ਤਾਜਾ ਖ਼ਬਰਾਂ


ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  11 minutes ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  16 minutes ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  30 minutes ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  34 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  41 minutes ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 1 hour ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 3 hours ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 3 hours ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 4 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 4 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 4 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 4 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 minute ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 5 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 5 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 5 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 4 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 5 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 5 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 5 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 6 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 6 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 6 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 6 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 6 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 6 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 7 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 8 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 8 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 8 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 9 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 9 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 9 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 10 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਮੋਗਾ

ਕੈਪਟਨ ਨੇ ਕਰਜ਼ਾ ਬੀਬੀ ਭੱਠਲ ਦਾ ਮੁਆਫ਼ ਕੀਤਾ ਤੇ ਨੌਕਰੀ ਬੇਅੰਤ ਸਿੰਘ ਦੇ ਪੋਤੇ ਨੰੂ ਦਿੱਤੀ-ਭਗਵੰਤ ਮਾਨ

ਨਿਹਾਲ ਸਿੰਘ ਵਾਲਾ, 19 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- 'ਪੰਜਾਬ ਬੋਲਦਾ' ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਅਹਿਮ ਅਤੇ ਵੱਡੇ ਪਿੰਡ ਸੈਦੋਕੇ ਵਿਖੇ ਪਾਰਟੀ ਵਲੋਂ ਇਕ ਵਿਸ਼ਾਲ ਰੈਲੀ ਕੀਤੀ ਗਈ ਜਿਸ ਨੰੂ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਪਸ ਵਿਚ ਘਿਉ-ਖਿਚੜੀ ਹਨ ਜੋ ਕਿ ਦੋਵੇਂ ਸੂਬੇ ਦੇ ਲੋਕਾਂ ਨੰੂ ਗੁਮਰਾਹ ਕਰਕੇ ਪੰਜਾਬ ਦੀ ਲੁੱਟ ਕਰ ਰਹੇ ਹਨ | ਸੂਬੇ ਦੀ ਇੰਨੀ ਤਰਸਯੋਗ ਹਾਲਤ ਹੋ ਚੁੱਕੀ ਹੈ ਕਿ ਅੱਜ ਪੰਜਾਬ ਦਾ ਹਰ ਵਰਗ ਕੁਰਲਾਅ ਰਿਹਾ ਹੈ | ਉਨ੍ਹਾਂ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣ ਮੈਨੀਫੈਸਟੋ ਦੌਰਾਨ 161 ਵਿਚੋਂ 140 ਵਾਅਦੇ ਪੂਰੇ ਕਰਨ 'ਤੇ ਵਿਅੰਗ ਕਸਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੰੂ ਨੌਕਰੀਆਂ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਨੇ ਨੌਕਰੀ ਸਿਰਫ਼ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਦਿੱਤੀ ਹੈ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਬਜਾਏ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦਾ ਕਰਜ਼ਾ ਹੀ ਮੁਆਫ਼ ਕੀਤਾ ਹੈ, ਹੋਰ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ¢ ਉਨ੍ਹਾਂ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਭਿ੍ਸ਼ਟ ਸਰਕਾਰਾਂ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਤਕੜਾ ਕਰਨ ਦੀ ਲੋੜ ਹੈ¢ ਉਨ੍ਹਾਂ ਪੰਜਾਬ ਦੇ ਕਿਰਤੀ ਕਿਸਾਨਾਂ ਜੋ ਹਰ ਰੋਜ਼ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰ ਰਹੇ ਹਨ ਦੇ ਹੱਕ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਜਦੋਂ ਵੀ ਸੂਬੇ ਵਿਚ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਮਰਦੀਆਂ ਹਨ ਤਾਂ ਇਹ ਨਾ ਸਮਝੋ ਕਿ ਇਕੱਲੇ ਕਿਸਾਨਾਂ ਦੀਆਂ ਹੀ ਫ਼ਸਲਾਂ ਮਰੀਆਂ ਹਨ | ਸਗੋਂ ਇਸ ਨਾਲ ਸੂਬੇ ਦੇ ਹਰ ਵਰਗ ਨੂੰ ਕਿਸਾਨਾਂ ਦੇ ਨਾਲ ਮਾਰ ਝੱਲਣੀ ਪੈਂਦੀ ਹੈ | ਇਸ ਮੌਕੇ ਉਨ੍ਹਾਂ ਮੋਦੀ ਸਰਕਾਰ 'ਤੇ ਵਿਅੰਗ ਕਸਦਿਆਂ ਕਿਹਾ ਕਿ ਜੀ.ਐਸ.ਟੀ. ਅਤੇ ਨੋਟ ਬੰਦੀ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਜਿਸ ਦੀ ਮਾਰ ਹੇਠ ਆਏ ਲੋਕ ਅਜੇ ਤੱਕ ਨਹੀਂ ਸੰਭਲ ਸਕੇ¢ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਆੜ੍ਹਤੀਆਂ ਨੂੰ ਕਿਸਾਨਾਂ ਦਾ ਸਾਥੀ ਦੱਸਦਿਆਂ ਕਿਹਾ ਕਿ ਇਕ ਆੜ੍ਹਤੀਆ ਹੀ ਹੈ ਜੋ ਕਿਸਾਨਾਂ ਦੇ ਖਰਚੇ ਬਿਨਾਂ ਕਿਸੇ ਤਨਖ਼ਾਹ ਤੋਂ ਦੱਸ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਦਾ ਹੈ ਪਰ ਤਾਨਾਸ਼ਾਹੀ ਸਰਕਾਰਾਂ ਨੇ ਨਹੰੁ-ਮਾਸ ਦੇ ਰਿਸ਼ਤੇ ਕਿਸਾਨਾਂ ਅਤੇ ਆੜ੍ਹਤੀਆਂ ਦਾ ਅਕਸ ਵਿਗਾੜ ਕੇ ਇਨ੍ਹਾਂ ਨੂੰ ਆਪਸੀ ਦੁਸ਼ਮਣ ਬਣਾ ਦਿੱਤਾ ਹੈ | ਇਸ ਮੌਕੇ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਮਨਰੇਗਾ ਕਰਮਚਾਰੀ ਜੋ ਕਿ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਹਨ, ਵਲੋਂ ਆਪਣੀ ਬਲਾਕ ਯੂਨੀਅਨ ਵਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਰਾਹੀਂ ਪਾਰਟੀ ਪ੍ਰਧਾਨ ਐਮ.ਪੀ. ਭਗਵੰਤ ਮਾਨ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ: ਸਾਧੂ ਸਿੰਘ, ਵਿਧਾਇਕ ਜਗਰਾਉਂ ਬੀਬੀ ਸਰਬਜੀਤ ਕੌਰ ਮਾਣੰੂਕੇ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਹਿੰਮਤਪੁਰਾ, ਪ੍ਰਧਾਨ ਪੰਜਾਬ ਵਪਾਰ ਮੰਡਲ ਨੀਨਾ ਗੁਪਤਾ, ਨਵਦੀਪ ਸਿੰਘ ਸੰਘਾ, ਪਿਆਰਾ ਸਿੰਘ ਬੱਧਨੀ ਕਲਾਂ, ਵਰਿੰਦਰ ਕੁਮਾਰ ਮਧੇਕੇ, ਸੁੱਖੀ ਰਾਊਕੇ ਕਲਾਂ, ਗੁਰਵਿੰਦਰ ਸਿੰਘ ਡਾਲਾ, ਜਗਵੰਤ ਸਿੰਘ ਬੈਂਸ, ਪ੍ਰਧਾਨ ਇਕੱਤਰ ਸਿੰਘ ਮਾਣੂੰਕੇ, ਸੇਠ ਹਰਬੰਸ ਲਾਲ ਭਾਗੀਕੇ, ਕਿਰਤ ਸਿੰਗਲਾ, ਡਾ. ਬਿੰਦਰ ਦੀਨਾ, ਹਨੀ ਸੈਦੋਕੇ, ਬਾਦਲ ਹਿੰਮਤਪੁਰਾ, ਸਰਪੰਚ ਬੂਟਾ ਸਿੰਘ ਬਿਲਾਸਪੁਰ, ਜੱਸੀ ਸੈਦੋਕੇ, ਗੁਰਜੰਟ ਸਿੰਘ ਚੂਹੜਚੱਕ, ਗੁਰਪ੍ਰੀਤ ਸਿੰਘ, ਸਨੀ ਦੀਦਾਰੇਵਾਲਾ, ਅਮਰੀਕ ਲੋਪੋ, ਤਰਸੇਮ ਚੰਦ ਭਦੌੜ, ਟੀਨੂੰ ਆਰੇ ਵਾਲਾ, ਗੈਰੀ ਵੜਿੰਗ ਆਦਿ ਪਾਰਟੀ ਆਗੂਆਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਹਲਕੇ ਦੇ ਲੋਕ ਹਾਜ਼ਰ ਸਨ |

ਹਾਈਵੇ ਮਾਰਗ 'ਤੇ ਮਕਾਨ ਢਾਹੁੰਦੇ ਵਿਅਕਤੀ ਦੀ ਕੰਧ ਡਿੱਗਣ ਨਾਲ ਮੌਤ

ਮੋਗਾ, 19 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਬੀਤੇ ਦਿਨ ਜਲੰਧਰ ਬਰਨਾਲਾ ਬਣ ਰਹੇ ਹਾਈਵੇ ਮਾਰਗ 'ਤੇ ਘਰ ਢਾਹ ਰਹੇ ਇਕ ਵਿਅਕਤੀ ਦੀ ਕੰਧ ਡਿੱਗਣ ਨਾਲ ਮੌਤ ਹੋਣ ਦਾ ਸਮਾਚਾਰ ਹੈ ਜਦ ਕਿ ਇਸੇ ਮਾਮਲੇ ਵਿਚ ਉਸ ਦਾ ਦੂਸਰਾ ਸਾਥੀ ਜ਼ਖ਼ਮੀ ਹਾਲਤ ਵਿਚ ਜੇਰੇ ਇਲਾਜ ਹੈ | ...

ਪੂਰੀ ਖ਼ਬਰ »

ਪੀ.ਐਸ.ਯੂ. ਤੇ ਨੌਜਵਾਨ ਭਾਰਤ ਸਭਾ ਨੇ ਪ੍ਰਸ਼ਾਸਨ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਸਟੂਡੈਂਟ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਰੀਗਲ ਸਿਨੇਮਾ ਮੋਗਾ ਵਿਖੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਭਰੋਸੇ ਵਿਚ ਲਏ ਬਿਨਾਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ

ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)- ਲੋਕ ਇਨਸਾਫ ਪਾਰਟੀ ਬਲਾਕ ਧਰਮਕੋਟ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਅੱਜ ਸ਼ਹੀਦ ਊਧਮ ਸਿੰਘ ਚੌਕ ਧਰਮਕੋਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਸ ਮੂੰਹਾਂ ਵਾਲਾ ਪੁਤਲਾ ਫੂਕਿਆ ਗਿਆ | ਪਾਰਟੀ ...

ਪੂਰੀ ਖ਼ਬਰ »

ਜੇਕਰ ਕੋਈ ਡੀਲਰ ਅਣ-ਅਧਿਕਾਰਤ ਖੇਤੀ ਸਮੱਗਰੀ ਦੀ ਵਿੱਕਰੀ ਕਰਦਾ ਫੜਿਆ ਗਿਆ ਤਾਂ ਕਾਨੂੰਨੀ ਕਾਰਵਾਈ ਹੋਵੇਗੀ-ਡਾ: ਬਰਾੜ

ਮੋਗਾ, 19 ਸਤੰਬਰ (ਜਸਪਾਲ ਸਿੰਘ ਬੱਬੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਕਿਸਾਨਾਂ ਦੇ ਹਿਤ ਵਿਚ ਮੋਗਾ ਜ਼ਿਲ੍ਹੇ ਦੇ ਖਾਦ ਬੀਜ ਅਤੇ ਕੀੜੇਮਾਰ ਦਵਾਈਆਂ ਦੀ ਕੁਆਲਿਟੀ ਕੰਟਰੋਲ ਦੀ ਜ਼ੰੁਮੇਵਾਰੀ ਮੋਗਾ ਜ਼ਿਲ੍ਹੇ ਦੇ ਤਜਰਬੇਕਾਰ ਖੇਤੀ ਅਧਿਕਾਰੀ ਸਟੇਟ ...

ਪੂਰੀ ਖ਼ਬਰ »

ਫਿਲਫੌਟ ਦੇ ਸੁਖਮਨ ਸੂਦ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਅੱਜ ਸਮੁੱਚੇ ਪੰਜਾਬ 'ਚ ਕੀਤੇ ਜਾਣਗੇ ਰੋਸ ਮਾਰਚ ਮਗਨਰੇਗਾ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਬਲਾਕ ਪੱਧਰ 'ਤੇ ਪੂਰੇ ਪੰਜਾਬ ਵਿਚ ਧਰਨੇ 'ਤੇ ਬੈਠੇ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਸਿਖਰ 'ਤੇ ਪੁੱਜ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਬਲਾਕ ਪੱਧਰ 'ਤੇ ਪੂਰੇ ਪੰਜਾਬ ਵਿਚ ਧਰਨੇ 'ਤੇ ਬੈਠੇ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਸਿਖਰ 'ਤੇ ਪੁੱਜ ...

ਪੂਰੀ ਖ਼ਬਰ »

ਜ਼ਮੀਨਦੋਜ਼ ਪਾਈਪ ਲਾਈਨ ਪ੍ਰੋਜੈਕਟ ਲੋਕਾਂ ਲਈ ਬਣਿਆ ਸਿਰਦਰਦੀ

ਸਮਾਧ ਭਾਈ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਨਿਹਾਲ ਸਿੰਘ ਵਾਲਾ ਅਤੇ ਹਲਕਾ ਬਾਘਾ ਪੁਰਾਣਾ ਦੇ ਪਿੰਡਾਂ ਨੂੰ ਸ਼ੁੱਧ ਪਾਣੀ ਦੇਣ ਲਈ ਧੀਮੀ ਗਤੀ ਨਾਲ ਵਿਛਾਈ ਜਾ ਰਹੀ ਪਾਇਪ ਲਾਈਨ (ਦੌਧਰ ਪ੍ਰੋਜੈਕਟ) ਕਈ ਪਿੰਡਾਂ 'ਚ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ...

ਪੂਰੀ ਖ਼ਬਰ »

ਭਾਜਪਾ ਦੇ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਜ਼ੈਲਦਾਰ ਦੀ ਅਗਵਾਈ ਹੇਠ ਵਰਕਰਾਂ ਅਤੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਬਿਰਧ ਆਸ਼ਰਮ ਚੰਦ ਪੁਰਾਣਾ ਵਿਖੇ ਮਨਾਇਆ | ...

ਪੂਰੀ ਖ਼ਬਰ »

ਸੰਤ ਮੀਹਾਂ ਸਿੰਘ ਸਕੂਲ ਦੀ ਟੀਮ ਵਲੋਂ ਖੇਡਾਂ 'ਚ ਵਧੀਆ ਪ੍ਰਦਰਸ਼ਨ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਇਲਾਕੇ ਦੀ ਨਾਮਵਰ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀ. ਸੈਕੰ. ਸਕੂਲ ਰਾਜੇਆਣਾ ਜੋ ਕਿ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ ਦੀ ਰਹਿਨੁਮਾਈ ਹੇਠ ਚੱਲ ਰਹੀ ਹੈ, ਦੇ ਵਿਦਿਆਰਥੀਆਂ ਨੇ ਮੱਲੀਆਂ ਕਲਾਂ ਵਿਖੇ ਕਰਵਾਈਆਂ ...

ਪੂਰੀ ਖ਼ਬਰ »

ਸੇਖਾ ਕਲਾਂ ਦੇ ਬਾਬਾ ਰੁੱਖੜ ਦਾਸ ਯਾਦਗਾਰੀ ਮੇਲੇ 'ਚ ਵੱਡੀ ਗਿਣਤੀ 'ਚ ਸੰਗਤ ਪੁੱਜੀ

ਠੱਠੀ ਭਾਈ, 19 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਅਤੇ ਠੱਠੀ ਭਾਈ ਦੀ ਹੱਦ 'ਤੇ ਸਥਿਤ ਬਾਬਾ ਰੁੱਖੜ ਦਾਸ ਜੀ ਦੇ ਸਥਾਨ 'ਤੇ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਜੋੜ ਮੇਲਾ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਵਿਅਕਤੀ ਅਦਾਲਤ ਵਲੋਂ ਬਰੀ

ਮੋਗਾ, 19 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਮੀਤ ਸੂਦ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਵਿਅਕਤੀ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਜਾਣਕਾਰੀ ਮੁਤਾਬਿਕ 17 ...

ਪੂਰੀ ਖ਼ਬਰ »

ਸੈਂਚੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ-ਸਰਪੰਚ ਮੱਲ ਕੇ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਕੁਲਦੀਪ ਸਿੰਘ ਮੱਲ ਕੇ ਵਲੋਂ ਨੇੜਲੇ ਪਿੰਡ ਰਾਜੇਆਣਾ ਵਿਖੇ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਗੁਰਪ੍ਰੀਤ ਸਿੰਘ ਮੱਲ ਕੇ, ਸਿਕੰਦਰ ਸਿੰਘ ਮੱਲ ਕੇ, ਜਸਵੰਤ ਸਿੰਘ ਮੱਲ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੇ ਬਰਸੀ ਸਮਾਗਮ ਸਬੰਧੀ ਅਖੰਡ ਪਾਠਾ ਦੀ 11ਵੀਂ ਲੜੀ ਆਰੰਭ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਜੈ ਸਿੰਘ ਵਾਲਾ ਸੜਕ 'ਤੇ ਸਥਿਤ ਗਊਸ਼ਾਲਾ ਵਿਖੇ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ਮਹੇਸ਼ ਮੁਨੀ ਜੀ ਬੋਰੇ ਵਾਲੇ ਮਹਾਂਪੁਰਸ਼ਾਂ ਦੀ ਪਵਿੱਤਰ ਯਾਦ ਵਿਚ ਬਰਸੀ ਸਮਾਗਮ ਕਰਵਾਉਣ ਸਬੰਧੀ ਅਖੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਦੀ ਅਪੀਲ

ਠੱਠੀ ਭਾਈ, 19 ਸਤੰਬਰ (ਜਗਰੂਪ ਸਿੰਘ ਮਠਾੜੂ)-ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ, ਬਲਾਕ ਖੇਤੀ ਅਫਸਰ ਡਾ: ਜਰਨੈਲ ਸਿੰਘ ਬਰਾੜ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਘਾ ਪੁਰਾਣਾ ਦੇ ਖੇਤੀ ਅਧਿਕਾਰੀ ਡਾ: ਮਨਦੀਪ ...

ਪੂਰੀ ਖ਼ਬਰ »

ਪੰਜਾਬ ਅੰਦਰ ਚੱਲ ਰਹੇ ਭਿ੍ਸ਼ਟਾਚਾਰ ਤੋਂ ਮੁਕਤੀ ਦਿਵਾਉਣ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਇਕੱਠੇ ਹੋਣ ਦੀ ਲੋੜ- ਭਗਵੰਤ ਮਾਨ

ਨਿਹਾਲ ਸਿੰਘ ਵਾਲਾ, ਬਿਲਾਸਪੁਰ 19 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗਾਹਲਾ)-ਪੰਜਾਬ ਦੀ ਕਿਸਾਨੀ ਦੀ ਦਿਨ-ਬਦਿਨ ਹੋ ਰਹੀ ਮਾੜੀ ਹਾਲਤ ਕਾਰਨ ਕਿਸਾਨ ਅਤੇ ਕਿਸਾਨੀ 'ਤੇ ਨਿਰਭਰ ਸਾਰੇ ਵਰਗ ਵੀ ਮੰਦੀ ਦੀ ਮਾਰ ਹੇਠ ਆ ਰਹੇ ਹਨ | ਜਿਸ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਬਜ਼ੁਰਗਾਂ ਨੂੰ ਵੰਡੇ ਫਲ ਭਾਜਪਾ ਦੇ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਜ਼ੈਲਦਾਰ ਦੀ ਅਗਵਾਈ ਹੇਠ ਵਰਕਰਾਂ ਅਤੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਬਿਰਧ ਆਸ਼ਰਮ ਚੰਦ ਪੁਰਾਣਾ ਵਿਖੇ ਮਨਾਇਆ | ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਪੋਸ਼ਣ ਅਭਿਆਨ ਸਬੰਧੀ ਸੈਮੀਨਾਰ ਲਗਾਇਆ

ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ)- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਅਧੀਨ ਐਨ.ਐਸ.ਐਸ. ਵਲੰਟੀਅਰਾਂ ਵਲੋਂ ਕੋਟ ਈਸੇ ਖਾਂ ਦੇ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਵਿਖੇ ਪੋਸ਼ਣ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਮੇਟੀ ਮੋਗਾ ਵਲੋਂ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ-ਬਾਂਸਲ, ਚਾਵਲਾ

ਮੋਗਾ, 19 ਸਤੰਬਰ (ਰਾਜੇਸ਼ ਕੋਛੜ)-ਦੁਸਹਿਰਾ ਕਮੇਟੀ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੂਮਧਾਮ ਨਾਲ ਦੁਸਹਿਰਾ ਮਨਾਇਆ ਜਾਵੇਗਾ ਜਿਸ ਦੇ ਸਬੰਧ ਵਿਚ ਅੱਜ ਦੁਸਹਿਰੇ ਸਬੰਧੀ ਕਮੇਟੀ ਵਲੋਂ ਸਮਾਗਮ ਸਬੰਧੀ ਇਕ ਸੱਦਾ ਪੱਤਰ ਜਾਰੀ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਆੜ੍ਹਤੀ ਸਤੀਸ਼ ਕੁਮਾਰ ਨੂੰ ਸਦਮਾ, ਭਰਾ ਦਾ ਦਿਹਾਂਤ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਸਮਾਜ ਸੇਵੀ ਤੇ ਆੜ੍ਹਤੀ ਸਤੀਸ਼ ਕੁਮਾਰ ਨੂੰ ਉਸ ਵਲੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾਤਾ ਉੱਘੇ ਸਮਾਜ ਸੇਵੀ ਸੁਨੀਲ ਅਰੋੜਾ (ਪੱਪੀ) ਕੁਝ ਚਿਰ ਬਿਮਾਰ ਰਹਿਣ ਪਿੱਛੋਂ ਸਦੀਵੀਂ ਵਿਛੋੜਾ ਦੇ ਗਏ, ਉਹ 45 ਵਰਿ੍ਹਆਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਲਈ ਲੋਕਾਂ ਅੰਦਰ ਭਾਰੀ ਉਤਸ਼ਾਹ-ਚੇਅਰਮੈਨ ਖਣਮੁੱਖ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ੋਨ ਵਾਈਸ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੀਤ ਪ੍ਰਧਾਨ ਅਰਵਿੰਦਰ ਸਿੰਘ ਪੱਪੀ ਸੰਗਤਪੁਰਾ ਦੇ ਘਰ ...

ਪੂਰੀ ਖ਼ਬਰ »

19 ਤੋਂ 28 ਸਤੰਬਰ ਤੱਕ ਸ਼ਹੀਦੀ ਪਾਰਕ ਵਿਖੇ ਹੋਵੇਗੀ ਸ੍ਰੀ ਰਾਮ ਲੀਲਾ

ਮੋਗਾ, 19 ਸਤੰਬਰ (ਰਾਜੇਸ਼ ਕੋਛੜ)- ਸੀਤਾ ਸਵੰਬਰ ਕਲਾ ਕੇਂਦਰ ਵਲੋਂ ਭਗਵਾਨ ਰਾਮ ਦੇ ਜੀਵਨ ਸਬੰਧੀ ਨੌਜਵਾਨ ਪੀੜ੍ਹੀ ਨੂੰ ਜਾਣੰੂ ਕਰਵਾਉਣ ਲਈ 19 ਤੋਂ 28 ਸਤੰਬਰ ਤੱਕ ਸ਼ਹੀਦੀ ਪਾਰਕ ਮੋਗਾ ਵਿਖੇ ਸ੍ਰੀ ਰਾਮ ਲੀਲ੍ਹਾ ਕਰਵਾਈ ਜਾਵੇਗੀ | ਚੇਅਰਮੈਨ ਨਵੀਨ ਸਿੰਗਲਾ, ਪ੍ਰਧਾਨ ...

ਪੂਰੀ ਖ਼ਬਰ »

ਸੁਨੀਲ ਅਰੋੜਾ ਪੱਪੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਅੰਤਿਮ ਵਿਦਾਇਗੀ ਸਮਾਜ ਸੇਵੀ ਤੇ ਆੜ੍ਹਤੀ ਸਤੀਸ਼ ਕੁਮਾਰ ਨੂੰ ਸਦਮਾ, ਭਰਾ ਦਾ ਦਿਹਾਂਤ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਸਮਾਜ ਸੇਵੀ ਤੇ ਆੜ੍ਹਤੀ ਸਤੀਸ਼ ਕੁਮਾਰ ਨੂੰ ਉਸ ਵਲੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾਤਾ ਉੱਘੇ ਸਮਾਜ ਸੇਵੀ ਸੁਨੀਲ ਅਰੋੜਾ (ਪੱਪੀ) ਕੁਝ ਚਿਰ ਬਿਮਾਰ ਰਹਿਣ ਪਿੱਛੋਂ ਸਦੀਵੀਂ ਵਿਛੋੜਾ ਦੇ ਗਏ, ਉਹ 45 ਵਰਿ੍ਹਆਂ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਸੰਤ ਬਾਬਾ ਖੇਮ ਦਾਸ ਦੀ ਬਰਸੀ 'ਚ ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਬ੍ਰਹਮ ਗਿਆਨੀ ਬ੍ਰਹਮਲੀਨ 108 ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਵਲੋਂ ਅਰੰਭੇ ਹੋਏ ਮਿਸ਼ਨ ਨੂੰ ਅੱਗੇ ਤੋਰਦਿਆਂ ਹੋਇਆਂ ਵਿਵੇਕ ਆਸ਼ਰਮ ਜਲਾਲ ਵਿਖੇ ਆਸ਼ਰਮ ਦੇ ਮੁੱਖ ਸੰਚਾਲਕ 108 ਸਵਾਮੀ ਬ੍ਰਹਮ ਮੁਨੀ ਜਲਾਲ ਵਾਲਿਆਂ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਤਰਨਪ੍ਰੀਤ ਕੌਰ ਦਾ ਲਗਵਾਇਆ ਕੈਨੇਡਾ ਦੇ ਕਾਲਜ ਦਾ ਵੀਜ਼ਾ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੀ ਵਿਦਿਆਰਥਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ

ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)- ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਲੋਪੋ ਵਿਖੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪਲੇਅਵੇਅ ਦੇ ਬੱਚਿਆਂ ਦੀਆਂ ਕੁਝ ਨਿੱਕੀਆਂ-ਨਿੱਕੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਬੱਚਿਆਂ ਨੇ ਰੋਟੀ ਖਾਣ ਦੇ ਸਹੀ ਤੌਰ-ਤਰੀਕੇ, ਸਹੀ ਤੁਰਨ ਦਾ ਸਲੀਕਾ, ਹੱਥਾਂ ਦੀ ...

ਪੂਰੀ ਖ਼ਬਰ »

ਚਰਨਜੀਤ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਰੋਹ

ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)- ਸਥਾਨਕ ਸ਼ਹਿਰ ਦੇ ਕਾਂਗਰਸੀ ਆਗੂ ਸੰਦੀਪ ਸਿੰਘ ਸੰਧੂ ਦੀ ਦਾਦੀ, ਪ੍ਰੇਮ ਸਿੰਘ, ਤੇਜਪਾਲ ਸਿੰਘ, ਜਸਬੀਰ ਸਿੰਘ ਦੇ ਮਾਤਾ ਚਰਨਜੀਤ ਕੌਰ ਸੰਧੂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼ਰਧਾਂਜਲੀ ਸਮਾਰੋਹ ...

ਪੂਰੀ ਖ਼ਬਰ »

ਧਾਰਮਿਕ ਤੇ ਰਾਜਨੀਤਿਕ ਨੁਮਾਇੰਦਿਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ ਚਰਨਜੀਤ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਰੋਹ

n ਮਾਤਾ ਚਰਨਜੀਤ ਕੌਰ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦੇ ਹੋਏ ਵਿਧਾਇਕ ਸੁਖਜੀਤ ਸਿੰਘ ਤੇ ਹੋਰ | ਤਸਵੀਰਾਂ: ਪਰਮਜੀਤ ਸਿੰਘ ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)- ਸਥਾਨਕ ਸ਼ਹਿਰ ਦੇ ਕਾਂਗਰਸੀ ਆਗੂ ਸੰਦੀਪ ਸਿੰਘ ਸੰਧੂ ਦੀ ਦਾਦੀ, ਪ੍ਰੇਮ ਸਿੰਘ, ਤੇਜਪਾਲ ਸਿੰਘ, ਜਸਬੀਰ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਪਰਿੰਗ ਫ਼ੀਲਡ ਸਕੂਲ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਦੁਆਰਾ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)- ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸ੍ਰੀ ਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ...

ਪੂਰੀ ਖ਼ਬਰ »

ਘਰ ਦਾ ਸਾਮਾਨ ਚੋਰੀ ਕਰਨ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 19 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸ਼ੈਂਬਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਚਕਰ ਰੋਡ ਮੀਨੀਆ ਨੇ ਥਾਣਾ ਬੱਧਨੀ ਕਲਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 11 ਤੇ 12 ਸਤੰਬਰ ਦੀ ਦਰਮਿਆਨੀ ਰਾਤ ਨੂੰ ਨਛੱਤਰ ਸਿੰਘ ਉਰਫ਼ ਕਾਨਾ, ਸਿਮਰਨਜੀਤ ਸਿੰਘ ਉਰਫ਼ ਸੰਮੂ ਤੇ ਜੱਗਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀਆਂ ਬਲਾਕ ਪੱਧਰੀ ਖੇਡਾਂ 23 ਤੋਂ 25 ਤੱਕ

ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)- ਪ੍ਰਾਇਮਰੀ ਸਕੂਲ ਬਲਾਕ-1 ਦੀਆਂ ਬਲਾਕ ਪੱਧਰੀ ਖੇਡਾਂ ਸਬੰਧੀ ਮੀਟਿੰਗ ਪ੍ਰਾਇਮਰੀ ਸਕੂਲ ਬੱਡੂਵਾਲ ਵਿਖੇ ਹੋਈ | ਸੀ.ਐਚ.ਟੀ. ਰਣਜੀਤ ਸਿੰਘ ਨੇ ਦੱਸਿਆ ਕਿ ਇਹ ਖੇਡਾਂ 23, 24, 25 ਸਤੰਬਰ ਨੂੰ ਪਿੰਡ ਬੱਡੂਵਾਲ ਵਿਖੇ ਕਰਵਾਈਆਂ ਜਾਣਗੀਆਂ | ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜ਼ਿਲੇ੍ਹ ਦੇ ਥਾਣਾ ਮੁਖੀਆਂ ਦੇ ਤਬਾਦਲੇ

ਨਿਹਾਲ ਸਿੰਘ ਵਾਲਾ, 19 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਵਲੋਂ ਪੁਲਿਸ ਵਿਭਾਗ ਵਿਚ ਰੱਦੋ-ਬਦਲ ਕਰਦਿਆਂ ਜ਼ਿਲੇ੍ਹ ਦੇ ਕੁੱਝ ਥਾਣਾ ਮੁਖੀਆਂ ਅਤੇ ਪੁਲਿਸ ਚੌਾਕੀਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਹਨ | ਸੂਤਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 529 ਯੋਗ ਨੌਜਵਾਨਾਂ ਦੀ ਕੀਤੀ ਗਈ ਚੋਣ ਸਰਕਾਰ ਵਲੋਂ 'ਘਰ ਘਰ ਨੌਕਰੀ' ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਏ ਜਾ ਰਹੇ ਨੇ ਰੋਜ਼ਗਾਰ ਮੇਲੇ-ਵਿਧਾਇਕ ਹਰਜੋਤ

n ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਵਿਧਾਇਕ ਹਰਜੋਤ ਕਮਲ | ਨਾਲ ਹਨ ਡਾ: ਮਾਲਤੀ ਥਾਪਰ, ਚੇਅਰਮੈਨ ਵਿਨੋਦ ਬਾਂਸਲ ਤੇ ਹੋਰ | ਤਸਵੀਰ: ਹਰਜੀਤ ਸਿੰਘ/ਜਸਪਾਲ ਸਿੰਘ ਬੱਬੀ ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ 'ਘਰ ਘਰ ...

ਪੂਰੀ ਖ਼ਬਰ »

ਭਾਗਪੁਰ ਗਗੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਆਗੂਆਂ-ਵਰਕਰਾਂ ਦੀ ਮੀਟਿੰਗ

ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜਦ ਆਪਣੇ ਹਮਾਇਤੀਆਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਜੰਟ ਸਿੰਘ ਕੱਟੂ ਪੀ.ਏ., ਦਲਜੀਤ ਸਿੰਘ ਘੋਲੀਆ ਯੂਥ ਪ੍ਰਧਾਨ, ਹਰਮੇਲ ਸਿੰਘ ਮਟਵਾਣੀ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਵਿਖੇ ਧਾਰਾ 370 ਤੋੜ ਕੇ ਲੋਕ ਆਜ਼ਾਦੀ ਦਾ ਘਾਣ ਕੀਤਾ ਜਾ ਰਿਹੈ- ਮਾਨ ਭਾਗਪੁਰ ਗਗੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਆਗੂਆਂ-ਵਰਕਰਾਂ ਦੀ ਮੀਟਿੰਗ

n ਪਿੰਡ ਭਾਗਪੁਰ ਗਗੜਾ ਵਿਖੇ ਸੰਬੋਧਨ ਕਰਦੇ ਹੋਏ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਹਾਜ਼ਰ ਪਿੰਡ ਵਾਸੀ | ਤਸਵੀਰਾਂ: ਯਸ਼ਪਾਲ ਗੁਲਾਟੀ ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

12 ਜ਼ੋਨਾਂ ਨੂੰ ਹਰਾ ਕੇ ਬਾਸਕਟਬਾਲ 'ਚ ਚੈਂਪੀਅਨ ਬਣਿਆ ਕੇ.ਪੀ.ਐਸ. ਸਕੂਲ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੇ 12 ਜ਼ੋਨਾਂ ਨੂੰ ਹਰਾ ਕੇ ਬਾਸਕਟਬਾਲ ਵਿਚ ਚੈਂਪੀਅਨ ਬਣੀ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਦਾ ਸਕੂਲ ਪੁੱਜਣ 'ਤੇ ਸੁਆਗਤ ਕੀਤਾ ਗਿਆ | ਇਸ ਮੌਕੇ ਟੀਮ ਦੇ ਹਰ ਮੈਂਬਰ ਨੇ ਆਪਣੇ ਅਨੁਭਵ ...

ਪੂਰੀ ਖ਼ਬਰ »

12 ਜ਼ੋਨਾਂ ਨੂੰ ਹਰਾ ਕੇ ਬਾਸਕਟਬਾਲ 'ਚ ਚੈਂਪੀਅਨ ਬਣਿਆ ਕੇ.ਪੀ.ਐਸ. ਸਕੂਲ

n ਬਾਸਕਟਬਾਲ ਵਿਚ ਚੈਂਪੀਅਨ ਬਣੀ ਕਿਚਲੂ ਸਕੂਲ ਦੀ ਟੀਮ ਚੇਅਰਮੈਨ ਸੁਨੀਲ ਗਰਗ, ਡੀਨ ਮਲਕੀਤ ਸਿੰਘ ਨਾਲ | ਅਜੀਤ ਤਸਵੀਰ ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੇ 12 ਜ਼ੋਨਾਂ ਨੂੰ ਹਰਾ ਕੇ ਬਾਸਕਟਬਾਲ ਵਿਚ ਚੈਂਪੀਅਨ ਬਣੀ ਡਾ. ਸੈਫੂਦੀਨ ਕਿਚਲੂ ਪਬਲਿਕ ...

ਪੂਰੀ ਖ਼ਬਰ »

ਮਹਿੰਦਰ ਸਿੰਘ ਸੇਖੋਂ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ, 19 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਟਕਸਾਲੀ ਕਾਂਗਰਸੀ ਪਰਿਵਾਰ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਵਾਇਸ ਚੇਅਰਮੈਨ ਦਰਸ਼ਨ ਸਿੰਘ ਸੇਖੋਂ, ਬਲਵੀਰ ਸਿੰਘ, ਮੇਜਰ ਸਿੰਘ ਆੜ੍ਹਤੀਆਂ, ਭੋਲਾ ਸਿੰਘ, ਬਲਵੀਰ ਸਿੰਘ, ਬੰਤਾ ਸਿੰਘ ਦੇ ਚਾਚਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ੍ਹ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਸੂਬਾ ਕਮੇਟੀ ਆਗੂ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਮਨਾਉਣ ਲਈ ਰੈਲੀਆਂ ਤੇ ਮੁਜ਼ਾਹਰਿਆਂ ਵਾਸਤੇ ਇੰਚਾਰਜ ਨਿਯੁਕਤ ਕੀਤੇ

ਮੋਗਾ, 19 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਕਮੇਟੀ ਦੇ ਪ੍ਰਧਾਨ ਠਾਕੁਰ ਸਿੰਘ, ਜਨਰਲ ਸਕੱਤਰ ਲਾਲ ਸਿੰਘ ਢਿੱਲੋਂ ਤੇ ਪ੍ਰੈੱਸ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਸਾਂਝੀ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਕੈਨੇਡਾ ਸਟੱਡੀ ਵੀਜ਼ਾ ਤੇ ਓਪਨ ਵਰਕ ਪਰਮਿਟ 'ਚ ਮੋਹਰੀ-ਡੱਲਾ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਆਪਣੀਆਂ ਵੀਜ਼ਾ ਤੇ ਆਈਲਟਸ ਦੀਆਂ ਸੇਵਾਵਾਂ ਦੇ ਨਾਲ ਪੰਜਾਬ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਸਟੱਡੀ ਵੀਜ਼ੇ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਤਾਇਕਵਾਂਡੋ ਦੇ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)-ਬੀਤੇ ਦਿਨੀਂ ਪੰਜਾਬ ਸਕੂਲ ਖੇਡਾਂ ਅਧੀਨ ਤਾਇਕਵਾਂਡੋ ਦੇ ਮੁਕਾਬਲੇ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੀਆਂ 4 ਵਿਦਿਆਰਥਣਾਂ ਨੇ ਅੰਡਰ-17 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX