ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮਜੀਠੀਆ
. . .  15 minutes ago
ਅੰਮ੍ਰਿਤਸਰ, 29 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ...
ਫ਼ਤਿਹਗੜ੍ਹ ਚੂੜੀਆਂ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਕਾਬੂ
. . .  18 minutes ago
ਫ਼ਤਿਹਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)- ਕੱਲ੍ਹ ਦੇਰ ਸ਼ਾਮ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰ. 4 ਦਸਮੇਸ਼ ਨਗਰ ਵਿਖੇ ਇੱਕ ਘਰ 'ਚ ਧਾਰਮਿਕ ਲਿਟਰੇਚਰ
ਅੱਜ ਦਾ ਵਿਚਾਰ
. . .  36 minutes ago
ਛੇਹਰਟਾ 'ਚ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ,ਇਲਾਕੇ ‘ਚ ਦਹਿਸ਼ਤ
. . .  1 day ago
ਛੇਹਰਟਾ ,28 ਮਈ {ਸੁਖ ਵਡਾਲੀ } - ਬੀਤੇ ਦਿਨੀਂ ਛੇਹਰਟਾ ਤੋਂ ਇੱਕ ਕੋਰੋਨਾ ਪੀੜਤ ਮਹਿਲਾ ਦਾ ਕੇਸ ਸਾਹਮਣੇ ਸਾਹਮਣੇ ਆਇਆ ਸੀ। ਉਕਤ ਔਰਤ ਦੇ ਸੰਪਰਕ ਵਿਚ ਆਉਣ ਵਾਲੇ ਪੰਜ ਹੋਰ ਵਿਅਕਤੀ ਕੋਰੋਨਾ ਪੀੜਤ ...
ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ ‘ਚ ਫਿਰ ਦਸਤਕ
. . .  1 day ago
ਕੋਟ ਈਸੇ ਖਾਂ ,28 ਮਈ { ਯਸ਼ਪਾਲ ਗੁਲਾਟੀ }-ਕੁਵੈਤ ਤੋਂ ਆਏ ਪਿੰਡ ਭਿੰਡਰ ਕਲਾਂ ਦੇ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਕਨਾਤਵਾਸ ਇਕਾਂਤਵਾਸ ਰੱਖਣ ਤੋਂ ਬਾਅਦ ਇਨ੍ਹਾਂ ਦੇ ਟੈਸਟ ਭੇਜੇ ...
ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 day ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 day ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  1 day ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  1 day ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  1 day ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  1 day ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  1 day ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  1 day ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  1 day ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  1 day ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  1 day ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  1 day ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  1 day ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  1 day ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਹਰਿਆਣਾ / ਹਿਮਾਚਲ

ਫ਼ਤਿਹਾਬਾਦ ਮੀਟਿੰਗ 'ਚ ਤੰਵਰ ਗ਼ੈਰ ਹਾਜ਼ਰ, ਪਾਰਟੀ ਵਿਚ ਧੱੜੇਬੰਦੀ ਬਰਕਰਾਰ

ਟੋਹਾਣਾ, 20 ਸਤੰਬਰ (ਗੁਰਦੀਪ ਸਿੰਘ ਭੱਟੀ) - ਬੀਤੀ ਸ਼ਾਮ ਜ਼ਿਲ੍ਹਾ ਮੁੱਖ ਦਫ਼ਤਰ ਫਤਿਹਾਬਾਦ ਵਿਚ ਕਾਂਗਰਸ ਦੇ ਨਵੇਂ ਅਹੁਦੇਦਾਰ ਕੁਮਾਰੀ ਸੈਲਜ਼ਾ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਬੁਲਾਈ ਵਰਕਰ ਮੀਟਿੰਗ ਵਿੱਚ ਅਸ਼ੋਕ ਤੰਵਰ ਨਹੀਂ ਪੁੱਜੇ ਜਦੋਂ ਕਿ ਉਹ ਸਵੇਰੇ ਸਿਰਸਾ ਤੇ ਸ਼ਾਮ ਨੂੰ ਟੋਹਾਣਾ ਵਿਖੇ ਆਪਣੇ ਸਮਰਥਕ ਨੇਤਾ ਦੇਵਿੰਦਰ ਬਬਲੀ ਨਾਲ ਰਹੇ | ਜਦੋਂ ਅਸ਼ੋਕ ਤੰਵਰ ਨੂੰ ਜ਼ਿਲ੍ਹਾ ਪੱਧਰੀ ਪਾਰਟੀ ਮੀਟਿੰਗ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਹੈਰਾਨੀ ਭਰੇ ਲਹਿਜੇ ਨਾਲ ਪੁੱਛਿਆ, ਕਿਹੜੀ ਮੀਟਿੰਗ, ਮੇਰੇ ਨਾਲਜ ਵਿੱਚ ਨਹੀਂ | ਨੇਤਾਵਾਂ ਦੇ ਬੋਲਾਂ ਤੋਂ ਹੀ ਸਿੱਧ ਹੋ ਰਿਹਾ ਹੈ ਕਿ ਤੰਵਰ ਨੇ ਪਾਰਟੀ ਨੇਤਾਵਾਂ ਵਿਸ਼ੇਸ਼ ਕਰਕੇ ਸ਼ੈਲਜਾ ਹੁੱਡਾ ਨੂੰ ਸਲਾਹ ਦਿੱਤੀ ਕਿ ਲੋਕਸਭਾ ਦੀਆਂ ਚੋਣਾਂ ਲੜਨ ਵਾਲਿਆਂ ਨੂੰ ਵਿਧਾਨਸਭਾ ਮੈਦਾਨ ਨਵੇਂ ਵਰਕਰਾਂ ਲਈ ਖਾਲੀ ਛੱਡ ਦੇਣਾ ਚਾਹੀਦਾ ਹੈ | ਚੋਣਾਂ ਵਿੱਚ ਮਦਦ ਦੇ ਸੁਆਲ 'ਤੇ ਉਨ੍ਹਾਂ ਨੇ ਨਵੀਂ ਅਹੁਦੇਦਾਰ ਜੋੜੀ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਜੋੜੀ ਨੇ ਮੇਰਾ ਸਮਰਥਨ ਕੀਤਾ ਹੈ ਉਸ ਤਰ੍ਹਾਂ ਸਾਡਾ ਸਮਰਥਨ ਵੀ ਉਨ੍ਹਾਂ ਨਾਲ ਰਹੇਗਾ | ਜਦੋਂ ਸ਼ੈਲਜਾ ਨੂੰ ਤੰਵਰ ਦੀ ਗੈਰ ਹਾਜ਼ਰੀ ਬਾਰੇ ਪੱੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਤੰਵਰ ਜਿੱਥੇ ਵੀ ਹੈ ਕਾਂਗਰਸ ਦਾ ਪ੍ਰਚਾਰ ਕਰ ਰਿਹਾ ਹੈ | ਤੰਵਰ ਦੀ ਗੈਰ ਹਾਜਰੀ 'ਤੇ ਹੱੁਡਾ ਨੇ ਟਿੱਪਣੀ ਕਰਨ ਤੋਂ ਸਾਫ਼ ਇੰਨਕਾਰ ਕਰ ਦਿੱਤਾ | ਫਤਿਹਾਬਾਦ ਵਿੱਚ ਭਰਵੀਂ ਹਾਜ਼ਰੀ ਨਾਲ ਨੇਤਾਵਾਂ ਨੂੰ ਹੌਸਲਾ ਬੱਝਿਆ | ਕੁਮਾਰੀ ਸ਼ੈਲਜਾ ਨੇ ਨੋਟਬੰਦੀ, ਜੀ.ਐਸ.ਟੀ. ਤੇ ਮੋਟਰ ਵਹੀਕਲ ਐਕਟ ਦੇ ਚਲਾਨ ਦੇ ਮੁੱਦੇ ਤੋਂ ਇਲਾਵਾ ਕਿਸਾਨਾਂ ਦੀ ਦੁੱਗਣੀ ਆਮਦਨ ਦੀ ਬਜਾਏ ਖੇਤੀ ਲਾਗਤ ਬੀਜ, ਖ਼ਾਦ, ਡੀਜ਼ਲ ਤੇ ਵੱਧਦੇ ਰੇਟ ਵਰਗੇ ਮੁੱਦੇ ਰੱਖੇ | ਕਿਸਾਨਾਂ ਦੀਆਂ ਫ਼ਸਲਾਂ ਦੇ ਵਾਜਬ ਦਾਮ ਨਾ ਮਿਲਣ ਵਰਗੇ ਮਾਮਲੇ ਉਠਾਏ | ਸਾਬਕਾ ਮੁੱਖ ਮੰਤਰੀ ਹੁੱਡਾ ਨੇ ਕਿਹਾ ਕਿ ਸਾਲ 2014 ਵਿੱਚ ਪ੍ਰਤੀ ਵਿਅਕਤੀ ਦੀ ਆਮਦਨ ਤੇ ਨਿਵੇਸ਼ ਵਿੱਚ ਸੂਬਾ ਦੇਸ਼ ਭਰ ਵਿਚੋਂ ਅਵੱਲ ਸੀ | 3.72 ਲੱਖ ਪਰਿਵਾਰਾਂ ਨੂੰ 100-100 ਗਜ ਦੇ ਪਲਾਟ ਦਿੱਤੇ ਗਏ | ਉਨ੍ਹਾਂ ਕਿਹਾ ਕਿ ਨੋਟਬੰਦੀ ਤੇ ਜੀ.ਐਸ.ਟੀ. ਨੇ ਵਪਾਰ ਤੇ ਵਪਾਰੀ ਖ਼ਤਮ ਕਰ ਦਿੱਤਾ ਹੈ | ਭਾਜਪਾ ਨੇ ਆੜਤੀ ਤੇ ਕਿਸਾਨਾਂ ਦੇ ਰਿਸ਼ਤੇ ਨੂੰ ਖ਼ਤਮ ਕਰਨ ਦਾ ਹਰ ਹੀਲਾ ਵਰਤਿਆ ਹੈ | ਬੀ.ਪੀ.ਐਲ. ਪਰਿਵਾਰਾਂ ਨੂੰ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ | ਹੁੱਡਾ ਨੇ ਕਿਹਾ ਕਿ ਵਰਤਮਾਨ ਸਮੇਂ ਵਿੱਚ ਕਿਸਾਨ, ਵਪਾਰੀ, ਕਰਮਚਾਰੀ, ਮਜਦੂਰ ਭਾਜਪਾ ਦੀ ਨੀਤੀਆਂ ਤੋਂ ਪ੍ਰੇਸ਼ਾਨ ਹਨ | ਫਤਿਹਾਬਾਦ ਦੀ ਮੀਟਿੰਗ ਵਿੱਚ ਸਾਬਕਾ ਮੰਤਰੀ ਪਰਮਵੀਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ, ਸਾਬਕਾ ਵਿਧਾਇਕ ਰਤੀਆ ਜਰਨੈਲ ਸਿੰਘ, ਸਾਬਕਾ ਵਿਧਾਇਕ ਪ੍ਰਹਲਾਦ ਸਿੰਘ ਗਿੱਲਾਖੇੜਾ ਤੇ ਹਜ਼ਾਰਾਂ ਦੀ ਗਿਣਤੀ 'ਚ ਪਾਰਟੀ ਵਰਕਰਾਂ ਨੇ ਹਾਜ਼ਰੀ ਲੁਆਈ |

ਪਿਆਜ਼ ਦੀ ਕੀਮਤ ਲਗਾਤਾਰ ਵਧਣ 'ਤੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪਿਆਜ਼ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਪ੍ਰਤੀ ਲੋਕ ਬਹੁਤ ਪ੍ਰੇਸ਼ਾਨ ਹਨ | ਦਿੱਲੀ ਦੀ ਆਜ਼ਾਦਪੁਰ ਸਬਜ਼ੀ ਮੰਡੀ ਦੇ ਥੋਕ ਵਪਾਰੀਆਂ ਦਾ ਕਹਿਣਾ ਹੈ ਕਿ ਪਿਆਜ਼ ਦੀ ਕੀਮਤ ਇਸ ਕਰਕੇ ਵਧ ਰਹੀ ਹੈ ਕਿ ਇਸ ਦੀ ਸਪਲਾਈ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਵਸੂਲੀ ਕਰਨ ਵਾਲੇ ਦੋ ਬਦਮਾਸ਼ ਗਿ੍ਫ਼ਤਾਰ

ਕਰਨਾਲ, 20 ਸਤੰਬਰ (ਗੁਰਮੀਤ ਸਿੰਘ ਸੱਗੂ)- ਸਥਾਨਕ ਪੁਲਿਸ ਨੇ ਸ਼ਹਿਰ ਦੀ ਮੁਗਲ ਕੈਨਾਲ 'ਤੇ ਚੱਲ ਰਹੀ ਗ਼ੈਰਕਾਨੂੰਨੀ ਸਬਜ਼ੀ ਮੰਡੀ ਵਿਖੇ ਨਾਜਾਇਜ਼ ਵਸੂਲੀ ਕਰਨ ਵਾਲੇ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ | ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਉਕਤ ਮੁਲਜ਼ਮਾਂ ਵਲੋਂ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਟੋਹਾਣਾ-ਰਤੀਆ ਸੜਕ 'ਤੇ ਧਰਨਾ

ਟੋਹਾਣਾ, 20 ਸਤੰਬਰ (ਗੁਰਦੀਪ ਸਿੰਘ ਭੱਟੀ) - ਸ੍ਰੀ ਦੁਰਗਾ ਮਹਿਲਾ ਕਾਲਜ ਵਿੱਚ ਪ੍ਰਬੰਧਕ ਢਾਂਚੇ ਤੋਂ ਪ੍ਰੇਸ਼ਾਨ ਵਿਦਆਰਥਣਾਂ ਨੇ ਟੋਹਾਣਾ-ਰਤੀਆ ਸੜਕ ਜਾਮ ਕਰ ਦਿੱਤੀ ਤੇ ਪਿ੍ੰਸੀਪਲ ਤੇ ਪ੍ਰਬੰਧਕ ਕਮੇਟੀ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ | ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੇ ਸੁੱਕੇ ਰੁੱਖ ਮੋਟਰਸਾਈਕਲ ਸਵਾਰਾਂ 'ਤੇ ਡਿਗੇ, ਦੋ ਜਾਨਾਂ ਗਈਆਂ

ਫਤਿਹਾਬਾਦ, 20 ਸਤੰਬਰ (ਹਰਬੰਸ ਸਿੰਘ ਮੰਡੇਰ) - ਫਤਿਹਾਬਾਦ ਦੇ ਭੂਨਾ ਰੋਡ 'ਤੇ ਦੇਰ ਰਾਤ ਸੜਕ ਕਿਨਾਰੇ ਖੜ੍ਹਾ ਇਕ ਸੁੱਕਾ ਰੁੱਖ ਅਚਾਨਕ ਮੋਟਰਸਾਈਕਲ ਸਵਾਰ 2 ਵਿਅਕਤੀਆਂ 'ਤੇ ਡਿਗ ਗਿਆ | ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਨੇ ...

ਪੂਰੀ ਖ਼ਬਰ »

ਪ੍ਰਵੀਨ ਕਾਸ਼ੀ ਨੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਲਈ ਵਿਲੱਖਣ ਤਰੀਕਾ ਅਪਣਾਇਆ

ਫ਼ਤਿਹਾਬਾਦ, 20 ਸਤੰਬਰ (ਹਰਬੰਸ ਸਿੰਘ ਮੰਡੇਰ)- ਨਸ਼ੇ ਿਖ਼ਲਾਫ਼ ਫ਼ਤਿਹਾਬਾਦ ਲਾਲ ਬੱਤੀ ਚੌਕ ਤੇ ਮਰਨ ਵਰਤ 'ਤੇ ਬੈਠੇ ਪ੍ਰਵੀਨ ਕਾਸ਼ੀ ਦਾ ਧਰਨਾ 15 ਵੇਂ ਦਿਨ ਵੀ ਜਾਰੀ ਰਿਹਾ | ਪ੍ਰਵੀਨ ਕਾਸ਼ੀ ਨੇ ਕਿਹਾ ਕਿ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਗਊਮਾਤਾ ਦੇ ਜ਼ਰੀਏ ਸਰਕਾਰ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਅਦਾਲਤ ਨੇ ਸੁਣਾਈ ਸਜ਼ਾ

ਏਲਨਾਬਾਦ, 20 ਸਤੰਬਰ (ਜਗਤਾਰ ਸਮਾਲਸਰ)-ਸਬ-ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਦੁਸ਼ਿਅੰਤ ਚੌਧਰੀ ਨੇ 1 ਲੱਖ 50 ਹਜ਼ਾਰ ਰੁਪਏ ਦੇ ਚੈੱਕ ਬਾਊਾਸ ਮਾਮਲੇ ਵਿਚ ਏਲਨਾਬਾਦ ਦੇ ਪਿੰਡ ਬੇਹਰਵਾਲਾ ਖੁਰਦ ਨਿਵਾਸੀ ਮਹਾਂਵੀਰ ਨੂੰ ਏਲਨਾਬਾਦ ਦੀ ਫ਼ਰਮ ਸ਼ਿਵ ਟਿੰਬਰ ਤੋਂ ਲੱਕੜੀ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਵਰਕਰ ਅਸ਼ੋਕ ਗੁੱਜਰ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ

ਜਗਾਧਰੀ, 20 ਸਤੰਬਰ (ਜਗਜੀਤ ਸਿੰਘ)-ਜਗਾਧਰੀ ਵਿਧਾਨ ਸਭਾ ਦੇ ਪਿੰਡ ਮੁਜਾਫਤ ਕਲਾਂ ਵਿਖੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਦੇ ਛੋਟੇ ਭਰਾ ਅਤੇ ਭਾਜਪਾ ਆਗੂ ਅਸ਼ੋਕ ਗੁੱਜਰ ਬਹਾਦੁਰਪੁਰ ਦੀ ਮੌਜੂਦਗੀ ਵਿਚ ਪਿੰਡ ਦੇ ਮਾਨ ਸਿੰਘ, ਸੰਤ ਕੁਮਾਰ, ਕਰਣਵੀਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀਆਂ ਮੀਟਿੰਗਾਂ ਦੀ ਮੈਨੂੰ ਤਾਂ ਸੂਚਨਾ ਹੀ ਨਹੀਂ ਦਿੱਤੀ ਜਾਂਦੀ-ਤੰਵਰ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭੁਪਿੰਦਰ ਸਿੰਘ ਹੁੱਡਾ ਅਤੇ ਕੁਮਾਰੀ ਸ਼ੈਲਜਾ ਦੀ ਨਵੀਂ ਟੀਮ ਨੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫ਼ੇਅਰ ਟਰੱਸਟ ਨੇ ਬੱਚਿਆਂ ਨੂੰ ਫ਼ਲ ਵੰਡੇ

ਏਲਨਾਬਾਦ, 20 ਸਤੰਬਰ (ਜਗਤਾਰ ਸਮਾਲਸਰ)- ਸਥਾਨਕ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਟਰੱਸਟ ਦੇ ਮੈਬਰਾਂ ਨੇ ਅੱਜ ਪਿੰਡ ਅੰਮਿ੍ਤਸਰ ਖੁਰਦ ਦੇ ਸਰਕਾਰੀ ਸਕੂਲ ਵਿਚ ਜਾ ਕੇ ਬੱਚਿਆਂ ਨੂੰ ਫ਼ਲ ਵੰਡੇ | ਇਸ ਸਮੇਂ ਟਰੱਸਟ ਦੇ ਸੰਯੋਜਕ ਦੀਪਕ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਟਰੱਸਟ ...

ਪੂਰੀ ਖ਼ਬਰ »

ਸੰਸਦ ਮੈਂਬਰ ਤੇ ਵਿਧਾਇਕ ਨੂੰ ਇਕ ਪੈਨਸ਼ਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ

ਏਲਨਾਬਾਦ, 20 ਸਤੰਬਰ (ਜਗਤਾਰ ਸਮਾਲਸਰ) - ਸਮਾਜਿਕ ਸੰਸਥਾ ਮੁਫ਼ਤ ਕਾਨੂੰਨੀ ਜਾਗਰੂਕਤਾ ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਸਰਦਾਨਾ ਨੇ ਸੰਸਦ ਅਤੇ ਵਿਧਾਇਕ ਨੂੰ ਸਿਰਫ ਇਕ ਵਾਰ ਪੈਨਸ਼ਨ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਕਰਨਾਲ, 20 ਸਤੰਬਰ (ਗੁਰਮੀਤ ਸਿੰਘ ਸੱਗੂ)- ਪੁਲਿਸ ਨੇ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿਚ ਘਰੇਲੂ ਸਾਮਾਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੂਬੇ ਅੰਦਰ ਬਿਨਾਂ ਭੇਦਭਾਵ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਅਮਰਿੰਦਰ ਸਿੰਘ

ਕਰਨਾਲ, 20 ਸਤੰਬਰ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਮਨੋਹਰ ਲਾਲ ਦੇ ਓ. ਐੱਸ. ਡੀ. ਅਮਰਿੰਦਰ ਸਿੰਘ ਵਲੋਂ ਵਾਰਡ ਨੰ: 8 ਵਿਖੇ 30 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਨਗਰ ਨਿਗਮ ਦੇ ਮੇਅਰ ਰੇਨੂੰ ਬਾਲਾ ਗੁਪਤਾ, ਕੌਾਸਲਰ ਮੇਘਾ ਭੰਡਾਰੀ ਤੇ ਕਈ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ ਸੰਕਟ 'ਚ ਘਿਰੀ-ਕੋਟਬੁੱਢਾ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਕਨਵੈਨਸ਼ਨ ਪਿੰਡ ਕੋਟ ਬੁੱਢਾ ਦੇ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਖਡੂਰ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਵਿਸ਼ਾਲ ਕਾਨਫਰੰਸ

ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੇ ਮੇਲੇ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ.ਪੀ.ਆਈ. ਵਲੋਂ ਖਡੂਰ ਸਾਹਿਬ ਵਿਖੇ ਸ਼ਾਨਦਾਰ ਕਾਨਫਰੰਸ ਅਤੇ ਸੱਭਿਆਚਾਰਕ ਸਮਾਗਮ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਗੰਡੀਵਿੰਡ ਦੇ ਦਫ਼ਤਰ 'ਚ ਇਕ ਮਹੀਨੇ ਵਿਚ ਤਿੰਨ ਚੋਰੀਆਂ

ਸਰਾਏ ਅਮਾਨਤ ਖਾਂ, 20 ਸਤੰਬਰ( ਨਰਿੰਦਰ ਸਿੰਘ ਦੋਦੇ)¸ਪੁਲਿਸ ਦੀ ਢਿੱਲੀ ਕਾਰਗੁਜਾਰੀ ਦੇ ਚੱਲਦਿਆਂ ਨਸ਼ਾ ਕਰਨ ਵਾਲੇ ਲੋਕ ਚੋਰੀ ਦੀਆਂ ਘਟਨਾਵਾਂ ਬੇਖੌਫ ਕਰੀ ਜਾ ਰਹੇ ਹਨ | ਪੁਲਿਸ ਨਹੀਂ ਕਰਦੀ ਕਿਸੇ ਦੀ ਦਰਖਾਸਤ ਦਰਜ ਤੇ ਆਲਾ ਟਾਲਾ ਕਰਕੇ ਥਾਣੇ ਆਏ ਲੋਕਾਂ ਨੂੰ ਟਰਕਾ ...

ਪੂਰੀ ਖ਼ਬਰ »

ਸ਼ਿਮਲਾ 'ਚ ਸਿੱਖ ਇਸਤਰੀ ਸਤਿਸੰਗ ਸਭਾ ਦਾ 84ਵਾਂ ਦੀਵਾਨ 18 ਤੋਂ 20 ਤੱਕ

ਸ਼ਿਮਲਾ, 20 ਸਤੰਬਰ (ਹਰਮਿੰਦਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਇਸਤਰੀ ਸਤਿਸੰਗ ਸਭਾ ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਦਾ 84ਵਾਂ ਸਾਲਾਨਾ ਦੀਵਾਨ 18 ਤੋਂ 20 ਸਤੰਬਰ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਮਾਮਲੇ ਦੇ ਦੋ ਦੋਸ਼ੀਆਂ ਨੂੰ ਸਜ਼ਾ ਤੇ ਜੁਰਮਾਨੇ ਦੇ ਹੁਕਮ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਲੜਕੀ ਨੂੰ ਦੋਸਤੀ ਕਰਨ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋ ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ ਅਤੇ 65-65 ਹਜ਼ਾਰ ਰੁਪਏ ...

ਪੂਰੀ ਖ਼ਬਰ »

ਵੱਖ-ਵੱਖ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈ. ਏ. ਐਸ. ਅਤੇ ਤਿੰਨ ਐਚ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਹਰਿਆਣਾ ਰਾਜ ਵੇਅਰ ਹਾਊਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਰਿਪੂਦਮਨ ...

ਪੂਰੀ ਖ਼ਬਰ »

ਸਟੇਸ਼ਨਰੀ ਦੀਆਂ ਦੁਕਾਨਾਂ ਦੀ ਆੜ 'ਚ ਭੀੜ ਭਰੇ ਬਾਜ਼ਾਰਾਂ 'ਚ ਵੇਚੇ ਜਾ ਰਹੇ ਪਟਾਕੇ, 4 ਨਾਮਜ਼ਦ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸਟੇਸ਼ਨਰੀ ਦੀਆਂ ਦੁਕਾਨਾਂ ਦੀ ਆੜ 'ਚ ਸ਼ਹਿਰ ਦੇ ਭੀੜ-ਭਰੇ ਤੰਗ ਬਾਜ਼ਾਰਾਂ 'ਚ ਪਟਾਕੇ ਵੇਚਣ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਥਾਣਾ ਸਿਟੀ ਪੁਲਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਸ਼ੂਗਰ ਮਿਲ ਮੁਕੇਰੀਆਂ ਦੇ ਜੀ.ਐਮ. ਸ੍ਰੀ ਸੰਜੇ ਸਿੰਘ ਵਲੋਂ 27 ਅਗਸਤ ਨੂੰ ਕੇਨ ਕਮਿਸ਼ਨਰ ਜਸਵੰਤ ਸਿੰਘ ਦੀ ਹਾਜ਼ਰੀ ਵਿਚ ਕੀਤੇ ਲਿਖਤੀ ਸਮਝੌਤੇ ਨੂੰ ਇਨ ਬਿਨ ਲਾਗੂ ਕਰਵਾਉਣ ਸਬੰਧੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਸ. ਈਸ਼ਰ ਸਿੰਘ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਲਈ ਪਟਾਕੇ ਵੇਚਣ ਸਬੰਧੀ ਜਾਰੀ ਕੀਤੇ ਜਾਣਗੇ ਆਰਜ਼ੀ ਲਾਇਸੰਸ-ਜ਼ਿਲ੍ਹਾ ਮੈਜਿਸਟਰੇਟ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ 28 ਅਕਤੂਬਰ 2019 ਨੂੰ ...

ਪੂਰੀ ਖ਼ਬਰ »

ਜੀਵਨ ਇਕ ਖੇਡ ਦਾ ਮੈਦਾਨ ਹੈ-ਸਵਰਨ ਸਿੰਘ

ਰਤੀਆ, 20 ਸਤੰਬਰ (ਬੇਅੰਤ ਕੌਰ ਮੰਡੇਰ)- ਗੁਰੂ ਨਾਨਕ ਅਕੈਡਮੀ 'ਚ ਤੀਰ-ਅੰਦਾਜ਼ੀ ਖੇਡ ਮੁਕਾਬਲਿਆਂ 'ਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਡਾਇਰੈਕਟਰ ਸਵਰਨ ਸਿੰਘ ਸ਼ਾਮਿਲ ਹੋਏ | ਜਦੋਂ ਕਿ ਮੁਕਾਬਲਿਆਂ ਦੀ ਪ੍ਰਧਾਨਗੀ ਪਿ੍ੰਸੀਪਲ ਜਸਬੀਰ ਕੌਰ ਨੇ ਕੀਤੀ | ਇਸ ਮੌਕੇ ਅਕੈਡਮੀ ਦੇ ...

ਪੂਰੀ ਖ਼ਬਰ »

ਬਲੈਕਮੇਲ ਕਰਨ ਵਾਲੇ ਦੋਸ਼ੀਆਂ ਨੂੰ 3 ਸਾਲ ਕੈਦ ਤੇ 20 ਹਜ਼ਾਰ ਜੁਰਮਾਨਾ

ਟੋਹਾਣਾ, 20 ਸਤੰਬਰ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸੰਦੀਪ ਗਰਗ ਦੀ ਅਦਾਲਤ ਨੇ ਪਿੰਡ ਧਾਂਗਡ ਦੇ ਸੁਧੀਰ ਕੁਮਾਰ ਨੂੰ ਬਲੈਕਮੇਲ ਕਰਨ ਅਤੇ ਪੈਸੇ ਲੈਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਿਸ ਵਲੋਂ ਨਾਮਜਦ ਔਰਤ ਸੁਖਵਿੰਦਰ ਕੌਰ, ਗੁਰਮੀਤ ਰਾਨੀ, ...

ਪੂਰੀ ਖ਼ਬਰ »

ਔਰਤਾਂ ਦੀ ਭਲਾਈ ਦੇ ਨਾਲ-ਨਾਲ ਹਰ ਵਰਗ ਦਾ ਧਿਆਨ ਰੱਖ ਰਹੀ ਹੈ ਭਾਜਪਾ-ਨਿਰਮਲਾ ਬੈਰਾਗੀ

ਨਰਾਇਣਗੜ੍ਹ, 20 ਸਤੰਬਰ (ਪੀ ਸਿੰਘ)- ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਪ੍ਰਧਾਨ ਨਿਰਮਲਾ ਬੈਰਾਗੀ ਨੇ ਨਰਾਇਣਗੜ੍ਹ ਦੇ ਭਾਜਪਾ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਉਂਝ ਤਾਂ ਸੰਗਠਨ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ...

ਪੂਰੀ ਖ਼ਬਰ »

ਸ਼ਹਿਰ ਅੰਦਰ ਆਵਾਰਾ ਪਸ਼ੂ ਲੋਕਾਂ ਲਈ ਬਣ ਰਹੇ ਨੇ ਵੱਡੀ ਸਮੱਸਿਆ

ਨੀਲੋਖੇੜੀ, 20 ਸਤੰਬਰ (ਆਹੂਜਾ)- ਸ਼ਹਿਰ ਦੀਆਂ ਲਗਪਗ ਸਾਰੀਆਂ ਗਲੀਆਂ, ਮੁਹੱਲਿਆਂ ਅਤੇ ਕਾਲੋਨੀਆਂ 'ਚ ਆਵਾਰਾ ਪਸ਼ੂਆਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਲੋਕਾਂ ਲਈ ਸਿਰਦਰਦੀ ਬਣਦੀ ਜਾ ਰਹੀ ਹੈ | ਇਹ ਪਸ਼ੂ ਜਿਥੇ ਗੰਦਗੀ ਫੈਲਾਅ ਰਹੇ ਹਨ ਉੱਥੇ ਹੀ ਸੜਕੀ ਹਾਦਸਿਆਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

ਯਮੁਨਾਨਗਰ, 20 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਡੀ. ਐਸ. ਪੀ. ਬਿਲਾਸਪੁਰ ਅਸ਼ੀਸ਼ ਚੌਧਰੀ ਵਲੋਂ ਹਰੀ ...

ਪੂਰੀ ਖ਼ਬਰ »

ਸਰਕਾਰ ਵਲੋਂ ਪੈਨਸ਼ਨ ਯੋਜਨਾ ਦਾ ਵਿਕਲਪ ਲੈਣ ਦਾ ਇਕ ਹੋਰ ਮੌਕਾ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਦੀਆਂ ਚਾਰ ਯੂਨੀਵਰਸਿਟੀਆਂ, ਮਹਾਂਰਿਸ਼ੀ ਦਇਆਨੰਦ ਯੂਨੀਵਰਸਿਟੀ, ਰੋਹਤਕ, ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਅਤੇ ਲਾਲਾ ਲਾਜਪਤ ਰਾਏ ਪਸ਼ੂ ਮੈਡੀਕਲ ਅਤੇ ਪਸ਼ੂ ...

ਪੂਰੀ ਖ਼ਬਰ »

ਨੀਲਮ ਕੁਮਾਰੀ ਚੇਅਰਪਰਸਨ ਅਤੇ ਮੋਨਿਕਾ ਉੱਪ ਚੇਅਰਪਰਸਨ ਚੁਣੇ ਗਏ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਬਲਾਕ ਸੰਮਤੀ ਮੁਕੇਰੀਆਂ ਦੀ ਚੇਅਰਪਰਸਨ ਅਤੇ ਉਪ ਚੇਅਰਪਰਸਨ ਦੀ ਚੋਣ ਐਸ.ਡੀ.ਐਮ. ਮੁਕੇਰੀਆਂ ਕਮ ਚੋਣ ਰਿਟਰਨਿੰਗ ਅਫ਼ਸਰ ਸ੍ਰੀ ਅਦਿੱਤਿਆ ਉੱਪਲ ਦੀ ਦੇਖ ਰੇਖ ਹੇਠ ਹੋਈ | ਇਹ ਚੋਣ ਵੋਟਿੰਗ ਰਾਹੀਂ ਹੋਈ ਜਿਸ ਵਿਚ ...

ਪੂਰੀ ਖ਼ਬਰ »

ਹਰਿਆਣਾ ਵਪਾਰ ਮੰਡਲ ਦੀ ਕਰਨਾਲ ਇਕਾਈ ਵਲੋਂ ਨਵ-ਨਿਯੁਕਤ ਕਮਿਸ਼ਨਰ ਦਾ ਸਵਾਗਤ

ਕਰਨਾਲ, 20 ਸਤੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਵਪਾਰ ਮੰਡਲ ਦੀ ਕਰਨਾਲ ਇਕਾਈ ਦੇ ਵਫ਼ਦ ਵਲੋਂ ਨਗਰ ਨਿਗਮ ਕਰਨਾਲ ਦੇ ਨਵ-ਨਿਯੁਕਤ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦਾ ਚਾਰਜ ਸੰਭਾਲਣ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਹਰਿਆਣਾ ਵਪਾਰ ਮੰਡਲ ਦੀ ਕਰਨਾਲ ਇਕਾਈ ਦੇ ...

ਪੂਰੀ ਖ਼ਬਰ »

ਇਲਾਕੇ 'ਚ ਸ਼ਰ੍ਹੇਆਮ ਵਿਕ ਰਿਹੈ ਨਸ਼ਾ ਤੇ ਵੱਧ ਰਹੀ ਹੈ ਗੁੰਡਾਗਰਦੀ-ਰਾਠਾਂ

ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇੱਥੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੀ ਚੱਲ ਰਹੀ ਮੈਂਬਰਸ਼ਿਪ ਸਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਨਹਿਰ ਵਿਚ ਤਿੰਨ ਦਿਨ ਪਹਿਲਾਂ ਕਾਰ ਸਮੇਤ ਡਿਗੇ ਗੁਰਪਾਲ ਸਿੰਘ ਦੀ ਲਾਸ਼ ਤਾਜੇਵਾਲ ਕੋਲ ਮਿਲੀ

ਪਾਉਂਟਾ ਸਾਹਿਬ, (ਕੁਲਹਾਲ), 20 ਸਤੰਬਰ (ਹਰਬਖਸ਼ ਸਿੰਘ)-ਤਿੰਨ ਦਿਨ ਪਹਿਲਾਂ ਸ਼ਕਤੀ ਨਹਿਰ (ਕੁਲਹਾਲ) ਵਿਚ ਕਾਰ ਸਮੇਤ ਡਿਗੇ ਗੁਰਪਾਲ ਸਿੰਘ ਨਾਰੰਗ ਦੀ ਲਾਸ਼ ਅੱਜ ਹਰਿਆਣਾ ਵਿਖੇ ਤਾਜੇਵਾਲਾ ਹੈੱਡ ਵਰਕਸ ਕੋਲ ਦਾਦੂਪੁਰ ਨਹਿਰ ਵਿਚੋਂ ਬਰਾਮਦ ਹੋਈ ਹੈ | ਰਿਸ਼ਤੇਦਾਰਾਂ ਨੇ ...

ਪੂਰੀ ਖ਼ਬਰ »

ਕਛਵਾ ਦੇ ਕਰਮਦੀਪ ਨੇ ਰੁੂਸ ਵਿਖੇ ਹੋਏ ਜੂਡੋ ਕਰਾਟੇ ਦੇ ਮੁਕਾਬਲੇ 'ਚ ਜਿੱਤਿਆ ਸੋਨ ਤਗ਼ਮਾ

ਕਰਨਾਲ, 20 ਸਤੰਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਦੇ ਪਿੰਡ ਕਾਛਵਾ ਦੇ ਨੌਜਵਾਨ ਕਰਮਦੀਪ ਸਿੰਘ ਨੇ ਰੂਸ ਵਿਖੇ ਕਰਵਾਏ ਗਏ ਟੂਰਨਾਮੈਂਟ ਦੌਰਾਨ ਜੂਡੋ ਕਰਾਟੇ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤਿਆ ਹੈ | ਕਰਨਾਲ ਪਹੁੰਚਣ 'ਤੇ ਰੂਲਰ ਖੇਡ ਹਰਿਆਣਾ ਆਫ਼ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਡੇੇਹਲੋਂ ਪੁਲਿਸ ਵਲੋਂ ਆਲਮਗੀਰ 'ਚ ਚਲਦੇ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼

ਡੇਹਲੋਂ, 20 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਸ਼ਿਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੇ ਪਿੰਡ ਆਲਮਗੀਰ ਅੰਦਰ ਇਕ ਘਰ ਵਿਚ ਚਲਦੇ ਦੇਹ-ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ, ਅਤੇ ਮੌਕੇ ਤੋਂ ਕਾਬੂ ਕੀਤੇ 9 ਵਿਅਕਤੀਆਂ ਸਮੇਤ ਔਰਤਾਂ ਖਿਲਾਫ ...

ਪੂਰੀ ਖ਼ਬਰ »

ਮਾਮਲਾ ਛਾਉਣੀ ਮੁਹੱਲੇ 'ਚ ਹੋਈ ਲੜਾਈ ਦਾ

ਅਕਾਲੀ ਆਗੂ ਅਤੇ ਉਸਦੇ ਪੁੱਤਰਾਂ ਸਮੇਤ 80 ਖਿਲਾਫ਼ ਮਾਮਲਾ ਦਰਜ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਛਾਉਣੀ ਮੁਹੱਲੇ ਵਿਚ ਮੰਗਲਵਾਰ ਦੀ ਅੱਧੀ ਰਾਤ ਨੂੰ ਦੋ ਗੁੱਟਾਂ ਵਿਚਾਲੇ ਹੋਈ ਆਪਸੀ ਲੜਾਈ ਵਿਚ ਪੁਲਿਸ ਨੇ 80 ਵਿਅਕਤੀਆਂ ਖਿਲਾਫ਼ ਕੇਸ ਕੀਤਾ ਹੈ | ਨਾਮਜ਼ਦ ਕਥਿਤ ਦੋਸ਼ੀਆਂ ਵਿਚ ਅਕਾਲੀ ਆਗੂ ਅਤੇ ਉਸਦੇ ਪੁੱਤਰ ਵੀ ...

ਪੂਰੀ ਖ਼ਬਰ »

ਪਲਾਸਟਿਕ ਸਰਜਰੀ 'ਚ ਚੌਥੇ ਨੰਬਰ 'ਤੇ ਹੈ ਭਾਰਤ : ਡਾ: ਗਿੱਲ

ਸ਼ਾਹਬਾਦ ਮਾਰਕੰਡਾ, 20 ਸਤੰਬਰ (ਅਵਤਾਰ ਸਿੰਘ)- ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਜੀ. ਟੀ. ਰੋਡ ਮੋਹੜੀ ਦੇ ਚੇਅਰਮੈਨ ਡਾ: ਐਚ. ਐਸ. ਗਿੱਲ ਨੇ ਕਿਹਾ ਕਿ ਭਾਰਤ ਵਿਚ ਲੋਕਾਂ ਦਾ ਖੂਬਸੂਰਤੀ ਪ੍ਰਤੀ ਝੁਕਾਅ ਵੱਧਦਾ ਜਾ ਰਿਹਾ ਹੈ | ਇਕ ਸਰਵੇਖਣ ਦੌਰਾਨ ਖੁਲਾਸਾ ਹੋਇਆ ਹੈ ਕਿ ਸਭ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਯੂਥ ਪਾਰਲੀਮੈਂਟ

ਕਰਨਾਲ, 20 ਸਤੰਬਰ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਸਹਿਯੋਗ ਨਾਲ ਐਨ. ਐਸ. ਐਸ. ਦੇ ਵਿਦਿਆਰਥੀਆਂ ਲਈ ਯੁਵਾ ਪਾਰਲੀਮੈਂਟ ਲਗਾਈ ਗਈ | ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸੀ. ਡੀ. ...

ਪੂਰੀ ਖ਼ਬਰ »

ਗਿਰਦਾਵਰੀ ਕਰਨ ਦੇ ਆਦੇਸ਼

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ਸਾਰੀ ਖੜੀ ਫ਼ਸਲ ਦੀ ਸਥਿਤੀ ਦਾ ਮੁਲੰਕਣ ਕਰਨ ਲਈ ਤੁਰੰਤ ਗਿਰਦਾਵਰੀ ਕਰਨ ਅਤੇ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ | ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ...

ਪੂਰੀ ਖ਼ਬਰ »

ਹਰਿਆਣਾ 'ਚ ਮੇਅਰਾਂ ਨੂੰ ਪੈਨਸ਼ਨ ਦੇਣ ਦਾ ਫ਼ੈਸਲਾ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਨਗਰ ਨਿਗਮਾਂ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਤੇ ਨਗਰ ਪ੍ਰੀਸ਼ਦਾਂ ਤੇ ਕਮੇਟੀਆਂ ਦੇ ਚੇਅਰਮੈਨਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਹੈ | ਪ੍ਰਸ਼ਾਸਨਿਕ ਵਿਭਾਗ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਸਵੇਰੇ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਹੁਲ ਕੁਮਾਰ ਵਜੋਂ ਕੀਤੀ ਗਈ ਹੈ | ਉਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX