ਤਾਜਾ ਖ਼ਬਰਾਂ


ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  4 minutes ago
ਨਵੀਂ ਦਿੱਲੀ, 29 ਮਈ- ਦਿੱਲੀ ਦੇ ਬ੍ਰਹਮਾਪੁਰੀ ਇਲਾਕੇ 'ਚ ਰਸ਼ੀਦ ਨਾਂਅ ਦੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  36 minutes ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  39 minutes ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  57 minutes ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  1 day ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 day ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  1 day ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  1 day ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  1 day ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  1 day ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  1 day ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  1 day ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਸੰਪਾਦਕੀ

ਸਰਕਾਰੀ ਅਸਫ਼ਲਤਾ ਤੇ ਕੁਤਾਹੀ

ਜਿਹੜਾ ਦੇਸ਼ ਚੰਨ 'ਤੇ ਉਤਰਨ ਲਈ ਯਤਨਸ਼ੀਲ ਹੋਇਆ ਹੋਵੇ, ਜਿਸ ਦੀਆਂ ਸਰਕਾਰਾਂ ਆਉਂਦੇ ਸਾਲਾਂ ਵਿਚ ਦੁਨੀਆ ਦੀ ਵੱਡੀ ਆਰਥਿਕ ਸ਼ਕਤੀ ਬਣਨ ਦੇ ਦਮਗਜੇ ਮਾਰ ਰਹੀਆਂ ਹੋਣ, ਜੇਕਰ ਉਸ ਤੋਂ ਅਵਾਰਾ ਪਸ਼ੂਆਂ ਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੁਣ ਤੱਕ ਕੋਈ ਹੱਲ ਨਾ ਨਿਕਲੇ ਤਾਂ ਇਸ ਤੋਂ ਵੱਡੇ ਅਫ਼ਸੋਸ ਤੇ ਦੁੱਖ ਦੀ ਗੱਲ ਕੀ ਹੋ ਸਕਦੀ ਹੈ? ਇਹ ਮਸਲਾ ਅੱਜ ਦਾ ਨਹੀਂ, ਦਹਾਕਿਆਂ ਤੋਂ ਚੱਲਿਆ ਆਉਂਦਾ ਹੈ ਅਤੇ ਦਿਨ-ਪ੍ਰਤੀਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਨੂੰ ਧਰਮਾਂ ਦੀ ਰੰਗਤ ਲਾ ਕੇ ਹੋਰ ਵੀ ਗੂੜ੍ਹਾ ਅਤੇ ਗਹਿਰਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਹੀ ਨਹੀਂ, ਹਰਿਆਣੇ ਦੀ ਹੀ ਨਹੀਂ, ਉੱਤਰ ਪ੍ਰਦੇਸ਼ ਦੀ ਹੀ ਨਹੀਂ, ਸਗੋਂ ਇਹ ਸਮੱਸਿਆ ਗੰਭੀਰ ਰੂਪ ਵਿਚ ਪੂਰੇ ਦੇਸ਼ ਲਈ ਹੀ ਇਕ ਚੁਣੌਤੀ ਬਣਦੀ ਜਾ ਰਹੀ ਹੈ।
ਇਸ ਤੋਂ ਆਮ ਲੋਕ ਵੀ ਪ੍ਰੇਸ਼ਾਨ ਹਨ, ਵਪਾਰੀ ਵੀ ਪ੍ਰੇਸ਼ਾਨ ਹਨ, ਸ਼ਹਿਰਾਂ ਵਾਲੇ ਵੀ ਪ੍ਰੇਸ਼ਾਨ ਹਨ ਤੇ ਪਿੰਡਾਂ ਵਾਲੇ ਵੀ ਪ੍ਰੇਸ਼ਾਨ ਹਨ। ਸਭ ਤੋਂ ਵੱਡਾ ਦੁੱਖ ਲੱਖਾਂ ਦੀ ਗਿਣਤੀ ਵਿਚ ਫਿਰਦੇ ਇਨ੍ਹਾਂ ਬੇਜ਼ਬਾਨਾਂ ਨੂੰ ਦੇਖ ਕੇ ਹੁੰਦਾ ਹੈ, ਜਿਨ੍ਹਾਂ ਨੂੰ ਕੋਈ ਪਾਣੀ ਪਿਆਉਣ ਵਾਲਾ ਨਹੀਂ ਹੈ, ਕੋਈ ਚਾਰਾ ਪਾਉਣ ਵਾਲਾ ਨਹੀਂ ਹੈ। ਜਿਥੇ ਵੀ ਇਹ ਫਿਰਦੇ ਹਨ, ਉਥੇ ਇਨ੍ਹਾਂ ਨੂੰ ਧੱਕੇ ਹੀ ਨਹੀਂ ਸਗੋਂ ਲਾਠੀਆਂ ਵੀ ਪੈਂਦੀਆਂ ਹਨ। ਕਈ ਵਾਰ ਇਨ੍ਹਾਂ ਨੂੰ ਇਸ ਹੱਦ ਤੱਕ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ ਕਿ ਇਹ ਤੁਰਨ-ਫਿਰਨ ਤੋਂ ਵੀ ਅਸਮਰੱਥ ਹੋ ਜਾਂਦੇ ਹਨ। ਇਸ ਤਰ੍ਹਾਂ ਬੈਠੇ, ਰੁਲਦੇ ਤੇ ਲੰਗੜਾਉਂਦੇ ਇਨ੍ਹਾਂ ਜਾਨਵਰਾਂ ਨੂੰ ਕੋਈ ਨਹੀਂ ਪੁੱਛਦਾ, ਕਿਉਂਕਿ ਇਨ੍ਹਾਂ ਦੀ ਜ਼ਬਾਨ ਨਹੀਂ ਹੈ ਤੇ ਬੈਠੇ-ਬੈਠੇ ਅਖੀਰ ਭੁੱਖੇ ਭਾਣੇ ਇਹ ਪਿੰਜਰ ਹੋ ਜਾਂਦੇ ਹਨ ਤੇ ਕਈ ਵਾਰ ਗੰਦ-ਮੰਦ ਜਾਂ ਪਲਾਸਟਿਕ ਖਾ ਕੇ ਇਹ ਮਹੀਨਿਆਂ ਤੱਕ ਤੜਫ਼ਦੇ ਪਏ ਰਹਿੰਦੇ ਹਨ। ਕੀ ਅਜਿਹੀ ਹਾਲਤ ਦੇਖ ਕੇ ਇਨ੍ਹਾਂ ਦੇ ਭਗਤਾਂ ਨੂੰ ਤਰਸ ਨਹੀਂ ਆਉਂਦਾ? ਕੀ ਇਨ੍ਹਾਂ 'ਰਾਖਿਆਂ' ਦੀ ਕੋਈ ਸਦਾਚਾਰਕ ਜ਼ਿੰਮੇਵਾਰੀ ਨਹੀਂ ਬਣਦੀ, ਕੀ ਅਜਿਹੀ ਹਾਲਾਤ ਵਿਚ ਵਿਚਰਦੇ ਇਨ੍ਹਾਂ ਬੇਜ਼ਬਾਨਾਂ ਨੂੰ ਵੇਖ ਕੇ ਉਨ੍ਹਾਂ ਦੀ ਆਤਮਾ ਨਹੀਂ ਤੜਫਦੀ? ਉਨ੍ਹਾਂ ਅੰਦਰ ਪੈਦਾ ਹੋਈ ਇਹ ਕਿਸ ਤਰ੍ਹਾਂ ਦੀ ਧਾਰਮਿਕਤਾ ਹੈ? ਅੱਜ ਉੱਤਰੀ ਭਾਰਤ ਵਿਚ ਅਵਾਰਾ ਪਸ਼ੂਆਂ ਦੇ ਝੁੰਡਾਂ ਦੇ ਝੁੰਡ ਅਵਾਰਾ ਘੁੰਮਦੇ ਵੇਖੇ ਜਾ ਸਕਦੇ ਹਨ। ਭੁੱਖ ਲੱਗਣ 'ਤੇ ਇਹ ਆਲੇ-ਦੁਆਲੇ ਮੂੰਹ ਮਾਰਦੇ ਹਨ, ਫ਼ਸਲਾਂ ਦਾ ਉਜਾੜਾ ਕਰਦੇ ਹਨ ਤਾਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਮਾਰ ਕੁੱਟ ਕੇ ਅੱਗੇ ਭਜਾ ਦਿੱਤਾ ਜਾਂਦਾ ਹੈ। ਹੁਣ ਤਾਂ ਇਨ੍ਹਾਂ ਪਸ਼ੂਆਂ ਨੂੰ ਦੂਸਰੀਆਂ ਥਾਵਾਂ 'ਤੇ ਛੱਡਣ ਲਈ ਠੇਕੇ ਵੀ ਦਿੱਤੇ ਜਾਣ ਲੱਗੇ ਹਨ। ਹੁਣ ਤਾਂ ਗਲੀ ਮੁਹੱਲਿਆਂ ਵਿਚ ਇਹ ਬੇਜ਼ਬਾਨ ਆਮ ਹੀ ਬੈਠੇ ਦਿਖਾਈ ਦਿੰਦੇ ਹਨ। ਇਨ੍ਹਾਂ ਕਰਕੇ ਨਿੱਤ ਦਿਨ ਹਾਦਸੇ ਵਾਪਰਦੇ ਹਨ, ਅਨੇਕਾਂ ਮਨੁੱਖੀ ਜਾਨਾਂ ਜਾਂਦੀਆਂ ਹਨ। ਕੇਂਦਰ ਤੇ ਰਾਜ ਦੀਆਂ ਸਰਕਾਰਾਂ ਲਈ ਬੇਲੋੜੇ ਗੋਕੇ ਪਸ਼ੂਆਂ ਦੇ ਵਿਕਣ 'ਤੇ ਰੋਕ ਲਗਾਉਣ ਦੇ ਕਾਨੂੰਨ ਪਾਸ ਕਰਨਾ ਤਾਂ ਸੌਖਾ ਸੀ ਪਰ ਇਨ੍ਹਾਂ ਅਣਗਿਣਤ ਫੰਡਰ ਪਸ਼ੂਆਂ ਨੂੰ ਪਾਲਣਾ ਕਿਸ ਨੇ ਹੈ? ਇਸ ਬਾਰੇ ਆਮ ਵਾਂਗ ਸਰਕਾਰਾਂ ਲਾਪਰਵਾਹ ਬਣੀਆਂ ਰਹੀਆਂ ਹਨ। ਅਨੇਕਾਂ ਵਸਤਾਂ 'ਤੇ ਸੈੱਸ ਵੀ ਲਗਾ ਦਿੱਤੇ ਗਏ ਪਰ ਜਿੰਨੀਆਂ ਗਊਸ਼ਾਲਾਵਾਂ ਖੋਲ੍ਹੀਆਂ ਗਈਆਂ ਜਾਂ ਖੋਲ੍ਹੀਆਂ ਜਾ ਰਹੀਆਂ ਹਨ, ਇਹ ਸਮੱਸਿਆ ਇਸ ਤੋਂ ਕਿਤੇ ਵਧੇਰੇ ਹੈ। ਲੱਖਾਂ ਹੀ ਫੰਡਰ ਪਸ਼ੂਆਂ ਦੇ ਸੜਕਾਂ 'ਤੇ ਆਉਣ ਕਾਰਨ ਪਹਿਲਾਂ ਹੀ ਤੰਗੀਆਂ ਤੁਰਸ਼ੀਆਂ ਦੀਆਂ ਮਾਰੀਆਂ ਗਊਸ਼ਾਲਾਵਾਂ ਇਨ੍ਹਾਂ ਦੀ ਕੀ ਸੰਭਾਲ ਕਰਨਗੀਆਂ? ਸ਼ਹਿਰੀਆਂ ਤੇ ਪੇਂਡੂਆਂ ਨੇ ਇਸ ਸਮੱਸਿਆ ਵੱਲ ਅੰਨ੍ਹੀਆਂ ਤੇ ਬੋਲੀਆਂ ਸਰਕਾਰਾਂ ਦਾ ਧਿਆਨ ਖਿੱਚਣ ਲਈ ਇਨ੍ਹਾਂ ਨੂੰ ਇਕੱਠੀਆਂ ਕਰਕੇ ਸਰਕਾਰੀ ਅਦਾਰਿਆਂ ਵਿਚ ਵੀ ਛੱਡਿਆ, ਧਰਨੇ ਤੇ ਜਲੂਸ ਵੀ ਕੱਢੇ ਪਰ ਸਰਕਾਰਾਂ ਜਿਵੇਂ ਬੇਪਰਵਾਹ ਤੇ ਬੇਸੁਰਤ ਹੋ ਕੇ ਇਸ ਪੱਖੋਂ ਸੁੱਤੀਆਂ ਪਈਆਂ ਹਨ।
ਵਰਤਾਰਾ ਤਾਂ ਇਹ ਸਾਰੇ ਸ਼ਹਿਰਾਂ ਤੇ ਪਿੰਡਾਂ ਵਿਚ ਹੈ ਪਰ ਅਸੀਂ ਵਿਸ਼ੇਸ਼ ਤੌਰ 'ਤੇ ਮਾਨਸਾ ਵਾਸੀਆਂ ਵਲੋਂ ਇਸ ਸਮੱਸਿਆ ਪ੍ਰਤੀ ਦਿਖਾਈ ਗਈ ਹਿੰਮਤ ਦੀ ਸਰਾਹਨਾ ਕਰਦੇ ਹਾਂ। ਪਿਛਲੇ ਕਾਫੀ ਦਿਨਾਂ ਤੋਂ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਨੂੰ ਜਗਾਉਣ ਦਾ ਯਤਨ ਕੀਤਾ ਪਰ ਇਸ ਜ਼ਿਲ੍ਹੇ ਦੇ ਅਫ਼ਸਰਾਂ ਦੇ ਕੰਨ 'ਤੇ ਜੂੰਅ ਤੱਕ ਨਹੀਂ ਸਰਕੀ। ਇਸ ਲਈ ਧਰਨੇ ਤੇ ਜਲੂਸ ਕੱਢਣ ਤੋਂ ਬਾਅਦ ਹੁਣ ਮਾਨਸਾ ਵਾਸੀਆਂ ਨੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਹੈ, ਜਿਸ ਵਿਚ ਸਾਰੇ ਹੀ ਵਰਗਾਂ ਦੇ ਲੋਕ ਸ਼ਾਮਿਲ ਹਨ। ਇਸ ਵਿਚ ਅਸੀਂ ਮਾਨਸਾ ਵਾਸੀ ਮਨੀਸ਼ ਬੱਬੀ ਦੀ ਸਰਾਹਨਾ ਕਰਦੇ ਹਾਂ, ਜਿਨ੍ਹਾਂ ਨੇ ਸਾਰੇ ਵਰਗਾਂ ਨੂੰ ਇਕੱਠਾ ਕੀਤਾ। ਉਨ੍ਹਾਂ ਨੇ ਕਈ ਵਾਰ ਕਿਹਾ ਕਿ ਲੋਕ ਦੇਸੀ ਗਊ ਨੂੰ ਮਾਤਾ ਮੰਨਦੇ ਹਨ ਪਰ ਦੋਗਲੀ ਨਸਲ ਦੇ ਗਊਆਂ ਤੇ ਢੱਠਿਆਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਜਨਕ ਰਾਜ ਨੇ ਕਿਹਾ ਕਿ ਸਰਕਾਰ ਖੁੱਲ੍ਹ ਦੇਵੇ ਤੇ ਉਸ ਵਲੋਂ ਉਨ੍ਹਾਂ ਦੀ ਖਰੀਦ ਤੇ ਟਰਾਂਸਪੋਰਟ 'ਤੇ ਲਾਈਆਂ ਰੋਕਾਂ ਖ਼ਤਮ ਕੀਤੀਆਂ ਜਾਣ। ਐਕਟ ਬਣਾਉਣ ਤੋਂ ਬਾਅਦ ਇਹ ਸਮੱਸਿਆ ਬੇਹੱਦ ਗੰਭੀਰ ਹੋ ਗਈ ਹੈ। ਮਾਨਸਾ ਵਾਸੀਆਂ ਨੇ ਸਬੰਧਿਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦਾ ਯਤਨ ਕੀਤਾ ਪਰ ਉਸ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ 'ਤੇ ਉਨ੍ਹਾਂ ਨੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਜਾਰੀ ਰੱਖੀ ਹੋਈ ਹੈ। ਉਨ੍ਹਾਂ ਦੇ ਨਾਲ ਹਰ ਵਰਗ, ਸਮਾਜ ਦੇ ਲੋਕ ਸ਼ਾਮਿਲ ਹੁੰਦੇ ਹਨ। ਤਤਕਾਲੀ ਡਿਪਟੀ ਕਮਿਸ਼ਨਰ ਨੇ ਤਾਂ ਧਰਨੇ ਵਿਚ ਆ ਕੇ ਇਨ੍ਹਾਂ ਸਮਾਜ ਦੇ ਪ੍ਰਤੀਨਿਧ ਵਰਗ ਦਾ ਮੰਗ ਪੱਤਰ ਲੈਣ ਦੀ ਵੀ ਜ਼ਹਿਮਤ ਨਹੀਂ ਉਠਾਈ। ਇਸ ਦੇ ਰੋਸ ਵਜੋਂ ਹੀ ਉਨ੍ਹਾਂ ਨੂੰ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਣ ਦਾ ਐਲਾਨ ਕਰਨਾ ਪਿਆ ਤਾਂ ਜੋ ਸੁੱਤੇ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ। ਸ਼ਹਿਰੀਆਂ ਨੇ ਅਵਾਰਾ ਪਸ਼ੂ ਸੰਘਰਸ਼ ਕਮੇਟੀ ਬਣਾ ਲਈ ਹੈ ਤਾਂ ਜੋ ਬੇਹੱਦ ਗੰਭੀਰ ਹੋਈ ਇਸ ਸਮੱਸਿਆ ਦਾ ਕੋਈ ਹੱਲ ਕੱਢਿਆ ਜਾ ਸਕੇ। ਸ਼ਿਵ ਸੈਨਾ (ਬਾਲ ਠਾਕਰੇ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਮਹਿੰਦਰ ਬਾਂਸਲ, ਵਾਈਸ ਪ੍ਰਧਾਨ ਤਰਸੇਮ ਚੰਦ ਡੇਲੂਆਣਾ ਨੇ ਤਾਂ ਇਹ ਵੀ ਕਿਹਾ ਕਿ ਬੇਸਹਾਰਾ ਵਿਦੇਸ਼ੀ ਢੱਠੇ ਕਿਸੇ ਧਰਮ ਨਾਲ ਵੀ ਸਬੰਧ ਨਹੀਂ ਰੱਖਦੇ। ਇਨ੍ਹਾਂ ਨੂੰ ਵੇਚਣ ਦੀ ਆਗਿਆ ਸਰਕਾਰੀ ਤੌਰ 'ਤੇ ਦਿੱਤੀ ਜਾਣੀ ਚਾਹੀਦੀ ਹੈ। ਦੁੱਖ ਇਸ ਗੱਲ ਦਾ ਹੈ ਕਿ ਲਗਾਤਾਰ ਮਾਰੇ ਜਾ ਰਹੇ ਵੱਡੇ ਧਰਨਿਆਂ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਈ ਸੁਣਵਾਈ ਨਹੀਂ ਕੀਤੀ। ਲੋਕਾਂ ਵਿਚ ਇਸ ਗੱਲ ਦਾ ਰੋਸ ਹੈ ਕਿ ਗਊ ਦੇ ਨਾਂਅ 'ਤੇ ਟੈਕਸ ਵਸੂਲਣ ਤੋਂ ਬਾਅਦ ਵੀ ਅਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਥੋਂ ਤੱਕ ਧਰਨਿਆਂ 'ਚ ਸ਼ਮੂਲੀਅਤ ਦਾ ਸਬੰਧ ਹੈ, ਇਸ 'ਚ ਔਰਤਾਂ ਵੀ ਸ਼ਾਮਿਲ ਹਨ।
ਰਾਜਨੀਤਕ ਪਾਰਟੀਆਂ ਵਿਚੋਂ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਸੀ.ਪੀ.ਆਈ. ਆਦਿ ਦੇ ਮੈਂਬਰ ਸ਼ਾਮਿਲ ਹਨ। ਸੁਨਾਮ ਹਲਕੇ ਦੇ ਵਿਧਾਇਕ ਅਮਨ ਅਰੋੜਾ ਨੇ ਤਾਂ ਇਹ ਵੀ ਕਿਹਾ ਹੈ ਕਿ ਸਿਰਫ ਦੇਸੀ ਗਊ ਹੀ ਪੂਜਨੀਕ ਹੈ ਜਦੋਂ ਕਿ ਅਮਰੀਕਨ ਨਸਲ ਦੇ ਪਸ਼ੂਆਂ ਦਾ ਕਿਸੇ ਧਰਮ ਨਾਲ ਕੋਈ ਸਬੰਧ ਨਹੀਂ ਹੈ। ਉਨੀਂਦਰੀ ਸਰਕਾਰ ਨੇ ਹੁਣ ਇਸ ਸਮੱਸਿਆ ਨਾਲ ਨਿਪਟਣ ਲਈ ਇਕ ਕੈਬਨਿਟ ਸਬ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਹ ਕਮੇਟੀ ਹੋਰ ਸਰਕਾਰੀ 'ਪ੍ਰਾਪਤੀਆਂ' ਵਾਂਗ ਕੀ ਕਰੇਗੀ, ਕਿਵੇਂ ਕਰੇਗੀ ਅਤੇ ਕਦੋਂ ਕਿਸੇ ਨਤੀਜੇ 'ਤੇ ਪਹੁੰਚੇਗੀ ਅਤੇ ਉਸ ਤੋਂ ਬਾਅਦ ਕੀ ਅਮਲ ਹੋਵੇਗਾ? ਇਸ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ। ਕੁਝ ਦਿਨਾਂ ਬਾਅਦ ਲੋਕ ਸ਼ਾਇਦ ਇਸ ਕਮੇਟੀ ਬਾਰੇ ਤਾਂ ਭੁੱਲ-ਭੁਲਾ ਜਾਣਗੇ ਪਰ ਇਹ ਸਮੱਸਿਆ ਬਣੀ ਰਹੇਗੀ। ਅਸੀਂ ਸਮਝਦੇ ਹਾਂ ਕਿ ਵਰਤਮਾਨ ਪ੍ਰਸ਼ਾਸਨ ਦੀ ਇਹ ਸਭ ਤੋਂ ਵੱਡੀ ਅਸਫ਼ਲਤਾ ਤੇ ਕੁਤਾਹੀ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿਚ ਉਸ ਨੂੰ ਇਵਜ਼ਾਨਾ ਭੁਗਤਣਾ ਪਵੇਗਾ।

-ਬਰਜਿੰਦਰ ਸਿੰਘ ਹਮਦਰਦ

 

ਕਿਸਾਨ ਮੇਲੇ 'ਤੇ ਵਿਸ਼ੇਸ਼

ਖੇਤੀ ਵਿਭਿੰਨਤਾ ਰਾਹੀਂ ਕੁਦਰਤੀ ਸੋਮਿਆਂ ਦੀ ਸੰਭਾਲ ਜ਼ਰੂਰੀ

ਪਿਛਲੇ ਦੋ-ਤਿੰਨ ਸਾਲਾਂ ਵਿਚ ਪੰਜਾਬ ਦੀ ਖੇਤੀ ਵਿਚ ਨਵੇਂ ਕੀਰਤੀਮਾਨ ਸਥਾਪਤ ਹੋਏ ਹਨ। ਫ਼ਸਲੀ ਪੈਦਾਵਾਰ ਵਿਚ ਖੜ੍ਹੋਤ ਦੀ ਧਾਰਨਾ ਨੂੰ ਤੱਥਹੀਣ ਸਾਬਤ ਕਰਦਿਆਂ ਸਾਡੇ ਕਿਸਾਨਾਂ ਨੇ ਝੋਨੇ ਅਤੇ ਨਰਮੇ ਦੀ ਪੈਦਾਵਾਰ ਵਿਚ ਨਵੇਂ ਕੀਰਤੀਮਾਨ ਹੀ ਕਾਇਮ ਨਹੀਂ ਕੀਤੇ, ਸਗੋਂ ...

ਪੂਰੀ ਖ਼ਬਰ »

ਸੰਘਰਸ਼ ਨਾਲ ਹੀ ਮਿਲਦੀ ਹੈ ਸਫਲਤਾ

ਜੀਵਨ ਵਿਚ ਅਕਸਰ ਅਜਿਹੇ ਪਲ ਆਉਂਦੇ ਹਨ ਜਦੋਂ ਹਰ ਪਾਸੇ ਨਿਰਾਸ਼ਾ ਦਿਖਾਈ ਦਿੰਦੀ ਹੈ। ਕਿਸੇ ਨਾਲ ਗੱਲ ਕਰਨ, ਮਿਲਣ, ਕਿਤੇ ਆਉਣ ਜਾਣ ਅਤੇ ਕੁਝ ਕੰਮ-ਧੰਦਾ, ਵਪਾਰ ਅਤੇ ਨੌਕਰੀ ਤੱਕ ਕਰਨ ਦਾ ਮਨ ਨਹੀਂ ਕਰਦਾ, ਉਦਾਸੀ ਘੇਰ ਛੱਡਦੀ ਹੈ ਅਤੇ ਤਣਾਅ ਏਨਾ ਮਹਿਸੂਸ ਹੁੰਦਾ ਹੈ ਕਿ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX