ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  14 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  39 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  56 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 6 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 8 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 9 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  3 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  21 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਅੰਮ੍ਰਿਤਸਰ

6 ਕਰੋੜ 37.50 ਲੱਖ ਦੀ ਹੈਰੋਇਨ ਤੇ ਅਸਲ੍ਹੇ ਸਮੇਤ 2 ਮੋਟਰਸਾਈਕਲ ਸਵਾਰ ਨਸ਼ਾ ਤਸ਼ਕਰ ਕਾਬੂ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਐਸ. ਪ੍ਰਸ਼ੋਤਮ)-ਡੀ.ਐਸ.ਪੀ. ਅਜਨਾਲਾ ਸੋਹਨ ਸਿੰਘ ਦੀ ਅਗਵਾਈ 'ਚ ਅਜਨਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਤਹਿਤ ਮੋਟਰਸਾਈਕਲ ਸਵਾਰ 2 ਨਸ਼ਾ ਤਸਕਰਾਂ ਨੂੰ 1 ਕਿਲੋ 275 ਗ੍ਰਾਮ ਹੈਰੋਇਨ ਤੇ ਅਸਲੇ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡੀ. ਐਸ. ਪੀ. ਅਜਨਾਲਾ ਸੋਹਨ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਬੋਹਲੀਆਂ ਪਿੰਡ ਨਜ਼ਦੀਕ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ 2 ਵਿਅਕਤੀ ਬਿਨਾਂ ਨੰਬਰੀ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਚੋਗਾਵਾਂ ਤੋਂ ਅਜਨਾਲਾ ਵਾਲੀ ਸਾਈਡ ਨੂੰ ਆ ਰਹੇ ਹਨ ਜੋ ਵੱਡੇ ਪੱਧਰ 'ਤੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜਿਸ ਉਪਰੰਤ ਪੁਲਿਸ ਪਾਰਟੀ ਵਲੋਂ ਤੁਰੰਤ ਨਾਕਾਬੰਦੀ ਕਰਕੇ ਮੋਟਰਸਾਈਕਲਾਂ ਦੀ ਚੈਕਿੰਗ ਦੌਰਾਨ ਸੁਖਵਿੰਦਰ ਸਿੰਘ ਕਾਲਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਦਾਉਕੇ ਕੋਲੋਂ ਇਕ ਕਿਲੋ ਹੈਰੋਇਨ ਤੇ ਨਿਰਭੈਲ ਸਿੰਘ ਉਰਫ ਭੈਲੋ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਦਾਉਕੇ ਥਾਣਾ ਘਰਿੰਡਾ ਕੋਲੋਂ 275 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 6 ਕਰੋੜ 37.50 ਲੱਖ ਰੁਪਏ ਬਣਦੀ ਹੈ | ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਕਾਲਾ ਤੇ ਨਿਰਭੈਲ ਸਿੰਘ ਭੈਲੋ ਿਖ਼ਲਾਫ ਥਾਣਾ ਅਜਨਾਲਾ 'ਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਨ ਉਪਰੰਤ ਕੀਤੀ ਜਾ ਰਹੀ ਤਫਤੀਸ਼ ਦੌਰਾਨ ਸੁਖਵਿੰਦਰ ਸਿੰਘ ਕਾਲਾ ਦੀ ਨਿਸ਼ਾਨਦੇਹੀ 'ਤੇ ਪਿੰਡ ਘਰਿੰਡਾ ਫੌਜ ਦੀ ਛਾਉਣੀ ਨੇੜਿਓਾ ਝਾੜੀ 'ਚੋਂ ਇਕ 30 ਬੋਰ ਦਾ ਪਿਸਟਲ ਤੇ 8 ਕਾਰਤੂਸ ਬਰਾਮਦ ਹੋਏ ਹਨ | ਉਨ੍ਹਾਂ ਅੱਗੇ ਦੱਸਿਆ ਕਿ ਸੁਖਵਿੰਦਰ ਸਿੰਘ ਕਾਲਾ ਅਤੇ ਨਿਰਭੈਲ ਸਿੰਘ ਭੈਲੋ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀਮਤੀ ਰਾਧਿਕਾ ਪੁਰੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਤੇ ਉਨ੍ਹਾਂ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਵਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਤੇ ਪੁਲਿਸ ਰਿਮਾਂਡ ਦੌਰਾਨ ਇੰਨ੍ਹਾਂ ਕੋਲੋਂ ਹੋਰ ਹੈਰੋਇਨ ਬਰਾਮਦ ਹੋਣ ਦੀ ਆਸ ਹੈ | ਇੱਥੇ ਜ਼ਿਕਰਯੋਗ ਹੈ ਕਿ ਬੀਤੀ 13 ਸਤੰਬਰ ਨੂੰ ਵੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਪਿੰਡ ਦਾਉਕੇ ਦੇ ਸਰਪੰਚ ਨਾਨਕ ਸਿੰਘ ਦੇ ਪੁੱਤਰ ਸਮਸ਼ੇਰ ਸਿੰਘ ਸ਼ੇਰਾ ਨੂੰ 7.5 ਕਿਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਸੀ ਤੇ ਬਾਅਦ ਵਿੱਚ ਉਸ ਦੀ ਨਿਸ਼ਾਨਦੇਹੀ 'ਤੇ 14 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਸੀ | ਸਮਸ਼ੇਰ ਸਿੰਘ ਸ਼ੇਰਾ ਵੀ ਇਸ ਸਮੇਂ ਥਾਣਾ ਅਜਨਾਲਾ ਕੋਲ ਪੁਲਿਸ ਰਿਮਾਂਡ 'ਤੇ ਹੈ |

ਸਿੱਖੀ ਪ੍ਰਚਾਰ ਤੇ ਵਿੱਦਿਆ ਦੇ ਪ੍ਰਸਾਰ 'ਚ ਚੀਫ਼ ਖ਼ਾਲਸਾ ਦੀਵਾਨ ਦਾ ਵੱਡਾ ਯੋਗਦਾਨ : ਸਰਕਾਰੀਆ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖੀ ਦੇ ਪ੍ਰਚਾਰ ਤੇ ਵਿਦਿਆ ਦੇ ਪਸਾਰ ਵਿਚ ਚੀਫ਼ ਖ਼ਾਲਸਾ ਦੀਵਾਨ ਦਾ ਵੱਡਾ ਤੇ ਸ਼ਲਾਘਾਯੋਗ ਯੋਗਦਾਨ ਹੈ ਤੇ ਹੁਣ ਦੀਵਾਨ ਮੈਨੇਜਮੈਂਟ ਨੂੰ ਪਿੰਡਾਂ-ਕਸਬਿਆਂ 'ਚ ਵੀ ਵੱਧ ਤੋਂ ਵੱਧ ਸੀਕੇਡੀ ਸਕੂਲ ਖੋਲ੍ਹ ਕੇ ਵਿੱਦਿਅਕ ...

ਪੂਰੀ ਖ਼ਬਰ »

ਬੀਬੀਆਂ ਨੇ ਧਰਨੇ 'ਚ ਪੁੱਜ ਕੇ ਪਿੱਟ ਸਿਆਪਾ ਕਰ ਕੇ ਕੀਤੀ ਨਾਅਰੇਬਾਜ਼ੀ

ਬਿਆਸ, 20 ਸਤੰਬਰ (ਪਰਮਜੀਤ ਸਿੰਘ ਰੱਖੜਾ)-ਪੰਜਾਬ ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਤੇ ਕਿਸਾਨਾਂ ਦੀ ਅਗਵਾਈ ਹੇਠ ਨੇੜਲੇ ਡੇਰੇ ਿਖ਼ਲਾਫ ਕਥਿਤ ਜ਼ਮੀਨੀ ਵਿਵਾਦ ਨੂੰ ਲੈ ਕੇ ਲਗਾਇਆ ਗਿਆ ਧਰਨਾ ਨੌਵੇਂ ਦਿਨ ਜਾਰੀ ਰਿਹਾ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਿਜਲੀ ਅੰਦੋਲਨ ਤਹਿਤ ਰੋਸ ਮੁਜ਼ਾਹਰਾ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀਆਂ ਵੱਧ ਦਰਾਂ ਵਿਰੁੱਧ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਅੱਜ ਹਾਲ ਗੇਟ ਵਿਖੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ ਉਪਰੰਤ ਹਾਲ ਗੇਟ ਵਿਖੇ ...

ਪੂਰੀ ਖ਼ਬਰ »

ਰਣਜੀਤ ਐਵੀਨਿਊ 'ਚ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਐਕਟਿਵਾ ਸਣੇ 4 ਲੱਖ ਲੁੱਟੇ

ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਅੱਜ ਇੱਥੇ ਰਣਜੀਤ ਐਵੀਨਿਊ ਖੇਤਰ 'ਚ ਦਿਨ-ਦਿਹਾੜੇ ਇਕ ਵੱਡੀ ਲੁੱਟ-ਖੋਹ ਦੀ ਘਟਨਾ ਵਾਪਰ ਗਈ ਜਦੋਂ ਨਕਦੀ ਉਗਰਾਹੁਣ ਵਾਲੀ ਕੰਪਨੀ ਦੇ 2 ਮੁਲਾਜ਼ਮਾਂ ਪਾਸੋਂ 4 ਹਥਿਆਰਬੰਦ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ 4 ਲੱਖ ਦੇ ਕਰੀਬ ਰਾਸ਼ੀ ਸਣੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਬਾਬਾ ਬੁੱਢਾ ਸਪੋਰਟਸ ਐਾਡ ਕਬੱਡੀ ਕਲੱਬ ਰਮਦਾਸ ਨੇ 20ਵਾਂ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਇਆ

ਰਮਦਾਸ, 20 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਸਪੋਰਟਸ ਐਾਡ ਕਬੱਡੀ ਕਲੱਬ ਰਮਦਾਸ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ 'ਚੌਥ ਸ਼ਰਾਧਾਂ' ਤੇ 20ਵਾਂ ਅੰਤਰਰਾਸ਼ਟਰੀ ਕਬੱਡੀ ਕੱਪ ਖੇਡ ਸਟੇਡੀਅਮ ਰਮਦਾਸ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੈਸ਼-ਏੇ-ਮੁਹਮੰਦ ਦੀ ਧਮਕੀ ਉਪਰੰਤ ਪੁਲਿਸ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਚੱਪਾ-ਚੱਪਾ ਛਾਣਿਆ

ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਮੁਸਲਿਮ ਖਾੜਕੂ ਜਥੇਬੰਦੀ ਜੈਸ਼-ਏ-ਮੁਹਮੰਦ ਵਲੋਂ ਫਿਰੋਜ਼ਪੁਰ ਡਵੀਜ਼ਨ 'ਚ ਪੈਂਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਧਮਾਕਿਆਂ ਨਾਲ ਉਡਾਏ ਜਾਣ ਦੀ ਮਿਲੀ ਧਮਕੀ ਉਪਰੰਤ ਅੱਜ ਇਥੇ ਰੇਲਵੇ ਸਟੇਸ਼ਨ 'ਤੇ ਵੀ ਜੀ.ਆਰ.ਪੀ. ਤੇ ਰੇਲਵੇ ਪੁਲਿਸ ...

ਪੂਰੀ ਖ਼ਬਰ »

ਸ਼ਹਿਰ 'ਚ ਸੈਂਕੜੇ ਮਜ਼ਦੂਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਮਜਦੂਰ ਮੁਕਤੀ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਰੋਬਟ ਮਸੀਹ ਪੱਛੀਆ ਤੇ ਮਹਿਲਾ ਵਿੰਗ ਸੂਬਾ ਪ੍ਰਧਾਨ ਮੈਡਮ ਡੋਰਥੀ ਗੁਰਦਾਸਪੁਰ ਦੀ ਸਾਂਝੀ ਅਗਵਾਈ 'ਚ ਸੈਂਕੜੇ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੂਬਾ ...

ਪੂਰੀ ਖ਼ਬਰ »

ਕਥਾਵਾਚਕ ਭਾਈ ਸ਼ਰਨਜੀਤ ਸਿੰਘ ਸਿੱਖੀ ਪ੍ਰਚਾਰ ਹਿੱਤ ਖਾੜੀ ਦੇਸ਼ਾਂ ਲਈ ਰਵਾਨਾ

ਹਰਸਾ ਛੀਨਾ, 20 ਸਤੰਬਰ (ਕੜਿਆਲ)-ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ ਦੇ ਮੁੱਖ ਗ੍ਰੰਥੀ ਤੇ ਕਥਾਵਾਚਕ ਗਿਆਨੀ ਸ਼ਰਨਜੀਤ ਸਿੰਘ ਸਿੱਖੀ ਪ੍ਰਚਾਰ ਲਈ ਖਾੜੀ ਦੇਸ਼ਾਂ ਲਈ ਰਵਾਨਾ ਹੋਏ | ਖਾੜੀ ਦੇਸ਼ ਦੁਬਈ ਲਈ ਰਵਾਨਾ ਹੋਣ ਤੋਂ ਪਹਿਲਾਂ ਗੱਲਬਾਤ ਕਰਦਿਆਂ ਭਾਈ ਸ਼ਰਨਜੀਤ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਇਤਿਹਾਸ ਪ੍ਰੀਖਿਆਵਾਂ ਭਲਕੇ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਨਿਰਮਲੇ ਪ੍ਰਕਾਸ਼ ਸਬੰਧਿਤ ਨਿਰਮਲੇ ਸੰਪਰਦਾਇ ਅੰਮਿ੍ਤਸਰ ਵਲੋਂ ਭਾਈ ਅਨੂਪ ਸਿੰਘ ਅਨਾਹਤ ਸੰਗੀਤ ਅਕੈਡਮੀ ਕਾਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਅਟਾਰੀ, 20 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦਿਹਾਤੀ ਵਲੋਂ ਜਨਰਲ ਸਕੱਤਰ ਵਿਜੇ ਕੁਮਾਰ ਵਰਮਾ ਦੀ ਅਗਵਾਈ ਹੇਠ ਅਟਾਰੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਸਰਬੱਤ ਵਿਕਾਸ ਬੀਮਾ ਯੋਜਨਾ ਤਹਿਤ ਲਗਾਏ ਕੈਂਪ ਦਾ ਵਿਧਾਇਕ ਡੈਨੀ ਬੰਡਾਲਾ ਵਲੋਂ ਉਦਘਾਟਨ

ਜੰਡਿਆਲਾ ਗੁਰੂ, 20 ਸਤੰਬਰ-(ਰਣਜੀਤ ਸਿੰਘ ਜੋਸਨ)-'ਆਯੁਸ਼ਮਾਨ ਭਾਰਤ ਸਰਬੱਤ ਵਿਕਾਸ ਬੀਮਾ ਯੋਜਨਾ' ਤਹਿਤ ਅੱਜ ਨਗਰ ਕੌਾਸਲ ਜੰਡਿਆਲਾ ਗੁਰੂ ਵਿਖੇ ਕਾਰਡ ਬਨਾਉਣ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਾਲੀ ਸੂਚੀ 'ਚੋਂ ਸਿੱਖਾਂ ਦੇ ਨਾਂਅ ਕੱਟ ਕੇ ਸਿੱਖ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ-ਸਮਰਾ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਲੰਗਰ ਤੋਂ ਜੀ. ਐਸ. ਟੀ. ਹਟਾਉਣ ਤੇ ਸਿੱਖ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ...

ਪੂਰੀ ਖ਼ਬਰ »

ਟਾਟਾ ਕੰਸਲਟੈਂਸੀ ਸਰਵਿਸ ਵਲੋਂ ਅੰਮਿ੍ਤਸਰ ਗਰੁੱਪ ਆਫ ਕਾਲਜਿਸ ਦੇ 18 ਵਿਦਿਆਰਥੀਆਂ ਦੀ ਚੋਣ

ਮਾਨਾਂਵਾਲਾ, 20 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਦੇ ਵਿਹੜੇ 'ਚ ਕਰਵਾਈ ਗਈ ਕੈਂਪਸ ਪਲੇਸਮੈਂਟ ਡਰਾਇਵ ਦੌਰਾਨ ਟਾਟਾ ਕੰਸਲਟੈਂਸੀ ਸਰਵਿਸ (ਟੀ. ਸੀ. ਐਸ.) ਵਲੋਂ ਕਾਲਜ ਦੇ ਬੀ. ਟੈਕ. ਦੇ (ਬੈਚ 2016-20) ਦੇ 18 ਵਿਦਿਆਰਥੀਆਂ ਨੂੰ ਪ੍ਰਤੀ ਸਾਲ 3.36 ਲੱਖ ...

ਪੂਰੀ ਖ਼ਬਰ »

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਵਿਖੇ ਮਨੁੱਖਤਾ ਨੂੰ ਨਸ਼ਿਆਂ ਤੋਂ ਸੁਚੇਤ ਕਰਨ ਤੇ ਗੁਰੂ ਸਾਹਿਬਾਨ ਦੇ ਦੱਸੇ ਸੱਚੇ ਸੁੱਚੇ ਆਦਰਸ਼ ਮਾਰਗ ਦਰਸ਼ਨ 'ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ-ਜੋਧ ਸਿੰਘ ਸਮਰਾ

ਜਗਦੇਵ ਕਲਾਂ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼੍ਰੋਮਣੀ ਅਕਾਲੀ ਦਬ (ਬ) ਦੇ ਇੰਚਾਰਜ ਤੇ ਸ੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕਥਿਤ ਤੌਰ 'ਤੇ ਝੂਠੇ ਵਾਅਦੇ ਕਰਕੇ ਤੇ ਸਬਜ਼ਬਾਗ ਦਿਖਾ ਕੇ ...

ਪੂਰੀ ਖ਼ਬਰ »

ਬੂਟੇ ਲਗਾ ਕੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕਦੈ-ਬੰਡਾਲਾ

ਜੰਡਿਆਲਾ ਗੁਰੂ, 20 ਸਤੰਬਰ (ਰਣਜੀਤ ਸਿੰਘ ਜੋਸਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਨੂੰ ਹਰਿਆਵਲ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਅਸੀਂ ਸਭ ਇਸ ਮੁਹਿੰਮ 'ਚ ਆਪਣਾ ਯੋਗਦਾਨ ਪਾ ਕੇ ਵਧ ਤੋਂ ਵਧ ਬੂਟੇ ਲਗਾ ਕੇ ਜਿੱਥੇ ...

ਪੂਰੀ ਖ਼ਬਰ »

ਅਜਨਾਲਾ ਦੇ ਸੁੰਦਰੀਕਰਨ ਵਿਕਾਸ ਕਾਰਜਾਂ ਲਈ 1.21 ਕਰੋੜ ਦੀ ਰਾਸ਼ੀ ਮਨਜ਼ੂਰ-ਵਿਧਾਇਕ ਅਜਨਾਲਾ

ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਹਲਕੇ ਦੇ ਲੋਕਾਂ ਦੀਆਂ ਵਿਕਾਸ ਨਾਲ ਜੁੜੀਆਂ ਸਮੱਸਿਆਵਾਂ ਸੁਨਣ ਤੇ ਹੱਲ ਕਰਨ ਲਈ ਲਗਾਏ ਗਏ ਲੋਕ ਦਰਬਾਰ ਮੌਕੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਪੀ. ਐਸ. ਆਈ. ਈ. ਸੀ. ਨੇ ਜਾਰੀ ਕੀਤਾ ਨਾਦਰਸ਼ਾਹੀ ਫ਼ਰਮਾਨ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)¸ਪੀ. ਐਸ. ਆਈ. ਈ. ਸੀ. 'ਤੇ ਫ਼ੋਕਲ ਪੁਆਇੰਟ ਦੇ ਕਈ ਵਪਾਰੀਆਂ ਦੇ ਪਲਾਟਾਂ ਨੂੰ ਰੱਦ ਕਰਨ ਬਾਰੇ ਨਾਦਰਸ਼ਾਹੀ ਫ਼ਰਮਾਨ ਜਾਰੀ ਕਰਨ ਦਾ ਦੋਸ਼ ਲਗਾਉਂਦਿਆਂ ਫ਼ੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਕਿਸ਼ੋਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਚਵਿੰਡਾ ਦੇਵੀ ਨੇ ਅਥਲੈਟਿਕਸ ਮੁਕਾਬਲੇ 'ਚ ਜਿੱਤੇ 53 ਤਗਮੇ

ਚਵਿੰਡਾ ਦੇਵੀ, 20 ਸਤੰਬਰ (ਸਤਪਾਲ ਸਿੰਘ ਢੱਡੇ)-ਕਸਬਾ ਚਵਿੰਡਾ ਦੇਵੀ ਸਥਿਤ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਅਥਲੈਟਿਕਸ ਮੀਟ 'ਚ ਬੱਚਿਆਂ ਨੇ 26 ਗੋਲਡ, 20 ਸਿਲਵਰ ਤੇ 7 ਬਰਾਂਊਜ ਤਗਮੇ ਜਿੱਤੇ | ਇਨ੍ਹਾਂ 2 ਦਿਨ ਚੱਲੇ ਟੂਰਨਾਮੈਂਟ 'ਚ ਸਕੂਲ ਦੇ ਹੋਣਹਾਰ ਬੱਚਿਆਂ ਨੇ ...

ਪੂਰੀ ਖ਼ਬਰ »

ਸਰਕਾਰੀਆ ਵਲੋਂ ਇਤਿਹਾਸਕ ਗੁ: ਨਾਨਕਸਰ ਸੌੜੀਆਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੋਗਾਵਾਂ, 20 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਨੂੰ ਇਕ ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਪਟਾਕਾ ਫੈਕਟਰੀ ਧਮਾਕੇ ਦੇ ਪੀੜਤ ਪਰਿਵਾਰਾਂ ਲਈ ਸੁਪਰੀਮ ਕੋਰਟ ਤੱਕ ਜਾਵਾਂਗੇ-ਬੈਂਸ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਨੇ ਬਟਾਲਾ ਪਟਾਖਾ ਫੈਕਟਰੀ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦੀ ਐਸੋਸੀਏਸ਼ਨ ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਉਪ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਤਹਿਸੀਲ ਦੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਅਗਵਾਈ 'ਚ ਕਰਵਾਏ ਗਏ ਤਹਿਸੀਲ ਪੱਧਰੀ ਇਜਲਾਸ 'ਚ ਕੈਪਟਨ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਮੁਜ਼ਾਹਰਾ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ (ਏ. ਆਈ. ਕੇ. ਐਸ. ਸੀ. ਸੀ.) ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ 'ਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸਤਿਅਮ ਕੈਂਪਸ ਰਾਮ ਤੀਰਥ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ

ਰਾਮ ਤੀਰਥ, 20 ਸਤੰਬਰ (ਧਰਵਿੰਦਰ ਸਿੰਘ ਔਲਖ)-ਸਤਿਅਮ ਕੈਂਪਸ ਰਾਮ ਤੀਰਥ ਵਿਖੇ ਐਮ. ਡੀ. ਸ੍ਰੀ ਰਜੇਸ਼ ਭਾਰਦਵਾਜ ਦੀ ਅਗਵਾਈ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਈ. ਐੱਮ. ਸੀ. ਮਲਟੀ ਸਪੈਸ਼ਲਿਟੀ ਹਸਪਤਾਲ ਅੰਮਿ੍ਤਸਰ ਦੇ ਪ੍ਰਸਿੱਧ ਮਨੋਵਿਗਿਆਨਕ ਡਾਕਟਰ ਏ. ...

ਪੂਰੀ ਖ਼ਬਰ »

14 ਵਰਿ੍ਹਆਂ ਦੇ ਸੰਘਰਸ਼ ਬਾਅਦ ਮਿਲੀ ਪੱਟੀ-ਮੱਖੂ ਰੇਲ ਲਿੰਕ ਨੂੰ ਹਰੀ ਝੰਡੀ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਪਿਛਲੇ 14 ਵਰਿ੍ਹਆਂ ਤੋਂ ਪੱਟੀ-ਮੱਖੂ ਰੇਲ ਲਿੰਕ ਬਣਾਉਣ ਲਈ ਕੀਤੀ ਜਾ ਰਹੀ ਜੱਦੋ-ਜਹਿਦ ਦੇ ਬਾਅਦ ਕੇਂਦਰ ਸਰਕਾਰ ਦੇ ਬਾਅਦ ਹੁਣ ਸੂਬਾ ਸਰਕਾਰ ਵਲੋਂ ਵੀ ਇਸ ਕਾਰਜ ਨੂੰ ਨੇਪਰੇ ਚਾੜ੍ਹਣ ਲਈ ...

ਪੂਰੀ ਖ਼ਬਰ »

ਪੈਨਸ਼ਨ ਸਬੰਧੀ 2004 ਦੇ ਫ਼ੈਸਲੇ 'ਤੇ ਸਰਕਾਰ ਮੁੜ ਵਿਚਾਰ ਕਰੇ : ਪ੍ਰੋ. ਚਾਵਲਾ

ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਇਕ ਪੱਤਰ ਲਿਖ ਕੇ 2004 'ਚ ਬਦਲੇ ਗਏ ਪੈਨਸ਼ਨ ਨਿਯਮਾਂ 'ਤੇ ਮੁੜ ਵਿਚਾਰ ਕਰਨ ਤੇ ਸਰਕਾਰੀ ਨੌਕਰੀ ਤੋਂ ਸੇਵਾ ...

ਪੂਰੀ ਖ਼ਬਰ »

ਟੀਮ ਗ਼ਲੋਬਲ ਨੇ ਸਤੰਬਰ ਇਨਟੇਕ ਲਈ ਇਕ ਦਿਨ 'ਚ ਯੂ.ਕੇ. ਦੇ 4 ਸਪਾਊਸ ਵੀਜੇ ਲਗਵਾਏ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਟੀਮ ਗ਼ਲੋਬਲ ਨੇ ਸਤੰਬਰ ਇਨਟੇਕ ਸਬੰਧੀ ਇਕੋ ਦਿਨ ਵਿਚ 4 ਵਿਦਿਆਰਥੀਆਂ ਦੇ ਯੂ.ਕੇ. ਦੇ ਸਪਾਊਸ ਵੀਜੇ ਲਗਾਏ ਹਨ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਪਤਨੀ ਹਰਮਨਪ੍ਰੀਤ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤਸਰ ਵਿਖੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰ ਨੂੰ ਚੰਗੇ ਮਨੁੱਖ ਬਣਨ ਦਾ ਸਾਂਝਾ ਉਪਦੇਸ਼ ਦਿੱਤਾ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਉਨ੍ਹੀਆਂ ਹੀ ਪ੍ਰਸੰਗਿਕ ਹਨ, ਜਿੰਨ੍ਹੀਆਂ ਕਿ ਅੱਜ ਤੋਂ 550 ਸਾਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਬੇਅਦਬੀ ਮਸਲੇ ਨੂੰ ਤਾਰਪੀਡੋ ਕਰ ਰਹੀ ਹੈ : ਪ੍ਰੋ: ਬਲਜਿੰਦਰ ਕੌਰ

ਟਾਂਗਰਾ, 20 ਸਤੰਬਰ (ਹਰਜਿੰਦਰ ਸਿੰਘ ਕਲੇਰ)-ਕੈਪਟਨ ਸਰਕਾਰ ਬਾਇਬਲ ਕਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਬਿਜਾਏ ਉੱਕਤ ਮਸਲੇ ਨੂੰ ਤਾਰਪੀਡੋ ਕਰਨ 'ਚ ਜੁੱਟੀ ਹੋਈ ਹੈ | ਇਹ ਪ੍ਰਗਟਾਵਾ ਵਿਧਾਇਕਾ ਪ੍ਰੋ: ਬਲਜਿੰਦਰ ...

ਪੂਰੀ ਖ਼ਬਰ »

ਰਣਜੀਤ ਐਵੀਨਿਊ 'ਚ ਦਿਨ-ਦਿਹਾੜੇ ਹਥਿਆਰਬੰਦ...

ਵਾਪਰੀ ਲੁੱਟ-ਖੋਹ ਦੀ ਪੁਸ਼ਟੀ ਕਰਦਿਆਂ ਏ. ਸੀ. ਪੀ. ਓਤਰੀ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਵਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਨਵੇਂ ਪੁਲਿਸ ਕਮਿਸ਼ਨਰ ਲਈ ਲੁੱਟਾਂ-ਖੋਹਾਂ ਰੋਕਣਾ ਵੱਡੀ ...

ਪੂਰੀ ਖ਼ਬਰ »

ਵੀਜ਼ਾ ਨਾ ਮਿਲਣ ਕਾਰਨ ਸੁਲਤਾਨਪੁਰ ਲੋਧੀ ਦਰਸ਼ਨ ਕਰਨ ਨਹੀਂ ਜਾ ਸਕੇ ਪਾਕਿਸਤਾਨ ਤੋਂ ਆਏ ਸਿੰਧੀ ਸਿੱਖ ਸ਼ਰਧਾਲੂ

ਅੰਮਿ੍ਤਸਰ, 20 ਸਤੰਬਰ (ਜੱਸ)-ਪਾਕਿਸਤਾਨ ਵਿਚਲੇ ਸਿੰਧ ਸੂਬੇ ਦੇ ਕਸਬਾ ਲਾੜਕਿਆਨਾ ਤੋਂ 40 ਪਾਕਿਸਤਾਨੀ ਗੁਰੂ ਨਾਨਕ ਨਾਮ ਲੇਵਾ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਤੇ ਅੰਮਿ੍ਤਸਰ ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ...

ਪੂਰੀ ਖ਼ਬਰ »

ਲਾਹਣ ਤੇ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਟਾਰੀ, 20 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਥਾਣਾ ਘਰਿੰਡਾ ਦੀ ਪੁਲਿਸ ਵਲੋਂ ਹੈਰੋਇਨ ਦੀਆਂ ਪੁੜੀਆਂ ਅਤੇ ਨਾਜਾਇਜ਼ ਸ਼ਰਾਬ ਕੱਢਣ ਦੀ ਤਿਆਰੀ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਸਬ ਇੰਸਪੈਕਟਰ ਮੋਹਿਤ ਕੁਮਾਰ ਤੇਜਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਵਾਏਗਾ ਯੂਥ ਵਿਕਾਸ ਬੋਰਡ : ਚੇਅਰਮੈਨ ਬਿੰਦਰਾ

ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦਾਅਵਾ ਕੀਤਾ ਕਿ ਉਹ ਨੌਜਵਾਨ ਵਰਗ ਦੀਆਂ ਸਾਰੀਆਂ ਸਮੱਸਿਆਵਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਲਿਆ ਕੇ ਉਨ੍ਹਾਂ ਨੂੰ ਹੱਲ ਕਰਵਾਉਣਗੇ ...

ਪੂਰੀ ਖ਼ਬਰ »

ਅਧਿਆਪਕ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ : ਡਾ. ਕਾਹਲੋਂ

ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦਾ ਧਾਰਨੀ ਬਣਾਉਣ ਦੇ ਮਕਸਦ ਲਈ ਵਿਗਿਆਨ ਅਧਿਆਪਕਾਂ ਦੀ 2 ਹਫ਼ਤਿਆਂ ਦੀ ਸਮਾਪਤ ਹੋਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕੇ. ਐਸ. ਕਾਹਲੋਂ ਨੇ ...

ਪੂਰੀ ਖ਼ਬਰ »

ਕਿਸੇ ਵੀ ਸਮਾਗਮ ਲਈ ਐੱਨ.ਓ. ਸੀ. ਪ੍ਰਾਪਤ ਕਰਨ ਲਈ ਸਿੰਗਲ ਵਿੰਡੋ ਸਿਸਟਮ ਲਾਗੂ-ਡੀ.ਸੀ.

ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਜ਼ਿਲੇ੍ਹ 'ਚ ਕਈ ਤਰ੍ਹਾਂ ਦੇ ਵੱਡੇ ਸਮਾਗਮ ਵੱਖ-ਵੱਖ ਸੁਸਾਇਟੀਆਂ ਵਲੋਂ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਸਮਾਗਮਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾਣੇ ਹੁੰਦੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਸੜਕਾਂ 'ਤੇ ਉਤਰੇ ਮਗਨਰੇਗਾ ਮੁਲਾਜ਼ਮ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 11 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਅੱਜ ਕਲਮ ਛੋੜ ਹੜਤਾਲ ਦੇ 5ਵੇਂ ਦਿਨ ਡੀ. ਸੀ. ਦਫ਼ਤਰ ਮੂਹਰੇ ਧਰਨਾ ਦੇਣ ਉਪਰੰਤ ਸ਼ਹਿਰ ਦੀਆਂ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫਤਾਰ

ਤਰਸਿੱਕਾ, 20 ਸਤੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਨੇ ਸਬ ਇੰਸਪੈਕਟਰ ਚਰਨਜੀਤ ਸਿੰਘ ਐਸ. ਐਚ. ਓ. ਤਰਸਿੱਕਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 90 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਵਲੋਂ ਅੰਤਿਮ ਸਸਕਾਰ ਵਾਸਤੇ ਗੈਸ ਵਾਲੀ ਭੱਠੀ ਦਾਨ

ਰਈਆ, 20 ਸਤੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਇਕ ਐੱਨ. ਆਰ. ਆਈ. ਪਰਿਵਾਰ ਵਲੋਂ ਅੰਤਿਮ ਸਸਕਾਰ ਲਈ ਗੈਸ ਵਾਲੀ ਭੱਠੀ ਦਾਨ ਕੀਤੀ ਗਈ | ਦਾਨ ਕੀਤੀ ਭੱਠੀ ਦੁਆਰਾ ਨਵੀਂ ਵਿਧੀ ਨਾਲ ਪਹਿਲਾ ਅੰਤਿਮ ਸਸਕਾਰ ਕੀਤਾ ਗਿਆ | ਗੁਰਦੁਆਰਾ ਪੱਤੀ ਛੀਨੇਮਾਨ ਦੇ ਸੈਕਟਰੀ ਜਗੀਰ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ 29 ਤੋਂ ਖੇਡੀ ਜਾਵੇਗੀ ਰਾਮ ਲੀਲਾ

ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ 'ਚ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ 29 ਸਤੰਬਰ ਤੋਂ ਭਗਵਾਨ ਸ੍ਰੀ ਰਾਮ ਚੰਦਰ ਦੇ ਜੀਵਨ 'ਤੇ ਅਧਾਰਿਤ ਖੇਡੀ ਜਾਣ ਵਾਲੀ ਰਾਮ ਲੀਲਾ ਤੇ 8 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸਹਿਰਾ ਸਮਾਗਮ ਦੀਆਂ ਮੁੱਢਲੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਿਆ ਕਰਨ 'ਚ ਰਹੀ ਨਕਾਮ-ਲਖਬੀਰ ਗਿੱਲ

ਜੇਠੂਵਾਲ 20 ਸਤੰਬਰ, (ਮਿੱਤਰਪਾਲ ਸਿੰਘ ਰੰਧਾਵਾ)- ਮੌਜੂਦਾ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਗਰਸ ਸਰਕਾਰ ਜੋ ਕਿ ਪੰਜਾਬ ਨੂੰ ਖੁਸਹਾਲ ਤੇ ਨਸ਼ਾ ਮੁਕਤ ਬਨਾਉਣ ਲਈ ਜੋ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਇਹ ਸਰਕਾਰ ਬਿਆਨਬਾਜ਼ੀ ਤੱਕ ...

ਪੂਰੀ ਖ਼ਬਰ »

ਆਜ਼ਾਦੀ ਦੇ 73 ਸਾਲ ਬੀਤ ਜਾਣ 'ਤੇ ਵੀ ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡ ਬੱਸ ਸਹੂਲਤ ਤੋ ਵਾਂਝੇ

ਚੋਗਾਵਾ, 20 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡ ਜਿਨ੍ਹਾਂ 'ਚ ਚੋਗਾਵਾਂ ਤੋਂ ਠੱਠਾ, ਉਡਰ, ਚੇਲੇਕੇ, ਜੋਏਕੇ, ਠੱਠੀ, ਭੰਗਵਾਂ, ਸਿਧਵਾਂ, ਡੱਲੇਕੇ, ਡੰਡੇ, ਸੂਹਰਾ, ਕਿਰਲਗੜ, ਡਾਲਾ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰ ਕੇ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਮੇਜਰ ਸਿਵੀ

ਜੇਠੂਵਾਲਾ, 20 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਾਂ ਦੀ ਲੰਮੇ ਸਮੇਂ ਤੋਂ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਹੋਇਆ ਸਿੱਖ ਹਿਤੈਸ਼ੀ ਹੋਣ ਦਾ ਸਬੂਤ ...

ਪੂਰੀ ਖ਼ਬਰ »

ਵਿਧਾਇਕ ਡੀ.ਸੀ. ਨੂੰ ਮੁੱਖ ਮੰਤਰੀ ਦਾ ਸਲਾਹਕਾਰ ਬਣਨ 'ਤੇ ਸਨਮਾਨਿਤ ਕੀਤਾ

ਅਟਾਰੀ, 20 ਸਤੰਬਰ (ਭਕਨਾ)-ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਨੂੰ ਮੁੱਖ ਮੰਤਰੀ ਦੇ ਸਲਾਹਕਾਰ (ਯੋਜਨਾ) ਬਣਨ 'ਤੇ ਗ੍ਰਾਮ ਪੰਚਾਇਤ ਅਟਾਰੀ ਦੇ ਸਰਪੰਚ ਮਨਜੀਤ ਸਿੰਘ ਔਲਖ ਤੇ ਉੱਘੇ ਉਦਯੋਗਪਤੀ ਸਮਰ ਸੇਠ ਅਗਵਾਈ ਹੇਠ ਤੇ ਕਾਂਗਰਸੀ ਆਗੂਆਂ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਦੱਤੀ ਤੇ ਸਿਆਲਕਾ ਵਲੋਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਭੇਟ

ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉੱਤਰੀ 'ਚ ਕਾਂਗਰਸ ਪਾਰਟੀ ਦਾ ਦਾਇਰਾ ਵਿਸ਼ਾਲ ਤੇ ਮਜ਼ਬੂਤ ਕਰਨ ਦੇ ਮਨੋਰਥ ਨਾਲ ਪਿਛਲੇ ਲੰਮੇਂ ਸਮੇਂ ਤੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਆ ਰਹੇ ਕਾਂਗਰਸੀ ਵਰਕਰਾਂ ਦੀਆਂ ਨਿਯੁਕਤੀਆਂ ਕਰਨ ਲਈ ...

ਪੂਰੀ ਖ਼ਬਰ »

ਅਕਤੂਬਰ 'ਚ ਹੋਣ ਵਾਲੇ ਜ਼ਿਲ੍ਹਾ ਪੱਧਰ ਦੇ ਬਾਲ ਸਾਹਿਤ ਕੁਇਜ਼ ਮੁਕਾਬਲੇ ਲਈ ਦਾਖਲਾ 23 ਸਤੰਬਰ ਤੱਕ

ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ 'ਤੇ ਬਾਲ ਸਹਿਤ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਸਵੇਰੇ 10:00 ਵਜੇ ਸ੍ਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ : ਸੁਪਾਰੀਵਿੰਡ, ਦੁਰਗਾ ਦਾਸ

ਮਜੀਠਾ, 20 ਸਤੰਬਰ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇੱਕ ਇਕੱਤਰਤਾ ਸਰਕਲ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ ਅਤੇ ਮਾਰਕੀਟ ਕਮੇਟੀ ਮਜੀਠਾ ਦੇ ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ ਦੀ ਅਗਵਾਈ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਵਿਧਾਇਕ ਡੈਨੀ ਨੇ ਫਿਰਨੀ ਦੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਬੰਡਾਲਾ, 20 ਸਤੰਬਰ (ਅੰਗਰੇਜ ਸਿੰਘ ਹੁੰਦਲ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਅੱਜ ਬੰਡਾਲਾ ਵਿਖੇ ਫਿਰਨੀ ਦੀ ਸੜਕ ਬਣਾਉਣ ਦੇ ਕਾਰਜ ਅਰੰਭ ...

ਪੂਰੀ ਖ਼ਬਰ »

ਰਣੀਕੇ ਨੇ ਮੀਰਾਂਕੋਟ ਤੇ ਖੈਰਾਂਬਾਦ ਰੋਡ ਦੀਆਂ 2 ਵਰਿ੍ਹਆਂ ਤੋਂ ਪੁੱਟੀਆਂ ਸੜਕਾਂ ਮੁੜ ਬਨਾਉਣ ਦੀ ਦਿੱਤੀ ਚਿਤਾਵਨੀ

ਰਾਜਾਸਾਂਸੀ, 20 ਸਤੰਬਰ (ਹਰਦੀਪ ਸਿੰਘ ਖੀਵਾ)-ਸ੍ਰੋ: ਅਕਾਲੀ ਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸ: ਗੁਲਜਾਰ ਸਿੰਘ ਰਣੀਕੇ ਨੇ ਹਵਾਈ ਅੱਡਾ ਮਾਰਗ ਵਿਖੇ ਸਥਿਤ ਚੌਾਕ ਮੀਰਾਂਕੋਟ ਤੋਂ ਪਿੰਡ ਮੀਰਾਂਕੋਟ ਤੇ ਖੈਰਾਂਬਾਦ ਨੂੰ ਜਾਂਦੀਆਂ ਲਿੰਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX