ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  8 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  24 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  33 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 minute ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  5 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  15 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  26 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  47 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  39 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਪਹਿਲਾ ਸਫ਼ਾ

ਭਾਰਤ-ਚੀਨ ਵਪਾਰ ਤੇ ਨਿਵੇਸ਼ ਸਬੰਧੀ ਮੁੱਦਿਆਂ ਲਈ ਨਵੀਂ ਪ੍ਰਣਾਲੀ ਬਣਾਉਣ ਲਈ ਸਹਿਮਤ

ਮੋਦੀ ਤੇ ਜਿਨਪਿੰਗ ਵਿਚਾਲੇ ਅੱਤਵਾਦ ਮੁੱਦੇ 'ਤੇ ਚਰਚਾ ਪਰ ਕਸ਼ਮੀਰ ਦਾ ਜ਼ਿਕਰ ਨਹੀਂ
ਮਮੱਲਾਪੁਰਮ (ਤਾਮਿਲਨਾਡੂ), 12 ਅਕਤੂਬਰ (ਏਜੰਸੀ)-ਭਾਰਤ ਅਤੇ ਚੀਨ ਨੇ ਸਨਿਚਰਵਾਰ ਨੂੰ ਸਹਿਯੋਗ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਕਰਦੇ ਹੋਏ ਮਤਭੇਦਾਂ ਨੂੰ ਸੰਜਮ ਨਾਲ ਨਜਿੱਠਣ ਦਾ ਸੰਕਲਪ ਲਿਆ | ਇਸ ਪ੍ਰਾਚੀਨ ਸ਼ਹਿਰ ਵਿਚ ਦੋ ਦਿਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਕਰੀਬ 7 ਘੰਟੇ ਹੋਈ ਗੱਲਬਾਤ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ ਜਿਸ 'ਚ ਵਪਾਰ, ਨਿਵੇਸ਼ ਤੇ ਵਿਸ਼ਵਾਸ ਵਧਾਉਣ ਦੇ ਮੁੱਦੇ ਵੀ ਸ਼ਾਮਿਲ ਰਹੇ | ਮੋਦੀ-ਸ਼ੀ ਜਿਨਪਿੰਗ ਦੇ ਦੂਜੇ ਗ਼ੈਰ-ਰਸਮੀ ਸਿਖਰ ਸੰਮੇਲਨ ਦੇ ਮਹੱਤਵਪੂਰਨ ਪਹਿਲੂਆਂ ਵਿਚ ਵਪਾਰ, ਨਿਵੇਸ਼ ਅਤੇ ਸੇਵਾ ਖੇਤਰ ਨਾਲ ਜੁੜੇ ਮੁੱਦਿਆਂ ਲਈ ਇਕ ਨਵੀਂ ਮੰਤਰੀ ਪੱਧਰ ਦੀ ਪ੍ਰਣਾਲੀ ਸਥਾਪਤ ਕਰਨ 'ਤੇ ਸਹਿਮਤੀ ਬਣਨਾ, ਪ੍ਰਸਤਾਵਿਤ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ. ਸੀ. ਈ. ਪੀ.) ਲਈ ਗੱਲਬਾਤ 'ਚ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਬਾਰੇ ਚੀਨ ਦਾ ਭਰੋਸਾ, ਸੁਰੱਖਿਆ ਸਹਿਯੋਗ ਅਤੇ ਸਰਹੱਦ 'ਤੇ ਸ਼ਾਂਤੀ ਲਈ ਵਿਸ਼ਵਾਸ ਬਹਾਲੀ ਸਮੇਤ ਅੱਤਵਾਦ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਾ ਸ਼ਾਮਿਲ ਰਹੇ | ਭਾਰਤੀ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਸਿਖਰ ਸੰਮੇਲਨ ਤੋਂ ਬਾਅਦ ਇਕ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦੇ ਹੋਏ ਕਿਹਾ ਕਿ ਗੱਲਬਾਤ ਦੌਰਾਨ ਕਸ਼ਮੀਰ ਮਸਲਾ ਨਹੀਂ ਚੁੱਕਿਆ ਗਿਆ ਤੇ ਨਾ ਹੀ ਇਸ ਬਾਰੇ ਕੋਈ ਚਰਚਾ ਹੋਈ ਪਰ ਚੀਨੀ ਨੇਤਾ ਨੇ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬੀਜਿੰਗ ਦੌਰੇ ਬਾਰੇ ਜਾਣਕਾਰੀ ਦਿੱਤੀ | ਗੋਖਲੇ ਨੇ ਸ਼ੀ ਜਿਨਪਿੰਗ ਦੇ ਕਰੀਬ 24 ਘੰਟੇ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਕਿਹਾ ਕਿ ਦੋਵੇਂ ਨੇਤਾਵਾਂ ਵਿਚਾਲੇ ਅਨੁਕੂਲ ਵਾਤਾਵਰਨ 'ਚ ਵਿਚਾਰਾਂ ਦਾ ਵਿਆਪਕ ਅਦਾਨ-ਪ੍ਰਦਾਨ, ਵਿਸ਼ਵ ਅਤੇ ਖੇਤਰੀ ਮਹੱਤਵ ਦੇ ਮੁੱਦਿਆਂ 'ਤੇ ਡੂੰਘੀ ਵਿਚਾਰ ਚਰਚਾ ਕੀਤੀ ਗਈ | ਸ਼ੀ ਜਿਨਪਿੰਗ ਨੇ ਦੋਵਾਂ ਦੇਸ਼ਾਂ ਵਿਚਾਲੇ ਸੰਪਰਕ ਵਧਾਉਣ 'ਤੇ ਜ਼ੋਰ ਦਿੱਤਾ ਅਤੇ ਖ਼ਾਸ ਤੌਰ 'ਤੇ ਸੈਨਾਵਾਂ ਸਮੇਤ ਰੱਖਿਆ ਖੇਤਰ 'ਚ ਸੰਪਰਕ ਵਧਾਉਣ ਦਾ ਜ਼ਿਕਰ ਕੀਤਾ | ਗੋਖਲੇ ਨੇ ਦੱਸਿਆ ਕਿ ਸ਼ੀ ਅਤੇ ਮੋਦੀ ਨੇ ਕਿਹਾ ਕਿ ਦੋਵੇਂ ਦੇਸ਼ਾਂ ਨੂੰ ਭਵਿੱਖ ਵੱਲ ਦੇਖਣ ਦੀ ਲੋੜ ਹੈ | ਨਾਲ ਹੀ ਦੋਵੇਂ ਨੇਤਾਵਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਕਿ ਦੋਵੇਂ ਦੇਸ਼ਾਂ ਨੂੰ ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ | ਇਸ ਦੌਰਾਨ ਚੀਨੀ ਆਗੂ ਸ਼ੀ ਜਿਨਪਿੰਗ ਨੇ ਕਿਹਾ ਕਿ ਦੁਵੱਲੇ ਸਬੰਧਾਂ 'ਤੇ ਉਨ੍ਹਾਂ ਦੀ 'ਸਪੱਸ਼ਟ', 'ਦਿਲ ਤੋਂ ਦਿਲ ਤੱਕ' ਗੱਲਬਾਤ 'ਡੂੰਘੀ' ਤੇ 'ਚੰਗੀ' ਰਹੀ ਕਿਉਂਕਿ ਚੀਨ-ਭਾਰਤ ਸਬੰਧਾਂ ਨੂੰ ਬਣਾਈ ਰੱਖਣਾ ਅਤੇ ਇਨ੍ਹਾਂ ਦਾ ਵਿਸਥਾਰ ਕਰਨਾ ਉਨ੍ਹਾਂ ਦੀ ਸਰਕਾਰ ਦੀ ਦਿੜ੍ਹ ਨੀਤੀ ਹੈ | ਪਿਛਲੇ ਸਾਲ ਅਪ੍ਰੈਲ 'ਚ ਚੀਨੀ ਸ਼ਹਿਰ ਵੂਹਾਨ 'ਚ ਦੋਵੇਂ ਨੇਤਾਵਾਂ ਵਿਚਾਲੇ ਪਹਿਲੇ ਗੈਰ-ਰਸਮੀ ਸਿਖਰ ਸੰਮੇਲਨ 'ਚ ਆਏ ਨਤੀਜਿਆਂ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਵੂਹਾਨ ਭਾਵਨਾ ਨੇ ਸਾਡੇ ਸਬੰਧਾਂ ਨੂੰ ਇਕ ਨਵੀਂ ਰਫ਼ਤਾਰ ਤੇ ਵਿਸ਼ਵਾਸ ਦਿੱਤਾ | ਅੱਜ ਸਾਡਾ 'ਚੇਨਈ ਕਨੈਕਟ' ਦੋਵੇਂ ਦੇਸ਼ਾਂ ਵਿਚਾਲੇ ਸਹਿਯੋਗ ਦੇ ਇਕ ਨਵੇਂ ਯੁੱਗ ਦੀ ਅਗਵਾਈ ਕਰੇਗਾ | ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਆਪਣੇ ਮਤਭੇਦਾਂ ਨੂੰ ਸੰਜਮ ਤੇ ਸਮਝਦਾਰੀ ਨਾਲ ਹੱਲ ਕਰਾਂਗੇ ਅਤੇ ਇਨ੍ਹਾਂ ਨੂੰ ਵਿਵਾਦ ਨਹੀਂ ਬਣਨ ਦੇਵਾਂਗੇ | ਮੋਦੀ ਨੇ ਕਿਹਾ ਕਿ ਭਾਰਤ ਅਤੇ ਚੀਨ ਪਿਛਲੇ 2000 ਸਾਲਾਂ ਦੌਰਾਨ ਵਿਸ਼ਵ ਆਰਥਿਕ ਸ਼ਕਤੀਆਂ ਸਨ ਅਤੇ ਹੌਲੀ-ਹੌਲੀ ਇਹ ਆਪਣਾ ਰੁਤਬਾ ਮੁੜ ਹਾਸਲ ਕਰ ਰਹੇ ਹਨ | ਦੂਜੇ ਪਾਸੇ ਸ਼ੀ ਜਿਨਪਿੰਗ ਨੇ ਕਿਹਾ ਕਿ ਪਹਿਲੇ ਗੈਰ-ਰਸਮੀ ਸਿਖਰ ਸੰਮੇਲਨ ਦੀ ਪ੍ਰਗਤੀ ਜਾਰੀ ਹੈ | ਇਸ ਮੌਕੇ ਚੀਨੀ ਆਗੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤੀਜੇ ਗੈਰ-ਰਸਮੀ ਸਿਖਰ ਸੰਮੇਲਨ ਲਈ ਚੀਨ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਮੋਦੀ ਨੇ ਸਵੀਕਾਰ ਕਰ ਲਿਆ | ਸਿਖਰ ਸੰਮੇਲਨ ਬਾਰੇ ਗੱਲਬਾਤ ਕਰਦੇ ਹੋਏ ਗੋਖਲੇ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਚਿੰਤਾ ਜ਼ਾਹਰ ਕੀਤੀ ਕਿ ਅੱਤਵਾਦ ਅੱਜ ਵੀ ਇਕ ਆਮ ਖ਼ਤਰਾ ਬਣਿਆ ਹੋਇਆ ਹੈ | ਦੋਵਾਂ ਨੇਤਾਵਾਂ ਨੇ ਜ਼ੋਰ ਦਿੱਤਾ ਕਿ ਉਹ ਅੰਤਰਰਾਸ਼ਟਰੀ ਭਾਈਚਾਰੇ ਨੂੰ ਪੂਰੀ ਦੁਨੀਆ ਵਿਚ ਅੱਤਵਾਦੀ ਸੰਗਠਨਾਂ ਨੂੰ ਸਿਖਲਾਈ, ਵਿੱਤੀ ਸਹਾਇਤਾ ਅਤੇ ਸਮਰਥਨ ਦੇ ਿਖ਼ਲਾਫ ਰੂਪਰੇਖਾ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਣਗੇ | ਸਰਹੱਦੀ ਮੁੱਦੇ 'ਤੇ ਗੋਖਲੇ ਨੇ ਕਿਹਾ ਕਿ ਦੋਵੇਂ ਪੱਖ ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣ ਲਈ ਹੋਰ ਵਿਸ਼ਵਾਸ ਨਾਲ ਵੱਖ-ਵੱਖ ਉਪਾਵਾਂ 'ਤੇ ਕੰਮ ਕਰਨਾ ਜਾਰੀ ਰੱਖਣਗੇ | ਇਹ ਪੁੱਛੇ ਜਾਣ 'ਤੇ ਕਿ ਕੀ ਬੈਠਕ 'ਚ ਸਰਹੱਦ ਪਾਰੋਂ ਅੱਤਵਾਦ 'ਤੇ ਚਰਚਾ ਹੋਈ ਤਾਂ ਵਿਦੇਸ਼ ਸਕੱਤਰ ਨੇ ਸਿਰਫ਼ ਇਹ ਕਿਹਾ ਕਿ ਭਾਰਤ-ਚੀਨ ਸਬੰਧ ਸਿਰਫ਼ ਇਕ ਮੁੱਦੇ 'ਤੇ ਆਧਾਰਿਤ ਨਹੀਂ ਹਨ | ਇਸ ਮੌਕੇ ਦੋਵਾਂ ਦੇਸ਼ਾਂ ਨੇ ਕੂਟਨੀਤਕ ਸਬੰਧਾਂ ਦੇ 70 ਸਾਲ ਪੂਰੇ ਹੋਣ 'ਤੇ 70 ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ ਕੀਤਾ ਜਿਸ 'ਚ 35 ਪ੍ਰੋਗਰਾਮ ਭਾਰਤ ਅਤੇ 35 ਪ੍ਰੋਗਰਾਮ ਚੀਨ 'ਚ ਹੋਣਗੇ | ਇਸੇ ਦੌਰਾਨ ਹੀ ਚੀਨ ਸਥਿਤ ਭਾਰਤੀ ਅੰਬੈਂਸੀ ਨੇ ਚੀਨੀ ਸੈਲਾਨੀਆਂ ਲਈ ਪੰਜ ਸਾਲ ਦਾ ਮਲਟੀਪਲ ਐਾਟਰੀ ਟੂਰਿਸਟ ਈ-ਵੀਜ਼ਾ ਜਾਰੀ ਕਰਨ ਦਾ ਐਲਾਨ ਕੀਤਾ ਹੈ |

ਮੋਦੀ ਨੇ ਸਮੁੰਦਰ ਕਿਨਾਰੇ ਸੈਰ ਕਰਦਿਆਂ ਕੂੜਾ ਚੁੱਕ ਕੇ ਦਿੱਤਾ ਸਵੱਛਤਾ ਦਾ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਤਾਮਿਲਨਾਡੂ ਦੇ ਮਹਾਬਲੀਪੁਰਮ ਵਿਚ ਸਵੇਰ ਦੀ ਸੈਰ ਕਰਨ ਦੌਰਾਨ ਸਮੁੰਦਰ ਕਿਨਾਰੇ ਸਵੱਛਤਾ ਅਭਿਆਨ ਚਲਾਇਆ ਜਿਸ ਤਹਿਤ ਉਨ੍ਹਾਂ ਨੇ ਉੱਥੇ ਸਫ਼ਾਈ ਕੀਤੀ ਤੇ ਕੂੜਾ ਇਕੱਠਾ ਕਰ ਕੇ ਸਵੱਛਤਾ ਦਾ ਸੰਦੇਸ਼ ਦਿੱਤਾ | ਪ੍ਰਧਾਨ ਮੰਤਰੀ ਮੋਦੀ ਅੱਜ ਨੰਗੇ ਪੈਰ ਸਵੇਰੇ ਸੈਰ 'ਤੇ ਨਿਕਲੇ ਅਤੇ ਸਮੁੰਦਰ ਕਿਨਾਰੇ ਉਨ੍ਹਾਂ ਕਰੀਬ 30 ਮਿੰਟ ਤੱਕ ਸੈਰ ਕੀਤੀ | ਸਮੁੰਦਰ ਕਿਨਾਰੇ ਟਹਿਲਣ ਦੌਰਾਨ ਉਨ੍ਹਾਂ ਨੇ ਉੱਥੇ ਆਸਪਾਸ ਪਈਆਂ ਬੋਤਲਾਂ ਤੇ ਕਚਰੇ ਨੂੰ ਇਕ ਲਿਫ਼ਾਫੇ 'ਚ ਇਕੱਠਾ ਕੀਤਾ ਤੇ ਆਪਣੇ ਹੋਟਲ ਦੇ ਇਕ ਸਹਾਇਕ ਜੈਰਾਜ ਨੂੰ ਦੇ ਦਿੱਤਾ | ਜ਼ਿਕਰਯੋਗ ਹੈ ਕਿ ਮੋਦੀ ਹੋਟਲ ਤਾਜ 'ਚ ਰੁਕੇ ਹੋਏ ਹਨ | ਮੋਦੀ ਨੇ ਟਵਿੱਟਰ 'ਤੇ ਇਸ ਸਬੰਧੀ ਇਕ ਵੀਡੀਓ ਪੋਸਟ ਕਰ ਕੇ ਲਿਖਿਆ ਹੈ ਕਿ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਜਨਤਕ ਥਾਵਾਂ ਨੂੰ ਸਵੱਛ ਰੱਖੀਏ ਅਤੇ ਆਪਣੇ ਆਪ ਨੂੰ ਸਿਹਤਮੰਦ ਤੇ ਫ਼ਿੱਟ ਰੱਖੀਏ | ਇਕ ਹੋਰ ਟਵੀਟ 'ਚ ਮੋਦੀ ਨੇ ਕਿਹਾ ਕਿ ਮਮੱਲਾਪੁਰਮ 'ਚ ਖ਼ੂਬਸੂਰਤ ਤੱਟ ਦੇ ਕਿਨਾਰੇ ਤਰੋਤਾਜ਼ਾ ਕਰਨ ਵਾਲੀ ਸੈਰ ਤੇ ਕਸਰਤ |

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ-ਹਰਸਿਮਰਤ

ਪੰਜਾਬ ਸਰਕਾਰ ਨੂੰ ਸਰਕਾਰੀ ਤੌਰ 'ਤੇ ਸੂਚਨਾ ਮਿਲਣੀ ਬਾਕੀ
ਹਰਕਵਲਜੀਤ ਸਿੰਘ
ਚੰਡੀਗੜ੍ਹ, 12 ਅਕਤੂਬਰ-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ | ਇਹ ਸੂਚਨਾ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੇ ਟਵੀਟ ਵਿਚ ਦਿੱਤੀ ਗਈ | ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਰਾਜ ਸਰਕਾਰ ਨੂੰ ਇਸ ਸਬੰਧੀ ਬਕਾਇਦਾ ਸੂਚਨਾ ਮਿਲਣੀ ਅਜੇ ਬਾਕੀ ਹੈ | ਲੇਕਿਨ ਉਨ੍ਹਾਂ ਸਪਸ਼ਟ ਕੀਤਾ ਕਿ ਰਾਜ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀ ਮੰਡਲ ਦੇ ਸਾਰੇ ਸੀਨੀਅਰ ਮੰਤਰੀ ਅਤੇ ਵਿਧਾਇਕ ਇਸ ਮੌਕੇ ਪੂਰੀ ਸ਼ਮੂਲੀਅਤ ਕਰਨਗੇ | ਬੁਲਾਰੇ ਨੇ ਦੱਸਿਆ ਕਿ ਲਾਂਘੇ ਲਈ ਬਣਾਈ ਜਾ ਰਹੀ ਚਾਰ ਕਿੱਲੋਮੀਟਰ ਦੀ ਭਾਰਤ-ਪਾਕਿ ਸਰਹੱਦ ਤੋਂ ਡੇਰਾ ਬਾਬਾ ਨਾਨਕ ਵਾਲੇ ਪਾਸੇ ਦੀ ਸੜਕ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਮੰਤਰਾਲੇ ਵਲੋਂ ਉਸਾਰੀ ਜਾ ਰਹੀ ਹੈ ਅਤੇ ਪਾਕਿਸਤਾਨ ਵੱਲ ਜਾਣ ਲਈ ਬਣਾਏ ਜਾ ਰਹੇ ਰਿਸੈਪਸ਼ਨ ਕੰਪਲੈਕਸ ਦੀ ਉਸਾਰੀ ਵੀ ਕੇਂਦਰ ਸਰਕਾਰ ਅਧੀਨ ਹੈ, ਜਿਨ੍ਹਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਵਲੋਂ ਕੀਤਾ ਜਾਣਾ ਹੈ | ਜਿਸ ਸਬੰਧੀ ਕੇਂਦਰੀ ਗ੍ਰਹਿ ਸਕੱਤਰ ਅਤੇ ਆਈ. ਬੀ. ਦੇ ਮੁਖੀ ਉੱਚ ਅਧਿਕਾਰੀਆਂ ਨਾਲ 14 ਅਕਤੂਬਰ ਨੂੰ ਡੇਰਾ ਬਾਬਾ ਨਾਨਕ ਦਾ ਦੌਰਾ ਕਰਨਗੇ | ਬੁਲਾਰੇ ਨੇ ਦੱਸਿਆ ਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ 8 ਨਵੰਬਰ ਤੋਂ ਪਾਕਿਸਤਾਨ ਲਈ 5 ਹਜ਼ਾਰ ਸ਼ਰਧਾਲੂਆਂ ਦਾ ਜਥਾ ਰੋਜ਼ਾਨਾ ਰਵਾਨਾ ਹੋ ਸਕੇਗਾ ਜਾਂ ਨਹੀਂ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਭਾਰਤ ਸਰਕਾਰ ਨੂੰ ਇਸ ਮੰਤਵ ਲਈ ਬੇਨਤੀ ਕਰੇਗੀ ਕਿ 8 ਨਵੰਬਰ ਨੂੰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਦੇ ਸਾਰੇ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹੋਰ ਲੋਕਾਂ ਦੇ ਜਥੇ ਨੂੰ ਭੇਜਣ ਦੀ ਵੀ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਇਹ ਲਾਂਘਾ ਆਮ ਸ਼ਰਧਾਲੂਆਂ ਲਈ ਖੁੱਲ੍ਹ ਜਾਵੇ | ਲੇਕਿਨ ਸਰਕਾਰੀ ਸੂਤਰਾਂ ਦਾ ਮੰਨਣਾ ਹੈ ਕਿ ਲਾਂਘੇ ਨੂੰ ਸ਼ਰਧਾਲੂਆਂ ਲਈ ਖੋਲ੍ਹਣ ਸਬੰਧੀ ਪਾਕਿਸਤਾਨ ਦੀ ਵੀ ਪ੍ਰਵਾਨਗੀ ਚਾਹੀਦੀ ਹੋਵੇਗੀ ਅਤੇ ਅਜੇ ਇਹ ਵੀ ਸਪਸ਼ਟ ਨਹੀਂ ਕਿ ਪਾਕਿਸਤਾਨ ਵਲੋਂ ਆਪਣੇ ਪਾਸੇ ਕਰਤਾਰਪੁਰ ਲਾਂਘੇ ਦਾ ਬਕਾਇਦਾ ਉਦਘਾਟਨ ਕਦੋਂ ਕੀਤਾ ਜਾਣਾ ਹੈ ਕਿਉਂਕਿ ਉਸ ਤੋਂ ਬਾਅਦ ਹੀ ਜਥੇ ਭੇਜਣ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਸਕੇਗਾ | ਵਰਨਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਆਪਣੀ ਦਿੱਲੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਰੋਹ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਸੀ ਲੇਕਿਨ ਪ੍ਰਧਾਨ ਮੰਤਰੀ 11 ਨਵੰਬਰ ਤੋਂ ਬਾਅਦ ਤਿੰਨ-ਚਾਰ ਦਿਨ ਲਈ ਵਿਦੇਸ਼ ਦੌਰੇ 'ਤੇ ਹਨ | ਪਤਾ ਲੱਗਾ ਹੈ ਕਿ ਉਪ ਰਾਸ਼ਟਰਪਤੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਰੋਹਾਂ ਨੂੰ ਮੁੱਖ ਰੱਖ ਕੇ ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਬੁਲਾਏ ਜਾ ਰਹੇ ਵਿਸ਼ੇਸ਼ ਇਜਲਾਸ ਵਿਚ ਸ਼ਮੂਲੀਅਤ ਕਰਨਗੇ | ਇਸੇ ਦੌਰਾਨ ਰਾਜ ਦੇ ਕੈਬਨਿਟ ਮੰਤਰੀ ਜਿਨ੍ਹਾਂ ਨੂੰ ਕਰਤਾਰਪੁਰ ਲਾਂਘੇ ਨਾਲ ਸਬੰਧਿਤ ਕੰਮਾਂ ਦਾ ਚਾਰਜ ਦਿੱਤਾ ਹੋਇਆ ਹੈ ਨੇ 'ਅਜੀਤ' ਨਾਲ ਗੱਲ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਵਲੋਂ ਪ੍ਰਧਾਨ ਮੰਤਰੀ ਨੂੰ ਲਾਂਘੇ ਦੇ ਉਦਘਾਟਨ ਸਬੰਧੀ ਤਰੀਕ ਦੇਣ ਲਈ ਪੱਤਰ ਲਿਖਿਆ ਗਿਆ ਸੀ ਲੇਕਿਨ ਰਾਜ ਸਰਕਾਰ ਨੂੰ ਇਸ ਸਬੰਧੀ ਅਜੇ ਕੋਈ ਬਕਾਇਦਾ ਸੂਚਨਾ ਨਹੀਂ ਮਿਲੀ | ਉਨ੍ਹਾਂ ਵੀ ਸਪਸ਼ਟ ਕੀਤਾ ਕਿ ਰਾਜ ਸਰਕਾਰ ਇਸ ਇਤਿਹਾਸਕ ਮੌਕੇ ਅਤੇ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰੇਗੀ | ਇਸੇ ਦੌਰਾਨ ਅਕਾਲੀ ਸੂਤਰਾਂ ਨੇ ਅੱਜ ਰਾਤੀਂ ਇਸ ਗੱਲ ਦਾ ਇੰਕਸ਼ਾਫ ਕੀਤਾ ਕਿ ਪ੍ਰਧਾਨ ਮੰਤਰੀ ਸਕੱਤਰੇਤ ਵਲੋਂ ਪ੍ਰਧਾਨ ਮੰਤਰੀ ਦੇ ਡੇਰਾ ਬਾਬਾ ਨਾਨਕ ਆਉਣ ਸਬੰਧੀ ਉਲੀਕੇ ਗਏ ਇਸ ਪ੍ਰੋਗਰਾਮ 'ਤੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਅੱਜ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਅਤੇ ਸਮਾਗਮ ਦੇ ਪ੍ਰੋਗਰਾਮ ਦੀ ਬਕਾਇਦਾ ਪੁਸ਼ਟੀ ਤੋਂ ਬਾਅਦ ਹੀ ਕੇਂਦਰੀ ਮੰਤਰੀ ਵਲੋਂ ਪ੍ਰਧਾਨ ਮੰਤਰੀ ਦੇ ਪੋ੍ਰਗਰਾਮ ਸਬੰਧੀ ਟਵੀਟ ਕੀਤਾ ਗਿਆ |

ਇਕੋਤਰੀ ਸਮਾਗਮ ਮੌਕੇ ਟਾਂਡਾ 'ਚ ਸਜਾਇਆ ਅਲੌਕਿਕ ਨਗਰ ਕੀਰਤਨ

ਟਾਂਡਾ ਉੜਮੁੜ, 12 ਅਕਤੂਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਹੇਠ ਅੱਜ ਟਾਂਡਾ ਵਿਖੇ ਪੂਰੇ ਜਾਹੋ-ਜਲਾਲ ਨਾਲ ਸਜਾਏ ਗਏ ਜੋ ਸਵੇਰੇ 10 ਵਜੇ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਤੋਂ ਰਵਾਨਾ ਹੋਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਏਅਰ ਕੰਡੀਸ਼ਨ ਪਾਲਕੀ ਸਾਹਿਬ ਨੂੰ ਬੈਂਗਲੁਰੂ ਤੋਂ ਆਏ ਵੱਖ-ਵੱਖ ਫੁੱਲਾਂ ਨਾਲ ਸਜਾਇਆ ਗਿਆ ਸੀ | ਸੰਤ ਬਾਬਾ ਗੁਰਦਿਆਲ ਸਿੰਘ ਦੇ ਗੁਰਮਤਿ ਪ੍ਰਚਾਰ ਤੇ ਪ੍ਰਸਾਰ ਦੇ ਮਹਾਨ ਉਪਰਾਲੇ ਸਦਕਾ ਇਸ ਨਗਰ ਕੀਰਤਨ 'ਚ ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਨਗਰ ਕੀਰਤਨ ਦੇ ਦਰਸ਼ਨ ਲਈ ਪੁੱਜੀ ਹੋਈ ਸੀ, ਉੱਥੇ ਨਗਰ ਕੀਰਤਨ
ਦਾਰਾਪੁਰ ਬਾਈਪਾਸ ਤੋਂ ਤਹਿਸੀਲ ਚੌਕ, ਹਸਪਤਾਲ ਚੌਕ ਤੋਂ ਬਾਬਾ ਬੂਟਾ ਚੌਕ ਤੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਡੇਰਾ ਬਾਬਾ ਬਲਵੰਤ ਸਿੰਘ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਨੂੰ ਉਸ ਵੇਲੇ ਚਾਰ ਚੰਨ ਲੱਗ ਗਏ ਜਦੋਂ ਵੱਖ-ਵੱਖ ਗਤਕਾ ਪਾਰਟੀਆਂ ਨੇ ਖ਼ਾਲਸਾਈ ਸ਼ਾਨ ਦੇ ਪ੍ਰਤੀਕ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ | ਖ਼ਾਲਸਾਈ ਇਤਿਹਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵਿਸ਼ੇਸ਼ ਰੂਪ 'ਚ ਖਿੱਚ ਦਾ ਕੇਂਦਰ ਰਹੀਆਂ | ਸੰਤ ਬਾਬਾ ਗੁਰਦਿਆਲ ਸਿੰਘ ਨੇ ਇਕੋਤਰੀ ਸਮਾਗਮ ਨੂੰ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੱਸਿਆ | ਇਸ ਮੌਕੇ ਸੰਤ ਗੁਰਦੀਪ ਸਿੰਘ ਖੁਜਾਲੇ ਵਾਲੇ, ਸੰਤ ਜੋਗਾ ਸਿੰਘ ਰਾਮੂ ਥਿਆੜਾ, ਸੰਤ ਅਮਰੀਕ ਸਿੰਘ, ਸੰਤ ਸੁਖਤੇਜ ਸਿੰਘ ਡਮੇਲੀ, ਸੰਤ ਹਰਦੀਪ ਸਿੰਘ ਰਿਹਾਣਾ ਜੱਟਾਂ ਵਾਲੇ, ਬਾਬਾ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਮਹਾਂਪੁਰਸ਼ ਪੁੱਜੇ | ਨਗਰ ਕੀਰਤਨ ਤੋਂ ਪਹਿਲਾਂ ਸਜਾਏ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਨੇ ਮਨੁੱਖਤਾ ਦੇ ਕਾਰਜ ਲਈ ਚਲਾਏ ਜਾ ਰਹੇ ਵੱਖ-ਵੱਖ ਪਰਉਪਕਾਰੀ ਕਾਰਜਾਂ ਅਤੇ ਪ੍ਰਕਾਸ਼ ਪੁਰਬ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕਰਦੇ ਹੋਏ ਸਨਮਾਨਿਤ ਵੀ ਕੀਤਾ | ਇਸ ਮੌਕੇ ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖੀ, ਬਲਵਿੰਦਰ ਸਿੰਘ ਦੁਬਈ, ਕੰਵਲਜੀਤ ਸਿੰਘ ਤੁਲੀ, ਹਰਮੀਤ ਸਿੰਘ ਔਲਖ ਤੇ ਹੋਰ ਹਾਜ਼ਰ ਸਨ |

ਜੰਮੂ-ਕਸ਼ਮੀਰ ਦੇ 99 ਫ਼ੀਸਦੀ ਖੇਤਰਾਂ 'ਚੋਂ ਪਾਬੰਦੀਆਂ ਹਟਾਈਆਂ

ਸੋਮਵਾਰ ਤੋਂ ਬਹਾਲ ਹੋਣਗੀਆਂ ਸਾਰੀਆਂ ਪੋਸਟਪੇਡ ਮੋਬਾਈਲ ਸੇਵਾਵਾਂ
ਮਨਜੀਤ ਸਿੰਘ

ਸ੍ਰੀਨਗਰ, 12 ਅਕਤੂਬਰ-ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਤੇ ਸਰਕਾਰੀ ਬੁਲਾਰੇ ਰੋਹਿਤ ਕਾਂਸਲ ਨੇ ਦੱਸਿਆ ਕਿ ਸੂਬੇ ਦੇ 99 ਫ਼ੀਸਦੀ ਖੇਤਰਾਂ 'ਚੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਨਜ਼ਰਬੰਦ ਕੀਤੇ ਸਿਆਸੀ ਆਗੂਆਂ ਨੂੰ ਵੀ ਰਿਹਾਅ ਕਰਨ ਸਬੰਧੀ ਸਰਕਾਰ ਵਲੋਂ ਸਥਿਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆਂ ਕਿ ਸਤੰਬਰ ਦੇ ਪਹਿਲੇ ਹਫ਼ਤੇ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਸਨ ਅਤੇ ਕੇਵਲ 8-10 ਥਾਣਿਆਂ ਦੇ ਖੇਤਰਾਂ 'ਚ ਪਾਬੰਦੀਆਂ ਲਾਗੂ ਸਨ ਅਤੇ ਹੁਣ ਤਕਰੀਬਨ ਸਾਰੇ ਇਲਾਕਿਆਂ 'ਚੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਾਬੰਦੀਆਂ ਲਗਾਉਣ ਨਾਲ ਇਹ ਯਕੀਨੀ ਹੋ ਗਿਆ ਕਿ ਅੱਤਵਾਦ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਬੁਲਾਰੇ ਨੇ ਦੱਸਿਆ ਕਿ ਸੈਲਾਨੀ ਕੇਂਦਰਾਂ 'ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ | ਇਸ ਤੋਂ ਇਲਾਵਾ ਹੁਣ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸੋਮਵਾਰ ਤੋਂ ਸਾਰੀਆਂ 'ਪੋਸਟਪੇਡ' ਮੋਬਾਈਲ ਸੇਵਾਵਾਂ ਬਹਾਲ ਕਰਨ ਦਾ ਐਲਾਨ ਕੀਤਾ ਹੈ | ਰੋਹਿਤ ਕਾਂਸਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਸਾਰੀਆਂ ਪੋਸਟਪੇਡ ਮੋਬਾਈਲ ਫ਼ੋਨ ਸੇਵਾਵਾਂ 14 ਅਕਤੂਬਰ ਦੁਪਹਿਰ 12 ਵਜੇ ਤੋਂ ਬਹਾਲ ਕਰ ਦਿੱਤੀਆਂ ਜਾਣਗੀਆਂ | ਜਦੋਂਕਿ 20 ਲੱਖ ਤੋਂ ਵੱਧ 'ਪ੍ਰੀਪੇਡ' ਮੋਬਾਈਲ ਫ਼ੋਨ ਅਤੇ ਇੰਟਰਨੈੱਟ ਸੇਵਾਵਾਂ ਅਜੇ ਬੰਦ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਉਪਰੰਤ 'ਪੋਸਟਪੇਡ' ਮੋਬਾਈਲ ਸੇਵਾਵਾਂ ਨੂੰ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹ ਫ਼ੈਸਲਾ ਸਾਰੇ 10 ਜ਼ਿਲਿ੍ਹਆਂ 'ਚ ਲਾਗੂ ਹੋਵੇਗਾ | ਉਨ੍ਹਾਂ ਦੱਸਿਆ ਕਿ ਸੇਵਾਵਾਂ ਸਨਿਚਰਵਾਰ ਤੋਂ ਬਹਾਲ ਕੀਤੀਆਂ ਜਾਣੀਆਂ ਸਨ ਪਰ ਆਖ਼ਰੀ ਸਮੇਂ ਕੁਝ ਤਕਨੀਕੀ ਸਮੱਸਿਆ ਆਉਣ ਕਾਰਨ ਇਸ ਨੂੰ ਸੋਮਵਾਰ ਤੱਕ ਟਾਲ ਦਿੱਤਾ ਗਿਆ | ਉਪਭੋਗਤਾਵਾਂ ਨੂੰ ਹਾਲਾਂਕਿ ਵਾਦੀ 'ਚ ਇੰਟਰਨੈੱਟ ਸੇਵਾਵਾਂ ਦੀ ਬਹਾਲੀ ਲਈ ਥੋੜ੍ਹੀ ਉਡੀਕ ਕਰਨੀ ਪਵੇਗੀ | ਸੂਬਾ ਪ੍ਰਸ਼ਾਸਨ ਮੋਬਾਈਲ ਫ਼ੋਨ ਸੇਵਾਵਾਂ ਬਹਾਲ ਕਰਨ ਲਈ ਸਥਿਤੀ ਦਾ ਮੁਆਇਨਾ ਕਰ ਰਿਹਾ ਹੈ | ਇਸ ਦੇ ਬੰਦ ਰਹਿਣ ਨਾਲ ਕਰੀਬ 70 ਲੱਖ ਲੋਕ ਵਾਦੀ 'ਚ ਪ੍ਰਭਾਵਿਤ ਹੋਏ ਹਨ | ਪਹਿਲਾਂ ਕੇਵਲ ਬੀ. ਐਸ. ਐਨ. ਐਲ. ਸੇਵਾਵਾਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ ਗਈ ਸੀ ਅਤੇ ਬਾਅਦ 'ਚ ਨਿੱਜੀ ਟੈਲੀਕਾਮ ਆਪ੍ਰੇਟਰਾਂ ਦੀਆਂ ਸੇਵਾਵਾਂ 'ਤੇ ਕੇਵਲ 'ਇਨਕਮਿੰਗ ਕਾਲ' ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ | ਅੰਸ਼ਿਕ ਰੂਪ ਨਾਲ 17 ਅਗਸਤ ਨੂੰ ਲੈਂਡ ਲਾਈਨ ਸੇਵਾਵਾਂ ਬਹਾਲ ਕੀਤੀਆਂ ਗਈਆਂ ਸਨ ਅਤੇ ਚਾਰ ਸਤੰਬਰ ਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਬਹਾਲ ਕਰ ਦਿੱਤਾ ਗਿਆ ਸੀ | ਇਸ ਦੇ ਨਾਲ ਹੀ ਕਰੀਬ 50000 ਲੈਂਡਲਾਈਨ ਸੇਵਾਵਾਂ ਬਹਾਲ ਹੋ ਗਈਆਂ ਸਨ |

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ-11 ਜ਼ਖ਼ਮੀ

ਸ੍ਰੀਨਗਰ, 12 ਅਕਤੂਬਰ (ਏਜੰਸੀ)-ਸ੍ਰੀਨਗਰ 'ਚ ਭੀੜ ਭਰੇ ਬਾਜ਼ਾਰ 'ਚ ਅੱਤਵਾਦੀਆਂ ਵਲੋਂ ਕੀਤੇ ਗ੍ਰਨੇਡ ਹਮਲੇ 'ਚ 11 ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ਹਿਰ ਦੇ ਕੇਂਦਰ ਲਾਲ ਚੌਕ ਨੇੜੇ ਹਰੀ ਸਿੰਘ ਸਟਰੀਟ ਮਾਰਕੀਟ ਇਲਾਕੇ 'ਚ ਉਸ ਵੇਲੇ ਗ੍ਰਨੇਡ ਸੁੱਟ ਕੇ ਹਮਲਾ ਕੀਤਾ, ਜਦੋਂ ਉਥੇ ਖ਼ਰੀਦਦਾਰਾਂ ਦੀ ਭੀੜ ਲੱਗੀ ਹੋਈ ਸੀ | ਬਾਜ਼ਾਰ 'ਚ ਸੜਕ ਕਿਨਾਰੇ ਗ੍ਰਨੇਡ ਫੱਟਣ ਨਾਲ 11 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ | ਪੁਲਿਸ ਵਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਗ੍ਰਨੇਡ ਦੇ ਧਮਾਕੇ ਨਾਲ ਨੇੜੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਵੀ ਟੁੱਟ ਗਏ | ਉਨ੍ਹਾਂ ਦੱਸਿਆ ਕਿ ਬਾਜ਼ਾਰ 'ਚ ਦੁਕਾਨਾਂ ਬੰਦ ਸਨ ਪਰ ਇਲਾਕੇ 'ਚ ਕੁਝ ਦੁਕਾਨਦਾਰਾਂ ਨੇ ਫੜ੍ਹੀਆਂ ਲਗਾਈਆਂ ਹੋਈਆਂ ਸਨ | ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ 'ਚ ਧਾਰਾ 370 ਖ਼ਤਮ ਕੀਤੇ ਜਾਣ ਦੇ ਬਾਅਦ ਅੱਤਵਾਦੀ ਦੁਕਾਨਦਾਰਾਂ, ਟਰਾਂਸਪੋਰਟ ਸੰਚਾਲਕਾਂ ਅਤੇ ਹੋਰਨਾਂ ਕਾਰੋਬਾਰੀ ਸੰਸਥਾਵਾਂ ਨੂੰ ਧਮਕਾ ਰਹੇ ਹਨ |

ਪਾਕਿ 10 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਜਾਰੀ ਕਰੇਗਾ ਵੀਜ਼ਾ

ਲਾਹੌਰ, 12 ਅਕਤੂਬਰ (ਆਈ. ਏ. ਐਨ. ਐੱਸ.)-ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰੇਗਾ | ਸ਼ਰਧਾਲੂਆਂ ਦਾ ਪਹਿਲਾ ਜਥਾ ਨਵੰਬਰ ਦੇ ਪਹਿਲੇ ਹਫ਼ਤੇ ਤੋਂ ਜਾਣਾ ਸ਼ੁਰੂ ਹੋਵੇਗਾ | ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ | ਭਾਰਤ ਦੇ ਅਟਾਰੀ ਰੇਲਵੇ ਸਟੇਸ਼ਨ ਤੋਂ ਚੱਲ ਕੇ ਸਿੱਖ ਸ਼ਰਧਾਲੂ ਵਾਹਗਾ ਰੇਲਵੇ ਸਟੇਸ਼ਨ ਪੁੱਜਣਗੇ ਅਤੇ ਉਸ ਦੇ ਬਾਅਦ ਨਨਕਾਣਾ ਸਾਹਿਬ ਲਈ ਆਪਣੀ ਯਾਤਰਾ ਸ਼ੁਰੂ ਕਰਨਗੇ | ਇਸ ਦੇ ਇਲਾਵਾ ਦੂਸਰੇ ਦੇਸ਼ਾਂ 'ਚ ਵਸੇ ਸਿੱਖ ਭਾਈਚਾਰੇ ਦੇ ਲੋਕ ਵੀ ਵਾਹਗਾ ਸਰਹੱਦ ਰਾਹੀਂ ਹੁੰਦੇ ਪਾਕਿਸਤਾਨ ਪੁੱਜਣਗੇ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਸਤਵੰਤ ਸਿੰਘ ਨੇ ਵਿਸ਼ਵ ਭਰ ਦੇ ਸਿੱਖਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਕਤੂਬਰ ਦੇ ਅੱਧ ਤੋਂ ਹੀ ਇਕ ਟੈਂਟ ਸਿਟੀ ਬਣਾਇਆ ਜਾਵੇਗਾ, ਜਿਥੇ ਵਿਸ਼ਵ ਭਰ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਵੇਗਾ | ਸ਼ਰਧਾਲੂਆਂ ਦੀ ਸਹੂਲਤ ਲਈ ਕਸਟਮ ਅਤੇ ਇੰਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਵਾਹਗਾ ਸਰਹੱਦ 'ਤੇ ਵਾਧੂ ਕਾਊਾਟਰ ਸਥਾਪਿਤ ਕੀਤੇ ਜਾਣਗੇ |

ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ 'ਚ ਤਿੰਨ ਫ਼ੀਸਦੀ ਦਾ ਵਾਧਾ

ਚੰਡੀਗੜ•੍ਹ, 12 ਅਕਤੂਬਰ (ਅਜੀਤ ਬਿਊਰੋ)-ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ ਹੈ | ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਦਿੱਲੀ 'ਚ ਬਦਮਾਸ਼ਾਂ ਨੇ ਮੋਦੀ ਦੀ ਭਤੀਜੀ ਤੋਂ ਖੋਹਿਆ ਪਰਸ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਦਿੱਲੀ 'ਚ ਝਪਟਮਾਰ ਕਿੰਨੇ ਬੇਖੌਫ਼ ਹਨ ਤੇ ਪੁਲਿਸ ਕਿੰਨੀ ਬੇਵੱਸ ਹੈ, ਇਸ ਗੱਲ ਦਾ ਅੰਦਾਜ਼ਾ ਇਕ ਤਾਜ਼ਾ ਘਟਨਾ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਕਿਸੇ ਝਪਟਮਾਰ (ਬਦਮਾਸ਼) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਨੂੰ ...

ਪੂਰੀ ਖ਼ਬਰ »

ਮੋਦੀ ਨੇ ਸ਼ੀ ਜਿਨਪਿੰਗ ਨੂੰ ਤੋਹਫ਼ੇ ਵਜੋਂ ਦਿੱਤਾ ਸਿਲਕ ਦਾ ਸ਼ਾਲ, ਪੇਂਟਿੰਗ ਤੇ 108 ਕਿੱਲੋ ਵਜ਼ਨੀ ਲੈਂਪ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੇਨਈ 'ਚ ਗੱਲਬਾਤ ਤੋਂ ਬਾਅਦ ਤਾਜ ਫਿਸ਼ਰਮੈਨ ਕੋਵ ਹੋਟਲ ਵਿਚ ਕਲਾਕ੍ਰਿਤੀਆਂ ਅਤੇ ਹੈਾਡਲੂਮ ਦੀ ਪ੍ਰਦਰਸ਼ਨੀ ਦੇਖੀ | ਇਸ ਦੌਰਾਨ ਮੋਦੀ ਨੇ ਸ਼ੀ ਜਿਨਪਿੰਗ ਨੂੰ ਕਈ ਤੋਹਫ਼ੇ ਦਿੱਤੇ | ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਚੌਟਾਲਾ 'ਤੇ ਇਹ ਮਿਹਰਬਾਨੀ ਕਿਉਂ

ਹਰਿਆਣਾ ਦੇ ਅਧਿਆਪਕ ਭਰਤੀ ਘੁਟਾਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਸਜ਼ਾ ਕੱਟ ਰਹੇ ਰਾਜ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਬੀਤੇ ਵੀਰਵਾਰ ਨੂੰ ਵਾਪਸ ਦਿੱਲੀ ਦੀ ਤਿਹਾੜ ਜੇਲ੍ਹ 'ਚ ਭੇਜ ਦਿੱਤੇ ਗਏ | ਉਹ ਦੋ ਮਹੀਨੇ ਤੋਂ ਪੈਰੋਲ 'ਤੇ ਸਨ ਤੇ ਇਸ ਦੌਰਾਨ ...

ਪੂਰੀ ਖ਼ਬਰ »

ਕੇਜਰੀਵਾਲ ਤੋਂ ਡਰਦੀ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਡੈਨਮਾਰਕ ਦੇ ਕੋਪਨਹੇਗਨ 'ਚ ਵਾਤਾਵਰਨ 'ਤੇ ਹੋਣ ਵਾਲੇ ਸੰਮੇਲਨ 'ਚ ਹਿੱਸਾ ਲੈਣ ਦੀ ਮਨਜ਼ੂਰੀ ਨਹੀਂ ਦਿੱਤੀ | ਕੇਜਰੀਵਾਲ ਨੇ ਮੰਗਲਵਾਰ ਨੂੰ ਰਵਾਨਾ ਹੋਣਾ ਸੀ ਤੇ ਬੁੱਧਵਾਰ ਨੂੰ ਸੰਮੇਲਨ 'ਚ ਬੋਲਣਾ ...

ਪੂਰੀ ਖ਼ਬਰ »

ਸੋਨੀਆ ਕਦੋਂ ਤੱਕ ਪ੍ਰਧਾਨ ਰਹੇਗੀ

ਰਾਹੁਲ ਦੇ ਅਸਤੀਫ਼ੇ ਤੋਂ ਬਾਅਦ ਜਦੋਂ ਸੋਨੀਆ ਨੂੰ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ, ਇਸ ਲਈ ਕਿਸੇ ਨੂੰ ਅੰਦਾਜ਼ਾ ਨਹੀਂ ਹੈ ਕਿ ਉਹ ਕਦੋਂ ਤੱਕ ਪਾਰਟੀ ਪ੍ਰਧਾਨ ਵਜੋਂ ਕੰਮ ਕਰਦੀ ਰਹੇਗੀ | ਇਸ ਲਈ ਕਈ ਤਰ੍ਹਾਂ ਦੀਆਂ ਅਟਕਲਾਂ ...

ਪੂਰੀ ਖ਼ਬਰ »

ਆਖ਼ਰੀ ਦੌਰ 'ਚ ਚੋਣ ਪ੍ਰਚਾਰ ਕਰਨਗੇ ਮੋਦੀ

ਦੋ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਦੋ ਹਫ਼ਤਿਆਂ ਬਾਅਦ ਵੋਟਾਂ ਪੈਣੀਆਂ ਹਨ | ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਚੋਣ ਮੂਡ 'ਚ ਰਹਿੰਦੇ ਹਨ, ਪਰ ਇਨ੍ਹਾਂ ਸੂਬਿਆਂ 'ਚ ਉਨ੍ਹਾਂ ਹੁਣ ਤੱਕ ਰਸਮੀ ਤੌਰ 'ਤੇ ਚੋਣ ਪ੍ਰਚਾਰ ਸ਼ੁਰੂ ਨਹੀਂ ਕੀਤਾ | ਅਜੇ ਉਹ ਚੀਨ ...

ਪੂਰੀ ਖ਼ਬਰ »

ਅਮਿਤ ਸ਼ਾਹ ਦਾ ਜਲਵਾ

ਕਿਸੇ ਵੀ ਕੇਂਦਰੀ ਮੰਤਰੀ ਲਈ ਅਮਿਤ ਸ਼ਾਹ ਦੀ ਸ਼ਾਬਾਸ਼ ਮਿਲਣੀ ਕਿਸੇ ਵੱਡੀ ਉਪਲਬਧੀ ਤੋਂ ਘੱਟ ਨਹੀਂ | ਅਮਿਤ ਸਾਹ ਦਾ ਖੁਸ਼ ਹੋਣ ਦਾ ਮਤਲਬ ਹੈ 'ਸਭ ਠੀਕ ਹੈ' | ਇਸੇ ਫਾਰਮੂਲੇ ਦੇ ਆਧਾਰ 'ਤੇ ਇਸ ਸਮੇਂ ਰੇਲ ਮੰਤਰੀ ਪਿਊਸ਼ ਗੋਇਲ ਬਮ-ਬਮ ਹਨ | ਪਿਛਲੇ ਹਫ਼ਤੇ ਦਿੱਲੀ ਤੋਂ ਕਟੜਾ ...

ਪੂਰੀ ਖ਼ਬਰ »

ਰਾਤ 'ਚ ਹੋਣ ਵਾਲੇ ਸਿਆਸੀ ਫ਼ੈਸਲੇ

ਰਾਜਨੀਤਕ ਹਲਕਿਆਂ 'ਚ ਇਨ੍ਹੀਂ ਦਿਨੀਂ ਰਾਤ 'ਚ ਲਏ ਗਏ ਫ਼ੈਸਲੇ ਖੂਬ ਚਰਚਾ 'ਚ ਹਨ | ਕਾਂਗਰਸ 'ਚ ਅਹਿਮਦ ਪਟੇਲ ਬਾਰੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਇਥੇ ਸਾਰੇ ਅਹਿਮ ਮਾਮਲਿਆਂ 'ਤੇ ਬੈਠਕਾਂ ਤੇ ਫ਼ੈਸਲੇ ਰਾਤ ਦੇ ਖਾਣੇ ਬਾਅਦ ਦੇਰ ਰਾਤ ਨੂੰ ਹੀ ਹੁੰਦੇ ਹਨ | ਇਸ ਵਜ੍ਹਾ ...

ਪੂਰੀ ਖ਼ਬਰ »

ਚਲਦੇ-ਚਲਦੇ

ਸਭ ਤੋਂ ਵੱਡੀ ਅਦਾਲਤ ਨੇ ਕਿਹਾ, ਖਬਰਦਾਰ! ਜੇ ਕੋਈ ਵੀ ਰੁੱਖ ਵੱਢਿਆ | ਸਰਕਾਰ ਨੇ ਇਸ ਦੇ ਜਵਾਬ 'ਚ ਕਿਹਾ ਕਿ ਹਜ਼ੂਰ ਅਸੀਂ ਤਾਂ 2185 'ਚੋਂ 2141 ਰੁੱਖ ਪਹਿਲਾਂ ਹੀ ਵੱਢ ਚੁੱਕੇ ਹਾਂ, ਤੁਸੀਂ ਪਹਿਲਾਂ ਦੱਸਿਆ ਹੀ ਨਹੀਂ | ਅਦਾਲਤ ਨਾਰਾਜ਼ ਹੈ, ਉਹ ਕਿਸੇ ਨੂੰ ਵੀ ਮਨ ਤੋਂ ਮੁਆਫ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX