ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  9 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  34 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  51 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 minute ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  16 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 minute ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਰੂਪਨਗਰ

ਜੇਲ੍ਹ ਮੰਤਰੀ ਨੇ ਰੂਪਨਗਰ ਤੇ ਹੁਸ਼ਿਆਰਪੁਰ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ, ਤਿੰਨ ਕਰਮਚਾਰੀਆਂ ਪਾਸੋਂ ਫੜੇ ਮੋਬਾਈਲ

ਰੂਪਨਗਰ, 16 ਸਤੰਬਰ (ਚੱਕਲ)-ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੂਪਨਗਰ ਅਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ | ਇਸ ਅਚਨਚੇਤ ਚੈਕਿੰਗ ਦੌਰਾਨ 3 ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਜੇਲ੍ਹ ਵਿਚ ਮੋਬਾਈਲ ਰੱਖਣ ਅਤੇ ਵਰਤੋਂ ਕਰਨ ਦੇ ਦੋਸ਼ ਵਿਚ ਫੜ ਲਿਆ | ਜੇਲ੍ਹ ਮੰਤਰੀ ਦੇ ਨਿਰਦੇਸ਼ਾਂ 'ਤੇ ਵਿਭਾਗ ਵਲੋਂ ਮੋਬਾਈਲ ਰੱਖਣ ਤੇ ਵਰਤੋਂ ਕਰਦੇ ਦੋ ਕਰਮਚਾਰੀ ਮੁਅੱਤਲ ਕੀਤੇ ਅਤੇ ਤੀਜੇ ਿਖ਼ਲਾਫ਼ ਕਾਰਵਾਈ ਲਈ ਪੈਸਕੋ ਨੂੰ ਕਿਹਾ | ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜੇਲ੍ਹ ਮੰਤਰੀ ਨੇ ਅੱਜ ਸਵੇਰੇ 7.10 ਵਜੇ ਰੂਪਨਗਰ ਦੀ ਜੇਲ੍ਹ 'ਚ ਅਚਨਚੇਤੀ ਪਹੁੰਚ ਕੇ ਚੈਕਿੰਗ ਕੀਤੀ | ਇਸ ਦੌਰਾਨ ਹੈੱਡ ਕਾਂਸਟੇਬਲ ਪਰਗਟ ਸਿੰਘ ਅਤੇ ਵਾਰਡਨ ਸਤਿਵੰਦਰਪਾਲ ਸਿੰਘ ਮੋਬਾਈਲ ਰੱਖਣ ਤੇ ਉਸ ਦੀ ਵਰਤੋਂ ਦੇ ਦੋਸ਼ ਹੇਠ ਫੜੇ ਗਏ | ਜੇਲ੍ਹ ਮੰਤਰੀ ਦੇ ਆਦੇਸ਼ਾਂ 'ਤੇ ਦੋਨਾਂ ਨੂੰ ਵਿਭਾਗ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਤੋਂ ਬਾਅਦ ਜੇਲ੍ਹ ਮੰਤਰੀ ਨੇ 9 ਵਜੇ ਦੇ ਕਰੀਬ ਹੁਸ਼ਿਆਰਪੁਰ ਜੇਲ੍ਹ ਦਾ ਦੌਰਾ ਕੀਤਾ, ਜਿੱਥੇ ਪੈਸਕੋ ਵਾਰਡਰ ਬੁੱਧ ਸਿੰਘ ਨੂੰ ਮੋਬਾਈਲ ਰੱਖਣ ਤੇ ਉਸ ਦੀ ਵਰਤੋਂ ਕਰਨ ਦੇ ਦੋਸ਼ ਹੇਠ ਫੜਿਆ ਗਿਆ | ਜਿਸ 'ਤੇ ਵੀ ਵਿਭਾਗ ਨੇ ਪੈਸਕੋ ਨੂੰ ਕਾਰਵਾਈ ਕਰਨ ਲਈ ਕਿਹਾ ਹੈ | ਜ਼ਿਕਰਯੋਗ ਹੈ ਕਿ ਮਈ 2018 ਨੂੰ ਜੇਲ੍ਹ ਮੰਤਰੀ ਵਲੋਂ ਸਮੂਹ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਸੁਪਰਡੰਟ ਰੈਂਕ ਤੋਂ ਹੇਠ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਜੇਲ੍ਹ ਦੀ ਹੱਦ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ਨਹੀਂ ਕਰ ਸਕੇਗਾ | ਇਸ ਉਪਰੰਤ ਏ. ਡੀ. ਜੀ. ਪੀ. ਜੇਲ੍ਹਾਂ ਵਲੋਂ ਵੀ 17 ਮਈ 2018 ਨੂੰ ਸਮੂਹ ਜੇਲ੍ਹ ਸੁਪਰਡੈਂਟਾਂ ਨੂੰ ਪੱਤਰ ਲਿਖ ਕੇ ਜਾਣੂ ਕਰਵਾ ਦਿੱਤਾ ਸੀ ਕਿ ਇਸ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹ ਦੀ ਸੁਰੱਖਿਆ ਦੇ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਗੈਰ ਅਨੁਸ਼ਾਸਨੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪ੍ਰਕਾਸ਼ ਪੁਰਬ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ-ਸਪੀਕਰ

ਨੰਗਲ, 16 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਵਲੋਂ ਆਪਣੀ ਅਤੇ ਸਮੂਹ ਪੰਜਾਬੀਆਂ ਦੀ ਤਰਫ਼ੋਂ ਸ਼ਰਧਾ ਅਰਪਣ ਕਰਨ ਲਈ ਇਕ ਵਿਸ਼ੇਸ਼ ਅਜਲਾਸ ਬੁਲਾਇਆ ਜਾਵੇਗਾ | ਇਹ ਪ੍ਰਗਟਾਵਾ ਅੱਜ ਪੰਜਾਬ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਦੇ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਪ. ਪ. ਰਾਹੀਂ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋ: ਗੁ: ਪ੍ਰੰ: ਕਮੇਟੀ ਦੇ ਸਹਿਯੋਗ ਦੇ ਨਾਲ ਸਿੱਖ ਮਿਸ਼ਨਰੀ ਕਾਲਜ (ਰਜਿ): ਲੁਧਿਆਣਾ ਦੇ ਰੂਪਨਗਰ ਜ਼ੋਨ ਵਲੋਂ ਸਾਲਾਨਾ ਮਹਾਨ ਗੁਰਮਤਿ ...

ਪੂਰੀ ਖ਼ਬਰ »

ਬੀਬੀ ਭਾਨੀ ਦੇ ਜਨਮ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸੇਵਾ ਦੇ ਪੁੰਜ, ਗੁਰੂ ਸਪੁੱਤਰੀ, ਗੁਰੂ ਸੁਪਤਨੀ ਅਤੇ ਗੁਰੂ ਮਾਤਾ ਬੀਬੀ ਭਾਨੀ ਦੇ ਜਨਮ ਦਿਵਸ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਮਹਾਨ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਗੁਰਬਾਣੀ ਸੰਥਿਆ ਕੈਂਪ ਸ਼ੁਰੂ

ਮੋਰਿੰਡਾ, 16 ਸਤੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਗੁਰਬਾਣੀ ਦੀ ਸੰਥਿਆ ਦੇਣ ਲਈ ਮਹੀਨਾਵਾਰੀ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਗੁਰਮੇਲ ਸਿੰਘ ਸਮਾਣੇ ਵਾਲਿਆਂ ਨੇ ਦੱਸਿਆ ਕਿ ਗੁਰਮਤਿ ...

ਪੂਰੀ ਖ਼ਬਰ »

ਧਰਤੀ ਬਚਾਓ ਨਗਰ ਕੀਰਤਨ ਦਾ ਊਨਾ ਸਾਹਿਬ ਵਿਖੇ ਭਰਵਾਂ ਸਵਾਗਤ

ਸੰਤੋਖਗੜ੍ਹ, 16 ਸਤੰਬਰ (ਮਲਕੀਅਤ ਸਿੰਘ)-ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗਰੀਨ ਗੰਗਾ ਲਹਿਰ ਜ਼ੀਰਕਪੁਰ ਵਲੋਂ ਵਾਤਾਵਰਨ ਪ੍ਰਤੀ ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਧਰਤੀ ਬਚਾਉ ਨਗਰ ਕੀਰਤਨ ਕੱਢਿਆ ਗਿਆ | ਇਹ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫਰੰਟ ਵਲੋਂ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ)-ਬੀ.ਐਡ. ਅਧਿਆਪਕ ਫਰੰਟ ਪੰਜਾਬ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਿੰਦਰ ਪਾਲ ਸਿੰਘ ਖੇੜੀ ਅਤੇ ਪ੍ਰੇਮ ਸਿੰਘ ਠਾਕੁਰ ਨੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡੀ. ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਲਾਈ ਬੈਠੇ ...

ਪੂਰੀ ਖ਼ਬਰ »

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ 28 ਤੇ 29 ਨੂੰ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਰੂਪਨਗਰ ਵਲੋਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ 28 ਅਤੇ 29 ਸਤੰਬਰ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ...

ਪੂਰੀ ਖ਼ਬਰ »

ਸਾਲਾਂ ਤੋਂ ਨਰਕ ਬਣੀ ਸੜਕ ਦੀ ਕੌਣ ਲਵੇਗਾ ਸਾਰ?

ਕੀਰਤਪੁਰ ਸਾਹਿਬ, 16 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਕਰਾਉਣ ਦੇ ਮੰਤਵ ਨਾਲ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜ ਗਰਾਮ ਪੰਚਾਇਤਾਂ ਨੂੰ ਭੰਗ ਕਰਕੇ ਬਣਾਈ ਗਈ ਨਗਰ ਪੰਚਾਇਤ ਵੀ 6 ਸਾਲ ਬੀਤ ਜਾਣ ਦੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਕਲਮ ਛੋੜ ਹੜਤਾਲ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਮਗਨਰੇਗਾ ਕਰਮਚਾਰੀਆਂ ਵਲੋਂ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਲਟਕ ਰਹੀਆਂ ਮੰਗਾਂ ਦੇ ਹੱਕ 'ਚ ਅੱਜ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਕਲਮ ...

ਪੂਰੀ ਖ਼ਬਰ »

ਦੂਜੇ ਦਿਨ ਘਰ-ਘਰ ਜਾ ਕੇ ਪਿਲਾਈਆਂ ਪੋਲੀਓ ਰੋਧਕ ਬੂੰਦਾਂ

ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਦੇ ਸਲੱਮ ਏਰੀਆ ਵਿਚ ਘਰ-ਘਰ ਜਾ ਕੇ 5 ਸਾਲ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਅਭਿਆਨ ਸਬੰਧੀ ਮੀਟਿੰਗ 19 ਨੂੰ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਉੱਪ ਮੰਡਲ ਮੈਜਿਟਰੇਟ ਕਨੂ ਗਰਗ ਨੇ 19 ਸਤੰਬਰ ਨੂੰ ਸਵੇਰੇ 11 ਵਜੇ ਐਸ.ਡੀ.ਐਮ ਦਫ਼ਤਰ ਦੇ ਮੀਟਿੰਗ ਹਾਲ ਵਿਚ 2 ਅਕਤੂਬਰ ਤੋਂ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਅਭਿਆਨ ਚਲਾਉਣ ਸਬੰਧੀ ਮੀਟਿੰਗ ਰੱਖੀ ਹੈ | ...

ਪੂਰੀ ਖ਼ਬਰ »

ਸੁਰਿੰਦਰ ਕੌਰ ਭਾਟੀਆ ਨੇ ਮੌਤ ਉਪਰੰਤ ਅੰਗ ਦਾਨ ਕਰ ਕੇ 4 ਲੋਕਾਂ ਨੂੰ ਦਿੱਤੀ ਨਵੀਂ ਜ਼ਿੰਦਗੀ

ਮੋਰਿੰਡਾ, 16 ਸਤੰਬਰ (ਪਿ੍ਤਪਾਲ ਸਿੰਘ)-ਉੱਘੀ ਸਮਾਜ ਸੇਵਕਾ ਸੁਰਿੰਦਰ ਕੌਰ ਭਾਟੀਆਂ ਜਿੱਥੇ ਜਿੳਾੁਦੇ ਜੀਅ ਸਮਾਜ ਦੀ ਭਲਾਈ ਤੇ ਆਮ ਲੋਕਾਂ ਦੀ ਮਦਦ ਲਈ ਅੱਗੇ ਰਹਿੰਦੇ ਸਨ ਉੱਥੇ ਹੀ ਉਨ੍ਹਾਂ ਨੇ ਆਪਣੀ ਮੌਤ ਤੋਂ ਬਾਅਦ ਵੀ ਚਾਰ ਲੋਕਾਂ ਦੀ ਜ਼ਿੰਦਗੀ ਵਿਚ ਰੌਸ਼ਨੀ ਦੀ ਕਿਰਨ ...

ਪੂਰੀ ਖ਼ਬਰ »

ਕਾਮਰੇਡ ਗੁਰਦਿਆਲ ਸਿੰਘ ਢੇਰ ਨਹੀਂ ਰਹੇ

ਢੇਰ, 16 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਅਤੇ ਇਲਾਕੇ ਦੀ ਜਾਣੀ-ਪਹਿਚਾਣੀ ਸ਼ਖ਼ਸੀਅਤ ਸੀ. ਪੀ. ਆਈ. (ਐਮ) ਦੇ ਸਾਬਕਾ ਜ਼ਿਲ੍ਹਾ ਸਕੱਤਰ ਅਤੇ ਮੌਜੂਦਾ ਕਮੇਟੀ ਮੈਂਬਰ ਕਾਮਰੇਡ ਗੁਰਦਿਆਲ ਸਿੰਘ ਢੇਰ ਦਾ ਕੱਲ੍ਹ ਰਾਤ ਦਿਹਾਂਤ ਹੋ ਗਿਆ | ਜ਼ਿਕਰਯੋਗ ਹੈ ਕਿ ਕਾਮਰੇਡ ...

ਪੂਰੀ ਖ਼ਬਰ »

ਸੁਦਰਸ਼ਨ ਚੌਧਰੀ ਬਣੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜ਼ੋਨਲ ਪ੍ਰਧਾਨ

ਨੰਗਲ, 16 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਬੀਤੇ ਕੱਲ ਲੁਧਿਆਣਾ ਵਿਖੇ ਹੋਈ ਮੀਟਿੰਗ ਵਿਚ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਵਲੋਂ ਸੂਬੇ ਨੂੰ ਪੰਜ ਜ਼ੋਨਾਂ ਵਿਚ ਵੰਡ ਕੇ ਪੰਜ ਪ੍ਰਧਾਨ ਨਿਯੁਕਤ ਕੀਤੇ ਗਏ | ਜਿਸ ਦੇ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਜ਼ ਐਨ. ਜੀ. ਓ. ਦੀ ਟੀਮ ਵਲੋਂ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਦਾ ਦੌਰਾ

ਘਨੌਲੀ, 16 ਸਤੰਬਰ (ਜਸਵੀਰ ਸਿੰਘ ਸੈਣੀ)-ਪਿਛਲੇ ਮਹੀਨੇ ਆਏ ਹੜ੍ਹਾਂ ਕਾਰਨ ਜਿੱਥੇ ਇਲਾਕੇ ਦਾ ਭਾਰੀ ਨੁਕਸਾਨ ਹੋਇਆ ਉਥੇ ਹੀ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਬਣਿਆ ਪਿੰਡ ਚੱਕ ਢੇਰਾ ਦੇ ਸਰਸਾ ਨਦੀ ਦੇ ਕਿਨਾਰੇ ਬਣਿਆ ਇਤਿਹਾਸਿਕ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਦੇ ਬਿਆਨ ਦੀ ਕੀਤੀ ਨੁਕਤਾਚੀਨੀ

ਨੰਗਲ, 16 ਸਤੰਬਰ (ਗਰੇਵਾਲ)-ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ, ਮੈਡਮ ਕੈਲਾਸ਼ ਠਾਕੁਰ, ਨਵਾਬ ਫੈਸਲ ਖ਼ਾਨ, ਮੈਡਮ ਕਮਲੇਸ਼ ਨੱਡਾ ਨੇ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਦੇ ਬਿਆਨ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਨੌਕਰੀਆਂ ਤਾਂ ਹਨ ਪਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੁਨੀਅਨ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਆਟੋ ਚਾਲਕਾਂ ਦੀ ਹੋਈ ਮੀਟਿੰਗ

ਰੂਪਨਗਰ, 16 ਸਤੰਬਰ (ਮਨਜਿੰਦਰ ਸਿੰਘ ਚੱਕਲ)-ਗੁਰੂ ਨਾਨਕ ਆਟੋ ਸਟੈਂਡ (ਰਜਿ:) 4289 ਨਵਾਂ ਬੱਸ ਸਟੈਂਡ ਰੂਪਨਗਰ ਦੇ ਸਮੂਹ ਆਟੋ ਚਾਲਕਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਭਾਰਤ ਸਰਕਾਰ ਵਲੋਂ ਨਵੇਂ ਟ੍ਰੈਫ਼ਿਕ ਨਿਯਮਾਂ ਮੁਤਾਬਿਕ ਆਟੋ ਚਾਲਕਾਂ ਨੂੰ ਪ੍ਰਧਾਨ ਮੋਨੂੰ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਲਗਾਇਆ

ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਟ੍ਰੈਫ਼ਿਕ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਦੇ ਟਰੈਫ਼ਿਕ ਪੁਲਿਸ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਕਰਵਾਈ ਜਾ ਰਹੀ ਮੈਰਾਥਨ ਦੌੜ ਦਾ ਡਾ: ਚੀਮਾ ਵਲੋਂ ਪੋਸਟਰ ਜਾਰੀ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਗਲੋਬਲ ਪੈਡਲਰ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਹਾਫ਼ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਦਾ 'ਸਟਰੈੱਸ ਫ੍ਰੀ ਮਾਈਾਡ' ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ

ਨੰਗਲ, 16 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਅਨੰਦ ਭਵਨ ਕਲੱਬ ਸਭਾ ਭਵਨ 'ਚ ਪ੍ਰੋਗਰਾਮ 'ਸਟਰੈੱਸ ਫ੍ਰੀ ਮਾਈਾਡ' ਦਾ ਆਯੋਜਨ ਕੀਤਾ ਗਿਆ | ਲੁਧਿਆਣਾ ਤੋਂ ਆਏ ਮਸ਼ਹੂਰ ਮਾਨਵ ਵਿਵਹਾਰ ਅਧਿਐਨ ਕਰਤਾ ਸੁਮਿਤ ਮਹਾਜਨ ਨੇ ਦੋ ਘੰਟੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਸ਼ੁਰੂ

ਰੂਪਨਗਰ, 16 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਬਲਾਕ ਰੂਪਨਗਰ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਰੂਪਨਗਰ ਵਲੋਂ ਬਲਾਕ ਪ੍ਰਧਾਨ ਨਰਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਧਰਨਾ ਸ਼ੁਰੂ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਆਗੂਆਂ ਨੇ ਕਿਹਾ ਕਿ ਪੇਂਡੂ ...

ਪੂਰੀ ਖ਼ਬਰ »

ਨਸੀਬ ਸਿੰਘ ਸੈਣੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਬੁੰਗਾ ਸਾਹਿਬ, 16 ਸਤੰਬਰ (ਸੁਖਚੈਨ ਸਿੰਘ ਰਾਣਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਟਰੱਕ ਯੂਨੀਅਨ ਕੀਰਤਪੁਰ ਸਾਹਿਬ ਦੇ ਇੰਚਾਰਜ ਬਲਬੀਰ ਸਿੰਘ ਭੀਰੀ ਦੇ ਨਜ਼ਦੀਕੀ ਰਿਸ਼ਤੇਦਾਰ ਨਸੀਬ ਸਿੰਘ ਸੈਣੀ ਵਾਸੀ ਫਤਿਹਪੁਰ ਬੁੰਗਾ (ਬੁੰਗਾ ਸਾਹਿਬ) ਜੋ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਇਲਾਕੇ ਲਈ ਵਰਦਾਨ ਸਾਬਤ ਹੋ ਰਿਹਾ ਹੈ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ

ਨੂਰਪੁਰ ਬੇਦੀ, 16 ਸਤੰਬਰ (ਵਿੰਦਰਪਾਲ ਝਾਂਡੀਆਂ)-ਭੂਰੀ ਵਾਲਿਆਂ ਦੀ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਸਰੇ ਗੱਦੀ ਨਸ਼ੀਨ ਸਵਾਮੀ ਬ੍ਰਹਮਾ ਨੰਦ ਭੂਰੀ ਵਾਲੇ ਗਊਆਂ ਵਾਲਿਆਂ ਵਲੋਂ ਕੰਢੀ ਦੂਣੀ, ਬੀਤ ਇਲਾਕਿਆਂ 'ਚ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ...

ਪੂਰੀ ਖ਼ਬਰ »

ਹਰ ਕਾਰਜ ਸ਼ਰਧਾ ਤੇ ਲਗਨ ਨਾਲ ਕਰ ਕੇ ਪ੍ਰਮਾਤਮਾ ਦੀ ਖ਼ੁਸ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ-ਆਚਾਰੀਆ ਚੇਤਨਾ ਨੰਦ

ਨੂਰਪੁਰ ਬੇਦੀ/ਟੱਪਰੀਆਂ ਖ਼ੁਰਦ, 16 ਸਤੰਬਰ (ਵਿੰਦਰਪਾਲ ਝਾਂਡੀਆਂ, ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਵਸ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਵੱਛਤਾ ਪੰਦ੍ਹਰਵਾੜਾ ਮਨਾਇਆ

ਨੂਰਪੁਰ ਬੇਦੀ, 16 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਮਾਨਵ ਸੰਸਾਧਨ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਦੇਸ਼ ਦੇ ਸਮੂਹ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਸਕੂਲਾਂ 'ਚ ਸਵੱਛਤਾ ਪੰਦ੍ਹਰਵਾੜਾ ਮਨਾਇਆ ਗਿਆ | ਇਸ ਅਨੁਸਾਰ ਮਹਿਕਮੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX