ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  2 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  16 minutes ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  32 minutes ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  58 minutes ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 1 hour ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 2 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 2 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 2 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 3 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 3 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 3 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 4 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 4 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 5 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 5 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 5 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਪਹਿਲਾ ਸਫ਼ਾ

ਹਰਿਆਣਾ ਤੇ ਮਹਾਰਾਸ਼ਟਰ 'ਚ ਚੋਣਾਂ 21 ਅਕਤੂਬਰ ਨੂੰ -ਨਤੀਜੇ 24 ਨੂੰ


- ਉਪਮਾ ਡਾਗਾ ਪਾਰਥ -

ਨਵੀਂ ਦਿੱਲੀ, 21 ਸਤੰਬਰ -ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਵਿਧਾਨ ਸਭਾਵਾਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ | ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਦੋਵਾਂ ਰਾਜਾਂ 'ਚ ਇਕ ਪੜਾਅ 'ਚ ਹੋਣ ਵਾਲੀ ਵੋਟਿੰਗ ਤੋਂ 3 ਦਿਨ ਬਾਅਦ 24 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ | ਲੋਕ ਸਭਾ ਚੋਣਾਂ 2019 ਤੋਂ ਬਾਅਦ ਹੋਣ ਵਾਲੀਆਂ ਪਹਿਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਦੋਵਾਂ ਰਾਜਾਂ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ | ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਨੇ 63 ਵਿਧਾਨ ਸਭਾ ਤੇ ਇਕ ਲੋਕ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਵੀ ਐਲਾਨ ਕੀਤਾ ਹੈ ਜਿਨ੍ਹਾਂ 'ਚੋਂ ਪੰਜਾਬ ਦੇ ਫਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਵੀ ਸ਼ਾਮਿਲ ਹਨ | ਇਸ ਤੋਂ ਇਲਾਵਾ ਕਰਨਾਟਕ ਦੀਆਂ 15, ਉੱਤਰ ਪ੍ਰਦੇਸ਼ ਦੀਆਂ 11 ਅਤੇ ਬਿਹਾਰ ਦੀਆਂ 6 ਵਿਧਾਨ ਸਭਾ ਸੀਟਾਂ ਲਈ ਵੀ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੀ ਹੋਣਗੀਆਂ | ਮਹਾਂਰਾਸ਼ਟਰ ਦੇ 8.94 ਕਰੋੜ ਵੋਟਰ ਅਗਲੀ ਸੂਬਾ ਸਰਕਾਰ ਦੇ ਗਠਨ ਲਈ ਵੋਟਿੰਗ ਦੇ ਹੱਕ ਦਾ ਇਸਤੇਮਾਲ ਕਰਨਗੇ, ਜਿਸ ਲਈ 1.8 ਲੱਖ ਈ.ਵੀ.ਐੱਮ. ਦਾ ਇਸਤੇਮਾਲ ਕੀਤਾ ਜਾਵੇਗਾ | ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨਰ ਖ਼ਰਚਿਆਂ 'ਤੇ ਨਜ਼ਰ ਰੱਖਣ ਲਈ ਦੋ ਵਿਸ਼ੇਸ਼ ਨਿਗਰਾਨਾਂ ਨੂੰ ਉੱਥੇ ਭੇਜੇਗਾ | ਮੌਜੂਦਾ ਸਮੇਂ 'ਚ ਮਹਾਰਾਸ਼ਟਰ 'ਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਭਾਜਪਾ-ਸ਼ਿਵਸੈਨਾ ਦੀ ਗੱਠਜੋੜ ਸਰਕਾਰ ਹੈ | 288 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ | 2014 'ਚ ਮਹਾਰਾਸ਼ਟਰ 'ਚ ਭਾਜਪਾ ਅਤੇ ਉਸ ਦੀ ਗੱਠਜੋੜ ਭਾਈਵਾਲ ਨੇ ਵੱਖ-ਵੱਖ ਚੋਣਾਂ ਲੜੀਆਂ ਸਨ ਜਿਸ 'ਚ ਭਾਜਪਾ ਨੇ 122 ਅਤੇ ਸ਼ਿਵ ਸੈਨਾ ਨੂੰ 63 ਸੀਟਾਂ ਹਾਸਲ ਹੋਈਆਂ ਸਨ | ਵਿਧਾਨ ਸਭਾ ਚੋਣਾਂ ਲਈ ਗੱਠਜੋੜ ਐਲਾਨ ਚੁੱਕੀ ਭਾਜਪਾ ਅਤੇ ਸ਼ਿਵ ਸੈਨਾ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਫ਼ਿਲਹਾਲ ਕੋਈ ਅੰਤਿਮ ਫ਼ੈਸਲਾ ਲਿਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਦਾ ਹਵਾਲਾ ਦਿੰਦਿਆਂ ਸ਼ਿਵ ਸੈਨਾ ਅੱਧੀਆਂ ਸੀਟਾਂ 'ਤੇ ਚੋਣ ਲੜਨ ਦੀ ਮੰਗ ਕਰ ਰਹੀ ਹੈ | ਉੱਥੇ ਹਲਕਿਆਂ ਮੁਤਾਬਿਕ ਭਾਜਪਾ ਸ਼ਿਵ ਸੈਨਾ ਨੂੰ 110 ਤੋਂ 115 ਸੀਟਾਂ ਤੱਕ ਦੇਣ ਦਾ ਵਿਚਾਰ ਕਰ ਰਹੀ ਹੈ | ਦੋਵਾਂ ਪਾਰਟੀਆਂ ਦਰਮਿਆਨ ਆਉਣ ਵਾਲੇ 2-3 ਦਿਨ 'ਚ ਇਸ ਬਾਰੇ ਕੋਈ ਫ਼ੈਸਲਾ ਹੋਣ ਦੀ ਉਮੀਦ ਹੈ | ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ-ਸ਼ਿਵ ਸੈਨਾ ਨੇ 25 ਸਾਲਾਂ ਬਾਅਦ ਵੱਖ-ਵੱਖ ਚੋਣਾਂ ਲੜੀਆਂ ਸਨ | ਭਾਜਪਾ-ਸ਼ਿਵਸੈਨਾ ਗੱਠਜੋੜ ਦਾ ਮੁਕਾਬਲਾ ਕਾਂਗਰਸ ਅਤੇ ਐੱਨ.ਸੀ.ਪੀ. ਗੱਠਜੋੜ ਨਾਲ ਹੋਵੇਗਾ | ਹਾਲ 'ਚ ਦੋਵੇਂ ਪਾਰਟੀਆਂ ਦੇ ਕਈ ਆਗੂਆਂ ਦੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਕਾਂਗਰਸ ਅਤੇ ਐੱਨ.ਸੀ.ਪੀ. ਅੱਗੇ ਸੱਤਾਧਾਰੀ ਗੱਠਜੋੜ ਨੂੰ ਮੁਕਾਬਲਾ ਦੇਣ ਦੀ ਚੁਣੌਤੀ ਹੈ | ਐੱਨ.ਸੀ.ਪੀ. ਮੁਖੀ ਸ਼ਰਦ ਪਵਾਰ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਰਮਿਆਨ ਹਾਲ 'ਚ ਹੋਈ ਮੀਟਿੰਗ 'ਚ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਗਿਆ, ਜਿਸ ਤਹਿਤ ਕਾਂਗਰਸ ਅਤੇ ਐੱਨ.ਸੀ.ਪੀ. 125-125 ਸੀਟਾਂ 'ਤੇ ਚੋਣ ਲੜਨਗੀਆਂ ਜਦਕਿ 38 ਸੀਟਾਂ 'ਤੇ ਹੋਰ ਸਹਿਯੋਗੀ ਪਾਰਟੀਆਂ ਚੋਣ ਲੜਣਗੀਆਂ | ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਅਤੇ ਐੱਨ.ਸੀ.ਪੀ. ਵਿਚਕਾਰ ਕੋਈ ਸਮਝੌਤਾ ਨਾ ਹੋਣ ਕਾਰਨ ਦੋਹਾਂ ਪਾਰਟੀਆਂ ਨੇ ਵੱਖ-ਵੱਖ ਚੋਣਾਂ ਲੜੀਆਂ ਸੀ |
ਹਰਿਆਣਾ ਦੇ 1.28 ਕਰੋੜ ਵੋਟਰ ਕਰਨਗੇ ਆਪਣੇ ਹੱਕ ਦੀ ਵਰਤੋਂ
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਹਰਿਆਣਾ ਦੇ 1.28 ਕਰੋੜ ਵੋਟਰਾਂ ਲਈ 1.3 ਲੱਖ ਈ.ਵੀ. ਐੱਮ. ਦਾ ਇਸਤੇਮਾਲ ਕੀਤਾ ਜਾਵੇਗਾ | ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਚੋਂ 47 ਸੀਟਾਂ ਲੈ ਕੇ ਭਾਜਪਾ ਇਸ ਵੇਲੇ ਸੱਤਾ 'ਤੇ ਕਾਬਜ਼ ਹੈ ਜਦਕਿ ਕਾਂਗਰਸ ਕੋਲ 15, ਇਨੈਲੋ 19 ਅਤੇ ਹੋਰਨਾਂ ਕੋਲ 9 ਸੀਟਾਂ ਹਨ | 2014 'ਚ ਪਹਿਲੀ ਵਾਰ ਭਾਜਪਾ ਨੂੰ ਇੱਥੇ ਪੂਰਨ ਬਹੁਮਤ ਮਿਲਿਆ ਸੀ | ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 2 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ | ਮੌਜੂਦਾ ਸੱਤਾਧਾਰੀ ਮਨੋਹਰ ਲਾਲ ਖੱਟਰ ਦੀ ਸਰਕਾਰ ਅੱਗੇ ਸੱਤਾ ਬਚਾਈ ਰੱਖਣ ਦੀ ਚੁਣੌਤੀ ਹੈ | ਦੂਜੇ ਪਾਸੇ ਹਾਲ 'ਚ ਹੀ ਅੰਦਰੂਨੀ ਰੰਜਿਸ਼ਾਂ ਤੋਂ ਉੱਭਰੀ ਕਾਂਗਰਸ ਨੇ ਹਰਿਆਣਾ ਦੀ ਵਾਗਡੋਰ ਭੁਪਿੰਦਰ ਸਿੰਘ ਹੁੱਡਾ ਦੇ ਸਪੁਰਦ ਕਰਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵੇਦਾਰ ਐਲਾਨ ਦਿੱਤਾ ਹੈ |
4 ਅਕਤੂਬਰ ਤੱਕ ਕੀਤੀ ਜਾ ਸਕਦੀ ਹੈ ਨਾਮਜ਼ਦਗੀ
ਚੋਣ ਕਮਿਸ਼ਨ ਵਲੋਂ ਉਲੀਕੇ ਪ੍ਰੋਗਰਾਮ ਮੁਤਾਬਿਕ ਉਮੀਦਵਾਰਾਂ ਵਲੋਂ ਨਾਮਜ਼ਦਗੀ ਭਰਨ ਦੀ ਆਖ਼ਰੀ ਤਰੀਕ 4 ਅਕਤੂਬਰ ਹੈ ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਤਰੀਕ 7 ਅਕਤੂਬਰ ਹੈ | ਉਮੀਦਵਾਰਾਂ ਦੀ ਖ਼ਰਚ ਹੱਦ 28 ਲੱਖ ਰੁਪਏ ਤੈਅ ਕਰਦਿਆਂ ਮੁੱਖ ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਖ਼ਰਚੇ ਦੀ ਨਿਗਰਾਨੀ ਲਈ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤੇ ਜਾਣਗੇ | ਅਪਰਾਧਕ ਰਿਕਾਰਡ ਦੀ ਜਾਣਕਾਰੀ ਨਾ ਦੇਣ 'ਤੇ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਚੋਣਾਂ 'ਚ ਹਿੱਸਾ ਲੈ ਰਹੇ ਉਮੀਦਵਾਰਾਂ ਨੂੰ ਆਪਣੇ ਹਥਿਆਰ ਜਮ੍ਹਾਂ ਕਰਵਾਉਣੇ ਹੋਣਗੇ | ਸੁਨੀਲ ਅਰੋੜਾ ਨੇ ਪ੍ਰਧਾਨ ਮੰਤਰੀ ਵਲੋਂ ਚਲਾਈ ਪਲਾਸਟਿਕ ਬੰਦ ਕਰਨ ਦੀ ਮੁਹਿੰਮ ਦਾ ਪ੍ਰੈੱਸ ਕਾਰਨਫ਼ਰੰਸ 'ਚ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਚਾਰ ਲਈ ਢੁੱਕਵੀਂ ਸਮੱਗਰੀ ਦੀ ਹੀ ਵਰਤੋਂ ਕਰਨ ਅਤੇ ਪਲਾਸਟਿਕ ਦੇ ਇਸਤੇਮਾਲ ਤੋਂ ਬਚਣ |
63 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਵੀ ਹੋਣਗੀਆਂ ਜ਼ਿਮਨੀ ਚੋਣਾਂ
ਚੋਣ ਕਮਿਸ਼ਨ ਨੇ 63 ਵਿਧਾਨ ਸਭਾ ਸੀਟਾਂ ਅਤੇ 1 ਲੋਕ ਸਭਾ ਸੀਟ ਲਈ ਵੀ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੈ | ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਤੋਂ ਇਲਾਵਾ ਬਿਹਾਰ ਦੀਆਂ 5, ਅਸਮ ਦੀਆਂ 4, ਛੱਤੀਸਗੜ੍ਹ ਦੀ 1, ਗੁਜਰਾਤ ਦੀਆਂ 4, ਹਿਮਾਚਲ ਪ੍ਰਦੇਸ਼ ਦੀਆਂ 2 ਅਤੇ ਕਰਨਾਟਕ ਦੀਆਂ 15 ਸੀਟਾਂ 'ਤੇ ਵੀ ਜ਼ਿਮਨੀ ਚੋਣਾਂ ਹੋਣਗੀਆਂ | ਇਸ ਤੋਂ ਇਲਾਵਾ ਕੇਰਲ ਦੀਆਂ 5, ਮੱਧ ਪ੍ਰਦੇਸ਼, ਮੇਘਾਲਿਆ, ਉਡੀਸ਼ਾ, ਤੇਲੇਗਾਨਾ ਅਤੇ ਪੁਡੂਚੇਰੀ ਦੀ ਇਕ-ਇਕ ਵਿਧਾਨ ਸਭਾ ਸੀਟ ਅਤੇ ਰਾਜਸਥਾਨ ਦੀਆਂ 2, ਸਿੱਕਮ ਦੀਆਂ 3, ਤਾਮਿਲਨਾਡੂ ਦੀਆਂ 2 ਅਤੇ ਉੱਤਰ ਪ੍ਰਦੇਸ਼ ਦੀਆਂ 11 ਸੀਟਾਂ 'ਤੇ ਵੀ ਜ਼ਿਮਨੀ ਚੋਣਾਂ ਹੋਣਗੀਆਂ | ਜ਼ਿਕਰਯੋਗ ਹੈ ਕਿ ਕਰਨਾਟਕ 'ਚ ਹੋਏ ਹਾਈ ਵੋਲਟੇਜ਼ ਡਰਾਮੇ 'ਚ 17 ਬਾਗੀ ਵਿਧਾਇਕਾਂ ਵਲੋਂ ਦਿੱਤੇ ਅਸਤੀਫ਼ਿਆਂ ਤੋਂ ਬਾਅਦ 15 ਹਲਕਿਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ |ਅਸਮ 'ਚ ਐੱਨ.ਆਰ.ਸੀ. ਸੂਚੀ ਜਾਰੀ ਕਰਨ ਤੋਂ ਬਾਅਦ 4 ਹਲਕਿਆਂ 'ਚ ਪਹਿਲੀ ਵਾਰ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਚੋਣ ਕਮਿਸ਼ਨਰ ਨੇ ਬਿਹਾਰ ਦੇ ਸਮਸਰੀਪੁਰ ਲੋਕ ਸਭਾ ਹਲਕੇ ਲਈ ਵੀ 21 ਅਕਤੂਬਰ ਨੂੰ ਜ਼ਿਮਨੀ ਚੋਣ ਕਰਨ ਦਾ ਐਲਾਨ ਕੀਤਾ | ਚੋਣਾਂ 'ਚ ਉਮੀਦਵਾਰਾਂ ਵਲੋਂ ਨਾਮਜ਼ਦਗੀ ਭਰਨ ਦੀ ਅਖ਼ਰੀ ਤਾਰੀਖ਼ 30 ਸਤੰਬਰ ਹੈ ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਤਰੀਕ 3 ਅਕਤੂਬਰ ਹੈ |
ਚੋਣਾਂ 'ਚ ਆਮ ਲੋਕਾਂ ਦੇ ਮੁੱਦੇ ਚੁੱਕਾਂਗੇ-ਕਾਂਗਰਸ
ਨਵੀਂ ਦਿੱਲੀ, (ਏਜੰਸੀ)-ਮਹਾਰਾਸ਼ਟਰ ਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਾਂਗਰਸ ਨੇ ਸਨਿਚਰਵਾਰ ਨੂੰ ਦਾਅਵਾ ਕੀਤਾ ਕਿ ਇਨ੍ਹਾਂ ਦੋਵਾਂ ਸੂਬਿਆਂ ਦੀ ਜਨਤਾ ਭਾਜਪਾ ਨੂੰ ਸੱਤਾ 'ਚੋਂ ਬਾਹਰ ਕਰਨ ਦੀ ਤਿਆਰੀ 'ਚ ਹੈ | ਪਾਰਟੀ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਕਿਸਾਨਾਂ ਦੀਆਂ ਸਮੱਸਿਆਵਾਂ, ਬੇਰੁਜ਼ਗਾਰੀ, ਆਰਥਿਕ ਮੰਦੀ ਤੇ ਜਨਤਾ ਨਾਲ ਜੁੜੇ ਹੋਰ ਮੁੱਦੇ ਚੁੱਕੇਗੀ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ | ਉਨ੍ਹਾਂ ਕਿਹਾ ਕਿ ਝਾਰਖੰਡ ਦੇ ਲੋਕ ਸੂਬੇ 'ਚ ਚੋਣਾਂ ਕਰਵਾਉਣ ਵੱਲ ਦੇਖ ਰਹੇ ਸਨ ਪਰ ਜਦੋਂ ਸਿਰਫ਼ ਤਿੰਨ ਸੂਬਿਆਂ 'ਚ ਹੀ ਇਕੱਠੀਆਂ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ ਤਾਂ ਸਰਕਾਰ 'ਇਕ ਰਾਸ਼ਟਰ, ਇਕ ਚੋਣ' ਦੀ ਗੱਲ ਕਿਵੇਂ ਕਰਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਿਛਲੇ ਤਿੰਨ ਮਹੀਨਿਆਂ 'ਚ 15 ਲੱਖ ਨੌਕਰੀਆਂ ਜਾਣ ਅਤੇ ਸ਼ੇਅਰ ਬਾਜ਼ਾਰ 'ਚ ਲੱਖਾਂ ਕਰੋੜ ਰੁਪਏ ਡੁੱਬਣ ਦਾ ਮੁੱਦਾ ਵੀ ਚੁੱਕੇਗੀ |
ਹਰਿਆਣਾ 'ਚ ਭਾਜਪਾ 75 ਤੋਂ ਵੱਧ ਸੀਟਾਂ ਜਿੱਤੇਗੀ-ਖੱਟਰ
ਚੰਡੀਗੜ੍ਹ, (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਨਿਚਰਵਾਰ ਨੂੰ ਕਿਹਾ ਕਿ ਸੂਬੇ 'ਚ ਵਿਰੋਧੀ ਧਿਰ ਪੂਰੀ ਤਰ੍ਹਾਂ ਨਾਲ ਵੰਡੀ ਹੋਈ ਹੈ ਤੇ ਵਿਸ਼ਵਾਸ ਜ਼ਾਹਰ ਕੀਤਾ ਕਿ ਭਾਜਪਾ ਕੁੱਲ 90 ਵਿਧਾਨ ਸਭਾ ਸੀਟਾਂ 'ਚੋਂ 75 ਤੋਂ ਵੱਧ ਸੀਟਾਂ ਜਿੱਤੇਗੀ | ਖੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਦੀਆਂ ਸਾਰੀਆਂ 90 ਸੀਟਾਂ 'ਤੇ ਭਾਜਪਾ ਪੂਰੀ ਤਰ੍ਹਾਂ ਮਜਬੂਤ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸੂਬਾ ਇਕਾਈ ਨੇ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤੇ ਪਾਰਟੀ ਟਿਕਟਾਂ ਉਨ੍ਹਾਂ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾਣਗੀਆਂ ਜੋ ਪਾਰਟੀ ਦੀ ਵਿਚਾਰਧਾਰਾ 'ਤੇ ਚਲਦੇ ਹਨ ਤੇ ਜਿਨ੍ਹਾਂ ਦਾ ਅਕਸ ਪੂਰੀ ਤਰ੍ਹਾਂ ਸਾਫ਼-ਸੁਥਰਾ ਹੈ |

ਫਗਵਾੜਾ, ਜਲਾਲਾਬਾਦ, ਮੁਕੇਰੀਆਂ ਤੇ ਦਾਖ਼ਾ ਜ਼ਿਮਨੀ ਚੋਣ ਵੀ 21 ਨੂੰ

ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਨੇ ਅੱਜ ਵਿਧਾਨ ਸਭਾ ਹਲਕਾ ਫਗਵਾੜਾ (ਐਸ.ਸੀ.), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ 'ਚ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਇਨ੍ਹਾਂ ਜ਼ਿਮਨੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ 23 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ 30 ਸਤੰਬਰ ਨਿਰਧਾਰਿਤ ਕੀਤੀ ਗਈ ਹੈ | ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਕਾਗ਼ਜ਼ਾਂ ਦੀ ਪੜਤਾਲ 1 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਕਾਗ਼ਜ਼ ਵਾਪਸ ਲੈਣ ਦੀ ਆਖਰੀ ਤਰੀਕ 3 ਅਕਤੂਬਰ ਮਿੱਥੀ ਗਈ ਹੈ | ਉਨ੍ਹਾਂ ਦੱਸਿਆ ਕਿ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਤੇ ਨਤੀਜੇ ਦਾ ਐਲਾਨ 24 ਅਕਤੂਬਰ ਨੂੰ ਕੀਤਾ ਜਾਵੇਗਾ | ਡਾ. ਰਾਜੂ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਫਗਵਾੜਾ, ਮੁਕੇਰੀਆਂ, ਦਾਖਾ ਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ ਖੇਤਰਾਂ 'ਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ | ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ 'ਚ ਚੋਣ ਲੜ ਰਿਹਾ ਉਮੀਦਵਾਰ ਵੱਧ ਤੋਂ ਵੱਧ 28 ਲੱਖ ਰੁਪਏ ਚੋਣ ਪ੍ਰਚਾਰ 'ਤੇ ਖ਼ਰਚ ਸਕਦਾ ਹੈ | ਇਸ ਤੋਂ ਇਲਾਵਾ ਸਬੰਧਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਜ਼ਾਬਤੇ ਸਬੰਧੀ ਮੁੱਖ ਚੋਣ ਅਫ਼ਸਰ ਵਲੋਂ ਹੁਕਮ ਦੇ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਜਲਾਲਾਬਾਦ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ਿਰੋਜ਼ਪੁਰ  ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਤੋਂ ਖ਼ਾਲੀ ਹੈ ਜਦਕਿ ਫਗਵਾੜਾ ਸੀਟ ਵੀ ਸੋਮ ਪ੍ਰਕਾਸ਼ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਖ਼ਾਲੀ ਪਈ ਸੀ | ਮੁਕੇਰੀਆਂ ਤੋਂ ਵਿਧਾਇਕ ਅਤੇ ਕਾਂਗਰਸੀ ਨੇਤਾ ਰਜਨੀਸ਼ ਕੁਮਾਰ ਬੱਬੀ ਦੀ ਮੌਤ ਤੋਂ ਬਾਅਦ ਇੱਥੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ ਜਦਕਿ ਦਾਖਾ ਤੋਂ 'ਆਪ' ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖ਼ਾਲੀ ਹੋਈ ਸੀ | ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਈ ਚੋਣ ਸਹਿਮਤੀ ਮੁਤਾਬਿਕ ਭਾਜਪਾ ਫਗਵਾੜਾ ਅਤੇ ਮੁਕੇਰੀਆਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਦਕਿ ਸ਼੍ਰੋਮਣੀ ਅਕਾਲੀ ਦਲ ਜਲਾਲਾਬਾਦ ਅਤੇ ਦਾਖਾ ਤੋਂ ਆਪਣੇ ਉਮੀਦਵਾਰ ਉਤਾਰੇਗਾ |

ਕੈਨੇਡਾ 'ਚ 50 ਪੰਜਾਬੀ ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ

21 ਅਕਤੂਬਰ ਨੂੰ ਹੋਣਗੀਆਂ ਸੰਸਦੀ ਚੋਣਾਂ
- ਗੁਰਦੀਪ ਸਿੰਘ ਗਰੇਵਾਲ -

ਐਬਟਸਫੋਰਡ, 21 ਸਤੰਬਰ -ਕੈਨੇਡਾ ਦੀ 43ਵੀਂ ਸੰਸਦ ਲਈ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ 'ਚ ਭਾਵੇਂ ਅਜੇ ਇਕ ਮਹੀਨਾ ਬਾਕੀ ਰਹਿੰਦਾ ਹੈ ਪਰ ਮੌਸਮ ਠੰਢਾ ਹੋਣ ਦੇ ਬਾਵਜੂਦ ਵੀ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ | ਉਮੀਦਵਾਰਾਂ ਵਲੋਂ ਦਿਨ-ਰਾਤ ਇਕ ਕਰਕੇ ਸੰਸਦ 'ਚ ਪਹੁੰਚਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਕੁੱਲ 338 ਮੈਂਬਰੀ ਸੰਸਦ ਵਾਸਤੇ ਵੋਟਾਂ 21 ਅਕਤੂਬਰ ਦਿਨ ਸੋਮਵਾਰ ਨੂੰ ਪੈਣਗੀਆਂ ਤੇ ਦੇਰ ਰਾਤ ਤੱਕ ਸਾਰੇ ਨਤੀਜੇ ਐਲਾਨ ਦਿੱਤੇ ਜਾਣਗੇ | ਇਨ੍ਹਾਂ ਚੋਣਾਂ 'ਚ ਇਸ ਵਾਰ 18 ਪੰਜਾਬਣਾਂ ਸਮੇਤ 50 ਪੰਜਾਬੀ ਸੰਸਦ ਮੈਂਬਰ ਬਣਨ ਲਈ ਆਪਣੀ ਕਿਸਮਤ ਅਜਮਾ ਰਹੇ ਹਨ, ਜਿਨ੍ਹਾਂ 'ਚ ਡਾਕਟਰ, ਵਕੀਲ ਤੇ ਪੱਤਰਕਾਰ ਸ਼ਾਮਿਲ ਹਨ | ਕੈਨੇਡਾ ਦੀ 42ਵੀਂ ਸੰਸਦ 'ਚ ਪੰਜਾਬੀ ਮੂਲ ਦੇ 18 ਸੰਸਦ ਮੈਂਬਰ ਸਨ, ਜਿਨ੍ਹਾਂ 'ਚੋਂ ਦਰਸ਼ਨ ਸਿੰਘ ਕੰਗ ਤੇ ਰਾਜ ਗਰੇਵਾਲ ਇਸ ਵਾਰ ਚੋਣ ਨਹੀਂ ਲੜ ਰਹੇ ਤੇ ਦੀਪਕ ਉਬਰਾਏ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ | ਇਹ ਵੀ ਪਤਾ ਚੱਲਿਆ ਹੈ ਕਿ ਪੰਜਾਬ ਦੇ ਕਈ ਚੋਟੀ ਦੇ ਸਿਆਸੀ ਆਗੂ ਕੈਨੇਡਾ ਰਹਿੰਦੇ ਆਪਣੇ ਚਹੇਤਿਆਂ ਨੂੰ ਮਨਪਸੰਦ ਉਮੀਦਵਾਰਾਂ ਦੀ ਮਦਦ ਕਰਨ ਵਾਸਤੇ ਕਹਿ ਰਹੇ ਹਨ | ਕੁਝ ਉਮੀਦਵਾਰਾਂ ਦੇ ਨਜ਼ਦੀਕੀ ਚੋਣ ਪ੍ਰਚਾਰ ਕਰਨ ਵਾਸਤੇ ਅਮਰੀਕਾ, ਇੰਗਲੈਂਡ ਤੇ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਕੈਨੇਡਾ ਪਹੁੰਚ ਰਹੇ ਹਨ | ਪ੍ਰਧਾਨ ਮੰਤਰੀ ਤੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ, ਕੰਜ਼ਰਵੇਟਿਵ ਆਗੂ ਐਾਡਰਿਊ ਸ਼ੀਅਰ, ਨਿਊ ਡੈਮੋਕ੍ਰੇਟਿਕ
ਪਾਰਟੀ ਦੇ ਆਗੂ ਜਗਮੀਤ ਸਿੰਘ, ਗਰੀਨ ਪਾਰਟੀ ਦੀ ਆਗੂ ਅਲਿਜ਼ਾਬੈਥ ਮੇਅ, ਬਲੌਕ ਕਿਊਬਕ ਦੇ ਵੇਅਸ ਫਰਾਂਸਿਕ, ਪੀਪਲਜ਼ ਪਾਰਟੀ ਆਫ ਕੈਨੇਡਾ ਦੇ ਆਗੂ ਮੈਕਸੀਅਮ ਬਰਨੀਅਰ, ਪੰਜਾਬੀ ਮੂਲ ਦੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ ਤੇ ਅਮਰਜੀਤ ਸਿੰਘ ਸੋਹੀ ਆਪੋ-ਆਪਣੇ ਹਲਕਿਆਂ ਤੋਂ ਦੁਬਾਰਾ ਚੋਣ ਲੜ ਰਹੇ ਹਨ | ਅਮਰਜੀਤ ਸਿੰਘ ਸੋਹੀ ਦਾ ਮੁਕਾਬਲਾ ਸਾਬਕਾ ਰਾਜ ਮੰਤਰੀ ਟਿੰਮ ਉੱਪਲ ਨਾਲ ਹੋਵੇਗਾ | ਕੈਨੇਡਾ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਕੋਈ ਸਿੱਖ ਉਮੀਦਵਾਰ ਪ੍ਰਧਾਨ ਮੰਤਰੀ ਅਹੁਦੇ ਲਈ ਚੋਣ ਲੜ ਰਿਹਾ ਹੈ | ਸਿਆਸੀ ਪੰਡਤਾਂ ਦਾ ਮੰਨਣਾ ਹੈ ਕਿ ਮੁੱਖ ਮੁਕਾਬਲਾ ਲਿਬਰਲ ਤੇ ਕੰਜ਼ਰਵੇਟਿਵ ਪਾਰਟੀ ਦਰਮਿਆਨ ਹੀ ਹੋਵੇਗਾ | ਕੈਨੇਡਾ 'ਚ ਪੰਜਾਬੀਆਂ ਦਾ ਗੜ੍ਹ ਸਮਝੇ ਜਾਂਦੇ ਸਰੀ, ਬਰੈਂਪਟਨ ਤੇ ਕੈਲਗਰੀ ਸ਼ਹਿਰਾਂ ਦੇ 4 ਅਜਿਹੇ ਸੰਸਦੀ ਹਲਕੇ ਹਨ, ਜਿਥੇ ਪੰਜਾਬੀ ਉਮੀਦਵਾਰਾਂ ਵਿਚਕਾਰ ਚਹੁੰਕੋਣਾ ਮੁਕਾਬਲਾ ਹੋਵੇਗਾ ਜਦਕਿ 3 ਹਲਕਿਆਂ 'ਚ ਤਿਕੋਣਾ ਮੁਕਾਬਲਾ ਹੋਵੇਗਾ | ਬਰੈਂਪਟਨ ਸਾਊਥ ਤੋਂ ਸੋਨੀਆ ਸਿੱਧੂ ਲਿਬਰਲ ਪਾਰਟੀ ਦੀ ਟਿਕਟ 'ਤੇ ਦੂਸਰੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਜਦਕਿ ਕੰਜ਼ਰਵੇਟਿਵ ਪਾਰਟੀ ਵਲੋਂ ਰਮਨਦੀਪ ਸਿੰਘ ਬਰਾੜ, ਐਨ. ਡੀ. ਪੀ. ਵਲੋਂ ਮਨਦੀਪ ਕੌਰ ਤੇ ਪੀਪਲਜ਼ ਪਾਰਟੀ ਵਲੋਂ ਰਾਜਵਿੰਦਰ ਘੁੰਮਣ ਉਮੀਦਵਾਰ ਹਨ | ਬਰੈਂਪਟਨ ਈਸਟ ਹਲਕੇ ਤੋਂ ਲਿਬਰਲ ਪਾਰਟੀ ਵਲੋਂ ਨੌਜਵਾਨ ਨੇਤਾ ਮਨਿੰਦਰ ਸਿੱਧੂ, ਕੰਜ਼ਰਵੇਟਿਵ ਪਾਰਟੀ ਵਲੋਂ ਬੀਬੀ ਰਮੋਨਾ ਸਿੰਘ, ਐਨ. ਡੀ. ਪੀ. ਵਲੋਂ ਸ਼ਰਨਜੀਤ ਸਿੰਘ ਅਤੇ ਪੀਪਲਜ਼ ਪਾਰਟੀ ਵਲੋਂ ਗੌਰਵ ਵਾਲੀਆ ਸੰਸਦ ਦੀ ਪੌੜ੍ਹੀ ਚੜ੍ਹਨ ਲਈ ਪੂਰੀ ਵਾਹ ਲਾ ਰਹੇ ਹਨ | ਕੈਲਗਰੀ-ਸਕਾਈਵਿਊ ਸੰਸਦੀ ਹਲਕੇ ਤੋਂ ਉੱਘੀ ਪੱਤਰਕਾਰ ਤੇ ਲਿਬਰਲ ਉਮੀਦਵਾਰ ਨਿਰਮਲਾ ਨਾਇਡੂ, ਕੰਜ਼ਰਵੇਟਿਵ ਪਾਰਟੀ ਦੀ ਜਗਦੀਪ ਕੌਰ ਸਹੋਤਾ, ਐਨ. ਡੀ. ਪੀ. ਦੇ ਗੁਰਿੰਦਰ ਸਿੰਘ ਤੇ ਪੀਪਲਜ਼ ਪਾਰਟੀ ਦੇ ਹੈਰੀ ਢਿੱਲੋਂ ਆਪਣੀ ਕਿਸਮ ਅਜ਼ਮਾ ਰਹੇ ਹਨ | ਸਰੀ-ਨਿਊਟਨ ਤੋਂ ਲਿਬਰਲ ਉਮੀਦਵਾਰ ਸੁੱਖ ਧਾਲੀਵਾਲ, ਉੱਘੇ ਰੇਡੀਓ ਹੋਸਟ ਤੇ ਐਨ. ਡੀ. ਪੀ. ਉਮੀਦਵਾਰ ਹਰਜੀਤ ਸਿੰਘ ਗਿੱਲ ਅਤੇ ਨਾਮਵਰ ਟੀ. ਵੀ. ਹੋਸਟ ਕੰਜ਼ਰਵੇਟਿਕ ਉਮੀਦਵਾਰ ਹਰਪ੍ਰੀਤ ਸਿੰਘ ਵਿਚਕਾਰ ਕਾਂਟੇ ਦੀ ਟੱਕਰ ਹੋਣ ਦੀ ਪੂਰੀ ਸੰਭਾਵਨਾ ਹੈ | ਬਰੈਂਪਟਨ ਸੈਂਟਰ ਹਲਕੇ ਤੋਂ ਲਿਬਰਲ ਉਮੀਦਵਾਰ ਰਮੇਸ਼ ਸੰਘਾ, ਕੰਜ਼ਰਵੇਟਿਵ ਪਾਰਟੀ ਦੀ ਪਵਨਦੀਪ ਕੌਰ ਗੋਸਲ ਤੇ ਪੀਪਲਜ਼ ਪਾਰਟੀ ਦੇ ਬਲਜੀਤ ਸਿੰਘ ਬਾਵਾ ਵਿਚਕਾਰ ਮੁਕਾਬਲਾ ਹੋਵੇਗਾ | ਇਨ੍ਹਾਂ ਚੋਣਾਂ 'ਚ ਲਿਬਰਲ ਪਾਰਟੀ ਨੇ 20, ਕੰਜ਼ਰਵੇਟਿਵ 16, ਐਨ. ਮੂਲ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿਨ੍ਹਾਂ 'ਚੋਂ 50 ਪੰਜਾਬੀ, ਬੀਬੀ ਨਿਰਮਲਾ ਨਾਇਊ ਆਂਧਰਾ ਪ੍ਰਦੇਸ਼ ਅਤੇ ਜਿਗਰ ਪਟੇਲ ਗੁਜਰਾਤ ਤੋਂ ਹਨ | ਬਰੈਂਪਟਨ ਵੈਸਟ ਤੋਂ ਲਿਬਰਲ ਉਮੀਦਵਾਰ ਕਮਲ ਖਹਿਰਾ ਤੇ ਐਨ. ਡੀ. ਪੀ. ਦੀ ਨਵਜੀਤ ਕੌਰ ਬਰਾੜ ਵਿਚਕਾਰ ਮੁਕਾਬਲਾ ਹੋਵੇਗਾ | ਉੱਤਰੀ ਬਰੈਂਪਟਨ ਤੋਂ ਲਿਬਰਲ ਉਮੀਦਵਾਰ ਰੂਬੀ ਸਹੋਤਾ ਤੇ ਕੰਜ਼ਰਵੇਟਿਵ ਦੇ ਅਰਪਨ ਖੰਨਾ ਚੋਣ ਜਿੱਤਣ ਲਹੀ ਤੂਫਾਨੀ ਦੌਰੇ ਕਰ ਰਹੇ ਹਨ | ਸਰੀ ਸੈਂਟਰ ਸੰਸਦੀ ਹਲਕੇ ਤੋਂ ਲਿਬਰਲ ਉਮੀਦਵਾਰ ਰਣਦੀਪ ਸਿੰਘ ਸਰਾਏ, ਕੰਜ਼ਰਵੇਟਿਵ ਪਾਰਟੀ ਦੀ ਟੀਨਾ ਬੈਂਸ, ਐਨ. ਡੀ. ਪੀ. ਦੇ ਸੁਰਜੀਤ ਸਿੰਘ ਸਰਾਂ ਤੇ ਪੀਪਲਜ਼ ਪਾਰਟੀ ਦੇ ਜਸਵਿੰਦਰ ਸਿੰਘ ਦਿਲਾਵਰੀ ਵਿਚਕਾਰ ਚਹੁੰ ਕੋਣਾ ਮੁਕਾਬਲਾ ਹੋਵੇਗਾ | ਲਿਬਰਲ ਉਮੀਦਵਾਰ ਡਾ: ਜੱਗ ਆਨੰਦ ਕੈਲਗਰੀ ਫੌਰੈਸਟ, ਅਨੀਤਾ ਆਨੰਦ ਓਕਵਿਲ, ਦੇਵ ਵਿਰਦੀ ਸਕੀਨਾ ਵੈਲੀ, ਨੀਲਮ ਕੌਰ ਬਰਾੜ ਉੱਤਰੀ ਬਰਨਬੀ, ਬਰਦੀਸ਼ ਚੱਗੜ ਵਾਟਰਲੂ, ਅੰਜੂ ਢਿੱਲੋਂ ਲਾਸਾਲ, ਰਾਜ ਸੈਣੀ ਕਿਚਨਰ, ਜਤੀ ਸਿੱਧੂ ਮਿਸਨ-ਮਾਸਕੀ, ਫਰੇਜ਼ਰ ਕੈਨਲ ਤੋਂ ਗਗਨ ਸਿਕੰਦ, ਮਿਸੀਮਾਰਾ-ਸਟਰੀਟਵੈਲ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਹਨ ਜਦਕਿ ਕੰਜ਼ਰਵੇਟਿਵ ਪਾਰਟੀ ਦੇ ਸਨੀ ਅਟਵਾਲ ਕੈਂਬਰਿਜ, ਸੰਜੇ ਭਾਟੀਆ ਡੇਵਨਪੋਰਟ, ਨਿੱਕੀ ਕੌਰ ਪੂਰਬੀ ਹੈਮਿਲਟਨ, ਸਰਬਜੀਤ ਕੌਰ ਉੱਤਰੀ ਈਟੋਬੀਕੋ, ਡਾ: ਸ਼ਿੰਦਰ ਪੁਰੇਵਾਲ ਫਲੀਟਵੁੱਡ-ਪੋਰਟਕੈਲਜ, ਬੌਬ ਸਰੋਆ ਮਾਰਖਮ, ਜਸਰਾਜ ਸਿੰਘ ਹੱਲਣ ਕੈਲਗਰੀ ਲਾਅਨ ਤੇ ਬੌਬੀ ਸਿੰਘ ਸਕਾਰਬਰੋ ਆਪਣੀ ਕਿਸਮ ਅਜ਼ਮਾ ਰਹੇ ਹਨ | ਐਨ. ਡੀ. ਪੀ. ਪਾਰਟੀ ਵਲੋਂ ਹਰਵਿੰਦਰ ਕੌਰ ਸੰਧੂ ਓਕਾਨਾਗਨ-ਸੂਸਪ, ਜਿਗਰ ਪਟੇਲ ਰੀਜਾਈਨਾ, ਸਬੀਨਾ ਸਿੰਘ ਸੈਨਿਚ ਤੇ ਗੁਰਚਰਨ ਸਿੰਘ ਸਿੱਧੂ ਕੈਲਗਰੀ ਤੋਂ ਸੰਸਦ ਮੈਂਬਰ ਬਣਨ ਲਈ ਸਖ਼ਤ ਮਿਹਨਤ ਕਰ ਰਹੇ ਹਨ | ਇਹ ਤਾਂ 21 ਅਕਤੂਬਰ ਨੂੰ ਹੀ ਪਤਾ ਚੱਲੇਗਾ ਕਿ ਜਿੱਤ ਦਾ ਤਾਜ ਕਿਸ ਉਮੀਦਵਾਰ ਦੇ ਸਿਰ ਸਜਦਾ ਹੈ |

ਗੁ: ਸ੍ਰੀ ਕਰਤਾਰਪੁਰ ਸਾਹਿਬ 'ਚ ਸੰਗਮਰਮਰ ਲਗਾਉਣ ਦਾ ਕੰਮ ਆਖ਼ਰੀ ਪੜਾਅ 'ਚ

ਦੋ ਮੰਜ਼ਿਲਾ ਦੀਵਾਨ ਅਸਥਾਨ ਅਤੇ ਮਹਿਮਾਨ ਖ਼ਾਨੇ ਦਾ ਕੰਮ ਮੁਕੰਮਲ
- ਸੁਰਿੰਦਰ ਕੋਛੜ -
ਅੰਮਿ੍ਤਸਰ, 21 ਸਤੰਬਰ-ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀ ਅੱਜ ਪੰਜਵੀਂ ਅਧਿਕਾਰਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਦਰਿਆ ਰਾਵੀ 'ਤੇ ਪੁਲ, ਜ਼ੀਰੋ ਪੁਆਇੰਟ ਤੋਂ ਗੁਰਦੁਆਰਾ ਸਾਹਿਬ ਤੱਕ ਸੜਕ ਆਦਿ ਦੀ ਉਸਾਰੀ 100 ਫ਼ੀਸਦੀ ਮੁਕੰਮਲ ਕਰ ਲਈ ਗਈ ਹੈ, ਜਦਕਿ ਗੁਰਦੁਆਰਾ ਸਾਹਿਬ ਦੇ ਵਿਹੜੇ 'ਚ ਤਿਆਰ ਕੀਤੇ ਗਏ 16 ਆਰ. ਸੀ. ਸੀ. ਪੈਨਲਾਂ 'ਚੋਂ 12 ਪੈਨਲਾਂ 'ਤੇ ਸੰਗਮਰਮਰ ਲਗਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਰਹਿੰਦਾ ਕੰਮ ਅਗਲੇ 8-10 ਦਿਨ 'ਚ ਮੁਕੰਮਲ ਕਰ ਲਿਆ ਜਾਵੇਗਾ | ਲਗਪਗ 10 ਏਕੜ 'ਚ ਲਗਾਇਆ ਜਾਣ ਵਾਲਾ ਇਹ ਚਿੱਟਾ ਸੰਗਮਰਮਰ ਅਤੇ ਗ੍ਰੇਨਾਈਟ ਇਕੋ ਡਿਜ਼ਾਈਨ ਤੇ ਕੁਆਲਿਟੀ ਦਾ ਮੰਗਵਾਇਆ ਗਿਆ ਹੈ | ਲਾਂਘੇ ਦੀ ਉਸਾਰੀ ਕਰਵਾ ਰਹੀ ਕੰਪਨੀ ਦੇ ਸੀਨੀਅਰ ਇੰਜੀਨੀਅਰ ਖ਼ਾਸ਼ਿਫ਼ ਅਲੀ ਨੇ ਦੱਸਿਆ ਕਿ 'ਡਿਵੈੱਲਪਮੈਂਟ ਆਫ਼ ਕਰਤਾਰਪੁਰ ਕਾਰੀਡੋਰ' ਪ੍ਰਾਜੈਕਟ ਅਧੀਨ 28 ਦਸੰਬਰ ਨੂੰ ਸ਼ੁਰੂ ਕੀਤੀ ਲਾਂਘੇ ਦੀ ਉਸਾਰੀ ਨਿਰਵਿਘਨ ਤਿੰਨ ਸ਼ਿਫ਼ਟਾਂ 'ਚ ਦਿਨ-ਰਾਤ ਜਾਰੀ ਹੈ ਅਤੇ ਇਸ ਕਾਰਜ ਲਈ ਵੱਖ-ਵੱਖ ਕੰਸਟਰੱਕਸ਼ਨ ਕੰਪਨੀਆਂ ਦੇ 70 ਤੋਂ ਵਧੇਰੇ ਠੇਕੇਦਾਰ ਆਪਣੀਆਂ ਸੇਵਾਵਾਂ ਦੇ ਹਨ | ਉਸਾਰੀ ਦੇ ਚਲਦਿਆਂ ਇਮਾਰਤੀ ਉਸਾਰੀ, ਦੋ ਮੰਜ਼ਿਲਾਂ 70 ਤੋਂ 80 ਫੁੱਟ ਉੱਚੀ ਦਰਸ਼ਨੀ ਡਿਓੜੀ, ਲੰਗਰ ਭਵਨ, ਮੁਸਾਫ਼ਰ ਖ਼ਾਨਾ, ਅਜਾਇਬ-ਘਰ, ਲਾਇਬ੍ਰੇਰੀ, ਪ੍ਰਸ਼ਾਸਨਿਕ ਬਲਾਕ ਅਤੇ ਬਾਥਰੂਮ ਆਦਿ ਸਮੇਤ ਸੀਵਰੇਜ, ਪਾਣੀ ਸਪਲਾਈ ਤੇ ਨਿਕਾਸੀ, ਗੈਸ ਲਾਈਨ ਅਤੇ
ਬਿਜਲੀ ਦੀਆਂ ਤਾਰਾਂ ਦੀ ਫ਼ਿਟਿੰਗ ਦਾ ਕੰਮ 90 ਫ਼ੀਸਦੀ ਤੋਂ ਵਧੇਰੇ ਕੰਮ ਮੁਕੰਮਲ ਕਰ ਲਿਆ ਗਿਆ ਹੈ | ਉਕਤ ਇੰਜੀਨੀਅਰ ਅਨੁਸਾਰ ਗੁਰਦੁਆਰਾ ਸਾਹਿਬ ਦੇ ਪਾਸ ਬਣਾਏ ਜਾ ਰਹੇ ਸਰੋਵਰ 'ਚ ਸਿਰਫ਼ ਟਾਈਲਾਂ ਅਤੇ ਸੰਗਮਰਮਰ ਦਾ ਹੀ ਕੰਮ ਬਕਾਇਆ ਰਹਿ ਗਿਆ ਹੈ, ਜੋ ਆਉਂਦੇ ਇਕ-ਦੋ ਹਫ਼ਤਿਆਂ ਤੱਕ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਰਹੱਦ 'ਤੇ ਕੰਡੇਦਾਰ ਸੁਰੱਖਿਆ ਤਾਰ ਲਗਾਉਣ ਦਾ ਕੰਮ 70 ਫ਼ੀਸਦੀ ਤੋਂ ਵਧੇਰੇ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਮੈਡੀਕਲ ਸੈਂਟਰ ਦੀ ਉਸਾਰੀ ਅਤੇ ਬਾਰਡਰ ਟਰਮੀਨਲ ਤੇ ਇੰਮੀਗ੍ਰੇਸ਼ਨ ਕਾਊਾਟਰਾਂ 'ਤੇ ਟਾਈਲ ਤੇ ਸੰਗਮਰਮਰ ਦਾ ਕੰਮ ਅਜੇ ਜਾਰੀ ਹੈ | ਉਨ੍ਹਾਂ ਦੱਸਿਆ ਕਿ ਮੁਸਾਫ਼ਰਖਾਨਾ 'ਚ ਪੱਖੇ ਲਗਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਏ. ਸੀ. ਲਗਾਉਣ ਦਾ ਕੰਮ ਇਸ ਹਫ਼ਤੇ 'ਚ ਖ਼ਤਮ ਕੀਤਾ ਜਾਵੇਗਾ | ਇੰਜੀਨੀਅਰ ਅਲੀ ਨੇ ਇਹ ਵੀ ਦੱਸਿਆ ਕਿ ਭਾਰਤੀ ਸਰਹੱਦ ਤੋਂ ਗੁਰਦੁਆਰਾ ਸਾਹਿਬ ਆਉਣ ਲਈ ਤਿੰਨ ਦਰਸ਼ਨੀ ਡਿਓੜੀਆਂ ਉਸਾਰੀਆਂ ਗਈਆਂ ਹਨ | ਜਿਨ੍ਹਾਂ ਦੇ ਅੰਦਰੂਨੀ ਹਿੱਸੇ ਦਾ 100 ਫ਼ੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਮੀਨਾਰਾਂ ਅਤੇ 15-16 ਗੁੰਬਦਾਂ ਦੀ ਉਸਾਰੀ ਅਜੇ ਬਕਾਇਆ ਹੈ | ਉੱਧਰ ਉਕਤ ਵੀਡੀਓ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕਰਨਗੇ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਤਿੰਨੋਂ ਇਤਿਹਾਸਕ ਖੂਹਾਂ ਅਤੇ ਮਜ਼ਾਰ ਸਾਹਿਬ ਆਦਿ ਨਾਲ ਬਿਨਾਂ ਕੋਈ ਛੇੜ-ਛਾੜ ਕੀਤੇ ਉਨ੍ਹਾਂ ਦੇ ਰੱਖ-ਰਖਾਅ ਲਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ |
ਪਾਕਿਸਤਾਨੀ ਖੋਜਕਰਤਾ ਸ਼ਾਹਿਦ ਸ਼ਬੀਰ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਸਰਹੱਦ ਤੋਂ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਭਾਰਤੀ ਸਰਹੱਦ ਵਾਲੇ ਪਾਸੇ ਕਿਸੇ ਪ੍ਰਕਾਰ ਦੀ ਕੋਈ ਉਸਾਰੀ ਨਹੀਂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਯਾਤਰੂਆਂ ਦੀ ਵੱਡੀ ਗਿਣਤੀ ਨੂੰ ਵੇਖਦਿਆਂ ਲੰਗਰ ਘਰ 'ਚ ਪ੍ਰਸ਼ਾਦੇ ਬਣਾਉਣ ਲਈ ਦੋ ਆਟੋਮੈਟਿਕ ਪਲਾਂਟ ਵੀ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਜਿੱਥੇ 68 ਏਕੜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਲਗਾਏ ਜਾ ਰਹੇ ਹਨ, ਉੱਥੇ ਹੀ ਗੁਰਦੁਆਰਾ ਸਾਹਿਬ ਦੇ ਚੁਫ਼ੇਰੇ ਹਰਿਆਲੀ ਲਿਆਉਣ ਲਈ ਪਾਇਕਸ ਪਾਂਡਾ ਅਤੇ ਗੈਂਡੀਫਲੋਰਾ ਆਦਿ ਸੈਂਕੜੇ ਛਾਂਦਾਰ ਬੂਟਿਆਂ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਖ਼ੁਸ਼ਬੂ ਦੇਣ ਵਾਲੇ ਮੋਤੀਆ, ਚਮੇਲੀ, ਕੇਤਕੀ ਆਦਿ ਦੇ ਬੂਟੇ ਵੀ ਲਗਾਏ ਜਾਣਗੇ |

ਰਾਜੀਵ ਸ਼ਰਮਾ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਬੀਤੇ ਦਿਨੀਂ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨਾ ਮੂਰਤੀ ਦੀ ਸੁਪਰੀਮ ਕੋਰਟ 'ਚ ਜੱਜ ਦੇ ਰੂਪ 'ਚ ਨਿਯੁਕਤੀ ਹੋਣ ਤੋਂ ਬਾਅਦ ਅੱਜ ਕੇਂਦਰ ਨੇ ਜਸਟਿਸ ਰਾਜੀਵ ਸ਼ਰਮਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ | ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਕੇਰਲ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਵਿਚ ਵੀ ਕਾਰਜਕਾਰੀ ਚੀਫ਼ ਜਸਟਿਸਾਂ ਦੀ ਨਿਯੁਕਤੀ ਕੀਤੀ | ਦੱਸਣਯੋਗ ਹੈ ਕਿ ਇਨ੍ਹਾਂ ਅਦਾਲਤਾਂ ਦੇ ਚੀਫ਼ ਜਸਟਿਸਾਂ ਦੀਆਂ ਸੁਪਰੀਮ ਕੋਰਟ ਵਿਚ ਨਿਯੁਕੀਤਆਂ ਹੋਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ | ਸਰਕਾਰ ਨੇ ਕਿਹਾ ਕਿ ਇਨ੍ਹਾਂ ਹਾਈਕੋਰਟਾਂ 'ਚ ਸਥਾਈ ਚੀਫ਼ ਜਸਟਿਸਾਂ ਦੀ ਨਿਯੁਕਤੀ ਹੋਣ ਤੱਕ ਸਬੰਧਿਤ ਹਾਈਕੋਰਟਾਂ ਦੇ ਸਭ ਤੋਂ ਸੀਨੀਅਰ ਜਸਟਿਸ ਕਾਰਜਭਾਰ ਸੰਭਾਲਣਗੇ |

ਭਾਰਤ ਦਸੰਬਰ 2021 ਤੱਕ ਪੁਲਾੜ 'ਚ ਭੇਜੇਗਾ ਮਨੁੱਖ-ਇਸਰੋ ਮੁਖੀ

ਭੁਬਨੇਸ਼ਵਰ, 21 ਸਤੰਬਰ (ਏਜੰਸੀ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਮੁਖੀ ਕੇ. ਸਿਵਨ ਨੇ ਸਨਿਚਰਵਾਰ ਨੂੰ ਕਿਹਾ ਕਿ ਦੇਸ਼ ਦਸੰਬਰ 2021 ਤੱਕ ਮਨੁੱਖ ਨੂੰ ਪੁਲਾੜ 'ਚ ਭੇਜਣ ਦੇ ਆਪਣੇ ਟੀਚੇ ਨੂੰ ਪੂਰਾ ਕਰਨ ਲਈ ਅੱਗੇ ਵੱਧ ਰਿਹਾ ਹੈ | ਭੁਬਨੇਸ਼ਵਰ ਵਿਚ ਆਈ.ਆਈ.ਟੀ. ਦੀ 8ਵੀਂ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਚੰਦਰਮਾ 'ਤੇ ਵਿਕਰਮ ਦੀ ਸਾਫ਼ਟ ਲੈਂਡਿੰਗ ਨਹੀਂ ਕਰਵਾ ਸਕੇ ਪਰ ਇਸ ਦਾ ਸਾਡੇ 'ਗਗਨਯਾਨ' ਮਿਸ਼ਨ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ | ਉਨ੍ਹਾਂ ਕਿਹਾ ਕਿ ਦਸੰਬਰ 2020 ਤੱਕ ਸਾਡੇ ਕੋਲ ਮਨੁੱਖੀ ਪੁਲਾੜ ਵਾਹਨ ਦਾ ਪਹਿਲਾ ਮਨੁੱਖ ਰਹਿਤ ਮਿਸ਼ਨ ਹੋਵੇਗਾ ਜਦੋਂ ਕਿ ਅਸੀਂ ਦੂਜੇ ਮਨੁੱਖ ਰਹਿਤ ਮਨੁੱਖੀ ਪੁਲਾੜ ਵਾਹਨ ਦਾ ਟੀਚਾ ਜੁਲਾਈ 2021 ਤੱਕ ਰੱਖਿਆ ਹੈ | ਇਸਰੋ ਮੁਖੀ ਨੇ ਕਿਹਾ ਕਿ ਦਸੰਬਰ 2021 ਤੱਕ ਪਹਿਲਾ ਭਾਰਤੀ ਸਾਡੇ ਆਪਣੇ ਰਾਕੇਟ ਵਲੋਂ ਲਿਜਾਇਆ ਜਾਵੇਗਾ | ਇਹ ਸਾਡਾ ਟੀਚਾ ਹੈ ਜਿਸ 'ਤੇ ਇਸਰੋ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤ ਲਈ ਗਗਨਯਾਨ ਮਿਸ਼ਨ ਬਹੁਤ ਮਹੱਤਵਪੂਰਨ ਹੈ | ਇਸ ਤੋਂ ਪਹਿਲਾਂ ਇਸਰੋ ਮੁਖੀ ਨੇ ਕਿਹਾ ਕਿ ਚੰਦਰਯਾਨ-2 ਮਿਸ਼ਨ ਨੇ ਆਪਣਾ 98 ਫ਼ੀਸਦੀ ਟੀਚਾ ਹਾਸਲ ਕੀਤਾ ਹੈ ਜਦੋਂ ਕਿ ਵਿਗਿਆਨੀ ਲੈਂਡਰ ਵਿਕਰਮ ਨਾਲ ਸੰਪਰਕ ਸਥਾਪਿਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ | ਸਿਵਨ ਨੇ ਇੱਥੇ ਵੀ ਕਿਹਾ ਕਿ ਚੰਦਰਯਾਨ-2 ਦਾ ਆਰਬਿਟਰ ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਤੇ ਤੈਅ ਵਿਗਿਆਨਕ ਪ੍ਰਯੋਗ ਚੰਗੀ ਤਰ੍ਹਾਂ ਕਰ ਰਿਹਾ ਹੈ | ਇਸਰੋ ਮੁਖੀ ਨੇ ਕਿਹਾ ਕਿ ਆਰਬਿਟਰ ਲਈ ਸ਼ੁਰੂ ਵਿਚ ਇਕ ਸਾਲ ਦੀ ਯੋਜਨਾ ਬਣਾਈ ਗਈ ਸੀ ਪਰ ਸੰਭਾਵਨਾ ਹੈ ਕਿ ਇਹ ਸਾਢੇ ਸੱਤ ਸਾਲ ਤੱਕ ਚੱਲੇਗਾ | ਆਰਬਿਟਰ ਵਿਚ 8 ਉਪਕਰਨ ਹਨ ਤੇ ਇਹ ਸਾਰੇ ਆਪਣਾ ਕੰਮ ਠੀਕ ਤਰੀਕੇ ਨਾਲ ਕਰ ਰਹੇ ਹਨ |

ਪੁਲਵਾਮਾ 'ਚ ਜੈਸ਼ ਦੇ ਦੋ ਹਮਾਇਤੀ ਗਿ੍ਫ਼ਤਾਰ

ਜੰਮੂ, 21 ਸਤੰਬਰ (ਏਜੰਸੀ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਜੈਸ਼-ਏ-ਮੁਹੰਮਦ ਦੇ ਦੋ ਹਮਾਇਤੀਆਂ ਨੂੰ ਗਿ੍ਫ਼ਤਾਰ ਕੀਤਾ | ਅਸਲ ਵਿਚ ਇਸ ਤੋਂ ਪਹਿਲਾਂ ਕਠੂਆ 'ਚ ਗਿ੍ਫ਼ਤਾਰ ਕੀਤੇ ਗਏ ਤਿੰਨ ਅੱਤਵਾਦੀਆਂ ਤੋਂ ਪੁੱਛਗਿੱਛ ਤੋਂ ਬਾਅਦ ਹਾਸਲ ਕੀਤੀ ਗਈ ਜਾਣਕਾਰੀ ਤੋਂ ਬਾਅਦ ਇਹ ਗਿ੍ਫ਼ਤਾਰੀਆਂ ਹੋਈਆਂ ਹਨ | ਇਹ ਜਾਣਕਾਰੀ ਸਨਿਚਰਵਾਰ ਨੂੰ ਅਧਿਕਾਰੀਆਂ ਨੇ ਦਿੱਤੀ | ਅਧਿਕਾਰੀਆਂ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਜੈਸ਼-ਏ-ਮੁਹੰਮਦ ਦੇ ਹਮਾਇਤੀਆਂ 'ਚ ਸਬੰਧਿਤ ਟਰੱਕ ਡਰਾਈਵਰ ਵੀ ਸ਼ਾਮਿਲ ਹਨ | ਦੱਸਣਯੋਗ ਹੈ ਕਿ ਪਿਛਲੇ ਵੀਰਵਾਰ ਨੂੰ ਪੰਜਾਬ ਤੋਂ ਕਸ਼ਮੀਰ ਆ ਰਹੇ ਇਸ ਟਰੱਕ ਵਿਚ ਅੱਤਵਾਦੀ ਸਵਾਰ ਸਨ ਅਤੇ ਇਸ ਵਿਚੋਂ ਏ.ਕੇ.-47 ਬੰਦੂਕਾਂ ਮਿਲੀਆਂ ਸਨ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਸੀਂ ਪੁਲਵਾਮਾ ਤੋਂ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਦੇ ਦੋ ਹਮਾਇਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਵਿਚ ਟਰੱਕ ਮਾਲਕ ਸੁਹੇਲ ਅਹਿਮਦ ਤੇ ਬਸ਼ੀਰ ਅਹਿਮਦ ਸ਼ਾਮਿਲ ਹਨ | ਦੋਵਾਂ ਨੂੰ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |

8 ਮਹੀਨੇ ਤੋਂ ਕੁਵੈਤ ਦੀ ਜੇਲ੍ਹ 'ਚ ਬੰਦ ਪੰਜਾਬੀ ਨੌਜਵਾਨ ਨੂੰ ਸੁਣਾਈ ਫ਼ਾਂਸੀ ਦੀ ਸਜ਼ਾ

ਪਰਿਵਾਰ ਵਲੋਂ ਸੂਬਾ ਤੇ ਕੇਂਦਰ ਸਰਕਾਰ ਨੂੰ ਮਦਦ ਦੀ ਅਪੀਲ ਮਾਹਿਲਪੁਰ, 21 ਸਤੰਬਰ (ਦੀਪਕ ਅਗਨੀਹੋਤਰੀ)- ਪਿੰਡ ਰਾਮਪੁਰ ਵਾਸੀ ਇਕ ਔਰਤ ਨੇ ਪਿਛਲੇ ਅੱਠ ਮਹੀਨਿਆਂ ਤੋਂ ਕੁਵੈਤ ਦੀ ਜੇਲ੍ਹ 'ਚ ਬੰਦ ਆਪਣੇ ਭਰਾ ਨੂੰ ਹੋਈ ਫ਼ਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਕੇਂਦਰ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅਮਰੀਕਾ ਪੁੱਜੇ

ਹਿਊਸਟਨ, 21 ਸਤੰਬਰ (ਏਜੰਸੀ)-'ਹਾਓਡੀ ਮੋਦੀ' ਸਮਾਗਮ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਪਹੁੰਚ ਗਏ ਹਨ | ਇੱਥੇ ਜਾਰਜ ਬੁਸ਼ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅਮਰੀਕਾ 'ਚ ਭਾਰਤੀ ਰਾਜਦੂਤ ਹਰਸ਼ਵਰਧਨ ਸ਼ਿੰ੍ਰਗਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਅਮਰੀਕਾ ਦੇ ਦੱਖਣੀ ਕੈਰੋਲਿਨਾ ਕਲੱਬ 'ਚ ਗੋਲੀਬਾਰੀ

2 ਮੌਤਾਂ, 9 ਜ਼ਖ਼ਮੀ ਵਾਸ਼ਿੰਗਟਨ, 21 ਸਤੰਬਰ (ਏਜੰਸੀ)- ਅਮਰੀਕਾ ਦੇ ਲੈਂਕੇਸਟਰ ਦੱਖਣੀ ਕੈਰੋਲਿਨਾ 'ਚ ਸਨਿਚਰਵਾਰ ਨੂੰ ਇਕ ਨਾਈਟ ਕਲੱਬ 'ਚ ਹੋਈ ਗੋਲੀਬਾਰੀ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਹੋ ਗਏ | ਲੈਂਕੇਸਟਰ ਕਾਊਾਟੀ ਸ਼ੈਰਿਫ਼ ਦੇ ਦਫ਼ਤਰ ਦੁਆਰਾ ...

ਪੂਰੀ ਖ਼ਬਰ »

ਕਾਂਗਰਸ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਕੈਪਟਨ

- ਪੁਨੀਤ ਬਾਵਾ - ਲੁਧਿਆਣਾ, 21 ਸਤੰਬਰ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ...

ਪੂਰੀ ਖ਼ਬਰ »

ਕਸ਼ਮੀਰ ਦੇ ਬਹੁਤੇ ਇਲਾਕਿਆਂ ਤੋਂ ਪਾਬੰਦੀਆਂ ਹਟਾਈਆਂ

ਸ੍ਰੀਨਗਰ, 21 ਸਤੰਬਰ (ਏਜੰਸੀ)-ਕਸ਼ਮੀਰ ਦੇ ਬਹੁਤੇ ਇਲਾਕਿਆਂ 'ਚ ਅੱਜ ਪਾਬੰਦੀਆਂ ਹਟਾ ਲਈਆਂ ਗਈਆਂ ਹਨ ਪਰ ਹੰਦਵਾੜਾ ਤੇ ਕੁਪਵਾੜਾ ਜ਼ਿਲ੍ਹਿਆਂ 'ਚ ਕਾਨੂੰਨ ਤੇ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਉਥੇ ਇਹ ਪਾਬੰਦੀਆਂ ਅਜੇ ਲਾਗੂ ਰਹਿਣਗੀਆਂ। ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਗੁਲਾਮ ਨਬੀ ਆਜ਼ਾਦ ਨੇ ਵਾਦੀ 'ਚ ਲੋਕਾਂ ਨਾਲ ਕੀਤੀ ਗੱਲਬਾਤ

ਸ੍ਰੀਨਗਰ, 21 ਸਤੰਬਰ (ਏਜੰਸੀ)-ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਅੱਜ ਸਨਿਚਰਵਾਰ ਇੱਥੇ ਲਾਲ ਡੇਡ ਹਸਪਤਾਲ ਪਹੁੰਚੇ ਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ | ਧਾਰਾ 370 ਹਟਾਏ ਜਾਣ ਬਾਅਦ ਹਾਲਾਤ 'ਚ ਜਾਇਜ਼ਾ ਲੈਣ ਲਈ ਉਨ੍ਹਾਂ ਵਾਦੀ ਦਾ ਦੌਰਾ ਕੀਤਾ | ਆਜ਼ਾਦ ਜੋ ਕਿ ...

ਪੂਰੀ ਖ਼ਬਰ »

ਜਲਵਾਯੂ ਪਰਿਵਰਤਨ ਨਾਲ ਨਜਿੱਠਣ 'ਚ ਭਾਰਤ ਦੀ ਭੂਮਿਕਾ ਅਹਿਮ-ਗੁਟਰੇਸ

ਸੰਯੁਕਤ ਰਾਸ਼ਟਰ, 21 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਾਟੋਨੀਓ ਗੁਟਰੇਸ ਨੇ ਅੱਜ ਕਿਹਾ ਹੈ ਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਕੀਤੀਆਂ ਜਾਣ ਵਾਲੀਆਂ ਅੰਤਰਰਾਸ਼ਟਰੀ ਕੋਸ਼ਿਸ਼ਾਂ 'ਚ ਭਾਰਤ ਦੀ ਭੂਮਿਕਾ ਅਹਿਮ ਹੈ ਤੇ ਇਸ ਦੇਸ਼ ਨੇ ਨਵਿਆਉਣਯੋਗ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਉਮਰ੍ਹਾ 'ਤੇ ਪਤਨੀ ਸਮੇਤ ਮੱਕਾ ਪਹੁੰਚੇ ਇਮਰਾਨ ਖ਼ਾਨ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਸਾਊਦੀ ਅਰਬ ਦੇ ਦੌਰੇ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਧਾਰਮਿਕ ਯਾਤਰਾ ਉਮਰ੍ਹਾ 'ਤੇ ਮੱਕਾ ਵਿਖੇ ਵੀ ਗਏ | ਇਸ ਯਾਤਰਾ ਦੌਰਾਨ ਇਮਰਾਨ ਖ਼ਾਨ ਦੀ ਪਤਨੀ ਬੁਸ਼ਰਾ ਬੇਗਮ ਵੀ ਉਨ੍ਹਾਂ ਦੇ ਨਾਲ ਸਨ | ਇਮਰਾਨ ਖਾਨ ਨੇ ...

ਪੂਰੀ ਖ਼ਬਰ »

ਪਾਕਿ ਦੀ ਸਰਕਾਰੀ ਹਵਾਈ ਕੰਪਨੀ ਬਦਹਾਲ, ਬਿਨਾਂ ਯਾਤਰੂਆਂ ਦੇ ਹੀ ਭਰੀਆਂ 46 ਉਡਾਣਾਂ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨ (ਪੀ. ਆਈ. ਏ.) ਦੇ ਜਹਾਜ਼ਾਂ ਨੇ 46 ਵਾਰ ਬਿਨਾਂ ਕਿਸੇ ਯਾਤਰੀ ਦੇ ਉਡਾਣਾਂ ਭਰੀਆਂ | ਜਾਣਕਾਰੀ ਅਨੁਸਾਰ 2016-17 'ਚ ਇਨ੍ਹਾਂ ਉਡਾਣਾਂ 'ਤੇ ਪੀ. ਆਈ. ਏ. ਦਾ 11 ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਤੋਂ ਦਿੱਲੀ ਆਏ ਕਿਸਾਨਾਂ ਵਲੋਂ ਪ੍ਰਦਰਸ਼ਨ

• ਸਰਕਾਰ ਵਲੋਂ 5 ਮੰਗਾਂ ਮੰਨਣ ਤੋਂ ਬਾਅਦ ਅੰਦੋਲਨ ਖ਼ਤਮ • ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ • ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਦੁਬਾਰਾ ਸ਼ੁਰੂ ਕਰਾਂਗੇ-ਕਿਸਾਨ ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਕਿਸਾਨ-ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰੀ ਗੋਲਾਬਾਰੀ

ਰਿਹਾਇਸ਼ੀ ਇਲਾਕਿਆਂ ਨੂੰ ਬਣਾਇਆ ਨਿਸ਼ਾਨਾ, 16 ਪਸ਼ੂਆਂ ਦੀ ਮੌਤ-ਕਈ ਘਰ ਨੁਕਸਾਨੇ ਜੰਮੂ, 21 ਸਤੰਬਰ (ਏਜੰਸੀ)-ਪਾਕਿਸਤਾਨੀ ਸੈਨਾ ਵਲੋਂ ਸਨਿਚਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਅਤੇ ਰਾਜੌਰੀ ਜ਼ਿਲਿ੍ਹਆਂ ਵਿਚ ਕੰਟਰੋਲ-ਰੇਖਾ ਕੋਲ ਸਥਿਤ ਭਾਰਤੀ ਚੌਕੀਆਂ ਤੇ ਪਿੰਡਾਂ ...

ਪੂਰੀ ਖ਼ਬਰ »

ਚਲਦੇ-ਚਲਦੇ

ਅਮਰੀਕਾ ਦੇ ਹਿਊਸਟਨ ਸ਼ਹਿਰ 'ਚ 3-4 ਦਿਨਾਂ ਤੋਂ ਜਾਰੀ ਭਾਰੀ ਬਾਰਿਸ਼ ਕਾਰਨ ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ 'ਚ ਹੋਣ ਵਾਲੇ 'ਹਾਓਡੀ ਮੋਦੀ' ਪ੍ਰੋਗਰਾਮ ਰੱਦ ਹੋਣ ਦਾ ਆਸਾਰ ਬਣਦੇ ਜਾ ਰਹੇ ਹਨ | ਭਾਜਪਾ ਦੀ ...

ਪੂਰੀ ਖ਼ਬਰ »

ਦੁਨੀਆ ਦੇ ਸਾਰੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਝੂਠੇ!

ਭਾਰਤ ਸਰਕਾਰ ਵਲੋਂ ਨਵਾਂ ਦਾਅਵਾ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਤਿਰ ਮੁਹੰਮਦ ਦਾ ਝੂਠ ਫੜਨ ਦਾ ਕੀਤਾ ਗਿਆ ਹੈ | ਅਸਲ 'ਚ ਮਹਾਤਿਰ ਮੁਹੰਮਦ ਨੇ ਕਿਹਾ ਸੀ ਕਿ ਦੁਨੀਆ ਦਾ ਕੋਈ ਵੀ ਦੇਸ਼ ਜਾਕਿਰ ਨਾਇਕ ਨੂੰ ਰੱਖਣਾ ਨਹੀਂ ਚਾਹੁੰਦਾ, ਇਥੋਂ ਤੱਕ ਕਿ ਭਾਰਤ ਵੀ ਨਹੀਂ | ...

ਪੂਰੀ ਖ਼ਬਰ »

ਭਾਜਪਾ 'ਚ ਗਡਕਰੀ ਦੀ ਘੇਰਾਬੰਦੀ

ਭਾਜਪਾ ਦੀ ਅੰਦਰੂਨੀ ਰਾਜਨੀਤੀ 'ਚ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀ ਸਖ਼ਤ ਘੇਰਾਬੰਦੀ ਹੋ ਰਹੀ ਹੈ | ਪਿਛਲੇ ਦਿਨੀਂ ਪ੍ਰਧਾਨ ਮੰਤਰੀ ਦਫ਼ਤਰ ਤੋਂ ਇਕ ਪੱਤਰ ਲੀਕ ਹੋ ਕੇ ਸੋਸ਼ਲ ਮੀਡੀਆ 'ਚ ਆ ਗਿਆ, ਜਿਸ ਆਧਾਰ 'ਤੇ ਕਈ ਖਬਰਾਂ ਬਣੀਆਂ | ਇਹ ਪੱਤਰ ਪ੍ਰਧਾਨ ਮੰਤਰੀ ਦੇ ...

ਪੂਰੀ ਖ਼ਬਰ »

ਦੂਸਰੇ ਮੁੱਖ ਮੰਤਰੀਆਂ ਤੋਂ ਵੱਖਰੇ ਹਨ ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮੌਕਿਆਂ 'ਤੇ ਸਾਬਤ ਕੀਤਾ ਹੈ ਕਿ ਉਹ ਆਪਣੀ ਪਾਰਟੀ ਦੇ ਦੂਸਰੇ ਮੁੱਖ ਮੰਤਰੀਆਂ ਤੋਂ ਵੱਖਰੇ ਹਨ | ਇਸ ਵਾਰ ਵੀ ਉਨ੍ਹਾਂ ਸੁਨੀਲ ਜਾਖੜ ਨੂੰ ਸੂਬਾ ਪਾਰਟੀ ਪ੍ਰਧਾਨ ਬਣਾ ਕੇ ਇਸ ਗੱਲ ਨੂੰ ਸਾਬਿਤ ਕੀਤਾ ਹੈ | ਜਾਖੜ ਨੇ ...

ਪੂਰੀ ਖ਼ਬਰ »

ਕੇਜਰੀਵਾਲ ਦਾ ਚੋਣ ਏਜੰਡਾ

ਚਾਰ-ਪੰਜ ਮਹੀਨਿਆਂ ਬਾਅਦ ਦਿੱਲੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਇਸ ਵਿਚਾਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਕਸਦ ਆਪਣੇ ਏਜੰਡੇ 'ਚ ਵਿਰੋਧੀ ਪਾਰਟੀਆਂ ਨੂੰ ਇਸ ਤਰ੍ਹਾਂ ਉਲਝਾਈ ਰੱਖਣਾ ਹੈ ਕਿ ਉਹ ਆਪਣਾ ਕੋਈ ਏਜੰਡਾ ਦਿੱਲੀ ਦੇ ਲੋਕਾਂ ਲਈ ਪੇਸ਼ ਨਾ ਕਰ ਸਕਣ | ...

ਪੂਰੀ ਖ਼ਬਰ »

ਟੀ.ਐਮ.ਸੀ. ਬਨਾਮ ਪੀ.ਕੇ.

ਖਬਰਾਂ ਹਨ ਕਿ ਬੰਗਾਲ 'ਚ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਦੇ ਆਗੂ ਪਾਰਟੀ 'ਚ ਪ੍ਰਸ਼ਾਂਤ ਕਿਸ਼ੋਰ (ਪੀ.ਕੇ.) ਦੀ ਦਖ਼ਲਅੰਦਾਜ਼ੀ ਤੋਂ ਖੁਸ਼ ਨਹੀਂ ਹਨ | ਆਗੂਆਂ ਨੂੰ ਲੱਗ ਰਿਹਾ ਹੈ ਕਿ ਪੀ.ਕੇ. ਉਨ੍ਹਾਂ ਨੂੰ ਨਿਰਦੇਸ਼ ਦੇ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਜ਼ਿਆਦਾ ਚੰਗੀ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਕਾਂਗਰਸ ਦੇ ਹਵਾਬਾਜ਼ ਰਣਨੀਤੀਕਾਰ

ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਆਪਣੇ ਇਤਿਹਾਸ ਦੇ ਸਭ ਤੋਂ ਬੁਰੇ ਦੌਰ 'ਚੋਂ ਲੰਘ ਰਹੀ ਹੈ | ਵੱਖ ਵੱਖ ਰਾਜਾਂ 'ਚ ਜਾਂ ਤਾਂ ਇਸ ਪਾਰਟੀ ਦੇ ਆਗੂਆਂ 'ਚ ਆਪਸੀ ਫੁੱਟ ਪਈ ਹੋਈ ਹੈ ਜਾਂ ਫਿਰ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਏਨਾ ਸਭ ਕੁਝ ਹੋਣ ਦੇ ਬਾਅਦ ਵੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX