ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 2 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 3 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 3 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 3 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 6 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 7 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 7 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 7 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 8 hours ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 8 hours ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 minute ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 9 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 10 hours ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 10 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 10 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 11 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 12 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 12 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  about 1 hour ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 1 hour ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 1 hour ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਸੰਪਾਦਕੀ

ਪਹਿਲੀ ਸਫਲਤਾ

ਸਵਿਟਜ਼ਰਲੈਂਡ ਦੇ ਬੈਂਕਾਂ ਵਿਚ ਭਾਰਤੀ ਖਾਤਾਧਾਰਕਾਂ ਦੇ ਜਮ੍ਹਾਂ ਧਨ ਸਬੰਧੀ ਮਿਲੀ ਪਹਿਲੀ ਸੂਚੀ ਨੂੰ ਚਾਹੇ ਇਸ ਦੇਸ਼ ਦੇ ਬੈਂਕਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪਏ ਕਾਲੇ ਧਨ ਦਾ ਪੂਰਾ ਖੁਲਾਸਾ ਤਾਂ ਨਹੀਂ ਕਿਹਾ ਜਾ ਸਕਦਾ ਪਰ ਇਕ ਲੰਮੀ ਜੱਦੋ-ਜਹਿਦ ਤੋਂ ਬਾਅਦ ਸਰਕਾਰ ਨੂੰ ਆਪਣੇ ਇਨ੍ਹਾਂ ਯਤਨਾਂ ਵਿਚ ਸਫਲਤਾ ਜ਼ਰੂਰ ਮਿਲੀ ਹੈ। ਸਵਿਸ ਅਧਿਕਾਰੀਆਂ ਨੇ ਇਹ ਕਿਹਾ ਹੈ ਕਿ ਕੀਤੇ ਗਏ ਪ੍ਰਬੰਧਾਂ ਤਹਿਤ ਭਾਰਤ ਨੂੰ ਪਹਿਲੀ ਵਾਰ ਉਥੋਂ ਦੇ ਖਾਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਵਿਚ ਹੁਣ ਦੇ ਚਾਲੂ ਖਾਤਿਆਂ ਦਾ ਵੇਰਵਾ ਵੀ ਸ਼ਾਮਿਲ ਹੈ ਅਤੇ ਉਨ੍ਹਾਂ ਦਾ ਵੇਰਵਾ ਵੀ ਸ਼ਾਮਿਲ ਹੈ, ਜੋ ਸਾਲ 2018 ਵਿਚ ਬੰਦ ਹੋ ਚੁੱਕੇ ਹਨ। ਅਧਿਕਾਰੀਆਂ ਅਨੁਸਾਰ ਅਗਲੀ ਸੂਚੀ ਆਉਣ ਵਿਚ ਸਾਲ ਭਰ ਦਾ ਸਮਾਂ ਹੋਰ ਲੱਗ ਸਕਦਾ ਹੈ।
ਪਿਛਲੇ ਕਈ ਦਹਾਕਿਆਂ ਤੋਂ ਇਨ੍ਹਾਂ ਖਾਤਿਆਂ ਦੀ ਚਰਚਾ ਹੁੰਦੀ ਰਹੀ ਸੀ ਪਰ ਸਵਿਟਜ਼ਰਲੈਂਡ ਸਰਕਾਰ ਨੇ ਕੋਈ ਦੁਵੱਲਾ ਸਮਝੌਤਾ ਨਾ ਹੋਣ ਕਾਰਨ ਇਨ੍ਹਾਂ ਖਾਤਿਆਂ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰੀ ਰੱਖਿਆ ਸੀ। ਪਿਛਲੇ ਕੁਝ ਸਾਲਾਂ ਵਿਚ ਸਵਿਟਜ਼ਰਲੈਂਡ 'ਤੇ ਕਈ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਵੱਡਾ ਕੌਮਾਂਤਰੀ ਦਬਾਅ ਪਾਇਆ ਗਿਆ, ਜਿਸ ਕਰਕੇ ਇਸ ਦੇਸ਼ ਨੂੰ ਆਪਣੀਆਂ ਬੈਂਕਾਂ ਸਬੰਧੀ ਨੀਤੀ ਬਦਲਣੀ ਪਈ ਹੈ। ਭਾਰਤ ਸਮੇਤ ਹੋਰਾਂ ਦੇਸ਼ਾਂ ਨਾਲ ਕੀਤੇ ਸਮਝੌਤਿਆਂ ਤੋਂ ਬਾਅਦ ਹੁਣ ਇਹ ਜਾਣਕਾਰੀ ਸਾਂਝੀ ਕੀਤੀ ਜਾਣੀ ਸ਼ੁਰੂ ਹੋਈ ਹੈ। ਬਹੁਤ ਸਮਾਂ ਪਹਿਲਾਂ ਤਾਂ ਸਵਿਸ ਬੈਂਕਾਂ ਸਬੰਧੀ ਵੱਡੀ ਚਰਚਾ ਹੋਣ ਤੋਂ ਬਾਅਦ ਬਹੁਤ ਸਾਰੇ ਭਾਰਤੀਆਂ ਨੇ ਉਥੇ ਆਪਣੇ ਬੈਂਕ ਖਾਤੇ ਬੰਦ ਕਰਵਾ ਦਿੱਤੇ ਸਨ। ਇਹ ਵੀ ਖ਼ਬਰਾਂ ਆਈਆਂ ਸਨ ਕਿ ਉਥੋਂ ਭਾਰਤੀਆਂ ਨੇ ਅਰਬਾਂ ਰੁਪਏ ਕੱਢਵਾ ਲਏ ਹਨ। ਇਕ ਸੂਚਨਾ ਅਨੁਸਾਰ ਸਾਲ 2018 ਵਿਚ ਇਨ੍ਹਾਂ ਬੈਂਕਾਂ ਵਿਚ ਇਹ ਰਾਸ਼ੀ ਘਟ ਕੇ 6757 ਕਰੋੜ ਰੁਪਏ ਰਹਿ ਗਈ ਸੀ ਅਤੇ ਸਰਕਾਰ ਵਲੋਂ ਲਗਾਤਾਰ ਸ਼ਿਕੰਜਾ ਕੱਸੇ ਜਾਣ ਪਿੱਛੋਂ ਇਨ੍ਹਾਂ ਬੈਂਕਾਂ ਵਿਚ ਅਣਐਲਾਨੀ ਪੂੰਜੀ ਜਮ੍ਹਾਂ ਕਰਾਉਣ ਦਾ ਵੀ ਰੁਝਾਨ ਬਹੁਤ ਘਟ ਗਿਆ ਸੀ। ਇਸ ਸਬੰਧੀ ਤਤਕਾਲੀ ਕੇਂਦਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਪਿਛਲੇ ਸਾਲ ਜੁਲਾਈ ਦੇ ਮਹੀਨੇ ਵਿਚ ਸੰਸਦ ਵਿਚ ਇਹ ਦੱਸਿਆ ਸੀ ਕਿ ਭਾਰਤੀਆਂ ਵਲੋਂ ਸਵਿੱਸ ਬੈਂਕਾਂ ਵਿਚ ਰਕਮ ਜਮ੍ਹਾਂ ਕਰਵਾਉਣ ਦੇ ਅਮਲ ਵਿਚ 50 ਫ਼ੀਸਦੀ ਕਮੀ ਆਈ ਹੈ। ਸਾਲ 2016 ਦੀ ਤੁਲਨਾ ਵਿਚ 2017 ਵਿਚ ਇਹ ਰਕਮ 34 ਫ਼ੀਸਦੀ ਘਟੀ। ਉਸ ਸਮੇਂ ਪਿਊਸ਼ ਗੋਇਲ ਨੇ ਇਹ ਵੀ ਦੱਸਿਆ ਸੀ ਕਿ ਕੇਂਦਰ ਸਰਕਾਰ ਨੇ ਸਵਿਟਜ਼ਰਲੈਂਡ ਨਾਲ ਨਵਾਂ ਸਮਝੌਤਾ ਕੀਤਾ ਹੈ, ਜਿਸ ਤਹਿਤ ਇਕ ਜਨਵਰੀ, 2018 ਤੋਂ ਬਾਅਦ ਭਾਰਤੀਆਂ ਵਲੋਂ ਜੋ ਵੀ ਲੈਣ-ਦੇਣ ਕੀਤਾ ਜਾਵੇਗਾ, ਉਸ ਦੇ ਅੰਕੜੇ ਸਰਕਾਰ ਨੂੰ ਆਪਣੇ-ਆਪ ਮਿਲ ਜਾਣਗੇ। ਇਸੇ ਤਰ੍ਹਾਂ ਹੀ ਤਿੰਨ ਵੱਡੀਆਂ ਸੰਸਥਾਵਾਂ ਦੀ ਰਿਪੋਰਟ ਦੇ ਆਧਾਰ 'ਤੇ ਲੋਕ ਸਭਾ ਵਿਚ ਪੇਸ਼ ਕੀਤੀ ਇਕ ਰਿਪੋਰਟ ਅਨੁਸਾਰ ਜਿਨ੍ਹਾਂ ਖੇਤਰਾਂ ਵਿਚ ਸਭ ਤੋਂ ਜ਼ਿਆਦਾ ਕਾਲਾ ਧਨ ਪਾਇਆ ਜਾਂਦਾ ਹੈ, ਉਨ੍ਹਾਂ ਵਿਚ ਰੀਅਲ ਅਸਟੇਟ, ਮਾਈਨਿੰਗ, ਦਵਾਈਆਂ ਬਣਾਉਣਾ, ਪਾਨ ਮਸਾਲਾ, ਗੁਟਕਾ, ਤੰਬਾਕੂ, ਫ਼ਿਲਮ ਅਤੇ ਸਿੱਖਿਆ ਦੇ ਖੇਤਰ ਆਦਿ ਹਨ। ਚਾਹੇ ਸਹੀ ਵੇਰਵੇ ਤਾਂ ਨਹੀਂ ਮਿਲੇ ਪਰ ਇਕ ਅਨੁਮਾਨ ਅਨੁਸਾਰ ਵਿਦੇਸ਼ਾਂ ਵਿਚ ਭਾਰਤੀਆਂ ਦਾ 37 ਲੱਖ ਕਰੋੜ ਰੁਪਏ ਦਾ ਕਾਲਾ ਧਨ ਜਮ੍ਹਾਂ ਹੈ। ਉਂਜ ਤਾਂ ਸਵਿਸ ਬੈਂਕ ਵਿਚ ਭਾਰਤੀਆਂ ਦੀ ਸੈਂਕੜੇ ਕਰੋੜਾਂ ਦੀ ਅਜਿਹੀ ਰਕਮ ਵੀ ਜਮ੍ਹਾਂ ਹੈ, ਜਿਸ ਦਾ ਹੁਣ ਕੋਈ ਵਾਲੀਵਾਰਸ ਵੀ ਨਹੀਂ ਹੈ ਪਰ ਇਸ ਦੇ ਬਾਵਜੂਦ ਇਹ ਪ੍ਰਕਿਰਿਆ ਸ਼ੁਰੂ ਹੋਣ ਨਾਲ ਕਾਲੇ ਧਨ 'ਤੇ ਲਗਾਮ ਲੱਗਣ ਦੀ ਇਕ ਹੋਰ ਵੱਡੀ ਸੰਭਾਵਨਾ ਬਣ ਗਈ ਹੈ। ਬਿਨਾਂ ਸ਼ੱਕ ਇਸ ਜੱਦੋ-ਜਹਿਦ ਵਿਚ ਹੁਣ ਭਾਰਤ ਸਰਕਾਰ ਨੂੰ ਇਕ ਵੱਡੀ ਸਫਲਤਾ ਮਿਲ ਗਈ ਹੈ।
ਇਸ ਤੋਂ ਪਹਿਲਾਂ ਵੀ ਸਵਿੱਸ ਬੈਂਕਾਂ ਦੇ ਭਾਰਤੀ ਖਾਤਾਧਾਰੀਆਂ ਦੇ ਕੁਝ ਨਾਂਅ ਸਾਹਮਣੇ ਆਏ ਸਨ, ਜਿਨ੍ਹਾਂ ਵਿਚ ਵਧੇਰੇ ਕਰਕੇ ਕਾਰੋਬਾਰੀਆਂ ਦੇ ਨਾਂਅ ਸ਼ਾਮਿਲ ਸਨ। ਹੁਣ ਜਿਹੜੇ ਖਾਤਿਆਂ ਬਾਰੇ ਪਤਾ ਲੱਗਾ ਹੈ, ਉਨ੍ਹਾਂ ਵਿਚ ਰੀਅਲ ਅਸਟੇਟ ਦੇ ਨਾਲ ਇਸਪਾਤ, ਹੀਰੇ ਅਤੇ ਗਹਿਣੇ, ਕੱਪੜੇ ਅਤੇ ਵਾਹਨਾਂ ਦੇ ਪੁਰਜ਼ੇ ਤਿਆਰ ਕਰਨ ਵਾਲੇ ਕਾਰੋਬਾਰੀਆਂ ਦੇ ਨਾਂਅ ਦਰਜ ਹਨ। ਜਿਸ ਹੱਦ ਤੱਕ ਇਹ ਜਾਣਕਾਰੀ ਹਾਸਲ ਹੁੰਦੀ ਰਹੇਗੀ, ਉਸ ਤੋਂ ਸਰਕਾਰ ਨੂੰ ਇਨ੍ਹਾਂ ਕਾਰੋਬਾਰੀਆਂ ਸਬੰਧੀ ਪੂਰੇ ਵੇਰਵੇ ਵੀ ਪ੍ਰਾਪਤ ਹੋ ਸਕਣਗੇ। ਇਨ੍ਹਾਂ ਦੇ ਆਧਾਰ 'ਤੇ ਉਨ੍ਹਾਂ 'ਤੇ ਦੇਸ਼ ਦੇ ਵੱਖ-ਵੱਖ ਕਾਨੂੰਨਾਂ ਤਹਿਤ ਕਾਰਵਾਈ ਕੀਤੀ ਜਾ ਸਕੇਗੀ। ਮਿਲੀ ਇਸ ਪਹਿਲੀ ਸਫਲਤਾ ਨੂੰ ਮੋਦੀ ਸਰਕਾਰ ਜਿਸ ਤੇਜ਼ੀ ਨਾਲ ਅੱਗੇ ਵਧਾ ਸਕੇਗੀ, ਉਸ 'ਤੇ ਹੀ ਉਸ ਦੀ ਸਫ਼ਲਤਾ ਨਿਰਭਰ ਕਰੇਗੀ।


-ਬਰਜਿੰਦਰ ਸਿੰਘ ਹਮਦਰਦ

ਅਸ਼ੋਕ ਤੰਵਰ ਦੀ ਬਗ਼ਾਵਤ ਨੇ ਕਾਂਗਰਸ ਦੀ ਹਾਲਤ ਕੀਤੀ ਹੋਰ ਪਤਲੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਰੀਕ ਨਿਕਲ ਜਾਣ ਤੋਂ ਬਾਅਦ ਹੁਣ ਕੁੱਲ 1168 ਉਮੀਦਵਾਰ ਚੋਣ ਮੈਦਾਨ ਵਿਚ ਬਾਕੀ ਹਨ। ਭਾਜਪਾ ਤੇ ਕਾਂਗਰਸ ਵਿਚ ਟਿਕਟਾਂ ਨੂੰ ਲੈ ਕੇ ਮਚੇ ਘਮਸਾਨ ਦੌਰਾਨ ਸੂਬੇ ਦੀ ਸਿਆਸਤ ਵਿਚ ਕਈ ਉਤਰਾਅ-ਚੜ੍ਹਾਅ ਦੇਖਣ ਨੂੰ ...

ਪੂਰੀ ਖ਼ਬਰ »

ਕਿਉਂ ਨਿੱਤ ਉਲਾਂਭੇ ਖੱਟਦੇ ਨੇ ਨਵੇਂ ਪੂਰ ਦੇ ਗਾਇਕ

ਜਿਹੜੇ ਗਾਇਕ ਪਹਿਲਾਂ ਸਿਰਫ਼ ਆਪਣੇ ਕੰਮ ਕਰਕੇ ਜਾਣੇ ਜਾਂਦੇ ਸਨ, ਅੱਜ ਉਨ੍ਹਾਂ ਦੀ ਚਰਚਾ ਉਨ੍ਹਾਂ ਗੱਲਾਂ ਕਰਕੇ ਹੋ ਰਹੀ ਹੈ, ਜਿਨ੍ਹਾਂ ਦਾ ਸਬੰਧ ਉਨ੍ਹਾਂ ਦੇ ਕੰਮ ਨਾਲ ਨਹੀਂ। ਉਂਝ ਵਿਵਾਦ ਪੈਦਾ ਕਰਨ ਵਾਲੇ ਸ਼ਬਦ ਤਾਂ ਕਿਸੇ ਦੇ ਮੂੰਹੋਂ ਵੀ ਨਹੀਂ ਫੱਬਦੇ, ਪਰ ਕਲਾ ਜਗਤ ...

ਪੂਰੀ ਖ਼ਬਰ »

ਮੰਦੀ ਤੋਂ ਕਿਵੇਂ ਉੱਭਰ ਸਕਦਾ ਹੈ ਆਟੋਮੋਬੀਲ ਸੈਕਟਰ

ਆਟੋਮੋਬੀਲ ਉਦਯੋਗ ਇਕ ਅਜਿਹਾ ਸੈਕਟਰ ਹੈ, ਜੋ ਕਿ ਚੱਕਰ-ਘੁਮਾਵੇ ਵਜੋਂ ਬਦਨਾਮ ਹੈ, ਜਿਸ ਦਾ ਅਰਥ ਇਹ ਹੈ ਕਿ ਇਸ ਵਿਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। 2017-18 ਦੌਰਾਨ ਇਸ ਸੈਕਟਰ ਵਿਚ, ਨੋਟਬੰਦੀ ਅਤੇ ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਉਛਾਲ ਰਹਿਣ ਕਰਕੇ, ਆਪਣੇ ਰੁਝਾਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX