ਤਾਜਾ ਖ਼ਬਰਾਂ


ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 minute ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 1 hour ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 2 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 2 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 3 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 4 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 4 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 5 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 5 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 5 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 5 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 5 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 6 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 6 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 6 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 6 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 7 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 7 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 8 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 9 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 9 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 9 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 10 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 10 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 10 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 10 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 10 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 11 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 11 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 12 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 13 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  about 1 hour ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  about 1 hour ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਪੰਜਾਬ / ਜਨਰਲ

ਹਰਿਆਣਾ 'ਚ ਮੁਲਜ਼ਮ ਨੂੰ ਫੜਨ ਗਈ ਬਠਿੰਡਾ ਪੁਲਿਸ 'ਤੇ ਪਿੰਡ ਵਾਸੀਆਂ ਵਲੋਂ ਪਥਰਾਅ ਤੇ ਗੋਲੀਬਾਰੀ

ਬਠਿੰਡਾ/ਡੱਬਵਾਲੀ, 9 ਅਕਤੂਬਰ (ਕੰਵਲਜੀਤ ਸਿੰਘ ਸਿੱਧੂ/ਇਕਬਾਲ ਸਿੰਘ ਸ਼ਾਂਤ)-ਜ਼ਮੀਨੀ ਪੱਧਰ 'ਤੇ ਨਸ਼ਾ ਸਪਲਾਈ ਲਾਈਨ ਤੋੜਣ ਲਈ ਨਸ਼ਾ ਤਸਕਰਾਂ 'ਤੇ ਕਸੇ ਸ਼ਿਕੰਜੇ ਤਹਿਤ ਬਠਿੰਡਾ ਪੁਲਿਸ ਵਲੋਂ ਬੀਤੇ ਦਿਨ 6 ਹਜ਼ਾਰ ਨਸ਼ੀਲੀਆਂ ਗੋਲੀਆਂ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਵਿਅਕਤੀਆਂ ਦੇ ਪੁਲਿਸ ਰਿਮਾਂਡ ਉਪਰੰਤ ਕੀਤੀ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਸਬੰਧੀ ਕੀਤੇ ਖ਼ੁਲਾਸੇ ਦੇ ਆਧਾਰ 'ਤੇ ਮਾਮਲੇ 'ਚ ਲੋੜੀਂਦੇ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਗਈ ਬਠਿੰਡਾ ਸੀ.ਆਈ.ਏ. ਸਟਾਫ਼-1 ਦੀ ਪੁਲਿਸ, ਜਿਸ 'ਚ ਇਕ ਮਹਿਲਾ ਕੰਸਟੇਬਲ ਵੀ ਸ਼ਾਮਿਲ ਸੀ, 'ਤੇ ਕਥਿਤ ਨਸ਼ਾ ਤਸਕਰ ਦੇ ਹਮਾਇਤੀਆਂ ਵਲੋਂ ਜ਼ੋਰਦਾਰ ਹਮਲਾ ਕਰ ਕਰਕੇ ਬਾਵਰਦੀ ਪੁਲਿਸ ਮੁਲਾਜ਼ਮਾਂ ਦੀ ਭਾਰੀ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੀਆਂ ਵਰਦੀਆਂ ਤੱਕ ਪਾੜਦਿਆਂ, ਪੱਗਾਂ ਉਤਾਰ ਬੁਰੀ ਤਰ੍ਹਾਂ ਧੂਹ ਘੜੀਸ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਦੌਰਾਨ ਪੁਲਿਸ ਤੇ ਤਸਕਰ ਧਿਰ 'ਚ ਹੋਈ ਫਾਇਰਿੰਗ 'ਚ 55 ਸਾਲਾ ਜੱਗਾ ਸਿੰਘ, ਜੋ ਪੁਲਿਸ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਦੇ ਮਾਮਲੇ 'ਚ ਲੋੜੀਦੇ ਕੁਲਵਿੰਦਰ ਕਾਂਦੀ ਦਾ ਚਾਚਾ ਦੱਸਿਆ ਜਾ ਰਿਹਾ ਹੈ, ਦੀ ਮੌਤ ਹੋ ਗਈ ਜਦਕਿ ਇਸ ਫਾਇਰਿੰਗ 'ਚ ਪੁਲਿਸ ਕਾਂਸਟੇਬਲ ਕਮਲਦੀਪ ਸਿੰਘ ਦੇ ਵੱਖੀ 'ਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਡੱਬਵਾਲੀ ਤੇ ਫਿਰ ਵੱਡੇ ਪ੍ਰਾਈਵੇਟ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ, ਜਿੱਥੇ ਉਹ ਗੰਭੀਰ ਹੈ | ਮਾਮਲੇ ਦੀ ਜਾਣਕਾਰੀ ਮਿਲਣ 'ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਆਈ.ਜੀ. ਅਰੁਣ ਕੁਮਾਰ ਮਿੱਤਲ ਵੀ ਹਸਪਤਾਲ ਪਹੁੰਚੇ ਤੇ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰਵਾਇਆ | ਅਧਿਕਾਰਤ ਸੂਤਰਾਂ ਅਨੁਸਾਰ ਇਹ ਸਭ ਅੱਜ ਸਵੇਰੇ ਪੰਜਾਬ ਹਰਿਆਣਾ ਹੱਦ 'ਤੇ ਪੈਂਦੇ ਹਰਿਆਣਾ ਦੇ ਪਿੰਡ ਦੇਸੂਜੋਧਾ ਦੇ ਇਕ ਘਰ 'ਚੋਂ ਨਸ਼ਾ ਤਸਕਰ ਨੂੰ ਫੜ੍ਹਨ ਪੁੱਜੀ ਸੀ.ਆਈ.ਏ. ਬਠਿੰਡਾ ਪੁਲਿਸ ਟੀਮ ਤੇ ਉਕਤ ਵਰਗ ਦੇ ਲੋਕਾਂ ਦਰਮਿਆਨ ਹੋਏ ਖ਼ੂਨੀ ਟਕਰਾਅ ਦੌਰਾਨ ਵਾਪਰਿਆ | ਇਸ ਦੌਰਾਨ ਹੋਈ ਗੋਲੀਬਾਰੀ 'ਚ 55 ਸਾਲਾ ਜੱਗਾ ਸਿੰਘ ਦੀ ਮੌਤ ਹੋ ਗਈ ਜਦਕਿ ਕਮਲਦੀਪ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਭੜਕੇ ਹੋਏ ਉਕਤ ਵਰਗ ਦੇ ਲੋਕਾਂ ਨੇ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਕੱਪੜਿਆਂ ਨਾਲ ਬੰਨ੍ਹ ਕੇ ਘਸੀਟਿਆ ਤੇ ਪੁਲਿਸ ਦੀ ਗੱਡੀ ਵੀ ਭੰਨ ਦਿੱਤੀ, ਜਿਸ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ | ਇਸ ਉਪਰੰਤ ਹਰਿਆਣਾ ਦੀ ਡੱਬਵਾਲੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਡੱਬਵਾਲੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ | ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ ਤਹਿਤ ਬਠਿੰਡਾ ਪੁਲਿਸ ਵਲੋਂ ਬੀਤੇ ਦਿਨ 6 ਹਜ਼ਾਰ ਨਸ਼ੀਲੀਆਂ ਗੋਲੀਆਂ ਮਾਮਲੇ ਸਮੇਤ ਗਿ੍ਫ਼ਤਾਰ ਕੀਤੇ ਗਏ 2 ਵਿਅਕਤੀਆਂ, ਜਿਨ੍ਹਾਂ ਪੁੱਛਗਿੱਛ ਦੌਰਾਨ ਉਕਤ ਗੋਲੀਆਂ ਦੀ ਸਪਲਾਈ ਸਬੰਧੀ ਦੇਸੂਜੋਧਾ ਦੇ ਕੁਲਵਿੰਦਰ ਕਾਂਦੀ ਦਾ ਨਾਮ ਲਿਆ ਸੀ | ਪੁਲਿਸ ਇਸ ਮਾਮਲੇ 'ਚ ਉਕਤ ਨੂੰ ਨਾਮਜ਼ਦ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਯਤਨਸ਼ੀਲ ਸੀ | ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਮੈਂਬਰਾਂ ਿਖ਼ਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਤਹਿਤ ਪਰਚੇ ਦਰਜ ਹਨ | ਉੱਧਰ ਮਿ੍ਤਕ ਜੱਗਾ ਸਿੰਘ ਦੇ ਭਤੀਜੇ ਤੇ ਕੁਲਵਿੰਦਰ ਕਾਂਦੀ ਦੇ ਭਰਾ ਭਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੜਕੇ ਸਾਢੇ ਪੰਜ ਵਜੇ ਪੰਜਾਬ ਪੁਲਿਸ ਦੇ ਤਿੰਨ ਖ਼ਾਕੀ ਵਰਦੀ ਤੇ 5-6 ਸਾਦਾ ਕੱਪੜਿਆਂ ਵਾਲੇ ਮੁਲਾਜ਼ਮਾਂ ਨੇ ਇਹ ਕਰਵਾਈ ਨੂੰ ਅੰਜਾਮ ਦਿੱਤਾ | ਉਕਤ 'ਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੇ ਉਸ ਦੇ ਪਿਤਾ ਤੇ ਭਰਾ ਕੁਲਵਿੰਦਰ ਸਿੰਘ ਨੂੰ ਬੇਰਹਿਮੀ ਨਾਲ ਮਾਰਨ-ਕੁੱਟਣ ਦੇ ਗੰਭੀਰ ਦੋਸ਼ ਲਗਾਉਂਦਿਆਂ ਸੀ.ਆਈ.ਏ 1 ਤੇ ਹਰਿਆਣਾ ਪੁਲਿਸ ਦੇ ਬਿਨਾਂ ਹੀ ਉਨ੍ਹਾਂ ਦੇ ਘਰ ਆਮਦ 'ਤੇ ਇਤਰਾਜ਼ ਜਤਾਇਆ | ਉੱਧਰ ਜਗਮੇਲ ਸਿੰਘ ਤੇ ਮਹਿਕ ਸਿੰਘ ਨੇ ਕਮਰੇ 'ਚ ਕੰਧ 'ਤੇ ਗੋਲੀ ਦਾ ਨਿਸ਼ਾਨ ਵਿਖਾਉਂਦੇ ਦੋਸ਼ ਲਗਾਇਆ ਕਿ ਜੱਗਾ ਸਿੰਘ ਦੇ ਗੋਲੀ ਮਾਰਨ ਉਪਰੰਤ ਪੁਲਿਸ ਮੁਲਾਜ਼ਮ ਨੇ ਖ਼ੁਦ ਆਪਣੇ ਬਚਾਅ ਲਈ ਆਪਣੇ ਖ਼ੁਦ ਗੋਲੀ ਮਾਰੀ | ਕੁਲਵਿੰਦਰ ਦੀ ਪਤਨੀ ਨੇ ਟੀਮ 'ਤੇ ਉਸ ਦੇ ਸੁੱਤੇ ਹੋਏ ਪਤੀ ਨੂੰ ਨੱਪਣ ਤੇ ਫਿਰ ਮਾਮਲਾ ਨਿਪਟਾਉਣ ਲਈ ਪੈਸਿਆਂ ਦੇ ਲੈਣ ਦੇਣ ਦੇ ਗੰਭੀਰ ਦੋਸ਼ ਵੀ ਲਗਾਏ | ਦੂਜੇ ਪਾਸੇ ਸੀ.ਆਈ.ਏ. ਬਠਿੰਡਾ ਦੇ ਸਬ-ਇੰਸਪੈਕਟਰ ਹਰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਦੇਸੂਜੋਧਾ ਕੋਲ ਪੰਜਾਬ-ਹਰਿਆਣਾ ਹੱਦ 'ਤੇ ਨਾਕਾ ਲਗਾਇਆ ਸੀ | ਮੁਕੱਦਮੇ 'ਚ ਨਾਮਜ਼ਦ ਕੁਲਵਿੰਦਰ ਕਾਂਦੀ ਮੋਟਰਸਾਈਕਲ 'ਤੇ ਹੱਦ 'ਤੇ ਪੁੱਜਿਆ ਤੇ ਪੁਲਿਸ ਨਾਕਾ ਵੇਖ ਕੇ ਵਾਪਸ ਦੌੜ ਗਿਆ | ਉਹ ਨਾਕੇ ਤੋਂ ਕੁਲਵਿੰਦਰ ਕਾਂਦੀ ਦਾ ਪਿੱਛਾ ਕਰਦੇ ਹੋਏ ਉਸ ਦੇ ਮਕਾਨ 'ਤੇ ਪੁੱਜ ਗਏ, ਜਿੱਥੇ ਉਕਤ ਵਿਅਕਤੀਆਂ ਸਮੇਤ 40-50 ਜਣਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਇੱਟਾਂ-ਵੱਟੇ ਵਰ੍ਹਾਉਣ ਲੱਗੇ ਤੇ ਡਾਂਗਾਂ ਨਾਲ ਕੱੁਟਣਾ ਸ਼ੁਰੂ ਕਰ ਦਿੱਤਾ | ਉਕਤਾ ਨੇ ਉਨ੍ਹਾਂ ਦੇ ਮੋਬਾਈਲ, ਸਰਕਾਰੀ ਅਸਲ੍ਹਾ, ਫਾਈਲ ਨੂੰ ਵੀ ਖੋਹ ਲਿਆ ਤੇ ਉਨ੍ਹਾਂ ਨੂੰ ਬੰਧਕ ਬਣਾ ਲਿਆ | ਉਨ੍ਹਾਂ ਤੋਂ ਖੋਹੇ ਅਸਲ੍ਹੇ ਨਾਲ ਉਕਤਾ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਨਾਲ ਗੋਲੀ ਲੱਗਣ ਕਰਕੇ ਸਿਪਾਹੀ ਕਮਲਦੀਪ ਸਿੰਘ ਜ਼ਖ਼ਮੀ ਹੋ ਗਿਆ | ਸਰਕਾਰੀ ਹਸਪਤਾਲ 'ਚ ਇਲਾਜ ਲਈ ਪੁੱਜੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ 'ਚ ਕਮਲਦੀਪ ਸਿੰਘ, ਸੁਖਦੇਵ ਸਿੰਘ, ਜਸਕਰਨ ਸਿੰਘ, ਹਰਜੀਵਨ ਸਿੰਘ ਤੇ ਗੁਰਤੇਜ ਸਿੰਘ ਸ਼ਾਮਿਲ ਹਨ | ਡੱਬਵਾਲੀ ਸਿਟੀ ਥਾਣਾ ਦੇ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਸੀ.ਆਈ.ਏ.-1 ਬਠਿੰਡਾ ਦੇ ਸਬ-ਇੰਸਪੈਕਟਰ ਹਰਜੀਵਨ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਹੋਇਆ ਹੈ, ਜਿਸ 'ਚ ਗਗਨਦੀਪ, ਕੁਲਵਿੰਦਰ ਉਰਫ਼ ਕਾਂਦੀ, ਭਿੰਦਾ, ਜੱਗਾ ਸਿੰਘ, ਤੇਜਾ ਸਿੰਘ ਨੂੰ ਨਾਮਜ਼ਦ ਕਰਕੇ 40-50 ਹੋਰਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਘਟਨਾ ਉਪਰੰਤ ਸਿਰਸਾ ਦੇ ਐਸ.ਐਸ.ਪੀ. ਡਾ. ਅਰੁਣ ਸਿੰਘ ਨੇ ਡੱਬਵਾਲੀ ਦਾ ਦੌਰਾ ਕੀਤਾ ਤੇ ਮਿ੍ਤਕ ਜੱਗਾ ਸਿੰਘ ਦੇ ਵਾਰਸਾਂ ਨੂੰ ਬਿਆਨਾਂ ਦੇ ਆਧਾਰ 'ਤੇ ਕਾਨੂੰਨ ਮੁਤਾਬਿਕ ਕਾਰਵਾਈ ਦਾ ਭਰੋਸਾ ਦਿਵਾਇਆ | ਇਸ ਮੌਕੇ ਬਠਿੰਡਾ ਦੇ ਐਸ.ਪੀ. (ਡੀ) ਜੀ.ਐਸ. ਸੰਘਾ ਵੀ ਸਰਕਾਰੀ ਹਸਪਤਾਲ 'ਚ ਜ਼ਖ਼ਮੀ ਮੁਲਾਜ਼ਮਾਂ ਦੀ ਹਾਲ-ਚਾਲ ਪੁੱਛਣ ਪੁੱਜੇ | ਇਸ ਉਪਰੰਤ ਆਈ.ਜੀ. ਏ.ਕੇ. ਮਿੱਤਲ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਮੈਡੀਕਲ ਸਹਾਇਤਾ ਦਾ ਜਾਇਜ਼ਾ ਵੀ ਲਿਆ |

ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਖਾੜਕੂ 11 ਤੱਕ ਨਿਆਇਕ ਹਿਰਾਸਤ 'ਚ

ਅੰਮਿ੍ਤਸਰ, 9 ਅਕਤੂਬਰ (ਰੇਸ਼ਮ ਸਿੰਘ)-ਸੂਬੇ 'ਚ ਖਾੜਕੂਵਾਦ ਨੂੰ ਮੁੜ ਸੁਰਜੀਤ ਕਰਨ ਦੇ ਮਨਸ਼ੇ ਨਾਲ ਪਾਕਿਸਤਾਨ ਤੋਂ 5 ਏ. ਕੇ. 47 ਅਸਾਲਟਾਂ ਸਣੇ ਹੋਰ ਮਾਰੂ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਭਾਰਤ ਭੇਜੇ ਜਾਣ ਦੇ ਚਰਚਿਤ ਮਾਮਲੇ 'ਚ ਗਿ੍ਫਤਾਰ ਕੀਤੇ ਖ਼ਾਲਿਸਤਾਨ ...

ਪੂਰੀ ਖ਼ਬਰ »

ਕੇਂਦਰ ਵਲੋਂ ਝੋਨੇ ਦੀ ਖ਼ਰੀਦ ਲਈ 26707.50 ਕਰੋੜ ਰੁਪਏ ਦੀ ਕਰਜ਼ਾ ਲਿਮਟ ਮਨਜ਼ੂਰ

ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)-ਕੇਂਦਰ ਨੇ ਬੁੱਧਵਾਰ ਨੂੰ ਸਾਉਣੀ ਦੇ 2019-20 ਖ਼ਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖ਼ਰੀਦ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੇ 26707.50 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਲਾਘਾਯੋਗ-ਭਾਈ ਪਿੰਦਰਪਾਲ ਸਿੰਘ

ਅੰਮਿ੍ਤਸਰ, 9 ਅਕਤੂਬਰ (ਹਰਮਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਸ਼ਲਾਘਾ ਕਰਦੇ ਹੋਏ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖਾਂ ਲਈ ਦੇਸ਼ ...

ਪੂਰੀ ਖ਼ਬਰ »

ਪਤੀ ਵਲੋਂ ਗਲਾ ਘੁੱਟ ਕੇ ਪਤਨੀ ਦੀ ਹੱਤਿਆ

ਅਬੋਹਰ/ਖੂਈਆਂ ਸਰਵਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ/ਜਗਜੀਤ ਸਿੰਘ ਧਾਲੀਵਾਲ)-ਰਾਜਸਥਾਨ ਪੰਜਾਬ ਸਰਹੱਦ 'ਤੇ ਵਸੇ ਉਪ-ਮੰਡਲ ਦੇ ਪਿੰਡ ਪੰਨੀਵਾਲਾ ਮਾਹਲਾ 'ਚ ਅੱਜ ਇਕ ਵਿਅਕਤੀ ਨੇ ਆਪਣੀ ਪਤਨੀ ਦੀ ਗੱਲਾ ਘੁੱਟ ਕੇ ਹੱਤਿਆ ਕਰ ਦਿੱਤੀ | ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ...

ਪੂਰੀ ਖ਼ਬਰ »

ਦੁਸਹਿਰਾ ਖ਼ਤਮ ਹੁੰਦੇ ਹੀ ਕਲਯੁਗੀ ਪਰਸ਼ੋਤਮ ਨੇ ਮੁੱਖ ਚੌਕ 'ਚ ਕੀਤੀ ਮਰਿਆਦਾ ਭੰਗ

ਮਾਹਿਲਪੁਰ, 9 ਅਕਤੂਬਰ (ਦੀਪਕ ਅਗਨੀਹੋਤਰੀ)-ਬੀਤੀ ਰਾਤ ਮਾਹਿਲਪੁਰ ਸ਼ਹਿਰ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਮੁੱਖ ਚੌਕ 'ਚ ਰਾਵਣ ਦਹਿਨ ਤੋਂ ਬਾਅਦ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਭਗਵਾਨ ਰਾਮ, ਲਛਮਣ ਤੇ ਬਜਰੰਗ ਬਲੀ ਦਾ ਸਰੂਪ ਬਣੇ ਵਿਅਕਤੀ ਵਾਪਸ ਆ ਰਹੇ ਸਨ | ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ

ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)- ਸੂਬੇ 'ਚ ਪਰਾਲੀ ਸਾੜਨ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਅਮਲ 'ਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਅਤੇ ਖੁਦਮੁਖ਼ਤਿਆਰ ...

ਪੂਰੀ ਖ਼ਬਰ »

ਪੰਜਾਬ ਦੀਆਂ ਜ਼ਿਮਨੀ ਚੋਣਾਂ 'ਚ ਚੋਣ ਪ੍ਰਚਾਰ ਲਈ ਕਾਂਗਰਸ ਵਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਪੰਜਾਬ 'ਚ ਹੋ ਰਹੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਵਲੋਂ ਚੋਣ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਇਹ ਸਾਰੇ ਸਟਾਰ ਪ੍ਰਚਾਰਕ ਫ਼ਗਵਾੜਾ, ਜਲਾਲਾਬਾਦ, ਦਾਖਾ ਤੇ ਮੁਕੇਰੀਆਂ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਨੇ ਐਲੀ ਦੀ ਸ਼ਿਕਾਇਤ 'ਤੇ ਜਾਂਚ ਖੋਲ੍ਹੀ

ਚੰਡੀਗੜ੍ਹ, 9 ਅਕਤੂਬਰ (ਸੁਰਜੀਤ ਸਿੰਘ ਸੱਤੀ)- ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਵਲੋਂ ਪੁਲਿਸ 'ਤੇ ਤਸੀਹੇ ਦੇਣ ਦੇ ਲਗਾਏ ਗਏ ਦੋਸ਼ਾਂ 'ਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਆਪੇ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਤੋਂ ਰਿਪੋਰਟ ਤਲਬ ਕਰ ਲਈ ਹੈ | ਕਮਿਸ਼ਨ ...

ਪੂਰੀ ਖ਼ਬਰ »

ਅਸਾਲਟਾਂ ਸਮੇਤ ਕਾਬੂ 3 ਮੁਲਜ਼ਮਾਂ ਨੂੰ 2 ਦਿਨ ਦੇ ਹੋਰ ਰਿਮਾਂਡ 'ਤੇ ਭੇਜਿਆ

ਐੱਸ.ਏ.ਐੱਸ. ਨਗਰ, 9 ਅਕਤੂਬਰ (ਜਸਬੀਰ ਸਿੰਘ ਜੱਸੀ)-ਐਸ.ਟੀ.ਐਫ. ਵਲੋਂ ਅੰਮਿ੍ਤਸਰ ਤੋਂ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤੇ ਰਾਜਪਾਲ ਸਿੰਘ ਰਾਜਾ ਵਾਸੀ ਜੰਡਿਆਲਾ, ਭੁਪਿੰਦਰ ਸਿੰਘ ਵਾਸੀ ਮਜੀਠਾ ਤੇ ਸੁਖਰਾਜ ਸਿੰਘ ਸੁੱਖਾ ਵਾਸੀ ਲਖਨਪੁਰ (ਗੁਰਦਾਸਪੁਰ) ਨੂੰ ਅੱਜ ਮੁੜ ...

ਪੂਰੀ ਖ਼ਬਰ »

ਠੇਕੇਦਾਰ ਵਰਿਆਮ ਸਿੰਘ ਨੰਗਲ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਅਜਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਲੇਬਰਫੈੱਡ ਦੇ ਸਾਬਕਾ ਡਾਇਰੈਕਟਰ ਠੇਕੇਦਾਰ ਵਰਿਆਮ ਸਿੰਘ ਨੰਗਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਵਧੀਆ ਸੇਵਾਵਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੇ ਹਲਕਾ ਇੰਚਾਰਜ ਜੋਧ ...

ਪੂਰੀ ਖ਼ਬਰ »

ਹਾਈਕੋਰਟ ਨੇ ਖ਼ਾਰਜ ਕੀਤੀ ਨਾਸਤਿਕਤਾ ਦਾ ਸਰਟੀਫਿਕੇਟ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 9 ਅਕਤੂਬਰ (ਸੁਰਜੀਤ ਸਿੰਘ ਸੱਤੀ)- ਇੱਕ ਵਿਅਕਤੀ ਨੇ ਅਜੀਬੋ ਗ਼ਰੀਬ ਮੰਗ ਕਰਦਿਆਂ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕਰਕੇ ਉਸ ਨੂੰ ਨਾਸਤਿਕਤਾ ਦਾ ਸਰਟੀਫਿਕੇਟ ਜਾਰੀ ਕਰਨ ਦੀ ਫ਼ਰਿਆਦ ਲਗਾਈ, ਪਰ ਹਾਈਕੋਰਟ ਨੇ ਇਹ ਮੰਗ ਖ਼ਾਰਜ ਕਰਦਿਆਂ ਕਿਹਾ ਹੈ ਕਿ ਕਿਸੇ ਵੀ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਦੇ ਇ ਤਿਹਾਸਕ ਦਰਵਾਜ਼ਿਆਂ, ਰੇਲਵੇ ਸਟੇਸ਼ਨ, ਬੱਸ ਅੱਡੇ ਤੇ ਅਟਾਰੀ ਸਰਹੱਦ 'ਤੇ ਵੀ ਹੋਵੇਗੀ ਦੀਪਮਾਲਾ

ਅੰਮਿ੍ਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ 13 ਤੋਂ 15 ਅਕਤੂਬਰ ਤੱਕ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਖ-ਵੱਖ ਗੁਰਮਤਿ ਦੀਵਾਨ ਸਜਾਏ ਜਾਣਗੇ, ਫੁੱਲਾਂ ਦੀ ਮਨਮੋਹਕ ਸਜਾਵਟ ਹੋਵੇਗੀ, ਸ਼੍ਰੋਮਣੀ ਕਮੇਟੀ ਤੇ ਸੰਗਤਾਂ ...

ਪੂਰੀ ਖ਼ਬਰ »

ਝੋਨੇ ਦੀ ਮਿਲਿੰਗ ਨੂੰ ਲੈ ਕੇ ਰੇੜਕਾ ਜਾਰੀ, ਜੈਨ ਧੜੇ ਨੇ ਕਿਹਾ ਸ਼ੁਰੂ ਕਰਾਂਗੇ ਮਿਲਿੰਗ

ਜਲੰਧਰ, 9 ਅਕਤੂਬਰ (ਸ਼ਿਵ ਸ਼ਰਮਾ)- ਰਾਜ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਜਦਕਿ ਦੂਜੇ ਪਾਸੇ ਝੋਨੇ ਦੀ ਮਿਲਿੰਗ (ਛੜਾਈ) ਨੂੰ ਲੈ ਕੇ ਅਜੇ ਤੱਕ ਰੇੜਕਾ ਜਾਰੀ ਹੈ | ਚੌਲ ਰੱਖਣ ਲਈ ਗੁਦਾਮ ਨਾ ਹੋਣ ਤੇ ਹੋਰ ਮੰਗਾਂ ਨੂੰ ਲੈ ਕੇ ਸ਼ੈਲਰ ਮਾਲਕਾਂ ਨੇ ਝੋਨੇ ...

ਪੂਰੀ ਖ਼ਬਰ »

ਲੋਕ ਆਵਾਸ ਮੋਹਾਲੀ ਲਈ ਘਰਾਂ ਦੀ ਬੁਕਿੰਗ ਲਈ ਕੇਵਲ 6 ਦਿਨ ਬਾਕੀ

ਲੁਧਿਆਣਾ/ਚੰਡੀਗੜ੍ਹ, 9 ਅਕਤੂਬਰ (ਏਜੰਸੀ)- ਪੰਜਾਬ ਦੇ ਮਸ਼ਹੂਰ ਰੀਅਲ ਇਸਟੇਟ ਪ੍ਰਾਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਫਲੈਟਾਂ ਦੀ ਬੁਕਿੰਗ ਲਈ ਕੇਵਲ 6 ਦਿਨ ਬਾਕੀ ਰਹਿ ਗਏ ਹਨ | ਇਸ ਪ੍ਰਾਜੈਕਟ ਲਈ ਪਹਿਲਾਂ ਹੀ ਹਜ਼ਾਰਾਂ ਦੀ ਗਿਣਤੀ ਅਰਜ਼ੀਆਂ ਆ ਚੁੱਕੀਆਂ ਹਨ | ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਮਾਂ ਦੇ ਕੇ ਵਫ਼ਦ ਨਾਲ ਮੁਲਾਕਾਤ ਨਾ ਕਰਨ ਦੀ ਖੱਬੇ ਪੱਖੀਆਂ ਵਲੋਂ ਕਰੜੀ ਆਲੋਚਨਾ

ਜਲੰਧਰ, 9 ਅਕਤੂਬਰ (ਮੇਜਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬਿਜਲੀ ਦਰਾਂ ਘਟਾਉਣ ਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਿਆਂ ਲੋਕਾਂ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਰ.ਐੱਮ.ਪੀ.ਆਈ. ਦੇ ਵਫ਼ਦ ਨੂੰ 30 ਸਤੰਬਰ ਨੂੰ ਚੰਡੀਗੜ੍ਹ 'ਚ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਕਾਂਗਰਸ ਦੇ ਤਾਬੂਤ 'ਚ ਆਖਰੀ ਕਿੱਲ ਸਾਬਤ ਹੋਣਗੀਆਂ-ਮਜੀਠੀਆ

ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਸੂਬੇ 'ਚ ਇਸ ਸਮੇਂ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਸਾਰੇ ਵਿਕਾਸ ਕੰਮ ਠੱਪ ਪਏ ਹਨ | ਨੌਜਵਾਨ ਬੇਰੁਜ਼ਗਾਰੀ ਦੇ ਆਲਮ 'ਚ ਹਨ | ਭਾਈਚਾਰਕ ਸਾਂਝ ਖਤਰੇ 'ਚ ਹੈ ਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ...

ਪੂਰੀ ਖ਼ਬਰ »

ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣਾ ਮੰਦਭਾਗਾ-ਭਾਈ ਲੌ ਾਗੋਵਾਲ

ਸੁਨਾਮ ਊਧਮ ਸਿੰਘ ਵਾਲਾ, 9 ਅਕਤੂਬਰ (ਭੁੱਲਰ, ਧਾਲੀਵਾਲ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਬੀਤੇ ਕੱਲ੍ਹ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ...

ਪੂਰੀ ਖ਼ਬਰ »

ਅਕਾਲ ਤਖ਼ਤ ਵਲੋਂ ਦਿੱਲੀ ਕਮੇਟੀ ਨੂੰ ਪਾਕਿਸਤਾਨ ਜਾਣ ਵਾਲਾ ਨਗਰ ਕੀਰਤਨ ਮੁਲਤਵੀ ਕਰਨ ਦਾ ਆਦੇਸ਼

ਅੰਮਿ੍ਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਦੋ ਵੱਖ-ਵੱਖ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਲਿਜਾਣ ਸਬੰਧੀ ਕੁਝ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਵਿਰਾਮ ਦਿੰਦਿਆਂ ਅੱਜ ਸ੍ਰੀ ...

ਪੂਰੀ ਖ਼ਬਰ »

ਹਜ਼ੂਰ ਸਾਹਿਬ 'ਚ ਦੁਸਹਿਰੇ ਮੌਕੇ ਸਜਾਇਆ ਮਹੱਲਾ

ਨਾਂਦੇੜ, 9 ਅਕਤੂਬਰ (ਰਵਿੰਦਰ ਸਿੰਘ ਮੋਦੀ)- ਸ੍ਰੀ ਹਜ਼ੂਰ ਸਾਹਿਬ ਦੀ ਧਰਤੀ 'ਤੇ ਦੁਸਹਿਰੇ ਦੇ ਤਿਉਹਾਰ 'ਤੇ ਸਜਾਏ ਮਹੱਲੇ ਮੌਕੇ ਪੰਜਾਬ ਤੋਂ ਇੱਥੇ ਪੁੱਜੇ ਨਿਹੰਗ ਸਿੰਘਾਂ ਦੇ ਪੰਜ ਦਲਾਂ ਦੇ 60 ਤੋਂ ਵੱਧ ਘੋੜ ਸਵਾਰਾਂ ਨੇ ਅੱਜ ਨੇਜ਼ੇਬਾਜ਼ੀ ਦੇ ਕਰਤਬ ਦਿਖਾਏ | ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਸ਼ਾਹਬਾਦ ਪੁੱਜਣ 'ਤੇ ਭਰਵਾਂ ਸਵਾਗਤ

ਸ਼ਾਹਬਾਦ ਮਾਰਕੰਡਾ, 9 ਅਕਤੂਬਰ (ਅਵਤਾਰ ਸਿੰਘ)-ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਸ਼ਾਹਬਾਦ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਹੁੰਚਿਆ, ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਦਾ ਸਵਾਗਤ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ-ਸਿੱਧੂ

ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)- ਸੂਬਾ ਸਰਕਾਰ ਨੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ¢ ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ¢ ਇਸ ...

ਪੂਰੀ ਖ਼ਬਰ »

ਹਰਿਆਣਾ 'ਚ ਕਾਂਗਰਸ ਨੂੰ ਸਿਆਸੀ ਤੌਰ 'ਤੇ ਕਈ ਝਟਕੇ

ਚੰਡੀਗੜ੍ਹ, 9 ਅਕਤੂਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਤੋਂ ਕੁਝ ਹੀ ਦਿਨ ਪਹਿਲਾਂ ਕਾਂਗਰਸ ਨੂੰ ਕਈ ਸਿਆਸੀ ਝਟਕੇ ਲੱਗੇ, ਸਾਬਕਾ ਉਪ ਪ੍ਰਧਾਨ ਮੰਤਰੀ ਸਵ. ਚੌਧਰੀ ਦੇਵੀ ਲਾਲ ਦੇ ਪੁਰਾਣੇ ਚੇਲੇ ਪ੍ਰੋ. ਸੰਪਤ ਸਿੰਘ ਕਾਂਗਰਸ ਨੂੰ ਛੱਡ ਕੇ ਭਾਰਤੀ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਾਰਡਰ ਜ਼ੋਨ ਦਾ ਚੀਫ਼ ਇੰਜੀਨੀਅਰ ਮੁਅੱਤਲ

ਅੰਮਿ੍ਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਠੇਕੇਦਾਰ ਨਾਲ ਕਥਿਤ ਕਮਿਸ਼ਨ ਦੇ ਲੈਣ-ਦੇਣ ਸਬੰਧੀ ਵਾਇਰਲ ਹੋਈ ਆਡੀਓ ਦੇ ਦੋਸ਼ਾਂ ਤਹਿਤ ਪਾਵਰਕਾਮ ਵਲੋਂ ਬਾਰਡਰ ਜੋਨ ਅੰਮਿ੍ਤਸਰ ਦੇ ਚੀਫ਼ ਇੰਜੀਨੀਅਰ ਸੰਦੀਪ ਕੁਮਾਰ ਨੂੰ ਮੁਅੱਤਲ ਕੀਤਾ ਗਿਆ ਹੈ | ਉਪ-ਸਕੱਤਰ ...

ਪੂਰੀ ਖ਼ਬਰ »

ਗ੍ਰੇ ਮੈਟਰਜ਼ ਦੇ ਬਠਿੰਡਾ ਸਟੱਡੀ ਵੀਜ਼ਾ ਸੈਮੀਨਾਰ ਦਾ ਵਿਦਿਆਰਥੀਆਂ ਨੇ ਖੱਟਿਆ ਲਾਹਾ

ਬਠਿੰਡਾ, 9 ਅਕਤੂਬਰ (ਅ.ਬ.)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸਿੱਖਿਆ ਸੰਸਥਾ ਗ੍ਰੇ ਮੈਟਰਜ਼ ਵਲੋਂ ਆਪਣੇ ਅਜੀਤ ਰੋਡ ਬਠਿੰਡਾ ਸਥਿਤ ਦਫ਼ਤਰ ਵਿਖੇ ਵਿਦੇਸ਼ਾਂ ਵਿਚ ਪੜ੍ਹਾਈ ਲਈ ਮੁਫ਼ਤ ਸੈਮੀਨਾਰ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਬਠਿੰਡਾ ਅਤੇ ਨਾਲ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਮੁੂਹ ਵਿਖੇ ਮਨਾਈ ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ 27ਵੀਂ ਬਰਸੀ

ਅੰਮਿ੍ਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)¸ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਭਾਰਤੀ ਫ਼ੌਜ ਦੇ ਜਨਰਲ ਏ.ਐਸ. ਵੈਦਿਆ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਉਣ ਵਾਲੇ ਤੇ 9 ਅਕਤੂਬਰ 1992 ਨੂੰ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਨਾਮਲੇਵਾ ਸਿੱਖ ਸੰਮੇਲਨ ਅੱਜ-ਸੰਗਤਾਂ ਪੁੱਜਣੀਆਂ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਸਾਂਤੀ ਭੰਗ ਕਰਨ ਲਈ ਕੋਝੀਆਂ ਚਾਲਾਂ ਜਾਰੀ-ਮਜੀਠੀਆ

ਮੁਕੇਰੀਆਂ, 9 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ 'ਚ ਕਾਂਗਰਸ ਸਰਕਾਰ ਵਲੋਂ ਸ਼ਾਂਤੀ ਭੰਗ ਕਰਨ ਲਈ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਕਾਰਨ ਕਾਂਗਰਸ ਦੇ ਰਾਜ ਅਧੀਨ ਪੰਜਾਬੀਆਂ 'ਤੇ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ | ਕੁਝ ਜਾਂਚ ਏਜੰਸੀਆਂ ਵਲੋਂ ਕੀਤੇ ਜਾ ...

ਪੂਰੀ ਖ਼ਬਰ »

ਦਾਦੇ ਵਲੋਂ 4 ਲੱਖ 'ਚ ਵੇਚਿਆ ਪੋਤਾ ਪਟਿਆਲਾ ਪੁਲਿਸ ਵਲੋਂ ਬਰਾਮਦ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਸਰਕਾਰੀ ਰਾਜਿੰਦਰਾ ਹਸਪਤਾਲ ਤੋਂ ਡੇਢ ਮਹੀਨੇ ਦਾ ਇਕ ਬੱਚਾ ਗ਼ਾਇਬ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਨੇ ਬੱਚੇ ਚੋਰੀ ਕਰਨ ਵਾਲੇ ਗਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਕੇ ਚੋਰੀ ਹੋਏ ਬੱਚੇ ਨੂੰ ਵੀ ਬਰਾਮਦ ਕਰ ...

ਪੂਰੀ ਖ਼ਬਰ »

ਲੀਥੀਅਮ ਆਇਨ ਬੈਟਰੀਆਂ 'ਤੇ ਕੰਮ ਲਈ ਤਿੰਨ ਵਿਗਿਆਨੀਆਂ ਨੂੰ ਰਸਾਇਣ ਵਿਗਿਆਨ ਦਾ ਨੋਬਲ ਪੁਰਸਕਾਰ

ਸਟਾਕਹੋਮ, 9 ਅਕਤੂਬਰ (ਏਜੰਸੀ)-ਨੋਬਲ ਫਾਉਂਡੇਸ਼ਨ ਨੇ ਸਾਲ 2019 ਲਈ ਰਸਾਇਣ ਵਿਗਿਆਨ ਦੇ ਨੋਬਲ ਪੁਰਸਕਾਰ ਜੇਤੂ ਤਿੰਨ ਵਿਗਿਆਨੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ | ਅਮਰੀਕਾ ਦੇ ਜਾਨ ਬੀ. ਗੁੱਡਇਨਫ, ਇੰਗਲੈਂਡ ਦੇ ਐਮ. ਸਟੈਨਲੀ ਵਿਟਿੰਘਮ ਅਤੇ ਜਾਪਾਨ ਦੇ ਅਕੀਰਾ ...

ਪੂਰੀ ਖ਼ਬਰ »

ਹਿੰਡਨ ਹਵਾਈ ਅੱਡੇ ਤੋਂ ਕੱਲ੍ਹ ਉਡਾਣ ਭਰੇਗਾ ਪਹਿਲਾ ਯਾਤਰੀ ਜਹਾਜ਼

ਗਾਜ਼ੀਆਬਾਦ, 9 ਅਕਤੂਬਰ (ਏਜੰਸੀ)-ਕਰੀਬ ਅੱਠ ਮਹੀਨਿਆਂ ਦੀ ਲੰਬੀ ਉਡੀਕ ਤੋਂ ਬਾਅਦ ਅਖੀਰ ਹੁਣ ਹਿੰਡਨ ਹਵਾਈ ਅੱਡਾ ਯਾਤਰੀ ਉਡਾਣ ਭਰਨ ਲਈ ਤਿਆਰ ਹੈ | 11 ਅਕਤੂਬਰ ਨੂੰ ਇੱਥੋਂ ਪਹਿਲੀ ਉਡਾਣ ਪਿਥੌਰਾਗੜ੍ਹ ਦੇ ਲਈ ਹੋਵੇਗੀ, ਜਿਸ ਦਾ ਕਿਰਾਇਆ 2500 ਰੁਪਏ ਹੋਵੇਗਾ | ਗਾਜ਼ੀਆਬਾਦ ...

ਪੂਰੀ ਖ਼ਬਰ »

ਸੀ.ਸੀ.ਆਈ. ਵਲੋਂ ਕਿਸਾਨਾਂ ਤੋਂ ਨਰਮੇ ਦੀ ਸਿੱਧੀ ਖ਼ਰੀਦ ਦਾ ਆੜ੍ਹਤੀਆਂ ਵਲੋਂ ਵਿਰੋਧ

ਸ੍ਰੀ ਮੁੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੀ ਏਜੰਸੀ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਵਲੋਂ ਨਰਮੇ-ਕਪਾਹ ਦੀ ਕਿਸਾਨਾਂ ਤੋਂ ਸਿੱਧੀ ਖ਼ਰੀਦ ਦਾ ਵਿਰੋਧ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮਾ ਬੈਲਟ (ਮਾਲਵਾ) ਦੇ ਜੁੜੇ ਆੜ੍ਹਤੀਆਂ ...

ਪੂਰੀ ਖ਼ਬਰ »

ਹੁਣ ਕਰਿਆਨੇ ਵਾਲਿਆਂ ਨੰੂ ਵੀ ਕੁਝ ਦਵਾਈਆਂ ਵੇਚਣ ਦੀ ਮਿਲ ਸਕਦੀ ਹੈ ਇਜਾਜ਼ਤ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ) - ਦੇਸ਼ ਦੇ ਕੈਮਿਸਟ ਪਹਿਲਾਂ ਹੀ ਦਵਾਈਆਂ ਦੀ ਹੋ ਰਹੀ ਆਨਲਾਈਨ ਵਿਕਰੀ ਿਖ਼ਲਾਫ਼ ਸੰਘਰਸ਼ ਕਰ ਰਹੇ ਹਨ, ਪਰ ਹੁਣ ਕੇਂਦਰ ਸਰਕਾਰ ਸਰਦੀ, ਜੁਕਾਮ, ਬੁਖ਼ਾਰ ਆਦਿ ਲਈ ਵਰਤੀਆਂ ਜਾ ਰਹੀਆਂ ਕਈ ਦਵਾਈਆਂ ਦੀ ਵਿਕਰੀ ਬਾਰੇ ਕਰਿਆਨਾ ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਧਰਮਗੜ੍ਹ, 9 ਅਕਤੂਬਰ (ਗੁਰਜੀਤ ਸਿੰਘ ਚਹਿਲ) - ਗੁਰਦੁਆਰਾ ਬੜੂ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ...

ਪੂਰੀ ਖ਼ਬਰ »

ਰਾਜਨੀਤਕ ਆਗੂਆਂ ਵਲੋਂ ਭੋਲੂਵਾਲਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਗੁਰਿੰਦਰ ਕੌਰ ਭੋਲੂਵਾਲਾ ਦੇ ਪਤੀ ਤੇ ਰਣਜੀਤ ਸਿੰਘ ਭੋਲੂਵਾਲਾ, ਚਰਨਜੀਤ ਸਿੰਘ ਭੋਲੂਵਾਲਾ ਦੇ ਵੱਡੇ ਭਰਾ ਤੇ ਰਮਨਦੀਪ ਸਿੰਘ ਜਿੰਮੀ ...

ਪੂਰੀ ਖ਼ਬਰ »

ਤਿੰਨ ਨਜ਼ਰਬੰਦ ਨੇਤਾ ਅੱਜ ਹੋਣਗੇ ਰਿਹਾਅ

ਸ੍ਰੀਨਗਰ, 9 ਅਕਤੂਬਰ (ਏਜੰਸੀ)- 5 ਅਗਸਤ ਨੂੰ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਅਧਿਕਾਰਾਂ ਦਾ ਦਰਜਾ ਹਟਾਉਣ ਦੇ ਬਾਅਦ ਨਜ਼ਰਬੰਦ ਕੀਤੇ ਨੇਤਾਵਾਂ ਨੂੰ ਅੱਜ ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਵਲੋਂ ਰਿਹਾਅ ਕੀਤਾ ਜਾਵੇਗਾ | ਅਧਿਕਾਰਕ ਸੂਤਰਾਂ ਨੇ ਤਿੰਨ ...

ਪੂਰੀ ਖ਼ਬਰ »

ਮੁਜ਼ੱਫਰਪੁਰ ਪੁਲਿਸ ਵਲੋਂ 50 ਸ਼ਖ਼ਸੀਅਤਾਂ ਿਖ਼ਲਾਫ਼ ਦੇਸ਼ਧ੍ਰੋਹ ਦਾ ਮਾਮਲਾ ਬੰਦ ਕਰਨ ਦੇ ਆਦੇਸ਼

ਮੁਜ਼ੱਫਰਪੁਰ (ਬਿਹਾਰ), 9 ਅਕਤੂਬਰ (ਏਜੰਸੀ)- ਸਥਾਨਕ ਪੁਲਿਸ ਨੇ ਸਬੂਤਾਂ ਦੀ ਕਮੀ ਦੇ ਆਧਾਰ 'ਤੇ 50 ਕਲਾਕਾਰਾਂ ਅਤੇ ਬੁੱਧੀਜੀਵੀਆਂ ਿਖ਼ਲਾਫ਼ ਦਰਜ ਦੇਸ਼ਧ੍ਰੋਹ ਦਾ ਮਾਮਲਾ ਬੰਦ ਕਰਨ ਦੇ ਆਦੇਸ਼ ਦਿੱਤੇ ਹਨ | ਇਨ੍ਹਾਂ ਸ਼ਖ਼ਸੀਅਤਾਂ ਨੇ ਵੱਖ-ਵੱਖ ਥਾਵਾਂ 'ਤੇ ਭੀੜਤੰਤਰ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁੜ ਖੁੱਲ੍ਹੇ ਕਾਲਜ, ਵਿਦਿਆਰਥੀ ਰਹੇ ਗ਼ੈਰਹਾਜ਼ਰ

ਸ੍ਰੀਨਗਰ, 9 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਪ੍ਰਸ਼ਾਸਨ ਦੀ ਇੱਥੇ ਕਾਲਜ ਮੁੜ ਖੋਲ੍ਹਣ ਦੀ ਕੋਸ਼ਿਸ਼ ਅੱਜ ਅਸਫਲ ਹੋ ਗਈ ਕਿਉਂਕਿ ਕਾਲਜਾਂ ਵਿਚ ਵਿਦਿਆਰਥੀ ਹੀ ਨਹੀਂ ਪਹੁੰਚੇ | ਜ਼ਿਕਰਯੋਗ ਹੈ ਕਿ ਬੀਤੀ 5 ਅਗਸਤ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਲੋਂ ਸਰਕਾਰ ਨਾਲ ਗੱਲਬਾਤ

ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਯੂ.ਟੀ. ਵਲੋਂ ਦਾਖਾ ਤੇ ਮੁਕੇਰੀਆਂ ਹਲਕੇ 'ਚ ਰੈਲੀਆਂ ਦੇ ਐਲਾਨ ਦੇ ਚੱਲਦਿਆਂ ਸਰਕਾਰ ਵਲੋਂ ਮੰਚ ਨੂੰ ਗੱਲਬਾਤ ਲਈ ਅੱਜ ਪੰਜਾਬ ਭਵਨ ਵਿਖੇ ਬੁਲਾਇਆ ਗਿਆ | ਇਸ ਸਬੰਧੀ ਸਾਂਝਾ ਮੁਲਾਜ਼ਮ ਮੰਚ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਮੁੜ ਦਾਖ਼ਲ ਹੋਇਆ ਪਾਕਿ ਡਰੋਨ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਦੇ ਅਮਨ ਸ਼ਾਂਤੀ ਵਾਲੇ ਮਾਹੌਲ ਨੂੰ ਖ਼ਰਾਬ ਕਰਨ ਲਈ ਗੁਆਂਢੀ ਮੁਲਕ ਪਾਕਿਸਤਾਨ ਦੀ ਧਰਤੀ ਤੋਂ ਦੂਜੀ ਰਾਤ ਵੀ ਉੱਡਿਆ ਡਰੋਨ (ਉੱਡਣ ਖਟੋਲਾ) ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਪਾਰ ਕਰਕੇ ਭਾਰਤੀ ਖੇਤਰ 'ਚ ਦਾਖ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX