ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  8 minutes ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  19 minutes ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  26 minutes ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  37 minutes ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 minute ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 1 hour ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 1 hour ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 1 hour ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 1 hour ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 1 hour ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 2 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 2 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 2 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 2 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 3 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 3 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 4 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 3 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 4 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 4 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 5 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 5 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 5 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 5 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 minute ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 6 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 6 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 6 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 7 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 7 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਦਿੱਲੀ

ਭਿ੍ਸ਼ਟਾਚਾਰ ਸਬੰਧੀ ਕੇਸਾਂ ਤੋਂ ਛੁਟਕਾਰਾ ਮਿਲੇ ਬਿਨਾਂ, ਸੌਖਾ ਨਹੀਂ ਹੋਵੇਗਾ ਜੀ.ਕੇ. ਦੀ ਨਵੀਂ ਪਾਰਟੀ ਦੀ ਸਫ਼ਲਤਾ ਦਾ ਰਾਹ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ ਦੇ ਕਾਰਨ ਦਿੱਲੀ ਕਮੇਟੀ ਦੀ ਪ੍ਰਧਾਨਗੀ ਗਵਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅਲਹਿਦਾ ਹੋਣ ਵਾਲੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਬੀਤੇ ਦਿਨੀਂ ਮੁੜ ਤੋਂ ਨਵੀਂ ਪੰਥਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ | ਇਹ ਪਾਰਟੀ ਦਿੱਲੀ ਗੁਰਦੁਆਰਾ ਚੋਣਾਂ ਪੂਰੀ ਸਰਗਰਮੀ ਨਾਲ ਲੜੇਗੀ ਅਤੇ 2 ਅਕਤੂਬਰ ਨੂੰ ਇੱਕ ਸਮਾਗਮ ਦੌਰਾਨ ਇਸ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ | ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਨਵੇਂ ਫਰੰਟ ਰਾਹੀਂ ਮਨਜੀਤ ਸਿੰਘ ਜੀ.ਕੇ. ਆਪਣੇ ਪੁਰਾਣੇ ਸਿਆਸੀ ਰੁਤਬੇ ਨੂੰ ਮੁੜ ਤੋਂ ਹਾਸਲ ਕਰਨ ਅਤੇ ਦੂਜੀਆਂ ਪਾਰਟੀਆਂ ਸਾਹਮਣੇ ਮਜ਼ਬੂਤ ਚੁਣੌਤੀ ਪੇਸ਼ ਕਰਨ ਦੀ ਹਰ ਸੰਭਵ ਕੋਸ਼ਿਸ਼ ਜ਼ਰੂਰ ਕਰਨਗੇ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ, ਉਨ੍ਹਾਂ ਦੇ ਮੁੱਖ ਨਿਸ਼ਾਨੇ 'ਤੇ ਹੋਵੇਗਾ | ਪਾਰਟੀ ਦੇ ਕਾਰਜਾਂ ਤੇ ਪੰਥਕ ਏਜੰਡੇ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦੇ ਹੋਏ ਜੀ.ਕੇ. ਵਲੋਂ ਆਪਣੇ ਪਿਤਾ ਤੇ ਪ੍ਰਸਿੱਧ ਸਿੱਖ ਆਗੂ ਜਥੇ: ਸੰਤੋਖ ਸਿੰਘ (ਮਰਹੂਮ) ਦੀ ਵਿਰਾਸਤ ਨੂੰ ਹੀ ਅੱਗੇ ਤੋਰਨ ਅਤੇ ਦਿੱਲੀ ਦੀ ਸਿੱਖ ਸਿਆਸਤ 'ਚ ਸਰਗਰਮ ਭੂਮਿਕਾ ਨਿਭਾਉਣ ਦਾ ਦਾਅਵਾ ਕੀਤਾ ਗਿਆ ਹੈ | ਸਿੱਖ ਮਾਹਿਰਾਂ ਮੁਤਾਬਿਕ ਜੀ.ਕੇ. ਦੇ ਸਾਹਮਣੇ ਫਿਲਹਾਲ ਕਈ ਅਜਿਹੀਆਂ ਮੁਸ਼ਕਿਲ ਚੁਣੌਤੀਆਂ ਹਨ ਜਿਨ੍ਹਾਂ ਨੂੰ ਪਾਰ ਕੀਤੇ ਬਿਨਾਂ, ਇਸ ਨਵੀਂ ਪਾਰਟੀ ਦੀ ਸਫਲਤਾ ਜਾਂ ਨਾਕਾਮੀ ਬਾਰੇ ਕਿਸੇ ਵੀ ਕਿਸਮ ਦਾ ਦਾਅਵਾ ਕਰਨਾ, ਸ਼ਾਇਦ ਜਲਦਬਾਜ਼ੀ ਹੀ ਹੋਵੇਗੀ |
ਕਥਿਤ ਭਿ੍ਸ਼ਟਾਚਾਰ ਸਬੰਧੀ ਕੇਸਾਂ ਤੋਂ ਪ੍ਰਭਾਵਿਤ ਹੋ ਸਕਦੀ ਹੈ ਜੀ.ਕੇ. ਦੀ ਨਵੀਂ ਪਾਰਟੀ
ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਵਾਲੇ ਮਨਜੀਤ ਸਿੰਘ ਜੀ.ਕੇ., ਇਸ ਸਮੇਂ ਦਿੱਲੀ ਕਮੇਟੀ ਪ੍ਰਬੰਧ 'ਚ ਆਪਣੀ ਕਥਿਤ ਭਿ੍ਸ਼ਟਾਚਾਰ ਦੇ 3 ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਇਨ੍ਹਾਂ ਮਾਮਲਿਆਂ 'ਚੋਂ ਬਿਲਕੁਲ ਦੋਸ਼ ਮੁਕਤ ਹੋਏ ਬਿਨਾਂ ਨਵੀਂ ਪਾਰਟੀ ਦੇ ਭੱਵਿਖ ਦੀ ਰਾਹ ਸੌਖੀ ਨਹੀਂ ਹੋਵੇਗੀ | ਤਿੰਨੇ ਮਾਮਲੇ ਹਾਲੇ ਵਿਚਾਰ ਅਧੀਨ ਹਨ ਪਰ ਕਾਨੂੰਨੀ ਮਾਹਿਰਾਂ ਮੁਤਾਬਿਕ ਜੀ.ਕੇ. ਦੀਆਂ ਮੁਸ਼ਕਿਲਾਂ 'ਚ ਪਹਿਲਾ ਨਾਲੋਂ ਕਾਫੀ ਵਾਧਾ ਹੋ ਚੁੱਕਾ ਹੈ ਕਿਉਂਕਿ ਕੋਰਟ ਵਲੋਂ ਇਸ ਕੇਸ ਨੂੰ ਕ੍ਰਾਈਮ ਬ੍ਰਾਂਚ ਚਾਣਕਿਆ ਪੁਰੀ ਥਾਣੇ 'ਚ ਤਬਦੀਲ ਕਰਦਿਆਂ ਹੋਇਆ ਜੀ.ਕੇ. 'ਤੇ ਧਾਰਾ 420 ਦੇ ਨਾਲ-ਨਾਲ 409, 467, 468 ਤੇ 471 ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਹਨ | ਹਾਲਾਂਕਿ ਬੀਤੇ 19 ਮਾਰਚ ਨੂੰ ਦਿੱਲੀ ਪੁਲਿਸ ਨੇ ਇਸ ਮਾਮਲੇ ਦੀ ਕਲੋਜਰ ਰਿਪੋਰਟ ਕੋਰਟ 'ਚ ਦਾਖਲ ਕਰ ਦਿੱਤੀ ਸੀ ਪਰ ਸ਼ਿਕਾਇਤਕਰਤਾ ਗੁਰਮੀਤ ਸਿੰਘ ਸ਼ੰਟੀ (ਦਿੱਲੀ ਕਮੇਟੀ ਮੈਂਬਰ) ਦੇ ਵਕੀਲ ਰਜਿੰਦਰ ਛਾਬੜਾ ਨੇ ਕਲੋਜਰ ਰਿਪੋਰਟ 'ਚ ਦਰਜ ਕਈ ਤੱਥਾਂ ਨੂੰ ਲੈ ਕੇ ਸਵਾਲ ਖੜੇ ਕਰ ਦਿੱਤੇ ਅਤੇ ਕੋਰਟ ਨੇ ਪੁਲਿਸ ਵਲੋਂ ਦਾਖਲ ਕਲੋਜਰ ਰਿਪੋਰਟ ਨੂੰ ਸਵੀਕਾਰ ਨਹੀਂ ਕੀਤਾ | ਦਰਅਸਲ ਨਵੀਂ ਪਾਰਟੀ ਦੀ ਹੋਂਦ, ਸਫਲਤਾ ਤੇ ਭਵਿੱਖ ਪੂਰੀ ਤਰ੍ਹਾਂ ਜੀ.ਕੇ. ਦੇ ਨਾਲ ਜੁੜੇ ਹੋਏ ਹਨ, ਜੇਕਰ ਉਕਤ ਮਾਮਲਿਆਂ 'ਚ ਜੀ.ਕੇ. ਨੂੰ ਕਲੀਨ ਚਿਟ ਮਿਲ ਗਈ ਫਿਰ ਤਾਂ ਠੀਕ ਹੈ ਪਰ ਜੇਕਰ ਫੈਸਲਾ ਜੀ.ਕੇ. ਦੇ ਿਖ਼ਲਾਫ ਆਇਆ ਤਾਂ ਇਸ ਦਾ ਅਸਰ ਕਬੂਲਦੇ ਹੋਏ ਨਵੀਂ ਪਾਰਟੀ ਦੇ ਭਵਿੱਖ ਨੂੰ ਵੀ ਗ੍ਰਹਿਣ ਲਗੱਣ ਦੀ ਸੰਭਾਵਨਾ ਵੱਧ ਜਾਵੇਗੀ |
ਅਹੁਦੇਦਾਰੀਆਂ ਤੇ ਸਿਆਸੀ ਟਿਕਟਾਂ ਪ੍ਰਾਪਤ ਕਰਨ ਵਾਲੇ ਜੀ.ਕੇ. ਦੇ ਕਰੀਬੀ ਆਗੂਆਂ ਦੇ ਫੈਸਲਿਆਂ 'ਤੇ ਰਹੇਗੀ ਨਜ਼ਰ
ਜੀ.ਕੇ. ਵਲੋਂ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕੀਤੇ ਜਾਣ ਦੇ ਬਾਅਦ ਤੋਂ ਹੀ ਅਜਿਹੀ ਚਰਚਾ ਜਾਂ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਨਵੀਂ ਪਾਰਟੀ 'ਚ ਕਿਹੜੇ ਕਿਹੜੇ ਆਗੂ ਸ਼ਾਮਿਲ ਹੋ ਸਕਦੇ ਹਨ | ਪਿਛੋਕੜ 'ਚ ਜੀ.ਕੇ. ਦੇ ਕਰੀਬੀ ਮੰਨੇ ਜਾਣ ਵਾਲੇ ਆਗੂ, ਮੌਜੂਦਾ ਸਮੇਂ ਚਲ ਰਹੀ ਚਰਚਾ ਦੌਰਾਨ ਸਿੱਖਾਂ ਦੀ ਖਾਸ ਦਿਲਚਸਪੀ ਦਾ ਕੇਂਦਰ ਬਣੇ ਹੋਏ ਹਨ | ਦਰਅਸਲ ਦਿੱਲੀ ਕਮੇਟੀ ਪ੍ਰਧਾਨ ਵਜੋਂ ਜੀ.ਕੇ. ਦੇ 6 ਸਾਲਾ ਦੇ ਕਾਰਜਕਾਲ ਦੌਰਾਨ, ਦਿੱਲੀ ਕਮੇਟੀ ਪ੍ਰਬੰਧ 'ਚ ਜੀ.ਕੇ. ਗਰੁੱਪ ਦੀ ਹੀ ਪਕੜ ਕਾਫੀ ਮਜ਼ਬੂਤ ਮੰਨੀ ਜਾਂਦੀ ਰਹੀ ਹੈ | ਇਨ੍ਹਾਂ 6 ਸਾਲਾ 'ਚ ਜੇਕਰ ਹਰਮੀਤ ਸਿੰਘ ਕਾਲਕਾ, ਪਰਮਜੀਤ ਸਿੰਘ ਰਾਣਾ, ਅਮਰਜੀਤ ਸਿੰਘ ਪੱਪੂ ਤੇ ਹੋਰਨਾ ਨੂੰ ਦਿੱਲੀ ਕਮੇਟੀ 'ਚ ਲਗਾਤਾਰ ਵੱਡੇ ਅਹੁਦੇ ਨਸੀਬ ਹੁੰਦੇ ਰਹੇ ਹਨ ਤਾਂ ਉਹ ਜੀ.ਕੇ. ਦੇ ਕਾਰਣ ਹੀ ਸੰਭਵ ਹੋ ਸਕਿਆ ਸੀ | ਸਿਰਫ ਦਿੱਲੀ ਕਮੇਟੀ ਦੇ ਅਹੁਦੇ ਹੀ ਨਹੀਂ ਬਲਕਿ ਇਨ੍ਹਾਂ ਨੂੰ ਵਿਧਾਇਕ ਤੇ ਕੌਾਸਲਰ ਦੀਆਂ ਟਿਕਟਾਂ ਦਿਵਾਉਣ ਪਿੱਛੇ ਵੀ ਜੀ.ਕੇ. ਦੀ ਹੀ ਭੂਮਿਕਾ ਰਹੀ ਹੈ | ਇਸ ਲਈ ਹੁਣ ਜਦੋਂ ਜੀ.ਕੇ. ਨਵੀਂ ਪਾਰਟੀ ਬਣਾਉਣ ਜਾ ਰਹੇ ਹਨ ਤਾਂ ਇਹ ਵੇਖਣਾ ਬਹੁਤ ਹੀ ਦਿਲਚਸਪ ਹੋਵੇਗਾ ਕਿ ਜੀ.ਕੇ. ਦੀ ਨੇੜਤਾ ਕਾਰਨ ਅਹੁਦੇਦਾਰੀਆਂ ਤੇ ਸਿਆਸੀ ਟਿਕਟਾਂ ਪ੍ਰਾਪਤ ਕਰਨ ਵਾਲੇ ਇਹੀ ਆਗੂ, ਕੀ ਹੁਣ ਜੀ.ਕੇ. ਦੀਆਂ ਮਿਹਰਬਾਨੀਆਂ ਦਾ ਮੁੱਲ ਵਾਪਸ ਮੋੜਨਗੇ ਜਾਂ ਭਵਿੱਖ ਦੀਆਂ ਟਿਕਟਾਂ ਤੇ ਕੁਰਸੀਆਂ ਨੂੰ ਹੀ ਵਧੇਰੇ ਤਵੱਜੋਂ ਦੇਣਗੇ?
ਜੀ.ਕੇ. ਨੇ 13 ਸਾਲ ਪਹਿਲਾਂ ਵੀ ਪੰਥਕ ਪਾਰਟੀ ਬਣਾ ਕੇ ਲੜੀਆਂ ਸੀ ਦਿੱਲੀ ਗੁਰੁਦਆਰਾ ਚੋਣਾਂ
ਨਵੀਂ ਪਾਰਟੀ ਦਾ ਐਲਾਨ ਕਰਨ ਵਾਲੇ ਮਨਜੀਤ ਸਿੰਘ ਜੀ.ਕੇ. ਵਲੋਂ 13 ਸਾਲ ਪਹਿਲਾਂ ਵੀ 2006 'ਚ ਸ਼੍ਰੋਮਣੀ ਅਕਾਲੀ ਦਲ (ਪੰਥਕ) ਪਾਰਟੀ ਬਣਾਈ ਸੀ ਤੇ 2007 ਦੀਆਂ ਦਿੱਲੀ ਗੁਰਦੁਆਰਾ ਚੋਣਾਂ 'ਚ 'ਮੋਮਬੱਤੀ' ਚੋਣ ਨਿਸ਼ਾਨ 'ਤੇ ਉਮੀਦਵਾਰ ਖੜੇ ਕੀਤੇ ਸਨ | ਉਨ੍ਹਾਂ ਚੋਣਾਂ ਦੇ ਨਤੀਜੇ ਬੇਸ਼ੱਕ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਹੱਕ 'ਚ ਆਏ ਸਨ ਪਰ ਜੀ.ਕੇ. ਨਵੀਂ ਪਾਰਟੀ ਨੇ ਪਹਿਲੀ ਵਾਰ ਹੀ ਚੋਣ ਲੜਦੇ ਹੋਏ 6 ਸੀਟਾਂ 'ਤੇ ਜਿੱਤ ਪ੍ਰਾਪਤ ਕਰ ਲਈ ਸੀ ਜਦਕਿ ਬਾਦਲ ਪਾਰਟੀ ਨੂੰ ਉਸ ਸਮੇਂ 14 ਸੀਟਾਂ ਪ੍ਰਾਪਤ ਹੋਈਆਂ ਸਨ | ਸਾਲ 2008 'ਚ ਜੀ.ਕੇ. ਨੇ ਆਪਣੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਰਲੇਵਾਂ ਕਰ ਦਿੱਤਾ ਸੀ | ਸਿੱਖ ਹਲਕਿਆਂ ਮੁਤਾਬਿਕ ਕਿਉਂਕਿ ਜੀ.ਕੇ. ਇਕ ਵਾਰ ਪਹਿਲਾਂ ਵੀ ਪਾਰਟੀ ਬਣਾ ਕੇ ਚੋਣ ਲੜ ਚੁੱਕੇ ਹਨ, ਇਸ ਲਈ ਹੁਣ ਦੁਬਾਰਾ ਨਵੀਂ ਪਾਰਟੀ ਬਣਾਉਣ ਸਮੇਂ, ਪਿਛਲੇ ਤਜਰਬੇ ਤੋਂ ਉਨ੍ਹਾਂ ਨੂੰ ਕਾਫੀ ਫਾਇਦਾ ਮਿਲ ਸਕੇਗਾ ਪਰ ਜਦ ਤੱਕ ਉਹ ਕਥਿਤ ਭਿ੍ਸ਼ਟਾਚਾਰ ਦੇ ਮਾਮਲੇ ਦੀਆਂ ਕਾਨੂੰਨੀ ਗੁੰਝਲਾਂ 'ਚੋਂ ਪੱਕੇ ਤੌਰ 'ਤੇ ਬਾਹਰ ਨਹੀਂ ਨਿਕਲਦੇ ਤੱਦ ਤੱਕ ਨਵੀਂ ਪਾਰਟੀ ਦੇ ਭੱਵਿਖ ਤੇ ਸਫਲਤਾ ਨੂੰ ਲੈ ਕੇ ਪੱਕੇ ਤੌਰ 'ਤੇ ਕੁੱਝ ਨਹੀਂ ਕਿਹਾ ਜਾ ਸਕੇਗਾ |

ਅਸਲ੍ਹਾ ਐਕਟ ਤਹਿਤ ਮਾਮਲਾ ਦਰਜ

ਨਥਾਣਾ, 22 ਸਤੰਬਰ (ਗੁਰਦਰਸ਼ਨ ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੇ ਦੋ ਵਿਅਕਤੀਆਂ ਹਰਭਜਨ ਸਿੰਘ ਵਾਸੀ ਬੁਰਜ ਅਤੇ ਅੰਮਿ੍ਤਪਾਲ ਸਿੰਘ ਵਾਸੀ ਗਿੱਦੜ ਵਿਰੁੱਧ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਉਕਤ ਵਿਅਕਤੀਆਂ ...

ਪੂਰੀ ਖ਼ਬਰ »

ਜ਼ੋਨ ਐਥਲੈਟਿਕ ਵਿਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਦਾ 38 ਤਗਮੇ ਜਿੱਤੇ

ਰਾਮਾਂ ਮੰਡੀ, 22 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਬੀਤੇ ਦਿਨੀਂ ਸਮਾਪਤ ਹੋਈ ਤਲਵੰਡੀ ਸਾਬੋ ਜ਼ੋਨ ਦੀ ਐਥਲੈਟਿਕ ਮੀਟ ਵਿਚ ਨੇੜਲੇ ਪਿੰਡ ਰੁੱਘੂ ਬੰਗੀ ਦੇ ਮਾਸਟਰ ਮਾਈਾਡ ਪਬਲਿਕ ਸਕੂਲ ਦੇ ਐਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 38 ਤਗਮੇ ਜਿੱਤ ਕੇ ਸਕੂਲ ਦਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਨੂੰ ਅਗਵਾ ਕਰਨ ਵਾਲੀ ਔਰਤ ਤੇ ਸਾਥੀ ਗਿ੍ਫ਼ਤਾਰ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਸਥਾਨਕ ਗੁਰੂ ਗੋਬਿੰਦ ਸਿੰਘ ਨਗਰ ਦੀ ਗਲੀ ਨੰ: 17/2 ਵਿਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਨੂੰ ਕਤਲ ਕਰਨ ਦੇ ਇਰਾਦੇ ਨਾਲ ਅਗਵਾ ਕਰਨ ਵਾਲੀ ਔਰਤ ਅਤੇ ਉਸ ਦੇ ਸਾਥੀ ਨੂੰ ਥਾਣਾ ਕੈਂਟ ਦੀ ਪੁਲਿਸ ...

ਪੂਰੀ ਖ਼ਬਰ »

ਦਿੱਲੀ ਆਈ. ਆਈ. ਟੀ. ਕਰੇਗੀ ਆਡ ਈਵਨ ਯੋਜਨਾ ਦੇ ਪ੍ਰਭਾਵ ਦੀ ਸਮੀਖਿਆ

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪ੍ਰਦੂਸ਼ਣ ਨਾਲ ਨਜਿੱਠਣ ਲਈ 4 ਸਤੰਬਰ ਤੋਂ ਲਾਗੂ ਕੀਤੀ ਜਾਣ ਵਾਲੀ ਆਡ ਈਵਨ ਯੋਜਨਾ ਦੇ ਪ੍ਰਭਾਵਾਂ ਦੀ ਸਮੀਖਿਆ ਦਿੱਲੀ ਆਈ. ਆਈ. ਟੀ. ਵਲੋਂ ਕੀਤੀ ਜਾਵੇਗੀ | ਆਈ. ਆਈ. ਟੀ. ...

ਪੂਰੀ ਖ਼ਬਰ »

'ਰਾਗ ਤਰੰਗ' ਪ੍ਰੋਗਰਾਮ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਕਰਦਿਆਂ ਜਥਿਆਂ ਨੇ ਰੂਹਾਨੀਅਤ ਦਾ ਰੰਗ ਬੰਨਿ੍ਹਆ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰਾਗ ਤਰੰਗ' ਪ੍ਰੋਗਰਾਮ ਇੱਥੇ ਸੁਰਤਾਲ ਓਪਨ ਥੀਏਟਰ ਤਾਲਕਟੋਰਾ ਗਾਰਡਨ 'ਚ ਕਰਵਾਇਆ ਗਿਆ ਜਿਸ ਵਿਚ ਚੋਟੀ ਦੇ ...

ਪੂਰੀ ਖ਼ਬਰ »

ਕਸ਼ਮੀਰੀਆਂ 'ਤੇ ਹੋ ਰਹੇ ਜ਼ੁਲਮ ਿਖ਼ਲਾਫ਼ 26 ਨੂੰ ਦਿੱਲੀ ਵਿਖੇ ਕੀਤੀ ਜਾਵੇਗੀ ਰੋਸ ਰੈਲੀ- ਭੁੱਲਰ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜੰਮੂ-ਕਸ਼ਮੀਰ 'ਚ ਕਸ਼ਮੀਰੀਆਂ ਨਾਲ ਹੁੰਦੇ ਜ਼ੁਲਮ ਨੂੰ ਰੋਕਣ ਲਈ ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਪੰਥਕ ਫ਼ਰੰਟ, ਬਹੁਜਨ ਮੁਕਤੀ ਮੋਰਚਾ, ਸਟੂਡੈਂਟਸ ਫ਼ਾਰ ਸੁਸਾਇਟੀ ਆਦਿ ਹਮ ਿਖ਼ਆਲੀ ਪਾਰਟੀਆਂ ਵਲੋਂ 26 ਸਤੰਬਰ ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਤਲਵੰਡੀ ਭਾਈ, 22 ਸਤੰਬਰ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਪਿ੍ੰਸੀਪਲ ਡਾ: ਹਰਬੰਸ ਕੌਰ ਦੀ ਅਗਵਾਈ ਹੇਠ ਆਨੁਵੰਸ਼ਕ ਸਾਖਰਤਾ ਕਲੱਬ ਤਲਵੰਡੀ ਭਾਈ ਦੇ ਕੋਆਰਡੀਨੇਟਰ ਡਾ: ਸਵਿੰਦਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਾਲਜ 'ਚ ...

ਪੂਰੀ ਖ਼ਬਰ »

ਜਸਬੀਰ ਸਿੰਘ ਔਲਖ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਮਖੂ, 22 ਸਤੰਬਰ (ਮੇਜਰ ਸਿੰਘ ਥਿੰਦ)- ਪਿੰਡ ਕਿਲੀ ਬੋਦਲਾ ਦੇ ਸਮਾਜ ਸੇਵੀ ਤੇ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਔਲਖ ਜਿਨ੍ਹਾਂ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ | ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਭਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ...

ਪੂਰੀ ਖ਼ਬਰ »

ਰਾਮਲੀਲ੍ਹਾ ਦੇ ਮੰਚਨ ਸਬੰਧੀ ਝੰਡਾ ਪੂਜਨ ਕੀਤਾ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਰਾਮ ਲੀਲ੍ਹਾ ਕਲੱਬ ਜ਼ੀਰਾ ਵਲੋਂ ਕਰਵਾਏ ਜਾਂਦੇ ਰਾਮ-ਲੀਲ੍ਹਾ ਦੇ ਮੰਚਨ ਸਬੰਧੀ ਅੱਜ ਸਾਵਣ ਮੱਲ ਅਗਰਵਾਲ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ ਵਿਖੇ ਝੰਡਾ ਪੂਜਨ ਕੀਤਾ ਗਿਆ | ਇਸ ਸਬੰਧੀ ਰਾਮ-ਲੀਲ੍ਹਾ ਕਲੱਬ ਦੇ ...

ਪੂਰੀ ਖ਼ਬਰ »

ਛੇਵੀਂ ਕਲਾਸ ਦੀ ਵਿਦਿਆਰਥਣ ਖ਼ੁਸ਼ੀ ਬਣੇਗੀ ਇਕ ਦਿਨ ਲਈ ਸਕੂਲ ਪਿ੍ੰਸੀਪਲ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਗੰਭੀਰ ਬਿਮਾਰੀ ਤੋਂ ਪੀੜਤ ਲੜਕੀ ਅਨਮੋਲ ਬੇਰੀ ਦੇ ਇਕ ਦਿਨ ਲਈ ਡੀ.ਸੀ. ਬਣਨ ਤੋਂ ਬਾਅਦ ਕਰੀਬ 3 ਫੁੱਟ ਕੱਦ ਵਾਲੀ ਲੜਕੀ ਖ਼ੁਸ਼ੀ ਨੂੰ ਵੀ ਇਕ ਦਿਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਦੇ ...

ਪੂਰੀ ਖ਼ਬਰ »

ਨੌਜਵਾਨ ਕਾਂਗਰਸੀ ਆਗੂ ਬੱਬੀ ਕਮੱਗਰ ਨੂੰ ਸਦਮਾ, ਦਾਦੀ ਦੀ ਮੌਤ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨੌਜਵਾਨ ਕਾਂਗਰਸੀ ਆਗੂ ਜਗਦੀਪ ਸਿੰਘ ਸੰਧੂ ਬੱਬੀ ਕਮੱਗਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਦਾਦੀ ਨਸੀਬ ਕੌਰ ਪਤਨੀ ਬਲਦੇਵ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਸੰਧੂ ਪਰਿਵਾਰ ਨੂੰ ਲੱਗੇ ਸਦਮੇ ਦੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਜਥਾ ਸ੍ਰੀਗੰਗਾਨਗਰ ਲਈ ਰਵਾਨਾ

ਮੱਲਾਂਵਾਲਾ, 22 ਸਤੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ-ਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ 46ਵੇਂ ਸਰਬ-ਹਿੰਦ ਸਾਲਾਨਾ ਸਮਾਗਮ 'ਚ ਸ਼ਿਰਕਤ ਕਰਨ ਲਈ ਗੁਰਦੁਆਰਾ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਹੈਲਪਿੰਗ ਹੈਂਡ ਸੁਸਾਇਟੀ ਜ਼ੀਰਾ ਦੀ ਮੀਟਿੰਗ ਜਨ ਕਲਿਆਣ ਭਵਨ ਕਿ੍ਸ਼ਨਾ ਮੰਦਿਰ ਵਸਤੀ ਮਾਛੀਆਂ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਪ੍ਰੀਤ ਸਿੰਘ ਬੱਬਲੂ, ਚੇਅਰਮੈਨ ਜਸਵਿੰਦਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਗਾਈਡ ਪੰਜਾਬ ਉਂਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਭਾਰਤ ਸਕਾਊਟ ਗਾਈਡ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਵਿਖੇ ਕੱਬ ਮਾਸਟਰ ਜਸਵਿੰਦਰ ...

ਪੂਰੀ ਖ਼ਬਰ »

ਸੁਖਦੇਵ ਸਿੰਘ ਖੋਸਾ ਨਮਿਤ ਅੰਤਿਮ ਅਰਦਾਸ 25 ਨੂੰ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸੀਨੀਅਰ ਅਕਾਲੀ ਆਗੂ ਗੁਰਮੇਜ ਸਿੰਘ ਖੋਸਾ ਤੂੰਬੜਭੰਨ ਦੇ ਛੋਟੇ ਭਰਾ ਤੇ ਸਾਬਕਾ ਸਰਪੰਚ ਬਿਕਰਮਜੀਤ ਸਿੰਘ ਦੇ ਪਿਤਾ ਸੁਖਦੇਵ ਸਿੰਘ ਖੋਸਾ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਬੇਵਕਤ ਦਿਹਾਂਤ 'ਤੇ ਜਥੇ: ਤੋਤਾ ...

ਪੂਰੀ ਖ਼ਬਰ »

ਨਸ਼ਾ ਸਪਲਾਈ ਕਰਨ ਜਾਂਦਾ ਚੜਿ੍ਹਆ ਪੁਲਿਸ ਅੜਿੱਕੇ, ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 22 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਫ਼ਿਰੋਜ਼ਪੁਰ ਕੈਂਟ ਅਧੀਨ ਪੈਂਦੇ ਡਿਪਟੀ ਕਮਿਸ਼ਨਰ ਚੌਕ ਫ਼ਿਰੋਜ਼ਪੁਰ ਛਾਉਣੀ ਵਿਖੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਸਬ-ਇੰਸਪੈਕਟਰ ਅਭੀਨਵ ਚੌਹਾਨ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਉਕਤ ਕੈਦੀ ਖਿਲਾਫ਼ ਮੁਕੱਦਮਾ ਦਰਜ ਕਰਕੇ ਸਿਟੀ ਪੁਲਿਸ ਹਵਾਲੇ ਕੀਤਾ ਗਿਆ ਹੈ | ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡੀ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਗੋਲੂ ਕਾ ਮੋੜ, 22 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਦੇ ਸਿੱਖਿਆ ਵਿਭਾਗ ਦੁਆਰਾ ਸਰਕਾਰੀ ਸਕੂਲ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਲਈ ਕੀਤੀ ਜਾ ਰਹੀ ਕੋਸ਼ਿਸ਼ ਨੂੰ ਲੈ ਕੇ ਸਰਕਾਰੀ ਸਕੂਲਾਂ 'ਚ ਪਹਿਲੀ ਵਾਰ ਸਾਧਾਰਨ ਗਿਆਨ ਦੀ ਪ੍ਰੀਖਿਆ ਕਰਵਾਈ ਗਈ | ਸਰਕਾਰੀ ...

ਪੂਰੀ ਖ਼ਬਰ »

ਬਿਜਲੀ ਦਾ ਲੋਡ ਵਧਾਉਣ ਲਈ ਕੈਂਪ ਲਗਾਇਆ

ਲੱਖੋ ਕੇ ਬਹਿਰਾਮ, 22 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਵਪਾਰਕ, ਘਰੇਲੂ ਤੇ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਵਧਾਉਣ ਲਈ ਘੱਟ ਰੇਟਾਂ 'ਤੇ ਸ਼ੁਰੂ ਕੀਤੀ ਗਈ ਸਕੀਮ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ-ਡਵੀਜ਼ਨ ਝੋਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦਸਹਿਰੇ ਦੇ ਤਿਉਹਾਰ ਮੌਕੇ ਹਰ ਸਾਲ ਸਾੜੇ ਜਾਂਦੇ ਰਾਵਣ, ਕੰੁਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਰੋਕਣ ਸਬੰਧੀ ਰਾਵਣ ਸੈਨਾ ਭਾਰਤ, ਆਦਿ ਧਰਮ ਸਮਾਜ, ਬਹੁਜਨ ਸਮਾਜ ਪਾਰਟੀ, ਸਿ੍ਸ਼ਟੀਕਰਤਾ ਵਾਲਮੀਕਿ ਵੈਲਫੇਅਰ ...

ਪੂਰੀ ਖ਼ਬਰ »

ਪਰਾਲੀ ਤੋਂ ਗੱਤਾ ਬਣਾਉਣ ਵਾਲੀ ਫ਼ੈਕਟਰੀ ਦਾ ਡੀ.ਸੀ. ਤੇ ਸਾਬਕਾ ਮੰਤਰੀ ਜ਼ੀਰਾ ਵਲੋਂ ਦੌਰਾ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੌਰਾਨ ਅੱਜ ਉਹ ਪਿੰਡ ਬੁੱਕਣ ਖਾਂ ਵਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ...

ਪੂਰੀ ਖ਼ਬਰ »

ਕੁੱਟਮਾਰ ਦੀ ਵਾਇਰਲ ਵੀਡੀਓ 'ਚ ਕਈ ਹੋਰ ਨਾਂਅ ਆਏ ਸਾਹਮਣੇ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਕੁੱਟਮਾਰ ਦੀ ਵੀਡੀਓ ਵਾਇਰਲ ਹੋ ਜਾਣ 'ਤੇ ਬੇਇੱਜ਼ਤੀ ਮਹਿਸੂਸਕਰਦਿਆਂ ਪਿੰਡ ਕੋਹਰ ਸਿੰਘ ਵਾਲਾ ਦੇ ਨੌਜਵਾਨ ਵੀਰਪਾਲ ਸਿੰਘ ਪਾਲੂ (38) ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਤੋਂ ਬਾਅਦ ਪੁਲਿਸ ਨੇ ਪਹਿਲਾਂ 16 ...

ਪੂਰੀ ਖ਼ਬਰ »

ਸਵਾ ਤਿੰਨ ਬੋਤਲਾਂ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)- ਮੁਖਬਰ ਖ਼ਾਸ ਦੀ ਇਤਲਾਹ 'ਤੇ ਕਾਰਵਾਈ ਕਰਨ ਗਈ ਥਾਣਾ ਸਿਟੀ ਪੁਲਿਸ ਨੂੰ ਉਸ ਵੇਲੇ ਨਿਰਾਸ਼ਾ ਪੱਲੇ ਪਈ ਜਦੋਂ ਫ਼ਿਰੋਜ਼ਪੁਰ ਸ਼ਹਿਰ 'ਚ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

10 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ, ਇਕ ਫ਼ਰਾਰ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਖੇਤਰ 'ਚੋਂ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਵਲੋਂ ਛਾਪੇਮਾਰੀ ਕਰਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ, ਜਦ ਕਿ ਦੂਜਾ ਭੱਜਣ ਵਿਚ ਸਫਲ ਹੋ ਗਿਆ | ਸਬ-ਇੰਸਪੈਕਟਰ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਸਾੜਨ ਤੋਂ ਰੋਕਣ ਲਈ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦਸਹਿਰੇ ਦੇ ਤਿਉਹਾਰ ਮੌਕੇ ਹਰ ਸਾਲ ਸਾੜੇ ਜਾਂਦੇ ਰਾਵਣ, ਕੰੁਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਰੋਕਣ ਸਬੰਧੀ ਰਾਵਣ ਸੈਨਾ ਭਾਰਤ, ਆਦਿ ਧਰਮ ਸਮਾਜ, ਬਹੁਜਨ ਸਮਾਜ ਪਾਰਟੀ, ਸਿ੍ਸ਼ਟੀਕਰਤਾ ਵਾਲਮੀਕਿ ਵੈਲਫੇਅਰ ...

ਪੂਰੀ ਖ਼ਬਰ »

ਘਰ ਬੈਠੇ ਹੀ ਵੋਟਰ ਆਪਣੇ ਮੋਬਾਈਲ ਫ਼ੋਨ ਰਾਹੀਂ ਕਰ ਸਕਦੈ ਆਪਣੀ ਵੋਟ ਦੀ ਜਾਂਚ-ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵੋਟਰ ਸੂਚੀ 'ਚ ਸੋਧ ਕਰਨ ਦੇ ਮੰਤਵ ਤਹਿਤ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਸ਼ੁਰੂ ਕੀਤਾ ਗਿਆ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ 15 ਅਕਤੂਬਰ ਤੱਕ ਚੱਲੇਗਾ, ਜਿਸ ਦੇ ਕੰਮ ਨੂੰ ਸੁਚਾਰੂ ਰੂਪ 'ਚ ਨੇਪਰੇ ...

ਪੂਰੀ ਖ਼ਬਰ »

ਕਾਰ 'ਚੋਂ 4 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਨੇ ਪਿੰਡ ਗੁੱਦੜ ਢੰਡੀ ਰੇਲਵੇ ਫਾਟਕ ਲਾਗਿਓਾ ਕਾਰ ਸਵਿਫ਼ਟ ਡਿਜ਼ਾਇਅਰ ਨੰਬਰ ਡੀ.ਐਲ. ਟੂ. ਸੀ.ਏ.ਕੇ. 1545 ਨੂੰ ਸ਼ੱਕੀ ਹਾਲਾਤ 'ਚ ਰੋਕਣ ਸਮੇਂ ਕਾਰ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ | ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਸਿਟੀ ਵਲੋਂ ਲੁੱਟ-ਖੋਹ ਆਦਿ ਅਪਰਾਧਾਂ ਨੂੰ ਅੰਜਾਮ ਦੇਣ ਵਾਲਿਆਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਨੰੂ ਉਦੋਂ ਬਲ ਮਿਲਿਆ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਤਲਵੰਡੀ ਭਾਈ ਦੇ ਏ.ਐੱਸ.ਆਈ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿ ...

ਪੂਰੀ ਖ਼ਬਰ »

ਸਮਾਰਟ ਬਣੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਵਿਧਾਇਕ ਪਿੰਕੀ ਨੇ ਕੀਤਾ ਉਦਘਾਟਨ
8ਸਕੂਲ ਦੀ ਵਿਰਾਸਤੀ ਦਿੱਖ ਵਾਲੀ ਇਮਾਰਤ ਨੂੰ ਨਵਿਆਉਣ ਲਈ ਨਹੀਂ ਆਉਣ ਦੇਵਾਂਗੇ ਫ਼ੰਡਾਂ ਦੀ ਘਾਟ- ਪਿੰਕੀ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਫ਼ੰਡਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਰਟ ਸਕੂਲ ਬਣੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਦਾ ਉਦਘਾਟਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX