਹੀਨੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੋਵੇਂ ਪਾਰਟੀਆਂ ਕਾਂਗਰਸ ਤੇ ਐਨ.ਸੀ.ਪੀ. 125-125 ਵਿਧਾਨ ਸੀਟਾਂ 'ਤੇ ਚੋਣ ਲੜਣਗੀਆਂ। ...

ਪੂਰੀ ਖ਼ਬਰ »

ਮੁਸਲਿਮ ਦੇਸ਼ਾਂ ਵਲੋਂ ਇਮਰਾਨ ਖ਼ਾਨ ਨੂੰ ਮੋਦੀ ਖ਼ਿਲਾਫ਼ ਸਖ਼ਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਸਲਾਹ

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਦੁਨੀਆ ਦੇ ਪ੍ਰਭਾਵਸ਼ਾਲੀ ਮੁਸਲਿਮ ਦੇਸ਼ਾਂ ਨੇ ਸਪਸ਼ਟ ਤੌਰ 'ਤੇ ਪਾਕਿਸਤਾਨ ਨੂੰ ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ ਵਿਰੁੱਧ ਬੇਤੁਕੀ ਬਿਆਨਬਾਜ਼ੀ ਕਰਨ ਦੀ ਬਜਾਏ ਭਾਰਤ ਨਾਲ ਕੂਟਨੀਤਕ ਗੱਲਬਾਤ ਸ਼ੁਰੂ ਕਰਨ ਦੀ ਸਲਾਹ ਦਿੱਤੀ ਹੈ। ਇਸ ...

ਪੂਰੀ ਖ਼ਬਰ »

ਪੀ.ਐਮ.ਓ. ਵਲੋਂ ਮਿਸ਼ਰਾ, ਸਿਨਹਾ ਤੇ ਡੋਵਾਲ ਦੇ ਕੰਮਾਂ ਦਾ ਬਟਵਾਰਾ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਬੀਤੇ ਦਿਨੀਂ ਨਿਯੁਕਤ ਕੀਤੇ ਗਏ ਪੀ.ਕੇ. ਮਿਸ਼ਰਾ ਤੇ ਪੀ.ਕੇ. ਸਿਨਹਾ ਨੂੰ ਕ੍ਰਮਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਮੁੱਖ ਸਕੱਤਰ ਤੇ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ, ਹੁਣ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX