ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  14 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  39 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  56 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 6 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 6 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 6 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 6 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 6 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 7 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 7 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 8 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 8 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 8 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 8 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 8 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 9 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 1 hour ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  3 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  21 minutes ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਰੀਦਕੋਟ / ਮੁਕਤਸਰ

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ

ਬਾਬਾ ਫ਼ਰੀਦ ਮੇਲੇ ਦੌਰਾਨ ਕੌਮੀ ਲੋਕ ਨਾਚ ਰਾਹੀਂ ਕਲਾਕਾਰਾਂ ਨੇ ਕੀਲੇ ਸਰੋਤੇ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਸਬੰਧੀ ਅੱਜ ਬਾਬਾ ਫ਼ਰੀਦ ਨਰਸਿੰਗ ਕਾਲਜ ਕੋਟਕਪੂਰਾ ਵਿਖੇ ਕੌਮੀ ਲੋਕ ਨਾਚ ਪੋ੍ਰਗਰਾਮ ਦੌਰਾਨ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵਲੋਂ ਸ਼ਮੂਲੀਅਤ ਕਰਕੇ ਆਪਣੀ ਕਲਾ ਦੇ ਖੂਬ ਜੌਹਰ ਦਿਖਾਏ ਗਏ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉੱਤਰ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਕਰਵਾਏ ਗਏ ਕੌਮੀ ਲੋਕ ਨਾਚ ਪ੍ਰੋਗਰਾਮ ਦੌਰਾਨ ਕਲਾਕਾਰਾਂ ਵਲੋਂ ਆਪੋ ਆਪਣੇ ਰਾਜਾਂ ਨਾਲ ਸਬੰਧਿਤ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਰੋਤਿਆਂ ਨੂੰ ਕੀਲੀ ਰੱਖਿਆ | ਇਸ ਮੌਕੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਬਲਵਿੰਦਰ ਸਿੰਘ ਐੱਸ.ਡੀ.ਐੱਮ. ਕੋਟਕਪੂਰਾ ਆਦਿ ਸ਼ਖ਼ਸੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਰੋਤਿਆਂ ਵਲੋਂ ਸ਼ਿਰਕਤ ਕੀਤੀ ਗਈ | ਇਸ ਕੌਮੀ ਲੋੋਕ ਨਾਚ ਪ੍ਰੋਗਰਾਮ ਦੌਰਾਨ ਪੰਜਾਬ ਦੇ ਕਲਾਕਾਰਾਂ ਨੇ ਝੂੰਮਰ ਤੇ ਹੰਸ ਰਾਜ ਲਾਲਕਾ ਨੇ ਜੁਗਨੀ, ਮਾਹੀਆ ਤੇ ਟੱਪੇ ਪੇਸ਼ ਕਰਕੇ ਸਰੋਤਿਆਂ ਤੋਂ ਖੂਬ ਵਾਹ ਵਾਹ ਖੱਟੀ | ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਲਾਕਾਰਾਂ ਵਲੋਂ ਆਪਣੇ ਰਾਜ ਨਾਲ ਸਬੰਧਤ ਹਿਮਾਚਲੀ ਲੋਕ ਨਾਚ ਸਿਰਮੋਰੀ ਨਾਟੀ ਰਾਹੀਂ ਆਪਣੀ ਕਲਾ ਦੇ ਖੂਬ ਜੌਹਰ ਦਿਖਾਏ | ਇਸ ਉਪਰੰਤ ਜੰਮੂ ਨਾਲ ਸਬੰਧਿਤ ਕਲਾਕਾਰਾਂ ਵਲੋਂ ਡੋਗਰੀ ਡਾਂਸ ਜਾਗਣਾ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਸਰੋਤਿਆਂ ਵਲੋਂ ਖੂਬ ਸਲਾਹਿਆ ਗਿਆ | ਇਸ ਮੌਕੇ ਉੱਤਰ ਜ਼ੋਨ ਸਭਿਆਚਾਰਕ ਕੇਂਦਰ ਦੇ ਪ੍ਰੋਗਰਾਮ ਅਫ਼ਸਰ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਬਾਬਾ ਫ਼ਰੀਦ ਮੇਲੇ ਦੌਰਾਨ ਉੱਤਰ ਜ਼ੋਨ ਸਭਿਆਚਾਰਕ ਕੇਂਦਰ ਨਾਲ ਸਬੰਧਿਤ 18 ਵੱਖ-ਵੱਖ ਰਾਜਾਂ ਦੀਆਂ ਟੀਮਾਂ ਵਲੋਂ ਆਪੋ ਆਪਣੇ ਰਾਜਾਂ ਨਾਲ ਸਬੰਧਿਤ ਲੋਕ ਨਾਚਾਂ ਰਾਹੀਂ ਫ਼ਰੀਦਕੋਟ ਤੋਂ ਇਲਾਵਾ ਕੋਟਕਪੂੂਰਾ ਤੇ ਜੈਤੋ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 21 ਸਤੰਬਰ ਨੂੰ ਸਰਸਵਤੀ ਜੀਨੀਅਸ ਸਕੂਲ ਜੈਤੋ ਵਿਖੇ ਕੌਮੀ ਲੋਕ ਨਾਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਢਿੱਲੋਂ ਤੇ ਡੀ. ਐੱਸ. ਪੀ. ਕੋਟਕਪੂਰਾ, ਬਲਕਾਰ ਸਿੰਘ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਕੋਟਕਪੂਰਾ ਕੈਨਲ ਕਲੱਬ ਵਲੋਂ ਡਾਗ ਸ਼ੋਅ ਅੱਜ

ਕੋਟਕਪੂਰਾ, 20 ਸਤੰਬਰ (ਮੇਘਰਾਜ)- ਕੋਟਕਪੂਰਾ ਕੈਨਲ ਕਲੱਬ ਦੀ ਮੀਟਿੰਗ ਪ੍ਰਧਾਨ ਜੋਸਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੇਤੀਆ ਰਿਜੋਰਟ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਵਲੋਂ 21 ਸਤੰਬਰ ਨੂੰ ਸਥਾਨਕ ਮੋਗਾ ਰੋਡ 'ਤੇ ਸਥਿਤ ਸੇਤੀਆ ਰਿਜੋਰਟ ਵਿਖੇ ਕਰਵਾਏ ਜਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਕੋਟਕਪੂਰਾ, 20 ਸਤੰਬਰ (ਮੇਘਰਾਜ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਹੀਰਾ ਸਿੰਘ ਨਗਰ ਵਿਖੇ ਮਾਤਾ ਗੁਜਰੀ ਯਾਦਗਾਰੀ ਲਾਇਬ੍ਰੇਰੀ ਤੇ 'ਲਾਇਨਜ਼ ਕਲੱਬ ਕੋਟਕਪੂਰਾ ਰਾਇਲ' ਵਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਮਾਤਾ ਗੁਜਰੀ ਯਾਦਗਾਰੀ ਲਾਇਬ੍ਰੇਰੀ ਦੇ ...

ਪੂਰੀ ਖ਼ਬਰ »

ਪੁਸਤਕ ਮੇਲੇ ਦੌਰਾਨ 'ਸਿੱਖ ਤੇ 1857 ਦਾ ਗ਼ਦਰ' ਤੇ ਦੋ ਹੋਰ ਕਿਤਾਬਾਂ ਲੋਕ ਅਰਪਣ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2019 ਦੌਰਾਨ ਇਤਿਹਾਸਕ ਦਸਤਾਵੇਜ਼ਾਂ 'ਤੇ ਆਧਾਰਿਤ ਕਿਤਾਬ 'ਸਿੱਖ ਤੇ 1857 ਦਾ ਗ਼ਦਰ' ਕਿਤਾਬ ਲੋਕ ਅਰਪਣ ਕੀਤੀ ਗਈ | ਆਲਮੀ ਪੰਜਾਬੀ ਅਦਬ ਫ਼ਾਊਾਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਤੂੜੀ ਵਾਲੇ ਟਰਾਲੇ ਨੇ ਲਈ ਦੋ ਨੌਜਵਾਨਾਂ ਦੀ ਜਾਨ

ਬਾਜਾਖਾਨਾ, 20 ਸਤੰਬਰ (ਜੀਵਨ ਗਰਗ)- ਭਗਤਾ ਰੋਡ 'ਤੇ ਢਾਬੇ ਦੇ ਨਜ਼ਦੀਕ ਤੂੜੀ ਵਾਲੇ ਟਰਾਲੇ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੋਨਾਲੀਕਾ ਟਰੈਕਟਰ ਨੰ. ਪੀ.ਬੀ. 03-ਏ. ਵਾਈ-6227 ਤੂੜੀ ਵਾਲੇ ਟਰਾਲੇ ਸਮੇਤ ਬਾਜਾਖਾਨਾ ਤੋਂ ਭਗਤਾ ਵੱਲ ਜਾ ...

ਪੂਰੀ ਖ਼ਬਰ »

ਭਾਈ ਮਹਿਲ ਸਿੰਘ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੌਰਾਨ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਚੱਲ ਰਹੀ ਧਾਰਮਿਕ ਸਮਾਗਮਾਂ ਦੀ ਲੜੀ ਦੇ ਚੌਥੇ ਦਿਨ ਨਿਹੰਗ ਸਿੰਘ ਕਵਿਸ਼ਰੀ ਜਥਾ ਭਾਈ ਮਹਿਲ ਸਿੰਘ ਜੀ (ਚੰਡੀਗੜ੍ਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-ਇੱਥੋਂ ਦੀ ਫ਼ਰੀਦਕੋਟ ਸੜਕ 'ਤੇ ਇਕ ਕਾਰ ਵਲੋਂ ਸਾਈਕਲ ਸਵਾਰ ਨੂੰ ਫੇਟ ਮਾਰੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕਰਨ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਆਨੰਦ ਨਗਰ ਕੋਟਕਪੂਰਾ ਜੋ ਕਿ ਨਗਰ ਕੌਾਸਲ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਵਿਵਾਦ

ਕਸੂਰਵਾਰ ਡਾਕਟਰ ਕਮੇਟੀ ਸਾਹਮਣੇ ਹੋਇਆ ਪੇਸ਼

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਦੀ ਇਕ ਮਹਿਲਾ ਡਾਕਟਰ ਵਲੋਂ ਇਕ ਸੀਨੀਅਰ ਡਾਕਟਰ ਅਤੇ ਯੂਨੀਵਰਸਿਟੀ ਦੇ ਇਕ ਅਧਿਕਾਰੀ 'ਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਅੱਜ ਵਿਵਾਦਾਂ 'ਚ ਘਿਰਿਆ ਡਾਕਟਰ ਕਮੇਟੀ ਸਾਹਮਣੇ ਪੇਸ਼ ਹੋਇਆ | ...

ਪੂਰੀ ਖ਼ਬਰ »

ਦੋ ਰੋਜ਼ਾ ਬਾਬਾ ਫ਼ਰੀਦ ਕੌਮੀ ਪੰਜਾਬੀ ਨਾਟਕ ਮੇਲੇ ਦਾ ਆਗਾਜ਼

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੀ ਰਾਤ ਇੱਥੋਂ ਦੀ ਦਾਣਾ ਮੰਡੀ ਵਿਖੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ 'ਚ 2 ਰੋਜ਼ਾ ਕੌਮੀ ਪੰਜਾਬੀ ਡਰਾਮਾ ਫ਼ੈਸਟੀਵਲ ਦੀ ਸ਼ੁਰੂਆਤ ਹੋਈ, ਜਿਸ 'ਚ ਪਹਿਲੇ ਦਿਨ ਲੋਕ ਕਲਾ ਮੰਚ ਮਜੀਠਾ, ਦੇਵ ਲੋਕ ਕਲਾ ਮੰਚ, ਖੋਜ ਕੇਂਦਰ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੁਰਬ 'ਤੇ 23 ਨੂੰ ਛੁੱਟੀ ਦਾ ਐਲਾਨ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਪ੍ਰਸੋਨਲ ਤੇ ਪ੍ਰਬੰਧਕੀ ਸੁਧਾਰ ਵਿਭਾਗ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ...

ਪੂਰੀ ਖ਼ਬਰ »

27ਵਾਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਸ਼ੁਰੂ

ਫ਼ਰੀਦਕੋਟ, 20 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਕਰਵਾਇਆ ਜਾ ਰਿਹਾ 27ਵਾਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੰਟਰੋਲ ਰੂਮ ਰਾਹੀਂ ਲਿਆ ਮੇਲੇ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਮੇਲੇ ਵਾਲੇ ਸਥਾਨ ਨਵੀਂ ਦਾਣਾ ਮੰਡੀ ਵਿਖੇ ਲੋਕਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ 'ਤੇ ...

ਪੂਰੀ ਖ਼ਬਰ »

ਆਗਮਨ ਪੁਰਬ ਸਬੰਧੀ ਸ੍ਰੀ ਅਖੰਡ ਸਾਹਿਬ ਦਾ ਆਰੰਭ ਅੱਜ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਿਸ ਵਿਚ ਬਾਬਾ ਫ਼ਰੀਦ ਜੀ ਦੀ ਸਮੁੱਚੀ ਬਾਣੀ ਦਰਜ ਹੈ, ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਅੱਜ 21 ਸਤੰਬਰ ਦਿਨ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਅਧਿਆਪਕਾਂ ਨੇ ਹੜ੍ਹ ਪੀੜਤਾਂ ਨੂੰ ਰਾਸ਼ਨ ਵੰਡਿਆ

ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਸਮੂਹ ਅਧਿਆਪਕਾਂ ਵਲੋਂ ਪਿ੍ੰਸੀਪਲ ਪ੍ਰਭਜੋਤ ਸਿੰਘ ਦੀ ਅਗਵਾਈ ਵਿਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਿੰਡ ਫ਼ਤਿਹਪੁਰ ਭੰਗੂ (ਜਲੰਧਰ) ਦੇ ...

ਪੂਰੀ ਖ਼ਬਰ »

ਰਜਿੰਦਰ ਕੁਮਾਰ ਦਾ ਬੀ. ਪੀ. ਈ. ਓ. ਜੈਤੋ ਵਲੋਂ ਸਨਮਾਨ

ਜੈਤੋ, 20 ਸਤੰਬਰ (ਭੋਲਾ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਭਾਈਕਾ ਦੇ ਅਧਿਆਪਕ ਰਜਿੰਦਰ ਕੁਮਾਰ ਨੂੰ ਬੀਤੇ ਦਿਨੀਂ ਸਿੱਖਿਆ ਵਿਭਾਗ ਦੁਆਰਾ ਰਾਜ ਪੁਰਸਕਾਰ ਨਾਲ ਨਿਵਾਜੇ ਜਾਣ 'ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਦਲਬੀਰ ਸਿੰਘ ਜੀਦਾ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਹਰਬੰਸ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)- ਨਗਰ ਕੌਾਸਲ ਜੈਤੋ ਦੇ ਪ੍ਰਧਾਨ ਯਾਦਵਿੰਦਰ ਸਿੰਘ 'ਯਾਦੀ ਜ਼ੈਲਦਾਰ' ਤੇ ਟਰੱਕ ਯੂਨੀਅਨ ਭਦੌੜ ਦੇ ਸਾਬਕਾ ਪ੍ਰਧਾਨ ਬੀਰਇੰਦਰ ਸਿੰਘ ਜ਼ੈਲਦਾਰ ਦੇ ਮਾਤਾ, ਨਗਰ ਕੌਾਸਲ ਜੈਤੋ ਦੇ ਸਾਬਕਾ ਪ੍ਰਧਾਨ ਅਮਨਪ੍ਰੀਤ ਕੌਰ ...

ਪੂਰੀ ਖ਼ਬਰ »

ਦੂਜੇ ਪੰਜਾਬ ਹੈਂਡਬਾਲ ਲੀਗ ਟੂਰਨਾਮੈਂਟ ਦੀ ਸ਼ੁਰੂਆਤ

ਫ਼ਰੀਦਕੋਟ, 20 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਦੂਜੇ ਪੰਜਾਬ ਹੈਂਡਬਾਲ ਲੀਗ ਟੂਰਨਾਮੈਂਟ ਦੀ ਸ਼ੁਰੂਆਤ ਹੋਈ, ਜਿਸ ਦਾ ਉਦਘਾਟਨ ਟੂਰਨਾਮੈਂਟ ਦੇ ਮੁੱਖ ਮਹਿਮਾਨ ਮਹੀਪਇੰਦਰ ਸੇਵਾਦਾਰ ਬਾਬਾ ਫ਼ਰੀਦ ਵਿਦਿਅਕ ਤੇ ਧਾਰਮਿਕ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਨੇ ਕਵੀ ਦਰਬਾਰ ਕਰਵਾਇਆ

ਜੈਤੋ, 20 ਸਤੰਬਰ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ ਇਥੇ ਪੈਨਸ਼ਨਰਜ਼ ਭਵਨ ਵਿਚ ਕਵੀ ਦਰਬਾਰ ਕਰਵਾਇਆ ਗਿਆ | ਸੰਸਥਾ ਦੇ ਪ੍ਰਧਾਨ ਗੁਰਦੀਪ ਸ਼ਰਮਾ ਚੈਨਾ ਦੀ ਅਗਵਾਈ ਹੇਠ ਹੋਏ ਸਮਾਗਮ ਦੀ ਸ਼ੁਰੂਆਤ ਮੰਚ ਦੇ ਮੈਂਬਰ ਦੌਲਤ ਸਿੰਘ ਅਨਪੜ੍ਹ, ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਉਡਾਣ ਪ੍ਰੋਜੈਕਟ ਦੇ ਜੇਤੂ ਵਿਦਿਆਰਥੀ ਦਾ ਸਨਮਾਨ

ਪੰਜਗਰਾਈਾ ਕਲਾਂ , 20 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਔਲਖ ਦੀ ਮੁੱਖ ਅਧਿਆਪਕਾ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਉਡਾਣ ਪ੍ਰੋਜੈਕਟ ਅਧੀਨ ਲੜੀ ਨੰਬਰ -9 ਤੱਕ ਆਏ ਪ੍ਰਸ਼ਨਾਂ ਅਤੇ ਆਮ ਗਿਆਨ ਦੇ ਸ਼ਬਦ ਭੰਡਾਰ ਵਿਚ ਵਾਧੇ ਲਈ ...

ਪੂਰੀ ਖ਼ਬਰ »

ਹਰਸਿਮਰਨ ਸਿੰਘ ਸੀ. ਵਾਈ. ਐੱਸ. ਐੱਸ. ਦੇ ਪ੍ਰਧਾਨ ਨਿਯੁਕਤ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਰਾਮੇਆਣਾ ਤੇ ਹਲਕਾ ਇੰਚਾਰਜ ਅਮੋਲਕ ਸਿੰਘ ਨੇ ਸੀ. ਵਾਈ. ਐੱਸ. ਐੱਸ. ਪੰਜਾਬ ਇੰਚਾਰਜ ਤੇ ਅੱੈਮ.ਐੱਲ.ਏ. ਮੀਤ ਹੇਅਰ ਨਾਲ ਗੱਲਬਾਤ ਕਰਕੇ ਬੀ.ਏ.ਅੱੈਲ.ਐੱਲ.ਬੀ. ਬਾਬਾ ਫ਼ਰੀਦ ਲਾਅ ...

ਪੂਰੀ ਖ਼ਬਰ »

ਟੈਲੀਫੋਨਾਂ ਦੇ ਬਿੱਲ ਨਾ ਮਿਲਣ ਕਰਕੇ ਖ਼ਪਤਕਾਰ ਪੇ੍ਰਸ਼ਾਨ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਸੰਚਾਰ ਨਿਗਮ ਲਿਮ. ਵਲੋਂ ਫ਼ਰੀਦਕੋਟ ਦੇ ਕੁੱਝ ਖਪਤਕਾਰਾਂ ਨੂੰ ਟੈਲੀਫੋਨਾਂ ਦੇ ਬਿੱਲ ਨਾ ਭੇਜੇ ਜਾਣ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਪਿਛਲੇ ਕੁੱਝ ਸਮੇਂ ਤੋਂ ...

ਪੂਰੀ ਖ਼ਬਰ »

ਹਰਿੰਦਰ ਸਿੰਘ ਸਿੱਧੂ ਮੜ•ਮੱਲੂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਮੜ•ਮੱਲੂ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਸਿੱਧੂ ਦੇ ਨੌਜਵਾਨ ਸਪੁੱਤਰ ਤੇ ਗੁਰਵਿੰਦਰ ਸਿੰਘ ਸਿੱਧੂ (ਆਸਟਰੇਲੀਆ) ਦੇ ਵੱਡੇ ਭਰਾ ਹਰਿੰਦਰ ਸਿੰਘ ਸਿੱਧੂ (ਡਿਪਟੀ ਮੈਨੇਜਰ ਪੀ.ਏ.ਡੀ.ਬੀ.) ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪੁਲਿਸ ਪਾਰਟੀ ਸਾਹਮਣੇ ਟਰੱਕ ਯੂਨੀਅਨ ਜੀ. ਟੀ. ਰੋਡ 'ਤੇ ਸੀ, ਤਾਂ ਗੁਪਤ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲੇ 'ਚ 639 ਨੌਜਵਾਨਾਂ ਦੀ ਨੌਕਰੀ ਲਈ ਚੋਣ

ਲੰਬੀ, 20 ਸਤੰਬਰ (ਮੇਵਾ ਸਿੰਘ)-ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਚ ਲੱਗੇ ਰੋਜ਼ਗਾਰ ਮੇਲੇ ਵਿਚ ਕੁੱਲ 982 ਨੌਜਵਾਨਾਂ ਨੇ ਭਾਗ ਲਿਆ | ਇਸ ਦੌਰਾਨ 34 ...

ਪੂਰੀ ਖ਼ਬਰ »

ਸਾਬਕਾ ਸਿੱਖਿਆ ਮੰਤਰੀ ਦੀ ਯਾਦ 'ਚ ਸੰਤ ਸਬਸਾਚਨ ਸਿੰਘ ਸਿੱਧੂ ਨੇ ਬੂਟੇ ਵੰਡੇ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਦੀ ਯਾਦ ਵਿਚ ਇੱਥੋਂ ਦੀ ਨਵੀਂ ਸਬਜ਼ੀ ਮੰਡੀ ਵਿਚ ਅਵਤਾਰ ਸਿੰਘ ਬਰਾੜ ਮੈਮੋਰੀਅਲ ਸੁਸਾਇਟੀ ਵਲੋਂ ਇਕ ਹਫ਼ਤੇ ਦੌਰਾਨ ਪੰਜ ਹਜ਼ਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਮੋਹਰੀ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾ ਨੇ ਆਪਣੇ ਜ਼ੋਨ ਸਕੱਤਰ ਬਸੰਤ ਸਿੰਘ ਦੀ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਬੂਟੇ ਲਗਾਉਣ ਦਾ ਕੀਤਾ ਉਦਘਾਟਨ

ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-ਇੰਟਰਨੈਸ਼ਨਲ ਹਿਊਮਨ ਰਾਈਟਸ ਐਾਡ ਐਾਟੀਕ੍ਰਾਈਮ ਆਰਗੇਨਾਈਜੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਲਗਾਤਾਰਤਾ ਤਹਿਤ ਕੋਟਕਪੂਰਾ ਵਿਖੇ ਕੁਸ਼ਲਦੀਪ ਸਿੰਘ ...

ਪੂਰੀ ਖ਼ਬਰ »

ਗੱਠਾਂ ਬੰਨ੍ਹਣ ਵਾਲੀਆਂ ਮਸ਼ੀਨਾਂ ਹੀ ਪਰਾਲੀ ਸਮੇਟਣ ਦਾ ਸਸਤਾ ਤੇ ਵਧੀਆ ਹੱਲ- ਘੁੱਦੂਵਾਲਾ

ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਘੁੱਦੂਵਾਲਾ ਨੇ ਆਪਣੇ ਪ੍ਰੈੱਸ ਬਿਆਨ ਵਿਚ ਆਖਿਆ ਹੈ ਕਿ ਪਰਾਲੀ ਦੇ ਹੱਲ ਲਈ ਸਰਕਾਰ ਗ਼ਲਤ ਪਾਸੇ ਨਾਜਾਇਜ਼ ਖਰਚੇ ਕਰ ਰਹੀ ਹੈ | ਜਦੋਂ ਕਿ ਪਰਾਲੀ ਨੂੰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਜੈਤੋ, 20 ਸਤੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਵਲੋਂ ਅਫ਼ਜ਼ਾਈ ...

ਪੂਰੀ ਖ਼ਬਰ »

ਗੱਠਾਂ ਬੰਨ੍ਹਣ ਵਾਲੀਆਂ ਮਸ਼ੀਨਾਂ ਹੀ ਪਰਾਲੀ ਸਮੇਟਣ ਦਾ ਸਸਤਾ ਤੇ ਵਧੀਆ ਹੱਲ- ਘੁੱਦੂਵਾਲਾ

ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਘੁੱਦੂਵਾਲਾ ਨੇ ਆਪਣੇ ਪ੍ਰੈੱਸ ਬਿਆਨ ਵਿਚ ਆਖਿਆ ਹੈ ਕਿ ਪਰਾਲੀ ਦੇ ਹੱਲ ਲਈ ਸਰਕਾਰ ਗ਼ਲਤ ਪਾਸੇ ਨਾਜਾਇਜ਼ ਖਰਚੇ ਕਰ ਰਹੀ ਹੈ | ਜਦੋਂ ਕਿ ਪਰਾਲੀ ...

ਪੂਰੀ ਖ਼ਬਰ »

ਪੇਂਟਿੰਗ ਪ੍ਰਦਰਸ਼ਨੀ ਤੇ ਆਰਟ ਵਰਕਸ਼ਾਪ ਸ਼ੁਰੂ

ਫ਼ਰੀਦਕੋਟ, 20 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਫ਼ਰੀਦਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 15ਵੀਂ ਪੇਂਟਿੰਗ ਪ੍ਰਦਰਸ਼ਨੀ ਅਤੇ ਆਰਟ ਵਰਕਸ਼ਾਪ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈ ਹੈ | ਸੁਸਾਇਟੀ ਦੇ ਜਨਰਲ ਸਕੱਤਰ ਪ੍ਰੀਤ ਭਗਵਾਨ ...

ਪੂਰੀ ਖ਼ਬਰ »

ਮਰਾੜ੍ਹ ਵਲੋਂ ਬੀਬਾ ਕਿਰਨਦੀਪ ਕੌਰ ਔਲਖ ਦਾ ਨਿੱਘਾ ਸਵਾਗਤ

ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨੀਂ ਬੀਬਾ ਕਿਰਨਦੀਪ ਕੌਰ ਔਲਖ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਚੁਣਿਆ ਗਿਆ ਹੈ | ਜਿਸ ਨਾਲ ਸਾਦਿਕ ਇਲਾਕੇ ਨੂੰ ਯੋਗ ਨੁਮਾਇੰਦਾ ਮਿਲਣ ਕਰਕੇ ਇਲਾਕੇ ਭਰ 'ਚ ਖੁਸ਼ੀ ਦੀ ਲਹਿਰ ਹੈ ਅਤੇ ਇਲਾਕਾ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਛੱਪੜਾਂ ਦੀ ਹਾਲਤ ਖਸਤਾ

ਬਾਜਾਖਾਨਾ, 20 ਸਤੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਕਸਬਾ ਬਾਜਾਖਾਨਾ ਵਿਚ ਬਣੇ ਤਿੰਨੇ ਛੱਪੜਾਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਛੱਪੜਾਂ ਦੀ ਹਾਲਤ ਖਸਤਾ ਬਣੀ ਹੋਈ ਹੈ | ਖਾਸਕਰ ਮੀਂਹ ਦੇ ਦਿਨਾਂ ਵਿਚ ਹਾਲਤ ਹੋਰ ਵੀ ਤਰਸਯੋਗ ਹੋ ਜਾਂਦੀ ਹੈ, ਜਦੋਂ ਛੱਪੜਾਂ ਦਾ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਨਵਯੁਗ ਸਕੂਲ ਮੋਹਰੀ

ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਵਯੁਗ ਪਬਲਿਕ ਸਕੂਲ ਪਿੰਡੀ ਬਲੋਚਾਂ ਦੀਆਂ ਜ਼ੋਨ ਜੇਤੂ ਟੀਮਾਂ ਨੇ ਹਿੱਸਾ ਲਿਆ | ਅੰਡਰ-14 ਅਤੇ ਅੰਡਰ-17 ਦੀਆਂ ਲੜਕੀਆਂ ਦੀਆਂ ਫੁੱਟਬਾਲ ਟੀਮਾਂ ਨੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਹੋਈ

ਸਾਦਿਕ, 20 ਸਤੰਬਰ (ਆਰ. ਐਸ. ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਬੈਠਕ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ ਸਮੂਹ ਮੈਂਬਰਾਂ ਨੇ ਭਰਵੀਂ ਸ਼ਮੂਲੀਅਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX