ਤਾਜਾ ਖ਼ਬਰਾਂ


ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  22 minutes ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  49 minutes ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  54 minutes ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  about 1 hour ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  about 1 hour ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  about 1 hour ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  about 3 hours ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  about 3 hours ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਉੱਤਰਾਖੰਡ 'ਚ ਅੱਜ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਦੇਹਰਾਦੂਨ, 31 ਮਈ - ਉੱਤਰਾਖੰਡ 'ਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ...
ਪਠਾਨਕੋਟ ਵਿਖੇ 63 ਸੈਂਪਲਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਪਠਾਨਕੋਟ 31 ਮਈ (ਸੰਧੂ) ਪਠਾਨਕੋਟ ਵਿਖੇ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਰੈਂਡਮਲੀ...
ਕੋਰੋਨਾ ਦੌਰਾਨ ਦਿੱਲੀ 'ਚ ਆਰਥਿਕ ਸੰਕਟ ਦੇ ਚੱਲਦਿਆਂ ਕੇਜਰੀਵਾਲ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
. . .  about 4 hours ago
ਨਵੀਂ ਦਿੱਲੀ, 31 ਮਈ- ਕੋਰੋਨਾ ਸੰਕਟ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਿਰਫ਼ ਤਨਖ਼ਾਹਾਂ ਦੇਣ ਅਤੇ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਬਲਬੀਰ ਸਿੰਘ ਸਿੱਧੂ
. . .  about 4 hours ago
ਅੰਮ੍ਰਿਤਸਰ, 31 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ...
ਤਪਾ ਖੇਤਰ 'ਚ ਪਿਆ ਭਾਰੀ ਮੀਂਹ
. . .  about 5 hours ago
ਤਪਾ ਮੰਡੀ, 31 ਮਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਚਲੀਆਂ ਤੇਜ ਹਵਾਵਾਂ ਦੇ ਨਾਲ ਪਏ ਦੁਪਹਿਰ ਸਮੇਂ ਭਾਰੀ ਮੀਂਹ...
ਪਰਵਾਸੀ ਮਜ਼ਦੂਰਾਂ ਤੇ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣਾ ਹੋਇਆ ਮੁਸ਼ਕਿਲ- ਕਿਸਾਨ ਯੂਨੀਅਨ ਰਾਜੇਵਾਲ
. . .  about 5 hours ago
ਜਲੰਧਰ, 30 ਮਈ- ਕਿਸਾਨ ਯੂਨੀਅਨ ਰਾਜੇਵਾਲ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ...
ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਵਾਹਨਾਂ ਦੀ ਕਰ ਰਹੀ ਹੈ ਜਾਂਚ
. . .  about 5 hours ago
ਨਵੀਂ ਦਿੱਲੀ, 31 ਮਈ- ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਮੁਲਾਜ਼ਮਾਂ ਵਾਹਨਾਂ ਦੀ ਜਾਂਚ ਕਰ ਰਹੇ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
. . .  about 5 hours ago
ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ) ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ...
ਗੜ੍ਹਸ਼ੰਕਰ ਤੋਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ
. . .  about 5 hours ago
ਗੜ੍ਹਸ਼ੰਕਰ, 31 ਮਈ (ਧਾਲੀਵਾਲ)- ਗੜ੍ਹਸ਼ੰਕਰ ਤੋਂ 5 ਬੱਸਾਂ ਰਾਹੀਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ...
ਮਹਾਰਾਸ਼ਟਰ 'ਚ 91 ਹੋਰ ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  about 6 hours ago
ਮੁੰਬਈ, 31 ਮਈ- ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ 91 ਪੁਲਿਸ ਮੁਲਾਜ਼ਮ ਕੋਰੋਨਾ ...
ਆਪਸੀ ਰੰਜਸ਼ ਨੂੰ ਲੈ ਕੇ ਚੱਲੀ ਗੋਲੀ, ਇੱਕ ਜ਼ਖਮੀ
. . .  about 6 hours ago
ਗੁਰੂ ਹਰਸਹਾਏ, 31 ਮਈ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਦੇ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਫਰੀਦਕੋਟ / ਮੁਕਤਸਰ

ਅਵਾਰਾ ਪਸ਼ੂਆਂ, ਪੋਲੀਥੀਨ ਤੇ ਸੀਵਰੇਜ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਕੀਤਾ ਜਾਵੇਗਾ-ਵਿਧਾਇਕ ਢਿੱਲੋਂ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕਰਨ ਮਗਰੋਂ ਉਨ੍ਹਾਂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਦਾ ਦੌੌਰਾ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਸਮੇਤ ਜ਼ਿਲ੍ਹੇ ਦੇ ਪੁਲਿਸ ਤੇ ਸਿਵਲ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੁਲਿਸ ਦੀ ਟੁੱਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਨੇ ਆਪਣੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਤੋਂ ਵੱਧ ਸਮਰੱਥਾ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਗੇ | ਉਨ੍ਹਾਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੰਮ ਕੀਤਾ ਜਾਵੇ ਤਾਂ ਜੋ ਅਸੀਂ ਸ਼ਹਿਰ ਨੂੰ ਸਾਫ਼ ਸੁੱਥਰਾ ਰੱਖ ਸਕੀਏ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਵਿਖੇ ਸੀਵਰੇਜ ਦਾ ਕੰਮ ਕਰ ਰਹੇ ਕੰਪਨੀ ਦੇ ਅਧਿਕਾਰੀਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਵੀ ਕਰਵਾਈ ਹੈ ਤੇ ਕੰਪਨੀ ਨੂੰ ਸੀਵਰੇਜ ਅਤੇ ਸੜਕਾਂ ਦਾ ਕੰਮ ਹੋਰ ਤੇਜ਼ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਕੰਮ ਲੇਟ ਕਰਨ ਕਰਕੇ ਪੰਜਾਬ ਸਰਕਾਰ ਵਲੋਂ ਜ਼ੁਰਮਾਨਾ ਵੀ ਕੀਤਾ ਗਿਆ ਹੈ | ਉਨ੍ਹਾਂ ਹਾਜ਼ਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਨਗਰ ਸੁਧਾਰ, ਨਗਰ ਕੌਾਸਲ ਆਦਿ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਸ਼ਹਿਰ ਅਤੇ ਸਮੁੱਚੇ ਜ਼ਿਲ੍ਹੇ ਦਾ ਵਿਕਾਸ ਕਰਵਾਉਣ ਅਤੇ ਜੇਕਰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉੱਚ ਅਧਿਕਾਰੀਆਂ ਤੱਕ ਪਹੁੰਚ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਤੋਂ ਫ਼ਰੀਦਕੋਟ ਦੇ ਵਿਕਾਸ ਲਈ ਹੋਰ ਗਰਾਂਟ ਵੀ ਲਿਆਉਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਦੱਸਿਆ ਕਿ ਨਗਰ ਕੌਾਸਲ ਵਲੋਂ ਗਊਸ਼ਾਲਾ ਗੋਲੇਵਾਲਾ ਦਾ ਵਿਸਥਾਰ ਕਰਦਿਆਂ ਇਕ ਨਵੇਂ ਸ਼ੈੱਡ ਦੀ ਉਸਾਰੀ ਕੀਤੀ ਜਾ ਜਾ ਰਹੀ ਹੈ ਜਿੱਥੇ ਸ਼ਹਿਰ ਦੇ ਆਵਾਰਾ ਪਸ਼ੂਆਂ ਨੂੰ ਹੋਰ ਵਧੇਰੇ ਜਗ੍ਹਾ ਦੀ ਉਪਲਬਧਤਾ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੌਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਮੁੰਕਮਲ ਪਾਬੰਦੀ ਲਗਾਈ ਜਾ ਰਹੀ ਹੈ ਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਸੀਵਰੇਜ ਦਾ ਕੰਮ ਕਰ ਰਹੀ ਕੰਪਨੀ ਜੇਕਰ ਕੁਤਾਹੀ ਵਰਤਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸ. ਢਿੱਲੋਂ ਨੂੰ ਯਕੀਨ ਦਵਾਇਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵਿਕਾਸ ਕਾਰਜ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤਰਜੀਹੀ ਤੌਰ 'ਤੇ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਐੱਸ. ਪੀ. ਐੱਚ. ਭੁਪਿੰਦਰ ਸਿੰਘ, ਐੱਸ. ਪੀ. ਸੇਵਾ ਸਿੰਘ ਮੱਲੀ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਲਿਤ ਮੋਹਨ ਗੁਪਤਾ, ਨਗਰ ਕੌਾਸਲ ਦੇ ਪ੍ਰਧਾਨ ਅਮਰ ਕੁਮਾਰ ਬੀਨੂੰ, ਪਵਨ ਗੋਇਲ, ਸੁਰਿੰਦਰ ਗੁਪਤਾ, ਰਣਜੀਤ ਸਿੰਘ ਬਰਾੜ, ਜਸਵਿੰਦਰ ਸਿੰਘ ਸਿੱਖਾਂਵਾਲਾ, ਕਰਮਜੀਤ ਸਿੰਘ ਟਹਿਣਾ, ਬਲਕਰਨ ਸਿੰਘ ਨੰਗਲ, ਲਖਵਿੰਦਰ ਸਿੰਘ ਤੋੋਂ ਇਲਾਵਾ ਮਿਊਾਸਪਲ ਕੌੌਾਸਲਰ, ਬਲਾਕ ਸੰਮਤੀ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ |

ਭਾਕਿਯੂ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ

ਸਾਦਿਕ, 16 ਸਤੰਬਰ (ਆਰ.ਐਸ.ਧੰੁਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਰੁਪੱਈਆਂਵਾਲਾ ਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਭਾਊ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ | ਮੀਟਿੰਗ ਦੌਰਾਨ ਆਗੂਆਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਸਮਾਰੋਹ ਸਬੰਧੀ ਅਕਾਲੀ ਦਲ ਦੀ ਇਕੱਤਰਤਾ ਹੋਈ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਦਾ ਰੋਮਾਣਾ ਅਜੀਤ ਸਿੰਘ ਪਹੁੰਚਣ 'ਤੇ ਭਰਵਾਂ

ਬਾਜਾਖਾਨਾ, 16 ਸਤੰਬਰ (ਜੀਵਨ ਗਰਗ)-ਹਲਕਾ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਾ ਕੇ ਕੈਬਨਿਟ ਮੰਤਰੀ ਦਾ ਰੁਤਬਾ ਦਿੱਤੇ ਜਾਣ ਤੋਂ ਬਾਅਦ ਪਹਿਲੀ ਵਾਰ ਪਿੰਡ ਰੋਮਾਣਾ ਅਜੀਤ ਸਿੰਘ ...

ਪੂਰੀ ਖ਼ਬਰ »

- ਜਿਨਸੀ ਸ਼ੋਸ਼ਣ ਮਾਮਲਾ-

ਵੱਖ-ਵੱਖ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਮਹਿਲਾ ਡਾਕਟਰ ਨਾਲ ਵਾਪਰੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਅੱਜ ਸ਼ਹਿਰ ਦੀਆਂ ਦੋ ਦਰਜਨ ਤੋਂ ਵੱਧ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਮਿਲਿਆ | ...

ਪੂਰੀ ਖ਼ਬਰ »

ਕਿਰਨਦੀਪ ਕੌਰ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਤੇ ਦਰਸ਼ਨ ਸਿੰਘ ਵਾਈਸ ਚੇਅਰਮੈਨ ਬਣੇ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਪ੍ਰੀਜਾਈਡਿੰਗ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਦੀ ਨਿਗਰਾਨੀ ...

ਪੂਰੀ ਖ਼ਬਰ »

ਉਰਦੂ ਮੁਸ਼ਾਹਿਰਾ ਕਰਵਾਇਆ

ਫ਼ਰੀਦਕੋਟ, 16 ਸਤੰਬਰ (ਸਤੀਸ਼ ਬਾਗ਼ੀ)-ਦੀ ਸ਼ੇਖ ਫ਼ਰੀਦ ਅਦਬੀ ਫ਼ਾਊਾਡੇਸ਼ਨ ਤੇ ਫ਼ੈਜ਼ ਅਹਿਮਦ ਫ਼ੈਜ਼ ਲਿਟਰੇਸੀ ਫ਼ਾਊਡੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਸਥਾਨਕ ਆਫ਼ੀਸਰ ਕਲੱਬ ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਦੇ ਕਾਲਜਾਂ ਦਾ ਫ਼ਰੀਦ ਬਾਣੀ 'ਤੇ ਆਧਾਰਿਤ ਪ੍ਰਸ਼ਨੋਤਰੀ ਮੁਕਾਬਲਾ 21 ਨੂੰ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੀ ਜੀਵਨੀ ਅਤੇ ਸਿੱਖਿਆਵਾਂ 'ਤੇ ਆਧਾਰਿਤ ਤੀਸਰਾ ਪ੍ਰਸ਼ਨੋਤਰੀ ਮੁਕਾਬਲਾ 21 ਸਤੰਬਰ 2019 ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ ਵਿਚ ਫ਼ਰੀਦਕੋਟ ਜ਼ਿਲ੍ਹੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾਉਣ 'ਤੇ ਮੋਟਸਾਈਕਲ ਸਵਾਰ ਦੀ ਮੌਤ

ਸਾਦਿਕ, 16 ਸਤੰਬਰ (ਆਰ.ਐਸ.ਧੰੁਨ)- ਸਾਦਿਕ-ਜੰਡ ਸਾਹਿਬ ਰੋਡ 'ਤੇ ਬਣੀ ਸਾਦਿਕ ਵਿਖੇ ਬਣੀ ਹੱਡਾ ਰੋੜੀ ਦੇ ਨੇੜੇ ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਮਿ੍ਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੰਡੀ ਲੱਖੇਵਾਲੀ, 16 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਹਲਕੇ ਦੇ ਸਭ ਤੋਂ ਵੱਡੇ ਪਿੰਡ ਭਾਗਸਰ ਵਿਖੇ ਖਟੀਕ ਧਰਮਸ਼ਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਐੱਸ. ਸੀ. ਵਿਹੜੇ ਦੇ ਅਧੂਰੇ ਪਏ ਵਿਕਾਸ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ 'ਚ ਫ਼ਸਟ ਏਡ ਦਿਵਸ ਮਨਾਇਆ

ਪੰਜਗਰਾਈਾ ਕਲਾਂ, 16 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਫ਼ਸਟ ਏਡ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਮਨ ਸ਼ਰਮਾ ਨੇ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਕਦੇ ਵੀ ਕਿਸੇ ...

ਪੂਰੀ ਖ਼ਬਰ »

ਯੁਵਾ ਪਰਿਵਾਰ ਸੇਵਾ ਸੰਮਤੀ ਨੇ ਵਰਕਸ਼ਾਪ ਕਰਵਾਈ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)- ਯੁਵਾ ਪਰਿਵਾਰ ਸੇਵਾ ਸੰਮਤੀ ਵਲੋਂ ਲੈਟਸ ਯੂਨਿਟ ਨਾਂਅ ਦੀ ਵਰਕਸ਼ਾਪ ਕਰਵਾਈ ਗਈ, ਜਿਸ ਦੌਰਾਨ ਵਿਸ਼ੇਸ਼ ਰੂਪ ਵਿਚ ਪਹੁੰਚੇ ਯੁਵਾ ਪਰਿਵਾਰ ਸੇਵਾ ਸੰਮਤੀ ਦੇ ਜਰਨਲ ਸਕੱਤਰ ਡਾ. ਰਾਜਬੀਰ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਕਿਰਨਦੀਪ ਕੌਰ ਦੀ ਰਹਿਨੁਮਾਈ ਹੇਠ ਪਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ ਬਲਾਕ ਚੱਕ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਨਵਾਂ ਕਿਲਾ ਵਿਖੇ ਛਾਪੇਮਾਰੀ ਕਰਦੇ ਹੋਏ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਬਾਬਾ ਨਾਮਦੇਵ ਸਭਾ ਦੀ ਮੀਟਿੰਗ ਅੱਜ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਬਾਬਾ ਨਾਮਦੇਵ ਸਭਾ ਕੋਟਕਪੂਰਾ ਦੀ ਇਕ ਵਿਸ਼ੇਸ਼ ਮੀਟਿੰਗ 17 ਸਤੰਬਰ ਨੂੰ ਸਵੇਰੇ 10 ਵਜੇ ਬਾਬਾ ਨਾਮਦੇਵ ਭਵਨ ਮੋਗਾ ਰੋਡ ਕੋਟਕਪੂਰਾ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਭਾ ਦੇ ਸਰਪ੍ਰਸਤ ਮਲਕੀਤ ਸਿੰਘ ਦਿੱਲੀ ...

ਪੂਰੀ ਖ਼ਬਰ »

ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ 19 ਸਤੰਬਰ ਤੋਂ 21 ਸਤੰਬਰ 2019 ਤੱਕ ਬਲਬੀਰ ਸਕੂਲ ਦੀਆਂ ਗਰਾਊਾਡਾਂ ਵਿਚ ਜ਼ਿਲ੍ਹਾ ਵਾਲੀਬਾਲ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੀ ਕਰਵਾਈ ...

ਪੂਰੀ ਖ਼ਬਰ »

ਸਵ. ਬਰਾੜ ਦੀ ਯਾਦ 'ਚ ਮੁਫ਼ਤ ਬੂਟੇ ਵੰਡੇ ਜਾਣਗੇ- ਬੱਬੂ ਬਰਾੜ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)- ਸਥਾਨਕ ਨਵੀਂ ਸਬਜ਼ੀ ਮੰਡੀ ਵਿਖੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ 18 ਸਤੰਬਰ 2019 ਨੂੰ ਲਗਾਈ ਜਾ ਰਹੀ ਵਿਰਾਸਤੀ ਪ੍ਰਦਰਸ਼ਨੀ ਮੌਕੇ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਮੈਮੋਰੀਅਲ ਸੁਸਾਇਟੀ ਵਲੋਂ ਮੁਫ਼ਤ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਜੀ ਦੇ ਆਲੇ-ਦੁਆਲੇ ਦੀ ਸਫ਼ਾਈ ਦਾ ਕੰਮ ਸ਼ੁਰੂ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)- ਪਿਛਲੇ 50 ਸਾਲਾਂ ਤੋਂ ਲਗਾਤਾਰ ਮਨਾਏ ਜਾਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਜੋ 18 ਤੋਂ 28 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ, ਨੂੰ ਮੁੱਖ ਰੱਖਦੇ ਹੋਏ ਬਾਬਾ ਫ਼ਰੀਦ ਜੀ ਨਾਲ ਸਬੰਧਿਤ ਸਥਾਨਾਂ ਦੇ ਆਲੇ-ਦੁਆਲੇ ਦੀ ਸਫ਼ਾਈ ...

ਪੂਰੀ ਖ਼ਬਰ »

ਜਲ ਘਰ ਦੀ ਪਾਈਪ ਟੁੱਟਣ ਕਾਰਨ ਮੁਹੱਲਾ ਨਿਵਾਸੀ ਪ੍ਰੇਸ਼ਾਨ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮੁਹੱਲਾ ਜੀਵਨ ਨਗਰ ਵਿਖੇ ਪਿਛਲੇ ਸਮੇਂ ਦੌਰਾਨ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਇਸ ਦੌਰਾਨ ਸੀਵਰੇਜ ਪਾਉਣ ਵਾਲੀ ਕੰਪਨੀ ਵਲੋਂ ਜਲ ਘਰ ਦੇ ਪਾਣੀ ਸਪਲਾਈ ਕਰਨ ਵਾਲੀ ਮੁੱਖ ਪਾਈਪ ਤੋੜ ਦਿੱਤੀ ਗਈ | ਇਸ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਖੇ ਪਿਛਲੇ 15 ਦਿਨਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋ੍ਰਗਰਾਮਾਂ ਦੀ ਲੜੀ ਤਹਿਤ ਨਾਅਰੇ ਲਿਖਣ, ਲੇਖ, ਚਾਰਟ ਬਣਾਉਣ, ਰੰਗੋਲੀ, ਚਾਰਟ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੇ ਕਰਮਚਾਰੀਆਂ ਨੇ ਵੋਟਾਂ ਪਾਈਆਂ

ਫ਼ਰੀਦਕੋਟ, 16 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਆਲ ਇੰਡੀਆ ਬੀ.ਐੱਸ.ਐਨ.ਐੱਲ. ਕਰਮਚਾਰੀਆਂ ਦੀ ਪੂਰੇ ਭਾਰਤ ਵਿਚ ਅੱਜ ਚੋਣਾਂ ਹੋ ਰਹੀਆਂ ਹਨ, ਜਿਸ ਦੇ ਤਹਿਤ ਫ਼ਰੀਦਕੋਟ ਵਿਚ ਬੀ.ਐੱਸ.ਐੱਨ.ਐੱਲ.ਈ.ਯੂ. ਅਤੇ ਐੱਨ.ਐੱਫ.ਟੀ.ਈ. ਬੀ.ਐੱਸ.ਐੱਨ.ਐੱਲ. ਦੋਨਾਂ ਯੂਨੀਅਨਾਂ ਵਿਚਕਾਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ ਹੋਈ

ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ ਪ੍ਰਧਾਨ ਡਾ. ਹਰਭਜਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭੱਖਦਿਆਂ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੈਂਬਰਾਂ ਨੂੰ ਆਪਣੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਭੱਟੀ ਸਾਬਕਾ ਸੈਨਿਕਾਂ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫ਼ੇਅਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਸਥਾਨਕ ਡੇਰਾ ਬਾਬਾ ਦਰਿਆ ਗਿਰੀ ਜੀ ਵਿਖੇ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸਾਬਕਾ ...

ਪੂਰੀ ਖ਼ਬਰ »

ਸਾਈਕਲ ਚਲਾਉਣ ਦੇ ਮੁਕਾਬਲਿਆਂ 'ਚ ਕੋਟਕਪੂਰਾ ਦੇ ਨੌਜਵਾਨਾਂ ਦੀ ਸਰਦਾਰੀ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਪਿਛਲੇ ਮਹੀਨੇ 1 ਤੋਂ 31 ਅਗਸਤ ਤੱਕ ਦ ਬਾਈਕ ਸਟੋਰ ਵਲੋਂ 'ਮਾਨਸੂਨ ਚੈਂਲੰਜ' ਨਾਂਅ ਹੇਠ ਸਾਈਕਲ ਚਲਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੂਰੇ ਪੰਜਾਬ ਦੇ 42 ਸ਼ਹਿਰਾਂ ਵਿਚੋਂ 255 ਸਾਈਕਲ ਚਾਲਕਾਂ ਨੇ ਭਾਗ ਲਿਆ | ਇਸ ਮੁਕਾਬਲੇ ...

ਪੂਰੀ ਖ਼ਬਰ »

ਸਿਰਸੜੀ ਸਕੂਲ 'ਚ ਸਵੱਛਤਾ ਪੰਦ੍ਹਰਵਾੜਾ ਮਨਾਇਆ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਹੇਠ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਲ ਕੇ ਸਕੂਲ ਕੈਂਪਸ ਵਿਚ ਸਵੱਛਤਾ ਪੰਦੜਵਾੜਾ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਸਬੰਧੀ ਰੋਸ ਧਰਨਾ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਮਗਨਰੇਗਾ ਕਰਮਚਾਰੀ ਯੂਨੀਅਨ ਕੋਟਕਪੂਰਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਸਥਾਨਕ ਬਲਾਕ ਵਿਕਾਸ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਕਰੀਬ 6 ਘੰਟੇ ਰੋਸ ਧਰਨਾ ਦਿੱਤਾ | ਇਸ ਧਰਨੇ ਦੀ ਅਗਵਾਈ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਉਦਘਾਟਨ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਇੰਟਰਨੈਸ਼ਨਲ ਹਿਊਮਨ ਰਾਈਟਸ ਐਾਡ ਐਾਟੀ ਕਰਾਈਮ ਆਰਗੇਨਾਈਜੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ ਲਈ 21 ਪੌਦੇ ਲਗਾਏ ਗਏ | ਇਸ ਮੁਹਿੰਮ ਦਾ ਰਸਮੀਂ ...

ਪੂਰੀ ਖ਼ਬਰ »

ਸੰਡੇ ਇਲੈਵਨ ਦੀ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਲਈ ਚੋਣ ਹੋਈ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਲਈ ਟੀਮ ਦੀ ਚੋਣ ਲਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੰਡੇ ਇਲੈਵਨ ਟੀਮ ਜੇਤੂ ਰਹੀ | ਜਿਸ ਦੀ ਚੋਣ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਲਈ ਹੋਈ ਹੈ | ਚੋਣ ਲਈ ਕਰਵਾਏ ਗਏ ਪਹਿਲੇ ਮੈਚ 'ਚ ਸੰਡੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਧਰਨਾ

ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਹਪਿੰਦਰ ਸਿੰਘ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਲੋਂ ਖੇਡਾਂ 'ਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਸੀਟਾਂ ਰਾਖਵੀਆਂ

ਪੰਜਗਰਾਈਾ ਕਲਾਂ, 16 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਪਿ੍ੰਸੀਪਲ/ਡਾਇਰੈਕਟਰ ਡਾ. ਅੱੈਸ. ਐੱਸ. ਬਰਾੜ ਨੇ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਵਲੋਂ ਸੀ. ਬੀ. ਐੱਸ. ਈ. ਦੇ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ...

ਪੂਰੀ ਖ਼ਬਰ »

ਜੈਤੋ ਹਲਕੇ ਦੀ ਨੁਹਾਰ ਬਦਲਣ ਲਈ ਪਿੰਡਾਂ ਤੇ ਸ਼ਹਿਰਾਂ ਨੂੰ ਗਰਾਂਟਾਂ ਦੇ ਖੁੱਲ੍ਹੇ ਗੱਫ਼ੇ ਮਿਲਣਗੇ- ਮੁਹੰਮਦ ਸਦੀਕ

ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਲੋਕਾਂ 'ਤੇ ਰੱਬ ਜਿਨ੍ਹਾਂ ਮਾਨ ਤੇ ਸ਼ਹਿਰ ਅਤੇ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਗਰਾਂਟਾਂ ਦੇ ਖੱਲ੍ਹੇ ਗੱਫੇ ਦਿਆਗਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਲੀਮੈਂਟ ਮੈਂਬਰ ਜਨਾਬ ਮੁਹੰਮਦ ਸਦੀਕ ਨੇ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਰਟ ਸੁਸਾਇਟੀ ਫ਼ਰੀਦਕੋਟ ਵਲੋਂ ਕਲਾ ਪ੍ਰਦਰਸ਼ਨੀ ਤੇ ਵਰਕਸ਼ਾਪ 20 ਤੋਂ

ਫ਼ਰੀਦਕੋਟ, 16 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ 20, 21 ਤੇ 22 ਸਤੰਬਰ ਨੂੰ ਕਲਾ ਪ੍ਰਦਰਸ਼ਨੀ ਅਤੇ ਆਰਟ ਵਰਕਸ਼ਾਪ ਸੰਜੀਵਨੀ ਹਾਲ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ...

ਪੂਰੀ ਖ਼ਬਰ »

ਬਿੱਲ ਨਾ ਭਰਨ ਵਾਲਿਆਂ ਦੇ ਕੁਨੈਕਸ਼ਨ ਕੱਟਣ ਦੀ ਚਿਤਾਵਨੀ

ਬਰਗਾੜੀ, 16 ਸਤੰਬਰ (ਲਖਵਿੰਦਰ ਸ਼ਰਮਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਬਰਗਾੜੀ ਇੰਜੀਨੀਅਰ ਹਰਜਿੰਦਰ ਸਿੰਘ ਵਲੋਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬਿਜਲੀ ਬਿੱਲਾਂ ਦੇ ਬਕਾਏ ਦੀ ਰਕਮ ਤੁਰੰਤ ਬਿਜਲੀ ਦਫ਼ਤਰ ਆ ਕੇ ਜਾਂ ਆਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ

ਸਾਦਿਕ, 16 ਸਤੰਬਰ (ਆਰ.ਐਸ.ਧੰੁਨਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਛੋਟੀ ਕਿਸਾਨੀ ਬਚਾਉਣ ਅਤੇ ਕਰਜ਼ੇ ਮੁਆਫ਼ ਕਰਵਾਉਣ ਲਈ 25 ਸਤੰਬਰ ਤੋਂ 27 ਸਤੰਬਰ ਤੱਕ ਡੀ. ਸੀ. ਦਫ਼ਤਰ ਮੂਹਰੇ ਦਿਨ ਰਾਤ ਦੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਦੇ ਸਬੰਧ ਵਿਚ ਯੂਨੀਅਨ ਵਲੋਂ ਚੰਨੀਆਂ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ, ਫ਼ਰੀਦਕੋਟ ਦੀ ਜਨਰਲ ਬਾਡੀ ਦੀ ਇਕੱਤਰਤਾ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਹੋਈ | ਇਕੱਤਰਤਾ ਵਿਚ ਐਸੋਸੀਏਸ਼ਨ ਦੀ ਐਗਜ਼ੈਕਟਿਵ ਬਾਡੀ ਦੀ ਅਗਲੇ ਦੋ ਸਾਲਾਂ ...

ਪੂਰੀ ਖ਼ਬਰ »

ਪ੍ਰਭਾਤਫ਼ੇਰੀ ਕੱਢ ਕੇ ਲੋਕਾਂ ਨੂੰ ਪੋਸ਼ਣ ਸਬੰਧੀ ਕੀਤਾ ਜਾਗਰੂਕ

ਬਰਗਾੜੀ, 16 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਆਂਗਣਵਾੜੀ ਵਿਭਾਗ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਦੌਰਾਨ ਆਂਗਣਵਾੜੀ ਤੇ ਆਸ਼ਾ ਵਰਕਰ ਵਲੋਂ ਪੋਸ਼ਣ ਦੀ ਜਾਗਰੂਕਤਾ ਸਬੰਧੀ ਪ੍ਰਭਾਤ ਫ਼ੇਰੀ ਕੱਢੀ ਗਈ | ਇਸ ਦੌਰਾਨ ਆਂਗਣਵਾੜੀ ਵਰਕਰਾਂ ਨੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਸੰਸਥਾਵਾਂ ਨੂੰ ਬਾਬਾ ਫ਼ਰੀਦ ਮੇਲੇ ਦੌਰਾਨ ਨਿਸਚਿਤ ਥਾਵਾਂ 'ਤੇ ਹੀ ਲੰਗਰ ਲਗਾਉਣ ਦੀ ਅਪੀਲ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਕਮ ਚੇਅਰਮੈਨ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ ਫ਼ਰੀਦਕੋਟ ਨੇ 18 ਸਤੰਬਰ ਤੋਂ ਸ਼ੁਰੂ ਹੋ ਰਹੇ 11 ਰੋਜ਼ਾ ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਉਣ ...

ਪੂਰੀ ਖ਼ਬਰ »

ਦਿਲਜੀਤਪਾਲ ਸਿੰਘ ਦੇ ਬਰੋਅਸ ਤੋਂ ਐੱਮ.ਐੱਲ.ਏ. ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਮੀਤ ਪ੍ਰਧਾਨ ਬਲਦੇਵ ਸਿੰਘ ਐੱਮ. ਐੱਲ. ਏ. ਜੈਤੋ, ਡਾ. ਮੁਕੇਸ਼ ਭੰਡਾਰੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਮੱਖਣ ਸਿੰਘ ਜ਼ਿਲ੍ਹਾ ਪ੍ਰਧਾਨ ਦਿਹਾਤੀ ਫ਼ਰੀਦਕੋਟ, ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਇਕਾਈ ਫ਼ਰੀਦਕੋਟ ਨੇ ਸਮਾਗਮ ਕਰਵਾਇਆ

ਫ਼ਰੀਦਕੋਟ, 16 ਸਤੰਬਰ (ਸਤੀਸ਼ ਬਾਗ਼ੀ)-ਆਰਟ ਆਫ਼ ਲਿਵਿੰਗ ਸੰਸਥਾ ਇਕਾਈ ਫ਼ਰੀਦਕੋਟ ਵਲੋਂ ਸਥਾਨਕ ਗੁਰੂ ਨਾਨਕ ਕਾਲੌਨੀ ਸੈਂਟਰ ਆਰਟ ਆਫ਼ ਲਿਵਿੰਗ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਸਥਾ ਦੀ ਅਹੁਦੇਦਾਰ ਕਿਰਨਦੀਪ ਲੂੰਬਾ ਨੇ ਸਮਾਗਮ ਵਿਚ ਆਏ ਬੱਚਿਆਂ ...

ਪੂਰੀ ਖ਼ਬਰ »

ਖੇਤ ਮਜ਼ਦੂਰ ਸਭਾ ਦਾ ਇਜਲਾਸ ਹੋਇਆ

ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਕਾ. ਪੂਰਨ ਸਿੰਘ ਭਵਨ ਕੋਟਕਪੂਰਾ ਵਿਖੇ ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਖੇਤ ਮਜ਼ਦੂਰ ਸਭਾ ਦੇ ਯੂਨੀਅਨ ਆਗੂਆਂ ਤੇ ਪਾਰਟੀ ਵਰਕਰਾ ਦਾ ਇਕ ਸਾਂਝਾ ਇਜਲਾਸ ਹੋਇਆ, ਜਿਸ ਵਿਚ ਜ਼ਿਲ੍ਹਾ ਸਕੱਤਰ ਸੁਰਜੀਤ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸ਼ਹੀਦ ਕਿਰਨਜੀਤ ਕੌਰ ਈ.ਜੀ.ਐੱਸ ਅਤੇ ਐੱਸ.ਟੀ.ਆਰ. ਅਧਿਆਪਕ ਯੂਨੀਅਨ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜਥੇਬੰਦੀ ਦੇ ਬੁਲਾਰਿਆਂ ਸ਼ੁਖਦੀਪ ਕੌਰ, ਅਮਨਦੀਪ ਕੌਰ, ਰਮੇਸ਼ ਰਾਣੀ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਬਾਸਕਟਬਾਲ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਬਾਬਾ ਫ਼ਰੀਦ ਬਾਸਕਿਟਬਾਲ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਕਲੱਬ ਦੇ ਮੁੱਖ ਸਰਪ੍ਰਸਤ ਜਗੀਰ ਸਿੰਘ ਸਰਾਂ ਮਹਿਰਾਵਲ ਖੇਵਾ ਜੀ ਟਰੱਸਟ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਕਲੱਬ ਦੇ ਚੀਫ਼ ਆਰਗੇਨਾਈਜ਼ਰ ਹਰਪਾਲ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫੇਰ ਤੋਂ ਖੇਡਾਂ ਦੇ ਖੇਤਰ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਰਾਜ ਪਧਰ 'ਤੇ 'ਮਿਸ਼ਨ ਤੰਦਰੁਸਤ ਪੰਜਾਬ' ਦੇ ਲੁਧਿਆਣਾ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਤੇ ਕਾਂਸੀ ਦੇ ਤਗਮੇ ਜਿੱਤੇ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੇਂ ਦਿਨੀਂ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੁਕੇਸ਼ਨ ਬੋਰਡ ਵਲੋਂ ਕਰਵਾਈਆਂ ਸਕੂਲੀਂ ਖੇਡਾਂ ਵਿਚ ਹਿੱਸਾ ਲਿਆ | ਜ਼ਿਲ੍ਹੇ ਦੇ ਅਲੱਗ-ਅਲੱਗ ਸਕੂਲਾਂ ਵਿਚ ਵੱਖ-ਵੱਖ ਖੇਡਾਂ ...

ਪੂਰੀ ਖ਼ਬਰ »

ਖੂਹ, ਬੋਰਵੈੱਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਕੁਮਾਰ ਸੌਰਭ ਰਾਜ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਕਈ ਨਿਰਦੇਸ਼ ਜਾਰੀ ਕੀਤੇ ਹਨ | ਜਿਸ 'ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX