ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਬਠਿੰਡਾ /ਮਾਨਸਾ

-ਮਾਮਲਾ ਮੌੜ ਮੰਡੀ ਗਊਸ਼ਾਲਾ ਦਾ-

ਗਊਸ਼ਾਲਾ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਮਾਮਲਾ ਸਿਰੇ ਨਾ ਲੱਗਾ, ਗਊਸ਼ਾਲਾ ਕਮੇਟੀ ਨੇ ਉਗਰਾਹੀ ਪਸ਼ੂ ਮੰਡੀ

ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਦੀ ਆਧੁਨਿਕ ਪਸ਼ੂ ਮੰਡੀ 'ਚ ਸਥਿਤ ਗੋਬਿੰਦ ਗੋਪਾਲ ਸਰਵਸਾਂਝੀ ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਗਊਸ਼ਾਲਾ ਦੀ ਸਾਂਭ ਸੰਭਾਲ ਲਈ ਸਰਕਾਰ ਤੋਂ ਗਊ ਸੈੱਸ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਅੱਜ ਜਿੱਥੇ ਗਊਸ਼ਾਲਾ ਕਮੇਟੀ ਨੇ ਪਸ਼ੂ ਮੰਡੀ ਦੀ ਉਗਰਾਹੀ ਖ਼ੁਦ ਕਰਨ ਦਾ ਫ਼ੈਸਲਾ ਕੀਤਾ ਹੈ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੱਲਬਾਤ ਦੇ ਜ਼ਰੀਏ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮਾਮਲਾ ਕਿਸੇ ਵੀ ਤਣ ਪੱਤਣ ਨਾ ਲੱਗਣ ਦੀ ਸੂਰਤ ਵਿਚ ਪਸ਼ੂ ਮੰਡੀ ਦੇ ਠੇਕੇਦਾਰ ਇਸ ਵਾਰ ਹੀ ਖ਼ਾਲੀ ਹੱਥ ਮੁੜੇ | ਗਊਸ਼ਾਲਾ ਕਮੇਟੀ, ਸਥਾਨਕ ਵਾਸੀਆਂ ਅੱਜ ਸਵੇਰ ਤੋਂ ਇਕੱਠੇ ਹੋ ਕੇ ਪਸ਼ੂ ਮੰਡੀ ਦੀਆਂ ਪਰਚੀਆਂ ਕੱਟਣੀਆਂ ਸ਼ੁਰੂ ਕਰ ਦਿੱਤੀਆਂ ਜਦਕਿ ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਸਮਾਜਸੇਵੀ ਲੱਖਾ ਸਿਧਾਣਾ ਸਾਰਾ ਦਿਨ ਗਊਸ਼ਾਲਾ ਕਮੇਟੀ ਦੇ ਹੱਕ ਵਿਚ ਮੌਕੇ 'ਤੇ ਹਾਜ਼ਰ ਰਹੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀ.ਐਸ.ਪੀ ਮੌੜ ਅਤੇ ਐਸ.ਡੀ.ਐਮ ਮੌੜ ਨੇ ਸਵੇਰੇ ਗਊਸ਼ਾਲਾ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਗਊਸ਼ਾਲਾ ਕਮੇਟੀ ਆਪਣੀ ਗਊਸੈੱਸ ਵਾਲੀ ਮੰਗ 'ਤੇ ਅੜੀ ਰਹੀ ਅਤੇ ਕਿਹਾ ਕਿ ਜਦ ਤੱਕ ਜ਼ਿਲ੍ਹਾ ਪ੍ਰਸ਼ਾਸਨ ਉਕਤ ਗਊਸ਼ਾਲਾ ਲਈ ਸਹਾਇਤਾ ਰਾਸ਼ੀ ਜਾਰੀ ਕਰਨ ਦਾ ਭਰੋਸਾ ਨਹੀਂ ਦਿਵਾਉਂਦਾ ਅਤੇ ਮੌਕੇ 'ਤੇ ਚੈੱਕ ਨਹੀਂ ਦਿੰਦਾ ਉਦੋਂ ਤੱਕ ਅੱਜ ਦੀ ਪਸ਼ੂ ਮੰਡੀ ਦੀ ਉਗਰਾਹੀ ਗਊਸ਼ਾਲਾ ਕਮੇਟੀ ਹੀ ਕਰੇਗੀ | ਇਸ ਮੌਕੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿਚ ਪੰਜਾਬ ਸਰਕਾਰ ਨੇ 611 ਕਰੋੜ ਰੁਪਏ ਦੀ ਰਾਸ਼ੀ ਗਊਸੈੱਸ ਦੇ ਰੂਪ ਵਿਚ ਇਕੱਠੀ ਕੀਤੀ ਹੈ ਜਦਕਿ ਗਊਸ਼ਾਲਾਂ ਲਈ ਸਿਰਫ਼ 25 ਕਰੋੜ ਰੁਪਏ ਹੀ ਅਜੇ ਤੱਕ ਜਾਰੀ ਕੀਤੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਗਊਸ਼ਾਲਾ ਕਮੇਟੀ ਸਥਾਨਕ ਮੰਡੀ ਵਾਸੀਆਂ ਦੇ ਸਹਿਯੋਗ ਨਾਲ 2000 ਤੋਂ ਉੱਪਰ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕਰ ਰਹੀ ਹੈ ਜਿਸ ਦਾ ਰੋਜ਼ਾਨਾ ਦਾ ਖ਼ਰਚ ਤਕਰੀਬਨ 50 ਹਜ਼ਾਰ ਤੋਂ ਉੱਪਰ ਆ ਰਿਹਾ ਹੈ | ਪਿਛਲੇ ਲੰਬੇ ਸਮੇਂ ਤੋਂ ਗਊਸ਼ਾਲਾ ਕਮੇਟੀ ਇਸ ਗਊਸ਼ਾਲਾ ਦੀ ਸਹਾਇਤਾ ਲਈ ਸਰਕਾਰ ਤੋਂ ਗਊਸੈੱਸ ਦੀ ਮੰਗ ਕਰ ਰਹੀ ਹੈ ਪਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਮੇਸ਼ਾ ਟਾਲ ਮਟੋਲ ਦੀ ਨੀਤੀ ਹੀ ਰੱਖੀ ਹੈ | ਸਮਾਜ ਸੇਵੀ ਲੱਖਾ ਸਿਧਾਣਾ ਨੇ ਕਿਹਾ ਕਿ ਸਰਕਾਰ ਇਸ ਗਊਸ਼ਾਲਾ ਲਈ ਗਊਸੈੱਸ ਦੀ ਰਾਸ਼ੀ ਦਾ ਪੱਕਾ ਹੱਲ ਜਲਦੀ ਤੋਂ ਜਲਦੀ ਕਰੇ | ਜੇਕਰ ਸਰਕਾਰ ਨੇ ਇਸ ਗਊਸ਼ਾਲਾ ਲਈ ਸੈੱਸ ਦੇ ਰੂਪ ਵਿਚ ਸਹਾਇਤਾ ਰਾਸ਼ੀ ਜਾਰੀ ਨਾ ਕੀਤੀ ਤਾਂ ਲੋਕ ਇਸ ਗਊਸ਼ਾਲਾ ਦੇ ਪਸ਼ੂ ਸ਼ਹਿਰ ਵਿਚ ਛੱਡਣ ਲਈ ਮਜਬੂਰ ਹੋਣਗੇ | ਸ਼ਾਮ ਦੇ ਸਮੇਂ ਏ.ਡੀ.ਸੀ ਬਠਿੰਡਾ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪੰ੍ਰਤੂ ਖ਼ਬਰ ਲਿਖੇ ਜਾਣ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ | ਉੱਧਰ ਇਸ ਪਸ਼ੂ ਮੰਡੀ ਦੇ ਠੇਕੇਦਾਰ ਇਸ ਵਾਰ ਵੀ ਪਸ਼ੂ ਮੰਡੀ ਦੀ ਉਗਰਾਹੀ ਨਹੀਂ ਕਰ ਸਕੇ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪਿਆ ਹੈ ਅਤੇ ਠੇਕੇਦਾਰਾਂ ਦੇ ਕਹਿਣ ਮੁਤਾਬਿਕ ਇਸ ਮਹੀਨੇ ਦੀ ਕਿਸ਼ਤ ਵੀ ਉਨ੍ਹਾਂ ਦੇ ਸਿਰ ਟੁੱਟੀ ਹੈ | ਜੇਕਰ ਪ੍ਰਸ਼ਾਸਨ ਨੇ ਅਗਲੀ ਮੰਡੀ ਲਈ ਕੋਈ ਸਾਰਥਿਕ ਹੱਲ ਨਾ ਕੀਤਾ ਤਾਂ ਉਹ ਕਾਨੂੰਨੀ ਚਾਰਾਜੋਈ ਲਈ ਮਜਬੂਰ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸ਼ੀਲ ਕੁਮਾਰ ਸ਼ੀਲੀ, ਦੇਵ ਰਾਜ ਸ਼ਰਮਾ,ਵਿਜੇ ਕੁਮਾਰ ਭੋਲਾ, ਰਾਜੇਸ਼ ਜੈਨ, ਦੇਵਰਾਜ ਜੇ.ਈ ਵਿੱਕੀ ਘੁੰਮਣੀਆ, ਜਨਕ ਰਾਜ, ਰਾਮ ਨਰਾਇਣ ਬੱਗਾ, ਰਾਕੇਸ਼ ਕੁਮਾਰ ਜਗ੍ਹੇ ਵਾਲੇ , ਮੁਖ਼ਤਿਆਰ ਸਿੰਘ, ਦਰਸ਼ਨ ਸਿੰਘ, ਗਮਦੂਰ ਸਿੰਘ, ਬੱਬੀ ਸਿੰਘ, ਬਿੰਦਰ ਸਿੰਘ, ਕਾਕਾ ਸਿੰਘ, ਪ੍ਰੀਤਾ ਸਿੰਘ, ਮੇਵਾ ਸਿੰਘ, ਸਿਕੰਦਰ ਸਿੰਘ ਬਾਵਰੀ, ਭਗਤੀ ਸਿੰਘ, ਕਰਮਾ ਸਿੰਘ, ਪੰਮਾ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |

ਪੰਜਾਬ ਸਰਕਾਰ 'ਤੇ ਏਮਜ਼ ਬਠਿੰਡਾ ਲਈ ਬਿਜਲੀ ਗਰਿੱਡ ਸ਼ੁਰੂ ਨਾ ਕਰਨ ਦੇ ਦੋਸ਼

ਬਠਿੰਡਾ: 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਏਮਜ਼ ਬਠਿੰਡਾ ਪ੍ਰਾਜੈਕਟ ਦੇ ਮੁਕੰਮਲ ਹੋਣ ਵਿਚ ਇਕ ਤੋਂ ਬਾਅਦ ਇਕ ਅੜਿੱਕਾ ਲਾ ਕੇ ਕੇਂਦਰ ਦੇ ਇਸ ਵਿਕਾਰੀ ਪ੍ਰਾਜੈਕਟ 'ਚ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਪਿੰਡ ਖਿਆਲੀ ਵਾਲਾ ਕੋਲੋਂ 20 ਲੀਟਰ ਲਾਹਣ (ਘਰ ਦੀ ਸ਼ਰਾਬ) ਅਤੇ 8 ਬੋਤਲਾਂ ...

ਪੂਰੀ ਖ਼ਬਰ »

23 ਡੱਬੇ ਹਰਿਆਣਾ ਸ਼ਰਾਬ ਬਰਾਮਦ, 2 ਿਖ਼ਲਾਫ਼ ਮਾਮਲਾ ਦਰਜ

ਬਲਿਆਂਵਾਲੀ, 20 ਸਤੰਬਰ (ਪੱਤਰ ਪ੍ਰੇਰਕ)- ਪੁਲਿਸ ਬਾਲਿਆਂਵਾਲੀ ਵਿਖੇ 2 ਵਿਅਕਤੀਆਂ ਵਿਰੁੱਧ ਹਰਿਆਣਾ ਦੀ ਸ਼ਰਾਬ ਵੇਚਣ ਦੇ 2 ਵੱਖ-ਵੱਖ ਮਾਮਲੇ ਦਰਜ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਠਿੰਡਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ...

ਪੂਰੀ ਖ਼ਬਰ »

ਆਕਲੀਆਂ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੈਮੀਨਾਰ ਕਰਵਾਇਆ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਆਕਲੀਆਂ ਗਰੁੱਪ ਆਫ਼ ਇੰਸਟੀਚਿਊਟ ਆਕਲੀਆਂ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਮੁਕਤਸਰ ਸਾਹਿਬ-ਫ੍ਰਰੀਦਕੋਟ-ਬਠਿੰਡਾ ਜ਼ੋਨ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਭਾਸ਼ਨ ਮੁਕਾਬਲੇ ਕਰਵਾਏ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਦੇਸ਼ ਭਗਤੀ ਅਤੇ ਰਾਸ਼ਟਰੀ ਵਿਕਾਸ ਦੇ ਵਿਸ਼ੇ ਨੂੰ ਲੈ ਕੇ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਅੱਜ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸਨਜ ਰਾਮਪੁਰਾ ਫੂਲ ਵਿਖੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਹੋਈ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀਂ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੁਆਰਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਯੁਵਕ ਕੇਂਦਰ ਬਠਿੰਡਾ ਵਲੋਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇਕ ਰੋਜ਼ਾ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਟਰਾਂਸਪੋਰਟ ਨਗਰ ਦੇ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਨੂੰ ਮਿਲਿਆ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੈਪਟਨ ਅਮਰਿੰਦਰ ਸਿੰਘ ਟਰਾਂਸਪੋਰਟ ਨਗਰ ਵਿਚ ਵਿਕਾਸ ਦੇ ਰਹਿੰਦੇ ਕੰਮਾਂ ਅਤੇ ਮੰਗਾਂ ਸਬੰਧੀ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ ਨੂੰ ਮਿਲਿਆ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਜ਼ੋਨ ਮੌੜ ਦੇ ਅਥਲੈਟਿਕਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ (ਬਠਿੰਡਾ) ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ (ਬਠਿੰਡਾ) ...

ਪੂਰੀ ਖ਼ਬਰ »

ਐਨ. ਐਸ. ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ 'ਚ ਮਾਰੀ ਬਾਜ਼ੀ

ਭੁੱਚੋ ਮੰਡੀ, 20 ਸਤੰਬਰ (ਬਲਵਿੰਦਰ ਸਿੰਘ ਸੇਠੀ)- ਐਨ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੁਕਾਬਲਿਆਂ ਦੌਰਾਨ 3 ਗੋਲਡ, 2 ਸਿਲਵਰ ਅਤੇ ਇਕ ਕਾਸ਼ੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਸੇਖੂ ਸਕੂਲ ਦੀਆਂ ਪੰਜ ਖਿਡਾਰਨਾਂ ਦੀ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਲਾਅਨ ਟੈਨਿਸ ਲਈ ਚੋਣ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਸੇਖੂ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਪੰਜ ਖਿਡਾਰਨਾਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਾਅਨ ਟੈਨਿਸ ਅੰਡਰ-14 ਅਤੇ ਅੰਡਰ-17 ਵਰਗ ਲਈ ਚੁਣੀਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਵਿਖੇ 'ਪਾਣੀ ਬਚਾਓ ਮੁਹਿੰਮ' ਪ੍ਰੋਗਰਾਮ ਦੀ ਆਯੋਜਨ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ 'ਪਾਣੀ ਬਚਾਉ ਮੁਹਿੰਮ' ਸਬੰਧੀ ਇਕ ਪ੍ਰੋਗਰਾਮ ਦਾ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਅਧਿਆਪਕ ਪ੍ਰੋ: ਜਗਦੀਪ ਸਿੰਘ, ਪ੍ਰੋ: ਲਵਨੀਤ ਸਿੰਘ ਅਤੇ ਪ੍ਰੋ: ...

ਪੂਰੀ ਖ਼ਬਰ »

ਜਨਤਕ ਪਖ਼ਾਨਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੀ ਮੰਗ

ਰਾਮਾਂ ਮੰਡੀ, 20 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਵਿਚ ਕੁਝ ਥਾਵਾਂ ਉੱਪਰ ਬਣੇ ਜਨਤਕ ਪਖ਼ਾਨਿਆਂ ਦੀ ਸਾਂਭ ਸੰਭਾਲ ਤੇ ਸਫ਼ਾਈ ਦਾ ਮਾੜਾ ਹਾਲ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਜਨਤਕ ਪਖ਼ਾਨੇ ਬਿਮਾਰੀਆਂ ਫੈਲਾਉਣ ਦਾ ਕਾਰਨ ਬਣ ਸਕਦੇ ਹਨ | ਇਹਨਾਂ ਦੀ ...

ਪੂਰੀ ਖ਼ਬਰ »

ਖ਼ੁਸ਼ਬਾਜ ਸਿੰਘ ਜਟਾਣਾ ਵਲੋਂ ਬਿਜਲੀ ਫੀਡਰ ਦਾ ਉਦਘਾਟਨ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)- ਅੱਜ ਹਲਕੇ ਦੇ ਮੁੱਖ ਸੇਵਾਦਾਰ ਖ਼ੁਸ਼ਬਾਜ ਸਿੰਘ ਜਟਾਣਾ ਨੇ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਬਿਜਲੀ ਦੇ 11 ਕੇ ਵੀ ਫੀਡਰ ਦਾ ਉਦਘਾਟਨ ਕੀਤਾ ਅਤੇ ਹਾਜ਼ਰ ਕਿਸਾਨਾਂ ਨੂੰ ਉਦਘਾਟਨ ਦੀ ਵਧਾਈ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਪਾਵਰਕਾਮ ਵਲੋਂ ਮੰਗਾਂ ਸਬੰਧੀ ਰੋਸ ਰੈਲੀ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸੰਘਰਸ਼ ਕਮੇਟੀ ਉਪ ਮੰਡਲ ਗੋਨਿਆਣਾ ਪੀ. ਐਸ. ਪੀ. ਸੀ. ਐਲ. ਵਲੋਂ ਆਪਣੀਆਂ ਮੰਗਾਂ ਖਾਤਿਰ ਜਥੇਬੰਦੀ ਨੇ ਰੋਸ ਰੈਲੀ ਕੀਤੀ | ਸਮੂਹ ਮੁਲਾਜ਼ਮ ਤਾਲਮੇਲ ਕਮੇਟੀ ਸ/ਡ ਗੋਨਿਆਣਾ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਚ ਕੁਸ਼ਤੀ ਮੁਕਾਬਲੇ ਕਰਵਾਏ ਗਏ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਇੰਟਰਾ ਮਿਉਰਲ ਕੁਸ਼ਤੀ ਮੁਕਾਬਲੇ ਐਮ.ਪੀ.ਐਡ ਆਖ਼ਰੀ ਸਾਲ ਦੇ ਵਿਦਿਆਰਥੀਆਂ ਵਲੋਂ ਡਾ. ਜਸਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ਭਰਮਾਰ ਬਣ ਰਹੀ ਹੈ ਹਾਦਸਿਆਂ ਦਾ ਕਾਰਨ

ਭਾਗੀਵਾਂਦਰ, 20 ਸਤੰਬਰ (ਮਹਿੰਦਰ ਸਿੰਘ ਰੂਪ)-ਜਿੱਥੇ ਸੜਕੀ ਆਵਜਾਈ 'ਚ ਵਹੀਕਲਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ ਉੱਥੇ ਸੜਕਾਂ 'ਤੇ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਭਰਮਾਰ ਵੀ ਸੜਕੀ ਆਵਾਜਾਈ ਨੂੰ ਕਾਫ਼ੀ ਪ੍ਰਭਾਵਿਤ ਕਰ ਰਹੀ ਹੈ | ਬੇ-ਜੁਬਾਨ ...

ਪੂਰੀ ਖ਼ਬਰ »

ਗਹਿਰੀ ਭਾਗੀ ਗੰਦੇ ਨਾਲੇ ਨਾਲ ਪਾਈਪ ਲਾਇਨ ਪਾਉਣ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

ਕੋਟਫੱਤਾ, 20 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਤੋਂ ਪਿੰਡ ਸ਼ੇਰਗੜ੍ਹ ਨੂੰ ਜਾਂਦੇ ਗੰਦੇ ਨਾਲੇ ਦੇ ਨਾਲ ਦੀ ਪਾਈਪ ਪਾਉਣ ਦਾ ਮਾਮਲਾ ਉਸ ਸਮੇਂ ਭਖ ਗਿਆ ਜਦੋਂ ਬਠਿੰਡਾ ਨਗਰ ਨਿਗਮ ਦੇ ਕਰਮਚਾਰੀ ਪਾਈਪ ਪਾਉਣ ਲਈ ਪਿੰਡ ਗਹਿਰੀ ਭਾਗੀ ਵਿਖੇ ਪੁੱਜੇ | ਲੋਕਾਂ ਦਾ ਰੋਸ ...

ਪੂਰੀ ਖ਼ਬਰ »

ਭਗਵੰਤ ਮਾਨ ਪਿੰਡ ਪਥਰਾਲਾ 'ਚ ਕੱਲ੍ਹ ਕਰਨਗੇ ਰੈਲੀ ਨੂੰ ਸੰਬੋਧਨ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ 22 ਸਤੰਬਰ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਪਥਰਾਲਾ ਵਿਖੇ ਪਾਰਟੀ ਵਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ | ਬਠਿੀ ੰਡਾ ਦਿਹਾਤੀ ਹਲਕੇ ਤੋਂ ਆਮ ਆਦਮਪਾਰਟੀ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਜਲਘਰ 'ਚ ਬਣੇ ਕੂੜਾਡੰਪ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਨੇ ਲਿਆ ਨੋਟਿਸ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ 'ਅਜੀਤ' ਅਖ਼ਬਾਰ ਵਲੋਂ ਬੀਤੀ 14 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਗੰਭੀਰ ਨੋਟਿਸ ਲਿਆ ਗਿਆ ਹੈ | ਉਨ੍ਹਾਂ ਅੱਜ ਸੰਗਤ ਮੰਡੀ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਨੇ ਨਸ਼ੇ ਿਖ਼ਲਾਫ਼ ਡੋਰ-ਟੂ-ਡੋਰ ਦਿੱਤੀ ਦਸਤਕ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)- ਹਲਕੇ ਦੇ ਸਭ ਤੋਂ ਵੱਡੇ ਪਿੰਡਾਂ 'ਚੋਂ ਇਕ ਜਗਾ ਰਾਮ ਤੀਰਥ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਨੌਜਵਾਨਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਿੱਟੇ ਦੇ ਖ਼ਾਤਮੇ ਲਈ ਅੱਜ 19 ਸਤੰਬਰ ਨੂੰ ਪਿੰਡ ਵਿਚ ਰੱਖੇ ...

ਪੂਰੀ ਖ਼ਬਰ »

ਪੁਲਿਸ ਵਲੋਂ ਜਾਂਚ ਦੌਰਾਨ ਪੰਚਾਇਤ ਦਾ ਰਿਕਾਰਡ ਸਹੀ ਪਾਇਆ ਗਿਆ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਲਾਲੇਆਣਾ ਦੀ ਪੰਚਾਇਤ ਵਲੋਂ ਜਲਘਰ ਵਿਚੋਂ ਦਰੱਖਤ ਕੱਟ ਕੇ ਵੇਚਣ ਦੀਆਂ ਰਾਮਾਂ ਪੁਲਿਸ ਨੂੰ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਰਾਮਾਂ ਥਾਣੇ ਦੇ ਹੌਲਦਾਰ ਕਮੀਰ ਸਿੰਘ ਪੁਲਿਸ ਪਾਰਟੀ ਸਮੇਤ ਜਲਘਰ ਵਿਚ ਮੌਕੇ 'ਤੇ ...

ਪੂਰੀ ਖ਼ਬਰ »

ਹਰਮਨ ਰਾਈਸ ਮਿੱਲ ਸ਼ੈਲਰ ਵਿਚੋਂ 15 ਗੱਟੇ ਚਾਵਲ ਚੋਰੀ, ਮਾਮਲਾ ਦਰਜ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸਥਾਨਕ ਜੈਤੋਂ ਰੋਡ 'ਤੇ ਇਕ ਸ਼ੈਲਰ ਵਿਚੋਂ ਹੋਈ ਚਾਵਲਾਂ ਦੀ ਚੋਰੀ ਦੇ ਮਾਮਲੇ ਤਹਿਤ ਪੁਲਿਸ ਨੇ ਇਕ ਵਿਅਕਤੀ ਅਤੇ ਕੁਝ ਨਾਮਾਲੂਮ ਵਿਅਕਤੀਆਂ ਦੇ ਿਖ਼ਲਾਫ਼ ਚੋਰੀ ਦਾ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਹਰਮਨ ...

ਪੂਰੀ ਖ਼ਬਰ »

ਜ਼ਮੀਨੀ ਲੜਾਈ ਨੂੰ ਲੈ ਕੇ ਪਤੀ-ਪਤਨੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਜ਼ਮੀਨੀ ਰੰਜ਼ਿਸ ਨੂੰ ਲੈ ਕੇ ਹੋਏ ਲੜਾਈ ਝਗੜੇ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਗੁਰਜੰਟ ਸਿੰਘ ਪੁੱਤਰ ਗੁਰਬਚਨ ਸਿੰਘ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ, ਮਾਮਲਾ ਦਰਜ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਵਿਦੇਸ਼ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅਜਿਹਾ ਹੀ ਇਕ ਠੱਗੀ ਦਾ ਮਾਮਲਾ ਥਾਣਾ ਸਿਟੀ ਰਾਮਪੁਰਾ ਵਲੋਂ ਦਰਜ਼ ਕੀਤਾ ਗਿਆ ਹੈ | ਥਾਣਾ ਸਿਟੀ ਦੀ ਪੁਲਿਸ ...

ਪੂਰੀ ਖ਼ਬਰ »

ਬਲਾਕ ਸੰਮਤੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੇ ਆਪੋ-ਆਪਣਾ ਅਹੁਦਾ ਸੰਭਾਲਿਆ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਬਲਾਕ ਤੋਂ ਪੰਚਾਇਤ ਸੰਮਤੀ ਚੇਅਰਪਰਸਨ ਬੀਬੀ ਦਲਜੀਤ ਕੌਰ ਬੱਲੂਆਣਾ ਅਤੇ ਉਪ ਚੇਅਰਪਰਸਨ ਬੀਬੀ ਹਰਪ੍ਰੀਤ ਕੌਰ ਦਿਉਣ ਨੇ ਬੀ.ਡੀ.ਪੀ.ਓ. ਦਫ਼ਤਰ ਵਿਚ ਆਪੋ-ਆਪਣੇ ਦਫ਼ਤਰਾਂ ਵਿਚ ਅਹੁਦਾ ਸੰਭਾਲ ਲਿਆ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਧਰਨਾ ਦੇਣ ਉਪਰੰਤ ਪਰਿਵਾਰਾਂ ਸਮੇਤ ਕੱਢਿਆ ਰੋਸ ਮਾਰਚ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਗਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਲਾਏ ਦੋ ਦਿਨਾਂ ਜ਼ਿਲ੍ਹਾ ਪੱਧਰੀ ਧਰਨੇ ਉਪਰੰਤ ਪਰਿਵਾਰਾਂ ਸਮੇਤ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਜਥੇਬੰਦੀਆਂ ਨੇ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਸੰਘਰਸ਼ ਕਮੇਟੀ ਬਠਿੰਡਾ ਦੇ ਸੱਦੇ 'ਤੇ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਨੇ ਸਥਾਨਕ ਪੈਨਸ਼ਨਰ ਭਵਨ ਵਿਖੇ ਇਕੱਠ ਕਰਨ ਉਪਰੰਤ ਮਾਰਚ ਕੀਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਪਹਿਲੇ ਦਿਨ ਨਾਮੀ ਕੰਪਨੀਆਂ ਨੇ 872 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਮੈਗਾ ਰੁਜ਼ਗਾਰ ਮੇਲੇ ਦੇ ਅੱਜ ਪਹਿਲੇ ਦਿਨ 872 ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਲਈ ਚੁਣਿਆ ਗਿਆ | ਮੇਲੇ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਸੋਨੇ ਦੇ ਗਹਿਣੇ ਤੇ ਮੋਬਾਈਲ ਖੋਹਣ ਦੇ ਦੋਸ਼ 'ਚ ਦੋ ਔਰਤਾਂ ਸਮੇਤ ਅੱਧੀ ਦਰਜਨ ਵਿਅਕਤੀਆਂ 'ਤੇ ਪਰਚਾ ਦਰਜ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤਕਰੀਬਨ ਡੇਢ ਮਹੀਨਾ ਪਹਿਲਾ ਸਥਾਨਕ ਦੂਬੇ ਕਲੋਨੀ 'ਚ ਪਿਸਤੌਲ ਦੀ ਨੋਕ 'ਤੇ ਇਕ ਘਰ ਆਏ ਇਕ ਵਿਅਕਤੀ ਕੋਲੋਂ ਸੋਨੇ ਦੀ ਚੈਨੀ ਤੇ ਛਾਪਾ ਅਤੇ ਮੋਬਾਈਲ ਫ਼ੋਨ ਵਗ਼ੈਰਾ ਖੋਹਣ ਦੇ ਮਾਮਲੇ 'ਚ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)- ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਅਤੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਿਖ਼ਲਾਫ਼ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਗਾਇਕ ਸਿੱਧੂ ਮੂਸੇ ਵਾਲੇ ਿਖ਼ਲਾਫ਼ ਕਾਰਵਾਈ ਲਈ ਐੱਸ. ਐੱਸ. ਪੀ. ਨੂੰ ਮੰਗ ਪੱਤਰ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਜ਼ਿਲੇ੍ਹ ਦੀਆਂ ਸਿੱਖ ਜਥੇਬੰਦੀਆਂ ਨੇ ਮਾਈ ਭਾਗੋ ਦੀ ਸ਼ਾਨ ਵਿਰੁੱਧ ਗੀਤ ਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਿਖ਼ਲਾਫ਼ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਬਠਿੰਡਾ ਦੀ ਚੋਣ ਕੱਲ੍ਹ- ਪ੍ਰਧਾਨ ਬਿੱਲੂ

ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)-ਲੋਕ ਹਿਤ ਕਾਰਜਾਂ ਅਤੇ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਹਿਤ ਸਮਰਪਿਤ ਹੋ ਕੇ ਕਾਰਜਸ਼ੀਲ ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਬਠਿੰਡਾ ਦੀ ਚੋਣ 22 ਸਤੰਬਰ ਨੂੰ ਵਿਸ਼ਵਕਰਮਾ ਭਵਨ, ਬਠਿੰਡਾ ਵਿਖੇ ਰੱਖੀ ਗਈ ਹੈ | ਇਸ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਵਲੋਂ ਲਗਾਇਆ ਤਿੰਨ ਰੋਜ਼ਾ ਕੈਂਪ ਹੋਇਆ ਸਮਾਪਤ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮੱਛੀ ਪਾਲਣ ਦੇ ਧੰਦੇ ਨੂੰ ਮੱਛੀ ਪਾਲਕਾਂ ਦੇ ਲਈ ਸਹਾਈ ਬਣਾਉਣ ਦੇ ਮੰਤਵ ਨਾਲ ਮੱਛੀ ਪਾਲਣ ਵਿਭਾਗ ਵਲੋਂ 3 ਰੋਜ਼ਾ ਕੈਂਪ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਆਏ 50 ਕਿਸਾਨਾਂ ਨੇ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX