ਤਾਜਾ ਖ਼ਬਰਾਂ


ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  14 minutes ago
ਚੇਨਈ, 20 ਫਰਵਰੀ - ਤਾਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ 'ਚ ਪੈਂਦੇ ਅਵਿਨਾਸ਼ੀ ਇਲਾਕੇ ਵਿਚ ਕੇਰਲ ਸਟੇਟ ਰੋਡ ਟਰਾਂਸਪੋਰਟ ਅਤੇ ਇੱਕ ਟਰੱਕ ਵਿਚਾਲੇ ਹੋਈ ਟੱਕਰ ਵਿਚ 19 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ...
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  56 minutes ago
ਚੰਡੀਗੜ੍ਹ, 20 ਫਰਵਰੀ - ਬਜਟ ਇਜਲਾਸ ਤੋਂ ਪਹਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਵੇਰੇ 10 ਵਜੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦੀ ਗਈ ਹੈ। ਸਰਕਾਰ ਦੀ ਕਾਰਗੁਜ਼ਾਰੀ...
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  54 minutes ago
ਨਵੀਂ ਦਿੱਲੀ, 20 ਫਰਵਰੀ - ਸਾਬਕਾ ਪ੍ਰਧਾਨ ਮੰਤਰੀ ਤੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ ਹੈ। ਜ਼ਿਕਰਯੋਗ...
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਪਟਿਆਲਾ, 20 ਫਰਵਰੀ (ਮਨਦੀਪ ਸਿੰਘ) ਸਥਾਨਕ 24 ਨੰਬਰ ਫਾਟਕ ਨੇੜੇ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ...
ਜੇ.ਪੀ ਨੱਢਾ ਅੱਜ ਪੰਜਾਬ ਦੌਰੇ 'ਤੇ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਅੱਜ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ...
ਜਰਮਨ ਦੇ ਹਨਾਊ 'ਚ ਗੋਲੀਬਾਰੀ ਦੌਰਾਨ 8 ਮੌਤਾਂ
. . .  about 1 hour ago
ਬਰਲਿਨ, 20 ਫਰਵਰੀ - ਜਰਮਨੀ ਦੇ ਹਨਾਊ 'ਚ ਹੋਈ ਗੋਲੀਬਾਰੀ ਦੌਰਾਨ 8 ਦੇ ਕਰੀਬ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਅਣਪਛਾਤੇ ਹਮਲਾਵਰਾਂ ਦੀ ਗਿਣਤੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 1 hour ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 1 hour ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 1 hour ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  3 minutes ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  16 minutes ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  44 minutes ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਸੰਪਾਦਕੀ

ਹੁਣ ਦਲਬਦਲੀ ਹੈ ਕਾਮਯਾਬੀ ਦੀ ਨਿਸ਼ਾਨੀ

ਉਹ ਦਿਨ ਹੁਣ ਬੀਤੇ ਸਮੇਂ ਦੀ ਗੱਲ ਹੋ ਚੁੱਕੇ ਹਨ ਜਦੋਂ ਸੱਤਾਧਾਰੀ ਪਾਰਟੀ ਨਾਲ ਹੱਥ ਮਿਲਾਉਣ ਲਈ ਬਹੁਤ ਹੀ ਘੱਟ ਕੋਈ ਨੇਤਾ ਆਪਣੀ ਪਾਰਟੀ ਛੱਡਦਾ ਸੀ। ਹਾਲਾਂਕਿ, ਹੁਣ ਸਿਆਸਤਦਾਨਾਂ ਵਲੋਂ ਅਜਿਹਾ ਕਰਕੇ ਸੱਤਾਧਾਰੀ ਪਾਰਟੀ ਨਾਲ ਹੱਥ ਮਿਲਾਉਣਾ ਉਨ੍ਹਾਂ ਦੀ ਕਾਮਯਾਬੀ ਦੀ ਨਿਸ਼ਾਨੀ ਮੰਨੀ ਜਾਂਦੀ ਹੈ। ਇਸ ਵਿਚ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਇਹ ਰਿਵਾਜ ਉੱਤਰ ਪ੍ਰਦੇਸ਼ ਵਿਚ ਜ਼ਿਆਦਾ ਪ੍ਰਚਲਿਤ ਹੈ, ਜਿੱਥੇ ਸੱਤਾਧਾਰੀ ਪਾਰਟੀ ਭਾਜਪਾ ਹੈ। ਹਾਲ ਹੀ ਵਿਚ, ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸੱਦਾ ਦਿੱਤਾ ਗਿਆ। ਵਿਰੋਧੀ ਪਾਰਟੀਆਂ ਨੇ ਇਸ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਪਰ ਉਨ੍ਹਾਂ ਦੇ ਸਾਰੇ ਵਿਧਾਇਕਾਂ ਨੇ ਇਸ ਦੀ ਪਾਲਣਾ ਨਹੀਂ ਕੀਤੀ। ਉਦਾਹਰਨ ਵਜੋਂ ਬਸਪਾ ਦੇ ਵਿਧਾਇਕ ਅਸਲਮ ਰੈਣੀ ਨੇ ਨਾ ਸਿਰਫ ਪਾਰਟੀ ਦੇ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਕੇ ਇਜਲਾਸ ਵਿਚ ਹਾਜ਼ਰੀ ਭਰੀ, ਸਗੋਂ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦੀ ਰੱਜ ਕੇ ਸਿਫਤ ਵੀ ਕੀਤੀ, ਜਿਸ ਨੇ ਬਸਪਾ ਦੀ ਘਬਰਾਹਟ ਵਿਚ ਵਾਧਾ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਕਾਂਗਰਸ ਵਲੋਂ ਪਹਿਲੀ ਵਾਰ ਵਿਧਾਇਕਾ ਬਣੀ ਅਦਿਤੀ ਸਿੰਘ ਨੇ ਪਾਰਟੀ ਵਲੋਂ ਬਾਈਕਾਟ ਕੀਤੇ ਜਾਣ ਦੇ ਬਾਵਜੂਦ ਵਿਧਾਨ ਸਭਾ ਦੇ ਇਜਲਾਸ ਵਿਚ ਹਾਜ਼ਰੀ ਭਰੀ। ਅਦਿਤੀ ਸਿੰਘ ਰਾਏਬਰੇਲੀ ਤੋਂ ਵਿਧਾਇਕਾ ਹੈ ਅਤੇ ਰਾਏਬਰੇਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦੀ ਬੇਟੀ ਹੈ। ਅਦਿਤੀ ਸਿੰਘ ਵਿਧਾਨ ਸਭਾ ਦੀ ਸਭ ਤੋਂ ਛੋਟੀ ਉਮਰ ਦੀ ਵਿਧਾਇਕਾ ਹੈ। ਬੀਤੀ ਮਈ ਵਿਚ ਉਨ੍ਹਾਂ 'ਤੇ ਰਾਏਬਰੇਲੀ ਵਿਚ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਪਾਸੋਂ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ ਪਰ ਇਹ ਬੇਨਤੀ ਮੁੱਖ ਮੰਤਰੀ ਨੇ ਨਜ਼ਰਅੰਦਾਜ਼ ਕਰ ਦਿੱਤੀ ਸੀ। ਬੀਤੇ ਦਿਨੀਂ ਪ੍ਰਿਅੰਕਾ ਗਾਂਧੀ ਰਾਏਬਰੇਲੀ ਗਈ ਸੀ ਪਰ ਅਦਿਤੀ ਸਿੰਘ ਨੇ ਉਨ੍ਹਾਂ ਦੇ ਦੌਰੇ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਵਿਧਾਨ ਸਭਾ ਦੇ ਇਜਲਾਸ ਵਿਚ ਮੁੱਖ ਮੰਤਰੀ ਦੀ ਸਪੱਸ਼ਟ ਤੌਰ 'ਤੇ ਸ਼ਲਾਘਾ ਕੀਤੀ ਅਤੇ ਉਸੇ ਹੀ ਦਿਨ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਮਿਲ ਗਈ। ਇਸੇ ਹੀ ਤਰ੍ਹਾਂ ਜਦੋਂ ਸ਼ਿਵਪਾਲ ਯਾਦਵ ਸਦਨ ਵਿਚ ਦਾਖ਼ਲ ਹੋਏ ਤਾਂ ਭਾਜਪਾ ਦੇ ਵਿਧਾਇਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ।
ਸ਼ਿਵ ਸੈਨਾ ਦੀ ਸਰਗਰਮੀ

ਮਹਾਰਾਸ਼ਟਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਅਦਿੱਤਿਆ ਠਾਕਰੇ ਨੇ ਵਰਲਡ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਭਰਿਆ ਹੈ। ਉਨ੍ਹਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਭਰਨ ਸਮੇਂ ਲਗਪਗ ਸ਼ਿਵ ਸੈਨਾ ਦੇ ਸਾਰੇ ਹੀ ਵੱਡੇ ਆਗੂ ਉੱਥੇ ਸ਼ਾਮਿਲ ਸਨ। ਠਾਕਰੇ ਪਰਿਵਾਰ ਵਿਚੋਂ ਅਦਿਤਿਆ ਪਹਿਲੇ ਵਿਅਕਤੀ ਹਨ, ਜਿਨ੍ਹਾਂ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ। ਉਨ੍ਹਾਂ ਨੇ ਆਪਣੀ 16 ਕਰੋੜ ਦੀ ਜਾਇਦਾਦ ਘੋਸ਼ਿਤ ਕੀਤੀ ਹੈ। ਉਨ੍ਹਾਂ ਨੇ ਆਪਣਾ ਕਿੱਤਾ 'ਕਾਰੋਬਾਰ' ਦੱਸਿਆ ਹੈ। ਉਨ੍ਹਾਂ ਦੇ ਪਿਤਾ ਊਧਵ ਠਾਕਰੇ ਪਹਿਲਾਂ ਤੋਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਜੇਕਰ ਭਾਜਪਾ-ਸ਼ਿਵ ਸੈਨਾ ਗੱਠਜੋੜ ਬਹੁਮਤ ਨਾਲ ਜਿੱਤਦਾ ਹੈ ਤਾਂ ਸ਼ਿਵ ਸੈਨਾ ਵਲੋਂ ਅਦਿਤਿਆ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਸਾਹਮਣੇ ਲਿਆਂਦਾ ਜਾਵੇਗਾ। ਹਾਲਾਂਕਿ ਉਨ੍ਹਾਂ ਦੇ ਦਾਦਾ ਹਮੇਸ਼ਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਚੋਣਾਂ ਵਿਚ ਉਮੀਦਵਾਰ ਵਜੋਂ ਹਿੱਸਾ ਲੈਣੋਂ ਰੋਕਦੇ ਸਨ ਪਰ ਬੀਤੇ ਦਿਨੀਂ ਊਧਵ ਠਾਕਰੇ ਨੇ ਇਹ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਪਿਤਾ ਸ਼ਿਵ ਸੈਨਿਕ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਸਨ।
ਭਾਜਪਾ ਦੀ ਘਬਰਾਹਟ

ਉੱਤਰਾਖੰਡ ਉੱਚ ਅਦਾਲਤ ਵਲੋਂ ਸੀ.ਬੀ.ਆਈ. ਨੂੰ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਖ਼ਿਲਾਫ਼ ਸਟਿੰਗ ਆਪ੍ਰੇਸ਼ਨ ਦੇ ਆਧਾਰ 'ਤੇ, ਜਿਸ ਵਿਚ ਉਹ ਵਿਧਾਇਕਾਂ ਨੂੰ ਖਰੀਦਦੇ ਦਿਸ ਰਹੇ ਹਨ, ਐਫ.ਆਈ.ਆਰ. ਦਰਜ ਕਰਨ ਦੀ ਇਜਾਜ਼ਤ ਮਿਲਣ ਕਾਰਨ ਸੂਬੇ ਦੀ ਭਾਜਪਾ ਅਸਹਿਜ ਸਥਿਤੀ ਵਿਚ ਹੈ। ਸੱਤਾਧਾਰੀ ਪਾਰਟੀ ਇਸ ਗੱਲ ਤੋਂ ਇਨਕਾਰ ਕਰ ਰਹੀ ਹੈ ਕਿ ਭਾਜਪਾ ਦੀ ਇਸ ਮਸਲੇ ਵਿਚ ਕੋਈ ਭੂਮਿਕਾ ਹੈ। ਸੂਬਾ ਭਾਜਪਾ ਪ੍ਰਧਾਨ ਅਜੈ ਭੱਟ ਨੇ ਇਕ ਬਿਆਨ ਵਿਚ ਇਹ ਕਿਹਾ ਹੈ ਕਿ ਹਰੀਸ਼ ਰਾਵਤ ਖ਼ਿਲਾਫ਼ ਕੋਈ ਵੀ ਮਾਮਲਾ ਦਰਜ ਕਰਨ ਵਿਚ ਭਾਜਪਾ ਦੀ ਕੋਈ ਭੂਮਿਕਾ ਨਹੀਂ ਹੈ। ਸ਼ੁਰੂਆਤ ਵਿਚ ਹਰੀਸ਼ ਰਾਵਤ ਆਪਣੇ-ਆਪ ਨੂੰ ਇਸ ਮਸਲੇ ਤੋਂ ਬਚਾਉਣਾ ਚਾਹੁੰਦੇ ਸਨ ਪਰ ਹੁਣ ਉਹ ਉੱਤਰਾਖੰਡ ਦੇ ਲੋਕਾਂ ਤੋਂ ਹਮਦਰਦੀ ਖੱਟਣ ਲਈ ਜੇਲ੍ਹ ਜਾਣਾ ਚਾਹੁੰਦੇ ਹਨ। ਵਿਰੋਧੀ ਧਿਰ ਕਾਂਗਰਸ ਦੇ ਨੇਤਾ ਹੁਣ ਇਸ ਮਸਲੇ 'ਤੇ ਹਰੀਸ਼ ਰਾਵਤ ਦੇ ਸਮਰਥਨ ਵਿਚ ਆ ਗਏ ਹਨ। ਸੂਬਾ ਕਾਂਗਰਸ ਪ੍ਰਧਾਨ ਪ੍ਰੀਤਮ ਸਿੰਘ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰੀਦੇਸ਼ ਦਾ ਦਾਅਵਾ ਹੈ ਕਿ ਭਾਜਪਾ ਹਰੀਸ਼ ਰਾਵਤ ਨੂੰ ਇਸ ਮਸਲੇ ਵਿਚ ਉਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉੱਤਰਾਖੰਡ ਦੇ ਭਾਜਪਾ ਆਗੂ ਹੁਣ ਆਪਣੇ ਚਿਹਰੇ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਰਾਵਤ ਪ੍ਰਤੀ ਲੋਕਾਂ ਦੀ ਹਮਦਰਦੀ ਦਿਨ-ਬ-ਦਿਨ ਵਧ ਰਹੀ ਹੈ।
ਭਾਜਪਾ ਅਤੇ ਦਲਿਤ
ਕਿਉਂਕਿ ਬਿਹਾਰ ਦੀ ਸਿਆਸਤ ਪੱਛੜੀਆਂ ਸ਼੍ਰੇਣੀਆਂ ਦੇ ਚੋਖੇ ਪ੍ਰਭਾਵ ਹੇਠ ਹੈ, ਸੂਬਾ ਭਾਜਪਾ ਦਾ ਇਕ ਧੜਾ ਕਿਸੇ ਓ.ਬੀ.ਸੀ./ਦਲਿਤ ਨੂੰ ਉਪਰਲੇ ਸਦਨ ਵਿਚ ਭੇਜਣ ਲਈ ਕਾਫੀ ਕਾਹਲਾ ਹੈ। ਬਿਹਾਰ ਤੋਂ ਭਾਜਪਾ ਦੇ ਸਾਰੇ ਮੌਜੂਦਾ ਮੈਂਬਰ ਉੱਪਰੀਆਂ ਸ਼੍ਰੇਣੀਆਂ ਨਾਲ ਸਬੰਧਿਤ ਹਨ, ਜਿਨ੍ਹਾਂ ਵਿਚ ਗੋਪਾਲ ਸਿੰਘ ਨਾਰਾਇਣ, ਆਰ.ਕੇ. ਸਿਨਹਾ ਅਤੇ ਸੀ.ਪੀ. ਠਾਕੁਰ ਸ਼ਾਮਿਲ ਹਨ। ਹਾਲਾਂਕਿ ਬੀਤੇ ਦਿਨੀਂ ਜਦੋਂ ਪਾਰਟੀ ਨੇ ਉਪਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਅਤੇ ਆਪਣੀ ਸਹਿਯੋਗੀ ਪਾਰਟੀ ਜਨਤਾ ਦਲ (ਯੂ.) ਨੂੰ ਸਮਰਥਨ ਦੇਣ ਲਈ ਰਾਜ਼ੀ ਕੀਤਾ ਤਾਂ ਉਦੋਂ ਇਸ ਆਸ 'ਤੇ ਫਿਰ ਪਾਣੀ ਫਿਰ ਗਿਆ। ਭਾਜਪਾ ਨੇ ਸਤੀਸ਼ ਦੂਬੇ ਦੀ ਨਾਮਜ਼ਦਗੀ ਕੀਤੀ ਹੈ। ਇੱਥੋਂ ਤੱਕ ਕਿ ਉੱਤਰ ਪ੍ਰਦੇਸ਼ ਵਿਚ ਵੀ ਭਾਜਪਾ ਨੇ ਇਕ ਹੋਰ ਭਾਜਪਾ ਆਗੂ ਸੁਧਾਨਸ਼ੂ ਤ੍ਰਿਵੇਦੀ ਦੀ ਨਾਮਜ਼ਦਗੀ ਕੀਤੀ, ਜੋ ਮਹਰੂਮ ਅਰੁਣ ਜੇਤਲੀ ਦੀ ਥਾਂ 'ਤੇ ਬੈਠਣਾ ਚਾਹੁੰਦੇ ਹਨ।
ਹਰਿਆਣਾ ਜਾਣਗੇ ਸਿੱਧੂ?

ਬੀਤੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਇਕ ਚੋਟੀ ਦੇ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਵੀ ਸਨ। ਕਾਂਗਰਸ ਦੀ ਪੰਜਾਬ ਇਕਾਈ ਉਨ੍ਹਾਂ ਨੂੰ ਚੋਣ ਮੁਹਿੰਮ ਦੇ ਮੰਚ 'ਤੇ ਲਿਆਉਣ ਲਈ ਕਾਹਲੀ ਸੀ। ਚੀਜ਼ਾਂ ਹੁਣ ਬਦਲ ਚੁਕੀਆਂ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਉਨ੍ਹਾਂ ਦਾ ਨਾਂਅ 'ਸਟਾਰ ਪ੍ਰਚਾਰਕਾਂ' ਦੀ ਸੂਚੀ ਵਿਚ ਨਹੀਂ ਆਇਆ। ਹਾਲਾਂਕਿ ਹਰਿਆਣਾ ਕਾਂਗਰਸ ਦੇ ਸਾਬਕਾ ਮੁਖੀ ਅਸ਼ੋਕ ਤੰਵਰ, ਜਿਨ੍ਹਾਂ ਨੇ ਪਾਰਟੀ ਦੇ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਹੈ, ਦਾ ਨਾਂਅ ਉਸ ਸੂਚੀ ਵਿਚ ਹੈ, ਜੋ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਈ ਹੈ। ਪਰ ਸਿੱਧੂ ਅਜੇ ਵੀ ਹਰਿਆਣਾ ਵਿਚ ਪ੍ਰਸਿੱਧ ਹਨ ਅਤੇ ਅਸ਼ੋਕ ਤੰਵਰ ਨੇ ਬੀਤੇ ਦਿਨੀਂ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸ ਲਈ ਹਰਿਆਣੇ ਵਿਚਲੇ ਚੋਣ ਪ੍ਰਚਾਰਕਾਂ ਦੀ ਸੂਚੀ ਵਿਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। (ਆਈ.ਪੀ.ਏ.)

ਪ੍ਰੀਤਲੜੀ ਤੇ ਪ੍ਰੀਤ ਨਗਰ ਦੀ ਗੱਲ

ਇਨ੍ਹਾਂ ਦਿਨਾਂ ਵਿਚ ਆਪਾਂ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਜਨਮ ਸ਼ਤਾਬਦੀ ਦੇ 125ਵੇਂ ਵਰ੍ਹੇ ਵਿਚੋਂ ਲੰਘ ਰਹੇ ਹਾਂ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਚ ਦਿਲਚਸਪੀ ਰੱਖਣ ਵਾਲੇ ਉਸ ਨੂੰ ਸਹਿਜ ਪ੍ਰੀਤ ਤੇ ਸੁਪਨਿਆਂ ਦੇ ਸਿਰਜਕ ਵਜੋਂ ਚੇਤੇ ਕਰਦੇ ਹਨ। ਇਹ ਘਟਨਾਕ੍ਰਮ ...

ਪੂਰੀ ਖ਼ਬਰ »

ਪ੍ਰਗਟ ਦਿਵਸ 'ਤੇ ਵਿਸ਼ੇਸ਼

ਆਦਿ ਮਹਾਂ ਕਾਵਿ ਦੇ ਰਚੇਤਾ ਭਗਵਾਨ ਵਾਲਮੀਕਿ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਭਾਰਤ ਵਿਚ ਹੀ ਨਹੀਂ ਪੂਰੇ ਵਿਸ਼ਵ ਵਿਚ ਫੈਲੀ ਹੋਈ ਹੈ, ਅਜਿਹਾ ਇਸ ਲਈ ਹੈ ਕਿਉਂਕਿ ਉਹ ਸੰਸਕ੍ਰਿਤ ਸਲੋਕ ਦੇ ਪਹਿਲੇ ਨਿਰਮਾਤਾ ਹਨ, ਉਹ ਆਦਿ ਕਵੀ ਹਨ ਅਤੇ ਕਵੀ ਸ਼ਬਦ ਦਾ ਸੰਬੋਧਨ ਪਰਮਾਤਮਾ ਲਈ ਵੀ ਕੀਤਾ ਜਾਂਦਾ ਹੈ ਅਤੇ ਵੇਦ ਨੂੰ ਵੀ ਕਾਵਿ ...

ਪੂਰੀ ਖ਼ਬਰ »

ਪੰਜਾਬੀ ਦੇ ਪ੍ਰਸਾਰ ਲਈ ਇਕ ਢੁਕਵਾਂ ਅਵਸਰ ਹੈ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੇਸ਼-ਵਿਦੇਸ਼ ਵਿਚ ਸਿੱਖ ਭਾਈਚਾਰੇ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਆਪੋ-ਆਪਣੀ ਪੱਧਰ 'ਤੇ ਵੱਖ-ਵੱਖ ਤਰ੍ਹਾਂ ਦੇ ਸਮਾਗਮਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਚੀਨੀ ਰਾਸ਼ਟਰਪਤੀ ਦੀ ਸੁਖਦ ਯਾਤਰਾ

ਚੀਨ ਦੇ ਰਾਸ਼ਟਰਪਤੀ ਜਿਨਪਿੰਗ ਦੀ ਤਾਮਿਲਨਾਡੂ ਦੇ ਮਹਾਬਲੀਪੁਰਮ ਦੀ ਯਾਤਰਾ ਲਗਪਗ 24 ਘੰਟੇ ਦੀ ਸੀ ਪਰ ਜਿਸ ਤਰ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗ਼ੈਰ-ਰਵਾਇਤੀ ਢੰਗ ਨਾਲ ਆਪਸੀ ਗੱਲਬਾਤ ਕੀਤੀ, ਵਫ਼ਦਾਂ ਵਿਚਕਾਰ ਹੋਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX