ਤਾਜਾ ਖ਼ਬਰਾਂ


ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  12 minutes ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  13 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  16 minutes ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  17 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  18 minutes ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  20 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  23 minutes ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  35 minutes ago
ਨਵੀਂ ਦਿੱਲੀ, 29 ਮਾਰਚ- ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੈਰੇਸਾ ਦੀ ਮੌਤ ਹੋ ਗਈ...
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  28 minutes ago
ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  50 minutes ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  56 minutes ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  57 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 1 hour ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 1 hour ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 1 hour ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 1 hour ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 2 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 2 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 2 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 2 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਲੁਧਿਆਣਾ

'ਅਖੇ ਪੰਚਾਂ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉੱਥੇ ਦਾ ਉੱਥੇ'

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬੀ ਦੀ ਕਹਾਵਤ 'ਅਖੇ ਪੰਚਾਂ ਦਾ ਕਿਹਾ ਸਿਰ ਮੱਥੇ ਪਰ ਪਰਨਾਲਾ ਉੱਥੇ ਦਾ ਉੱਥੇ' ਸ਼ਹਿਰ ਦੇ ਢਾਬਾ ਅਤੇ ਰੈਸਟੋਰੈਂਟ ਮਾਲਕਾਂ ਉਤੇ ਪੂਰੀ ਤੌਰ 'ਤੇ ਢੁੱਕਦੀ ਹੈ, ਕਿਉਂਕਿ ਕੁਝ ਢਾਬਾ ਅਤੇ ਰੈਸਟੋਰੈਂਟ ਮਾਲਕਾਂ ਵਲੋਂ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਹਾਲਾਂਕਿ ਬੀਤੇ ਦਿਨ ਢਾਬਾ ਅਤੇ ਰੈਸਟੋਰੈਂਟ ਮਾਲਕਾਂ ਦੀ ਇਕ ਮੀਟਿੰਗ ਪੁਲਿਸ ਕਮਿਸ਼ਨਰ ਨਾਲ ਹੋਈ ਸੀ, ਜਿਸ ਵਿਚ ਇਨ੍ਹਾਂ ਮਾਲਕਾਂ ਵਲੋਂ ਪੁਲਿਸ ਕਮਿਸ਼ਨਰ ਵਲੋਂ 12 ਵਜੇ ਤੋਂ ਬਾਅਦ ਢਾਬੇ ਅਤੇ ਰੈਸਟੋਰੈਂਟ ਬੰਦ ਕਰਨ ਸਬੰਧੀ ਹੁਕਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਹ ਸਿਲਸਿਲਾ ਕੁਝ ਹੀ ਸਮਾਂ ਚੱਲਿਆ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲੇ ਸੈਸ਼ਨ ਚੌਕ ਨੇੜੇ ਸਥਿਤ ਪੈਵੇਲੀਅਨ ਮਾਲ 'ਚ ਕਾਂਗਰਸੀ ਆਗੂ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਆਗੂਆਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ | ਇਸ ਘਟਨਾ ਤੋਂ ਬਾਅਦ ਹਰਕਤ 'ਚ ਆਈ ਪੁਲਿਸ ਨੇ ਪਹਿਲਾਂ 11:30 ਵਜੇ ਸ਼ਹਿਰ ਵਿਚਲੇ ਢਾਬੇ ਅਤੇ ਰੈਸਟੋਰੈਂਟ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ, ਪਰ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਦਖ਼ਲ ਅੰਦਾਜ਼ੀ ਤੋਂ ਬਾਅਦ ਪੁਲਿਸ ਵਲੋਂ ਇਹ ਸਮਾਂ ਅੱਧਾ ਘੰਟਾ ਵਧਾ ਦਿੱਤਾ ਗਿਆ | ਪੁਲਿਸ ਕਮਿਸ਼ਨਰ ਵਲੋਂ ਥਾਣਾ ਐਸ.ਐਚ.ਓਜ਼ ਅਤੇ ਹੋਰ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਸੀ, ਪਰ ਪੁਲਿਸ ਕਮਿਸ਼ਨਰ ਦੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ, ਜਿਸ ਦੀ ਤਾਜ਼ਾ ਮਿਸਾਲ ਬੀਤੀ ਦੇਰ ਰਾਤ 1 ਵਜੇ ਦੇ ਕਰੀਬ ਉਸ ਵਕਤ ਮਿਲੀ ਜਦੋਂ ਸਥਾਨਕ ਮੋਤੀ ਨਗਰ ਸਥਿਤ ਢਾਬੇ 'ਤੇ ਰੋਟੀ ਖਾ ਰਹੇ ਕੁਝ ਨੌਜਵਾਨ ਆਪਸ 'ਚ ਲੜ ਪਏ ਤੇ ਉਨ੍ਹਾਂ ਨੇ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਸਿੱਟੇ ਵਜੋਂ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ | ਗੁੰਡਾਗਰਦੀ ਦਾ ਇਹ ਨੰਗਾ ਨਾਚ ਦੇਰ ਰਾਤ ਤੱਕ ਚੱਲਦਾ ਰਿਹਾ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਹਾਲਾਂਕਿ ਮਾਮਲੇ ਦੀ ਜਾਂਚ ਕੀਤੇ ਜਾਣ ਦਾ ਕਿਹਾ ਜਾ ਰਿਹਾ ਹੈ ਅਤੇ ਕਥਿਤ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸਬੰਧਿਤ ਪੁਲਿਸ ਅਧਿਕਾਰੀ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਵਾਉਣ ਵਿੱਚ ਅਸਫਲ ਰਹੇ ਹਨ, ਜਿਸ ਕਾਰਨ ਸ਼ਹਿਰ ਵਿਚ ਦੇਰ ਰਾਤ ਗੁੰਡਾਗਰਦੀ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ | ਜਦਕਿ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਮੇਂ-ਸਮੇਂ ਸਿਰ ਦੇਰ ਰਾਤ ਤੱਕ ਢਾਬੇ ਅਤੇ ਰੈਸਟੋਰੈਂਟ ਖੋਲ੍ਹਣ ਵਾਲੇ ਪ੍ਰਬੰਧਕਾਂ ਿਖ਼ਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ |

ਸੋਨੇ ਦੀ ਮੁੰਦਰੀ ਲੁੱਟ ਕੇ ਭੱਜ ਰਿਹਾ ਨੌਜਵਾਨ ਕਾਬੂ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਤੋਂ ਭਾਰਤ ਨਗਰ ਚੌਕ ਆਟੋ 'ਤੇ ਸਵਾਰ ਹੋ ਕੇ ਆ ਰਹੇ ਇਕ ਨੌਜਵਾਨ ਦੀ ਸੋਨੇ ਦੀ ਮੁੰਦਰੀ ਲੁੱਟ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਅਨਮੋਲ ਨਾਮੀ ਇਹ ਨੌਜਵਾਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲਾਈਟ ਐਾਡ ਸਾਊਾਡ ਸ਼ੋਅ ਤੇ ਡਿਜੀਟਲ ਮਿਊਜ਼ੀਅਮ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਲੁਧਿਆਣਾ, 9 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੇਲਾ ਮੈਦਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 5 ਅਪ੍ਰੈਲ 2017 ਨੂੰ ਲਖਵੀਰ ਸਿੰਘ ਵਾਸੀ ਸਮਰਾਲਾ ਨੂੰ ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ ਦੇ ਜੁਗਿਆਣਾ ਫਾਟਕ 'ਤੇ ਲਾਈਨ ਪਾਰ ਕਰਨ ਸਮੇਂ ਰੇਲਗੱਡੀ ਹੇਠਾਂ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਮਿ੍ਤਕ ਦੀ ਉਮਰ 35 ਸਾਲ ਦੇ ਕਰੀਬ ਸੀ, ਪਰ ਦੇਰ ਸ਼ਾਮ ਤੱਕ ਉਸ ਦੀ ਸ਼ਨਾਖ਼ਤ ਨਹੀਂ ਹੋੋ ...

ਪੂਰੀ ਖ਼ਬਰ »

ਚਾਰ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਪ੍ਰਾਪਰਟੀ ਕਾਰੋਬਾਰੀ ਦੀ ਕਾਰ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾਂ ਰੋਡ 'ਤੇ ਅੱਜ ਦਿਨ ਦਿਹਾੜੇ ਚਾਰ ਹਥਿਆਰਬੰਦ ਲੁਟੇਰੇ ਪ੍ਰਾਪਰਟੀ ਕਾਰੋਬਾਰੀ ਦੀ ਕਾਰ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ 2:30 ਵਜੇ ਦੇ ਕਰੀਬ ਉਸ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਦੋ ਜ਼ਖ਼ਮੀ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਸ਼ਮੀਰ ਨਗਰ 'ਚ ਬੀਤੀ ਦੇਰ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਦੋ ਦੋਸਤ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਵਿਅਕਤੀਆਂ ਵਿਚ ਮੋਹਨ ਲਾਲ ਅਤੇ ਹਰਸ਼ ਕੁਮਾਰ ਸ਼ਾਮਿਲ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਪੇਂਟ ਬਣਾਉਣ ਵਾਲੇ ਕਾਰਖ਼ਾਨੇ 'ਚ ਕੰਮ ਕਰਦੇ 8 ਬੰਧੂਆ ਮਜ਼ਦੂਰ ਰਿਹਾਅ ਕਰਵਾਏ

ਲੁਧਿਆਣਾ, 9 ਅਕਤੂਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਦਾ ਖ਼ਾਤਮਾ ਕਰਨ ਤੇ ਲੁਧਿਆਣਾ ਸਮਾਰਟ ਸਿਟੀ ਨੂੰ ਬਾਲ ਮਜ਼ਦੂਰ ਮੁਕਤ ਬਣਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਲੁਧਿਆਣਾ ਦੇ ਵਿਜੈ ਨਗਰ ਵਿਖੇ ਇਕ ਪੇਂਟ ਬਣਾਉਣ ਵਾਲੇ ਕਾਰਖ਼ਾਨੇ ਵਿਚ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਪੀ.ਏ.ਯੂ. ਦੀਆਂ ਤਿੰਨ ਯੂਨੀਅਨਾਂ ਵਲੋਂ ਧਰਨਾ

ਲੁਧਿਆਣਾ, 9 ਅਕਤੂਬਰ (ਬੀ.ਐਸ.ਬਰਾੜ)-ਪੀ.ਏ.ਯੂ. ਇੰਮਪਲਾਈਜ਼ ਯੂਨੀਅਨ ਅਤੇ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਸਤੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਸੰਘਰਸ਼ ਅੱਜ ਹੋਰ ਭੱਖ ਗਿਆ, ਜਦੋ ਪੀ.ਏ.ਯੂ. ਟੀਚਰਸ ਐਸੋਸੇਸ਼ਨ ਵੀ ਰੈਲੀ ਵਿਚ ਸ਼ਾਮਲ ਹੋ ਗਈ | ਤਿੰਨਾਂ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਵਿਦਿਆਰਥੀ ਗਿ੍ਫ਼ਤਾਰ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ 11ਵੀਂ 'ਚ ਪੜ੍ਹਦੇ ਇਕ ਵਿਦਿਆਰਥੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਪਿਸਤੌਲ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੁਧਿਆਣਾ ਦੇ ਅਕਾਲੀਆਂ ਨੇ ਦਾਖਾ ਜ਼ਿਮਨੀ ਚੋਣ ਲਈ ਦਾਖਾ ਕਸਬਾ ਤੇ ਪੇਂਡੂ ਇਲਾਕਿਆਂ 'ਚ ਮੋਰਚਾ ਸੰਭਾਲਿਆ

ਲੁਧਿਆਣਾ, 9 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਅਕਾਲੀਆਂ ਨੇ ਦਾਖਾ ਜ਼ਿਮਨੀ ਵਿਚ ਮੋਰਚਾ ਸੰਭਾਲ ਲਿਆ ਹੈ ਅਤੇ ਅਕਾਲੀ ਆਗੂਆਂ ਨੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਜਿਤਾਉਣ ਲਈ ਦਾਖਾ ਸ਼ਹਿਰ ਦੇ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਗੰਭੀਰ ਯਤਨਾਂ ਦੀ ਲੋੜ-ਆਹੂਜਾ

ਲੁਧਿਆਣਾ, 9 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਨਾਰਥ ਵਪਾਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਆਹੂਜਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਹੋਈਆਂ ਵੱਖ-ਵੱਖ ਕਿਸਮ ਦੀਆਂ ਬੁਰਾਈਆਂ ਕਾਰਨ ਸਾਡੇ ਸਮਾਜਿਕ ਰਿਸ਼ਤਿਆਂ 'ਚ ਕੜਵਾਹਟ ਜਿਹੀ ਆ ਰਹੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਭਾਵਾਧਸ ਦੀ ਮੀਟਿੰਗ

ਲੁਧਿਆਣਾ, 9 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਮਨਾਉਣ ਸਬੰਧੀ ਸਥਾਨਕ ਸਰਕਟ ਹਾਊਸ ਵਿਖੇ ਮੀਟਿੰਗ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਭਾਵਾਧਸ ਵਲੋਂ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 9 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਇਕ ਵਫ਼ਦ ਮੁੱਖ ਸੰਚਾਲਕ ਵਿਜੈ ਦਾਨਵ ਅਤੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਦੀ ਅਗਵਾਈ 'ਚ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਮਿਲਿਆ ਅਤੇ ਮੰਗ-ਪੱਤਰ ਦਿੱਤਾ | ਇਸ ਮੰਗ-ਪੱਤਰ ...

ਪੂਰੀ ਖ਼ਬਰ »

ਜਸਬੀਰ ਕੌਰ ਗਾਬਾ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪਹੁੰਚੇ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਉੱਘੇ ਸਮਾਜ ਸੇਵਕ ਅਤੇ ਲੋਧੀ ਕਲੱਬ ਦੇ ਮੈਸ ਸੈਕਟਰੀ ਰਿਸ਼ਮਜੀਤ ਸਿੰਘ ਗਾਬਾ ਦੀ ਮਾਤਾ ਦੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਥਾਨਕ ਸਰਾਭਾ ਨਗਰ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 9 ਅਕਤੂਬਰ (ਕਵਿਤਾ ਖੁੱਲਰ)- ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ...

ਪੂਰੀ ਖ਼ਬਰ »

ਕਾਦੀਆਂ ਵਿਖੇ ਅਸ਼ੋਕ ਵਿਜੈਦਸ਼ਮੀ ਅਤੇ ਬੁੱਧ ਧੰਮ ਦੀਖਸ਼ਾ ਦਿਵਸ ਮਨਾਇਆ

ਲਾਡੋਵਾਲ, 9 ਅਕਤੂਬਰ (ਬਲਬੀਰ ਸਿੰਘ ਰਾਣਾ)-ਤਕਸ਼ਿਲਾ ਮਹਾਂ ਬੁੱਧ ਵਿਹਾਰ ਕਾਦੀਆਂ (ਲੁਧਿਆਣਾ) ਵਿਖੇ ਪੰਜਾਬ ਬੁਧਿਸਟ ਸੁਸਾਇਟੀ (ਰਜਿ.) ਪੰਜਾਬ ਵਲੋਂ ਅਸ਼ੋਕ ਵਿਜੈਦਸ਼ਮੀ ਅਤੇ ਬੁੱਧ ਧੰਮ ਦੀਖਸ਼ਾ ਦਿਵਸ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਭਿਖਸ਼ੂ ...

ਪੂਰੀ ਖ਼ਬਰ »

ਵੀਜ਼ਾ ਰਫਿਊਜ਼ਲ ਵਾਲਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ-ਗੁਰਮਿਲਾਪ ਸਿੰਘ ਡੱਲਾ

ਮੁੱਲਾਂਪੁਰ-ਦਾਖਾ, 9 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਵਿਦਿਆਰਥੀਆਂ ਲਈ ਕੈਨੇਡਾ ਪੜ੍ਹਾਈ ਵੀਜ਼ਾ ਜਾਂ ਕਿਸੇ ਲਈ ਵੀ ਵਿਜ਼ਟਰ ਵੀਜ਼ਾ, ਪੀ.ਆਰ, ਕੈਨੇਡਾ ਜਾਣ ਦਾ ਹਰ ਇਕ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ, ਪਹਿਲਾਂ ਕਿਸੇ ਕਾਰਨ ਪੜ੍ਹਾਈ ਵੀਜ਼ਾ ਰਫਿਊਜ਼ਲ ਵਾਲੇ ...

ਪੂਰੀ ਖ਼ਬਰ »

ਫ਼ਿਕੋ ਐਕਸੀਲੈਂਸ ਪੁਰਸਕਾਰ ਨਾਲ ਮਾਰਸ਼ਲ ਮਸ਼ੀਨਸ ਦੇ ਐਮ.ਡੀ. ਗੌਰਵ ਸਰੂਪ ਦਾ ਸਨਮਾਨ

ਲੁਧਿਆਣਾ,9 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫ਼ਿਕੋ) ਦੇ ਚੇਅਰਮੈਨ ਕੇ.ਕੇ. ਸੇਠ ਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਸਨਅਤੀ ਇਕਾਈ ਵਿਚ 4.0 ਮਾਡਲ ਅਪਣਾਉਣ ਵਾਲੀ ਕੰਪਨੀ ਮਾਰਸ਼ਲ ਮਸ਼ੀਨਸ ਦੇ ...

ਪੂਰੀ ਖ਼ਬਰ »

ਨਿਪਾਲ ਤੋਂ ਚੱਲੇ ਕੌਮਾਂਤਰੀ ਨਗਰ ਕੀਰਤਨ ਦਾ ਲੁਧਿਆਣਾ ਵਿਖੇ ਸਵਾਗਤ ਕਰਾਂਗੇ-ਗੋਸ਼ਾ

ਲੁਧਿਆਣਾ, 9 ਅਕਤੂਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਪਾਲ ਦੇ ਕਾਠਮੰਡੂ ਤੋਂ 4 ਅਕਤੂਬਰ ਨੂੰ ਚੱਲਿਆ ...

ਪੂਰੀ ਖ਼ਬਰ »

ਪ੍ਰਚਾਰਕ ਮਨਘੜਤ ਗੱਲਾਂ ਬਣਾ ਕੇ ਸਿੱਖ ਕੌਮ ਦੀ ਹੇਠੀ ਨਾ ਕਰਵਾਉਣ-ਹੌਬੀ

ਲੁਧਿਆਣਾ, 9 ਅਕਤੂਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ, ਯੂਥ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਪੰਜਾਬ ਸੂਬੇ ਦੀ ਸਰਗਰਮ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈੱਡਰੇਸ਼ਨ ਐੱਸ. ਡੀ. ਐੱਫ. ਦੇ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਪਟਾਕੇ ਵੇਚਣ ਲਈ ਲਾਇਸੈਂਸ ਲੈਣ ਲਈ ਦਰਖਾਸਤਾਂ ਦਾ ਕੰਮ ਅੱਜ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਪ੍ਰਸ਼ਾਸਨ ਵਲੋਂ ਪਟਾਕਿਆਂ ਦੇ ਲਾਇਸੈਂਸ ਲੈਣ ਲਈ 10 ਅਕਤੂਬਰ ਤੋਂ ਦਰਖਾਸਤਾਂ ਲੈਣ ਦਾ ਕੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਕੁੱਲ 37 ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਗਾਹਕ ਨਾਲ ਠੱਗੀ ਕਰਨ ਦੇ ਮਾਮਲੇ ਵਿਚ ਦੁਕਾਨਦਾਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮੋਗਾ ਵਾਸੀ ਲਖਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਜਨਕਪੁਰੀ ਸਥਿਤ ਆਰ.ਕੇ ਇੰਟਰਪ੍ਰਾਈਜ਼ਿਜ਼ ਦੇ ਮਾਲਕਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ...

ਪੂਰੀ ਖ਼ਬਰ »

ਲੁਟੇਰੇ ਤੇ ਚੋਰ ਗਰੋਹ ਦੇ ਚਾਰ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੁਟੇਰਾ ਅਤੇ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰ: 5 ਦੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮਨਾਉਣ ਸਬੰਧੀ ਭਾਵਾਧਸ ਦੀ ਮੀਟਿੰਗ

ਲੁਧਿਆਣਾ, 9 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਲੁਧਿਆਣਾ ਕਲੱਬ ਵਿਖੇ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਸ਼ਰੇਆਮ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ * ਸ਼ਹਿਰ ਦੇ ਅਨੇਕਾਂ ਇਲਾਕਿਆਂ 'ਚ ਹੋ ਰਿਹੈ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ

ਲੁਧਿਆਣਾ, 9 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਸ਼ਰ੍ਹੇਆਮ ਹੀ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ, ਇਹ ਗੱਲ ਆਪਣੇ ਆਪ ਵਿਚ ਹੀ ਹੈਰਾਨੀਜਨਕ ਹੋਣ ਦੇ ਨਾਲ-ਨਾਲ ਅਨੇਕਾਂ ਹੀ ਪ੍ਰਸ਼ਨ ਵੀ ਪੈਦਾ ਕਰਦੀ ਹੈ | ਸ਼ਹਿਰ ਦੇ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ 'ਤੇ ਘਰੇਲੂ ...

ਪੂਰੀ ਖ਼ਬਰ »

ਰਾਮਗੜ੍ਹੀਆ ਫਾਊਾਡੇਸ਼ਨ ਨੇ ਵੰਡੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ

ਲੁਧਿਆਣਾ, 9 ਅਕਤੂਬਰ (ਬੀ.ਐਸ.ਬਰਾੜ)-ਕੰਪਿਊਟਰ ਦਾ ਯੱੁਗ ਵਿਚ ਕੰਪਿਊਟਰ ਸਿੱਖਿਆ ਅਜੋਕੇ ਸਮੇਂ ਦੀ ਮੰਗ ਹੈ ਅਤੇ ਵਿਦਿਆਰਥੀਆਂ ਲਈ ਇਹ ਸਿੱਖਿਆ ਦਾ ਜ਼ਰੂਰੀ ਅੰਗ ਹੈ, ਜੋ ਲੜਕੀਆਂ ਨੂੰ ਆਰਥਿਕ ਤੌਰ ਤੇ ਸਵੈ ਨਿਰਭਰ ਬਣਾੳਾੁਦੀ ਹੈ ਅਤੇ ਉਨ੍ਹਾਂ ਵਿਚ ਸਵੈ ਵਿਸ਼ਵਾਸ ਪੈਦਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਵੱਦੀ ਟਕਸਾਲ ਵਿਖੇ 17ਵੀਂ ਵਿਸ਼ੇਸ਼ ਵਿਚਾਰ ਗੋਸ਼ਟੀ

ਲੁਧਿਆਣਾ, 9 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਭਾਸ਼ਾ ਸੰਸਾਰ ਭਰ ਦੀਆਂ ਅਮੀਰ ਭਾਸ਼ਾਵਾਂ 'ਚੋਂ ਇਕ ਹੈ, ਜਿਸ ਦੇ ਅੰਦਰੋਂ ਸਾਨੂੰ ਆਪਣੇ ਧਰਮ, ਵਿਰਸੇ, ਇਤਿਹਾਸ, ਸਮਾਜਿਕ ਸਰੋਕਾਰ ਅਤੇ ਨੈਤਿਕਤਾ ਨਾਲ ਜੁੜਨ ਦਾ ਮੌਕਾ ਮਿਲਦਾ ਹੈ ¢ ਇਸ ਲਈ ਸਾਡਾ ਸਾਰਿਆਂ ਦਾ ਮੁੱਢਲਾ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਪ੍ਰੀਤ ਨਗਰ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਗਣੇਸ਼ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਦੋ ਦਿਨ ਲਈ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵਲੋਂ ...

ਪੂਰੀ ਖ਼ਬਰ »

ਨਸ਼ਾ ਤਸਕਰ ਬਜ਼ੁਰਗ ਔਰਤ ਨੂੰ 10 ਸਾਲ ਕੈਦ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਬਜ਼ੁਰਗ ਔਰਤ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 24 ਅਪ੍ਰੈਲ 2017 ਨੂੰ ਪੁਲਿਸ ਨੇ ਪਿੰਡ ਖੁਰਸ਼ੈਦਪੁਰਾ ਨੇੜੇ ਨਾਕਾਬੰਦੀ ਕੀਤੀ ਹੋਈ ...

ਪੂਰੀ ਖ਼ਬਰ »

ਚਾਚੀ ਦੀ ਕੁੱਟਮਾਰ ਕਰਨ ਵਾਲੀ ਭਤੀਜੀ ਅਤੇ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜ੍ਹਾ ਵਿਚ ਚਾਚੀ ਦੀ ਕੁੱਟਮਾਰ ਕਰਨ ਵਾਲੀ ਭਤੀਜੀ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਮਲਜੀਤ ਕੌਰ ਵਾਸੀ ਪਿੰਡ ਸੀੜ੍ਹਾ ਦੀ ...

ਪੂਰੀ ਖ਼ਬਰ »

ਸਾਈਕਲ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ

ਲੁਧਿਆਣਾ, 9 ਅਕਤੂਬਰ (ਪੁਨੀਤ ਬਾਵਾ)-ਯੂਨਾਈਟਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀ.ਐਸ.ਚਾਵਲਾ, ਆਲ ਇੰਡੀਆ ਸਾਈਕਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਆਗੂ ਐਸ.ਕੇ. ਰਾਏ, ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ ਦੇ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਯੂ.ਟੀ. ਵਲੋਂ ਦਾਖਾ ਅਤੇ ਮੁਕੇਰੀਆਂ ਦੀਆਂ ਰੈਲੀਆਂ ਦੇ ਐਲਾਨ ਪਿੱਛੋਂ ਸਰਕਾਰ ਨੇ ਦਿੱਤਾ ਗੱਲਬਾਤ ਲਈ ਸੱਦਾ

ਲੁਧਿਆਣਾ, 9 ਅਕਤੂਬਰ (ਸਲੇਮਪੁਰੀ)-ਸੂਬਾਈ ਮੁਲਾਜ਼ਮ ਆਗੂ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਯੂ.ਟੀ. ਵਲੋਂ ਦਾਖਾ ਅਤੇ ਮੁਕੇਰੀਆਂ ਦੀਆਂ ਰੈਲੀਆਂ ਦੇ ਐਲਾਨ ਨੂੰ ਭਾਂਪਦਿਆਂ ਪੰਜਾਬ ਸਰਕਾਰ ਵਲੋਂ ਮੰਚ ਨੂੰ ਗੱਲਬਾਤ ਲਈ ਅੱਜ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX