ਤਾਜਾ ਖ਼ਬਰਾਂ


ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 minute ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਦੇ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  16 minutes ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਦੇ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  28 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  48 minutes ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 minute ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 3 hours ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 3 hours ago
ਬਠਿੰਡਾ, 23 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੀ ਜੇਲ੍ਹ 'ਚ ਨਸ਼ੇ ਦੇ ਕੇਸ 'ਚ ਬੰਦ ਇੱਕ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਚਮਕੌਰ...
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 4 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 5 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 5 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 5 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 6 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 6 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 6 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 1 hour ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  12 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  20 minutes ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  47 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  49 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਰੀਦਕੋਟ / ਮੁਕਤਸਰ

ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵਲੋੋਂ ਬਾਬਾ ਫ਼ਰੀਦ ਮੇਲੇ 'ਤੇ ਕਲਾ ਦਾ ਪ੍ਰਦਰਸ਼ਨ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਬੀਤੀ ਸ਼ਾਮ ਦਾਣਾ ਮੰਡੀ ਵਿਖੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਨਾਲ ਸਬੰਧਿਤ ਵੱਖ-ਵੱਖ ਰਾਜਾਂ ਦੀਆਂ ਟੀਮਾਂ ਵਲੋੋਂ ਆਪਣੀ ਕਲਾ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ | ਇਸ ਸਮਾਗਮ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਡਾ. ਰਾਜ ਬਹਾਦਰ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਜਯੋਤੀ ਸਿੰਘ ਚੇਅਰਪਰਸ਼ਨ ਜ਼ਿਲ੍ਹਾ ਰੈੱਡ ਕਰਾਸ ਹਸਪਤਾਲ ਤੇ ਭਲਾਈ ਸ਼ਾਖਾ, ਐੱਸ.ਡੀ.ਐੱਮ. ਪਰਮਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਕਲਾਕਾਰਾਂ ਵਲੋੋਂ ਹਿਮਾਚਲੀ ਲੋਕ ਨਾਚ ਰਾਹੀਂ ਆਪਣੀ ਕਲਾ ਦਾ ਜੌਹਰ ਵਿਖਾਇਆ ਗਿਆ | ਜੰਮੂ ਨਾਲ ਸਬੰਧਿਤ ਲੋਕ ਕਲਾਕਾਰਾਂ ਵਲੋਂ ਡੋਗਰੀ ਡਾਂਸ ਜਾਗਣਾ ਦੀ ਪੇਸ਼ਕਾਰੀ ਕੀਤੀ ਗਈ | ਹਰਿਆਣਾ ਦਾ ਲੋਕ ਨਾਚ ਫ਼ਾਗੂ, ਝੂੰਮਰ ਤੇ ਉੜੀਸਾ ਦੇ ਕਲਾਕਾਰਾਂ ਵਲੋਂ ਗੋਟੀਪੁਆ, ਸਿਰਮੋਰੀ ਨਾਟੀ ਹਿਮਾਚਲ, ਸਿੰਧੀ ਧਮਾਲ ਗੁਜਰਾਤ, ਵਧਾਈ ਮੱਧ ਪ੍ਰਦੇਸ਼, ਪਰਲੀਆ ਸ਼ਾਊ ਝਾਰਖੰਡ, ਬੀਗੂ ਆਸਾਮ, ਥੰਗਟਾਂ ਮਨੀਪੁਰ, ਸੰਮੀ ਤੇ ਝੂਮਰ, ਹੰਸਰਾਜ ਲਾਲਕਾ ਲੋਕ ਗਾਇਕ ਦੀ ਪੇਸ਼ਕਾਰੀ ਨੇ ਦਰਸ਼ਕ ਝੂਮਣ ਲਗਾਏ | ਅੱਜ ਸਵੇਰੇ ਸਾਰੀਆਂ ਟੀਮਾਂ ਵਲੋਂ ਜ਼ਿਲੇ੍ਹ ਦੇ ਸਕੂਲੀ ਬੱਚਿਆਂ ਲਈ ਵੀ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਉੱਤਰ ਜ਼ੋਨ ਸੱਭਿਆਚਾਰਕ ਕੇਂਦਰ ਦੇ ਪ੍ਰੋਗਰਾਮ ਅਫ਼ਸਰ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਉਤਰ ਜ਼ੋਨ ਸੱਭਿਆਚਾਰਕ ਕੇਂਦਰ ਨਾਲ ਸਬੰਧਿਤ 18 ਵੱਖ-ਵੱਖ ਰਾਜਾਂ ਦੀਆਂ ਟੀਮਾਂ ਵਲੋਂ ਬਾਬਾ ਫ਼ਰੀਦ ਮੇਲੇ ਦੌਰਾਨ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਵਿਖੇ ਆਪਣੀ ਕਲਾ ਦਾ ਮੁਜ਼ਾਹਰਾ ਕਰਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ | ਇਸ ਮੌਕੇ ਡਾਇਰੈਕਟਰ ਓਮ ਪਾਲ ਸ਼ਿਮਲਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਗਜੀਤ ਸਿੰਘ ਚਾਹਲ, ਜ਼ਿਲ੍ਹਾ ਪ੍ਰੋੋਗਰਾਮ ਅਫ਼ਸਰ ਸ਼ਿੰਦਰਪਾਲ ਕੌਰ, ਜਸਬੀਰ ਸਿੰਘ ਜੱਸੀ, ਰਤਨਜੋਤ ਸਿੰਘ ਐੱਸ. ਡੀ. ਓ. ਅਤੇ ਗੁਰਚਰਨ ਸਿੰਘ ਭੰਗੜਾ ਕੋਚ ਆਦਿ ਵੀ ਹਾਜ਼ਰ ਸਨ |

ਬਿਕਰਮ ਸਿੰਘ ਮਜੀਠੀਆ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਚੱਲਦਿਆਂ ਧਾਰਮਿਕ ਇਤਿਸਾਹਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ¢ ਸੇਵਾਦਾਰ ਮਹੀਪ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 19 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੌਰਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਚੱਲ ਰਹੀ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਸਾਧਾ ਸਿੰਘ ਟਿੱਲਾ ਬਾਬਾ ਫ਼ਰੀਦ ਜੀ ਦੇ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਕਬੱਡੀ ਕੱਪ ਸ਼ੁਰੂ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਅੱਠਵਾਂ ਸ਼ਾਨਦਾਰ ਕਬੱਡੀ ਕੱਪ ਸ਼ੁਰੂ ਹੋ ਗਿਆ | ਇਸ ਕਬੱਡੀ ਕੱਪ ਦਾ ਉਦਘਾਟਨ ਮਹੀਪਇੰਦਰ ਸਿੰਘ ਸੇਵਾਦਾਰ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਨੇ ਫ਼ੀਤਾ ਕੱਟ ਕੇ ਕੀਤਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਸਮੇਂ ਸੈਮੀਨਾਰ ਕਰਵਾਇਆ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਦੇ ਸ਼ੁਭ ਅਵਸਰ 'ਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਸਨ | ਬੁਲਾਰਿਆਂ ਵਿਚ ...

ਪੂਰੀ ਖ਼ਬਰ »

ਪੰਜਵੇਂ ਬਾਬਾ ਫ਼ਰੀਦ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਪਹਿਲੇ ਦਿਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਪੰਜਵਾਂ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਕਰਨ ਦੀ ਰਸਮ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਮਿੰਦਾ)-ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ 27ਵਾਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ 20 ਤੋਂ 22 ਸਤੰਬਰ ਤੱਕ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਦੀ ਫ਼ੁੱਟਬਾਲ ਗਰਾਊਾਡ ਵਿਖੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਸੰਜੀਵਨੀ ਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਖ਼ੁਦ ਖ਼ੂਨਦਾਨ ਕਰਕੇ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਅਦਾਲਤ ਦੇ ਫ਼ੈਸਲੇ ਦੀ ਸ਼ਲਾਘਾ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ 'ਤੇ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਨ ਦੇ ਐੱਨ.ਜੀ.ਟੀ. ਦੇ ਫ਼ੈਸਲੇ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਐਡਵੋਕੇਟ ਚਰਨਪਾਲ ...

ਪੂਰੀ ਖ਼ਬਰ »

ਏਕਲ ਵਿਦਿਆਰਥੀਆਂ ਨੇ ਕੱਢੀ ਰੈਲੀ

ਕੋਟਕਪੂਰਾ, 19 ਸਤੰਬਰ (ਮੇਘਰਾਜ)-ਪਿੰਡ ਹਰੀਨੌਾ ਵਿਖੇ ਏਕਲ ਵਿਦਿਆਰਥੀਆਂ ਵਲੋਂ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ, ਏਕਲ ਦੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਹੇਠ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਕਮਜ਼ੋਰ ਬੱਚਿਆਂ ਦੀ ਪੜ੍ਹਾਈ, ਸਰੀਰਕ ਸਿੱਖਿਆ ਦੀ ...

ਪੂਰੀ ਖ਼ਬਰ »

ਨਵਰਾਹੀ ਘੁਗਿਆਣਵੀ ਦੀ ਅਨੁਵਾਦਕ ਪੁਸਤਕ ਸੰਗਮ ਲੋਕ ਅਰਪਣ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ੌਜਾ ਸਿੰਘ ਬਰਾੜ (ਨਵਰਾਹੀ ਘੁਗਿਆਣਵੀ) ਦੀ ਅੰਗਰੇਜ਼ੀ ਦੀਆਂ ਕਵਿਤਾਵਾਂ ਤੋਂ ਪੰਜਾਬੀ ਵਿਚ ਅਨੁਵਾਦ ਕੀਤੀ ਗਈ ਪੁਸਤਕ 'ਸੰਗਮ' ਬਾਬਾ ਫ਼ਰੀਦ ਪੁਸਤਕ ਮੇਲੇ ਵਿਚ ਲੋਕ ਅਰਪਣ ਕੀਤੀ ਗਈ | ਇਸ ਮੌਕੇ ਜਯੋਤੀ ਸਿੰਘ ਚੇਅਰਪਰਸ਼ਨ ...

ਪੂਰੀ ਖ਼ਬਰ »

ਗੁਰੂਕੁਲ ਕਾਲਜ ਵਿਖੇ ਜਾਗਰੂਕਤਾ ਕੈਂਪ

ਕੋਟਕਪੂਰਾ, 19 ਸਤੰਬਰ (ਮੇਘਰਾਜ)-ਆਵਾਜਾਈ ਪੁਲਿਸ ਕੋਟਕਪੂਰਾ ਵਲੋਂ ਸਥਾਨਕ ਵੋਮੈਨ ਗੁਰੂਕੁਲ ਕਾਲਜ ਵਿਖੇ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਟੈ੍ਰਫਿਕ ਇੰਚਾਰਜ ਏ.ਐੱਸ.ਆਈ. ਜਗਰੂਪ ਸਿੰਘ ਨੇ ਕਾਲਜ ਦੀਆਂ ਵਿਦਿਆਰਥਣਾਂ ਅਤੇ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਏ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਗੁਰਦੁਆਰਾ ਸੇਵੇਵਾਲਾ ਸਾਹਿਬ ਪਿੰਡ ਗੁੰਮਟੀ ਖੁਰਦ ਦੇ ਮੁੱਖ ਸੇਵਾਦਾਰ ਬਾਬਾ ਗੁਰਬਖ਼ਸ਼ ਸਿੰਘ ਤੇ ਬਾਬਾ ਡਾ. ਕਰਨਦੀਪ ਸਿੰਘ ਵਲੋਂ ਦੋ ਜ਼ਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਤੇ ਸੰਸਥਾ ਵਲੋਂ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼ ਰੱਖਣ ਲਈ ਲਈ ਡੀ. ਸੀ. ਤੋਂ ਮੰਗਿਆ ਦਖ਼ਲ

ਜੈਤੋ, 19 ਸਤੰਬਰ (ਭੋਲਾ ਸ਼ਰਮਾ)-ਸ਼ਹਿਰ 'ਚ ਥਾਂ-ਥਾਂ ਕੂੜੇ ਦੇ ਲੱਗੇ ਢੇਰ ਪ੍ਰਸ਼ਾਸਨ ਦਾ ਮੂੰਹ ਚਿੜਾ ਰਹੇ ਹਨ | ਸ਼ਹਿਰੀਏ ਸਫ਼ਾਈ ਲਈ ਅਨੇਕਾਂ ਵਾਰ ਮੰਗ ਕਰ ਚੁੱਕੇ ਹਨ, ਪਰ ਸੁਣਵਾਈ ਨਹੀਂ ਹੋ ਰਹੀ | ਹੁਣ ਉਨ੍ਹਾਂ ਡੀ.ਸੀ. ਤੋਂ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਨਗਰ ਕੌਾਸਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

Êਪੰਜਗਰਾਈਾ ਕਲਾਂ, 19 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਕੀਰਤਨ ਕਰਕੇ ਕੀਤੀ | ਇਸ ਮੌਕੇ ਚੇਅਰਮੈਨ ਵਾਸੂ ਸ਼ਰਮਾ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਅਨੀਮੀਆ ਮੁਕਤ ਪੰਜਾਬ ਅਧੀਨ ਕੈਂਪ ਲਗਾਇਆ

ਬਾਜਾਖਾਨਾ, 19 ਸਤੰਬਰ (ਜਗਦੀਪ ਸਿੰਘ ਗਿੱਲ)-ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਅਨੀਮੀਆ ਮੁਕਤ ਪੰਜਾਬ ਤਹਿਤ ਅਨੀਮੀਆ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਅਨੀਮੀਆ ਦੀ ਜਾਂਚ ਕੀਤੀ ਗਈ | ਇਸ ਮੌਕੇ ਡਾ. ਮੁਰਾਰੀ ਲਾਲ ਅਤੇ ਡਾ. ਅਵਤਾਰਜੀਤ ਸਿੰਘ ਨੇ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਪਦਉ ੱਨਤੀਆਂ ਨਾ ਹੋਣ ਕਾਰਨ ਕਰਮਚਾਰੀਆਂ 'ਚ ਰੋਸ ਦੀ ਲਹਿਰ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨਾਲ ਸਬੰਧਿਤ ਜ਼ਿਲ੍ਹਾ ਫ਼ਰੀਦਕੋਟ ਦੇ ਕਰਮਚਾਰੀਆਂ ਦੀ ਮੀਟਿੰਗ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਚੋਣ ਡਿਊਟੀ ਲੱਗਣ ਕਾਰਨ ਪੜ੍ਹਾਈ ਪ੍ਰਭਾਵਿਤ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)- ਸਿੱਖਿਆ ਖੇਤਰ ਨਾਲ ਜੁੜੇ ਬਹੁਤ ਸਾਰੇ ਅਧਿਆਪਕਾਂ ਦੀ ਚੋਣ ਡਿਊਟੀ ਬਤੌਰ ਬੀ.ਐੱਲ.ਓ. ਲਗਾਏ ਜਾਣ ਕਾਰਨ ਸਿੱਖਿਆ ਪ੍ਰਭਾਵਿਤ ਹੋ ਰਹੀ ਹੈ | ਜਾਣਕਾਰੀ ਅਨੁਸਾਰ ਅਧਿਆਪਕਾਂ ਦੁਆਰਾ ਚੋਣ ਡਿਊਟੀ 'ਤੇ ਜਾਣ ਕਾਰਨ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

'ਨਰੋਆ ਪੰਜਾਬ ਮੰਚ' ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਕੋਲ ਪੁੱਜਾ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਦਰਿਆਈ ਪਾਣੀਆਂ ਦਾ ਗੰਧਲਾਪਣ ਰੋਕਣ ਤੇ ਉਦਯੋਗਿਕ ਇਕਾਈਆਂ ਵਲੋਂ ਦਰਿਆਵਾਂ ਦੇ ਸਾਫ਼ ਸੁਥਰੇ ਪਾਣੀ 'ਚ ਸੁੱਟੇ ਜਾ ਰਹੇ ਹਾਨੀਕਾਰਕ ਕੈਮੀਕਲ ਰਲੇ ਜ਼ਹਿਰੀਲੇ ਪਾਣੀ ਨੂੰ ਮੁਕੰਮਲ ਤੌਰ 'ਤੇ ਨੱਥ ਪਾਉਣ ਲਈ ਯਤਨਸ਼ੀਲ 'ਨਰੋਆ ...

ਪੂਰੀ ਖ਼ਬਰ »

ਸੜਕਾਂ ਪੁੱਟ ਦਿੱਤੀਆਂ, ਜੈਤੋ ਦਾ ਕਾਰੋਬਾਰ ਹੋਇਆ ਠੱਪ

ਜੈਤੋ, 19 ਸਤੰਬਰ (ਭੋਲਾ ਸ਼ਰਮਾ)-ਜੈਤੋ ਮੰਡੀ ਜਿਸ ਦੇ ਨਾਂਅ ਦਾ ਡੰਕਾ ਕਦੇ ਵਪਾਰ ਪੱਖੋਂ ਪੂਰੇ ਦੇਸ਼ ਵਿਚ ਵੱਜਦਾ ਸੀ, ਪਰ ਨਿਕੰਮੀਆਂ ਸਰਕਾਰਾਂ ਦੀ ਬਦੌਲਤ ਅੱਜ ਜੈਤੋ ਮੰਡੀ ਹਰ ਪੱਖ ਤੋਂ ਪੱਛੜ ਕੇ ਰਹਿ ਗਈ ਹੈ | ਪਿਛਲੇ ਤਿੰਨ ਸਾਲਾਂ ਤੋਂ ਸੀਵਰੇਜ ਪਾਉਣ ਦੇ ਨਾਂਅ 'ਤੇ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ 'ਚ ਹਿੰਦੀ ਪੰਦ੍ਹਰਵਾੜੇ ਦੀ ਸ਼ੁਰੂਆਤ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਹਿੰਦੀ ਵਿਭਾਗ ਵਲੋਂ ਰਾਸ਼ਟਰ ਭਾਸ਼ਾ ਪ੍ਰੀਸ਼ਦ ਦੇ ਅੰਤਰਗਤ ਹਿੰਦੀ ਦਿਵਸ ਮੌਕੇ 'ਹਿੰਦੀ ਪਖਵਾੜੇ' ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਕਾਲਜ ਦੇ ਕਾਰਜਕਾਰੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਢਿਲਵਾਂ ਕਲਾਂ ਰੈਲੀ 26 ਨੂੰ

ਜੈਤੋ, 19 ਸਤੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਯੂਨਿਟ ਜੈਤੋ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਹਲਕਾ ਇੰਚਾਰਜ ਅਮੋਲਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪਾਵਨ ਧਾਮ ਕਾਲੂ ਰਾਮ ਦੀ ਬਗੀਚੀ ਵਿਖੇ ਹੋਈ | ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਢਿਲਵਾਂ ਕਲਾਂ ਰੈਲੀ 26 ਨੂੰ

ਜੈਤੋ, 19 ਸਤੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਯੂਨਿਟ ਜੈਤੋ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਹਲਕਾ ਇੰਚਾਰਜ ਅਮੋਲਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪਾਵਨ ਧਾਮ ਕਾਲੂ ਰਾਮ ਦੀ ਬਗੀਚੀ ਵਿਖੇ ਹੋਈ | ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਮੇਲੇ 'ਚ ਆਏ ਕਿਸਾਨਾਂ ਤੇ ਨੌਜਵਾਨਾਂ ਨੂੰ ਇਲੈਕਟਰ ਵੈਰੀਫਿਕੇਸ਼ਨ ਪ੍ਰੋਗਰਾਮ ਸਬੰਧੀ ਦਿੱਤੀ ਜਾਣਕਾਰੀ

ਫ਼ਰੀਦਕੋੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਦਫ਼ਤਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚਲਾਏ ਜਾ ਰਹੇ ਮਿਤੀ 01 ਸਤੰਬਰ ਤੋਂ 15 ਅਕਤੂਬਰ 2019 ਤੱਕ ...

ਪੂਰੀ ਖ਼ਬਰ »

a ਸੀਰ ਸੁਸਾਇਟੀ ਵਲੋਂ ਲੰਗਰ ਕਮੇਟੀ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)- ਸੀਰ ਸੁਸਾਇਟੀ ਵਲੋਂ ਬਾਬਾ ਫ਼ਰੀਦ ਮੇਲੇ ਦੌਰਾਨ ਲੰਗਰ ਕਮੇਟੀਆਂ ਨੂੰ ਡਿਸਪੋਜਲ ਜਾਂ ਪਲਾਸਟਿਕ ਦੇ ਬਰਤਨ ਨਾ ਵਰਤਦੇ ਹੋਏ ਸਟੀਲ ਦੇ ਬਰਤਨ, ਪੱਤਲ, ਡੂਨੇ ਆਦਿ ਵਰਤਣ ਲਈ ਸਮਾਜ ਸੇਵੀ ਸੰਸਥਾਵਾਂ ਤੇ ਲੰਗਰ ਕਮੇਟੀਆਂ ਨੂੰ ਬੇਨਤੀ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਮਿੰਨੀ ਕੰਬੋਜ ਫ਼ਿਰੋਜ਼ਪੁਰ ਨੇ ਰੋਪੜ ਨੂੰ ਹਰਾਇਆ

ਫ਼ਰੀਦਕੋਟ, 19 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ ਗਰਾਊਾਡ 'ਚ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦਾ ਮੁਫ਼ਤ ਕੈਂਪ ਲਗਾਇਆ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਅਤੇ ਗਰਾਮ ਪੰਚਾਇਤ ਪਿੰਡ ਪੱਖੀ ਖੁਰਦ ਵਲੋਂ ਸਾਂਝੇ ਰੂਪ ਵਿਚ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ...

ਪੂਰੀ ਖ਼ਬਰ »

ਸਵ. ਕੁਲਵੰਤ ਸਿੰਘ ਬਰਾੜ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 19 ਸਤੰਬਰ (ਮੇਘਰਾਜ)-ਪਿੰਡ ਬਾਹਮਣਵਾਲਾ ਨਿਵਾਸੀ ਕੁਲਵੰਤ ਸਿੰਘ ਕੰਤੂ ਬਰਾੜ (47) ਪੁੱਤਰ ਗੁਰਦੇਵ ਸਿੰਘ ਬਰਾੜ ਦੀ 10 ਸਤੰਬਰ ਨੂੰ ਅਚਾਨਕ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀਆਂ ...

ਪੂਰੀ ਖ਼ਬਰ »

ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 19 ਸਤੰਬਰ (ਸਤੀਸ਼ ਬਾਗ਼ੀ)-ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਮੰਡਲ ਦਫ਼ਤਰ ਫ਼ਰੀਦਕੋਟ ਵਿਖੇ ਨਛੱਤਰ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਜਸਮੇਲ ਸਿੰਘ ਰਾਹੀ ਜ਼ਿਲ੍ਹਾ ਸਕੱਤਰ ਦੀ ਅਗਵਾਈ ਹੇਠ ਮੰਡੀ ਬੋਰਡ ਦੀ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਸਾਦਿਕ, 19 ਸਤੰਬਰ (ਆਰ.ਐਸ.ਧੰੁਨਾ)-ਕੁੱਝ ਦਿਨ ਪਹਿਲਾਂ ਪੱਛਮੀ ਬੰਗਾਲ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਸਾਦਿਕ ਨੇੜਲੇ ਪਿੰਡ ਕਾਨਿਆਂ ਵਾਲੀ ਖੁਰਦ ਦੇ ਨੌਜਵਾਨ ਗੁਰਪ੍ਰੀਤ ਸਿੰਘ ਸੰਧੂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇਤਿਹਾਸਕ ...

ਪੂਰੀ ਖ਼ਬਰ »

ਭਾਕਿਯੂੂ ਕਾਦੀਆਂ ਛੱਡ ਕੇ ਵੱਡੀ ਗਿਣਤੀ ਕਿਸਾਨ ਰਾਜੇਵਾਲ ਧੜੇ 'ਚ ਸ਼ਾਮਿਲ

ਸਾਦਿਕ, 19 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੰੁਨਾ)-ਭਾਵੇਂ ਵੱਖ-ਵੱਖ ਧੜਿਆਂ 'ਚ ਵੰਡੀਆਂ ਕਿਸਾਨ ਯੂਨੀਅਨਾਂ ਦਾ ਮੁੱਖ ਕੰਮ ਕਿਸਾਨੀ ਹੱਕਾਂ ਲਈ ਲੜਨਾ ਹੈ, ਜਿਸ ਲਈ ਇਨ੍ਹਾਂ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ, ਪਰ ਤ੍ਰਾਸਦੀ ਇਹ ਹੈ ਕਿ ਇਹ ...

ਪੂਰੀ ਖ਼ਬਰ »

ਨਰੋਆ ਪੰਜਾਬ ਮੰਚ ਨੇ ਲੋਕ ਸਭਾ ਸਪੀਕਰ ਕੋਲ ਪ੍ਰਦੂਸ਼ਿਤ ਪਾਣੀਆਂ ਦਾ ਮੁੱਦਾ ਚੁੱਕਿਆ

ਕੋਟਕਪੂਰਾ, 19 ਸਤੰਬਰ (ਮੇਘਰਾਜ, ਮੋਹਰ ਗਿੱਲ)-ਦਰਿਆਵਾਂ 'ਚ ਪੈ ਰਹੇ ਪ੍ਰਦੂਸ਼ਿਤ ਪਾਣੀ ਕਾਰਨ ਲੋਕਾਂ 'ਚ ਫੈਲ ਰਹੀਆਂ ਬਿਮਾਰੀਆਂ, ਬੁੱਢੇ ਨਾਲੇ ਰਾਹੀਂ ਸਤਲੁਜ ਦਰਿਆ ਦੇ ਸਾਫ਼ ਪਾਣੀ ਨੂੰ ਜ਼ਹਿਰੀਲਾ ਕਰਨ ਿਖ਼ਲਾਫ਼ ਸੰਘਰਸ਼ ਕਰ ਰਹੇ ਨਰੋਆ ਪੰਜਾਬ ਮੰਚ ਅਤੇ ਤਪੋਬਨ ...

ਪੂਰੀ ਖ਼ਬਰ »

ਪੰਜਗਰਾਈਾ ਕਲਾਂ 'ਚੋਂ ਦੋ ਟਰਾਂਸਫ਼ਾਰਮਰ ਚੋਰੀ

ਪੰਜਗਰਾੲ ੀਂ ਕਲਾਂ, 19 ਸਤੰਬਰ (ਸੁਖਮੰਦਰ ਸਿੰਘ ਬਰਾੜ)-ਬੀਤੀ ਰਾਤ ਚੋਰਾਂ ਵਲੋਂ ਸਥਾਨਕ ਮੋਗਾ ਰੋਡ ਤੋਂ ਦੋ ਟਰਾਂਸਫ਼ਾਰਮਰਾਂ ਦਾ ਤਾਂਬਾ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪਿੰਡ ਦੇ ਜਗਸੀਰ ਸਿੰਘ ਪੁੱਤਰ ਨੱਥਾ ...

ਪੂਰੀ ਖ਼ਬਰ »

ਕਾਰ 'ਚ ਪਿਆ ਰਿਵਾਲਰ ਚੋਰੀ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)-ਸਥਾਨਕ ਘਨੱਈਆ ਚੌਾਕ ਨਜ਼ਦੀਕ ਥਾਣਾ ਸਿਟੀ ਦੇ ਸਾਹਮਣੇ ਪਾਰਕਿੰਗ 'ਚੋਂ ਲਾਇਸੰਸੀ ਰਿਵਾਲਵਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਰਿਵਾਲਵਰ ਸਕਾਰਪੀਓ ਗੱਡੀ ਵਿਚ ਪਿਆ ਸੀ, ਜਿਸ ਨੂੰ ਕੋਈ ਅਣਪਛਾਤਾ ਚੋਰ ਚੋਰੀ ਕਰ ਕੇ ਲੈ ਗਿਆ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ 'ਲੋਕ ਮਿਲਣੀ' ਮੁਹਿੰਮ ਤਹਿਤ ਫ਼ਾਰਮ ਭਰੇ

ਕੋਟਕਪੂਰਾ, 19 ਸਤੰਬਰ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਵਾਸੀਆਂ ਦੀ ਸਹੂਲਤ ਲਈ 'ਲੋਕ ਮਿਲਣੀ' ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸ ਮੁਹਿੰਮ ਤਹਿਤ ਉਨ੍ਹਾਂ ਦੀ ਟੀਮ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਲੋਕਾਂ ਨੂੰ ਸਰਕਾਰੀ ...

ਪੂਰੀ ਖ਼ਬਰ »

ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ 'ਚ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਸੜਕ 'ਤੇ ਸਥਿਤ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਧੇਰੇ ਵਿਕਾਸ ਕਰਨ ਦੇ ਮਕਸਦ ਤਹਿਤ ਇਕ ਵਿਸ਼ੇਸ਼ 'ਸਹਿਜ ਪਾਠ ਸੇਵਾ ਸੁਸਾਇਟੀ' ਲੁਧਿਆਣਾ ਤੋਂ ਰਣਜੀਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਲਿਖਣ ਸਮੱਗਰੀ ਵੰਡੀ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਪ੍ਰਧਾਨ ਸੁਨੀਤਾ ਗਰਗ ਦੀ ਅਗਵਾਈ ਹੇਠ ਵਰਕਰਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਵੱਖ-ਵੱਖ ਸਕੂਲਾਂ 'ਚ ਜਾ ਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਇਆ

ਸਾਦਿਕ, 19 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸੁਖਜੀਤ ਸਿੰਘ ਬਰਾੜ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਹੁ ਮੰਤਵੀ ਸਹਿਕਾਰੀ ਸਭਾ ਢਿਲਵਾਂ ਖੁਰਦ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੀ ਕਿ੍ਕਟ ਟੀਮ ਨੇ ਸੋਨ ਤਗਮਾ ਜਿੱਤਿਆ

ਫ਼ਰੀਦਕੋਟ, 19 ਸਤੰਬਰ (ਸਟਾਫ਼ ਰਿਪੋਰਟਰ)-ਦਸਮੇਸ਼ ਪਬਲਿਕ ਸਕੂਲ ਦੀ ਕਿ੍ਕਟ ਟੀਮ ਨੇ ਅੰਡਰ-17 ਲੜਕਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਸਕੂਲ ਦੇ ਡਾਇਰੈਕਟਰ ਗੁਰਚਰਨ ਸਿੰਘ ਤੇ ਪਿ੍ੰਸੀਪਲ ਨੀਰੂ ਗਾਂਧੀ ਨੇ ਟੀਮ ਦੇ ਸਕੂਲ ...

ਪੂਰੀ ਖ਼ਬਰ »

15ਵੇਂ ਸ਼ੇਖ਼ ਫ਼ਰੀਦ ਕਵੀ ਦਰਬਾਰ 'ਚ ਪੰਜਾਬ ਦੇ ਉੱਚਕੋਟੀ ਦੇ ਸ਼ਾਇਰ ਕਰਨਗੇ ਸ਼ਿਰਕਤ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਲਿਟਰੇਰੀ ਫ਼ੋਰਮ ਫ਼ਰੀਦਕੋਟ ਵਲੋਂ 15ਵਾਂ ਸ਼ੇਖ਼ ਫ਼ਰੀਦ ਕਵੀ ਦਰਬਾਰ ਅਤੇ ਸਨਮਾਨ ਸਮਾਗਮ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸੈਨੇਟ ਹਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮਿ੍ਤਕ ਸਰੀਰ ਦੀ ਸਨਮਾਨ ਨਾਲ ਸੰਭਾਲ ਕਰਨ ਸਬੰਧੀ ਸਹੁੰ ਚੁੱਕੀ

ਫ਼ਰੀਦਕੋਟ, 19 ਸਤੰਬਰ (ਸਤੀਸ਼ ਬਾਗ਼ੀ)-ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਏਮਜ਼ ਬਠਿੰਡਾ ਦੇ ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਨੂੰ ਡਾ. ਪ੍ਰੀਤੀ ਚੌਧਰੀ ਸੀਨੀਅਰ ਪ੍ਰੋਫ਼ੈਸਰ ਸਰੀਰ ਰਚਨਾ ਵਿਭਾਗ ਏਮਜ਼ ਬਠਿੰਡਾ ਵਲੋਂ ਸਹੁੰ ਚੁਕਾਈ ਗਈ | ਇਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਵਾਅਦਿਆਂ ਨੂੰ ਨਿਰੰਤਰ ਪੂਰਾ ਕਰਨ ਦਾ ਸਿਲਸਿਲਾ ਜਾਰੀ ਹੈ- ਮੁਹੰਮਦ ਸਦੀਕ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਮੁੱਚੇ ਹਲਕੇ ਦੇ ਵਿਕਾਸ ਲਈ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਗਰਾਂਟਾਂ ਦੇ ਖੁੱਲ੍ਹੇ ਗੱਫਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਪਹਿਲ ਦੇ ਅਧਾਰ 'ਤੇ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਿਰਨਦੀਪ ਕੌਰ ਔਲਖ ਦਾ ਪਿੰਡ ਦੀਪ ਸਿੰਘ ਵਾਲਾ ਪੁੱਜਣ 'ਤੇ ਨਿੱਘਾ ਸਵਾਗਤ

ਸਾਦਿਕ, 19 ਸਤੰਬਰ (ਆਰ.ਐਸ.ਧੰੁਨਾ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਨਵ ਨਿਯੁਕਤ ਚੇਅਰਪਰਸਨ ਬੀਬੀ ਕਿਰਨਦਪ ਕੌਰ ਔਲਖ ਦੀਪ ਸਿੰਘ ਵਾਲਾ ਦਾ ਉਨ੍ਹਾਂ ਦੇ ਆਪਣੇ ਪਿੰਡ ਦੀਪ ਸਿੰਘ ਵਾਲਾ ਪੁੱਜਣ 'ਤੇ ਪਿੰਡ ਵਾਸੀਆਂ, ਇਲਾਕੇ ਦੇ ਪੰਚਾਂ ਸਰਪੰਚਾਂ, ਬਲਾਕ ਸੰਮਤੀ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ ਦਸਤਾਰ ਮੁਕਾਬਲੇ 22 ਨੂੰ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਦਸਤਾਰ ਮੁਕਾਬਲੇ-2019 ਮਿਤੀ 22 ਸਤੰਬਰ ਨੂੰ ਸਵੇਰੇ 10 ਵਜੇ ਸਰਕਾਰੀ ਬਲਵੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਜਾਣਗੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX