ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  29 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  46 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 5 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 5 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 6 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 7 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 8 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 1 hour ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  11 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  56 minutes ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਿਰੋਜ਼ਪੁਰ 'ਚ ਫ਼ਿਰ ਦਿਨ-ਦਿਹਾੜੇ ਚਲੀਆਂ ਗੋਲੀਆਂ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ 'ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਦੇ ਚਲਦਿਆਂ ਅੱਜ ਫਿਰ ਇਕ ਕਾਲਜ ਦੇ ਬਾਹਰ ਦਿਨ-ਦਿਹਾੜੇ ਗੋਲੀ ਚੱਲ ਗਈ | ਸਥਾਨਕ ਆਰ.ਐੱਸ.ਡੀ ਕਾਲਜ ਦੇ ਬਾਹਰ ਨੌਜਵਾਨਾਂ ਦੀ ਚੱਲ ਰਹੀ ਬਹਿਸ ਦੌਰਾਨ ਇਕ ਧੜੇ ਵਲੋਂ ਸ਼ਰੇਆਮ ਚਲਾਈਆਂ ਗੋਲੀਆਂ ਨਾਲ ਕਾਂਗਰਸੀ ਸਰਪੰਚ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ, ਜਦਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ¢ ਜ਼ਖਮੀ ਸਰਪੰਚ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਪਿੰਡ ਮਸਤੇ ਕੇ ਥਾਣਾ ਆਰਿਫ਼ ਕੇ ਵਜੋਂ ਹੋਈ ਹੈ | ਵਾਰਦਾਤ ਤੋਂ ਬਾਅਦ ਡੀ.ਐੱਸ.ਪੀ ਗੁਰਦੀਪ ਸਿੰਘ, ਥਾਣਾ ਸਿਟੀ ਮੁਖੀ ਜਤਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਤੇ ਘਟਨਾ ਦਾ ਜਾਇਜ਼ਾ ਲਿਆ | ਪੁਲਿਸ ਵਲੋਂ ਮੌਕਾ ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ | ਥਾਣਾ ਸਿਟੀ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੜਤਾਲ ਵਿਚ ਸਾਹਮਣੇ ਆਇਆ ਕਿ ਆਰ.ਐੱਸ.ਡੀ ਕਾਲਜ ਦੇ ਬਾਹਰ ਨੌਜਵਾਨਾਂ ਦੇ ਦੋ ਧੜਿਆਂ ਵਿਚ ਬਹਿਸ ਚੱਲ ਰਹੀ ਸੀ ਜਿਨ੍ਹਾਂ ਵਿਚ ਜ਼ਖਮੀ ਸਰਪੰਚ ਦਾ ਪੁੱਤਰ ਵੀ ਸ਼ਾਮਲ ਸੀ ਤਾਂ ਇਸ ਦੌਰਾਨ ਇਕ ਧਿਰ ਵਲੋਂ ਸ਼ਰੇਆਮ ਗੋਲੀ ਚਲਾ ਦਿੱਤੀ ਗਈ ਜੋ ਸਰਪੰਚ ਅੰਗਰੇਜ਼ ਸਿੰਘ ਦੇ ਵੱਜੀ | ਉਨ੍ਹਾਂ ਦੱਸਿਆ ਕਿ ਜ਼ਖਮੀ ਸਰਪੰਚ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਪੁਲਿਸ ਕਾਰਵਾਈ ਅਮਲ'ਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ ਫੁਟੇਜ਼ ਤੋਂ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਸਿਵਲ ਹਸਪਤਾਲ 'ਚ ਡਾਕਟਰਾਂ ਦੀ ਅਣਹੋਂਦ ਕਾਰਨ ਜ਼ਖਮੀ ਨੂੰ ਕੀਤਾ ਰੈਫ਼ਰ
ਫ਼ਿਰੋਜ਼ਪੁਰ ਸ਼ਹਿਰ 'ਚ ਅੱਜ ਚੱਲੀ ਗੋਲੀ ਨਾਲ ਜ਼ਖਮੀ ਹੋਏ ਸਰਪੰਚ ਅੰਗਰੇਜ਼ ਸਿੰਘ ਦੇ ਇਲਾਜ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਡਾਕਟਰਾਂ ਦੀ ਅਣਹੋਂਦ ਕਾਰਨ ਮੈਡੀਕਲ ਕਾਲਜ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ | ਡਿਊਟੀ 'ਤੇ ਮੌਜੂਦ ਡਾਕਟਰ ਹਰਿੰਦਰ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ 'ਚ ਸਰਜਨ ਤੇ ਆਰਥੋ (ਹੱਡੀਆਂ ਦੇ ਮਾਹਿਰ) ਡਾਕਟਰ ਨਾ ਹੋਣ ਕਾਰਨ ਮਰੀਜ਼ ਦਾ ਉਚਿੱਤ ਇਲਾਜ ਸੰਭਵ ਨਾ ਹੋਣ ਕਾਰਨ ਇਸ ਨੂੰ ਰੈਫ਼ਰ ਕੀਤਾ ਗਿਆ ਹੈ |
ਨਿੱਤ ਦਿਨ ਵਾਪਰ ਰਹੇ ਗੋਲੀ ਕਾਂਡ ਕਾਰਨ ਸ਼ਹਿਰ ਵਾਸੀਆਂ 'ਚ ਦਹਿਸ਼ਤ
ਨਿੱਤ ਦਿਹਾੜੇ ਵਾਪਰ ਰਹੀਆਂ ਕਤਲ, ਚੋਰੀਆਂ, ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਨਾਲ ਸ਼ਹਿਰ ਵਾਸੀਆਂ ਅੰਦਰ ਭਾਰੀ ਸਹਿਮ ਪਾਇਆ ਜਾਣ ਲੱਗਾ ਹੈ | ਸ਼ਹਿਰੀ ਖੇਤਰ 'ਚ ਸਤੰਬਰ ਮਹੀਨੇ ਦੌਰਾਨ ਹੀ ਪਹਿਲਾਂ ਦੋ ਦਿਨ ਲਗਾਤਾਰ ਗੋਲੀ ਚੱਲਣ ਦੀਆਂ ਘਟਨਾਵਾਂ ਉਪਰੰਤ ਬੀਤੇ ਸ਼ੁੱਕਰਵਾਰ ਤੇਜ਼ਧਾਰ ਹਥਿਆਰਾਂ ਨਾਲ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਦੇ ਕਤਲ ਤੋਂ ਭੈਭੀਤ ਹੋਏ ਸ਼ਹਿਰ ਵਾਸੀ ਅੱਜ ਫਿਰ ਹੋਏ ਗੋਲੀ ਕਾਂਡ ਨਾਲ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ |

ਕੇਂਦਰੀ ਜੇਲ੍ਹ 'ਚ ਮੋਬਾਈਲ ਫੜੇ ਜਾਣ ਤੋਂ ਬੁਖਲਾਏ ਕੈਦੀ ਵਲੋਂ ਸਹਾਇਕ ਸੁਪਰਡੈਂਟ 'ਤੇ ਹਮਲਾ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਕਿਸੇ ਸਮੇਂ ਅਤਿ ਸੁਰੱਖਿਅਤ ਸਮਝੀ ਜਾਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਹੁਣ ਸੁਰੱਖਿਅਤ ਨਹੀਂ ਰਹੀ | ਬੀਤੀ ਰਾਤ ਇਸ ਜੇਲ੍ਹ 'ਚ ਮੋਬਾਈਲ ਫੜੇ ਜਾਣ ਤੋਂ ਬੁਖਲਾਏ ਕਤਲ ਕੇਸ ਤਹਿਤ ਸਜ਼ਾ ਭੁਗਤ ਰਹੇ ਕੈਦੀ ਵਲੋਂ ਅੱਜ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ-2019 ਮੁਹਿੰਮ ਤਹਿਤ 2 ਅਕਤੂਬਰ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਮਹਾਤਮਾ ਗਾਂਧੀ ਦਾ ਜਨਮ ਦਿਨ- ਡੀ.ਸੀ.

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)-ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਸਵੱਛਤਾ ਹੀ ਸੇਵਾ-2019 ਮੁਹਿੰਮ ਨੂੰ ਹੋਰ ਹੁੰਗਾਰਾ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਪੋਲੀਟੈਕਨੀਕਲ ਕਾਲਜ ਫ਼ਿਰੋਜ਼ਪੁਰ ਵਿਖੇ ਲਗਾਇਆ ਮੈਗਾ ਰੁਜ਼ਗਾਰ ਮੇਲਾ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਘਰ-ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਫ਼ਿਰੋਜ਼ਪੁਰ ਦੇ ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਰੋਜ਼ਗਾਰ ਮੇਲਾ ਲਗਾਇਆ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਨੇ ...

ਪੂਰੀ ਖ਼ਬਰ »

ਜੂਏ ਦੀ ਰਕਮ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਵਲੋਂ ਵੱਖ-ਵੱਖ ਥਾਵਾਂ ਤੋਂ ਜੂਏ ਦੀ ਰਕਮ ਸਮੇਤ ਦੋ ਵਿਅਕਤੀ ਨੂੰ ਕਾਬੂ ਕੀਤਾ ਗਿਆਾ ਹੈ | ਸਹਾਇਕ ਥਾਣੇਦਾਰ ਅਮਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ 4 ਮੈਂਬਰ ਕਾਬੂ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਸਿਟੀ ਪੁਲਿਸ ਨੇ ਵਾਹਨ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਤੇ ਇਕ ਸਕੂਟਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਸ਼ਹਿਰੀ ਹਲਕੇ ਦੇ ਬਹੁਪੱਖੀ ਵਿਕਾਸ ਲਈ ਵਿਧਾਇਕ ਪਿੰਕੀ ਵਲੋਂ 1.20 ਕਰੋੜ ਰੁਪਏ ਦੀ ਰਾਸ਼ੀ ਜਾਰੀ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੀ ਦਸ਼ਾ ਸੁਧਾਰਨ ਵਾਸਤੇ ਕਰੀਬ 1 ਕਰੋੜ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰ ਦੀ ਸੁੰਦਰਤਾ ਵਧਾਉਣ ਅਤੇ ਵਿਕਾਸ ਕਾਰਜਾਂ ਨੂੰ ਨਵਾਂ ਰੂਪ ਦੇਣ ਲਈ ਵੱਖ-ਵੱਖ ...

ਪੂਰੀ ਖ਼ਬਰ »

ਪੰਜ ਸਾਲ ਤੋਂ ਭਗੌੜਾ ਕਾਬੂ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਦਰ ਥਾਣਾ ਜ਼ੀਰਾ ਦੀ ਪੁਲਿਸ ਨੇ ਪੰਜ ਸਾਲ ਤੋਂ ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਥਾਣਾ ਦੇ ਐੱਸ.ਐੱਚ.ਓ ਬਚਨ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਜ਼ਿਲ੍ਹਾ ਪੱਧਰ 'ਤੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਘੱਟ ਤਨਖਾਹ ਤੇ ਸਾਲਾਂ-ਬੱਧੀ ਸਮੇਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਸੇਵਾਵਾਂ ਨਿਭਾਅ ਰਹੇ ਮਗਨਰੇਗਾ ਕਰਮਚਾਰੀਆਂ ਵਲੋਂ ਪੱਕਿਆਂ ਹੋਣ ਆਦਿ ਪੂਰੀਆਂ ਤਨਖ਼ਾਹਾਂ ਆਦਿ ਹੱਕ ਲੈਣ ਲਈ ਮਗਨਰੇਗਾ ਕਰਮਚਾਰੀ ਯੂਨੀਅਨ ਦੀ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਹਜ਼ਾਰਾਂ ਰੁਪਏ, ਮੋਬਾਈਲ ਆਦਿ ਸਾਮਾਨ ਖੋਹਿਆ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਅਹਿਮਦ ਢੰਡੀ ਲਾਗਿਓਾ ਫਾਈਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੈਗ ਖੋਹ ਲੈਣ ਦੀ ਖ਼ਬਰ ਹੈ, ਜਿਸ 'ਚ ਹਜ਼ਾਰਾਂ ਰੁਪਏ ਤੇ ਮੋਬਾਈਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਫ਼ਿਰੋਜ਼ਪੁਰ, 19 ਸਤੰਬਰ (ਨਿਰਮਲ ਸਿੰਘ ਗਿੱਲ)- ਥਾਣਾ ਸਦਰ ਪੁਲਿਸ ਵਲੋਂ ਮੁਖਬਰ ਖ਼ਾਸ ਪਾਸੋਂ ਮਿਲੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦਰਮਿਆਨ ਇਕ ਔਰਤ ਨਾਜਾਇਜ਼ ਸ਼ਰਾਬ ਸਮੇਤ ਮੌਕੇ 'ਤੇ ਗਿ੍ਫ਼ਤਾਰ ਹੋਈ | ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦੀ ਉਡੀਕ 'ਚ, ਪਿੰਡ ਦੁਲਚੀ ਕੇ ਨੂੰ ਜਾਂਦੀ ਸੜਕ 'ਤੇ ਬਣਿਆ ਗੰਜਾ ਪੁਲ

ਫ਼ਿਰੋਜ਼ਪੁਰ, 19 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਸ਼ਹਿਰ ਤੋਂ ਦੁਲਚੀ ਕੇ ਨੂੰ ਜਾਂਦੀ ਸੜਕ 'ਤੇ ਸਰਕਾਰੀ ਪੋਲੀਟੈਕਨਿਕ ਕਾਲਜ ਦੇ ਕੋਲ ਨਹਿਰ 'ਤੇ ਰੇਿਲੰਗ ਨਾ ਹੋਣ ਕਾਰਨ ਬਣੇ ਗੰਜ ੇਪੁਲ 'ਤੇ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ

ਮਖੂ, 19 ਸਤੰਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ, ਜਿਸ 'ਚ ਕਿਸਾਨ ਆਗੂ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ, ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਕੰਪਿਊਟਰ ਅਧਿਆਪਕ ਯੂਨੀਅਨ ਦੀ ਮੀਟਿੰਗ ਤਹਿਸੀਲ ਜ਼ੀਰਾ ਦੇ ਪ੍ਰਧਾਨ ਗਗਨਦੀਪ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਦੀ ਅਗਵਾਈ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਮਾਜ ਸੇਵੀ ਬੇਅੰਤ ਸਿੰਘ ਢਿੱਲੋਂ ਦੀ ਬਰਸੀ ਮਨਾਈ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਇਲਾਕੇ ਦੇ ਉੱਘੇ ਸਮਾਜ ਸੇਵੀ ਸਵਰਗਵਾਸੀ ਬੇਅੰਤ ਸਿੰਘ ਢਿੱਲੋਂ ਦੀ ਬਰਸੀ ਸਰਕਾਰੀ ਮਿਡਲ ਸਕੂਲ ਫੇਰੋਕੇ ਵਿਖੇ ਮਨਾਈ ਗਈ | ਇਸ ਮੌਕੇ ਬੇਅੰਤ ਸਿੰਘ ਢਿੱਲੋਂ ਯਾਦਗਾਰੀ ਲਾਇਬ੍ਰੇਰੀ 'ਚ ਉਨ੍ਹਾਂ ਦੀ ਤਸਵੀਰ 'ਤੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀਆਂ 10 ਵਿਦਿਆਰਥਣਾਂ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ 'ਚ ਭਾਗ ਲੈਣ ਲਈ ਮਨਾਲੀ ਰਵਾਨਾ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ (ਹਿਮਾਚਲ ਪ੍ਰਦੇਸ਼) ਵਿਚ ਲਗਾਏ ਜਾ ਰਹੇ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਵਿਚ ਭਾਗ ਲੈਣ ਲਈ ਅੱਜ ਡੀ.ਏ.ਵੀ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਤੋਂ ਨੌਵੀਂ ਤੇ ਦਸਵੀਂ ਜਮਾਤ ...

ਪੂਰੀ ਖ਼ਬਰ »

ਬੱਗੇ ਕੇ ਪਿੱਪਲ ਦੇ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਫ਼ਿਰੋਜਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਬੱਗੇ ਕੇ ਪਿੱਪਲ ਦੀ ਦਾਣਾ ਮੰਡੀ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਜੈਨਕੋ ਉਪ ਚੇਅਰਮੈਨ ਰਾਜਿੰਦਰ ਛਾਬੜਾ ਦਾ ਸਨਮਾਨ

ਤਲਵੰਡੀ ਭਾਈ, 19 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਰਾਈਸ ਮਿੱਲਰਜ ਐਸੋਸੀਏਸ਼ਨ ਤਲਵੰਡੀ ਭਾਈ ਵਲੋਂ ਜੈਨਕੋ ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ ਰਾਜਿੰਦਰ ਛਾਬੜਾ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੀ ਆਰੰਭਤਾ ਕਰਦਿਆਂ ਐਸੋਸੀਏਸ਼ਨ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਝੋਨੇ ਦੀ ਪਰਾਲੀ ਜਜ਼ਬ ਕਰਨ ਵਾਸਤੇ ਮੁਆਵਜ਼ੇ ਦੀ ਮੰਗ

ਤਲਵੰਡੀ ਭਾਈ, 19 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਬੈਠਕ ਇੱਥੇ ਗੁਰਦੁਆਰਾ ਬਾਬਾ ਹਰੀ ਦਾਸ ਵਿਖੇ ਇਕਾਈ ਪ੍ਰਧਾਨ ਅਨੋਖ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ...

ਪੂਰੀ ਖ਼ਬਰ »

ਬਸਪਾ ਵਲੋਂ ਆਰਥਿਕ ਮੁਕਤੀ ਅੰਦੋਲਨ ਮੁਹਿੰਮ ਤਹਿਤ ਸਮਾਗਮ 25 ਨੂੰ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਅੰਦੋਲਨ ਨੂੰ ਪੰਜਾਬ 'ਚ ਹੋਰ ਗਤੀਸ਼ੀਲ ਕਰਨ ਲਈ 25 ਸਤੰਬਰ ਨੂੰ ਕੋਟਕਪੂਰਾ ਵਿਖੇ ਸਮਾਗਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਗਾਦੜੀ ਵਾਲਾ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਦਸਮੇਸ਼ ਪਬਲਿਕ ਸਕੂਲ ਗਾਦੜੀ ਵਾਲਾ ਜ਼ੀਰਾ ਵਿਖੇ ਟਰੈਫ਼ਿਕ ਨਿਯਮਾਂ ਅਤੇ ਨਸ਼ੇ ਨੂੰ ਰੋਕਣ ਸਬੰਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਟਰੈਫ਼ਿਕ ਇੰਚਾਰਜ ਏ.ਐੱਸ.ਆਈ ਬਲੌਰ ਸਿੰਘ, ਏ.ਐੱਸ.ਆਈ ਲਖਵੀਰ ਸਿੰਘ, ਹੌਲਦਾਰ ਸੁਖਜਿੰਦਰ ...

ਪੂਰੀ ਖ਼ਬਰ »

ਮੰਗਾਂ ਪ੍ਰਵਾਨ ਹੋਣ 'ਤੇ ਮਲਟੀਪਰਪਜ਼ ਫੀਮੇਲ ਵਰਕਰਾਂ ਵਲੋਂ ਧਰਨਾ ਖ਼ਤਮ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢ ਧਰਨੇ ਦੇ ਕੇ ਰੋਸ ਪ੍ਰਦਰਸ਼ਨ ਕਰ ਆਪਣੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੰੁਚਾਉਣ 'ਚ ਕਾਮਯਾਬ ਹੋਈਆਂ ਕੰਟਰੈਕਟ ਮਲਟੀਪਰਪਜ਼ ਫੀਮੇਲ ਵਰਕਰਾਂ ਵਲੋਂ ਧਰਨੇ ਨੂੰ ਖ਼ਤਮ ਕਰਨ ...

ਪੂਰੀ ਖ਼ਬਰ »

ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 19 ਸਤੰਬਰ (ਪਿ੍ਥਵੀ ਰਾਜ ਕੰਬੋਜ)- ਭਾਰਤ ਸਰਕਾਰ ਦੁਆਰਾ ਚਲਾਏ ਗਏ ਪੋਸ਼ਣ ਮਹੀਨੇ ਤਹਿਤ ਸਿਹਤ ਵਿਭਾਗ ਦੇ ਯਤਨਾਂ ਸਦਕਾ ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ...

ਪੂਰੀ ਖ਼ਬਰ »

ਪੀ.ਜੀ.ਆਈ. ਲਈ 500 ਕਰੋੜ ਮਨਜ਼ੂਰ ਹੋਣ 'ਤੇ ਵਿਧਾਇਕ ਗਹਿਰੀ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਹਲਕੇ ਅੰਦਰ ਬਣਨ ਜਾ ਰਹੇ ਪੀ.ਜੀ.ਆਈ. ਹਸਪਤਾਲ ਲਈ ਕੇਂਦਰ ਸਰਕਾਰ ਵਲੋਂ ਮਨਜ਼ੂਰ ਕੀਤੀ ਗਈ ਪਹਿਲੀ 500 ਕਰੋੜ ਦੀ ਰਾਸ਼ੀ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ੍ਹਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 19 ਸਤੰਬਰ (ਨਿਰਮਲ ਸਿੰਘ ਗਿੱਲ)-ਥਾਣਾ ਸਦਰ ਪੁਲਿਸ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਗਈ, ਜਿਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਪਰ ਪੁਲਿਸ ਨੂੰ ਵੇਖ ਦੋਸ਼ੀ ਭੱਜਣ 'ਚ ਕਾਮਯਾਬ ਹੋ ਗਿਆ | ਪੂਰੇ ਮਾਮਲੇ ਦੀ ਜਾਣਕਾਰੀ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਘਰੇਲੂ ਤਰੀਕੇ ਨਾਲ ਬਣਾਏ 20 ਦੇ ਕਰੀਬ ਵੱਖ-ਵੱਖ ਪਕਵਾਨ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿਹਤ ਵਿਭਾਗ ਤੇ ਪੇਂਡੂ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪੋਸ਼ਣ ਮਹੀਨਾ 2019 ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਜ਼ਿਲ੍ਹਾ ਪੋ੍ਰਗਰਾਮ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀ ਪਿੰ੍ਰਸੀਪਲ ਸੰਜੂ ਬੱਬਰ ਦਾ ਫਨ ਟੂ ਲਰਨ ਇੰਸਟੀਚਿਊਟ ਆਫ਼ ਮੁੰਬਈ ਵਲੋਂ ਸਨਮਾਨ

ਮੰਡੀ ਰੋੜਾਂਵਾਲੀ, 19 ਸਤੰਬਰ (ਮਨਜੀਤ ਸਿੰਘ ਬਰਾੜ)-ਫਨ ਟੂ ਲਰਨ ਇੰਸਟੀਚਿਊਟ ਆਫ਼ ਮੁੰਬਈ ਵਲੋਂ ਰਾਜਨੀਤੀ ਕੀ ਪਾਠਸ਼ਾਲਾ ਨਾਲ ਮਿਲ ਕੇ ਨਵੀਂ ਦਿੱਲੀ ਵਿਖੇ ਅਚਾਰਿਆ ਚਾਣਕਿਆ ਸਿੱਖਿਆ ਸ਼ਾਸਤਰੀ ਸਨਮਾਨ 2019 ਹੇਠ ਕੰਸੀਟੀਊਸ਼ਨਲ ਕਲੱਬ ਆਫ਼ ਇੰਡੀਆ 'ਚ ਕਰਵਾਏ ਗਏ ਸਨਮਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਬਾਲਾ ਜੀ ਧਾਮ 'ਚ ਲਗਾਇਆ ਲੰਗਰ

ਫ਼ਾਜ਼ਿਲਕਾ, 19 ਸਤੰਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਪ੍ਰਧਾਨ ਓ.ਪੀ. ਸਚਦੇਵਾ ਦੀ ਅਗਵਾਈ ਹੇਠ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਸਾਬਕਾ ਪ੍ਰਧਾਨ ਅਤੇ ਜ਼ੋਨ ਚੇਅਰਮੈਨ ਸਤੀਸ਼ ਸਚਦੇਵਾ ਦੇ ਜਨਮ ਦਿਨ ਮੌਕੇ ਲੰਗਰ ਲਗਾਇਆ ਗਿਆ | ...

ਪੂਰੀ ਖ਼ਬਰ »

ਮਾਨਵ ਸੇਵਾ ਸੰਮਤੀ ਨੇ ਬੂਟੇ ਲਗਾਏ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਮਾਨਵ ਸੇਵਾ ਸੰਮਤੀ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੇਵਾਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸੰਸਥਾ ਵਲੋਂ ਸ਼ਹਿਰ ਨੂੰ ਹਰਾ ਭਰਾ ਬਣਾਉਣ ਲਈ ਬੂਟੇ ਲਗਾਉਣ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੰਡੀ ਅਰਨੀਵਾਲਾ, 19 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਬ-ਸਾਂਝੀਵਾਲਤਾ ਸੁਸਾਇਟੀ ਦੀ ਮੀਟਿੰਗ

ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) ਸ਼ਹੀਦ ਊਧਮ ਸਿੰਘ ਪਾਰਕ 'ਚ ਸਰਬ-ਸਾਂਝੀਵਾਲਤਾ ਸੁਸਾਇਟੀ ਦੀ ਮੀਟਿੰਗ ਰਮਨ ਕੁਮਾਰ ਵਾਟਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਬਲਵੰਤ ਸਿੰਘ ਖ਼ਾਲਸਾ ਸਮਾਨਤਾ ਦੇਸ਼ ਭਗਤ ਮੋਰਚਾ ਸਹਿ ਸੰਯੋਜਕ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ

ਮੰਡੀ ਲਾਧੂਕਾ, 19 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਕੁਸ਼ਤੀ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਹਰੀ ਚੰਦ ਕੰਬੋਜ਼ ਦੀ ਅਗਵਾਈ ਹੇਠ ਸਕੂਲ ਸਟਾਫ਼ ਵਲੋਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਪਿੰਡ ਕੱਲਰ ਖੇੜਾ ਵਿਖੇ ਆਤਮਾ ਸਕੀਮ ਤਹਿਤ ਮਨਾਇਆ ਖੇਤ ਦਿਵਸ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਖੂਈਆਂ ਸਰਵਰ ਦੇ ਪਿੰਡ ਕੱਲਰ ਖੇੜਾ ਦੇ ਕਿਸਾਨ ਮਾਣਕ ਚੰਦ ਦੇ ਖੇਤ ਵਿਚ ਆਤਮਾ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ 'ਚ ਚਲਾਏ ਜਾ ਰਹੇ ਅਭਿਆਨ ਤਹਿਤ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀ ਕੀਤੀ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ, ਜਿਸ ਸਬੰਧੀ ...

ਪੂਰੀ ਖ਼ਬਰ »

ਰਾਈਸ ਸ਼ੈੱਲਰ ਮੁਨੀਮ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਤਲਵੰਡੀ ਭਾਈ, 19 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਰਾਈਸ ਸ਼ੈੱਲਰ ਮੁਨੀਮ ਯੂਨੀਅਨ ਵਲੋਂ ਕਾਰਜਕਾਰਨੀ ਦਾ ਪੁਨਰ ਗਠਨ ਕਰਨ ਲਈ ਮੀਟਿੰਗ ਕੀਤੀ ਗਈ | ਇਸ ਮੌਕੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਜਥੇਬੰਦੀ ਦੇ ਸੀਨੀਅਰ ਮੈਂਬਰ ਮੀਰ ਸਿੰਘ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਪੀ.ਜੀ.ਆਈ. ਲਈ 500 ਕਰੋੜ ਦੇ ਫ਼ੰਡ ਮਨਜ਼ੂਰ ਕਰਵਾਉਣ 'ਤੇ ਫ਼ਿਰੋਜ਼ਪੁਰੀਆਂ ਨੇ ਕੀਤਾ ਵਿਧਾਇਕ ਪਿੰਕੀ ਦਾ ਧੰਨਵਾਦ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਲੰਬੇ ਅਰਸੇ ਤੋਂ ਲਟਕ ਰਹੀ ਪੀ.ਜੀ.ਆਈ. ਹਸਪਤਾਲ ਦੀ ਉਸਾਰੀ ਨੂੰ ਸ਼ੁਰੂ ਕਰਵਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਕੇਂਦਰ ਸਰਕਾਰ ਵਲੋਂ ਪਹਿਲੀ ਕਿਸ਼ਤ 'ਚ 500 ਕਰੋੜ ਦੀ ਰਾਸ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਐੱਸ.ਕੇ. ਸਕੂਲ ਦੀ ਟੀਮ ਲਗਾਤਾਰ ਪੰਜਵੇਂ ਸਾਲ ਰਹੀ ਜੇਤੂ

ਤਲਵੰਡੀ ਭਾਈ, 19 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਖੇਡਾਂ ਦੇ ਖੇਤਰ 'ਚ ਵਿਸ਼ੇਸ਼ ਨਾਮਣਾ ਖੱਟਣ ਵਾਲੀ ਵਿੱਦਿਅਕ ਸੰਸਥਾ ਐੱਸ.ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੀ ਲੜਕੀਆਂ ਦੀ ਟੀਮ ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ 'ਚ ਪਹਿਲੇ ਸਥਾਨ 'ਤੇ ਰਹੀ ਹੈ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਐੱਚ.ਐਨ. ਸਿੰਘ ਦੀ ਅਗਵਾਈ ਹੇਠ ਪੋਸ਼ਣ ਮਹੀਨੇ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਾਰੀ ਹਨ | ਇਸੇ ਸਿਲਸਿਲੇ 'ਚ ਸਰਕਾਰੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਦੀ ਵਿਸ਼ੇਸ਼ ਮੀਟਿੰਗ

ਜ਼ੀਰਾ/ਮਖੂ, 19 ਸਤੰਬਰ (ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਪੰਜਾਬੀ ਲਿਖਾਰੀ ਸਭਾ ਪਿੰਡ ਪੀਰ ਮੁਹੰਮਦ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਜੁਗਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਦੌਰਾਨ ਉਨ੍ਹਾਂ ਸਭਾ ਵਲੋਂ ਖੋਲਿ੍ਹਆ ਗਿਆ ਕਿਤਾਬ ਘਰ ਤੇ ਪਿੰਡ ...

ਪੂਰੀ ਖ਼ਬਰ »

ਪੋਸ਼ਣ ਮਹੀਨੇ ਤਹਿਤ ਆਂਗਣਵਾੜੀ ਸੈਂਟਰ 'ਚ ਕਾਪੀਆਂ ਤੇ ਪੈਨਸਿਲਾਂ ਵੰਡੀਆਂ

ਫ਼ਿਰੋਜ਼ਪੁਰ, 19 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੋਸ਼ਣ ਅਭਿਆਨ ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਆਂਗਣਵਾੜੀ ਸੈਂਟਰਾਂ 'ਚ ਪੋਸ਼ਣ ਮਹੀਨਾ ਮਨਾਇਆ ਗਿਆ, ਜਿਸ 'ਚ ਮਨੀ ਖੰਨਾ ਜ਼ਿਲ੍ਹਾ ਜਨਰਲ ਸੈਕਟਰੀ ਯੂਥ ਅਕਾਲੀ ਦਲ ਫ਼ਿਰੋਜ਼ਪੁਰ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਜਾਣਿਆਂ ਅੱਕੂ ਮਸਤੇ ਕੇ ਦਾ ਹਾਲ

ਫ਼ਿਰੋਜਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿੰਡ ...

ਪੂਰੀ ਖ਼ਬਰ »

ਬੀ.ਐਲ.ਓ. ਦੀ ਡਿਊਟੀ ਸਬੰਧੀ ਅਧਿਆਪਕਾਂ ਦਾ ਵਫ਼ਦ ਡੀ.ਈ.ਓ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਮਿਲਿਆ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਬੀ.ਐਲ.ਓ. ਵਜੋਂ ਸੌਾਪੀਆਂ ਗਈਆਂ ਵੱਡੀਆਂ ਜ਼ਿੰਮੇਵਾਰੀਆਂ ਨੂੰ ਵਾਧੂ ਭਾਰ ਸਮਝਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਹਿੰਦੀ ਭਾਸ਼ਾ 'ਤੇ ਸੈਮੀਨਾਰ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ 'ਚ ਕਾਲਜ ਦੇ ਹਿੰਦੀ ਵਿਭਾਗ ਵਲੋਂ ਵਰਤਮਾਨ ਸੰਦਰਭ 'ਚ ਹਿੰਦੀ ਭਾਸ਼ਾ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਦੇ ਰੂਪ 'ਚ ਕਾਲਜ ਦੇ ਸੈਕਟਰੀ ਡਾ: ਮਧੂ ਪਰਾਸ਼ਰ ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬੱਗੇ ਕੇ ਪਿੱਪਲ 'ਚ ਸੈਂਟਰ ਪੱਧਰ ਦੀਆਂ ਕਰਵਾਈਆਂ ਖੇਡਾਂ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਸਕੂਲੀ ਬੱਚਿਆਂ ਅੰਦਰ ਖੇਡਾਂ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਤਹਿਤ ਚਲਾਏ ਮਿਸ਼ਨ 'ਪੰਜਾਬ ਸਕੂਲ ਖੇਡਾਂ' ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬੱਗੇ ਕੇ ਪਿੱਪਲ ਵਿਖੇ ਸੈਂਟਰ ਨੱਥੂਵਾਲਾ ਹਸਤੇ ਕੇ ...

ਪੂਰੀ ਖ਼ਬਰ »

ਵਿਰਕ ਕੋਟੀਆ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬਸਤੀ ਬਲੋਚਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਵਾਸੀ ਦਰਸ਼ਨ ਸਿੰਘ ਵਿਰਕ ਕੋਟੀਆ ਪਰਿਵਾਰ ਨੂੰ ਨੌਜਵਾਨ ਪੁੱਤਰ ਦਵਿੰਦਰ ਸਿੰਘ ਵਿਰਕ ਕੋਟੀਆ (38) ਦੀ ਹੋਈ ਬੇਵਕਤੀ ਮੌਤ ਕਾਰਨ ਡੂੰਘਾ ਸਦਮਾ ਲੱਗਾ ਹੈ | ਇਸ ਦੁੱਖ ਦੀ ਘੜੀ 'ਚ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਬਜ਼ੀਆਂ ਤੇ ਉਨ੍ਹਾਂ ਦੇ ਪੋਸ਼ਕ ਤੱਤਾਂ ਬਾਰੇ ਦਿੱਤੀ ਜਾਣਕਾਰੀ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੋਸ਼ਣ ਅਭਿਆਨ ਤਹਿਤ ਹੋਮਿਓਪੈਥਿਕ ਵਿਭਾਗ ਵਲੋਂ ਡਾ: ਬਲਿਹਾਰ ਸਿੰਘ ਰੰਗੀ ਅਤੇ ਪਰਮਜੀਤ ਕੌਰ ਦੀ ਅਗਵਾਈ ਹੇਠ ਸ਼ਹੀਦ ਗੁਰਦਾਸ ਰਾਮ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥਣਾਂ ਨੂੰ ਸਬਜ਼ੀਆਂ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਮਖੂ, 19 ਸਤੰਬਰ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਦੇ ਇਕ ਪੈਲੇਸ 'ਚ ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਗੁਰਸ਼ਰਨ ਕੌਰ ਰੰਧਾਵਾ ਤੇ ਇੰਦਰਜੀਤ ਸਿੰਘ ਸਾਬਕਾ ਮੰਤਰੀ ਪੰਜਾਬ ਪਹੁੰਚੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX