ਤਾਜਾ ਖ਼ਬਰਾਂ


ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  51 minutes ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  about 1 hour ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  about 2 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  about 3 hours ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  about 3 hours ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 minute ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 4 hours ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 4 hours ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 3 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  about 3 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 4 hours ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 3 hours ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 4 hours ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 5 hours ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 5 hours ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 5 hours ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 5 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 5 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 5 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 5 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  about 6 hours ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 6 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 6 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 6 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 6 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 7 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 7 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 7 hours ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 7 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 7 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 7 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 8 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 8 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 8 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 8 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 8 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 8 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 8 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 9 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 9 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 9 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 9 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਸੰਪਾਦਕੀ

ਕਾਂਗਰਸ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਸਖਤ ਮਿਹਨਤ ਕਰ ਰਹੀ ਹੈ ਸੋਨੀਆ

ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਬਣਨ ਤੋਂ ਬਾਅਦ ਸੋਨੀਆ ਗਾਂਧੀ ਨੇ ਪਾਰਟੀ ਕਾਰਕੁਨਾਂ ਅਤੇ ਆਗੂਆਂ ਨੂੰ ਵਧੇਰੇ ਸਮਾਂ ਦੇਣਾ ਸ਼ੁਰੂ ਕੀਤਾ ਹੈ, ਤਾਂ ਕਿ ਕੁਝ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਜਿੱਤਿਆ ਜਾ ਸਕੇ। ਇਸ ਤੋਂ ਇਲਾਵਾ ਉਹ ਆਪਣੀ ਪਾਰਟੀ ਵਿਚ ਇਕਸਾਰਤਾ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਨੇ ਉੱਤਰੀ ਪੂਰਬੀ ਕਾਂਗਰਸ ਕੋਆਰਡੀਨੇਸ਼ਨ ਕਮੇਟੀ ਨੂੰ ਸੱਦਿਆ ਅਤੇ ਫ਼ੈਸਲਾ ਕੀਤਾ ਕਿ ਇਸ ਕੋਆਰਡੀਨੇਸ਼ਨ ਦਾ ਮੁੱਖ ਦਫ਼ਤਰ ਹੁਣ ਗੁਹਾਟੀ ਵਿਚ ਹੋਵੇਗਾ। ਉਨ੍ਹਾਂ ਨੇ ਕਾਂਗਰਸੀ ਆਗੂਆਂ ਨੂੰ ਨਿਰਦੇਸ਼ ਦਿੱਤਾ ਹੈ ਕਿ 3 ਮਹੀਨਿਆਂ ਵਿਚ ਇਕ ਵਾਰ ਉਨ੍ਹਾਂ ਨੂੰ ਮਿਲ ਕੇ ਸਬੰਧਿਤ ਖੇਤਰ ਦੇ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇ। ਉੱਤਰ-ਪੱਛਮੀ ਸੂਬਿਆਂ ਦੇ ਕਾਂਗਰਸੀ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਅਤਿ ਵਿਵਾਦਿਤ ਨਾਗਰਿਕ ਸੋਧ ਬਿੱਲ ਦੀ ਲਗਾਤਾਰ ਵਿਰੋਧਤਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਅਤੇ ਪਾਰਟੀ ਪ੍ਰਧਾਨਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਸੋਨੀਆ ਗਾਂਧੀ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕੀਤੇ ਜਾਣੇ ਚਾਹੀਦੇ ਹਨ ਅਤੇ ਹਰੇਕ ਸੂਬੇ ਵਿਚ ਸਰਕਾਰ ਅਤੇ ਪਾਰਟੀ ਆਗੂਆਂ ਵਿਚ ਸੰਪੂਰਨ ਏਕਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 6 ਮੈਂਬਰੀ ਸਕਰੀਨਿੰਗ ਕਮੇਟੀ ਦਾ ਵੀ ਗਠਨ ਕੀਤਾ ਹੈ, ਜਿਸ ਦਾ ਚੇਅਰਮੈਨ ਵੱਡੇ ਕਾਂਗਰਸੀ ਆਗੂ ਮਧੂਸਦਨ ਮਿਸਤਰੀ ਨੂੰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਕਮੇਟੀ ਵਿਚ ਹਰਿਆਣਾ ਕਾਂਗਰਸ ਦੀ ਮੁਖੀ ਕੁਮਾਰੀ ਸ਼ੈਲਜਾ, ਕਾਂਗਰਸ ਲੈਜਿਸਲੇਟਿਵ ਪਾਰਟੀ ਦੇ ਆਗੂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸਰਬ ਭਾਰਤ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਇੰਚਾਰਜ ਗੁਲਾਮ ਨਬੀ ਆਜ਼ਾਦ ਵੀ ਸ਼ਾਮਿਲ ਹਨ।
ਸੂਰਜੇਵਾਲਾ ਦੇ ਰੁਝੇਵੇਂ
ਇਨ੍ਹੀਂ ਦਿਨੀਂ ਕਾਂਗਰਸ ਦੇ ਸੰਚਾਰ ਇੰਚਾਰਜ ਰਣਦੀਪ ਸਿੰਘ ਸੂਰਜੇਵਾਲਾ ਕਾਫੀ ਰੁੱਝੇ ਹੋਏ ਹਨ, ਕਿਉਂਕਿ ਉਹ ਆਪਣੇ ਹਲਕੇ ਕੈਥਲ ਵਿਚ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਕਰ ਰਹੇ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸੂਰਜੇਵਾਲਾ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਇਸ ਵਾਰ ਕੋਈ ਵੀ ਮੌਕਾ ਗੁਆਉਣਾ ਨਹੀਂ ਚਾਹੁੰਦੇ। ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਵਿਚ ਜੀਂਦ ਵਿਧਾਨ ਸਭਾ ਦੀ ਉਪ ਚੋਣ ਵਿਚ ਉਹ ਹਾਰ ਗਏ ਸਨ ਤੇ ਹੁਣ ਉਹ ਕੈਥਲ ਹਲਕੇ ਤੋਂ ਆਪਣੀ ਜਿੱਤ ਯਕੀਨੀ ਬਣਾਉਣਾ ਚਾਹੁੰਦੇ ਹਨ।
ਯਾਦਵ ਪਰਿਵਾਰ ਦੀ ਇਕਜੁਟਤਾ
ਆਜ਼ਮ ਖ਼ਾਨ ਅਤੇ ਉਨ੍ਹਾਂ ਦੇ ਪਰਿਵਾਰਕ ਜੀਆਂ ਵਿਰੁੱਧ ਕਈ ਮਾਮਲੇ ਦਰਜ ਹੋ ਗਏ ਹਨ ਅਤੇ ਉੱਤਰ ਪ੍ਰਦੇਸ਼ ਦੇ ਅਸਟੇਟ ਮਹਿਕਮੇ ਵਲੋਂ ਉਨ੍ਹਾਂ ਨੂੰ ਸਰਕਾਰੀ ਬੰਗਲਾ, ਜਿੱਥੇ ਸਮਾਜਵਾਦੀ ਪਾਰਟੀ ਵਲੋਂ ਲੋਹੀਆ ਟਰੱਸਟ ਦਾ ਦਫ਼ਤਰ ਚਲਾਇਆ ਜਾ ਰਿਹਾ ਹੈ, ਨੂੰ ਖਾਲੀ ਕਰਨ ਦੇ ਨੋਟਿਸ ਭੇਜੇ ਗਏ ਹਨ। ਇਸ ਘਟਨਾਕ੍ਰਮ ਤੋਂ ਬਾਅਦ ਜਾਪਦਾ ਹੈ ਕਿ ਸਮੁੱਚਾ ਅਖਿਲੇਸ਼ ਯਾਦਵ ਪਰਿਵਾਰ ਖ਼ਾਨ ਦੇ ਪਿੱਛੇ ਇਕਜੁੱਟ ਹੈ। ਇਉਂ ਲੱਗ ਰਿਹਾ ਹੈ ਕਿ ਆਪਸੀ ਵਿਵਾਦਾਂ ਤੇ ਮਤਭੇਦਾਂ ਨੂੰ ਭੁਲਾ ਦਿੱਤਾ ਗਿਆ ਹੈ। ਮੁਲਾਇਮ ਸਿੰਘ ਨੇ 30 ਲੱਖ ਰੁਪਏ ਦਾ ਬਕਾਇਆ ਕਿਰਾਇਆ ਅਦਾ ਕਰ ਕੇ ਲੋਹੀਆ ਟਰੱਸਟ ਦਫ਼ਤਰ ਖਾਲੀ ਕਰ ਦਿੱਤਾ ਹੈ। ਮੁਲਾਇਮ ਸਿੰਘ ਯਾਦਵ ਇਸ ਟਰੱਸਟ ਦੇ ਮੁਖੀ ਹਨ ਅਤੇ ਉਨ੍ਹਾਂ ਦੇ ਭਰਾ ਸ਼ਿਵਪਾਲ ਯਾਦਵ, ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਇਸ ਦੇ ਸਕੱਤਰ ਹਨ। ਮੁਲਾਇਮ ਸਿੰਘ ਦੇ ਪੁੱਤਰ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਲੋਹੀਆ ਟਰੱਸਟ ਦੇ ਮੈਂਬਰ ਹਨ। ਇਨ੍ਹਾਂ ਮਸਲਿਆਂ 'ਤੇ ਅਖਿਲੇਸ਼ ਯਾਦਵ ਨੇ ਮੀਡੀਆ ਨੂੰ ਦੱਸਿਆ ਕਿ ਲੋਹੀਆ ਟਰੱਸਟ ਮੁਲਾਇਮ ਸਿੰਘ ਯਾਦਵ ਨਾਲ ਸਬੰਧਿਤ ਹੈ ਅਤੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ ਕਿ ਸਰਕਾਰ ਟਰੱਸਟ ਦੇ ਦਫ਼ਤਰ ਦੀ ਇਮਾਰਤ ਨੂੰ ਖਾਲੀ ਕਿਉਂ ਕਰਵਾ ਰਹੀ ਹੈ? ਸਭ ਤੋਂ ਅਹਿਮ ਗੱਲ ਇਹ ਹੈ ਕਿ ਅਖਿਲੇਸ਼ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਉਹ ਰਾਮਪੁਰ ਤੋਂ ਸੰਸਦ ਮੈਂਬਰ ਆਜ਼ਮ ਖ਼ਾਨ ਵਿਰੁੱਧ ਦਰਜ ਸਾਰੇ ਮਾਮਲੇ ਵਾਪਸ ਲੈ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਜ਼ਮ ਖ਼ਾਨ ਵਿਰੁੱਧ ਦਰਜ ਝੂਠੇ ਮਾਮਲਿਆਂ ਸਬੰਧੀ ਉਹ ਰਾਜਪਾਲ ਅਨੰਦੀਬੇਨ ਪਟੇਲ ਨੂੰ ਵੀ ਮਿਲਣਗੇ। ਸਿਆਸੀ ਮਾਹਿਰਾਂ ਅਨੁਸਾਰ ਅਮਰ ਸਿੰਘ ਨੇ ਪਰਿਵਾਰ ਨੂੰ ਦੁਫਾੜ ਕੀਤਾ ਸੀ ਅਤੇ ਹੁਣ ਉਹ ਆਜ਼ਮ ਖ਼ਾਨ ਵਿਰੁੱਧ ਕੰਮ ਕਰ ਰਹੇ ਹਨ।
ਬਿਹਾਰ ਦੇ ਹਾਲਾਤ
ਪਟਨਾ ਦੇ ਮੁੱਖ ਚੌਕ ਵਿਚ 'ਕਿਉਂ ਨਾ ਕਰੇ ਵਿਚਾਰ, ਬਿਹਾਰ ਜੋ ਹੈ ਬਿਮਾਰ' ਨਾਅਰਿਆਂ ਦੇ ਕਈ ਪੋਸਟਰ ਲੱਗੇ ਦੇਖੇ ਜਾ ਸਕਦੇ ਹਨ। ਫਿਲਹਾਲ ਬਿਹਾਰ ਵਿਚ ਕੋਈ ਵੀ ਚੋਣ ਨਹੀਂ ਹੈ ਫਿਰ ਵੀ ਚਿਤਾਵਨੀ ਭਰੇ ਲਹਿਜ਼ੇ ਦੇ ਇਹ ਪੋਸਟਰ ਲੱਗੇ ਹੋਏ ਹਨ। ਸੂਬੇ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਤੋਂ ਬਾਅਦ ਭਾਜਪਾ ਦੇ ਆਗੂ ਹੁਣ ਇਹ ਘਮਾਸਾਨ ਪੈਦਾ ਕਰ ਰਹੇ ਹਨ ਕਿ ਸੁਸ਼ੀਲ ਕੁਮਾਰ ਮੋਦੀ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਨਿਤਿਸ਼ ਬਾਬੂ ਨੂੰ ਕੇਂਦਰ ਵਿਚ ਜਾਣਾ ਚਾਹੀਦਾ ਹੈ। ਇਸ ਨੂੰ ਦੇਖਦਿਆਂ ਜੇ.ਡੀ. (ਯੂ.) ਆਗੂਆਂ ਵਲੋਂ ਚਿੰਤਾ ਪ੍ਰਗਟਾਈ ਜਾ ਰਹੀ ਹੈ ਕਿ ਕਿਤੇ ਭਾਜਪਾ ਇੱਥੇ ਵੀ ਮਹਾਰਾਸ਼ਟਰ ਦੀ ਤਰ੍ਹਾਂ ਨਾ ਕਰੇ, ਜਿੱਥੇ ਕਿ ਸ਼ਿਵ ਸੈਨਾ ਦੀਆਂ ਜ਼ਿਆਦਾ ਸੀਟਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀ ਸਹਾਇਕ ਭਾਜਪਾ ਨੇ ਆਪਣਾ ਮੁੱਖ ਮੰਤਰੀ ਬਣਾ ਲਿਆ ਸੀ। ਜੇ.ਡੀ. (ਯੂ.) ਨੇ ਤਿੰਨ ਤਲਾਕ ਅਤੇ ਧਾਰਾ 370 ਆਦਿ 'ਤੇ ਭਾਜਪਾ ਦਾ ਪੂਰੀ ਤਰ੍ਹਾਂ ਸਮਰਥਨ ਨਹੀਂ ਕੀਤਾ ਅਤੇ ਨਾ ਹੀ ਜੇ.ਡੀ. (ਯੂ.) ਕੇਂਦਰੀ ਵਜ਼ਾਰਤ ਦਾ ਹਿੱਸਾ ਹੈ। ਇਸ ਦੇ ਨਾਲ ਹੀ ਭਾਜਪਾ ਆਗੂ ਸੀ.ਪੀ. ਠਾਕੁਰ ਨੇ ਖੁੱਲ੍ਹੇ ਤੌਰ 'ਤੇ ਅਗਲੀ ਵਾਰ ਮੁੱਖ ਮੰਤਰੀ ਦੀ ਕੁਰਸੀ ਜੇ.ਡੀ. (ਯੂ.) ਨੂੰ ਦੇਣ ਤੋਂ ਇਨਕਾਰ ਕੀਤਾ ਹੈ। ਦੂਜੇ ਪਾਸੇ, ਰਾਸ਼ਟਰੀ ਜਨਤਾ ਦਲ ਦੇ ਆਗੂ ਸ਼ਿਵਾਨੰਦ ਤਿਵਾੜੀ ਨੇ ਸਲਾਹ ਦਿੱਤੀ ਹੈ ਕਿ ਨਿਤਿਸ਼ ਕੁਮਾਰ ਨੂੰ 2015 ਦੀ ਤਰ੍ਹਾਂ ਗੱਠਜੋੜ ਬਣਾਉਣਾ ਚਾਹੀਦਾ ਹੈ, ਜਦੋਂ ਸਮਾਜਵਾਦੀ ਅਤੇ ਧਰਮ ਨਿਰਪੱਖ ਤਾਕਤਾਂ ਭਾਜਪਾ ਖ਼ਿਲਾਫ਼ ਇਕਜੁੱਟ ਸਨ।

ਧਰਤੀ ਦੀ ਮੇਰ ਤੇਰ ਅਤੇ ਵਕਤ ਦੇ ਹੇਰ ਫੇਰ ਦੀ 'ਦਾਸਤਾਨ' ਤੇ 'ਸੰਵੇਦਨਾ'

ਕਸ਼ਮੀਰ ਨਾਲ ਸਬੰਧਿਤ ਧਾਰਾ 370 ਹਟਾਏ ਜਾਣ ਨੇ ਜੰਮੂ ਕਸ਼ਮੀਰ ਦੀ ਮੇਰ ਤੇਰ ਅਤੇ 1947 ਦੀ ਦੇਸ਼ ਵੰਡ ਹੀ ਨਹੀਂ, ਬੰਗਲਾਦੇਸ਼ ਦੇ ਪਾਕਿਸਤਾਨ ਨਾਲੋਂ ਟੁੱਟਣ ਦੀ ਦਾਸਤਾਨ ਵੀ ਮੀਡੀਆ ਦੇ ਕੇਂਦਰ ਵਿਚ ਲੈ ਆਂਦੀ ਹੈ। ਪਰਮਜੀਤ ਸਿੰਘ ਢੀਂਗਰਾ ਨੇ ਸੰਤਾਲੀ ਦੀ ਵੰਡ ਤੋਂ ਲੈ ਕੇ ਧਾਰਾ 370 ...

ਪੂਰੀ ਖ਼ਬਰ »

ਪੰਜਾਬ ਵਿਚ ਖੇਤੀ ਅਤੇ ਵਿੱਦਿਅਕ ਕ੍ਰਾਂਤੀ ਦੇ ਸਿਰਜਕ ਡਾ: ਖੇਮ ਸਿੰਘ ਗਿੱਲ

 ਡਾ: ਖੇਮ ਸਿੰਘ ਗਿੱਲ ਉਨ੍ਹਾਂ ਵਿਅਕਤੀਆਂ ਵਿਚੋਂ ਸਨ ਜਿਹੜੇ ਆਖ਼ਰੀ ਸਾਹ ਤੱਕ ਆਪਣੇ ਫਰਜ਼ਾਂ ਦੀ ਪੂਰਤੀ ਲਈ ਡਟੇ ਰਹੇ। ਆਪ ਦਾ ਜਨਮ 1 ਸਤੰਬਰ, 1930 ਨੂੰ ਮਾਲਵੇ ਦੇ ਪਿੰਡ ਕਾਲੇ ਕੇ ਵਿਖੇ ਸ: ਲੱਖਾ ਸਿੰਘ ਦੇ ਘਰ ਮਾਤਾ ਤੇਜ ਕੌਰ ਦੀ ਕੁੱਖੋਂ ਹੋਇਆ। ਪੰਜਾਬ ਵਿਚ ਹਰੇ ਇਨਕਲਾਬ ...

ਪੂਰੀ ਖ਼ਬਰ »

ਭਾਰਤ ਦੇ ਉੱਤਰ-ਪੱਛਮੀ ਰਾਜਾਂ ਵਿਚ ਨਸ਼ਿਆਂ ਦਾ ਵਰਤਾਰਾ

ਸਮੱਸਿਆ ਦੇ ਹੱਲ ਲਈ ਬਹੁਪੱਖੀ ਕਦਮਾਂ ਦੀ ਲੋੜ

ਪਿਛਲੇ ਤਕਰੀਬਨ 15-20 ਸਾਲਾਂ ਤੋਂ ਪੰਜਾਬ ਅਤੇ ਨਾਲ ਲਗਦੇ ਰਾਜਾਂ ਵਿਚ ਨਸ਼ਿਆਂ ਦੀ ਵਧ ਰਹੀ ਵਰਤੋਂ ਆਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ ਵਿਚ ਨਸ਼ਿਆਂ ਬਾਰੇ ਚਰਚਾ 2009 ਤੋਂ ਕਾਫੀ ਵਧ ਗਈ। ਇਸ ਦਾ ਆਧਾਰ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸਾਲ 2009 ...

ਪੂਰੀ ਖ਼ਬਰ »

ਮਹਾਰਾਸ਼ਟਰ ਤੇ ਹਰਿਆਣੇ ਦੀਆਂ ਚੋਣਾਂ

ਮੋਦੀ ਸਰਕਾਰ ਦਾ ਹੋਵੇਗਾ ਫਿਰ ਇਮਤਿਹਾਨ

ਭਾਰਤ ਦੇ ਚੋਣ ਪ੍ਰਬੰਧ 'ਚ ਅਕਸਰ ਹੀ ਚੋਣਾਂ ਦਾ ਅਮਲ ਚਲਦਾ ਰਹਿੰਦਾ ਹੈ। ਕੇਂਦਰ ਵਿਚ ਇਸੇ ਸਾਲ ਮਈ ਦੇ ਮਹੀਨੇ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਅਤੇ ਕੌਮੀ ਜਮਹੂਰੀ ਗੱਠਜੋੜ ਦੇ ਭਾਈਵਾਲਾਂ ਦੀ ਸਰਕਾਰ ਬਣੀ ਹੈ। ਇਸ ਤੋਂ ਪਹਿਲਾਂ ਲੰਮੇ ਸਮੇਂ ਤੱਕ ਦੇਸ਼ ਭਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX