ਤਾਜਾ ਖ਼ਬਰਾਂ


ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  2 minutes ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  10 minutes ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  9 minutes ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  37 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  57 minutes ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 3 hours ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 3 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 4 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 5 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 5 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 5 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 6 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 6 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 6 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 1 hour ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  21 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  29 minutes ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  56 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸੰਪਾਦਕੀ

ਅਯੁੱਧਿਆ ਭੂਮੀ ਵਿਵਾਦ ਸਰਬ-ਪ੍ਰਵਾਨਿਤ ਫ਼ੈਸਲੇ ਦੀ ਆਸ ਬੱਝੀ

ਅਖੀਰ ਅਯੁੱਧਿਆ ਵਿਚ ਰਾਮ ਜਨਮ ਭੂਮੀ ਅਤੇ ਬਾਬਰੀ ਮਸਜਿਦ ਵਿਵਾਦ ਨੂੰ ਲੈ ਕੇ ਦੇਸ਼ ਦੀ ਸਰਬਉੱਚ ਅਦਾਲਤ ਵਲੋਂ ਮਿੱਥੇ ਸਮੇਂ ਵਿਚ ਫ਼ੈਸਲਾ ਕਰਨ ਦਾ ਮਨ ਬਣਾ ਹੀ ਲਿਆ ਗਿਆ ਹੈ। ਮੁੱਖ ਜੱਜ ਰੰਜਨ ਗੋਗੋਈ ਨੇ ਇਸ ਕੇਸ ਨਾਲ ਸਬੰਧਿਤ ਸਾਰੀਆਂ ਧਿਰਾਂ ਨੂੰ 18 ਅਕਤੂਬਰ ਤੱਕ ਆਪਣੀਆਂ ਦਲੀਲਾਂ ਅਤੇ ਜਵਾਬ ਪੂਰੇ ਕਰਨ ਲਈ ਕਿਹਾ ਹੈ। 17 ਨਵੰਬਰ ਨੂੰ ਚੀਫ ਜਸਟਿਸ ਸੇਵਾ-ਮੁਕਤ ਹੋ ਰਹੇ ਹਨ। ਉਨ੍ਹਾਂ ਦੀ ਇੱਛਾ ਹੈ ਕਿ ਇਸ ਅਤਿ ਜ਼ਰੂਰੀ ਮਸਲੇ ਦਾ ਫ਼ੈਸਲਾ ਉਨ੍ਹਾਂ ਦੀ ਪ੍ਰਧਾਨਗੀ ਵਾਲੇ ਪੰਜ ਜੱਜ ਤੈਅ ਸਮੇਂ ਵਿਚ ਕਰ ਦੇਣ। ਦੇਸ਼ ਵਿਚ ਸ਼ਾਇਦ ਹੀ ਕੋਈ ਅਜਿਹਾ ਕੇਸ ਹੋਵੇ ਜੋ ਏਨੇ ਲੰਮੇ ਸਮੇਂ ਤੋਂ ਲਟਕਦਾ ਆਇਆ ਹੋਵੇ ਅਤੇ ਜਿਸ ਦਾ ਅੰਤਿਮ ਫ਼ੈਸਲਾ ਨਾ ਸੁਣਾਇਆ ਜਾ ਸਕਿਆ ਹੋਵੇ। ਇਹ ਕੇਸ ਲਗਪਗ 130 ਸਾਲ ਪੁਰਾਣਾ ਹੈ। ਸਮੇਂ ਦੇ ਬੀਤਣ ਨਾਲ ਇਹ ਗੁੰਝਲਦਾਰ ਬਣਦਾ ਗਿਆ। ਦੂਜੀ ਵੱਡੀ ਗੱਲ ਇਸ ਦੇ ਕੋਈ ਠੋਸ ਇਤਿਹਾਸਕ ਸਬੂਤ ਨਹੀਂ ਮਿਲਦੇ, ਸਗੋਂ ਉਸ ਦੀ ਜਗ੍ਹਾ ਇਹ ਵਧੇਰੇ ਆਸਥਾ ਅਤੇ ਵਿਸ਼ਵਾਸ ਨਾਲ ਜੁੜਿਆ ਹੋਇਆ ਮੁੱਦਾ ਹੈ।
ਸਾਲ 1526 ਵਿਚ ਕੇਂਦਰੀ ਏਸ਼ੀਆ ਤੋਂ ਆ ਕੇ ਬਾਬਰ ਨੇ ਇਬਰਾਹਿਮ ਲੋਧੀ ਉੱਤੇ ਪਾਣੀਪਤ ਦੇ ਮੈਦਾਨ ਵਿਚ ਜਿੱਤ ਪ੍ਰਾਪਤ ਕਰ ਕੇ ਦੇਸ਼ ਦੀ ਕੇਂਦਰੀ ਹਕੂਮਤ ਸੰਭਾਲ ਲਈ ਸੀ। ਇਹ ਕਿਹਾ ਜਾਂਦਾ ਹੈ ਕਿ ਉਸ ਦੇ ਇਕ ਜਰਨੈਲ ਨੇ ਅਯੁੱਧਿਆ ਵਿਚ ਮਸਜਿਦ ਬਣਵਾਈ ਸੀ। ਆਸਥਾ ਵਾਲੇ ਹਿੰਦੂਆਂ ਦਾ ਇਹ ਮੰਨਣਾ ਹੈ ਕਿ ਇਸ ਮਸਜਿਦ ਤੋਂ ਪਹਿਲਾਂ ਉਸੇ ਥਾਂ 'ਤੇ ਇਕ ਮੰਦਰ ਹੁੰਦਾ ਸੀ, ਜਿਥੇ ਭਗਵਾਨ ਸ੍ਰੀ ਰਾਮ ਦਾ ਜਨਮ ਹੋਇਆ ਸੀ। ਕੀ ਇਥੇ ਮਸਜਿਦ ਵਿਚ ਨਮਾਜ਼ ਪੜ੍ਹੀ ਜਾਂਦੀ ਰਹੀ ਸੀ, ਪਿਛਲੇ ਲੰਮੇ ਸਮੇਂ ਤੋਂ ਇਸ ਬਾਰੇ ਵੀ ਕੁਝ ਨਹੀਂ ਕਿਹਾ ਜਾਂਦਾ। ਇਥੇ ਕੋਈ ਪੂਜਾ ਹੁੰਦੀ ਹੋਵੇ, ਇਸ ਦੇ ਵੀ ਬਹੁਤੇ ਸਬੂਤ ਨਹੀਂ ਹਨ। ਪਰ 1949 ਵਿਚ ਮਸਜਿਦ ਦੇ ਵਿਵਾਦਿਤ ਢਾਂਚੇ ਵਿਚ ਰਾਮ ਲੱਲਾ ਦੀ ਮੂਰਤੀ ਰੱਖ ਦਿੱਤੀ ਗਈ। ਇਸ ਤੋਂ ਪਹਿਲਾਂ ਬਾਹਰੀ ਅਹਾਤੇ ਦੇ ਰਾਮ ਚਬੂਤਰੇ ਵਿਚ ਪੂਜਾ ਹੁੰਦੀ ਸੀ। 1949 ਵਿਚ ਮੂਰਤੀ ਕੇਂਦਰੀ ਗੁੰਬਦ ਦੇ ਹੇਠਾਂ ਰੱਖੀ ਗਈ ਸੀ। 1984-85 ਵਿਚ ਮੂਰਤੀ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਅਤੇ ਉਸ ਤੋਂ ਬਾਅਦ ਇਸ ਸਬੰਧੀ ਘਟਨਾਚੱਕਰ ਤੇਜ਼ੀ ਨਾਲ ਚੱਲਣ ਲੱਗਾ। ਦੋਵਾਂ ਹੀ ਧਿਰਾਂ ਵਿਚ ਵਿਵਾਦ ਅਤੇ ਟਕਰਾਅ ਵਧਣ ਲੱਗਾ। ਦਸੰਬਰ 1992 ਵਿਚ ਕੁਝ ਹਿੰਦੂ ਸੰਗਠਨਾਂ ਨੇ 16ਵੀਂ ਸਦੀ ਦੇ ਇਸ ਮਸਜਿਦ ਦੇ ਢਾਂਚੇ ਨੂੰ ਤੋੜ ਦਿੱਤਾ ਅਤੇ ਬਾਅਦ ਵਿਚ ਉਥੇ ਅਸਥਾਈ ਪੂਜਾ ਸਥਾਨ ਬਣਾ ਦਿੱਤਾ ਗਿਆ। ਇਸ ਘਟਨਾ ਨਾਲ ਦੇਸ਼ ਭਰ ਵਿਚ ਵੱਡੀ ਪੱਧਰ 'ਤੇ ਫ਼ਿਰਕੂ ਫਸਾਦ ਹੋਏ। ਪਾਕਿਸਤਾਨ ਸਮੇਤ ਦੁਨੀਆ ਦੇ ਹੋਰ ਬਹੁਤ ਸਾਰੇ ਮੁਲਕਾਂ ਵਿਚ ਇਸ ਦਾ ਸਖ਼ਤ ਪ੍ਰਤੀਕਰਮ ਹੋਇਆ। ਬਾਅਦ ਵਿਚ ਇਸ ਸਬੰਧੀ ਕੋਰਟਾਂ-ਕਚਹਿਰੀਆਂ ਦੇ ਕੇਸਾਂ ਵਿਚ ਵੀ ਤੇਜ਼ੀ ਆ ਗਈ, ਜਿਸ ਸਬੰਧੀ ਇਲਾਹਾਬਾਦ ਹਾਈਕੋਰਟ ਨੇ ਇਕ ਬਹੁਤ ਹੀ ਮਹੱਤਵਪੂਰਨ ਫ਼ੈਸਲਾ ਸਾਲ 2010 ਵਿਚ ਦਿੱਤਾ। ਇਹ ਅਦਾਲਤ ਵਿਚ ਕੀਤੀਆਂ ਗਈਆਂ 14 ਅਪੀਲਾਂ 'ਤੇ ਆਧਾਰਿਤ ਸੀ। ਇਸ ਫ਼ੈਸਲੇ ਵਿਚ 2.77 ਏਕੜ ਦੀ ਵਿਵਾਦਿਤ ਜ਼ਮੀਨ ਨੂੰ ਤਿੰਨ ਹਿੱਸਿਆਂ ਵਿਚ ਵੰਡਣ ਦਾ ਫ਼ੈਸਲਾ ਸੁਣਾਇਆ ਗਿਆ। ਇਕ ਹਿੱਸਾ ਸੁੰਨੀ ਵਕਫ਼ ਬੋਰਡ, ਦੂਜਾ ਨਿਰਮੋਹੀ ਅਖਾੜਾ ਅਤੇ ਤੀਜਾ ਰਾਮ ਲੱਲਾ ਦੇ ਪ੍ਰਤੀਨਿਧਾਂ ਨੂੰ ਦਿੱਤਾ ਗਿਆ। ਇਸ ਫ਼ੈਸਲੇ ਨੇ ਵਿਵਾਦ ਨੂੰ ਹੋਰ ਵੀ ਤਿੱਖਾ ਕਰ ਦਿੱਤਾ। ਉਸ ਤੋਂ ਬਾਅਦ ਇਸ ਸਬੰਧੀ ਕਈ ਅਪੀਲਾਂ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੀਆਂ ਗਈਆਂ ਅਤੇ ਦਰਜਨ ਤੋਂ ਵਧੇਰੇ ਪਾਰਟੀਆਂ ਇਸ ਵਿਵਾਦ ਵਿਚ ਧਿਰਾਂ ਬਣ ਕੇ ਉੱਠ ਖੜ੍ਹੀਆਂ ਹੋਈਆਂ। ਇਸ ਦਰਮਿਆਨ ਵੱਖ-ਵੱਖ ਧਿਰਾਂ ਵਲੋਂ ਆਪਸੀ ਸਮਝੌਤੇ ਦੇ ਯਤਨ ਵੀ ਹੋਏ। ਸੁਪਰੀਮ ਕੋਰਟ ਨੇ ਅਜਿਹੇ ਸਮਝੌਤੇ ਲਈ ਰਾਹ ਪੱਧਰਾ ਕਰਨ ਲਈ ਸਾਲਸ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸੇ ਸਾਲ ਮਾਰਚ ਵਿਚ ਸਾਲਸੀ ਦਾ ਸਿਲਸਿਲਾ ਸ਼ੁਰੂ ਹੋਇਆ ਪਰ ਉਹ ਕਿਸੇ ਨਤੀਜੇ 'ਤੇ ਨਾ ਪਹੁੰਚ ਸਕਿਆ। ਸੁਪਰੀਮ ਕੋਰਟ ਨੇ ਇਸ ਵਿਵਾਦ ਦਾ ਸਾਲਸੀ ਰਾਹੀਂ ਹੱਲ ਲੱਭਣ 'ਚ ਅਸਫਲ ਹੋ ਜਾਣ ਤੋਂ ਬਾਅਦ 6 ਅਗਸਤ ਤੋਂ ਅਯੁੱਧਿਆ ਕੇਸ ਦੀ ਰੋਜ਼ਾਨਾ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਜਿਸ ਦੇ ਫ਼ੈਸਲੇ ਸਬੰਧੀ ਹੁਣ ਤਸਵੀਰ ਸਾਫ਼ ਹੁੰਦੀ ਦਿਖਾਈ ਦੇ ਰਹੀ ਹੈ।
ਜੇਕਰ ਸੁਪਰੀਮ ਕੋਰਟ ਦੀ ਇੱਛਾ ਮੁਤਾਬਿਕ 18 ਅਕਤੂਬਰ ਤੱਕ ਜਿਰ੍ਹਾ ਪੂਰੀ ਹੋ ਜਾਂਦੀ ਹੈ ਤਾਂ ਚੀਫ਼ ਜਸਟਿਸ ਦੇ 17 ਨਵੰਬਰ ਨੂੰ ਸੇਵਾ-ਮੁਕਤ ਹੋਣ ਤੋਂ ਪਹਿਲਾਂ ਇਸ ਕੇਸ ਦਾ ਫ਼ੈਸਲਾ ਸਾਹਮਣੇ ਆਉਣ ਦੀ ਸੰਭਾਵਨਾ ਬਣ ਸਕਦੀ ਹੈ। ਜਿਸ ਢੰਗ ਨਾਲ ਇਸ ਘਟਨਾਕ੍ਰਮ ਦਾ ਸਮੁੱਚੇ ਭਾਰਤੀ ਸਮਾਜ 'ਤੇ ਅਸਰ ਹੋਇਆ ਹੈ, ਜਿਸ ਤਰੀਕੇ ਨਾਲ ਇਹ ਮਾਮਲਾ ਲਗਾਤਾਰ ਦਹਾਕਿਆਂ ਤੱਕ ਲਮਕਦਾ ਆਇਆ ਹੈ ਅਤੇ ਜਿਸ ਤਰ੍ਹਾਂ ਇਹ ਦੇਸ਼ ਦੀ ਸਰਬਉੱਚ ਅਦਾਲਤ ਕੋਲ ਪੁੱਜਾ ਹੈ, ਉਸ ਨੂੰ ਦੇਖਦਿਆਂ ਦੇਸ਼, ਸਮਾਜ ਅਤੇ ਭਾਈਚਾਰਕ ਸਾਂਝ ਲਈ ਹੁਣ ਸਰਬਉੱਚ ਅਦਾਲਤ ਵਲੋਂ ਦਿੱਤੇ ਜਾਣ ਵਾਲੇ ਫ਼ੈਸਲੇ ਨੂੰ ਮੰਨ ਲਿਆ ਜਾਣਾ ਚਾਹੀਦਾ ਹੈ। ਕੇਂਦਰ ਸਰਕਾਰ ਨੇ ਵੀ ਅਤੇ ਇਸ ਵਿਵਾਦ ਨਾਲ ਸਬੰਧਿਤ ਸਾਰੀਆਂ ਧਿਰਾਂ ਨੇ ਵੀ ਸਮੇਂ-ਸਮੇਂ ਅਜਿਹਾ ਪ੍ਰਭਾਵ ਵੀ ਦਿੱਤਾ ਹੈ ਅਤੇ ਵਿਸ਼ਵਾਸ ਵੀ ਪ੍ਰਗਟਾਇਆ ਹੈ ਕਿ ਉਹ ਇਸ ਸਬੰਧੀ ਦੇਸ਼ ਦੀ ਸਰਬਉੱਚ ਅਦਾਲਤ ਦੇ ਫ਼ੈਸਲੇ ਨੂੰ ਮੰਨਣ ਲਈ ਪਾਬੰਦ ਹੋਣਗੇ। ਬਿਨਾਂ ਸ਼ੱਕ ਇਸ ਲਈ ਸਾਰੀਆਂ ਹੀ ਧਿਰਾਂ ਨੂੰ ਸੁਣਾਏ ਜਾਣ ਵਾਲੇ ਇਸ ਫ਼ੈਸਲੇ ਦੇ ਪਾਬੰਦ ਹੋਣਾ ਚਾਹੀਦਾ ਹੈ ਤਾਂ ਜੋ ਦੇਸ਼ ਵਿਚ ਭਾਈਚਾਰਕ ਸਾਂਝ ਤੇ ਇਕਸੁਰਤਾ ਮਜ਼ਬੂਤ ਹੋ ਸਕੇ ਜੋ ਇਸ ਸਦੀਆਂ ਪੁਰਾਣੇ ਦੇਸ਼ ਦੀ ਵੱਡੀ ਪਰੰਪਰਾ ਰਹੀ ਹੈ।

-ਬਰਜਿੰਦਰ ਸਿੰਘ ਹਮਦਰਦ

ਮੰਗੂ ਮੱਠ ਸਬੰਧੀ ਬਣਾਈ ਜਾਏ ਸਾਂਝੀ ਪਹੁੰਚ

ਓਡੀਸ਼ਾ ਵਿਚ ਸਥਿਤ ਪ੍ਰਮੁੱਖ ਮੰਦਰ ਜਗਨ ਨਾਥ ਪੁਰੀ ਦੇ ਆਲੇ-ਦੁਆਲੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਤਰਜ਼ 'ਤੇ 75 ਗਜ਼ ਚੌੜਾ ਗਲਿਆਰਾ ਬਣਾਇਆ ਜਾ ਰਿਹਾ ਹੈ। ਸਰਕਾਰ ਇਸ 75 ਗਜ਼ ਵਿਚ ਪੈਂਦੀ ਹਰ ਉਸਾਰੀ ਤੋੜਨ ਜਾ ਰਹੀ ਹੈ। ਇਸ ਦਰਮਿਆਨ ਇਸ ਇਲਾਕੇ ਵਿਚ ਪੈਂਦੇ ਮੰਗੂ ਮੱਠ ...

ਪੂਰੀ ਖ਼ਬਰ »

ਸੇਵਾ ਦੇ ਪੁੰਜ ਤੇ ਸਾਂਝੀਵਾਲਤਾ ਦੇ ਪ੍ਰਤੀਕ ਭਾਈ ਘਨੱਈਆ ਜੀ

ਬਰਸੀ 'ਤੇ ਵਿਸ਼ੇਸ਼ ਦਇਆਵਾਨ ਤੇ ਸਾਂਝੀਵਾਲਤਾ ਦੇ ਪ੍ਰੀਤਕ ਭਾਈ ਘਨੱਈਆ ਜੀ ਦਾ ਜਨਮ ਸੰਨ 1648 'ਚ ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੇ ਪਿੰਡ ਸੌਦਾਰਾ ਵਿਖੇ ਮਾਤਾ ਸੁੰਦਰੀ ਜੀ ਅਤੇ ਪਿਤਾ ਨੱਥੂ ਰਾਮ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਨੇ ਬਚਪਨ ਤੋਂ ਹੀ ਮਨੁੱਖਤਾ ਦੀ ਸੇਵਾ ...

ਪੂਰੀ ਖ਼ਬਰ »

ਰਾਜਨੀਤਕ ਲੀਡਰ ਦੇਸ਼ ਦੀਆਂ ਹਕੀਕਤਾਂ ਨੂੰ ਸਮਝਣ

ਮੈਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਬਹੁਤ ਚੰਗੇ ਲਗਦੇ ਹਨ। ਅੱਜ ਦੇ ਤੇਜ਼ ਰਫ਼ਤਾਰ ਯੁੱਗ 'ਚ ਕਿਸੇ ਕੋਲ ਕਿਸੇ ਲਈ ਵਿਹਲ ਨਹੀਂ ਪਰ ਪ੍ਰਧਾਨ ਮੰਤਰੀ ਸਮਾਂ ਕੱਢ ਕੇ 133 ਕਰੋੜ ਭਾਰਤੀਆਂ ਨਾਲ ਮਨ ਦੀ ਗੱਲ ਕਰਦੇ ਹਨ। 'ਮਨ ਕੀ ਬਾਤ' ਬੜਾ ਹੀ ਖ਼ੂਬਸੂਰਤ ਪ੍ਰੋਗਰਾਮ ਹੈ। ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX