ਤਾਜਾ ਖ਼ਬਰਾਂ


ਅਮਰੀਕਾ 'ਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼, 5 ਮੌਤਾਂ
. . .  1 minute ago
ਵਾਸ਼ਿੰਗਟਨ, 6 ਜੂਨ- ਅਮਰੀਕਾ ਦੇ ਜਾਰਜੀਆ 'ਚ ਇਕ ਛੋਟੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਜਹਾਜ਼ 'ਚ ਸਵਾਰ 5 ...
ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦਾ ਸੱਦਾ ਦਿੱਤਾ
. . .  19 minutes ago
ਅੰਮ੍ਰਿਤਸਰ, 6 ਜੂਨ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ 1984 ਦੇ ਘੱਲੂਘਾਰੇ ਸੰਬੰਧੀ ਕ...
ਮੋਹਲ਼ੇਧਾਰ ਮੀਹ ਕਾਰਨ ਕਸਬਾ ਖਾਸਾ ਹੋਇਆ ਜਲ-ਥਲ
. . .  25 minutes ago
ਖਾਸਾ, 6 ਜੂਨ(ਗੁਰਨੇਕ ਸਿੰਘ ਪੰਨੂ) - ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਹੁੰਦਿਆਂ ਹੀ ਕਸਬਾ ਖਾਸਾ ਵਿਖੇ ਭਾਰੀ ਮੋਹਲ਼ੇਧਾਰ ...
ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤੇਜ਼ ਬਾਰਸ਼ ਹੋਈ ਸ਼ੁਰੂ
. . .  32 minutes ago
ਗੜ੍ਹਸ਼ੰਕਰ, 6 ਜੂਨ (ਧਾਲੀਵਾਲ) - ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਨਾਲ ਲੋਕਾਂ ਨੂੰ ਗਰਮੀ...
ਘੱਲੂਘਾਰਾ ਦਿਵਸ ਮੌਕੇ ਪੁਲਿਸ ਅਤੇ ਗਰਮ ਖਿਆਲੀਆਂ ਵਿਚਾਲੇ ਹੋਈ ਝੜਪ
. . .  55 minutes ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- 6 ਜੂਨ ਘੱਲੂਘਾਰਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਵਾਲੇ...
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਆਰੰਭਤਾ
. . .  about 1 hour ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ...
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਪੂਰੀ ਤਰ੍ਹਾਂ ਸੀਲ
. . .  about 1 hour ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ...
ਅੱਜ ਦਾ ਵਿਚਾਰ
. . .  about 1 hour ago
ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਇੱਕ ਵਾਰ ਫਿਰ ਕੀਤਾ ਵਾਧਾ
. . .  1 day ago
ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  1 day ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  1 day ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  1 day ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  1 day ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  1 day ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  1 day ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  1 day ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  1 day ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  1 day ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
. . .  1 day ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ...
ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 5 ਜੂਨ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਵਿਧਾਇਕ ਰਾਜਾ ਵੜਿੰਗ ਦੇ ਸਮਰਥਕਾਂ ਨੇ ਇਕੱਠ ਕਰਕੇ ਸ਼ਰਨਜੀਤ ਸਿੰਘ ਸੰਧੂ 'ਤੇ ਲਾਏ ਦੋਸ਼

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਸਰਪੰਚ ਪਿੰਡ ਸਦਰਵਾਲਾ ਵਿਚਕਾਰ ਚੱਲ ਰਿਹਾ ਵਿਵਾਦ ਦਿਨੋਂ-ਦਿਨ ਭਖ ਰਿਹਾ ਹੈ | ਅੱਜ ਰਾਜਾ ਵੜਿੰਗ ਦੇ ਸਮਰਥਕਾਂ ਨੇ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਸ਼ਰਨਜੀਤ ਸਿੰਘ ਸੰਧੂ ਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕੱਢਿਆ ਜਾਵੇ | ਇਸ ਸਬੰਧ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਸ਼ਰਨਜੀਤ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀ ਚੇਅਰਪਰਸਨ ਬਣਨ ਲਈ ਉਮੀਦਵਾਰ ਸੀ, ਪ੍ਰੰਤੂ ਉਹ ਹਾਰ ਗਈ, ਜਿਸ ਮਗਰੋਂ ਬੁਖਲਾਹਟ ਵਿਚ ਆ ਕੇ ਸ਼ਰਨਜੀਤ ਸਿੰਘ ਨੇ ਰਾਜਾ ਵੜਿੰਗ ਦੇ ਿਖ਼ਲਾਫ਼ ਅਪਸ਼ਬਦ ਬੋਲੇ ਅਤੇ ਫ਼ੇਸਬੁਕ 'ਤੇ ਭੱਦੀ ਸ਼ਬਦਾਵਲੀ ਵਰਤੀ, ਜੋ ਸ਼ਬਦ ਸਮਾਜ ਵਿਚ ਨਹੀਂ ਵਰਤੇ ਜਾ ਸਕਦੇ | ਉਸ ਦੇ ਕੂੜ ਪ੍ਰਚਾਰ ਕਾਰਨ ਹੀ ਰਾਜਾ ਵੜਿੰਗ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਮਗਰੋਂ ਕਾਨੂੰਨ ਅਨੁਸਾਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਸ਼ਰਨਜੀਤ ਸਿੰਘ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ | ਇਸ ਨੂੰ ਲੈ ਕੇ ਬੁਖਲਾਏ ਸ਼ਰਨਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਰਾਜਾ ਵੜਿੰਗ 'ਤੇ ਅਕਾਲੀ ਨਾਲ ਮਿਲੇ ਹੋਣ ਦੇ ਦੋਸ਼ ਮੜ੍ਹਨੇ ਸ਼ੁਰੂ ਕਰ ਦਿੱਤੇ, ਜਦਕਿ ਪਤਨੀ ਦੀ ਹਾਰ ਤੋਂ ਬਾਅਦ ਹੀ ਸ਼ਰਨਜੀਤ ਸਿੰਘ ਨੇ ਅਜਿਹੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ | ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਅਜਿਹੇ ਪਾਰਟੀ ਦਾ ਨੁਕਸਾਨ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕਾਰਵਾਈ ਕਰਕੇ ਬਾਹਰ ਦਾ ਰਸਤਾ ਵਿਖਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਵੋਟਿੰਗ ਰਾਹੀਂ ਹੋਈ ਅਤੇ 26 ਵੋਟਰਾਂ ਨੇ ਵੋਟ ਦਾ ਇਸਤੇਮਾਲ ਕਰਕੇ ਅਹੁਦੇਦਾਰ ਚੁਣੇ | ਇਸ ਵਿਚ ਰਾਜਾ ਵੜਿੰਗ ਦਾ ਕੋਈ ਰੋਲ ਹੀ ਨਹੀਂ | ਇਸ ਤਰ੍ਹਾਂ ਹੀ ਸ਼ਰਨਜੀਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਸਬੰਧੀ ਸਵਾਲ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਕੋਲ 13 ਮੈਂਬਰ ਸਨ, ਜਦਕਿ ਕੋਰਮ 12 ਵੋਟਾਂ ਨਾਲ ਪੂਰਾ ਹੁੰਦੀ ਸੀ ਅਤੇ ਮੈਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਸਰਬਸੰਮਤੀ ਨਾਲ ਚੇਅਰਮੈਨ ਬਣਾਇਆ ਗਿਆ | ਜਦਕਿ ਬਲਾਕ ਸੰਮਤੀ ਦੀ ਚੇਅਰਪਰਸਨ ਬਣੀ ਜਸਵਿੰਦਰ ਕੌਰ ਪਤਨੀ ਬੋਹੜ ਸਿੰਘ ਪਿੰਡ ਉਦੇਕਰਨ ਟਕਸਾਲੀ ਕਾਂਗਰਸੀ ਪਰਿਵਾਰ ਅਤੇ ਹਰਚਰਨ ਸਿੰਘ ਬਰਾੜ ਤੋਂ ਲੈ ਕੇ 3 ਪੀੜ੍ਹੀਆਂ ਤੋਂ ਇਹ ਪਰਿਵਾਰ ਕਾਂਗਰਸ ਨਾਲ ਵਫ਼ਾਦਾਰੀ ਨਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕਰਨ ਕੌਰ ਬਰਾੜ ਹੀ ਦੱਸ ਸਕਦੇ ਹਨ ਕਿ ਕੀ ਇਹ ਪਰਿਵਾਰ ਕਾਂਗਰਸੀ ਨਹੀਂ? ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਮੈਂਬਰ ਜਗਮੀਤ ਸਿੰਘ ਖ਼ਾਲਸਾ ਜੋਨ ਝਬੇਲਵਾਲੀ ਨੂੰ ਵੀ ਅਪਸ਼ਬਦ ਬੋਲੇ | ਉਨ੍ਹਾਂ ਕਿਹਾ ਕਿ ਸਵ: ਹਰਚਰਨ ਸਿੰਘ ਬਰਾੜ ਜਦੋਂ ਚੋਣ ਲੜੇ ਤਾਂ ਸੰਧੂ ਪਰਿਵਾਰ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਅਕਾਲੀ ਦਲ ਨਾਲ ਖੜ੍ਹੇ | ਇਸ ਮਗਰੋਂ ਜਦੋਂ ਮੈਂਬਰਾਂ ਰਾਹੀਂ ਸ਼ਰਨਜੀਤ ਸਿੰਘ ਸਰਪੰਚ ਬਣਿਆ ਤਾਂ ਉਸ ਸਮੇਂ ਵੀ ਅਕਾਲੀ ਦਲ ਦੇ ਮੈਂਬਰਾਂ ਦੀ ਹਮਾਇਤ ਹਾਸਿਲ ਕੀਤੀ | ਇਸ ਦੌਰਾਨ ਹੀ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬੁੱਲ੍ਹਾ ਨੇ ਸਵਾਲ ਕੀਤਾ ਕਿ ਜਦੋਂ ਟਰੱਕ ਯੂਨੀਅਨਾਂ ਭੰਗ ਕਰਨ ਤੋਂ ਪਹਿਲਾਂ ਮੈਨੂੰ ਟਰੱਕ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ ਤਾਂ ਬਰਾਬਰ ਸ਼ਰਨਜੀਤ ਸਿੰਘ ਸੰਧੂ ਨੇ ਆਪਣਾ ਦਫ਼ਤਰ ਖੋਲ੍ਹ ਦਿੱਤਾ | ਉਸ ਸਮੇਂ ਬੀਬੀ ਕਰਨ ਕੌਰ ਬਰਾੜ ਨੇ ਉਸ ਵਲੋਂ ਚੁੱਕੇਗੇ ਕਦਮ ਨੂੰ ਕਿਉਂ ਨਹੀਂ ਰੋਕਿਆ | ਉਨ੍ਹਾਂ ਕਿਹਾ ਕਿ ਸ਼ਰਨਜੀਤ ਸਿੰਘ ਸਮੇਂ-ਸਮੇਂ 'ਤੇ ਅਕਾਲੀ ਦਲ ਦੇ ਹੱਥਾਂ ਵਿਚ ਖੇਡਦਾ ਰਿਹਾ ਹੈ ਅਤੇ ਹੁਣ ਦੋਸ਼ ਰਾਜਾ ਵੜਿੰਗ ਸਿਰ ਕਿਉਂ ਮੜ੍ਹ ਰਿਹਾ ਹੈ | ਇਕੱਠ ਵਿਚ ਜੁੜੇ ਆਗੂਆਂ ਨੇ ਯਾਦਵਿੰਦਰ ਸਿੰਘ ਯਾਦੂ ਵਲੋਂ ਚੁੱਕੇ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਉਹ ਕੁਝ ਸਮੇਂ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜਿਆ ਹੈ, ਜਦਕਿ ਪਹਿਲਾਂ ਅਕਾਲੀ ਦਲ ਨਾਲ ਰਿਹਾ ਹੈ | ਅੱਜ ਬਲਾਕ ਸੰਮਤੀ ਮੈਂਬਰ ਜਗਮੀਤ ਸਿੰਘ ਝਬੇਲਵਾਲੀ ਵਲੋਂ ਵੀ ਸ਼ਰਨਜੀਤ ਸਿੰਘ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਸ਼ਿਕਾਇਤ ਦਿੱਤੀ ਗਈ | ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਚੜ੍ਹੇਵਣ ਨੇ ਵਿਧਾਇਕ ਰਾਜਾ ਵੜਿੰਗ ਿਖ਼ਲਾਫ਼ ਵਰਤੀ ਜਾ ਰਹੀ ਸ਼ਬਦਾਵਲੀ ਦੀ ਸਖ਼ਤ ਨਿਖੇਧੀ ਕੀਤੀ | ਇਸ ਮੌਕੇ ਬਲਾਕ ਕਾਂਗਰਸ ਮਲੋਟ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ, ਰਣਜੀਤ ਸਿੰਘ ਸ਼ਾਹਰਾ ਕਾਉਣੀ, ਜਸਕਰਨ ਸਿੰਘ ਬਰਾੜ ਲੱਖੇਵਾਲੀ, ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਜਸਪਾਲ ਸਿੰਘ, ਬੋਹੜ ਸਿੰਘ ਉਦੇਕਰਨ, ਸ਼ੇਰਬਾਜ ਸਿੰਘ ਫ਼ੱਤਣਵਾਲਾ, ਬਲਾਕ ਸੰਮਤੀ ਗਿੱਦੜਬਾਹਾ ਦੇ ਚੇਅਰਮੈਨ ਹਰਮੀਤ ਸਿੰਘ ਸੁਖਨਾ ਅਬਲੂੁ, ਬਲਾਕ ਸੰਮਤੀ ਮੈਂਬਰ ਰਮਨਦੀਪ ਸਿੰਘ ਖੋਸਾ, ਮਨਪ੍ਰੀਤ ਸਿੰਘ ਮਹਾਂਬੱਧਰ, ਜੀਵਨਪਾਲ ਸਿੰਘ ਹਰੀਕੇ, ਦਰਬਾਰਾ ਸਿੰਘ ਮਾਂਗਟਕੇਰ, ਗੁਰਪ੍ਰੀਤ ਸਿੰਘ ਕਾਨਿਆਂਵਾਲੀ, ਸੁਖਦੇਵ ਸਿੰਘ ਗਿੱਲ, ਸੁਖਪ੍ਰੀਤ ਸਿੰਘ ਮਰਾੜ੍ਹ, ਜਗਮੀਤ ਸਿੰਘ ਝਬੇਲਵਾਲੀ, ਮਨੀ ਚੜ੍ਹੇਵਣ, ਸ਼ਿੰਦਰਪਾਲ ਕੌਰ ਭੁੱਲਰ, ਚੇਅਰਪਰਸਨ ਜਸਵਿੰਦਰ ਕੌਰ ਉਦੇਕਰਨ, ਅਬਲੂ ਸਿੰਘ ਉਦੇਕਰਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਸੇਵਕ ਸਿੰਘ ਦੋਦਾ, ਚਰਨਾ ਸਿੰਘ ਸਿੱਖਵਾਲਾ, ਨਾਨਕ ਸਿੰਘ ਭਾਈਕੇਰਾ, ਹਰਦੀਪ ਸਿੰਘ ਬੀਤਾ ਭਾਊ, ਸਰਪੰਚ ਬੋਹੜ ਸਿੰਘ ਜਟਾਣਾ ਬੱਲਮਗੜ੍ਹ, ਸਰਪੰਚ ਗੁਰਜੀਤ ਸਿੰਘ ਨੰਦਗੜ੍ਹ, ਕਰਮਜੀਤ ਸਿੰਘ ਕਰਮਾ, ਗੁਰਪ੍ਰੀਤ ਸਿੰਘ ਬਰਾੜ, ਹਰਭੁਪਿੰਦਰ ਸਿੰਘ ਸੱਕਾਂਵਾਲੀ, ਜਗਤਾਰ ਸਿੰਘ ਬੁੱਟਰ, ਦਲਜੀਤ ਸਿੰਘ ਵੱਟੂ, ਤਰਸੇਮ ਸਿੰਘ ਗੋਨਿਆਣਾ, ਵਕੀਲ ਸਿੰਘ ਮਹਿਰਾ, ਮਿੰਟੂ ਬਰਾੜ, ਗੁਰਦਾਸ ਸਿੰਘ ਬਧਾਈ, ਲਖਵੀਰ ਸਿੰਘ ਫ਼ੌਜੀ, ਪੱਪੂ ਡੋਹਕ ਆਦਿ ਹਾਜ਼ਰ ਸਨ |
ਮੇਰੇ 'ਤੇ ਲਾਏ ਜਾ ਰਹੇ ਦੋਸ਼ ਸਿਆਸਤ ਤੋਂ ਪ੍ਰੇਰਿਤ-ਸ਼ਰਨਜੀਤ ਸਿੰਘ ਸੰਧੂ
ਇਸ ਸਬੰਧੀ ਜਦੋਂ ਸਰਪੰਚ ਸ਼ਰਨਜੀਤ ਸਿੰਘ ਸੰਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰੇ 'ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਸਿਆਸਤ ਤੋਂ ਪ੍ਰੇਰਿਤ ਹਨ | ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਨਾਲ ਜੁੜਿਆ ਹੋਇਆ ਹੈ | ਮੈਂ ਵਿਧਾਇਕ ਰਾਜਾ ਵੜਿੰਗ ਅਤੇ ਬਲਾਕ ਸੰਮਤੀ ਮੈਂਬਰ ਜਗਮੀਤ ਸਿੰਘ ਨੂੰ ਕੋਈ ਅਪਸ਼ਬਦ ਨਹੀਂ ਬੋਲੇ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਾਣਬੁੱਝ ਕੇ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਦੇ ਰਹੇ ਹਨ, ਜਿਸ ਕਾਰਨ ਉਹ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੋਂ ਇਲਾਵਾ ਹੋਰ ਅਹੁਦਿਆਂ 'ਤੇ ਰਹੇ ਅਤੇ ਇਸ ਸਮੇਂ ਵੀ ਕਿਸਾਨ-ਮਜ਼ਦੂਰ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਹਨ | ਸ਼ਰਨਜੀਤ ਸਿੰਘ ਅਤੇ ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਇਸ ਸਬੰਧੀ ਪੜਤਾਲ ਕਰਨੀ ਚਾਹੀਦੀ ਹੈ ਕਿ ਕੌਣ ਸਹੀ ਹੈ ਅਤੇ ਕੌਣ ਗ਼ਲਤ |

ਸੀ.ਜੇ.ਐਮ. ਵਲੋਂ ਬਿਰਧ ਆਸ਼ਰਮ ਦਾ ਅਚਨਚੇਤ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਾਲਸਾ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਤਹਿਤ ਅਤੇ ਸ੍ਰੀਮਤੀ ਸੁਖਵਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਪਰਸਨ ...

ਪੂਰੀ ਖ਼ਬਰ »

ਅਪਾਹਜ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਸਪੈਸ਼ਲ ਐਕਟ ਅਧੀਨ ਰਜਿਸਟਰਡ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਅਪਾਹਜ ਵਿਅਕਤੀਆਂ ਦੀ ਭਲਾਈ ਲਈ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੀ ...

ਪੂਰੀ ਖ਼ਬਰ »

ਨਾਨਕ ਚੰਦ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਮੰਡੀ ਲੱਖੇਵਾਲੀ, 21 ਸਤੰਬਰ (ਮਿਲਖ ਰਾਜ)- ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਰਕਲ ਸਕੱਤਰ ਸ਼ਮਿੰਦਰ ਸਿੰਘ ਦੀ ਦੇਖ-ਰੇਖ ਹੇਠ 66 ਕੇ.ਵੀ. ਸਬ ਸਟੇਸ਼ਨ ਲੱਖੇਵਾਲੀ ਵਿਖੇ ਹੋਈ | ਇਸ ਮੀਟਿੰਗ ਦੌਰਾਨ ਸ/ਹ ਦੀ ਕਮੇਟੀ ਦੀ ਚੋਣ ...

ਪੂਰੀ ਖ਼ਬਰ »

ਨਸ਼ੇ ਦੇ ਵੱਖ-ਵੱਖ ਮਾਮਲਿਆਂ ਵਿਚ 3 ਨਾਮਜ਼ਦ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਨਸ਼ੇ ਦੇ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ 3 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਮਲੋਟ ਦੇ ਏ.ਐਸ.ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਿੰਡ ਮਲੋਟ ਵਿਖੇ ਕੀਤੀ ਗਈ ...

ਪੂਰੀ ਖ਼ਬਰ »

ਇਲਾਜ 'ਚ ਅਣਗਹਿਲੀ ਵਰਤਣ ਕਾਰਨ ਨਿੱਜੀ ਹਸਪਤਾਲ ਨੂੰ 10 ਲੱਖ ਰੁਪਏ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਖਪਤਕਾਰ ਅਤੇ ਝਗੜਾ ਨਿਵਾਰਨ ਫ਼ੋਰਮ ਨੇ ਆਪਣੇ ਫ਼ੈਸਲੇ ਰਾਹੀਂ ਇਲਾਜ ਵਿਚ ਅਣਗਹਿਲੀ ਵਰਤਣ ਦੇ ਦੋਸ਼ ਵਿਚ ਨਿੱਜੀ ਹਸਪਤਾਲ ਨੂੰ 10 ਲੱਖ ਰੁਪਏ ਹਰਜਾਨਾ ਅਤੇ ਹੋਰ ਖ਼ਰਚੇ ਅਦਾ ਕਰਨ ਦੇ ਹੁਕਮ ਦਿੱਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਪਾਠ ਦਾ ਭੋਗ ਅੱਜ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ਿਵਧਾਮ ਕਮੇਟੀ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਿਵਧਾਮ ਹਾਲ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਾਕਾ ...

ਪੂਰੀ ਖ਼ਬਰ »

ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ 3 ਿਖ਼ਲਾਫ਼ ਮਾਮਲਾ ਦਰਜ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਘਰ ਵਿਚੋਂ ਗਹਿਣੇ ਚੋਰੀ ਕਰਨ ਦੇ ਦੋਸ਼ੀ ਹੇਠ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਜਰਨੈਲ ਸਿੰਘ ਵਾਸੀ ਪਿੰਡ ਤਪਾ ਖੇੜਾ ਨੇ ਦੱਸਿਆ ਕਿ ਉਹ ਆਪਣੇ ਪੂਰੇ ਪਰਿਵਾਰ ਨਾਲ ...

ਪੂਰੀ ਖ਼ਬਰ »

ਪੀ.ਯੂ. ਚੰਡੀਗੜ੍ਹ ਵਲੋਂ ਸੀ.ਜੀ.ਐਮ. ਕਾਲਜ ਦਾ ਸਨਮਾਨ

ਮੰਡੀ ਕਿੱਲਿਆਂਵਾਲੀ, 21 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਦੇਸ਼ ਦੀਆਂ ਸਮੁੱਚੀਆਂ ਯੂਨੀਵਰਸਿਟੀਆਂ ਨੂੰ ਪਛਾੜ ਕੇ ਮਾਕਾ (ਮੁਲਾਣਾ ਅਬੁੱਲ ਕਲਾਮ ਆਜ਼ਾਦ ਟਰਾਫ਼ੀ) ਟਰਾਫ਼ੀ 'ਤੇ ਕਬਜ਼ਾ ਕੀਤਾ ਹੈ | ਇਸ ਯੂਨੀਵਰਸਿਟੀ ਨੇ ਇਹ ਟਰਾਫ਼ੀ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਸਾਫ਼-ਸਫ਼ਾਈ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਸਥਾਨਕ ਨੈਸ਼ਨਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ਼-ਸਫ਼ਾਈ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸਾਫ਼-ਸਫ਼ਾਈ ...

ਪੂਰੀ ਖ਼ਬਰ »

ਰੇਲਵੇ ਲਾਈਨ ਦੇ ਨਾਲ ਰਸਤਾ ਪੱਕਾ ਕਰਨ ਦੀ ਮੰਗ

ਮੰਡੀ ਬਰੀਵਾਲਾ, 21 ਸਤੰਬਰ (ਨਿਰਭੋਲ ਸਿੰਘ)- ਬਰੀਵਾਲਾ ਦੇ ਰੇਲਵੇ ਲਾਈਨ ਦੇ ਨਾਲ-ਨਾਲ ਲੰਮੇ ਸਮੇਂ ਤੋਂ ਰਸਤਾ ਕੱਚਾ ਪਿਆ ਹੈ, ਜੋ ਕਿ ਅਜੇ ਤੱਕ ਵੀ ਪੱਕਾ ਨਹੀਂ ਕੀਤਾ ਗਿਆ | ਰਸਤਾ ਕੱਚਾ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਅਪੰਗ ਸਵੰਗ ਲੋਕ ਮੰਚ ਅਸੂਲ ਪੰਜਾਬ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 21 ਸਤੰਬਰ (ਨਿਰਭੋਲ ਸਿੰਘ)- ਅਪੰਗ ਸਵੰਗ ਲੋਕ ਮੰਚ ਅਸੂਲ ਪੰਜਾਬ ਦੀ ਮੀਟਿੰਗ ਭੁਪਿੰਦਰ ਸਿੰਘ ਭਿੰਦੂ ਮਰਾੜ੍ਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜਗਜੀਤ ਸਿੰਘ ਜੱਗਾ ਬਰੀਵਾਲਾ, ਬਿੱਟੂ ਵੱਟੂ, ਗਗਨ ਬਰੀਵਾਲਾ ਆਦਿ ਤੋਂ ਇਲਾਵਾ ਅਪੰਗ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਅੰਤਰਰਾਜੀ ਮੋਟਰਸਾਈਕਲ ਰੈਲੀ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬਠਿੰਡਾ ਰੋਡ ਸਥਿਤ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਤੋਂ ਅੱਜ ਨਸ਼ਾ ਵਿਰੋਧੀ ਅੰਤਰਰਾਜੀ ਮੋਟਰਸਾਈਕਲ ਰੈਲੀ ਸਮਾਜ ਸੇਵਕ ਗੁਰਟੇਕ ਸਿੰਘ ਲੰਡੇ ਰੋਡੇ ਦੀ ਅਗਵਾਈ ਹੇਠ ਰਵਾਨਾ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ ਬਲਾਕ ਪੱਧਰੀ ਭਾਸ਼ਣ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)- ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਗਏ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਦੌਰਾਨ ਡੀ.ਏ.ਵੀ. ਕਾਲਜ ਮਲੋਟ ਦੇ ਵਿਦਿਆਰਥੀ ਚੈਰਿਸ਼ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੀਆਂ ਵਿਦਿਆਰਥਣਾਂ ਉਡਾਣ ਚੈਂਪੀਅਨ ਬਣੀਆਂ

ਮੰਡੀ ਲੱਖੇਵਾਲੀ, 21 ਸਤੰਬਰ (ਮਿਲਖ ਰਾਜ)- ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਅਧੀਨ ਮੁੱਖ ਅਧਿਆਪਕ ਅਮਨਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਬੱਚਿਆਂ ਦਾ ਉਡਾਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕੋਮਲਪ੍ਰੀਤ ਕੌਰ, ...

ਪੂਰੀ ਖ਼ਬਰ »

ਡਿਜੀਟਲ ਮੈਗਜ਼ੀਨ 'ਉਡਾਰੀ' ਦੀ ਘੁੰਡ ਚੁਕਾਈ ਕੀਤੀ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਸਰਕਾਰੀ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਡਿਜੀਟਲ ਮੈਗਜ਼ੀਨ 'ਉਡਾਰੀ' ਨੂੰ ਅੱਜ ਇਕ ਸਾਦੇ ਸਮਾਗਮ ਦੌਰਾਨ ਬਲਜੀਤ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਲੋਕ ਅਰਪਣ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਬੱਡੀ ਗਰੁੱਪ ਦਾ ਅਹਿਮ ਰੋਲ-ਪਿ੍ੰਸੀਪਲ ਗਰਗ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਚੱਲ ਰਹੇ ਬਡੀ ਗਰੁੱਪ ਨੂੰ ਸੰਬੋਧਨ ਕਰਦਿਆਾ ਪਿ੍ੰਸੀਪਲ ਵਿਜੈ ਗਰਗ ਨੇ ਕਿਹਾ ਸਮਾਜ ਵਿਚ ਨਸ਼ਿਆਾ ਦੀ ਰੋਕਥਾਮ ਲਈ ਬਡੀ ਗਰੁੱਪ ਅਹਿਮ ਭੂਮਿਕਾ ਨਿਭਾ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ 65 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਗਿੱਦੜਬਾਹਾ, 21 ਸਤੰਬਰ (ਬਲਦੇਵ ਸਿੰਘ ਘੱਟੋਂ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਨੇ 65ਵੀਂਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਮਾਰੀਆਂ ਮੱਲਾਂ

ਮੰਡੀ ਲੱਖੇਵਾਲੀ, 21 ਸਤੰਬਰ (ਮਿਲਖ ਰਾਜ)- ਪਿਛਲੇ ਦਿਨੀਂ ਪਿੰਡ ਚੱਕ ਜਾਨੀਸਰ ਵਿਖੇ ਸੈਂਟਰ ਪੱਧਰ ਦੀਆਂ ਕਰਵਾਈਆਂ ਗਈਆਂ ਖੇਡਾਂ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਇਸ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਲੜਕੇ ਅਤੇ ਲੜਕੀਆਂ ਦੀ ਅਥਲੈਟਿਕਸ ਮੀਟ 28 ਨੂੰ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਲੜਕੇ ਅਤੇ ਲੜਕੀਆਂ ਦੀ ਇਕ ਦਿਨਾਂ ਅਥਲੈਟਿਕਸ ਮੀਟ 28 ਸਤੰਬਰ ਨੂੰ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲਿਆਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ 'ਤੇ ਜ਼ੋਰ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ 'ਘਰ-ਘਰ ਰੁਜ਼ਗਾਰ' ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਮੈਗਾ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ, ਜਿਨ੍ਹਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਗਾਇਕ ਸਿੱਧੂ ਮੂਸੇਵਾਲਾ ਿਖ਼ਲਾਫ਼ ਇਸਤਗਾਸਾ ਦਾਇਰ

ਗਿੱਦੜਬਾਹਾ, 21 ਸਤੰਬਰ (ਬਲਦੇਵ ਸਿੰਘ ਘੱਟੋਂ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਨੇ ਸਥਾਨਕ ਮਾਨਯੋਗ ਜੱਜ ਮਨਦੀਪ ਸਿੰਘ ਦੀ ਜੁਡੀਸ਼ੀਅਲ ਮਜਿਸਟਰੇਟ ਫ਼ਸਟ ਕਲਾਸ ਅਦਾਲਤ ਵਿਚ ਇਸਤਗਾਸਾ ਦਾਇਰ ਕਰਕੇ ਪੰਜਾਬ ਗਾਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੱਲਰ ਵਿਖੇ ਸਾਇੰਸ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸ੍ਰੀਮਤੀ ਪੂਨਮ ਗੁਪਤਾ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਅਗਵਾਈ ਅਧੀਨ ਸਕੂਲ ਵਿਚ 'ਪੜੋ੍ਹ ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਦਾ ਫ਼ੈਸਲਾ ਕਿਸਾਨ ਜਥੇਬੰਦੀਆਂ ਦੀ ਜਿੱਤ-ਕਿਸਾਨ ਆਗੂ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਕਿਸਾਨਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਉੱਪਰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਚਲਾਨਾਂ ਿਖ਼ਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਟੁੱਟੀ ਪੁਲੀ ਦੀ ਜਨ ਸਹਾਰਾ ਕਲੱਬ ਨੇ ਕਰਵਾਈ ਮੁਰੰਮਤ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਪਿਛਲੇ ਕਾਫ਼ੀ ਸਮੇਂ ਤੋਂ ਮਲੋਟ ਰੋਡ ਯਾਦਗਾਰੀ ਗੇਟ ਦੇ ਨਜ਼ਦੀਕ ਬਣੀ ਰਜਬਾਹੇ ਦੀ ਟੁੱਟੀ ਪੁਲੀ ਲੋਕਾਂ ਦੀ ਜਾਨ ਦਾ ਖੋਹ ਬਣੀ ਹੋਈ ਸੀ | ਅਖ਼ਬਾਰਾਂ ਵਿਚ ਬਹੁਤ ਸਾਰੀਆਂ ਖ਼ਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX