ਤਾਜਾ ਖ਼ਬਰਾਂ


ਐੱਸ.ਡੀ.ਐੱਸ.ਐਮ ਜੱਜ ਸਮੇਤ ਸਮੂਹ ਸਟਾਫ਼ ਦੇ ਪੁਲਿਸ ਕਰਮੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  7 minutes ago
ਭੁੱਲਥ(ਕਪੂਰਥਲਾ), 7 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਬੀਤੇ ਦਿਨ ਇਕ ਥਾਣੇਦਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਮੁੱਚੇ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੂਅਲ ਰੈਲੀ ਦਾ ਆਰ.ਜੇ.ਡੀ ਨੇ ਕੀਤਾ ਵਿਰੋਧ
. . .  28 minutes ago
ਪਟਨਾ, 7 ਜੂਨ- ਬਿਹਾਰ ਦੀ ਰਾਜਧਾਨੀ ਪਟਨਾ 'ਚ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ, ਰਾਬੜੀ ਦੇਵੀ ਅਤੇ ਤੇਜ ਪ੍ਰਤਾਪ ਯਾਦਵ ...
ਲੇਹ 'ਚ ਫਸੇ 115 ਮਜ਼ਦੂਰਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ
. . .  39 minutes ago
ਰਾਂਚੀ, 7 ਜੂਨ- ਝਾਰ ਖੰਡ ਦੇ ਸੀ.ਐਮ.ਓ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਝਾਰਖੰਡ ਸਰਕਾਰ ਅੱਜ ਤੋਂ ਲੇਹ ਤੋਂ ਦੂਸਰਾ...
ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  about 1 hour ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  37 minutes ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  about 1 hour ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ 'ਚ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 2 hours ago
ਬਠਿੰਡਾ, 7 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਕੋਰੋਨਾ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਚੰਡੀਗੜ੍ਹ, 7 ਜੂਨ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ...
ਸ਼ੋਪੀਆ 'ਚ ਸੁੱਰਖਿਆ ਬਲਾ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 7 ਜੂਨ- ਜੰਮੂ-ਕਸ਼ਮੀਰ 'ਚ ਸ਼ੋਪੀਆ ਜ਼ਿਲ੍ਹੇ ਦੇ ਰੇਬੇਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ..
ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  about 3 hours ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਵਰਚੂਅਲ ਰੈਲੀ
. . .  about 3 hours ago
ਪਟਨਾ, 7 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਵਿਧਾਨ ਸਭਾ ਦੇ ਲਈ ਵਰਚੂਅਲ ਰੈਲੀ ਕਰਨਗੇ। ਜਾਣਕਾਰੀ ਦੇ ਅਨੁਸਾਰ...
ਅੱਜ ਦਾ ਵਿਚਾਰ
. . .  about 4 hours ago
ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਪੰਜਾਬ / ਜਨਰਲ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਿਰਕਤ ਕਰਨਗੇ ਰਾਸ਼ਟਰਪਤੀ-ਭਾਈ ਲੌਾਗੋਵਾਲ

ਅੰਮਿ੍ਤਸਰ 20 ਸਤੰਬਰ (ਅਜੀਤ ਬਿਊਰੋ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ | ਇਸ ਸਬੰਧੀ ਰਾਸ਼ਟਰਪਤੀ ਨੇ ਸ਼੍ਰੋਮਣੀ ਕਮੇਟੀ ਵਲੋਂ ਦਿੱਤਾ ਗਿਆ ਸੱਦਾ ਪ੍ਰਵਾਨ ਕਰ ਲਿਆ ਹੈ | ਸ਼੍ਰੋਮਣੀ ਕਮੇਟੀ ਵਲੋਂ ਰਾਮਨਾਥ ਕੋਵਿੰਦ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸੱਦਾ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਮੌਜੂਦ ਸਨ | ਭਾਈ ਲੌਾਗੋਵਾਲ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਸੱਦਾ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਇਸ ਇਤਿਹਾਸਕ ਮੌਕੇ 'ਤੇ ਹਾਜ਼ਰ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੋਵੇਗੀ | ਇਸ ਮੌਕੇ ਸਿੱਖ ਵਫ਼ਦ ਵਲੋਂ ਸ੍ਰੀ ਕੋਵਿੰਦ ਨੂੰ ਸਤਿਕਾਰ ਵਜੋਂ ਫੁੱਲਾਂ ਦਾ ਗੁਲਦਸਤਾ ਵੀ ਭੇਟ ਕੀਤਾ ਗਿਆ | ਦੱਸਣਯੋਗ ਹੈ ਕਿ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ | ਇਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ | ਇਸ ਤੋਂ ਇਲਾਵਾ ਅੰਤਰ ਧਰਮ ਸੰਮੇਲਨ ਸਬੰਧੀ ਵੱਖ-ਵੱਖ ਧਰਮ ਆਗੂਆਂ ਨੂੰ ਵੀ ਸੱਦੇ ਦਿੱਤੇ ਗਏ ਹਨ |

ਤਰਨ ਤਾਰਨ ਵਿਸਫੋਟਕ ਧਮਾਕੇ ਦੀ ਜਾਂਚ ਐੱਨ.ਆਈ.ਏ. ਹਵਾਲੇ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਗੋਲਾ ਵਿਖੇ 4 ਸਤੰਬਰ ਨੂੰ ਵਿਸਫੋਟਕ ਧਮਾਕੇ 'ਚ ਮਾਰੇ ਗਏ ਦੋ ਨੌਜਵਾਨਾਂ ਤੇ ਇਕ ਜ਼ਖ਼ਮੀ ਹੋਏ ਨੌਜਵਾਨ ਦੇ ਮਾਮਲੇ ਦੀ ਜਾਂਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਸਿਫਾਰਿਸ਼ 'ਤੇ ਕੌਮੀ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਔਰੰਗਾਬਾਦ ਤੋਂ ਪੁਣੇ ਲਈ ਰਵਾਨਾ

ਅੰਮਿ੍ਤਸਰ, 20 ਸਤੰਬਰ (ਸਟਾਫ ਰਿਪੋਰਟਰ)-ਕੌਮਾਂਤਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਸ਼ਹਿਰ ਔਰੰਗਾਬਾਦ ਸਥਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਪੁਣੇ ਲਈ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬੈਂਸ ਭਰਾਵਾਂ ਵਲੋਂ ਬਟਾਲਾ 'ਚ ਰੋਸ ਪ੍ਰਦਰਸ਼ਨ

ਬਟਾਲਾ, 20 ਸਤੰਬਰ (ਕਾਹਲੋਂ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅੱਜ ਸਾਥੀਆਂ ਸਮੇਤ ਬਟਾਲਾ ਪਹੁੰਚੇ | ਉਨ੍ਹਾਂ ਦਾ ਦਾਅਵਾ ਸੀ ਕਿ ਇਹ ਇਕ ਰੋਸ ਪ੍ਰਦਰਸ਼ਨ ਹੈ, ਜੋ ਕਿ ਬਟਾਲਾ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ 'ਚ ਬਾਸਮਤੀ ਤੇ ਪਰਮਲ ਕਿਸਮ ਦੀ ਆਮਦ ਸ਼ੁਰੂ ਹੋ ਗਈ ਹੈ, ਪਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਅੱਜ ਸ਼ਾਮ ਤੱਕ 700 ਕੁਇੰਟਲ ਪਰਮਲ ਝੋਨਾ ਪਹੁੰਚ ਚੁੱਕਾ ਹੈ, ਜਿਸ 'ਚੋਂ ਪ੍ਰਾਈਵੇਟ ਅਦਾਰਿਆਂ ਨੇ ਇਕ ...

ਪੂਰੀ ਖ਼ਬਰ »

ਪਿੰਡ ਹਿੰਮਤਪੁਰਾ ਵਿਖੇ ਮਾਂ ਦਾ ਕਤਲ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਥਾਣਾ ਨਿਹਾਲ ਸਿੰਘ ਵਾਲਾ (ਮੋਗਾ) ਦੇ ਪਿੰਡ ਹਿੰਮਤਪੁਰਾ ਵਿਖੇ ਇਕ ਪੁੱਤ ਵਲੋਂ ਆਪਣੀ ਮਾਂ ਨੰੂ ਕਹੀ ਨਾਲ ਵੱਢਣ ਦਾ ਸਮਾਚਾਰ ਹੈ¢ ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਉਰਫ਼ ਸਮਨਾ ਪੁੱਤਰ ...

ਪੂਰੀ ਖ਼ਬਰ »

ਬੇਟੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਬਾਪ ਨੂੰ ਉਮਰ ਕੈਦ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਬੇਟੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਬਾਪ ਨੂੰ ਉਮਰ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ਦੇਣ ਦੀ ਸੂਰਤ 'ਚ ਦੋਸ਼ੀ ਨੂੰ 6 ...

ਪੂਰੀ ਖ਼ਬਰ »

ਨੰਬਰ ਘੱਟ ਆਉਣ 'ਤੇ ਵਿਦਿਆਰਥੀ ਵਲੋਂ ਖੁਦਕੁਸ਼ੀ

ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)-11ਵੀਂ ਦੇ ਵਿਦਿਆਰਥੀ ਨੇ ਪੇਪਰਾਂ 'ਚ ਨੰਬਰ ਘੱਟ ਆਉਣ 'ਤੇ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਛਾਣ 19 ਸਾਲਾ ਅਦਿੱਤਿਆ ਪੁੱਤਰ ਰਾਮਬੀਰ ਵਾਸੀ ਪਿੰਡ ਸੂਬਰੀ ਸਹਾਰਨਪੁਰ (ਯੂ.ਪੀ.) ਹਾਲ ਵਾਸੀ ਪਿੰਡ ਤਿ੍ਵੇਦੀ ...

ਪੂਰੀ ਖ਼ਬਰ »

ਚਿੱਟੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

ਰਾਮਪੁਰਾ ਫੂਲ, 20 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ/ਗੁਰਮੇਲ ਸਿੰਘ ਵਿਰਦੀ)- ਰਾਮਪੁਰਾ ਫੂਲ ਵਿਖੇ 'ਚਿੱਟੇ' ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ ਹੋ ਗਈ | ਇਹ ਨੌਜਵਾਨ ਮੈਡੀਕਲ ਸਟੋਰ 'ਤੇ ਤੇ ਸੇਲਜ਼ਮੈਨ ਵਜੋਂ ਵੀ ਕੰਮ ਕਰਦਾ ਸੀ ਤੇ ਬੀਤੇ ਦਿਨ ਤੋਂ ਲਾਪਤਾ ਸੀ | ਅੱਜ ...

ਪੂਰੀ ਖ਼ਬਰ »

ਪਤਨੀ ਦਾ ਬੇਰਹਿਮੀ ਨਾਲ ਕਤਲ-ਪੁੱਤਰ ਜ਼ਖ਼ਮੀ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ ਨੇੜਲੇ ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਵਿਖੇ ਲੰਘੀ ਰਾਤ ਪਤੀ ਵਲੋਂ ਘਰੇਲੂ ਲੜਾਈ ਦੇ ਚੱਲਦਿਆਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਤੇ ਪੁੱਤਰ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦੇਣ ਦਾ ਪਤਾ ਲੱਗਾ ਹੈ | ਘਟਨਾ ਦੀ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਕਾਰਨ ਲੜਕੀ ਦੇ ਵਾਰਸਾਂ ਵਲੋਂ ਲੜਕਾ ਅਗਵਾ

ਜੰਡਿਆਲਾ ਗੁਰੂ, 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ ਦੇ ਵਸਨੀਕ ਲੜਕੇ ਤੇ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਪ੍ਰਵਾਨ ਨਾ ਕਰਦਿਆਂ ਲੜਕੀ ਦੇ ਵਾਰਿਸਾਂ ਤੇ ਉਨ੍ਹਾਂ ਦੇ ਨਜ਼ਦੀਕੀਆਂ ਵਲੋਂ ਬੀਤੀ ਰਾਤ ਲੜਕੇ ਨੂੰ ਜ਼ਬਰੀ ਅਗਵਾ ਕਰਕੇ ...

ਪੂਰੀ ਖ਼ਬਰ »

ਗਾਇਕ ਸਿੱਧੂ ਮੂਸੇ ਵਾਲਾ 'ਤੇ ਪਰਚਾ ਦਰਜ ਕਰਵਾਉਣ ਲਈ ਸਿੱਖ ਤੇ ਸਮਾਜਿਕ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 20 ਸਤੰਬਰ (ਸਟਾਫ਼ ਰਿਪੋਰਟਰ)- ਇਕ ਗੀਤ 'ਚ ਇਕ ਲੜਕੀ ਦੀ ਤੁਲਨਾ ਮਾਈ ਭਾਗੋ ਨਾਲ ਕਰ ਕੇ ਗਾਇਕ ਸਿੱਧੂ ਮੂਸੇਵਾਲਾ ਵਿਵਾਦ 'ਚ ਘਿਰ ਗਿਆ ਹੈ | ਮਾਨਸਾ ਨੇੜਲੇ ਪਿੰਡ ਮੂਸਾ ਦਾ ਜੰਮਪਲ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦਾ ਕੁਝ ਸਿੱਖ ਤੇ ਸਮਾਜਿਕ ਜਥੇਬੰਦੀਆਂ ...

ਪੂਰੀ ਖ਼ਬਰ »

ਜਨਵਰੀ-2020 ਇੰਟੇਕ 'ਚ ਓਵਰਆਲ 6 ਬੈਂਡ ਨਾਲ ਸਟੱਡੀ ਵੀਜ਼ਾ ਕਰੋ ਅਪਲਾਈ

ਜਲੰਧਰ, 20 ਸਤੰਬਰ (ਅ.ਬ.)- ਲੈਂਡਮਾਰਕ ਇਮੀਗ੍ਰੇਸ਼ਨ ਉੱਤਰ ਭਾਰਤ ਦੀ ਇਕਲੌਤੀ ਕੰਪਨੀ ਹੈ, ਜਿਸ ਨੇ 2018-19 'ਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ਾ ਲਗਵਾਏ ਤੇ ਜਨਵਰੀ-2020 ਇੰਟੈਕ 'ਚ ਵੀ ਵਿਦਿਆਰਥੀਆਂ ਦੁਆਰਾ ਵੱਡੀ ਗਿਣਤੀ 'ਚ ਫਾਈਲਾਂ ਲਗ ਰਹੀਆਂ ਹਨ ਤੇ ਨਾਲ ਹੀ 40 ਲੱਖ ਰੁਪਏ ਤੱਕ ਦੀ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਕਈ ਘੰਟੇ ਰੋਕੀ ਆਵਾਜਾਈ

ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-''ਸਜ਼ਾ ਮੁਆਫ਼ ਕਰਾਓ'' ਸੰਘਰਸ਼ ਕਮੇਟੀ ਦੇ ਸੱਦੇ 'ਤੇ 39 ਦੇ ਕਰੀਬ ਜਥੇਬੰਦੀਆਂ ਦੇ ਹਜ਼ਾਰਾਂ ਕਾਰਕੁਨਾਂ ਵਲੋਂ ਸੰਗਰੂਰ ਰੋਡ ਰਾਹੀਂ ਪਟਿਆਲਾ 'ਚ ਧਰਨਾ ਦੇਣ ਦੀ ਕੀਤੀ ਜਾ ਰਹੀ ਕੋਸ਼ਿਸ਼ ਪੁਲਿਸ ਬਲ ਨੇ ਨਾਕਾਮ ਕਰ ਦਿੱਤੀ ...

ਪੂਰੀ ਖ਼ਬਰ »

ਪੰਜਾਬੀ ਵਿਦੇਸ਼ੀ ਧਰਤੀ 'ਤੇ ਰਹਿ ਕੇ ਵੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰ ਰਹੇ ਹਨ-ਚੇਤਨ ਸਿੰਘ

ਦਸੂਹਾ, 20 ਸਤੰਬਰ (ਭੁੱਲਰ)- ਪੰਜਾਬ ਦੇ ਲੋਕ ਵਿਦੇਸ਼ਾਂ ਦੀ ਧਰਤੀ 'ਤੇ ਰਹਿ ਕੇ ਵੀ ਆਪਣੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰ ਰਹੇ ਹਨ ਜੋ ਕਿ ਸ਼ਲਾਘਾਯੋਗ ਕਦਮ ਹੈ | ਇਸ ਗੱਲ ਦਾ ਪ੍ਰਗਟਾਵਾ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ ਨੇ ਕੈਨੇਡਾ ਵਿਖੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਇਕੋਤਰੀ ਸਮਾਗਮ ਅੱਜ ਤੋਂ-ਸੰਗਤਾਂ 'ਚ ਭਾਰੀ ਉਤਸ਼ਾਹ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਅੱਜ ਹੋਣ ਵਾਲੀ ਆਰੰਭਤਾ ਨੂੰ ਲੈ ਕੇ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਹੈ ਉੱਥੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਕਰਵਾਏ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਧਰਮਸੋਤ ਦੇ ਚਾਚਾ ਅਮਰ ਦਾਸ ਅੰਬੂ ਦੇ ਭੋਗ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਫ਼ਤਹਿਗੜ੍ਹ ਸਾਹਿਬ/ਅਮਲੋਹ, 20 ਸਤੰਬਰ (ਭੂਸ਼ਨ ਸੂਦ, ਕੁਲਦੀਪ ਸ਼ਾਰਦਾ)-ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਚਾਚਾ ਅਮਰ ਦਾਸ ਧਰਮਸੋਤ ਅੰਬੂ ਦੇ ਭੋਗ ਮੌਕੇ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ 'ਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸ. ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦਾ ਮਾਮਲਾ ਉਲਝਿਆ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਾਉਣ ਦਾ ਮਾਮਲਾ ਲਗਾਤਾਰ ਉਲਝਦਾ ਜਾ ...

ਪੂਰੀ ਖ਼ਬਰ »

ਭਾਰਤ 'ਚ ਵਿਦੇਸ਼ਾਂ ਤੋਂ ਆਉਣ ਵਾਲੇ ਦੁੱਧ ਪਦਾਰਥਾਂ ਨੂੰ ਲੈ ਕੇ ਸਹਿਕਾਰੀ ਡੇਅਰੀ ਅਦਾਰੇ ਤੇ ਕਿਸਾਨ ਚਿੰਤਤ

ਜਗਰਾਉਂ, 20 ਸਤੰਬਰ (ਜੋਗਿੰਦਰ ਸਿੰਘ)-ਭਾਰਤ 'ਚ ਵਿਦੇਸ਼ਾਂ ਤੋਂ ਆਉਣ ਵਾਲੇ ਦੁੱਧ ਪਦਾਰਥਾਂ ਨਾਲ ਇਥੋਂ ਦੇ ਡੇਅਰੀ ਧੰਦੇ 'ਤੇ ਪੈਣ ਵਾਲੇ ਆਰਥਕਿ ਪ੍ਰਭਾਵਾਂ ਨੂੰ ਲੈ ਕੇ ਖਾਸਕਰ ਪੰਜਾਬ, ਗੁਜਰਾਤ, ਹਰਿਆਣਾ ਤੇ ਹੋਰ ਸੂਬਿਆਂ ਦੇ ਸਹਿਕਾਰੀ ਡੇਅਰੀ ਅਦਾਰਿਆਂ ਸਮੇਤ ਦੁੱਧ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀਆਂ ਮੀਟਿੰਗਾਂ ਅੰਗਰੇਜ਼ੀ 'ਚ ਵੀ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਤੁਸੀਂ ਮੰਨੋ ਜਾਂ ਨਾ? ਪਰ ਇਹ ਇਕ ਸੱਚਾਈ ਹੈ ਕਿ ਪੰਜਾਬ ਦੇ ਕਈ ਮੰਤਰੀਆਂ ਨੇ ਇਹ ਇੱਛਾ ਪ੍ਰਗਟ ਕੀਤੀ ਹੈ ਕਿ ਉਨ੍ਹਾਂ ਦੀ ਸਹੂਲਤ ਲਈ ਮੰਤਰੀ ਮੰਡਲ ਦੀਆਂ ਮੀਟਿੰਗਾਂ ਦਾ ਏਜੰਡਾ ਪੰਜਾਬੀ ਦੇ ਨਾਲ-ਨਾਲ ਅੰਗਰੇਜ਼ੀ ਭਾਸ਼ਾ ਵਿਚ ਵੀ ...

ਪੂਰੀ ਖ਼ਬਰ »

ਆਈ.ਸੀ.ਐਸ.ਈ. ਵਲੋਂ 9ਵੀਂ ਤੇ 11ਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਹਦਾਇਤਾਂ ਜਾਰੀ

ਵਰਸੋਲਾ, 20 ਸਤੰਬਰ (ਵਰਿੰਦਰ ਸਹੋਤਾ)-ਕੌਾਸਲ ਫ਼ਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨਵੀਂ ਦਿੱਲੀ ਵਲੋਂ ਆਪਣੇ ਸਕੂਲਾਂ 'ਚ 9ਵੀਂ ਤੇ 11ਵੀਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਵਾਰ ਕੌਾਸਲ ਵਲੋਂ 9ਵੀਂ ...

ਪੂਰੀ ਖ਼ਬਰ »

ਦਿਮਾਗ ਦੀ ਰਸੌਲੀ ਕਾਰਨ ਹੋ ਸਕਦੈ ਸਿਰ ਦਰਦ ਜਾਂ ਮਿਰਗੀ ਦਾ ਦੌਰਾ-ਡਾ. ਤਿ੍ਵੇਦੀ

ਜਲੰਧਰ, 20 ਸਤੰਬਰ (ਐੱਮ. ਐ ੱਸ. ਲੋਹੀਆ) - ਬੂਟਾ ਪਿੰਡ ਜਲੰਧਰ ਦਾ ਰਹਿਣ ਵਾਲਾ ਪਰਮਜੀਤ (46) ਪਿਛਲੇ ਇਕ ਸਾਲ ਤੋਂ ਮਿਰਗੀ ਦੇ ਦੌਰਿਆਂ ਤੇ ਸਿਰ ਦਰਦ ਤੋਂ ਪ੍ਰੇਸ਼ਾਨ ਸੀ | ਉਸ ਨੇ ਮਿਰਗੀ ਦੇ ਦੌਰੇ ਦੇ ਨਾਲ-ਨਾਲ ਸਿਰ ਦਰਦ ਦੀ ਦਵਾਈ ਵੀ ਚਾਲੂ ਰੱਖੀ, ਪਰ ਕੋਈ ਫਰਕ ਨਾ ਪੈਣ 'ਤੇ ...

ਪੂਰੀ ਖ਼ਬਰ »

ਆਈ.ਜੀ. ਵੀ. ਨੀਰਜਾ ਨੂੰ ਮਿਲਿਆ ਏ.ਡੀ.ਜੀ.ਪੀ. ਜੇਲ੍ਹਾਂ ਦਾ ਵਾਧੂ ਚਾਰਜ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਰਾਜ ਦੀ ਮਹਿਲਾ ਆਈ.ਪੀ.ਐਸ ਅਧਿਕਾਰੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ. ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ¢ ਇਸ ਦੇ ਇਲਾਵਾ 19 ਡੀ.ਐਸ.ਪੀ. ਵੀ ਤਬਦੀਲ ਕੀਤੇ ਗਏ ਹਨ | ਰਾਜਨ ਸ਼ਰਮਾ ਨੂੰ ...

ਪੂਰੀ ਖ਼ਬਰ »

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਤੇ ਬਰਸੀ ਸਮਾਗਮ ਸਮਾਪਤ

ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)-108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਚੱਲ ਰਹੇ ਪੰਦਰਾਂ ਰੋਜ਼ਾ ਸਾਲਾਨਾ ਜੋੜ ਮੇਲਾ ਤੇ ਬਰਸੀ ਸਮਾਗਮ ਦੇ ਸਬੰਧ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਠੱਗੀ ਨਾਲ ਪੈਸੇ ਕਢਵਾਉਣ ਵਾਲਾ ਗਰੋਹ ਪੁਲਿਸ ਅੜਿੱਕੇ

ਸ਼ੇਰਪੁਰ, 20 ਸਤੰਬਰ (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ) -ਸਬ ਡਵੀਜ਼ਨ ਧੂਰੀ ਦੇ ਡੀ.ਐਸ.ਪੀ. ਰਛਪਾਲ ਸਿੰਘ ਢੀਂਡਸਾ ਨੇ ਸ਼ੇਰਪੁਰ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸ਼ੇਰਪੁਰ ਪੁਲਿਸ ਨੇ ਸ਼ੇਰਪੁਰ ਤੇ ਇਸ ਦੇ ਆਲ਼ੇ-ਦੁਆਲੇ ਇਲਾਕੇ 'ਚ ਏ.ਟੀ.ਐਮ. ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਬਜਾਏ ਓ.ਐਸ.ਡੀ. ਨੇ ਕੀਤੀ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਗੱਲਬਾਤ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ)-16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਹੋਈ ਗੱਲਬਾਤ ...

ਪੂਰੀ ਖ਼ਬਰ »

ਮਾਮਲਾ ਕੁਰਾਨ ਸ਼ਰੀਫ ਦੀ ਬੇਅਦਬੀ ਦਾ

ਮੁੱਖ ਜਾਂਚ ਅਧਿਕਾਰੀ ਦੀ ਕਈ ਘੰਟੇ ਚੱਲੀ ਗਵਾਹੀ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਸਵਾ ਕੁ ਤਿੰਨ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ ਸਰੀਫ ਦੀ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਪੁਲਿਸ ਥਾਣਾ ਮਲੇਰਕੋਟਲਾ ਸਿਟੀ-1 ਵਿਖੇ ਦਰਜ ਮਾਮਲੇ ਦੀ ਸੰਗਰੂਰ ਅਦਾਲਤ 'ਚ ਹੋ ਰਹੀ ਸੁਣਵਾਈ ਦੌਰਾਨ ਅੱਜ ...

ਪੂਰੀ ਖ਼ਬਰ »

41ਵਾਂ ਵਿਸ਼ਵ ਪ੍ਰਸਿੱਧ ਪ੍ਰੋ. ਮੋਹਨ ਸਿੰਘ ਮੇਲਾ 1 ਤੇ 2 ਨਵੰਬਰ ਨੂੰ ਫੱਲੇਵਾਲ ਵਿਖੇ

ਕੁੱਪ ਕਲਾਂ, 20 ਸਤੰਬਰ (ਮਨਜਿੰਦਰ ਸਿੰਘ ਸਰੌਦ) - ਇਸ ਵਾਰ 41ਵਾਂ ਪ੍ਰੋ. ਮੋਹਨ ਸਿੰਘ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ | ਗੁਰੂ ਹਰਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਵਿਖੇ ਇਸ ਸਬੰਧੀ ਹੋਈ ...

ਪੂਰੀ ਖ਼ਬਰ »

ਕੈਰੀਬੈਗ ਦੇ ਅਲੱਗ ਪੈਸੇ ਮੰਗਣ ਦੀ ਵਿਵਸਥਾ ਨਹੀਂ ਖਪਤਕਾਰ ਕਾਨੂੰਨ ਵਿਚ

ਜਲੰਧਰ, 20 ਸਤੰਬਰ (ਸ਼ਿਵ ਸ਼ਰਮਾ)- ਅੱਜ ਕੱਲ੍ਹ ਕਈ ਸਟੋਰਾਂ 'ਚ ਗਾਹਕਾਂ ਨੂੰ ਸਾਮਾਨ ਨਾਲ ਕੈਰੀ ਬੈਗ ਦੇਣ 'ਤੇ ਪੈਸਿਆਂ ਦੀ ਅਲੱਗ ਮੰਗ ਕੀਤੀ ਜਾਂਦੀ ਹੈ, ਪਰ ਮਾਹਿਰਾਂ ਦੀ ਮਨੀਏ ਤਾਂ ਇਹ ਗਲਤ ਕਿਉਂਕਿ ਕੈਰੀ ਬੈਗ ਦੇਣਾ ਤਾਂ ਦੁਕਾਨਦਾਰ ਦਾ ਫਰਜ਼ ਹੈ | ਕਈ ਵਾਰ ਦੇਖਣ ਨੂੰ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਰੀ-ਚੈਕਿੰਗ ਤੇ ਰੀ-ਇਵੈਲਿਊਏਸ਼ਨ ਦੀ ਸਮਾਂ ਸਾਰਣੀ ਜਾਰੀ

ਐੱਸ. ਏ. ਐੱਸ. ਨਗਰ, 20 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 18 ਸਤੰਬਰ ਨੂੰ ਐਲਾਨੇ ਗਏ 10ਵੀਂ ਤੇ 12ਵੀਂ ਦੇ ਨਤੀਜਿਆਂ ਦੀ ਰੀ-ਚੈਕਿੰਗ ਜਾਂ ਰੀ-ਇਵੈਲਿਉਏਸ਼ਨ ਲਈ ਸਮਾਂ ਸਾਰਣੀ ਤੈਅ ਕਰ ਦਿੱਤੀ ਗਈ ਹੈ | ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿਮ ਇਕੱਤਰਤਾ

ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਕਿਸਾਨ ਭਵਨ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਇਕੱਤਰਤਾ ਹੋਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ, ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਟੀਚਿੰਗ ਸਟਾਫ਼ ਨੂੰ ਦਿੱਤੀ ਡਿਊਟੀ ਤੋਂ ਰਾਹਤ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਰਾਜ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਕੇਂਦਰੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਅਧਿਆਪਕਾਂ ਨੂੰ ਫ਼ੋਟੋ ਵੋਟਰ ਸੂਚੀ 'ਚ ਸੁਧਾਰ ਦੀ ਮੁਹਿੰਮ ਵਿਚ ਹਿੱਸਾ ਲੈਣ ਤੋਂ ਛੋਟ ਦੇ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

3 ਕਸ਼ਮੀਰੀ ਨੇਤਾ ਕੀਤੇ ਰਿਹਾਅ

ਸ੍ਰੀਨਗਰ, 20 ਸਤੰਬਰ (ਏਜੰਸੀ)-ਪੀ. ਡੀ. ਪੀ. ਦੇ ਸਾਬਕਾ ਨੇਤਾ ਇਮਰਾਨ ਅੰਸਾਰੀ, ਪੀ. ਡੀ. ਪੀ. ਨੇਤਾ ਖ਼ੁਰਸ਼ੀਦ ਆਲਮ ਅਤੇ ਨੈਸ਼ਨਲ ਕਾਨਫ਼ਰੰਸ ਦੇ ਸਈਦ ਅਖਨੂਰ, ਜਿਨ੍ਹਾਂ ਨੂੰ 5 ਅਗਸਤ ਨੂੰ ਧਾਰਾ 370 ਤਹਿਤ ਜੰਮੂ-ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਦਰਜਾ ਸਮਾਪਤ ਕਰ ਦੇਣ ਦੇ ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਹਰ ਘਰ ਫ਼ਰਨੀਚਰ ਸਕੀਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਵਿਆਹਾਂ ਦਾ ਸ਼ੀਜਨ ਸ਼ੁਰੂ ਹੋਣ ਤੋਂ ਪਹਿਲਾਂ ਹਰ ਘਰ ਫਰਨੀਚਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ 'ਚ ਵਿਆਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਾਂ ਦੀ ਕਾਲੀ ਸੂਚੀ ਦੇ ਨਾਂਅ ਜਨਤਕ ਕਰੇ-ਪੀਰ ਮੁਹੰਮਦ, ਭਾਈ ਘੋਲੀਆ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ 312 ਸਿੱਖਾਂ ਦੀ ਕਾਲੀ ਸੂਚੀ 'ਚੋਂ ਹਟਾਏ ਗਏ ਨਾਂਅ ਜਲਦ ਜਨਤਕ ਕਰੇ | ਇਹ ਮੰਗ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਤੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਈ.ਡੀ. ਵਲੋਂ ਬੈਂਕ ਧੋਖਾਧੜੀ ਮਾਮਲੇ 'ਚ ਮੁਹਾਲੀ 'ਚ 234 ਕਰੋੜ ਦੀਆਂ ਸੰਪਤੀਆਂ ਜ਼ਬਤ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਵਿੱਤੀ ਮਾਮਲਿਆਂ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਕੁਰਨਵਾਲਾ, ਸੈਦਪੁਰਾ ਗੁਲਾਬਗੜ੍ਹ, ਮਾਧੋਪੁਰ ਤੇ ਰੰਗੂਨਾ ਪਿੰਡਾਂ 'ਚ ਕੂਦੋਸ ਕੈਮੀਕਲ ਲਿ: ਦੇ 234.11 ਕਰੋੜ ਰੁਪਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX