ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਫੂਡ ਪ੍ਰੋਸੈਸਿੰਗ ਸਨਅਤ ਦੀਆਂ ਜੜ੍ਹਾਂ ਦੇ ਫੈਲਾਅ ਲਈ ਹਰਸਿਮਰਤ ਵਲੋਂ 'ਉਪਰਾਲਿਆਂ' ਵਾਲਾ 'ਟਾਨਿਕ' ਤਿਆਰ

ਮੰਡੀ ਕਿੱਲਿਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)- ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਦੀਆਂ ਪੰਜਾਬ 'ਚ ਜੜ੍ਹਾਂ ਦੇ ਫੈਲਾਅ ਲਈ ਫੂਡ ਪ੍ਰੋਸੈਸਿੰਗ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਪਰਾਲਿਆਂ ਵਾਲਾ 'ਟਾਨਿਕ' ਤਿਆਰ ਕਰ ਲਿਆ ਹੈ, ਜਿਸ ਦੀ ਮੁੱਢਲੀ ਖ਼ੁਰਾਕ ਲਈ ਪਿੰਡ ਬਾਦਲ ਵਿਖੇ ਉਤਪਾਦਕਾਂ, ਕਾਰੋਬਾਰੀਆਂ ਤੇ ਸਨਅਤਕਾਰਾਂ ਨੂੰ ਸਾਂਝੇ ਤੌਰ 'ਤੇ 'ਸਨਅਤੀ ਟਾਨਿਕ' ਰਾਹੀਂ ਉਨ੍ਹਾਂ ਅਤੇ ਪੰਜਾਬ ਦੀ ਆਰਥਿਕ ਸਿਹਤ ਨੂੰ ਪ੍ਰਫੁੱਲਿਤ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ | ਕੇਂਦਰੀ ਮੰਤਰੀ ਨੇ ਫੂਡ ਪ੍ਰੋਸੈਸਿੰਗ ਸਨਅਤ ਦੀਆਂ ਸਕੀਮਾਂ ਦਾ ਲਾਹਾ ਲੈਣ ਦੀ ਅਪੀਲ ਕਰਦੇ ਕਿਹਾ ਕਿ ਸਨਅਤਾਂ ਦੀ ਸਥਾਪਤੀ ਲਈ ਬਾਕੀ ਮੰਤਰਾਲਿਆਂ ਕੋਲ ਉਠਾ ਕੇ ਹੱਲ ਕਰਵਾਇਆ ਜਾਵੇਗਾ | ਮੀਟਿੰਗ ਵਿਚ ਕਾਰਗਿਲ ਕੰਪਨੀ ਤੋਂ ਰਮਾ ਸ਼ੰਕਰ, ਹਿੰਦੁਸਤਾਨ ਲੀਵਰ ਲਿਮਟਿਡ ਤੋਂ ਸਵਿੰਦਰ ਸਿੰਘ ਅਤੇ ਕੁਮਾਰ ਨਾਦਰ, ਪੈਪਸੀਕੋ ਤੋਂ ਸੰਤੋਸ਼ ਕਨੋਜੀਆ ਅਤੇ ਸਾਂਖਿਆ, ਬਾਗ਼ਬਾਨੀ ਬੋਰਡ ਵਲੋਂ ਸੁਰਿੰਦਰ ਸਿੰਘ, ਐੱਫ਼.ਐੱਸ.ਏ.ਟੀ.ਓ. ਵਲੋਂ ਪਰਮਵੀਰ ਦਿਉਲ ਤੇ ਫਲ ਨਿਰਯਾਤਕਾਰ ਨਰੇਂਦਰ ਕੁਮਾਰ ਨੇ ਭਾਗ ਲਿਆ | ਕੇਂਦਰੀ ਮੰਤਰੀ ਨੇ ਰਾਸ਼ਟਰੀ ਬਾਗ਼ਬਾਨੀ ਬੋਰਡ ਦੇ ਅਧਿਕਾਰੀਆਂ ਨੰੂ ਕਿਹਾ ਕਿ ਉਹ ਫੂਡ ਪ੍ਰੋਸੈਸਿੰਗ ਮੰਤਰਾਲੇ ਵਲੋਂ ਦਿੱਤੀ ਜਾ ਰਹੀਆਂ ਫੂਡ ਪਾਰਕ ਤੇ ਹੋਰ ਛੋਟੇ ਕਾਰੋਬਾਰ ਸਥਾਪਤ ਕਰਨ ਦੀਆਂ ਪੇਸ਼ਕਸ਼ਾਂ ਤਹਿਤ ਉਤਪਾਦਕਾਂ ਅਤੇ ਕਾਰੋਬਾਰੀਆਂ ਦੀ ਅਜਿਹੇ ਕਾਰੋਬਾਰ ਸਥਾਪਤ ਕਰਨ ਵਿਚ ਮਦਦ ਕਰਨ | ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮਸਲਿਆਂ 'ਤੇ ਆਪਣੇ ਤਜਰਬੇ ਸਾਂਝੇ ਕੀਤੇ ਤੇ ਸਾਰਿਆਂ ਨੰੂ ਖੇਤੀ ਆਮਦਨ ਵਿਚ ਵਾਧਾ ਕਰਕੇ ਕਿਸਾਨਾਂ ਦੀ ਮਦਦ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਅਸੀਂ ਕਿਸਾਨ-ਪੱਖੀ ਨੀਤੀਆਂ ਦੇ ਬਗੈਰ ਵਿਕਾਸ ਨਹੀਂ ਕਰ ਸਕਦੇ, ਕਿਉਂਕਿ ਉਹ ਸਾਡੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਉਤਪਾਦਕਾਂ ਨੰੂ ਬੀਜ ਪ੍ਰਦਾਨ ਕਰਨ ਤੇ ਉਨ੍ਹਾਂ ਲਈ ਸਿਖ਼ਲਾਈ ਸੈਮੀਨਾਰ ਕਰਵਾਉਣ ਦਾ ਵੀ ਭਰੋਸਾ ਦਿਵਾਇਆ |
ਕਿਸਾਨਾਂ ਨੰੂ ਟਮਾਟਰਾਂ, ਪਿਆਜ਼ਾਂ ਤੇ ਆਲੂਆਂ ਦੀ ਖੇਤੀ ਦਾ ਸੱਦਾ
ਕੇਂਦਰੀ ਮੰਤਰੀ ਨੇ ਆਖਿਆ ਕਿ ਕਿਸਾਨਾਾ ਨੰੂ ਟਮਾਟਰ, ਪਿਆਜ਼ ਤੇ ਆਲੂਆਂ ਦੀ ਖੇਤੀ ਕਰਨੀ ਚਾਹੀਦੀ ਹੈ, ਜਿਸ ਵਾਸਤੇ ਫੂਡ ਪ੍ਰੋਸੈਸਿੰਗ ਮੰਤਰਾਲੇ ਆਪਣੀ ਸਕੀਮ ਟੀ.ਓ.ਪੀ. (ਟਮਾਟਰ, ਪਿਆਜ਼ ਤੇ ਆਲੂ) ਤਹਿਤ ਇਨ੍ਹਾਂ ਫ਼ਸਲਾਂ ਦੀ ਪ੍ਰੋਸੈਸਿੰਗ ਨੰੂ ਉਤਸ਼ਾਹਿਤ ਕਰਨ ਲਈ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਕਿੰਨੰੂ ਤੇ ਮੱਕੀ ਫ਼ਸਲਾਂ ਬੀਜਣ ਲਈ ਸਿਖਲਾਈ ਕੈਂਪ ਲਗਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੰੂ ਮਾਲਵਾ ਖੇਤਰ 'ਚ ਕਿਨੂੰ ਪ੍ਰੋਸੈਸਿੰਗ ਦੀਆਂ ਫ਼ੈਕਟਰੀਆਂ ਲਗਾਉਣੀਆਂ ਚਾਹੀਦੀਆਂ ਹਨ |

ਸੀਵਰੇਜ ਬੰਦ ਹੋਣ ਕਾਰਨ ਸੜਕਾਂ ਤੇ ਗਲੀਆਂ ਨੇ ਧਾਰਿਆ ਛੱਪੜ ਦਾ ਰੂਪ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਗੋਨਿਆਣਾ ਰੋਡ 'ਤੇ ਸੀਵਰੇਜ ਬੰਦ ਹੋਣ ਕਾਰਨ ਸੜਕ ਤੇ ਗਲੀਆਂ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਲੋਕਾਂ ਨੂੰ ਘਰਾਂ ਵਿਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ ...

ਪੂਰੀ ਖ਼ਬਰ »

ਏਅਰਟੈੱਲ ਟਾਵਰ ਤੋਂ ਬੈਟਰੀ ਸੈੱਲ ਚੋਰੀ

ਮੰਡੀ ਕਿੱਲਿਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਚਨੂੰ ਵਿਖੇ ਏਅਰਟੈੱਲ ਟਾਵਰ ਦੇ ਕੰਟਰੋਲ ਰੂਮ ਵਿਚੋਂ 24 ਸੈੱਲ ਬੈਟਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀਸ਼ੁਦਾ ਸੈੱਲਾਂ ਦੀ ਕੀਮਤ ਕਰੀਬ 70 ਹਜ਼ਾਰ ਰੁਪਏ ਦੱਸੀ ਜਾਂਦੀ ਹੈ | ਲੰਬੀ ਪੁਲਿਸ ਨੇ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਰਪੰਚ ਸ਼ਰਨਜੀਤ ਸਿੰਘ ਸੰਧੂ ਨੇ ਵਿਧਾਇਕ ਰਾਜਾ ਵੜਿੰਗ 'ਤੇ ਲਗਾਏ ਦੋਸ਼

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਮਗਰੋਂ ਜ਼ਿਲ੍ਹਾ ਕਾਂਗਰਸ ਕਮੇਟੀ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਤੇ ਪਿੰਡ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਧਰਨੇ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮਗਨਰੇਗਾ ਕਰਮਚਾਰੀ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਮੰਗਾਂ ਸਬੰਧੀ ਤਿੰਨ ਦਿਨਾਂ ਧਰਨੇ ਦੀ ਸ਼ੁਰੂਆਤ ਕੀਤੀ ਗਈ | ਧਰਨੇ ਦੇ ਪਹਿਲੇ ਦਿਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮਗਨਰੇਗਾ ਮੁਲਾਜ਼ਮ 2007-08 ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਖੋਹਣ ਵਾਲੇ ਦੋ ਨੌਜਵਾਨ ਕਾਬੂ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)- ਪੁਲਿਸ ਨੇ ਔਰਤ ਕੋਲੋਂ ਸੋਨੇ ਦੀ ਵਾਲੀ ਖੋਹਣ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੰਦੀਪ ਕੌਰ ਪਤਨੀ ਜਸਪ੍ਰੀਤ ਸਿੰਘ ਵਾਸੀ ਮਲੋਟ ਜਦ ਆਪਣੀ ਸੱਸ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਨੇ ਦਿੱਤਾ ਮੰਗ ਪੱਤਰ

ਲੰਬੀ, 16 ਸਤੰਬਰ (ਮੇਵਾ ਸਿੰਘ)-ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਐੱਸ. ਐੱਸ. ਏ. ਐੱਸ.ਐੱਸ. ਡਬਲਯੂ. ਸੀ. ਡੀ. ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਚੰਨੂੰ, ਮੀਤ ਪ੍ਰਧਾਨ ਬਲਦੇਵ ਸਿੰਘ, ਜਨਰਲ ਸਕੱਤਰ ਯਾਦਵਿੰਦਰ ਸਿੰਘ, ਖ਼ਜ਼ਾਨਚੀ ਸ਼ਮਸ਼ੇਰ ਸਿੰਘ, ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 25 ਸਤੰਬਰ ਨੂੰ ਦਿੱਲੀ ਵਿਖੇ ਲਾਏ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ

ਗਿੱਦੜਬਾਹਾ, 16 ਸਤੰਬਰ (ਬਲਦੇਵ ਸਿੰਘ ਘੱਟੋਂ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਬੀ. ਡੀ. ਪੀ. ਓ. ਦਫ਼ਤਰ ਗਿੱਦੜਬਾਹਾ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਤੇ ਬਲਾਕ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ...

ਪੂਰੀ ਖ਼ਬਰ »

ਔਰਤ ਤੋਂ ਪੈਸੇ ਖੋਹ ਕੇ ਭੱਜਣ ਵਾਲਾ ਲੁਟੇਰਾ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਬਾਅਦ ਦੁਪਹਿਰ ਸਥਾਨਕ ਮਲੋਟ ਰੋਡ 'ਤੇ ਇਲਾਹਾਬਾਦ ਬੈਂਕ ਵਿਚੋਂ ਜਦੋਂ ਸਵਰਨਾ ਦੇਵੀ ਪਤਨੀ ਬੂਟਾ ਸਿੰਘ ਵਾਸੀ ਪਿੰਡ ਦੂਹੇਵਾਲਾ 3000 ਰੁਪਏ ਕਢਵਾ ਕੇ ਬਾਹਰ ਆਈ ਤਾਂ ਲੁੱਟ ਦੀ ਨੀਅਤ ਨਾਲ ਮੋਟਰਸਾਈਕਲ 'ਤੇ ਆਏ ...

ਪੂਰੀ ਖ਼ਬਰ »

ਡੀ. ਏ. ਵੀ.ਕਾਲਜ 'ਚ ਹਿੰਦੀ ਦਿਵਸ ਮਨਾਇਆ

ਗਿੱਦੜਬਾਹਾ, 16 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਐੱਮ. ਐੱਮ. ਡੀ. ਡੀ. ਏ. ਵੀ. ਕਾਲਜ ਗਿੱਦੜਬਾਹਾ ਵਿਖੇ ਮੁਖੀ ਹਿੰਦੀ ਵਿਭਾਗ ਧੀਰਜ ਸ਼ਰਮਾ ਦੀ ਰਹਿਨੁਮਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਦਿਵਸ ਤੇ ਪਿ੍ੰਸੀਪਲ ਡਾ. ਆਰ. ਕੇ. ਮਹਾਜਨ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਤੋਂ ...

ਪੂਰੀ ਖ਼ਬਰ »

ਖ਼ੂਨ ਦੀ ਘਾਟ ਕਾਰਨ ਗਰਭਵਤੀ ਔਰਤ ਦੀ ਜਾਨ ਨੂੰ ਹੋ ਸਕਦਾ ਹੈ ਖ਼ਤਰਾ-ਡਾ. ਕਿਰਨਦੀਪ ਕੌਰ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)- ਸਿਹਤ ਵਿਭਾਗ ਪੰਜਾਬ ਵਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਤਹਿਤ ਪੰਜਾਬ ਦੇ ਲੋਕਾਂ ਵਿਚੋਂ ਖ਼ੂਨ ਦੀ ਘਾਟ (ਅਨੀਮੀਆਂ) ਦੀ ਬਿਮਾਰੀ ਨੂੰ ਖਤਮ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਡਾ. ਨਵਦੀਪ ਸਿੰਘ ਸਿਵਲ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸੰਯੁਕਤ ਰਜਿਸਟਰਾਰ ਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...

ਪੂਰੀ ਖ਼ਬਰ »

ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਦੀ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਵਿਚ ਪ੍ਰਧਾਨ ਸ਼ਮਿੰਦਰ ਸਿੰਘ ਵਲੋਂ ਨਵੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ 28 ...

ਪੂਰੀ ਖ਼ਬਰ »

ਮਗਨਰੇਗਾ ਦੀ ਮਜ਼ਦੁੂਰੀ ਦੇ ਪੈਸੇ ਤੁਰੰਤ ਦਿੱਤੇ ਜਾਣ

ਮੰਡੀ ਬਰੀਵਾਲਾ, 16 ਸਤੰਬਰ (ਨਿਰਭੋਲ ਸਿੰਘ)-ਹਰਜਿੰਦਰ ਕੁਮਾਰ, ਮਹਿੰਦਰ ਸਿੰਘ, ਰਮੇਸ਼ ਕੁਮਾਰ ਤੇ ਦਰਸ਼ਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ ਦੋ ਮਹੀਨੇ ਤੋਂ ਮਗਨਰੇਗਾ ਮਜ਼ਦੂਰਾਂ ਨੂੰ ਮਜ਼ਦੂਰੀ ਦੇ ਪੈਸੇ ਨਹੀਂ ਮਿਲੇ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰ ਯੂਨੀਅਨ ਨੇ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਗਿੱਦੜਬਾਹਾ, 16 ਸਤੰਬਰ (ਬਲਦੇਵ ਸਿੰਘ ਘੱਟੋਂ)-ਪੇਂਡੂ ਚੌਕੀਦਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਇਕ ਮੰਗ ਪੱਤਰ ਐੱਸ. ਡੀ. ਐੱਮ. ਗਿੱਦੜਬਾਹਾ ਦੇ ਨਾਂਅ ਦਿੱਤਾ ਗਿਆ, ਜਿਸ ਰਾਹੀਂ ਸਮੂਹ ਚੌਾਕੀਦਾਰਾਂ ਨੇ ਮੰਗ ਕੀਤੀ ਹੈ, ਕਿ ਉਨ੍ਹਾਂ ਦੀ ਬਣਦੀ ਤਨਖ਼ਾਹ ਹਰ ...

ਪੂਰੀ ਖ਼ਬਰ »

ਪਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਕਿਰਨਦੀਪ ਕੌਰ ਦੀ ਰਹਿਨੁਮਾਈ ਹੇਠ ਪਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ ਬਲਾਕ ਚੱਕ ...

ਪੂਰੀ ਖ਼ਬਰ »

ਯੁਵਾ ਪਰਿਵਾਰ ਸੇਵਾ ਸੰਮਤੀ ਨੇ ਵਰਕਸ਼ਾਪ ਕਰਵਾਈ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)- ਯੁਵਾ ਪਰਿਵਾਰ ਸੇਵਾ ਸੰਮਤੀ ਵਲੋਂ ਲੈਟਸ ਯੂਨਿਟ ਨਾਂਅ ਦੀ ਵਰਕਸ਼ਾਪ ਕਰਵਾਈ ਗਈ, ਜਿਸ ਦੌਰਾਨ ਵਿਸ਼ੇਸ਼ ਰੂਪ ਵਿਚ ਪਹੁੰਚੇ ਯੁਵਾ ਪਰਿਵਾਰ ਸੇਵਾ ਸੰਮਤੀ ਦੇ ਜਰਨਲ ਸਕੱਤਰ ਡਾ. ਰਾਜਬੀਰ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੰਡੀ ਲੱਖੇਵਾਲੀ, 16 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਹਲਕੇ ਦੇ ਸਭ ਤੋਂ ਵੱਡੇ ਪਿੰਡ ਭਾਗਸਰ ਵਿਖੇ ਖਟੀਕ ਧਰਮਸ਼ਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਐੱਸ. ਸੀ. ਵਿਹੜੇ ਦੇ ਅਧੂਰੇ ਪਏ ਵਿਕਾਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਫ਼ਰੈਸ਼ਰ ਪਾਰਟੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ. ਐੱਡ. ਭਾਗ-2 ਦੇ ਵਿਦਿਆਰਥੀਆਂ ਵਲੋਂ ਬੀ.ਐੱਡ. ਭਾਗ-1 ਦੇ ਵਿਦਿਆਰਥੀਆਂ ਦੇ ਸਵਾਗਤ ਵਿਚ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਸਮਾਗਮ ਦੀ ਅਗਵਾਈ ...

ਪੂਰੀ ਖ਼ਬਰ »

ਮਲੋਟ ਹਲਕੇ ਦੀ ਸੰਗਤ 18 ਨੂੰ ਰਵਾਨਾ ਹੋਵੇਗੀ- ਹਰਪ੍ਰੀਤ ਸਿੰਘ

ਮਲੋਟ, 16 ਸਤੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਸੁਲਤਾਨਪੁਰ ਲੋਧੀ ਲਈ ਹਲਕਾ ਮਲੋਟ ਦੀ ਸੰਗਤ 18 ਸਤੰਬਰ ਨੂੰ ਰਵਾਨਾ ਹੋਵੇਗੀ | ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਨਾਟਕ ਖੇਡਿਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਤੇ ਮੁਕਤਸਰ ਵੈੱਲਫੇਅਰ ਕਲੱਬ ਵਲੋਂ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਮਾਨਵ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਬੀਰ ਸਿੰਘ ਖੈਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਚਰਨਜੀਤ ਸਿੰਘ ਬਾਠ ਸੂਬਾ ਸੀਨੀਅਰ ਮੀਤ ਪ੍ਰਧਾਨ, ਮੇਜਰ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ- ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨਾਲ ਹਰ ਪੱਖ ਤੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ | ਸਰਕਾਰ ਦੇ ਮੰਤਰੀਆਂ ਵਲੋਂ ਆਪਣੀ ਤਨਖ਼ਾਹ ਟੈਕਸ ਰਹਿਤ ਕਰ ਲਈ ਗਈ ਹੈ, ਜਦਕਿ ਮੁਲਾਜ਼ਮਾਂ 'ਤੇ 200 ਰੁਪਏ ...

ਪੂਰੀ ਖ਼ਬਰ »

ਜ਼ੋਰਾਵਰ ਸਿੰਘ ਦੀ ਰਾਸ਼ਟਰੀ ਖੇਡਾਂ ਲਈ ਚੋਣ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)-ਐਥਲੈਟਿਕਸ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੰਗਰੂਰ ਵਿਖੇ 31ਵੀਂ ਨਾਰਥ ਜ਼ੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਬੈਠਕ ਹੋਈ

ਗਿੱਦੜਬਾਹਾ, 16 ਸਤੰਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ:) ਦੀ ਬੈਠਕ ਗੁਰਦੁਆਰਾ ਨਾਨਕਸਰ ਸਾਹਿਬ ਬੈਂਟਾਬਾਦ ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਦੰਦੀਵਾਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸੂਬਾ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਪੂਰਨਮਾਸ਼ੀ ਤੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ-ਜੋਤ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਪਿਛਲੀ ...

ਪੂਰੀ ਖ਼ਬਰ »

ਫੈਡਰੇਸ਼ਨ ਕੱਪ 'ਚ ਮਲੋਟ ਦੇ ਖਿਡਾਰੀਆਂ ਨੇ ਸਿਲਵਰ ਮੈਡਲ ਜਿੱਤਿਆ

ਮਲੋਟ, 16 ਸਤੰਬਰ (ਪਾਟਿਲ)- ਉੱਤਰ ਪ੍ਰਦੇਸ਼ ਦੇ ਫ਼ੈਜ਼ਾਬਾਦ ਵਿਖੇ ਬੀਤੇ ਦਿਨੀਂ ਹੋਏ 33ਵੇਂ ਫੈਡਰੇਸ਼ਨ ਕੱਪ ਦੌਰਾਨ ਪੰਜਾਬ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤਣ 'ਚ ਸਫ਼ਲਤਾ ਹਾਸਿਲ ਕੀਤੀ ਹੈ ਤੇ ਪੰਜਾਬ ਦੀ ਟੀਮ 'ਚ ਸ਼ਾਮਿਲ ਕੁੱਲ 16 ...

ਪੂਰੀ ਖ਼ਬਰ »

ਪਿੰਡਾਂ 'ਚ ਭਾਈਚਾਰਕ ਸਾਂਝ 'ਚ ਤਰੇੜ ਪਾਉਣ ਵਾਲਿਆਂ ਤੋਂ ਸਾਵਧਾਨ ਰਿਹਾ ਜਾਵੇ- ਭਾਕਿਯੂ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡਾਂ ਵਿਚ ਸਾਰੇ ਵਰਗਾਂ ਦੇ ਲੋਕ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ, ਪਰ ਕੁੱਝ ਵਿਅਕਤੀ ਇਸ ਸਾਂਝ ਵਿਚ ਤਰੇੜ ਪਾਉਣ ਦਾ ਕਾਰਨ ਬਣਦੇ ਹਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ...

ਪੂਰੀ ਖ਼ਬਰ »

ਮਲਕੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਗਿੱਦੜਬਾਹਾ, 16 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਰੈਵੀਨਿਊ ਪਟਵਾਰ ਯੂਨੀਅਨ ਤੇ ਸਿਵਲ ਪ੍ਰਸ਼ਾਸਨ ਵਲੋਂ ਪਟਵਾਰੀ ਮਲਕੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਪਟਵਾਰੀ ਮਲਕੀਤ ਸਿੰਘ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਲਈ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੂਥ ਕੁਆਰਡੀਨੇਟਰ ਐੱਸ. ਐੱਸ. ਬੇਦੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ. ਏ. ਵੀ. ਸਕੂਲ ਵਲੋਂ ਹਿੰਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਅਗਵਾਈ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸੰਧਿਆ ਨੇ ਕੀਤੀ | ਸਕੂਲ ਦੀ ਸਵੇਰ ਦੀ ਸਭਾ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਹਿੰਦੀ ਦਿਵਸ ਮੌਕੇ 'ਤੇ ਹਿੰਦੀ ...

ਪੂਰੀ ਖ਼ਬਰ »

ਸਬਜ਼ੀਆਂ ਦੀ ਕਾਸ਼ਤ ਸਬੰਧੀ ਬਾਗ਼ਬਾਨੀ ਵਿਭਾਗ ਨੇ ਜਾਣਕਾਰੀ ਸਾਂਝੀ ਕੀਤੀ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਣਕ ਝੋਨੇ ਦੇ ਰਕਬੇ ਹੇਠੋਂ ਕੁੱਝ ਰਕਬਾ ਕੱਢ ਕੇ ਸਬਜ਼ੀ ਦੀ ਕਾਸ਼ਤ ਕਰਨ ਜੋ ਕਿ ਉਨ੍ਹਾਂ ਲਈ ਮੁਨਾਫ਼ੇਯੋਗ ਹੋਵੇਗੀ | ਸਬਜ਼ੀ ਦੀ ਕਾਸ਼ਤ ਸਬੰਧੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)- ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 15, 16 ਤੇ 17 ਸਤੰਬਰ ਨੂੰ ਮਾਈਗ੍ਰੇਟਰੀ ਰਾਊਾਡ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿਚ ਸਿਰਫ਼ ...

ਪੂਰੀ ਖ਼ਬਰ »

ਬੱਡੀ ਗਰੁੱਪ ਤਹਿਤ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਬੱਡੀ ਗਰੁੱਪ ਤਹਿਤ ਸਕੂਲ ਦੀ ਸਵੇਰ ਸਭਾ ਦੌਰਾਨ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ...

ਪੂਰੀ ਖ਼ਬਰ »

ਪਿੰਡ ਰਾਣੀਵਾਲਾ ਵਿਖੇ ਕਿਸਾਨ ਮੇਲਾ ਲਗਾਇਆ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)-ਬੀਜ ਕੰਪਨੀ ਰਾਸੀ ਸੀਡਸ ਪ੍ਰਾਈਵੇਟ ਲਿਮਟਿਡ ਵਲੋਂ ਪਿੰਡ ਰਾਣੀਵਾਲਾ ਵਿਖੇ ਕਿਸਾਨ ਸੁਖਵਿੰਦਰ ਸਿੰਘ ਦੇ ਖੇਤ ਵਿਚ ਰਾਸੀ ਆਰ. ਸੀ. ਐੱਚ-653 ਕਿਸਮ ਵਿਖਾਉਣ ਲਈ ਕਿਸਾਨ ਮੇਲਾ ਲਗਾਇਆ ਗਿਆ ਅਤੇ ਰਾਸੀ ਦੀਆਂ ਸਾਰੀਆਂ ਕਿਸਮਾਂ ਬਾਰੇ ...

ਪੂਰੀ ਖ਼ਬਰ »

ਹਰ ਵਰਗ ਨੂੰ ਧਿਆਨ 'ਚ ਰੱਖ ਕੇ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ- ਰਾਜਾ ਵੜਿੰਗ

ਗਿੱਦੜਬਾਹਾ, 16 ਸਤੰਬਰ (ਬਲਦੇਵ ਸਿੰਘ ਘੱਟੋਂ)-ਅਮਰਿੰਦਰ ਸਿੰਘ ਰਾਜਾ ਵੜਿੰਗ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਨੀਤੀਆਂ ਅਤੇ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਡੇਅਰੀ ਸਿਖ਼ਲਾਈ ਕੋਰਸ ਲਈ ਕੌਾਸਿਲੰਗ 20 ਨੂੰ

ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)- ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਸਤੰਬਰ ਨੂੰ ਪੰਜਾਬ ਵਿਚ ਅਲੱਗ-ਅਲੱਗ ਡੇਅਰੀ ਟ੍ਰੇਨਿੰਗ ਸੈਂਟਰਾਂ 'ਤੇ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੇ ਆਗੂਆਂ ਵਲੋਂ ਸਰਕਲ ਬਰੀਵਾਲਾ ਦੇ ਪਿੰਡਾਂ ਦਾ ਦੌਰਾ

ਮੰਡੀ ਬਰੀਵਾਲਾ, 16 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਵਿੰਦਰ ਸਿੰਘ ਭੰਗੇਵਾਲਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ ਆਦਿ ਆਗੂਆਂ ਵਲੋਂ ਸਰਕਲ ...

ਪੂਰੀ ਖ਼ਬਰ »

ਨਸ਼ਾ ਛੁਡਾਊ ਜਾਗਰੂਕਤਾ ਕੈਂਪ ਲਗਾਇਆ

ਦੋਦਾ, 16 ਸਤੰਬਰ (ਰਵੀਪਾਲ)-ਐੱਸ. ਡੀ. ਐੱਮ. ਗਿੱਦੜਬਾਹਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਹਤ ਵਿਭਾਗ ਸੁਪਰਵਾਈਜ਼ਰ ਸ਼ਿੰਦਰਪਾਲ ਕੌਰ ਦੀ ਅਗਵਾਈ 'ਚ ਪਿੰਡ ਲੁਹਾਰਾ 'ਚ ਨਸ਼ੇ ਛਡਾਊ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਦੌਰਾਨ ਸ਼ਿੰਦਰਪਾਲ ਕੌਰ, ਗੁਰਤੇਜ ਸਿੰਘ ਹੈਲਥ ਵਰਕਰ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਾਖ਼ਰਤਾ ਦਿਵਸ 'ਤੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਦੀ 50ਵੀਂ ਵਰੇ੍ਹਗੰਢ ਮਨਾਉਂਦਿਆਂ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX