ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  12 minutes ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  1 day ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 day ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  1 day ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  1 day ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  1 day ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  1 day ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  1 day ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  1 day ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  1 day ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  1 day ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਬਰਨਾਲਾ

-ਮਾਮਲਾ ਸੜਕ ਹਾਦਸੇ 'ਚ ਹੋਈ ਨੌਜਵਾਨ ਦੀ ਮੌਤ ਦਾ-
ਜਨਤਕ ਜਥੇਬੰਦੀਆਂ ਵਲੋਂ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਬੀਤੇ ਦਿਨ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਸਤਨਾਮ ਸਿੰਘ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਅਗਰਸੈਨ ਚੌਕ ਵਿਖੇ ਧਰਨਾ ਲਾ ਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਜ਼ੋਨ ਇੰਚਾਰਜ ਦਰਸ਼ਨ ਸਿੰਘ ਝਲੂਰ, ਦਰਸ਼ਨ ਸਿੰਘ ਚੀਮਾ, ਸੁਖਦੇਵ ਸਿੰਘ ਭੋਤਨਾ, ਗੁਰਨਾਮ ਸਿੰਘ ਭੋਤਨਾ, ਅਨਿਲ ਕੁਮਾਰ, ਮੋਹਣ ਸਿੰਘ ਟੱਲੇਵਾਲ, ਮਲਕੀਤ ਸਿੰਘ ਮਹਿਮੀ ਆਦਿ ਨੇ ਕਿਹਾ ਕਿ ਸਤਨਾਮ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਚੀਮਾ ਮੋਟਰਸਾਈਕਲ 'ਤੇ ਸਵਾਰ ਹੋ ਕੇ 19 ਸਤੰਬਰ ਨੂੰ ਪਿੰਡ ਠੀਕਰੀਵਾਲਾ ਵਲੋਂ ਬਰਨਾਲਾ ਆ ਰਿਹਾ ਸੀ ਕਿ ਰਸਤੇ ਵਿਚ ਮੋਟਰਸਾਈਕਲ ਅੱਗੇ ਜਾ ਰਹੇ ਟਰੈਕਟਰ ਮਗਰ ਪਾਈ ਟਰਾਲੀ ਵਿਚ ਇੱਟਾਂ ਭਰੀਆਂ ਹੋਈਆਂ ਸਨ | ਜਿਸ ਉੱਪਰ ਤਰਪਾਲ ਵਗ਼ੈਰਾ ਨਹੀਂ ਪਾਈ ਹੋਈ ਸੀ ਤੇ ਇੱਟਾਂ ਦੀ ਕੇਰੀ ਸਤਨਾਮ ਸਿੰਘ ਦੇ ਅੱਖਾਂ ਵਿਚ ਪੈ ਜਾਣ ਕਾਰਨ ਇਹ ਹਾਦਸਾ ਵਾਪਰਿਆ ਜਿਸ ਵਿਚ ਨੌਜਵਾਨ ਦੀ ਮੌਤ ਹੋ ਗਈ | ਆਗੂਆਂ ਦੋਸ਼ ਲਾਉਂਦਿਆਂ ਕਿਹਾ ਕਿ ਜਿਸ ਥਾਂ ਹਾਦਸਾ ਵਾਪਰਿਆ ਸੀ ਉਸ ਥਾਂ 'ਤੇ ਮਿੱਟੀ ਪਾ ਕੇ ਸਬੂਤ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਸੰਘਰਸ਼ ਸਦਕਾ ਪੁਲਿਸ ਨੇ ਟਰੈਕਟਰ ਚਾਲਕ ਰਣਜੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਕੈਰੇ, ਭੱਠਾ ਮਾਲਕ ਪ੍ਰਦੀਪ ਕੁਮਾਰ ਤੇ ਮੁਨਸ਼ੀ ਮਨਦੀਪ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਕੇ ਟਰੈਕਟਰ ਚਾਲਕ ਰਣਜੀਤ ਸਿੰਘ ਤੇ ਮੁਨਸ਼ੀ ਮਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ | ਪ੍ਰੰਤੂ ਪੁਲਿਸ ਭੱਠਾ ਮਾਲਕ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਜਿਨਾ ਚਿਰ ਪੁਲਿਸ ਭੱਠਾ ਮਾਲਕ ਪ੍ਰਦੀਪ ਕੁਮਾਰ ਨੂੰ ਗਿ੍ਫ਼ਤਾਰ ਨਹੀਂ ਕਰਦੀ ਓਨਾ ਚਿਰ ਸਤਨਾਮ ਸਿੰਘ ਦਾ ਪੋਸਟ ਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਜਦੋਂ ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੇਸ ਵਿਚ ਨਾਮਜ਼ਦ ਟਰੈਕਟਰ ਰਣਜੀਤ ਸਿੰਘ ਅਤੇ ਮੁਨਸ਼ੀ ਮਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਭੱਠਾ ਮਾਲਕ ਪ੍ਰਦੀਪ ਕੁਮਾਰ ਦੀ ਗਿ੍ਫ਼ਤਾਰੀ ਸਬੰਧੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਮੌਕੇ ਰਛਪਾਲ ਸਿੰਘ ਔਲਖ, ਸੁਰਿੰਦਰ ਸ਼ਰਮਾ, ਬਲਵਿੰਦਰ ਧਨੇਰ, ਗਿਆਨੀ ਹਰੀ ਰਾਮ ਸਿੰਘ, ਵਿਵੇਕ ਕੁਮਾਰ, ਸੰਦੀਪ ਚੀਮਾ, ਕਰਨੈਲ ਸਿੰਘ, ਰਛਪਾਲ ਸਿੰਘ, ਸਤਨਾਮ ਸਿੰਘ, ਮਨਦੀਪ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਰਛਪਾਲ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਡਟਵਾਂ ਵਿਰੋਧ ਕੀਤਾ ਜਾਵੇਗਾ-ਕਿਸਾਨ ਆਗੂ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ (ਲੱਖੋਵਾਲ) ਦੀ ਬਲਾਕ ਪੱਧਰੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰੈੱਸ ਸਕੱਤਰ ਬਰਨਾਲਾ ਡਾ: ਜਰਨੈਲ ਸਿੰਘ ਸਹੌਰ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਆਲ ਇੰਡੀਆ ਕਿਸਾਨ ਸਭਾ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਕੱੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਕਿਸਾਨ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਸਭਾ ਪੰਜਾਬ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਾਗਰੂਕਤਾ ਰੈਲੀ ਕੱਢੀ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬੱਡੀ ਪ੍ਰੋਗਰਾਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ ਹੇਠ ਪਿੰਡ ਦਾਨਗੜ੍ਹ ਦੀਆਂ ਗਲੀਆਂ-ਮੁਹੱਲਿਆਂ 'ਚ ਨਸ਼ਿਆਂ ਦੇ ਮਾਰੂ ...

ਪੂਰੀ ਖ਼ਬਰ »

ਸਤਨਾਮ ਸਿੰਘ ਦੇ ਹੱਕ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ

ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਸਤਨਾਮ ਸਿੰਘ ਪੱੁਤਰ ਸੁਖਚੈਨ ਸਿੰਘ ਜੋ ਕਿ ਬੀਤੇ ਕੱਲ੍ਹ ਪਿੰਡ ਚੀਮਾ ਤੋਂ ਨਾਈਵਾਲਾ ਰੋਡ 'ਤੇ ਬਰਨਾਲਾ ਨੂੰ ਜਾ ਰਿਹਾ ਸੀ, ਉਸ ਨਾਲ ਦੁਰਘਟਨਾ ਵਾਪਰ ਗਈ ਤੇ ਉਸ ਦੀ ਮੌਤ ਹੋ ਗਈ | ਜਿਸ ...

ਪੂਰੀ ਖ਼ਬਰ »

ਡਾਕਟਰ ਮਾਲਵਾ ਦੇ ਪਿਤਾ ਨਮਿਤ ਭੋਗ ਕੱਲ੍ਹ ਲੁਧਿਆਣਾ ਵਿਖੇ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਡਾਕਟਰ ਗੁਰਨਿੰਦਰ ਸਿੰਘ ਮਾਲਵਾ ਹਸਪਤਾਲ ਮਹਿਲ ਕਲਾਂ ਦੇ ਸਤਿਕਾਰਯੋਗ ਪਿਤਾ ਅਤੇ ਦੰਦਾਂ ਦੇ ਮਾਹਿਰ ਡਾਕਟਰ ਗੁਰਵਿੰਦਰ ਕੌਰ ਦੇ ਸਹੁਰਾ ਸ: ਮੋਹਰ ਸਿੰਘ ਫੂਲਕਾ (70) ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ-ਦੱਧਾਹੂਰ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਵਪਾਰ ਨੂੰ ਖ਼ਤਮ ਕਰਨ ਵਾਲੀਆਂ ਨੀਤੀਆਂ ਕਾਰਨ ਪੰਜਾਬ ਦਾ ਸਮੁੱਚਾ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ | ਪੱਤਰਕਾਰਾਂ ਨਾਲ ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਕੀਤੇ ਨਵੇਂ ਫ਼ਰਮਾਨ ਦੀ ਲੈਕਚਰਾਰ ਯੂਨੀਅਨ ਨੇ ਕੀਤੀ ਨਿਖੇਧੀ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਹਰ ਰੋਜ਼ ਆ ਰਹੇ ਨਵੇਂ-ਨਵੇਂ ਫ਼ਰਮਾਨਾਂ ਤੋਂ ਅਧਿਆਪਕ ਕਾਫ਼ੀ ਨਿਰਾਸ਼ ਹਨ | ਇਕ ਤਾਜ਼ਾ ਫ਼ਰਮਾਨ ਵਿਚ ਵਿਭਾਗ ਵਲੋਂ ਮਾਸਟਰ/ਮਿਸਟ੍ਰੈਸ ਕਾਡਰ ਤੋਂ ਬਤੌਰ ਤਰੱਕੀ ਦੇਣ ਦੇ ਜਾਰੀ ਕੀਤੇ ਹੁਕਮਾਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਔਰਤ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ...

ਪੂਰੀ ਖ਼ਬਰ »

-ਆਰ. ਟੀ .ਓ. ਨੇ 7 ਓਵਰਲੋਡ ਟਰੱਕ ਕੀਤੇ ਬੰਦ- ਸਕੂਲੀ ਬੱਸਾਂ ਦੀ ਵੀ ਕੀਤੀ ਚੈਕਿੰਗ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੜਕੀ ਸੁਰੱਖਿਆ ਦੇ ਮੱਦੇਨਜ਼ਰ ਆਰ.ਟੀ.ਓ. ਸ੍ਰੀ ਕਰਨਬੀਰ ਸਿੰਘ ਛੀਨਾ ਵਲੋਂ ਸਥਾਨਕ ਆਈ.ਟੀ.ਆਈ ਚੌਕ ਬਰਨਾਲਾ ਵਿਖੇ ਸਕੂਲੀ ਬੱਸਾਂ ਤੇ ਹੋਰਨਾਂ ਵਾਹਨਾਂ ਦੀ ਚੈਕਿੰਗ ਕੀਤੀ ਗਈ | ਸ੍ਰੀ ਛੀਨਾ ਨੇ ਦੱਸਿਆ ਕਿ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਦੋ ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਢਿੱਲੋਂ ਨੇ ਕੀਤਾ ਉਦਘਾਟਨ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਜਾ ਰਹੇ ਦੋ-ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਉਦਘਾਟਨ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਸ. ਕੇਵਲ ਸਿੰਘ ...

ਪੂਰੀ ਖ਼ਬਰ »

ਖ਼ਪਤਕਾਰ ਫੋਰਮ ਵਲੋਂ ਪਾਵਰਕਾਮ ਵਿਭਾਗ ਨੂੰ 32500 ਰੁਪਏ ਮੁਆਵਜ਼ਾ ਪ੍ਰਤੀ ਏਕੜ ਦੇਣ ਦਾ ਹੁਕਮ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਵਲੋਂ ਤਾਰਾਂ ਦੀ ਸਪਾਰਕ ਨਾਲ ਸੜ ਕੇ ਸੁਆਹ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਪਾਵਰਕਾਮ ਵਿਭਾਗ ਵਲੋਂ ਸ਼ਿਕਾਇਤ ਕਰਤਾ ਨੂੰ ਪ੍ਰਤੀ ਏਕੜ 32500 ਰੁਪਏ ਦੇਣ ਦਾ ਫ਼ੈਸਲਾ ਸੁਣਾਇਆ ਹੈ | ਕੇਸ ਦੀ ...

ਪੂਰੀ ਖ਼ਬਰ »

ਦੋ ਮੈਡੀਕਲ ਸਟੋਰ ਮਾਲਕਾਂ ਦੀ ਖਹਿਬਾਜ਼ੀ ਕਾਰਨ ਦੁਕਾਨ 69100 ਰੁਪਏ ਕਿਰਾਏ 'ਤੇ ਚੜ੍ਹੀ

ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦੋ ਦੁਕਾਨਦਾਰਾਂ ਦੀ ਆਪਸੀ ਖਹਿਬਾਜ਼ੀ ਕਾਰਨ ਕੋ-ਆਪ੍ਰੇਟਿਵ ਸੁਸਾਇਟੀ ਭਦੌੜ ਦੀਆਂ ਦੁਕਾਨਾਂ ਦੀ ਅੱਜ ਹੋਈ ਬੋਲੀ ਵਿਚ ਸੁਸਾਇਟੀ ਨੂੰ ਚੋਖੀ ਆਮਦਨ ਹੋਈ ਤੇ ਇਕ ਨੰਬਰ ਦੁਕਾਨ 69100 ਰੁਪਏ ਪ੍ਰਤੀ ਮਹੀਨਾ ਕਿਰਾਏ 'ਤੇ ਚੜੀ ਜੋ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਨੇ ਢਿੱਲੋਂ ਦੀ ਹਾਜ਼ਰੀ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਨਵ-ਨਿਯੁਕਤ ਚੇਅਰਪਰਸਨ ਬੀਬੀ ਸਰਬਜੀਤ ਕੌਰ ਖੁੱਡੀ ਕਲਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਚੇਅਰਪਰਸਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਛੱਡਣ ਆਏ ਵਿਅਕਤੀਆਂ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਜਿੱਥੇ ਹਰ ਵਰਗ ਦੇ ਲੋਕ ਦੁਖੀ ਹਨ ਉੱਥੇ ਕਿਸਾਨਾਂ ਨੂੰ ਵੀ ਇਨ੍ਹਾਂ ਪਸ਼ੂਆਂ ਕਾਰਨ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਪਸ਼ੂਆਂ ਦਾ ਇਕ ਮਾਮਲਾ ਉਸ ਵੇਲੇ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਸਮਾਗਮਾਂ ਵਿਚੋਂ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਦੀ ਸ਼ਹਿਰ ਵਿਚ ਹੋਣ ਵਾਲੇ ਸਮਾਗਮਾਂ 'ਚੋਂ ਹੋ ਰਹੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਬੇਸ਼ੱਕ ਬੀਬੀ ਰੂਪੀ ਕੌਰ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਤੇ ਬਠਿੰਡਾ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੌਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਗੁਰੂ ਕਾ ਬਾਗ਼ ਧੌਲਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ਼ਹੀਦ ਅਮਰਜੀਤ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਲੜਕੀ ਦੇ ਵਿਆਹ ਲਈ ਸਾਮਾਨ ਦਿੱਤਾ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਵਰਤੋਂ ਵਿਚ ਆਉਣ ਵਾਲਾ ਲੋੜੀਂਦਾ ਸਾਮਾਨ ਦਿੱਤਾ ਗਿਆ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਪਰਵੀਨ ਸਿੰਘ ਪੱੁਤਰੀ ਸਵਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX