ਤਾਜਾ ਖ਼ਬਰਾਂ


ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  7 minutes ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  15 minutes ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ ਕਨਟੇਨਰ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  14 minutes ago
ਲੰਡਨ, 23 ਅਕਤੂਬਰ- ਬ੍ਰਿਟਿਸ਼ ਪੁਲਿਸ ਨੇ ਅੱਜ ਦੱਸਿਆ ਕਿ ਦੱਖਣੀ-ਪੂਰਬੀ ਇੰਗਲੈਂਡ 'ਚ ਪੈਂਦੇ ਐਸੈਕਸ 'ਚ ਅੱਜ ਇੱਕ ਟਰੱਕ ਕਨਟੇਨਰ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  42 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 1 hour ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 minute ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਬੈਂਗਲੁਰੂ, 23 ਅਕਤੂਬਰ- ਕਾਂਗਰਸ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਰਾਮਈਆ ਨੇ ਅੱਜ ਬਾਦਾਮੀ ਦੇ...
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 2 hours ago
ਰਾਂਚੀ, 23 ਅਕਤੂਬਰ- ਝਾਰਖੰਡ 'ਚ ਵੱਡੀ ਸਿਆਸੀ ਉਥਲ-ਪੁਥਲ ਦੀ ਖ਼ਬਰ ਹੈ। ਸੂਬੇ 'ਚ ਵਿਰੋਧੀ ਧਿਰਾਂ ਦੇ 6 ਬਾਗ਼ੀ ਵਿਧਾਇਕ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 'ਚ ਤਿੰਨ ਵਿਧਾਇਕ ਝਾਰਖੰਡ...
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 2 hours ago
ਸ੍ਰੀਨਗਰ, 23 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਹੋਈ ਮੁਠਭੇੜ 'ਚ ਅੱਤਵਾਦ ਦੇ ਮੁਖੀਆ ਬਣੇ ਲਲਹਾਰੀ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਲਲਹਾਰੀ ਜ਼ਾਕਿਰ ਮੂਸਾ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 3 hours ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 3 hours ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 4 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 4 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 5 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 5 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 5 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 6 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 6 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 6 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 1 hour ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  26 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  34 minutes ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ

ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ

ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ

ਬੀਣੇਵਾਲ, 21 ਸਤੰਬਰ (ਬੈਜ ਚੌਧਰੀ) - ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਪਿੰਡ ਗੜੀ ਮਾਨਸੋਵਾਲ ਦੇ ਬਲਜੀਤ ਸਿੰਘ ਦੀ ਜ਼ਮਾਨਤ ਅਰਜ਼ੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ ...

ਪੂਰੀ ਖ਼ਬਰ »

ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ

ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਜਿਸ ਸਮੇਂ ਇਸ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰੀ ਉਸ ਸਮੇਂ ਉਸ ਦੇ ਬੱਚੇ ਲਾਗਲੇ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ

ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ

ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖ਼ਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉੱਭਰਦੇ ਹੋਏ ਇਸਰੋ ਚੀਫ਼ ਨੇ ਕਿਹਾ ਕਿ ਉਨ੍ਹਾਂ ਦੀ ਅਗਲੀ ਤਰਜੀਹ ਗਗਨਯਾਨ ਮਿਸ਼ਨ ਹੈ। ਇਸ ਦੇ ...

ਪੂਰੀ ਖ਼ਬਰ »

ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ

ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਨਾਲ ਨੇੜੇ ਤੇੜੇ ਦੇ ਕਈ ਮਕਾਨ ਨੁਕਸਾਨੇ ਗਏ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ

ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ ਦੇ ਫਾਈਨਲ 'ਚ ਥਾਂ ਬਣਾ ਲਈ ਹੈ। ਦੀਪਕ ਨੇ ਸੈਮੀਫਾਈਨਲ 'ਚ ਸਵਿਟਜ਼ਰਲੈਂਡ ਦੇ ਸਟੇਫਨ ਸੇਈਚਮੁਥ ਨੂੰ 8-2 ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਕਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਭਾਰਤੀ ਫੌਜ ਮੂੰਹਤੋੜ ਜਵਾਬ ਦੇ ਰਹੀ ...

ਪੂਰੀ ਖ਼ਬਰ »

ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਇਸ ਵਿਵਾਦ ਨੂੰ ਲੈ ਕੇ ਹੁਣ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀਆਂ ਦੋ ਕਾਂਗਰਸੀ ਪੰਚਾਇਤਾਂ ਆਹਮੋ ...

ਪੂਰੀ ਖ਼ਬਰ »

ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ

ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ...

ਪੂਰੀ ਖ਼ਬਰ »

ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ...

ਪੂਰੀ ਖ਼ਬਰ »

ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ

ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ ਨੂੰ ਹੀ ਚੁਣਨਗੇ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲਾਂ 'ਚ ਇਹ ਸਾਬਤ ਹੋਇਆ ਹੈ ਕਿ ਕਾਂਗਰਸ ਹੀ ...

ਪੂਰੀ ਖ਼ਬਰ »

ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ

ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ ਹੈ। ਇਹ ਹੁਕਮ ਜ਼ਿਲ੍ਹਾ ਕਲੈਕਟਰ ਸ਼ਿਵ ਪ੍ਰਸਾਦ ਨਕਾਤੇ ਵੱਲੋਂ ਲਾਗੂ ਕੀਤੇ ਗਏ ਹਨ। ਇਹ ਹੁਕਮ 15 ਨਵੰਬਰ, 2019 ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ...

ਪੂਰੀ ਖ਼ਬਰ »

90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ

ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਿਛਲੇ 18 ਦਿਨਾਂ ਤੋਂ 90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਪੰਜ ਬੇਰੁਜ਼ਗਾਰ ਅਧਿਆਪਕਾਂ ਨਾਲ ਟੈਂਕੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ

ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ ਦੇ ਸੈਮੀਫਾਈਨਲ 'ਚ ਪਹੁੰਚ ਕੇ ਭਾਰਤ ਨੂੰ ਚੌਥਾ ਓਲੰਪਿਕ ਕੋਟਾ ਦਿਵਾਇਆ। ਦੀਪਕ ਪੂਨੀਆ ਤੋਂ ਪਹਿਲਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ

ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ ਹਵਾਈ ਅੱਡੇ 'ਤੇ ਰੁਕਣਾ ਪਿਆ। ਕਰੀਬ ਦੋ ਘੰਟੇ ਰੁਕਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਲਈ ...

ਪੂਰੀ ਖ਼ਬਰ »

ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ ਗਿਆ। ਇਸ ਨੂੰ ਹੱਲ ਕਰਨ ਲਈ ਡੀ. ਐੱਸ. ਪੀ. ਬਾਘਾਪੁਰਾਣਾ ਅਤੇ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ

ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਅੱਜ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ

ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ ਪਾਸੋਂ ਸ਼ਰਾਬ ਅਤੇ ਨਗਦੀ ਲੁੱਟਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ...

ਪੂਰੀ ਖ਼ਬਰ »

ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ ਆਪਣਾ ਝਾੜ ਵਧਾਉਣ ਦਾ ਸੱਦਾ ਦਿੱਤਾ ਤਾਂ ਕਿਸਾਨਾਂ ਨੇ ਇਸ ਦੇ ਵਿਰੋਧ ਵਿਚ ਰੌਲਾ ਪਾਉਣਾ ਸ਼ੁਰੂ ਕਰ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ

ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ ਰਾਮ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇਤਾਵਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਭਾਜਪਾ ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੇ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਲੁਧਿਆਣਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 70 ਫ਼ੀਸਦੀ ਕਿਸਾਨ 5 ਏਕੜ ਤੋਂ ਘੱਟ ਜ਼ਮੀਨ ਵਾਲੇ ਹਨ, ਜੋ ਕਿ ਧਰਤੀ ਦਾ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਕਿਸਾਨ ਬਚਦੇ ਨੇ ਤਾਂ ਦੇਸ਼ ਬਚ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਾਜ਼ਾਰ ਮੁਹੱਈਆ ਕਰਾਉਣਾ ਚਾਹੀਦਾ ਹੈ। ਖੇਤੀ ਵਿਭਿੰਨਤਾ ਵਾਲੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਉਹ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ। ...

ਪੂਰੀ ਖ਼ਬਰ »

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ...

ਪੂਰੀ ਖ਼ਬਰ »

ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ

ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਇਹ ਐਲਾਨ ਕੀਤਾ ਕਿ ਮਹਾਰਾਸ਼ਟਰ ਅਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ, ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਵਲੋਂ ਉਦਘਾਟਨ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ, ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਲੁਧਿਆਣਾ ਵਿਖੇ ਪੁੱਜ ਗਏ ਹਨ। ਉਹ ਇੱਥੇ ਪੀ. ਏ. ਯੂ. ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 21 ਸਤੰਬਰ (ਰੁਪੇਸ਼ ਕੁਮਾਰ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਲੁਧਿਆਣਾ ਵਿਖੇ ਕਿਸਾਨ ਮੇਲੇ 'ਚ ਪ੍ਰਵੇਸ਼ ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਇੱਕ ਪਾਸੇ ਤਾਂ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ

ਬੈਂਗਲੁਰੂ, 21 ਸਤੰਬਰ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਇੱਕ ਪੰਜ ਮੈਂਬਰੀ ਟੀਮ ਵਲੋਂ ਅੱਜ ਤਾਮਿਲਨਾਡੂ 'ਚ ਇੱਕ ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਥਾਂ ਦੇ ਨਾਂ ਨੂੰ ਲੈ ਕੇ ਅਜੇ ਤੱਕ ਕੋਈ ਖ਼ੁਲਾਸਾ ਨਹੀਂ ਹੋਇਆ ...

ਪੂਰੀ ਖ਼ਬਰ »

ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ

ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ ਕੇ. ਸਿਵਾਨ ਨੇ ਕਿਹਾ ਕਿ ਚੰਦਰਯਾਨ-2 ਦੇ ਲੈਂਡਰ 'ਵਿਕਰਮ' ਨਾਲ ਸੰਪਰਕ ਸਥਾਪਿਤ ਨਹੀਂ ਹੋ ਸਕਿਆ ਹੈ। ਉਨ੍ਹਾਂ ...

ਪੂਰੀ ਖ਼ਬਰ »

ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ ਸਵੇਰੇ ਕਰੀਬ 9.45 ਵਜੇ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕੇਰਨੀ ਸੈਕਟਰਾਂ 'ਚ ਜੰਗਬੰਦੀ ਦੀ ਉਲੰਘਣਾ ...

ਪੂਰੀ ਖ਼ਬਰ »

ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ ਰਿਟਾ. ਸੂਬੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ...

ਪੂਰੀ ਖ਼ਬਰ »

ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ

ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਨਗਿੰਦਰ ਸਿੰਘ ...

ਪੂਰੀ ਖ਼ਬਰ »

ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ

ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ ...

ਪੂਰੀ ਖ਼ਬਰ »

ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ

ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ

ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ

ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ...

ਪੂਰੀ ਖ਼ਬਰ »

ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ

ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX