ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  10 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 3 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 minute ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 7 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 7 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 8 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 8 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 9 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 9 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 8 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 9 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 minute ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 10 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 10 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 11 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 11 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 11 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 11 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 11 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 11 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 12 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 12 hours ago
ਅੱਜ ਦਾ ਵਿਚਾਰ
. . .  1 minute ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 1 hour ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮਾਨਸਾ

ਪਰਲਜ਼ ਕੰਪਨੀ 'ਚ ਫ਼ਸੇ ਪੈਸੇ ਵਾਪਸ ਕਰਵਾਉਣ ਲਈ ਨਿਵੇਸ਼ਕਾਂ ਨੇ ਧਰਨਾ ਲਗਾ ਕੇ ਰੋਸ ਪ੍ਰਗਟਾਇਆ

ਮਾਨਸਾ, 18 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੀ. ਏ. ਸੀ. ਐਲ. ਪਰਲਜ਼ ਕੰਪਨੀ ਦੇ ਨਿਵੇਸ਼ਕਾਂ ਵਲੋਂ ਭਾਰਤੀ ਲੋਕ ਸੇਵਾ ਦਲ ਅਤੇ ਇਨਸਾਫ਼ ਦੀ ਆਵਾਜ਼ ਪੰਜਾਬ ਦੀ ਅਗਵਾਈ 'ਚ ਆਪਣੇ ਫਸੇ ਪੈਸੇ ਵਾਪਸ ਕਰਵਾਉਣ ਲਈ ਡਿਪਟੀ ਕਮਿਸ਼ਨਰ ਨਜ਼ਦੀਕ ਧਰਨਾ ਲਗਾਇਆ ਗਿਆ | ਇਨਸਾਫ਼ ਦੀ ਆਵਾਜ਼ ਦੇ ਪ੍ਰਧਾਨ ਮਹਿੰਦਰ ਸਿੰਘ ਦਾਨਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਭਾਰਤ 'ਚ 6 ਕਰੋੜ ਲੋਕਾਂ ਦੇ 50 ਹਜ਼ਾਰ ਕਰੋੜ ਰੁਪਏ ਜਿਨ੍ਹਾਂ 'ਚ ਮਾਨਸਾ ਜ਼ਿਲੇ੍ਹ ਦੇ ਸਵਾ ਲੱਖ ਲੋਕਾਂ ਦੇ 500 ਕਰੋੜ ਦੇ ਕਰੀਬ ਰੁਪਏ ਇਸ ਕੰਪਨੀ 'ਚ ਫਸੇ ਪਏ ਹਨ ਅਤੇ ਉਹ ਇਹ ਪੈਸੇ ਵਾਪਸ ਕਰਵਾਉਣ ਲਈ ਦਰ ਦਰ ਭਟਕ ਰਹੇ ਹਨ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮ ਹਨ ਕਿ ਕੰਪਨੀ ਦੀ ਸਾਰੀ ਜ਼ਮੀਨ ਵੇਚ ਕੇ ਗ਼ਰੀਬ ਨਿਵੇਸ਼ਕਾਂ ਦੇ ਪੈਸੇ ਵਾਪਸ ਕੀਤੇ ਜਾਣ ਪਰ ਅਜੇ ਤੱਕ ਕੋਈ ਅਮਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਇਕੱਲੇ ਮਾਨਸਾ ਜ਼ਿਲ੍ਹੇ 'ਚ ਕੰਪਨੀ ਦੀ ਲਗ-ਪਗ 261 ਏਕੜ ਜ਼ਮੀਨ ਹੈ | ਦਿਆਲਪੁਰਾ ਅਤੇ ਸਿਰਸੀਵਾਲਾ ਦੀ 45 ਏਕੜ ਜ਼ਮੀਨ 'ਤੇ ਦਫ਼ਾ 145 ਲਗਾ ਕੇ ਸਰਕਾਰ ਵਲੋਂ ਜ਼ਮੀਨ ਠੇਕੇ 'ਤੇ ਦਿੱਤੀ ਜਾਂਦੀ ਹੈ | ਇਸ ਜ਼ਮੀਨ 'ਚੋਂ 3 ਸਾਲਾਂ ਦੇ ਤਕਰੀਬਨ 47 ਲੱਖ ਰੁਪਏ ਸਰਕਾਰੀ ਖਾਤੇ 'ਚ ਜਮ੍ਹਾ ਹੋ ਚੱੁਕੇ ਹਨ | ਉਨ੍ਹਾਂ ਮੰਗ ਕੀਤੀ ਕਿ ਬਾਕੀ ਰਹਿੰਦੀ ਜ਼ਮੀਨ 'ਤੇ ਵੀ ਦਫ਼ਾ 145 ਲਗਾ ਕੇ ਜ਼ਮੀਨ ਠੇਕੇ 'ਤੇ ਦਿੱਤੀ ਜਾਵੇ ਤਾਂ ਕਰੋੜਾਂ ਰੁਪਏ ਸਰਕਾਰੀ ਖਾਤੇ 'ਚ ਜਮ੍ਹਾ ਹੋ ਸਕਦੇ ਹਨ, ਜਿਸ ਨਾਲ ਪੀੜਤ ਲੋਕਾਂ ਦੇ ਡੱੁਬੇ ਪੈਸੇ ਵਾਪਸ ਹੋ ਸਕਦੇ ਹਨ | ਕੈਪਟਨ ਗੁਰਚਰਨ ਸਿੰਘ, ਕੈਪਟਨ ਜੁਗਿੰਦਰ ਸਿੰਘ, ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਅਤੇ ਜਗਰਾਜ ਸਿੰਘ ਮਾਨਸਾ ਨੇ ਕਿਹਾ ਕਿ ਕੁਝ ਲੋਕ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਜ਼ਮੀਨ ਹੜੱਪ ਕਰਨਾ ਚਾਹੁੰਦੇ ਹਨ ਤੇ ਕੁਝ ਹੜੱਪ ਕਰ ਵੀ ਗਏ ਹਨ, ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਧਰਵਿੰਦਰ ਸਿੰਘ ਔਲਖ, ਅਮਨ ਸੋਨੀ, ਬਲਦੇਵ ਸਿੰਘ, ਪ੍ਰਗਟ ਸਿੰਘ ਫੁੱਲੂਵਾਲਾ ਡੋਡ, ਕੁਲਜੀਤ ਸਿੰਘ ਬਰੇਟਾ, ਬਲਜੀਤ ਕੌਰ, ਬਿੱਕਰ ਸਿੰਘ ਮੌਜੀਆ, ਬਲਵੰਤ ਸਿੰਘ ਭਾਈਰੂਪਾ, ਗੁਰਤੇਜ ਸਿੰਘ ਬਹਿਮਣ ਜੱਸਾ ਆਦਿ ਹਾਜ਼ਰ ਸਨ | ਇਸ ਮੌਕੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ |

ਆਰਥਿਕ ਮੰਦਹਾਲੀ ਕਾਰਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਬੁਢਲਾਡਾ, 18 ਸਤੰਬਰ (ਸਵਰਨ ਸਿੰਘ ਰਾਹੀ)- ਆਰਥਿਕ ਮੰਦਹਾਲੀ ਤੋਂ ਤੰਗ ਪਿੰਡ ਕੁਲਾਣਾ ਦੇ ਮਜ਼ਦੂਰ ਵਲੋਂ ਖ਼ੁਦਕੁਸ਼ੀ ਕਰ ਲਈ ਹੈ | ਅਕਾਲੀ ਆਗੂ ਅਮਰਜੀਤ ਸਿੰਘ ਕੁਲਾਣਾ ਨੇ ਦੱਸਿਆ ਕਿ ਜੱਗਾ ਸਿੰਘ (35) ਪੁੱਤਰ ਨਾਜ਼ਰ ਸਿੰਘ ਮਜ਼ਦੂਰੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ 'ਚ ਮਗਨਰੇਗਾ ਕਰਮਚਾਰੀਆਂ ਦੇ ਬਲਾਕ ਪੱਧਰ 'ਤੇ ਧਰਨੇ ਤੀਜੇ ਦਿਨ ਵੀ ਜਾਰੀ ਰਹੇ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੀਤੇ ਵਾਅਦੇ 'ਤੇ ਪੂਰੀ ਨਹੀਂ ਉਤਰ ਰਹੀ | ਉਨ੍ਹਾਂ ...

ਪੂਰੀ ਖ਼ਬਰ »

ਬੋੜਾਵਾਲ ਕਾਲਜ 'ਚ ਰੁਜ਼ਗਾਰ ਮੇਲਾ ਅੱਜ

ਮਾਨਸਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਲਈ ਮਿਸ਼ਨ ਤਹਿਤ 19 ਸਤੰਬਰ ਨੂੰ ਰੋਇਲ ਗਰੁੱਪ ਆਫ਼ ਕਾਲਜ ਬੋੜਾਵਾਲ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਮੇਲੇ 'ਚ ਵੱਡੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਮਾਨਸਾ 'ਚ ਰੋਸ ਧਰਨਾ 6ਵੇਂ ਦਿਨ ਵੀ ਜਾਰੀ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਅਵਾਰਾ ਪਸ਼ੂ ਸੰਘਰਸ਼ ਕਮੇਟੀ ਸਥਾਨਕ ਗੁਰਦੁਆਰਾ ਚੌਾਕ ਨੇੜੇ ਧਰਨਾ 6ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਅੱਜ ਧਰਨੇ 'ਤੇ ਬਲਵਿੰਦਰ ਸਿੰਘ ਭੁਪਾਲ, ਗੁਰਜੀਤ ਸਿੰਘ, ਰਘਵੀਰ ਸਿੰਘ ...

ਪੂਰੀ ਖ਼ਬਰ »

ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਤਰੱਕੀਆਂ ਲਈ ਰਾਹ ਪੱਧਰਾ

ਬੁਢਲਾਡਾ, 18 ਸਤੰਬਰ (ਸਵਰਨ ਸਿੰਘ ਰਾਹੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਈ. ਟੀ. ਟੀ. ਅਧਿਆਪਕਾਂ ਨੂੰ ਬਤੌਰ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਪਦ-ਉਨਤ ਕਰਨ ਲਈ ਬਕਾਇਦਾ ਪੱਤਰ ਜਾਰੀ ਕਰਨ ਤੋਂ ਬਾਅਦ ਰਾਜ ਭਰ ਅੰਦਰ ਪਿਛਲੇ 20-20 ਸਾਲਾਂ ਤੋਂ ਪ੍ਰਾਇਮਰੀ ਕਾਡਰ 'ਚ ਕੰਮ ਕਰ ...

ਪੂਰੀ ਖ਼ਬਰ »

ਦਫ਼ਤਰੀ ਬਾਬੂਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਦਫ਼ਤਰੀ ਬਾਬੂਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨਾ ਲਗਾਉਣ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਬੁਲਾਰਿਆਂ ਨੇ ਦੋਸ਼ ...

ਪੂਰੀ ਖ਼ਬਰ »

ਐਮ. ਐੱਸ. ਸੀ. ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਛਾਏ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐਫ. ਜੀ. ਆਈ.) ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿਚ ਬਹੁਤ ਸ਼ਾਨਦਾਰ ਨਤੀਜੇ ...

ਪੂਰੀ ਖ਼ਬਰ »

ਨਗਰ ਸੁਧਾਰ ਸਭਾ ਦਾ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਬੁਢਲਾਡਾ, 18 ਸਤੰਬਰ (ਸੁਨੀਲ ਮਨਚੰਦਾ) - ਸ਼ਹਿਰ ਅੰਦਰ ਵਿਕਾਸ ਕਾਰਜਾਂ 'ਚ ਰੁਕ ਰੁਕ ਕੇ ਚੱਲ ਰਹੀ ਗਤੀ ਨੂੰ ਦੁਬਾਰਾ ਤੇਜ਼ੀ ਵੱਲ ਚਲਾਉਣ ਦੇ ਮਕਸਦ ਨਾਲ ਅੱਜ ਨਗਰ ਸੁਧਾਰ ਸਭਾ ਦਾ ਇਕ ਵਫ਼ਦ ਐਸ. ਡੀ. ਐਮ. ਬੁਢਲਾਡਾ ਨੂੰ ਸਭਾ ਦੇ ਪ੍ਰਧਾਨ ਸਤਪਾਲ ਸਿੰਘ ਕਟੋਦੀਆ ਦੀ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੇ ਕਲਮਛੋੜ ਹੜਤਾਲ 'ਤੇ ਜਾਣ ਨਾਲ ਕੰਮ ਠੱਪ

ਬੋਹਾ, 18 ਸਤੰਬਰ (ਰਮੇਸ਼ ਤਾਂਗੜੀ )- ਮਗਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਦੇ ਚੱਲਦਿਆਂ ਜਿੱਥੇ ਕਰਮਚਾਰੀ ਸਰਕਾਰ ਵਿਰੁੱਧ ਡਟ ਚੁੱਕੇ ਹਨ ਉੱਥੇ ਹੜਤਾਲ ਦੇ ਚੱਲਦਿਆਂ ਮਗਨਰੇਗਾ ਕਾਮਿਆਂ ਦੇ ਹੱਥ ਵੀ ਰੁਜ਼ਗਾਰ ਤੋਂ ਸੱਖਣੇ ਹੋ ਗਏ ਹਨ | ਸਕੀਮ ਅਧੀਨ ਜ਼ਿਲ੍ਹੇ ...

ਪੂਰੀ ਖ਼ਬਰ »

ਵਿਕਾਸ ਯਾਤਰਾ ਦਾ ਮਾਨਸਾ ਪਹੁੰਚਣ 'ਤੇ ਨਿੱਘਾ ਸਵਾਗਤ

ਮਾਨਸਾ, 18 ਸਤੰਬਰ (ਧਾਲੀਵਾਲ)-ਕੌਾਸਲ ਵਿਕਾਸ ਦੇ ਖੇਤਰ 'ਚ ਗਤੀਸ਼ੀਲ ਏ.ਆਈ.ਐਸ.ਈ.ਸੀ.ਟੀ. ਵਿਕਾਸ ਯਾਤਰਾ ਦਾ ਇੱਥੇ ਪਹੰੁਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਹ ਯਾਤਰਾ ਦੇਸ਼ 20 ਰਾਜਾਂ ਦੇ 250 ਜ਼ਿਲਿ੍ਹਆਂ 'ਚ ਹੰੁਦੀ ਹੋਈ ਇੱਥੇ ਪਹੰੁਚੀ ਹੈ | ਮਾਨਸਾ ਕੈਂਚੀਆਂ ਵਿਖੇ ਕੇਂਦਰ ...

ਪੂਰੀ ਖ਼ਬਰ »

ਅੱਜ ਦਿੱਤੇ ਜਾ ਸਕਦੇ ਨੇ ਕਿਸਾਨ ਕਰਜ਼ਾ ਮੁਆਫ਼ੀ ਸੂਚੀਆਂ 'ਤੇ ਇਤਰਾਜ਼-ਅਭੀਜੀਤ ਕਪਲਿਸ਼

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਬ ਤਹਿਸੀਲ ਮਾਨਸਾ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਬਾਰੇ ਸੂਚੀਆਂ ਤਿਆਰ ਕਰ ਲਈਆਂ ਹਨ ਅਤੇ ਉਨ੍ਹਾਂ ਦਾ ਸਮਾਜਿਕ ਆਡਿਟ ਕਰਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਮੁਹਿੰਮ ਤਹਿਤ 45 ਦਿਨ ਵਿਸ਼ੇਸ਼ ਜਾਂਚ ਜਾਰੀ ਰਹੇੇਗੀ-ਸਿਵਲ ਸਰਜਨ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਅਨੀਮੀਆ ਮੁਕਤ ਪੰਜਾਬ ਮੁਹਿੰਮ ਤਹਿਤ 45 ਦਿਨ ਵਿਸ਼ੇਸ਼ ਜਾਂਚ ਜਾਰੀ ਰਹੇਗੀ | ਕੈਂਪਾਂ 'ਚ ਗਰਭਵਤੀ ਔਰਤਾਂ ਤੋਂ ਇਲਾਵਾ ਬੱਚੀਆਂ ਦੇ ਖ਼ੂਨ ਦੀ ਜਾਂਚ ਕਰ ਕੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਜੋਗਾ ਵਾਟਰ-ਵਰਕਸ ਦੀ ਸਪਲਾਈ ਤੁਰੰਤ ਚਾਲੂ ਕਰਨ ਦੀ ਮੰਗ

ਜੋਗਾ, 18 ਸਤੰਬਰ (ਮਨਜੀਤ ਸਿੰਘ ਘੜੈਲੀ)- ਨਗਰ ਪੰਚਾਇਤ ਜੋਗਾ ਦੇ ਐਮ. ਸੀ. ਕੇਵਲ ਸਿੰਘ, ਗੁਰਚਰਨ ਸਿੰਘ, ਹਰਨੈਲ ਸਿੰਘ ਐਮ. ਸੀ ਨੇ ਦੱਸਿਆ ਕਿ ਕਸਬਾ ਜੋਗਾ ਦੇ ਵਾਟਰ-ਵਰਕਸ ਦੀ ਸਪਲਾਈ ਨਾ ਛੱਡੇ ਜਾਣ ਕਾਰਨ ਆਮ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਹਿੰਦੀ ਭਾਸ਼ਾ ਦਿਵਸ ਮਨਾਇਆ

ਮਾਨਸਾ, 18 ਸਤੰਬਰ (ਵਿ. ਪ੍ਰਤੀ.)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ | ਸੰਬੋਧਨ ਕਰਦਿਆਂ ਵਿਭਾਗ ਦੇ ਮੁਖੀ ਡਾ: ਹਰਵਿੰਦਰ ਕੌਰ ਨੇ ਕਿਹਾ ਕਿ ਹਿੰਦੀ ਭਾਸ਼ਾ ਰਾਸ਼ਟਰ ਨੂੰ ਇਕ ਸੂਤਰ ਵਿਚ ਜੋੜਦੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੇ ਅਧਿਕਾਰਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਇਕੱਤਰਤਾ

ਮਾਨਸਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਇਕੱਤਰਤਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਲੋੜਵੰਦ ਅੰਗਹੀਣਾਂ ਨੂੰ ਜ਼ਿਲ੍ਹਾ ਕੋਰਟ ਵਲੋਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦਾ ਮਾਮਲਾ ਸਾਬਕਾ ਵਿਧਾਇਕ ਬਾਂਸਲ ਨੇ ਸੁਨੀਲ ਜਾਖੜ ਕੋਲ ਉਠਾਇਆ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਅਵਾਰਾ ਪਸ਼ੂਆਂ ਦਾ ਮਾਮਲਾ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕੋਲ ਪੰਚਕੂਲਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਉਠਾਇਆ | ਉਨ੍ਹਾਂ ਰਾਜ 'ਚ ਵਧ ...

ਪੂਰੀ ਖ਼ਬਰ »

ਜਗਦੇਵ ਸਿੰਘ ਨੇ ਥਾਣਾ ਮੁਖੀ ਝੁਨੀਰ ਵਜੋਂ ਚਾਰਜ ਸੰਭਾਲਿਆ

ਝੁਨੀਰ, 18 ਸਤੰਬਰ (ਨਿ. ਪ.ਪ.)- ਸਬ ਇੰਸਪੈਕਟਰ ਜਗਦੇਵ ਸਿੰਘ ਨੇ ਸਥਾਨਕ ਥਾਣੇ ਦੇ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲ ਲਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਖਿਲਾਫ਼ ਚਲਾਈ ...

ਪੂਰੀ ਖ਼ਬਰ »

ਬੀ. ਐਲ. ਓ. ਵਜੋਂ ਡਿਊਟੀਆਂ ਲਗਾਉਣ 'ਤੇ ਸਰੀਰਕ ਸਿੱਖਿਆ ਅਧਿਆਪਕਾਂ ਵਲੋਂ ਨਾਅਰੇਬਾਜ਼ੀ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਸਕੂਲਾਂ 'ਚ ਤਾਇਨਾਤ ਸਰੀਰਕ ਸਿੱਖਿਆ ਅਧਿਆਪਕਾਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਪ੍ਰਗਟਾਵਾ ਕਰਨ ਉਪਰੰਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਸਾਹਮਣੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX